ਤਾਜਾ ਖ਼ਬਰਾਂ


ਦਿੱਲੀ ਹਿੰਸਾ : ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 22
. . .  4 minutes ago
ਨਵੀਂ ਦਿੱਲੀ, 26 ਫਰਵਰੀ- ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਵਿਰੁੱਧ ਫੈਲੀ ਹਿੰਸਾ 'ਚ ਮੌਤਾਂ ਦਾ ਅੰਕੜਾ ਵੱਧ ਕੇ 22 ਹੋ ਗਿਆ ਹੈ। ਗੁਰੂ ਤੇਗ ਬਹਾਦਰ ਹਸਪਤਾਲ 'ਚ 21 ਲੋਕਾਂ...
ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  13 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  31 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  32 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  33 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  39 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  52 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  53 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 4 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 4 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 5 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਜਗਰਾਓਂ

71ਵੇਂ ਗਣਤੰਤਰ ਦਿਵਸ ਮੌਕੇ ਜਗਰਾਉਂ 'ਚ ਤਹਿਸੀਲ ਪੱਧਰੀ ਵਿਸ਼ਾਲ ਸਮਾਗਮ

* ਡਾ. ਬਲਜਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ
ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-71ਵੇਂ ਗਣਤੰਤਰ ਦਿਵਸ ਦੇ ਮੌਕੇ ਜਗਰਾਉਂ 'ਚ ਤਹਿਸੀਲ ਪੱਧਰੀ ਵਿਸ਼ਾਲ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਐੱਸ.ਡੀ.ਐੱਮ. ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਤਿਰੰਗਾ ਝੰਡਾ ਲਹਿਰਾਉਂਣ ਦੀ ਰਸਮ ਅਦਾ ਕੀਤੀ ਤੇ ਪਰੇਡ ਦਾ ਜਾਇਜ਼ਾ ਲਿਆ | ਮੌਕੇ 'ਤੇ ਪੰਜਾਬ ਪੁਲਿਸ ਅਤੇ ਹੋਮਗਾਰਡ ਦੇ ਜਵਾਨਾਂ ਸਮੇਤ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੀ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ | ਸਮਾਗਮ ਨੂੰ ਸੰਬੋਧਨ ਦੌਰਾਨ ਐੱਸ.ਡੀ.ਐੱਮ. ਡਾ. ਬਲਜਿੰਦਰ ਸਿੰਘ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੰਵਿਧਾਨ ਨੂੰ ਲਾਗੂ ਕਰਨ ਦੀ ਇਸ ਵਰ੍ਹੇਗੰਢ ਮੌਕੇ ਪੂਰੇ ਦੇਸ਼ ਦੇ ਲੋਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਸਰਹੱਦਾਂ ਤੇ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਨੂੰ ਯਾਦ ਕਰ ਰਹੇ ਹਨ ਤੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਫੌਜੀ ਜਵਾਨਾਂ ਨੂੰ ਸਲੂਟ ਕਰ ਰਹੇ ਹਨ | ਡਾ. ਬਲਜਿੰਦਰ ਸਿੰਘ ਵੱਲੋਂ ਇਸ ਮੌਕੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ | ਇਸ ਮੌਕੇ 17 ਵਿਭਾਗਾਂ ਦੇ ਉਨ੍ਹਾਂ ਮੁਲਾਜ਼ਮਾਂ ਨੂੰ ਵੀ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵੱਲੋਂ ਸਮਰਪਿਤ ਭਾਵਨਾਂ ਨਾਲ ਡਿਊਟੀ ਦੇ ਨਾਲ-ਨਾਲ ਹੋਰ ਵੀ ਲੋਕ ਸੇਵਾਵਾਂ ਕੀਤੀਆਂ ਜਾਂਦੀਆਂ ਹਨ | ਸਮਾਗਮ ਮੌਕੇ ਸਕੂਲੀ ਬੱਚਿਆਂ ਵਲੋਂ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਸਮਾਗਮ ਦੌਰਾਨ ਪਿੰਡ ਜਨੇਤਪੁਰਾ ਨੂੰ ਹਰਿਆ-ਭਰਿਆ ਮਾਡਲ ਪਿੰਡ ਬਣਾਉਂਣ ਵਾਲੀ ਨੌਜਵਾਨ ਸਭਾ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਆ ਗਿਆ | ਇਸ ਮੌਕੇ ਤਹਿਸੀਲਦਾਰ ਮਨਮੋਹਨ ਕੌਸਿਕ, ਚੇਅਰਮੈਨ ਗੇਜਾ ਰਾਮ, ਨਗਰ ਕੌਾਸਲ ਪ੍ਰਧਾਨ ਬੀਬੀ ਚਰਨਜੀਤ ਕੌਰ, ਬਲਾਕ ਸਿੱਖਿਆ ਅਫ਼ਸਰ ਹਰਭਜਨ ਸਿੰਘ ਸਿੱਧੂ, ਡਾਇਰੈਕਟਰ ਪ੍ਰਸ਼ੋਤਮ ਲਾਲਾ ਖ਼ਲੀਫਾ, ਕੌਾਸਲਰ ਕਰਮਜੀਤ ਸਿੰਘ ਕੈਂਥ, ਕਾਂਗਰਸੀ ਆਗੂ ਗੁਰਮੇਲ ਸਿੰਘ ਕੈਲੇ, ਅਮਰਨਾਥ ਕਲਿਆਣ, ਸ਼ਹਿਰੀ ਪ੍ਰਧਾਨ ਰਵਿੰਦਰ ਕੁਮਾਰ ਸਭਰਵਾਲ, ਕੌਾਸਲਰ ਸੁਖਦੇਵ ਸਿੰਘ ਸੇਬੀ, ਸਾਬਕਾ ਕੌਾਸਲਰ ਕੰਵਲਜੀਤ ਸਿੰਘ ਬਿੱਟੂ, ਬੀ.ਬੀ.ਐਸ. ਸਕੂਲ ਦੇ ਡਾਇਰੈਕਟਰ ਸ੍ਰੀ ਸਤੀਸ਼ ਕਾਲੜਾ, ਬਾਲ ਧਾਮ ਤਲਵੰਡੀ ਖੁਰਦ ਦੇ ਸਕੱਤਰ ਕੁਲਦੀਪ ਸਿੰਘ ਮਾਨ, ਡਾ. ਅਚਾਰੀਆ ਕ੍ਰਿਸ਼ਨ ਸੂਦ, ਸਤਿੰਦਰਜੀਤ ਸਿੰਘ ਤੱਤਲਾ ਆਦਿ ਹਾਜ਼ਰ ਸਨ |
ਸਾਇੰਸ ਕਾਲਜ ਨੇ 71ਵਾਂ ਗਣਤੰਤਰ ਦਿਵਸ ਮਨਾਇਆ
ਜਗਰਾਉਂ, (ਜੋਗਿੰਦਰ ਸਿੰਘ)-ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਉਂ ਵਿਖੇ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਕਾਲਜ ਡਾਇਰੈਕਟਰ ਪ੍ਰੋ: ਗੁਰਚਰਨ ਸਿੰਘ, ਵਾਈਸ ਡਾਇਰੈਕਟਰ ਪ੍ਰੋ: ਸੁਮੇਧਾ ਸਿਆਲ, ਪ੍ਰੋ: ਨਿਰਮਲ ਸਿੰਘ ਅਤੇ ਪ੍ਰੋ: ਬਲਵਿੰਦਰ ਸਿੰਘ ਨੇ ਅਦਾ ਕੀਤੀ ਅਤੇ ਇਸ ਮੌਕੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗਾਣ ਗਾਇਆ ਗਿਆ | ਇਸ ਮੌਕੇ ਬੋਲਦਿਆਂ ਪ੍ਰੋ: ਗੁਰਚਰਨ ਸਿੰਘ ਵਲੋਂ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ 26 ਜਨਵਰੀ 1950 ਨੂੰ ਸੰਵਿਧਾਨ ਸਭਾ ਦੇ ਲਾਗੂ ਹੋਣ ਤੇ ਮੌਲਿਕ ਅਧਿਕਾਰ ਅਤੇ ਕਰਤੱਵਾਂ ਬਾਰੇ ਦੱਸਿਆ ਅਤੇ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਰਲ ਭਾਰਤੀ ਸੰਵਿਧਾਨ ਦੇ ਪ੍ਰਸਤਾਵਨਾ ਪੱਤਰ ਨੂੰ ਪੜਿ੍ਹਆ | ਕਾਲਜ ਵਿਦਿਆਰਥਣਾਂ ਅਮਨਦੀਪ ਕੌਰ ਤੇ ਪਰਵਿੰਦਰ ਕੌਰ ਵਲੋਂ ਦੇਸ਼ ਭਗਤੀ ਦੀ ਸਪੀਚ ਅਤੇ ਕਨਲੇਸ਼ਵਰੀ ਨੇ ਗਣਤੰਤਰ ਦਿਵਸ 'ਤੇ ਗੀਤ ਪੇਸ਼ ਕੀਤਾ | ਪ੍ਰੋਗਰਾਮ ਦਾ ਸੰਚਾਲਨ ਪ੍ਰੋ: ਨਿਧੀ ਮਹਾਜਨ ਨੇ ਕੀਤਾ | ਇਸ ਮੌਕੇ ਗਣਤੰਤਰ ਦਿਵਸ ਦੀ ਖੁਸ਼ੀ ਵਿਚ ਲੱਡੂ ਵੀ ਵੰਡੇ ਗਏ | ਵਾਈਸ ਡਾਇਰੈਕਟਰ ਪ੍ਰੋ: ਸੁਮੇਧਾ ਸਿਆਲ ਸਮੇਤ ਕਾਲਜ ਦਾ ਸਮੁੱਚਾ ਸਟਾਫ਼ ਹਾਜ਼ਰ ਸੀ |
ਜਤਿੰਦਰਾ ਗਰੀਨਫੀਲਡ ਸਕੂਲ ਵਿਖੇ ਮਨਾਇਆ ਗਣਤੰਤਰ ਦਿਵਸ
ਗੁਰੂਸਰ ਸੁਧਾਰ, (ਬਲਵਿੰਦਰ ਸਿੰਘ ਧਾਲੀਵਾਲ, ਨਿ.ਪ.ਪ.)-ਜਤਿੰਦਰਾ ਗਰੀਨਫੀਲਡ ਸਕੂਲ ਗੁਰੂਸਰ ਸੁਧਾਰ ਵਿਖੇ ਸਕੂਲੀ ਵਿਦਿਆਰਥੀਆਂ ਵਲੋਂ 71ਵਾਂ ਗਣਤੰਤਰ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਦੇਸ਼ ਭਗਤੀ ਦੀ ਭਾਵਨਾ ਪ੍ਰਗਟ ਕਰਦਿਆਂ ਵਿਦਿਆਰਥੀਆਂ ਨੇ ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਿਆਂ ਅੰਦਰ ਹਿੱਸਾ ਲਿਆ ਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪਿ੍ੰ: ਅਨੀਤਾ ਕੁੰਦਰਾ ਨੇ ਬੱਚਿਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਜਦਕਿ ਮੈਨੇਜਰ ਮਨਪ੍ਰੀਤ ਕੌਰ ਧਾਲੀਵਾਲ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਇਸ ਦੀ ਵਧਾਈ ਦਿੱਤੀ |
ਨਗਰ ਕੌਾਸਲ ਮੁੱਲਾਂਪੁਰ-ਦਾਖਾ ਵਿਖੇ ਗਣਤੰਤਰ ਦਿਵਸ ਸਮਾਰੋਹ
ਮੁੱਲਾਂਪੁਰ-ਦਾਖਾ, (ਨਿਰਮਲ ਸਿੰਘ ਧਾਲੀਵਾਲ)-ਭਾਰਤੀ ਸੰਵਿਧਾਨ ਦੀ 71ਵੀਂ ਵਰ੍ਹੇਗੰਢ ਮੌਕੇ ਨਗਰ ਕੌਾਸਲ ਮੁੱਲਾਂਪੁਰ-ਦਾਖਾ ਵਿਖੇ ਕੌਾਸਲ ਪ੍ਰਧਾਨ ਤੇਲੂ ਰਾਮ ਬਾਂਸਲ ਵਲੋਂ ਤਿਰੰਗਾ ਲਹਿਰਾਉਂਦਿਆਂ ਝੰਡੇ ਨੂੰ ਸਲਾਮੀ ਦਿੱਤੀ, ਉਨ੍ਹਾਂ ਨਾਲ ਮੁੱਖ ਮਹਿਮਾਨ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ-ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪ: ਸੰਦੀਪ ਸੰਧੂ. ਉੱਪ ਚੇਅਰਮੈਨ (ਪੇਡਾ) ਕਰਨ ਵੜਿੰਗ, ਨਗਰ ਕੌਾਸਲ ਦੇ ਮੀਤ ਪ੍ਰਧਾਨ ਮਹਿੰਦਰਪਾਲ ਸਿੰਘ ਲਾਲੀ, ਕਾਂਗਰਸ ਦੇ ਬਲਾਕ ਮੁੱਲਾਂਪੁਰ ਪ੍ਰਧਾਨ ਮਨਪ੍ਰੀਤ ਸਿੰਘ ਈਸੇਵਾਲ, ਹੋਰ ਮੌਜੂਦ ਸਨ | ਗਣਤੰਤਰ ਦਿਵਸ ਸਮਾਰੋਹ ਸਮੇਂ ਜੁੜੀ ਇਕੱਤਰਤਾ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਕੈਪ: ਸੰਧੂ ਕਿਹਾ ਕਿ ਕਿ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਧਰਮ ਨਿਰਪੱਖਤਾ, ਸਮਾਜਵਾਦ ਅਤੇ ਬਰਾਬਰਤਾ ਦਾ ਸਿਧਾਂਤ ਭਾਵੇਂ ਲਾਗੂ ਹੈ, ਪ੍ਰੰਤੂ ਸਾਡੇ ਸ਼ਹੀਦਾਂ ਦੇ ਸੁਪਨਿਆਂ ਵਾਲਾ ਸਮਾਜ ਸਿਰਜਨਾ ਅਜੇ ਬਾਕੀ ਹੈ | ਨਿਊ ਪਬਲਿਕ ਸਕੂਲ ਜੀ.ਟੀ.ਬੀ ਨਗਰ ਮੰਡੀ ਮੁੱਲਾਂਪੁਰ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤਾਂ ਉੱਪਰ ਕੋਰੀਓਗ੍ਰਾਫੀ ਕੀਤੀ ਗਈ | ਗਣਤੰਤਰ ਦਿਵਸ ਸਮਾਰੋਹ ਸਮੇਂ ਕੌਾਸਲਰ ਕਰਨਵੀਰ ਸਿੰਘ ਸੇਖੋਂ, ਬਲਬੀਰ ਚੰਦ, ਸੁਭਾਸ਼ ਮੁਨੀਮ, ਸ਼ਕੁੰਤਲਾ ਦੇਵੀ, ਤਰਸੇਮ ਕੌਰ, ਹਰਨੀਤ ਕੌਰ ਮੱਕੜ, ਸੁਦੇਸ਼ ਰਾਣੀ ਗੋਇਲ, ਰੇਖਾ ਰਾਣੀ, ਰੁਪਾਲੀ ਜੈਨ ਸਾਰੇ ਕੌਾਸਲਰ, ਆੜ੍ਹਤੀ ਅਨਿਲ ਜੈਨ, ਸ਼ਹਿਰੀ ਪ੍ਰਧਾਨ ਪਵਨ ਸਿਡਾਨਾ, ਪਿ੍ੰਸੀਪਲ ਜਗਜੀਤ ਸਿੰਘ ਗਰੇਵਾਲ, ਵਿਨੈ ਵਰਮਾ, ਚਰਨਜੀਤ ਚੰਨੀ ਅਰੋੜਾ, ਜਤਿੰਦਰ ਸਿੰਘ ਮੱਕੜ, ਸ਼ਾਮ ਲਾਲ ਜਿੰਦਲ, ਤੇਜਿੰਦਰ ਕੌਰ ਰਕਬਾ, ਹੋਰ ਮੌਜੂਦ ਰਹੇ |
ਨਗਰ ਕੌਾਸਲ ਜਗਰਾਓਾ ਵਿਖੇ ਗਣਤੰਤਰ ਦਿਵਸ ਮਨਾਇਆ
ਜਗਰਾਉਂ, (ਹਰਵਿੰਦਰ ਸਿੰਘ ਖ਼ਾਲਸਾ)-ਨਗਰ ਕੌਾਸਲ ਜਗਰਾਉਂ ਵਿਖੇ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦੌਰਾਨ ਝੰਡੇ ਲਹਿਰਾਉਣ ਦੀ ਰਸਮ ਪ੍ਰਧਾਨ ਚਰਨਜੀਤ ਕੌਰ ਕਲਿਆਣ ਵਲੋਂ ਕੀਤੀ ਗਈ | ਇਸ ਸਮਾਗਮ ਵਿਚ ਹਲਕਾ ਵਿਧਾਇਕਾ ਸਰਵਜੀਤ ਕੌਰ ਮਾਣੰੂਕੇ, ਚੇਅਰਮੈਨ ਗੇਜਾ ਰਾਮ, ਡਾਇਰੈਕਟਰ ਪ੍ਰਸ਼ੋਤਮ ਲਾਲ ਖ਼ਲੀਫ਼ਾ, ਕਾਰਜ ਸਾਧਕ ਅਧਿਕਾਰੀ ਸੁਖਦੇਵ ਸਿੰਘ ਰੰਧਾਵਾ, ਸੁਪਰਡੈਂਟ ਮਨੋਹਰ ਸਿੰਘ ਆਦਿ ਵੀ ਹਾਜ਼ਰ ਸਨ | ਇਸ ਦੌਰਾਨ ਨਗਰ ਕੌਾਸਲ ਦੀ ਪਾਰਕ ਅੰਦਰ ਸਥਿਤ ਲਾਲਾ ਲਾਜਪਤ ਰਾਏ ਦੇ ਬੁੱਤ ਨੂੰ ਫੁੱਲ ਮਾਲਾਵਾਂ ਪਹਿਨਾ ਕੇ ਦੇਸ਼ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ | ਇਸ ਮੌਕੇ ਕਾਂਗਰਸ ਸ਼ਹਿਰੀ ਪ੍ਰਧਾਨ ਰਵਿੰਦਰ ਕੁਮਾਰ ਸਭਰਵਾਲ, ਪ੍ਰਧਾਨ ਅਮਰ ਨਾਥ ਕਲਿਆਣ, ਕਰਮਜੀਤ ਸਿੰਘ ਕੈਂਥ, ਡਾ: ਇਕਬਾਲ ਸਿੰਘ ਧਾਲੀਵਾਲ, ਸੁਖਦੇਵ ਸਿੰਘ ਸੇਬੀ, ਰਾਜ ਭਾਰਦਵਾਜ, ਗੁਰਮੇਲ ਸਿੰਘ ਕੈਲੇ, ਸਾਜਨ ਮਲਹੋਤਰਾ, ਸਤਿੰਦਰਜੀਤ ਸਿੰਘ ਤੱਤਲਾ, ਗੋਰਾ ਲੱਧੜ, ਜਗਸ਼ੀਰ ਸਿੰਘ, ਸ਼ਿਆਮ ਕੁਮਾਰ, ਨਿਸ਼ਾਂ ਕੁਮਾਰੀ, ਚਰਨਜੀਤ ਸਿੰਘ, ਸਤਿਆਜੀਤ, ਦਵਿੰਦਰ ਸਿੰਘ, ਜਤਿੰਦਰਪਾਲ ਸ਼ਰਮਾ, ਹਰੀਸ਼ ਕੁਮਾਰ, ਰਣਜੀਤ ਸਿੰਘ, ਅਮਰਪਾਲ ਸਿੰਘ, ਰਕੇਸ਼ ਕੁਮਾਰ, ਜਗਮੋਹਣ ਸਿੰਘ, ਗੁਰਮੀਤ ਸਿੰਘ, ਹਰਦੀਪ ਸਿੰਘ ਢੋਲਣ, ਕੁਲਦੀਪ ਕੌਰ, ਜਗਰੂਪ ਸਿੰਘ, ਹੀਰਾ ਸਿੰਘ, ਜਸਪ੍ਰੀਤ ਸਿੰਘ, ਮਨੀਸ਼ ਕੁਮਾਰ, ਗੁਰਪ੍ਰੀਤ ਸਿੰਘ, ਅਰੁਣ ਗਿੱਲ ਆਦਿ ਵੀ ਹਾਜ਼ਰ ਸਨ |
ਸ: ਹੰਬੜਾਂ ਨੇ ਸੱਤਿਆ ਭਾਰਤੀ ਸਕੂਲ 'ਚ ਝੰਡਾ ਲਿਹਰਾਉਣ ਦੀ ਰਸਮ ਨਿਭਾਈ
ਹੰਬੜਾਂ, (ਜਗਦੀਸ਼ ਸਿੰਘ ਗਿੱਲ, ਹਰਵਿੰਦਰ ਸਿੰਘ ਮੱਕੜ)-ਕਸਬਾ ਹੰਬੜਾਂ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ ਵਿਖੇ ਮੁੱਖ ਅਧਿਆਪਕ ਜਸਵੰਤ ਸਿੰਘ ਸੇਖਾਂ ਦੀ ਅਗਵਾਈ ਹੇਠ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿਚ ਆਲ ਇੰਡੀਆ ਸ਼ੂਗਰਫੈੱਡ ਦੇ ਡਾਇਰੈਕਟਰ ਮਨਜੀਤ ਸਿੰਘ ਹੰਬੜਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਿਨ੍ਹਾਂ ਨੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਡਾਇਰੈਕਟਰ ਮਨਜੀਤ ਸਿੰਘ ਹੰਬੜਾਂ, ਗੁਰਦੁਆਰਾ ਚੜ੍ਹਦੀ ਕਲਾ ਹੰਬੜਾਂ ਦੇ ਪ੍ਰਧਾਨ ਤੇਜਾ ਸਿੰਘ ਗਿੱਲ, ਏ.ਐੱਸ.ਆਈ ਗੁਰਪਾਲ ਸਿੰਘ, ਹੌਲਦਾਰ ਸੁਨੀਲ ਕੁਮਾਰ, ਮੈਡਮ ਅਨੂ ਗੁਪਤਾ, ਮੁੱਖ ਅਧਿਆਪਕ ਜਸਵੰਤ ਸਿੰਘ ਸੇਖਾਂ ਵਲੋਂ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ | ਇਸ ਮੌਕੇ ਮਾ: ਸੁਖਵਿੰਦਰ ਸਿੰਘ ਭਨੋਹੜ, ਮਾ: ਜਸ਼ਨਦੀਪ ਸਿੰਘ ਸ਼ੇਰਪੁਰ, ਮੈਡਮ ਬਲਜੀਤ ਕੌਰ, ਮੈਡਮ ਅਰਪਿੰਦਰ ਕੌਰ, ਮੈਡਮ ਜਸਵਿੰਦਰ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਕੁਲਜਿੰਦਰ ਕੌਰ, ਮੈਡਮ ਮੋਨਿਕਾ ਠਾਕੁਰ ਅਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |
ਰਾਏਕੋਟ ਵਿਖੇ ਤਹਿਸੀਲ ਪੱਧਰੀ 71ਵਾਂ ਗਣਤੰਤਰ ਦਿਵਸ ਨੂੰ ਧੂਮਧਾਮ ਨਾਲ ਮਨਾਇਆ
ਰਾਏਕੋਟ, (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ ਕੁਮਾਰ)-71ਵਾਂ ਗਣਤੰਤਰ ਦਿਵਸ ਦਾ ਤਹਿਸੀਲ ਪੱਧਰੀ ਸਮਾਗਮ ਦਾਣਾ ਮੰਡੀ ਰਾਏਕੋਟ ਵਿਖੇ ਧੂਮਧਾਮ ਨਾਲ ਮਨਾਇਆ ਗਿਆ | ਜਿਸ ਦੌਰਾਨ ਝੰਡਾ ਲਹਿਰਾਉਣ ਦੀ ਰਸਮ ਐੱਸ.ਡੀ.ਐੱਮ. ਰਾਏਕੋਟ ਡਾ: ਹਿਮਾਂਸ਼ੂ ਗੁਪਤਾ ਨੇ ਅਦਾ ਕੀਤੀ | ਇਸ ਮੌਕੇ ਝੰਡਾ ਲਹਿਰਾਉਂਦੇ ਐੱਸ.ਡੀ.ਐੱਮ. ਡਾ: ਹਿਮਾਂਸ਼ੂ ਗੁਪਤਾ ਪਰੇਡ ਦਾ ਖੁੱਲ੍ਹੀ ਜਿਪਸੀ ਵਿਚ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ, ਜਿਸ ਦੌਰਾਨ ਪੰਜਾਬ ਪੁਲਿਸ ਦੀ ਟੁਕੜੀ ਗੰਗਾ ਗਿਰੀ ਕਾਲਜ ਰਾਏਕੋਟ, ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ, ਦਸਮੇਸ਼ ਪਬਲਿਕ ਸਕੂਲ ਟਾਹਲੀਆਣਾ ਸਾਹਿਬ ਰਾਏਕੋਟ ਅਤੇ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਤੋਂ ਮਾਰਚ ਪਾਸਟ ਦੌਰਾਨ ਸਲਾਮੀ ਲੈਣ ਉਪਰੰਤ ਸੰਬੋਧਨ ਕੀਤਾ | ਇਸ ਗਣਤੰਤਰ ਸਮਾਗਮ ਦੌਰਾਨ ਆਜ਼ਾਦੀ ਘੁਲਾਟੀਏ ਤੇ ਕਾਰਗਿਲ ਸ਼ਹੀਦਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਇਸ ਮੌਕੇ ਡੀ.ਐੱਸ.ਪੀ. ਰਾਏਕੋਟ ਸੁਖਨਾਜ਼ ਸਿੰਘ, ਤਹਿਸੀਲਦਾਰ ਜਸਵਿੰਦਰ ਸਿੰਘ ਟਿਵਾਣਾ, ਨਾਇਬ ਤਹਿਸੀਲਦਾਰ ਗੁਰਪਿਆਰ ਸਿੰਘ, ਗੰਗਾ ਗਿਰੀ ਕਾਲਜ ਪਿ੍ੰਸੀਪਲ ਸ਼ਿਲਪਾ ਗੋਇਲ, ਸੁਖਪਾਲ ਸਿੰਘ ਗੋਂਦਵਾਲ ਚੇਅਰਮੈਨ ਮਾਰਕਿਟ ਕਮੇਟੀ ਰਾਏਕੋਟ, ਰਾਮ ਕੁਮਾਰ ਛਾਪਾ, ਰਮੇਸ਼ ਸਾਰਧਾ ਸਾਬਕਾ ਪ੍ਰਧਾਨ ਨਗਰ ਕੌਾਸਲ, ਲਖਵਿੰਦਰ ਸਿੰਘ ਸਪਰਾ, ਜਸਵੰਤ ਸਿੰਘ ਖੇਲਾ, ਵਿਨੋਦ ਜੈਨ, ਸੋਹਣ ਸਿੰਘ ਬੁਰਜ ਹਰੀ ਸਿੰਘ ਮੈਂਬਰ ਸੰਮਤੀ, ਨੰਬਰਦਾਰ ਪ੍ਰੀਤਮ ਸਿੰਘ ਰਟੌਲ, ਅਮਨਦੀਪ ਸਿੰਘ ਬੰਮਰਾ, ਠੇਕੇਦਾਰ ਮੁਖਤਿਆਰ ਸਿੰਘ, ਐਸ.ਐਚ.ਓ. ਸਿਟੀ ਅਮਰਜੀਤ ਸਿੰਘ ਗੋਗੀ, ਐੱਸ.ਐੱਚ.ਓ. ਸਦਰ ਨਿਧਾਨ ਸਿੰਘ, ਐੱਸ.ਐੱਚ.ਓ. ਹਠੂਰ ਹਰਜਿੰਦਰ ਸਿੰਘ ਆਦਿ ਹਾਜ਼ਰ ਸਨ |
ਰੱਤੋਵਾਲ ਸਕੂਲ 'ਚ ਭਾਰਤੀ ਗਣਰਾਜ ਦੇ 71ਵੇਂ ਸਾਲ ਨੂੰ ਸਲਾਮ ਲਈ ਸਮਾਰੋਹ
ਮੁੱਲਾਂਪੁਰ-ਦਾਖਾ/ਗੁਰੂਸਰ ਸੁਧਾਰ (ਨਿਰਮਲ ਸਿੰਘ ਧਾਲੀਵਾਲ)-ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਰੱਤੋਵਾਲ ਵਿਖੇ ਭਾਰਤੀ ਗਣਰਾਜ ਦੇ 71ਵੇਂ ਸਾਲ ਨੂੰ ਸਲਾਮ ਲਈ ਸਕੂਲ ਮੁਖੀ ਪਰਮਜੀਤ ਕੌਰ ਅੱਬੂਵਾਲ, ਮੁੱਖ ਅਧਿਆਪਕ (ਪ੍ਰਾਇਮਰੀ) ਗੁਰਦੀਪ ਸਿੰਘ ਹੇਰਾਂ, ਹੋਰ ਅਧਿਆਪਕਾਂ ਵਲੋਂ ਵਿਦਿਆਰਥੀਆਂ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਸਮਾਰੋਹ ਵਿਚ ਉਚੇਚਾ ਪਹੁੰਚੇ ਮਹਿਲਾ ਸਰਪੰਚ ਪਰਮਜੀਤ ਕੌਰ ਧਾਲੀਵਾਲ, ਬਲਾਕ ਸਿੱਖਿਆ ਅਫ਼ਸਰ ਬਲਵਿੰਦਰ ਕੌਰ, ਸਾਬਕਾ ਸਰਪੰਚ ਜਗਦੀਪ ਸਿੰਘ ਬਿੱਟੂ, ਸਾਬਕਾ ਸਰਪੰਚ ਗੁਰਬਚਨ ਸਿੰਘ, ਮਹਿਲਾ ਨੰਬਰਦਾਰ ਕੁਲਵੰਤ ਕੌਰ, ਗ੍ਰਾਮ ਪੰਚਾਇਤ ਮੈਂਬਰ, ਭਾਈ ਘਨੱਈਆ ਸੇਵਾ ਸੁਸਾਇਟੀ ਅਹੁਦੇਦਾਰ, ਐੱਨ.ਆਰ.ਆਈ. ਗੁਰਚਰਨ ਸਿੰਘ ਮੱਲ੍ਹੀ, ਅਵਤਾਰ ਸਿੰਘ ਧਾਲੀਵਾਲ, ਸਾਬਕਾ ਮੁੱਖ ਅਧਿਆਪਕ ਜਸਵੰਤ ਸਿੰਘ, ਸੂਬੇਦਾਰ ਅਲਬੇਲ ਸਿੰਘ, ਹੋਰ ਪਤਵੰਤਿਆਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਸਰਪੰਚ ਪਰਮਜੀਤ ਕੌਰ ਵਲੋਂ ਕੌਮੀ ਝੰਡਾ ਲਹਿਰਾਉਣ ਉਪਰੰਤ ਵਿਦਿਆਰਥੀਆਂ ਰਾਸ਼ਟਰ ਗਾਨ 'ਜਨ-ਗਨ-ਮਨ' ਗਾਇਆ | ਸਟੇਜ ਸੰਚਾਲਕ ਬਲਵਿੰਦਰ ਸਿੰਘ ਧਾਲੀਵਾਲ ਵਲੋਂ ਕੌਮੀ ਤਿਉਹਾਰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਮਹਿਲਾ ਸਰਪੰਚ ਪਰਮਜੀਤ ਕੌਰ ਨੂੰ ਸਟੇਜ਼ 'ਤੇ ਆਉਣ ਦਾ ਸੱਦਾ ਦਿੱਤਾ | ਇਸ ਸਮੇਂ ਵਿਦਿਆਰਥੀਆਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ |

ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਏ.ਐੱਸ.ਆਈ. ਜਨਕ ਰਾਜ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗਣਤੰਤਰ ਦਿਵਸ ਮੌਕੇ ਮੈਰੀਟੋਰੀਅਸ ਸਰਵਿਸ ਅਤੇ ਰਾਸ਼ਟਰਪਤੀ ਪੁਲਿਸ ਮੈਡਲ ਨਾਲ ਸਨਮਾਨਿਤ ਕੀਤੇ ਗਏ ਸਹਾਇਕ ਸਬ ਇੰਸਪੈਕਟਰ ਜਨਕ ਰਾਜ ਦਾ ਜਨਮ ਸਾਲ 1970 ਪਿੰਡ ਚਮੇਲੀ ਜ਼ਿਲ੍ਹਾ ਫਰੀਦਕੋਟ ਵਿਖੇ ਮਾਤਾ ਦਯਾਵੰਤੀ ...

ਪੂਰੀ ਖ਼ਬਰ »

'ਆਪਣੇ ਨਾਲ ਗੱਲਬਾਤ' ਵਿਸ਼ੇ 'ਤੇ ਇਕ ਵਰਕਸ਼ਾਪ ਲਗਾਈ

ਇਯਾਲੀ/ਥਰੀਕੇ, 27 ਜਨਵਰੀ (ਰਾਜ ਜੋਸ਼ੀ)-ਬ੍ਰਹਮਾਕੁਮਾਰੀਸ ਈਸ਼ਵਰੀ ਵਿਸ਼ਵ ਵਿਦਿਆਲਿਆ ਲੁਧਿਆਣਾ ਦੇ ਯੂਥ ਵਿੰਗ ਨੇ 26 ਜਨਵਰੀ 2020 ਨੂੰ ਸੈਂਟਰ ਇੰਚਾਰਜ ਬੀ.ਕੇ. ਸਰਸ ਦੀਦੀ ਦੀ ਅਗਵਾਈ ਹੇਠ ਵਿਸ਼ਵ ਸ਼ਾਂਤੀ ਸਦਨ ਪਿੰਡ ਝਾਂਡੇ, ਲੁਧਿਆਣਾ ਵਿਖੇ 'ਆਪਣੇ ਨਾਲ ਗੱਲਬਾਤ' ...

ਪੂਰੀ ਖ਼ਬਰ »

ਬਿਜਲੀ ਮੰਡਲ ਦਾਖਾ ਜੇ.ਈ. ਕੌ ਾਸਲ ਦੀ ਚੋਣ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਬਿਜਲੀ ਮੰਡਲ ਦਾਖਾ ਵਿਖੇ ਜੇ.ਈ. ਕੌਾਸਲ ਸਬ-ਅਰਬਨ ਸਰਕਲ ਲੁਧਿਆਣਾ ਦੀ ਮੀਟਿੰਗ ਪ੍ਰਧਾਨ ਇੰਜੀ: ਜਸਵੀਰ ਸਿੰਘ, ਕੈਸ਼ੀਅਰ ਇੰਜੀ: ਅਸ਼ੋਕ ਕੁਮਾਰ ਦੀ ਸਰਪ੍ਰਸਤੀ ਵਿਚ ਹੋਈ | ਮੀਟਿੰਗ ਵਿਚ ਕੌਾਸਲ ਦੀਆਂ ਮੰਗਾਂ ...

ਪੂਰੀ ਖ਼ਬਰ »

ਪਿੰਡ ਦੀ ਸਫ਼ਾਈ ਲਈ ਯਤਨਸ਼ੀਲ ਨੌਜਵਾਨਾਂ ਨੂੰ ਦਿਓਲ ਪਰਿਵਾਰ ਵਲੋਂ ਟੈਂਕੀ ਭੇਟ

ਪੱਖੋਵਾਲ/ਲੋਹਟਬੱਦੀ, 27 ਜਨਵਰੀ (ਕਿਰਨਜੀਤ ਕੌਰ ਗਰੇਵਾਲ, ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਡਾਂਗੋਂ ਵਿਖੇ ਕਿਸੇ ਵੀ ਪਰਿਵਾਰ ਵਲੋਂ ਖੁਸ਼ੀ-ਗਮੀ ਦੇ ਮੌਕੇ ਆਪਣੇ ਘਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਰਨ ਪੁਆਉਣ ਸਮੇਂ ਫੁੱਟਬਾਲ ਖਿਡਾਰੀ ਹਰਦੀਪ ਸਿੰਘ ਦੀਪਾ ਦਿਓਲ ...

ਪੂਰੀ ਖ਼ਬਰ »

ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ

ਜਗਰਾਉਂ, 27 ਜਨਵਰੀ (ਅਜੀਤ ਸਿੰਘ ਅਖਾੜਾ)-ਸਾਹਿਤ ਸਭਾ ਜਗਰਾਉਂ ਦੀ ਮਹੀਨਾਵਾਰ ਇਕੱਤਰਤਾ ਅਵਤਾਰ ਜਗਰਾਉਂ ਦੀ ਸਰਪ੍ਰਸਤੀ ਤੇ ਪ੍ਰਧਾਨ ਪ੍ਰਭਜੋਤ ਸੋਹੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪਿਛਲੇ ਦਿਨੀਂ ਸਦੀਵੀਂ ਵਿਛੋੜਾ ਦੇ ਗਈਆਂ ਸਖ਼ਸ਼ੀਅਤਾਂ ਡਾ: ਸੁਰਜੀਤ ਹਾਂਸ, ...

ਪੂਰੀ ਖ਼ਬਰ »

ਜੀ.ਆਰ.ਡੀ.ਅਕੈਡਮੀ ਵਲੋਂ ਦਾਖ਼ਲਾ ਮੁਆਫ਼ੀ ਸਬੰਧੀ ਪੰਚਾਂ-ਸਰਪੰਚਾਂ ਨਾਲ ਕੀਤੀ ਮੀਟਿੰਗ

ਇਯਾਲੀ/ਥਰੀਕੇ, 27 ਜਨਵਰੀ (ਰਾਜ ਜੋਸ਼ੀ)-ਪ੍ਰਤਾਪ ਸਿੰਘ ਵਾਲਾ ਹੰਬੜਾਂ ਰੋਡ ਸਥਿੱਤ ਜੀ.ਆਰ.ਡੀ.ਅਕੈਡਮੀ ਗੁਰੂ ਰਾਮਦਾਸ ਅਕੈਡਮੀ ਦੀ ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਰਾਜਾ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੂੰ ਦਾਖ਼ਲਾ ਫੀਸ ...

ਪੂਰੀ ਖ਼ਬਰ »

ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਸਥਾਪਨਾ ਦਿਵਸ ਸਮਾਰੋਹ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰੂ ਤੇਗ਼ ਬਹਾਦਰ ਨੈਸ਼ਨਲ ਕਾਲਜ ਦਾਖਾ ਵਿਖੇ ਪ੍ਰਬੰਧਕੀ ਕਮੇਟੀ, ਸਟਾਫ਼ ਤੇ ਕਾਲਜ ਵਿਦਿਆਰਥੀਆਂ ਵਲੋਂ ਰਲ਼ ਕੇ ਕਾਲਜ ਦੇ ਬਾਨੀ ਬਾਬਾ ਜੀਵਾ ਸਿੰਘ ਦੀ ਯਾਦ ਨੂੰ ਸਮਰਪਿਤ ਅਤੇ 48ਵੇਂ ਸਥਾਪਨਾ ਦਿਵਸ ਨੂੰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੀ ਪਹਿਲੀ ਫੇਅਰਵੈੱਲ ਪਾਰਟੀ ਸਮਾਗਮ ਕਰਵਾਇਆ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਦੇ ਦਸਵੀਂ ਜਮਾਤ ਦੇ ਪਹਿਲੇ ਬੈਚ ਦੀ ਫੇਅਰਵੈੱਲ ਪਾਰਟੀ ਅਮਿੱਟ ਯਾਦਾਂ ਛੱਡਦੀ ਹੋਈ ਸਮਾਪਤ | ਸਕੂਲ ਸੋਸਾਇਟੀ ਦੇ ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਅਤੇ ਸਕੂਲ ਦੇ ...

ਪੂਰੀ ਖ਼ਬਰ »

ਜ਼ਿਮਨੀ ਚੋਣਾਂ 'ਚ ਹੋਈ ਸ਼ਾਨਦਾਰ ਜਿੱਤ 'ਤੇ ਭੰੂਦੜੀ 'ਚ ਵਿਧਾਇਕ ਇਯਾਲੀ ਦਾ ਸਨਮਾਨ

ਭੂੰਦੜੀ, 27 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਿਕ ਕਸਬਾ ਦੇ ਖੇਡ ਗਰਾਉਂਡ ਵਿਖੇ ਅਕਾਲੀ ਵਰਕਰਾਂ ਵਲੋਂ ਹਲਕਾ ਦਾਖਾ ਦੀ ਜ਼ਿਮਨੀ ਚੋਣ ਵਿਚ ਅਕਾਲੀ-ਭਾਜਪਾ ਗੱਠਜੋੜ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਦੀ ਸ਼ਾਨਦਾਰ ਜਿੱਤ 'ਤੇ ਨਗਰ ਨਿਵਾਸੀਆਂ ਵਲੋਂ ਵਿਸ਼ੇਸ਼ ਸਮਾਗਮ ...

ਪੂਰੀ ਖ਼ਬਰ »

ਪੀਰਾਂ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੰੂਦੜੀ, 27 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬਾ 'ਚ ਪੈਂਦੇ ਭੌਕੋਟ 'ਚ ਸਥਿੱਤ ਪੀਰ ਬਾਬਾ ਦੀ ਦਰਗਾਹ 'ਤੇ ਮੇਲਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ ਇਸ ਮੌਕੇ 'ਤੇ ਪੀਰਾਂ ਦੇ ਦਰਬਾਰ 'ਤੇ ਚਾਦਰ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਵਿਸ਼ਾਲ ਕੈਂਪ 'ਚ 241 ਮਰੀਜ਼ਾਂ ਦੇ ਅੱਖਾਂ ਦੀ ਜਾਂਚ

ਜਗਰਾਉਂ, 27 ਜਨਵਰੀ (ਗੁਰਦੀਪ ਸਿੰਘ ਮਲਕ)-ਸਵ ਗੁਰਨਾਮ ਸਿੰਘ ਛੀਨਾ ਦੀ ਯਾਦ ਪਿੰਡ ਰਸੂਲਪੁਰ (ਜੰਡੀ) ਵਿਖੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਗੁਰਜੀਤ ਸਿੰਘ ਗੀਟਾ ਦੀ ਦੇਖ-ਰੇਖ ਹੇਠ ਛੀਨਾ ਪਰਿਵਾਰ ਵਲੋਂ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਇਕ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਪਿੰਡ ਗੁੜੇ ਵਿਖੇ ਕੈਪਟਨ ਸੰਦੀਪ ਸੰਧੂ ਨੇ ਨੌਜਵਾਨਾਂ ਨੂੰ ਖੇਡ ਕਿੱਟਾਂ ਵੰਡੀਆਂ

ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਗੁੜੇ ਵਿਖੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਤੇ ਹਲਕੇ ਦਾਖੇ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਨੇ ਮਲਵਿੰਦਰ ਸਿੰਘ ਗੁੜੇ, ਸੀਨੀਅਰ ਕਾਂਗਰਸੀ ਆਗੂ ਜਸਮੇਲ ਸਿੰਘ ਜੱਸਾ ਗੁੜੇ, ...

ਪੂਰੀ ਖ਼ਬਰ »

ਸ਼ਹੀਦ ਬਾਬਾ ਮਿਲਖਾ ਸਿੰਘ ਦੇ 95ਵੇਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ

ਸਿੱਧਵਾਂ ਬੇਟ, 27 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਨਜ਼ਦੀਕੀ ਪਿੰਡ ਬੰਗਸੀਪੁਰਾ ਦੇ ਬਾਹਰਵਾਰ ਸਥਿੱਤ ਗੁਰਦੁਆਰਾ ਸ਼ਹੀਦਗੰਜ ਵਿਖੇੇ ਗੰਗਸਰ ਜੈਤੋ ਮੋਰਚੇ ਦੇ ਸ਼ਹੀਦ ਬਾਬਾ ਮਿਲਖਾ ਸਿੰਘ ਦੇ 95ਵੇਂ ਸ਼ਹੀਦੀ ਜੋੜ ਮੇਲੇ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਇਆ ਗਿਆ ...

ਪੂਰੀ ਖ਼ਬਰ »

ਪਿੰਡ ਤਾਜਪੁਰ ਵਿਖੇ ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਵਲੋਂ ਅੱਖਾਂ ਦਾ ਕੈਂਪ ਅੱਜ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਤਾਜਪੁਰ ਵਿਖੇ ਸਵ: ਸੁਖਦੇਵ ਸਿੰਘ ਜਵੰਧਾ ਯਾਦਗਾਰੀ ਟਰੱਸਟ ਵਲੋਂ ਅੱਖਾਂ ਦਾ ਮੁਫ਼ਤ ਚੈਕਅਪ ਅਤੇ ਅਪ੍ਰੇਸ਼ਨ ਕੈਂਪ ਡਾ.ਰਮੇਸ਼ ਸੁਪਰਸਪੈਸ਼ਲਿਟੀ ਹਸਪਤਾਲ ਰਾਏਕੋਟ ਵਲੋਂ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਉੱਘੇ ...

ਪੂਰੀ ਖ਼ਬਰ »

ਪਿੰਡ ਜੰਡੀ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਮੁਫ਼ਤ ਮੈਡੀਕਲ ਕੈਂਪ 31 ਨੂੰ

ਸਿੱਧਵਾਂ ਬੇਟ, 27 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਲਾਗਲੇ ਪਿੰਡ ਜੰਡੀ ਦੇ ਗੁਰਦੁਆਰਾ ਬਾਬਾ ਬਿਧੀ ਚੰਦ ਛੀਨਾ ਵਿਖੇ ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਵਲੋਂ ਨਗਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਾਮ: ਮੁਖਤਿਆਰ ਸਿੰਘ ਭੁੱਲਰ ਅਤੇ ਕਾਮ: ਸ਼ੇਰ ਸਿੰਘ ਭੁੱਲਰ ਦੀ ...

ਪੂਰੀ ਖ਼ਬਰ »

ਪਿੰਡ ਰੱਤੋਵਾਲ ਵਿਖੇ ਵੱਡੇ ਰਸਤਿਆਂ 'ਚ ਇੰਟਰਲਾਕ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਮੁੱਲਾਂਪੁਰ-ਗੁਰੂਸਰ/ਸੁਧਾਰ, 24 ਜਨਵਰੀ (ਨਿਰਮਲ ਸਿੰਘ ਧਾਲੀਵਾਲ,)-ਮੈਂਬਰ ਪਾਰਲੀਮੈਂਟ ਡਾ: ਅਮਰ ਸਿੰਘ ਬੋਪਾਰਾਏ ਦੇ ਯਤਨਾ ਨਾਲ ਹਲਕਾ ਰਾਏਕੋਟ ਦੇ ਪਿੰਡਾਂ ਅੰਦਰ ਸਰਬ ਪੱਖੀ ਵਿਕਾਸ ਲਈ ਆਰੰਭੀ ਮੁਹਿੰਮ ਤਹਿਤ ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਦੇ ਅਹਿਮ ਰਸਤਿਆਂ ...

ਪੂਰੀ ਖ਼ਬਰ »

ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਮੋਮਬੱਤੀ ਮਾਰਚ

ਰਾਏਕੋਟ, 27 ਜਨਵਰੀ (ਸੁਸ਼ੀਲ)-ਇਲਾਕੇ ਦੇ ਮੁਸਲਿਮ ਭਾਈਚਾਰੇ ਵਲੋਂ ਖੱਬੇਪੱਖੀ ਜਥੇਬੰਦੀਆਂ ਦੇ ਸਹਿਯੋਗ ਨਾਲ ਬੀਤੀ ਰਾਤ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਇਕ ਮੋਮਬੱਤੀ ਮਾਰਚ ਕੱਢਿਆ ਗਿਆ, ਜੋਕਿ ਸਥਾਨਕ ਪੁਲਿਸ ਸਟੇਸ਼ਨ ਨੇੜਿਓਾ ਸ਼ੁਰੂ ਹੋ ਕੇ ਸ਼ਹਿਰ ਦੇ ...

ਪੂਰੀ ਖ਼ਬਰ »

ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਟਰੱਸਟ ਦੀ ਮੀਟਿੰਗ ਹੋਈ

ਹਠੂਰ, 27 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਜਿਊਣ ਸਿੰਘ ਭਾਗ ਸਿੰਘ ਮੱਲ੍ਹਾ ਚੈਰੀਟੇਬਲ ਟਰੱਸਟ ਵਲੋਂ ਅੱਜ ਪਿੰਡ ਮੱਲ੍ਹਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿਚ ਟਰੱਸਟੀ ਭਾਗ ਸਿੰਘ ਮੱਲ੍ਹਾ ਸਾਬਕਾ ਵਿਧਾਇਕ, ਉਨ੍ਹਾਂ ਦੇ ਸਪੁੱਤਰ ਕਮਲਜੀਤ ਸਿੰਘ ਮੱਲ੍ਹਾ, ਡਾ: ...

ਪੂਰੀ ਖ਼ਬਰ »

ਚਕਰ ਦੀ ਪੰਚਾਇਤ ਨੂੰ ਪ੍ਰਵਾਸੀ ਪੰਜਾਬੀ ਨੇ 2 ਲੱਖ ਦੀ ਸਹਾਇਤਾ ਰਾਸ਼ੀ ਦਿੱਤੀ

ਹਠੂਰ, 27 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਪਿੰਡ ਚਕਰ ਦੇ ਚੱਲ ਰਹੇ ਵਿਕਾਸ ਕਾਰਜਾਂ ਲਈ ਸਰਪੰਚ ਸੁਖਦੇਵ ਸਿੰਘ ਬੂਟਾ ਅਤੇ ਪੰਚਾਇਤ ਨੂੰ ਪਿੰਡ ਦੇ ਹੀ ਪ੍ਰਵਾਸੀ ਪੰਜਾਬੀ ਜਗਵੀਰ ਸਿੰਘ ਚਕਰ ਨੇ ਆਪਣੇ ਵਲੋਂ ਦੋ ਲੱਖ ਰੁਪਏ ਨਕਦ ਸਹਾਇਤਾ ਦਿੱਤੇ | ਸਰਪੰਚ ਸੁਖਦੇਵ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਵਿਧੀ ਚੰਦ ਛੀਨਾਂ ਵਿਖੇ ਗੁੰਬਦ ਦੀ ਸੇਵਾ ਕਰਵਾਉਣ ਬਦਲੇ ਪ੍ਰਵਾਸੀ ਭਾਰਤੀ ਪਰਿਵਾਰ ਦਾ ਸਨਮਾਨ

ਸਿੱਧਵਾਂ ਬੇਟ, 27 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)-ਵਿਦੇਸ਼ਾਂ ਵਿਚ ਰਹਿਕੇ ਵੀ ਆਪਣੀ ਮਾਤ ਭੂਮੀ ਨਾਲ ਪਿਆਰ ਰੱਖਣ ਵਾਲੇ ਤੇ ਪਿੰਡ ਰਸੂਲਪੁਰ ਵਿਖੇ ਸਥਿੱਤ ਗੁਰਦੁਆਰਾ ਬਾਬਾ ਬਿਧੀ ਚੰਦ ਜੀ ਛੀਨਾਂ ਦੇ ਗੁੰਬਦ ਦੀ ਸੇਵਾ ਸਮੇਤ ਹੋਰ ਕਾਰਜਾਂ ਦੀ ਸੇਵਾ ਨਿਭਾਉਣ ਵਾਲੇ ...

ਪੂਰੀ ਖ਼ਬਰ »

ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਹੋਇਆ

ਜਗਰਾਉਂ, 27 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰੂ ਆਸਰਾ ਗਰੁੱਪ ਜਗਰਾਉਂ ਵਲੋਂ ਗੁਰਦੁਆਰਾ ਗੁਰੂ ਨਾਨਕਪੁਰਾ ਮੋਰੀ ਗੇਟ ਜਗਰਾਉਂ ਵਿਖੇ ਸਮਾਗਮ ਕਰਵਾਇਆ ਗਿਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੇ ਦਿਵਿਆਂਗ ਬੱਚਿਆਂ ਲਈ ਸਟੇਸ਼ਨਰੀ ਦਾ ਸਾਮਾਨ ਦਿੱਤਾ

ਰਾਏਕੋਟ, 27 ਜਨਵਰੀ (ਸੁਸ਼ੀਲ)-ਲਾਇੰਜ਼ ਕਲੱਬ ਰਾਏਕੋਟ ਵਲੋਂ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਕੁੜੀਆਂ) ਵਿਚ ਪੜ੍ਹਦੇ ਦਿਵਿਆਂਗ ਬੱਚਿਆਂ ਨੂੰ ਪਾਠ ਸਮਗਰੀ ਵੰਡੀ ਗਈ, ਜਿਸ ਵਿਚ ਕਲੱਬ ਵਲੋਂ ਦਿਵਿਆਂਗ ਬੱਚਿਆਂ ਦੇ ਪੜ੍ਹਨ ਦੀ ਹਰ ਜ਼ਰੂਰਤ ਦਾ ਸਾਮਾਨ ਸਕੂਲ ਬੈਗ, ...

ਪੂਰੀ ਖ਼ਬਰ »

ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਗਣਤੰਤਰ ਦਿਵਸ ਮਨਾਇਆ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਇੰਡੋ-ਕੈਨੇਡੀਅਨ ਇੰਟਰਨੈਸ਼ਨਲ ਸਕੂਲ ਬਿੰਜਲ ਵਿਖੇ ਗਣਤੰਤਰਤਾ ਦਿਵਸ ਮਨਾਇਆ ਗਿਆ | ਸਵੇਰ ਦੀ ਸਭਾ ਵਿਚ ਵਿਦਿਆਰਥੀਆਂ ਨੂੰ ਗਣਤੰਤਰਤਾ ਦਿਵਸ ਮਨਾਉਣ ਸਬੰਧੀ ਜਾਣਕਕਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂੁ ਹਰਕਿ੍ਸ਼ਨ ਪਬਲਿਕ ਸਕੂਲ ਕਮਾਲਪੁਰਾ ਵਿਖੇ ਗਣਤੰਤਰ ਦਿਵਸ ਮਨਾਇਆ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਸ੍ਰੀ ਗੁਰੂ ਹਰਕਿ੍ਸ਼ਨ ਪਬਕਿਲ ਸਕੂਲ ਕਮਾਲਪੁਰਾ ਵਿਖੇ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਪ੍ਰੋਗਰਾਮ ਦੀ ਆਰੰਭਤਾ ਸ਼ਬਦ ਗਾਇਨ ਨਾਲ ਹੋਈ ਅਤੇ ਬਾਅਦ ਵਿਚ ਵਿਦਿਆਰਥੀਆਂ ਨੇ ਸੁਤੰਤਰਤਾ ਪ੍ਰਾਪਤੀਆਂ ਲਈ ...

ਪੂਰੀ ਖ਼ਬਰ »

ਪਿੰਡ ਜੱਸੋਵਾਲ (ਕੁਲਾਰ) ਵਿਖੇ ਸੰਤ ਗਿਆਨੀ ਬਾਬਾ ਗੱਜਣ ਸਿੰਘ ਜੀ ਦੀ 47ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਜੱਸੋਵਾਲ (ਕੁਲਾਰ) ਵਿਖੇ ਸੰਤ ਗਿਆਨੀ ਬਾਬਾ ਗੱਜਣ ਸਿੰਘ ਜੀ ਦੀ 47ਵੀਂ ਬਰਸੀ ਨੂੰ ਸਮਰਪਿਤ ਤਿੰਨ ਰੋਜ਼ਾਂ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪੈਣ ਉੇਪਰੰਤ ਬਾਬਾ ਅਵਤਾਰ ...

ਪੂਰੀ ਖ਼ਬਰ »

ਖੇਲੋ ਇੰਡੀਆ ਯੂਥ ਗੇਮਜ਼ 'ਚ ਗੋਲਡ ਜੇਤੂ ਅਨੰਦਪ੍ਰੀਤ ਸਿੰਘ ਦਾ ਤਲਵੰਡੀ ਖੁਰਦ ਵਿਖੇ ਸਨਮਾਨ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਭਾਰਤ ਸਰਕਾਰ ਦੇ ਖੇਡ ਵਿਭਾਗ ਵਲੋਂ ਗੁਹਾਟੀ (ਅਸਾਮ) ਵਿਖੇ ਦੇਸ਼ ਭਰ ਵਿਚੋਂ ਯੂਨੀਵਰਸਿਟੀਆਂ ਦੇ ਖਿਡਾਰੀਆਂ ਦੀਆਂ ਕਰਵਾਈਆਂ ਖੇਲੋ ਇੰਡੀਆ ਯੂਥ ਗੇਮਜ਼-2020 ਵਿਚ ਪੰਜਾਬ ਦੀ ਅਗਵਾਈ ਕਰਦਿਆਂ ਲੁਧਿਆਣਾ ਜ਼ਿਲ੍ਹੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਸੁੱਖੀ ਬਾਠ ਨਾਲ ਰੂਬਰੂ ਸਮਾਗਮ ਕਰਵਾਇਆ

ਚੌਾਕੀਮਾਨ, 27 ਜਨਵਰੀ (ਤੇਜਿੰਦਰ ਸਿੰਘ ਚੱਢਾ)-ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਵਿਖੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਉੱਘੇ ਸਮਾਜ ਸੇਵਕ ਅਤੇ ਪੰਜਾਬ ਭਵਨ ਸਰੀ (ਕੈਨੇਡਾ) ਦੇ ਸੰਸਥਾਪਕ ਸੁੱਖੀ ਬਾਠ ਨੂੰ ਵਿਦਿਆਰਥੀਆਂ ਦੇ ਰੂਬ-ਰੂ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਸੰਮੇਲਨ ਕਰਵਾਇਆ

ਪੱਖੋਵਾਲ/ਸਰਾਭਾ, 27 ਜਨਵਰੀ (ਕਿਰਨਜੀਤ ਕੌਰ ਗਰੇਵਾਲ)-ਸਿੱੱਖੀ ਦੇ ਪ੍ਰਚਾਰ ਤੇ ਪਸਾਰ 'ਚ ਅਹਿਮ ਰੋਲ ਨਿਭਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਅੱਜ ਨਾਨਕਸਰ ਦਰਬਾਰ ਡਾਂਗੋਂ ਵਿਖੇ ਦਸਮੇਸ਼ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ...

ਪੂਰੀ ਖ਼ਬਰ »

ਸੜਕਾਂ 'ਤੇ ਅਵਾਰਾ ਪਸ਼ੂਆਂ ਕਾਰਨ ਵਾਪਰ ਰਹੇ ਨੇ ਸੜਕ ਹਾਦਸੇ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪੰਜਾਬ ਸਰਕਾਰ ਵਲੋਂ ਬੇਸ਼ੱਕ ਗਊਸੈੱਸ ਦੇ ਨਾਂਅ 'ਤੇ ਪਾਵਰਕਾਮ ਰਾਹੀਂ ਖਪਤਕਾਰਾਂ ਤੋਂ ਟੈਕਸ ਵਸੂਲਿਆ ਜਾ ਰਿਹਾ ਹੈ ਪ੍ਰੰਤੂ ਅਵਾਰਾ ਗਾਵਾਂ ਨੂੰ ਸੰਭਾਲਣ ਦਾ ਕੋਈ ਉਪਰਾਲਾ ਨਹੀਂ ਕੀਤਾ ਜਾ ਰਿਹਾ | ਜਿਸ ਕਾਰਨ ਇਹ ਅਵਾਰਾ ...

ਪੂਰੀ ਖ਼ਬਰ »

ਆਈਲੈਟਸ ਹੈਲਪਲਾਈਨ ਰਾਏਕੋਟ ਦੀਆਂ ਲੜਕੀਆਂ ਨੇ ਚੰਗੇ ਬੈਂਡ ਹਾਸਲ ਕੀਤੇ

ਰਾਏਕੋਟ, 27 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਆਈਲੈਟਸ ਹੈਲਪਲਾਈਨ ਨਾਨਕਸਰ ਠਾਠ ਰੋਡ ਨੇੜੇ ਬੱਸ ਸਟੈਂਡ ਰਾਏਕੋਟ ਆਈਲੈਟਸ ਦੇ ਖੇਤਰ ਵਿਚ ਮੱਲਾਂ ਮਾਰ ਰਿਹਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕਮਲ ਵਰਮਾ ਨੇ ਦੱਸਿਆ ਕਿ ਆਈਲੈਟਸ ਦੇ ਆਏ ਨਤੀਜਿਆਂ ਵਿਚ ...

ਪੂਰੀ ਖ਼ਬਰ »

ਫਾਊਾਡੇਸ਼ਨ ਵਲੋਂ ਰਕਬਾ ਭਵਨ ਵਿਖੇ ਗਿਆਨੀ ਗੁਰਜੀਤ ਸਿੰਘ ਨਿਊਜਰਸੀ ਦਾ ਸਨਮਾਨ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ (ਲੁਧਿ:) ਵਿਖੇ ਉਚੇਚਾ ਪਹੁੰਚੇ ਗੁਰਦੁਆਰਾ ਬਰਲਿੰਗਟਿਨ ਖ਼ਾਲਸਾ ਦਰਬਾਰ ਸਾਹਿਬ ਨਿਊਜਰਸੀ (ਅਮਰੀਕਾ) ਦੇ ਮੁੱਖ ਸੇਵਾਦਾਰ ਗਿਆਨੀ ਗੁਰਜੀਤ ਸਿੰਘ ਅਤੇ ਸਿੱਖ ਇਤਿਹਾਸਕਾਰ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਗਣਤੰਤਰ ਦਿਵਸ ਮਨਾਇਆ

ਜਗਰਾਉਂ, 27 ਜਨਵਰੀ (ਜੋਗਿੰਦਰ ਸਿੰਘ)-ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਵਿਖੇ ਪਿ੍ੰਸੀਪਲ ਨਵਨੀਤ ਚੌਹਾਨ ਦੀ ਅਗਵਾਈ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਇਸ ਦੌਰਾਨ ਸਕੂਲ ਵਿਚ ਫਸਟ ਤੋਂ ਲੈ ਕੇ ਥਰਡ ਕਲਾਸ ਦੇ ਬੱਚਿਆਂ ਵਿਚ ਫਲੈਗ ਮੇਕਿੰਗ ...

ਪੂਰੀ ਖ਼ਬਰ »

ਭੰੂਦੜੀ ਵਿਖੇ ਹਾਈਪਰਟੈਨਸ਼ਨ ਤੇ ਡਾਇਬਟੀਜ਼ ਸਕਰੀਨਿੰਗ ਕੈਂਪ ਲਗਾਇਆ

ਭੂੰਦੜੀ, 27 ਜਨਵਰੀ (ਕੁਲਦੀਪ ਸਿੰਘ ਮਾਨ)-ਸਥਾਨਕ ਕਸਬੇ 'ਚ ਸਿਹਤ ਤੇ ਤੰਦਰੁਸਤੀ ਕੇਂਦਰ ਭੰੂਦੜੀ ਵਲੋਂ ਆਯੂਸਮਾਨ ਭਾਰਤ ਸਕੀਮ ਅਧੀਨ ਗੈਰ ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਲਈ ਕੈਂਪ ਲਗਾਇਆ ਗਿਆ | ਜਿਸ 'ਚ 100 ਤੋਂ ਵੱਧ ਮਰੀਜ਼ਾਂ ਨੇ ਭਾਗ ਲਿਆ¢ ਜਿਸ ਵਿਚ ਡਾ: ਪ੍ਰਭਜੋਤ ...

ਪੂਰੀ ਖ਼ਬਰ »

ਕਾਰਡ ਧਾਰਕਾਂ ਨੂੰ ਸਰਕਾਰੀ ਸਕੀਮ ਅਧੀਨ ਰਾਸ਼ਨ ਵਿਤਰਿਤ, ਕਈ ਪਿੰਡ ਵਾਸੀਆਂ ਨੂੰ ਮਿਲੇ ਨਵੇਂ ਕਾਰਡ

ਮਾਛੀਵਾੜਾ ਸਾਹਿਬ, 27 ਜਨਵਰੀ (ਮਨੋਜ ਕੁਮਾਰ)-ਗਰੀਬੀ ਰੇਖਾ ਤੋਂ ਹੇਠਾਂ ਜੀਵਨ ਨਿਰਵਾਹ ਕਰ ਰਹੇ ਨੀਲੇ ਕਾਰਡ ਧਾਰਕਾਂ ਲਈ ਪੰਜਾਬ ਸਰਕਾਰ ਵਲੋਂ ਦਿੱਤੀ ਜਾਂਦੀ ਮੁਫ਼ਤ ਰਾਸ਼ਨ ਪਿ੍ਕਿਆ ਤਹਿਤ ਪਿੰਡ ਰਾਣਵਾਂ ਵਿਚ ਇਕ ਇਕੱਠ ਦੌਰਾਨ ਵਿਧਾਇਕ ਅਮਰੀਕ ਸਿੰਘ ਢਿੱਲੋਂ ਤੇ ...

ਪੂਰੀ ਖ਼ਬਰ »

ਗੁਰਮੇਲ ਸਿੰਘ ਦੁਬਾਰਾ 3 ਸਾਲਾਂ ਲਈ ਟੀ.ਟੀ.ਐੱਮ.ਏ. ਦੇ ਪ੍ਰਧਾਨ ਬਣੇ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਟਿੰਬਰ ਟਰੇਡਰਜ਼ ਐਾਡ ਮੈਨੂੰਫੈਕਚਰਿੰਗ ਐਸੋਸੀਏਸ਼ਨ ਖੰਨਾ ਦੀ ਮੀਟਿੰਗ ਪ੍ਰਧਾਨ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਕੁਲਵਿੰਦਰ ਸਿੰਘ ਧੰਜਲ ਨੇ ਦੱਸਿਆ ਕਿ ਸਰਬ ਸੰਮਤੀ ਨਾਲ ਮੌਜੂਦਾ ਪ੍ਰਧਾਨ ਗੁਰਮੇਲ ਸਿੰਘ ਨੂੰ ...

ਪੂਰੀ ਖ਼ਬਰ »

ਪ੍ਰਧਾਨ ਮਹਿਤਾ ਤੇ ਈ.ਓ. ਰਣਬੀਰ ਨੇ ਜੀ.ਟੀ. ਰੋਡ ਤੋਂ ਸ਼ੁਰੂ ਕਰਵਾਈ ਸਫ਼ਾਈ ਮੁਹਿੰਮ

ਖੰਨਾ, 27 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨਗਰ ਕੌਾਸਲ ਦੇ ਪ੍ਰਧਾਨ ਵਿਕਾਸ ਮਹਿਤਾ ਤੇ ਈ. ਓ. ਰਣਬੀਰ ਸਿੰਘ ਦੇ ਹੁਕਮਾਂ 'ਤੇ ਮੈਡਮ ਪਰਮਜੀਤ ਕੌਰ ਦੀ ਅਗਵਾਈ ਵਿਚ ਸਵੱਛ ਭਾਰਤ ਮੁਹਿੰਮ ਅਧੀਨ ਬੱਸ ਅੱਡਾ ਖੰਨਾ, ਅਮਲੋਹ ਰੋਡ ਖੰਨਾ ਤੋਂ ਲੈ ਕੇ ਜਰਗ ਚੌਾਕ ਤੱਕ ਸਫ਼ਾਈ ...

ਪੂਰੀ ਖ਼ਬਰ »

ਗੁਰਮ ਵਿਖੇ ਖੂਨਦਾਨ ਕੈਂਪ ਸਮੇਂ 50 ਯੂਨਿਟ ਖੂਨਦਾਨ

ਡੇਹਲੋਂ, 27 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਗੁਰਦੁਆਰਾ ਜਨਮ ਅਸਥਾਨ ਧੰਨ ਧੰਨ ਬਾਬਾ ਦੀਪ ਸਿੰਘ ਜੀ ਪਿੰਡ ਗੁਰਮ ਵਿਖੇ ਮਨੁੱਖਤਾ ਨੂੰ ਸਮਰਪਿਤ ਸੰਸਥਾ ਭਾਈ ਘੱਨ੍ਹਈਆਂ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇ: ਤਰਨਜੀਤ ਸਿੰਘ ਨਿਮਾਣਾ ਦੀ ਸਰਪ੍ਰਸਤੀ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਤਿੜਕੇ ਵਲੋਂ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ

ਮੁੱਲਾਂਪੁਰ-ਦਾਖਾ, 27 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਅੱਜ ਕੌਮੀ ਵੋਟਰ ਦਿਵਸ ਮੌਕੇ ਵਿਦਿਆਰਥੀ, ਹਰ ਇਕ ਨਾਗਰਿਕ ਨੂੰ ਵੋਟ ਦੀ ਅਹਿਮੀਅਤ ਬਾਰੇ ਜਾਣੂੰ ਕਰਵਾਉਣ ਲਈ ਸ਼ਹੀਦ ਕਰਨਲ ਹਰਚਰਨ ਸਿੰਘ ਸੇਖੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾਖਾ ਵਿਖੇ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਬੰਦ ਦੇ ਸੱਦੇ ਨੂੰ ਲੈ ਕੇ ਲੋਹਟਬੱਦੀ 'ਚ ਰਲਵਾਂ-ਮਿਲਵਾਂ ਹੁੰਗਾਰਾ

ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ 'ਚ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਤੇ ਦਲ ਖ਼ਾਲਸਾ ਵਲੋਂ ਅੱਜ ਮਿਤੀ 25 ਜਨਵਰੀ ਨੂੰ ਦਿੱਤੇ ਬੰਦ ਦੇ ਸੱਦੇ ਦੌਰਾਨ ਲੋਹਟਬੱਦੀ ਬਾਜ਼ਾਰ 'ਚ ਰਲਵਾਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਬ੍ਰਹਮਪੁਰ ਵਿਖੇ ਮੁੱਖ ਅਧਿਆਪਕਾ ਨੇ ਅਹੁਦਾ ਸੰਭਾਲਿਆ

ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਂਗੋਂ)-ਸਰਕਾਰੀ ਹਾਈ ਸਕੂਲ ਬ੍ਰਹਮਪੁਰ ਵਿਖੇ ਬਤੌਰ ਮੁੱਖ ਅਧਿਆਪਕਾ ਨਿਯੁਕਤ ਹੋਏ ਰੁਪਿੰਦਰ ਕੌਰ ਨੇ ਸਕੂਲ ਸਟਾਫ਼ ਦੀ ਅਤੇ ਗ੍ਰਾਮ ਪੰਚਾਇਤ ਦੀ ਮੌਜੂਦਗੀ 'ਚ ਆਪਣਾ ਅਹੁਦਾ ਸੰਭਾਲਣ ਸਮੇਂ ਕਿਹਾ ਕਿ ਸਟਾਫ਼ ਅਤੇ ਗ੍ਰਾਮ ...

ਪੂਰੀ ਖ਼ਬਰ »

ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਦੀਆਂ ਹਨ-ਸ਼ਿਵਾਲਿਕ/ਢੇਸੀ

ਹੰਬੜਾਂ, 27 ਜਨਵਰੀ (ਜਗਦੀਸ਼ ਸਿੰਘ ਗਿੱਲ)-ਨੌਜਵਾਨ ਵਰਗ ਖੇਡਾਂ ਨੂੰ ਛੱਡ ਕੇ ਮੋਬਾਇਲ ਗੇਮਾਂ ਵਿਚ ਲੱਗ ਗਿਆ ਹੈ ਜੋ ਕਿ ਨੌਜਵਾਨਾਂ ਲਈ ਘਾਤਕ ਸਿੱਧ ਹੋ ਰਹਾ ਹੈ ਜਦੋਂ ਕਿ ਖੇਡਾਂ ਨੌਜਵਾਨਾਂ ਨੂੰ ਜਿੱਥੇ ਤੰਦਰੁਸਤ ਰੱਖਦੀਆਂ ਹਨ ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੋਂ ...

ਪੂਰੀ ਖ਼ਬਰ »

ਬਾਬਾ ਅਵਤਾਰ ਸਿੰਘ ਕਲਿਆਣ ਪੁਲ ਵਾਲਿਆਂ ਨੂੰ ਸੰਤਾਂ-ਮਹਾਂਪੁਰਸ਼ਾਂ ਤੇ ਸੰਗਤਾਂ ਵਲੋਂ ਅੰਤਿਮ ਵਿਦਾਇਗੀ

ਲੋਹਟਬੱਦੀ, 27 ਜਨਵਰੀ (ਕੁਲਵਿੰਦਰ ਸਿੰਘ ਡਾਾਗੋਂ)-ਸੰਤ ਬਾਬਾ ਈਸਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਲੋਹਟਬੱਦੀ ਨੇੜੇ ਕਲਿਆਣ ਪੁਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਵਤਾਰ ਸਿੰਘ ਜੋ ਕਿ ਕੱਲ੍ਹ ਸੱਚਖੰਡ ਪਿਆਨਾ ਕਰ ਗਏ ਸਨ | ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX