ਤਾਜਾ ਖ਼ਬਰਾਂ


ਆਸ਼ਿਕੀ ਪ੍ਰਸਿੱਧੀ ਅਦਾਕਾਰ ਰਾਹੁਲ ਰਾਏ ਨੂੰ ਬ੍ਰੇਨ ਸਟ੍ਰੋਕ , ਹਸਪਤਾਲ ਦਾਖਲ ਕਰਵਾਇਆ ਗਿਆ
. . .  1 day ago
ਮੁੰਬਈ, 29 ਨਵੰਬਰ - ਅਭਿਨੇਤਾ ਰਾਹੁਲ ਰਾਏ ਬ੍ਰੇਨ ਸਟ੍ਰੋਕ ਹੋਣ 'ਤੇ ਮੁੰਬਈ ਦੇ ਨਾਨਾਵਤੀ ਹਸਪਤਾਲ' ‘ਚ ਦਾਖਲ ਕਰਵਾਇਆ ਗਿਆ । 1990 ਦੀ ਫਿਲਮ 'ਆਸ਼ਿਕੀ' ਫੇਮ ਅਦਾਕਾਰ ਦਾ ਹਸਪਤਾਲ 'ਚ ਇਲਾਜ ਚੱਲ ਰਿਹਾ...
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੀਤਾ ਤੂਤ ਦੀ ਕਰੰਟ ਲੱਗਣ ਨਾਲ ਹੋਈ ਮੌਤ
. . .  1 day ago
ਕੁੱਲਗੜ੍ਹੀ ,29 ਨਵੰਬਰ ( ਸੁਖਜਿੰਦਰ ਸਿੰਘ ਸੰਧੂ ) -ਫਿਰੋਜ਼ਪੁਰ ਮੋਗਾ ਮਾਰਗ ‘ਤੇ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ ।ਇਹ ਪੰਪ ਦੇ ਮੁਲਾਜ਼ਮ ...
ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ
. . .  1 day ago
ਜੰਮੂ-ਕਸ਼ਮੀਰ , 29 ਨਵੰਬਰ- ਬਾਰਡਰ ਰੋਡਜ਼ ਆਰਗੇਨਾਈਜ਼ੇਸ਼ਨਜ਼ (ਬੀ.ਆਰ.ਓ.) ਨੇ ਅੱਜ ਸ਼੍ਰੀਨਗਰ-ਸੋਨਮਾਰਗ ਸੜਕ 'ਤੇ ਜ਼ੋਜਿਲਾ ਪਾਸ' ਤੇ ਬਰਫਬਾਰੀ ਅਤੇ ਤੂਫਾਨ ਕਾਰਨ ਫਸੇ 5 ਯਾਤਰੀਆਂ ਨੂੰ ਬਚਾਇਆ ਹੈ ...
ਅਠ ਯਾਤਰੀਆਂ ਤੋਂ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਕੀਤਾ ਜ਼ਬਤ
. . .  1 day ago
ਚੇਨਈ , 29 ਨਵੰਬਰ - ਅਠ ਯਾਤਰੀਆਂ ਤੋਂ ਕਸਟਮਜ਼ ਐਕਟ ਤਹਿਤ 1.57 ਕਰੋੜ ਰੁਪਏ ਮੁੱਲ ਦਾ 3.15 ਕਿੱਲੋਗ੍ਰਾਮ ਸੋਨਾ ਜ਼ਬਤ ਕੀਤਾ ਗਿਆ, ਜੋ ਦੁਬਈ ਤੋਂ 28 ਨਵੰਬਰ ਅਤੇ 29 ਨਵੰਬਰ ਨੂੰ ਚੇਨਈ ਅੰਤਰਰਾਸ਼ਟਰੀ ...
ਕਾਰ-ਪਿਕਅੱਪ ਹਾਦਸੇ ਵਿਚ ਮਰਦ-ਔਰਤ ਖੇਤ ਮਜ਼ਦੂਰਾਂ ਸਮੇਤ 15 ਜ਼ਖ਼ਮੀ
. . .  1 day ago
ਮੰਡੀ ਕਿੱਲਿਆਂਵਾਲੀ, 29 ਨਵੰਬਰ (ਇਕਬਾਲ ਸਿੰਘ ਸ਼ਾਂਤ)-ਅੱਜ ਦੇਰ ਸ਼ਾਮ ਲੰਬੀ-ਗਿੱਦੜਬਾਹਾ ਮੁੱਖ ਮਾਰਗ ’ਤੇ ਪਿੰਡ ਲਾਲਬਾਈ ਨੇੜੇ ਕਾਰ ਅਤੇ ਪਿਕਅੱਪ ਵਿਚ ਟੱਕਰ ਹੋਣ ਕਰਕੇ ਰਾਜਸਥਾਨ ਤੋਂ ਪਰਤ ...
ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਸੁਖਾਵੇਂ ਸਮਾਜ ਦੀ ਸਿਰਜਣਾ ਲਈ ਮਾਰਗ ਦਰਸ਼ਨ- ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਿੱਖ ਧਰਮ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ 551ਵੇਂ ਪ੍ਰਕਾਸ਼ ...
ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ - ਕਪਿਲ ਸ਼ਰਮਾ
. . .  1 day ago
ਮੁੰਬਈ , 29 ਨਵੰਬਰ - ਪ੍ਰਸਿੱਧ ਕਾਮੇਡੀਅਨ ਕਪਿਲ ਸ਼ਰਮਾ ਨੇ ਕਿਹਾ ਹੈ ਕਿ ਰਾਜਨੀਤਕ ਰੰਗ ਨਾ ਦੇ ਕੇ ਕਿਸਾਨਾਂ ਦਾ ਮਸਲਾ ਹੱਲ ਕੀਤਾ ਜਾਵੇ । ਅਸੀਂ ਸਾਰੇ ਦੇਸ਼ ਵਾਸੀ ਕਿਸਾਨਾਂ ਦੇ ਨਾਲ ਹਾਂ । ਇਹ ਸਾਡੇ ਅੰਨਦਾਤਾ ...
ਹਾਲੀਵੁੱਡ ਦੇ ਮਸ਼ਹੂਰ ਅਦਾਕਾਰ ਡੇਵਿਡ ਚਾਰਲਸ ਦਾ ਦਿਹਾਂਤ
. . .  1 day ago
ਨਵੀਂ ਦਿੱਲੀ, 29 ਨਵੰਬਰ - ਮਸ਼ਹੂਰ ਹਾਲੀਵੁੱਡ ਅਭਿਨੇਤਾ ਡੇਵਿਡ ਚਾਰਲਸ ਪ੍ਰੌਸ ਦਾ ਦਿਹਾਂਤ ਹੋ ਗਿਆ । ਡੇਵਿਡ ਚਾਰਲਸ 85 ਸਾਲ ਦੇ ਸਨ । ਡੇਵਿਡ ਪ੍ਰੌਸ ਇੱਕ ਕਲਾਕਾਰ ਦੇ ਨਾਲ ਨਾਲ ਇੱਕ ਮਸ਼ਹੂਰ ਬ੍ਰਿਟਿਸ਼ ਬਾਡੀ ਬਿਲਡਰ ...
ਜੇਲ੍ਹ ਜਾਣ ਦੀ ਬਜਾਏ ਮੁੱਖ ਮਾਰਗ ਜਾਮ ਕਰਨ ਲਈ ਦਿੱਲੀ ਦਾ ਕਰਾਂਗੇ ਘਿਰਾਓ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਦਿੱਲੀ ਦੀ ਸਿੰਘੂ ਸਰਹੱਦ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਜਿਸ ਸਥਿਤੀ ਬਾਰੇ ਸਰਕਾਰ ਦੁਆਰਾ ਗੱਲਬਾਤ ਕੀਤੀ ਗਈ ਸੀ, ਅਸੀਂ ਇਸ ਨੂੰ ਕਿਸਾਨ ...
ਲੁਧਿਆਣਾ ਵਿਚ ਕੋਰੋਨਾ ਤੋਂ ਪ੍ਰਭਾਵਿਤ ਅੱਜ 105 ਨਵੇਂ ਮਰੀਜ਼ ਸਾਹਮਣੇ ਆਏ , 4 ਮਰੀਜ਼ਾਂ ਨੇ ਦਮ ਤੋੜਿਆ
. . .  1 day ago
ਲੁਧਿਆਣਾ,29 ਨਵੰਬਰ {ਸਲੇਮਪੁਰੀ }- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ ਵਿਚ ਹਰ ਰੋਜ ਵੱਡੀ ਗਿਣਤੀ ਵਿਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ ਪਿਛਲੇ ਕਈ ਦਿਨਾਂ ...
ਧਰਮਸ਼ਾਲਾ ‘ਚ ਉਡਾਣ ਭਰਨ ਦੌਰਾਨ ਪੈਰਾਗਲਾਈਡਰ ਕਰੈਸ਼, ਵਿਦੇਸ਼ੀ ਪਾਇਲਟ ਦੀ ਮੌਤ
. . .  1 day ago
ਧਰਮਸ਼ਾਲਾ, 29 ਨਵੰਬਰ - ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਵਿਚ ਪੈਰਾਗਲਾਈਡਿੰਗ ਦੌਰਾਨ ਇੱਕ ਪੈਰਾਗਲਾਈਡਰ ਦੇ ਕਰੈਸ਼ ਹੋਣ ਨਾਲ ਇੱਕ ਵਿਦੇਸ਼ੀ ਪਾਇਲਟ ਦੀ ਮੌਤ ਹੋ ਗਈ । ਮ੍ਰਿਤਕ ਪਾਇਲਟ ਫਰਾਂਸ ਦੇ ਸੇਵਿਲੇ ਦਾ ...
ਅਸੀਂ ਸਿਰਫ ਤਾਂ ਹੀ ਜਾਵਾਂਗੇ ਜੇ ਗ੍ਰਹਿ ਮੰਤਰੀ ਬਿਨਾਂ ਸ਼ਰਤ ਮੀਟਿੰਗ ਬੁਲਾਉਣ - ਕਿਸਾਨ ਆਗੂ
. . .  1 day ago
ਨਵੀਂ ਦਿੱਲੀ, 29 ਨਵੰਬਰ - ਕਿਸਾਨ ਆਗੂ ਹਰਮੀਤ ਸਿੰਘ ਕਾਦੀਆਂ ਦਾ ਕਹਿਣਾ ਹੈ ਕਿ ਅਸੀਂ ਫੈਸਲਾ ਲਿਆ ਹੈ ਕਿ ਸਾਰੀਆਂ ਸਰਹੱਦਾਂ ਅਤੇ ਸੜਕਾਂ ਇਸ ਤਰ੍ਹਾਂ ਬਲਾਕ ਰਹਿਣਗੀਆਂ। ਗ੍ਰਹਿ ਮੰਤਰੀ ਨੇ ਇਕ ਸ਼ਰਤ ਰੱਖੀ ਸੀ ...
ਗੜ੍ਹਸ਼ੰਕਰ ਤੇ ਜੋਧਾਂ ਵਿਖੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  1 day ago
ਗੜ੍ਹਸ਼ੰਕਰ, ਜੋਧਾਂ, 29 ਨਵੰਬਰ (ਧਾਲੀਵਾਲ , ਗੁਰਵਿੰਦਰ ਸਿੰਘ ਹੈਪੀ) - ਗੜ੍ਹਸ਼ੰਕਰ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੜ੍ਹਸ਼ੰਕਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ...
ਸਰਹੱਦੀ ਖੇਤਰ 'ਚ ਕਰੋੜਾਂ ਦੀ ਹੈਰੋਇਨ ਸਮੇਤ ਇੱਕ ਕਾਬੂ
. . .  1 day ago
ਭਿੰਡੀ ਸੈਦਾਂ , ਅਜਨਾਲਾ 29 ਨਵੰਬਰ (ਪ੍ਰਿਤਪਾਲ ਸਿੰਘ ਸੂਫ਼ੀ, ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਪੁਲਿਸ ਵੱਲੋਂ ਸਰਹੱਦੀ ਖੇਤਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ ...
ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਸਫਲਤਾ ਪੂਰਵਕ ਦਰਸ਼ਨ ਕਰਵਾ ਕੇ ਵਿਰਾਸਤ-ਏ-ਖਾਲਸਾ 10ਵੇਂ ਵਰ੍ਹੇ 'ਚ ਪ੍ਰਵੇਸ਼
. . .  1 day ago
ਸ੍ਰੀ ਅਨੰਦਪੁਰ ਸਾਹਿਬ , 29 ਨਵੰਬਰ{ ਜੇ ਐਸ ਨਿੱਕੂਵਾਲ}-ਸਫਲਤਾ ਪੂਰਵਕ ਬੀਤੇ 9 ਸਾਲਾਂ ‘ਚ ਇੱਕ ਕਰੋੜ 11 ਲੱਖ ਸੈਲਾਨੀਆਂ ਨੂੰ ਦਰਸ਼ਨ ਕਰਵਾ ਚੁੱਕੇ ਵਿਸ਼ਵ ਪਰ੍ਸਿੱਧ ਵਿਰਾਸਤ-ਏ-ਖਾਲਸਾ ਨੇ 10ਵੇਂ ਵਰ੍ਹੇ 'ਚ ਪ੍ਰਵੇਸ਼ ਕਰ ਲਿਆ ...
ਬਿਹਾਰ: ਸੁਰੱਖਿਆ ਬਲਾਂ ਨੇ ਗਯਾ ਵਿਚ ਹਥਿਆਰ ਅਤੇ ਗੋਲਾ ਬਾਰੂਦ ਕੀਤਾ ਬਰਾਮਦ
. . .  1 day ago
ਸਿਡਨੀ ਦੂਸਰਾ ਵਨਡੇ : ਭਾਰਤ 17 ਓਵਰਾਂ ਤੋਂ ਬਾਅਦ 2 ਵਿਕਟਾਂ ਦੇ ਨੁਕਸਾਨ 'ਤੇ 108 ਦੌੜਾਂ 'ਤੇ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ
. . .  1 day ago
ਪੰਜਾਬੀ ਗਾਇਕ ਕੰਵਰ ਗਰੇਵਾਲ ਤੇ ਹਰਫ਼ ਚੀਮਾ ਅੰਦੋਲਨਕਾਰੀ ਕਿਸਾਨਾਂ ਲਈ ਲੰਗਰ ਤਿਆਰ ਕਰਦੇ ਹੋਏ...
ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ ਮਨਾਇਆ ਜਾਵੇਗਾ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਦੇ ਵਿਰੋਧ ਕਰ ਰਹੇ ਕਿਸਾਨਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਸੱਦੇ ਨੂੰ ਠੁਕਰਾ ਦਿੱਤਾ। ਦਿੱਲੀ ਦੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਹਨ। ਭਲਕੇ ਦਿੱਲੀ ਬਾਰਡਰ 'ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਰਪੁਰਬ...
ਪ੍ਰਧਾਨ ਮੰਤਰੀ ਦੀ ਰਿਹਾਇਸ਼ ਅੱਗੇ ਰੋਸ ਮੁਜ਼ਾਹਰਾ ਕਰਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਕੀਤੀ ਖਿੱਚ ਧੂਹ
. . .  1 day ago
ਬੀਣੇਵਾਲ , 29 ਨਵੰਬਰ (ਬੈਜ ਚੌਧਰੀ) - ਕਿਸਾਨ ਅੰਦੋਲਨ ਦੇ ਪੱਖ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਸਾਹਮਣੇ ਰੋਸ ਮੁਜ਼ਾਹਰਾ ਕਰਨ ਪਹੁੰਚੇ ਪੰਜਾਬ ਦੇ ਆਪ ਵਿਧਾਇਕਾਂ ਦੀ ਪੁਲਿਸ ਅਤੇ ਫ਼ੌਜ ਦੇ ਜਵਾਨਾਂ ਨੇ ਚੰਗੀ ਤਰ੍ਹਾਂ ਖਿੱਚ ਧੂਹ ਕੀਤੀ ਬਾਅਦ ਵਿਚ ਪੁਲਿਸ ਵਿਧਾਇਕਾਂ ਨੂੰ ਗ੍ਰਿਫ਼ਤਾਰ...
ਟਿਕਰੀ ਬਾਰਡਰ 'ਤੇ ਟਿੱਕੇ ਹੋਏ ਹਨ ਕਿਸਾਨ, ਵਰਤਾਇਆ ਜਾ ਰਿਹੈ ਲੰਗਰ
. . .  1 day ago
ਕਿਸਾਨ ਕਾਫ਼ਲੇ ਦੇ ਨਾਲ, 29 ਨਵੰਬਰ (ਨਾਇਬ ਸਿੱਧੂ) - ਖੇਤੀ ਕਾਨੂੰਨਾਂ ਖਿਲਾਫ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਅੰਦੋਲਨ ਜਾਰੀ ਹੈ। ਹਰਿਆਣਾ ਦਿੱਲੀ ਬਾਰਡਰ ਸਥਿਤ ਟਿਕਰੀ ਬਾਰਡਰ ਵਿਖੇ ਕਿਸਾਨਾਂ ਵੱਲੋਂ ਲੰਗਰ ਦੀ ਸੇਵਾ...
ਸੜਕ ਹਾਦਸੇ 'ਚ ਵਿਦਿਆਰਥਣ ਦੀ ਮੌਤ, ਕਈ ਜ਼ਖਮੀ
. . .  1 day ago
ਭੀਖੀ (ਮਾਨਸਾ), 29 ਨਵੰਬਰ (ਬਲਦੇਵ ਸਿੰਘ ਸਿੱਧੂ) - ਅੱਜ ਸਵੇਰੇ ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ ਸਕਰੀਨਿੰਗ ਟੈਸਟ ਦੇਣ ਜਾ ਰਹੀਆਂ ਵਿਦਿਆਰਥਣਾਂ ਦੀ ਟਵੇਰਾ ਕਾਰ ਦੀ ਟਰਾਲੇ ਨੂੰ ਟੱਕਰ ਹੋਣ ਕਾਰਨ ਇਕ ਵਿਦਿਆਰਥਣ ਦੀ ਮੌਤ ਹੋ ਗਈ ਹੈ ਤੇ ਕੁੱਝ ਗੰਭੀਰ ਰੂਪ ਵਿਚ ਜ਼ਖਮੀ ਦੱਸੀ ਜਾ ਰਹੀਆਂ...
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ ਟੀਚਾ
. . .  1 day ago
ਸਿਡਨੀ ਦੂਸਰਾ ਇਕ ਦਿਨਾਂ ਮੈਚ : ਆਸਟਰੇਲੀਆ ਨੇ 50 ਓਵਰਾਂ 'ਚ 4 ਵਿਕਟਾਂ ਦੇ ਨੁਕਸਾਨ 'ਤੇ ਬਣਾਈਆਂ 389 ਦੌੜਾਂ, ਭਾਰਤ ਨੂੰ ਮਿਲਿਆ ਵਿਸ਼ਾਲ...
ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ
. . .  1 day ago
ਸੁਲਤਾਨ ਪੁਰ ਲੋਧੀ 29 ਨਵੰਬਰ (ਜਗਮੋਹਨ ਸਿੰਘ ਥਿੰਦ, ਅਮਰਜੀਤ ਕੋਮਲ, ਨਰੇਸ਼ ਹੈਪੀ, ਲਾਡੀ) ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ...
ਦਿੱਲੀ 'ਚ ਕਿਸਾਨਾਂ ਦੀ ਆਮਦ ਕਾਰਨ ਕਈ ਕਈ ਕਿੱਲੋਮੀਟਰ ਤੱਕ ਲੱਗੇ ਲੰਬੇ ਜਾਮ
. . .  1 day ago
ਨਵੀਂ ਦਿੱਲੀ, 29 ਨਵੰਬਰ (ਦਮਨਜੀਤ ਸਿੰਘ) - ਜੀਂਦ ਰੋਹਤਕ ਦੇ ਰਸਤੇ ਲੱਖਾਂ ਕਿਸਾਨਾਂ ਦੇ ਦਿੱਲੀ ਪਹੁੰਚਣ ਨਾਲ ਇਸ ਸਮੇਂ ਦਿੱਲੀ ਵਿਚ ਵੱਡੀ ਟਰੈਫ਼ਿਕ ਸਮੱਸਿਆ ਦੇਖਣ ਨੂੰ ਮਿਲ ਰਹੀ ਹੈ। ਇਸ ਸਮੇਂ ਦਿੱਲੀ ਦੇ ਬਾਹਰੀ ਇਲਾਕਿਆਂ ਤੋਂ ਲੈ ਕੇ ਅੰਦਰੂਨੀ ਇਲਾਕਿਆਂ ਵਿਚ ਕਈ ਕਈ ਕਿੱਲੋਮੀਟਰ ਤੱਕ ਦੇ ਲੰਬੇ ਜਾਮ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਮਾਨਸਾ

ਅਧਿਆਪਕਾਂ ਦੇ ਫ਼ੋਨ ਖੜਕਦੇ ਰਹੇ, ਸਿੱਖਿਆ ਸਕੱਤਰ ਦੂਜੀ ਵਾਰ ਵੀ ਮਾਨਸਾ 'ਚ ਨਾ ਪਹੁੰਚੇ

ਮਾਨਸਾ, 28 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)- ਸਕੂਲ ਸਿੱਖਿਆ ਵਿਭਾਗ ਦੇ ਸਕੱਤਰ ਕਿ੍ਸ਼ਨ ਕੁਮਾਰ ਨਿਰਧਾਰਿਤ ਪ੍ਰੋਗਰਾਮ ਅਨੁਸਾਰ ਮਾਨਸਾ ਜ਼ਿਲੇ੍ਹ 'ਚ ਦੂਜੀ ਵਾਰ ਵੀ ਨਾ ਪਹੁੰਚੇ | ਉਨ੍ਹਾਂ ਵਲੋਂ ਜ਼ਿਲੇ੍ਹ ਦੇ ਸਕੂਲਾਂ ਦਾ ਦੌਰਾ ਕੀਤਾ ਜਾਣਾ ਸੀ, ਜਿਸ ਕਰ ਕੇ ਸਿੱਖਿਆ ਅਧਿਕਾਰੀ ਪੱਬਾਂ ਭਾਰ ਸਨ ਤੇ ਅਧਿਆਪਕ ਵਰਗ ਵੀ ਪਿਛਲੇ ਕਈ ਦਿਨਾਂ ਤੋਂ ਤਿਆਰੀਆਂ 'ਚ ਰੁੱਝਿਆ ਹੋਇਆ ਸੀ | ਇਹ ਸਿੱਖਿਆ ਸਕੱਤਰ ਦਾ ਦਬਦਬਾ ਹੀ ਹੈ ਕਿ ਜਿੱਥੇ ਸਕੂਲ ਮੁਖੀਆਂ ਨੇ ਸਕੂਲਾਂ ਨੂੰ ਚਮਕਾਇਆ ਹੋਇਆ ਸੀ ਉੱਥੇ ਅਧਿਆਪਕ ਵੀ ਅੱਪਡੇਟ ਸਨ | ਅੱਜ ਸਵੇਰ ਵੇਲੇ ਲਗਪਗ ਸਾਰੇ ਸਕੂਲਾਂ ਦੇ ਅਧਿਆਪਕ 15-20 ਮਿੰਟ ਪਹਿਲਾਂ ਸਕੂਲਾਂ 'ਚ ਪਹੁੰਚੇ ਹੋਏ ਸਨ ਤੇ ਉਨ੍ਹਾਂ ਨੂੰ ਡਰ ਸੀ ਕਿ ਕਿਤੇ ਸਿੱਖਿਆ ਸਕੱਤਰ ਉਨ੍ਹਾਂ ਦੇ ਸਕੂਲ 'ਚ ਨਾ ਆ ਜਾਣ | ਅਧਿਆਪਕ ਛੁੱਟੀ ਹੋਣ ਦੇ ਸਮੇਂ ਤੱਕ ਇਕ ਦੂਜੇ ਤੋਂ ਕਨਸੋਅ ਲੈਂਦੇ ਰਹੇ ਕਿ ਅਧਿਕਾਰੀ ਕਿਸ ਸਕੂਲ 'ਚ ਹਨ ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸਿੱਖਿਆ ਸਕੱਤਰ ਦੀ ਮਾਨਸਾ ਫੇਰੀ ਰੱਦ ਹੋ ਗਈ ਸੀ | ਇਹ ਵੀ ਦੱਸਣਾ ਬਣਦਾ ਹੈ ਕਿ ਪਿਛਲੇ ਵਰੇ੍ਹ ਬੋਰਡ ਦੀਆਂ ਕਲਾਸਾਂ 'ਚੋਂ ਮਾਨਸਾ ਨੇ ਪਹਿਲਾ ਸਥਾਨ ਹਾਸਲ ਕੀਤਾ ਸੀ |
ਬੇਰੁਜ਼ਗਾਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦਾ ਪੁਤਲਾ ਸਾੜਿਆ
ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕ ਯੂਨੀਅਨ ਵਲੋਂ ਸਿੱਖਿਆ ਸਕੱਤਰ ਦੇ ਘਿਰਾਓ ਦਾ ਐਲਾਨ ਕੀਤਾ ਹੋਇਆ ਸੀ ਪਰ ਅਧਿਕਾਰੀ ਦੇ ਨਾ ਪਹੁੰਚਣ ਕਰ ਕੇ ਉਹ ਵੀ ਉਦਾਸ ਦਿਖੇ | ਸ਼ਾਮ ਸਮੇਂ ਬੇਰੁਜ਼ਗਾਰ ਨੌਜਵਾਨਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਦੀ ਅਰਥੀ ਫੂਕ ਕੇ ਰੋਸ ਪ੍ਰਗਟਾਇਆ | ਉਨ੍ਹਾਂ ਦਾਅਵਾ ਕੀਤਾ ਕਿ ਸਿੱਖਿਆ ਸਕੱਤਰ ਨੇ ਫੇਰੀ ਉਨ੍ਹਾਂ ਦੇ ਘਿਰਾਓ ਕਾਰਨ ਰੱਦ ਕੀਤੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਬੇਰੁਜ਼ਗਾਰ ਟੈੱਟ ਪਾਸ ਅਧਿਆਪਕ ਪਿਛਲੇ 4 ਮਹੀਨਿਆਂ ਤੋਂ ਸੰਗਰੂਰ ਵਿਖੇ ਧਰਨੇ 'ਤੇ ਬੈਠੇ ਸਨ ਪਰ ਸਰਕਾਰ ਦੇ ਕੰਨਾਂ 'ਤੇ ਜੰੂ ਤੱਕ ਨਹੀਂ ਸਰਕੀ | ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ, ਸੀਨੀਅਰ ਮੀਤ ਪ੍ਰਧਾਨ ਨਿੱਕਾ ਸਿੰਘ ਸਮਾਉਂ ਨੇ ਕਿਹਾ ਕਿ ਈ.ਟੀ.ਟੀ. ਉਮੀਦਵਾਰਾਂ ਲਈ 500 ਤੇ ਬੀ. ਐੱਡ ਲਈ 2182 ਅਸਾਮੀਆਂ ਦੀ ਪ੍ਰਵਾਨਗੀ ਬੇਰੁਜ਼ਗਾਰ ਨੌਜਵਾਨਾਂ ਨਾਲ ਕੋਝਾ ਮਜ਼ਾਕ ਹੈ ਕਿਉਂਕਿ ਪੰਜਾਬ 'ਚ 15 ਹਜ਼ਾਰ ਈ.ਟੀ.ਟੀ. ਤੇ 50 ਹਜ਼ਾਰ ਬੀ.ਐੱਡ ਟੈੱਟ ਪਾਸ ਉਮੀਦਵਾਰ ਹਨ ਅਤੇ ਸਰਕਾਰੀ ਸਕੂਲਾਂ 'ਚ ਹਜ਼ਾਰਾਂ ਅਸਾਮੀਆਂ ਖਾਲੀ ਹਨ ਪਰ ਸਿੱਖਿਆ ਵਿਭਾਗ ਇਸ ਮਸਲੇ 'ਤੇ ਗੰਭੀਰ ਨਹੀਂ | ਇਸ ਮੌਕੇ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਸਿੰਘ ਡੇਲੂਆਣਾ, ਗੁਰਪਿਆਰ ਸਿੰਘ ਕੋਟਲੀ, ਆਇਸਾ ਦੇ ਆਗੂ ਪਰਦੀਪ ਸਿੰਘ ਗੁਰੂ, ਸੰਦੀਪ ਸਿੰਘ, ਗੁਰਦੀਪ ਸਿੰਘ ਮਾਨਸਾ, ਆਰਟ ਐਾਡ ਕਰਾਫ਼ਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਝੁਨੀਰ, ਬੇਰੁਜ਼ਗਾਰ ਅਧਿਆਪਕ ਆਗੂ ਨਵਜੀਵਨ ਬਰਨਾਲਾ, ਯੁੱਧਜੀਤ ਸਿੰਘ ਬਠਿੰਡਾ, ਜਗਜੀਤ ਸਿੰਘ ਜੋਧਪੁਰ, ਬਲਕਾਰ ਸਿੰਘ ਬੁਢਲਾਡਾ, ਸਪਿੰਦਰ ਸਿੰਘ ਖੁਡਾਲ ਆਦਿ ਹਾਜ਼ਰ ਸਨ |

ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਜਨਤਕ ਜਥੇਬੰਦੀਆਂ ਵਲੋਂ ਮਲੇਰਕੋਟਲਾ 'ਚ ਰੋਸ ਪ੍ਰਦਰਸ਼ਨ 16 ਨੂੰ - ਜੇਠੂਕੇ

ਮਾਨਸਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਨਾਗਰਿਕਤਾ ਸੋਧ ਕਾਨੂੰਨ ਿਖ਼ਲਾਫ਼ ਜਨਤਕ ਜਥੇਬੰਦੀਆਂ ਵਲੋਂ ਮਲੇਰਕੋਟਲਾ 'ਚ 16 ਫਰਵਰੀ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਇਕੱਤਰਤਾ ਪਿੰਡ ਭੈਣੀਬਾਘਾ ਵਿਖੇ ...

ਪੂਰੀ ਖ਼ਬਰ »

ਹਲਕੇ ਦੇ ਪਿੰਡਾਂ 'ਚ ਿ ਵਕਾਸ ਕਾਰਜ ਹੋ ਰਹੇ ਹਨ- ਮੋਫਰ

ਝੁਨੀਰ, 28 ਜਨਵਰੀ (ਰਮਨਦੀਪ ਸਿੰਘ ਸੰਧੂ)- ਹਲਕੇ ਦੇ ਪਿੰਡਾਂ ਵਿਚ ਸਰਬਪੱਖੀ ਵਿਕਾਸ ਕਾਰਜ ਹੋ ਰਹੇ ਹਨ | ਇਹ ਪ੍ਰਗਟਾਵਾ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਨੇ ਪਿੰਡ ਰਾਏਪੁਰ ਵਿਖੇ ਗਲੀ ਦਾ ਕੰਮ ਸ਼ੁਰੂ ਕਰਨ ਸਮੇਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ...

ਪੂਰੀ ਖ਼ਬਰ »

ਦੁੱਧ ਦੇ ਨਮੂਨੇ ਫ਼ੇਲ੍ਹ ਪਾਏ ਜਾਣ 'ਤੇ ਦੋਧੀ ਤੇ ਡੇਅਰੀ ਮਾਲਕ ਨੂੰ ਕੀਤੇ ਜੁਰਮਾਨੇ

ਮਾਨਸਾ, 28 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਿਹਤ ਵਿਭਾਗ ਮਾਨਸਾ ਵਲੋਂ ਭਰੇ ਗਏ ਦੁੱਧ ਦੇ ਨਮੂਨਿਆਂ ਦੇ ਨਤੀਜੇ ਫ਼ੇਲ੍ਹ ਪਾਏ ਜਾਣ 'ਤੇ ਐਡਜੂਡੀਕੇਟਿੰਗ ਅਫ਼ਸਰ ਕਮ-ਏ.ਡੀ.ਸੀ. ਮਾਨਸਾ ਦੀ ਅਦਾਲਤ ਵਲੋਂ ਦੋਧੀ ਤੇ ਡੇਅਰੀ ਮਾਲਕ ਨੂੰ ਜੁਰਮਾਨਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

738 ਬੋਤਲਾਂ ਸ਼ਰਾਬ ਬਰਾਮਦ

ਮਾਨਸਾ, 28 ਜਨਵਰੀ (ਸਟਾਫ਼ ਰਿਪੋਰਟਰ)- ਥਾਣਾ ਭੀਖੀ ਤੇ ਮਾਨਸਾ ਸ਼ਹਿਰੀ-1 ਪੁਲਿਸ ਨੇ 3 ਵਿਅਕਤੀਆਂ ਕੋਲੋਂ ਹਰਿਆਣਵੀ ਸ਼ਰਾਬ ਬਰਾਮਦ ਕੀਤੀ ਹੈ | ਭੀਖੀ ਪੁਲਿਸ ਪਾਰਟੀ ਵਲੋਂ ਕੇਸਰ ਸਿੰਘ ਵਾਸੀ ਕਛਵੀ (ਪਟਿਆਲਾ) ਤੇ ਰੋਹਿਤ ਕੁਮਾਰ ਵਾਸੀ ਪਹੇਵਾ (ਪਟਿਆਲਾ) ਕੋਲੋਂ 720 ਬੋਤਲਾਂ ...

ਪੂਰੀ ਖ਼ਬਰ »

ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਪਿੰਡ ਦੀ ਪੰਚਾਇਤ ਨੇ ਮਾਨਸਾ-ਬਰਨਾਲਾ ਸੜਕ ਕੀਤੀ ਜਾਮ

ਜੋਗਾ, 28 ਜਨਵਰੀ (ਹਰਜਿੰਦਰ ਸਿੰਘ)-ਜੋਗਾ ਖੇਤਰ ਦੇ ਪਿੰਡ ਅਕਲੀਆ 'ਚ ਗੰਦੇ ਪਾਣੀ ਦੇ ਨਿਕਾਸ ਨੂੰ ਲੈ ਕੇ ਲੋਕਾਂ ਨੂੰ ਵੱਡੀ ਪੱਧਰ 'ਤੇ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇੱਕ ਦੋ ਗਲੀਆਂ ਨੂੰ ਛੱਡ ਬਾਕੀ ਪਿੰਡ ਦੀਆਂ ਸਾਰੀਆਂ ਗਲੀਆਂ ਦਾ ਪਾਣੀ ਤੇ ਗਾਰ ਨਾਲ ਬੁਰਾ ...

ਪੂਰੀ ਖ਼ਬਰ »

ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਤੀਸਰੇ ਸਮੂਹਿਕ ਵਿਆਹ ਸਮਾਗਮ ਦਾ ਪੋਸਟਰ ਜਾਰੀ

ਬੁਢਲਾਡਾ, 28 ਜਨਵਰੀ (ਸਵਰਨ ਸਿੰਘ ਰਾਹੀ)- ਸਥਾਨਕ ਸ਼ਹਿਰ ਦੀ ਧਾਰਮਿਕ ਤੇ ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਦੀ ਮੀਟਿੰਗ ਸੰਸਥਾ ਦੇ ਮੁੱਖ ਸੇਵਾਦਾਰ ਕੁਲਵੰਤ ਸਿੰਘ ਦੀ ਅਗਵਾਈ ਹੇਠ ਹੋਈ | ਜਾਣਕਾਰੀ ਦਿੰਦਿਆਂ ਸੀਨੀਅਰ ਆਗੂ ਕੁਲਵਿੰਦਰ ਸਿੰਘ ਸੇਵਾ ...

ਪੂਰੀ ਖ਼ਬਰ »

ਆਗਾਮੀ ਨਗਰ ਕੌ ਾਸਲ ਚੋਣਾਂ ਦੇ ਮੱਦੇਨਜ਼ਰ ਨਗਰ ਸੁਧਾਰ ਸਭਾ ਹੋਈ ਸਰਗਰਮ

ਬੁਢਲਾਡਾ, 28 ਜਨਵਰੀ (ਸੁਨੀਲ ਮਨਚੰਦਾ)-ਸਥਾਨਕ ਸ਼ਹਿਰ ਦੀ ਪੁਰਾਣੀ ਅਨਾਜ ਮੰਡੀ ਵਿਖੇ ਨਗਰ ਸੁਧਾਰ ਸਭਾ ਦੀ ਮੀਟਿੰਗ ਸਭਾ ਦੇ ਪ੍ਰਧਾਨ ਸੱਤਪਾਲ ਸਿੰਘ ਕਟੌਦੀਆ ਦੀ ਪ੍ਰਧਾਨਗੀ ਹੇਠ ਹੋਈ | ਜਾਣਕਾਰੀ ਦਿੰਦਿਆਂ ਐਡਵੋਕੇਟ ਸਵਰਨਜੀਤ ਸਿੰਘ ਦਲਿਓ ਨੇ ਦੱਸਿਆ ਕਿ ਆਗਾਮੀ ਨਗਰ ...

ਪੂਰੀ ਖ਼ਬਰ »

ਸੱਦਾ ਪੱਤਰ ਨਾ ਮਿਲਣ 'ਤੇ ਕੀਤਾ ਰੋਸ ਜ਼ਾਹਿਰ

ਬਰੇਟਾ, 28 ਜਨਵਰੀ (ਪ. ਪ.)-ਸਥਾਨਕ ਨਗਰ ਕੌਾਸਲ ਵਲੋਂ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਸਮਾਗਮ ਮੌਕੇ ਸੱਦਾ ਪੱਤਰ ਨਾ ਮਿਲਣ 'ਤੇ ਵਾਰਡ ਨੰਬਰ 13 ਤੋਂ ਕੌਾਸਲਰ ਵਿਨੋਦ ਕੁਮਾਰ ਸਿੰਗਲਾ ਵਲੋਂ ਰੋਸ ਜ਼ਾਹਿਰ ਕੀਤਾ ਗਿਆ | ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿਚ ਉਸ ਨੂੰ ਅਤੇ ਕੁਝ ...

ਪੂਰੀ ਖ਼ਬਰ »

ਮੀਂਹ ਫ਼ਸਲਾਂ ਲਈ ਹੋਵੇਗਾ ਲਾਹੇਵੰਦ ਸਾਬਤ

ਬਰੇਟਾ, 28 ਜਨਵਰੀ (ਵਿ. ਪ੍ਰਤੀ.)- ਬੀਤੀ ਰਾਤ ਤੋਂ ਰੁੱਕ-ਰੁੱਕ ਕੇ ਪੈ ਰਹੀ ਬਾਰਸ਼ ਕਾਰਨ ਜਿੱਥੇ ਪਿਛਲੇ ਮਹੀਨੇ ਤੋਂ ਪੈ ਰਹੀ ਸਰਦੀ ਤੋਂ ਰਾਹਤ ਮਿਲੇਗੀ ਉੱਥੇ ਇਹ ਬਾਰਸ਼ ਹਾੜ੍ਹੀ ਦੀਆਂ ਫ਼ਸਲਾਂ ਲਈ ਵੀ ਬੇਹੱਦ ਲਾਹੇਵੰਦ ਮੰਨੀ ਜਾ ਰਹੀ ਹੈ | ਇਸ ਸਮੇਂ ਕਣਕ ਤੇ ਹੋਰ ...

ਪੂਰੀ ਖ਼ਬਰ »

ਜਟਾਣਾ ਕਲਾਂ ਵਿਖੇ ਖ਼ੂਨਦਾਨ ਕੈਂਪ ਲਗਾਇਆ

ਸਰਦੂਲਗੜ੍ਹ, 28 ਜਨਵਰੀ (ਪ੍ਰਕਾਸ਼ ਸਿੰਘ ਜ਼ੈਲਦਾਰ)- ਗੁਰਮਤਿ ਸੇਵਾ ਲਹਿਰ (ਭਾਈ ਬਖਤੌਰ) ਤੇ ਸਾਂਝ ਰੇਡੀਓ ਸੇਵਾ ਸੁਸਾਇਟੀ ਵਲੋਂ ਪਿੰਡ ਜਟਾਣਾ ਕਲਾਂ ਦੇ ਆਦਰਸ਼ ਮਾਡਲ ਸਕੂਲ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਜਿਸ ਦੌਰਾਨ 52 ...

ਪੂਰੀ ਖ਼ਬਰ »

ਉਪ ਮੰਡਲ ਅਫ਼ਸਰ ਨਰਿੰਦਰ ਗੋਇਲ ਨੂੰ ਵਿਦਾਇਗੀ ਪਾਰਟੀ ਦਿੱਤੀ

ਬਰੇਟਾ, 28 ਜਨਵਰੀ (ਪ. ਪ.)- ਨਹਿਰੀ ਵਿਭਾਗ ਦੇ ਉਪ ਮੰਡਲ ਅਫ਼ਸਰ ਨਰਿੰਦਰ ਗੋਇਲ ਦੀ ਬਦਲੀ ਹੋਣ 'ਤੇ ਸੰਘਰੇੜੀ ਕੋਠੀ ਵਿਖੇ ਸਟਾਫ਼ ਵਲੋਂ ਉਨ੍ਹਾਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਗੋਇਲ ਵਲੋਂ ਸਬ ਡਵੀਜ਼ਨ ਬੁਢਲਾਡਾ ਵਿਚ ਪਿਛਲੇ 7 ਸਾਲ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਰਮਿੰਦਰ ਸੋਨੀ ਦੀ ਮੌਤ ਕਾਰਨ ਪਿੰਡ ਬੀਰ ਖੁਰਦ 'ਚ ਸੋਗ ਦੀ ਲਹਿਰ

ਭੀਖੀ, 28 ਜਨਵਰੀ (ਗੁਰਿੰਦਰ ਸਿੰਘ ਔਲਖ)- ਇੱਥੋਂ ਥੋੜ੍ਹੀ ਹੀ ਦੂਰੀ 'ਤੇ ਸਥਿਤ ਪਿੰਡ ਬੀਰ ਖੁਰਦ ਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਪਰਮਿੰਦਰ ਸਿੰਘ ਸੋਨੀ ਦੀ ਹੋਈ ਬੇਵਕਤੀ ਮੌਤ 'ਤੇ ਪਿੰਡ 'ਚ ਸੋਗ ਦੀ ਲਹਿਰ ਹੈ | ਜਾਣਕਾਰੀ ਮੁਤਾਬਿਕ ਪਰਮਿੰਦਰ ਸਿੰਘ ਸੋਨੀ ਇਸ ਵੇਲੇ ...

ਪੂਰੀ ਖ਼ਬਰ »

ਅੱਖਾਂ ਦਾ ਜਾਂਚ ਕੈਂਪ ਲਗਾਇਆ

ਝੁਨੀਰ, 28 ਜਨਵਰੀ (ਨਿ. ਪ. ਪ.)- ਕਸਬਾ ਝੁਨੀਰ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ ਗਿਆ, ਜਿਸ 'ਚ ਵਿਸ਼ੇਸ਼ ਤੌਰ 'ਤੇ ਹਲਕਾ ਵਿਧਾਇਕ ਦਿਲਰਾਜ ਸਿੰਘ ਭੂੰਦੜ ਪਹੁੰਚੇ | ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕੈਂਪ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਯਤਨਾਂ ਸਦਕਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਝੁਨੀਰ ਵਿਖੇ ਸਾਲਾਨਾ ਸਮਾਗਮ ਕਰਵਾਇਆ

ਝੁਨੀਰ, 28 ਜਨਵਰੀ (ਰਮਨਦੀਪ ਸਿੰਘ ਸੰਧੂ)- ਬਾਬਾ ਫ਼ਰੀਦ ਪਬਲਿਕ ਹਾਈ ਸਕੂਲ ਝੁਨੀਰ ਵਿਖੇ ਸਾਲਾਨਾ ਸਮਾਗਮ ਕਰਵਾਇਆ ਗਿਆ | ਇਸ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਡਾ: ਬਲਜਿੰਦਰ ਸਿੰਘ ਸੇਖੋਂ ਤੇ ਜਤਿੰਦਰ ਸਿੰਘ ਸੋਢੀ ਪਹੁੰਚੇ | ਇਸ ਮੌਕੇ ਵਿਦਿਆਰਥੀਆਂ ਵਲੋਂ ਰੰਗਾਰੰਗ ...

ਪੂਰੀ ਖ਼ਬਰ »

ਕਿਡਜੀ ਤੇ ਐਮ. ਬੀ. ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਅਥਲੈਟਿਕ ਮੀਟ ਕਰਵਾਈ

ਜੋਗਾ, 28 ਜਨਵਰੀ (ਮਨਜੀਤ ਸਿੰਘ ਘੜੈਲੀ)- ਕਿਡਜੀ ਤੇ ਐਮ.ਬੀ. ਇੰਟਰਨੈਸ਼ਨਲ ਸਕੂਲ ਰੱਲਾ ਵਿਖੇ ਨਰਸਰੀ ਤੋਂ ਪੰਜਵੀਂ ਜਮਾਤ ਤੱਕ ਦੇ ਬੱਚਿਆਾ ਲਈ ਅਥਲੈਟਿਕ ਮੀਟ ਕਰਵਾਈ ਗਈ | ਉਦਘਾਟਨ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ ਨੇ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਪਿੰਡ ਰਿਉਂਦ ਕਲਾਂ ਤੇ ਮੰਘਾਣੀਆਂ ਦੇ ਲੋਕਾਂ ਨੇ ਵਿਧਾਇਕ ਬੁੱਧ ਰਾਮ ਨਾਲ ਕੀਤੀ ਮੁਲਾਕਾਤ

ਬੋਹਾ, 28 ਜਨਵਰੀ (ਰਮੇਸ਼ ਤਾਂਗੜੀ)- ਇਸ ਖੇਤਰ ਦੇ ਪਿੰਡ ਰਿਉਂਦ ਕਲਾਂ ਤੇ ਮੰਘਾਣੀਆਂ 'ਚ ਆਮ ਆਦਮੀ ਪਾਰਟੀ ਦੇ ਵਰਕਰਾਂ ਦੀਆਂ ਬੈਠਕਾਂ ਵਿਧਾਇਕ ਬੁੱਧ ਰਾਮ ਦੀ ਪ੍ਰਧਾਨਗੀ ਹੇਠ ਹੋਈਆਂ | ਬੈਠਕਾਂ 'ਚ ਸ਼ਾਮਿਲ ਲੋਕਾਂ ਨੇ ਵਿਧਾਇਕ ਨੂੰ ਦੱਸਿਆ ਕਿ ਹਰਿਆਣਾ ਦੀ ਹੱਦ ਨਾਲ ...

ਪੂਰੀ ਖ਼ਬਰ »

ਮਾਈ ਭਾਗੋ ਕਾਲਜ ਰੱਲਾ ਵਿਖੇ 7 ਰੋਜ਼ਾ ਐਨ. ਐਸ. ਐਸ. ਕੈਂਪ ਸਮਾਪਤ

ਜੋਗਾ, 28 ਜਨਵਰੀ (ਮਨਜੀਤ ਸਿੰਘ ਘੜੈਲੀ/ਹਰਜਿੰਦਰ ਸਿੰਘ)- ਮਾਈ ਭਾਗੋ ਗਰੁੱਪ ਆਫ਼ ਇੰਸਟੀਚਿਊਟਸ (ਲੜਕੀਆਂ) ਰੱਲਾ ਦੀਆਂ ਸਮੂਹ ਵਿੱਦਿਅਕ ਸੰਸਥਾਵਾਂ ਵਲੋਂ ਕੌਮੀ ਸੇਵਾ ਯੋਜਨਾ ਇਕਾਈਆਂ ਦੇ ਸਹਿਯੋਗ ਨਾਲ ਲਗਾਇਆ ਗਿਆ ਦਿਨ-ਰਾਤ ਦਾ 7 ਰੋਜ਼ਾ ਐਨ.ਐਸ.ਐਸ. ਕੈਂਪ ਸਮਾਪਤ ਹੋ ...

ਪੂਰੀ ਖ਼ਬਰ »

ਰਘਵੀਰ ਸਿੰਘ ਮਾਨ ਪ੍ਰਧਾਨ ਚੁਣੇ

ਮਾਨਸਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)- ਮਾਲ ਵਿਭਾਗ ਦੇ ਸੇਵਾਮੁਕਤ ਪਟਵਾਰੀਆਂ/ਕਾਨੰੂਗੋਆਂ/ਨਾਇਬ ਤਹਿਸੀਲਦਾਰਾਂ ਵਲੋਂ ਇਕੱਠ ਕੀਤਾ ਗਿਆ ਤੇ ਸਰਬ ਸੰਮਤੀ ਨਾਲ ਸੁਰਿੰਦਰ ਪਾਲ ਸ਼ਰਮਾ ਸੇਵਾ ਮੁਕਤ ਨਾਇਬ ਤਹਿਸੀਲਦਾਰ ਦੀ ਸਰਪ੍ਰਸਤੀ ਹੇਠ ਰਘਵੀਰ ਸਿੰਘ ਮਾਨ ਸੇਵਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX