ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੀ ਧਰਤੀ 'ਤੇ ਸਾਹਿਬਜ਼ਾਦਿਆਂ ਦੀ ਹੋਈ ਸ਼ਹਾਦਤ ਸਾਨੂੰ ਮਾਨਵਤਾ ਤੇ ਧਰਮ ਦੀ ਰੱਖਿਆ ਲਈ ਕੁਰਬਾਨੀਆਂ ਦਾ ਸੁਨੇਹਾ ਦਿੰਦੀ ਹੈ | ਇਹ ਵਿਚਾਰ ਅੱਜ ਸਥਾਨਕ ਇਤਿਹਾਸਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਬਾਬਾ ਸੰਗਤ ਸਿੰਘ ਦੀਵਾਨ ਹਾਲ ਵਿਚ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖੇਤਰ ਦੀਆਂ ਵੱਖ-ਵੱਖ ਧਾਰਮਿਕ ਸੁਸਾਇਟੀਆਂ, ਗੁ: ਪ੍ਰਬੰਧਕ ਕਮੇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਗੁਰਮਤਿ ਸਮਾਗਮ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸ਼ਬਦ ਗੁਰੂ ਦੇ ਲੜ ਲੱਗ ਕੇ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦਾ ਸੰਦੇਸ਼ ਦਿੱਤਾ | ਇਸ ਸਮਾਗਮ ਤੋਂ ਪਹਿਲਾਂ ਗੁ: ਸ੍ਰੀ ਕਤਲਗੜ੍ਹ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਵਲੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੀ ਲੜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਗੁਰਇਕਬਾਲ ਸਿੰਘ ਮਾਤਾ ਕੌਲਾਂ ਜੀ ਵਾਲੇ, ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ, ਭਾਈ ਸਿਮਰਪ੍ਰੀਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਗੁਰਦੇਵ ਸਿੰਘ ਆਸਟ੍ਰੇਲੀਆ ਵਾਲੇ, ਭਾਈ ਸੁਰਿੰਦਰ ਸਿੰਘ ਤੇ ਭਾਈ ਨਛੱਤਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਵਾਲੇ ਅਤੇ ਭਾਈ ਦਲਜੀਤ ਸਿੰਘ ਨਾਦ ਹਜ਼ੂਰੀ ਰਾਗੀ ਸ੍ਰੀ ਚਮਕੌਰ ਸਾਹਿਬ ਵਲੋਂ ਦੇਰ ਸ਼ਾਮ ਤੱਕ ਸੰਗਤਾਂ ਨੂੰ ਕੀਰਤਨ ਅਤੇ ਗੁਰਮਤਿ ਵਿਚਾਰਾਂ ਨਾਲ ਨਿਹਾਲ ਕੀਤਾ | ਇਸ ਸਮਾਗਮ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀਆਂ ਭਰਦਿਆਂ ਕੀਰਤਨ ਦਾ ਅਨੰਦ ਮਾਣਿਆ | ਸਮਾਗਮ ਦੌਰਾਨ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਦੇ ਸੁੰਦਰੀਕਰਨ ਲਈ ਯੋਗਦਾਨ ਪਾਉਣ ਵਾਲੇ ਭਾਈ ਗੁਰਮਿੰਦਰ ਸਿੰਘ ਮੁਹਾਲੀ, ਭਾਈ ਮਨਪ੍ਰੀਤ ਸਿੰਘ ਸੰਗਤਪੁਰਾ, ਬਾਬਾ ਗੁਰਮੀਤ ਸਿੰਘ ਪ੍ਰਧਾਨ ਗੁ: ਸਿੰਘ ਸ਼ਹੀਦਾਂ ਸੋਹਾਣਾ ਆਦਿ ਦਾ ਸ਼ੋ੍ਰਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਵਲੋਂ ਭੇਜੇ ਪ੍ਰਸੰਸਾ ਪੱਤਰਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਖੇਤਰ ਦੀਆਂ ਸੰਗਤਾਂ ਵਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਲਗਾਏ ਹੋਏ ਸਨ | ਸਮਾਗਮ ਦੇ ਅੰਤ ਵਿਚ ਭਾਈ ਗੁਰਮਿੰਦਰ ਸਿੰਘ ਮੁਹਾਲੀ ਵਲੋਂ ਆਈਆਂ ਸੰਗਤਾਂ ਅਤੇ ਪ੍ਰਚਾਰਕਾਂ ਦਾ ਧੰਨਵਾਦ ਕੀਤਾ ਗਿਆ | ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਦਾਰ ਅਤੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੇਵਾਲ, ਐਸ. ਡੀ. ਐਮ. ਮਨਕਮਲ ਸਿੰਘ ਚਾਹਲ, ਹਲਕਾ ਇੰਚਾਰਜ ਹਰਮੋਹਣ ਸਿੰਘ ਸੰਧੂ, ਡੀ. ਐਸ. ਪੀ. ਸੁਖਜੀਤ ਸਿੰਘ ਵਿਰਕ, ਮੈਨੇਜਰ ਭਾਈ ਮਹਿੰਦਰ ਸਿੰਘ ਚੌਹਾਨਕੇ, ਹਰਪ੍ਰੀਤ ਸਿੰਘ ਬਸੰਤ, ਅਮਨਦੀਪ ਸਿੰਘ ਮਾਂਗਟ, ਜਥੇਦਾਰ ਮਨੋਹਰ ਸਿੰਘ ਮੱਕੜ, ਸੇਵਾ ਮੁਕਤ ਬੀ. ਡੀ. ਪੀ. ਓ. ਚਰਨਜੀਤ ਸਿੰਘ ਖੇੜੀ, ਕੌਾਸਲਰ ਰਾਜਿੰਦਰ ਸਿੰਘ, ਕਿਰਪਾਲ ਸਿੰਘ ਗਿੱਲ, ਭੁਪਿੰਦਰ ਸਿੰਘ ਭੂਰਾ, ਲਖਵੀਰ ਸਿੰਘ ਲੱਖੀ, ਡਾ: ਅਵਤਾਰ ਸਿੰਘ ਘੁੰਮਣ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਹਾਜ਼ਰੀਆਂ ਭਰੀਆਂ |
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਸਥਾਨਕ ਗੁਰਦੁਆਰਾ ਸੀਸ ਗੰਜ ਸਾਹਿਬ ਨੇੜੇ ਸਥਿਤ ਪਵਿੱਤਰਾ ਬੇਕਰਸ ਦੀ ਓਵਨ ਮਸ਼ੀਨ ਦੀ ਸਰਵਿਸ ਦੌਰਾਨ ਹੋਏ ਜ਼ੋਰਦਾਰ ਧਮਾਕੇ ਨਾਲ ਓਵਨ ਮਸ਼ੀਨ ਮਕੈਨਿਕ ਸਮੇਤ ਦੁਕਾਨ 'ਤੇ ਖੜ੍ਹੇ ਦੋ ਮਹਿਲਾ ਗਾਹਕਾਂ ਦੇ ...
ਨੂਰਪੁਰ ਬੇਦੀ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਸਬ ਸੈਂਟਰ ਝਾਂਡੀਆਂ ਅਧੀਨ ਪੈਂਦੇ ਪਿੰਡ ਬਾਹਮਣਾਮਾਜਰਾ ਵਿਖੇ ਸਿਹਤ ਵਿਭਾਗ ਵਲੋਂ ਕੋਹੜ ਰੋਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਲੋਕਾਂ ਨੂੰ ਹੈਲਥ ਵਰਕਰ ਦਰਸ਼ਨ ਸਿੰਘ ਚਾਹਲ ਬਾਹਮਣਮਾਜਰਾ ...
ਮੋਰਿੰਡਾ, 12 ਫਰਵਰੀ (ਕੰਗ)-ਦਸ਼ਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤੇਜਿੰਦਰਪਾਲ ਸਿੰਘ ਪ੍ਰਧਾਨ ਹੈਂਡਬਾਲ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਰਮੀ ਗਰਾਊਾਡ ਮੋਰਿੰਡਾ ਵਿਖੇ 13 ਤੋਂ 15 ਫਰਵਰੀ ਤੱਕ ਪੰਜਾਬ ਸਟੇਟ ਜੂਨੀਅਰ ...
ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਯੂਥ ਕਾਂਗਰਸ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸਥਾਨਕ ਮੰਡੀ ਵਿਚ ਸਥਿਤ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਦਫ਼ਤਰ ਵਿਚ ਹੋਈ | ਜਿਸ ਵਿਚ ਯੂਥ ਕਾਂਗਰਸ ਜ਼ਿਲ੍ਹਾ ਰੂਪਨਗਰ ਦੇ ਇੰਚਾਰਜ ਅਜਵਿੰਦਰ ...
ਮੋਰਿੰਡਾ, 12 ਫਰਵਰੀ (ਕੰਗ)-ਮੋਰਿੰਡਾ ਵਿਖੇ ਸ਼ਾਮ ਮੈਡੀਕਲ ਸਟੋਰ ਵਿਚ ਚੋਰਾਂ ਵਲੋਂ 50 ਹਜ਼ਾਰ ਦਾ ਸਾਮਾਨ ਚੋਰੀ ਕਰ ਲਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਟੋਰ ਦੇ ਮਾਲਕ ਸ਼ਾਮ ਲਾਲ ਨੇ ਦੱਸਿਆ ਕਿ ਚੋਰਾਂ ਵਲੋਂ ਦੁਕਾਨ ਦੇ ਉੱਪਰਲੇ ਪਾਸੇ ਤੋਂ ਪੌੜੀਆਂ ...
ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਰੂਪਨਗਰ ਵਿਧਾਨ ਸਭਾ ਹਲਕੇ ਦੇ ਵਿਕਾਸ ਵਿਚ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ ਤੇ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣ ਦੇ ਲਈ ਪੰਜਾਬ ਸਰਕਾਰ ਵਚਨਬੱਧ ਹੈ | ਇਹ ਗੱਲ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ...
ਰੂਪਨਗਰ, 12 ਫਰਵਰੀ (ਸਟਾਫ਼ ਰਿਪੋਰਟਰ)-ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀਮਤੀ ਸੁਰਿੰਦਰਪਾਲ ਕੌਰ ਦੀ ਅਦਾਲਤ ਨੇ ਨਾਬਾਲਗਾ ਨੂੰ ਅਗਵਾ, ਛੇੜਛਾੜ ਅਤੇ ਜਬਰ ਜ਼ਨਾਹ ਦੇ ਮਾਮਲੇ 'ਚ 20 ਸਾਲ ਦੀ ਕੈਦ ਅਤੇ 44 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਮਾਮਲੇ ਅਨੁਸਾਰ ...
ਨੂਰਪੁਰ ਬੇਦੀ, 12 ਫਰਵਰੀ (ਹਰਦੀਪ ਸਿੰਘ ਢੀਂਡਸਾ)-ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂਰਪੁਰ ਬੇਦੀ ਮੈਡਮ ਅਮਰਜੀਤ ਕੌਰ ਦੀ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਵੱਖ-ਵੱਖ ਆਂਗਣਵਾੜੀ ਸੈਂਟਰਾਂ ਵਿਚ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਤਹਿਤ ਸੈਮੀਨਾਰ ਲਗਾਏ ...
ਕਾਹਨਪੁਰ ਖੂਹੀ, 12 ਫਰਵਰੀ (ਗੁਰਬੀਰ ਸਿੰਘ ਵਾਲੀਆ)-ਸ੍ਰੀ ਗੁਰੂ ਰਵਿਦਾਸ ਭਗਤ ਜੀ ਦਾ ਪ੍ਰਕਾਸ਼ ਦਿਵਸ ਪਿੰਡ ਕਲਵਾਂ ਰਵਿਦਾਸ ਮੰਦਿਰ ਵਿਚ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਗਿਆ | ਚਾਰ ਸ੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਗਏ ਤੇ ਹੁਕਮਨਾਮੇ ਦੀ ਵਿਆਖਿਆ ਗਿਆਨੀ ...
ਮੋਰਿੰਡਾ, 12 ਫਰਵਰੀ (ਕੰਗ)-ਖੰਡ ਮਿੱਲ ਮੋਰਿੰਡਾ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਰੂਪਨਗਰ ਨੇ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਮੁੰਡੀਆਂ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ¢ ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਵਲੋਂ ਕੇਂਦਰ ਸਰਕਾਰ ...
ਸੁਖਸਾਲ, 12 ਫਰਵਰੀ (ਧਰਮ ਪਾਲ)-ਦਿੱਲੀ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹੋਈ ਸ਼ਾਨਦਾਰ ਜਿੱਤ 'ਤੇ ਸਥਾਨਕ 'ਆਪ' ਆਗੂਆਂ ਨੇ ਲੱਡੂ ਵੰਡ ਕੇ ਖ਼ੁਸ਼ੀ ਦੀ ਪ੍ਰਗਟਾਵਾ ਕੀਤਾ | ਇਸ ਮੌਕੇ ਮੋਤੀ ਲਾਲ ਸ਼ਰਮਾ, ਰਾਕੇਸ਼ ਵਰਮਾ ਭੱਲੜੀ, ਸੁਰਿੰਦਰ ਸਿੰਘ, ਕਿਸ਼ਨ ਸਿੰਘ ...
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਰੂਪਨਗਰ ਵਲੋਂ ਪਿੰਡ ਬਰਮਲਾ 'ਚ ਚਲਾਏ ਜਾ ਰਹੇ ਸਿਲਾਈ ਸੈਂਟਰ 'ਚ ਇਕ ਸਮਾਗਮ ਦੌਰਾਨ ਮੈਡਮ ਬੀਨਾ ਕੁਮਾਰੀ ਨੂੰ ਸਨਮਾਨਿਤ ਕੀਤਾ ਗਿਆ | ਪਰਿਵਾਰਕ ਰੁਝੇਵਿਆਂ ਕਾਰਨ ਸਿਲਾਈ ਸੈਂਟਰ ਛੱਡ ਰਹੇ ...
ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਜਾਬ ਇੰਟਰਨੈਸ਼ਨਲ ਪਬਲਿਕ ਸਕੂਲ ਸ੍ਰੀ ਚਮਕੌਰ ਸਾਹਿਬ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ 'ਹਸਤਾ ਲਾ ਵਾਸਤਾ' ਕਰਵਾਇਆ ਗਿਆ | ਜਿਸ ਵਿਚ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ...
ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਪੰਚਾਇਤ ਯੂਨੀਅਨ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਪਲੇਠੀ ਮੀਟਿੰਗ ਬਲਾਕ ਪ੍ਰਧਾਨ ਅਮਰੀਕ ਸਿੰਘ ਸੈਦਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਯੂਨੀਅਨ ਪੰਚਾਇਤਾਂ ਦੇ ...
ਮੋਰਿੰਡਾ, 12 ਫਰਵਰੀ (ਕੰਗ)-ਮੋਰਿੰਡਾ ਨੇੜਲੇ ਪਿੰਡ ਚਲਾਕੀ ਵਿਖੇ ਰੇਲਵੇ ਲਾਈਨ ਲਾਗੇ ਪਾਣੀ ਦੇ ਨਿਕਾਸ ਵਾਲੀ ਪੁਲੀ ਦੀ ਉਸਾਰੀ ਨੂੰ ਲੈ ਕੇ ਪਿੰਡ ਵਾਲਿਆਂ ਨੇ ਕਈ ਸਵਾਲ ਖੜ੍ਹੇ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਲਕ ਪਲਾਂਟ ਮੁਹਾਲੀ ਦੇ ਸਾਬਕਾ ਚੇਅਰਮੈਨ ...
ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਪਿੰਡ ਕਲਾਰਾ ਵਿਖੇ ਗੁਰਦੁਆਰਾ ਸਤਿ ਕਰਤਾਰ ਸਾਹਿਬ ਜੀ ਵਿਖੇ ਪੂਰਨ ਗਿਆਨੀ ਸੰਤ ਬਾਬਾ ਕਰਤਾਰ ਸਿੰਘ ਜੀ ਭੈਰੋਮਾਜਰਾ ਵਾਲਿਆਂ ਦੀ ਯਾਦ ਨੂੰ ਸਮਰਪਿਤ ਨੂੰ ਕਰਵਾਇਆ ਸਾਲਾਨਾ ਵਿਸ਼ਾਲ ਗੁਰਮਤਿ ਸਮਾਗਮ ਇਤਿਹਾਸਕ ਹੋ ਨਿੱਬੜਿਆ | ...
ਪੁਰਖਾਲੀ, 12 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਪੁਰਖਾਲੀ ਦੇ ਸੀਨੀਅਰ ਸੈਕੰਡਰੀ ਸਕੂਲ ਕੋਲੋਂ ਖਾਨਪੁਰ ਨੂੰ ਜਾਂਦੀ ਸੜਕ 'ਤੇ ਦੋਵੇਂ ਪਾਸੇ ਤੋਂ ਟੁੱਟੀ ਪੁਲੀ ਦਿਨ-ਰਾਤ ਹਾਦਸਿਆਂ ਨੂੰ ਸੱਦਾ ਦੇ ਰਹੀ ਹੈ ਪਰ ਇਸ ਟੁੱਟੀ ਪੁਲੀ ਵੱਲ ਸਬੰਧਿਤ ਵਿਭਾਗ ਦਾ ਧਿਆਨ ਪਤਾ ...
ਸੁਖਸਾਲ, 12 ਫਰਵਰੀ (ਧਰਮ ਪਾਲ)-ਉੱਘੇ ਖੇਡ ਪ੍ਰਮੋਟਰ ਅਤੇ ਸੀਨੀਅਰ ਕਾਂਗਰਸੀ ਆਗੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ ਨੂੰ ਮਾਰਕੀਟ ਕਮੇਟੀ ਰੂਪਨਗਰ ਦਾ ਚੇਅਰਮੈਨ ਬਣਾਉਣ 'ਤੇ ਕਾਂਗਰਸੀ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ, ਰਾਣਾ ਕੇ.ਪੀ. ਸਿੰਘ ...
ਰੂਪਨਗਰ, 12 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਆਰ.ਟੀ.ਆਈ. ਐਕਟ ਲੋਕਾਂ ਦੀ ਸੁਵਿਧਾ ਲਈ ਬਣਾਇਆ ਗਿਆ ਹੈ, ਇਸ ਲਈ ਸਾਰੇ ਲੋਕ ਸੂਚਨਾ ਅਫ਼ਸਰਾਂ ਦੀ ਡਿਊਟੀ ਬਣਦੀ ਹੈ ਕਿ ਇਸ ਐਕਟ ਨੂੰ ਗੰਭੀਰਤਾ ਨਾਲ ਲੈ ਕੇ ਪ੍ਰਾਰਥੀ ਨੂੰ ਸਮੇਂ ਸਿਰ ਸੂਚਨਾ ਮੁਹੱਈਆ ਕਰਵਾਈ ਜਾਵੇ | ਇਹ ...
ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ, ਗੁਰਪ੍ਰੀਤ ਸਿੰਘ ਹੁੰਦਲ)-ਰੂਪਨਗਰ ਜ਼ਿਲ੍ਹੇ 'ਚ ਨਵੇਂ ਡਿਪਟੀ ਕਮਿਸ਼ਨਰ ਸ੍ਰੀਮਤੀ ਸੁਨਾਲੀ ਗਿਰੀ ਨੇ ਅੱਜ ਪੱਤਰਕਾਰਾਂ ਨਾਲ ਪਲੇਠੀ ਮੁਲਾਕਾਤ 'ਚ ਆਪਣਾ ਏਜੰਡਾ ਅਤੇ ਤਰਜੀਹਾਂ ਪੇਸ਼ ਕੀਤੀਆਂ | ਉਨ੍ਹਾਂ ਹੁੰਗਾਰਾ ਭਰਿਆ ਕਿ ...
ਸ੍ਰੀ ਚਮਕੌਰ ਸਾਹਿਬ, 12 ਫਰਵਰੀ (ਜਗਮੋਹਣ ਸਿੰਘ ਨਾਰੰਗ)-ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਇੰਚਾਰਜ ਡਾ: ਚਰਨਜੀਤ ਸਿੰਘ ਨੇ ਅੱਜ ਆਪਣੇ ਸਾਥੀਆਂ ਸਮੇਤ ਇਥੇ ਕੀਤੀ ਪ੍ਰੈਸ ਕਾਨਫ਼ਰੰਸ ਵਿਚ ਦਾਅਵਾ ਕੀਤਾ ਕਿ ਦਿੱਲੀ ਦੀਆਂ ਚੋਣਾ ਵਿਚ ਮਿਲੀ ਵੱਡੀ ਜਿੱਤ ...
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਮਾਰਕੀਟ ਕਮੇਟੀ ਦੇ ਨਵੇਂ ਬਣਾਏ ਗਏ ਚੇਅਰਮੈਨ ਹਰਬੰਸ ਲਾਲ ਮਹਿੰਦਲੀ ਦਾ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰੇਮ ਸਿੰਘ ਬਸੋਵਾਲ ਦੀ ਪ੍ਰਧਾਨਗੀ ਹੇਠ ਸਨਮਾਨ ਕੀਤਾ ਗਿਆ | ਉਨ੍ਹਾਂ ਇਸ ਨਿਯੁਕਤੀ ਲਈ ...
ਪੁਰਖਾਲੀ, 12 ਫਰਵਰੀ (ਅੰਮਿ੍ਤਪਾਲ ਸਿੰਘ ਬੰਟੀ)-ਇਲਾਕੇ ਦੇ ਪਿੰਡ ਬ੍ਰਾਹਮਣ ਵਾਲਾ (ਬਰਦਾਰ) ਵਿਖੇ ਗਰਾਮ ਪੰਚਾਇਤ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਵ: ਕੇਹਰ ਸਿੰਘ ਦੀ ਯਾਦ ਨੂੰ ਸਮਰਪਿਤ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ ¢ ਇਸ ਕੁਸ਼ਤੀ ਦੰਗਲ ਵਿਚ 250 ...
ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਤਖ਼ਤਗੜ੍ਹ ਵਿਖੇ ਸੀ. ਡੀ. ਪੀ. ਓ ਸ੍ਰੀਮਤੀ ਅਮਰਜੀਤ ਕੌਰ ਦੇ ਨਿਰਦੇਸ਼ਾਂ 'ਤੇ ਬੇਟੀ ਬਚਾਓ ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ¢ ਸਰਕਲ ਸੁਪਰਵਾਈਜ਼ਰ ਸੁਰਿੰਦਰ ਕੌਰ ਨੇ ਧੀਆਂ ਦਾ ਸਤਿਕਾਰ ਕਰਨਾ, ...
ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਰੌਲੀ ਵਿਖੇ ਮਨਾਈ ਗਈ | ਸਭ ਤੋਂ ...
ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-ਰੌਲੀ ਦੇ ਸ਼ਹੀਦ ਸੈਨਿਕ ਕੁਲਵਿੰਦਰ ਸਿੰਘ ਦੀ ਯਾਦ 'ਚ ਉਸਦੀ ਪਹਿਲੀ ਬਰਸੀ ਮੌਕੇ ਪਿੰਡ ਦੇ ਨੌਜਵਾਨਾਂ ਵਲੋਂ ਖ਼ੂਨ ਦਾਨ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸ਼ਹੀਦ ਦੇ ਪਿਤਾ ਦਰਸ਼ਨ ਸਿੰਘ ਨੇ ਕੀਤਾ | ਉਨ੍ਹਾਂ ...
ਨੂਰਪੁਰ ਬੇਦੀ, 12 ਫਰਵਰੀ (ਰਾਜੇਸ਼ ਚੌਧਰੀ ਤਖਤਗੜ੍ਹ)-14 ਫਰਵਰੀ 2019 ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲੇ੍ਹ 'ਚ ਅੱਤਵਾਦੀਆਂ ਵਲੋਂ ਕੀਤੇ ਗਏ ਫਿਦਾਈਨ ਹਮਲੇ 'ਚ ਸ਼ਹੀਦ ਹੋਏ ਪਿੰਡ ਰੌਲੀ ਦੇ ਸੈਨਿਕ ਕੁਲਵਿੰਦਰ ਸਿੰਘ ਦੀ ਪਹਿਲੀ ਬਰਸੀ ਰੌਲੀ ਵਿਖੇ ਮਨਾਈ ਗਈ | ਸਭ ਤੋਂ ...
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਦੇ ਪੈਰਾਂ 'ਚ ਸਥਿਤ ਨੈਲਾ-ਹੰਡੋਲਾ ਸਸਪੈਂਸਨ ਬਿ੍ਜ ਦੇਖਣ ਆਉਂਦੇ ਸੈਲਾਨੀ ਆਲਾ-ਦੁਆਲਾ ਦੇਖ ਕੇ ਬੜੇ ਹੀ ਖ਼ੁਸ਼ ਹੰੁਦੇ ਹਨ ਪਰ ਕਈ ਤਰ੍ਹਾਂ ਦੇ ਬੋਰਡ ਪੜ੍ਹ ਕੇ ਉਹ ਉਦਾਸ ਵੀ ਹੰੁਦੇ ਹਨ | ਭਾਖੜਾ ਡੈਮ ਦੇ ...
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਪ੍ਰਵਾਸੀ ਪੰਜਾਬੀ ਫਰੈਂਡਜ਼ ਕਲੱਬ ਵਲੋਂ ਅਰੰਭੀ ਚੌਗਿਰਦਾ ਬਚਾਓ ਮੁਹਿੰਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਸੰਜੀਵ ਕੁਮਾਰ +1 ਕਾਮਰਸ ਪਿੰਡ ਗੱਗ ਨੂੰ ਸਨਮਾਨਿਤ ਕੀਤਾ ਗਿਆ | ਇਸ ਚੌਗਿਰਦਾ ਮਿੱਤਰ ...
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਕਰਨੈਲ ਸਿੰਘ, ਨਿੱਕੂਵਾਲ)-ਇਤਿਹਾਸਕ ਸ਼ਹਿਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਲ ਸਪਲਾਈ ਅਤੇ ਸੀਵਰੇਜ ਵਿਭਾਗ ਦੀਆਂ ਲਾਪਰਵਾਹੀਆਂ ਕਰਨਾਂ ਸੀਵਰੇਜ ਲਾਈਨਾਂ ਦੇ ਬੰਦ ਹੋਣ ਕਰਕੇ ਮੇਨਹੋਲ ਕਈ ਥਾਵਾਂ ਤੋਂ ਖੁੱਲੇ੍ਹ ਆਮ ਵਗਣ ਲੱਗੇ ਹਨ | ...
ਚੰਡੀਗੜ੍ਹ, 12 ਫਰਵਰੀ (ਰਣਜੀਤ ਸਿੰਘ)-ਸਾਬਕਾ ਆਮਦਨ ਕਰ ਅਧਿਕਾਰੀ ਰਾਕੇਸ਼ ਜੈਨ ਦੇ ਿਖ਼ਲਾਫ਼ ਸੀ.ਬੀ.ਆਈ ਨੇ 7 ਸਾਲ ਪਹਿਲਾ ਮਾਮਲਾ ਦਰਜ ਕੀਤਾ ਸੀ | ਉਨ੍ਹਾਂ ਨੂੰ ਸੀ.ਬੀ.ਆਈ ਟੀਮ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ਾਂ ਵਿਚ ਗਿ੍ਫ਼ਤਾਰ ਕੀਤਾ ਸੀ | ਇਸ ਮਾਮਲੇ ਵਿਚ ...
ਚੰਡੀਗੜ੍ਹ, 12 ਫਰਵਰੀ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਾਮ ਸਮੇਂ ਘਰੋਂ ਸੈਰ ਕਰਨ ਲਈ ਨਿਕਲੀ ਇਕ 77 ਸਾਲਾ ਔਰਤ ਨਾਲ ਝਪਟਮਾਰੀ ਦਾ ਮਾਮਲਾ ਸਾਹਮਣੇ ਆਇਆ ਹੈ | ਮਿਲੀ ਜਾਣਕਾਰੀ ਅਨੁਸਾਰ ਸਬੰਧਤ ਮਾਮਲੇ ਦੀ ਸ਼ਿਕਾਇਤ ਸੈਕਟਰ 18 ਏ ਵਿਚ ਰਹਿਣ ਵਾਲੀ ਸਵੀਤਾ ਕੁਮਾਰ ਨੇ ਪੁਲਿਸ ...
ਨੰਗਲ, 12 ਫਰਵਰੀ (ਪ੍ਰੋ. ਅਵਤਾਰ ਸਿੰਘ)-ਨੰਗਲ, ਭਾਖੜਾ ਮੁੱਖ ਮਾਰਗ 'ਤੇ ਬਣੇ ਸਪੀਡ ਬ੍ਰੇਕਰ, ਵਾਹਨ ਚਾਲਕਾਂ ਲਈ ਹਾਦਸਿਆਂ ਦਾ ਕਾਰਨ ਬਣਦੇ ਜਾ ਰਹੇ ਹਨ ਪਰ ਬੀ.ਬੀ.ਐਮ. ਬੀ. ਮੈਨੇਜਮੈਂਟ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ | ਪੱਤਰਕਾਰਾਂ ਨਾਲ ਗੱਲ ਕਰਦੇ ਮਹਾਂਵੀਰ ਮਾਰਕੀਟ ਦੇ ...
ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਇਕ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਮਿਲਿਆ | ਜਿੱਥੋਂ ਅਮਰੀਕ ...
ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਸਥਾਨਕ ਕਾਂਗਰਸ ਪਾਰਟੀ ਦੇ ਦਫ਼ਤਰ ਵਿਖੇ ਚਰਨਜੀਤ ਸਿੰਘ ਚੰਨੀ ਕੈਬਨਿਟ ਮੰਤਰੀ ਪੰਜਾਬ ਦੇ ਸਪੁੱਤਰ ਨਵਜੀਤ ਨਵੀ ਨੇ ਮੋਰਿੰਡਾ ਬਲਾਕ ਦੇ ਵੱਖ-ਵੱਖ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾਂ ਸਬੰਧੀ ...
ਰੂਪਨਗਰ, 12 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)-ਨੇੜਲੇ ਪਿੰਡ ਮਲਕਪੁਰ ਦੀ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਪੋਰਟਸ ਕਲੱਬ ਮਲਕਪੁਰ ਵਲੋਂ ਚਾਰ ਰੋਜ਼ਾ ਫੁਟਬਾਲ ਟੂਰਨਾਮੈਂਟ 'ਚ 34 ਟੀਮਾਂ ਵਿਚੋਂ ਸੈਮੀਫਾਈਨਲ ਮੈਚ 'ਚ ਲੋਦੀਮਾਜਰਾ ਨੇ ਮਲਕਪੁਰ ਬੀ ...
ਮੋਰਿੰਡਾ, 12 ਫਰਵਰੀ (ਪਿ੍ਤਪਾਲ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਬਾਬਾ ਜ਼ੋਰਾਵਰ ਸਿੰਘ ਬਾਬਾ ਫ਼ਤਹਿ ਸਿੰਘ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੀ ਪਿ੍ੰਸੀਪਲ ...
ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਨਿੱਕੂਵਾਲ, ਕਰਨੈਲ ਸਿੰਘ)-ਇੱਥੋਂ ਦੇ ਨੇੜਲੇ ਪਿੰਡ ਮਾਂਗੇਵਾਲ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਵਲੋਂ ਪਿੰਡ ਨੂੰ 15 ਬੈਂਚ ਦੇਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ | ਹਕੀਮ ਨੇ ਦੱਸਿਆ ਕੇ ਸਪੀਕਰ ਰਾਣਾ ...
ਨੰਗਲ, 12 ਫਰਵਰੀ (ਪ੍ਰੋ. ਅਵਤਾਰ ਸਿੰਘ)-ਸਵੱਛਤਾ 'ਤੇ ਐਵਾਰਡ ਪ੍ਰਾਪਤ ਕਰਨ ਵਾਲੀ, ਬਿਨਾਂ ਪੱਖਪਾਤ ਤੋਂ ਵਿਕਾਸ ਦੇ ਦਾਅਵੇ ਕਰਨ ਵਾਲੀ ਅਤੇ 100 ਕਰੋੜ ਰੁਪਏ ਤੋਂ ਵੱਧ ਦਾ ਸਾਲਾਨਾ ਬਜਟ ਰੱਖਣ ਵਾਲੀ ਨੰਗਲ ਨਗਰ ਕੌਾਸਲ ਦੀ ਜੇਕਰ ਅਸਲੀਅਤ ਵੇਖਣੀ ਹੋਵੇ ਤਾਂ ਵਾਰਡ ਨੰਬਰ ਤਿੰਨ ...
ਨੂਰਪੁਰ, 12 ਫਰਵਰੀ (ਵਿੰਦਰਪਾਲ ਝਾਂਡੀਆਂ)-ਸੀ.ਡੀ.ਪੀ.ਓ. ਮੈਡਮ ਅਮਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਂਗਣਵਾੜੀ ਸੈਂਟਰ ਬੈਂਸ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਸ਼ਾਮਿਲ ਔਰਤਾਂ ਨੂੰ ਸਰਕਲ ਸੁਪਰਵਾਈਜ਼ਰ ...
ਰੂਪਨਗਰ, 12 ਫਰਵਰੀ (ਸਤਨਾਮ ਸਿੰਘ ਸੱਤੀ)-ਸਰਕਾਰੀ ਕਾਲਜ ਰੂਪਨਗਰ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵਲੋਂ ਪਿ੍ੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਪੰਜਾਬੀ ਸਾਹਿਤ ਦੇ ਦੋ ਸਿਰਮੌਰ ਸਾਹਿਤਕਾਰ ਡਾ. ਜਸਵੰਤ ਸਿੰਘ ਕੰਵਲ ਅਤੇ ਡਾ. ਦਲੀਪ ਕੌਰ ਟਿਵਾਣਾ ...
ਨੰਗਲ, 12 ਫਰਵਰੀ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ ਅਤੇ ਨੰਗਲ ਡੈਮ ਦੀ ਸੁਰੱਖਿਆ ਬਾਰੇ ਸਾਲਾਨਾ ਸਮੀਖਿਆ ਬੈਠਕ ਸਤਲੁਜ ਸਦਨ ਵਿਖੇ ਹੋਈ | ਇਸ ਮੀਟਿੰਗ 'ਚ ਡਾਇਰੈਕਟਰ ਸੁਰੱਖਿਆ ਸ. ਐਚ.ਐਸ. ਮਨੋਚਾ ਰੂਪਨਗਰ, ਊਨਾ ਬਿਲਾਸਪੁਰ ਦੇ ਡਿਪਟੀ ਕਮਿਸ਼ਨਰ ਸਾਹਿਬਾਨ ਨੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX