ਫ਼ਤਿਹਾਬਾਦ, 25 ਜਨਵਰੀ (ਹਰਬੰਸ ਸਿੰਘ ਮੰਡੇਰ)- 'ਸਬਕਾ ਸਾਥ, ਸਬਕਾ ਵਿਕਾਸ' ਦੇ ਤਰਜ 'ਤੇ ਕੰਮ ਕਰਦਿਆਂ, ਮੌਜੂਦਾ ਸੂਬਾ ਸਰਕਾਰ ਨੇ ਵੱਖ-ਵੱਖ ਭਲਾਈ ਸਕੀਮਾਂ ਲਾਗੂ ਕੀਤੀਆਂ ਹਨ ਅਤੇ ਅਨੇਕਾਂ ਯਤਨ ਕੀਤੇ ਗਏ ਹਨ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਵੱਖ-ਵੱਖ ਸੇਵਾਵਾਂ ਤੇ ਯੋਜਨਾਵਾਂ ਦੇ ਲਾਭ ਲੋਕਾਂ ਨੂੰ ਉਨ੍ਹਾਂ ਦੇ ਬੂਹੇ 'ਤੇ ਉਪਲਬਧ ਹੋਣ | ਵਿਧਾਇਕ ਦੂੜਾ ਰਾਮ ਨੇ ਅੱਜ ਟੋਹਾਣਾ ਰੋਡ 'ਤੇ ਸਥਿਤ ਭੂਨਾ ਕਿਸਾਨ ਰੈਸਟ ਹਾਊਸ ਵਿਖੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਮੁੱਖ ਮੰਤਰੀ ਕਿਸਾਨੀ ਅਤੇ ਖੇਤੀਬਾੜੀ ਮਜ਼ਦੂਰਾਂ ਦੀ ਜ਼ਿੰਦਗੀ ਸੁਰੱਖਿਆ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਸਹਾਇਤਾ ਚੈੱਕ ਵੰਡਣ ਤੋਂ ਬਾਅਦ ਇਹ ਗੱਲ ਕਹੀ | ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰ ਘਰ ਜਾ ਕੇ ਸਕੀਮਾਂ ਦਾ ਲਾਭ ਦੇਣ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਉਹ ਹਫ਼ਤੇ ਦੇ ਹਰ ਸ਼ਨੀਵਾਰ ਨੂੰ ਭੂਨਾ ਅਤੇ ਸ਼ੁੱਕਰਵਾਰ ਨੂੰ ਭੱਟੂ ਕਲਾਂ ਵਿਖੇ ਪਹੁੰਚ ਦੇ ਹਨ | ਇਸ ਤੋਂ ਇਲਾਵਾ, ਨਾਗਰਿਕ ਆਪਣੀਆਂ ਸਮੱਸਿਆਵਾਾ ਦੇ ਹੱਲ ਲਈ ਉਨ੍ਹਾਂ ਨੂੰ ਅਨਾਜ ਮੰਡੀ ਫ਼ਤਿਹਾਬਾਦ ਸਥਿਤ ਦਫ਼ਤਰ ਵਿਖੇ ਸਵੇਰੇ 9 ਵਜੇ ਤੋਂ ਸਮੇਂ 9 ਵਜੇ ਤੱਕ ਮਿਲ ਸਕਦੇ ਹਨ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਕਿਸਾਨ ਤੇ ਖੇਤੀਹਰ ਮਜ਼ਦੂਰ ਜੀਵਨ ਸੁਰੱਖਿਆ ਯੋਜਨਾ ਤਹਿਤ ਭੁਨਾ ਖੇਤਰ ਦੇ ਵੱਖ ਵੱਖ ਪਿੰਡਾਂ ਦੇ ਦਰਜਨ ਤੋਂ ਵੱਧ ਲਾਭਪਾਤਰੀਆਂ ਨੂੰ 21 ਲੱਖ 62 ਹਜ਼ਾਰ 500 ਰੁਪਏ ਦੇ ਚੈੱਕ ਵੰਡੇ ਗਏ ਹਨ | ਵਿਧਾਇਕ ਨੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਜ਼ਿਆਦਾਤਰ ਸਮੱਸਿਆਵਾਂ ਦਾ ਮੌਕੇ 'ਤੇ ਹੀ ਹੱਲ ਕੀਤਾ | ਬਾਕੀ ਸਮੱਸਿਆਵਾਂ ਦੇ ਹੱਲ ਲਈ ਵਿਧਾਇਕ ਨੇ ਮੌਕੇ 'ਤੇ ਮੌਜੂਦ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ ਨਿਰਦੇਸ਼ ਦਿੱਤੇ | ਇਸ ਮੌਕੇ ਸਕੱਤਰ, ਵੱਖ-ਵੱਖ ਵਾਰਡਾਂ ਦੇ ਕੌਾਸਲਰਾਂ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਨੇ ਹਰ ਸ਼ਨੀਵਾਰ ਨੂੰ ਭੂਨਾ ਖੇਤਰ ਦੇ ਨਾਗਰਿਕਾਂ ਦੀਆਂ ਮੁਸ਼ਕਿਲਾਂ ਸੁਣਨ ਤੇ ਉਨ੍ਹਾਂ ਦੇ ਤੇਜ਼ੀ ਨਾਲ ਹੱਲ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ | ਇਸ ਮੌਕੇ ਪੰਚ-ਸਰਪੰਚ, ਕੌਾਸਲਰ, ਮਾਰਕੀਟ ਬੋਰਡ ਦੇ ਅਧਿਕਾਰੀ/ਕਰਮਚਾਰੀ ਅਤੇ ਖੇਤਰ ਦੇ ਪਤਵੰਤੇ ਹਾਜ਼ਰ ਸਨ |
ਕਾਲਾਂਵਾਲੀ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੇਵਲ ਵਿਚੋਂ ਥਾਣਾ ਕਾਲਾਂਵਾਲੀ ਪੁਲਿਸ ਨੇ ਗਸ਼ਤ ਦੇ ਦੌਰਾਨ ਇੱਕ ਕਾਰ ਸਵਾਰ ਵਿਅਕਤੀ ਤੋਂ 27 ਗਰਾਮ ਹੈਰੋਇਨ ਬਰਾਮਦ ਕੀਤੀ ਹੈ | ਮੁਲਜ਼ਮ ਦੀ ਪਛਾਣ ਜਸਬੀਰ ਸਿੰਘ ਉਰਫ਼ ਬੱਬੂ ਵਾਸੀ ਘੁਕਿਆਂਵਾਲੀ ਦੇ ...
ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਗਣਤੰਤਰ ਦਿਵਸ ਨੂੰ ਮੁੱਖ ਰਖਦੇ ਹੋਏ ਪੁਲਿਸ ਵਲੋਂ ਜ਼ਿਲ੍ਹੇ ਅੰਦਰ ਕਾਨੂੰਨ ਵਿਵਸਥਾ 'ਤੇ ਨਜ਼ਰ ਰੱਖਣ ਲਈ ਨਾਈਟ ਡੌਮੀਨੇਸ਼ਨ ਮੁਹਿੰਮ ਚਲਾਈ ਗਈ ਜਿਸ ਦੌਰਾਨ ਸਮੁੱਚੇ ਜ਼ਿਲ੍ਹੇ ਅੰਦਰ 59 ਨਾਕੇ ਲਗਾਏ ਗਏ ਜਿਨ੍ਹਾਂ 'ਤੇ 295 ...
ਨੀਲੋਖੇੜੀ, 25 ਜਨਵਰੀ (ਆਹੂਜਾ)- ਗਣਤੰਤਰ ਦਿਵਸ ਮੌਕੇ ਵਿਧਾਇਕ ਧਰਮਪਾਲ ਗੌਾਡਰ ਗੋਲ ਬਾਜ਼ਾਰ ਵਿਖੇ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਕੌਾਸਲ ਪ੍ਰਧਾਨ ਸਨਮੀਤ ਕੌਰ ਆਹੂਜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਗਣਤੰਤਰ ਦਿਵਸ ਗੋਲ ਬਾਜ਼ਾਰ ਵਿਖੇ ...
ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਕੁੰਜਪੁਰਾ ਰੋਡ 'ਤੇ ਸ਼ਹਿਰ ਦੇ ਨਾਲ ਹੀ ਸਥਿਤ ਪਿੰਡ ਬੁਢਾਖੇੜਾ ਵਿਖੇ ਦਿਨ ਦਿਹਾੜੇ ਤਿੰਨ ਹਥਿਆਰ ਬੰਦ ਲੁਟੇਰਿਆਂ ਵਲੋਂ ਪਰਿਵਾਰ ਨੂੰ ਬੰਧਕ ਬਣਾ ਕੇ ਲੱਖਾਂ ਰੁਪਏ ਦੀ ਲੱੁਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ ਕਰੀਬ ...
ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਰਾਜਸਥਾਨ ਸੂਬੇ ਤੋਂ ਟਿੱਡੀ ਦਲ ਸਿਰਸਾ ਦੇ ਕਈ ਪਿੰਡਾਂ 'ਚ ਦਾਖ਼ਲ ਹੋਣ ਨਾਲ ਕਿਸਾਨਾਂ ਦੀ ਚਿੰਤਾ ਵੱਧ ਗਈ ਹੈ | ਖੇਤੀਬਾੜੀ ਵਿਭਾਗ ਚੌਕਸ ਹੋ ਗਿਆ ਹੈ | ਸਿਰਸਾ ਵਿਚ ਕੰਟਰੋਲ ਰੂਮ ਬਣਾਇਆ ਗਿਆ ਹੈ | ਕਿਸਾਨਾਂ ਨੂੰ ਟਿੱਡੀ ਦਲ ...
ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਇੰਡੀਅਨ ਨੈਸ਼ਨਲ ਲੋਕਦਲ ਦੇ ਸੀਨੀਅਰ ਆਗੂ ਅਤੇ ਐਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਹੈ ਕਿ ਭਾਜਪਾ-ਜਜਪਾ ਗਠਜੋੜ ਦੀ ਸਰਕਾਰ ਹਰ ਮੋਰਚੇ 'ਤੇ ਫੇਲ੍ਹ ਸਾਬਤ ਹੋਈ ਹੈ | ਇਸ ਸਰਕਾਰ ਤੋਂ ਜਿਥੇ ਨੌਜਵਾਨ ...
ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਬੀਤੀ ਅੱਧੀ ਰਾਤ ਨੂੰ ਤਰਾਵੜੀ ਕਸਬੇ ਦੀ ਦਾਣਾ ਮੰਡੀ ਵਿਖੇ ਗਊ ਤਸਕਰਾਂ ਵਲੋਂ ਆਪਣੀ ਗੱਡੀ ਵਿਚ ਆਵਾਰਾ ਗਊਆਂ ਨੂੰ ਲੱਦਣ ਤੋਂ ਰੋਕੇ ਜਾਣ 'ਤੇ ਉਨ੍ਹਾਂ ਵਲੋਂ ਗੋਲੀਆਂ ਚਲਾਈਆਂ ਗਈਆਂ ਤੇ ਮੌਕੇ ਤੋਂ ਫਰਾਰ ਹੋ ਗਏ | ਇਸ ਦੌਰਾਨ ...
ਏਲਨਾਬਾਦ, 25 ਜਨਵਰੀ (ਜਗਤਾਰ ਸਮਾਲਸਰ)- ਸ਼ਹਿਰ ਦੇ ਜਨਤਾ ਗਰਲਜ਼ ਕਾਲਜ ਵਿਚ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ਸਹਿਯੋਗ ਨਾਲ ਏਲਨਾਬਾਦ ਪੰਜਾਬੀ ਸਾਹਿਤ ਸਭਾ ਦੁਆਰਾ ਇਕ ਪੰਜਾਬੀ ਕਵੀ ਦਰਬਾਰ ਕਰਵਾਇਆ ਗਿਆ ਜਿਸ ਦਾ ਆਰੰਭ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦੇ ...
ਕੋਲਕਾਤਾ, 25 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਇਸ ਸਾਲ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਘਰਾਂ 'ਚ ਬੈਠ ਕੇ ਛੱੁਟੀ ਮਨਾਉਣ ਜਾਂ ਪਿਕਨਿਕ ਕਰਨ ਦੇ ਮੂਡ ਦੀ ਥਾਂ ਕੋਲਕਾਤਾ ਕੇਂਦਰ ਸਰਕਾਰ ਦੇ ਸੀ.ਏ.ਏ.-ਐਨ.ਪੀ.ਆਰ-ਐਨ.ਸੀ.ਆਰ. ਦੇ ਵਿਰੋਧ 'ਚ ਮਹਾਂਨਗਰ ਦੀਆਂ ਸੜਕਾਂ 'ਤੇ ...
ਫਤਿਆਬਾਦ, 25 ਜਨਵਰੀ (ਹਰਬੰਸ ਸਿੰਘ ਮੰਡੇਰ)- ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਚੋਣ ਅਫ਼ਸਰ ਰਵੀ ਪ੍ਰਕਾਸ਼ ਗੁਪਤਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਐਮ.ਐਮ. ਬੀ.ਐਡ. ਦੇ ਵਿਹੜੇ ਵਿਚ ਮਨਾਇਆ ਗਿਆ | ਇਸ ਮੌਕੇ ਡਿਪਟੀ ਕਮਿਸ਼ਨਰ ਰਵੀ ਪ੍ਰਕਾਸ਼ ...
ਦੇਵੀਗੜ੍ਹ, 25 ਜਨਵਰੀ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਗਰ ਸਾਹਿਬ ਵਿਖੇ ਪਿ੍ੰਸੀਪਲ ਪਰਮਜੀਤ ਸਿੰਘ ਬਾਠ ਦੀ ਰਹਿਨੁਮਾਈ ਅਤੇ ਲੀਗਲ ਲਿਟਰੇਸੀ ਕਲੱਬ ਦੇ ਇੰਚਾਰਜ ਅਧਿਆਪਕਾ ਮਨਪ੍ਰੀਤ ਕੌਰ ਦੀ ਦੇਖਰੇਖ ਹੇਠ ਪੋਸਕੋ ਐਕਟ ਸਬੰਧੀ ਸੈਮੀਨਾਰ ...
ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਸਰਕਾਰੀ ਮਹਿਲਾ ਕਾਲਜ ਵਿਚ ਅੱਜ ਰਾਜਨੀਤਕ ਵਿਗਿਆਨ ਤੇ ਲੋਕ ਪ੍ਰਸ਼ਾਸਨ ਵਿਸ਼ਾ ਪ੍ਰੀਸ਼ਦ ਵਲੋਂ ਸਾਂਝੇ ਤੌਰ 'ਤੇ ਸੰਵਿਧਾਨ ਦਿਵਸ ਦੀ 70ਵੀਂ ਵਰ੍ਹੇਗੰਢ ਦੇ ਸਬੰਧ 'ਚ ਮੌਕਿਲ ਅਧਿਕਾਰ ਤੇ ਡਿਊਟੀ ਵਿਸ਼ੇ 'ਤੇ ...
ਨਰਾਇਣਗੜ੍ਹ, 25 ਜਨਵਰੀ (ਪੀ ਸਿੰਘ)- ਨਰਾਇਣਗੜ੍ਹ ਦੇ ਐੱਨ. ਆਰ. ਐੱਮ. ਹਾਈ ਸਕੂਲ ਦੇ ਬੱਚਿਆਂ ਨੇ ਸ੍ਰੀ ਗੁਰੂ ਹਰਿਕਿ੍ਸ਼ਨ ਸਾਹਿਬ ਖਾਲਸਾ ਕਾਲਜ ਪੰਜੋਖਰਾ ਸਾਹਿਬ ਵਿਖੇ ਕਰਵਾਏ ਗਏ ਇੰਟਰ ਸਕੂਲ ਮੁਕਾਬਲਿਆਂ ਵਿਚ ਜਿੱਤ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ...
ਸਿਰਸਾ, 25 ਜਨਵਰੀ (ਭੁਪਿੰਦਰ ਪੰਨੀਵਾਲੀਆ)- ਨੌਜਵਾਨ ਭਾਰਤ ਸਭਾ ਦੀ ਜ਼ਿਲ੍ਹਾ ਕਮੇਟੀ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਿਖ਼ਲਾਫ਼ ਮੁਹਿੰਮ ਵਿੱਢਣ ਦਾ ਫ਼ੈਸਲਾ ਲਿਆ ਹੈ | ਇਹ ਮੁਹਿੰਮ ਹੋਰ ਜਥੇਬੰਦੀਆਂ ਵਲੋਂ ਰਲ ਕੇ ਚਲਾਈ ਜਾਵੇਗੀ | ਇਹ ਫ਼ੈਸਲਾ ਸਭਾ ਦੀ ਜ਼ਿਲ੍ਹਾ ...
ਅੰਬਾਲਾ, 25 ਜਨਵਰੀ (ਅ.ਬ)-ਸ: ਈਸ਼ਰ ਸਿੰਘ ਵਾਹਦ ਮੈਮੋਰੀਅਲ ਟਰੱਸਟ ਦੇ ਚੇਅਰਪਰਸਨ, ਸਮਾਜਸੇਵੀ ਸ਼ਖ਼ਸੀਅਤ ਮਾਤਾ ਦਲੀਪ ਕੌਰ ਜਿਹੜੇ 19 ਜਨਵਰੀ ਨੂੰ ਅਕਾਲ ਚਲਾਣਾ ਕਰ ਗਏ ਸਨ ਦੀ ਗੁਰਦੁਆਰਾ ਮੰਜੀ ਸਾਹਿਬ, ਅੰਬਾਲਾ ਸ਼ਹਿਰ ਵਿਖੇ ਹੋਈ ਅੰਤਿਮ ਅਰਦਾਸ 'ਚ ਮਕਬੂਲ ਆਗੂਆਂ ਨੇ ...
ਕੋਲਕਾਤਾ, 25 ਜਨਵਰੀ (ਰਣਜੀਤ ਸਿੰਘ ਲੁਧਿਆਣਵੀ)- ਤਿ੍ਣਮੂਲ ਕਾਂਗਰਸ ਵਲੋਂ ਸੀ.ਏ.ਏ. ਅਤੇ ਐਨ.ਆਰ.ਸੀ. ਦਾ ਲਗਾਤਾਰ ਵਿਰੋਧ ਜਾਰੀ ਹੈ ਅਤੇ 10 ਜਨਵਰੀ ਤੋਂ ਕੋਲਕਾਤਾ 'ਚ ਧਰਨਾ ਦਿੱਤਾ ਜਾ ਰਿਹਾ ਹੈ | ਇਸ ਦੇ ਨਾਲ ਹੀ ਵੱਧ ਤੋਂ ਵੱਧ ਲੋਕਾਂ ਨੂੰ ਅੰਦੋਲਨ ਨਾਲ ਜੋੜਨ ਲਈ ਮੁੱਖ ...
ਨੀਲੋਖੇੜੀ, 25 ਜਨਵਰੀ (ਆਹੂਜਾ)- ਰਾਸ਼ਟਰੀ ਵੋਟਰ ਦਿਵਸ ਮੌਕੇ ਵੱਖ-ਵੱਖ ਥਾਈਾ ਪ੍ਰੋਗਰਾਮ ਕਰਵਾਏ ਗਏ | ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਸਨਾਤਨ ਧਰਮ ਮੰਦਰ, ਨੀਲਨਗਰ ਵਿਖੇ ਚੱਲ ਰਹੇ ਸਰਕਾਰੀ ਗਰਲਜ਼ ਕਾਲਜ (ਉਸਾਰੀ ਅਧੀਨ ਤਵਾਰੀ) ਵਿਖੇ ਬੱਚਿਆਂ ਨੂੰ ...
ਪਟਿਆਲਾ, 25 ਜਨਵਰੀ (ਗੁਰਪ੍ਰੀਤ ਸਿੰਘ ਚੱਠਾ)-ਸਨੌਰੀ ਅੱਡੇ ਤੋਂ ਆਤਮਾ ਰਾਮ ਕੁਮਾਰ ਸਭਾ ਸਕੂਲ ਤੱਕ ਪਿਛਲੇ ਡੇਢ ਸਾਲ ਤੋਂ ਪੁੱਟੀ ਗਈ ਸੜਕ ਵਾਰ ਵਾਰ ਕਹਿਣ ਦੇ ਬਾਵਜੂਦ ਵੀ ਨਾ ਬਣਾਏ ਜਾਣ ਤੋਂ ਭੜਕੇ ਅਕਾਲੀਆਂ ਨੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ...
ਨਵੀਂ ਦਿੱਲੀ, 25 ਜਨਵਰੀ (ਬਲਵਿੰਦਰ ਸਿੰਘ ਸੋਢੀ)-ਗਣਤੰਤਰ ਦਿਵਸ 'ਤੇ ਦਿੱਲੀ ਪੁਲਿਸ ਦੇ 32 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਰਾਸ਼ਟਰਪਤੀ ਪੁਲਿਸ ਤਗਮੇ ਦੇ ਨਾਲ ਸਨਮਾਨਿਤ ਕੀਤੇ ਜਾਣਗੇ | ਇਨ੍ਹਾਂ ਵਿਚ 12 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਵੀਰਤਾ ਦੇ ਲਈ, 2 ਪੁਲਿਸ ...
ਏਲਨਾਬਾਦ, 25 ਜਨਵਰੀ (ਜਗਤਾਰ ਸਮਾਲਸਰ)- ਮਾਰਕੀਟ ਕਮੇਟੀ ਦੀ ਬੈਠਕ ਕਮੇਟੀ ਚੇਅਰਮੈਨ ਅਮੀਰ ਚੰਦ ਮਹਿਤਾ ਦੀ ਪ੍ਰਧਾਨਗੀ ਵਿਚ ਹੋਈ ਜਿਸ ਵਿਚ ਪਿਛਲੇ ਸਾਲ ਦੌਰਾਨ ਹੋਈ ਮਾਰਕੀਟ ਕਮੇਟੀ ਦੀ ਆਮਦਨੀ ਬਾਰੇ ਜਾਣਕਾਰੀ ਦਿੱਤੀ ਗਈ | ਚੇਅਰਮੈਨ ਅਮੀਰ ਚੰਦ ਮਹਿਤਾ ਨੇ ਦੱਸਿਆ ਕਿ ...
ਕਰਨਾਲ, 25 ਜਨਵਰੀ (ਗੁਰਮੀਤ ਸਿੰਘ ਸੱਗੂ)- ਪਿੰਡ ਸਿਰਸੀ ਵਿਖੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਵਲੋਂ ਕੱਲ੍ਹ ਕੀਤੇ ਜਾਣ ਵਾਲੇ ਦੌਰੇ ਨੂੰ ਲੈ ਕੇ ਵਿੱਤ ਵਿਭਾਗ ਹਰਿਆਣਾ ਦੀ ਸਕਤੱਰ ਸੋਫੀਆ ਦਹੀਆ ਅਤੇ ਡੀ. ਸੀ. ਨਿਸ਼ਾਂਤ ਕੁਮਾਰ ਯਾਦਵ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਪ੍ਰੀਤ ਸਿੰਘ ਬੇਦੀ, ਗੁਰਦੀਪ ਸਿੰਘ ਲੀਲ ਅਤੇ ਅੰਗਰੇਜ ਸਿੰਘ ਸੰਧੂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਇਕ ਅਜਿਹੀ ਪਾਰਟੀ ਹੈ ਜਿਸ ਨੇ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਤੇ ਡੱਟ ਕੇ ਪਹਿਰਾ ...
ਫੁੱਲਾਂਵਾਲ, 25 ਜਨਵਰੀ (ਮਨਜੀਤ ਸਿੰਘ ਦੁੱਗਰੀ)-ਬਸੰਤ ਐਵਨਿਊ ਕਾਲੋਨੀ ਦੇ ਚੱਲ ਰਹੇ ਵਿਕਾਸ ਕਾਰਜ ਸਮੂਹ ਮੁਹੱਲਾ ਨਿਵਾਸੀ ਅਤੇ ਕਲੋਨਾਈਜ਼ਰ ਆਪਣੇ ਤੌਰ 'ਤੇ ਫੰਡ ਇਕੱਠਾ ਕਰਕੇ ਕਰਵਾ ਰਹੇ ਹਨ, ਜਿੱਥੇ ਇਸ ਕਾਰਜ਼ ਲਈ ਕਲੋਨਾਈਜ਼ਰ ਆਪਣੇ ਬਿੱਲਾਂ ਤੋਂ ਇਕੱਠਾ ਹੋਣ ਵਾਲਾ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ/ਅਮਰੀਕ ਸਿਘ ਬੱਤਰਾ)-ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਕਰਾਏ ਜਾ ਰਹੇ ਗੁਰਮਤਿ ਸਮਾਗਮ ਤਹਿਤ ਸ਼ੁੱਕਰਵਾਰ ਨੂੰ ਸਾਹਿਬ ਸ੍ਰੀ ...
ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਇੰਡੀਅਨ ਇੰਟਰਨੈਸ਼ਨਲ ਪਬਲਿਕ ਸਕੂਲ ਲੁਹਾਰਾ ਵਿਖੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਨਾਲ ਸਬੰਧਿਤ ਵੱਖ-ਵੱਖ ਤਰ੍ਹਾਂ ਦੇ ਕਾਰਡ ਬਣਾਏ | ਇਸ ਗਤੀਵਿਧੀ ਰਾਹੀਂ ਬੱਚਿਆਂ ਨੇ ਆਪਣੇ ਦੇਸ਼ ਪ੍ਰਤੀ ਭਾਵਨਾਵਾਂ ਨੂੰ ਪ੍ਰਗਟ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਐਸ.ਜੀ.ਪੀ.ਸੀ. ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਤੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਫੀਲਡ ਗੰਜ ਦੇ ਮੁੱਖ ਸੇਵਾਦਾਰ ਪਿ੍ਤਪਾਲ ਸਿੰਘ ਨੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ, ਸਿਟੀ ਇਨਕਲੇਵ, ਦੁੱਗਰੀ ਧਾਂਦਰਾ ਰੋਡ ਲੁਧਿਆਣਾ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਜਥੇਦਾਰ ਆਸਾ ਸਿੰਘ ਸਰਪ੍ਰਸਤ ਚੀਫ ਖਾਲਸਾ ਦੀਵਾਨ ਨੇ ਕਿਹਾ ਸ਼ੋ੍ਰਮਣੀ ਅਕਾਲੀ ਦਲ ਵਲੋਂ ਦਿੱਲੀ ਵਿਧਾਨ ਸਭਾ ਚੋਣਾਂ ਨਾ ਲੜਨ ਦੇ ਲਏ ਫੈਸਲੇ ਦੀ ਸ਼ਲਾਘਾ ਕੀਤੀ ਹੈ | ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਏ ਇਸ ਫੈਸਲੇ ...
ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਨਗਰ ਨਿਗਮ ਦੇ ਵਾਰਡ ਨੰਬਰ 29 ਅਧੀਨ ਆਉਂਦੇ ਇਲਾਕਾ ਪ੍ਰੇਮ ਨਗਰ ਦੀਆਂ ਗਲੀਆਂ ਨੂੰ ਨਵਿਆਉਣ ਦੇ ਕੰਮ ਦੀ ਸ਼ੁਰੂਆਤ ਹਲਕਾ ਕੌਾਸਲਰ ਬੀਬੀ ਪ੍ਰਭਜੋਤ ਕੌਰ ਅਤੇ ਸੀਨੀਅਰ ਅਕਾਲੀ ਆਗੂ ਨਿਰਮਲ ਸਿੰਘ ਐਸ.ਐਸ. ਦੀ ਅਗਵਾਈ ਹੇਠ ...
ਆਲਮਗੀਰ, 25 ਜਨਵਰੀ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਗਿੱਲ ਲੁਧਿਆਣਾ ਵਿਖੇ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਪਿੰ੍ਰਸੀਪਲ ਸੁਰਿੰਦਰ ਸਿੰਘ ਉੱਭੀ ਦੀ ਅਗਵਾਈ ਵਿਚ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਟਿੱਬਾ ਰੋਡ 'ਤੇ ਅੱਧੀ ਦਰਜਨ ਦੇ ਕਰੀਬ ਹਥਿਆਰਬੰਦ ਨੌਜਵਾਨ ਇਕ ਨੌਜਵਾਨ ਦੀ ਕੁੱਟਮਾਰ ਕਰਨ ਉਪਰੰਤ ਉਸ ਪਾਸੋਂ ਮੋਬਾਇਲ ਅਤੇ ਨਕਦੀ ਖੋਹ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਨੇ ਇਸ ਸਬੰਧੀ ਸੱਤਪਾਲ ...
ਲੁਧਿਆਣਾ, 25 ਜਨਵਰੀ (ਬੀ.ਐਸ.ਬਰਾੜ)-ਮੱਕੀ ਦੀ ਫਸਲ 'ਤੇ ਨਵਾਂ ਕੀੜਾ ਫ਼ਾਲ ਆਰਮੀਵਰਮ ਪੰਜਾਬ ਵਿਚ ਬੀਤੇ ਸਾਲ ਸਾਉਣੀ ਰੁੱਤ ਦੀ ਪਛੇਤੀ ਬੀਜੀ ਮੱਕੀ ਦੀ ਫ਼ਸਲ 'ਤੇ ਵੇਖਿਆ ਗਿਆ ਸੀ ਅਤੇ ਹੁਣ ਇਸ ਦਾ ਬਹਾਰ ਰੁੱਤ ਦੀ ਅਤੇ ਚਾਰੇ ਵਾਲੀ ਮੱਕੀ 'ਤੇ ਆਉਣ ਦਾ ਖਦਸ਼ਾ ਹੈ | ਕੀੜਾ ...
ਡਾਬਾ/ਲੁਹਾਰਾ, 25 ਜਨਵਰੀ (ਕੁਲਵੰਤ ਸਿੰਘ ਸੱਪਲ)-ਸ਼ਿਮਲਾਪੁਰੀ ਟੇਡੀ ਰੋਡ ਸਥਿਤ ਜੀ.ਏ.ਡੀ. ਕਾਨਵੈਂਟ ਸਕੂਲ਼ ਵਿਖੇ ਸਾਲਾਨਾ ਖੇਡ ਦਿਵਸ ਸਕੂਲ ਡਾਇਰੈਕਟਰ ਰਜਿੰਦਰ ਸਿੰਘ ਗਿੱਲ, ਮੈਨੇਜਰ ਮੈਡਮ ਕੁਲਦੀਪ ਕੌਰ ਦੀ ਰਹਿਨੁਮਾਈ ਹੇਠ ਬੜ੍ਹੀ ਧੂਮਧਾਮ ਨਾਲ ਕਰਵਾਇਆ ਗਿਆ | ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੈਲਾਸ਼ ਨਗਰ ਵਿਚ ਅੱਜ ਸਵੇਰੇ ਬੱਚੇ ਛੱਡਣ ਜਾ ਰਹੀ ਸਕੂਲ ਦੀ ਬੱਸ ਨੂੰ ਇਕ ਤੇਜ਼ ਰਫ਼ਤਾਰ ਦੇ ਕੈਂਟਰ ਨੇ ਟੱਕਰ ਮਾਰ ਦਿੱਤੀ, ਖੁਸ਼ਕਿਸਮਤੀ ਨਾਲ ਬੱਚੇ ਵਾਲ-ਵਾਲ ਬਚ ਗਏ, ਪਰ ਹਾਦਸੇ ਕਾਰਨ ਬੱਸ ਨੁਕਸਾਨੀ ਗਈ | ਘਟਨਾ ...
ਲੁਧਿਆਣਾ, 25 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੀਆਂ ਪ੍ਰਮੁੱਖ ਸੜਕਾਂ, ਵਪਾਰਕ ਕੇਂਦਰਾਂ ਵਿਚ ਦੁਕਾਨਦਾਰਾਂ ਵਲੋਂ ਸੜਕਾਂ ਤੇ ਰੱਖੇ ਸਮਾਨ ਅਤੇ ਰੇਹੜ੍ਹੀ ਫੜ੍ਹੀ ਖਿਲਾਫ਼ ਜ਼ਿਲ੍ਹਾ ਪੁਲਿਸ ਅਤੇ ਨਗਰ ਨਿਗਮ ਪ੍ਰਸ਼ਾਸਨ ਵਲੋਂ ਵਿੱਢੀ ਮੁਹਿੰਮ ਤਹਿਤ ਕੀਤੀ ਜਾ ...
ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਨੌਜਵਾਨ ਕਾਰੋਬਾਰੀ ਆਗੂ ਗਗਨਦੀਪ ਸਿੰਘ ਖੁਰਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਚਾਹੀਦਾ ਹੈ ਕਿ ਉਹ ਉਚੀਆਂ ਪੜ੍ਹਾਈਆਂ ਕਰਨ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਤੋਂ ਵੱਧ ਹਿੱਸਾ ਲੈ ਕੇ ਮਾਂ ...
ਲੁਧਿਆਣਾ, 25 ਜਨਵਰੀ (ਜੁਗਿੰਦਰ ਸਿੰਘ ਅਰੋੜਾ)-ਘਰੇਲੂ ਰਸੋਈ ਗੈਸ ਦੀ ਮਿਆਦ ਖਤਮ ਹੋਣ ਸਬੰਧੀ ਬਹੁਤੇ ਖਪਤਕਾਰਾਂ ਨੂੰ ਜਾਣਕਾਰੀ ਨਹੀਂ ਹੈ | ਘਰੇਲੂ ਰਸੋਈ ਗੈਸ ਹਰ ਘਰ ਦੀ ਜ਼ਰੂਰਤ ਹੈ ਅਤੇ ਸਮੇਂ-ਸਮੇਂ 'ਤੇ ਗੈਸ ਕੰਪਨੀਆਂ ਅਤੇ ਗੈਸ ਏਜੰਸੀਆਂ ਵਲੋਂ ਸੁਰੱਖਿਅਤ ਘਰੇਲੂ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਸ਼੍ਰੋੋਮਣੀ ਅਕਾਲੀ ਦਲ ਟਕਸਾਲੀ ਦੇ ਸਕੱਤਰ ਜਨਰਲ ਅਤੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਦਾ ਜਸਪ੍ਰੀਤ ਸਿੰਘ ਹੌਬੀ ਹਲਕਾ ਇੰਚਾਰਜ ਲੁਧਿਆਣਾ ਪੱਛਮੀ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਦਫਤਰ ਵਿਖੇ ਪੁੱਜਣ 'ਤੇ ਸ. ਹੌਬੀ ਵਲੋਂ ...
ਲੁਧਿਆਣਾ, 25 ਜਨਵਰੀ (ਭੁਪਿੰਦਰ ਸਿੰਘ ਬਸਰਾ)-ਖੂਨ ਨਾਲ ਸਬੰਧਿਤ ਬਿਮਾਰੀ ਹੀਮੋਫੀਲੀਆ ਨਾਲ ਪੀੜ੍ਹਤ ਮਰੀਜਾਂ ਲਈ ਸਿਵਲ ਹਸਪਤਾਲ ਲੁਧਿਆਣਾ ਅੰਦਰ ਵੀ ਹੁਣ ਇਲਾਜ ਦੀ ਸਹੂਲਤ ਉਪਲਬੱਧ ਹੋਵੇਗੀ | ਇੱਥੇ ਦਸਣਯੋਗ ਹੈ ਕਿ ਇਸ ਤੋਂ ਪਹਿਲਾ ਪੰਜਾਬ ਦੇ ਅੰਮਿ੍ਤਸਰ, ਪਟਿਆਲਾ ...
ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਮੈਂਬਰ ਕੌਮੀ ਕੌਾਸਲ ਸੀ.ਪੀ.ਆਈ ਡਾ. ਜੋਗਿੰਦਰ ਦਿਆਲ ਅਤੇ ਜਨਰਲ ਸਕੱਤਰ ਭਾਰਤੀ ਖੇਤ ਮਜ਼ਦੂਰ ਯੂਨੀਅਨ ਕਾਮਰੇਡ ਗੁਲਜਾਰ ਸਿੰਘ ਗੋਰੀਆ ਨੇ ਕਿਹਾ ਕਿ ਕੇਂਦਰ ਸਰਕਾਰ ਕਈ ਸਾਲਾਂ ਤੋਂ ਜਾਣ-ਬੁੱਝ ਕੇ ਅਨੁਸੂਚਿਤ ਜਾਤੀਆਂ ਦੇ ...
ਲੁਧਿਆਣਾ, 25 ਜਨਵਰੀ (ਕਵਿਤਾ ਖੁੱਲਰ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਗੁਰਦੁਆਰਾ ਸਾਹਿਬ ਬਰਲਿੰਗਟਿਨ ਖਾਲਸਾ ਦਰਬਾਰ ਸਾਹਿਬ ਨਿਊਜਰਸੀ ਅਮਰੀਕਾ ਦੇ ਮੁੱਖ ਸੇਵਾਦਾਰ ਗਿਆਨੀ ਗੁਰਜੀਤ ਸਿੰਘ ਅਤੇ ਸਿੱਖ ਇਤਿਹਾਸਕਾਰ ਹਰਦੀਪ ਸਿੰਘ ਵਿਸ਼ੇਸ਼ ਤੌਰ 'ਤੇ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਲੱਖਾਂ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਇਸ ਮਾਮਲੇ ਵਿਚ ਸਹਾਇਕ ਸੁਪਰਡੈਂਟ ਜਸਵੀਰ ਚੰਦ ਦੇ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਵਾਲਮੀਕਿ ਮੁਹੱਲਾ ਵਿਚ ਸ਼ੱਕੀ ਹਾਲਾਤ ਵਿਚ ਇਕ ਲੜਕੀ ਵਲੋਂ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਲੜਕੀ ਦੀ ਸ਼ਨਾਖਤ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਗੈਸ ਸਿਲੰਡਰਾਂ ਦੀ ਕਾਲਾਬਾਜ਼ਾਰੀ ਕਰਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 5 ਸਿਲੰਡਰ ਅਤੇ ਹੋਰ ਸਾਮਾਨ ਬਰਾਮਦ ਕੀਤਾ ਹੈ | ਜਾਣਕਾਰੀ ਅਨੁਸਾਰ ਥਾਣਾ ਬਸਤੀ ਜੋਧੇਵਾਲ ਦੀ ਪੁਲਿਸ ਵਲੋਂ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸੀ.ਆਈ.ਏ. ਸਟਾਫ਼-2 ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ 180 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਗਿ੍ਫ਼ਤਾਰ ਕੀਤੇ ...
ਲੁਧਿਆਣਾ, 25 ਜਨਵਰੀ (ਪੁਨੀਤ ਬਾਵਾ)-ਪੀ.ਐਚ.ਡੀ. ਚੈਂਬਰ ਆਫ਼ ਕਾਮਰਸ ਵਲੋਂ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਾਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਸਹਿਯੋਗ ਨਾਲ ਚਲੰਤ ਮਾਮਲਿਆਂ, ਈ. ਇਨਵੋਇਸਿੰਗ ਅਤੇ ਜੀ.ਐਸ.ਟੀ. ਰਿਟਰਨ ਦੀਆਂ ਨਵੀਆਂ ਸ਼ਰਤਾਂ ਤੇ ਨਿਯਮ ਬਾਰੇ ਇਕ ...
ਲੁਧਿਆਣਾ, 25 ਜਨਵਰੀ (ਭੁਪਿੰਦਰ ਸਿੰਘ ਬਸਰਾ)-ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨ ਦੇ ਸੱਦੇ ਉਪਰ ਅੱਜ ਸਿਵਲ ਲਾਈਨ ਸਥਿਤ ਭਾਰਤੀ ਸਟੇਟ ਬੈਂਕ ਆਫ ਇੰਡੀਆ ਦੇ ਸਾਹਮਣੇ ਅੱਜ ਜਥੇਬੰਦੀ ਦੀ ਲੁਧਿਆਣਾ ਇਕਾਈ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਜਥੇਬੰਦੀ ਦੇ ਆਗੂ ...
ਲੁਧਿਆਣਾ, 25 ਜਨਵਰੀ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਫਿਰੋਜ਼ਪੁਰ ਸੜਕ ਤੇ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਬਾਹਰ ਇੱਕ ਸੜਕ ਹਾਦਸੇ ਵਿਚ ਹੋਈ ਨੌਜਵਾਨ ਲੜਕੀ ਦੀ ਮੌਤ ਦੇ ਮਾਮਲੇ ਵਿਚ ਅਦਾਲਤ ਨੇ ਟਰੱਕ ਡਰਾਈਵਰ ਨੂੰ ਦੋ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ...
ਰਾਜਪੁਰਾ, 25 ਜਨਵਰੀ (ਜੀ.ਪੀ. ਸਿੰਘ)-ਥਾਣਾ ਥਾਣਾ ਸ਼ਹਿਰੀ ਅਤੇ ਐਸ.ਟੀ.ਐਫ. ਦੀ ਟੀਮ ਵਲੋਂ 2 ਵੱਖ-ਵੱਖ ਥਾਵਾਂ ਤੋਂ 2 ਵਿਅਕਤੀਆਂ ਨੂੰ 3060 ਨਸ਼ੀਲੀਆਂ ਗੋਲੀਆਂ ਅਤੇ 240 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ...
ਪਟਿਆਲਾ, 25 ਜਨਵਰੀ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਪਟਿਆਲਾ ਵਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਨਾਲ ਸਬੰਧਿਤ ਦੁਕਾਨਦਾਰਾਂ ਨੂੰ ਅਕਸਰ ਹੀ ਆਖਿਆ ਜਾਂਦਾ ਹੈ ਕਿ ਉਹ ਦੁਕਾਨ ਦੇ ਮੂਹਰੇ ਸੜਕਾਂ 'ਤੇ ਸਾਮਾਨ ਨਾ ਰੱਖਣ | ਅੱਜ ਇੱਥੇ ਸ਼ੇਰਾਂ ਵਾਲਾ ਗੇਟ ਤੋਂ ਲੈ ਕੇ ...
ਨਾਭਾ, 25 ਜਨਵਰੀ (ਕਰਮਜੀਤ ਸਿੰਘ)-ਨਾਭਾ ਨੇੜਲੇ ਪਿੰਡ ਥੂਹੀ ਵਿਖੇ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਵਿਖੇ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸ਼ੁਰੂ ਹੋ ਗਿਆ | ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਗੁਰਤੇਜ ਸਿੰਘ ...
ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵਲੋਂ ਸੱਤਵਾਂ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ ਦਾ ਆਗਾਜ਼ ਦੋ ਮਹਾਨ ਕਲਾਕਾਰਾਂ ਦੀਆਂ ਪੇਸ਼ਕਾਰੀਆਂ ਵਾਲੀ ਸ਼ਾਮ ਨਾਲ ਹੋਇਆ | ਇਸ ਪ੍ਰੋਗਰਾਮ 'ਚ ਕਰਨਾਟਕ ਤੋਂ ...
ਦੁਕਾਨਦਾਰਾਂ ਅਤੇ ਕੰਟੀਨ ਮਾਲਕਾਂ ਨੂੰ ਚਿੱਠੀ ਭੇਜ ਕੇ ਕੀਤਾ ਸੂਚਿਤ ਓਧਰ ਇਸ ਸਬੰਧੀ ਉਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਦੀ ਪ੍ਰਧਾਨਗੀ 'ਚ ਇਕ ਹੰਗਾਮੀ ਬੈਠਕ ਕੀਤੀ ਗਈ ਜਿਸ 'ਚ ਡੀਨ ਅਕਾਦਮਿਕ ਮਾਮਲੇ ਡਾ. ਗੁਰਦੀਪ ਸਿੰਘ ਬਤਰਾ, ਰਜਿਸਟਰਾਰ ਡਾ. ਮਨਜੀਤ ਸਿੰਘ ਨਿੱਜਰ ...
ਪਟਿਆਲਾ, 25 ਜਨਵਰੀ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਵਿਚ ਵਿਦਿਆਰਥੀ ਜਥੇਬੰਦੀ ਸੈਫੀ ਵਲੋਂ ਯੂਨੀਵਰਸਿਟੀ ਦੀਆਂ ਕੰਟੀਨਾਂ 'ਚ ਘਟੀਆ ਖਾਣੇ ਨੂੰ ਮਹਿੰਗੇ ਰੇਟ 'ਤੇ ਵਿਦਿਆਰਥੀਆਂ ਨੂੰ ਦੇਣ ਦੇ ਮਸਲੇ 'ਚ ਪਿਛਲੇ ਦੋ ਦਿਨਾਂ ਤੋਂ ਬੰਦ ਕੰਟੀਨਾਂ ਅਤੇ ...
ਪਟਿਆਲਾ, 25 ਜਨਵਰੀ (ਜਸਪਾਲ ਸਿੰਘ ਢਿੱਲੋਂ)-ਚਾਰਟਡ ਅਕਾਊਾਟਸ ਐਸੋਸੀਏਸ਼ਨ ਨੇ ਇੱਥੇ ਇਕ ਸਮਾਗਮ 'ਚ ਪਟਿਆਲਾ ਦੇ ਪ੍ਰਮੁੱਖ ਕਮਿਸ਼ਨਰ ਵਿਕਰਮ ਗੌੜ ਦਾ ਸਨਮਾਨ ਕੀਤਾ | ਇਸ ਮੌਕੇ ਇਕ ਸੈਮੀਨਾਰ ਵੀ ਕਰਵਾਇਆ ਗਿਆ | ਇਸ ਮੌਕੇ ਵਿਕਰਮ ਗੌੜ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਸਾਰੇ ...
ਪਟਿਆਲਾ, 25 ਜਨਵਰੀ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਪਿਛਲੇ ਦਿਨੀਂ ਐਲਾਨੇ ਮੁੱਖ ਅਧਿਆਪਕਾਂ ਦੇ ਨਤੀਜਿਆਂ 'ਚ ਪਟਿਆਲਾ ਜ਼ਿਲ੍ਹੇ 'ਚੋਂ ਪਹਿਲੇ ਸਥਾਨ 'ਤੇ ਰਹੇ ਗੁਰਦਰਸ਼ਨ ਸਿੰਘ ਧਾਲੀਵਾਲ ਨੇ ਅੱਜ ਸਰਕਾਰੀ ਹਾਈ ਸਕੂਲ ਸਾਹਿਬ ਨਗਰ ਥੇੜ੍ਹੀ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ, ਅਮਰਬੀਰ ਸਿੰਘ ਆਹਲੂਵਾਲੀਆ)-26 ਜਨਵਰੀ ਨੂੰ ਦੇਸ਼ ਦੇ 71ਵੇਂ ਗਣਤੰਤਰ ਦਿਵਸ ਦੇ ਮੱਦੇਨਜ਼ਰ ਰਾਜਾ ਭਲਿੰਦਰਾ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਾਡ ਪਟਿਆਲਾ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਮਿਸ਼ਨ ਤੰਦਰੁਸਤ ਪੰਜਾਬ ਤਹਿਤ ਲੋਕਾਂ ਨੂੰ ਵਧੀਆ ਤੇ ਮਿਲਾਵਟ ਰਹਿਤ ਖਾਧ ਪਦਾਰਥ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਸਿਹਤ ਵਿਭਾਗ ਦੀ ਟੀਮ ਜਿਸ 'ਚ ...
ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੋਬਿੰਦ ਨਗਰ ਦੀ ਧਰਮਸ਼ਾਲਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣੀ ਜਗ੍ਹਾ ਦਾ ਕਬਜ਼ਾ ਲੰਮੇ ਸਮੇਂ ਬਾਅਦ ਮਿਲ ਗਿਆ | ਡਾ. ਜਤਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 2010 'ਚ ਗ੍ਰਹਿ ...
ਨਾਭਾ, 25 ਜਨਵਰੀ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਗੋਬਿੰਦ ਨਗਰ ਦੀ ਧਰਮਸ਼ਾਲਾ 'ਚ ਚੱਲ ਰਹੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਆਪਣੀ ਜਗ੍ਹਾ ਦਾ ਕਬਜ਼ਾ ਲੰਮੇ ਸਮੇਂ ਬਾਅਦ ਮਿਲ ਗਿਆ | ਡਾ. ਜਤਿੰਦਰ ਸਿੰਘ ਮੱਟੂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਨ 2010 'ਚ ਗ੍ਰਹਿ ...
ਸਮਾਣਾ, 25 ਜਨਵਰੀ (ਸਾਹਿਬ ਸਿੰਘ)-'ਨੀਤੂ ਵਿਧਵਾ ਰਾਜੂ ਉਰਫ ਮਨੋਜ ਰਾਏ ਵਾਸੀ ਮੁਹੱਲਾ ਅਮਾਮਗੜ੍ਹ ਸਮਾਣਾ ਨੰੂ ਜਾਤੀ ਸਰਟੀਫਿਕੇਟ ਦੀ ਜ਼ਰੂਰਤ ਹੈ | ਉਸ ਨੇ ਸੇਵਾ ਕੇਂਦਰ ਤੋਂ ਜਾਤੀ ਸਰਟੀਫਿਕੇਟ ਲਈ ਫਾਰਮ ਲੈ ਕੇ ਭਰਿਆ | ਸ਼ਰਤਾਂ ਮੁਤਾਬਿਕ ਉਸ ਦੇ ਫਾਰਮ ਅਤੇ ਜਾਤੀ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਕੇਂਦਰੀ ਜੇਲ੍ਹ ਪਟਿਆਲਾ 'ਚ ਸਹਾਇਕ ਸੁਪਰਡੈਂਟ ਦਰਸ਼ਨ ਸਿੰਘ ਨੂੰ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਕੈਦੀ ਅਤੇ ਹਵਾਲਾਤੀ ਦੀ ਤਲਾਸ਼ੀ ਲੈਣ ਦੌਰਾਨ ਦੋ ਮੋਬਾਈਲ ਬਰਾਮਦ ਹੋਏ | ਮੁਲਜ਼ਮਾਂ ਦੀ ਪਹਿਚਾਣ ਕੈਦੀ ਗੁਰਮੁਖ ਸਿੰਘ ਅਤੇ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇਕ ਔਰਤ ਸਮੇਤ ਤਿੰਨ ਵਿਅਕਤੀਆਂ ਵਲੋਂ ਮਾਲਵਾ ਗ੍ਰਾਮੀਣ ਸਹਿਕਾਰੀ ਸਭਾ ਬਣਾ ਕੇ ਲੋਕਾਂ ਨੂੰ ਬੈਂਕ ਨਾਲੋਂ ਵੱਧ ਵਿਆਜ ਦੇਣ ਦਾ ਝਾਂਸਾ ਦੇ ਕੇ ਵੱਖ-ਵੱਖ ਸਕੀਮਾਂ ਤਹਿਤ ਸ਼ਿਕਾਇਤਕਰਤਾ ਅਤੇ ਹੋਰਨਾਂ ਵਿਅਕਤੀਆਂ ਤੋਂ ਪੈਸੇ ਲੈ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 24 ਲੜਕੀ ਨੂੰ ਫੇਸਬੁੱਕ ਰਾਹੀਂ ਮਿਲਣ ਤੋਂ ਬਾਅਦ ਉਸ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਲੜਕੀ ਨਾਲ ਸਬੰਧ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਉਕਤ ਸ਼ਿਕਾਇਤ 'ਚ ਪੀੜਤ ਲੜਕੀ ਨੇ ਥਾਣਾ ਔਰਤਾਂ ਦੀ ...
ਪਟਿਆਲਾ, 25 ਜਨਵਰੀ (ਮਨਦੀਪ ਸਿੰਘ ਖਰੋੜ)-ਇੱਥੋਂ ਦੀ ਰਹਿਣ ਵਾਲੀ ਇਕ 21 ਸਾਲਾ ਲੜਕੀ ਸਰਹੰਦ ਰੋਡ 'ਤੇ ਸਥਿਤ ਇਕ ਕਾਲਜ 'ਚ 19 ਜਨਵਰੀ ਵਾਲੇ ਦਿਨ ਰੋਜ਼ਾਨਾ ਦੀ ਤਰ੍ਹਾਂ ਪੜ੍ਹਨ ਗਈ ਸੀ ਪਰ ਹੁਣ ਤੱਕ ਘਰ ਵਾਪਸ ਨਹੀਂ ਪਰਤੀ | ਇਸ ਸਬੰਧੀ ਲੜਕੀ ਦੇ ਪਿਤਾ ਨੇ ਥਾਣਾ ਅਨਾਜ ਮੰਡੀ ਦੀ ...
ਦੇਵੀਗੜ੍ਹ, 25 ਜਨਵਰੀ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕਾਂਸਟੀਚੁਐਾਟ ਕਾਲਜਾਂ 'ਚ ਠੇਕਾ ਆਧਾਰ 'ਤੇ ਪੜ੍ਹਾ ਰਹੇ ਅਧਿਆਪਕਾਂ ਨੇ ਆਪਣੀ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਮੁੜ ਹੜਤਾਲ ਸ਼ੁਰੂ ਕਰ ਦਿੱਤੀ ਹੈ¢ ਅੱਜ ਯੂਨੀਵਰਸਿਟੀ ਕਾਲਜ ...
ਸਮਾਣਾ, 25 ਜਨਵਰੀ (ਸਾਹਿਬ ਸਿੰਘ)-'ਨੀਤੂ ਵਿਧਵਾ ਰਾਜੂ ਉਰਫ ਮਨੋਜ ਰਾਏ ਵਾਸੀ ਮੁਹੱਲਾ ਅਮਾਮਗੜ੍ਹ ਸਮਾਣਾ ਨੰੂ ਜਾਤੀ ਸਰਟੀਫਿਕੇਟ ਦੀ ਜ਼ਰੂਰਤ ਹੈ | ਉਸ ਨੇ ਸੇਵਾ ਕੇਂਦਰ ਤੋਂ ਜਾਤੀ ਸਰਟੀਫਿਕੇਟ ਲਈ ਫਾਰਮ ਲੈ ਕੇ ਭਰਿਆ | ਸ਼ਰਤਾਂ ਮੁਤਾਬਿਕ ਉਸ ਦੇ ਫਾਰਮ ਅਤੇ ਜਾਤੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX