ਤਾਜਾ ਖ਼ਬਰਾਂ


ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  5 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  23 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  24 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  25 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  31 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  44 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  45 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  55 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 2 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 3 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 4 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 4 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਾਜ਼ਿਲਕਾ / ਅਬੋਹਰ

ਵੱਖ-ਵੱਖ ਥਾਈ ਾ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਏ

ਫ਼ਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ/ਅਮਰਜੀਤ ਸ਼ਰਮਾ)-ਫ਼ਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਬਤੌਰ ਮੁੱਖ ਮਹਿਮਾਨ ਪਹੰੁਚ ਕੇ ਕੌਮੀ ਝੰਡਾ ਲਹਿਰਾਇਆ | ਇਸ ਮੌਕੇ ਉਨ੍ਹਾਂ ਦੇਸ਼-ਵਿਦੇਸ਼ 'ਚ ਵੱਸਦੇ ਸਾਰੇ ਭਾਰਤੀਆਂ, ਪੰਜਾਬੀਆਂ ਤੇ ਫ਼ਾਜ਼ਿਲਕਾ ਨਿਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਇਸ ਮੌਕੇ ਆਪਣੇ ਸੰਬੋਧਨ ਦੌਰਾਨ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਸਿੱਜਦਾ ਕੀਤਾ | ਉਨ੍ਹਾਂ ਕਿਹਾ ਇਹ ਦਿਹਾੜਾ ਸਾਨੂੰ ਸਾਡੇ ਆਜ਼ਾਦੀ ਘੁਲਾਟੀਆਂ ਵਲੋਂ ਭਾਰਤ ਦੇ ਭਵਿੱਖ ਬਾਰੇ ਲਏ ਗਏ ਸੁਪਨਿਆਂ ਨੂੰ ਸਾਕਾਰ ਕਰਨ ਦੀ ਯਾਦ ਦਿਵਾਉਂਦਾ ਹੈ | ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਘਰਸ਼ ਦੌਰਾਨ 80 ਫ਼ੀਸਦੀ ਤੋਂ ਵਧੇਰੇ ਕੁਰਬਾਨੀਆਂ ਦਾ ਇਤਿਹਾਸ ਪੰਜਾਬੀਆਂ ਦਾ ਰਿਹਾ ਹੈ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਸ਼ਹਿਰ ਨਿਵਾਸੀਆਂ ਨੂੰ ਟਰੈਫ਼ਿਕ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਪੁਰਾਣਾ ਕਚਹਿਰੀ ਰੋਡ 'ਤੇ 2 ਕਰੋੜ 62 ਲੱਖ ਦੀ ਲਾਗਤ ਨਾਲ ਅੰਡਰ ਬਿ੍ਜ ਬਣਾਇਆ ਗਿਆ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਵਾਸੀਆਂ ਦੀ ਵਿਸ਼ੇਸ਼ ਸਹੂਲਤ ਲਈ ਆਬਾਦੀ ਵਾਲੇ ਇਲਾਕੇ ਤੋਂ ਬਾਹਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ 5 ਕਰੋੜ ਰੁਪਏ ਦੀ ਲਾਗਤ ਨਾਲ ਆਧੁਨਿਕ ਬੱਸ ਸਟੈਂਡ ਦੀ ਉਸਾਰੀ ਕਰਵਾਈ ਜਾ ਰਹੀ ਹੈ | ਬੱਸ ਸਟੈਂਡ ਦੇ ਚੱਲ ਰਹੇ ਕਾਰਜਾਂ ਨੂੰ ਹਰ ਹੀਲੇ ਅਗਸਤ 2020 ਤੱਕ ਮੁਕੰਮਲ ਕਰਕੇ ਸ਼ਹਿਰ ਵਾਸੀਆਂ ਨੂੰ ਸੌਾਪ ਦਿੱਤਾ ਜਾਵੇਗਾ | ਉਨ੍ਹਾਂ ਸਰਕਾਰ ਦੀ ਮਹੱਤਵਪੂਰਨ ਸਕੀਮ ਸਰਬੱਤ ਸਿਹਤ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਜ਼ਿਲੇ੍ਹ ਵਿੱਚ ਹੁਣ ਤੱਕ ਲੋੜਵੰਦ ਲੋਕਾਂ ਦੇ 2 ਲੱਖ 38 ਹਜ਼ਾਰ ਤੋਂ ਵਧੇਰੇ ਈ-ਕਾਰਡ ਬਣਾਏ ਜਾ ਚੁੱਕੇ ਹਨ | ਇਸ ਤੋਂ ਪਹਿਲਾਂ ਮੁੱਖ ਮਹਿਮਾਨ ਦੀ ਤਰਫ਼ੋਂ ਆਸਿਫ਼ ਵਾਲਾ ਸ਼ਹੀਦੀ ਸਮਾਰਕ 'ਤੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ | ਇਸ ਉਪਰੰਤ ਸ. ਛਤਵਾਲ ਵਲੋਂ ਐਮ.ਆਰ. ਕਾਲਜ ਦੇ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਮਗਰੋਂ ਪਰੇਡ ਟੁਕੜੀਆਂ ਦਾ ਨਿਰੀਖਣ ਕੀਤਾ ਗਿਆ ਤੇ ਮਾਰਚ ਪਾਸਟ ਤੋਂ ਸਲਾਮੀ ਲਈ ਗਈ | ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਭੁਪਿੰਦਰ ਸਿੰਘ ਅਤੇ ਪਰੇਡ ਕਮਾਂਡਰ ਡੀ.ਐਸ.ਪੀ. ਰਾਹੁਲ ਭਾਰਦਵਾਜ ਵੀ ਉਨ੍ਹਾਂ ਦੇ ਨਾਲ ਸਨ | ਬਾਅਦ ਵਿਚ ਪੰਜਾਬ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ/ਯੋਜਨਾਵਾਂ 'ਤੇ ਆਧਾਰਿਤ ਝਾਕੀਆਂ ਦੀ ਪੇਸ਼ਕਾਰੀ ਹੋਈ | ਇਸ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਵਿਚ ਵੱਖ-ਵੱਖ ਸਕੂਲਾਂ ਤੇ ਜ਼ਿਲੇ੍ਹ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਗੀਤ, ਨਾਟਕ ਤੇ ਹੋਰ ਪੇਸ਼ਕਾਰੀਆਂ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਛਤਵਾਲ ਨੇ ਆਜ਼ਾਦੀ ਘੁਲਾਟੀਆਂ ਤੇ ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ | ਮੁੱਖ ਮਹਿਮਾਨ ਵਲੋਂ ਇਸ ਤੋਂ ਬਾਅਦ ਲੋੜਵੰਦਾਂ ਨੂੰ 30 ਸਲਾਈ ਮਸ਼ੀਨਾਂ, 15 ਟਰਾਈ ਸਾਈਕਲ ਤੇ 5 ਵਹੀਲ ਚੇਅਰਾਂ ਦੀ ਵੰਡ ਕੀਤੀ ਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ | ਇਸ ਉਪਰੰਤ ਮੁੱਖ ਮਹਿਮਾਨ ਵਲੋਂ ਪਰੇਡ ਕਮਾਂਡਰ ਤੇ ਵੱਖ-ਵੱਖ ਟੁਕੜੀਆਂ ਦੇ ਕਮਾਂਡਰਾਂ ਨੂੰ ਸਨਮਾਨਿਤ ਕੀਤਾ ਗਿਆ ਤੇ ਯਾਦਗਾਰੀ ਤਸਵੀਰਾਂ ਖਿਚਵਾਈਆਂ ਗਈਆਂ | ਸਮਾਗਮ ਦੇ ਅੰਤ ਵਿੱਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫ਼ਾਜ਼ਿਲਕਾ ਦੀਆਂ ਵਿਦਿਆਰਥਣਾਂ ਤੇ ਜ਼ਿਲੇ੍ਹ ਦੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਗਿਆ | ਡਿਪਟੀ ਕਮਿਸ਼ਨਰ ਮਨਪ੍ਰੀਤ ਸਿੰਘ ਛਤਵਾਲ ਨੇ ਸੱਭਿਆਚਾਰ ਪ੍ਰੋਗਰਾਮ ਦੀ ਪੇਸ਼ਕਾਰੀ ਤੋਂ ਪ੍ਰਭਾਵਿਤ ਹੁੰਦਿਆਂ ਸਮਾਗਮ ਵਿੱਚ ਭਾਗ ਲੈਣ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਕੀਤਾ ਹੈ | ਮੁੱਖ ਮਹਿਮਾਨ ਵਲੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਯੋਜਨਾਵਾਂ ਸਬੰਧੀ ਕਿਤਾਬ ਰਿਲੀਜ਼ ਕੀਤੀ ਗਈ | ਇਸ ਮੌਕੇ ਵਿਧਾਇਕ ਫ਼ਾਜ਼ਿਲਕਾ ਦਵਿੰਦਰ ਸਿੰਘ ਘੁਬਾਇਆ, ਜ਼ਿਲ੍ਹਾ ਤੇ ਸੈਸ਼ਨ ਜੱਜ ਤਰਸੇਮ ਮੰਗਲਾ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਰਾਜਪਾਲ ਰਾਵਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਹੰਸ ਰਾਜ ਜੋਸਨ, ਵਧੀਕ ਡਿਪਟੀ ਕਮਿਸ਼ਨਰ (ਵਿ) ਨਵਲ ਰਾਮ, ਐਸ.ਡੀ.ਐਮ. ਸੁਭਾਸ਼ ਖੱਟਕ, ਸੀਨੀਅਰ ਕਾਂਗਰਸੀ ਆਗੂ ਬੀ.ਡੀ. ਕਾਲੜਾ, ਤਹਿਸੀਲਦਾਰ ਡੀ.ਪੀ. ਪਾਂਡੇ ਆਦਿ ਹਾਜ਼ਰ ਸਨ |
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬੁੱਧੋ ਕੇ 'ਚ ਗਣਤੰਤਰ ਦਿਵਸ ਮਨਾਇਆ
ਮੰਡੀ ਘੁਬਾਇਆ, (ਅਮਨ ਬਵੇਜਾ)-ਪੰਜਾਬ ਸਿੱਖਿਆ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਚੱਕ ਬੁੱਧੋ ਕੇ 'ਚ ਗਣਤੰਤਰ ਦਿਵਸ ਮਨਾਇਆ ਗਿਆ ਤੇ ਇਸ ਦੌਰਾਨ ਸਭ ਤੋਂ ਪਹਿਲਾ ਸਕੂਲ 'ਚ ਝੰਡਾ ਲਹਿਰਾਉਣ ਦੀ ਰਸਮ ਕੀਤੀ ਗਈ ਤੇ ਰਾਸ਼ਟਰ ਗਾਣ ਗਾਇਆ ਗਿਆ | ਸਕੂਲ ਦੇ ਪਿ੍ੰਸੀਪਲ ਜਸਵਿੰਦਰ ਸਿੰਘ ਤੇ ਮਾਸਟਰ ਪਰਮਜੀਤ ਕੁਮਾਰ ਨੇ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਸਕੂਲ ਦੇ ਵਿਦਿਆਰਥੀਆਂ ਨੂੰ ਦੇਸ਼ ਦੇ ਸੰਵਿਧਾਨ ਦੇ ਲਾਗੂ ਹੋਣ ਦੇ ਇਤਿਹਾਸ ਸਬੰਧੀ ਜਾਣਕਾਰੀ ਦਿੱਤੀ ਗਈ | ਇਸ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰ ਗੀਤ ਗਾਇਆ ਤੇ ਹੋਰ ਗਤੀਵਿਧੀਆਂ 'ਚ ਭਾਗ ਲਿਆ ਅਤੇ ਲੈਕ: ਬਲਕਾਰ ਸਿੰਘ, ਸੁਨੀਲ ਕੁਮਾਰ, ਮਾਸਟਰ ਰਾਜ ਕੁਮਾਰ ਤੇ ਗੁਰਦੀਪ ਸਿੰਘ ਸੈਣੀ ਨੇ ਵੀ ਬੱਚਿਆ ਨੂੰ ਗਣਤੰਤਰ ਦਿਵਸ ਸਬੰਧੀ ਜਾਣਕਾਰੀ ਦਿੱਤੀ | ਪ੍ਰੋਗਰਾਮ ਦੇ ਅੰਤ 'ਚ ਵਿਦਿਆਰਥੀ ਸੁਮਨ ਰਾਣੀ, ਕੋਮਲ ਰਾਣੀ, ਜੋਤੀ ਰਾਣੀ, ਜੋਤਾਂ ਰਾਣੀ, ਸੁਖਪ੍ਰੀਤ ਕੌਰ, ਕਮਲਪ੍ਰੀਤ ਕੌਰ, ਪਿ੍ਆ ਰਾਣੀ, ਕਰਨਦੀਪ, ਹਰਪਾਲ ਸਿੰਘ ਤੇ ਲਵਿਸ਼ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਮਾਸਟਰ ਜਗਮੀਤ ਸਿੰਘ, ਗੁਰਮੇਲ ਸਿੰਘ, ਰਮਨ ਗਗਨੇਜਾ, ਵਰਿੰਦਰ ਕੁਮਾਰ, ਗੁਰਮੀਤ ਕੌਰ, ਰਾਜਬੀਰ ਕੌਰ, ਸੁਮਨ ਬੇਦੀ, ਮੈਡਮ ਵੀਨਾ ਅਤੇ ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |
ਜਲਾਲਾਬਾਦ 'ਚ ਧੂਮ-ਧਾਮ ਨਾਲ ਮਨਾਇਆ ਗਣਤੰਤਰ ਦਿਵਸ
ਜਲਾਲਾਬਾਦ, (ਕਰਨ ਚੁਚਰਾ/ਜਤਿੰਦਰ ਪਾਲ ਸਿੰਘ)-ਗਣਤੰਤਰ ਦਿਵਸ ਨੂੰ ਸ਼ਹਿਰ ਦੇ ਬਹੁਮੰਤਵੀ ਖੇਡ ਸਟੇਡੀਅਮ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਝੰਡਾ ਲਹਿਰਾਉਣ ਦੀ ਰਸਮ ਐਸ.ਡੀ.ਐਮ ਕੇਸ਼ਵ ਗੋਇਲ ਨੇ ਨਿਭਾਈ ਤੇ ਪਰੇਡ ਤੋਂ ਸਲਾਮੀ ਲਈ | ਇਸ ਮੌਕੇ ਵਿਧਾਇਕ ਰਮਿੰਦਰ ਆਵਲਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ |
ਪ੍ਰੋਗਰਾਮ ਦੀ ਸਮਾਪਤੀ ਦੌਰਾਨ ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ, ਮੁਲਾਜ਼ਮਾਂ, ਅਧਿਆਪਕ ਵਰਗ, ਖਿਡਾਰੀਆਂ ਤੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਵਿਧਾਇਕ ਰਮਿੰਦਰ ਆਵਲਾ ਤੇ ਐਸ.ਡੀ.ਐਮ ਕੇਸ਼ਵ ਗੋਇਲ ਨੇ ਸਨਮਾਨਿਤ ਕੀਤਾ | ਇਸ ਤੋਂ ਇਲਾਵਾ ਅੰਗਹੀਣਾਂ ਨੂੰ ਟ੍ਰਾਈਸਾਇਕਲ ਵੀ ਵੰਡੇ ਗਏ | ਇਸ ਮੌਕੇ ਏ.ਐਸ.ਡੀ.ਜੇ.ਐਮ ਮੈਡਮ ਰਮਨੀਤ ਕੌਰ, ਡੀ.ਐਸ.ਪੀ ਜਸਪਾਲ ਸਿੰਘ, ਈਓ ਰਜਨੀਸ਼ ਕੁਮਾਰ, ਨਾਇਬ ਤਹਿਸੀਲਦਾਰ ਬਲਦੇਵ ਕੁਮਾਰ, ਸੰਜੀਵ ਸੇਠੀ, ਪ੍ਰਦੀਪ ਗੱਖੜ, ਜਤਿਨ ਆਵਲਾ, ਜਰਨੈਲ ਸਿੰਘ ਮੁਖੀਜਾ, ਵਿਕੀ ਬਜਾਜ, ਸ਼ਾਮ ਸੁੰਦਰ ਮੈਣੀ, ਕਾਕਾ ਕੰਬੋਜ, ਰਾਜ ਬਖ਼ਸ਼ ਕੰਬੋਜ, ਨੰਨੂ ਕੁੱਕੜ, ਪਿ੍ੰਸੀਪਲ ਸੁਭਾਸ਼ ਸਿੰਘ, ਜੋਨੀ ਆਵਲਾ, ਸਚਿਨ ਆਵਲਾ, ਸੁਮਿਤ ਆਵਲਾ, ਮੋਨੂੰ ਨਰੂਲਾ, ਰਾਜ ਕੁਮਾਰ ਦੂਮੜਾ, ਕ੍ਰਿਸ਼ਨ ਕਾਠਗੜ੍ਹ, ਰਤਨ ਸਿੰਘ ਚੇਅਰਮੈਨ, ਰਘੁਬੀਰ ਸਿੰਘ ਜੈਮਲ ਵਾਲਾ, ਬਿੱਟੂ ਸੇਤੀਆ, ਆਦਿ ਮੌਜੂਦ ਸਨ |
ਅਬੋਹਰ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਤਹਿਸੀਲ ਪੱਧਰ 'ਤੇ ਗਣਤੰਤਰ ਦਿਵਸ
ਐਸ.ਡੀ.ਐਮ ਪੂਨਮ ਸਿੰਘ ਨੇ ਲਹਿਰਾਇਆ ਕੌਮੀ ਝੰਡਾ

ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ)-ਇੱਥੋਂ ਨਹਿਰੂ ਸਟੇਡੀਅਮ ਵਿਚ ਤਹਿਸੀਲ ਪੱਧਰ 'ਤੇ ਗਣਤੰਤਰ ਦਿਵਸ ਮਨਾਇਆ ਗਿਆ | ਜਿਸ ਵਿਚ ਮੁੱਖ ਮਹਿਮਾਨ ਵਜੋਂ ਪੁੱਜੇ ਐਸ.ਡੀ.ਐਮ ਪੂਨਮ ਸਿੰਘ ਨੇ ਝੰਡਾ ਲਹਿਰਾਇਆ | ਇਸ ਤੋਂ ਬਾਅਦ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਤੇ ਮਾਰਚ ਪਾਸਟ ਤੋਂ ਸਲਾਮੀ ਲਈ | ਸਲਾਮੀ ਤੋਂ ਬਾਅਦ ਪੂਨਮ ਸਿੰਘ ਨੇ ਇਲਾਕਾ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਅੱਜ ਅਸੀਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾ ਰਹੇ ਹਾਂ | ਉਨ੍ਹਾਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਸ਼ਹੀਦੀਆਂ ਤੇ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ | ਇਸ ਮੌਕੇ 'ਤੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਨੂੰ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਆਪਣਾ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਮੁੱਖ ਮਹਿਮਾਨ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਮੌਕੇ 'ਤੇ ਮੰਚ ਦਾ ਸੰਚਾਲਨ ਪਰਮਿੰਦਰ ਸਿੰਘ ਸਟੇਟ ਅਵਾਰਡੀ ਤੇ ਦਰਸ਼ਨ ਲਾਲ ਚੁੱਘ ਵਲੋਂ ਕੀਤਾ ਗਿਆ | ਇਸ ਮੌਕੇ ਡੀ.ਐਸ.ਪੀ ਸੰਦੀਪ ਸਿੰਘ, ਤਹਿਸੀਲਦਾਰ ਜਸਪਾਲ ਸਿੰਘ ਬਰਾੜ, ਪੁਲਿਸ ਕਪਤਾਨ ਮਨਜੀਤ ਸਿੰਘ ਆਦਿ ਹਾਜ਼ਰ ਸਨ |
ਹਿੰਦ ਪਾਕਿ ਸਰਹੱਦ ਦੀ ਸਾਦਕੀ ਚੌਾਕੀ 'ਤੇ ਧੂਮਧਾਮ ਨਾਲ ਮਨਾਇਆ ਗਣਤੰਤਰ ਦਿਵਸ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਸੈਕਟਰ ਦੀ ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਦੀ ਸਾਦਕੀ ਚੌਾਕੀ 'ਤੇ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਾਦਕੀ ਚੌਾਕੀ 'ਤੇ ਬੀ.ਐਸ.ਐਫ਼ ਦੇ ਡੀ.ਆਈ.ਜੀ. ਟੀ.ਆਰ. ਮੀਨਾ ਨੇ ਤਿਰੰਗਾ ਲਹਿਰਾਇਆ | ਇਸ ਦੌਰਾਨ ਬੀ.ਐਸ.ਐਫ਼ ਦੇ ਜਵਾਨਾਂ ਵਲੋਂ ਤਿਰੰਗੇ ਨੂੰ ਸਲਾਮੀ ਦਿੱਤੀ ਗਈ | ਇਸ ਮੌਕੇ ਬੀ.ਐਸ.ਐਫ਼ ਦੀ 181ਵੀਂ ਬਟਾਲੀਅਨ ਦੇ ਕਮਾਡੈਂਟ ਮਯੰਕ ਤਿ੍ਵੇਦੀ, ਦੂਜੀ ਕਮਾਨ ਅਧਿਕਾਰੀ ਆਰ.ਐਸ.ਕਜੂਰ, ਡਿਪਟੀ ਕਮਾਡੈਂਟ ਨਰੇਸ਼ ਕੁਮਾਰ ਤੇ ਸਤੀਸ਼ ਦਹੀਆ ਮੌਕੇ 'ਤੇ ਹਾਜ਼ਰ ਸਨ | ਡੀ.ਆਈ.ਜੀ. ਟੀ. ਆਰ. ਮੀਨਾ ਨੇ ਬੀ.ਐਸ.ਐਫ਼ ਦੇ ਅਧਿਕਾਰੀਆਂ ਤੇ ਜਵਾਨਾਂ ਨੂੰ ਮਠਿਆਈ ਭੇਟ ਕਰਦਿਆਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ | ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੀ ਆਪਸੀ ਖਟਾਸ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਮਠਿਆਈਆਂ ਦਾ ਲੈਣ ਦੇਣ ਨਹੀਂ ਹੋਇਆ | ਸਾਦਕੀ ਚੌਾਕੀ 'ਤੇ ਹੀ ਸ਼ਾਮ ਨੂੰ ਦੇਸ਼ ਭਗਤੀ 'ਤੇ ਆਧਾਰਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ 'ਤੇ ਬੀ.ਐਸ.ਐਫ਼ ਦੇ ਅਧਿਕਾਰੀਆਂ ਤੋਂ ਇਲਾਵਾ ਐਸ.ਐਸ.ਪੀ. ਫ਼ਾਜ਼ਿਲਕਾ ਭੁਪਿੰਦਰ ਸਿੰਘ, ਪੰਜਾਬ ਦੇ ਸਾਬਕਾ ਮੰਤਰੀ ਅਤੇ ਜ਼ਿਲ੍ਹਾ ਯੋਜਨਾਂ ਬੋਰਡ ਦੇ ਚੇਅਰਮੈਨ ਹੰਸ ਰਾਜ ਜੋਸਨ, ਡੀ.ਐਸ.ਪੀ. ਫ਼ਾਜ਼ਿਲਕਾ ਜਗਦੀਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਦੀਪ ਖਨਗਵਾਲ, ਪਿ੍ੰਸੀਪਲ ਸੰਗੀਤਾ ਤਿੰਨਾ, ਮੰਜੂ ਧੀਗੜ੍ਹਾ ਵਿਸ਼ੇਸ਼ ਤੌਰ 'ਤੇ ਪੁੱਜੇ | ਬਾਰਡਰ ਏਰੀਆ ਵਿਕਾਸ ਫ਼ਰੰਟ ਦੇ ਪ੍ਰਧਾਨ ਲੀਲਾਧਰ ਸ਼ਰਮਾ ਨੇ ਇਸ ਮੌਕੇ ਦੱਸਿਆ ਕਿ ਬੀ.ਐਸ.ਐਫ਼ ਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਆਜ਼ਾਦੀ ਦਿਹਾੜੇ 15 ਅਗਸਤ ਤੇ ਗਣਤੰਤਰ ਦਿਵਸ ਮੌਕੇ ਆਉਣ ਵਾਲੀ ਨੌਜਵਾਨ ਪੀੜੀ ਵਿਚ ਨਵਾਂ ਜਜ਼ਬਾ ਭਰਨ ਲਈ ਇਹ ਪ੍ਰੋਗਰਾਮ ਕਰਵਾਏ ਜਾਂਦੇ ਹਨ | ਇਸ ਮੌਕੇ ਐਸ.ਐਸ.ਪੀ ਭੁਪਿੰਦਰ ਸਿੰਘ ਨੇ ਵੱਖ ਵੱਖ ਸੰਸਥਾਵਾਂ ਤੇ ਸਕੂਲੀ ਬੱਚਿਆਂ ਵਲੋਂ ਕੀਤੇ ਪ੍ਰੋਗਰਾਮ ਦੀ ਸਰਾਹਨਾਂ ਕਰਦਿਆਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਨਾਲ ਨੌਜਵਾਨ ਪੀੜੀ ਨੂੰ ਆਪਣੇ ਵਿਰਸੇ ਬਾਰੇ ਜਾਣਕਾਰੀ ਮਿਲਦੀ ਹੈ ਅਤੇ ਉਨ੍ਹਾਂ ਵਿਚ ਦੇਸ਼ ਭਗਤੀ ਦੀ ਭਾਵਨਾ ਵੀ ਪੈਦਾ ਹੁੰਦੀ ਹੈ | ਇਸ ਮੌਕੇ 'ਤੇ ਵੱਖ-ਵੱਖ ਸਕੂਲੀ ਬੱਚਿਆਂ, ਜਿਨ੍ਹਾਂ ਵਿਚ ਸਰਕਾਰੀ ਮਾਡਲ ਸਕੂਲ ਅਬੋਹਰ, ਸਰਕਾਰੀ ਪ੍ਰਾਇਮਰੀ ਸਕੂਲ ਲੱਖੇ ਕੜ੍ਹਾਈਆ, ਆਤਮ ਵੱਲਭ ਸਕੂਲ, ਨਵੋਦਿਆ ਪਬਲਿਕ ਸਕੂਲ, ਸੇਵਾ ਭਾਰਤੀ ਦੇ ਵਿਦਿਆਰਥੀਆਂ ਦੁਆਰਾ ਇਹ ਪ੍ਰੋਗਰਾਮ ਸ਼ਾਨਦਾਰ ਬਣਾ ਦਿੱਤਾ | ਝੰਡਾ ਉਤਾਰਨ ਦੀ ਰਸਮ ਤੋਂ ਬਾਅਦ ਸਾਬਕਾ ਮੰਤਰੀ ਹੰਸ ਰਾਜ ਜੋਸਨ ਨੇ ਖ਼ੂਨਦਾਨ ਕਰਨ ਵਾਲੇ ਸਹਿਯੋਗੀਆਂ ਨੂੰ ਸਨਮਾਨਿਤ ਕੀਤਾ | ਮੰਚ ਸੰਚਾਲਨ ਵਿਸ਼ੂ ਤਨੇਜਾ ਨੇ ਕੀਤਾ |
ਕਾਂਗਰਸ ਕਮੇਟੀ ਨੇ ਗਾਂਧੀ ਮੈਦਾਨ 'ਚ ਗਣਤੰਤਰ ਦਿਵਸ ਮਨਾਇਆ
ਅਬੋਹਰ, (ਸੁਖਜਿੰਦਰ ਸਿੰਘ ਢਿੱਲੋਂ/ਸੁਖਜਿੰਦਰ ਸਿੰਘ ਢਿੱਲੋਂ)- ਨਗਰ ਕਾਂਗਰਸ ਕਮੇਟੀ ਵਲੋਂ ਗਣਤੰਤਰ ਦਿਵਸ ਗਾਂਧੀ ਮੈਦਾਨ ਵਿਖੇ ਮਨਾਇਆ ਗਿਆ | ਜਿਸ 'ਚ ਮੁੱਖ ਮਹਿਮਾਨ ਵਜੋਂ ਪੁੱਜੇ ਸਾਬਕਾ ਮੰਤਰੀ ਸੱਜਣ ਕੁਮਾਰ ਜਾਖੜ ਨੇ ਰਾਸ਼ਟਰੀ ਝੰਡਾ ਲਹਿਰਾਇਆ | ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ | ਇਸ ਮੌਕੇ 'ਤੇ ਬੱਚਿਆਂ ਨੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ | ਕਾਂਗਰਸ ਕਮੇਟੀ ਵਲੋਂ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ 'ਤੇ ਕਾਂਗਰਸ ਦੇ ਹਲਕਾ ਇੰਚਾਰਜ ਸੰਦੀਪ ਜਾਖੜ ਨੇ ਕਿਹਾ ਕਿ ਸਾਡਾ ਸੰਵਿਧਾਨ ਸਾਡੇ ਦੇਸ਼ ਦੀ ਨੀਂਹ ਹੈ | ਜਿਸ ਨੂੰ ਕੇਂਦਰ ਸਰਕਾਰ ਵਲੋਂ ਜਾਣਬੁੱਝ ਕੇ ਛੇੜਿਆ ਜਾ ਰਿਹਾ ਹੈ | ਇਸ ਮੌਕੇ 'ਤੇ ਵੱਖ ਵੱਖ ਸ਼ਖ਼ਸੀਅਤਾਂ ਨੂੰ ਮੁੱਖ ਮਹਿਮਾਨ ਵਲੋਂ ਸਨਮਾਨਿਤ ਵੀ ਕੀਤਾ ਗਿਆ | ਇਸ ਦੌਰਾਨ ਵਿਮਲ ਠਠਈ ਨਗਰ ਕਾਂਗਰਸ ਪ੍ਰਧਾਨ ਵਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ | ਪ੍ਰੋਗਰਾਮ ਦੌਰਾਨ ਅਤਿੰਦਰਪਾਲ ਸਿੰਘ ਤਿੰਨਾਂ ਯੂਥ ਕਾਂਗਰਸ ਪ੍ਰਧਾਨ, ਵਿਮਲ ਠਠਈ ਸਾਬਕਾ ਜ਼ਿਲ੍ਹਾ ਪ੍ਰਧਾਨ, ਸੁਭਾਸ਼ ਬਾਘਲਾ, ਗੌਰਵ ਨਾਰੰਗ, ਡਾਕਟਰ ਸਾਹਿਲ ਮਿੱਤਲ, ਮਨਮਿੰਦਰ ਸਿੰਘ ਕਿੱਲੋ, ਪੁਨੀਤ ਅਰੋੜਾ ਸੋਨੂੰ, ਅਨਿਲ ਨਗੌਰੀ, ਗੁਰਬਚਨ ਸਿੰਘ ਸਰਾਂ ਆਦਿ ਹਾਜ਼ਰ ਸਨ |

ਮਾਨਸਿਕ ਪ੍ਰੇਸ਼ਾਨੀ ਦੇ ਚਲਦੇ ਨੌਜਵਾਨ ਨੇ ਲਿਆ ਫਾਹਾ

ਅਬੋਹਰ, 27 ਜਨਵਰੀ (ਕੁਲਦੀਪ ਸਿੰਘ ਸੰਧੂ)-ਨਵੀਂ ਸੂਰਜ ਨਗਰੀ ਇਲਾਕੇ 'ਚ ਬੀਤੀ ਸ਼ਾਮ ਇਕ ਨੌਜਵਾਨ ਵਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਪੁਲਿਸ ਦੇ ਧਿਆਨ 'ਚ ਆਇਆ ਹੈ | ਮਿ੍ਤਕ ਦੀ ਪਹਿਚਾਣ ਕ੍ਰਿਸ਼ਨ ਪੁੱਤਰ ਕੈਲਾਸ਼ ਵਜੋਂ ਕੀਤੀ ਗਈ ਹੈ | ਮਾਮਲੇ ਦੀ ਪੜਤਾਲ ਕਰ ਰਹੇ ਥਾਣਾ ...

ਪੂਰੀ ਖ਼ਬਰ »

ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਸ੍ਰੀਗੰਗਾਨਗਰ, 27 ਜਨਵਰੀ (ਦਵਿੰਦਰਜੀਤ ਸਿੰਘ)-ਰਾਜਸਥਾਨ ਵਿਚ ਸਰਦੀਆਾ ਦਾ ਮੌਸਮ ਜਾਰੀ ਹੈ ਤੇ ਨਾਲ ਹੀ ਤਾਪਮਾਨ 'ਚ ਉਤਰਾਅ-ਚੜ੍ਹਾਅ ਜਾਰੀ ਹੈ | ਜਿਸ ਕਾਰਨ ਇਕ ਵਾਰ ਫਿਰ, ਰਾਜ ਵਿਚ ਦਿਨ ਦਾ ਤਾਪਮਾਨ 25 ਡਿਗਰੀ ਨੂੰ ਪਾਰ ਕਰ ਗਿਆ ਹੈ | ਮੌਸਮ ਵਿਭਾਗ ਨੇ 28 ਜਨਵਰੀ ਨੂੰ ਰਾਜ ਦੇ ...

ਪੂਰੀ ਖ਼ਬਰ »

ਮਮਤਾ ਕੰਬੋਜ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਫ਼ਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀਮਤੀ ਮਮਤਾ ਕੰਬੋਜ ਨੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਪਰਸਨ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ | ਉਪ ਮੰਡਲ ਮੈਜਿਸਟੇ੍ਰਟ ਕੰਪਲੈਕਸ ਅਧੀਨ ਬਣੇ ਮੀਟਿੰਗ ਹਾਲ ਵਿਖੇ ਅਹੁਦਾ ਸੰਭਾਲਣ ਤੋਂ ਬਾਅਦ ਸ੍ਰੀਮਤੀ ਮਮਤਾ ...

ਪੂਰੀ ਖ਼ਬਰ »

ਮੀਨੂੰ ਰਾਣੀ ਨੇ ਸਰਕਾਰੀ ਹਾਈ ਸਕੂਲ ਘੁੜਿਆਣਾ ਦੀ ਮੁੱਖ ਅਧਿਆਪਕਾ ਵਜੋਂ ਅਹੁਦਾ ਸੰਭਾਲਿਆ

ਮੰਡੀ ਅਰਨੀਵਾਲਾ , 27 ਜਨਵਰੀ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਹਾਈ ਸਕੂਲ ਘੁੜਿਆਣਾ ਦੀ ਮੁੱਖ ਅਧਿਆਪਕਾ ਵਜੋਂ ਸ਼੍ਰੀਮਤੀ ਮੀਨੂੰ ਰਾਣੀ ਨੇ ਅਹੁਦਾ ਸੰਭਾਲਿਆ | ਉਨ੍ਹਾਂ ਦੇ ਅਹੁਦਾ ਸੰਭਾਲਣ ਮੌਕੇ ਪਿੰਡ ਦੇ ਸਰਪੰਚ ਚਰਨਜੀਤ ਸਿੰਘ ਦੀ ਅਗਵਾਈ 'ਚ ਸਮੂਹ ਪੰਚਾਇਤ ਤੇ ਪਿੰਡ ...

ਪੂਰੀ ਖ਼ਬਰ »

ਮੋਬਾਈਲ 'ਤੇ ਗੱਲ ਕਰ ਰਹੇ ਵਿਅਕਤੀ ਤੋਂ ਮੋਬਾਈਲ ਖੋਹਿਆ

ਜਲਾਲਾਬਾਦ, 27 ਜਨਵਰੀ (ਕਰਨ ਚੁਚਰਾ)-ਸਥਾਨਕ ਰਾਮ ਲੀਲ੍ਹਾ ਚੌਕ ਨਜ਼ਦੀਕ ਮੋਬਾਈਲ ਫ਼ੋਨ 'ਤੇ ਗੱਲ ਕਰ ਰਹੇ ਵਿਅਕਤੀ ਤੋਂ ਬੀਤੀ ਰਾਤ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਝਪਟਾ ਮਾਰ ਕੇ ਮੋਬਾਈਲ ਖੋਹ ਲਿਆ ਤੇ ਫਰਾਰ ਹੋ ਗਏ | ਇਸ ਘਟਨਾ ਦੀ ਸ਼ਿਕਾਇਤ ਅਸ਼ੋਕ ਕੁਮਾਰ ਪੁੱਤਰ ...

ਪੂਰੀ ਖ਼ਬਰ »

11 ਕਿੱਲੋ ਪੋਸਤ ਬਰਾਮਦ- ਮੁਕੱਦਮਾ ਦਰਜ

ਮੰਡੀ ਲਾਧੂਕਾ, 27 ਜਨਵਰੀ (ਰਾਕੇਸ਼ ਛਾਬੜਾ)-ਥਾਣਾ ਸਦਰ ਫ਼ਾਜ਼ਿਲਕਾ ਦੀ ਪੁਲਿਸ ਨੇ 2 ਵਿਅਕਤੀਆਂ ਤੋਂ 11 ਕਿੱਲੋ ਪੋਸਤ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਏ.ਐਸ.ਆਈ. ਸਹੀ ਕਾਂਤ ਨੇ ਦੱਸਿਆ ਹੈ ਕਿ ਉਨ੍ਹਾਂ ਨੇ ਪਿੰਡ ਥੇਹ ਕਲੰਦਰ ਦੇ ਨੇੜੇ ਨਾਕਾ ਲਗਾਇਆ ਹੋਇਆ ਸੀ | ...

ਪੂਰੀ ਖ਼ਬਰ »

ਛੋਟਾ ਹਾਥੀ ਪਲਟਣ ਨਾਲ ਨੌਜਵਾਨ ਦੀ ਮੌਤ-ਅੱਧਾ ਦਰਜਨ ਜ਼ਖ਼ਮੀ

ਅਬੋਹਰ, 27 ਜਨਵਰੀ (ਕੁਲਦੀਪ ਸਿੰਘ ਸੰਧੂ)-ਹਲਕਾ ਬੱਲੂਆਣਾ ਦੇ ਪਿੰਡ ਰਾਮਪੁਰਾ ਨਰਾਇਣਪੁਰਾ ਦੇ ਨਜ਼ਦੀਕ ਬੀਤੀ ਸ਼ਾਮ ਕਿੰਨੂ ਦੀ ਤੁੜਾਈ ਕਰਨ ਉਪਰੰਤ ਵਾਪਸ ਆ ਰਹੇ ਮਜ਼ਦੂਰਾਂ ਨਾਲ ਭਰਿਆ ਇਕ ਛੋਟਾ ਹਾਥੀ ਬੇਕਾਬੂ ਹੋ ਕੇ ਪਲਟ ਗਿਆ ਜਿਸ ਵਿਚ ਸਵਾਰ ਦਰਜ਼ਨ ਤੋਂ ਜ਼ਿਆਦਾ ...

ਪੂਰੀ ਖ਼ਬਰ »

ਬੈਂਕ ਪ੍ਰਬੰਧਕ ਨੇ ਦੋਸ਼ ਨਕਾਰੇ * ਕੈ੍ਰਡਿਟ ਕਾਰਡ ਦਾ ਭੁਗਤਾਨ ਨਾ ਹੋਣ ਕਾਰਨ ਹੋਈ ਕਟੌਤੀ
ਐੱਚ.ਡੀ.ਐਫ.ਸੀ. ਬੈਂਕ ਦੇ ਸਟਾਫ਼ 'ਤੇ ਖਾਤੇ 'ਚੋਂ ਨਾਜਾਇਜ਼ ਕਟੌਤੀ ਕਰਨ ਦੇ ਦੋਸ਼

ਮੰਡੀ ਲਾਧੂਕਾ, 27 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਐੱਚ.ਡੀ.ਐਫ.ਸੀ. ਬੈਂਕ ਦੀ ਬਰਾਂਚ ਦੇ ਸਟਾਫ਼ 'ਤੇ ਪਿੰਡ ਕਿੜਿਆਂਵਾਲਾ ਦੇ ਕਿਸਾਨ ਨੇ ਬੈਂਕ ਦੇ ਖਾਤੇ 'ਚੋਂ ਨਾਜਾਇਜ਼ ਰੂਪ ਵਿਚ 3100 ਰੁਪਏ ਕੱਟਣ ਦੇ ਦੋਸ਼ ਲਗਾਏ ਹਨ | ਉਕਤ ਪਿੰਡ ਦੇ ਹਰਜੀਤ ਸਿੰਘ ਪੁੱਤਰ ਹੁਸ਼ਿਆਰ ...

ਪੂਰੀ ਖ਼ਬਰ »

ਪਾਵਰਕਾਮ ਵਲੋਂ 30 ਦੇ ਧਰਨੇ ਸਬੰਧੀ ਤਿਆਰੀਆਂ ਮੁਕੰਮਲ

ਫ਼ਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ)-ਪਾਵਰਕਾਮ ਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਡਵੀਜ਼ਨ ਫ਼ਾਜ਼ਿਲਕਾ ਦੀ ਸਰਕਲ ਪ੍ਰਧਾਨ ਚੌਧਰ ਸਿੰਘ ਤੇ ਡਵੀਜ਼ਨ ਪ੍ਰਧਾਨ ਅਜੇ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ | ਜਿਸ 'ਚ 30 ਜਨਵਰੀ ਦੇ ਧਰਨੇ 'ਚ ਪਰਿਵਾਰਾਂ ...

ਪੂਰੀ ਖ਼ਬਰ »

ਐੱਚ.ਡੀ.ਐਫ.ਸੀ. ਬੈਂਕ ਦੇ ਸਟਾਫ਼ 'ਤੇ ਖਾਤੇ 'ਚੋਂ ਨਾਜਾਇਜ਼ ਕਟੌਤੀ ਕਰਨ ਦੇ ਦੋਸ਼

ਮੰਡੀ ਲਾਧੂਕਾ, 27 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੇ ਐੱਚ.ਡੀ.ਐਫ.ਸੀ. ਬੈਂਕ ਦੀ ਬਰਾਂਚ ਦੇ ਸਟਾਫ਼ 'ਤੇ ਪਿੰਡ ਕਿੜਿਆਂਵਾਲਾ ਦੇ ਕਿਸਾਨ ਨੇ ਬੈਂਕ ਦੇ ਖਾਤੇ 'ਚੋਂ ਨਾਜਾਇਜ਼ ਰੂਪ ਵਿਚ 3100 ਰੁਪਏ ਕੱਟਣ ਦੇ ਦੋਸ਼ ਲਗਾਏ ਹਨ | ਉਕਤ ਪਿੰਡ ਦੇ ਹਰਜੀਤ ਸਿੰਘ ਪੁੱਤਰ ਹੁਸ਼ਿਆਰ ...

ਪੂਰੀ ਖ਼ਬਰ »

…ਵਿਧਾਇਕ ਵਲੋਂ ਪ੍ਰਕਾਸ਼ ਪੁਰਬ ਨੰੂ ਸਮਰਪਿਤ ਹੋਣ ਵਾਲੇ ਡਿਜੀਟਲ ਮਿਊਜ਼ੀਅਮ ਸ਼ੋਅ ਦੀ ਸ਼ੁਰੂਆਤ

ਫਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਸ਼ਹਿਰ ਫਾਜ਼ਿਲਕਾ ਦੇ ਐਮ.ਆਰ. ਕਾਲਜ ਦੇ ਬਹੁਮੰਤਵੀ ...

ਪੂਰੀ ਖ਼ਬਰ »

ਵੱਖ-ਵੱਖ ਥਾਣਿਆਂ 'ਚ ਦੋਸ਼ੀਆਂ ਿਖ਼ਲਾਫ਼ ਪਰਚੇ ਦਰਜ

ਅਬੋਹਰ, 27 ਜਨਵਰੀ (ਕੁਲਦੀਪ ਸਿੰਘ ਸੰਧੂ)-ਥਾਣਾ ਸਿਟੀ-1 ਦੀ ਪੁਲਿਸ ਨੇ ਇਕ ਵਿਅਕਤੀ ਨੂੰ ਦੜਾ ਸੱਟਾ ਲਗਵਾਉਣ ਦੇ ਦੋਸ਼ ਹੇਠ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਥਾਣੇ ਦੇ ਸਹਾਇਕ ਥਾਣੇਦਾਰ ਭਗਵਾਨ ਸਿੰਘ ਸਮੇਤ ਪੁਲਿਸ ਸੁੰਦਰ ਨਗਰੀ ਦੇ ਨਜ਼ਦੀਕ ਗਸ਼ਤ ਕਰ ਰਹੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਬਰਾਮਦ- ਮੁਕੱਦਮਾ ਦਰਜ

ਮੰਡੀ ਲਾਧੂਕਾ, 27 ਜਨਵਰੀ (ਰਾਕੇਸ਼ ਛਾਬੜਾ)-ਮੰਡੀ ਦੀ ਪੁਲਿਸ ਨੇ ਪਿੰਡ ਝੁੱਗੇ ਲਾਲ ਸਿੰਘ ਦੇ ਇਕ ਵਿਅਕਤੀ ਤੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਪੁਲਿਸ ਚੌਕੀ 'ਚ ਨਿਯੁਕਤ ਚੌਕੀ ਮੁਖੀ ਏ.ਐਸ.ਆਈ. ਹਰਦੇਵ ਸਿੰਘ ਬੇਦੀ ਨੇ ਦੱਸਿਆ ਹੈ ਕਿ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀਗੰਗਾਨਗਰ, 27 ਜਨਵਰੀ (ਦਵਿੰਦਰਜੀਤ ਸਿੰਘ)-ਪਦਮ ਪੁਰ ਰੋਡ ਸਥਿਤ ਗੁਰਦੁਆਰਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਦੌਰਾਨ, ਪ੍ਰੋਗਰਾਮਾਂ ਦੀ ਇਕ ਲੜੀ 9 ਦਿਨਾਾ ਤੱਕ ਜਾਰੀ ...

ਪੂਰੀ ਖ਼ਬਰ »

ਰਾਜਸਥਾਨ ਤੋਂ ਅਬੋਹਰ ਪਰਤ ਰਹੀਆਂ 3 ਗੱਡੀਆਂ 'ਤੇ ਅਣਪਛਾਤਿਆਂ ਨੇ ਕੀਤਾ ਪਥਰਾਅ

ਅਬੋਹਰ, 27 ਜਨਵਰੀ (ਕੁਲਦੀਪ ਸਿੰਘ ਸੰਧੂ)-ਰਾਜਸਥਾਨ ਵਿਖੇ ਤੀਰਥ ਸਥਾਨਾਂ 'ਤੇ ਮੱਥਾ ਟੇਕ ਬੀਤੀ ਰਾਤ ਅਬੋਹਰ ਪਰਤ ਰਹੀਆਂ ਤਿੰਨ ਗੱਡੀਆਂ 'ਤੇ ਰਾਮਸਰਾ ਲਾਗੇ ਅਣਪਛਾਤਿਆਂ ਵਲੋਂ ਪਥਰਾਅ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਨਵੀਂ ਆਬਾਦੀ ਗਲੀ ਨੰਬਰ 8 ਵਾਸੀ ਡਾਕਟਰ ...

ਪੂਰੀ ਖ਼ਬਰ »

ਡਾਇਰੈਕਟਰ ਦੇ ਦਫ਼ਤਰ ਮੂਹਰੇ ਰੋਸ ਪ੍ਰਦਰਸ਼ਨ 4 ਨੂੰ -ਬੀਬੀ ਹਰਗੋਬਿੰਦ ਕੌਰ

ਫ਼ਾਜ਼ਿਲਕਾ, 27 ਜਨਵਰੀ (ਦਵਿੰਦਰ ਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਤੇ ਮਸਲਿਆਂ ਦੇ ਸਬੰਧ 'ਚ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX