ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਆਪਣਾ ਮੂਲ ਸਰੂਪ ਗਵਾਉਂਦੀ ਜਾ ਰਹੀ ਹੈ ਫ਼ਿਰੋਜ਼ਪੁਰ ਦੀ ਬਸੰਤ

ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)- ਬਦਲਦੇ ਮੌਸਮ ਦੇ ਤਿਉਹਾਰ ਤੇ ਰੁੱਤਾਂ ਦੀ ਰਾਣੀ ਵਜੋਂ ਜਾਣੀ ਜਾਂਦੀ ਬਸੰਤ ਰੁੱਤ ਮੌਕੇ ਜਦੋਂ ਪਤਝੜ ਤੋਂ ਬਾਅਦ ਰੁੱਖਾਂ 'ਤੇ ਆਈ ਬਹਾਰ ਕਾਰਨ ਹਰ ਪਾਸੇ ਹਰਿਆਲੀ ਪੈਰ ਪਸਾਰਨ ਲੱਗਦੀ ਹੈ ਤਾਂ ਸਰੋਂ੍ਹ ਦੇ ਬੂਟਿਆਂ 'ਤੇ ਖਿੜੇ ਬਸੰਤੀ ਫੁੱਲ ਜਿੱਥੇ ਅਦਭੁਤ ਨਜ਼ਾਰਾ ਪੇਸ਼ ਕਰਦੇ ਹਨ, ਉੱਥੇ ਫੁੱਲਾਂ ਦੀ ਖ਼ੁਸ਼ਬੂ ਫ਼ਿਜ਼ਾ 'ਚ ਅਨੋਖੀ ਮਹਿਕ ਬਿਖੇਰਦੀ ਹੈ | ਹੱਡ ਚੀਰਵੀਂ ਠੰਡ ਤੋਂ ਬਾਅਦ ਮੌਸਮ ਵਿਚ ਆਈ ਤਬਦੀਲੀ ਮਨੁੱਖੀ ਵਰਤਾਰੇ ਲਈ ਸਹਿਜੇ ਹੀ ਅਨੰਦਮਈ ਮਾਹੌਲ ਸਿਰਜਦੀ ਹੈ ਤਾਂ ਰੁੱਖਾਂ, ਪਰਿੰਦਿਆਂ ਦੇ ਨਾਲ-ਨਾਲ ਮਨੁੱਖੀ ਚਿਹਰੇ ਵੀ ਖਿੜ ਉੱਠਦੇ ਹਨ | ਕਿਹਾ ਜਾਂਦਾ ਹੈ ਕਿ ਭਾਰਤ-ਪਾਕਿ ਵੰਡ ਤੋਂ ਪਹਿਲਾਂ ਲਹਿੰਦੇ ਪੰਜਾਬ ਦੇ ਲਾਹੌਰ ਦੀ ਬਸੰਤ ਤਿੱਥਾਂ ਤਿਉਹਾਰਾਂ ਵਿਚ ਖ਼ਾਸ ਮੁਕਾਮ ਰੱਖਦੀ ਸੀ, ਵੰਡ ਤੋਂ ਬਾਅਦ ਚੜ੍ਹਦੇ ਪੰਜਾਬ ਦੇ ਸਰਹੱਦੀ ਜ਼ਿਲ੍ਹੇ ਫ਼ਿਰੋਜ਼ਪੁਰ ਤੇ ਆਸ-ਪਾਸ ਆਣ ਵਸੇ 'ਲਾਹੌਰੀਆਂ' ਵਲੋਂ ਲਹਿੰਦੇ ਪੰਜਾਬ ਦੀਆਂ ਰੀਤਾਂ ਤਿਉਹਾਰਾਂ ਨੂੰ ਉਸੇ ਰੂਪ ਵਿਚ ਮਨਾਉਣਾ ਸ਼ੁਰੂ ਕਰ ਦਿੱਤਾ, ਜਿਸ ਦੇ ਫਲਸਰੂਪ ਹੋਰਾਂ ਤਿਉਹਾਰਾਂ ਦੇ ਨਾਲ ਬਸੰਤ ਦਾ ਤਿਉਹਾਰ ਲਾਹੌਰ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਵੀ ਖ਼ਾਸ ਤੌਰ 'ਤੇ ਮਨਾਇਆ ਜਾਣ ਲੱਗਾ | ਮਾਘ ਮਹੀਨੇ ਵਿਚ ਚਾਨਣੇ ਪੱਖ ਦੀ ਪੰਚਮੀ ਵਾਲੇ ਦਿਨ ਮਨਾਏ ਜਾਂਦੇ ਬਸੰਤ ਮੌਕੇ ਲੋਕ ਪੀਲੇ ਰੰਗ ਦੇ ਵਸਤਰ ਪਹਿਨਦੇ, ਸੁਆਣੀਆਂ ਘਰਾਂ ਵਿਚ ਪੀਲੇ ਪਕਵਾਨ ਪਕਾਉਂਦੀਆਂ, ਪਿੰਡਾਂ ਵਿਚ ਖੇਡ ਮੁਕਾਬਲੇ (ਕੁਸ਼ਤੀ, ਦੰਗਲ ਆਦਿ) ਕਰਵਾਏ ਜਾਂਦੇ ਤੇ ਨੌਜਵਾਨ ਲਾਹੌਰ ਦੀ ਤਰਜ਼ 'ਤੇ ਪਤੰਗਬਾਜ਼ੀ ਕਰਦੇ | ਨੀਲਾ ਅਸਮਾਨ ਰੰਗ-ਬਰੰਗੀਆਂ ਪਤੰਗਾਂ ਨਾਲ ਭਰਿਆ ਮਨਮੋਹਕ ਨਜ਼ਾਰਾ ਪੇਸ਼ ਕਰਦਾ ਤੇ ਸਾਰਾ ਦਿਨ ਕੰਨਾਂ 'ਚ ਪੈਂਦੀਆਂ 'ਆਈ ਬੋ-ਬੋ ਕਾਟਾ' ਦੀਆਂ ਦਿਲ ਨੂੰ ਛੂਹ ਲੈਣ ਵਾਲੀਆਂ ਆਵਾਜ਼ਾਂ ਇਕ ਵੱਖਰੀ ਤਰ੍ਹਾਂ ਦੀਆਂ ਤਰੰਗਾਂ ਛੇੜਦੀਆਂ | ਭਾਵੇਂ ਕਿ ਇਹ ਅਦਭੁਤ ਨਜ਼ਾਰਾ ਅੱਜ ਵੀ ਬਸੰਤ ਪੰਚਮੀ ਵਾਲੇ ਦਿਨ ਫ਼ਿਰੋਜ਼ਪੁਰ ਤੇ ਇਸ ਦੇ ਆਸ-ਪਾਸ ਦੇਖਣ ਨੂੰ ਮਿਲਦਾ ਹੈ, ਸਾਰਾ ਦਿਨ ਕੀਤੀ ਜਾਂਦੀ ਪਤੰਗਬਾਜ਼ੀ ਤੋਂ ਥੱਕੇ ਹਾਰੇ ਸ਼ਹਿਰ ਵਾਸੀਆਂ ਵਲੋਂ ਸ਼ਾਮ ਹੁੰਦਿਆਂ ਹੀ ਅਸਮਾਨ ਵਿਚ ਛੱਡੀਆਂ ਜਾਂਦੀਆਂ ਚਾਈਨਾ ਮੇਡ ਚੰਡੋਲਾਂ ਤੇ ਕੀਤੀ ਜਾਂਦੀ ਆਤਿਸ਼ਬਾਜ਼ੀ ਮਨਮੋਹਕ ਨਜ਼ਾਰਾ ਪੇਸ਼ ਕਰਦੀ ਹੈ, ਜਿਸ ਦਾ ਆਨੰਦ ਮਾਣਨ ਲਈ 'ਫਿਰੋਜ਼ਪੁਰੀਆਂ' ਦੇ ਰਿਸ਼ਤੇਦਾਰ, ਮਿੱਤਰ, ਸਨੇਹੀ ਫ਼ਿਰੋਜ਼ਪੁਰ ਦੀ ਬਸੰਤ ਦਾ ਖ਼ਾਸ ਅਨੰਦ ਮਾਣਨ ਲਈ ਦੂਰ-ਦੁਰਾਡਿਓਾ ਚੱਲ ਕੇ ਵਿਸ਼ੇਸ਼ ਰੂਪ ਵਿਚ ਫ਼ਿਰੋਜ਼ਪੁਰ ਆਉਂਦੇ ਹਨ, ਪਰ ਪੰਜਾਬ ਦੇ ਵਿਰਾਸਤੀ ਮੇਲਿਆਂ ਵਿਚ ਵਿਚਾਰਿਆਂ ਜਾਣ ਵਾਲਾ ਬਸੰਤ ਪੰਚਮੀ ਦਾ ਇਹ ਤਿਉਹਾਰ ਅੱਜ 21ਵੀਂ ਸਦੀ ਵਿਚ ਆਪਣਾ ਮੂਲ ਸਰੂਪ ਗਵਾਉਂਦਾ ਜਾ ਰਿਹਾ ਹੈ, ਅੱਜ ਹਰ ਪਾਸੇ ਰਵਾਇਤੀ 'ਗੁੱਡਿਆਂ' ਤੇ ਸੂਤ ਦੀਆਂ ਬਣੀਆਂ ਡੋਰਾਂ ਦੀ ਥਾਂ ਚਾਈਨਾ ਦੀਆਂ ਬਣੀਆਂ ਪਤੰਗਾਂ ਤੇ ਸਿੰਥੈਟਿਕ ਡੋਰਾਂ ਨੇ ਲੈ ਲਈ ਹੈ | ਭਾਵੇਂ ਕਿ ਅੱਜ ਹਰ ਘਰ ਦੀ ਛੱਤ 'ਤੇ ਪਤੰਗਬਾਜ਼ੀ ਕਰਦੇ, ਨੱਚਦੇ-ਟੱਪਦੇ ਤੇ ਲਲਕਾਰੇ ਮਾਰਦੇ ਲੋਕ ਨਜ਼ਰ ਆਉਂਦੇ ਹਨ ਪਰ ਕਿਸੇ ਦੇ ਵੀ ਹੱਥ ਵਿਚ ਹੱਥੀ ਬਣੀਆਂ ਰਵਾਇਤੀ ਤੇ ਵਿਰਾਸਤੀ 'ਗੁੱਡੇ-ਪਰੀਆਂ' ਨਜ਼ਰ ਨਹੀਂ ਆਉਂਦੀਆਂ, ਪੀਲੇ ਪਕਵਾਨਾਂ ਦੀ ਜਗ੍ਹਾ ਪੀਜ਼ੇ, ਬਰਗਰਾਂ ਨੇ ਲੈ ਲਈ ਹੈ, ਆਈ ਬੋ-ਬੋ ਕਾਟਾ ਦੀਆਂ ਦਿਲ ਟੁੰਬਵੀਆਂ ਆਵਾਜ਼ਾਂ ਦੀ ਥਾਂ ਕੰਨ ਪਾੜਵੇਂ ਸਪੀਕਰਾਂ ਅਤੇ ਡੀ.ਜੇ ਨੇ ਮੱਲ ਲਈ ਹੈ, ਪਤੰਗਬਾਜ਼ੀ ਦੇ ਸ਼ੌਕੀਨਾਂ ਲਈ ਹੱਥ ਦੀਆਂ ਬਣੀਆਂ ਪਤੰਗਾਂ ਅਤੇ ਹੱਥੀ ਡੋਰਾਂ ਸੂਤ ਕੇ ਪਤੰਗਬਾਜ਼ੀ ਕਰਨ ਨੂੰ ਪਹਿਲਾਂ ਮਾਰ ਬਰੇਲੀ ਮਾਰਕਾ ਪਤੰਗਾਂ ਅਤੇ ਡੋਰਾਂ ਨੇ ਮਾਰੀ | ਸਾਲਾਂ-ਬੱਧੀ ਰਵਾਇਤੀ ਪਤੰਗਬਾਜ਼ੀ ਤੇ ਬਰੇਲੀ ਦੀਆਂ ਬਣੀਆਂ ਪਤੰਗਾਂ ਤੇ ਡੋਰਾਂ ਨੇ ਆਪਣੀ ਸਰਦਾਰੀ ਥੋਪੀ ਰੱਖੀ ਤੇ ਹੁਣ 21ਵੀਂ ਸਦੀ ਵਿਚ ਵਿਰਾਸਤੀ 'ਗੁੱਡੇ, ਡੋਰਾਂ' ਅਤੇ ਬਰੇਲੀ ਮਾਰਕਾ ਨੂੰ ਚਾਈਨਾ ਮੇਡ ਨੇ ਅਜਿਹੀ ਢਾਹ ਲਾਈ ਕਿ ਰਵਾਇਤੀ ਗੁੱਡੇ ਅਤੇ ਬਰੇਲੀ ਮਾਰਕਾ ਪਤੰਗਾਂ-ਡੋਰਾਂ ਮੂਧੇ ਮੂੰਹ ਜਾ ਡਿੱਗੇ ਹਨ | ਆਪਣੀ ਜ਼ਿੰਦਗੀ ਦੀਆਂ 70-72 ਬਸੰਤਾਂ ਮਾਣ ਚੁੱਕੇ ਕੁਝ ਬਜ਼ੁਰਗਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਠੰਡਾ ਸਾਹ ਭਰਦਿਆਂ ਕਿਹਾ ਕਿ ਕਾਕਾ! ਹੁਣ ਪਹਿਲਾਂ ਵਾਲੀਆਂ ਗੱਲਾਂ ਕਿੱਥੇ ਰਹਿ ਗਈਆਂ, ਹੁਣ ਤਾਂ ਬਸੰਤ ਨੂੰ ਫ਼ਿਰੋਜ਼ਪੁਰ ਵਿਚ ਬੱਸ ਰੌਲਾ ਰੱਪਾ ਹੀ ਸੁਣਾਈ ਦਿੰਦਾ ਹੈ, ਜੋ ਅਨੰਦ ਪਹਿਲਾਂ ਆਉਂਦਾ ਸੀ ਉਹ ਹੁਣ ਕਿਧਰੇ ਨਜ਼ਰ ਨਹੀਂ ਆਉਂਦਾ |

ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਵਲੋਂ ਸਹਾਇਕ ਕਮਿਸ਼ਨਰ ਨੂੰ ਮੰਗ ਪੱਤਰ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ਼ ਯੂਨੀਅਨ ਦੇ ਵਫ਼ਦ ਵਲੋਂ ਜ਼ਿਲ੍ਹਾ ਪ੍ਰਧਾਨ ਰਾਮ ਪ੍ਰਸਾਦ ਤੇ ਜਰਨਲ ਸਕੱਤਰ ਪ੍ਰਵੀਨ ਕੁਮਾਰ ਦੀ ਅਗਵਾਈ 'ਚ ਸਹਾਇਕ ਕਮਿਸ਼ਨਰ (ਜਨ)-ਕਮ-ਐੱਸ.ਡੀ.ਐਮ ਜ਼ੀਰਾ ਨੂੰ ਮਿਲ ਕੇ ਮੁਲਾਜ਼ਮਾਂ ਦੀਆਂ ...

ਪੂਰੀ ਖ਼ਬਰ »

ਚਾਈਨਾ ਡੋਰ... ਸੱਪ ਦੇ ਲੰਘਣ ਤੋਂ ਬਾਅਦ ਲੀਹ ਕੁੱਟ ਰਹੀ ਪੰਜਾਬ ਪੁਲਿਸ

ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਚਾਈਨਾ ਡੋਰ ਦੇ ਮਾਰੂ ਪ੍ਰਭਾਵਾਂ ਤੇ ਇਸ ਦੀ ਵਰਤੋਂ ਨਾਲ ਹੁੰਦੇ ਮਨੁੱਖੀ ਅਤੇ ਪੰਛੀਆਂ ਦੇ ਨੁਕਸਾਨ ਤੋਂ ਭਾਵੇਂ ਹਰ ਵਿਅਕਤੀ ਭਲੀ ਭਾਂਤ ਜਾਣੂ ਹੈ, ਪਰ ਫ਼ਿਰੋਜ਼ਪੁਰ 'ਚ ਮਨਾਈ ਜਾਣ ਵਾਲੀ ਬਸੰਤ ਮੌਕੇ ਇਸ ਦੀ ਖੁੱਲ੍ਹ ਕੇ ...

ਪੂਰੀ ਖ਼ਬਰ »

ਯੁਵਕ ਸੇਵਾਵਾਂ ਵਿਭਾਗ ਵਲੋਂ ਦੋ ਰੋਜ਼ਾ ਪੰਜਾਬ ਰਾਜ ਯੁਵਕ ਮੇਲਾ 30, 31 ਨੂੰ

ਫ਼ਿਰੋਜ਼ਪੁਰ, 28 ਜਨਵਰੀ (ਗੁਰਿੰਦਰ ਸਿੰਘ)-ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ 30 ਤੇ 31 ਜਨਵਰੀ ਨੂੰ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਪੰਜਾਬ ਰਾਜ ਯੁਵਕ ਮੇਲਾ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪੰਜਾਬ ਭਰ ਦੀਆਂ ਸਮੁੱਚੀਆਂ ਯੂਨੀਵਰਸਿਟੀਆਂ ਤੇ ਸਮੂਹ ਜ਼ਿਲਿ੍ਹਆਂ ਦੇ ...

ਪੂਰੀ ਖ਼ਬਰ »

ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਨੇ 13 ਲੜਕੀਆਂ ਦੇ ਆਨੰਦ ਕਾਰਜ ਕਰਵਾਏ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਧਾਰਮਿਕ ਤੇ ਸਮਾਜ ਭਲਾਈ ਦੇ ਕੰਮਾਂ 'ਚ ਮੋਹਰੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲੋੜਵੰਦ ਲੜਕੀਆਂ ਦੇ ਆਨੰਦ ਕਾਰਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਵੀ ਇਕ ਮਿਸ਼ਨ ਹੈ-ਡਾ: ਬਾਠ

ਮੁੱਦਕੀ, 28 ਜਨਵਰੀ (ਭੁਪਿੰਦਰ ਸਿੰਘ)-'ਜਿੱਥੇ ਇਕ ਪਾਸੇ ਲੋਕਾਂ ਵਿਚ ਪੈਸੇ ਦੀ ਅੰਨ੍ਹੀ ਦੌੜ ਲੱਗੀ ਹੋਈ ਹੈ ਤੇ ਲੋਕ ਪੈਸਾ ਕਮਾਉਣ ਦੇ ਚੱਕਰ 'ਚ ਆਪਣੀਆਂ ਜ਼ਮੀਨਾਂ ਵੇਚ ਕੇ ਗੁਰੂਆਂ ਪੀਰਾਂ ਦੀ ਧਰਤੀ ਨੂੰ ਅਲਵਿਦਾ ਕਹਿ ਕੇ ਆਪਣੇ ਧੀਆਂ-ਪੁੱਤਰਾਂ ਨੂੰ ਵਿਦੇਸ਼ਾਂ ਦੀ ...

ਪੂਰੀ ਖ਼ਬਰ »

ਖਪਤਕਾਰ ਫੋਰਮ ਵਲੋਂ ਸਨੈਪਡੀਲ ਨੂੰ 3 ਹਜ਼ਾਰ ਦਾ ਜੁਰਮਾਨਾ

ਫ਼ਿਰੋਜ਼ਪੁਰ, 28 ਜਨਵਰੀ (ਰਾਕੇਸ਼ ਚਾਵਲਾ)-ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਨ ਫੋਰਮ ਫ਼ਿਰੋਜ਼ਪੁਰ ਨੇ ਸੇਵਾਵਾਂ 'ਚ ਕੋਤਾਹੀ ਕਰਨ ਦੇ ਮਾਮਲੇ 'ਚ ਆਨ ਲਾਈਨ ਵਪਾਰਕ ਕੰਪਨੀ ਸਨੈਪਡੀਲ ਨੂੰ ਦੋਸ਼ੀ ਕਰਾਰ ਦਿੰਦੇ ਹੋਏ 3 ਹਜ਼ਾਰ ਦਾ ਜੁਰਮਾਨਾ ਪਾਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਮਿਲਿਆ ਭਰਵਾਂ ਹੁੰਗਾਰਾ

ਫ਼ਾਜ਼ਿਲਕਾ, 28 ਜਨਵਰੀ (ਦਵਿੰਦਰ ਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਸ਼ਹਿਰ ਵਿਖੇ ਲਗਾਏ ਗਏ ਡਿਜੀਟਲ ਮਿਊਜ਼ੀਅਮ ਨੂੰ ਸੰਗਤਾਂ ਵਲੋਂ ਦੂਸਰੇ ਦਿਨ ਵੀ ਭਰਵਾਂ ਹੁੰਗਾਰਾ ਮਿਲਿਆ | ਅੱਜ ...

ਪੂਰੀ ਖ਼ਬਰ »

ਇੰਡੀਅਨ ਆਇਲ ਵਲੋਂ ਕਿਸਾਨ ਮੇਲਾ

ਸ੍ਰੀਗੰਗਾਨਗਰ, 28 ਜਨਵਰੀ (ਦਵਿੰਦਰਜੀਤ ਸਿੰਘ)-ਇੰਡੀਅਨ ਆਇਲ ਵਲੋਂ ਲਗਾਇਆ ਕਿਸਾਨ ਮੇਲਾ ਸਫਲਤਾਪੂਰਵਕ ਸਮਾਪਤ ਹੋਇਆ | ਭਗਵਾਨਗੜ੍ਹ ਵਿਖੇ ਕਰਵਾਏ ਗਏ ਕਿਸਾਨ ਮੇਲੇ 'ਚ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਿਰਕਤ ਕੀਤੀ | ਕਿਸਾਨ ਮੇਲੇ ਦੌਰਾਨ ਪੈਟਰੋਲੀਅਮ ਪਦਾਰਥਾਂ ...

ਪੂਰੀ ਖ਼ਬਰ »

7 ਮੈਡੀਕਲ ਸਟੋਰਾਂ ਦੇ ਲਾਇਸੈਂਸ ਮੁਅੱਤਲ

ਸ੍ਰੀਗੰਗਾਨਗਰ, 28 ਜਨਵਰੀ (ਦਵਿੰਦਰਜੀਤ ਸਿੰਘ)-ਫਾਰਮਾਸਿਟੀਕਲ ਵਿਭਾਗ ਨੇ ਜ਼ਿਲ੍ਹੇ ਦੇ ਵੱਖ-ਵੱਖ ਮੈਡੀਕਲ ਸਟੋਰਾਂ ਦੀ ਜਾਂਚ ਦੌਰਾਨ ਮਿਲੀਆਂ ਬੇਨਿਯਮੀਆਂ ਕਾਰਨ 7 ਮੈਡੀਕਲ ਸਟੋਰਾਾ ਦਾ ਲਾਇਸੈਂਸ ਮੁਅੱਤਲ ਕਰ ਦਿੱਤਾ ਹੈ | ਸ੍ਰੀ ਗੁਰੂ ਨਾਨਕ ਮੈਡੀਕਲ ਸਟੋਰ ...

ਪੂਰੀ ਖ਼ਬਰ »

ਗਣੰਤਤਰ ਦਿਵਸ ਮੌਕੇ ਸ਼ਹੀਦ ਗੰਜ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਸਨਮਾਨ

ਤਲਵੰਡੀ ਭਾਈ, 28 ਜਨਵਰੀ (ਰਵਿੰਦਰ ਸਿੰਘ ਬਜਾਜ)-ਗਣਤੰਤਰ ਦਿਵਸ ਮੌਕੇ ਨਗਰ ਕੌਾਸਲ ਤਲਵੰਡੀ ਭਾਈ ਵਲੋਂ ਪ੍ਰਧਾਨ ਤਰਸੇਮ ਸਿੰਘ ਮੱਲਾ ਤੇ ਸਮੂਹ ਨਗਰ ਕੌਾਸਲ ਸਟਾਫ਼ ਦੀ ਅਗਵਾਈ ਹੇਠ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ, ਜਿਸ 'ਚ ਸ਼ਹੀਦ ਗੰਜ ਪਬਲਿਕ ਸਕੂਲ ਤਲਵੰਡੀ ਭਾਈ ਦੀ ...

ਪੂਰੀ ਖ਼ਬਰ »

ਐੱਸ. ਬੀ. ਐੱਸ. ਤੇ ਬਹੁਤਕਨੀਕੀ ਸੰਸਥਾ ਦੇ ਵਿਦਿਆਰਥੀਆਂ ਵਲੋਂ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਥਾਪਤ ਕੀਤੇ ਗਏ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਫ਼ਤਰ ਵਿਖੇ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ 41 ਵਿਦਿਆਰਥੀਆਂ ਵਲੋਂ ਦੌਰਾ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਢਿੱਲੋਂ ਦਾ ਸਵਾਗਤ

ਫ਼ਿਰੋਜ਼ਪੁਰ, 28 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕੌਾਸਲ ਆਫ਼ ਜੂਨੀਅਰ ਇੰਜੀਨੀਅਰਜ਼ ਵਲੋਂ ਬਲਵੀਰ ਸਿੰਘ ਵੋਹਰਾ ਪ੍ਰਧਾਨ ਪੱਛਮੀ ਜ਼ੋਨ ਬਠਿੰਡਾ ਦੀ ਅਗਵਾਈ ਹੇਠ ਇਕੱਤਰਤਾ ਕਰਕੇ ਨਵੇਂ ਪਾਵਰਕਾਮ ਦੇ ਸਰਕਲ ਫ਼ਿਰੋਜ਼ਪੁਰ ਨਿਗਰਾਨ ਇੰਜੀਨੀਅਰ ਹਿੰਮਤ ਸਿੰਘ ਢਿੱਲੋਂ ...

ਪੂਰੀ ਖ਼ਬਰ »

ਕਿਸਾਨ ਦੀਆਂ ਮੱਝਾਂ ਚੋਰੀ, ਮਾਮਲਾ ਦਰਜ

ਮਮਦੋਟ, 28 ਜਨਵਰੀ (ਜਸਬੀਰ ਸਿੰਘ ਕੰਬੋਜ)-ਨਜ਼ਦੀਕੀ ਪਿੰਡ ਕੜਮਾ ਦੇ ਇਕ ਕਿਸਾਨ ਦੀਆਂ ਦੋ ਮੱਝਾਂ ਰਾਤ ਸਮੇਂ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦਾ ਸਮਾਚਾਰ ਹੈ | ਪੁਲਿਸ ਪਾਸ ਦਰਜ ਕਰਾਏ ਆਪਣੇ ਬਿਆਨ 'ਚ ਅੰਗਰੇਜ਼ ਸਿੰਘ ਪੁੱਤਰ ਸੱਜਣ ਸਿੰਘ ਵਾਸੀ ਪਿੰਡ ਕੜਮਾ ਨੇ ਦੱਸਿਆ ਹੈ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਿਹਤ ਵਿਭਾਗ ਦੇ ਅੰਕੁਸ਼ ਭੰਡਾਰੀ ਸਨਮਾਨਿਤ

ਫ਼ਿਰੋਜ਼ਪੁਰ, 28 ਜਨਵਰੀ (ਕੁਲਬੀਰ ਸਿੰਘ ਸੋਢੀ)- ਸਿਹਤ ਵਿਭਾਗ ਵਿਚ ਬਤੌਰ ਬਲਾਕ ਮਾਸ ਮੀਡੀਆ ਅਫ਼ਸਰ ਦਾ ਚਾਰਜ ਸੰਭਾਲ ਸਰਕਾਰੀ ਨੌਕਰੀ 'ਤੇ ਕੰਮ ਸ਼ੁਰੂ ਕਰਦਿਆਂ ਅੰਕੁਸ਼ ਭੰਡਾਰੀ ਨੇ ਸਰਕਾਰੀ ਸਕੀਮਾਂ, ਲਿੰਗ ਅਨੁਪਾਤ, ਨਸ਼ੇ ਸਮੇਤ ਸਮਾਜਿਕ ਬੁਰਾਈਆਂ ਦੇ ਖ਼ਾਤਮੇ ਲਈ ...

ਪੂਰੀ ਖ਼ਬਰ »

ਟਿੱਡੀ ਦਲ ਦੇ ਹਮਲੇ ਦੀ ਸ਼ੰਕਾ ਨੇ ਕਿਸਾਨ ਪਾਏ ਫ਼ਿਕਰਾਂ 'ਚ

ਕੁੱਲਗੜ੍ਹੀ, 28 ਜਨਵਰੀ (ਸੁਖਜਿੰਦਰ ਸਿੰਘ ਸੰਧੂ)-ਬਲਾਕ ਘੱਲ ਖ਼ੁਰਦ ਦੇ ਪਿੰਡ ਇੱਟਾਂ ਵਾਲੀ ਤੇ ਵਲੂਰ ਦੇ ਖੇਤਾਂ 'ਚ ਵੀ ਟਿੱਡੀ ਦਲ ਦੇ ਹਮਲੇ ਦੀ ਸ਼ੰਕਾ ਹੈ, ਜਿਸ ਕਾਰਨ ਕਿਸਾਨ ਕਾਫ਼ੀ ਫ਼ਿਕਰਮੰਦ ਹਨ | ਇੱਟਾਂ ਵਾਲੀ 'ਚ ਆਪਣੀ ਜ਼ਮੀਨ 'ਤੇ ਖੇਤੀ ਕਰਦੇ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

66ਵੀਂ ਪੰਜਾਬ ਸੀਨੀਅਰ ਕਬੱਡੀ ਚੈਂਪੀਅਨਸ਼ਿਪ (ਸਰਕਲ ਸਟਾਈਲ) ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਦੇ ਖਿਡਾਰੀਆਂ ਦੀ ਚੋਣ

ਗੁਰੂਹਰਸਹਾਏ, 28 ਜਨਵਰੀ (ਪਿ੍ਥਵੀ ਰਾਜ ਕੰਬੋਜ)-66ਵੀਂ ਪੰਜਾਬ ਸੀਨੀਅਰ ਕਬੱਡੀ ਚੈਂਪੀਅਨਸ਼ਿਪ (ਸਰਕਲ ਸਟਾਈਲ) 'ਚ ਭਾਗ ਲੈਣ ਵਾਲੀ ਜ਼ਿਲ੍ਹਾ ਫ਼ਿਰੋਜ਼ਪੁਰ ਦੀ ਟੀਮ ਦੇ ਖਿਡਾਰੀਆਂ ਦੀ ਚੋਣ ਫ਼ਿਰੋਜ਼ਪੁਰ ਵਿਖੇ ਕੀਤੀ ਗਈ | ਇਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਗੁਰਿੰਦਰ ਸਿੰਘ ਕੰਪਿਊਟਰ ਅਧਿਆਪਕ ਦੀ ਬਤੌਰ ਹੈੱਡਮਾਸਟਰ ਹੋਈ ਤਰੱਕੀ

ਮਖੂ, 28 ਜਨਵਰੀ (ਵਰਿੰਦਰ ਮਨਚੰਦਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵਲੋਂ ਮੁੱਖ ਅਧਿਆਪਕ ਦੀ ਭਰਤੀ ਲਈ ਹੋਈ ਪ੍ਰੀਖਿਆ ਪੂਰਨ ਕਰਨ ਉਪਰੰਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਖੂ ਦੇ ਕੰਪਿਊਟਰ ਅਧਿਆਪਕ ਗੁਰਿੰਦਰ ਸਿੰਘ ਦੀ ਚੋਣ ਹੈੱਡ ਮਾਸਟਰ ਲਈ ਹੋਈ ਹੈ | ਬਹੁਤ ...

ਪੂਰੀ ਖ਼ਬਰ »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਫ਼ਿਰੋਜ਼ਪੁਰ, 28 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਭਾਈ ਹਾਕਮ ਸਿੰਘ ਮਖੂ ਗੇਟ ਫ਼ਿਰੋਜ਼ਪੁਰ ਸ਼ਹਿਰ ਦੀ ਪ੍ਰਬੰਧਕ ਕਮੇਟੀ ਤੇ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਡੀ. ਸੀ. ਐਮ. ਗਰੁੱਪ ਦੇ 44 ਵਿਦਿਆਰਥੀ ਜ਼ਿਲ੍ਹਾ ਪੱਧਰੀ ਪੁਰਸਕਾਰ ਨਾਲ ਸਨਮਾਨਿਤ

ਫ਼ਿਰੋਜ਼ਪੁਰ, 28 ਜਨਵਰੀ (ਜਸਵਿੰਦਰ ਸਿੰਘ ਸੰਧੂ)-ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਡੀ.ਸੀ.ਐਮ. ਗਰੁੱਪ ਆਫ਼ ਸਕੂਲ ਦੇ 44 ਵਿਦਿਆਰਥੀਆਂ ਨੂੰ ਸਿੱਖਿਆ ਤੇ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ 'ਤੇ ਤਕਨੀਕੀ ਸਿੱਖਿਆ ਮੰਤਰੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਚੰਨੀ ਨੇ ਹੁਸੈਨੀਵਾਲਾ ਵਿਖੇ ਦੇਖੀ ਰੀਟਰੀਟ ਸੈਰੇਮਨੀ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)- 26 ਜਨਵਰੀ ਨੂੰ ਕੈਬਨਿਟ ਮੰਤਰੀ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਗਣਤੰਤਰਤਾ ਦਿਵਸ ਦੇ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਸ਼ਾਮ ਨੂੰ ਆਪਣੀ ਪਤਨੀ ਡਾ: ਕਮਲਜੀਤ ਕੌਰ ਨਾਲ ਹਿੰਦ-ਪਾਕਿ ਬਾਰਡਰ ਹੁਸੈਨੀਵਾਲਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਜੱਜ ਪਰਮਿੰਦਰ ਸਿੰਘ ਵਲੋਂ ਲਗਾਇਆ ਕਾਨੂੰਨੀ ਹੈਲਪ ਡੈਸਕ

ਫ਼ਿਰੋਜ਼ਪੁਰ, 28 ਜਨਵਰੀ (ਰਾਕੇਸ਼ ਚਾਵਲਾ)-ਦੇਸ਼ ਦੇ 71ਵੇਂ ਗਣਤੰਤਰ ਦਿਵਸ ਮੌਕੇ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਦੀ ਅਗਵਾਈ ਅਧੀਨ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਸਾਹਮਣਿਓਾ ਟਿਕਟ ਖਿੜਕੀ ਹਟਾਉਣ ਲਈ ਸਰਕਾਰ ਨੂੰ ਦਿੱਤਾ ਅਲਟੀਮੇਟਮ

ਗੁਰੂਹਰਸਹਾਏ, 28 ਜਨਵਰੀ (ਹਰਚਰਨ ਸਿੰਘ ਸੰਧੂ)-ਜਲਿ੍ਹਆਂਵਾਲਾ ਬਾਗ 'ਚ ਸ਼ਹੀਦ ਊਧਮ ਸਿੰਘ ਦੇ ਬੁੱਤ ਦੇ ਸਾਹਮਣੇ ਬਣ ਰਹੀ ਟਿਕਟ ਖਿੜਕੀ ਦੀ ਇਮਾਰਤ ਨੂੰ ਉੱਥੋਂ ਹਟਾਉਣ ਲਈ ਅੰਤਰਰਾਸ਼ਟਰੀ ਸਰਵ ਕੰਬੋਜ ਸਮਾਜ ਨੇ ਜਲਿ੍ਹਆਂ ਵਾਲਾ ਬਾਗ ਟਰੱਸਟ ਤੇ ਭਾਰਤ ਸਰਕਾਰ ਨੂੰ 15 ...

ਪੂਰੀ ਖ਼ਬਰ »

ਜਥੇਦਾਰ ਸਤਪਾਲ ਸਿੰਘ ਵਲੋਂ ਵੱਖ-ਵੱਖ ਗੁਰਦੁਆਰਿਆਂ ਨੂੰ ਦਰੀਆਂ ਤੇ ਭਾਂਡੇ ਭੇਟ

ਤਲਵੰਡੀ ਭਾਈ, 28 ਜਨਵਰੀ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਗੁਰਦੁਆਰਾ ਸਾਹਿਬ ਲਈ ਭੇਜੇ ਗਏ ਬਰਤਨ ਤੇ ਦਰੀਆਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਸਤਪਾਲ ਸਿੰਘ ਵਲੋਂ ਗੁਰਦੁਆਰਾ ...

ਪੂਰੀ ਖ਼ਬਰ »

ਨਰਿੰਦਰ ਮੋਦੀ ਵਿਚਾਰ ਮੰਚ ਦੀ ਮੀਟਿੰਗ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਨਰਿੰਦਰ ਮੋਦੀ ਵਿਚਾਰ ਮੰਚ ਦੀ ਮੀਟਿੰਗ ਜ਼ੀਰਾ ਵਿਖੇ ਹੋਈ, ਜਿਸ 'ਚ ਵੱਖ-ਵੱਖ ਆਗੂਆਂ ਤੇ ਵਰਕਰਾਂ ਨੇ ਭਾਗ ਲਿਆ | ਇਸ ਮੌਕੇ ਜ਼ਿਲ੍ਹਾ ਫ਼ਿਰੋਜ਼ਪੁਰ ਤੇ ਜ਼ਿਲ੍ਹਾ ਮੋਗਾ ਦੇ ਨਰਿੰਦਰ ਮੋਦੀ ਵਿਚਾਰ ਮੰਚ ਮਿਸ਼ਨ ਨਿਊ ਇੰਡੀਆ ਦੇ ...

ਪੂਰੀ ਖ਼ਬਰ »

ਪੈਰਾਡਾਈਜ਼ ਸਕੂਲ ਜ਼ੀਰਾ ਵਿਖੇ ਵੋਟਰ ਦਿਵਸ ਮਨਾਇਆ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੈਰਾਡਾਈਜ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਫ਼ਿਰੋਜ਼ਪੁਰ ਰੋਡ ਜ਼ੀਰਾ ਵਿਖੇ ਵੋਟਰ ਦਿਵਸ ਮਨਾਇਆ ਗਿਆ | ਇਸ ਸਬੰਧੀ ਸਕੂਲ ਦੇ ਚੇਅਰਮੈਨ ਹਰਜੀਤ ਸਿੰਘ, ਮੈਡਮ ਅਮਰਜੀਤ ਕੌਰ ਤੇ ਪਿ੍ੰਸੀਪਲ ਅਵਿਨਾਸ਼ ਸਿੰਘ ਦੀ ਦੇਖ-ਰੇਖ ਹੇਠ ...

ਪੂਰੀ ਖ਼ਬਰ »

ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦਰੀਆਂ, ਭਾਂਡੇ ਅਤੇ ਚੰਦੋਆ ਸਾਹਿਬ ਕੀਤੇ ਭੇਟ

ਗੋਲੂ ਕਾ ਮੋੜ, 28 ਜਨਵਰੀ (ਸੁਰਿੰਦਰ ਸਿੰਘ ਪੁਪਨੇਜਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਿਆਂ ਦੇ ਵਿਕਾਸ ਲਈ ਯਤਨਸ਼ੀਲ ਹੈ | ਇਸੇ ਤਹਿਤ ਪਿੰਡ ਕੋਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ ਲਈ ਭੇਜੀਆਂ 10 ਦਰੀਆਂ ਤੇ ਲੰਗਰ ਲਈ ਭਾਂਡੇ ਤੇ ਚੰਦੋਆ ਸਾਹਿਬ ...

ਪੂਰੀ ਖ਼ਬਰ »

ਗਣਤੰਤਰ ਦਿਵਸ 'ਤੇ ਕਬੱਡੀ ਮੈਚ ਕਰਵਾਇਆ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਗਣਤੰਤਰ ਦਿਵਸ 'ਤੇ ਨਿਜ਼ਾਮਦੀਨ ਵਾਲਾ ਤੇ ਰਾਜੋ ਕੇ ਗੱਟੀ ਦੀਆਂ ਟੀਮਾਂ ਵਿਚਾਲੇ ਕਬੱਡੀ ਦਾ ਮੈਚ ਕਰਵਾਇਆ ਗਿਆ, ਜਿਸ 'ਚ ਨਿਜ਼ਾਮਦੀਨ ਵਾਲਾ ਦੀ ਟੀਮ ਜੇਤੂ ਰਹੀ | ਇਸ ਮੈਚ ਦੌਰਾਨ ਜ਼ਿਲ੍ਹਾ ਖੇਡ ਅਫ਼ਸਰ ਸੁਨੀਲ ਕੁਮਾਰ ਵਲੋਂ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਆਰ. ਐੱਸ. ਡੀ ਪਬਲਿਕ ਸਕੂਲ ਦਾ ਤੈਰਾਕ ਸਨਮਾਨਿਤ

ਫ਼ਿਰੋਜ਼ਪੁਰ, 28 ਜਨਵਰੀ (ਕੁਲਬੀਰ ਸਿੰਘ ਸੋਢੀ)-71ਵੇਂ ਗਣਤੰਤਰ ਦਿਵਸ ਮੌਕੇ ਫ਼ਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ 'ਚ ਖੇਡਾਂ (ਤੈਰਾਕੀ) ਵਿਚ ਸ਼ਲਾਘਾਯੋਗ ਪ੍ਰਾਪਤੀਆਂ ਲਈ ਆਰ.ਐੱਸ.ਡੀ ਰਾਜ ਰਤਨ ਪਬਲਿਕ ਸਕੂਲ ...

ਪੂਰੀ ਖ਼ਬਰ »

ਸਿਹਤ ਵਿਭਾਗ ਕੋਰੋਨਾ ਵਾਇਰਸ ਪ੍ਰਤੀ ਹੋਇਆ ਚੌਕਸ

ਫ਼ਿਰੋਜ਼ਪੁਰ, 28 ਜਨਵਰੀ (ਕੁਲਬੀਰ ਸਿੰਘ ਸੋਢੀ)-ਚੀਨ ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਨਾਲ ਕਈ ਇਨਸਾਨੀ ਜ਼ਿੰਦਗੀਆਂ ਦਾ ਨੁਕਸਾਨ ਹੋ ਚੁੱਕਿਆ ਹੈ | ਜਿਸ ਦੇ ਅਸਰ ਨਾਲ ਭਾਰਤ ਪ੍ਰਭਾਵਿਤ ਨਾ ਹੋਵੇ, ਲਈ ਕੇਂਦਰ ਸਰਕਾਰ ਤੇ ਸਿਹਤ ਮੰਤਰਾਲਾ ਸੰਜੀਦਗੀ ਨਾਲ ਏਅਰਪੋਰਟ 'ਤੇ ...

ਪੂਰੀ ਖ਼ਬਰ »

ਅਪੰਗ ਸੁਅੰਗ ਲੋਕ ਮੰਚ ਵਲੋਂ ਨਸ਼ੇ ਵਿਰੋਧੀ ਮੁਹਿੰਮ ਨੂੰ ਸਮਰਥਨ ਦਾ ਐਲਾਨ

ਗੁਰੂਹਰਸਹਾਏ, 28 ਜਨਵਰੀ (ਹਰਚਰਨ ਸਿੰਘ ਸੰਧੂ)-ਅਪੰਗ ਸੁਅੰਗ ਅਸੂਲ ਲੋਕ ਮੰਚ ਜਥੇਬੰਦੀ ਦੀ ਮੀਟਿੰਗ ਸਮੇਂ ਭਰਵੀਂ ਇਕੱਤਰਤਾ ਰੇਲਵੇ ਪਾਰਕ ਗੁਰੂਹਰਸਹਾਏ ਵਿਖੇ ਹੋਈ | ਮੀਟਿੰਗ ਦੌਰਾਨ ਜਿੱਥੇ ਜਥੇਬੰਦੀ ਨੇ ਆਪਣੀਆਂ ਮੰਗਾਂ ਤੇ ਹੱਕਾਂ ਪ੍ਰਤੀ ਵਿਚਾਰ ਚਰਚਾ ਕੀਤੀ, ਉਥੇ ...

ਪੂਰੀ ਖ਼ਬਰ »

ਲਾਈਟ ਐਾਡ ਸਾਊਾਡ ਸ਼ੋਅ ਤੇ ਡਿਜੀਟਲ ਮਿਊਜ਼ੀਅਮ ਪੋ੍ਰਗਰਾਮ 31 ਤੋਂ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਾਡ ਸਾਊਾਡ ਸ਼ੋਅ ਸ਼ਹੀਦ ਭਗਤ ਸਿੰਘ ਸਟੇਡੀਅਮ ਫ਼ਿਰੋਜ਼ਪੁਰ ਸ਼ਹਿਰ ਵਿਖੇ 31 ਜਨਵਰੀ ਤੋਂ 2 ਫਰਵਰੀ ਤੱਕ ਕਰਵਾਏ ਜਾਣਗੇ ਤੇ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਨੇ ਚੇਤਨਾ ਪ੍ਰੀਖਿਆ ਦੇ ਜੇਤੂ ਸਨਮਾਨੇ

ਮਖੂ, 28 ਜਨਵਰੀ (ਵਰਿੰਦਰ ਮਨਚੰਦਾ, ਮੇਜਰ ਸਿੰਘ ਥਿੰਦ)-ਤਰਕਸ਼ੀਲ ਸੁਸਾਇਟੀ ਪੰਜਾਬ ਦੇ ਆਗੂ ਡਾ: ਗੁਰਚਰਨ ਸਿੰਘ ਨੂਰਪੁਰ ਦੀ ਅਗਵਾਈ 'ਚ ਨਿਵੇਕਲੀ ਪਹਿਲ ਕਰਦਿਆਂ ਪਿੰਡ ਸਰਹਾਲੀ ਦੇ ਸਰਕਾਰੀ ਸਕੂਲ 'ਚ ਵਿਗਿਆਨਕ ਸੇਧ ਦੇਣ ਲਈ ਵਿਦਿਆਰਥੀਆਂ ਦੇ ਚੇਤਨਾ ਪ੍ਰੀਖਿਆ ਤਹਿਤ ...

ਪੂਰੀ ਖ਼ਬਰ »

ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ 'ਚ ਅਥਲੈਟਿਕ ਮੀਟ ਕਰਵਾਈ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਅਧੀਨ ਚੱਲ ਰਹੇ ਵਿੱਦਿਅਕ ਅਦਾਰੇ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਬਾਜੀਦਪੁਰ ਵਿਖੇ ਪਿ੍ੰਸੀਪਲ ਮੈਡਮ ਰਮਨਦੀਪ ਕੌਰ ਦੀ ਯੋਗ ਅਗਵਾਈ ਹੇਠ ...

ਪੂਰੀ ਖ਼ਬਰ »

ਸਿਆਸੀ ਦਖ਼ਲਅੰਦਾਜ਼ੀ ਤੇ ਬਾਰਿਸ਼ ਨੇ ਪਤੰਗ ਦੇ ਸ਼ੌਕੀਨਾਂ ਨੂੰ ਕੀਤਾ ਨਿਰਾਸ਼

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨਿਵਾਸੀ ਚਾਹੇ ਦੁਨੀਆ ਦੇ ਕਿਸੇ ਵੀ ਕੋਨੇ ਵਿਚ ਪ੍ਰਵਾਸ ਕਰਕੇ ਪਹੰੁਚ ਜਾਣ, ਪਰ ਬਸੰਤ ਦਾ ਤਿਉਹਾਰ ਨਜ਼ਦੀਕ ਆਉਂਦੇ ਪਤੰਗਬਾਜ਼ੀ ਦਾ ਸ਼ੌਕ ਤੇ ਤਿਉਹਾਰ ਦੀ ਰੌਣਕ ਉਨ੍ਹਾਂ ਨੂੰ ਫ਼ਿਰੋਜ਼ਪੁਰ ਖਿੱਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਪਰਿਵਾਰ ਨੇ ਸਕੂਲ 'ਚ ਕਰਵਾਇਆ ਟਿਊਬਵੈੱਲ ਬੋਰ

ਤਲਵੰਡੀ ਭਾਈ, 28 ਜਨਵਰੀ (ਕੁਲਜਿੰਦਰ ਸਿੰਘ ਗਿੱਲ)- ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ (ਬਰਾਂਚ) ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਹੱਲ ਲਈ ਪ੍ਰਵਾਸੀ ਭਾਰਤੀ ਵਿਸ਼ਾਲ ਕੁਮਾਰ ਸਕਸੈਨਾ ਦੇ ਪਰਿਵਾਰ ਵਲੋਂ ਨਵਾਂ ਟਿਊਬਵੈੱਲ ਬੋਰ ਕਰਵਾਉਣ ਦਾ ਉਪਰਾਲਾ ਕੀਤਾ ਹੈ | ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਨੂੰ ਨੰਬਰ ਇਕ ਬਣਾਉਣਾ ਮੇਰਾ ਟੀਚਾ-ਡੀ. ਈ. ਓ. ਕੁਲਵਿੰਦਰ ਕੌਰ

ਮਖੂ, 28 ਜਨਵਰੀ (ਮੇਜਰ ਸਿੰਘ ਥਿੰਦ)-ਸਿੱਖਿਆ ਵਿਭਾਗ ਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ ਵੀ ਮਿਸ਼ਨ ਸ਼ਤ ਪ੍ਰਤੀਸ਼ਤ ਨੂੰ ਸਫਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ | ਸਰਕਾਰੀ ਸਕੂਲਾਂ ਨੂੰ ਨੰਬਰ ਵੰਨ ...

ਪੂਰੀ ਖ਼ਬਰ »

ਚਾਈਲਡ ਹੈਲਥ ਵਰਕਸ਼ਾਪ ਕਰਵਾਈ

ਮਮਦੋਟ, 28 ਜਨਵਰੀ (ਜਸਬੀਰ ਸਿੰਘ ਕੰਬੋਜ)-ਮਾਂ ਦੀ ਸਿਹਤ ਜੇਕਰ ਤੰਦਰੁਸਤ ਹੋਵੇਗੀ ਤਾਂ ਹੀ ਉਸ ਦਾ ਬੱਚਾ ਸਿਹਤ ਪੱਖੋਂ ਨਿਰੋਗ ਤੇ ਸਿਹਤਮੰਦ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਸੰਜੀਵ ਗੁਪਤਾ ਅਸਿਸਟੈਂਟ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਕਮਿਊਨਿਟੀ ਹੈਲਥ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਨੁਕੇਰੀਆਂ 'ਚ ਚੋਰੀ

ਮੰਡੀ ਰੋੜਾਂਵਾਲੀ, 28 ਜਨਵਰੀ (ਮਨਜੀਤ ਸਿੰਘ ਬਰਾੜ)-ਸਰਕਾਰੀ ਪ੍ਰਾਇਮਰੀ ਸਕੂਲ ਨੁਕੇਰੀਆਂ 'ਚੋਂ ਬੀਤੀ ਰਾਤ ਚੋਰ ਮਿਡ ਡੇ ਮੀਲ ਦੀ ਕਣਕ, ਚਾਵਲ ਆਦਿ ਚੋਰੀ ਕਰਕੇ ਲੈ ਗਏ ਹਨ | ਜਾਣਕਾਰੀ ਦਿੰਦਿਆਂ ਸਕੂਲ ਮੁਖੀ ਮੈਡਮ ਗੁਰਮੀਤ ਕੌਰ ਤੇ ਅਧਿਆਪਕ ਮਹਿੰਦਰ ਕੁਮਾਰ ਨੇ ਦੱਸਿਆ ...

ਪੂਰੀ ਖ਼ਬਰ »

ਘਰ 'ਚ ਵੜ ਕੇ ਚਾਕੂ ਦਿਖਾ ਕੇ ਲੁੱਟ ਖੋਹ

ਸ੍ਰੀਗੰਗਾਨਗਰ, 28 ਜਨਵਰੀ (ਦਵਿੰਦਰਜੀਤ ਸਿੰਘ)-ਨਜ਼ਦੀਕੀ ਪਿੰਡ ਨੱਥਾਂ ਵਾਲੀ ਤੋਂ 3 ਐਮ.ਐਲ. ਦੇ ਪਿੰਡ ਵਾਲੀ ਰੋਡ 'ਤੇ ਸਥਿਤ ਪਹਲ ਕਾਲੋਨੀ ਵਿਖੇ ਬੀਤੀ ਦੇਰ ਸ਼ਾਮ ਘਰ ਵਿਚ ਵੜ ਕੇ ਚਾਕੂ ਦਿਖਾ ਕੇ ਲੁੱਟ ਕਰਨ ਵਾਲਿਆਂ ਦੀ ਤਲਾਸ਼ ਕੀਤੀ ਜਾ ਰਹੀ ਹੈ | ਟਰਾਂਸਪੋਰਟ ਦਾ ਕੰਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕੱਤਰਤਾ

ਤਲਵੰਡੀ ਭਾਈ, 28 ਜਨਵਰੀ (ਕੁਲਜਿੰਦਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਦੀ ਇਕੱਤਰਤਾ ਪਿੰਡ ਵਾੜਾ ਭਾਈ ਕਾ ਵਿਖੇ ਜ਼ਿਲ੍ਹਾ ਮੀਤ ਪ੍ਰਧਾਨ ਗੁਲਜਾਰਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਆਤਮਾ ਸਿੰਘ, ਸੁਖਦੇਵ ਸਿੰਘ, ਰੇਸ਼ਮ ਸਿੰਘ, ਚਮਕੌਰ ...

ਪੂਰੀ ਖ਼ਬਰ »

ਖ਼ੁਸ਼ਹਾਲੀ ਦੇ ਰਾਖੇ ਸਾਬਕਾ ਸੈਨਿਕਾਂ ਦੀ ਟੀਮ ਦਾ ਐੱਸ. ਡੀ. ਐਮ. ਵਲੋਂ ਸਨਮਾਨ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਦੇਸ਼ ਦਾ 71ਵਾਂ ਗਣਤੰਤਰ ਦਿਵਸ ਜ਼ੀਰਾ ਦੇ ਜੀਵਨ ਮੱਲ ਸਕੂਲ ਵਿਖੇ ਧੂਮ-ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਪੰਜਾਬ ਵਿਚ ਖ਼ੁਸ਼ਹਾਲੀ ਦੇ ਰਾਖੇ ਟੀਮ ਵਜੋਂ ਕੰਮ ਕਰ ਰਹੀ ਜੀ.ਓ.ਜੀ. ਟੀਮ ਦੇ ਮੈਂਬਰਾਂ ਨੇ ਸੂਬੇਦਾਰ ਰਣਜੀਤ ਸਿੰਘ ...

ਪੂਰੀ ਖ਼ਬਰ »

ਪਿੰਡ ਮਲਸੀਆਂ ਵਿਖੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪਿੰਡ ਮਲਸੀਆਂ ਕਲਾਂ ਸ਼ਹਿਜ਼ਾਦਾ ਸੰਤ ਸਿੰਘ ਵਿਖੇ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਮਾਸਟਰ ਇੰਦਰਜੀਤ ਸਿੰਘ ਯਾਦਗਾਰੀ 6ਵਾਂ ਕ੍ਰਿਕਟ ਟੂਰਨਾਮੈਂਟ ਪਿੰਡ ਦੇ ਖੇਡ ...

ਪੂਰੀ ਖ਼ਬਰ »

ਲੜਕੀਆਂ ਲਈ ਮੁਫ਼ਤ ਸਕਿਲ ਡਿਵੈਲਪਮੈਂਟ ਕੋਰਸਾਂ ਦੀ ਸ਼ੁਰੂਆਤ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਸਰਹੱਦੀ ਖੇਤਰ ਦੀਆਂ ਲੜਕੀਆਂ ਨੂੰ ਸਵੈ-ਨਿਰਭਰ ਬਣਾਉਣ ਦੇ ਉਦੇਸ਼ ਨਾਲ ਦੇਵ ਸਮਾਜ ਕਾਲਜ ਫ਼ਿਰੋਜ਼ਪੁਰ ਤੇ ਮਯੰਕ ਫਾਊਾਡੇਸ਼ਨ ਵਲੋਂ ਇਕ ਨਵੀਂ ਪਹਿਲ ਕਦਮੀ ਕਰਦੇ ਹੋਏ ਬਾਰਡਰ ਏਰੀਆ ਦੇ 10 ਪਿੰਡਾਂ ਅਲੀ ਕੇ, ਦੁਲਚੀ ਕੇ, ...

ਪੂਰੀ ਖ਼ਬਰ »

ਸਰਹੱਦੀ ਪਿੰਡ ਗੱਟੀ ਰਾਜੋ ਕੇ ਸਕੂਲ 'ਚ ਲਗਾਈ ਪੁਸਤਕ ਪ੍ਰਦਰਸ਼ਨੀ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਿਖੇ ਸਕੂਲੀ ਵਿਦਿਆਰਥੀਆਂ 'ਚ ਸਾਹਿਤਕ ਰੁਚੀਆਂ ਪੈਦਾ ਕਰਨ ਦੇ ਉਦੇਸ਼ ਨਾਲ ਵਿਸ਼ਾਲ ਪੁਸਤਕ ਪ੍ਰਦਰਸ਼ਨੀ ਪਿੰ੍ਰਸੀਪਲ ਡਾ: ਸਤਿੰਦਰ ਸਿੰਘ ਨੈਸ਼ਨਲ ...

ਪੂਰੀ ਖ਼ਬਰ »

ਬਲਜੀਤ ਕੌਰ ਨੇ ਸਰਕਾਰੀ ਸਕੂਲ ਘੁੱਦੂਵਾਲਾ ਵਿਖੇ ਬਤੌਰ ਹੈੱਡ ਮਿਸਟ੍ਰੈੱਸ ਚਾਰਜ ਸੰਭਾਲਿਆ

ਜ਼ੀਰਾ, 28 ਜਨਵਰੀ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਤੇ ਪੰਜਾਬ ਲੋਕ ਸੇਵਾ ਕਮਿਸ਼ਨ ਵਲੋਂ ਕੀਤੀ ਗਈ ਸਿੱਧੀ ਭਰਤੀ ਦੌਰਾਨ ਹੈੱਡ ਮਿਸਟ੍ਰੈੱਸ ਵਜੋਂ ਚੁਣੀ ਗਈ ਬਲਜੀਤ ਕੌਰ ਨੇ ਸਰਕਾਰੀ ਸਕੂਲ ਘੁੱਦੂਵਾਲਾ ਵਿਖੇ ਬਤੌਰ ਹੈੱਡ ਮਿਸਟੈੱ੍ਰਸ ...

ਪੂਰੀ ਖ਼ਬਰ »

ਵਿਧਾਇਕ ਪਿੰਕੀ ਵਲੋਂ ਮੁਸਕਾਨ ਸਪੈਸ਼ਲ ਸਕੂਲ ਲਈ 5 ਲੱਖ ਰੁਪਏ ਦੀ ਰਾਸ਼ੀ ਭੇਟ

ਫ਼ਿਰੋਜ਼ਪੁਰ, 28 ਜਨਵਰੀ (ਤਪਿੰਦਰ ਸਿੰਘ)-ਗਣਤੰਤਰ ਦਿਵਸ ਮੌਕੇ ਕੰਟੋਨਮੈਂਟ ਬੋਰਡ ਵਲੋਂ ਕਰਵਾਏ ਗਏ ਸਮਾਗਮ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਪਰਮਿੰਦਰ ਸਿੰਘ ਪਿੰਕੀ ਵਲੋਂ ਮੁਸਕਾਨ ਸਪੈਸ਼ਲ ਸਕੂਲ ਨੂੰ 5 ਲੱਖ ਰੁਪਏ ਦੀ ਰਾਸ਼ੀ ਭੇਟ ਕੀਤੀ ਗਈ | ਪ੍ਰੋਗਰਾਮ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX