ਮਾਨਸਾ, 25 ਜਨਵਰੀ (ਸਟਾਫ਼ ਰਿਪੋਰਟਰ)- ਸ਼੍ਰੋਮਣੀ ਅਕਾਲੀ ਦਲ (ਅ) ਅਤੇ ਦਲ ਖ਼ਾਲਸਾ ਵਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਮਾਨਸਾ ਜ਼ਿਲੇ੍ਹ 'ਚ ਅੰਸ਼ਿਕ ਹੁੰਗਾਰਾ ਮਿਲਿਆ | ਬਾਜ਼ਾਰ ਵੀ ਖੁੱਲੇ੍ਹ ਰਹੇ ਤੇ ਆਵਾਜਾਈ ਆਮ ਦੀ ਤਰ੍ਹਾਂ ਚੱਲਦੀ ਰਹੀ | ਜ਼ਿਕਰਯੋਗ ਹੈ ਕਿ ਬੰਦ ਦੇ ਸੱਦੇ ਨੂੰ ਕਈ ਜਨਤਕ ਜਥੇਬੰਦੀਆਂ ਵਲੋਂ ਸਮਰਥਨ ਵੀ ਦਿੱਤਾ ਗਿਆ ਸੀ | ਇਨ੍ਹਾਂ ਜਥੇਬੰਦੀਆਂ ਵਲੋਂ ਗੁਰਦੁਆਰਾ ਚੌਕ ਵਿਖੇ ਧਰਨਾ ਦੇਣ ਉਪਰੰਤ ਸ਼ਹਿਰ 'ਚ ਰੋਸ ਮਾਰਚ ਕੱਢਿਆ ਗਿਆ | ਸੰਬੋਧਨ ਕਰਦਿਆਂ ਅੰਮਿ੍ਤਸਰ ਦਲ ਦੇ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀਆਂ ਫਾਸ਼ੀਵਾਦੀ ਨੀਤੀਆਂ ਤੇ ਕਸ਼ਮੀਰ 'ਚੋਂ ਧਾਰਾ 370 ਖ਼ਤਮ ਕਰਨ, ਨਾਗਰਿਕਤਾ ਸੋਧ ਬਿੱਲ, ਜਨ ਸੰਖਿਆ ਰਜਿਸਟ੍ਰੇਸ਼ਨ ਤੇ ਕੌਮੀ ਨਾਗਰਿਕਤਾ ਰਜਿਸਟਰ ਬਣਾਉਣ ਵਰਗੇ ਘਿਣਾਉਣੇ ਕਾਨੂੰਨ ਬਰਦਾਸ਼ਤ ਯੋਗ ਨਹੀਂ ਹਨ |
ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਰਾਜਿੰਦਰ ਸਿੰਘ ਜਵਾਹਰਕੇ, ਜਥੇਦਾਰ ਜੋਗਿੰਦਰ ਸਿੰਘ ਬੋਹਾ, ਕ੍ਰਾਂਤੀਕਾਰੀ ਯੂਨੀਅਨ ਦੇ ਭਜਨ ਸਿੰਘ ਘੁੰਮਣ, ਜਸਵੰਤ ਸਿੰਘ, ਲਿਬਰੇਸ਼ਨ ਦੇ ਰਾਜਵਿੰਦਰ ਸਿੰਘ ਰਾਣਾ ਅਤੇ ਭਗਵੰਤ ਸਿੰਘ ਸਮਾਉਂ, ਮੁਸਲਿਮ ਫ਼ਰੰਟ ਦੇ ਹੰਸ ਰਾਜ ਮੋਫਰ, ਡੈਮੋਕੇ੍ਰਟਿਕ ਫ਼ਰੰਟ ਦੇ ਸੁਖਦਰਸ਼ਨ ਸਿੰਘ ਨੱਤ, ਮਨਜੀਤ ਮੀਹਾਂ, ਕੇਵਲ ਸਿੰਘ ਅਕਲੀਆ ਆਦਿ ਸਨ |
ਬੁਢਲਾਡਾ, 25 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਦੇ ਤੋਤੇ ਵਾਲੇ ਬਾਗ਼ ਦੀ ਗਲੀ ਨੰਬਰ 13 ਦੇ ਵਸਨੀਕ ਸੇਵਾ ਮੁਕਤ ਪ੍ਰੋਫੈਸਰ ਸਾਧੂ ਸਿੰਘ ਸਿੱਧੂ ਨੇ ਸਥਾਨਕ ਨਗਰ ਕੌਾਸਲ ਪ੍ਰਸ਼ਾਸਨ, ਸੀਵਰੇਜ ਤੇ ਜਲ ਸਪਲਾਈ ਵਿਭਾਗ ਿਖ਼ਲਾਫ਼ ਰੋਸ ...
ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਗੌਰਮਿੰਟ ਟੀਚਰ ਯੂਨੀਅਨ ਵਲੋਂ ਸਥਾਨਕ ਪ੍ਰਬੰਧਕੀ ਕੰਪਲੈਕਸ ਨੇੜੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ | ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ...
ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ )- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਇਕ ਲੋਕਤੰਤਰ ...
ਸਰਦੂਲਗੜ੍ਹ, 25 ਜਨਵਰੀ (ਜੀ. ਐਮ. ਅਰੋੜਾ/ਪ੍ਰਕਾਸ਼ ਸਿੰਘ ਜ਼ੈਲਦਾਰ)- ਸਥਾਨਕ ਸ਼ਹਿਰ ਦੇ ਇਕ ਮੈਰਿਜ ਪੈਲੇਸ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ 'ਚ ਭਰਵੀਂ ਇਕੱਤਰਤਾ ਕੀਤੀ ਗਈ | ...
ਬੁਢਲਾਡਾ, 25 ਜਨਵਰੀ (ਸੁਨੀਲ ਮਨਚੰਦਾ)- ਸਥਾਨਕ ਸ਼ਹਿਰ ਦੇ ਅੱਧੇ ਤੋਂ ਵੱਧ ਹਿੱਸਿਆਂ ਵਿਚ ਪਾਣੀ ਦੀ ਸਪਲਾਈ ਨਾ ਦੇਣ ਕਾਰਨ ਲੋਕ ਪ੍ਰੇਸ਼ਾਨ ਹਨ | ਇਕ ਦਰਜਨ ਤੋਂ ਵੱਧ ਅਜਿਹੇ ਮੁਹੱਲੇ ਅਤੇ ਗਲੀਆਂ ਹਨ, ਜਿੱਥੇ ਵਿਭਾਗ ਵਲੋਂ ਲੰਮੇ ਸਮੇਂ ਤੋਂ ਇਕ ਬੂੰਦ ਪਾਣੀ ਦੀ ਸਪਲਾਈ ...
ਮਾਨਸਾ, 25 ਜਨਵਰੀ (ਸ. ਰਿ.)- ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ਼ ਕਾਲਜ ਮਾਨਸਾ ਵਿਖੇ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਬਰਿੰਦਰ ਕੌਰ ਵਲੋਂ ਰਾਸ਼ਟਰੀ ਵੋਟਰ ਦਿਵਸ ਨਾਲ ਸਬੰਧਿਤ ਵਿਚਾਰ ਪੇਸ਼ ਕੀਤੇ ਗਏ ਅਤੇ ਵਿਦਿਆਰਥਣਾਂ ਨੂੰ ਆਪਣੀ ਵੋਟ ...
ਮਾਨਸਾ, 25 ਜਨਵਰੀ (ਸ. ਰਿ.)- ਥਾਣਾ ਭੀਖੀ ਦੀ ਪੁਲਿਸ ਪਾਰਟੀ ਵਲੋਂ ਮਾਈਨਿੰਗ ਦੇ ਮਾਮਲੇ 'ਚ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਵਲੋਂ ਟਰੈਕਟਰ ਸਮੇਤ ਕਰਾਹਾ ਅਤੇ ਇਕ ਟਰੈਕਟਰ-ਟਰਾਲੀ ਮਿੱਟੀ ਨਾਲ ਭਰੀ ਹੋਈ ਨੂੰ ਮੌਕੇ 'ਤੇ ਕਬਜ਼ੇ 'ਚ ਲਿਆ ਗਿਆ ਹੈ | ...
ਮਾਨਸਾ, 25 ਜਨਵਰੀ (ਸਟਾਫ਼ ਰਿਪੋਰਟਰ)- ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਉਹ ਡੰਗ ਟਪਾਊ ਨੋਟਿਸ ਦੇਣ ਦੀ ਬਜਾਏ, ਦਿੱਲੀ ਵਿਖੇ ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਅੰਦੋਲਨ ਕਰ ਰਹੇ ਦੇਸ਼ ਦੇ ਨਾਗਰਿਕਾਂ ਖ਼ਾਸ ਕਰ ਔਰਤਾਂ ਨੂੰ ...
ਮਾਨਸਾ, 25 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਨਸ਼ੀਲੀਆਂ ਗੋਲੀਆਂ, ਲਾਹਣ, ਸ਼ਰਾਬ ਤੇ ਗਾਂਜਾ ਬਰਾਮਦ ਕੀਤਾ ਹੈ | ਡਾ: ਨਰਿੰਦਰ ਭਾਰਗਵ ਐਸ. ਐਸ. ਪੀ. ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ...
ਝੁਨੀਰ, 25 ਜਨਵਰੀ (ਨਿ.ਪ.ਪ.)- ਨੇੜਲੇ ਪਿੰਡ ਭੰਮੇ ਕਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫਰ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਇਸ ਮੌਕੇ ਪਿੰਡ ਵਾਸੀਆਂ ਦੀਆਂ ਸਮੱਸਿਆ ਨੂੰ ਸੁਣਿਆ ਅਤੇ ...
ਬਰੇਟਾ, 25 ਜਨਵਰੀ (ਰਵਿੰਦਰ ਕੌਰ ਮੰਡੇਰ)- ਪੰਜਾਬ ਦੇ ਕਿਸਾਨ ਇਸ ਸਮੇਂ ਖੇਤੀ ਦੇ ਨਾਲ ਨਾਲ ਵੱਖ-ਵੱਖ ਸਹਾਇਕ ਧੰਦਿਆਂ ਨੂੰ ਅਪਣਾ ਰਹੇ ਹਨ, ਜਿਨ੍ਹਾਂ 'ਚੋਂ ਡੇਅਰੀ ਫਾਰਮਿੰਗ, ਪੋਲਟਰੀ ਫਾਰਮ, ਸ਼ਹਿਦ ਦੀਆਂ ਮੱਖੀਆਂ ਤੋਂ ਇਲਾਵਾ ਖੰੁਭਾਂ ਦੀ ਕਾਸ਼ਤ ਸ਼ਾਮਿਲ ਹੈ, ਜਿਸ ਨਾਲ ...
ਮਾਨਸਾ, 25 ਜਨਵਰੀ (ਸ. ਰਿ.)- ਇੰਡੋ ਕੈਨੇਡੀਅਨ ਆਈਲੈਟਸ ਤੇ ਇਮੀਗਰੇਸ਼ਨ ਮਾਨਸਾ ਦੀ ਵਿਦਿਆਰਥਣ ਪੁਖਰਾਜ ਕੌਰ ਪੁੱਤਰੀ ਗੁਰਮੇਲ ਸਿੰਘ ਮਾਨਸਾ ਨੇ ਆਈਲੈਟਸ 'ਚੋਂ ਓਵਰਆਲ 6.5 ਬੈਂਡ ਪ੍ਰਾਪਤ ਕੀਤੇ ਹਨ | ਸੰਸਥਾ ਦੇ ਐਮ.ਡੀ. ਮਨਜੀਤ ਸਿੰਘ ਨੇ ਕਿਹਾ ਕਿ ਵਿਦਿਆਰਥਣ ਨੇ ਵਿਦੇਸ਼ 'ਚ ...
ਝੁਨੀਰ, 25 ਜਨਵਰੀ (ਨ.ਪ.ਪ.)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੱਤਾ ਮਾਲੋਕਾ ਵਿਖੇ ਬਲਾਕ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ | ਐਸ.ਡੀ.ਐਮ. ਸਰਦੂਲਗੜ੍ਹ ਰਾਜਪਾਲ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਇਕ ਚੰਗੇ ...
ਜੋਗਾ, 25ਜਨਵਰੀ (ਪ.ਪ.)- ਬੁਰਜ ਝੱਬਰ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਬੀ.ਐਲ.ਓ. ਜਗਸੀਰ ਸਿੰਘ ਵਲੋਂ ਵੋਟਰਾਂ ਨੂੰ ਨਵੇਂ ਵੋਟਰ ਕਾਰਡ ਵੰਡੇ ਗਏ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ | ਇਸ ਮੌਕੇ, ਸੁਰਿੰਦਰ ਸਿੰਘ, ਰੁਪਿੰਦਰ ਸਿੰਘ, ਸੰਦੀਪ ...
ਜੋਗਾ, 25 ਜਨਵਰੀ (ਪ.ਪ.)- ਸਿਹਤ ਵਿਭਾਗ ਦੀ ਟੀਮ ਵਲੋਂ ਬੱਸ ਸਟੈਂਡ ਜੋਗਾ ਤੇ ਹੋਰ ਜਨਤਕ ਥਾਵਾਂ 'ਤੇ ਸਿਗਰਟ, ਤੰਬਾਕੂਨੋਸ਼ੀ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ | ਸਿਹਤ ਵਿਭਾਗ ਦੇ ਇੰਸਪੈਕਟਰ ਜਗਦੀਸ਼ ਸਿੰਘ ਪੱਖੋਂ ਨੇ ਦੱਸਿਆ ਕਿ ਤੰਬਾਕੂ ਪਦਾਰਥਾਂ ਦੀ ਵਰਤੋ ਕਰਨਾ ਸਿਹਤ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX