ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਖੰਨਾ / ਸਮਰਾਲਾ

ਫੋਕਲ ਪੁਆਇੰਟ ਐਸੋ: ਨੇ ਕੌਾਸਲਰ ਨਾਗਪਾਲ ਤੇ ਮੁੱਖ ਸੀਵਰੇਜ ਬੰਦ ਕਰਨ ਦੇ ਦੋਸ਼ ਲਾਏ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਖੰਨਾ ਦੇ ਅਮਲੋਹ ਰੋਡ ਸਥਿਤ ਵਾਰਡ 12 ਦੇ ਕਾਂਗਰਸੀ ਕੌਾਸਲਰ ਗੁਰਮੀਤ ਨਾਗਪਾਲ ਤੇ ਇਲਾਕੇ ਦੇ ਮੁੱਖ ਸੀਵਰੇਜ਼ ਨੂੰ ਬੰਦ ਕਰਨ ਦੇ ਦੋਸ਼ ਲੱਗੇ ਹਨ | ਜਿਸ ਕਾਰਨ ਫੋਕਲ ਪੁਆਇੰਟ ਖੰਨਾ ਦਾ ਸੀਵਰੇਜ਼ ਓਵਰਫ਼ਲੋ ਹੋ ਗਿਆ ਦੱਸਿਆ ਜਾਂਦਾ ਹੈ | 20 ਜਨਵਰੀ ਨੂੰ ਸੀਵਰੇਜ਼ ਬੰਦ ਹੋਣ ਤੋਂ ਬਾਅਦ ਫੋਕਲ ਪੁਆਇੰਟ ਦੇ ਉਦਯੋਗਪਤੀ ਪਹਿਲਾਂ ਨਗਰ ਕੌਾਸਲ ਤੇ ਫਿਰ ਐੱਸ. ਡੀ. ਐੱਮ. ਦੇ ਕੋਲ ਪਹੁੰਚੇ | ਇੰਡਸਟਰੀਅਲ ਫੋਕਲ ਪੁਆਇੰਟ ਵੈੱਲਫੇਅਰ ਐਸੋਸੀਏਸ਼ਨ ਵਲੋਂ ਕੀਤੀ ਗਈ ਸ਼ਿਕਾਇਤ ਵਿਚ ਦੋਸ਼ ਲਗਾਏ ਗਏ ਹਨ ਕਿ ਕੌਾਸਲਰ ਗੁਰਮੀਤ ਨਾਗਪਾਲ ਨੇ ਅਮਲੋਹ ਰੋਡ ਦਾ ਸੀਵਰੇਜ਼ ਬੰਦ ਕਰ ਦਿੱਤਾ ਹੈ | ਜਿਸ ਕਾਰਨ ਫੋਕਲ ਪੁਆਇੰਟ ਦੀਆਂ ਸੜਕਾਂ ਸੀਵਰੇਜ਼ ਦੇ ਪਾਣੀ ਫੈਲਣਾ ਸ਼ੁਰੂ ਹੋ ਗਿਆ ਹੈ | ਐੱਸ. ਡੀ. ਐੱਮ. ਨੂੰ ਕੀਤੀ ਸ਼ਿਕਾਇਤ ਵਿਚ ਇਹ ਵੀ ਕਿਹਾ ਗਿਆ ਹੈ ਕਿ ਉਹ 23 ਜਨਵਰੀ ਨੂੰ ਖੰਨਾ ਨਗਰ ਕੌਾਸਲ ਦੇ ਈ.ਓ. ਤੇ ਪ੍ਰਧਾਨ ਨੂੰ ਮਿਲੇ ਸਨ, ਪਰ ਉਨ੍ਹਾਂ ਦੀ ਸਮੱਸਿਆ ਦਾ ਅਜੇ ਤੱਕ ਹੱਲ ਨਹੀਂ ਕੀਤਾ ਗਿਆ |
ਸੀਵਰੇਜ ਵਾਲੀ ਖੂਹੀ ਵੀ ਓਵਰਫਲੋਅ
ਇਸ ਦਰਮਿਆਨ ਦੱਸਿਆ ਗਿਆ ਹੈ ਕਿ ਸੀਵਰੇਜ਼ ਲਈ ਵਰਤੀ ਜਾਂਦੀ ਮੋਟਰ ਦੀ ਖੂਹੀ ਵਿਚ ਵੀ ਸੀਵਰੇਜ਼ ਓਵਰਫ਼ਲੋਅ ਹੈ ਅਤੇ ਉੱਥੇ ਕੋਈ ਟਿਊਬਵੈੱਲ ਆਪਰੇਟਰ ਵੀ ਨਹੀਂ ਹੈ, ਮੋਟਰ ਦੇ ਕਮਰੇ ਨੂੰ ਵੀ ਜਿੰਦਾ ਲੱਗਿਆ ਹੋਇਆ ਸੀ | ਜਦੋਂਕਿ ਮੋਟਰ 'ਤੇ 24 ਘੰਟੇ ਮੁਲਾਜ਼ਮ ਨੂੰ ਹਾਜ਼ਰ ਰਹਿਣਾ ਜ਼ਰੂਰੀ ਹੈ | ਖੂਹੀ ਦਾ ਸੀਵਰੇਜ਼ ਓਵਰਫ਼ਲੋ ਹੋ ਕੇ ਸੜਕਾਂ ਨੂੰ ਪੂਰੀ ਤਰ੍ਹਾਂ ਭਰ ਸਕਦਾ ਹੈ |
ਫੋਕਲ ਪੁਆਇੰਟ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਨੋਦ ਗੁਪਤਾ ਨੇ ਕਿਹਾ ਕਿ ਉਦਯੋਗਪਤੀਆਂ ਦੀ ਕੋਈ ਸੁਣਵਾਈ ਨਹੀਂ ਹੋ ਰਹੀ | ਉਨ੍ਹਾਂ ਨੇ ਲੜਾਈ ਲੜ ਕੇ ਕਿਸੇ ਤਰ੍ਹਾਂ ਬੰਦ ਸੀਵਰੇਜ਼ ਤਾਂ ਖੁੱਲ੍ਹਵਾ ਲਿਆ ਹੈ | ਪਰ ਅਜੇ ਵੀ ਪਾਣੀ ਦੀ ਨਿਕਾਸੀ ਲਈ ਮੋਟਰ ਨਹੀਂ ਚਲਾਈ ਜਾ ਰਹੀ | ਜਿਸ ਕਾਰਨ ਉਨ੍ਹਾਂ ਦੀਆਂ ਫ਼ੈਕਟਰੀਆਂ ਵੀ ਓਵਰਫ਼ਲੋ ਦੀ ਸਥਿਤੀ ਵਿਚ ਹਨ |
ਕੀ ਕਹਿੰਦੇ ਹਨ, ਕੌਾਸਲਰ ਨਾਗਪਾਲ
ਵਾਰਡ 12 ਦੇ ਕੌਾਸਲਰ ਗੁਰਮੀਤ ਨਾਗਪਾਲ ਨੇ ਸੀਵਰੇਜ਼ ਬੰਦ ਕਰਨ ਤੋਂ ਸਾਫ਼ ਇਨਕਾਰ ਕੀਤਾ ਹੈ, ਉਨ੍ਹਾਂ ਕਿਹਾ ਇਹ ਸਰਾਸਰ ਗ਼ਲਤ ਹੈ | ਪਰ ਨਾਲ ਹੀ ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਤੋਂ ਆ ਰਹੇ ਸੀਵਰੇਜ਼ ਦੇ ਕੈਮੀਕਲ ਵਾਲਾ ਪਾਣੀ ਉਨ੍ਹਾਂ ਦੇ ਵਾਰਡ ਵਿਚ ਆ ਰਿਹਾ ਹੈ | ਜਿਸ ਨਾਲ ਲੋਕਾਂ ਵਿਚ ਬਿਮਾਰੀਆਂ ਫੈਲਣ ਦਾ ਡਰ ਹੈ ਤੇ ਇਸ ਦੀ ਸ਼ਿਕਾਇਤ ਉਹ ਕਈ ਵਾਰ ਕਰ ਚੁੱਕੇ ਹਨ |
ਸੀਵਰੇਜ ਖੁੱਲ੍ਹਵਾ ਦਿੱਤਾ ਗਿਆ ਹੈ-ਈ.ਓ., ਐੱਸ. ਡੀ. ਐੱਮ.
ਖੰਨਾ ਨਗਰ ਕੌਾਸਲ ਦੇ ਈ.ਓ. ਰਣਬੀਰ ਸਿੰਘ ਨੇ ਕਿਹਾ ਕਿ ਬੰਦ ਸੀਵਰੇਜ਼ ਖੁੱਲ੍ਹਵਾ ਦਿੱਤਾ ਗਿਆ ਹੈ | ਬਾਕੀ ਲਾਈਨ ਵੀ ਸਾਫ਼ ਕੀਤੀ ਜਾ ਰਹੀ ਹੈ, ਇਸ ਲਈ ਫੋਕਲ ਪੁਆਇੰਟ ਤੋਂ ਪਾਣੀ ਦੀ ਰਫ਼ਤਾਰ ਹੋਲੀ ਕੀਤੀ ਗਈ ਹੈ | ਇਕ ਵਾਰ ਲਾਈਨ ਪੂਰੀ ਤਰ੍ਹਾਂ ਸਾਫ਼ ਹੋਣ ਤੋਂ ਮੋਟਰ ਦੀ ਸਪੀਡ ਵਧਾ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਜੇਕਰ ਦੋਬਾਰਾ ਕਿਸੇ ਨੇ ਸੀਵਰੇਜ਼ ਬੰਦ ਕੀਤਾ ਤਾਂ ਕਾਰਵਾਈ ਕੀਤੀ ਜਾਵੇਗੀ | ਖੰਨਾ ਦੇ ਐੱਸ. ਡੀ. ਐੱਮ. ਸੰਦੀਪ ਸਿੰਘ ਨੇ ਕਿਹਾ ਕਿ ਸੀਵਰੇਜ਼ ਖੁਲ੍ਹਵਾ ਦਿੱਤਾ ਗਿਆ ਹੈ ਤੇ ਈ. ਓ. ਨਗਰ ਕੌਾਸਲ ਨੂੰ ਕਿਹਾ ਗਿਆ ਹੈ ਕਿ ਅੱਗੇ ਲਈ ਵੀ ਧਿਆਨ ਰੱਖਣ ਕਿ ਅਜਿਹੀ ਕੋਈ ਸਮੱਸਿਆ ਨਾ ਆਵੇ |

ਪਤੰਗ ਉਡਾਉਂਦਾ ਵਿਅਕਤੀ ਛੱਤ ਤੋਂ ਡਿਗਿਆ, ਗੰਭੀਰ ਜ਼ਖ਼ਮੀ

ਖੰਨਾ, 28 ਜਨਵਰੀ (ਪੱਤਰ ਪ੍ਰੇਰਕਾਂ ਰਾਹੀਂ)-ਦੇਰ ਸ਼ਾਮ ਪਤੰਗ ਉਡਾਉਂਦੇ ਹੋਏ ਇਕ ਵਿਅਕਤੀ ਅਚਾਨਕ ਆਪਣੇ ਸੰਤੁਲਨ ਖੋਹ ਬੈਠਿਆ ਤੇ ਉਚਾਈ ਤੋਂ ਡਿੱਗਣ ਕਾਰਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ | ਜਿਸ ਨੂੰ ਖੰਨਾ ਦੇ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ | ਹਾਲਤ ਨੂੰ ਗੰਭੀਰ ...

ਪੂਰੀ ਖ਼ਬਰ »

ਸਰਕਾਰ ਦੇ ਫ਼ੈਸਲੇ ਿਖ਼ਲਾਫ਼ ਦੋਰਾਹਾ ਮੰਡੀ ਬੰਦ ਰੱਖਣ ਦਾ ਐਲਾਨ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)-ਸਰਕਾਰ ਵਲੋਂ ਮੌਜੂਦਾ ਮੰਡੀਕਰਨ ਦੇ ਨਿਯਮਾਂ ਵਿਚ ਕੀਤੇ ਬਦਲਾਅ ਨੂੰ ਲੈ ਕੇ ਆੜ੍ਹਤੀ ਭਾਈਚਾਰੇ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਹ ਪ੍ਰਗਟਾਵਾ ਕਰਦਿਆ ਆੜ੍ਹਤੀ ਐਸੋਸੀਏਸ਼ਨ ਦੋਰਾਹਾ ਦੇ ਪ੍ਰਧਾਨ ਰਾਮ ਕਮਲ ਮਹਿੰਦਰਾ ਤੇ ...

ਪੂਰੀ ਖ਼ਬਰ »

ਨਸਰਾਲੀ ਵਿਚ ਇਕ ਘਰੋਂ ਨਾਜਾਇਜ਼ ਸ਼ਰਾਬ ਬਰਾਮਦ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)- ਪੁਲਿਸ ਜ਼ਿਲ੍ਹਾ ਖੰਨਾ ਦੇ ਪਿੰਡ ਨਸਰਾਲੀ ਵਿਚ ਪੁਲਿਸ ਨੇ ਮੁਖ਼ਬਰ ਦੀ ਸੂਚਨਾ 'ਤੇ ਕਾਰਵਾਈ ਕਰਦੇ ਹੋਏ ਨਾਜਾਇਜ਼ ਸ਼ਰਾਬ ਦੀ ਭਾਲ ਵਿਚ ਇਕ ਘਰ ਵਿਚ ਛਾਪਾ ਮਾਰਿਆ | ਪਰ ਪਹਿਲਾਂ ਹੀ ਪਤਾ ਲੱਗਣ ਕਰ ਕੇ ਕਥਿਤ ਦੋਸ਼ੀ ਸ਼ਰਾਬ ਛੱਡ ਕੇ ...

ਪੂਰੀ ਖ਼ਬਰ »

ਆਵਾਜ਼ ਪ੍ਰਦੂਸ਼ਣ ਵਿਰੋਧੀ ਸਭਾ ਵਲੋਂ ਐੱਸ.ਐੱਸ.ਪੀ. ਨੂੰ ਮੰਗ ਪੱਤਰ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਪੰਜਾਬ ਆਵਾਜ਼ ਪ੍ਰਦੂਸ਼ਣ ਵਿਰੋਧੀ ਸਭਾ ਖੰਨਾ ਵਲੋਂ ਬਸੰਤ ਮੌਕੇ ਸ਼ੌਰ ਪ੍ਰਦੂਸ਼ਣ ਅਤੇ ਚਾਈਨਾ ਡੋਰ ਦੀ ਵਰਤੋਂ ਰੋਕਣ ਲਈ ਐੱਸ.ਐੱਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਨੂੰ ਮੰਗ ਪੱਤਰ ਦਿੱਤਾ ਗਿਆ | ਸਭਾ ਦੇ ਪ੍ਰਧਾਨ ...

ਪੂਰੀ ਖ਼ਬਰ »

ਸਿਹਤ ਤੇ ਸਿੱਖਿਆ 'ਤੇ ਰਾਜਨੀਤਕ ਮਾਫ਼ੀਆ ਦਾ ਕਬਜ਼ਾ-ਕਾਲੀ ਪਾਇਲ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)-ਅੰਬੇਡਕਰ ਲੋਕ ਜਗਾਓ ਮੰਚ ਵਲੋਂ ਦੋਰਾਹਾ ਦੀ ਅਨਾਜ ਮੰਡੀ ਵਿਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਦੀ ਮੀਟਿੰਗ ਨਵਜੋਤ ਕੌਰ, ਗੁਰਮੀਤ ਸਿੰਘ, ਪਰਮੇਸ਼ਵਰ ਸਿੰਘ ਦੀ ਅਗਵਾਈ ਵਿਚ ਪੋਸਟ ਮੈਟਿ੍ਕ ਸਕਾਲਰਸ਼ਿਪ ਨੂੰ ਸਰਕਾਰ ਵਲੋਂ ...

ਪੂਰੀ ਖ਼ਬਰ »

ਜ਼ਮੀਨਦੋਜ਼ ਪੁਲ ਦੀ ਉਸਾਰੀ ਕਾਰਨ ਪਿੰਡ ਬੇਗੋਵਾਲ-ਸਤਨਾਮ ਨਗਰ ਫਾਟਕ ਬੰਦ ਰਹੇਗਾ

ਦੋਰਾਹਾ, 28 ਜਨਵਰੀ (ਜਸਵੀਰ ਝੱਜ)-ਦੋਰਾਹਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਉਸਾਰੀ ਅਧੀਨ ਜ਼ਮੀਨ-ਦੋਜ਼ (ਅੰਡਰ-ਪਾਸ ਬਿ੍ਜ) ਪੁਲ਼ ਦੀ ਆਖਿਰ ਉਸਾਰੀ ਸ਼ੁਰੂ ਹੋ ਹੀ ਗਈ ਹੈ | ਜਿਸ ਦੇ ਬਾਰੇ ਰੇਲਵੇ ਵਿਭਾਗ ਦਫ਼ਤਰ ਐੱਸ.ਐੱਸ.ਈ. (ਪੀ. ਵੇਅ/ਨੌਰਥ ਰੇਲਵੇ/ਦੋਰਾਹਾ) ਸੀਨੀਅਰ ...

ਪੂਰੀ ਖ਼ਬਰ »

ਹਾਦਸੇ ਦੌਰਾਨ ਜ਼ਖ਼ਮੀ ਵਿਅਕਤੀ ਦੀ ਹੋਈ ਮੌਤ

ਖੰਨਾ, 28 ਜਨਵਰੀ (ਮਨਜੀਤ ਸਿੰਘ ਧੀਮਾਨ)-ਬੀਤੀ ਰਾਤ ਸੜਕ ਹਾਦਸੇ ਦੇ ਇਕ ਸਾਈਕਲ ਸਵਾਰ ਦੀ ਇਲਾਜ ਦੌਰਾਨ ਮੌਤ ਹੋ ਗਈ | ਏ.ਐੱਸ.ਆੲਾੀ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਤਕ ਕੁਲਦੀਪ ਸਿੰਘ ਵਾਸੀ ਅਜਨੇਰ ਨੂੰ ਅਣਪਛਾਤੇ ਵਾਹਨ ਵਲੋਂ ਫੇਟ ਮਾਰੀ ਗਈ ਸੀ, ਜਿਸ ਕਾਰਨ ਗੰਭੀਰ ...

ਪੂਰੀ ਖ਼ਬਰ »

ਪੋਹੀੜ ਰੋਡ 'ਤੇ ਓਵਰ ਬਰਿਜ ਦੇ ਨਿਰਮਾਣ ਦੀ ਮੁੱਢਲੀ ਕਾਰਵਾਈ ਹੋਈ ਸ਼ੁਰੂ

ਅਹਿਮਦਗੜ੍ਹ, 28 ਜਨਵਰੀ (ਸੁਖਸਾਗਰ ਸਿੰਘ ਸੋਢੀ)-ਪਿਛਲੇ ਕਈ ਸਾਲਾ ਤੋਂ ਸ਼ਹਿਰ ਚੋਂ ਲੰਘਦੀ ਰੇਲਵੇ ਲਾਈਨ ਤੇ ਅੰਡਰ ਜਾ ਓਵਰ ਬਿ੍ਜ ਬਣਵਾਉਣ ਸੰਘਰਸ਼ ਕਰ ਰਹੇ ਇਲਾਕਾ ਨਿਵਾਸੀਆਂ ਨੂੰ ਕਾਂਗਰਸ ਸਰਕਾਰ ਵਲੋਂ ਵੱਡੀ ਰਾਹਤ ਦਿੰਦਿਆਂ ਪੋਹੀੜ ਰੋਡ ਤੇ ਸਥਿਤ ਫਾਟਕਾਂ ਤੇ ...

ਪੂਰੀ ਖ਼ਬਰ »

ਸਮਰਾਲਾ ਦੀ ਰਾਣਾ ਮਿਲਕ ਫੂਡ 'ਚ ਲੱਗੀ ਅੱਗ

ਸਮਰਾਲਾ, 28 ਜਨਵਰੀ (ਗੋਪਾਲ ਸੋਫ਼ਤ)-ਇੱਥੋਂ ਨੇੜੇ ਬੀਜਾ ਰੋਡ ਉੱਪਰ ਸਥਿਤ ਰਾਣਾ ਮਿਲਕ ਫੂਡਜ਼ ਦੀ ਇਮਾਰਤ 'ਚ ਅੱਜ ਅਚਾਨਕ ਅੱਗ ਲੱਗ ਗਈ | ਮਿਲੀ ਜਾਣਕਾਰੀ ਅਨੁਸਾਰ ਇਸ ਘਟਨਾ ਦੀ ਗੰਭੀਰਤਾ ਨੂੰ ਦੇਖਦਿਆਂ ਅੱਗ 'ਤੇ ਕਾਬੂ ਪਾਉਣ ਲਈ ਸਮਰਾਲਾ ਤੋਂ ਇਲਾਵਾ ਦੋਰਾਹਾ ਤੋਂ ਅੱਗ ...

ਪੂਰੀ ਖ਼ਬਰ »

ਬੜੰੂੂਦੀ 'ਚ ਸੰਤ ਬਾਬਾ ਈਸਰ ਸਿੰਘ ਯਾਦਗਾਰੀ ਖੇਡ ਮੇਲਾ 6 ਤੋਂ

ਪੱਖੋਵਾਲ/ਸਰਾਭਾ, 28 ਜਨਵਰੀ (ਕਿਰਨਜੀਤ ਕੌਰ ਗਰੇਵਾਲ.)-ਪਿੰਡ ਬੜੰੂਦੀ ਵਿਖੇ ਸੰਤ ਬਾਬਾ ਈਸਰ ਸਿੰਘ ਸਪੋਰਟਸ ਕਲੱਬ ਵਲੋਂ ਪ੍ਰਵਾਸੀ ਪੰਜਾਬੀਆਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 6 ਫਰਵਰੀ ਤੋਂ 8 ਫਰਵਰੀ ਤੱਕ ਸੰਤ ਬਾਬਾ ਈਸਰ ਸਿੰਘ ਯਾਦਗਾਰੀ ਪੇਂਡੂ ਖੇਡ ਮੇਲਾ ...

ਪੂਰੀ ਖ਼ਬਰ »

ਮਾਤਾ ਗੰਗਾ ਖਾਲਸਾ ਕਾਲਜ, ਕੋਟਾਂ ਵਿਖੇ ਸਰਕਾਰੀ ਅਸਾਮੀਆਂ ਪ੍ਰਾਪਤ ਕਰਨ ਸਬੰਧੀ ਰੋਜ਼ਗਾਰ ਜਾਗਰੂਕਤਾ ਲੈਕਚਰ

ਬੀਜਾ, 28 ਜਨਵਰੀ (ਅਵਤਾਰ ਸਿੰਘ ਜੰਟੀ ਮਾਨ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਮਾਤਾ ਗੰਗਾ ਖਾਲਸਾ ਕਾਲਜ, ਮੰਜੀ ਸਾਹਿਬ, ਕੋਟਾਂ ਵਿਖੇ ਸਰਕਾਰੀ ਅਸਾਮੀਆਂ ਪ੍ਰਾਪਤ ਕਰਨ ਲਈ 'ਰੁਜ਼ਗਾਰ ਜਾਗਰੂਕਤਾ ਪੋ੍ਰਗਰਾਮ' ...

ਪੂਰੀ ਖ਼ਬਰ »

ਬਾਕਸਿੰਗ ਇਨਵੀਟੇਸ਼ਨ ਮੁਕਾਬਲੇ ਵਰਮਾ, ਵਿਨੋਦ ਦੱਤ, ਰੂਪਰਾਏ ਤੇ ਨਾਮਧਾਰੀ ਪੁੱਜੇ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਖੇਲੋ ਇੰਡੀਆ ਅਧੀਨ ਸਥਾਨਕ ਵਿਸ਼ਵਕਰਮਾ ਮੰਦਰ ਖੰਨਾ ਵਿਖੇ ਬਾਕਸਿੰਗ ਇਨਵੀਟੇਸ਼ਨ ਕਲੱਬ ਲੜਕੇ ਲੜਕੀਆਂ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਡੀ. ਡੀ. ਆਰ. ਤੇ ਫੈਡਰੇਸ਼ਨ ਫ਼ਾਰ ਵੋਮੈਨ ਐਸੋਸੀਏਸ਼ਨ ਖੰਨਾ ਵਲੋਂ ਦੇਵ ਮੌਰਿਆ ਨੇ ...

ਪੂਰੀ ਖ਼ਬਰ »

ਦੋਰਾਹਾ ਪੁਲਿਸ ਖ਼ੁਦ ਬਣੀ ਹੋਈ ਹੈ ਟ੍ਰੈਫ਼ਿਕ ਦੀ ਰੁਕਾਵਟ

ਦੋਰਾਹਾ, 28 ਜਨਵਰੀ (ਜੋਗਿੰਦਰ ਸਿੰਘ ਓਬਰਾਏ)-ਇਹ ਸ਼ਹਿਰ 15 ਵਾਰਡਾਂ ਵਿਚ ਵੰਡਿਆ ਹੋਇਆ ਹੈ ਤੇ ਲੱਕੜ ਦੀ ਮੰਡੀ ਵਜੋਂ ਇਸਦਾ ਨਾਂਅ ਕਾਫੀ ਜਾਣਿਆ ਜਾਂਦਾ ਹੈ | ਦੂਜੇ ਕਸਬਿਆਂ, ਸ਼ਹਿਰਾਂ ਦੇ ਮੁਕਾਬਲੇ ਦੋਰਾਹਾ ਦੇ ਬਾਜ਼ਾਰ ਭਾਵੇਂ ਖੁੱਲੇ੍ਹ-ਡੁੱਲੇ੍ਹ ਹਨ, ਪ੍ਰੰਤੂ ...

ਪੂਰੀ ਖ਼ਬਰ »

ਨੈਸ਼ਨਲ ਫਰਟੀਲਾਈਜ਼ਰ ਲਿਮਟਿਡ ਵਲੋਂ ਮਲੌਦ ਵਿਖੇ ਕਿਸਾਨ ਸੈਮੀਨਾਰ

ਮਲੌਦ, 28 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਅੱਜ ਕਮਿਊਨਿਟੀ ਸੈਂਟਰ ਮਲੌਦ ਵਿਖੇ ਨੈਸ਼ਨਲ ਫਰਟੀਲਾਈਜ਼ਰ ਲਿਮਟਡ ਵਲੋਂ ਹਰਦਿਆਲ ਟਰੇਡਰਜ਼ ਦੇ ਸਹਿਯੋਗ ਨਾਲ ਇਕ ਕਿਸਾਨ ਸੈਮੀਨਾਰ ਕੀਤਾ ਗਿਆ | ਜਿਸ ਵਿਚ ਕੰਪਨੀ ਦੇ ਪੰਜਾਬ ਤੇ ਦੇਸ਼ ਪੱਧਰ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਮੌਕੇ ਸਿੰਘ ਸਭਾ ਮਾਡਲ ਟਾਊਨ ਵਿਚ ਕੀਰਤਨ ਦਰਬਾਰ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਮੌਕੇ ਗੁਰਦੁਆਰਾ ਸਿੰਘ ਸਭਾ, ਮਾਡਲ ਟਾਊਨ, ਸਮਰਾਲਾ ਰੋਡ, ਖੰਨਾ ਵਿਚ ਆਯੋਜਿਤ ਕੀਤੇ ਕੀਰਤਨ ਦਰਬਾਰ ਸਮੇਂ ਭਾਈ ਨਰਿੰਦਰ ਸਿੰਘ ਦੇ ਰਾਗੀ ਜੱਥੇ, ਕਥਾਵਾਚਕ ਭਾਈ ਮਲਕੀਤ ਸਿੰਘ ਨੇ ਕੀਰਤਨ ਤੇ ...

ਪੂਰੀ ਖ਼ਬਰ »

ਅਕਾਲੀ ਦਲ ਦਾ ਹਰਿਆਵਲ ਦਸਤਾ ਯੂਥ ਵਿੰਗ ਸੁਖਬੀਰ ਬਾਦਲ ਦੀ ਸੋਚ 'ਤੇ ਡਟ ਕੇ ਪਹਿਰਾ ਦੇਵੇਗਾ-ਰਿੰਕਾ ਦੁਧਾਲ

ਮਲੌਦ, 28 ਜਨਵਰੀ (ਸਹਾਰਨ ਮਾਜਰਾ)-ਹਲਕਾ ਪਾਇਲ ਦੇ ਆਈ.ਟੀ. ਵਿੰਗ ਦੇ ਇੰਚਾਰਜ ਕੁਲਦੀਪ ਸਿੰਘ ਰਿੰਕਾ ਦੁਧਾਲ, ਗੁਰਵਿੰਦਰ ਸਿੰਘ ਵਿੱਕੀ ਦੁਧਾਲ, ਸਾਬਕਾ ਸਰਪੰਚ ਯਾਦਵਿੰਦਰ ਸਿੰਘ ਉਕਸੀ, ਜਬਰ ਸਿੰਘ ਦੁਧਾਲ, ਬਲਜਿੰਦਰ ਸਿੰਘ ਦੋਵੇਂ ਸਾਬਕਾ ਸਰਪੰਚ, ਗੋਗੀ ਮਾਡਲ ਟਾਊਨ, ...

ਪੂਰੀ ਖ਼ਬਰ »

ਸਰਕਾਰ ਦੀ ਕਿਸਾਨਾਂ ਨੂੰ ਸਿੱਧੀ ਅਦਾਇਗੀ ਿਖ਼ਲਾਫ਼ ਆੜ੍ਹਤੀਆਂ 'ਚ ਵਧਿਆ ਰੋਸ

ਮਾਛੀਵਾੜਾ ਸਾਹਿਬ, 28 ਜਨਵਰੀ (ਸੁਖਵੰਤ ਸਿੰਘ ਗਿੱਲ)-ਸੂਬਾ ਸਰਕਾਰ ਵਲੋਂ ਹਾੜ੍ਹੀ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਸਿੱਧੀ ਕਰਨ ਲਈ ਲਏ ਗਏ ਫ਼ੈਸਲੇ ਦੇ ਕਾਰਨ ਸੂਬੇ ਭਰ 'ਚ ਆੜ੍ਹਤੀਆਂ ਵਿਚ ਸਰਕਾਰ ਦੀ ਇਸ ਨੀਤੀ ਿਖ਼ਲਾਫ਼ ਰੋਸ ਵੱਧਦਾ ਜਾ ਰਿਹਾ ਹੈ, ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਚ ਦਾਖ਼ਲਿਆਂ ਦੀ ਪ੍ਰੇਰਨਾ ਲਈ ਬਾਲਿਓਾ 'ਚ ਰੈਲੀ ਕੱਢੀ

ਸਮਰਾਲਾ, 28 ਜਨਵਰੀ (ਗੋਪਾਲ ਸੋਫਤ)-ਇੱਥੋਂ ਨੇੜਲੇ ਪਿੰਡ ਬਾਲਿਓਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਤੇ ਮਿਡਲ ਸਕੂਲ ਵਲੋਂ ਵੱਧ ਤੋਂ ਵੱਧ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲਾ ਕਰਵਾਉਣ ਲਈ ਜਾਗਰੂਕਤਾ ਪੈਦਾ ਕਰਨ ਲਈ ਰੈਲੀ ਕੱਢੀ ਗਈ ¢ਜਿਸ ਵਿਚ ਬੱਚਿਆਂ ਦੇ ਨਾਲ ...

ਪੂਰੀ ਖ਼ਬਰ »

ਅੱਜ ਭਾਰਤ ਬੰਦ ਮੌਕੇ ਵੱਖ-ਵੱਖ ਜਥੇਬੰਦੀਆਂ ਦੇਣਗੀਆਂ ਰਾਸ਼ਟਰਪਤੀ ਦੇ ਨਾਂਅ ਮੰਗ ਪੱਤਰ-ਰੁਪਾਲੋਂ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਪੂਰੇ ਦੇਸ਼ ਵਿਚ ਮੋਦੀ ਸਰਕਾਰ ਵਲੋਂ ਧੱਕੇ ਨਾਲ ਘੱਟ ਗਿਣਤੀਆਂ ਤੇ ਥੋਪੇ ਜਾ ਰਹੇ ਨਾਗਰਿਕਤਾ ਸੋਧ ਵਰਗੇ ਕਾਲੇ ਕਾਨੰੂਨ ਨਾਲ ਜਿੱਥੇ ਆਮ ਲੋਕਾਂ ਵਿਚ ਅਰਾਜਕਤਾ ਵਧੇਗੀ, ਉੱਥੇ ਅੰਤਰਰਾਸ਼ਟਰੀ ਪੱਧਰ ਤੇ ਦੇਸ਼ ਦੀ ਬਦਨਾਮੀ ਹੋ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਧੌਲ ਕਲਾਂ ਵਿਖੇ ਬੱਚਿਆਂ ਨੂੰ ਸੈਂਡਲ ਵੰਡੇ

ਮਲੌਦ, 28 ਜਨਵਰੀ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਰਕਾਰੀ ਪ੍ਰਾਇਮਰੀ ਸਕੂਲ ਧੌਲ ਕਲਾਂ ਵਿਖੇ ਸ੍ਰੀਮਾਨ ਸੰਤ ਬਾਬਾ ਹਰੀਪਾਲ ਸਿੰਘ ਜੀ ਧੌਲ ਕਲਾਂ ਵਾਲਿਆਂ ਦੀ ਅਗਵਾਈ ਵਿਚ ਸਾਬਕਾ ਪੰਚਾਇਤ ਮੈਂਬਰ ਅਤੇ ਸਮਾਜ ਸੇਵੀ ਅਮਰਜੀਤ ਸਿੰਘ ਵਲੋਂ ਬਲਾਕ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਜੰਡਾਲੀ ਤੇ ਮੈਂਬਰ ਜੋਗਾ ਬਲਾਲਾ ਦਾ ਸਨਮਾਨ

ਦੋਰਾਹਾ, 28 ਜਨਵਰੀ (ਮਨਜੀਤ ਸਿੰਘ ਗਿੱਲ)-ਜਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਨਵ-ਨਿਯੁਕਤ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ ਅਤੇ ਜਤਿੰਦਰ ਸਿੰਘ ਜੋਗਾ ਬਲਾਲਾ ਮੈਂਬਰ ਜਿਲਾ ਪ੍ਰੀਸ਼ਦ ਦਾ ਰੈਸਟ ਹਾਊਸ ਦੋਰਾਹਾ ਵਿਖੇ ਪੀ. ਡਬਲਯੂ. ਡੀ. ਦੇ ਬਲਜੀਤ ਸਿੰਘ ਐੱਸ. ਡੀ. ਓ. ...

ਪੂਰੀ ਖ਼ਬਰ »

ਬਸੰਤ ਸਿੰਘ ਪੰਧੇਰ ਦੀ ਯਾਦ 'ਚ ਅੱਖਾਂ ਦੇ ਮੁਫ਼ਤ ਕੈਂਪ ਦੌਰਾਨ 362 ਮਰੀਜ਼ਾਂ ਦੀ ਜਾਂਚ

ਮਲੌਦ, 28 ਜਨਵਰੀ (ਸਹਾਰਨ ਮਾਜਰਾ)-ਸਮਾਜ ਸੇਵੀ ਹਰਮੇਸ਼ ਕੌਰ ਕੈਨੇਡਾ ਸੁਪਤਨੀ ਸੁਖਵਿੰਦਰ ਸਿੰਘ ਗਿੱਲ ਵਲੋਂ ਆਪਣੇ ਪਿਤਾ ਸਵਰਗੀ ਬਸੰਤ ਸਿੰਘ ਪੰਧੇਰ ਸਹਾਰਨ ਮਾਜਰਾ ਦੀ ਯਾਦ ਵਿਚ ਗਰਾਮ ਪੰਚਾਇਤ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਸਮਰਾਲਾ ਵਿਖੇ ਗਣਤੰਤਰ ਦਿਵਸ ਸਮਾਰੋਹ 'ਚ ਪਹਿਲੀ ਵਾਰ ਖਿਡਾਰੀ ਪਿਤਾ-ਪੁੱਤਰੀ ਇਕੱਠੇ ਸਨਮਾਨਿਤ

ਸਮਰਾਲਾ, 28 ਜਨਵਰੀ (ਗੋਪਾਲ ਸੋਫਤ)-ਸਥਾਨਕ ਅਨਾਜ ਮੰਡੀ 'ਚ ਐਤਵਾਰ ਨੂੰ ਹੋਏ ਗਣਤੰਤਰ ਦਿਵਸ ਸਮਾਰੋਹ 'ਚ ਇਸ ਵਾਰ ਵੀ ਸਥਾਨਕ ਸਬ-ਡਵੀਜ਼ਨ ਦੀਆਂ ਵੱਖ-ਵੱਖ ਖੇਤਰਾਂ 'ਚ ਫਖ਼ਰਯੋਗ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ¢ ਐਤਕੀਂ ਪਹਿਲੀ ਵਾਰ ...

ਪੂਰੀ ਖ਼ਬਰ »

ਓਰੀਐਾਟਲ ਸਕੂਲ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਮਾਛੀਵਾੜਾ ਸਾਹਿਬ, 28 ਜਨਵਰੀ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਦੇ ਰੋਪੜ ਰੋਡ 'ਤੇ ਸਥਿਤ ਓਰੀਐਾਟਲ ਇੰਟਰਨੈਸ਼ਨਲ ਸਕੂਲ ਐਾਡ ਸਪੋਰਟਸ ਅਕੈਡਮੀ ਬੁਰਜ ਪੱਕਾ ਵਿਖੇ ਸਕੂਲ ਦੇ ਐੱਮ.ਡੀ. ਰਜਤ ਸ਼ਰਮਾ ਦੀ ਅਗਵਾਈ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਕੌ ਾਸਲ ਪ੍ਰਧਾਨ ਮਹਿਤਾ ਦੀ ਅਗਵਾਈ ਵਿਚ ਖੰਨਾ ਦੇ ਸਮਰਾਲਾ ਰੋਡ ਰੇਲਵੇ ਪੁਲ ਦੀ ਸਫ਼ਾਈ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ ਦੀ ਅਗਵਾਈ ਵਿਚ ਅਤੇ ਈ. ਓ .ਰਣਬੀਰ ਸਿੰਘ ਦੇ ਹੁਕਮਾਂ ਤੇ ਮੈਡਮ ਪਰਮਜੀਤ ਕੌਰ ਦੀ ਨਿੱਜੀ ਦੇਖ-ਰੇਖ ਵਿਚ ਅੱਜ ਸਵੱਛ ਭਾਰਤ ਮੁਹਿੰਮ ਦੇ ਦੂਜੇ ਦਿਨ ਖੰਨਾ ਦੇ ਸਮਰਾਲਾ ਰੋਡ ਰੇਲਵੇ ਪੁਲ ...

ਪੂਰੀ ਖ਼ਬਰ »

ਜਤਿੰਦਰ ਹਾਂਸ ਦਾ ਰੂ-ਬ-ਰੂ ਅਤੇ ਸੁਰਿੰਦਰ ਬਿੰਨਰ ਦੀ ਕਿਤਾਬ 'ਨਾਈਨ ਵਨ ਵਨ' ਰਿਲੀਜ਼

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਅੱਜ ਏ.ਐੱਸ. ਕਾਲਜ ਖੰਨਾ ਵਿਖੇ ਪੰਜਾਬੀ ਸਾਹਿਤ ਸਭਾ ਵਲੋਂ ਰੂ ਬ ਰੂ ਤੇ ਕਿਤਾਬ ਰਿਲੀਜ਼ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਪੰਜਾਬੀ ਦੇ ਅੰਤਰ ਰਾਸ਼ਟਰੀ ਢਾਹਾਂ ਐਵਾਰਡ ਜੇਤੂ ਕਹਾਣੀਕਾਰ ਜਤਿੰਦਰ ਸਿੰਘ ਹਾਂਸ ਵਿਦਿਆਰਥੀਆਂ ...

ਪੂਰੀ ਖ਼ਬਰ »

ਸਚਦੇਵਾ ਸਕੂਲ ਸਾਹਨੇਵਾਲ 'ਚ ਸਾਲਾਨਾ ਅਥਲੈਟਿਕਸ ਮੁਕਾਬਲੇ ਕਰਵਾਏ

ਸਾਹਨੇਵਾਲ, 28 ਜਨਵਰੀ (ਹਰਜੀਤ ਸਿੰਘ ਢਿੱਲੋਂ)-ਸਚਦੇਵਾ ਪਬਲਿਕ ਸੀਨੀ. ਸੈਕੰ. ਸਕੂਲ ਸਾਹਨੇਵਾਲ ਵਿਖੇ ਕਰਵਾਏ ਗਏ ਦੋ ਰੋਜ਼ਾ ਸਾਲਾਨਾ ਅਥਲੈਟਿਕਸ ਮੁਕਾਬਲਿਆਂ ਦੀ ਸ਼ੁਰੂਆਤ ਚੇਅਰਮੈਨ ਰਜਿੰਦਰ ਸੇਠੀ ਅਤੇ ਡਾਇਰੈਕਟਰ ਮੈਡਮ ਪ੍ਰਵੀਨ ਸੇਠੀ ਵਲੋਂ ਝੰਡਾ ਲਹਿਰਾਉਣ ਦੀ ...

ਪੂਰੀ ਖ਼ਬਰ »

ਸੁਖਵੀਰ ਸਿੰਘ ਪਿੰਡ ਭੈਣੀ ਕੀਮਾਂ ਦੇ ਨੰਬਰਦਾਰ ਨਿਯੁਕਤ

ਕੁਹਾੜਾ, 28 ਜਨਵਰੀ (ਤੇਲੂ ਰਾਮ ਕੁਹਾੜਾ)-ਲੁਧਿਆਣਾ ਪੂਰਬੀ ਤਹਿਸੀਲ ਦੇ ਪਿੰਡ ਭੈਣੀ ਕੀਮਾਂ ਦੇ ਨੰਬਰਦਾਰ ਮਹਿੰਦਰ ਸਿੰਘ ਪੁੱਤਰ ਸ਼ਮਸ਼ੇਰ ਸਿੰਘ ਦੀ ਮਿਤੀ 25 ਜਨਵਰੀ 2007 ਨੂੰ ਮੌਤ ਹੋ ਗਈ ਸੀ ¢ ਉਪਰੰਤ ਪਿੰਡ ਵਿਚ ਕੋਈ ਵੀ ਨੰਬਰਦਾਰ ਨਹੀਂ ਸੀ¢ ਉਸਦੀ ਮੌਤ ਮਗਰੋਂ ਖਾਲੀ ...

ਪੂਰੀ ਖ਼ਬਰ »

ਵਾਰਡ ਨੰਬਰ 19 ਵਿਚ ਮੈਡੀਕਲ ਕੈਂਪ ਹੁਣ 31 ਨੂੰ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਵਾਰਡ ਨੰਬਰ 19 ਨਾਭਾ ਕਾਲੋਨੀ ਵਿਚ ਮੈਗਾ ਮੁਫ਼ਤ ਮੈਡੀਕਲ ਜਾਂਚ ਕੈਂਪ ਹੁਣ 31 ਜਨਵਰੀ ਨੂੰ ਲੱਗੇਗਾ | ਸਮਾਜ ਸੇਵੀ ਗੋਲਡੀ ਸ਼ਰਮਾ ਤੇ ਸ਼ਸ਼ੀ ਸ਼ਰਮਾ ਨੇ ਦੱਸਿਆ ਕਿ ਪਹਿਲਾਂ ਇਹ ਕੈਂਪ ਅੱਜ 28 ਜਨਵਰੀ ਨੂੰ ਲਗਾਇਆ ਜਾਣਾ ਸੀ, ਪਰ ਮੌਸਮ ...

ਪੂਰੀ ਖ਼ਬਰ »

ਲਹਿਰਾ ਵਿਖੇ ਪੰਜਵਾਂ ਵਾਲੀਬਾਲ ਟੂਰਨਾਮੈਂਟ ਸਮਾਪਤ-ਸਲੇਮਪੁਰ ਸਿੱਧੂ ਦੀ ਟੀਮ ਜੇਤੂ

ਡੇਹਲੋਂ, 28 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਨੌਜਵਾਨ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ. ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵਾ ਸ਼ਾਨਦਾਰ ਵਾਲੀਬਾਲ ਸ਼ੂਟਿੰਗ ਟੂਰਨਾਮੈਂਟ ਕਰਵਾਇਆ ਗਿਆ | ਵਾਲੀਬਾਲ ਦੇ ਸੰਘਰਸ਼ਪੂਰਨ ਫਾਈਨਲ ਮੁਕਾਬਲੇ ...

ਪੂਰੀ ਖ਼ਬਰ »

ਵਾਰਡ ਨੰਬਰ 18 ਵਿਚ ਵਾਟਰ ਸਪਲਾਈ ਪੰਪ ਦੇ ਕਮਰੇ ਦਾ ਨੀਂਹ ਪੱਥਰ ਮਹਿਤਾ ਨੇ ਰੱਖਿਆ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਵਿਧਾਇਕ ਗੁਰਕੀਰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 18 ਕਰਤਾਰ ਨਗਰ ਦੀ ਧਰਮਸ਼ਾਲਾ ਵਿਚ ਵਾਟਰ ਸਪਲਾਈ ਦੀ ਸ਼ੁਰੂਆਤ ਕਰਦੇ ਹੋਏ ਪੰਪ ਦੇ ਕਮਰੇ ਦਾ ਨੀਂਹ ਪੱਥਰ ਰੱਖਣ ਸਮੇਂ ਅੱਜ ਨਗਰ ਕੌਾਸਲ ਪ੍ਰਧਾਨ ਵਿਕਾਸ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਾਰਕੀਟ ਦੇ ਦੁਕਾਨਦਾਰਾਂ ਵਲੋਂ ਅੱਜ ਐਲਾਨੀ ਹੜਤਾਲ ਨਾ ਕਰਨ 'ਤੇ ਲੋਕਾਂ ਵਿਚ ਚਰਚੇ

ਖੰਨਾ, 28 ਜਨਵਰੀ (ਹਰਜਿੰਦਰ ਸਿੰਘ ਲਾਲ)-ਨਗਰ ਸੁਧਾਰ ਟਰੱਸਟ ਖੰਨਾ ਵਲੋਂ ਸਥਾਨਕ ਗੁਰੂ ਅਮਰਦਾਸ ਮਾਰਕੀਟ ਵਿਚ ਨਾਜਾਇਜ਼ ਕਬਜ਼ਿਆਂ ਖਿਲਾਫ ਕੀਤੀ ਕਾਰਵਾਈ ਦੌਰਾਨ ਟਰੱਸਟ ਅਧਿਕਾਰੀਆਂ ਨਾਲ ਹੋਈ ਤਲਖ਼ ਕਲਾਮੀ ਤੋਂ ਬਾਅਦ ਗੁਰੂ ਰਾਮਦਾਸ ਮਾਰਕੀਟ ਦੇ ਦੁਕਾਨਦਾਰਾਂ ਨੇ ...

ਪੂਰੀ ਖ਼ਬਰ »

ਸ਼ਿਵ ਮੰਦਰ ਜਰਗ ਵਿਖੇ ਮੂਰਤੀਆਂ ਦੀ ਸਥਾਪਨਾ ਕੀਤੀ

ਜੌੜੇਪੁਲ ਜਰਗ, 28 ਜਨਵਰੀ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਸ਼ਿਵ ਮੰਦਰ ਵਿਖੇ ਬਾਬਾ ਬੁੱਧਗਿਰ ਦੀ ਸਰਪ੍ਰਸਤੀ ਹੇਠ ਵੱਖ ਵੱਖ ਮੂਰਤੀਆਂ ਦੀ ਸਥਾਪਨਾ ਕੀਤੀ ਗਈ | ਆਲੀਸ਼ਾਨ ਮੰਦਰ ਦੀ ਇਮਾਰਤ ਦੀ ਇਮਾਰਤ ਮੂਰਤੀਆਂ ਦੀ ਸਥਾਪਨਾ ਮੌਕੇ ਪੰਜਾਬ ਤੋਂ ਇਲਾਵਾ ਹੋਰਨਾਂ ...

ਪੂਰੀ ਖ਼ਬਰ »

ਪਿੰਡ ਗਿੱਦੜੀ ਵਿਖੇ 'ਅਨੀਮੀਆ ਮੁਕਤ ਭਾਰਤ' ਸਬੰਧੀ ਰੈਲੀ ਕੱਢੀ

ਰਾੜਾ ਸਾਹਿਬ, 28 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਭੋਜਨ ਤੇ ਪੋਸ਼ਣ ਵਿਭਾਗ ਵਲੋਂ ਪਿੰਡ ਗਿੱਦੜੀ ਵਿਖੇ 'ਅਨੀਮੀਆ ਮੁਕਤ ਭਾਰਤ' ਸਬੰਧੀ ਇੱਕ ਰੈਲੀ ਕੱਢੀ ਗਈ | ਇਹ ਰੈਲੀ ਪਿੰਡ ਦੀ ਸਰਪੰਚ ਜਸਵਿੰਦਰ ਕੌਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX