ਤਾਜਾ ਖ਼ਬਰਾਂ


ਪਤਨੀ ਅਤੇ ਬੇਟੇ ਸਣੇ ਅਦਾਲਤ ਨੇ ਸਮਾਜਵਾਦੀ ਪਾਰਟੀ ਦੇ ਨੇਤਾ ਆਜ਼ਮ ਖ਼ਾਨ ਨੂੰ ਭੇਜਿਆ ਜੇਲ੍ਹ
. . .  2 minutes ago
ਲਖਨਊ, 26 ਫਰਵਰੀ- ਉੱਤਰ ਪ੍ਰਦੇਸ਼ ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਆਜ਼ਮ ਖ਼ਾਨ ਨੇ ਆਪਣੀ ਪਤਨੀ ਤੰਜ਼ੀਨ ਫ਼ਾਤਿਮਾ ਅਤੇ ਬੇਟੇ ਅਬਦੁੱਲਾ ਆਜ਼ਮ ਖ਼ਾਨ ਨਾਲ ਅੱਜ ਰਾਮਪੁਰ ਦੀ ਇੱਕ ਵਿਸ਼ੇਸ਼...
ਬਜਟ ਇਜਲਾਸ : ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਨਹੀਂ ਦਿੱਤੇ ਸਮਾਰਟ ਫ਼ੋਨ- ਅਮਨ ਅਰੋੜਾ
. . .  20 minutes ago
ਬਜਟ ਇਜਲਾਸ : ਸਪੀਕਰ ਨੇ ਪੱਖਪਾਤ ਕੀਤਾ, ਸਾਨੂੰ ਕਿਹਾ ਕਿ ਅਖੀਰ 'ਚ ਬੋਲਣ ਦਿਆਂਗੇ ਪਰ ਬੋਲਣ ਨਹੀਂ ਦਿੱਤਾ- ਮਜੀਠੀਆ
. . .  21 minutes ago
ਬਜਟ ਇਜਲਾਸ : ਟੀਨੂੰ ਤੇ ਹੋਰ ਅਕਾਲੀ ਵਿਧਾਇਕਾਂ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਬਾਰੇ ਸਰਕਾਰ ਤੇ ਮੁੱਖ ਮੰਤਰੀ ਕੋਲ ਕੋਈ ਜਵਾਬ ਨਹੀਂ
. . .  22 minutes ago
ਸੰਦੌੜ ਵਿਖੇ ਕਿਸਾਨ ਆਗੂਆਂ ਨੇ ਨਾਗਰਿਕਤਾ ਕਾਨੂੰਨ ਵਿਰੁੱਧ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  28 minutes ago
ਸੰਦੌੜ, 26 ਫਰਵਰੀ (ਜਸਵੀਰ ਸਿੰਘ ਜੱਸੀ)- ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.), ਐੱਨ. ਆਰ. ਸੀ. ਅਤੇ ਐੱਨ. ਪੀ. ਆਰ. ਦੇ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਬਲਜਿੰਦਰ ਸਿੰਘ ਹਥਨ ਦੀ ਅਗਵਾਈ...
ਉੱਤਰੀ ਪੂਰਬੀ ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ ਦੇ ਅਧਿਕਾਰੀ ਦੀ ਮੌਤ 'ਤੇ ਦਿੱਲੀ ਹਾਈਕੋਰਟ ਨੇ ਜਤਾਈ ਚਿੰਤਾ
. . .  41 minutes ago
ਦਿੱਲੀ 'ਚ ਇੱਕ ਹੋਰ 1984 ਨਹੀਂ ਹੋਣ ਦੇਵਾਂਗੇ- ਹਾਈਕੋਰਟ
. . .  42 minutes ago
ਨਵੀਂ ਦਿੱਲੀ, 26 (ਜਗਤਾਰ ਸਿੰਘ)- ਦਿੱਲੀ ਹਿੰਸਾ ਮਾਮਲੇ 'ਤੇ ਅੱਜ ਸੁਣਵਾਈ ਕਰਦਿਆਂ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ 'ਚ ਇੱਕ ਹੋਰ...
ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਵੀ ਕਰਨ ਹਿੰਸਾ ਪ੍ਰਭਾਵਿਤ ਇਲਾਕਿਆਂ ਦਾ ਦੌਰਾ - ਹਾਈਕੋਰਟ
. . .  52 minutes ago
ਨਵੀਂ ਦਿੱਲੀ, 26 ਫਰਵਰੀ - ਦਿੱਲੀ ਹਿੰਸਾ ਮਾਮਲੇ 'ਤੇ ਸੁਣਵਾਈ ਕਰਦਿਆ ਦਿੱਲੀ ਹਾਈਕੋਰਟ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨੂੰ ਵੀ ਹਿੰਸਾ ਪ੍ਰਭਾਵਿਤ ਇਲਾਕਿਆਂ...
ਸੋਨੀਆ ਗਾਂਧੀ ਦਾ ਬਿਆਨ ਮੰਦਭਾਗਾ - ਜਾਵੜੇਕਰ
. . .  about 1 hour ago
ਨਵੀਂ ਦਿੱਲੀ, 26 ਫਰਵਰੀ - ਕੇਂਦਰੀ ਮੰਤਰੀ ਪ੍ਰਕਾਸ਼ ਜਾਵੜੇਕਰ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਹਿੰਸਾ ਨੂੰ ਲੈ ਕੇ ਦਿੱਤੇ ਬਿਆਨ ਨੂੰ ਮੰਦਭਾਗਾ ਦੱਸਿਆ ਹੈ। ਉਨ੍ਹਾਂ ਸੋਨੀਆ ਗਾਂਧੀ...
ਦਿੱਲੀ ਹਿੰਸਾ ਦੇ ਵਿਰੋਧ 'ਚ ਕਾਂਗਰਸ ਨੇ ਅੰਮ੍ਰਿਤਸਰ 'ਚ ਕੀਤਾ ਪ੍ਰਦਰਸ਼ਨ
. . .  about 1 hour ago
ਅੰਮ੍ਰਿਤਸਰ, 26 ਫਰਵਰੀ (ਰਾਜੇਸ਼ ਸੰਧੂ)- ਅੱਜ ਅੰਮ੍ਰਿਤਸਰ 'ਚ ਕਾਂਗਰਸ ਪਾਰਟੀ ਵਲੋਂ ਦਿੱਲੀ 'ਚ ਹੋਈ ਹਿੰਸਾ ਨੂੰ ਲੈ ਕੇ ਮੋਦੀ ਸਰਕਾਰ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪੁਤਲਾ ਸਾੜਿਆ ਗਿਆ। ਇਸ ਮੌਕੇ ਅੰਮ੍ਰਿਤਸਰ...
ਅਕਾਲੀ ਦਲ ਸੁਤੰਤਰ ਵੱਲੋਂ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਧਰਨਾ ਜਾਰੀ                             
. . .  about 1 hour ago
ਨਾਭਾ, 26 ਫਰਵਰੀ (ਕਰਮਜੀਤ ਸਿੰਘ) - ਅਕਾਲੀ ਦਲ ਸੁਤੰਤਰ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੌਲੀ ਦੀ ਅਗਵਾਈ ਹੇਠ ਨਗਰ ਕੌਂਸਲ ਦਫ਼ਤਰ ਦੇ ਬਾਹਰ ਦਿੱਤਾ ਜਾ ਰਿਹਾ ਰੋਸ ਧਰਨਾ ਅੱਜ  ਵੀ ਜਾਰੀ ਰਿਹਾ 1 ਧਰਨੇ ਵਿਚ ਬੁਲਾਰਿਆਂ ਨੇ ਪ੍ਰਸ਼ਾਸਨ ਅਤੇ ਨਗਰ ਕੌਂਸਲ...
ਦਿੱਲੀ ਹਿੰਸਾ : ਪ੍ਰਧਾਨ ਮੰਤਰੀ ਮੋਦੀ ਨੇ ਸ਼ਾਂਤੀ ਬਣਾਈ ਰੱਖਣ ਦੀ ਕੀਤੀ ਅਪੀਲ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ। ਇਸ ਸੰਬੰਧੀ ਉਨ੍ਹਾਂ ਨੇ ਟਵੀਟ ਕੀਤਾ ਅਤੇ ਲਿਖਿਆ, ''ਦਿੱਲੀ ਦੇ ਵੱਖ-ਵੱਖ ਹਿੱਸਿਆਂ 'ਚ...
ਦਿੱਲੀ ਦੇ ਚਾਂਦ ਬਾਗ ਇਲਾਕੇ 'ਚ ਮਿਲੀ ਖ਼ੁਫ਼ੀਆ ਬਿਊਰੋ ਦੇ ਅਫ਼ਸਰ ਦੀ ਲਾਸ਼
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ ਦੇ ਉੱਤਰੀ-ਪੂਰਬੀ ਜ਼ਿਲ੍ਹੇ ਦੇ ਚਾਂਦ ਬਾਗ ਇਲਾਕੇ 'ਚ ਖ਼ੁਫ਼ੀਆ ਬਿਊਰੋ (ਆਈ. ਬੀ.) ਦੇ ਅਫ਼ਸਰ ਅੰਕਿਤ ਸ਼ਰਮਾ ਦੀ ਲਾਸ਼ ਮਿਲੀ ਹੈ। ਹਾਲਾਂਕਿ ਇਸ ਲਾਸ਼...
ਦਿੱਲੀ ਹਿੰਸਾ ਲਈ ਗ੍ਰਹਿ ਮੰਤਰੀ ਜ਼ਿੰਮੇਵਾਰ, ਅਸਤੀਫ਼ਾ ਦੇਣ- ਸੋਨੀਆ ਗਾਂਧੀ
. . .  about 1 hour ago
ਨਵੀਂ ਦਿੱਲੀ, 26 ਫਰਵਰੀ- ਦਿੱਲੀ 'ਚ ਭੜਕੀ ਹਿੰਸਾ 'ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ 'ਤੇ ਨਿਸ਼ਾਨਾ ਸਾਧਦਿਆਂ ਇਸ ਦੇ ਲਈ ਭਾਜਪਾ ਨੇਤਾਵਾਂ...
ਲੁਟੇਰਿਆਂ ਨੇ ਘਰ 'ਚ ਦਾਖ਼ਲ ਹੋ ਕੇ ਪਰਿਵਾਰ 'ਤੇ ਕੀਤਾ ਹਮਲਾ, ਤਿੰਨ ਮੈਂਬਰ ਜ਼ਖ਼ਮੀ
. . .  about 1 hour ago
ਸ੍ਰੀ ਮੁਕਤਸਰ ਸਾਹਿਬ/ਗਿੱਦੜਬਾਹਾ, 26 ਫਰਵਰੀ (ਰਣਜੀਤ ਸਿੰਘ ਢਿੱਲੋਂ, ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਗਿੱਦੜਬਾਹਾ ਦੇ ਨੇੜਲੇ ਪਿੰਡ ਹੁਸਨਰ 'ਚ ਬੇਖ਼ੌਫ਼ ਲੁਟੇਰਿਆਂ ਵਲੋਂ ਇਕ ਪਰਿਵਾਰ 'ਤੇ ਹਮਲਾ ਕਰ ਦਿੱਤਾ ਗਿਆ। ਲੁਟੇਰਿਆਂ...
ਮਹਿਬੂਬਾ ਨੂੰ ਹਿਰਾਸਤ 'ਚ ਰੱਖਣ 'ਤੇ ਸੁਪਰੀਮ ਕੋਰਟ ਨੇ ਜੰਮੂ-ਕਸ਼ਮੀਰ ਪ੍ਰਸ਼ਾਸਨ ਤੋਂ ਮੰਗਿਆ ਜਵਾਬ
. . .  about 2 hours ago
ਦਵਾਈਆਂ ਦੇ ਮਾਮਲੇ 'ਚ ਕੈਬਨਿਟ ਮੰਤਰੀ ਬਲਬੀਰ ਸਿੱਧੂ ਵਲੋਂ ਸਫ਼ਾਈ
. . .  about 2 hours ago
ਨਦੀ 'ਚ ਡਿੱਗੀ ਬਰਾਤੀਆਂ ਨਾਲ ਭਰੀ ਬੱਸ, 24 ਲੋਕਾਂ ਦੀ ਮੌਤ
. . .  about 2 hours ago
ਸਾਲਾਨਾ ਪ੍ਰੀਖਿਆਵਾਂ 'ਚ ਨਕਲ ਰੋਕਣ ਸੰਬੰਧੀ ਐੱਸ. ਸੀ. ਈ. ਆਰ. ਟੀ. ਵਲੋਂ ਸਕੂਲ ਮੁਖੀਆਂ ਨਾਲ ਕੀਤੀ ਜਾਵੇਗੀ ਬੈਠਕ
. . .  about 2 hours ago
ਸੁਪਰੀਮ ਕੋਰਟ 'ਚ ਸ਼ਾਹੀਨ ਬਾਗ ਮਾਮਲੇ 'ਤੇ ਸੁਣਵਾਈ 23 ਮਾਰਚ ਤੱਕ ਲਈ ਟਲੀ
. . .  about 3 hours ago
ਪੰਜਾਬ 'ਚ ਖੁੱਲ੍ਹ ਕੇ ਸ਼ਰਾਬ ਸਮਗਲਿੰਗ ਹੋ ਰਹੀ ਹੈ, ਸਪਲਾਈ ਵਧੇਰੇ ਅਰੁਣਾਚਲ ਪ੍ਰਦੇਸ਼ ਲਈ- ਅਮਨ ਅਰੋੜਾ
. . .  about 3 hours ago
ਬਜਟ ਇਜਲਾਸ : ਆਸ਼ੂ ਦੇ ਮਾਮਲੇ 'ਤੇ ਅਸੀਂ ਹਾਈਕੋਰਟ ਜਾਵਾਂਗੇ, ਜਦੋਂ ਤੱਕ ਇਨਸਾਫ਼ ਨਹੀਂ ਮਿਲਦਾ ਅਸੀਂ ਪਿੱਛੇ ਨਹੀਂ ਹਟਾਂਗੇ- ਹਰਪਾਲ ਚੀਮਾ
. . .  about 3 hours ago
ਜਲੰਧਰ 'ਚ ਪੰਜਾਬੀ ਜਾਗ੍ਰਿਤੀ ਮਾਰਚ ਜ਼ੋਰਾਂ-ਸ਼ੋਰਾਂ ਨਾਲ ਸ਼ੁਰੂ
. . .  about 3 hours ago
ਬਜਟ ਇਜਲਾਸ : ਸ਼ਰਾਬ ਕਾਰਪੋਰੇਸ਼ਨ ਦੇ ਪ੍ਰਾਈਵੇਟ ਮੈਂਬਰ ਬਿੱਲ ਨੂੰ ਰੱਦ ਕਰਨ ਵਿਰੁੱਧ 'ਆਪ' ਵਲੋਂ ਸਦਨ 'ਚ ਵਾਕ ਆਊਟ
. . .  about 3 hours ago
ਬਜਟ ਇਜਲਾਸ : ਵਿਰੋਧੀ ਧਿਰਾਂ ਨੇ ਫਿਰ ਕੈਪਟਨ ਸਰਕਾਰ ਖ਼ਿਲਾਫ਼ ਕੀਤਾ ਵਿਖਾਵਾ
. . .  about 3 hours ago
ਬਜਟ ਇਜਲਾਸ : ਜਿਸ ਤਰ੍ਹਾਂ ਅਕਾਲੀ ਰਾਜ 'ਚ ਮਾਫ਼ੀਆ ਰਾਜ ਸੀ, ਓਹੀ ਮਾਫ਼ੀਆ ਰਾਜ ਹੁਣ ਵੀ ਹੈ- ਚੀਮਾ
. . .  about 3 hours ago
ਬਜਟ ਇਜਲਾਸ : ਸਪੀਕਰ ਸਾਹਬ ਮੈਨੂੰ ਅਜੇ ਤੱਕ ਸਵਾਲ ਦਾ ਜਵਾਬ ਨਹੀਂ ਆਇਆ- ਵਿਧਾਇਕ ਨਾਭਾ
. . .  about 3 hours ago
ਮਜੀਠੀਆ ਵਲੋਂ ਨਸ਼ਾ ਛੁਡਾਊ ਕੇਂਦਰਾਂ 'ਚ ਦਵਾਈਆਂ ਦਾ ਘਪਲਾ ਕਰਨ 'ਤੇ ਬਲਬੀਰ ਸਿੱਧੂ ਨੂੰ ਬਰਖ਼ਾਸਤ ਕਰਨ ਦੀ ਮੰਗ
. . .  about 3 hours ago
ਬਜਟ ਇਜਲਾਸ : ਅਕਾਲੀ-ਭਾਜਪਾ ਵਿਧਾਇਕਾਂ ਨੇ ਸਦਨ 'ਚੋਂ ਕੀਤਾ ਵਾਕ ਆਊਟ
. . .  about 4 hours ago
ਦਿੱਲੀ ਹਿੰਸਾ 'ਤੇ ਬੋਲੇ ਕੇਜਰੀਵਾਲ- ਪੁਲਿਸ ਸ਼ਾਂਤੀ ਬਹਾਲੀ 'ਚ ਅਸਫਲ, ਫੌਜ ਨੂੰ ਬੁਲਾਉਣ ਦੀ ਲੋੜ
. . .  about 4 hours ago
ਪੁਲਵਾਮਾ 'ਚ ਅੱਤਵਾਦੀ ਫੰਡਿੰਗ ਮਾਮਲੇ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 4 hours ago
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ
. . .  about 5 hours ago
ਸੀ. ਸੀ. ਐੱਸ. ਦੀ ਬੈਠਕ ਅੱਜ, ਐੱਨ. ਐੱਸ. ਏ. ਡੋਭਾਲ ਵੀ ਲੈਣਗੇ ਹਿੱਸਾ
. . .  about 5 hours ago
ਦਿੱਲੀ ਹਿੰਸਾ 'ਚ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 18
. . .  about 5 hours ago
ਕਾਰ ਤੇ ਬੱਸ ਦੀ ਟੱਕਰ 'ਚ 5 ਮੌਤਾਂ
. . .  about 6 hours ago
ਦਿੱਲੀ ਹਿੰਸਾ 'ਚ ਮਰਨ ਵਾਲਿਆ ਦੀ ਗਿਣਤੀ ਹੋਈ 17
. . .  about 6 hours ago
ਦਿੱਲੀ ਹਿੰਸਾ 'ਤੇ ਹਾਈਕੋਰਟ 'ਚ ਅੱਧੀ ਰਾਤ ਨੂੰ ਹੋਈ ਸੁਣਵਾਈ
. . .  about 6 hours ago
ਦੱਖਣੀ ਕੋਰੀਆ 'ਚ ਅਮਰੀਕੀ ਫ਼ੌਜ ਨੇ ਕੋਰੋਨਾ ਵਾਈਰਸ ਦੇ ਪਹਿਲੇ ਕੇਸ ਦੀ ਕੀਤੀ ਪੁਸ਼ਟੀ
. . .  about 7 hours ago
ਬੈਂਗਲੁਰੂ 'ਚ ਅੱਜ ਸ਼ੁਰੂ ਹੋਵੇਗਾ ਅੰਤਰਰਾਸ਼ਟਰੀ ਫ਼ਿਲਮ ਫ਼ੈਸਟੀਵਲ
. . .  about 7 hours ago
ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਹਟਾਉਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 7 hours ago
ਖੋਲੇ ਗਏ ਦਿੱਲੀ ਮੈਟਰੋ ਸਟੇਸ਼ਨਾਂ ਦੇ ਸਾਰੇ ਗੇਟ
. . .  about 7 hours ago
ਅੱਜ ਦਾ ਵਿਚਾਰ
. . .  about 7 hours ago
ਅਣਪਛਾਤੇ ਵਾਹਨ ਦੀ ਲਪੇਟ ਚ ਆ ਕੇ ਨੌਜਵਾਨ ਦੀ ਮੌਤ
. . .  1 day ago
ਰਾਸ਼ਟਰਪਤੀ ਭਵਨ ਪੁੱਜੇ ਟਰੰਪ
. . .  1 day ago
ਗ੍ਰਹਿ ਮੰਤਰੀ ਨੇ ਰਤਨ ਲਾਲ ਦੇ ਪਰਿਵਾਰ ਨੂੰ ਲਿਖਿਆ ਪੱਤਰ, ਪ੍ਰਗਟਾਇਆ ਦੁੱਖ
. . .  1 day ago
ਦਿੱਲੀ 'ਚ ਹਾਲਾਤ ਕਾਬੂ ਹੇਠ - ਦਿੱਲੀ ਪੁਲਿਸ
. . .  1 day ago
ਦਿੱਲੀ ਹਿੰਸਾ : ਮ੍ਰਿਤਕਾਂ ਦੀ ਗਿਣਤੀ ਵੱਧ ਕੇ 10 ਹੋਈ , 3 ਪੱਤਰਕਾਰਾਂ 'ਤੇ ਵੀ ਹੋਏ ਹਮਲੇ
. . .  1 day ago
ਧਾਰਮਿਕ ਆਜ਼ਾਦੀ 'ਤੇ ਹੋਈ ਗੱਲ - ਟਰੰਪ
. . .  1 day ago
ਬੰਗਾ 'ਚ ਪੁਲਸ ਨੇ ਪੰਜ ਸ਼ੱਕੀ ਹਿਰਾਸਤ 'ਚ ਲਏ
. . .  1 day ago
ਪ੍ਰਧਾਨ ਮੰਤਰੀ ਮੋਦੀ ਨਾਲ ਚੰਗੇ ਰਿਸ਼ਤੇ - ਟਰੰਪ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 15 ਮਾਘ ਸੰਮਤ 551
ਿਵਚਾਰ ਪ੍ਰਵਾਹ: ਜੇ ਸਮਾਂ ਰਹਿੰਦਿਆਂ ਕਿਸੇ ਸਮੱਸਿਆ ਦਾ ਹੱਲ ਨਾ ਕੱਢਿਆ ਜਾਵੇ ਤਾਂ ਉਹ ਹੋਰ ਵੀ ਭਿਆਨਕ ਹੋ ਜਾਂਦੀ ਹੈ। -ਨੀਤੀ ਵਚਨ

ਸਾਡੇ ਪਿੰਡ ਸਾਡੇ ਖੇਤ

ਪਸ਼ੂ ਪਾਲਕਾਂ ਲਈ ਵਰਦਾਨ ਹੈ ਬਾਇਓ ਗੈਸ

ਭਾਰਤ ਨੇ ਦੁੱਧ ਉਤਪਾਦਨ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ ਅਤੇ ਇਸ ਦਾ ਸਾਲਾਨਾ ਦੁੱਧ ਉਤਪਾਦਨ ਲਗਭਗ 16.5 ਕਰੋੜ ਟਨ ਹੈ। ਇਹ ਉਤਪਾਦਨ ਪਸ਼ੂਆਂ ਦੀ ਇਕ ਵੱਡੀ ਆਬਾਦੀ ਤੋਂ ਆਉਂਦਾ ਹੈ, ਜਿਸ ਵਿਚ ਲਗਭਗ 19 ਕਰੋੜ ਗਾਵਾਂ, 10.87 ਕਰੋੜ ਮੱਝਾਂ ਅਤੇ 13.5 ਕਰੋੜ ਬੱਕਰੀਆਂ ਹਨ (ਬੇਸਿਕ ਪਸ਼ੂ ਪਾਲਣ ਅਤੇ ਮੱਛੀ ਪਾਲਣ ਦੇ ਅੰਕੜੇ 2017)। ਪਸ਼ੂਆਂ ਦੀ ਇਸ ਵੱਡੀ ਆਬਾਦੀ ਦੇ ਨਾਲ, ਗੈਰ ਰਵਾਇਤੀ ਊਰਜਾ ਸਰੋਤ ਦੇ ਤੌਰ 'ਤੇ ਬਾਇਓ ਗੈਸ ਨੂੰ ਬੜੇ ਵਧੀਆ ਢੰਗ ਨਾਲ ਵਰਤਿਆ ਜਾ ਸਕਦਾ ਹੈ। ਅੱਜ ਦੁਨੀਆ ਇਕ ਬਦਲਾਅ ਦੇ ਦੌਰ ਵਿਚੋਂ ਲੰਘ ਰਹੀ ਹੈ, ਜਦੋਂ ਵਾਤਾਵਰਨ ਤਬਦੀਲੀ ਅਤੇ ਗਲੋਬਲ ਵਾਰਮਿੰਗ ਦੀ ਸਮੱਸਿਆ ਉਜਾਗਰ ਹੁੰਦੀ ਜਾ ਰਹੀ ਹੈ ਅਤੇ ਗੈਰ ਰਵਾਇਤੀ ਊਰਜਾ ਸੈਕਟਰ ਦੇ ਬੇਮਿਸਾਲ ਵਿਕਾਸ ਦੀ ਲੋੜ ਹੈ। ਵਧਦੀਆਂ ਤੇਲ ਦੀਆਂ ਕੀਮਤਾਂ ਅਤੇ ਘਟਦੇ ਕੁਦਰਤੀ ਸੋਮੇ ਸਾਨੂੰ ਗੈਰ ਰਵਾਇਤੀ ਊਰਜਾ ਸਰੋਤ ਜਿਵੇਂ ਕਿ ਬਾਇਓਗੈਸ ਵਰਤਣ ਲਈ ਪ੍ਰੇਰਿਤ ਕਰਦੇ ਹਨ। ਪਸ਼ੂਆਂ ਦੀਆਂ ਵੱਡੀ ਆਬਾਦੀ ਸਾਡੇ ਦੇਸ਼ ਵਿਚ ਬਾਇਓ ਗੈਸ ਦੀ ਵਰਤੋਂ ਦੀ ਅਥਾਹ ਸੰਭਾਵਨਾਵਾਂ ਪੈਦਾ ਕਰਦਾ ਹੈ, ਜੋ ਨਾ ਸਿਰਫ ਪਸ਼ੂ ਪਾਲਕਾਂ ਦੀ ਆਰਥਿਕਤਾ ਨੂੰ ਸੁਧਾਰਨ ਵਿਚ ਸਹਿਯੋਗ ਦੇਵੇਗਾ, ਬਲਕਿ ਵਾਤਾਵਰਨ ਨੂੰ ਵੀ ਸਾਫ਼ ਰੱਖਣ ਵਿਚ ਸਹਾਈ ਹੋਵੇਗਾ। ਡੇਅਰੀ ਫਾਰਮਿੰਗ ਲੰਬੇ ਸਮੇਂ ਤੋਂ ਭਾਰਤੀ ਪੇਂਡੂ ਘਰਾਂ ਦਾ ਮੁੱਖ ਸਹਾਇਕ ਧੰਦਾ ਹੈ ਅਤੇ ਬਾਇਓ ਗੈਸ ਦੀ ਵਰਤੋਂ ਪੇਂਡੂ ਆਰਥਿਕਤਾ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਸਸਤੀ ਊਰਜਾ ਦੇ ਸਰੋਤ ਪ੍ਰਦਾਨ ਕਰਕੇ ਪੇਂਡੂ ਅਰਥਚਾਰੇ ਦੀ ਸਹਾਇਤਾ ਕਰਨ ਲਈ ਇਕ ਸਾਧਨ ਹੋ ਸਕਦੀ ਹੈ। ਇਹ ਰਵਾਇਤੀ ਊਰਜਾ ਸਰੋਤਾਂ 'ਤੇ ਉਨ੍ਹਾਂ ਦੀ ਨਿਰਭਰਤਾ ਨੂੰ ਘਟਾ ਕੇ ਉਨ੍ਹਾਂ ਦੀ ਰੋਜ਼ੀ-ਰੋਟੀ ਦੀ ਲਾਗਤ ਨੂੰ ਘਟਾ ਸਕਦਾ ਹੈ ਅਤੇ ਇਹ ਇਕ ਨਵਿਆਉਣਯੋਗ ਊਰਜਾ ਸਰੋਤ ਬਣ ਕੇ ਵਾਤਾਵਰਨ ਦੀ ਰੱਖਿਆ ਵਿਚ ਸਹਾਇਤਾ ਕਰੇਗਾ।
ਖੇਤੀਬਾੜੀ, ਪਸ਼ੂਆਂ, ਉਦਯੋਗਿਕ ਅਤੇ ਮਿਊਂਸਪਲ ਰਹਿੰਦ-ਖੂੰਹਦ ਨੂੰ ਊਰਜਾ ਵਿਚ ਤਬਦੀਲ ਕਰਨ ਲਈ ਗ਼ੈਰ-ਰਵਾਇਤੀ ਊਰਜਾ ਦੇ ਤੌਰ 'ਤੇ ਬਾਇਓ ਗੈਸ ਸਾਹਮਣੇ ਆਈ ਹੈ। ਬਾਇਓ ਗੈਸ ਨੂੰ ਸਵੱਛਤਾ ਦੇ ਨਾਲ ਨਾਲ ਹਵਾ ਪ੍ਰਦੂਸ਼ਣ ਅਤੇ ਗ੍ਰੀਨਹਾਊਸ ਗੈਸਾਂ ਨੂੰ ਘਟਾਉਣ ਦੀਆਂ ਰਣਨੀਤੀਆਂ ਨਾਲ ਜੋੜਿਆ ਜਾ ਸਕਦਾ ਹੈ। ਬਾਇਓ ਗੈਸ ਜੈਵਿਕ ਪਦਾਰਥ ਜਿਵੇਂ ਪਸ਼ੂਆਂ ਦੇ ਗੋਬਰ, ਮੁਰਗੀਆਂ ਦੀਆਂ ਵਿੱਠਾਂ, ਸੂਰਾਂ ਦਾ ਮਲ, ਮਨੁੱਖੀ ਨਿਕਾਸ, ਫ਼ਸਲਾਂ ਦੇ ਰਹਿੰਦ-ਖੂੰਹਦ, ਨਾਸ਼ਵਾਨ ਖਾਣ ਪੀਣ ਵਾਲੇ ਪਦਾਰਥਾਂ ਅਤੇ ਰਸੋਈ ਦੇ ਰਹਿੰਦ-ਖੂੰਹਦ ਆਦਿ ਦੇ ਅਨੈਰੋਬਿਕ ਪਾਚਨ ਦੁਆਰਾ ਪ੍ਰਾਪਤ ਕੀਤੀ ਜਾਂਦੀ ਹੈ। ਆਮ ਤੌਰ 'ਤੇ ਇਕ ਗਾਂ / ਮੱਝ 15-20 ਕਿਲੋ ਗੋਬਰ ਕਰਦੀ ਹੈ ਅਤੇ ਇਕ ਕਿਲੋ ਪਸ਼ੂ ਗੋਬਰ ਤਕਰੀਬਨ 0.04 ਘਣ ਮੀਟਰ ਬਾਇਓ ਗੈਸ ਪੈਦਾ ਕਰਦਾ ਹੈ। ਦੂਜੇ ਸ਼ਬਦਾਂ ਵਿਚ ਇਕ ਘਣ ਮੀਟਰ ਬਾਇਓ ਗੈਸ ਦੇ ਉਤਪਾਦਨ ਲਈ ਲਗਭਗ 25 ਕਿਲੋ ਪਸ਼ੂ ਗੋਬਰ ਦੀ ਜ਼ਰੂਰਤ ਹੈ। ਬਾਇਓ ਗੈਸ ਦੇ 25 ਘਣ ਮੀਟਰ ਤੋਂ ਲਗਭਗ 3 ਕਿਲੋਵਾਟ ਬਿਜਲੀ ਪੈਦਾ ਕੀਤੀ ਜਾ ਸਕਦੀ ਹੈ। ਬਾਇਓ ਗੈਸ ਪਲਾਂਟ, ਮੁਰਗੀਆਂ ਦੀਆਂ ਵਿੱਠਾਂ ਨਾਲ ਵੀ ਚਲਾਇਆ ਜਾ ਸਕਦਾ ਹੈ ਅਤੇ ਤਕਰੀਬਨ 250-300 ਪੰਛੀਆਂ ਦੀਆਂ ਵਿੱਠਾਂ ਇਕ ਘਣ ਮੀਟਰ ਸਮਰੱਥਾ ਵਾਲੇ ਬਾਇਓ ਗੈਸ ਪਲਾਂਟ ਨੂੰ ਚਲਾਉਣ ਲਈ ਕਾਫ਼ੀ ਹਨ। ਇਸ ਪਲਾਂਟ ਤੋਂ ਗੈਸ ਦਾ ਉਤਪਾਦਨ ਪਸ਼ੂਆਂ ਦੇ ਗੋਬਰ ਨਾਲੋਂ 6 ਗੁਣਾ ਵੱਧ ਹੋਵੇਗਾ। ਬਾਇਓ ਗੈਸ ਪਲਾਂਟ ਦੀਆਂ ਵੱਖ-ਵੱਖ ਕਿਸਮਾਂ ਦੀ ਸਮਰੱਥਾ, ਵੱਖੋ-ਵੱਖਰੇ ਜਾਨਵਰਾਂ ਤੋਂ ਗੋਬਰ ਦੀ ਜ਼ਰੂਰਤ ਅਤੇ ਕਿੰਨੇ ਵਿਅਕਤੀਆਂ ਦੇ ਖਾਣਾ ਪਕਾਉਣ ਲਈ ਢੁਕਵੀਂ ਹੋਵੇਗੀ।
ਜੈਵਿਕ ਰਹਿੰਦ-ਖੂੰਹਦ ਦੇ ਸੜਨ ਦੇ ਨਤੀਜੇ ਵਜੋਂ ਮਿਥੇਨ (55-65%), ਕਾਰਬਨ ਡਾਈਆਕਸਾਈਡ (30-40%), ਹਾਈਡਰੋਜਨ (1-5%), ਨਾਈਟ੍ਰੋਜਨ (1%), ਹਾਈਡ੍ਰੋਜਨ ਸਲਫਾਈਡ (0.1%) ਅਤੇ ਪਾਣੀ ਦੀ ਭਾਫ਼ (0.1%) ਪੈਦਾ ਹੁੰਦੀ ਹੈ। ਬਾਇਓ ਗੈਸ ਦਾ ਕੈਲੋਰੀਫਿਕ ਮੁੱਲ ਲਗਪਗ 5000 ਕਿਲੋ ਕੈਲੋਰੀ ਪ੍ਰਤੀ ਘਣ ਮੀਟਰ ਹੁੰਦਾ ਹੈ, ਜੋ ਕਿ ਆਮ ਵਰਤੋਂ ਵਿਚ ਆਉਣ ਵਾਲੀ ਲੱਕੜ ਦੇ ਬਾਲਣ ਜਾਂ ਪਾਥੀਆਂ ਨਾਲੋਂ ਵੱਧ ਹੁੰਦਾ ਹੈ। ਇਸ ਦੀ ਥਰਮਲ ਸਮਰੱਥਾ 60 ਪ੍ਰਤੀਸ਼ਤ ਹੁੰਦੀ ਹੈ, ਜੋ ਮਿੱਟੀ ਦੇ ਤੇਲ ਜਾਂ ਘਰੇਲ਼ੂ ਗੈਸ ਦੇ ਲਗਭਗ ਬਰਾਬਰ ਹੁੰਦੀ ਹੈ। ਬਾਇਓ ਗੈਸ ਪਲਾਂਟ ਦੇ ਵੱਖ-ਵੱਖ ਹਿੱਸਿਆਂ ਤੋਂ ਬਣਦਾ ਹੈ, ਜਿਸ ਵਿਚ ਡਾਈਜੈਸਟਰ ਚੈਂਬਰ, ਗੈਸ ਸਟੋਰੇਜ ਗੁੰਬਦ, ਮਿਕਸਿੰਗ ਟੈਂਕ, ਇਨਲੈੱਟ ਪਾਈਪ, ਆਊਟਲੈੱਟ ਚੈਂਬਰ, ਗੈਸ ਆਊਟਲੈੱਟ ਪਾਈਪ, ਗੇਟ ਵਾਲਵ, ਗੈਸ ਪਾਈਪਲਾਈਨ, ਪਾਣੀ ਦਾ ਟ੍ਰੈਪ ਅਤੇ ਬਾਇਓ ਗੈਸ 'ਤੇ ਚੱਲਣ ਲਈ ਸੰਦ ਸ਼ਾਮਲ ਹਨ। ਵੱਖ-ਵੱਖ ਕਿਸਮਾਂ ਦੇ ਬਾਇਓ ਗੈਸ ਪਲਾਂਟ ਲਗਾਉਣ ਦੀ ਲਾਗਤ, ਮਾਡਲ ਅਤੇ ਸਮਰੱਥਾ 'ਤੇ ਨਿਰਭਰ ਕਰਦੀ ਹੈ।


-ਕ੍ਰਿਸ਼ੀ ਵਿਗਿਆਨ ਕੇਂਦਰ, ਫਿਰੋਜ਼ਪੁਰ।
ਮੋਬਾਈਲ : 95018-00488

ਬਾਗ਼ਬਾਨੀ ਲਈ ਢੁਕਵੀਂ ਮਸ਼ੀਨਰੀ ਦੀ ਚੋਣ

ਸਬ ਸੋਆਇਲਰ:- ਇਸ ਦੇ ਲਈ 45 ਹਾਰਸ ਪਾਵਰ ਤੋਂ ਵੱਧ ਦਾ ਟਰੈਕਟਰ ਲੋੜੀਂਦਾ ਹੈ। ਇਹ ਜ਼ਮੀਨ ਦੇ ਹੇਠਾਂ ਬਣੀ ਸਖ਼ਤ ਤਹਿ ਨੂੰ ਤੋੜਦਾ ਹੈ। ਇਹ 40 ਸੈਂਟੀਮੀਟਰ ਤੋਂ ਵੱਧ ਡੂੰਘਾਈ ਤੱਕ ਜਾਂਦਾ ਹੈ। ਇਸ ਤਰ੍ਹਾਂ ਕਰਨ ਨਾਲ ਫਲ਼ਾਂ ਅਤੇ ਸਬਜ਼ੀਆਂ ਵਿਚ ਬਾਰਿਸ਼ ਦੇ ਵਾਧੂ ਪਾਣੀ ਦੀ ਜ਼ਮੀਨ ...

ਪੂਰੀ ਖ਼ਬਰ »

ਪੰਜਾਬ 'ਚ ਹਾੜ੍ਹੀ ਦੀਆਂ ਫ਼ਸਲਾਂ ਲਈ ਵਿਸ਼ੇਸ਼ ਮੁਹਿੰਮ

ਪੰਜਾਬ ਸਰਕਾਰ ਨੇ ਕਣਕ ਦਾ ਉਤਪਾਦਨ ਤੇ ਉਤਪਾਦਕਤਾ ਵਧਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਇਸ ਮੁਹਿੰਮ ਅਨੁਸਾਰ ਅਹਿਮੀਅਤ ਕੀਮਿਆਈ ਖਾਦਾਂ ਦੀ ਯੋਗ ਵਰਤੋਂ ਅਤੇ ਕਿਸਾਨਾਂ ਨੂੰ ਸਹੀ ਉਤਪਾਦਨ ਨੀਤੀ ਅਤੇ ਤਕਨਾਲੋਜੀ ਅਪਨਾਉਣ ਸਬੰਧੀ ਸਿਖਲਾਈ ਦੇਣ ਨੂੰ ਦਿੱਤੀ ਗਈ ਹੈ। ...

ਪੂਰੀ ਖ਼ਬਰ »

ਧਰਤੀਏ ਰੰਗ ਬਿਰੰਗੀਏ

ਧਰਤੀ ਹੀ ਹਰ ਚੀਜ਼ ਦਾ ਮੂਲ ਸਰੋਤ ਹੈ। ਧਰਤੀ ਵਿਚ ਕਿੰਨਾਂ ਕੁਝ ਹੈ, ਇਹ ਜਾਨਣਾ ਹਾਲੇ ਮਨੁੱਖ ਦੀ ਸਮਝ ਤੋਂ ਬਾਹਰ ਹੈ। ਧਰਤੀ ਦੀ ਮਹਾਂਸ਼ਕਤੀ ਨੂੰ ਕਿਸੇ ਇੰਝਣ ਦੀ ਲੋੜ ਨਹੀਂ। ਧਰਤੀ ਦੇ ਵੇਗ ਨੂੰ ਕਿਸੇ ਪਰਾਂ ਦੀ ਲੋੜ ਨਹੀਂ। ਕਿੱਥੇ ਕੀ ਉੱਗਣਾ ਹੈ ਜਾਂ ਨਹੀਂ, ਇਹ ਸਿਰਫ ...

ਪੂਰੀ ਖ਼ਬਰ »

ਵਿਰਸੇ ਦੀ ਸ਼ਾਨ

ਕਿੱਥੇ ਗਏ ਉਹ ਰੰਗਲੇ ਚਰਖੇ, ਕਿੱਥੇ ਗਈਆਂ ਨੇ ਫੁਲਕਾਰੀਆਂ। ਖ਼ਬਰੇ ਕਿਹੜੇ ਰਾਹਾਂ 'ਤੇ ਵਿਰਸਾ ਗੁਆਚ ਗਿਆ, ਮੁੜ ਕਿਉਂ ਨਾ ਆਇਆ ਜੋ ਕਿੱਸਾ ਗੁਆਚ ਗਿਆ। ਬਸ ਰਹਿ ਗਈਆਂ ਯਾਦਾਂ ਉਸ ਵੇਲੇ ਦੀਆਂ ਜਦੋਂ ਕੱਤਦੀਆਂ ਨਾਰਾਂ ਜਾਗ ਰਾਤਾਂ ਸਾਰੀਆਂ। ਕਿੱਥੇ ਗਏ ਉਹ ਰੰਗਲੇ ...

ਪੂਰੀ ਖ਼ਬਰ »

ਅਜੋਕੇ ਸਮੇਂ ਦੀ ਲੋੜ ਹੈ ਕੁਦਰਤੀ ਖੇਤੀ

ਹਰੀ ਕ੍ਰਾਂਤੀ ਤੋਂ ਬਾਅਦ ਲਗਾਤਾਰ ਹੋ ਰਹੀ ਰਸਾਇਣਕ ਦਵਾਈਆਂ ਦੀ ਵਰਤੋਂ, ਖੇਤੀਬਾੜੀ ਨੂੰ ਨਿਘਾਰ ਵੱਲ ਲਿਜਾ ਰਹੀ ਹੈ। ਇਨ੍ਹਾਂ ਦਵਾਈਆਂ ਦੀ ਵਰਤੋਂ ਸਬਜ਼ੀਆਂ, ਫ਼ਲਾਂ, ਕਣਕ ਅਤੇ ਝੋਨੇ ਆਦਿ ਫ਼ਸਲਾਂ ਲਈ ਲਗਾਤਾਰ ਹੋ ਰਹੀ ਹੈ। ਇਨ੍ਹਾਂ ਦਵਾਈਆਂ ਦੀ ਲਗਾਤਾਰ ਵਰਤੋਂ ਕਾਰਨ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX