ਤਾਜਾ ਖ਼ਬਰਾਂ


ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਹੋਈਆਂ ਨਤਮਸਤਕ
. . .  9 minutes ago
ਅੰਮ੍ਰਿਤਸਰ, 26 ਮਈ (ਰਾਜੇਸ਼ ਕੁਮਾਰ ਸੰਧੂ)- ਪੰਜਵੀ ਪਾਤਸ਼ਾਹੀ ਗੁਰੂ ਅਰਜਨ ਦੇਵ ਜੀ ਸ਼ਹੀਦੀ ਪੂਰਬ ਮੌਕੇ ਸੱਚਖੰਡ ...
ਪੁਣਛ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  18 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਬਾਲਾਕੋਟ ਸੈਕਟਰ 'ਚ ਸਰਹੱਦ 'ਤੇ ਅੱਜ ਪਾਕਿਸਤਾਨ,...
ਚੰਡੀਗੜ੍ਹ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀਆਂ ਨੂੰ ਹੋਇਆ ਕੋਰੋਨਾ
. . .  33 minutes ago
ਚੰਡੀਗੜ੍ਹ, 26 ਮਈ(ਮਨਜੋਤ ਸਿੰਘ)- ਚੰਡੀਗੜ੍ਹ ਦੀ ਬਾਪੂ ਧਾਮ ਕਾਲੋਨੀ 'ਚ ਡੇਢ ਸਾਲਾ ਬੱਚੇ ਸਮੇਤ ਦੋ ਵਿਅਕਤੀ...
ਦਿੱਲੀ ਦੇ ਤੁਗਲਕਾਬਾਦ 'ਚ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਹੋਈਆਂ ਸੁਆਹ
. . .  32 minutes ago
ਨਵੀਂ ਦਿੱਲੀ, 26 ਮਈ- ਦਿੱਲੀ ਦੇ ਤੁਗਲਕਾਬਾਦ 'ਚ ਬੀਤੀ ਰਾਤ ਭਿਆਨਕ ਅੱਗ ਲੱਗਣ ਕਾਰਨ ਕਈ ਝੁੱਗੀਆਂ ਸੜ ਕੇ ਸੁਆਹ ਹੋ ...
ਅਮਰੀਕਾ 'ਚ ਕੋਰੋਨਾ ਵਾਇਰਸ ਕਾਰਨ 98 ਹਜ਼ਾਰ ਤੋਂ ਵੱਧ ਲੋਕਾਂ ਦੀ ਹੋਈ ਮੌਤ
. . .  about 1 hour ago
ਵਾਸ਼ਿੰਗਟਨ, 26 ਮਈ- ਦੁਨੀਆ ਭਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਅਮਰੀਕਾ 'ਚ ਕੋਰੋਨਾ...
ਅੱਜ ਦਾ ਵਿਚਾਰ
. . .  about 1 hour ago
ਜਲੰਧਰ 'ਚ ਅੱਜ ਕੁੱਲ 16 ਮਰੀਜ਼ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 25 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 16 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 238 ਹੋ ਗਈ ਹੈ। ਇਨ੍ਹਾਂ 'ਚ ਸਿਵਲ ਹਸਪਤਾਲ ਦੇ ...
ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ ਇਕ ਮਰੀਜ਼ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 25 ਮਈ (ਗੁਰਬਖ਼ਸ਼ ਸਿੰਘ ਮਹੇ)-ਅੱਜ ਦੋ ਮਰੀਜ਼ਾਂ ਦੇ ਠੀਕ ਹੋ ਕੇ ਘਰ ਜਾਣ ਕਾਰਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲੇ ਸ਼ਾਮ ਸਮੇਂ ਹੀ ਕੋਰੋਨਾ ਮੁਕਤ ਹੋਇਆ ਸੀ ਕਿ ਦੇਰ ਸ਼ਾਮ ...
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ 'ਤੇ ਸੰਗਤ ਆਪਣੇ ਘਰ 'ਚ ਸੁਖਮਨੀ ਸਾਹਿਬ ਦੇ ਪਾਠ ਕਰਨ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ
. . .  1 day ago
ਸ੍ਰੀ ਅੰਮ੍ਰਿਤਸਰ , 25 ਮਈ (ਰਾਜੇਸ਼ ਕੁਮਾਰ ਸੰਧੂ) - ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਆਨ ਜਾਰੀ ਕਰਦਿਆਂ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਸੰਸਾਰ ਭਰ ਵਿਚ ਫੈਲੀ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਸਰਕਾਰ ਵੱਲੋਂ ...
ਕਰੀਬ 51 ਦਿਨ ਬਾਅਦ ਫ਼ਰੀਦਕੋਟ ਜ਼ਿਲ੍ਹਾ ਹੋਇਆ ਕੋਰੋਨਾ ਮੁਕਤ
. . .  1 day ago
ਫ਼ਰੀਦਕੋਟ, 25 ਮਈ (ਜਸਵੰਤ ਸਿੰਘ ਪੁਰਬਾ) - ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦੇ ਆਈਸੋਲੇਸ਼ਨ ਵਾਰਡ ਵਿਚੋਂ ਅੱਜ ਬਾਕੀ ਦੇ ਰਹਿੰਦੇ 10 ਕੋਰੋਨਾ ਪਾਜ਼ੀਟਿਵ ਮਰੀਜ਼ਾਂ ਨੂੰ ਸਿਹਤਮੰਦ ਹੋਣ ਮਗਰੋਂ ਛੁੱਟੀ ਦਿੱਤੀ ਗਈ ਹੈ। ਇਹ ਲੋਕ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂ ਜਿਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ..,.
ਪਠਾਨਕੋਟ 'ਚ ਕੋਰੋਨਾ ਦੇ 5 ਨਵੇਂ ਮਾਮਲਿਆਂ ਦੀ ਪੁਸ਼ਟੀ
. . .  1 day ago
ਪਠਾਨਕੋਟ, 25 ਮਈ (ਸੰਧੂ) - ਪਠਾਨਕੋਟ 'ਚ ਕੋਰੋਨਾ ਵਾਇਰਸ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੇ...
ਪੰਜਾਬ ਸਰਕਾਰ ਵੱਲੋਂ 45 ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 25 ਮਈ (ਵਿਕਰਮਜੀਤ ਮਾਨ) - ਪੰਜਾਬ ਸਰਕਾਰ ਵੱਲੋਂ 45 ਆਈ.ਪੀ.ਐੱਸ ਤੇ ਪੀ.ਪੀ.ਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ...
ਐਲ.ਪੀ.ਯੂ ਦੇ ਚਾਂਸਲਰ ਸਬੰਧੀ ਗਲਤ ਖ਼ਬਰ ਲਾਉਣ ਵਾਲੇ ਵੈੱਬ ਪੋਰਟਲ ਸੰਚਾਲਕ ਖ਼ਿਲਾਫ਼ ਕੇਸ ਦਰਜ
. . .  1 day ago
ਫਗਵਾੜਾ, 25 ਮਈ (ਹਰੀਪਾਲ ਸਿੰਘ ) - ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਚਾਂਸਲਰ ਨੂੰ ਕੋਰੋਨਾ ਹੋਣ ਸਬੰਧੀ ਝੂਠੀ ਖ਼ਬਰ ਵੈੱਬ ਪੋਰਟਲ 'ਤੇ ਚਲਾਉਣ ਵਾਲੇ ਵੈੱਬ ਪੋਰਟਲ ਦੇ ਸੰਚਾਲਕ ਵਿਨੋਦ ਸ਼ਰਮਾ ਵਾਸੀ ਥਾਣੇਦਾਰ ਮੁਹੱਲਾ ਫਗਵਾੜਾ ਦੇ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ...
ਰਾਜਪੁਰਾ 'ਚ ਕੋਰੋਨਾ ਪਾਜ਼ੀਟਿਵ ਕੇਸ ਆਇਆ ਸਾਹਮਣੇ
. . .  1 day ago
ਰਾਜਪੁਰਾ, 25 ਮਈ (ਰਣਜੀਤ ਸਿੰਘ) - ਰਾਜਪੁਰਾ ਸ਼ਹਿਰ ਵਿੱਚ ਅੱਜ ਇਕ ਔਰਤ ਦੀ ਕੋਰੋਨਾ ਟੈਸਟ ਰਿਪੋਰਟ ਪਾਜ਼ੀਟਿਵ ਆਈ ਹੈ ।ਇਹ ਔਰਤ ਕਾਲਕਾ ਰੋਡ ਗਰਗ ਕਲੋਨੀ ਦੀ ਵਸਨੀਕ ਹੈ ਜੋ ਕਿ ਦਿੱਲੀ ਰਹਿ ਕੇ ਆਈ ਹੈ ।ਇਹ ਜਾਣਕਾਰੀ ਸੀ.ਐਮ.ਓ ਡਾ. ਹਰੀਸ਼ ਮਲਹੋਤਰਾ...
ਸੁਖਪਾਲ ਖਹਿਰਾ ਜਲੰਧਰ 'ਚ ਗ੍ਰਿਫ਼ਤਾਰ
. . .  1 day ago
ਜਲੰਧਰ, 25 ਮਈ (ਚਿਰਾਗ਼ ਸ਼ਰਮਾ) - ਕਬੱਡੀ ਖਿਡਾਰੀ ਅਰਵਿੰਦਰ ਪਹਿਲਵਾਨ ਨੂੰ ਇਨਸਾਫ਼ ਦਿਵਾਉਣ ਲਈ ਪੰਜਾਬੀ ਏਕਤਾ ਪਾਰਟੀ ਦੇ ਪ੍ਰਮੁੱਖ ਸੁਖਪਾਲ ਸਿੰਘ ਖਹਿਰਾ ਅੱਜ ਜਲੰਧਰ 'ਚ ਦੇਸ਼ ਭਗਤ ਹਾਲ ਤੋਂ ਕੈਂਡਲ ਮਾਰਚ ਕੱਢਣ ਜਾ ਰਹੇ ਸਨ ਕਿ ਪੁਲਿਸ ਨੇ ਉਸ ਤੋਂ ਪਹਿਲਾ ਹੀ ਖਹਿਰਾ...
ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਰਵਾਨਾ
. . .  1 day ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ) - ਪ੍ਰਵਾਸੀ ਕਾਮਿਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਤੋਂ 28ਵੀਂ ਰੇਲਗੱਡੀ ਬਿਹਾਰ ਲਈ ਰਵਾਨਾ ਹੋਈ। ਇਸ ਰੇਲਗੱਡੀ 'ਚ ਅੰਮ੍ਰਿਤਸਰ ਜ਼ਿਲ੍ਹੇ 'ਚੋਂ 897, ਗੁਰਦਾਸਪੁਰ...
ਅੰਮ੍ਰਿਤਸਰ 'ਚ ਕੋਰੋਨਾ ਦੇ 8 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 25 ਮਈ (ਸੁਰਿੰਦਰਪਾਲ ਸਿੰਘ ਵਰਪਾਲ/ਰੇਸ਼ਮ ਸਿੰਘ/ਰਾਜੇਸ਼ ਸ਼ਰਮਾ) - ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 335 ਹੋ ਗਈ ਹੈ। ਹੁਣ ਤੱਕ 301 ਮਰੀਜ਼ ਡਿਸਚਾਰਜ...
ਪਰਾਲੀ ਦੀਆਂ ਗੰਢਾ ਨੂੰ ਲੱਗੀ ਭਿਆਨਕ ਅੱਗ
. . .  1 day ago
ਫ਼ਾਜ਼ਿਲਕਾ, 25 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਅਬੋਹਰ ਰੋਡ 'ਤੇ ਪਿੰਡ ਬੰਨਵਾਲਾ ਹਨਵੰਤਾ ਨੇੜੇ ਰੱਖੀਆਂ ਪਰਾਲੀ ਦੀਆਂ ਗੰਢਾਂ ਨੂੰ ਭਿਆਨਕ ਅੱਗ ਲੱਗ ਗਈ, ਜਿਸ ਤੇ ਕਾਬੂ ਪਾਉਣ ਲਈ ਫ਼ਾਜ਼ਿਲਕਾ, ਅਬੋਹਰ, ਮਲੋਟ ਆਦਿ ਸ਼ਹਿਰ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ 'ਤੇ ਪੁੱਜੀਆਂ। ਮਿਲੀ ਜਾਣਕਾਰੀ ਅਨੁਸਾਰ ਨੈਸ਼ਨਲ ਹਾਈਵੇ 10 'ਤੇ ਸਥਿਤ ਪਿੰਡ ਬੰਨਵਾਲਾ ਹਨਵੰਤਾ ਦੇ ਨੇੜੇ ਕਿਸੇ ਵਿਅਕਤੀ ਵਲ਼ੋਂ ਵੱਡੀ ਮਾਤਰਾ ਵਿਚ ਪਰਾਲੀ ਦੀਆਂ ਗੰਢਾਂ ਸਟੋਰ ਕੀਤੀਆਂ ਹੋਇਆ ਸਨ ਅਤੇ ਉਸ ਵਿਚੋਂ ਰਾਜਸਥਾਨ ਦਾ ਇਕ ਟਰੱਕ ਪਰਾਲੀ ਦੀਆਂ ਗੰਢਾ ਨੂੰ ਲੱਦ ਰਿਹਾ ਸੀ ਕਿ ਅਚਾਨਕ...
ਇੰਗਲੈਂਡ 'ਚ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਦੋਸ਼ੀ ਕਾਬੂ
. . .  1 day ago
ਲੈਸਟਰ (ਯੂ.ਕੇ), 25 ਮਈ (ਸੁਖਜਿੰਦਰ ਸਿੰਘ ਢੱਡੇ) - ਇੰਗਲੈਂਡ ਦੇ ਸ਼ਹਿਰ ਡਰਬੀ ਦੇ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਅੱਜ ਸਵੇਰੇ 5.30 ਵਜੇ ਇਕ ਸ਼ਰਾਰਤੀ ਅਨਸਰ ਵੱਲੋਂ ਕੰਧ ਟੱਪ ਕੇ ਗੁਰਦੁਆਰਾ ਸਾਹਿਬ ਚ ਦਾਖਲ ਹੋ ਕੇ ਗੁਰੂ ਘਰ ਦੇ ਕੱਚ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ। ਪਰੰਤੂ ਸਵੇਰ ਦਾ ਸਮਾਂ ਹੋਣ ਕਾਰਨ ਗੁਰੂ ਘਰ ਵਿੱਚ ਦੋ ਪਾਠੀ ਸਿੰਘ ਮੌਜੂਦ ਹੋਣ ਕਰ ਕੇ ਹਮਲਾਵਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਨਹੀਂ ਪਹੁੰਚ ਸਕਿਆ, ਜਿਸ ਕਰ ਕੇ ਕੋਈ ਵੀ ਅਣਸੁਖਾਵੀਂ ਘਟਨਾ ਹੋਣ ਤੋਂ ਬਚਾਅ ਹੋ ਗਿਆ। ਗੁਰਦੁਆਰਾ ਸਾਹਿਬ...
ਹੁਸ਼ਿਆਰਪੁਰ ਤੋਂ ਚੱਲੀ ਪਹਿਲੀ ਸ਼ਰੱਮਿਕ ਐਕਸਪ੍ਰੈੱਸ, 1600 ਯਾਤਰੀ ਬਿਹਾਰ ਲਈ ਰਵਾਨਾ
. . .  1 day ago
ਹੁਸ਼ਿਆਰਪੁਰ, 25 ਮਈ (ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼-ਵਿਆਪੀ ਲਾਕਡਾਊਨ ਕਾਰਨ ਹੋਰਨਾਂ ਰਾਜਾਂ ਦੇ ਚਾਹਵਾਨ ਵਸਨੀਕਾਂ ਨੂੰ ਆਪਣੇ ਘਰ ਵਾਪਸ ਭੇਜਣ ਲਈ...
ਐੱਸ. ਏ. ਐੱਸ. ਨਗਰ 'ਚ ਕੋਰੋਨਾ ਦੀ ਮੁੜ ਦਸਤਕ
. . .  1 day ago
ਐੱਸ ਏ ਐੱਸ ਨਗਰ, 25 ਮਈ (ਕੇ. ਐੱਸ .ਰਾਣਾ)- ਕੋਰੋਨਾ ਤੋਂ ਮੁਕਤ ਹੋਏ ਜ਼ਿਲ੍ਹਾ ਜ਼ਿਲ੍ਹਾ ਐੱਸ. ਏ. ਐੱਸ. ਨਗਰ ਅੰਦਰ ਇੱਕ ਵਾਰ ਫਿਰ ਜਣੇਪੇ ਦੌਰਾਨ ਮਹਿਲਾ ਨੂੰ ਕੋਰੋਨਾ ਪੀੜਤ ਪਾਏ ਜਾਣ 'ਤੇ ਸਿਹਤ ਵਿਭਾਗ...
ਤੇਜਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
. . .  1 day ago
ਮਲੇਰਕੋਟਲਾ, 25 ਮਈ (ਕੁਠਾਲਾ) - ਅੱਜ ਸ਼ਾਮੀ ਕਰੀਬ 4 ਵਜੇ ਮਲੇਰਕੋਟਲਾ ਦੇ ਮੁਹੱਲਾ ਜਮਾਲਪੁਰਾ ਵਿਖੇ ਦੋ ਮੋਟਰਸਾਈਕਲਾਂ 'ਤੇ ਸਵਾਰ ਤਿੰਨ ਹਮਲਾਵਰਾਂ ਨੇ ਇੱਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕਤਲ ਕਰ ਦਿੱਤਾ। ਮਾਰੇ ਗਏ ਨੌਜਵਾਨ ਦੀ ਪਛਾਣ ਮੁਹੰਮਦ ਸ਼ਮਸ਼ਾਦ...
ਤਾਲਾਬੰਦੀ ਕਾਰਨ ਲਾਹੌਰ 'ਚ ਫਸੇ ਸਤਬੀਰ ਸਿੰਘ ਦੇ ਬੇਟੇ ਦੀ ਸਰਕਾਰ ਨੂੰ ਅਪੀਲ
. . .  1 day ago
ਅੰਮ੍ਰਿਤਸਰ, 25 ਮਈ - ਅੰਮ੍ਰਿਤਸਰ 'ਚ ਕਮਲਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਤਬੀਰ ਸਿੰਘ, ਮਾਤਾ ਤੇ 3 ਜਣੇ ਹੋਰ 10 ਮਾਰਚ ਨੂੰ ਪਾਕਿਸਤਾਨ ਗਏ ਸਨ, ਜਿੱਥੇ ਕਿ ਉਨ੍ਹਾਂ ਗੁਰਧਾਮਾਂ ਦੇ ਦਰਸ਼ਨ ਕੀਤੇ ਸਨ। ਇਸ ਦੌਰਾਨ ਤਾਲਾਬੰਦੀ ਦੇ ਚੱਲਦਿਆਂ ਉਹ ਲਾਹੌਰ 'ਚ ਫਸ ਗਏ। ਕਮਲਜੀਤ ਸਿੰਘ ਨੇ ਸਰਕਾਰ ਨੂੰ ਅਪੀਲ...
ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਫਿਰ ਹੋਇਆ ਕੋਰੋਨਾ ਮੁਕਤ
. . .  1 day ago
ਬੰਗਾ, 25 ਮਈ (ਜਸਬੀਰ ਸਿੰਘ ਨੂਰਪੁਰ) - ਕੋਰੋਨਾ ਵਾਇਰਸ ਖ਼ਿਲਾਫ਼ ਇਕ ਮਹੀਨੇ ਦੀ ਲੰਬੀ ਲੜਾਈ ਬਾਅਦ, ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਆਪਣੇ ਆਖ਼ਰੀ ਦੋ ਕੋਵਿਡ ਮਰੀਜ਼ਾਂ ਨੂੰ ਸਿਹਤਯਾਬ ਕਰ ਕੇ ਘਰ ਭੇਜਣ ਬਾਅਦ ਇਕ ਵਾਰ ਫਿਰ ਕੋਵਿਡ ਮੁਕਤ ਜ਼ਿਲ੍ਹਾ ਬਣ ਗਿਆ ਹੈ। ਘਰਾਂ ਨੂੰ ਭੇਜੇ ਗਏ ਦੋਵੇਂ ਮਰੀਜ਼...
ਏ.ਆਈ.ਓ.ਸੀ.ਡੀ ਨੇ ਪ੍ਰਧਾਨ ਮੰਤਰੀ ਅਤੇ ਵਿਤ ਮੰਤਰੀ ਨੂੰ ਲਿਖਿਆ ਪੱਤਰ
. . .  1 day ago
ਸੰਗਰੂਰ, 25 ਮਈ (ਧੀਰਜ ਪਸ਼ੋਰੀਆ)- ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਦੀ ਅਗਵਾਈ ਕਰ ਰਹੀ ਆਲ ਇੰਡੀਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਵਲੋਂ ਮੰਗ-ਪੱਤਰ

ਨਵਾਂਸ਼ਹਿਰ, 12 ਫਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਜ਼ਿਲ੍ਹਾ ਇਕਾਈ ਦੇ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਸੁਰਿੰਦਰ ਸਿੰਘ ਸੋਇਤਾ ਅਤੇ ਪਿ੍ੰ: ਅਸ਼ੋਕ ਕੁਮਾਰ ਦੀ ਅਗਵਾਈ ਵਿਚ ਹਲਕਾ ਵਿਧਾਇਕ ਅੰਗਦ ਸਿੰਘ ਨੂੰ ਮੰਗ-ਪੱਤਰ ਦੇਣ ਲਈ ਵੱਡੀ ਗਿਣਤੀ ਵਿਚ ਮੁਲਾਜ਼ਮ ਅਤੇ ਪੈਨਸ਼ਨਰਜ਼ ਉਨ੍ਹਾਂ ਦੀ ਰਿਹਾਇਸ਼ ਵਿਖੇ ਇਕੱਠੇ ਹੋਏ | ਹਲਕਾ ਵਿਧਾਇਕ ਦੇ ਮੌਜੂਦ ਨਾ ਹੋਣ 'ਤੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੋਠੀ ਅੱਗੇ ਰੋਸ ਵਿਖਾਵਾ ਕੀਤਾ | ਜਿਸ ਨੂੰ ਜ਼ਿਲ੍ਹਾ ਕਨਵੀਨਰਾਂ ਤੋਂ ਇਲਾਵਾ ਕੁਲਦੀਪ ਸਿੰਘ ਦੌੜਕਾ, ਜੀਤ ਲਾਲ, ਅਜੀਤ ਸਿੰਘ ਬਰਨਾਲਾ, ਹੁਸਨ ਲਾਲ ਅਤੇ ਮੁਕੰਦ ਲਾਲ ਨੇ ਸੰਬੋਧਨ ਕੀਤਾ ਅਤੇ ਵਿਧਾਇਕ ਦੇ ਪੀ.ਏ. ਨੂੰ ਮੁੱਖ ਮੰਤਰੀ ਲਈ ਮੰਗ-ਪੱਤਰ ਦਿੱਤਾ | ਆਗੂਆਂ ਨੇ ਕਿਹਾ ਕਿ ਹਰ ਤਰ੍ਹਾਂ ਦੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ, ਮਿਡ-ਡੇ-ਮੀਲ, ਆਸ਼ਾ ਵਰਕਰ ਅਤੇ ਆਂਗਣਵਾੜੀ ਵਰਕਰਾਂ ਨੂੰ ਘੱਟੋ-ਘੱਟ ਉਜਰਤ 18000 ਰੁਪਏ ਮਹੀਨਾ ਦੇਣ, ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਤੁਰੰਤ ਜਾਰੀ ਕਰਨ ਆਦਿ ਮੁੱਖ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰਹੇਗਾ | ਇਸ ਸਮੇਂ ਕਸ਼ਮੀਰ ਸਿੰਘ, ਸੁਰਿੰਦਰ ਪਾਲ, ਦਿਲਬਾਗ ਸਿੰਘ, ਜੋਗਾ ਸਿੰਘ, ਗੁਰਦਿਆਲ ਸਿੰਘ, ਕੁਲਵਿੰਦਰ ਸਿੰਘ, ਸੀਬੂ ਰਾਮ, ਰੇਸ਼ਮ ਲਾਲ, ਜਗਦੀਸ਼ ਰਾਏ, ਪਰਮਿੰਦਰ ਸੰਧੂ, ਸਤਨਾਮ ਸਿੰਘ, ਦਲਜੀਤ ਸਿੰਘ, ਚਰਨਜੀਤ, ਨਿਰਮਲ ਰਾਮ, ਪ੍ਰਦੀਪ ਸਿੰਘ, ਸੁਰਜੀਤ ਸਿੰਘ, ਅਵਤਾਰ ਸਿੰਘ, ਮੱਖਣ ਰਾਮ, ਓਮ ਪ੍ਰਕਾਸ਼ ਚੌਹਾਨ, ਹਰਮੇਸ਼ ਲਾਲ, ਕੁਲਵਿੰਦਰ ਰਾਮ, ਜਰਨੈਲ ਸਿੰਘ ਆਦਿ ਆਗੂ ਵੀ ਹਾਜ਼ਰ ਸਨ |

ਰੱਕੜਾਂ ਢਾਹਾਂ ਦਾ ਕਬੱਡੀ ਕੱਪ ਰਾਜਾ ਸਾਹਿਬ ਅਕੈਡਮੀ ਨੇ ਜਿੱਤਿਆ

ਮਜਾਰੀ/ਸਾਹਿਬਾ, 12 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ (ਰਜਿ:) ਰੱਕੜਾਂ ਢਾਹਾਂ ਵਲੋਂ ਨਗਰ, ਪੰਚਾਇਤ ਅਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਦੋ ਰੋਜ਼ਾ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ ਇਲਾਕੇ ਦੇ ਪਿੰਡ ...

ਪੂਰੀ ਖ਼ਬਰ »

ਪਾਣੀ ਦੇ ਬਿੱਲਾਂ ਦੇ ਬਕਾਏ ਵਸੂਲਣ ਤੇ ਬਿੱਲ ਲਗਾਉਣ ਦੇ ਸਰਕਾਰੀ ਦਬਾਅ ਦਾ ਵਿਰੋਧ

ਰਾਹੋਂ, 12 ਫਰਵਰੀ (ਬਲਬੀਰ ਸਿੰਘ ਰੂਬੀ)- ਪੰਜਾਬ ਸਰਕਾਰ ਦੇ ਸਥਾਨਕ ਸਰਕਾਰ ਵਿਭਾਗ ਦੇ ਰਿਜ਼ਨਲ ਡਿਪਟੀ ਡਾਇਰੈਕਟਰ ਸਥਾਨਕ ਸਰਕਾਰ ਜਲੰਧਰ ਦੇ ਪੱਤਰ ਰਾਹੀਂ 5 ਮਰਲੇ ਤੱਕ ਦੇ ਘਰਾਂ ਪਾਸੋਂ ਮੁਆਫ਼ ਵਾਟਰ ਸਪਲਾਈ ਦੇ ਬਿੱਲਾਂ ਦੇ ਬਕਾਏ ਵਸੂਲਣ ਲਈ ਆਏ ਸਰਕਾਰੀ ਆਦੇਸ਼ਾਂ ਦਾ ...

ਪੂਰੀ ਖ਼ਬਰ »

ਸਾਲਾਨਾ ਇਨਾਮੀ ਛਿੰਝ ਮੇਲੇ ਦੀਆਂ ਤਿਆਰੀਆਂ ਮੁਕੰਮਲ

ਪੋਜੇਵਾਲ ਸਰਾਂ, 12 ਫਰਵਰੀ (ਰਮਨ ਭਾਟੀਆ)- ਮਹਾਰਾਜ ਢਾਂਗੂ ਵਾਲਿਆ ਤੇ ਲੱਖ ਦਾਤਾ ਪੀਰ ਦੀ ਯਾਦ ਵਿਚ ਸ਼ਹੀਦ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਪਿੰਡ ਚੰਦਿਆਣੀ ਖ਼ੁਰਦ ਵਲੋਂ ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਗਰ ਦੀ ਸੁੱਖ ਸ਼ਾਂਤੀ ਲਈ 13 ...

ਪੂਰੀ ਖ਼ਬਰ »

ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਵਲੋਂ ਜਾਗਰੂਕਤਾ ਕੈਂਪ

ਬੰਗਾ, 12 ਫਰਵਰੀ (ਕਰਮ ਲਧਾਣਾ) - ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਵਲੋਂ ਪਿੰਡ ਮਾਹਿਲ ਗਹਿਲਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਦੀ ਪ੍ਰਧਾਨਗੀ ਪਿੰਡ ਦੇ ਸਰਪੰਚ ਚਰਨਜੀਤ ਪਾਲ ਨੇ ਕੀਤੀ | ਇਸ ਮੌਕੇ ਕੇਂਦਰ ਦੇ ਬੁਲਾਰੇ ਕੁਲਵੰਤ ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਨੇ ਕੀਤਾ ਲੋਕਾਂ ਦੇ ਨੱਕ 'ਚ ਦਮ, ਪ੍ਰਸ਼ਾਸਨ ਨੂੰ ਦਿੱਤਾ ਮੰਗ-ਪੱਤਰ

ਨਵਾਂਸ਼ਹਿਰ, 12 ਫਰਵਰੀ (ਹਰਵਿੰਦਰ ਸਿੰਘ)- ਇੱਥੋਂ ਦੇ ਪਿੰਡ ਲੰਗੜੋਆ ਦੀ ਪੰਚਾਇਤ ਵਲੋਂ ਅੱਜ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਅਵਾਰਾ ਪਸ਼ੂਆਂ ਦੀ ਵੱਧ ਰਹੀ ਸਮੱਸਿਆ ਦੇ ਹੱਲ ਲਈ ਮੰਗ ਪੱਤਰ ਦਿੱਤਾ ਗਿਆ | ਜਾਣਕਾਰੀ ਦਿੰਦਿਆਂ ਸਰਪੰਚ ਗੁਰਦੇਵ ਸਿੰਘ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਬੰਗਾ ਨੂੰ ਬਾਬਾ ਦਵਿੰਦਰ ਕੌੜਾ ਵਲੋਂ ਰਾਸ਼ੀ ਭੇਟ

ਬੰਗਾ, 12 ਫਰਵਰੀ (ਲਾਲੀ ਬੰਗਾ) - ਬੰਗਾ ਸ਼ਹਿਰ ਦੇ ਵਸਨੀਕ ਉੱਘੇ ਸਮਾਜ ਸੇਵੀ ਬਾਬਾ ਦਵਿੰਦਰ ਕੌੜਾ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ ਵਿਖੇ ਸਕੂਲ ਵਿਕਾਸ ਤੇ ਵਿਦਿਆਰਥੀਆਂ ਦੀ ਬਿਹਤਰੀ ਲਈ 5100 ਰੁ. ਦੀ ਰਾਸ਼ੀ ਪਿ੍ੰਸੀਪਲ ਵਿਜੇ ਕੁਮਾਰ ਸ਼ਰਮਾ ਪੀ. ਈ. ਐਸ ...

ਪੂਰੀ ਖ਼ਬਰ »

ਦੀ ਨਵਾਂਸ਼ਹਿਰ ਕੇਂਦਰੀ ਸਹਿਕਾਰੀ ਬੈਂਕ ਦੇ ਕਲਰਕ ਬਲਜੀਤ ਸਿੰਘ ਸੇਵਾ ਮੁਕਤ

ਨਵਾਂਸ਼ਹਿਰ, 12 ਫਰਵਰੀ (ਹਰਮਿੰਦਰ ਸਿੰਘ ਪਿੰਟੂ)-ਕੇਂਦਰੀ ਸਹਿਕਾਰੀ ਬੈਂਕ ਨਵਾਂਸ਼ਹਿਰ ਦੇ ਮੱੁਖ ਦਫ਼ਤਰ ਵਿਖੇ ਕਲਰਕ ਬਲਜੀਤ ਸਿੰਘ ਦੀ ਸੇਵਾ ਮੁਕਤੀ 'ਤੇ ਵਿਦਾਇਗੀ ਪਾਰਟੀ ਦਿੱਤੀ ਗਈ | ਬੈਂਕ ਦੀ ਮੁਲਾਜ਼ਮ ਜਥੇਬੰਦੀ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਐਮ. ਆਰ. ਸਿਟੀ ਸਕੂਲ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਦਿੱਤੀ 'ਵਿਦਾਇਗੀ ਪਾਰਟੀ'

ਬਲਾਚੌਰ, 12 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਐਮ. ਆਰ. ਸਿਟੀ ਪਬਲਿਕ ਸਕੂਲ, ਬਲਾਚੌਰ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 'ਵਿਦਾਇਗੀ ਪਾਰਟੀ' ਦਿੱਤੀ ਗਈ | ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ...

ਪੂਰੀ ਖ਼ਬਰ »

ਸੋਇਤਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਜਾਗਰੂਕਤਾ ਸੈਮੀਨਾਰ

ਉਸਮਾਨਪੁਰ, 12 ਫਰਵਰੀ (ਮਝੂਰ)- ਪਿੰਡ ਸੋਇਤਾ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਨਸ਼ਿਆਂ ਦੇ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨ ਲਈ ਡੈਪੋ ਮੀਟਿੰਗ ਅਧੀਨ ਜਾਗਰੂਕਤਾ ਸੈਮੀਨਾਰ ਸਮੂਹ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਡਾ: ਰਾਜ ਰਾਣੀ ਉਪ ਮੈਡੀਕਲ ਕਮਿਸ਼ਨਰ ਦੀ ...

ਪੂਰੀ ਖ਼ਬਰ »

ਵਿਧਾਇਕ ਜੈ ਕਿਸ਼ਨ ਰੌੜੀ ਦੇ ਦਖ਼ਲ ਤੋਂ ਬਾਅਦ ਲਿਬਨਾਨ ਵਿਚ ਫਸੇ ਨੌਜਵਾਨ ਦੀ ਭਾਰਤ ਵਾਪਸੀ ਦੀ ਆਸ ਬੱਝੀ

ਉਸਮਾਨਪੁਰ, 12 ਫਰਵਰੀ (ਸੰਦੀਪ ਮਝੂਰ)- ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਮਜਾਰਾ ਕਲਾਂ ਦੇ ਲਿਬਨਾਨ ਵਿਚ ਫਸੇ ਇਕ ਨੌਜਵਾਨ ਪਰਮਿੰਦਰ ਸਿੰਘ (25) ਦੇ ਪਰਿਵਾਰ ਨੂੰ ਵਿਧਾਇਕ ਜੈ ਕਿਸ਼ਨ ਰੌੜੀ ਵਲੋਂ ਲਿਬਲਾਨ ਵਿਚ ਸਥਿਤ ਭਾਰਤੀ ਐਾਬੇਸੀ ਨਾਲ ਸੰਪਰਕ ਕਰਨ ਉਪਰੰਤ ...

ਪੂਰੀ ਖ਼ਬਰ »

ਦਿੱਲੀ ਵਾਸੀਆਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ 'ਤੇ ਲਾਈ ਮੋਹਰ-ਚੇਚੀ, ਜੇ. ਡੀ.

ਬਲਾਚੌਰ, 12 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਐਲਾਨੇ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਦੇ ਸ਼ਾਨਦਾਰ ਪ੍ਰਦਰਸ਼ਨ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਪ੍ਰਧਾਨ ਚੌਧਰੀ ਸ਼ਿਵਕਰਨ ਚੇਚੀ ਅਤੇ ਆਈ. ਟੀ. ਵਿੰਗ ਦੇ ਆਗੂ ਚੰਦਰ ਮੋਹਨ ਜੇ. ...

ਪੂਰੀ ਖ਼ਬਰ »

ਚੋਰੀ ਹੋਈ ਬੱਸ ਪੁਲਿਸ ਵਲੋਂ ਬਰਾਮਦ

ਨਵਾਂਸ਼ਹਿਰ, 12 ਫਰਵਰੀ (ਗੁਰਬਖਸ਼ ਸਿੰਘ ਮਹੇ)-ਸ਼ਹਿਰੀ ਖੇਤਰ 'ਚੋਂ ਸਕੂਟਰੀਆਂ ਅਤੇ ਮੋਟਰਸਾਈਕਲ ਤਾਂ ਅਕਸਰ ਚੋਰੀ ਹੋਣ ਦੀਆਂ ਘਟਨਾਵਾਂ ਵਾਪਰ ਦੀਆਂ ਹੀ ਰਹਿੰਦੀਆਂ ਹਨ ਪਰ ਸ਼ਹਿਰ 'ਚੋਂ ਬੱਸ ਚੋਰੀ ਹੋਣ ਦਾ ਮਾਮਲਾ ਪਹਿਲੀ ਵਾਰ ਸਾਹਮਣੇ ਆਇਆ ਹੈ | ਜਿਸ ਨੂੰ ਥਾਣਾ ਸਿਟੀ ...

ਪੂਰੀ ਖ਼ਬਰ »

ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਦੀ ਇੰਟਰਵਿਊ 17 ਨੂੰ

ਨਵਾਂਸ਼ਹਿਰ, 12 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਸੂਬੇ ਦੇ ਖੇਤੀ ਖੇਤਰ ਵਿਚ ਵਿਭਿੰਨਤਾ ਲਿਆਉਣ ਦੇ ਮੰਤਵ ਨਾਲ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦਿਆਂ ਵੱਲ ਪ੍ਰੇਰਿਤ ਕਰਨ ਲਈ ਚਲਾਈ ਗਈ 'ਸਕੀਮ ਫ਼ਾਰ ...

ਪੂਰੀ ਖ਼ਬਰ »

ਐਸ. ਡੀ. ਐਮ. ਬੰਗਾ ਵਲੋਂ ਖੇਤੀਬਾੜੀ ਵਿਭਾਗ ਦੀਆਂ ਗਤੀਵਿਧੀਆਂ ਦਾ ਨਿਰੀਖਣ

ਬੰਗਾ, 12 ਫਰਵਰੀ (ਕਰਮ ਲਧਾਣਾ)-ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬੰਗਾ ਦੁਆਰਾ ਹਾੜੀ ਦੀ ਫ਼ਸਲ ਮੌਕੇ ਕੀਤੇ ਗਏ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲੈਣ ਲਈ ਗੌਤਮ ਜੈਨ ਆਈ. ਏ. ਐਸ ਵਲੋਂ ਵਿਸ਼ੇਸ਼ ਦੌਰਾ ਕੀਤਾ | ਉਨ੍ਹਾਂ ਨੇ ਪਿੰਡ ਝੰਡੇਰ ਖੁਰਦ ਵਿਖੇ ਕੁਲਵਿੰਦਰ ਸਿੰਘ, ...

ਪੂਰੀ ਖ਼ਬਰ »

ਕਾਮਰਸ ਵਿਸ਼ੇ 'ਤੇ ਨੈਸ਼ਨਲ ਕਾਨਫਰੰਸ 15 ਨੂੰ

ਬੰਗਾ, 12 ਫਰਵਰੀ (ਲਾਲੀ ਬੰਗਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਸਿਰਮੌਰ ਸੰਸਥਾ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਕਾਲਜ ਪਿ੍ੰਸੀਪਲ ਡਾ. ਰਣਜੀਤ ਸਿੰਘ ਦੀ ਦੇਖ ਰੇਖ ਹੇਠ ਸੰਸਥਾ ਦੇ ਕਾਮਰਸ ...

ਪੂਰੀ ਖ਼ਬਰ »

ਮਿਡਲ ਸਕੂਲ ਪੱਦੀ ਮੱਟਵਾਲੀ ਨੂੰ ਐਲ. ਈ. ਡੀ. ਭੇਟ

ਬੰਗਾ, 12 ਫਰਵਰੀ (ਕਰਮ ਲਧਾਣਾ) - ਸ਼ਹੀਦ ਦਲਵਿੰਦਰ ਸਿੰਘ ਸਰਕਾਰੀ ਮਿਡਲ ਸਕੂਲ ਪੱਦੀ ਮੱਟਵਾਲੀ ਨੂੰ ਉੱਘੇ ਦਾਨੀ ਸਵ. ਅਜੀਤ ਸਿੰਘ ਸਾਬਕਾ ਪੰਚ ਦੇ ਸਪੁੱਤਰ ਨਵਰਾਜ ਸਿੰਘ ਵਲੋਂ ਸਮਾਰਟ ਕਲਾਸ ਰੂਮ ਲਈ ਐਲ. ਈ. ਡੀ ਭੇਟ ਕੀਤੀ | ਇਸ ਮੌਕੇ ਪਿੰਡ ਦੇ ਸਰਪੰਚ ਸੁਰਿੰਦਰ ਮੋਹਣ, ...

ਪੂਰੀ ਖ਼ਬਰ »

ਆਰਥਿਕ ਗਣਨਾ (ਸਰਵੇ) ਸਬੰਧੀ ਸੂਬਾ ਮੁਖੀ ਨਾਲ ਜ਼ਿਲ੍ਹਾ ਸੁਸਾਇਟੀ ਦੀ ਮੀਟਿੰਗ

ਮੁਕੰਦਪੁਰ, 12 ਫਰਵਰੀ (ਦੇਸ ਰਾਜ ਬੰਗਾ)-ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਮਾਣਯੋਗ ਡਿਪਟੀ ਕਮਿਸ਼ਨਰ ਦੀ ਦੇਖ-ਰੇਖ ਵਿਚ ਚੱਲ ਰਹੇ ਆਰਥਿਕ ਗਣਨਾ (ਸਰਵੇ) ਦੇ ਕੰਮ ਨੂੰ ਜ਼ਿਲ੍ਹੇ ਵਿਚ ਬੇਹਤਰ ਬਣਾਉਣ ਲਈ ਜ਼ਿਲ੍ਹਾ ਸੁਸਾਇਟੀ ਦੇ ਮੁੱਖ ਜ਼ਿਲ੍ਹਾ ਦਫ਼ਤਰ ਮੂਸਾਪੁਰ ...

ਪੂਰੀ ਖ਼ਬਰ »

ਬੰਗਾ 'ਚ ਮਨੀਸ਼ ਤਿਵਾੜੀ 15 ਨੂੰ ਸੰਗਤ ਦਰਸ਼ਨ ਕਰਨਗੇ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ) - ਪੰਜਾਬ ਸਰਕਾਰ ਵਲੋਂ ਅਤੇ ਮੈਂਬਰ ਪਾਰਲੀਮੈਂਟ ਕੋਟੇ ਵਿਚੋਂ ਬੰਗਾ ਹਲਕੇ ਨੂੰ 27 ਕਰੋੜ ਦੀ ਰਕਮ ਵਿਕਾਸ ਕਾਰਜਾਂ ਵਾਸਤੇ ਦਿੱਤੀ ਜਾਵੇਗੀ | ਗ੍ਰਾਂਟਾਂ ਦੀ ਰੂਪ ਰੇਖਾ ਉਲੀਕਣ ਅਤੇ ਪੰਚਾਇਤਾਂ ਨਾਲ ਮੀਟਿੰਗ ਕਰਨ ਲਈ ਮਨੀਸ਼ ...

ਪੂਰੀ ਖ਼ਬਰ »

ਤੀਜੇ ਮਹਾਨ ਗੁਰਮਤਿ ਸਮਾਗਮ ਦੇ ਪੋਸਟਰ ਜਾਰੀ

ਬਹਿਰਾਮ, 12 ਫਰਵਰੀ (ਸਰਬਜੀਤ ਸਿੰਘ ਚੱਕਰਾਮੰੂ)-ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਅਤੇ ਗੁਰਮਤਿ ਪ੍ਰਚਾਰ ਕੇਂਦਰ ਸਰਹਾਲਾ ਰਾਣੰੂਆਂ ਵਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਕਾ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਸਬੰਧੀ ਕੀਤਾ ਜਾਗਰੂਕ

ਬੰਗਾ, 12 ਫਰਵਰੀ (ਕਰਮ ਲਧਾਣਾ) - ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵਲੋਂ 'ਡੀ ਵਾਰਮਿੰਗ ਡੇ' (ਪੇਟ ਦੇ ਕੀੜੇ ਵਿਰੋਧੀ ਦਿਵਸ) ਮੌਕੇ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਪੇਟ ਦੇ ਕੀੜਿਆਂ ਤੋਂ ਸਾਵਧਾਨ ਕੀਤਾ ਅਤੇ ਪੇਟ ਦੇ ਕੀੜਿਆਂ ਤੋਂ ਬਚਾਅ ਲਈ ਐਲਬੈਂਡਾਜੋਲ ਦੀਆਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਧਰਮਸ਼ਾਲਾ ਕਮੇਟੀ ਮਾਹਿਲ ਗਹਿਲਾ ਵਲੋਂ ਸਨਮਾਨ ਸਮਾਗਮ

ਬੰਗਾ, 12 ਫਰਵਰੀ (ਕਰਮ ਲਧਾਣਾ)-ਸ੍ਰੀ ਗੁਰੂ ਰਵਿਦਾਸ ਜੀ ਧਰਮਸ਼ਾਲਾ ਦੇ ਵਿਕਾਸ ਕਾਰਜਾਂ ਵਿਚ ਆਰਥਿਕ ਯੋਗਦਾਨ ਪਾਉਣ ਵਾਲੇ ਐਨ. ਆਰ. ਆਈ ਅਤੇ ਹੋਰ ਦਾਨੀਆਂ ਦਾ ਧਰਮਸ਼ਾਲਾ ਪ੍ਰਬੰਧਕ ਕਮੇਟੀ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ | ਆਰਥਿਕ ਯੋਗਦਾਨ ਪਾਉਣ ਵਾਲਿਆਂ ਵਿਚ ਜੋਗਾ ...

ਪੂਰੀ ਖ਼ਬਰ »

ਰਾਜਾ ਸਾਹਿਬ ਦੇ ਪ੍ਰਕਾਸ਼ ਉਤਸਵ 'ਤੇ ਸਮਾਗਮ 15 ਤੋਂ

ਮੁਕੰਦਪੁਰ, 12 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਬੱਲੋਵਾਲ ਵਿਖੇ ਨਾਭ ਕੰਵਲ ਰਾਜਾ ਸਾਹਿਬ ਦਾ ਪ੍ਰਕਾਸ਼ ਉਤਸਵ ਜਨਮ ਅਸਥਾਨ ਨਾਨਕੇ ਘਰ ਵਿਖੇ 15, 16, 17, 18 ਅਤੇ 19 ਫਰਵਰੀ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸਰਪੰਚ ...

ਪੂਰੀ ਖ਼ਬਰ »

ਮਕਸੂਦਪੁਰ-ਸੂੰਢ ਦੇ ਅੱਖਾਂ ਦੀ ਜਾਂਚ ਤੇ ਆਪ੍ਰੇਸ਼ਨ ਕੈਂਪ ਦੀ ਫਲੈਕਸ ਜਾਰੀ

ਸੰਧਵਾਂ, 12 ਫਰਵਰੀ (ਪ੍ਰੇਮੀ ਸੰਧਵਾਂ) - ਗੁਰਦੁਆਰਾ ਸ਼ਹੀਦਾਂ ਸਿੰਘਾਂ ਪਿੰਡ ਮਕਸੂਦਪੁਰ ਸੂੰਢ ਵਿਖੇ ਉੱਘੇ ਸਮਾਜ ਸੇਵੀ ਤੇ ਗਰੀਬਾਂ ਦੇ ਸੱਚੇ ਹਮਦਰਦ ਚੇਅਰਮੈਨ ਸ. ਤਰਸੇਮ ਸਿੰਘ ਭੋਗਲ, ਸਕੱਤਰ ਪਰਮਿੰਦਰ ਸਿੰਘ ਭੋਗਲ, ਹਰਦੀਪ ਸਿੰਘ ਭੋਗਲ, ਗੁਰਵਿੰਦਰ ਸਿੰਘ ਭੋਗਲ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਨੂੰ ਐਲ. ਸੀ. ਡੀ ਭੇਟ

ਘੁੰਮਣਾਂ, 12 ਫਰਵਰੀ (ਮਹਿੰਦਰਪਾਲ ਸਿੰਘ)–ਪਿੰਡ ਮੇਹਲੀਆਣਾ ਦੇ ਪ੍ਰੀ-ਆਂਗਣਵਾੜੀ ਸੈਂਟਰ ਨੂੰ ਮੈਡਮ ਹਰਭਜਨ ਕੌਰ ਸੁਪਰਵਾਈਜਰ ਦੀ ਅਗਵਾਈ ਹੇਠ ਬਲਵੀਰ ਬੱਲੀ ਤੇ ਅਮਰਜੀਤ ਫਰਾਂਸ ਵਲੋਂ ਆਂਗਣਵਾੜੀ ਵਰਕਰ ਸਰਬਜੀਤ ਕੌਰ ਨੂੰ ਕੁਲਵਿੰਦਰ ਸਿੰਘ ਪੰਚ ਪੁੱਤਰ ਜੋਗਿੰਦਰ ...

ਪੂਰੀ ਖ਼ਬਰ »

ਵਿਧਾਨ ਸਭਾ ਦੇ ਘਿਰਾਓ ਦੀ ਤਿਆਰੀ ਸਬੰਧੀ ਮੀਟਿੰਗ

ਨਵਾਂਸ਼ਹਿਰ, 12 ਫਰਵਰੀ (ਗੁਰਬਖਸ਼ ਸਿੰਘ ਮਹੇ)- ਸੂਬੇ ਦੀਆਂ ਸੰਘਰਸ਼ਸ਼ੀਲ ਮੁਲਾਜ਼ਮ ਫੈੱਡਰੇਸ਼ਨਾਂ, ਪੈਨਸ਼ਨਰਾਂ ਅਤੇ ਆਜ਼ਾਦ ਜਥੇਬੰਦੀਆਂ ਵਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਿਖ਼ਲਾਫ਼ ਪੰਜਾਬ-ਯੂ. ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਬੰਧੀ ਮੇਹਲੀ ਵਿਖੇ ਸਮਾਗਮ 16 ਨੂੰ

ਮੇਹਲੀ, 12 (ਸੰਦੀਪ ਸਿੰਘ)-ਪਿੰਡ ਮੇਹਲੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਮੂਹ ਨਗਰ ਨਿਵਾਸੀਆਂ, ਨਗਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਚੈਰੀਟੇਬਲ ਸੁਸਾਇਟੀ ਬਹਿਰਾਮ ਵਲੋਂ ਸਮਾਜ ਸੇਵੀ ਕੰਮਾਂ 'ਚ ਵਿਸ਼ੇਸ਼ ਯੋਗਦਾਨ

ਬਹਿਰਾਮ, 12 ਫਰਵਰੀ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵੀ ਕੰਮਾਂ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾਅ ਰਹੀ ਚਾਚਾ ਪਿਆਰਾ ਸਿੰਘ ਅਟਵਾਲ (ਕੋਠੀ ਵਾਲੇ) ਚੈਰੀਟੇਬਲ ਸੁਸਾਇਟੀ ਬਹਿਰਾਮ ਵਲੋਂ ਜਿਥੇ ਸਰਕਾਰੀ ਐਲੀਮੈਂਟਰੀ ਸਕੂਲ ਬਾਜੀਗਰ ਬਸਤੀ ਵਿਖੇ ਭਰਤੀ ਪੁਵਾਈ, ...

ਪੂਰੀ ਖ਼ਬਰ »

ਦਾਖ਼ਲੇ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਪੋਜੇਵਾਲ ਵਿਖੇ ਪਿੰਡ ਵਾਸੀਆਂ ਨਾਲ ਮੀਟਿੰਗ

ਪੋਜੇਵਾਲ ਸਰਾਂ, 12 ਫਰਵਰੀ (ਨਵਾਂਗਰਾਈਾ)- ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਸਕੂਲ ਸਿੱਖਿਆ ਦੇ ਸੁਧਾਰ ਲਈ ਆਰੰਭੀ ਲਹਿਰ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ) ਹਰਚਰਨ ਸਿੰਘ ਅਤੇ ਜ਼ਿਲ੍ਹਾ ਸਿੱਖਿਆ ਸੁਧਾਰ ਟੀਮ ਵਲੋਂ ਅੱਜ ਪਿੰਡ ਪੋਜੇਵਾਲ ਵਿਖੇ ਅਗਲੇ ...

ਪੂਰੀ ਖ਼ਬਰ »

ਅੱਖਾਂ ਤੇ ਜਨਰਲ ਸਿਹਤ ਜਾਂਚ ਕੈਂਪ 20 ਨੂੰ

ਬੰਗਾ, 12 ਫਰਵਰੀ (ਕਰਮ ਲਧਾਣਾ) - ਸੰਜੋਗ ਕਮਿਊਨਿਟੀ ਹਾਲ ਲਧਾਣਾ ਉੱਚਾ ਵਿਖੇ ਹਾਲ ਦੀ ਪ੍ਰਬੰਧਕ ਕਮੇਟੀ ਅਤੇ ਪਿੰਡ ਦੀ ਗ੍ਰਾਮ ਪੰਚਾਇਤ ਵਲੋਂ 20 ਫਰਵਰੀ ਦਿਨ ਵੀਰਵਾਰ ਨੂੰ ਅੱਖਾਂ ਦਾ ਆਪ੍ਰੇਸ਼ਨ ਕੈਂਪ ਅਤੇ ਜਨਰਲ ਸਿਹਤ ਜਾਂਚ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਪੰਜਾਬ ਵਿਚ ਅਗਲੀ ਸਰਕਾਰ 'ਆਪ' ਦੀ ਬਣੇਗੀ-ਸ਼ਿਵ ਕਰਨ ਚੇਚੀ

ਪੋਜੇਵਾਲ ਸਰਾਂ, 12 ਫਰਵਰੀ (ਨਵਾਂਗਰਾਈਾ)-ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਦੀ ਖ਼ੁਸ਼ੀ ਵਿਚ ਅੱਡਾ ਪੋਜੇਵਾਲ ਸਰਾਂ ਵਿਖੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਸ਼ਿਵ ਕਰਨ ਚੇਚੀ ਦੀ ਅਗਵਾਈ ਵਿਚ ਲੱਡੂ ਵੰਡੇ ਗਏ | ਇਸ ਮੌਕੇ ਸ਼ਿਵ ਕਰਨ ਚੇਚੀ ਨੇ ਕਿਹਾ ਕਿ ...

ਪੂਰੀ ਖ਼ਬਰ »

ਝਿੰਗੜਾ 'ਚ ਰੱਤੇਵਾਲੀ ਤੋਗ ਦਾ ਭਰਵਾਂ ਸਵਾਗਤ

ਔੜ/ਝਿੰਗੜਾ, 12 ਫਰਵਰੀ (ਕੁਲਦੀਪ ਸਿੰਘ ਝਿੰਗੜ)-ਪਿੰਡ ਰੱਤੇਵਾਲ ਤੋਂ ਭਗਤ ਪ੍ਰਸ਼ੋਤਮ ਦਾਸ ਦੀ ਅਗਵਾਈ ਹੇਠ ਚੱਲੀ ਤੋਗ ਦਾ ਬਲਾਕ ਔੜ ਦੇ ਪਿੰਡ ਝਿੰਗੜਾ ਦੀਆਂ ਸਮੂਹ ਸੰਗਤਾਂ ਅਤੇ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਦੇ ਤਪੋ ਅਸਥਾਨ ਛੱਪੜੀ ਸਾਹਿਬ ਦੇ ਮੁੱਖ ਸੇਵਾਦਾਰ ਬੀਬੀ ...

ਪੂਰੀ ਖ਼ਬਰ »

ਸ਼ਿਵ ਸੇਵਾ ਸਭਾ ਨਵਾਂਸ਼ਹਿਰ ਵਲੋਂ ਭੰਡਾਰਾ 21 ਨੂੰ

ਨਵਾਂਸ਼ਹਿਰ, 12 ਫਰਵਰੀ (ਹਰਮਿੰਦਰ ਸਿੰਘ ਪਿੰਟੂ)- ਸ਼ਿਵ ਸੇਵਾ ਸਭਾ ਨਵਾਂਸ਼ਹਿਰ ਵਲੋਂ ਮਹਾਂ ਸ਼ਿਵਰਾਤਰੀ ਦੇ ਸ਼ੁੱਭ ਮੌਕੇ ਸਾਲਾਨਾ 21ਵਾਂ ਵਿਸ਼ਾਲ ਭੰਡਾਰਾ 21 ਫਰਵਰੀ ਦਿਨ ਸ਼ੁੱਕਰਵਾਰ ਨੂੰ ਸ਼ਿਵ ਧਾਮ ਦਸਮੇਸ਼ ਨਗਰ ਪਿੰਡ ਬੇਗਮਪੁਰ ਵਿਖੇ ਕਰਵਾਇਆ ਜਾ ਰਿਹਾ ਹੈ | ...

ਪੂਰੀ ਖ਼ਬਰ »

ਦਿੱਲੀ ਵਿਚ 'ਆਪ' ਦੀ ਸਰਕਾਰ ਬਣਨ ਨਾਲ ਪੰਜਾਬੀਆਂ ਦੇ ਹੌਾਸਲੇ ਬੁਲੰਦ ਹੋਏ-ਗੁਰਮੁੱਖ ਸਿੰਘ

ਬਹਿਰਾਮ, 12 ਫਰਵਰੀ (ਨਛੱਤਰ ਸਿੰਘ ਬਹਿਰਾਮ) - ਦਿੱਲੀ ਵਿਚ ਦੂਜੀ ਵਾਰ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬੀਆਂ ਦੇ ਹੌਸਲੇ ਹੋਰ ਵੀ ਬੁਲੰਦ ਕੀਤੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਹਿਰਾਮ ਵਿਖੇ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਗੁਰਮੁੱਖ ਸਿੰਘ ਸਰਕਲ ...

ਪੂਰੀ ਖ਼ਬਰ »

ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਭੱਦੀ ਸਕੂਲ ਨੂੰ 2.50 ਲੱਖ ਦੀ ਗ੍ਰਾਂਟ ਜਾਰੀ

ਭੱਦੀ, 12 ਫਰਵਰੀ (ਨਰੇਸ਼ ਧੌਲ)- ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਜਿੱਥੇ ਸਮੁੱਚੇ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਿਆ ਜਾ ਰਿਹਾ ਹੈ ਉੱਥੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਵਲੋਂ ਪਿਛਲੇ ਸਮਿਆਂ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਵਿਖੇ ਪੜ੍ਹਾਈ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀ ਸਨਮਾਨਿਤ

ਮੁਕੰਦਪੁਰ, 12 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਛਾਣ ਬਣਾ ਚੁੱਕੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਮੁਕੰਦਪੁਰ ਵਿਖੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਕਰਵਾਏ ਜਾਂਦੇ ਵੱਖ-ਵੱਖ ...

ਪੂਰੀ ਖ਼ਬਰ »

ਪਿੰਡ ਬੀਸਲਾ ਦਾ ਪਿੰਡ ਪੱਧਰ ਆਲ ਓਪਨ ਕਬੱਡੀ ਟੂਰਨਾਮੈਂਟ 23 ਨੂੰ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ) - ਸ. ਮਹਿੰਦਰ ਸਿੰਘ ਅਤੇ ਉਨਾਂ ਦੀ ਧਰਮ ਪਤਨੀ ਬੀਬੀ ਕਸ਼ਮੀਰ ਕੌਰ ਤੇ ਸਮੂਹ ਬੀਸਲਾ ਪਰਿਵਾਰ ਵਲੋਂ ਆਪਣੇ ਮਾਤਾ-ਪਿਤਾ ਸ. ਮਲਕੀਤ ਸਿੰਘ ਅਤੇ ਮਾਤਾ ਤੇਜ ਕੌਰ ਦੀ ਯਾਦ ਵਿਚ ਹਰ ਸਾਲ ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾਂਦੇ ਹਨ | ਇਸ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪ 20 ਨੂੰ

ਨਵਾਂਸ਼ਹਿਰ, 12 ਫ਼ਰਵਰੀ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਲੋਕਾਂ ਨੂੰ ਸਰਕਾਰੀ ਭਲਾਈ ਸਕੀਮਾਂ ਦਾ ਲਾਭ ਦੇਣ ਲਈ ਆਰੰਭੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ 17ਵੇਂ ਪੜਾਅ ਤਹਿਤ ਇਕ ਵਿਸ਼ੇਸ਼ ਕੈਂਪ 20 ਫ਼ਰਵਰੀ ਨੂੰ ਸਰਕਾਰੀ ਹਾਈ ...

ਪੂਰੀ ਖ਼ਬਰ »

ਬੱਲੋਵਾਲ ਵਿਖੇ ਲਗਾਏ ਮੁਫ਼ਤ ਜਾਂਚ ਤੇ ਆਪ੍ਰੇਸ਼ਨ ਕੈਂਪ ਦੌਰਾਨ 280 ਮਰੀਜ਼ਾਂ ਦੀ ਜਾਂਚ

ਮੁਕੰਦਪੁਰ, 12 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਬੱਲੋਵਾਲ ਦੇ ਗੁਰਦੁਆਰਾ ਨਾਭ ਕੰਵਲ ਰਾਜਾ ਸਾਹਿਬ ਵਿਖੇ ਯੂ. ਕੇ. ਦੀ ਸੰਗਤ ਵਲੋਂ ਨਵਰੂਪ ਆਈ ਕੇਅਰ ਹਸਪਤਾਲ ਮੁਕੰਦਪੁਰ ਦੇ ਸਹਿਯੋਗ ਨਾਲ ਮੁਫ਼ਤ ਜਾਂਚ 'ਤੇ ਆਪ੍ਰੇਸ਼ਨ ਕੈਂਪ ਲਗਾਇਆ ਗਿਆ | ਇਸ ਕੈਂਪ ਦਾ ਉਦਘਾਟਨ ...

ਪੂਰੀ ਖ਼ਬਰ »

ਦਰਬਜੀਤ ਪੂੰਨੀ ਤੇ ਬਲਦੇਵ ਸਿੰਘ ਮਕਸੂਦਪੁਰ ਨੂੰ ਚੇਅਰਮੈਨ ਅਤੇ ਵਾਈਸ ਵਾਈਸ ਚੇਅਰਮੈਨ ਲਗਾਉਣਾ ਹਲਕੇ ਲਈ ਮਾਣ ਵਾਲੀ ਗੱਲ-ਸਾਬੀ

ਕਟਾਰੀਆਂ, 12 ਫਰਵਰੀ (ਨਵਜੋਤ ਸਿੰਘ ਜੱਖੂ) - ਸਾਬਕਾ ਯੂਥ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਨੂੰ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਬਲਦੇਵ ਸਿੰਘ ਮਕਸੂਦਪੁਰ ਨੂੰ ਵਾਈਸ ਚੇਅਰਮੈਨ ਲਗਾਉਣਾ ਬੰਗਾ ਹਲਕੇ ਦੇ ਮਾਣ ਵਾਲੀ ਗੱਲ ਹੈ ਅਤੇ ਕਾਂਗਰਸੀ ਵਰਕਰਾਂ ਦੇ ਵਿਚ ...

ਪੂਰੀ ਖ਼ਬਰ »

ਸੁਖਵਿੰਦਰ ਪਾਲ ਬੀਕਾ ਦੀ ਬਰਸੀ ਮੌਕੇ ਸਮਾਗਮ ਕਰਵਾਇਆ

ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ) - ਉੱਘੇ ਸਮਾਜ ਸੇਵੀ ਸ. ਸੁਖਵਿੰਦਰ ਪਾਲ ਬੀਕਾ ਦੀ ਬਰਸੀ ਮੌਕੇ ਉਨਾਂ ਦੇ ਪਰਿਵਾਰ ਵਲੋਂ ਹਰ ਸਾਲ ਬੱਚਿਆਂ ਨੂੰ ਪੜ੍ਹਾਈ ਨਾਲ ਜੋੜਨ ਲਈ ਵੱਖ-ਵੱਖ ਉਪਰਾਲੇ ਕੀਤੇ ਜਾਂਦੇ ਰਹੇ ਹਨ | ਇਸ ਸਾਲ ਵੀ ਉਨਾਂ ਦੀ 25ਵੀਂ ਬਰਸੀ ਮੌਕੇ ਸਰਕਾਰੀ ...

ਪੂਰੀ ਖ਼ਬਰ »

ਐਨ. ਆਰ. ਆਈ ਵਲੋਂ ਸਕੂਲ ਨੂੰ 25 ਹਜ਼ਾਰ ਦੀ ਰਾਸ਼ੀ ਭੇਟ

ਮੁਕੰਦਪੁਰ, 12 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਪਿੰਡ ਖਾਨਖਾਨਾ ਦੇ ਸਰਕਾਰੀ ਸਕੂਲ ਵਿਖੇ ਇਕ ਸਮਾਗਮ ਦੌਰਾਨ ਐਨ. ਆਰ. ਆਈ. ਮੋਹਣ ਸਿੰਘ ਸਪੁੱਤਰ ਕਿਸ਼ਨਾ ਰਾਮ ਵਲੋਂ ਸਕੂਲ ਮੁਖੀ ਨੂੰ 25 ਹਜ਼ਾਰ ਦੀ ਰਾਸ਼ੀ ਸਕੂਲ ਦੇ ਕੰਮਾਂ ਵਾਸਤੇ ਭੇਟ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਏ. ਡੀ. ਸੀ. ਨੇ ਕੀਤਾ ਸਬ-ਸੈਂਟਰ ਸਲੋਹ ਦਾ ਦੌਰਾ

ਨਵਾਂਸ਼ਹਿਰ, 12 ਫਰਵਰੀ (ਹਰਵਿੰਦਰ ਸਿੰਘ)- ਜ਼ਿਲ੍ਹੇ ਵਿਚੋਂ 0 ਤੋਂ 5 ਸਾਲ ਤੱਕ ਦੇ ਬੱਚਿਆਂ 'ਚੋਂ ਅਨੀਮੀਆ ਖ਼ਤਮ ਕਰਨ ਦੇ ਉਦੇਸ਼ ਅਤੇ ਅਨੀਮੀਆ ਮੁਕਤ ਭਾਰਤ ਮੁਹਿੰਮ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਏ.ਡੀ.ਸੀ. ਅਦਿੱਤਿਆ ਉੱਪਲ ਵਲੋਂ ਸਬ ਸੈਂਟਰ ਸਲੋਹ ਦਾ ਦੌਰਾ ਕੀਤਾ ...

ਪੂਰੀ ਖ਼ਬਰ »

ਐਨ. ਆਰ. ਆਈ ਦਾਨੀਆਂ ਵਲੋਂ ਗੋਬਿੰਦਪੁਰ ਸਕੂਲ ਦੀ ਸਹਾਇਤਾ

ਬੰਗਾ, 12 ਫਰਵਰੀ (ਕਰਮ ਲਧਾਣਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਲਗਨ ਅਤੇ ਮਿਹਨਤ ਨਾਲ ਡਟਣ ਹਿੱਤ ਪ੍ਰੇਰਿਤ ਕਰਨ ਲਈ ਪਿੰਡ ਦੇ ਵਿਦੇਸ਼ਾਂ 'ਚ ਵਸਦੇ ਦਾਨੀਆਂ ਵਲੋਂ ਸਕੂਲ ਨੂੰ ਆਰਥਿਕ ਮਦਦ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX