ਤਾਜਾ ਖ਼ਬਰਾਂ


ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਈਦ ਮੌਕੇ ਭਾਰਤ ਪਾਕਿ ਵਿਚਾਲੇ ਅਟਾਰੀ ਸਰਹੱਦ 'ਤੇ ਨਹੀਂ ਹੋ ਸਕਿਆ ਮਿਠਿਆਈਆਂ ਦਾ ਆਦਾਨ-ਪ੍ਰਦਾਨ
. . .  1 day ago
ਅਟਾਰੀ, 25 ਮਈ (ਰੁਪਿੰਦਰਜੀਤ ਸਿੰਘ ਭਕਨਾ)- ਭਾਰਤ ਪਾਕਿਸਤਾਨ ਵਿਚਾਲੇ ਚੱਲ ਰਹੇ ਖਟਾਸ ਭਰੇ ਸੰਬੰਧਾਂ ਕਾਰਨ...
ਚੰਡੀਗੜ੍ਹ 'ਚ ਸਿਹਤਯਾਬ ਹੋਏ ਕੋਰੋਨਾ ਤੋਂ ਪੀੜਤ 3 ਸਾਲਾ ਬੱਚਾ ਅਤੇ ਮਾਂ
. . .  1 day ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ ਦੋ ਮਰੀਜ਼ ਮਾਂ-ਪੁੱਤ ਦੇ ਸਿਹਤਯਾਬ ਹੋਣ ...
ਮੋਟਰਸਾਈਕਲ ਨੂੰ ਅਚਾਨਕ ਲੱਗੀ ਅੱਗ
. . .  1 day ago
ਜਲੰਧਰ, 25 ਮਈ- ਨਕੋਦਰ ਰੋਡ 'ਤੇ ਉਸ ਸਮੇਂ ਹਫੜਾ-ਦਫੜੀ ਮੱਚ ਗਈ ਜਦੋਂ ਇਕ ਮੋਟਰਸਾਈਕਲ...
ਰੇਤਾ ਦੀ ਨਜਾਇਜ਼ ਮਾਈਨਿੰਗ ਤਹਿਤ ਟਰੈਕਟਰ ਟਰਾਲੀ ਕਾਬੂ, ਚਾਲਕ ਫ਼ਰਾਰ
. . .  1 day ago
ਮੁੰਬਈ ਤੋਂ ਅੰਮ੍ਰਿਤਸਰ ਵਿਚਾਲੇ ਚੱਲਣ ਵਾਲੀਆਂ ਦੋ ਉਡਾਣਾਂ ਰੱਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਖੀਵਾ)- ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਵਿਖੇ ਮੁੰਬਈ ਤੋਂ ...
ਪਾਰਕ 'ਚੋਂ ਨੌਜਵਾਨ ਦੀ ਮਿਲੀ ਲਾਸ਼
. . .  1 day ago
ਤਲਵੰਡੀ ਸਾਬੋ, 25 ਮਈ (ਰਣਜੀਤ ਸਿੰਘ ਰਾਜੂ) - ਅੱਜ ਸਿਖਰ ਦੁਪਹਿਰੇ ਸ਼ਹਿਰ ਦੇ ਡੱਲ ਸਿੰਘ ਪਾਰਕ....
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 16 ਮਾਘ ਸੰਮਤ 551

ਕਪੂਰਥਲਾ / ਫਗਵਾੜਾ

ਬੇਮੌਸਮੀ ਮੀਂਹ ਅਤੇ ਭਾਰੀ ਗੜੇਮਾਰੀ ਨਾਲ ਸੁਲਤਾਨਪੁਰ ਲੋਧੀ ਬਲਾਕ ਦੇ ਦਰਜਨਾਂ ਪਿੰਡਾਂ ਵਿਚ ਕਣਕ, ਹਰੇ ਚਾਰੇ, ਸਬਜ਼ੀਆਂ ਆਦਿ ਦਾ ਭਾਰੀ ਨੁਕਸਾਨ

ਸੁਲਤਾਨਪੁਰ ਲੋਧੀ, 28 ਜਨਵਰੀ (ਥਿੰਦ, ਹੈਪੀ)-ਅੱਜ ਸ਼ਾਮ ਸੁਲਤਾਨਪੁਰ ਲੋਧੀ ਅਤੇ ਇਸ ਦੇ ਨਾਲ ਲੱਗਦੇ ਇਲਾਕਿਆਂ ਵਿਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਨਾਲ ਕਣਕ, ਹਰੇ ਚਾਰੇ, ਸ਼ਿਮਲਾ ਮਿਰਚ, ਗੋਭੀ ਅਤੇ ਹੋਰ ਫਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਹਲਕੇ ਦੇ ਪਿੰਡਾਂ ਚਾਨਣਵਿੰਡੀ, ਸ਼ੇਖਮਾਂਗਾ, ਭਰੋਆਦਾ, ਸਰੂਪਵਾਲ, ਟਿੱਬੀ, ਕਿੱਲੀਵਾੜਾ, ਮੰਡ ਇੰਦਰਪੁਰ, ਤਕੀਆ, ਆਹਲੀ ਕਲਾਂ, ਬੂਸੋਵਾਲ, ਕਬੀਰਪੁਰ, ਅੱਲੂਵਾਲ, ਮੰਡ ਬਾਊਪੁਰ, ਸਰਦੁੱਲਾਪੁਰ ਸਮੇਤ ਦਰਜ਼ਨਾਂ ਪਿੰਡਾਂ ਵਿਚ ਸ਼ਾਮ 5 ਵਜੇ ਦੇ ਕਰੀਬ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਈ | ਜਿਸ ਨਾਲ ਕਈ ਥਾਵਾਂ 'ਤੇ ਕਣਕ ਤੇ ਹੋਰ ਫਸਲਾਂ ਡੁੱਬ ਗਈਆਂ ਹਨ | ਪਿੰਡ ਸ਼ੇਖਮਾਂਗਾ ਦੇ ਨੰਬਰਦਾਰ ਸੁਖਰਾਜ ਸਿੰਘ, ਜੱਗਾ ਸਿੰਘ, ਨੰਬਰਦਾਰ ਗਿਆਨ ਸਿੰਘ, ਬਲਵੀਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਹੀ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਸੀ | ਜਿਸ ਵਿਚ ਇਸ ਇਲਾਕੇ ਦੇ 15-16 ਪਿੰਡਾਂ ਵਿਚ ਝੋਨੇ ਦੀ ਫਸਲ ਬਿਲਕੁੱਲ ਤਬਾਹ ਹੋ ਗਈ ਸੀ | ਅੱਜ ਹੋਈ ਭਾਰੀ ਗੜ੍ਹੇਮਾਰੀ ਨੇ ਇਸ ਇਲਾਕੇ ਦੇ ਕਿਸਾਨਾਂ ਦਾ ਬਿਲਕੁੱਲ ਹੀ ਲੱਕ ਤੋੜ ਦਿੱਤਾ ਹੈ | ਕਣਕ ਅਤੇ ਹੋਰ ਫ਼ਸਲਾਂ ਤਬਾਹ ਹੋ ਚੁੱਕੀਆਂ ਹਨ | ਪਿੰਡ ਭਰੋਆਣਾ ਦੇ ਕਿਸਾਨ ਸਮਸ਼ੇਰ ਸਿੰਘ, ਲਖਵਿੰਦਰ ਸਿੰਘ, ਸਾਹਿਬ ਸਿੰਘ, ਬਾਜ ਸਿੰਘ ਨੇ ਦੱਸਿਆ ਕਿ ਗੜ੍ਹੇਮਾਰੀ ਨਾਲ ਕਣਕ ਅਤੇ ਹਰਾ ਚਾਰਾ ਬੁਰੀ ਤਰ੍ਹਾਂ ਟੁੱਟ ਗਿਆ ਹੈ | ਇੱਧਰ ਮੰਡ ਬਾਊਪੁਰ ਵਿਚ ਭਾਰੀ ਮੀਂਹ ਅਤੇ ਗੜ੍ਹੇਮਾਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਕਿਸਾਨ ਆਗੂ ਪਰਮਜੀਤ ਸਿੰਘ ਬਾਊਪੁਰ ਨੇ ਕਿਹਾ ਕਿ ਭਾਰੀ ਮੀਂਹ ਨਾਲ ਕਣਕ ਦੀ ਫਸਲ ਡੁੱਬ ਗਈ ਹੈ | ਸਬਜ਼ੀਆਂ ਦਾ ਭਾਰੀ ਨੁਕਸਾਨ ਹੋਇਆ | ਪਿੰਡ ਝੁੱਗੀਆਂ ਬੰਦੂ ਦੇ ਕਿਸਾਨ ਸੰਤੋਖ ਸਿੰਘ ਨੇ ਦੱਸਿਆ ਕਿ ਤੇਜ਼ ਗੜ੍ਹੇਮਾਰੀ ਨਾਲ ਕਣਕ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ | ਚੰਨਣਵਿੰਡੀ ਦੇ ਭੁਪਿੰਦਰ ਸਿੰਘ ਨੇ ਦੱਸਿਆ ਕਿ ਗੜ੍ਹੇਮਾਰੀ ਨਾਲ ਉਨ੍ਹਾਂ ਦੇ ਘਰ ਵਿਚ ਲੱਗੇ ਬੂਟਿਆਂ ਦੇ ਪੱਤੇ ਬੁਰੀ ਤਰ੍ਹਾਂ ਝੜ ਗਏ ਹਨ | ਅਕਾਲੀ ਆਗੂ ਸੁਰਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਇਕਦਮ ਸ਼ੁਰੂ ਹੋਏ ਮੀਂਹ ਨੇ ਚਾਰੇ ਪਾਸੇ ਪਾਣੀ ਪਾਣੀ ਕਰ ਦਿੱਤਾ ਹੈ | ਪਿੰਡ ਆਹਲੀ ਕਲਾਂ ਨੇ ਯੂਥ ਆਗੂ ਕਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੰਡ ਖੇਤਰ ਦੇ ਪਿੰਡਾਂ ਹੁਸੈਨਪੁਰ ਬੂਲੇ, ਹਜਾਰਾ, ਅੱਲੂਵਾਲ, ਕਬੀਰਪੁਰ, ਲੋਦੀਵਾਲ ਆਦਿ ਵਿਚ ਮੀਂਹ ਅਤੇ ਗੜ੍ਹੇਮਾਰੀ ਨਾਲ ਭਾਰੀ ਨੁਕਸਾਨ ਹੋਇਆ | ਸ਼ੇਖਮਾਂਗਾ, ਭਰੋਆਣਾ, ਸਰੂਪਵਾਲ, ਇੰਦਰਪੁਰ ਆਦਿ ਪਿੰਡਾਂ ਦੇ ਕਿਸਾਨਾਂ ਨੇ ਭਰੇ ਮਨ ਨਾਲ ਦੱਸਿਆ ਕਿ ਦੱਸਿਆ ਕਿ ਹੜ੍ਹਾਂ ਨਾਲ ਖਰਾਬ ਹੋਈ ਝੋਨੇ ਦੀ ਫ਼ਸਲ ਦਾ ਅਜੇ ਤੱਕ ਮੁਆਵਜ਼ਾ ਨਹੀਂ ਮਿਲਿਆ ਉਪਰੋਂ ਕਣਕ ਦੀ ਫ਼ਸਲ ਤਬਾਹ ਹੋਣ ਕਿਨਾਰੇ ਖੜ੍ਹੀ ਹੈ | ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਇਸ ਮੌਕੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਭਾਰੀ ਮੀਂਹ ਅਤੇ ਗੜ੍ਹੇਮਾਰੀ ਨਾਲ ਹੋਏ ਨੁਕਸਾਨ ਦੀ ਤੁਰੰਤ ਸਪੈਸ਼ਲ ਗਿਰਦਾਵਰੀ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਨੂੰ ਝੋਨੇ ਦੇ ਖਰਾਬੇ ਦਾ ਵੀ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ | ਖ਼ਬਰ ਲਿਖੇ ਜਾਣ ਤੱਕ ਲਗਾਤਾਰ ਮੀਂਹ ਦਾ ਪੈਣਾ ਜਾਰੀ ਸੀ | ਇਸੇ ਤਰ੍ਹਾਂ ਟਿੱਬਾ, ਠੱਟਾ, ਬੂਲਪੁਰ, ਨਸੀਰਪੁਰ, ਕਾਲਰੂ, ਹੈਬਤਪੁਰ ਆਦਿ ਵਿਚ ਵੀ ਭਾਰੀ ਮੀਂਹ ਪੈਣ ਦਾ ਸਮਾਚਾਰ ਹੈ |

ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ

ਫਗਵਾੜਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਭੇਦਭਰੀ ਹਾਲਤ ਵਿਚ ਇਕ ਨੌਜਵਾਨ ਦੀ ਮੌਤ ਹੋਣ ਦੀ ਸੂਚਨਾ ਮਿਲੀ ਹੈ | ਮਿ੍ਤਕ ਦੀ ਪਛਾਣ ਸੰਦੀਪ ਉਰਫ਼ ਦੀਪੂ ਪੁੱਤਰ ਗਿਆਨ ਚੰਦ ਵਾਸੀ ਕਬੀਰ ਵਿਹਾਰ ਜਲੰਧਰ ਦੇ ਰੂਪ ਵਿਚ ਹੋਈ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਕਤ ਨੌਜਵਾਨ ...

ਪੂਰੀ ਖ਼ਬਰ »

ਬਾਰਿਸ਼ ਕਾਰਨ ਲੋਕਾਂ ਨੂੰ ਕਰਨਾ ਪਿਆ ਸਮੱਸਿਆਵਾਂ ਦਾ ਸਾਹਮਣਾ

ਤਲਵੰਡੀ ਚੌਧਰੀਆਂ, 28 ਜਨਵਰੀ (ਪਰਸਨ ਲਾਲ ਭੋਲਾ)-ਹੋ ਰਹੀ ਮੋਹਲੇਦਾਰ ਬਾਰਸ਼ ਨੇ ਸਬ ਤਹਿਸੀਲ ਤਲਵੰਡੀ ਚੌਧਰੀਆਂ ਦੀਆਂ ਕਈ ਗਲੀਆਂ ਤੇ ਨੀਵੇਂ ਥਾਵਾਂ ਵਿਚ ਹੜ੍ਹ ਵਰਗੀ ਹਾਲਤ ਬਣਾ ਦਿੱਤੀ ਜਿਸ ਕਾਰਨ ਬਾਹਰੋਂ ਆਉਣ ਜਾਣ ਵਾਲੀ ਆਵਾਜਾਈ ਵੀ ਪ੍ਰਭਾਵਿਤ ਹੋ ਰਹੀ | ਸਵੇਰ ਤੋਂ ...

ਪੂਰੀ ਖ਼ਬਰ »

ਵਜੀਦੋਵਾਲ ਸਕੂਲ ਵਿਖੇ 71ਵਾਂ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ

ਫਗਵਾੜਾ, 28 ਜਨਵਰੀ (ਕਿੰਨੜਾ)-ਸਰਕਾਰੀ ਪ੍ਰਾਇਮਰੀ ਸਕੂਲ ਵਜੀਦੋਵਾਲ ਵਿਖੇ 71ਵਾਂ ਗਣਤੰਤਰ ਦਿਵਸ ਮੁੱਖ ਅਧਿਆਪਕਾ ਬਬੀਤਾ ਰਾਣੀ ਦੀ ਅਗਵਾਈ ਹੇਠ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ਸਰਪੰਚ ਓਮ ਪ੍ਰਕਾਸ਼ ਵਜੀਦੋਵਾਲ ਤੋਂ ਇਲਾਵਾ ਸੇਵਾ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ

ਫਗਵਾੜਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਖਲਵਾੜਾ ਰੋਡ 'ਤੇ ਓਵਰਲੋਡ ਟਰੈਕਟਰ-ਟਰਾਲੀ ਦੀ ਚਪੇਟ ਵਿਚ ਆਉਣ ਦੇ ਨਾਲ ਗੰਭੀਰ ਰੂਪ ਵਿਚ ਜ਼ਖਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ | ਏ.ਐਸ.ਆਈ ਗੁਰਮੁਖ ਸਿੰਘ ਨੇ ਦੱਸਿਆ ਕੇ ਮਿ੍ਤਕ ਨੌਜਵਾਨ ਦੀ ਪਛਾਣ ਸੁਮਿਤ ਸਿੰਘ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲ ਸਮੇਤ ਦੋ ਨੌਜਵਾਨ ਗਿ੍ਫ਼ਤਾਰ

ਫਗਵਾੜਾ, 28 ਜਨਵਰੀ (ਹਰੀਪਾਲ ਸਿੰਘ)-ਥਾਣਾ ਸਿਟੀ ਪੁਲਿਸ ਨੇ ਚੋਰੀਸ਼ੁਦਾ ਮੋਟਰਸਾਈਕਲ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਐਸ.ਆਈ ਕ੍ਰਾਂਤੀ ਰਾਣੀ ਨੇ ਪੁਲਿਸ ਪਾਰਟੀ ਸਮੇਤ ਪੈਟਰੋਲਿੰਗ ...

ਪੂਰੀ ਖ਼ਬਰ »

ਨਸ਼ੀਲੇ ਟੀਕੇ ਵੇਚਣ ਵਾਲੇ ਨੌਜਵਾਨ ਗਿ੍ਫ਼ਤਾਰ

ਫਗਵਾੜਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਥਾਣਾ ਸਿਟੀ ਪੁਲਿਸ ਨੇ ਨਸ਼ੀਲੇ ਟੀਕੇ ਵੇਚਣ ਵਾਲੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ ਉਂਕਾਰ ਸਿੰਘ ਬਰਾੜ ਨੇ ਦੱਸਿਆ ਕੇ ਏ.ਐਸ.ਆਈ ਦੇਵ ਰਾਜ ਅਤੇ ਐਸ.ਆਈ ਅਮਨਦੀਪ ਸਿੰਘ ਨੇ ਪੁਲਿਸ ਪਾਰਟੀ ਸਮੇਤ ...

ਪੂਰੀ ਖ਼ਬਰ »

ਮੋਟਰਸਾਈਕਲ ਅਤੇ ਗੱਡੀ ਦੀ ਟੱਕਰ ਦੌਰਾਨ ਵਿਅਕਤੀ ਦੀ ਮੌਤ

ਢਿਲਵਾਂ, 28 ਜਨਵਰੀ (ਗੋਬਿੰਦ ਸੁਖੀਜਾ)-ਅੱਜ ਸ਼ਾਮ ਇੱਕ ਗੱਡੀ ਅਤੇ ਮੋਟਰਸਾਈਕਲ ਵਿਚ ਟੱਕਰ ਹੋ ਜਾਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰੂਪ ਸਿੰਘ (60) ਪੁੱਤਰ ਜੋਗਾ ਸਿੰਘ ਵਾਸੀ ਪਿੰਡ ਲੱਖਣ ਕੇ ਪੱਡਾ ਆਪਣੇ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਫਗਵਾੜਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਮਾਮਲੇ ਵਿਚ ਇਕ ਨੌਜਵਾਨ ਦੇ ਿਖ਼ਲਾਫ਼ ਕੇਸ ਦਰਜ ਕਰ ਲਿਆ ਹੈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਮਨਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਫਗਵਾੜਾ ਨੇ ਪੁਲਿਸ ਨੂੰ ਦੱਸਿਆ ਕਿ ਉਹ ...

ਪੂਰੀ ਖ਼ਬਰ »

ਪੰਜ ਮੁਹੱਲਿਆਂ ਦਾ ਖੇੜਾ ਰੋਡ ਵੱਲ ਦੀ ਰਸਤਾ ਬੰਦ ਕਰਨ 'ਤੇ ਮੁਹੱਲਾ ਨਿਵਾਸੀਆਂ ਨੇ ਸੋਮ ਪ੍ਰਕਾਸ਼ ਨੂੰ ਦਿੱਤਾ ਮੰਗ-ਪੱਤਰ

ਫਗਵਾੜਾ, 28 ਜਨਵਰੀ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਹੋਣ ਕਾਰਨ ਰੇਲਵੇ ਦੇ ਦੋਵੇਂ ਪਾਸੇ ਕੰਕਰੀਟ ਦੀ ਦੀਵਾਨ ਬਣ ਰਹੀ ਹੈ ਜਿਸ ਕਾਰਨ ਦੀਵਾਰ ਬਣਨ ਕਰਕੇ ਪੰਜ ਮੁਹੱਲੇ ਭਗਤਪੁਰਾ, ਪ੍ਰੀਤ ਨਗਰ, ਰਾਮਪੁਰਾ, ਸ਼ਹੀਦ ਊਧਮ ਸਿੰਘ ਨਗਰ ਅਤੇ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਬਸਪਾ ਨੇ ਕੱਢੀ ਸੀ.ਸੀ.ਏ. ਤੇ ਐਨ.ਆਰ.ਸੀ. ਦੇ ਵਿਰੋਧ 'ਚ ਰੈਲੀ

ਸੁਲਤਾਨਪੁਰ ਲੋਧੀ, 28 ਜਨਵਰੀ (ਨਰੇਸ਼ ਹੈਪੀ, ਥਿੰਦ)-ਬਸਪਾ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਸਪਾ ਦੀ ਸਥਾਨਕ ਇਕਾਈ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਤਰਸੇਮ ਸਿੰਘ ਡੌਲਾ ਦੀ ਅਗਵਾਈ ਹੇਠ ਗਣਤੰਤਰ ਦਿਵਸ ਮਨਾਇਆ ਗਿਆ | ...

ਪੂਰੀ ਖ਼ਬਰ »

ਬਸਪਾ ਵਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਐਨ.ਸੀ.ਆਰ. ਦੇ ਵਿਰੋਧ 'ਚ ਰੋਸ ਰੈਲੀ

ਕਪੂਰਥਲਾ, 28 ਜਨਵਰੀ (ਵਿਸ਼ੇਸ਼ ਪ੍ਰਤੀਨਿਧ)-ਬਹੁਜਨ ਸਮਾਜ ਪਾਰਟੀ ਦੀ ਕਪੂਰਥਲਾ ਇਕਾਈ ਵਲੋਂ ਨਾਗਰਿਕਤਾ ਸੋਧ ਕਾਨੂੰਨ ਤੇ ਐਨ.ਆਰ.ਸੀ. ਦੇ ਵਿਰੋਧ ਵਿਚ ਇਕ ਮੋਟਰਸਾਈਕਲ ਰੈਲੀ ਕੱਢੀ ਗਈ | ਜਿਸ ਦੀ ਅਗਵਾਈ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ ਨੇ ...

ਪੂਰੀ ਖ਼ਬਰ »

ਪਿੰਡ ਸਾਹਨੀ ਵਿਖੇ ਸਾਲਾਨਾ ਖੇਡ ਮੇਲੇ ਦੇ ਪੰਜਵੇਂ ਦਿਨ ਕਰਵਾਏ ਆਲ ਓਪਨ ਫੁੱਟਬਾਲ ਮੁਕਾਬਲੇ

ਫਗਵਾੜਾ, 28 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਪਿੰਡ ਸਾਹਨੀ ਵਿਖੇ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਯਾਦ ਵਿਚ 23 ਤੋਂ 29 ਜਨਵਰੀ ਤੱਕ ਕਰਵਾਏ ਜਾ ਰਹੇ 50ਵੇਂ ...

ਪੂਰੀ ਖ਼ਬਰ »

ਕੋਟਪਾ ਐਕਟ 2003 ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਖਲਵਾੜਾ, 28 ਜਨਵਰੀ (ਮਨਦੀਪ ਸਿੰਘ ਸੰਧੂ)-ਸਿਵਲ ਸਰਜਨ ਕਪੂਰਥਲਾ ਡਾ. ਜਸਮੀਤ ਕੌਰ ਬਾਵਾ ਅਤੇ ਡੀ.ਐਚ.ਓ. ਕਪੂਰਥਲਾ ਡਾ. ਕੁਲਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਐਮ.ਓ. ਪਾਂਸ਼ਟਾ ਡਾ. ਰੀਟਾ ਬਾਵਾ ਦੀ ਯੋਗ ਅਗਵਾਈ ਹੇਠ ਸੀ.ਐਚ.ਸੀ. ਪਾਂਸ਼ਟਾ ਅਧੀਨ ਆਉਂਦੇ ਪਿੰਡਾਂ ...

ਪੂਰੀ ਖ਼ਬਰ »

ਡੇਰਾ ਬਾਬਾ ਚਰਨ ਦਾਸ ਖੈੜਾ ਬੇਟ ਵਿਖੇ ਸਾਲਾਨਾ ਸਮਾਗਮ ਕਰਵਾਇਆ

ਫੱਤੂਢੀਂਗਾ, 28 ਜਨਵਰੀ (ਬਲਜੀਤ ਸਿੰਘ)-ਡੇਰਾ ਬਾਬਾ ਚਰਨ ਦਾਸ ਉਦਾਸੀਨ ਖੈੜਾ ਬੇਟ ਵਿਖੇ ਸੰਤ ਬਾਬਾ ਹਰਨਾਮ ਦਾਸ ਜੀ, ਸੰਤ ਰਾਮ ਆਸਰੇ, ਸੰਤ ਸ਼ਾਂਤੀ ਦਾਸ, ਸੰਤ ਪ੍ਰਕਾਸ਼ ਮੁਨੀ ਜੀ ਦੀ ਯਾਦ ਵਿਚ ਸਾਲਾਨਾ ਸੰਤ ਸਮਾਗਮ ਮੁੱਖ ਸੇਵਾਦਾਰ ਮਹੰਤ ਮਹਾਤਮਾ ਮੁਨੀ ਦੀ ਅਗਵਾਈ ਅਤੇ ...

ਪੂਰੀ ਖ਼ਬਰ »

ਬਸਪਾ ਨੇ 26 ਜਨਵਰੀ ਭਾਰਤੀ ਸੰਵਿਧਾਨ ਦਿਵਸ ਦੇ ਰੂਪ ਵਿਚ ਮਨਾਈ

ਕਪੂਰਥਲਾ, 28 ਜਨਵਰੀ (ਵਿ.ਪ੍ਰ.)-ਬਹੁਜਨ ਸਮਾਜ ਪਾਰਟੀ ਹਲਕਾ ਕਪੂਰਥਲਾ ਵਲੋਂ ਡਾ: ਭੀਮ ਰਾਓ ਅੰਬੇਡਕਰ ਭਵਨ ਕਪੂਰਥਲਾ ਵਿਚ 26 ਜਨਵਰੀ ਭਾਰਤੀ ਸੰਵਿਧਾਨ ਦਿਵਸ ਦੇ ਰੂਪ ਵਿਚ ਮਨਾਈ ਗਈ | ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਕੇਸ਼ ਕੁਮਾਰ ਦਾਤਾਰਪੁਰੀ ਨੇ ਕੌਮੀ ਝੰਡਾ ...

ਪੂਰੀ ਖ਼ਬਰ »

ਸੈਨਿਕ ਸਕੂਲ ਵਿਚ ਪਿ੍ੰਸੀਪਲ ਵਿਕਾਸ ਮੋਹਨ ਨੇ ਕੌਮੀ ਝੰਡਾ ਲਹਿਰਾਇਆ

ਕਪੂਰਥਲਾ, 28 ਜਨਵਰੀ (ਵਿ.ਪ੍ਰ.)-ਸੈਨਿਕ ਸਕੂਲ ਕਪੂਰਥਲਾ ਵਿਚ ਗਣਤੰਤਰ ਦਿਵਸ ਸਬੰਧੀ ਕਰਵਾਏ ਗਏ ਸਮਾਗਮ ਵਿਚ ਸੈਨਿਕ ਸਕੂਲ ਦੇ ਪਿ੍ੰਸੀਪਲ ਕਰਨਲ ਵਿਕਾਸ ਮੋਹਨ ਨੇ ਕੌਮੀ ਝੰਡਾ ਲਹਿਰਾਇਆ | ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਪਣੇ ਜੀਵਨ ਵਿਚ ਸਮੇਂ ਦੀ ਸਹੀ ...

ਪੂਰੀ ਖ਼ਬਰ »

ਦੁਆਬਾ ਸਾਹਿਤ ਤੇ ਕਲਾ ਅਕਾਦਮੀ ਦੀ ਮੀਟਿੰਗ

ਫਗਵਾੜਾ, 28 ਜਨਵਰੀ (ਚਾਵਲਾ)-ਦੁਆਬਾ ਸਾਹਿਤ ਤੇ ਕਲਾ ਅਕਾਦਮੀ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਡਾ: ਜਵਾਹਰ ਧੀਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਬੋਲਦਿਆਂ ਡਾ: ਧੀਰ ਨੇ ਗਣਤੰਤਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਉਨ੍ਹਾਂ ਕਿਹਾ ਕਿ ਭਾਵੇਂ ਦੇਸ਼ ਨੇ ...

ਪੂਰੀ ਖ਼ਬਰ »

ਸੰਵਿਧਾਨ ਨੂੰ ਇਮਾਨਦਾਰੀ ਨਾਲ ਲਾਗੂ ਕਰਨ 'ਚ ਨਾਕਾਮ ਰਹੀਆਂ ਸਰਕਾਰਾਂ-ਹਰਭਜਨ ਬਲਾਲੋ

ਫਗਵਾੜਾ, 28 ਜਨਵਰੀ (ਤਰਨਜੀਤ ਸਿੰਘ ਕਿੰਨੜਾ)-ਬਹੁਜਨ ਸਮਾਜ ਪਾਰਟੀ ਵਲੋਂ ਗਣਤੰਤਰ ਦਿਵਸ ਸਬੰਧੀ ਸਮਾਗਮ ਸੀਨੀਅਰ ਬਸਪਾ ਆਗੂ ਮਾਸਟਰ ਹਰਭਜਨ ਬਲਾਲੋ ਦੀ ਅਗਵਾਈ ਹੇਠ ਪਿੰਡ ਭੁੱਲਾਰਾਈ ਵਿਖੇ ਆਯੋਜਿਤ ਕੀਤਾ ਗਿਆ | ਮਾਸਟਰ ਬਲਾਲੋ ਨੇ ਸਮੂਹ ਹਾਜ਼ਰੀਨ ਨੂੰ ਗਣਤੰਤਰ ਦਿਵਸ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਸਰਕਾਰ ਪੈਸੇ ਦੀ ਕਮੀ ਨਹੀਂ ਆਉਣ ਦੇਵੇਗੀ-ਚੀਮਾ

ਹੁਸੈਨਪੁਰ, 28 ਜਨਵਰੀ (ਸੋਢੀ)-ਪੰਜਾਬ ਸਰਕਾਰ ਵਲੋਂ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੇਣ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਪਿੰਡਾਂ ਨੂੰ ...

ਪੂਰੀ ਖ਼ਬਰ »

55 ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਫਗਵਾੜਾ, 28 ਜਨਵਰੀ (ਹਰੀਪਾਲ ਸਿੰਘ)-ਥਾਣਾ ਸਤਨਾਮਪੁਰਾ ਪੁਲਿਸ ਨੇ 55 ਨਸ਼ੀਲੇ ਟੀਕਿਆਂ ਸਮੇਤ ਇੱਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਸਤਨਾਮਪੁਰਾ ਦੇ ਐਸ.ਐਚ.ਓ ਵਿਜੈ ਕੰਵਰ ਪਾਲ ਨੇ ਦੱਸਿਆ ਕੇ ਸੀ.ਆਈ.ਏ ਸਟਾਫ਼ ਦੇ ਏ.ਐਸ.ਆਈ ਗੁਰਮੀਤ ਸਿੰਘ ਅਤੇ ਏ.ਐਸ.ਆਈ ਕਸ਼ਮੀਰ ...

ਪੂਰੀ ਖ਼ਬਰ »

ਉਪ ਮੰਡਲ ਮੈਜਿਸਟਰੇਟ ਟਰੈਵਲ ਏਜੰਸੀਆਂ ਦੀ ਲਗਾਤਾਰ ਚੈਕਿੰਗ ਕਰਨ-ਦੀਪਤੀ ਉੱਪਲ

ਕਪੂਰਥਲਾ, 28 ਜਨਵਰੀ (ਵਿ.ਪ੍ਰ.)-ਅਨੂਸੁਚਿਤ ਜਾਤੀਆਂ 'ਤੇ ਅੱਤਿਆਚਾਰ ਰੋਕਥਾਮ ਐਕਟ, ਸਿਵਲ, ਫੌਜਦਾਰੀ, ਪੈਰੋਲ ਤੇ ਹਰਾਸਤੀ ਮੌਤਾਂ ਨਾਲ ਸਬੰਧਿਤ ਕੇਸਾਂ ਦੀ ਜਾਂਚ ਦਾ ਜਲਦੀ ਨਿਪਟਾਰਾ ਕੀਤਾ ਜਾਵੇ | ਇਹ ਗੱਲ ਦੀਪਤੀ ਉੱਪਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਅੱਜ ਵੱਖ-ਵੱਖ ...

ਪੂਰੀ ਖ਼ਬਰ »

ਵਿਚਾਰ ਅਧੀਨ ਕੇਸਾਂ ਦੀ ਸਮੀਖਿਆ ਕਰਕੇ ਜਲਦ ਨਿਆਂ ਮੁਹੱਈਆ ਕਰਵਾਇਆ ਜਾਵੇ-ਕਿਸ਼ੋਰ ਕੁਮਾਰ

ਕਪੂਰਥਲਾ, 28 ਜਨਵਰੀ (ਸਡਾਨਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਵਲੋਂ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਡਿਪਟੀ ...

ਪੂਰੀ ਖ਼ਬਰ »

ਹੋਲੇ-ਮਹੱਲੇ ਅਤੇ ਵਿਸਾਖੀ 'ਤੇ ਕਰਵਾਏ ਜਾਣ ਵਾਲੇ ਸਮਾਗਮਾਂ ਸਬੰਧੀ ਕੀਤੀਆਂ ਵਿਚਾਰਾਂ

ਖਲਵਾੜਾ, 28 ਜਨਵਰੀ (ਮਨਦੀਪ ਸਿੰਘ ਸੰਧੂ)-ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਸ੍ਰੀ ਆਨੰਦਪੁਰ ਸਾਹਿਬ ਦਾ ਪ੍ਰਬੰਧ ਚਲਾ ਰਹੀ ਜਥੇਬੰਦੀ ਬਾਬਾ ਸੰਗਤ ਸਿੰਘ ਖ਼ਾਲਸਾ ਦਲ ਪੰਜਾਬ ਦੀ ਇੱਕ ਜ਼ਰੂਰੀ ਮੀਟਿੰਗ ਜਥੇਬੰਦੀ ਦੇ ਜਨਰਲ ਸਕੱਤਰ ਜਥੇਦਾਰ ਤਰਲੋਚਨ ...

ਪੂਰੀ ਖ਼ਬਰ »

ਗਣਤੰਤਰ ਦਿਵਸ ਮੌਕੇ ਸਕੂਲੀ ਵਿਦਿਆਰਥੀਆਂ ਨੂੰ ਕੀਤੀ ਸਟੇਸ਼ਨਰੀ ਦੀ ਵੰਡ

ਫਗਵਾੜਾ, 28 ਜਨਵਰੀ (ਕਿੰਨੜਾ)-ਸੁਸਾਇਟੀ ਅਗੇਂਸਟ ਕੁਰੱਪਸ਼ਨ ਐਾਡ ਕ੍ਰਾਈਮ ਪੰਜਾਬ ਵਲੋਂ ਪੰਜਾਬ ਪ੍ਰਧਾਨ ਲਖਵੀਰ ਕੁਮਾਰ ਦੀ ਅਗਵਾਈ ਹੇਠ ਗਣਤੰਤਰ ਦਿਵਸ ਸਮਾਗਮ ਦਾ ਆਯੋਜਨ ਕੀਤਾ ਗਿਆ | ਇਸ ਦੌਰਾਨ ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਕਾਪੀਆਂ ਪੈਨਸਿਲਾਂ ਦੀ ਵੰਡ ...

ਪੂਰੀ ਖ਼ਬਰ »

ਡਾ: ਦੀਪਕ ਆਨੰਦ ਨੇ ਜਵਾਲਾਪੁਰ ਸਕੂਲ ਦੇ ਮੁੱਖ ਅਧਿਆਪਕ ਵਜੋਂ ਅਹੁਦਾ ਸੰਭਾਲਿਆ

ਕਪੂਰਥਲਾ, 28 ਜਨਵਰੀ (ਵਿ.ਪ੍ਰ.)-ਸਰਕਾਰੀ ਹਾਈ ਸਕੂਲ ਜਵਾਲਾਪੁਰ ਦੇ ਮੁੱਖ ਅਧਿਆਪਕ ਵਜੋਂ ਡਾ: ਦੀਪਕ ਆਨੰਦ ਨੇ ਅਹੁਦਾ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਇਸ ਤੋਂ ਪਹਿਲਾਂ ਉਹ ਹਿੰਦੀ ਅਧਿਆਪਕ ਵਜੋਂ ਸਰਕਾਰੀ ਹਾਈ ਸਕੂਲ ਸ਼ੇਖੂਪੁਰ ਵਿਖੇ ਤਾਇਨਾਤ ਸਨ | ...

ਪੂਰੀ ਖ਼ਬਰ »

ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ

ਫਗਵਾੜਾ, 28 ਜਨਵਰੀ (ਵਾਲੀਆ)-ਗੁਰੂ ਨਾਨਕ ਸੇਵਾ ਸਿਮਰਨ ਸੁਸਾਇਟੀ (ਰਜਿ:) ਫਗਵਾੜਾ ਵਲੋਂ ਮਹੀਨੇਵਾਰ ਮੁਫ਼ਤ ਰਾਸ਼ਨ ਵੰਡ ਸਮਾਗਮ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਕਰਵਾਇਆ ਗਿਆ, ਜਿਸ ਵਿਚ 22 ਪਰਿਵਾਰਾਂ ਨੂੰ ਰਾਸ਼ਨ ਮੁਫ਼ਤ ਵੰਡਿਆ ਗਿਆ | ਸੁਸਾਇਟੀ ਦੇ ਸਰਪ੍ਰਸਤ ਗੁਰੂ ...

ਪੂਰੀ ਖ਼ਬਰ »

ਮੁਕਾਬਲੇ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਵਿਚ ਵੱਡਮੁੱਲੀ ਭੂਮਿਕਾ ਅਦਾ ਕਰਦੇ ਹਨ-ਪਿ੍ੰਸੀਪਲ

ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)-ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਪੰਜਾਬੀ ਵਿਭਾਗ ਵਲੋਂ ਵਿਦਿਆਰਥੀ ਦੇ ਕਵਿਤਾ, ਕਹਾਣੀ ਤੇ ਨਿਬੰਧ ਲੇਖਣ ਦੇ ਮੁਕਾਬਲੇ ਕਰਵਾਏ ਗਏ | ਇਸ ਮੌਕੇ ਬੋਲਦਿਆਂ ਕਾਲਜ ਦੀ ਪਿ੍ੰਸੀਪਲ ਜਤਿੰਦਰ ਕੌਰ ਧੀਰ ਨੇ ...

ਪੂਰੀ ਖ਼ਬਰ »

ਸਰਕਾਰੀ ਗਰਾਂਟ ਨਾਲ ਸੀਨੀਅਰ ਸਕੂਲ ਲੱਖਪੁਰ ਦੀ ਦਿੱਖ ਸੁਧਾਰਨ ਦਾ ਕੰਮ ਜਾਰੀ

ਖਲਵਾੜਾ, 28 ਜਨਵਰੀ (ਮਨਦੀਪ ਸਿੰਘ ਸੰਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਲੱਖਪੁਰ ਨੂੰ ਪੰਜਾਬ ਸਰਕਾਰ ਵਲੋਂ ਦਿੱਖ ਸੁਧਾਰਨ ਲਈ ਗਰਾਂਟ ਜਾਰੀ ਕੀਤੀ ਗਈ ਹੈ | ਵਧੇਰੇ ਜਾਣਕਾਰੀ ਦਿੰਦਿਆਂ ਸਕੂਲ ਪਿੰ੍ਰਸੀਪਲ ਜਸਵਿੰਦਰ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਬਾਲਾ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੇ ਸਥਾਪਨਾ ਦਿਵਸ 'ਤੇ ਕਰਵਾਏ ਅੰਤਰ ਸਕੂਲ ਧਾਰਮਿਕ ਮੁਕਾਬਲੇ

ਕਪੂਰਥਲਾ, 28 ਜਨਵਰੀ (ਅਮਰਜੀਤ ਕੋਮਲ)-ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੇ ਸਥਾਪਨਾ ਦਿਵਸ 'ਤੇ ਅੰਤਰ ਸਕੂਲ ਧਾਰਮਿਕ ਮੁਕਾਬਲੇ ਕਰਵਾਏ ਗਏ | ਇਸ ਮੌਕੇ ਸਾਬਕਾ ਵਿੱਤ ਮੰਤਰੀ ਡਾ: ਉਪਿੰਦਰਜੀਤ ਕੌਰ, ਸਕੂਲ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ...

ਪੂਰੀ ਖ਼ਬਰ »

ਬਰਿੰਦਪੁਰ ਸਕੂਲ ਵਿਚ ਗਣਤੰਤਰ ਦਿਵਸ 'ਤੇ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ

ਕਪੂਰਥਲਾ, 28 ਜਨਵਰੀ (ਵਿ.ਪ੍ਰ.)-ਸਰਕਾਰੀ ਐਲੀਮੈਂਟਰੀ ਸਕੂਲ ਬਰਿੰਦਪੁਰ ਵਿਚ ਗ੍ਰਾਮ ਪੰਚਾਇਤ ਬਰਿੰਦਪੁਰ ਵਲੋਂ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਤੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ | ਇਸ ਮੌਕੇ ਪਿੰਡ ਦੇ ਸਰਪੰਚ ਸੁਰਜੀਤ ਲਾਲ ਨੇ ਕੌਮੀ ...

ਪੂਰੀ ਖ਼ਬਰ »

ਮੰਡੇਰ ਬੇਟ ਵਿਖੇ 40ਵੇਂ ਸਾਲਾਨਾ ਮੇਲੇ ਮੌਕੇ 6 ਸਮੂਹਿਕ ਅਨੰਦ ਕਾਰਜ ਕਰਵਾਏ

ਢਿਲਵਾਂ, 28 ਜਨਵਰੀ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਸ਼ਹਿਨਸ਼ਾਹ ਆਲਮ ਦਰਗਾਹ ਪੀਰ ਕਾਦਰ ਸ਼ਾਹ ਮੰਡੇਰ ਬੇਟ ਵਲੋਂ 40ਵਾਂ ਸਾਲਾਨਾ ਮੇਲਾ ਸ਼ਰਧਾ ਸਹਿਤ ਕਰਵਾਇਆ ਗਿਆ | ਦਰਗਾਹ ਦੇ ਮੁੱਖ ਸੇਵਾਦਾਰ ਬਾਬਾ ਅਸ਼ੋਕ ਸਿੰਘ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਰਾਜਦੇਵ ਦੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX