ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ, ਪਾਟਿਲ)-ਸਥਾਨਕ ਡੀ.ਏ.ਵੀ. ਕਾਲਜ ਵਿਖੇ ਪਿ੍ੰਸੀਪਲ ਡਾ: ਅਰੁਣ ਕਾਲੜਾ ਦੀ ਅਗਵਾਈ ਹੇਠ ਵੋਟਰ ਦਿਵਸ ਮਨਾਇਆ ਗਿਆ ਜਿਸ ਵਿਚ ਮੁੱਖ ਮਹਿਮਾਨ ਵਜੋਂ ਐੱਸ.ਡੀ.ਐੱਮ. ਗੋਪਾਲ ਸਿੰਘ ਅਤੇ ਉਨ੍ਹਾਂ ਦੇ ਨਾਲ ਨਾਇਬ ਤਹਿਸੀਲਦਾਰ ਅਰਜਿੰਦਰ ਸਿੰਘ ਨੇ ਸ਼ਿਰਕਤ ਕੀਤੀ | ਇਸ ਪ੍ਰੋਗਰਾਮ ਦੀ ਕਾਲਜ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਨਾਲ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਡੀ.ਏ.ਵੀ. ਕਾਲਜ ਦੇ ਸਿੱਖਿਆ ਦੇ ਖੇਤਰ ਵਿਚ ਪਾਏ ਵਡਮੁੱਲੇ ਯੋਗਦਾਨ ਨੂੰ ਸਾਂਝਾ ਕਰਦਿਆਂ ਵਿਦਿਆਰਥੀਆਂ ਨੂੰ ਰਾਸ਼ਟਰ ਨਿਰਮਾਣ ਲਈ ਪ੍ਰੇਰਿਤ ਕੀਤਾ ਤੇ ਵੋਟ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਆਪਣੇ ਭਾਸ਼ਣ ਦੌਰਾਨ ਡਾ: ਆਰ.ਕੇ. ਉੱਪਲ ਦੇ ਸਿੱਖਿਆ ਖੇਤਰ ਵਿਚ ਯੋਗਦਾਨ ਅਤੇ ਪ੍ਰੋ: ਨਰਿੰਦਰ ਸ਼ਰਮਾ ਦੇ ਲੋਕ ਸਭਾ ਵਿਚ ਸ਼ਿਕਾਇਤ ਕੇਂਦਰ ਦੇ ਨਿਗਰਾਨ ਵਜੋਂ ਤਨਦੇਹੀ ਨਾਲ ਕੰਮ ਕਰਨ ਦੀ ਭਰਪੂਰ ਸ਼ਲਾਘਾ ਕੀਤੀ | ਇਸ ਮੌਕੇ ਉਨ੍ਹਾਂ ਸਮੂਹ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਵੋਟ ਪਾਉਣ ਦੀ ਸਹੁੰ ਚੁਕਾਈ | ਇਸ ਮੌਕੇ 'ਤੇ ਵਿਦਿਆਰਥੀਆਂ ਦੇ ਵੋਟ ਅਤੇ ਵੋਟਰ ਦੀ ਮਹੱਤਤਾ ਦੇ ਵਿਸ਼ੇ 'ਤੇ ਭਾਸ਼ਣ ਮੁਕਾਬਲੇ ਕਰਵਾਏ, ਜਿਸ ਵਿਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗੌਰਵ ਭਠੇਜਾ ਤੇ ਆਈ.ਟੀ. ਸੈੱਲ ਮਲੋਟ ਦੇ ਇੰਚਾਰਜ, ਮਿ: ਸੁਰੇਸ਼ ਕੁਮਾਰ, ਬੰਟੀ ਖੂੰਗਰ ਵਲੋਂ ਨਵੇਂ ਵੋਟਰਾਂ ਈ-ਪਿੰਕ ਕਾਰਡ ਵੀ ਦਿੱਤੇ ਗਏ | ਇਸ ਮੌਕੇ 'ਤੇ ਕਾਲਜ ਸਟਾਫ਼ ਵਲੋਂ ਮੁੱਖ ਮਹਿਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰੋ: ਇਕਬਾਲ ਕੌਰ, ਪ੍ਰੋ: ਗੁਰਪ੍ਰੀਤ ਸਿੰਘ, ਪ੍ਰੋ: ਨਵਦੀਪ ਸਿੰਘ, ਪ੍ਰੋ: ਕਿਰਨਦੀਪ ਕੌਰ, ਡਾ: ਜਸਬੀਰ ਕੌਰ, ਡਾ: ਆਰ.ਕੇ. ਉੱਪਲ, ਪ੍ਰੋ: ਆਕਿ੍ਤੀ ਅਸੀਜਾ, ਡਾ: ਮੁਕਤਾ ਮੁਟਨੇਜਾ ਆਦਿ ਹਾਜ਼ਰ ਸਨ |
ਆਦਰਸ਼ ਸਕੂਲ 'ਚ ਰਾਸ਼ਟਰੀ ਵੋਟਰ ਦਿਵਸ ਮਨਾਇਆ
ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਸਵੀਪ ਨੋਡਲ ਅਫ਼ਸਰ ਕਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ-ਨਿਰਦੇਸ਼ ਤਹਿਤ ਪਿ੍ੰਸੀਪਲ ਡਾ: ਮਨੀਸ਼ਾ ਗੁਪਤਾ ਦੀ ਅਗਵਾਈ ਵਿਚ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਸਵੀਪ ਨੋਡਲ ਅਫ਼ਸਰ ਰਮਨਦੀਪ ਕੌਰ ਨੇ ਵੋਟਰ ਦਿਵਸ ਮਨਾਉਣ ਦਾ ਉਦੇਸ਼ ਦੱਸਦਿਆਂ ਕਿਹਾ ਕਿ ਹਰ ਵੋਟਰ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਸੋਚ ਸਮਝ ਕੇ, ਬਿਨਾਂ ਕਿਸੇ ਡਰ ਭੈਅ ਅਤੇ ਲਾਲਚ ਜਾਂ ਦਬਾਅ ਦੇ ਵੋਟਿੰਗ ਕਰਨ ਪ੍ਰਤੀ ਜਾਗਰੂਕ ਕਰਨਾ ਹੈ, ਤਾਂ ਜੋ ਅਸੀਂ ਇਕ ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਵਿਚ ਆਪਣਾ ਹਿੱਸਾ ਪਾ ਸਕੀਏ | ਐੱਨ.ਐੱਸ.ਐੱਸ. ਦੇ ਪ੍ਰੋਗਰਾਮ ਅਫ਼ਸਰ ਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਸਹੰੁ ਚੁਕਾਈ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਸੋਚ ਸਮਝ ਕੇ ਪੂਰੀ ਇਮਾਨਦਾਰੀ ਨਾਲ ਦੇਸ਼ ਦੇ ਹਿੱਤਾਂ ਲਈ ਕੰਮ ਕਰਨ ਵਾਲੇ ਉਮੀਦਵਾਰਾਂ ਦੇ ਹੱਕ 'ਚ ਕਰਨਗੇ | ਇਸ ਮੌਕੇ ਸਾਹਿਬਜ਼ਾਦਾ ਫ਼ਤਿਹ ਸਿੰਘ ਹਾਊਸ ਦੇ ਵਿਦਿਆਰਥੀ ਸਾਹਿਲ ਸ਼ਰਮਾ ਨੇ ਲੋਕਤੰਤਰ ਸਬੰਧੀ ਭਾਸ਼ਣ ਦਿੱਤਾ | ਵਿਦਿਆਰਥੀਆਂ ਦੀ ਮਨੁੱਖੀ ਲੜੀ ਤਹਿਤ ਵੈਲਯੂ ਆਫ਼ ਵੋਟ ਬਣਾਇਆ ਗਿਆ | ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਵੀ ਹਾਜ਼ਰ ਸੀ |
ਰਾਸ਼ਟਰੀ ਵੋਟਰ ਦਿਵਸ ਮਨਾਇਆ
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਬੁਰਜ ਸਿੱਧਵਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ ਪਿ੍ੰਸੀਪਲ ਸੰਤ ਰਾਮ ਦੀ ਅਗਵਾਈ ਹੇਠ 'ਮੌਲਿਕ ਕਰਤੱਵ' ਵਿਸ਼ੇ ਤੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਦੇ ਰੂ-ਬਰੂ ਹੁੰਦਿਆਂ ਸਕੂਲ ਦੇ ਰਾਜਨੀਤੀ ਸ਼ਾਸਤਰ ਦੇ ਸੀਨੀਅਰ ਅਧਿਆਪਕ ਮਹਿੰਦਰ ਸਿੰਘ ਨੇ ਕਿਹਾ ਕਿ ਵੋਟਰ ਦਿਵਸ ਮਨਾਉਣ ਦਾ ਉਦੇਸ਼ ਅੱਜ ਦੇ ਜ਼ਮਾਨੇ ਵਿਚ ਸੰਵਿਧਾਨ ਵਲੋਂ ਮਿਲੇ ਵੋਟ ਦੇ ਅਧਿਕਾਰ ਦੀ ਸੁਚੱਜੀ ਵਰਤੋਂ ਲਈ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਹੈ | ਇਹ ਭਾਰਤੀ ਲੋਕਤੰਤਰ ਦੀ ਸਫਲਤਾ ਤੇ ਦੇਸ਼ ਦੀ ਖ਼ੁਸ਼ਹਾਲੀ, ਤਰੱਕੀ ਲਈ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੇਵਲ 56 ਫ਼ੀਸਦੀ ਵੋਟਰਾਂ ਵਲੋਂ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ ਹੈ, ਜੋ ਕਿ ਚਿੰਤਾ ਦਾ ਵਿਸ਼ਾ ਹੈ | ਇਸ ਮੌਕੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਸਾਂਝੇ ਰੂਪ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਵਿਚ ਵਿਸ਼ਵਾਸ ਪ੍ਰਗਟ ਕਰਦਿਆਂ ਸਹੁੰ ਵੀ ਚੁੱਕੀ | ਇਸ ਤੋਂ ਇਲਾਵਾ ਸਕੂਲ ਦੀ ਵਿਦਿਆਰਥਣ ਵਲੋਂ ਵੀ ਆਪਣੇ ਵਿਚਾਰ ਕਵਿਤਾ ਦੇ ਰੂਪ ਵਿਚ ਪ੍ਰਗਟ ਕੀਤੇ ਗਏ | ਇਸ ਮੌਕੇ ਤੇ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ | ਸਟੇਜ ਸਕੱਤਰ ਦੀ ਭੂਮਿਕਾ ਖ਼ੁਸ਼ਬੂ ਵਲੋਂ ਨਿਭਾਈ ਗਈ | ਇਸ ਮੌਕੇ ਅਧਿਆਪਕ ਹਰਪ੍ਰੀਤ ਕੌਰ, ਕੰਵਲਜੀਤ ਕੌਰ, ਗੁਰਮੀਤ ਕੌਰ, ਬਲਵਿੰਦਰ ਕੌਰ, ਮਹਿੰਦਰ ਸਿੰਘ, ਰਮਨ ਮਹਿਤਾ, ਬਲਦੇਵ ਸਿੰਘ ਸਾਹੀਵਾਲ, ਵਿਕਰਮਜੀਤ, ਅੰਮਿ੍ਤਪਾਲ ਕੌਰ, ਗੀਤਾ ਰਾਣੀ, ਹੇਮਲਤਾ, ਗੁਰਮੀਤ ਕੌਰ ਸੇਠੀ, ਅੰਨੂੰ ਕੱਕੜ, ਹੇਮਲਤਾ ਕੁਸ਼ਵਾਹਾ, ਭਵਿਆ ਨਰੂਲਾ, ਰਜਨੀ ਬਾਲਾ, ਰਾਜਵੀਰ ਕੌਰ ਹਾਜ਼ਰ ਸਨ |
ਵੋਟਰ ਦਿਵਸ ਮਨਾਇਆ
ਸ੍ਰੀ ਮੁਕਤਸਰ ਸਾਹਿਬ, (ਢਿੱਲੋਂ)-ਪਿੰਡ ਭੂੰਦੜ ਵਿਖੇ ਬੂਥ ਨੰ: 99 ਅਤੇ 100 ਹਲਕਾ ਗਿੱਦੜਬਾਹਾ-84 ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਆਗੂਆਂ ਵਲੋਂ ਵੋਟਰ ਦਿਵਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਜਸਵੀਰ ਸਿੰਘ, ਰੁਪਿੰਦਰ ਸਿੰਘ ਬੀ.ਐੱਲ.ਓ., ਗੁਰਪ੍ਰੀਤ ਸਿੰਘ ਬੀ.ਐੱਲ.ਓ., ਜਸਵਿੰਦਰ ਸਿੰਘ ਪੀ.ਟੀ.ਆਈ., ਵਕੀਲ ਸਿੰਘ ਤੋਂ ਇਲਾਵਾ ਸਰਪੰਚ ਸੁਖਦੇਵ ਸਿੰਘ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ |
ਵੋਟਰ ਦਿਵਸ ਮਨਾਇਆ
ਮੰਡੀ ਬਰੀਵਾਲਾ, (ਨਿਰਭੋਲ ਸਿੰਘ)-ਮਾਣਯੋਗ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਡੋਡਾਂਵਾਲੀ ਵਿਚ ਵੋਟਰ ਦਿਵਸ ਮਨਾਇਆ ਗਿਆ | ਸਕੂਲ ਮੁਖੀ ਯਾਦਵਿੰਦਰ ਸਿੰਘ ਨੇ ਬੱਚਿਆਂ ਨੂੰ ਵੋਟ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ | ਇਸ ਸਮੇਂ ਮਨੱੁਖੀ ਲੜੀ ਬਣਾ ਕੇ ਬੱਚਿਆਂ ਨੂੰ ਆਪਣੇ ਮਾਪਿਆਂ ਨੂੰ ਵੀ ਪ੍ਰੇਰਿਤ ਕਰਨ ਲਈ ਕਿਹਾ | ਇਸ ਸਮੇਂ ਬੀ.ਐੱਲ.ਓ. ਜਸਵੀਰ ਸਿੰਘ, ਮਨਜੀਤ ਸਿੰਘ, ਸਕੂਲ ਦਾ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ |
ਕੌਮੀ ਵੋਟਰ ਦਿਵਸ ਮਨਾਇਆ
ਲੰਬੀ, (ਸ਼ਿਵਰਾਜ ਸਿੰਘ ਬਰਾੜ)-ਪਿੰਡ ਥਰਾਜਵਾਲ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਅਸ਼ੋਕ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਜਾਂ ਨੌਜਵਾਨਾ ਦੀਆਂ ਨਵੀਆਂ ਵੋਟਾਂ ਬਣਾਈਆਂ ਗਈਆਂ ਹਨ, ਨੂੰ ਵੋਟਰ ਕਾਰਡ ਦਿੱਤੇ ਗਏ ਹਨ | ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਵੋਟਾਂ ਵਿਚ ਸੋਧ ਕਰਨ ਤੋਂ ਇਲਾਵਾ ਵੋਟਾਂ ਕੱਟੀਆਂ ਵੀ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਨੂੰ 18 ਤੋਂ 19 ਸਾਲ ਦੇ ਨੌਜਵਾਨਾਂ ਦੀਆਂ ਵੋਟਾਂ ਬਣਵਾਉਣ ਸਬੰਧੀ ਜਾਗਰੂਕ ਕੀਤਾ ਗਿਆ ਹੈ | ਇਸ ਮੌਕੇ ਅੰਗਰੇਜ਼ ਸਿੰਘ, ਬੇਅੰਤ ਸਿੰਘ, ਅਸ਼ੋਕ ਸ਼ਰਮਾ, ਸਵਰਨ ਕੌਰ ਤੋਂ ਇਲਾਵਾ ਸਮੂਹ ਪੰਚਾਇਤ ਅਤੇ ਪਿੰਡ ਵਾਸੀ ਹਾਜ਼ਰ ਸਨ |
ਡੱਬਵਾਲੀ, 25 ਜਨਵਰੀ (ਇਕਬਾਲ ਸਿੰਘ ਸ਼ਾਂਤ)-ਹਰਿਆਣਾ ਦਾ ਸਰਕਾਰੀ ਢਾਂਚਾ ਵੀ ਟਿੱਡੀ ਦਲ ਦੇ ਖੌਫ਼ ਪ੍ਰਤੀ ਬੇਹੱਦ ਚੌਕੰਨਾ ਹੈ | ਡੱਬਵਾਲੀ ਹਲਕੇ ਦੇ ਪਿੰਡ ਚੱਠਾ ਦੇ ਖੇਤਾਂ ਵਿੱਚ ਟਿੱਡੀਆਂ ਹੋਣ ਦੀ ਪੁਸ਼ਟੀ ਹੋਣ 'ਤੇ ਅੱਜ ਰਾਤ ਸੱਤ ਵਜੇ ਹਿਸਾਰ ਤੋਂ ਖੇਤੀਬਾੜੀ ...
ਮਲੋਟ, 25 ਜਨਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਆਦਰਸ਼ ਸਿਨੇਮਾ ਦੇ ਸਥਾਨ 'ਤੇ ਉਸਾਰੀ ਅਧੀਨ ਪੈਲੇਸ ਦੀ ਛੱਤ 'ਤੇ ਕੰਮ ਕਰ ਰਹੇ 4 ਮਜ਼ਦੂਰ ਸ਼ਟਰਿੰਗ ਦੀ ਪੈੜ ਟੁੱਟ ਜਾਣ ਕਾਰਨ ਹੇਠਾਂ ਡਿੱਗ ਪਏ, ਜਿਸ ਵਿਚ ਇਕ ਮਜ਼ਦੂਰ ਦੀ ਮੌਤ ਹੋ ਗਈ ਜਦਕਿ ਤਿੰਨ ਮਜ਼ਦੂਰ ਗੰਭੀਰ ਜ਼ਖ਼ਮੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਅਤੇ ਦਲ ਖਾਲਸਾ ਵਲੋਂ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ਅਤੇ ਭਾਜਪਾ ਦੀ ਫਿਰਕੂ ਸੋਚ ਖਿਲਾਫ਼ ਦਿੱਤੇ ਗਏ ਬੰਦ ਦੇ ਸੱਦੇ ਨੂੰ ਸ਼ਹਿਰ ਵਿਚ ਹੁੰਗਾਰਾ ਨਹੀਂ ਮਿਲਿਆ ਅਤੇ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਢਿੱਲੋਂ)-ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਲਈ ਗਈ ਪ੍ਰੀਖਿਆ ਪਾਸ ਕਰਨ ਉਪਰੰਤ ਸਿੱਖਿਆ ਵਿਭਾਗ ਵਿਚ ਗਣਿਤ ਮਾਸਟਰ ਵਜੋਂ ਕੰਮ ਕਰ ਰਹੇ ਪਵਨ ਕੁਮਾਰ ਨੇ ਸਰਕਾਰੀ ਹਾਈ ਸਕੂਲ ਖੁੰਡੇ ਹਲਾਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲ ਲਿਆ ...
ਕਿਸਾਨਾਂ ਨੂੰ ਕਿਸੇ ਘਬਰਾਹਟ ਵਿਚ ਨਾ ਆਉਣ ਦੀ ਕੀਤੀ ਅਪੀਲ
ਮਲੋਟ, 25 ਜਨਵਰੀ (ਮੱਕੜ, ਪਾਟਿਲ)-ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐੱਮ.ਕੇ. ਅਰਾਵਿੰਦ ਕੁਮਾਰ ਨੇ ਅੱਜ ਇੱਥੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਟਿੱਡੀ ਦੀ ਰੋਕਥਾਮ ਲਈ ਕੀਤੀਆਂ ਜਾ ਰਹੀਆਂ ਅਗੇਤੀਆਂ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਨਗਰ ਕੌਾਸਲ ਚੋਣਾਂ ਨੂੰ ਲੈ ਕੇ ਹੁਣ ਤੋਂ ਹੀ ਸ਼ਹਿਰ ਵਿਚ ਸਰਗਰਮੀਆਂ ਸ਼ੁਰੂ ਹੋ ਗਈਆਂ ਹਨ ਅਤੇ ਕਾਂਗਰਸ ਪਾਰਟੀ ਵਲੋਂ ਇਸ ਸਬੰਧੀ ਵਰਕਰਾਂ ਨਾਲ ਮੀਟਿੰਗਾਂ ਕਰਨ ਤੋਂ ਇਲਾਵਾ ਲੋਕਾਂ ਨਾਲ ਤਾਲਮੇਲ ਸ਼ੁਰੂ ਕਰ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਦੇ ਜੰਗਲਾਤ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੇ ਆਖਿਆ ਹੈ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ ਸਿੱਖਿਆ ਅਤੇ ਉੱਤਮ ਸਿਹਤ ਸਹੂਲਤਾਂ ਉਪਲਬਧ ਕਰਵਾਉਣ ਲਈ ਵਚਨਬੱਧ ਹੈ | ਉਹ ਅੱਜ ਇੱਥੇ ...
ਮਲੋਟ, (ਪਾਟਿਲ)-ਸਰਕਾਰੀ ਹਾਈ ਸਕੂਲ (ਲੜਕੇ) ਮੰਡੀ ਹਰਜੀ ਰਾਮ ਮਲੋਟ ਵਿਖੇ ਕੌਮੀ ਵੋਟਰ ਦਿਵਸ ਮਨਾਇਆ ਗਿਆ | ਸਕੂਲ ਦੇ ਅਧਿਆਪਕ ਵਰਿੰਦਰ ਬਜਾਜ ਵਲੋਂ ਸਵੇਰ ਦੀ ਸਭਾ ਦੌਰਾਨ ਵਿਦਿਆਰਥੀਆਂ ਨੂੰ ਵੋਟ ਦੇ ਮਹੱਤਵ ਬਾਰੇ ਦੱਸਦਿਆਂ ਕਿਹਾ ਕਿ ਲੋਕਤੰਤਰ ਵਿਚ ਅਸਲ ਸ਼ਕਤੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਅੱਜ ਸ਼ਾਮ ਮੌਕੇ ਸਥਾਨਕ ਇਕ ਨਿੱਜੀ ਹਸਪਤਾਲ ਦੇ ਬਾਹਰ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ ਜਦੋਂ ਪੀੜਤ ਔਰਤ ਅਤੇ ਉਸ ਦੇ ਪਰਿਵਾਰਕ ਮੈਂਬਰ ਸਰਕਾਰ ਅਤੇ ਹਸਪਤਾਲ ਦੇ ਪ੍ਰਬੰਧਕਾਂ ਿਖ਼ਲਾਫ਼ ਨਾਅਰੇਬਾਜ਼ੀ ਕਰਨ ...
ਜੈਤੋ, 25 ਜਨਵਰੀ (ਭੋਲਾ ਸ਼ਰਮਾ)-ਵਾਤਾਵਰਨ ਅਤੇ ਮਨੁੱਖ਼ਤਾ ਦੀ ਸੇਵਾ ਨੂੰ ਸਮਰਪਿਤ ਸੰਸਥਾ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫ਼ਰੀਦਕੋਟ ਵਲੋਂ ਸਰਕਾਰੀ ਪ੍ਰਾਇਮਰੀ ਅਤੇ ਸਰਕਾਰੀ ਹਾਈ ਸਕੂਲ ਢੈਪਈ (ਫ਼ਰੀਦਕੋਟ) ਵਿਖੇ ਮੁੱਖ ਅਧਿਆਪਕ ਮਹਿੰਦਰਪਾਲ ਸਿੰਘ ਦੀ ...
ਫ਼ਰੀਦਕੋਟ, 25 ਜਨਵਰੀ (ਹਰਮਿੰਦਰ ਸਿੰਘ ਮਿੰਦਾ)-ਦਿਨੋਂ ਦਿਨ ਆਵਾਰਾ ਪਸ਼ੂਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਰਹੀ ਹੈ | ਪੰਜਾਬ ਦੇ ਲੋਕ ਪਸ਼ੂਆਂ ਤੋਂ ਖੇਤੀਬਾੜੀ ਨਾਲ ਸਬੰਧਿਤ ਕੰਮ ਲੈਣ ਤੋਂ ਬਾਅਦ ਉਨ੍ਹਾਂ ਦੇ ਨਕਾਰਾ ਹੋਣ 'ਤੇ ਅਤੇ ਦੁੱਧ ਨਾ ਦੇਣ ਦੀ ਸੂਰਤ ਵਿਚ ...
ਫ਼ਰੀਦਕੋਟ, 25 ਜਨਵਰੀ (ਸਤੀਸ਼ ਬਾਗ਼ੀ)-ਜ਼ਿਲ੍ਹਾ ਰੈੱਡ ਕਰਾਸ ਸੀਨੀਅਰ ਸਿਟੀਜ਼ਨ ਵੈਲਫ਼ੇਅਰ ਕਲੱਬ ਫ਼ਰੀਦਕੋਟ ਦੇ ਪ੍ਰਧਾਨ ਦਰਸ਼ਨ ਲਾਲ ਚੁੱਘ ਦੀ ਅਗਵਾਈ ਹੇਠ ਮਹੀਨਾ ਜਨਵਰੀ ਦੌਰਾਨ ਪੈਦਾ ਹੋਏ ਮੈਂਬਰਾਂ ਸੁਰਿੰਦਰ ਕੁਮਾਰ ਗੁਪਤਾ, ਵਜ਼ੀਰ ਚੰਦ ਗੁਪਤਾ, ਬਲਦੇਵ ਸਿੰਘ ...
ਜੈਤੋ, 25 ਜਨਵਰੀ (ਗੁਰਚਰਨ ਸਿੰਘ ਗਾਬੜੀਆ)-ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਸਵ: ਭਰਪੂਰ ਸਿੰਘ ਬਰਾੜ (84) ਅਜਿੱਤਗਿੱਲ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਉਪਰੰਤ ਦਿਹਾਂਤ ਹੋ ਗਿਆ ਸੀ, ਦੇ ਫੁੱਲ (ਅਸਥੀਆਂ) ਚੁਗੇ ਗਏ | ਪਰਿਵਾਰ ਵਲੋਂ ਆਪਣੇ ...
ਫ਼ਰੀਦਕੋਟ, 25 ਨਵੰਬਰ (ਚਰਨਜੀਤ ਸਿੰਘ ਗੋਂਦਾਰਾ)- ਸੰਗਤ ਸਾਹਿਬ ਭਾਈ ਫ਼ੇਰੂ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਐਨ.ਐਸ.ਐਸ. ਵਲੰਟੀਅਰਾਂ ਵਲੋਂ ਪਿ੍ੰਸੀਪਲ ਭੁਪਿੰਦਰ ਕੌਰ ਸਰਾਂ ਦੀ ਅਗਵਾਈ 'ਚ ਪ੍ਰੋਗਰਾਮ ਅਫ਼ਸਰ ਕਰਮਜੀਤ ਸਿੰਘ ਦੀ ਦੇਖ-ਰੇਖ ਹੇਠ ਇਕ ...
ਫ਼ਰੀਦਕੋਟ, 25 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-ਫ਼ਰੀਦਕੋਟ-ਕੋਟਕਪੂਰਾ ਨੈਸ਼ਨਲ ਹਾਈਵੇ 'ਤੇ ਬੀਤੇ ਦਿਨੀਂ ਭਾਵੇਂ ਸਬੰਧਿਤ ਵਿਭਾਗ ਵਲੋਂ ਪ੍ਰੀਮਿਕਸ ਪਾ ਕੇ ਸੜਕ ਦੇ ਦੋਨੋਂ ਪਾਸੇ ਚਿੱਟੀਆਂ ਪੱਟੀਆਂ ਅਤੇ ਸੜਕ ਦੇ ਵਿਚਕਾਰ ਰਿਫਲੈਕਟਰ ਲਾ ਕੇ ਸੜਕ ਦੀ ਦਿੱਖ ਸੁੰਦਰ ...
ਫ਼ਰੀਦਕੋਟ, 25 ਜਨਵਰੀ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ 65ਵੀਆਂ ਰਾਸ਼ਟਰੀ ਸਕੂਲ ਖੇਡਾਂ ਵਿਚ, ਮਾਰਸ਼ਲ ਆਰਟ ਦੇ ਕੋਚ ਜੁਗਲ ਕੁਮਾਰ ਦੀ ਅਗਵਾਈ ਹੇਠ 'ਪੰਜਾਬ ਦੀ ਤਰਫ਼ੋਂ' ਖੇਡਦਿਆਂ ਸ਼ਾਨਦਾਰ ...
ਸਾਦਿਕ, 25 ਜਨਵਰੀ (ਆਰ.ਐਸ.ਧੰੁਨਾ)-ਪੰਜਾਬ ਸਰਕਾਰ ਦੀਆਂ ਨੀਤੀਆਂ ਿਖ਼ਲਾਫ਼ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ 30 ਜਨਵਰੀ ਨੂੰ ਜ਼ਿਲ੍ਹਾ ਹੈੱਡਕੁਆਰਟਰ 'ਤੇ ਦਿੱਤੇ ਜਾ ਰਹੇ ਧਰਨੇ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਹ ਜਾਣਕਾਰੀ ਪਰਮਬੰਸ ਸਿੰਘ ਬੰਟੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਐੱਮ.ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਵਿਸ਼ੇਸ਼ ਹੁਕਮ ਜਾਰੀ ਕਰਕੇ 26 ਜਨਵਰੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਵਿਸ਼ਵ ਪ੍ਰਸਿੱਧ ਸਮਾਜ ਸੇਵੀ, ਉੱਘੇ ਉਦਯੋਗਪਤੀ, ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ (ਰਜਿ:) ਦੇ ਮੈਨੇਜਿੰਗ ਟਰੱਸਟੀ ਡਾ: ਐੱਸ.ਪੀ. ਸਿੰਘ ਉਬਰਾਏ ਦੇ ਦਿਸ਼ਾ-ਨਿਰਦੇਸ਼ ਤਹਿਤ ਟਰੱਸਟ ਦੀ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀਆਂ ਚੋਣਾਂ ਹੋਈਆਂ ਜਿਸ ਵਿਚ ਖੰਗੂੜ੍ਹਾ/ਰਾਣੂ ਗਰੁੱਪ ਨੇ ਸਰਬ ਸਾਂਝਾ ਮੁਲਾਜ਼ਮ ਭਲਾਈ ਗਰੁੱਪ ਨੂੰ ਹਰਾ ਕੇ ਜਿੱਤ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਪੱਧਰੀ ਵੋਟਰ ਦਿਵਸ ਸਥਾਨਕ ਰੈੱਡ ਕਰਾਸ ਭਵਨ ਵਿਖੇ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ...
ਲੰਬੀ, 25 ਜਨਵਰੀ (ਸ਼ਿਵਰਾਜ ਸਿੰਘ ਬਰਾੜ)-ਸੈਂਟਰਲ ਕੋਆਪ੍ਰੇਟਿਵ ਬੈਂਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਅਹੁਦੇਦਾਰਾਂ ਦੀ ਹੋਈ ਚੋਣ ਦੌਰਾਨ ਜ਼ਿਲੇ੍ਹ ਭਰ ਵਿਚੋਂ ਜ਼ੋਨ ਨੰਬਰ 6 ਤੋਂ ਇਕੋ-ਇਕ ਲੰਬੀ ਹਲਕੇ ਦੇ ਅਕਾਲੀ ਦਲ ਦੇ ਉਮੀਦਵਾਰ ਨਿਰਮਲ ...
ਗਿੱਦੜਬਾਹਾ, 25 ਜਨਵਰੀ (ਬਲਦੇਵ ਸਿੰਘ ਘੱਟੋਂ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸ੍ਰੀਮਤੀ ਰਾਖੀ ਰਾਣੀ ਨੂੰ ਸਰਕਾਰੀ ਹਾਈ ਸਕੂਲ ਹੁਸਨਰ ਵਿਖੇ ਮੁੱਖ ਅਧਿਆਪਕਾ ਨਿਯੁਕਤ ਕੀਤਾ ਗਿਆ ਹੈ, ਨੇ ਅੱਜ ਸਕੂਲ ਸਟਾਫ਼ ਅਤੇ ਪਤਵੰਤਿਆਂ ਦੀ ਹਾਜ਼ਰੀ ਵਿਚ ਆਪਣਾ ਅਹੁਦਾ ਸੰਭਾਲ ...
ਸ੍ਰੀ ਮੁਕਤਸਰ ਸਾਹਿਬ, 25 ਜਨਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਸਿੱਖਿਆ ਦੇ ਹੋਰ ਵਧੇਰੇ ਨਿੱਜੀਕਰਨ, ਵਪਾਰੀਕਰਨ, ਕੇਂਦਰੀਕਰਨ ਅਤੇ ਭਗਵਾਂਕਰਨ ਦੇ ਏਜੰਡੇ ਨੂੰ ਲਾਗੂ ਕਰਨ ਲਈ ਲਿਆਂਦੀ ਗਈ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਿਖ਼ਲਾਫ਼ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX