ਤਾਜਾ ਖ਼ਬਰਾਂ


ਪਾਕਿ 'ਚ ਬੱਸ ਤੇ ਟਰੇਨ ਵਿਚਾਲੇ ਹੋਈ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30
. . .  10 minutes ago
ਕਰਾਚੀ, 29 ਫਰਵਰੀ- ਪਾਕਿਸਤਾਨ ਦੇ ਸਿੰਧ ਸੂਬੇ 'ਚ ਇਕ ਬੱਸ ਅਤੇ ਟਰੇਨ ਵਿਚਾਲੇ ਹੋਈ ਭਿਆਨਕ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 30 ...
ਅੱਜ ਦਾ ਵਿਚਾਰ
. . .  26 minutes ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਦੇਸ਼ ਦੀ ਧਰਮ ਨਿਰਪੱਖ ਤੇ ਲੋਕਤੰਤਰੀ ਪਛਾਣ ਨੂੰ ਬਰਕਰਾਰ ਰੱਖਣਾ ਸਾਡਾ ਮੁੱਢਲਾ ਫ਼ਰਜ਼- ਮੰਤਰੀ ਰਜ਼ੀਆ ਸੁਲਤਾਨਾ

ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਟਰਾਂਸਪੋਰਟ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਪੰਜਾਬ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਇਥੇ 71ਵੇਂ ਗਣਤੰਤਰ ਦਿਵਸ ਮੌਕੇ ਆਈ.ਟੀ.ਆਈ ਗਰਾਊਾਡ ਵਿਖੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਇਸ ਮੌਕੇ ਆਖਿਆ ਕਿ ਸਾਡੇ ਦੇਸ਼ ਦੀ ਵਿਸ਼ਵ 'ਚ ਆਪਣੀ ਮਜ਼ਬੂਤ ਜਮਹੂਰੀਅਤ ਪ੍ਰਣਾਲੀ ਕਰਕੇ ਵੱਖਰੀ ਪਛਾਣ ਹੈ ਅਤੇ ਦੇਸ਼ ਦੀ ਧਰਮ ਨਿਰਪੱਖ ਤੇ ਲੋਕਤੰਤਰੀ ਪਛਾਣ ਨੂੰ ਬਰਕਰਾਰ ਰੱਖਣਾ ਸਭ ਤੋਂ ਉੱਪਰ ਅਤੇ ਜ਼ਰੂਰੀ ਹੈ | ਉਨ੍ਹਾਂ ਆਖਿਆ ਕਿ ਦੇਸ਼ ਨੂੰ ਆਜ਼ਾਦੀ ਤੋਂ ਪਹਿਲਾਂ ਬਹੁਤ ਸਾਰੇ ਸੰਘਰਸ਼ਾਂ 'ਚੋਂ ਨਿਕਲਣਾ ਪਿਆ | ਆਜ਼ਾਦੀ ਲਈ ਹਰ ਇਕ ਵਰਗ ਦੇ ਲੋਕਾਂ ਨੇ ਆਪਣੀਆਂ ਜਾਨਾਂ ਤੱਕ ਕੁਰਬਾਨ ਕਰ ਦਿੱਤੀਆਂ | ਉਨ੍ਹਾਂ ਕਿਹਾ ਕਿ ਦੇਸ਼ 'ਚ ਆਜ਼ਾਦੀ ਤੋਂ ਬਾਅਦ ਲੰਬਾ ਸਮਾਂ ਕਾਂਗਰਸ ਦੀਆਂ ਸਰਕਾਰਾਂ ਰਹੀਆਂ ਹਨ, ਜਿਨ੍ਹਾਂ ਦਾ ਦੇਸ਼ ਦੀ ਖੇਤੀਬਾੜੀ, ਉਦਯੋਗਿਕ ਤੇ ਆਰਥਿਕ ਤਰੱਕੀ 'ਚ ਸਭ ਤੋਂ ਵੱਡਾ ਯੋਗਦਾਨ ਹੈ, ਇਸ ਲਈ ਕਾਂਗਰਸ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅੱਜ ਵੀ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਕੁਝ ਤਾਕਤਾਂ ਵਲੋਂ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਸਨਮਾਨਯੋਗ ਅਕਸ ਨੂੰ ਵੀ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਦੇਸ਼ ਦੇ ਲੋਕ ਅਨੇਕਤਾ 'ਚ ਏਕਤਾ ਦੇ ਸਿਧਾਂਤ 'ਚ ਮਜ਼ਬੂਤੀ ਨਾਲ ਬੰਨ੍ਹੇ ਰਹਿਣਗੇ | ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਡਾ. ਬੀ ਆਰ ਅੰਬੇਡਕਰ ਦੀ ਅਗਵਾਈ 'ਚ ਤਿਆਰ ਸਾਡੇ ਦੇਸ਼ ਦਾ ਸੰਵਿਧਾਨ ਚੁਨੌਤੀਆਂ ਤੇ ਮੁਸ਼ਕਲਾਂ ਦੀ ਹਾਲਤ 'ਚ ਵੀ ਦੇਸ਼ ਦੀ ਅਗਵਾਈ ਕਰਨ ਦੇ ਸਮਰੱਥ ਹੈ ਅਤੇ ਸਾਡੇ ਦੇਸ਼ ਨੇ ਬਹੁਤ ਸਾਰੀਆਂ ਚੁਨੌਤੀਆਂ ਦਾ ਮੁਕਾਬਲਾ ਕਰਦੇ ਹੋਏ, ਵਿਸ਼ਵ ਵਿਚ ਵੱਖਰਾ ਮੁਕਾਮ ਬਣਾਇਆ ਹੈ | ਉਨ੍ਹਾਂ ਕਿਹਾ ਕਿ ਸ਼ਹੀਦ ਏ ਆਜ਼ਮ ਸ. ਭਗਤ ਸਿੰਘ ਦੀ ਸਰਜ਼ਮੀਂ ਵਾਲੇ ਇਸ ਜ਼ਿਲ੍ਹੇ 'ਚ ਗਣਤੰਤਰ ਦਿਹਾੜੇ 'ਤੇ ਕੌਮੀ ਝੰਡਾ ਲਹਿਰਾਉਣ ਦਾ ਮੌਕਾ ਮਿਲਣ 'ਤੇ ਉਹ ਆਪਣੇ ਆਪ ਨੂੰ ਬਹੁਤ ਖ਼ੁਸ਼ਕਿਸਮਤ ਸਮਝਦੇ ਹਨ ਅਤੇ ਖਟਕੜ ਕਲਾਂ ਵਿਖੇ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਦੀ ਯਾਦਗਾਰ 'ਤੇ ਨਤਮਸਤਕ ਹੋਣ ਬਾਅਦ ਉਨ੍ਹਾਂ ਨੂੰ ਵੱਡੀ ਸੰਤੁਸ਼ਟੀ ਮਿਲੀ ਹੈ | ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਅਤੇ ਐੱਸ.ਐੱਸ.ਪੀ. ਅਲਕਾ ਮੀਨਾ ਨਾਲ ਪਰੇਡ ਦਾ ਨਿਰੀਖਣ ਵੀ ਕੀਤਾ ਅਤੇ ਡੀ. ਐੱਸ.ਪੀ ਹਰਨੀਲ ਸਿੰਘ ਦੀ ਅਗਵਾਈ ਵਾਲੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ | ਉਨ੍ਹਾਂ ਨੇ ਸਮਾਗਮ 'ਚ ਮੌਜੂਦ ਆਜ਼ਾਦੀ ਘੁਲਾਟੀਏ ਤਾਰਾ ਸਿੰਘ ਅਤੇ ਸਵ. ਰਾਜ ਕੁਮਾਰ ਦੀਵਾਨ ਦੀ ਵਿਧਵਾ ਰਾਜ ਰਾਣੀ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ | ਬਾਅਦ ਵਿਚ ਉਨ੍ਹਾਂ ਸਮਾਗਮ ਸਥਾਨ 'ਤੇ ਵਿਧਾਇਕ ਅੰਗਦ ਸਿੰਘ ਅਤੇ ਵਿਧਾਇਕ ਚੌ. ਦਰਸ਼ਨ ਲਾਲ ਮੰਗੂਪੁਰ ਦੀ ਹਾਜ਼ਰੀ ਵਿਚ ਹੀ 10 ਲੱਖ ਦੀ ਲਾਗਤ ਨਾਲ ਤਿਆਰ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਾਡਲਾ ਦਾ ਉਦਘਾਟਨ ਕੀਤਾ ਅਤੇ ਦਾਣਾ ਮੰਡੀ ਬੰਗਾ ਦੇ ਫੜ੍ਹ ਦੇ 10 ਕਰੋੜ ਰੁਪਏ ਦੇ ਕੰਕਰੀਟ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ | ਉਨ੍ਹਾਂ ਨੇ ਜ਼ਿਲ੍ਹੇ ਦੇ 337 ਪ੍ਰਾਇਮਰੀ ਸਕੂਲਾਂ ਅਤੇ 168 ਅਪਰ ਪ੍ਰਾਇਮਰੀ ਸਕੂਲਾਂ ਨੂੰ ਸਮਾਰਟ ਬਣਾ ਕੇ ਪੰਜਾਬ 'ਚ ਮੋਹਰੀ ਹੋਣ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਪੀ ਟੀ ਸ਼ੋਅ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਸਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ, ਜਿਨ੍ਹਾਂ ਤੋਂ ਖ਼ੁਸ਼ ਹੁੰਦਿਆਂ ਮੁੱਖ ਮਹਿਮਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਕ ਲੱਖ ਰੁਪਏ ਦਾ ਵਿਸ਼ੇਸ਼ ਇਨਾਮ ਦੇਣ ਦਾ ਐਲਾਨ ਵੀ ਕੀਤਾ | ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਝਾਕੀਆਂ 'ਚੋਂ ਸਿਹਤ ਵਿਭਾਗ ਦੀ ਨਸ਼ਾ ਮੁਕਤੀ ਨੂੰ ਪਹਿਲਾ ਸਥਾਨ, ਨਗਰ ਕੌਾਸਲ ਦੀ ਸਵੱਛ ਭਾਰਤ ਨੂੰ ਦੂਸਰਾ ਸਥਾਨ ਅਤੇ ਜ਼ਿਲ੍ਹਾ ਪੁਲਿਸ ਦੀ ਸਾਂਝੀ ਸੱਥ ਨੂੰ ਤੀਸਰਾ ਸਥਾਨ ਮਿਲਿਆ | ਮਾਰਚ ਪਾਸਟ 'ਚ ਸ਼ਾਮਿਲ ਪੰਜਾਬ ਪੁਲਿਸ ਪੁਰਸ਼ ਟੁਕੜੀ ਨੂੰ ਪਹਿਲਾ, ਮਹਿਲਾ ਪੁਲਿਸ ਨੂੰ ਦੂਸਰਾ ਤੇ ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੀਆਂ ਗਰਲ ਗਾਈਡਜ਼ ਦੀ ਟੁਕੜੀ ਨੂੰ ਤੀਸਰਾ ਸਥਾਨ ਮਿਲਿਆ | ਮੁੱਖ ਮਹਿਮਾਨ ਵੱਲੋਂ ਜ਼ਿਲ੍ਹੇ ਦੇ ਨਸ਼ਾ ਮੁਕਤ 71 ਪਿੰਡਾਂ ਦੀਆਂ ਪੰਚਾਇਤਾਂ ਨੂੰ ਸਨਮਾਨਿਤ ਕਰਨ ਤੋਂ ਇਲਾਵਾ ਬੱਡੀ ਵਜੋਂ ਸੇਵਾਵਾਂ ਦੇਣ ਵਾਲੇ ਸੀਨੀਅਰ ਤੇ ਜੂਨੀਅਰ ਬੱਡੀਜ਼ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਸਮਾਜ ਦੇ ਵੱਖ-ਵੱਖ ਖੇਤਰਾਂ 'ਚ ਵਿਲੱਖਣ ਉਪਲਬਧੀਆਂ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਜ਼ਿਲ੍ਹਾ ਪੱਧਰੀ ਪ੍ਰਮਾਣ ਪੱਤਰ ਦਿੱਤਾ ਗਿਆ | ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦਾਂ ਨੂੰ 20 ਸਿਲਾਈ ਮਸ਼ੀਨਾਂ ਅਤੇ 11 ਟਰਾਈ ਸਾਈਕਲ ਵੀ ਮੁੱਖ ਮਹਿਮਾਨ ਰਾਹੀਂ ਵੰਡੇ ਗਏ | ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਨੂੰ ਸਮਾਗਮ ਦੀ ਸੰਪੂਰਨਤਾ 'ਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਆ ਗਿਆ | ਇਸ ਮੌਕੇ ਵਿਧਾਇਕ ਅੰਗਦ ਸਿੰਘ ਤੇ ਚੌ. ਦਰਸ਼ਨ ਲਾਲ ਮੰਗੂਪੁਰ ਤੋਂ ਇਲਾਵਾ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ. ਅਮਰਿੰਦਰ ਸਿੰਘ ਗਰੇਵਾਲ, ਐੱਸ ਐੱਸ ਪੀ ਅਲਕਾ ਮੀਨਾ, ਏ ਡੀ ਸੀ (ਜ) ਅਦਿੱਤਿਆ ਉੱਪਲ, ਐੱਸ.ਡੀ.ਐਮ ਜਗਦੀਸ਼ ਸਿੰਘ ਜੌਹਲ, ਐੱਸ.ਪੀ.(ਐਚ.) ਸ: ਬਲਵਿੰਦਰ ਸਿੰਘ ਭੀਖੀ ਤੇ ਸਮੂਹ ਜ਼ਿਲ੍ਹਾ ਅਧਿਕਾਰੀ ਤੇ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ |

ਗੁਣਾਚੌਰ ਠੇਕੇ 'ਤੇ 50 ਹਜ਼ਾਰ ਦੇ ਕਰੀਬ ਲੁੱਟ ਖੋਹ

ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਪਿੰਡ ਗੁਣਾਚੌਰ ਦੇ ਬੱਸ ਸਟੈਂਡ ਦੇ ਠੇਕੇ 'ਚ ਤਿੰਨ ਅਣਪਛਾਤੇ ਲੁਟੇਰਿਆਂ ਵਲੋਂ ਪਿਸਤੌਲ ਦੀ ਨੋਕ 'ਤੇ ਲੁੱਟ ਖੋਹ ਕੀਤੀ ਗਈ | ਠੇਕੇ ਦੇ ਕਰਿੰਦੇ ਨੇ ਦੱਸਿਆ ਕਿ ਤਿੰਨ ਨੌਜਵਾਨ ਇਕ ਚਿੱਟੀ ਗੱਡੀ ਵਿਚ ਆਏ ਉਨ੍ਹਾਂ ਨੇ ਮੇਰੇ ਸਿਰ ...

ਪੂਰੀ ਖ਼ਬਰ »

ਬੰਗਾ 'ਚ ਗੌਤਮ ਜੈਨ ਐਸ. ਡੀ. ਐਮ ਬੰਗਾ ਨੇ ਕੌਮੀ ਝੰਡਾ ਲਹਿਰਾਇਆ

ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ) - ਗਣਤੰਤਰ ਦਿਵਸ ਮੌਕੇ ਬੰਗਾ ਵਿਖੇ ਡਵੀਜਨ ਪੱਧਰੀ ਸਮਾਗਮ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕਰਵਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਗੌਤਮ ਜੈਨ ਐਸ. ਡੀ. ਐਮ ਬੰਗਾ ਨੇ ਕੀਤੀ ਅਤੇ ਉਨ੍ਹਾਂ ਪਰੇਡ ਤੋਂ ਸਲਾਮੀ ਲਈ | ਉਨ੍ਹਾਂ ...

ਪੂਰੀ ਖ਼ਬਰ »

ਜੀ. ਓ. ਜੀ ਕੈਪਟਨ ਦੌਲਤ ਸਿੰਘ ਝਿੱਕਾ ਦਾ ਹੋਇਆ ਵਿਸ਼ੇਸ਼ ਸਨਮਾਨ

ਬੰਗਾ, 27 ਜਨਵਰੀ (ਕਰਮ ਲਧਾਣਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸਾਬਕਾ ਸੈਨਿਕਾਂ ਦੀ ਸਮਾਜ ਸੇਵਾ ਦੇ ਮਕਸਦ ਨਾਲ ਗਠਿਤ ਕੀਤੀ ਗਈ ਜਥੇਬੰਦੀ ਜੀ. ਓ. ਜੀ (ਗਾਰਡੀਅਨ ਆਫ ਗਵਰਨੈੱਸ) ਦੇ ਤਹਿਸੀਲ ਬੰਗਾ ਦੇ ਸੁਪਰਵਾਈਜਰ ਅਤੇ ਉੱਘੇ ਸਮਾਜ ਸੇਵੀ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਡੀ.ਸੀ ਦਫ਼ਤਰ ਅਤੇ ਏ.ਡੀ.ਸੀ ਨੇ ਡੀ.ਏ.ਸੀ 'ਚ ਤਿਰੰਗਾ ਲਹਿਰਾਇਆ

ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਅੱਜ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਡੀ.ਸੀ ਕੈਂਪ ਆਫ਼ਿਸ ਵਿਖੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਸ਼ਿਵਾਲਿਕ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰ ...

ਪੂਰੀ ਖ਼ਬਰ »

ਬੰਗਾ 'ਚ ਬਸਪਾ ਵਲੋਂ 'ਸੰਵਿਧਾਨ ਬਚਾਓ, ਦੇਸ਼ ਬਚਾਓ' ਸਮਾਗਮ

ਬੰਗਾ, 27 ਜਨਵਰੀ (ਜਸਬੀਰ ਸਿੰਘ ਨੂਰਪੁਰ)- ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਹਲਕਾ ਬੰਗਾ ਵਲੋਂ ਬੰਗਾ 'ਚ ਡਾ. ਬੀ. ਆਰ. ਅੰਬੇਡਕਰ ਦੇ ਆਦਮਕਦ ਬੁੱਤ ਲਾਗੇ 'ਸੰਵਿਧਾਨ ਬਚਾਓ, ਦੇਸ਼ ਬਚਾਓ' ਸਮਾਗਮ ਕਰਵਾਇਆ ਗਿਆ | ਸਮਾਗਮ 'ਚ ਬਸਪਾ ਪੰਜਾਬ ਦੇ ਸੀਨੀਅਰ ਆਗੂ ਪ੍ਰਵੀਨ ਬੰਗਾ ...

ਪੂਰੀ ਖ਼ਬਰ »

ਦਲਿਤ ਜਥੇਬੰਦੀਆਂ ਵਲੋਂ 29 ਦੇ ਭਾਰਤ ਬੰਦ ਦਾ ਸਮਰਥਨ

ਬਲਾਚੌਰ, 27 ਜਨਵਰੀ (ਦੀਦਾਰ ਸਿੰਘ ਬਲਾਚੌਰੀਆ)-ਭਾਰਤੀ ਸੰਵਿਧਾਨ ਅਤੇ ਭਾਰਤੀ ਲੋਕਤੰਤਰ ਨੂੰ ਬਚਾਉਣ ਲਈ ਅਤੇ ਸੀ.ਏ.ਏ ਦੇ ਵਿਰੋਧ ਵਿਚ ਬਹੁਜਨ ਸਮਾਜ ਦੀਆਂ ਸਮੂਹ ਗੁਰੂ ਰਵਿਦਾਸ ਸਭਾਵਾਂ,ਵਾਲਮੀਕਿ ਸਭਾਵਾਂ, ਅੰਬੇਡਕਰ ਸੈਨਾ, ਭੀਮ ਆਰਮੀ, ਲੋਕ ਇਨਸਾਫ਼ ਪਾਰਟੀ, ਮੁਸਲਿਮ ...

ਪੂਰੀ ਖ਼ਬਰ »

105 ਸਾਲਾ ਮਾਤਾ ਅਜਮੇਰ ਕੌਰ ਨੂੰ ਸ਼ਰਧਾ ਦੇ ਫੁੱਲ ਭੇਟ

ਘੁੰਮਣਾਂ, 27 ਜਨਵਰੀ (ਮਹਿੰਦਰ ਪਾਲ ਸਿੰਘ) - ਪਿੰਡ ਮੇਹਲੀਆਣਾ ਦੇ ਸਾਬਕਾ ਨੰਬਰਦਾਰ ਮਹਿੰਦਰ ਸਿੰਘ ਦੇ 105 ਸਾਲਾ ਮਾਤਾ ਅਜਮੇਰ ਕੌਰ ਜੋ ਪਿਛਲੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ਨੇ ...

ਪੂਰੀ ਖ਼ਬਰ »

ਚੰਗੀਆਂ ਕਿਤਾਬਾਂ ਪੜ੍ਹਨੀਆਂ ਇਨਸਾਨ ਨੂੰ ਭਰਪੂਰ ਜਾਣਕਾਰੀ ਪ੍ਰਦਾਨ ਕਰਦੀਆਂ ਹਨ - ਐਸ. ਅਸ਼ੋਕ ਭੌਰਾ

ਬਹਿਰਾਮ, 27 ਜਨਵਰੀ (ਨਛੱਤਰ ਸਿੰਘ ਬਹਿਰਾਮ) - ਚੰਗੀਆਂ ਕਿਤਾਬਾਂ ਪੜ੍ਹਨੀਆਂ ਇਨਸਾਨ ਨੂੰ ਭਰਪੂਰ ਜਾਣਕਾਰੀ ਪ੍ਰਦਾਨ ਕਰਦੀਆਂ ਹਨ, ਸਾਨੂੰ ਚੰਗੀਆਂ ਕਿਤਾਬਾਂ ਪੜ੍ਹਕੇ ਸੇਧ ਲੈਣੀ ਚਾਹੀਦੀ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਘੇ ਕਾਲਮ ਨਵੀਸ ਐਸ. ਅਸ਼ੋਕ ਭੌਰਾ ਨੇ ...

ਪੂਰੀ ਖ਼ਬਰ »

ਆਵਾਰਾ ਘੁੰਮਦੇ ਪਸ਼ੂ ਬਣ ਰਹੇ ਨੇ ਕਿਸਾਨਾਂ ਤੇ ਰਾਹਗੀਰਾਂ ਲਈ ਮੁਸੀਬਤ

ਮਜਾਰੀ/ਸਾਹਿਬਾ, 27 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਕੁਝ ਲੋਕਾਂ ਵਲੋਂ ਬੇਸਹਾਰਾ ਛੱਡੀਆਂ ਗਾਵਾਂ ਤੇ ਆਵਾਰਾ ਘੁੰਮਦੇ ਸਾਨ੍ਹਾਂ ਵਲੋਂ ਝੁੰਡ ਬਣਾ ਲੈਣ ਕਾਰਨ ਇਹ ਪਸ਼ੂ ਆਮ ਲੋਕਾਂ ਲਈ ਮੁਸੀਬਤ ਬਣੇ ਹੋਏ ਹਨ | ਕਸਬਾ ਮਜਾਰੀ ਤੋਂ ਬਲਾਚੌਰ ਤੱਕ ਹਾਈਵੇਅ ਤੇ ਘੁੰਮਦੇ ਇਹ ...

ਪੂਰੀ ਖ਼ਬਰ »

ਗਣਤੰਤਰ ਦਿਵਸ ਨੂੰ ਸਮਰਪਿਤ ਵਿਸ਼ੇਸ਼ ਸਵੈ ਇੱਛਿਤ ਖ਼ੂਨਦਾਨ ਕੈਂਪ ਲਗਾਇਆ

ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਬਲੱਡ ਬੈਂਕ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਵਲੋਂ ਜੀ.ਆਰ.ਇਨਫਰਾ ਲਿਮਟਿਡ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਨੂੰ ਸਮਰਪਿਤ ਨਿਸ਼ਕਾਮ ਲੋਕ ਸੇਵਾ ਹਿਤ ਸਵੈਇੱਛਕ ਖ਼ੂਨਦਾਨ ਕੈਂਪ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ

ਮਜਾਰੀ/ਸਾਹਿਬਾ, 27 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ਼ਹੀਦਾਂ ਸੰਤ ਕਰਤਾਰ ਸਿੰਘ ਪਿੰਡ ਸਜਾਵਲਪੁਰ ਵਿਖੇ ਸਮਾਗਮ ਕਰਵਾਏ ਗਏ | ਸਮੂਹ ਨਗਰ ਦੀ ਸੰਗਤ ਵਲੋਂ ਬੜੇ ਉਤਸ਼ਾਹ ਨਾਲ ਪਹਿਲਾਂ 25 ਜਨਵਰੀ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਸੈਮੀਨਾਰ ਲਗਾਇਆ

ਮਜਾਰੀ/ਸਾਹਿਬਾ, 27 ਜਨਵਰੀ (ਨਿਰਮਲਜੀਤ ਸਿੰਘ ਚਾਹਲ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਨੂੰ ਸਫਲ ਬਣਾਉਣ ਵਾਸਤੇ ਕਸਬਾ ਮਜਾਰੀ ਵਿਖੇ ਇਕ ਸੈਮੀਨਾਰ ਲਗਾਇਆ ਗਿਆ | ਇਸ ਮੌਕੇ ਜਸਵਿੰਦਰ ਕੌਰ ...

ਪੂਰੀ ਖ਼ਬਰ »

ਨਵਾਂਸ਼ਹਿਰ ਬਾਈਪਾਸ ਦਾ ਛੋਟੇ ਵਾਹਨਾਂ ਲਈ ਵਨ-ਵੇਅ ਖੋਲਿ੍ਹਆ

ਨਵਾਂਸ਼ਹਿਰ, 27 ਜਨਵਰੀ (ਗੁਰਬਖਸ਼ ਸਿੰਘ ਮਹੇ)- ਜ਼ਿਲ੍ਹਾ ਪ੍ਰਸ਼ਾਸਨ ਸ਼ਹੀਦ ਭਗਤ ਸਿੰਘ ਨਗਰ ਵਲੋਂ ਜਲੰਧਰ ਤੋਂ ਚੰਡੀਗੜ੍ਹ ਜਾਣ ਵਾਲੇ ਟ੍ਰੈਫਿਕ ਨੂੰ ਉਸਾਰੀ ਅਧੀਨ ਫ਼ਗਵਾੜਾ-ਰੂਪਨਗਰ ਨੈਸ਼ਨਲ ਹਾਈਵੇਅ ਰਾਹੀਂ ਲੰਘਣ ਦੀ ਵੱਡੀ ਰਾਹਤ ਦਿੰਦਿਆਂ ਗਣਤੰਤਰ ਦਿਵਸ 'ਤੇ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਬਲਾਕ ਪੱਧਰੀ ਅਰਥੀ ਫੂਕ ਮੁਜ਼ਾਹਰਾ

ਮੁਕੰਦਪੁਰ, 27 ਜਨਵਰੀ (ਸੁਖਜਿੰਦਰ ਸਿੰਘ ਬਖਲੌਰ) - ਬੀ. ਪੀ. ਈ. ਓ. ਦਫ਼ਤਰ ਮੁਕੰਦਪੁਰ ਵਿਖੇ ਪੂਰੇ ਬਲਾਕ ਤੋਂ ਗੌਰਮਿੰਟ ਟੀਚਰ ਯੂਨੀਅਨ ਇਕਾਈ ਬਲਾਕ ਮੁਕੰਦਪੁਰ ਅਤੇ ਮਿਡ ਡੇ ਮੀਲ ਵਰਕਰਾਂ ਨੇ ਦਫ਼ਤਰ ਦੇ ਬਾਹਰ ਬੈਠ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ...

ਪੂਰੀ ਖ਼ਬਰ »

ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਜਾਂਚ ਕੈਂਪ ਲਗਾਇਆ

ਰਾਹੋਂ, 27 ਜਨਵਰੀ (ਬਲਬੀਰ ਸਿੰਘ ਰੂਬੀ)- ਵਰਲਡ ਕੈਂਸਰ ਕੇਅਰ ਸੰਸਥਾ ਵਲੋਂ ਚਲਾਏ ਜਾ ਰਹੇ ਵੱਖ-ਵੱਖ ਕੈਂਪਾਂ ਦੀ ਲੜੀ ਅਧੀਨ ਪਿੰਡ ਭਾਰਟਾ ਖ਼ੁਰਦ ਵਿਖੇ ਗ੍ਰਾਮ ਪੰਚਾਇਤ ਅਤੇ ਐਨ.ਆਰ.ਆਈ ਵੀਰਾਂ ਦੇ ਸਹਿਯੋਗ ਨਾਲ ਕੈਂਸਰ ਦੀ ਜਾਂਚ ਲਈ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਸ਼ੰਘਰਸ਼ ਪ੍ਰੋਗਰਾਮ ਦਾ ਐਲਾਨ

ਮੁਕੰਦਪੁਰ, 27 ਜਨਵਰੀ (ਦੇਸ ਰਾਜ ਬੰਗਾ) - ਪਾਵਰਕਾਮ ਦੀਆਂ ਵੱਖ-ਵੱਖ ਯੂਨੀਅਨਾਂ ਦੇ ਸਾਂਝੇ ਗਠਿਤ ਕੀਤੇ ਗਏ ਇੰਪਲਾਈਜ਼ ਜੁਆਇੰਟ ਫੋਰਮ ਵਲੋਂ ਸਾਂਝੇ ਸ਼ੰਘਰਸ ਪ੍ਰੋਗਰਾਮ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਲ ਪ੍ਰਧਾਨ ਰਾਮ ਲੁਭਾਇਆ ਨੇ ਕਿਹਾ ਕਿ ...

ਪੂਰੀ ਖ਼ਬਰ »

ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰ ਯੂਨੀਅਨ ਨੇ ਕੈਬਨਿਟ ਮੰਤਰੀ ਨੂੰ ਮੰਗ ਪੱਤਰ ਦਿੱਤਾ

ਨਵਾਂਸ਼ਹਿਰ, 27 ਜਨਵਰੀ (ਹਰਵਿੰਦਰ ਸਿੰਘ)- ਅੱਜ ਸਵੱਛ ਭਾਰਤ ਮੁਹਿੰਮ ਤਹਿਤ ਸੇਵਾਵਾਂ ਨਿਭਾਅ ਰਹੇ ਮੋਟੀਵੇਟਰ ਅਤੇ ਮਾਸਟਰ ਮੋਟੀਵੇਟਰਾਂ ਵਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੂੰ ਮੰਗ ਪੱਤਰ ਸੌਾਪਿਆ ਗਿਆ | ਪ੍ਰਧਾਨ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਪੱਲੀ ਝਿੱਕੀ 'ਚ ਸ਼ਹੀਦਾਂ ਨੂੰ ਫੁੱਲ ਮਾਲਾਵਾਂ ਭੇਟ

ਪੱਲੀ ਝਿੱਕੀ, 27 ਜਨਵਰੀ (ਕੁਲਦੀਪ ਸਿੰਘ ਪਾਬਲਾ) - 71ਵੇਂ ਗਣਤੰਤਰ ਦਿਵਸ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ ਵਿਖੇ ਸ਼ਹੀਦ ਸ. ਸਵਰਨ ਸਿੰਘ ਪੱਲੀ ਝਿੱਕੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਸ਼ਹੀਦ ਸ. ਸਵਰਨ ਸਿੰਘ ਦਾ ਜਨਮ 1 ਜੁਲਾਈ 1940 ਨੂੰ ਪਿਤਾ ਰੱਖਾ ਸਿੰਘ, ਮਾਤਾ ...

ਪੂਰੀ ਖ਼ਬਰ »

ਭਾਣੇਵਾਲ ਵਿਖੇ ਛਿੰਝ ਮੇਲਾ ਕਰਵਾਇਆ

ਭੱਦੀ, 27 ਜਨਵਰੀ (ਨਰੇਸ਼ ਧੌਲ)- ਪਿੰਡ ਭਾਣੇਵਾਲ ਵਿਖੇ ਦਿਓਟ ਸਿੱਧ ਬਾਬਾ ਬਾਲਕ ਨਾਥ ਦੇ ਸਾਲਾਨਾ ਮੂਰਤੀ ਸਥਾਪਨਾ ਸਮਾਗਮ ਨੂੰ ਸਮਰਪਿਤ ਛਿੰਝ ਮੇਲਾ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਉਤਸ਼ਾਹ ਪੂਰਵਕ ਕਰਵਾਇਆ ਗਿਆ | ਬਾਬਾ ਬਾਲਕ ਨਾਥ ਦੇ ਅਸਥਾਨ ਵਿਖੇ ਪੂਜਾ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਰਾਏਪੁਰ ਵਿਖੇ ਗਣਤੰਤਰ ਦਿਵਸ ਮਨਾਇਆ

ਰੈਲਮਾਜਰਾ, 27 ਜਨਵਰੀ (ਸੁਭਾਸ਼ ਟੌਾਸਾ)- ਪਿੰਡ ਰਾਏਪੁਰ ਵਿਖੇ ਸਰਕਾਰੀ ਮਿਡਲ ਸਕੂਲ 'ਚ ਸਮੂਹ ਸਕੂਲ ਸਟਾਫ਼, ਗਰਾਮ ਪੰਚਾਇਤ ਅਤੇ ਇਕੱਤਰ ਪਿੰਡ ਵਾਸੀਆਂ ਵਲੋਂ ਸਕੂਲ ਵਿਚ ਗਣਤੰਤਰ ਦਿਵਸ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਸਮੂਹ ਸਕੂਲ ਸਟਾਫ਼ ਅਤੇ ਗਰਾਮ ਪੰਚਾਇਤ ...

ਪੂਰੀ ਖ਼ਬਰ »

ਸ਼ਿਵ ਪਬਲਿਕ ਸਕੂਲ ਬਹਿਰਾਮ 'ਚ ਗਣਤੰਤਰ ਦਿਵਸ ਮਨਾਇਆ

ਬਹਿਰਾਮ, 27 ਜਨਵਰੀ (ਨਛੱਤਰ ਸਿੰਘ ਬਹਿਰਾਮ) - ਸਕੂਲਾਂ ਵਿਚ ਗਣਤੰਤਰਤਾ ਦਿਵਸ ਮਨਾਉਣਾ ਸਮੇਂ ਦੀ ਮੁੱਖ ਲੋੜ ਹੈ ਕਿਉਕਿ ਸਕੂਲਾਂ ਵਿਚ ਪੜ੍ਹਦੇ ਬੱਚਿਆਂ ਨੂੰ ਵੀ ਗਣਤੰਤਰਤਾ ਦਿਵਸ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼ਿਵ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX