ਤਾਜਾ ਖ਼ਬਰਾਂ


ਅੱਜ ਦਾ ਵਿਚਾਰ
. . .  10 minutes ago
ਫੋਕਲ ਪੁਆਇੰਟ ਨਜ਼ਦੀਕ 'ਚ ਮਿਲੀ ਬਿਨਾਂ ਸਿਰ ਤੋਂ ਲਾਸ਼
. . .  1 day ago
ਜਲੰਧਰ , 28 ਫਰਵਰੀ - ਹਾਈ ਸਕਿਉਰਿਟੀ ਜ਼ੋਨ ਮੰਨੇ ਜਾਂਦੇ ਫੋਕਲ ਪੁਆਇੰਟ ਨਜ਼ਦੀਕ ਬਿਨਾਂ ਸਿਰ ਦੇ ਲਾਸ਼ ਮਿਲਣ ਨਾਲ ਹਾਹਾਕਾਰ ਮੱਚ ਗਈ । ਪੁਲਿਸ ਸਿਰ ਲੱਭਣ 'ਚ ਲੱਗੀ ਹੈ ।
ਕਨ੍ਹਈਆ ਕੁਮਾਰ 'ਤੇ ਚੱਲੇਗਾ ਰਾਜ-ਧ੍ਰੋਹ ਦਾ ਮਾਮਲਾ, ਕੇਜਰੀਵਾਲ ਨੇ ਦਿੱਤੀ ਮਨਜ਼ੂਰੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਦੀ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਚ ਲੱਗੇ ਕਥਿਤ ਦੇਸ਼ ਵਿਰੋਧੀ ਨਾਅਰਿਆਂ ਦੇ ਮਾਮਲਿਆਂ ਵਿਚ ਸਪੈਸ਼ਲ ਸੈੱਲ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਤਰ੍ਹਾਂ ਜੇ.ਐਨ.ਯੂ. ਵਿਦਿਆਰਥੀ ਸੰਘ ...
ਅਧਿਆਪਕ ਅਮ੍ਰਿੰਤਪਾਲ ਸਿੰਘ ਟਿਵਾਣਾ ਦੀ ਕੌਮੀ ਐਵਾਰਡ ਲਈ ਚੋਣ
. . .  1 day ago
ਮਲੌਦ, 28 ਫਰਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ)- ਬਲਾਕ ਪ੍ਰਾਇਮਰੀ ਸਕੂਲ ਸਿੱਖਿਆ ਮਲੌਦ ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਮਦਨੀਪੁਰ ਦੇ ਮੁੱਖ ਅਧਿਆਪਕ ਅੰਮ੍ਰਿਤਪਾਲ ਸਿੰਘ ਟਿਵਾਣਾ ਦੀਆਂ ਸ਼ਾਨਦਾਰ ਸ਼ੇਵਾਵਾਂ ਨੂੰ ਮੁੱਖ ...
ਸੀ.ਏ.ਏ. 'ਤੇ ਫੈਲਾਇਆ ਜਾ ਰਿਹੈ ਝੂਠ - ਅਮਿਤ ਸ਼ਾਹ
. . .  1 day ago
ਭੁਵਨੇਸ਼ਵਰ, 28 ਫਰਵਰੀ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਓਡੀਸ਼ਾ ਦੀ ਰਾਜਧਾਨੀ ਭੁਵਨੇਸ਼ਵਰ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਪੱਖ ਵਿਚ ਰੈਲੀ ਨੂੰ ਸੰਬੋਧਨ ਕੀਤਾ। ਅਮਿਤ ਸ਼ਾਹ ਨੇ ਕਿਹਾ ਕਿ ਸੀ.ਏ.ਏ. ਨੂੰ ਲੈ ਕੇ ਝੂਠ ਬੋਲਿਆ ਜਾ ਰਿਹਾ ਹੈ। ਇਸ ਵਿਚ ਮੁਸਲਮਾਨਾਂ ਦੀ...
ਆਪ ਨੇ ਜਰਨੈਲ ਸਿੰਘ ਨੂੰ ਪੰਜਾਬ ਇਕਾਈ ਦਾ ਬਣਾਇਆ ਇੰਚਾਰਜ
. . .  1 day ago
ਨਵੀਂ ਦਿੱਲੀ, 28 ਫਰਵਰੀ - ਆਮ ਆਦਮੀ ਪਾਰਟੀ ਵੱਲੋਂ ਅੱਜ ਵਿਧਾਇਕ ਆਤਸ਼ੀ ਨੂੰ ਗੋਆ ਤੇ ਜਰਨੈਲ ਸਿੰਘ ਨੂੰ ਪੰਜਾਬ ਆਪ ਇਕਾਈ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵੱਲੋਂ ਜਲਦ ਦੋਵਾਂ ਸੂਬਿਆਂ ਲਈ ਜਥੇਬੰਦਕ ਨਿਰਮਾਣ ਅਮਲ ਸ਼ੁਰੂ ਕੀਤਾ ਜਾ ਰਿਹਾ ਹੈ। ਦਿੱਲੀ...
ਮੋਦੀ ਸਰਕਾਰ ਦੇ ਦੌਰ 'ਚ ਭਾਈਚਾਰਕ ਸਾਂਝ ਨੂੰ ਖ਼ਤਰਾ-ਜਨਾਬ ਮੁਹੰਮਦ ਸਦੀਕ
. . .  1 day ago
ਬਰਨਾਲਾ/ਰੂੜੇਕੇ ਕਲਾਂ, 28 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ) - ਪਿਛਲੇ ਦਿਨੀਂ ਦਿੱਲੀ ਵਿਖੇ ਹੋਈ ਫ਼ਿਰਕੂ ਹਿੰਸਾ ਦੌਰਾਨ ਮਾਰੇ ਗਏ 27 ਲੋਕਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਹਲਕਾ ਭਦੌੜ ਤੋਂ ਸਾਬਕਾ ਵਿਧਾਇਕ...
ਸੜਕ ਹਾਦਸੇ ਵਿਚ 45 ਸਾਲਾ ਔਰਤ ਦੀ ਮੌਤ
. . .  1 day ago
ਭਾਰਤ ਦੀ ਵਿਕਾਸ ਦਰ 4.7 ਫ਼ੀਸਦੀ
. . .  1 day ago
ਨਵੀਂ ਦਿੱਲੀ, 28 ਫਰਵਰੀ - ਅਕਤੂਬਰ-ਦਸਬੰਰ 2019 'ਚ ਭਾਰਤ ਦੀ ਆਰਥਿਕ ਵਿਕਾਸ ਦਰ 4.7 ਫ਼ੀਸਦੀ ਰਹੀ। ਇਹ ਅਧਿਕਾਰਕ ਅੰਕੜਾ ਅੱਜ ਸ਼ੁੱਕਰਵਾਰ ਨੂੰ ਜਾਰੀ ...
ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 28 ਫਰਵਰੀ (ਸੁਰਜੀਤ ਸਿੰਘ ਜੰਡਿਆਲਾ) - ਅੱਜ ਜੰਡਿਆਲਾ ਨਕੋਦਰ ਰੋਡ 'ਤੇ ਵਾਪਰੀ ਇੱਕ ਸੜਕ ਦੁਰਘਟਨਾ ਵਿਚ ਮਾਂ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਹੈ। ਨਕੋਦਰ ਵੱਲੋਂ ਆ ਰਹੀ ਸਵਿਫ਼ਟ ਕਾਰ ਜੰਡਿਆਲਾ ਵੱਲੋਂ ਜਾ ਰਹੇ ਮੋਟਰਸਾਈਕਲ ਨਾਲ ਟੱਕਰ...
ਸ਼ਾਹਕੋਟ 'ਚ ਭਾਜਪਾ ਨੇ ਆਮ ਆਦਮੀ ਪਾਰਟੀ ਦਾ ਪੁਤਲਾ ਫੂਕਿਆ
. . .  1 day ago
ਸ਼ਾਹਕੋਟ, 28 ਫਰਵਰੀ (ਸਚਦੇਵਾ) - ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਵੱਲੋਂ ਪੰਜਾਬ ਵਿਧਾਨ ਸਭਾ 'ਚ ਗਊ ਮਾਤਾ ਖ਼ਿਲਾਫ਼ ਦਿੱਤੇ ਗਏ ਬਿਆਨ ਦੇ ਵਿਰੋਧ 'ਚ ਅੱਜ ਸ਼ਾਹਕੋਟ 'ਚ ਭਾਜਪਾ ਮੰਡਲ ਸ਼ਾਹਕੋਟ ਵੱਲੋਂ ਜ਼ਿਲ੍ਹਾ ਪ੍ਰਧਾਨ ਸੁਦਰਸ਼ਨ ਸੋਬਤੀ ਦੀ ਅਗਵਾਈ...
ਬਜਟ ਪਾਸ ਕਰਨ ਲਈ ਅਕਾਲੀ-ਭਾਜਪਾ ਨੂੰ ਥਾਣੇ 'ਚ ਡੱਕ ਕੇ ਰੱਖਿਆ ਗਿਆ - ਮਜੀਠੀਆ
. . .  1 day ago
ਚੰਡੀਗੜ੍ਹ, 28 ਫਰਵਰੀ - ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਲੀਡਰ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਵਿਧਾਨ ਸਭਾ ਵਿਚ ਇਕ ਪਾਸੜ ਬਜਟ ਪਾਸ ਕਰਨ ਲਈ ਅਕਾਲੀ ਭਾਜਪਾ ਵਿਧਾਇਕਾਂ ਨੂੰ ਥਾਣੇ ਡੱਕੀ...
ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕੇ ਵਿਚ ਸਿੱਖਾਂ ਨੇ ਵੰਡਿਆ ਲੰਗਰ
. . .  1 day ago
ਨਵੀਂ ਦਿੱਲੀ, 28 ਫਰਵਰੀ - ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਉੱਤਰ ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਾ ਸ਼ਿਵ ਵਿਹਾਰ ਵਿਖੇ ਹਿੰਸਾ ਪ੍ਰਭਾਵਿਤ ਲੋਕਾਂ ਨੂੰ ਲੰਗਰ...
ਰੋਜ਼ੀ ਰੋਟੀ ਲਈ ਗਏ ਠੱਠੀ ਭਾਈ ਵਾਸੀ ਦੀ ਕੁਵੈਤ 'ਚ ਭੇਦ ਭਰੀ ਹਾਲਤ 'ਚ ਮੌਤ
. . .  1 day ago
ਠੱਠੀ ਭਾਈ/ਬਾਘਾ ਪੁਰਾਣਾ, 28 ਫਰਵਰੀ (ਜਗਰੂਪ ਸਿੰਘ ਮਠਾੜੂ) - ਪਰਦੇਸਾਂ ਵਿਚ ਰੋਜ਼ੀ ਰੋਟੀ ਕਮਾਉਣ ਗਏ ਮੋਗਾ ਜ਼ਿਲ੍ਹੇ ਦੇ ਬਲਾਕ ਬਾਘਾ ਪੁਰਾਣਾ ਦੇ ਥਾਣਾ ਸਮਾਲਸਰ ਅਧੀਨ ਪੈਂਦੇ ਪਿੰਡ ਠੱਠੀ ਭਾਈ ਦੇ ਵਾਸੀ ਸ਼ਿੰਦਰਪਾਲ ਸਿੰਘ ਦੀ ਕੁਵੈਤ ਵਿਖੇ ਭੇਦਭਰੀ ਹਾਲਤ 'ਚ ਮੌਤ ਹੋਣ...
ਨੌਜਵਾਨ ਦੀ ਨਸ਼ਿਆਂ ਨਾਲ ਹੋਈ ਮੌਤ
. . .  1 day ago
ਝਬਾਲ, 28 ਫਰਵਰੀ (ਸਰਬਜੀਤ ਸਿੰਘ, ਸੁਖਦੇਵ ਸਿੰਘ) - ਆਏ ਦਿਨ ਇਲਾਕੇ 'ਚ ਵਧਦੇ ਜਾ ਰਹੇ ਨਸ਼ਿਆਂ ਦਾ ਰੁਝਾਨ ਰੁਕਣ ਦਾ ਨਾਂ ਨਹੀ ਲੈ ਰਿਹਾ। ਜਿਸ ਕਰਕੇ ਨਸ਼ਿਆਂ ਦੀ ਪੱਕੜ 'ਚ ਆਏ ਅੱਜ ਫਿਰ ਇੱਕ ਨੌਜਵਾਨ ਸੰਦੀਪ ਸਿੰਘ...
ਆਵਾਰਾ ਪਸ਼ੂਆਂ ਦੀ ਸਮੱਸਿਆ ਪੰਜਾਬ ਸਰਕਾਰ ਦੇ ਏਜੰਡੇ 'ਤੇ ਹੀ ਨਹੀਂ - ਭਾਰਤੀ ਕਿਸਾਨ ਯੂਨੀਅਨ
. . .  1 day ago
ਬੋਰਡ ਪ੍ਰੀਖਿਆ ਕੇਂਦਰਾਂ ਨੂੰ ਦਿੱਲੀ ਪੁਲਿਸ ਉਚਿੱਤ ਸੁਰੱਖਿਆ ਮੁਹੱਈਆ ਕਰਵਾਏ - ਹਾਈਕੋਰਟ
. . .  1 day ago
ਨਿਰਮਾਣ ਅਧੀਨ ਇਮਾਰਤ ਦੀ ਛੱਤ 'ਤੇ ਲੱਗੀ ਅੱਗ
. . .  1 day ago
11 ਕਿੱਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰ ਗ੍ਰਿਫ਼ਤਾਰ
. . .  1 day ago
ਰੈਗੂਲੇਟਰੀ ਕਰਦੀ ਹੈ ਬਿਜਲੀ ਦੀਆਂ ਕੀਮਤਾਂ ਘਟਾਉਣ-ਵਧਾਉਣ ਦਾ ਫ਼ੈਸਲਾ - ਮਨਪ੍ਰੀਤ ਬਾਦਲ
. . .  1 day ago
ਇਮਾਰਤ ਦੀ ਦੀਵਾਰ ਡਿੱਗਣ ਕਾਰਨ ਇੱਕ ਨੌਜਵਾਨ ਜ਼ਖਮੀ
. . .  1 day ago
ਸੜਕ ਹਾਦਸੇ 'ਚ ਦੋ ਟੈਂਪੂ ਸਵਾਰਾਂ ਦੀ ਮੌਤ
. . .  1 day ago
ਦਿੱਲੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 42
. . .  1 day ago
ਏ.ਐਸ.ਆਈ ਵੱਲੋਂ ਸਰਵਿਸ ਰਾਈਫਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ
. . .  1 day ago
ਦਿੱਲੀ ਹਾਈਕੋਰਟ ਵੱਲੋਂ ਸਿਸੋਦੀਆ ਨੂੰ ਨੋਟਿਸ
. . .  1 day ago
ਬਜਟ ਪੇਸ਼ ਕਰਨ ਤੋਂ ਬਾਅਦ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਮੀਡੀਆ ਨੂੰ ਸੰਬੋਧਨ
. . .  1 day ago
ਦਿੱਲੀ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ 6 ਮੈਂਬਰੀ ਸਬ ਕਮੇਟੀ ਦਾ ਗਠਨ
. . .  1 day ago
ਨਾਗਰਿਕਤਾ ਕਾਨੂੰਨ ਖ਼ਿਲਾਫ਼ 14 ਜਥੇਬੰਦੀਆਂ ਵੱਲੋਂ ਸ਼ਾਹਕੋਟ 'ਚ ਵਿਰੋਧ ਪ੍ਰਦਰਸ਼ਨ
. . .  1 day ago
ਸ਼ਾਹਕੋਟ 'ਚ ਇਨਕਲਾਬੀ ਜਥੇਬੰਦੀਆਂ ਵੱਲੋਂ ਸੀ.ਏ.ਏ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  1 day ago
ਬਾਘਾਪੁਰਾਣਾ ਸ਼ਹਿਰ 'ਚ ਤੀਸਰੇ ਦਿਨ ਵੀ ਲੈਂਡਲਾਈਨ ਸੇਵਾਵਾਂ ਬੰਦ
. . .  1 day ago
ਸਰਕਾਰੀ ਭੋਜ ਮਗਰੋਂ ਖ਼ਜ਼ਾਨਾ ਮੰਤਰੀ ਬਾਦਲ ਮੀਡੀਆ ਨੂੰ ਕਰਨਗੇ ਸੰਬੋਧਨ
. . .  1 day ago
ਪੀੜਤ ਪਰਿਵਾਰਾਂ ਨੂੰ ਮਿਲਣ ਲਈ ਥੋੜ੍ਹੀ ਦੇਰ ਤੱਕ ਸੈਕਟਰ ਤਿੰਨ ਦੇ ਪੁਲਿਸ ਸਟੇਸ਼ਨ 'ਚ ਪਹੁੰਚਣਗੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ
. . .  1 day ago
ਪੁਲਿਸ ਨੇ ਸੈਕਟਰ 3 ਦੇ ਥਾਣੇ 'ਚ ਬੰਦ ਕੀਤੇ ਮਨਪ੍ਰੀਤ ਬਾਦਲ ਦੇ ਘਰ ਦੇ ਬਾਹਰ ਪ੍ਰਦਰਸ਼ਨ ਕਰ ਪਰਿਵਾਰ
. . .  1 day ago
ਵਿਧਾਨ ਸਭਾ ਦੀ ਕਾਰਵਾਈ ਸੋਮਵਾਰ 2 ਵਜੇ ਤੱਕ ਮੁਲਤਵੀ
. . .  1 day ago
ਬਜਟ ਇਜਲਾਸ : ਪੰਜਾਬ ਪੁਲਿਸ ਫੋਰਸ ਦੇ ਆਧੁਨਿਕਰਨ ਦੇ ਲਈ 132 ਕਰੋੜ, ਜੇਲ੍ਹ ਸੁਧਾਰ ਅਤੇ ਸੁਰੱਖਿਆ ਦੇ ਲਈ 25 ਕਰੋੜ ਰੁਪਏ ਰਾਖਵੇਂ
. . .  1 day ago
ਬਜਟ ਇਜਲਾਸ : ਸਮਾਰਟ ਸਿਟੀ ਪ੍ਰੋਗਰਾਮ ਲਈ 810 ਕਰੋੜ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਸੈਰ ਸਪਾਟਾ ਵਿਭਾਗ ਲਈ 447 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਬਜਟ ਇਜਲਾਸ : ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 10,500 ਨੂੰ ਘਰ ਬਣਾ ਕੇ ਦਿੱਤੇ ਜਾਣਗੇ, ਜਿਸ ਲਈ 125 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਪੰਜਾਬ ਪੁਲਿਸ ਫੋਰਸ ਦੇ ਆਧੁਨਿਕੀਕਰਨ ਲਈ 132 ਕਰੋੜ ਰੁਪਏ ਅਤੇ ਜੇਲ੍ਹ ਸੁਧਾਰ ਤੇ ਸੁਰੱਖਿਆ ਲਈ 25 ਕਰੋੜ ਰੱਖੇ- ਮਨਪ੍ਰੀਤ ਬਾਦਲ
. . .  1 day ago
ਸਰਹੱਦੀ ਖੇਤਰ ਲਈ 200 ਅਤੇ ਕੰਢੀ ਖੇਤਰ ਲਈ 100 ਕਰੋੜ ਰਾਖਵੇਂ ਰੱਖੇ ਗਏ- ਮਨਪ੍ਰੀਤ ਬਾਦਲ
. . .  1 day ago
ਹੁਸ਼ਿਆਰਪੁਰ ਅਤੇ ਕਪੂਰਥਲਾ 'ਚ ਨਵੇਂ ਮੈਡੀਕਲ ਕਾਲਜਾਂ ਦੀ ਸਥਾਪਨਾ ਲਈ 10-10 ਦਿੱਤੇ ਜਾਣਗੇ- ਬਾਦਲ
. . .  1 day ago
ਬਜਟ ਇਜਲਾਸ :ਪੇਂਡੂ ਅਤੇ ਪੰਚਾਇਤਾਂ ਦੇ ਵਿਕਾਸ ਅਤੇ ਸੁਧਾਰ ਲਈ ਰੱਖੇ ਗਏ 3830 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਮੋਹਾਲੀ ਮੈਡੀਕਲ ਕਾਲਜ 2020-21 ਤੋਂ ਸ਼ੁਰੂ ਹੋਵੇਗਾ, ਜਿਸ ਦੇ ਲਈ 157 ਕਰੋੜ ਰਾਖਵੇਂ ਰੱਖੇ ਗਏ- ਬਾਦਲ
. . .  1 day ago
ਬਜਟ ਇਜਲਾਸ : ਪੰਜਾਬ 'ਚ ਰੱਖਿਆ ਸੇਵਾਵਾਂ ਲਈ 29 ਫ਼ੀਸਦੀ ਇਜ਼ਾਫਾ ਕਰਦੇ ਹੋਏ 127 ਕਰੋੜ ਰੁਪਏ ਰਾਖਵੇਂ- ਬਾਦਲ
. . .  1 day ago
ਤੰਦਰੁਸਤ ਪੰਜਾਬ ਸਿਹਤ ਕੇਂਦਰ 2022 ਤੱਕ ਸਾਰੇ 2950 ਸਬ ਸੈਂਟਰ ਅਪਗ੍ਰੇਡ ਕਰਨ ਦਾ ਉਦੇਸ਼- ਬਾਦਲ
. . .  1 day ago
ਬਜਟ ਇਜਲਾਸ : ਬਜ਼ੁਰਗਾਂ ਦੀ ਸੰਭਾਲ ਲਈ ਬਣਾਇਆ ਜਾਵੇਗਾ ਬੁਢਾਪਾ ਘਰ, ਖ਼ਰਚੇ ਜਾਣਗੇ 5 ਕਰੋੜ- ਬਾਦਲ
. . .  1 day ago
ਪਟਿਆਲਾ 'ਚ ਬਣਾਇਆ ਜਾਵੇਗਾ ਅਤਿ ਆਧੁਨਿਕ ਬੱਸ ਸਟੈਂਡ- ਬਾਦਲ
. . .  1 day ago
ਬਜਟ ਇਜਲਾਸ : 54.50 ਕਿ.ਮੀ ਲੰਬਾ ਸ੍ਰੀ ਗੁਰੂ ਤੇਗ਼ ਬਹਾਦਰ ਮਾਰਗ ਸ੍ਰੀ ਅਨੰਦਪੁਰ ਸਾਹਿਬ ਤੋਂ ਬੰਗਾ ਤੱਕ ਬਣਾਇਆ ਜਾਵੇਗਾ -ਬਾਦਲ
. . .  1 day ago
ਘਾਟੇ 'ਚੋਂ ਉੱਭਰ ਕੇ ਮੁਨਾਫ਼ੇ 'ਚ ਆਇਆ ਪੰਜਾਬ ਦਾ ਬਿਜਲੀ ਬੋਰਡ, ਸਾਲ 2018-19 'ਚ ਦਰਜ ਕੀਤਾ ਗਿਆ 80 ਕਰੋੜ ਰੁਪਏ ਦਾ ਮੁਨਾਫ਼ਾ-ਬਾਦਲ
. . .  1 day ago
ਬੁੱਢਾ ਨਾਲੇ ਦੀ ਸਫ਼ਾਈ ਲਈ 650 ਕਰੋੜ ਰਾਖਵੇਂ- ਮਨਪ੍ਰੀਤ ਬਾਦਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਫਰੀਦਕੋਟ / ਮੁਕਤਸਰ

ਗਣਤੰਤਰ ਦਿਵਸ ਮੌਕੇ ਫ਼ਰੀਦਕੋਟ ਵਿਖੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਲਹਿਰਾਇਆ ਰਾਸ਼ਟਰੀ ਝੰਡਾ

ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਨਹਿਰੂ ਖ਼ੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ | ਨਹਿਰੂ ਸਟੇਡੀਅਮ ਵਿਖੇ ਵਿਸ਼ਾਲ ਇੱਕਠ ਨੂੰ ਸੰਬੋੋਧਨ ਕਰਦੇ ਹੋਏ ਡਿਪਟੀ ਸਪੀਕਰ ਸ. ਭੱਟੀ ਨੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਕਰਨ ਵਾਲੇ ਸਮੂਹ ਸ਼ਹੀਦਾਂ, ਆਜ਼ਾਦੀ ਘੁਲਾਟੀਆਂ, ਦੇਸ਼ ਦੇ ਸੈਨਿਕਾਂ, ਸੁਰੱਖਿਆ ਬਲਾਂ ਦੇ ਜਵਾਨਾਂ, ਜੋ ਦੇਸ਼ ਲਈ ਸ਼ਹੀਦ ਹੋਏ ਨੂੰ , ਗਣਤੰਤਰ ਦਿਵਸ 'ਤੇ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਤੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਭਾਰਤ ਆਜ਼ਾਦ ਹੋਇਆ, ਉਪਰੰਤ 26 ਜਨਵਰੀ 1950 ਨੂੰ ਡਾ. ਭੀਮ ਰਾਓ ਅੰਬੇਦਕਰ ਵਲੋਂ ਭਾਰਤੀ ਸੰਵਿਧਾਨ ਦੇਸ਼ ਨੂੰ ਸਮਰਪਿਤ ਕੀਤਾ ਗਿਆ | ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਭਾਰਤ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਦੇਸ਼ ਹੈ ਤੇ ਇਸ ਕੋਲ ਸੱਭ ਤੋਂ ਵੱਡਾ ਲੋਕਤੰਤਰੀ ਸੰਵਿਧਾਨ ਮੌਜੂਦ ਹੈ | ਉਨ੍ਹਾਂ ਪੰਜਾਬੀਆਂ ਵਲੋਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪਾਏ ਮਹੱਤਵਪੂਰਨ ਯੋੋਗਦਾਨ ਲਈ ਉਨ੍ਹਾਂ ਦੀ ਸਰਾਹਨਾ ਕੀਤੀ | ਉਨ੍ਹਾਂ ਪੰਜਾਬ ਸਰਕਾਰ ਵਲੋੋਂ ਪਹਿਲੀ ਪਾਤਸ਼ਾਹੀ ਸ੍ਰੀ ਗੁੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ, ਰਾਜ ਦੇ ਬਹੁ ਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਉਪਰਾਲਿਆਂ, ਰਾਜ ਦੇ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਭਲਾਈ ਅਤੇ ਵਿਕਾਸ ਸਕੀਮਾਂ ਦੀ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਤਿਹਾਸਕ ਸ਼ਹਿਰ ਫ਼ਰੀਦਕੋਟ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਇਸ ਸਬੰਧੀ ਉਨ੍ਹਾਂ ਜ਼ਿਲੇ੍ਹ ਵਿਚ ਚੱਲ ਰਹੇ ਅਤੇ ਹੋ ਚੁੱਕੇ ਵਿਕਾਸ ਕਾਰਜਾਂ ਦੀ ਵੀ ਜਾਣਕਾਰੀ ਦਿੱਤੀ | ਉਨ੍ਹਾਂ ਸਮੂਹ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਨੂੰ ਹੋਰ ਤਰੱਕੀ ਤੇ ਉੱਨਤੀ ਦੀਆਂ ਰਾਹਾਂ 'ਤੇ ਲਿਜਾਣ ਲਈ ਸਰਕਾਰ ਨੂੰ ਸਹਿਯੋੋਗ ਦੇਣ ਅਤੇ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ | ਇਸ ਉਪਰੰਤ ਉਨ੍ਹਾਂ ਪੰਜਾਬ ਪੁਲਿਸ, ਬੀ.ਐਸ.ਐਫ਼, ਪੰਜਾਬ ਪੁਲਿਸ ਮਹਿਲਾ ਵਿੰਗ, ਹੋਮ ਗਾਰਡ, ਐਨ.ਸੀ.ਸੀ., ਸਕਾਊਟ ਐਾਡ ਗਾਈਡ ਦੀਆਂ ਟੁਕੜੀਆਂ ਦੀ ਪਰੇਡ ਦਾ ਨਿਰੀਖਣ ਕੀਤਾ ਅਤੇ ਉਨ੍ਹਾਂ ਤੋਂ ਸਲਾਮੀ ਲਈ | ਇਸ ਮੌਕੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ |
ਇਸ ਮੌਕੇ ਵੱਖ-ਵੱਖ ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ, ਵੱਖ-ਵੱਖ ਸਿੱਖਿਆ ਸੰਸਥਾਵਾਂ ਵਲੋਂ ਤਿਆਰ ਕੀਤੇ ਗਏ ਸੱਭਿਆਚਾਰਕ ਪ੍ਰੋਗਰਾਮ, ਦੇਸ਼ ਭਗਤੀ ਸਮੇਤ ਗਿੱਧਾ ਅਤੇ ਭੰਗੜਾ ਵੀ ਪੇਸ਼ ਕੀਤਾ ਗਿਆ | ਮੁੱਖ ਮਹਿਮਾਨ ਵਲੋਂ ਮਾਰਚ ਪਾਸਟ, ਸੱਭਿਆਚਾਰਕ ਸਮਾਗਮਾਂ ਵਿਚ ਭਾਗ ਲੈਣ ਵਾਲੇ ਬੱਚਿਆਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ | ਇਸ ਮੌਕੇ ਮੈਂਬਰ ਲੋਕ ਸਭਾ ਸ੍ਰੀ ਮੁਹੰਮਦ ਸਦੀਕ, ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ, ਵਾਈਸ ਚਾਂਸਲਰ ਰਾਜ ਬਹਾਦਰ, ਸੀਨੀਅਰ ਜੱਜ ਸਾਹਿਬਾਨ, ਐਸ.ਐਸ.ਪੀ. ਮਨਜੀਤ ਸਿੰਘ ਢੇਸੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਜੀਤ ਸਿੰਘ, ਐਸ.ਡੀ.ਐਮ. ਫ਼ਰੀਦਕੋਟ ਪਰਮਦੀਪ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਪਵਨ ਕੁਮਾਰ ਗੋਇਲ, ਭਾਈ ਰਾਹੁਲ ਸਿੱਧੂ, ਉਪੇਂਦਰ ਸ਼ਰਮਾ ਸੀਨੀਅਰ ਕਾਂਗਰਸੀ ਆਗੂ, ਜ਼ਿਲ੍ਹਾ ਸਿੱਖਿਆ ਅਫ਼ਸਰ ਕਮਲਜੀਤ ਤਾਹੀਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਪਰਦੀਪ ਦਿਊੜਾ, ਜਸਮਿੰਦਰ ਸਿੰਘ ਹਾਂਡਾ, ਸੁਰਿੰਦਰ ਗੁਪਤਾ, ਸਾਬਕਾ ਮੈਂਬਰ ਲੋਕ ਸਭਾ ਪੋ੍ਰ: ਸਾਧੂ ਸਿੰਘ ਆਦਿ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮੰਚ ਸੰਚਾਲਨ ਡੀ.ਪੀ.ਆਰ.ਓ. ਅਮਰੀਕ ਸਿੰਘ ਤੇ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਜਸਬੀਰ ਜੱਸੀ ਨੇ ਕੀਤਾ |
r ਜ਼ਿਲ੍ਹਾ ਕਾਂਗਰਸ ਕਮੇਟੀ ਦਫਤਰ ਵਿਖੇ ਤਿਰੰਗਾ ਲਹਿਰਾਇਆ
ਫ਼ਰੀਦਕੋਟ, (ਸਤੀਸ਼ ਬਾਗ਼ੀ)-ਗਣਤੰਤਰ ਦਿਵਸ ਮੌਕੇ ਇੱਥੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਤਿਰੰਗਾ ਝੰਡਾ ਲਹਿਰਾਇਆ ਗਿਆ | ਇਸ ਮੌਕੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਵਨ ਗੋਇਲ, ਜ਼ਿਲ੍ਹਾ ਪ੍ਰੀਸ਼ਦ ਦੇ ਵਾਈਸ ਚੇੇਅਰਮੈਨ ਦਰਸ਼ਨ ਸਿੰਘ ਸਹੋਤਾ, ਸਾਬਕਾ ਮੰਤਰੀ ਓਪੇਂਦਰ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਗੁਪਤਾ ਤੇ ਅਜੇ ਪਾਲ ਸਿੰਘ ਸੰਧੂ ਤੋਂ ਇਲਾਵਾ ਸੀਨੀਅਰ ਕਾਂਗਰਸੀ ਆਗੂ ਬਲਕਰਨ ਸਿੰਘ ਨੰਗਲ, ਡਾਕਟਰ ਜੰਗੀਰ ਸਿੰਘ, ਅਮਿਤ ਜੈਨ ਜੁਗਨੂੰ ਜਸਵੰਤ ਸਿੰਘ ਕੁੱਲ, ਗਿੰਦਰਜੀਤ ਸਿੰਘ ਸੇਖੋਂ ਡਾਕਟਰ ਰੇਸ਼ਮ ਸਿੰਘ ਬਾਹੀਆ, ਦਵਿੰਦਰ ਸਿੰਘ ਬਰਾੜ, ਡਾਇਰੈਕਟਰ ਬਲਵਿੰਦਰ ਸਿੰਘ ਵੀਰੇ ਵਾਲਾ, ਐਡਵੋਕੇਟ ਵਿਨੋਦ ਮੈਨੀ, ਸਾਜਨ ਸ਼ਰਮਾ, ਡਾਕਟਰ ਜਗਦੇਵ ਸਿੰਘ ਧੀਮਾਨ, ਵਿੱਕੀ ਬਾਂਸਲ, ਗੀਤੂ ਬਾਂਸਲ, ਰਜਿੰਦਰ ਰਾਜੂ, ਰਵਿੰਦਰ ਕੁਮਾਰ, ਪੰਚਾਂ ਤੇ ਸਰਪੰਚ ਤੋਂ ਇਲਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅਤੇ ਜ਼ਿਲ੍ਹਾ ਯੂਥ ਕਾਂਗਰਸ ਦੇ ਕਈ ਆਗੂ ਹਾਜ਼ਰ ਸਨ |
ਸਾਦਿਕ, (ਗੁਰਭੇਜ ਸਿੰਘ ਚੌਹਾਨ, ਆਰ. ਐਸ. ਧੁੰਨਾ)- ਸੰਸਥਾਵਾਂ ਐਸ.ਬੀ.ਆਰ.ਐਸ. ਘੁੱਦੂਵਾਲਾ ਵਿਖੇ 71ਵਾਂ ਗਣਤੰਤਰ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਸਮਾਗਮ ਵਿਚ ਵਿਦਿਆਰਥੀਆਂ ਵਲੋਂ ਕਈ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ | ਇਸ ਮੌਕੇ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੇਸ਼ ਭਗਤੀ ਦਾ ਗੀਤ ਤੇ ਕਵਿਤਾ ਸੁਣਾ ਕੇ ਵਿਦਿਆਰਥੀਆਂ ਨੂੰ ਦੇਸ਼ ਭਗਤੀ ਲਈ ਪ੍ਰੇਰਿਤ ਕੀਤਾ | ਸਮਾਗਮ ਵਿਚ ਬੈਂਡ, ਪਰੇਡ ਤੇ ਭੰਗੜਾ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਪ੍ਰਧਾਨ ਗੁਰਸੇਵਕ ਸਿੰਘ ਥਿੰਦ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਸਮਾਗਮ ਦਾ ਅੰਤ ਰਾਸ਼ਟਰੀ ਗੀਤ ਨਾਲ ਕੀਤਾ ਗਿਆ | ਇਸ ਮੌਕੇ ਸੰਸਥਾ ਦੇ ਐਡਮਿਨਿਸਟ੍ਰੇਟਰ ਦਵਿੰਦਰ ਸਿੰਘ, ਕਾਲਜ ਦੇ ਵਾਈਸ ਪਿ੍ੰਸੀਪਲ ਪ੍ਰੋ. ਜਸਵਿੰਦਰ ਕੌਰ, ਸਕੂਲ ਦੇ ਪਿ੍ੰਸੀਪਲ ਨੀਰੂ ਸ਼ਰਮਾਂ, ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪੰਜਗਰਾਈਾ ਕਲਾਂ, (ਕੁਲਦੀਪ ਸਿੰਘ ਗੋਂਦਾਰਾ)-ਸੰਤ ਬਾਬਾ ਗੰਡਾ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਔਲਖ ਵਿਖੇ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸੁਖਜੀਤ ਕੌਰ ਅਤੇ ਡੇਰਾ ਬਾਬਾ ਗੰਡਾ ਸਿੰਘ ਦੇ ਮੁਖੀ ਬਾਬਾ ਹਰਵਿੰਦਰ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਅਤੇ ਸਕੂਲ ਦੇ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰੋਗਰਾਮ ਦੌਰਾਨ ਕੋਰੀਓਗ੍ਰਾਫੀ, ਨਾਟਕ, ਸਕਿੱਟ ਅਤੇ ਦੇਸ਼ ਭਗਤੀ ਦੇ ਗੀਤ ਵੀ ਪੇਸ਼ ਕੀਤੇ | ਸਕੂਲ ਪ੍ਰਬੰਧਕ ਰਾਜਵਿੰਦਰ ਸਿੰਘ ਭਲੂਰੀਆ ਅਤੇ ਪਿ੍ੰਸੀਪਲ ਹਰਜਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੰਦਿਆਂ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਹਰਪਾਲ ਕੌਰ, ਕਲਵਿੰਦਰ ਸਿੰਘ ਔਲਖ, ਡਾ. ਬਲਦੇਵ ਸਿੰਘ ਔਲਖ, ਡਾ. ਜਸਵਿੰਦਰ ਸਿੰਘ ਖੀਵਾ, ਗੁਰਜੀਤ ਸਿੰਘ ਔਲਖ, ਹਰਭਜਨ ਸਿੰਘ ਕੋਟਸੁਖੀਆ, ਪ੍ਰੀਤਮ ਕੌਰ ਜੀਵਨ ਵਾਲਾ, ਮਨਦੀਪ ਕੌਰ ਪੰਚ ਕੋਟਸੁਖੀਆ, ਅੰਗਰੇਜ਼ ਕੌਰ ਔਲਖ, ਸਤਨਾਮ ਸਿੰਘ, ਰਾਜਵਿੰਦਰ ਸਿੰਘ, ਜਗਸੀਰ ਸਿੰਘ, ਖੁਸ਼ਪ੍ਰੀਤ ਸਿੰਘ, ਮਨਦੀਪ ਸਿੰਘ, ਸ਼ੀਵਾਨੀ ਸ਼ਰਮਾ, ਬੇਅੰਤ ਕੌਰ, ਰਾਜਨਦੀਪ ਕੌਰ, ਸੁਖਪ੍ਰੀਤ ਕੌਰ, ਲਵਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਰਾਜਵਿੰਦਰ ਕੌਰ, ਵੀਰਪਾਲ ਕੌਰ, ਸੁਖਦੀਪ ਕੌਰ, ਪਰਮਜੀਤ ਸਿੰਘ ਅਤੇ ਜਸਵੀਰ ਸਿੰਘ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |
ਸਾਦਿਕ, (ਆਰ.ਐਸ.ਧੰੁਨਾ)-ਪਿੰਡ ਸਾਦਿਕ ਦੇ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਮਿਡਲ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਵਿਦਿਆਰਥੀਆਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਸਾਦਿਕ ਦੇ ਨੌਜਵਾਨ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਸਥਾਨਕ ਖੇਡ ਸਟੇਡੀਅਮ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਸ਼ਿਵਰਾਜ ਸਿੰਘ ਢਿੱਲੋਂ ਅਤੇ ਚੇਅਰਮੈਨ ਦੀਪਕ ਕੁੁਮਾਰ ਸੋਨੂੰ ਨੇ ਸਾਂਝੇ ਤੌਰ 'ਤੇ ਨਿਭਾਈ | ਮੰਚ ਸੰਚਾਲਨ ਕਰਮਜੀਤ ਸਿੰਘ ਨੇ ਕੀਤਾ | ਸਕੂਲੀ ਬੱਚਿਆਂ ਨੇ ਰਾਸ਼ਟਰੀ ਗੀਤ ਗਾਇਆ ਉਪਰੰਤ ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ 'ਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ | ਸਮਾਗਮ ਦੇ ਅਖੀਰ ਵਿਚ ਵਿਦਿਆਰਥੀਆਂ ਵਲੋਂ ਗਿੱਧਾ ਤੇ ਭੰਗੜੇ ਦੀ ਸਫ਼ਲ ਪੇਸ਼ਕਾਰੀ ਕੀਤੀ ਗਈ | ਕੰਨਿਆ ਸਕੂਲ ਦੇ ਪਿ੍ੰਸੀਪਲ ਵਿਨੋਦ ਸਿੰਗਲਾ ਨੇ ਗਣਤੰਤਰ ਦਿਵਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਅਖੀਰ ਵਿਚ ਬੱਚਿਆਂ ਨੂੰ ਲੱਡੂ ਵੰਡੇ ਗਏ | ਇਸ ਮੌਕੇ ਪੰਚ ਸੁਖਵਿੰਦਰ ਸਿੰਘ ਢਿੱਲੋਂ, ਪੰਚ ਭੁਪਿੰਦਰ ਸਿੰਘ ਗੋਲਡੀ, ਪੰਚ ਦਿਲਬਾਗ ਸਿੰਘ, ਪੰਚ ਜਗਜੀਤ ਸਿੰਘ, ਦਿਲਬਾਗ ਸਿੰਘ ਢਿੱਲੋਂ, ਲਖਵਿੰਦਰ ਸਿੰਘ ਲੱਖਾ, ਸੰਜੀਵ ਜਸੂਜਾ, ਮਦਨ ਲਾਲ ਨਰੂਲਾ, ਮੁੱਖ ਅਧਿਆਪਕ ਅਨੀਤਾ ਅਰੋੜਾ, ਇੰਚਾਰਜ ਜਸਵਿੰਦਰ ਸਿੰਘ, ਅੰਮਿ੍ਤਪਾਲ ਸਿੰਘ, ਗੁਰਪਿਆਰ ਸਿੰਘ, ਉੱਤਮ ਸਿੰਘ, ਸੁਨੀਤਾ ਬਾਘਲਾ, ਗੁਰਮੀਤ ਸਿੰਘ ਆਦਿ ਵੀ ਹਾਜ਼ਰ ਸਨ |
ਸਾਦਿਕ, (ਆਰ.ਐਸ.ਧੰੁਨਾ)-ਜਵਾਹਰ ਨਵੋਦਿਆ ਵਿਦਿਆਲਿਆ ਕਾਉਣੀ ਵਿਖੇ ਪਿ੍ੰਸੀਪਲ ਟੀ.ਪੀ. ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗਣਤੰਤਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਕੌਮੀ ਝੰਡਾ ਲਹਿਰਾਉਣ ਦੀ ਰਸਮ ਸਰਪੰਚ ਸੁਖਪਾਲ ਕੌਰ ਕਾਉਣੀ, ਪਿ੍ੰਸੀਪਲ ਟੀ.ਪੀ. ਸਿੰਘ, ਦਲਬੀਰ ਕੌਰ ਸਾਬਕਾ ਇੰਚਾਰਜ ਪਿ੍ੰਸੀਪਲ, ਮੁਨੀਸ਼ ਕੁਮਾਰ ਸੀਨੀਅਰ ਮੋਸਟ ਅਧਿਆਪਕ ਅਤੇ ਸਟਾਫ਼ ਮੈਂਬਰਾਂ ਨੇ ਨਿਭਾਈ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਸਮਾਗਮ ਦਾ ਆਗਾਜ਼ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗਾਏ ਗੀਤ ਨਾਲ ਹੋਇਆ। ਇਸ ਉਪਰੰਤ ਪੰਜਾਬ ਅਤੇ ਮਾਈਗ੍ਰੇਸ਼ਨ ਜਵਾਹਰ ਨਵੋਦਿਆ ਵਿਦਿਆਲਿਆ ਅਲੀਗੜ੍ਹ ਦੇ ਬੱਚਿਆਂ ਵਲੋਂ ਸਮੂਹ ਗਾਨ, ਲੋਕ ਨਾਚ ਗਿੱਧਾ-ਭੰਗੜਾ ਅਤੇ ਪੰਜਾਬੀ ਡਾਂਸ ਆਦਿ ਪੇਸ਼ ਕੀਤਾ ਗਿਆ। ਸਮਾਗਮ ਦਾ ਮੁੱਖ ਆਕਰਸ਼ਣ ਮਾਈਗ੍ਰੇਸ਼ਨ ਵਾਲੇ ਬੱਚਿਆਂ ਦੁਆਰਾ ਪੇਸ਼ ਕੀਤਾ ਗਿਆ। ਮੰਚ ਸੰਚਾਲਨ ਸੀ.ਏ. ਉਰਮਿਲਾ ਦੇਵੀ ਟੀ.ਜੀ.ਟੀ. ਪੰਜਾਬੀ ਨੇ ਬੱਚਿਆਂ ਨਾਲ ਮਿਲ ਕੇ ਕੀਤਾ। ਸਮਾਗਮ ਨੂੰ ਸਫ਼ਲ ਬਣਾਉਣ ਵਿਚ ਮੁਨੀਸ਼ ਕੁਮਾਰ ਪੀ.ਜੀ.ਟੀ. ਕਾਮਰਸ, ਸੰਸਕ੍ਰਿਤਕ ਆਈ.ਸੀ ਪੂਜਾ ਰਾਣੀ ਟੀ.ਜੀ.ਟੀ. ਹਿੰਦੀ ਅਤੇ ਬਾਕੀ ਪ੍ਰਭਾਰੀਆਂ ਦਾ ਵਿਸ਼ੇਸ਼ ਸਹਿਯੋਗ ਰਿਹਾ। ਇਸ ਮੌਕੇ ਰਾਜ ਕੁਮਾਰ, ਮਨੂੰ ਲਤਾ, ਅਮਿਤ ਕੁਮਾਰ ਸੈਣੀ, ਸ਼ਮਸ਼ੇਰ ਸਿੰਘ, ਮਨਦੀਪ ਕੌਰ, ਉਰਮਿਲਾ ਦੇਵੀ, ਲਵਲੀਨ, ਜਸਬੀਰ ਸਿੰਘ, ਮੀਨਾਕਸ਼ੀ, ਪੂਜਾ ਰਾਣੀ, ਰੇਨੂੰ ਭਾਤਰਾ, ਅਮਿਤ ਕੁਮਾਰ ਸ਼ਰਮਾ ਆਦਿ ਅਧਿਆਪਕ ਵੀ ਹਾਜ਼ਰ ਸਨ।
ਪੰਜਗਰਾਈਂ ਕਲਾਂ, (ਬਰਾੜ)-ਸਥਾਨਕ ਰਿਸ਼ੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ 71ਵੇਂ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ਼ਿੰਦਰਪਾਲ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਪੇਸ਼ ਕਰਨ ਉਪਰੰਤ ਝੰਡੇ ਨੂੰ ਸਲਾਮੀ ਦਿੱਤੀ ਗਈ। ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਚਹਿਲ ਨੇ ਗਣਤੰਤਰ ਦਿਵਸ ਦੀ ਮਹੱਤਤਾ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਗੀਤ ਤੇ ਕਵਿਤਾਵਾਂ ਪੇਸ਼ ਕਰਨ ਦੇ ਨਾਲ-ਨਾਲ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰਸੀਪਲ ਗਗਨਦੀਪ ਸਿੰਘ, ਪਰਦੀਪ ਸਿੰਘ ਚਹਿਲ, ਕੋਆਰਡੀਨੇਟਰ ਜਸਪਿੰਦਰ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪੰਜਗਰਾਈਂ ਕਲਾਂ, (ਕੁਲਦੀਪ ਸਿੰਘ ਗੋਂਦਾਰਾ)-ਮਿਲੇਨੀਅਮ ਵਰਲਡ ਸਕੂਲ ਵਿਚ ਗਣਤੰਤਰ ਦਿਵਸ ਮੌਕੇ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਚੇਅਰਮੈਨ ਵਾਸੂ ਸ਼ਰਮਾ, ਡਾਇਰੈਕਟਰ ਸੀਮਾ ਸ਼ਰਮਾ, ਪ੍ਰਿੰਸੀਪਲ ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸਾਂਝੇ ਤੌਰ 'ਤੇ ਰਾਸ਼ਟਰੀ ਝੰਡੇ ਨੂੰ ਸਲਾਮੀ ਦੇ ਕੇ ਕੀਤੀ। ਇਸ ਮੌਕੇ ਬੱਚਿਆਂ ਨੇ ਨੰਨ੍ਹਾਂ ਮੁੰਨ੍ਹਾਂ ਰਾਹੀਂ ਹੂੰ ਦੇਸ਼ ਦਾ ਸਿਪਾਹੀ ਹੂੰ ਗੀਤ 'ਤੇ ਕੋਰਿਓਗ੍ਰਾਫੀ ਪੇਸ਼ ਕਰਕੇ ਸਾਰਿਆਂ ਨੂੰ ਦੇਸ਼ ਭਗਤੀ ਦੇ ਰੰਗ ਵਿਚ ਰੰਗ ਦਿੱਤਾ। ਸਕੂਲ ਚੇਅਰਮੈਨ ਵਾਸੂ ਸ਼ਰਮਾ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਮਹੱਤਤਾ ਦੱਸਦੇ ਹੋਏ ਸਾਰਿਆਂ ਨੂੰ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਦੇ ਵਿਖਾਏ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।
ਸਾਦਿਕ, (ਆਰ.ਐਸ.ਧੁੰਨਾ)-ਲਿਟਲ ਪਰਲਜ਼ ਪਬਲਿਕ ਸਕੂਲ ਦੀਪ ਸਿੰਘ ਵਾਲਾ ਵਿਖੇ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਗਗਨਦੀਪ ਨਰੂਲਾ ਨੇ ਨਿਭਾਈ। ਇਸ ਮੌਕੇ ਉਨ੍ਹਾਂ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਦੇਸ਼ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸੱਭ ਤੋਂ ਵੱਡੇ ਲੋਕਤੰਤਰ ਭਾਰਤ ਦੀ ਏਕਤਾ ਨੂੰ ਬਣਾਈ ਰੱਖਣਾ ਅਤੇ ਸੰਵਿਧਾਨ ਦੀ ਪਾਲਣਾ ਕਰਨਾ ਹਰ ਨਾਗਰਿਕ ਦਾ ਪਹਿਲਾ ਫ਼ਰਜ਼ ਹੈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤ ਗਾਏ ਤੇ ਕੋਰੀਓਗ੍ਰਾਫੀ ਰਾਹੀਂ ਸੱਭ ਦਾ ਮਨ ਮੋਹ ਲਿਆ। ਸਮਾਗਮ ਦੇ ਅਖੀਰ ਵਿਚ ਗਣਤੰਤਰ ਦਿਵਸ ਦੀ ਖੁਸ਼ੀ ਵਿਚ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਪੂਜਾ ਨਰੂਲਾ, ਗੁਰਮੀਤ ਸਿੰਘ ਸੰਧੂ, ਅਮਨਦੀਪ ਕੌਰ, ਗੁਰਭਿੰਦਰ ਕੌਰ, ਸੁਨੀਤਾ ਰਾਣੀ, ਪਰਵਿੰਦਰ ਕੌਰ, ਬਲਜੀਤ ਕੌਰ, ਨੀਤੂ ਬਾਲਾ, ਰਜਨਦੀਪ ਕੌਰ, ਸੁਖਵੀਰ ਕੌਰ, ਪੂਜਾ, ਗਗਨਦੀਪ ਕੌਰ, ਰਜਨੀ ਬਾਲਾ, ਕਿਰਨਜੀਤ ਕੌਰ, ਸੋਨੀਆ, ਕਿਰਨਜੀਤ ਕੌਰ, ਨਿੰਦਰ ਕੌਰ, ਗਗਨਦੀਪ ਕੌਰ, ਹਰਜੋਤ ਕੌਰ ਆਦਿ ਸਟਾਫ਼ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।
ਕੋਟਕਪੂਰਾ, (ਮੋਹਰ ਸਿੰਘ ਗਿੱਲ)-ਪਿੰਡ ਠਾੜ੍ਹਾ ਦੇ ਸਰਕਾਰੀ ਮਿਡਲ ਸਕੂਲ ਵਿਖੇ 71ਵਾਂ ਗਣਤੰਤਰ ਦਿਵਸ ਕੌਮੀ ਝੰਡਾ ਚੜ੍ਹਾ ਕੇ ਮਨਾਇਆ ਗਿਆ। ਇਸ ਮੌਕੇ ਸਰਪੰਚ ਲਖਵਿੰਦਰ ਸਿੰਘ, ਗਰਾਮ ਪੰਚਾਇਤ ਮੈਂਬਰ ਮਲਕੀਤ ਸਿੰਘ, ਗੁਰਜਿੰਦਰ ਸਿੰਘ ਸਕੂਲ ਦੇ ਇੰਚਾਰਜ ਬੰਤ ਸਿੰਘ, ਬਲਵਿੰਦਰ ਸਿੰਘ ਕੋਟਕਪੂਰਾ, ਗੁਰਮੀਤ ਸਿੰਘ, ਮਨੋਜ ਸ਼ਰਮਾ ਅਤੇ ਪਰਮਜੀਤ ਕੌਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਮੌਜੂਦ ਸਨ। ਸਰਪੰਚ ਨੇ ਸਾਰਿਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਬਲਵਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੀ ਧਰਤੀ ਉਪਰ ਅਨੇਕਾਂ ਹੀ ਸੂਰਬੀਰ, ਯੋਧਿਆਂ ਤੇ ਬਹਾਦਰਾਂ ਨੇ ਆਪਣਾ ਖ਼ੂਨ ਡੋਲ ਕੇ ਆਜ਼ਾਦੀ ਦਿਵਾਈ ਸੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਕਵਿਤਾਵਾਂ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ। ਅਧਿਆਪਕ ਗੁਰਮੀਤ ਸਿੰਘ ਨੇ ਸਾਰਿਆਂ ਦਾ ਧੰਨਵਾਦ ਕੀਤਾ।
ਜੈਤੋ, (ਭੋਲਾ ਸ਼ਰਮਾ, ਗੁਰਚਰਨ ਸਿੰਘ ਗਾਬੜੀਆ)-ਉਪ ਮੰਡਲ ਜੈਤੋ ਵਲੋਂ ਗਣਤੰਤਰ ਦਿਵਸ ਸਥਾਨਕ ਖੇਡ ਸਟੇਡੀਅਮ ਵਿਖੇ ਮਨਾਇਆ ਗਿਆ ਜਿਸ ਵਿਚ ਉਪ ਮੰਡਲ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਵਿਸ਼ੇਸ਼ ਤੌਰ 'ਤੇ ਹਿੱਸਾ ਲਿਆ। ਸਮਾਗਮ ਦੇ ਮੁੱਖ ਮਹਿਮਾਨ ਤਹਿਸੀਲਦਾਰ ਜੈਤੋ ਲਵਪ੍ਰੀਤ ਕੌਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਸਮਾਰੋਹ ਵਿਚ ਜੁਡੀਸ਼ੀਅਲ ਕੋਰਟ ਜੈਤੋ ਦੇ ਜੱਜ ਗਗਨਦੀਪ ਸਿੰਘ ਗਰਗ ਅਤੇ ਮੈਂਬਰ ਪਾਰਲੀਮੈਂਟ ਫ਼ਰੀਦਕੋਟ ਮੁਹੰਮਦ ਸਦੀਕ ਦੇ ਜਵਾਈ ਤੇ ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਮੁੱਖ ਮਹਿਮਾਨ ਤਹਿਸੀਲਦਾਰ ਲਵਪ੍ਰੀਤ ਕੌਰ ਨੇ ਇਸ ਮੌਕੇ ਉਪ ਮੰਡਲ ਦੇ ਸਮੂਹ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਦੇਸ਼ ਭਗਤਾਂ ਅਤੇ ਸੂਰਬੀਰਾਂ ਦੀਆਂ ਵੱਡੀਆਂ ਕੁਰਬਾਨੀਆਂ ਸਦਕਾ ਸਾਨੂੰ ਆਪਣੇ ਸੰਵਿਧਾਨ ਰਾਹੀਂ ਮੌਲਿਕ ਅਖਤਿਆਰ ਮਿਲੇ ਹਨ ਅਤੇ ਇਨ੍ਹਾਂ ਦੀ ਪਾਲਣਾ ਕਰਨਾ ਸਾਡਾ ਸਭਨਾਂ ਦਾ ਫ਼ਰਜ਼ ਹੈ। ਸਕੂਲੀ ਬੱਚੀਆਂ ਨੇ ਪੀ.ਟੀ. ਸ਼ੋਅ ਪੇਸ਼ ਕੀਤਾ। ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਦੇ ਗੀਤ, ਸਮੂਹ ਗਾਣ, ਕੋਰੀਓਗਰਾਫ਼ੀਆਂ, ਵੱਖ-ਵੱਖ ਨਾਚਾਂ ਅਤੇ ਗਿੱਧੇ-ਭੰਗੜੇ ਰਾਹੀਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਉਪ ਮੰਡਲ ਪ੍ਰਸ਼ਾਸਨ ਵਲੋਂ ਇਲਾਕੇ ਦੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ, ਸਰਕਾਰੀ ਕਰਮਚਾਰੀਆਂ ਅਤੇ ਪ੍ਰੋਗਰਾਮ 'ਚ ਭਾਗ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿਚ ਨਾਇਬ ਤਹਿਸੀਲਦਾਰ ਜੈਤੋ ਹੀਰਾ ਵੰਤੀ, ਬੀ.ਡੀ.ਪੀ.ਓ. ਜੈਤੋ ਨੀਰੂ ਗਰਗ, ਪੰਜਾਬ ਮੰਡੀ ਬੋਰਡ ਜੈਤੋ ਦੇ ਉਪ ਮੰਡਲ ਅਫ਼ਸਰ ਦਲਜੀਤ ਸਿੰਘ, ਮਾਰਕੀਟ ਕਮੇਟੀ ਜੈਤੋ ਦੇ ਸਕੱਤਰ ਸਰਬਜੀਤ ਸਿੰਘ ਗਿੱਲ, ਐਸ.ਡੀ.ਓ. ਬੀ.ਐਂਡ.ਆਰ. ਕਰਮਜੀਤ ਸਿੰਘ ਭਲੂਰੀਆ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਸਤਪਾਲ ਡੋਡ ਤੇ ਸਕੱਤਰ ਮਿਹਰ ਸਿੰਘ ਕਰੀਰਵਾਲੀ, ਬਲਾਕ ਕਾਂਗਰਸ ਕਮੇਟੀ ਜੈਤੋ ਦੇ ਪ੍ਰਧਾਨ ਸਿਕੰਦਰ ਸਿੰਘ ਮੜ੍ਹਾਕ, ਟਰੱਕ ਯੂਨੀਅਨ ਜੈਤੋ ਦੇ ਪ੍ਰਧਾਨ ਰਾਜਦੀਪ ਸਿੰਘ ਔਲਖ ਰਾਮੇਆਣਾ, ਸੀਨੀਅਰ ਕਾਂਗਰਸੀ ਆਗੂ ਪ੍ਰਦੀਪ ਕੁਮਾਰ ਗਰਗ ਮਲੋਟ ਵਾਲੇ, ਦਸਮੇਸ਼ ਟਰੱਕ ਯੂਨੀਅਨ ਬਾਜਾਖਾਨਾ ਦੇ ਪ੍ਰਧਾਨ ਬਲਵੰਤ ਸਿੰਘ ਬਰਾੜ ਵਾੜਾ ਭਾਈਕਾ, ਜ਼ਿਲ੍ਹਾ ਕਾਂਗਰਸ ਕਮੇਟੀ ਫ਼ਰੀਦਕੋਟ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਬਰਾੜ ਨਿਆਮੀਵਾਲਾ ਤੇ ਜਨਰਲ ਸਕੱਤਰ ਗੁਰਸੇਵਕ ਸਿੰਘ ਸਿੱਧੂ ਕਾਸਮ ਭੱਟੀ, ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਰਾੜ ਜੈਤੋ ਤੇ ਦਵਿੰਦਰਬੀਰ ਸਿੰਘ ਬਰਾੜ, ਬਲਾਕ ਸੰਮਤੀ ਮੈਂਬਰ ਡਾ. ਹਰਭਜਨ ਸਿੰਘ ਸੇਵੇਵਾਲਾ, ਐਡਵੋਕੇਟ ਮਦਨ ਲਾਲ ਬਾਂਸਲ, ਸਾਬਕਾ ਐਮ.ਸੀ. ਦਿਨੇਸ਼ ਗੋਇਲ 'ਲਾਲਾ ਬਰਾੜ', ਵਿਵੇਕ ਮਿਸ਼ਨ ਚੈਰੀਟੇਬਲ ਟਰੱਸਟ ਬ੍ਰਾਂਚ ਦੇ ਸੰਚਾਲਕ ਸੰਤ ਰਿਸ਼ੀ ਰਾਮ ਜੀ, ਦੀ ਗੰਗਸਰ ਜੈਤੋ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮ: ਜੈਤੋ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਬਰਾੜ, ਪ੍ਰੋਫ਼ੈਸਰ ਤਰਸੇਮ ਨਰੂਲਾ, ਮਿਊਂਸਪਲ ਮੁਲਾਜ਼ਮ ਯੂਨੀਅਨ ਪੰਜਾਬ ਦੇ ਜਨਰਲ ਸਕੱਤਰ ਨਾਇਬ ਸਿੰਘ ਬਰਾੜ ਸੇਵੇਵਾਲਾ, ਐਸ.ਡੀ.ਐਮ ਦਫ਼ਤਰ ਸੁਪਰਡੈਂਟ ਬਾਜ਼ ਸਿੰਘ ਸੂਰਘੁਰੀ, ਐਸ.ਡੀ.ਐਮ. ਰੀਡਰ ਕੌਰ ਸਿੰਘ ਸਰਾਂਵਾਂ, ਲਖਵਿੰਦਰ ਸਿੰਘ ਖਾਰਾ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਸ਼ਾਮਿਲ ਹੋਏ। ਮੰਚ ਸੰਚਾਲਨ ਸੇਵਾ ਮੁਕਤ ਅਧਿਆਪਕ ਭਜਨ ਸਿੰਘ ਬਰਾੜ ਸੇਵੇਵਾਲਾ, ਅਧਿਆਪਕਾ ਰੀਤੂ ਨਾਰੰਗ ਅਤੇ ਰੁਪਿੰਦਰ ਵਰਮਾ ਨੇ ਕੀਤਾ।
ਕੋਟਕਪੂਰਾ, (ਮੇਘਰਾਜ)-ਭਾਰਤ ਦਾ 71ਵਾਂ ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਐਸ.ਡੀ.ਐਮ ਡਾ. ਮਨਦੀਪ ਕੌਰ ਨੇ ਰਾਸ਼ਟਰੀ ਝੰਡਾ ਲਹਿਰਾਇਆ ਤੇ ਪਰੇਡ ਤੋਂ ਸਲਾਮੀ ਲਈ। ਉਨ੍ਹਾਂ ਨੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਕਰੀਬ 2200 ਵਿਦਿਆਰਥੀਆਂ, ਅਧਿਆਪਕਾਂ, ਇਲਾਕਾ ਨਿਵਾਸੀਆਂ, ਵੱਖ-ਵੱਖ ਵਿਭਾਗਾਂ ਦੇ ਕਰਮਚਾਰੀਆਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੇ ਅਨੇਕਾਂ ਦੇਸ਼ ਭਗਤਾਂ ਨੇ ਦੇਸ਼ ਦੀ ਅਜ਼ਾਦੀ ਲਈ ਕੁਰਬਾਨੀਆਂ ਦਿੱਤੀਆਂ, ਜੇਲ੍ਹਾਂ ਕੱਟੀਆਂ ਅਤੇ ਫ਼ਾਂਸੀ ਦੇ ਰੱਸੇ ਨੂੰ ਚੁੰਮਿਆ। ਮਹਿੰਗੇ ਮੁੱਲ ਪ੍ਰਾਪਤ ਕੀਤੀ ਅਜ਼ਾਦੀ ਦੀ ਜੋਤ ਨੂੰ ਭਾਰਤ ਵਾਸੀਆਂ ਤੱਕ ਪਹੁੰਚਾਉਣ ਅਤੇ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ 26 ਜਨਵਰੀ 1950 ਨੂੰ ਭਾਰਤ ਦਾ ਨਵਾਂ ਸੰਵਿਧਾਨ ਲਾਗੂ ਕੀਤਾ ਗਿਆ। ਜਿਸ ਨੂੰ ਡਾ. ਭੀਮ ਰਾਓ ਅੰਬੇਦਕਰ ਦੀ ਅਗਵਾਈ 'ਚ ਤਿਆਰ ਕੀਤਾ ਗਿਆ। ਇਸ ਸੰਵਿਧਾਨ ਵਿਚ ਸਾਰੇ ਨਾਗਰਿਕਾਂ ਨੂੰ ਬਰਾਬਰ ਦੇ ਹੱਕ ਦਿੱਤੇ ਗਏ ਅਤੇ ਛੂਤਛਾਤ, ਜਾਤਪਾਤ ਦਾ ਭਿੰਨ ਭੇਦ ਖ਼ਤਮ ਕੀਤਾ ਗਿਆ। ਜਾਤਪਾਤ ਦੇ ਵਿਤਕਰੇ ਤੋਂ ਉੱਪਰ ਉਠ ਕੇ ਹਰ ਨਾਗਰਿਕ ਲਈ ਤਰੱਕੀ, ਖੁਸ਼ਹਾਲੀ ਅਤੇ ਰਹਿਣ ਸਹਿਣ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਨਵੇਂ ਕਾਨੂੰਨ ਬਣਾਏ ਗਏ ਜਿਸ ਵਿਚ ਹਰ ਨਾਗਰਿਕ ਨੂੰ ਬਿਨ੍ਹਾਂ ਵਿਤਕਰੇ ਦੇ ਹੱਕ ਦਿੱਤੇ ਗਏ। ਉਨ੍ਹਾਂ ਦੱਸਿਆ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਆਪਣੇ ਨਾਗਰਿਕਾਂ ਨੂੰ ਸੰਵਿਧਾਨ ਅਨੁਸਾਰ ਸਿੱਖਿਆ, ਸਿਹਤ ਅਤੇ ਹੋਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਸ਼ਹਿਰ ਲਈ ਸ਼ੁਰੂ ਕੀਤੀਆਂ ਅਨੇਕਾਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਲੇ-ਦੁਆਲੇ ਦੀ ਸਫ਼ਾਈ ਲਈ ਖੁਦ ਸਹਿਯੋਗ ਦੇਣ ਅਤੇ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਅਨੁਸਾਰ ਘਰਾਂ ਨੂੰ ਸਾਫ਼ ਰੱਖਣ ਅਤੇ ਪੋਲੀਥੀਨ ਦੇ ਲਿਫ਼ਾਫ਼ਿਆਂ ਦੀ ਵਰਤੋਂ ਤੋਂ ਪ੍ਰਹੇਜ ਕਰਨ। ਇਸ ਮੌਕੇ ਸੁਤੰਤਰਤਾ ਸੰਗਰਾਮੀ ਪੰਡਿਤ ਜਗਦੀਸ਼ ਪ੍ਰਸ਼ਾਦ ਸਮੇਤ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਣ ਵਾਲੇ ਕਈ ਕਰਮਚਾਰੀਆਂ ਅਤੇ ਸਮਾਜਸੇਵੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਅਤੇ ਸਮਾਜਸੇਵੀ ਸੰਸਥਾਵਾਂ ਵਲੋਂ ਵੱਖ- ਵੱਖ ਝਾਕੀਆਂ ਕੱਢੀਆਂ ਗਈਆਂ, ਵਿਦਿਆਰਥੀਆਂ ਵਲੋਂ ਦੇਸ਼ ਭਗਤੀ 'ਤੇ ਕੀਤੀ ਕੋਰੀਓਗ੍ਰਾਫੀ ਨੇ ਸਭ ਰਾਸ਼ਟਰੀ ਭਾਵਨਾਂ ਦੇ ਰੰਗ 'ਚ ਰੰਗਿਆ। ਵਰਿੰਦਰ ਕਟਾਰੀਆ ਨੇ ਮੰਚ ਸੰਚਾਲਨ ਕੀਤਾ। ਇਸ ਮੌਕੇ ਨਾਇਬ ਤਹਿਸੀਲਦਾਰ ਚਰਨਜੀਤ ਸਿੰਘ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਰਮੇਲ ਸਿੰਘ, ਮਾਰਕੀਟ ਕਮੇਟੀ ਦੇ ਸਕੱਤਰ ਨੀਰਜ ਸ਼ਰਮਾ, ਭਾਈ ਰਾਹੁਲ ਸਿੰਘ ਸਿੱਧੂ, ਡੀ.ਐਸ.ਪੀ. ਬਲਕਾਰ ਸਿੰਘ ਸੰਧੂ, ਐਸ.ਡੀ.ਓ ਬਲਵਿੰਦਰ ਸਿੰਘ, ਊਧਮ ਸਿੰਘ ਔਲਖ, ਬਸੰਤ ਸਿੰਘ ਢਿੱਲੋਂ, ਅਜਾਇਬ ਸਿੰਘ ਚਹਿਲ, ਸਰਪੰਚ ਬਲਵਿੰਦਰ ਸਿੰਘ ਮੰਦ੍ਹਾ ਹਰੀਨੌਂ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸਵਰਨ ਸਿੰਘ ਹਰੀਨੌਂ, ਪ੍ਰਿੰ. ਡਾ. ਅੰਮ੍ਰਿਤਪਾਲ ਕੌਰ, ਪ੍ਰਿੰ. ਸਰਬਜੀਤ ਸਿੰਘ ਸੰਧੂ, ਪ੍ਰਿੰ. ਪ੍ਰਭਜੋਤ ਸਿੰਘ, ਪ੍ਰੋ. ਹਰਬੰਸ ਸਿੰਘ ਪਦਮ, ਕੈਪਟਨ ਗੁਰਜੰਟ ਸਿੰਘ, ਪ੍ਰੇਮਜੀਤ ਸਿੰਘ ਬਰਾੜ, ਉਦੇ ਰੰਦੇਵ, ਮੁਕੰਦ ਸਿੰਘ ਕੰਦੀ, ਲੈਕਚਰਾਰ ਕਰਮਜੀਤ ਸਿੰਘ, ਮੋਹਨ ਲਾਲ ਕਟਾਰੀਆ, ਰਾਜਵਿੰਦਰ ਸਿੰਘ, ਕੌਰ ਸਿੰਘ ਪਟਵਾਰੀ, ਡਾ. ਗਾਜ਼ੀ ਊਜ਼ੈਰ, ਗਮਦੂਰ ਸਿੰਘ ਨੰਬਰਦਾਰ, ਅਮਿਤੋਜ ਸ਼ਰਮਾ, ਗੁਰਮੇਲ ਸਿੰਘ ਮੂਰਤੀਕਾਰ, ਧਰਮਜੀਤ ਸਿੰਘ ਵੀ.ਡੀ.ਓ, ਗੁਰਮੇਲ ਸਿੰਘ ਪੰਚਾਇਤ ਅਫ਼ਸਰ, ਸਰਬਜੀਤ ਸਿੰਘ ਵੀ.ਡੀ.ਓ, ਸੁਖਮੰਦਰ ਸਿੰਘ, ਸੁਖਵਿੰਦਰ ਸਿਘ, ਰਕੇਸ਼ ਕੁਮਾਰ, ਮਨਪ੍ਰੀਤ ਸਿੰਘ ਸਮੇਤ ਹੋਰ ਵੀ ਵੱਡੀ ਗਿਣਤੀ 'ਚ ਸ਼ਹਿਰ ਨਿਵਾਸੀ ਹਾਜ਼ਰ ਸਨ।
ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਵਿਖੇ 71ਵਾਂ ਗਣਤੰਤਰ ਦਿਵਸ ਕਾਲਜ ਕੈਂਪਸ ਵਿਚ ਐਨ.ਐਸ.ਐਸ., ਰੈਡ ਰਿਬਨ ਕਲੱਬਾਂ, ਯੂਥ ਰੈਡ ਕਰਾਸ, ਏਕ ਭਾਰਤ-ਸ੍ਰੇਸ਼ਨ ਭਾਰਤ ਦੇ ਕਲੱਬ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਅਵਸਰ 'ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਵਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਕਾਲਜ ਦੇ ਸੰਗੀਤ ਵਿਭਾਗ ਦੇ ਮੁਖੀ ਡਾ. ਰਾਜੇਸ਼ ਮੋਹਨ, ਡਾ. ਅਮਨਪ੍ਰੀਤ ਕੌਰ, ਅਨਿਲ ਕੁਮਾਰ (ਤਬਲਾ ਵਾਦਕ) ਅਤੇ ਵਿਦਿਆਰਥੀਆਂ ਨੇ ਰਾਸ਼ਟਰੀ ਗੀਤ ਗਾਇਆ। ਇਸ ਮੌਕੇ ਪ੍ਰਿੰਸੀਪਲ ਡਾ. ਰਣਜੀਤ ਸਿੰਘ ਨੇ ਸੱਭ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ ਅਤੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜਲ ਬਚਾਓ-ਜੀਵਨ ਬਚਾਓ, ਰੁੱਖ ਲਗਾਓ-ਵਾਤਾਵਰਨ ਬਚਾਓ, ਊਰਜਾ ਬਚਾਓ, ਬੇਟੀ ਬਚਾਓ-ਬੇਟੀ ਪੜ੍ਹਾਓ ਆਦਿ ਸਬੰਧੀ ਆਪਣਾ ਬਣਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਯੂਥ ਕੋਆਰਡੀਨੇਟਰ ਪ੍ਰੋ. (ਡਾ.) ਪਰਮਿੰਦਰ ਸਿੰਘ ਨੇ ਮੰਚ ਸੰਚਾਲਨ ਕਰਦਿਆਂ ਸੱਭ ਨੂੰ ਦੇਸ਼ ਕੌਮ ਦੀ ਖ਼ਾਤਰ ਜਾਨਾਂ ਵਾਰਨ ਵਾਲੇ ਸੂਰਬੀਰਾਂ, ਸ਼ਹੀਦਾਂ, ਭਗਤਾਂ ਆਦਿ ਦੇ ਸੁਪਨਿਆਂ ਦਾ ਭਾਰਤ ਸਾਕਾਰ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕਾਲਜ ਦੀ ਵਿਦਿਆਰਥਣ ਗੁਰਸ਼ਰਨ ਕੌਰ (ਬੀ.ਏ.-2), ਜੋ ਕਿ ਖੇਲੋ ਇੰਡੀਆ ਗੁਹਾਟੀ (ਆਸਾਮ) ਦੇ ਕੁਸ਼ਤੀ (ਫ਼ਰੀ ਸਟਾਈਲ) ਮੁਕਾਬਲੇ ਵਿਚ ਬਰਾਊਂਜ਼ ਮੈਡਲ ਜਿੱਤ ਕੇ ਕਾਲਜ ਦੀ ਝੋਲੀ ਪਾਇਆ। ਕਾਲਜ ਦੀ ਇਸ ਹੋਣਹਾਰ ਵਿਦਿਆਰਥਣ ਦੇ ਕਾਲਜ ਪਹੁੰਚਣ 'ਤੇ ਪ੍ਰਿੰਸੀਪਲ ਡਾ. ਰਣਜੀਤ ਸਿੰਘ, ਪ੍ਰੋ. ਮਹਿੰਦਰਜੀਤ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਕੁਲਬੀਰ ਸਿੰਘ ਅਤੇ ਸਟਾਫ਼ ਵਲੋਂ ਸਵਾਗਤ ਕੀਤਾ ਅਤੇ ਮੁਬਾਰਕਬਾਦ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸੀ। ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਇਸ ਸ਼ੁੱਭ ਅਵਸਰ 'ਤੇ ਲੱਡੂ ਵੰਡੇ ਗਏ। ਅੰਤ ਵਿਚ ਕਾਰਕਜਾਰੀ ਪ੍ਰਿੰਸੀਪਲ (ਡਾ.) ਰਮਿੰਦਰ ਘਈ ਵਲੋਂ ਸਭਨਾ ਦਾ ਧੰਨਵਾਦ ਕੀਤਾ ਗਿਆ।
ਸਥਾਨਕ ਮਾਊਂਟ ਲਿਟਰਾ ਜ਼ੀ ਸਕੂਲ ਵਿਖੇ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਸਕੂਲ ਦੇ ਚੇਅਰਮੈਨ ਇੰਜ. ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਪੂਨਮ ਵਿਲੰਬੇ ਨੇ ਅਦਾ ਕੀਤੀ। ਇਸ ਮੌਕੇ ਰਾਸ਼ਟਰੀ ਗਾਇਨ ਪੇਸ਼ ਕੀਤਾ ਗਿਆ। ਸ੍ਰੀ ਗੁਲਾਟੀ ਨੇ ਕਿਹਾ ਕਿ 26 ਜਨਵਰੀ 1950 ਨੂੰ ਭਾਰਤ ਵਿਚ ਸੰਵਿਧਾਨ ਲਾਗੂ ਕੀਤਾ ਗਿਆ ਸੀ, ਜਿਸ ਨਾਲ ਭਾਰਤ ਇਕ ਗਣਤੰਤਰ ਰਾਜ ਦੇ ਰੂਪ ਵਿਚ ਸਥਾਪਿਤ ਹੋਇਆ। ਇਸ ਖ਼ੁਸ਼ੀ ਦੇ ਮੌਕੇ ਚਮਨ ਲਾਲ ਗੁਲ੍ਹਾਟੀ ਵਲੋਂ ਸੱਭ ਨੂੰ ਮਿਠਾਈ ਵੰਡੀ ਗਈ। ਇਸ ਮੌਕੇ ਸਮੂਹ ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।
ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਵਿਚ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਲੈਕਚਰਾਰ ਨਵਦੀਪ ਕੌਰ ਨੇ ਇਸ ਦਿਨ ਦੇ ਇਤਿਹਾਸ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਮਾਜਿਕ ਕੁਰੀਤੀਆਂ ਤੋਂ ਆਜ਼ਾਦੀ ਪਾ ਕੇ ਹੀ ਸਹੀ ਅਰਥਾਂ ਵਿਚ ਸ਼ਹੀਦਾਂ ਦੇ ਸੁਪਨਿਆਂ ਦਾ ਸਮਾਜ ਸਿਰਜ ਕੇ ਆਜ਼ਾਦੀ ਦਾ ਨਿੱਘ ਮਾਣ ਸਕਾਂਗੇ। ਪ੍ਰਿੰਸੀਪਲ ਐਸ.ਐਸ. ਬਰਾੜ ਨੇ ਤਿਰੰਗਾ ਲਹਿਰਾਇਆ ਅਤੇ ਐਨ.ਸੀ.ਸੀ. ਕੈਡਿਟਸ ਦੀ ਟੁਕੜੀ ਵਲੋਂ ਸਲਾਮੀ ਦਿੱਤੀ ਗਈ। ਪ੍ਰਿੰਸੀਪਲ ਬਰਾੜ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਡਾ ਸੱਭ ਦਾ ਫ਼ਰਜ਼ ਬਣਦਾ ਹੈ ਕਿ ਆਧੁਨਿਕ ਤਕਨਾਲੋਜੀ ਦੀ ਸੁਚੱਜੀ ਵਰਤੋਂ ਕਰਦੇ ਹੋਏ ਦੇਸ਼ ਨੂੰ ਤਰੱਕੀ ਦੀਆਂ ਰਾਹਾਂ 'ਤੇ ਤੋਰੀਏ, ਇਹੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਦੇ ਸਮੂਹ ਗਾਣ ਅਤੇ ਸਮੂਹ ਨਾਚ ਦੀ ਦਿਲਕਸ਼ ਪੇਸ਼ਕਾਰੀ ਕੀਤੀ ਗਈ। ਇਸ ਤੋਂ ਇਲਾਵਾ ਸਕੂਲ ਦੇ ਵਿਦਿਆਰਥੀਆਂ ਨੇ ਬਲਾਕ ਪੱਧਰ 'ਤੇ ਕੋਟਕਪੂਰਾ ਵਿਖੇ ਗਰੁੱਪ ਡਾਂਸ ਅਤੇ ਐਨ.ਸੀ.ਸੀ. ਕੈਡਿਟਾਂ ਨੇ ਪਰੇਡ ਵਿਚ ਭਾਗ ਲਿਆ। ਇਸ ਮੌਕੇ ਸੰਸਥਾ ਦੇ ਉਪ ਮੁਖੀ ਤੇਜਿੰਦਰ ਕੌਰ ਬਰਾੜ ਨੇ ਸਮੂਹ ਵਿਦਿਆਰਥੀ ਵਰਗ਼ ਅਤੇ ਸਟਾਫ਼ ਨੂੰ ਮੁਕਾਬਕਬਾਦ ਦਿੱਤੀ। ਸਮੁੱਚਾ ਸਮਾਗਮ ਕੋਆਰਡੀਨੇਟਰ ਬਲਵਿੰਦਰ ਗਿੱਲ, ਵੀਰਪਾਲ ਕੌਰ ਸੇਖੋਂ, ਅਲਕਾ ਬਿੰਦਲ, ਕੁਮੁਦ ਗਰਗ, ਦਪਿੰਦਰਜੀਤ ਕੌਰ ਸੰਧੂ ਸਹਾਇਕ ਰਾਜਦੀਪ ਕੌਰ, ਰਮਨਦੀਪ ਕੌਰ ਅਤੇ ਸਮੂਹ ਸਟਾਫ਼ ਦੇ ਯਤਨਾਂ ਨਾਲ ਸਫ਼ਲਤਾ ਪੂਰਵਕ ਨੇਪਰੇ ਚੜ੍ਹਿਆ।
ਐਸ.ਐਮ.ਡੀ ਵਰਲਡ ਸਕੂਲ ਅਤੇ ਐਸ.ਐਮ.ਡੀ ਗਰਲਜ਼ ਕਾਲਜ ਆਫ਼ ਐਜੂਕੇਸ਼ਨ ਕੋਟ ਸੁਖੀਆ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ 'ਸਵੇਰ ਦੀ ਸਭਾ' ਦੌਰਾਨ ਪੇਸ਼ ਕੀਤੇ ਪ੍ਰੋਗਰਾਮ ਵਿਚ ਸੰਸਥਾ ਦੇ ਚੇਅਰਮੈਨ/ਡਾਇਰੈਕਟਰ ਰਾਜ ਥਾਪਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ। ਇਸ ਉਪਰੰਤ ਵੱਖ-ਵੱਖ ਜਮਾਤਾਂ ਦੇ ਬੱਚੇ ਸਕੂਲ ਵਰਦੀ ਵਿਚ ਸਜੇ ਹੋਏ ਹੱਥਾਂ ਵਿਚ ਤਿਰੰਗੇ ਲੈ ਕੇ ਮੰਚ 'ਤੇ ਪਹੁੰਚੇ। ਬੱਚਿਆਂ ਨੇ ਇਸ ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਗੀਤ ਗਾ ਕੇ ਕੀਤੀ। ਇਸ ਉਪਰੰਤ ਜਸਪਾਲ ਕੌਰ ਅਤੇ ਉਸ ਦੇ ਸਾਥੀਆਂ ਨੇ 'ਵੰਦੇ ਮਾਤਰਮ' ਨੂੰ ਸਮੂਹਿਕ ਗੀਤ ਦੇ ਰੂਪ ਵਿਚ ਪੇਸ਼ ਕੀਤਾ। ਮੰਚ ਸੰਚਾਲਨ ਪਰਉਪਕਾਰ ਸਿੰਘ ਅਤੇ ਕਮਲਜੀਤ ਕੌਰ ਨੇ ਕੀਤਾ। ਪ੍ਰਿੰਸੀਪਲ ਮੀਨਾਕਸ਼ੀ ਕਪੂਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੇ ਇਸ ਸਮਾਰੋਹ ਵਿਚ ਬੱਚਿਆਂ ਵਲੋਂ ਕਵਿਤਾਵਾਂ, ਭਾਸ਼ਨ ਅਤੇ ਦੇਸ਼ ਭਗਤੀ ਦੇ ਗੀਤ ਪੇਸ਼ ਕੀਤੇ ਗਏ। ਇਸ ਉਪਰੰਤ ਵਿਦਿਆਰਥੀਆਂ ਦੇ ਪ੍ਰਸ਼ਨੋਤਰੀ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿਚ ਜੱਜ ਦੀ ਭੂਮਿਕਾ ਲੈਕ. ਮਨਦੀਪ ਸਿੰਘ, ਲੈਕ. ਜੈਗੁਪਾਲ ਸਿੰਘ ਅਤੇ ਲੈਕ. ਜਗਸੀਰ ਸਿੰਘ ਨੇ ਨਿਭਾਈ। ਅੰਤ ਵਿਚ ਸੰਸਥਾ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਆਪਣੇ ਭਾਸ਼ਨ ਦੌਰਾਨ ਵਿਦਿਆਰਥੀਆਂ ਨੂੰ ਆਪਣੇ ਦਿਲਾਂ ਵਿਚ ਦੇਸ਼ ਭਗਤੀ ਦੇ ਜਜਬੇ ਨੂੰ ਸਥਾਨ ਦੇਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪ੍ਰਿੰਸੀਪਲ ਨਰਿੰਦਰ ਮੱਕੜ, ਕੋ-ਆਰਡੀਨੇਟਰ ਰਜਨੀ ਸ਼ਰਮਾ, ਕੋ-ਆਰਡੀਨੇਟਰ ਅਮਨਦੀਪ ਕੌਰ, ਰੇਣੂਕਾ ਅਤੇ ਕਬੱਡੀ ਕੋਚ ਜਸਪਾਲ ਸਿੰਘ ਵੀ ਹਾਜ਼ਰ ਸਨ।
ਬਾਜਾਖਾਨਾ, (ਗਰਗ, ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਬਾਜਾਖਾਨਾ ਵਿਖੇ 71ਵਾਂ ਗਣਤੰਤਰ ਦਿਵਸ ਮਨਾਇਆ ਗਿਆ। ਝੰਡਾ ਲਹਿਰਾਉਣ ਦੀ ਰਸਮ ਪ੍ਰਿੰਸੀਪਲ ਅਜੈ ਗੁਪਤਾ, ਸਮਾਜ ਸੇਵਾ ਵਾਸਦੇਵ ਸ਼ਰਮਾ ਅਤੇ ਬਲਾਕ ਸੰਮਤੀ ਮੈਂਬਰ ਭਗਤ ਸਿੰਘ ਚਹਿਲ ਨੇ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਸ ਦਿਨ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਵੱਖ-ਵੱਖ ਕਲਾਸਾਂ ਦੇ ਵਿਦਿਆਰਥੀਆਂ ਨੇ ਗਣਤੰਤਰ ਦਿਵਸ ਸਬੰਧੀ ਪੇਸ਼ਕਾਰੀਆਂ ਕੀਤੀਆਂ। ਗਣਤੰਤਰ ਦਿਵਸ ਦੀ ਖੁਸ਼ੀ ਨੂੰ ਮੁੱਖ ਰੱਖਦਿਆਂ ਸਮੂਹ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ। ਮੰਚ ਸੰਚਾਲਨ ਬਲਕਰਨ ਸਿੰਘ ਰੋਮਾਣਾ ਨੇ ਕੀਤਾ। ਪ੍ਰੋਗਰਾਮ ਦੇ ਅਖੀਰ ਵਿਚ ਪ੍ਰਿੰਸੀਪਲ ਅਜੈ ਗੁਪਤਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਮਨਜੀਤ ਸਿੰਘ ਸਰਪੰਚ, ਲਛਮਣ ਸਿੰਘ ਸਰਪੰਚ, ਵੀਰ ਸਿੰਘ ਸਰਪੰਚ, ਕੁਲਵੀਰ ਸਿੰਘ ਢਿੱਲੋਂ ਸਾਬਕਾ ਸਰਪੰਚ, ਜਸਮੇਲ ਸਿੰਘ ਸਾਬਕਾ ਸਰਪੰਚ, ਪ੍ਰੀਤਮ ਸਿੰਘ ਖਾਲਸਾ, ਮਾ. ਮੱਘਰ ਸਿੰਘ, ਗੋਰਾ ਸਿੰਘ, ਦੇਵ ਸਿੰਘ ਪੰਚ, ਗੁਰਜੰਟ ਸਿੰਘ ਪੰਚ, ਬਿੰਦਰ ਸਿੰਘ ਚੇਅਰਮੈਨ ਆਦਿ ਤੋਂ ਇਲਾਵਾ ਸਮੂਹ ਸਕੂਲ ਸਟਾਫ਼ ਹਾਜ਼ਰ ਸੀ।
ਫ਼ਰੀਦਕੋਟ, (ਮਿੰਦਾ)-ਸਰਕਾਰੀ ਮਿਡਲ ਸਕੂਲ ਮਚਾਕੀ ਖੁਰਦ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਸਕੂਲ ਮੁਖੀ ਜਸਵਿੰਦਰ ਪਾਲ ਸਿੰਘ ਮਿੰਟੂ ਵਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਵਿਚ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਗਣਤੰਤਰ ਦਿਵਸ ਦੀ ਮਹੱਤਤਾ ਬਾਰੇ ਦੱਸਿਆ ਗਿਆ। ਵਿਦਿਆਰਥੀਆਂ ਵਲੋਂ ਪੀ.ਟੀ.ਸੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਮਾਗਮ ਦੀ ਸਮਾਪਤੀ ਉਪਰੰਤ ਵਿਦਿਆਰਥੀਆਂ ਨੂੰ ਲੱਡੂ ਵੰਡੇ ਗਏ। ਇਸ ਮੌਕੇ ਗੋਗਾ ਰਾਣੀ, ਆਸ਼ੂ ਸ਼ਾਰਧਾ, ਰਾਮ ਸਰੂਪ, ਆਸ਼ਾ ਰਾਣੀ ਅਤੇ ਧਵਿੰਦਰ ਸਿੰਘ ਹਾਜ਼ਰ ਸਨ।
ਫ਼ਰੀਦਕੋਟ, (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਹਾਈ ਸਕੂਲ ਪਿੱਪਲੀ ਨਵੀਂ ਵਿਖੇ ਗਣਤੰਤਰ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਮਹਿੰਦਰਜੀਤ ਸਿੰਘ ਸਰਪੰਚ ਸ਼ਾਮਿਲ ਹੋਏ, ਪ੍ਰਧਾਨਗੀ ਕੁਲਬੀਰ ਸਿੰਘ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ, ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਪੰਚਾਇਤ ਮੈਂਬਰ ਨੇ ਕੀਤੀ। ਤਿਰੰਗਾ ਲਹਿਰਾਉਣ ਦੀ ਰਸਮ ਸਰਪੰਚ ਮਹਿੰਦਰਜੀਤ ਸਿੰਘ ਨੇ ਅਦਾ ਕੀਤੀ। ਨਵਦੀਪ ਸਿੰਘ ਨੇ ਸਾਰੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ। ਸਕੂਲ ਮੁਖੀ ਰਵਿੰਦਰ ਕੌਰ ਨੇ ਗਣਤੰਤਰ ਦਿਵਸ ਦੇ ਸਬੰਧ ਵਿਚ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਦਿਨ ਦੀ ਮਹੱਤਤਾ ਤੋਂ ਬੱਚਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਆਉਣ ਵਾਲੇ ਸਮੇਂ ਵਿਚ ਸਕੂਲ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਆਉਣ ਦੇਣਗੇ ਅਤੇ ਉਨ੍ਹਾਂ ਦੀਆ ਉਮੀਦਾਂ 'ਤੇ ਖਰਾ ਉਤਰਣਗੇ। ਮੰਚ ਸੰਚਾਲਨ ਪ੍ਰਿਤਪਾਲ ਕੌਰ ਨੇ ਕੀਤਾ। ਇਸ ਮੌਕੇ ਪ੍ਰਿਤਪਾਲ ਸਿੰਘ, ਆਸ਼ੂਬਾਲਾ, ਮਾਧਵ ਮੁਰਾਰੀ, ਪਿੰਟੂ ਕੁਮਾਰ, ਰਮਨਦੀਪ ਕੌਰ, ਰਿੱਤੂ ਮਿੱਤਲ ਸਮੂਹ ਸਟਾਫ਼ ਅਤੇ ਸਿੰਕਦਰ ਸਿੰਘ, ਚਮਕੌਰ ਸਿੰਘ, ਹਰਪ੍ਰੀਤ ਸਿੰਘ, ਗੁਰਸੇਵਕ ਸਿੰਘ, ਖ਼ੁਸ਼ਵਿੰਦਰ ਸਿੰਘ ਭੁੱਲਰ, ਗੁਰਮੀਤ ਸਿੰਘ ਗੀਤਾ, ਜੱਸਾ ਮਾੜੀਵਾਲਾ, ਜਸਪ੍ਰੀਤ ਸਿੰਘ ਬਰਾੜ, ਜਸਪਾਲ ਸਿੰਘ ਆਦਿ ਹਾਜ਼ਰ ਸਨ।
ਬਾਜਾਖਾਨਾ, (ਗਰਗ, ਗਿੱਲ)-ਸੈਲਫ਼ ਮੇਡ ਸਮਾਰਟ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਿਖੇ ਗਣਤੰਤਰ ਦਿਵਸ ਨੂੰ ਸਮਰਪਿਤ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਸਿੰਘ ਬਰਾੜ ਨੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਕਿਹਾ ਕਿ ਜੋ ਸਾਡੇ ਅਧਿਕਾਰ ਅਤੇ ਕਰਤੱਵ ਹਨ ਉਹ ਸਵਿਧਾਨ ਦੇ ਨਿਰਮਾਤਾ ਡਾ. ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਦੀ ਅਣਥੱਕ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਇਸ ਮੌਕੇ ਦਸਮੇਸ਼ ਆਦਰਸ਼ ਸਕੂਲ ਮੱਲਾ ਅਤੇ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਵਲੋਂ ਸਾਂਝੇ ਤੌਰ 'ਤੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਵਿੱਦਿਅਕ, ਖੇਡਾਂ, ਸਹਿਪਾਠੀ ਕਿਰਿਆਵਾਂ, ਅਨੁਸ਼ਾਸਨ, ਹਾਜ਼ਰੀਆਂ ਵਿਚ ਵਧੀਆ ਕਾਰਗੁਜ਼ਾਰੀ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਦੋਹਾਂ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ, ਮੰਚ ਸੰਚਾਲਨ ਲੈਕ. ਗੁਰਨਾਮ ਸਿੰਘ ਨੇ ਕੀਤਾ। ਅੰਤ ਵਿਚ ਪ੍ਰਿੰਸੀਪਲ ਪਰਮਿੰਦਰ ਸਿੰਘ ਬਰਾੜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ।
ਫ਼ਰੀਦਕੋਟ, (ਗੋਂਦਾਰਾ)- ਸਥਾਨਕ ਦਿੱਲੀ ਇੰਟਰਨੈਸ਼ਨਲ ਸਕੂਲ 'ਚ ਗਣਤੰਤਰ ਦਿਵਸ ਮੌਕੇ ਸਮਾਗਮ ਦੀ ਸ਼ੁਰੂਆਤ ਕੌਮੀ ਝੰਡਾ ਲਹਿਰਾ ਕੇ ਕੀਤੀ ਗਈ। ਸਕੂਲ ਦੇ ਜੂਨੀਅਰ ਵਿੰਗ 'ਚ ਕਰਵਾਏ ਗਏ ਰੰਗਾਰੰਗ ਪ੍ਰੋਗਰਾਮ ਦੌਰਾਨ ਸਕੂਲ ਦੇ ਨੰਨ੍ਹੇ ਬੱਚਿਆਂ ਵਲੋਂ ਦੇਸ਼ ਭਗਤੀ 'ਤੇ ਆਧਾਰਿਤ ਕਵਿਤਾਵਾਂ, ਗੀਤ ਸਕਿੱਟ ਪੇਸ਼ ਕੀਤੇ ਗਏ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਆਸ਼ੀਸ਼ ਤੋਲਾ, ਡਾਇਰੈਕਟਰ ਅਨੁਪਮਾ ਤੋਲਾ, ਪ੍ਰਿੰਸੀਪਲ ਅਰਸ਼ਦੀਪ ਕੌਰ, ਅਨੁਜ ਤੋਲਾ, ਅਮਿਤ ਤੋਲਾ, ਸਕੂਲ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਪਾਣੀ ਦਾ ਕੁਨੈਕਸ਼ਨ ਕੱਟਣ ਗਏ ਅਧਿਕਾਰੀਆਂ ਨੂੰ ਲੋਕਾਂ ਨੇ ਘੇਰਿਆ

ਫ਼ਰੀਦਕੋਟ, 27 ਜਨਵਰੀ (ਸਰਬਜੀਤ ਸਿੰਘ)-ਪਾਣੀ ਦਾ ਬਿੱਲ ਨਾ ਭਰਨ ਵਾਲੇ ਖਪਤਕਾਰਾਂ 'ਤੇ ਜਲ ਸਪਲਾਈ ਵਿਭਾਗ ਵਲੋਂ ਸ਼ਿਕੰਜਾ ਕੱਸਿਆ ਜਾ ਰਿਹਾ ਹੈ | ਜਿਨ੍ਹਾਂ ਖਪਤਕਾਰਾਂ ਵਲੋਂ ਕਈ-ਕਈ ਮਹੀਨੇ ਬੀਤ ਜਾਣ 'ਤੇ ਵੀ ਪਾਣੀ ਦਾ ਬਿੱਲ ਅਦਾ ਨਹੀਂ ਕੀਤਾ ਜਾ ਰਿਹਾ, ਦੇ ਪਾਣੀ ਦੇ ...

ਪੂਰੀ ਖ਼ਬਰ »

ਅਕਾਲੀ ਦਲ ਦੇ ਜ਼ਿਲ੍ਹਾ ਪੱਧਰੀ ਧਰਨੇ ਸਿਰਫ ਡਰਾਮੇਬਾਜ਼ੀ-ਜਥੇਦਾਰ ਨੰਗਲ, ਔਲਖ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ, ਜਨਰਲ ਸਕੱਤਰ ਅਤੇ ਸਾਬਕਾ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਮੱਖਣ ਸਿੰਘ ਨੰਗਲ ਅਤੇ ਮਾਰਕੀਟ ਕਮੇਟੀ ਜੈਤੋ ਦੇ ਸਾਬਕਾ ਚੇਅਰਮੈਨ ਰਣਜੀਤ ਸਿੰਘ ਔਲਖ ਦਬੜ੍ਹੀਖਾਨਾ ਨੇ ਇੱਥੇ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੀ ਫ਼ਰੀਦਕੋਟ ਬਰਾਂਚ ਆਈਲੈਟਸ ਦੇ ਨਤੀਜਿਆਂ 'ਚੋਂ ਮੋਹਰੀ-ਡੱਲਾ

ਫ਼ਰੀਦਕੋਟ, 27 ਜਨਵਰੀ (ਪੁਰਬਾ)-ਮੈਕਰੋ ਗਲੋਬਲ ਮੋਗਾ ਦੀ ਫ਼ਰੀਦਕੋਟ ਬਰਾਂਚ ਆਪਣੀਆਂ ਆਈਲੈਟਸ ਅਤੇ ਵੀਜ਼ਾ ਸੇਵਾਵਾਂ ਨਾਲ ਪੰਜਾਬ ਦੀ ਵਧੀਆ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਵਿਚ ਆਈਲੈਟਸ ਦੀ ਤਿਆਰੀ ਆਧੁਨਿਕ ਤਰੀਕੇ ਨਾਲ ਕਰਵਾਈ ਜਾਂਦੀ ਹੈ, ਕਮਜ਼ੋਰ ...

ਪੂਰੀ ਖ਼ਬਰ »

ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਕੋਟਕਪੂਰਾ, 27 ਜਨਵਰੀ (ਮੇਘਰਾਜ)-ਬੀਤੀ ਰਾਤ ਖੇਤ 'ਚੋਂ ਗਊਆਂ ਬਾਹਰ ਕੱਢ ਰਹੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੇੜਲੇ ਪਿੰਡ ਬਾਹਮਣਵਾਲਾ ਦੇ ਸਾਬਕਾ ਪੰਚ ਹਰਵਿੰਦਰ ਸ਼ਰਮਾ ਦੇ ਪਿਤਾ ਕਾਹਨ ਚੰਦ (72) ਆਪਣੇ ਖੇਤ ...

ਪੂਰੀ ਖ਼ਬਰ »

ਸਰਕਾਰੀ ਦਫ਼ਤਰਾਂ 'ਚ ਡਾ. ਅੰਬੇਡਕਰ ਦੀ ਤਸਵੀਰ ਲਗਾਉਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ 'ਤੇ ਬੈਠੇ ਆਰ.ਟੀ.ਆਈ. ਕਾਰਕੁੰਨ ਡਾਲ ਚੰਦ ਪੰਵਾਰ

ਜੈਤੋ, 27 ਜਨਵਰੀ (ਭੋਲਾ ਸ਼ਰਮਾ)-ਜੈਤੋ ਖੇਡ ਸਟੇਡੀਅਮ ਵਿਖੇ ਇਕ ਪਾਸੇ ਪੂਰਾ ਪ੍ਰਸ਼ਾਸਨ ਗਣਤੰਤਰ ਦਿਵਸ ਮਨ੍ਹਾ ਰਿਹਾ ਸੀ, ਦੂਜੇ ਪਾਸੇ ਜੈਤੋ ਦੇ ਆਰ.ਟੀ.ਆਈ. ਕਾਰਕੁੰਨ ਤੇ ਸਮਾਜ ਸੇਵੀ ਡਾਲ ਚੰਦ ਪੰਵਾਰ ਡਾ. ਭੀਮ ਰਾਓ ਅੰਬੇਡਕਰ ਦੀ ਤਸਵੀਰ ਸਰਕਾਰੀ ਦਫ਼ਤਰਾਂ 'ਚ ਲਗਾਉਣ ...

ਪੂਰੀ ਖ਼ਬਰ »

ਵਿਸ਼ੇਸ਼ ਜਾਂਚ ਟੀਮ ਨੇ 12 ਕਿਲੋ ਲਿਫ਼ਾਫ਼ੇ ਕੀਤੇ ਜ਼ਬਤ

ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਚਾਈਨਾ ਡੋਰ ਅਤੇ ਪਾਬੰਦੀਸ਼ੁਦਾ ਪਲਾਸਟਿਕ ਦੇ ਲਿਫ਼ਾਫ਼ੇ ਬੰਦ ਕਰਵਾਉਣ ਲਈ ਸਥਾਨਕ ਐਸ.ਡੀ.ਐਮ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਗਠਿਤ ਕੀਤੀ ਗਈ ਇਕ ਵਿਸ਼ੇਸ਼ ਜਾਂਚ ਟੀਮ ਵਲੋਂ ਸ਼ਹਿਰ ਦੀਆਂ ਤਿੰਨ ਦੁਕਾਨਾਂ 'ਤੇ ਚੈਕਿੰਗ ...

ਪੂਰੀ ਖ਼ਬਰ »

ਰੋਜ਼ਗਾਰ ਦੀ ਤਲਾਸ਼ 'ਚ ਮਲੇਸ਼ੀਆ ਗਈ ਪਰਮਜੀਤ ਕੌਰ ਦੀ ਲਾਸ਼ ਕੋਟਕਪੂਰਾ ਪੁੱਜਣ 'ਤੇ ਕੀਤਾ ਸਸਕਾਰ

ਕੋਟਕਪੂਰਾ, 27 ਜਨਵਰੀ (ਮੋਹਰ ਸਿੰਘ ਗਿੱਲ)-ਸਥਾਨਕ ਜੈਤੋ ਸੜਕ 'ਤੇ ਸਥਿਤ ਇਕ ਦਲਿਤ ਮੁਹੱਲੇ ਦੀ ਵਸਨੀਕ ਪਰਮਜੀਤ ਕੌਰ (50) ਪਤਨੀ ਸੀਰਾ ਸਿੰਘ, ਜੋ ਕਿ ਰੋਜ਼ਗਾਰ ਦੀ ਭਾਲ 'ਚ ਇਕ ਏਜੰਟ ਦੇ ਰਾਹੀਂ ਮਲੇਸ਼ੀਆ ਕੰਮ ਕਰਨ ਦੇ ਲਈ ਗਈ ਸੀ, ਦੀ ਲਾਸ਼ ਅੱਜ ਵਾਰਸਾਂ ਨੇ ਸ੍ਰੀ ਅੰਮਿ੍ਤਸਰ ...

ਪੂਰੀ ਖ਼ਬਰ »

ਹਰਜੀਤ ਸਿੰਘ ਬਰਾੜ ਯਾਦਗਾਰੀ 20ਵੇਂ ਕਬੱਡੀ ਖੇਡ ਮੇਲੇ ਦਾ ਪੋਸਟਰ ਜਾਰੀ

ਬਾਜਾਖਾਨਾ, 27 ਜਨਵਰੀ (ਜੀਵਨ ਗਰਗ)-ਵਿਸ਼ਵ ਪ੍ਰਸਿੱਧ ਕਬੱਡੀ ਖਿਡਾਰੀ ਸਵ. ਹਰਜੀਤ ਸਿੰਘ ਬਰਾੜ ਯਾਦਗਾਰੀ 20ਵਾਂ ਕਬੱਡੀ ਖੇਡ ਮੇਲਾ 1, 2 ਅਤੇ 3 ਫ਼ਰਵਰੀ ਨੂੰ ਬਾਜਾਖਾਨਾ ਦੇ ਖੇਡ ਸਟੇਡੀਅਮ 'ਚ ਕਰਵਾਇਆ ਜਾ ਰਿਹਾ ਹੈ | ਇਹ ਜਾਣਕਾਰੀ ਦਿੰਦਿਆਂ ਚੇਅਰਮੈਨ ਹਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਨੇ ਲਿਆ ਅਹਿਮ ਫ਼ੈਸਲਾ

ਫ਼ਰੀਦਕੋਟ, 27 ਜਨਵਰੀ (ਜਸਵੰਤ ਸਿੰਘ ਪੁਰਬਾ)-ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਨੇ ਇਕ ਅਹਿਮ ਫ਼ੈਸਲਾ ਲੈਂਦਿਆਂ ਮਰਗ ਦੇ ਭੋਗਾਂ 'ਤੇ ਲੋਕਾਂ ਨੂੰ ਕੇਵਲ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਲਈ ਹੀ ਭੋਜਨ ਤਿਆਰ ਕਰਨ ਦੀ ਅਪੀਲ ਕਰਦਿਆਂ ਸ਼ਹਿਰ ਦੇ ਲੋਕਾਂ ਨੂੰ ਇਸ ...

ਪੂਰੀ ਖ਼ਬਰ »

ਮੁਰਦੇ ਦਾ ਸਸਕਾਰ ਕਰਨ ਲਈ ਰੱਖੀਆਂ ਲੱਕੜਾਂ ਨਸ਼ੇੜੀਆਂ ਨੇ ਕੀਤੀਆਂ ਚੋਰੀ

ਗਿੱਦੜਬਾਹਾ, 27 ਜਨਵਰੀ (ਬਲਦੇਵ ਸਿੰਘ ਘੱਟੋਂ)-ਚਿੱਟੇ (ਹੈਰੋਇਨ) ਵਰਗੇ ਮਾਰੂ ਨਸ਼ੇ ਦੀ ਜਕੜ ਵਿਚ ਬੁਰੀ ਤਰ੍ਹਾਂ ਫਸ ਚੁੱਕੇ ਗਿੱਦੜਬਾਹਾ ਇਲਾਕੇ ਦੇ ਨੌਜਵਾਨਾਂ ਵਲੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਇਕ ਹੋਰ ਕਰਤੂਤ ਅੱਜ ਉਸ ਸਮੇਂ ਸਾਹਮਣੇ ਆਈ ਜਦ ਮੁਰਦੇ ਦਾ ...

ਪੂਰੀ ਖ਼ਬਰ »

ਡਿਪਟੀ ਸਪੀਕਰ ਨੇ ਗਣਤੰਤਰ ਦਿਵਸ ਮੌਕੇ ਸਰਕਾਰੀ ਸਮਾਰਟ ਸਕੂਲ ਦਾ ਕੀਤਾ ਉਦਘਾਟਨ

ਪੰਜਗਰਾੲੀਂ ਕਲਾਂ, 27 ਜਨਵਰੀ (ਸੁਖਮੰਦਰ ਸਿੰਘ ਬਰਾੜ)-ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਵਿਖੇ ਗਣਤੰਤਰ ਦਿਵਸ ਦੀ 71ਵੀਂ ਵਰ੍ਹੇਗੰਢ ਮੌਕੇ ਸਮਾਗਮ ਕਰਵਾਇਆ ਗਿਆ | ਸਮਾਗਮ ਦੀ ਸ਼ੁਰੂਆਤ 'ਚ ਸਕੂਲ ਦੀ ਪਿ੍ੰਸੀਪਲ ਸੁਨੀਤਾ ਆਹੂਜਾ ਵਲੋਂ ਰਾਸ਼ਟਰੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX