ਚੰਡੀਗੜ੍ਹ, 12 ਫ਼ਰਵਰੀ (ਅਜੀਤ ਬਿਊਰੋ)-ਪੰਜਾਬ 'ਚ ਸਿੱਖਿਆ ਪ੍ਰਣਾਲੀ ਨੂੰ ਆਲਮੀ ਪੱਧਰ ਦੇ ਹਾਣ ਦਾ ਬਣਾਉਣ ਦਾ ਅਹਿਦ ਦੁਹਰਾਉਂਦਿਆਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਹਦਾਇਤ ਕੀਤੀ ਹੈ ਕਿ ਅਧਿਆਪਕਾਂ ਤੋਂ ਡਾਕ ਦਾ ਕੰਮ ਨਾ ਕਰਵਾਇਆ ਜਾਵੇ, ਸਗੋਂ ਇਹ ਕੰਮ ਕਲਰਕਾਂ ਜਾਂ ਨਾਨ ਟੀਚਿੰਗ ਸਟਾਫ਼ ਤੋਂ ਲਿਆ ਜਾਵੇ | ਸ੍ਰੀ ਸਿੰਗਲਾ ਨੇ ਦੱਸਿਆ ਕਿ ਸਰਕਾਰ ਦੇ ਧਿਆਨ 'ਚ ਆਇਆ ਹੈ ਕਿ ਕਈ ਸਕੂਲਾਂ 'ਚ ਕਲਰਕ ਹੋਣ ਦੇ ਬਾਵਜੂਦ ਡਾਕ ਦਾ ਕੰਮ ਕੰਪਿਊਟਰ ਅਧਿਆਪਕਾਂ ਜਾਂ ਦੂਜੇ ਅਧਿਆਪਕਾਂ ਤੋਂ ਕਰਵਾਇਆ ਜਾ ਰਿਹਾ ਹੈ | ਇਸ ਸਬੰਧ 'ਚ ਪਹਿਲਾਂ ਵੀ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਗਈ ਸੀ ਕਿ ਜਿੱਥੋਂ ਤੱਕ ਸੰਭਵ ਹੋ ਸਕੇ ਡਾਕ ਦਾ ਸਾਰਾ ਕੰਮ ਸਕੂਲਾਂ ਵਿਚ ਤਾਇਨਾਤ ਕਲਰਕਾਂ ਤੋਂ ਹੀ ਲਿਆ ਜਾਵੇ | ਜੇ ਕਿਸੇ ਸਕੂਲ ਵਿਚ ਕਲਰਕ ਨਹੀਂ ਹੈ ਤਾਂ ਇਹ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਕਰਵਾਇਆ ਜਾ ਸਕਦਾ ਹੈ ਪਰ ਅਧਿਆਪਕਾਂ ਨੂੰ ਡਾਕ ਦਾ ਕੰਮ ਕਿਸੇ ਵੀ ਸੂਰਤ 'ਚ ਨਾ ਦਿੱਤਾ ਜਾਵੇ | ਸ੍ਰੀ ਸਿੰਗਲਾ ਨੇ ਸਕੂਲ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਡਾਕ ਦਾ ਕੰਮ ਨਾਨ-ਟੀਚਿੰਗ ਸਟਾਫ਼ ਤੋਂ ਲੈਣ ਲਈ ਸਕੂਲ ਪੱਧਰ 'ਤੇ ਪ੍ਰਬੰਧ ਕੀਤਾ ਜਾਵੇ | ਅਧਿਆਪਕਾਂ ਨੂੰ ਸਿਰਫ਼ ਬੱਚਿਆਂ ਦੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਮਿਸ਼ਨ ਸ਼ਤ-ਪ੍ਰਤੀਸ਼ਤ ਲਈ ਪ੍ਰੇਰਿਆ ਜਾਵੇ | ਇਸੇ ਤਰ੍ਹਾਂ ਮਿਡ-ਡੇ-ਮੀਲ ਸਬੰਧੀ ਡਾਟਾ ਉਸੇ ਦਿਨ ਐਪ 'ਤੇ ਪਾਉਣਾ ਲਾਜ਼ਮੀ ਕਰਨ ਸਬੰਧੀ ਹਦਾਇਤ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਰਾਜ ਦੇ ਸਮੂਹ ਸਕੂਲਾਂ ਵਿਚ ਹਰ ਰੋਜ਼ ਬਣਾਏ ਜਾਂਦੇ ਮਿਡ-ਡੇ-ਮੀਲ ਸਬੰਧੀ ਡਾਟਾ ਰੋਜ਼ਾਨਾ ਮੋਬਾਈਲ ਐਪ 'ਤੇ ਫ਼ੀਡ ਕਰਨਾ ਯਕੀਨੀ ਬਣਾਇਆ ਜਾਵੇ | ਉਨ੍ਹਾਂ ਕਿਹਾ ਕਿ ਕੁਝ ਸਕੂਲ ਮੀਡ-ਡੇ-ਮੀਲ ਸਬੰਧੀ ਐਸ.ਐਮ.ਐਸ./ਡਾਟਾ ਅਗਲੇ ਦਿਨ ਐਪ 'ਤੇ ਅਪਲੋਡ ਕੀਤਾ ਜਾਂਦਾ ਹੈ ਜਿਸ ਨਾਲ ਖਾਣਾ-ਖਾਣ ਵਾਲੇ ਵਿਦਿਆਰਥੀਆਂ ਦੀ ਉਸ ਦਿਨ ਦੀ ਗਿਣਤੀ ਦਾ ਪਤਾ ਲਾਉਣਾ ਮੁਸ਼ਕਿਲ ਹੋ ਜਾਂਦਾ ਹੈ ਅਤੇ ਇਹ ਡਾਟਾ ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਦੇ ਪੋਰਟਲ 'ਤੇ ਅਪਲੋਡ ਕਰਨ 'ਚ ਦੇਰ ਹੁੰਦੀ ਹੈ | ਸ੍ਰੀ ਸਿੰਗਲਾ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਮਿਡ-ਡੇਅ-ਮੀਲ ਡਾਟਾ ਫ਼ੀਡ ਕਰਨ ਸਬੰਧੀ ਕੁਝ ਜ਼ਰੂਰੀ ਤਬਦੀਲੀਆਂ ਕੀਤੀਆਂ ਹਨ | ਉਨਾਂ ਦੱਸਿਆ ਕਿ ਮਿਡ-ਡੇ-ਮੀਲ ਐਪ 'ਤੇ ਪਿਛਲੇ ਦਿਨ ਦਾ ਡਾਟਾ ਕਿਸੇ ਵੀ ਹਾਲਤ 'ਚ ਅਪਲੋਡ ਨਹੀਂ ਹੋਵੇਗਾ |
ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੀ ਸ਼ਹਿਰੀ ਵਸੋਂ ਨੂੰ ਵੱਡੀ ਰਾਹਤ ਦਿੰਦਿਆਂ ਸਥਾਨਕ ਸਰਕਾਰਾਂ ਵਿਭਾਗ ਨੇ ਸ਼ਹਿਰੀ ਸਥਾਨਕ ਸਰਕਾਰਾਂ 'ਚ ਜਲ ਤੇ ਸੀਵਰੇਜ ਖਰਚਿਆਂ ਦੇ ਬਕਾਇਆ ਦੇ ਭੁਗਤਾਨ ਲਈ ਅੱਜ ਯਕਮੁਸ਼ਤ ਨਿਬੇੜਾ ਸਕੀਮ ਨੋਟੀਫਾਈ ਕੀਤੀ | ਸਰਕਾਰ ...
ਅੰਮਿ੍ਤਸਰ, 12 ਫ਼ਰਵਰੀ (ਹਰਮਿੰਦਰ ਸਿੰਘ)¸ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਬੈਠਕ ਅੱਜ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੀ ਪ੍ਰਧਾਨਗੀ ਹੇਠ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਵੱਖਰੀ ਹਰਿਆਣਾ ...
ਹੁਸ਼ਿਆਰਪੁਰ, 12 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਦੇਸ਼ ਅੰਦਰ ਆਜ਼ਾਦੀ ਤੋਂ ਬਾਅਦ ਅਤੇ ਸੰਵਿਧਾਨ ਲਾਗੂ ਹੋਣ ਤੋਂ ਲੈ ਕੇ ਆਜ਼ਾਦੀ ਦੇ 72 ਸਾਲ ਬੀਤ ਜਾਣਦੇ ਬਾਵਜੂਦ 6 ਤੋਂ 14 ਸਾਲ ਤੱਕ ਮੁਫ਼ਤ ਅਤੇ ਲਾਜ਼ਮੀ ...
ਝਬਾਲ, 12 ਫਰਵਰੀ (ਸੁਖਦੇਵ ਸਿੰਘ, ਸਰਬਜੀਤ ਸਿੰਘ)-ਝਬਾਲ ਅੰਮਿ੍ਤਸਰ ਰੋਡ 'ਤੇ ਸਥਿਤ ਪਿੰਡ ਠੱਠਾ ਨੜੇ ਬਣੀ ਬਲਿਊ ਸਿਟੀ ਕਲੋਨੀ ਅੰਦਰ ਕੰਮ ਕਰ ਰਹੇ ਮਜ਼ਦੂਰਾਂ ਨੂੰ ਉੱਪਰੋਂ ਲੰਘਦੀ ਹਾਈ ਵੋਲਟੇਜ ਲਾਈਨ ਵਿਚੋਂ ਕਰੰਟ ਲੱਗਣ ਨਾਲ ਦੋ ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ...
ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਟਰਾਂਸਪੋਰਟ ਵਿਭਾਗ ਵਲੋਂ ਸਕੂਲਾਂ/ਕਾਲਜਾਂ/ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੂੰ ਰਿਆਇਤੀ ਬੱਸ ਪਾਸ, ਸੇਵਾ ਕੇਂਦਰਾਂ ਰਾਹੀਂ ਜਾਰੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | ਇਹ ਖੁਲਾਸਾ ਕਰਦਿਆਂ ਟਰਾਂਸਪੋਰਟ ਮੰਤਰੀ ...
ਚੰਡੀਗੜ੍ਹ, 12 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪਿਛਲੇ ਪੰਜ ਮਹੀਨਿਆਂ ਤੋਂ ਸੰਗਰੂਰ ਵਿਖੇ ਪੱਕਾ-ਮੋਰਚਾ ਲਾਈ ਬੈਠੇ ਅਤੇ 5 ਵਾਰ ਲਾਠੀਚਾਰਜ ਦੀ ਮਾਰ ਝੱਲ ਚੁੱਕੇ ਟੈੱਟ ਪਾਸ ਬੇਰੁਜ਼ਗਾਰ ਬੀ.ਐੱਡ ਅਧਿਆਪਕਾਂ ਨੂੰ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ 13 ਫਰਵਰੀ ਨੂੰ ...
ਮਨਜੋਤ ਸਿੰਘ ਜੋਤ
ਚੰਡੀਗੜ੍ਹ, 12 ਫਰਵਰੀ-ਜਿੱਥੇ ਮੋਬਾਈਲ ਨੇ ਨੌਜਵਾਨ ਪੀੜ੍ਹੀ ਨੂੰ ਆਪਣਾ ਗ਼ੁਲਾਮ ਬਣਾ ਲਿਆ ਹੈ, ਉਸੇ ਤਰ੍ਹਾਂ ਹੁਣ ਛੋਟੇ ਬੱਚੇ ਵੀ ਇਨ੍ਹਾਂ ਦੇ ਪ੍ਰਭਾਵ ਹੇਠ ਆਉਣ ਲੱਗੇ ਹਨ | ਮੋਬਾਈਲਾਂ 'ਤੇ ਕਾਫ਼ੀ ਸਮਾਂ ਵੀਡੀਓ ਗੇਮਾਂ ਅਤੇ ਕਾਰਟੂਨ ਫ਼ਿਲਮਾਂ ...
ਲੁਧਿਆਣਾ, 12 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਪੰਜਾਬ, ਹਰਿਆਣਾ, ਉਤਰਾਖੰਡ ਸਮੇਤ ਕਈ ਸੂਬਿਆਂ ਵਿਚ ਕਤਲ, ਲੁੱਟ-ਖੋਹ ਅਤੇ ਹੋਰ ਦਰਜਨਾਂ ਸੰਗੀਨ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈਂਗਸਟਰ ਮੋਨੀ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਪੁਲਿਸ ਨੇ ਗਿ੍ਫ਼ਤਾਰ ਕਰਨ ਵਿਚ ...
ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕਰਦਿਆਂ ਕੋਵਿਡ-19 (ਕੋਰੋਨਾਵਾਇਰਸ) ਦੀ ਰਿਪੋਟਿੰਗ ਤੇ ਮੈਨੇਜਮੈਂਟ ਕਰ ਰਹੇ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ | ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਕੋਵਿਡ-19 ਨੂੰ ...
ਬਠਿੰਡਾ, 12 ਫਰਵਰੀ (ਅਵਤਾਰ ਸਿੰਘ)-ਮੋਹਾਲੀ ਪੁਲਿਸ ਨੇ ਰਮਨਦੀਪ ਸਿੰਘ ਉਰਫ਼ ਸੰਨੀ ਨੂੰ ਦੇਸ਼-ਧ੍ਰੋਹ ਦੇ ਮੁਕੱਦਮੇ ਵਿਚੋਂ ਨਿਰਦੋਸ਼ ਕਰਾਰ ਦਿੱਤਾ ਹੈ | ਜਿਸ ਤੋਂ ਸਾਬਿਤ ਹੋ ਗਿਆ ਕਿ ਸੰਨੀ ਦਾ ਉਸ ਮੁਕੱਦਮੇ ਵਿਚ ਕੋਈ ਰੋਲ ਨਹੀਂ ਸੀ ਅਤੇ ਉਸ ਨੂੰ ਪਿਛਲੇ ਕਾਫ਼ੀ ਸਮੇਂ ...
ਫਗਵਾੜਾ, 12 ਫਰਵਰੀ (ਹਰੀਪਾਲ ਸਿੰਘ)-ਸਿਵਲ ਹਸਪਤਾਲ ਤੋਂ ਹੈਪਾਟਾਈਟਸ ਸੀ ਸੰਕਰਮਿਤ ਖ਼ੂਨ ਪ੍ਰਾਪਤ ਕਰਨ ਵਾਲੀ ਬਜ਼ੁਰਗ ਔਰਤ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ | ਜ਼ਿਕਰਯੋਗ ਹੈ ਕੇ ਪਿਛਲੇ ਦਿਨੀਂ ਸਿਵਲ ਹਸਪਤਾਲ ਦੇ ਬਲੱਡ ਬੈਂਕ ਵਲੋਂ ਇਕ 85 ਸਾਲਾ ਬਜ਼ੁਰਗ ਔਰਤ ਬੇਅੰਤ ...
ਜਲੰਧਰ, 12 ਫਰਵਰੀ (ਜਸਪਾਲ ਸਿੰਘ)-ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਵਿਧਾਇਕ ਰਾਜ ਕੁਮਾਰ ਗੁਪਤਾ ਦਾ ਕੱਲ੍ਹ ਦੇਰ ਰਾਤ ਨੂੰ ਦਿਹਾਂਤ ਹੋ ਗਿਆ | ਉਹ 85 ਵਰਿ੍ਹਆਂ ਦੇ ਸਨ ਤੇ ਦਿਲ ਦੀ ਬਿਮਾਰੀ ਕਾਰਨ ਇਕ ਨਿੱਜੀ ਹਸਪਤਾਲ 'ਚ ਜ਼ੇਰੇ ਇਲਾਜ ਸਨ | ਉਨ੍ਹਾਂ ਦਾ ਅੰਤਿਮ ਸੰਸਕਾਰ ...
ਚੰਡੀਗੜ੍ਹ, 12 ਜਨਵਰੀ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਵਿਚ ਗਿ੍ਫ਼ਤਾਰੀਆਂ ਪਿੱਛੇ ਪੁਲਿਸ ਵਲੋਂ ਝੂਠੀਆਂ ਕਹਾਣੀਆਂ ਕੱਢਣ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਅਮੋਲ ਰਤਨ ਸਿੰਘ ਦੀ ਇਕਹਿਰੀ ਬੈਂਚ ਨੇ ਫਟਕਾਰ ਲਗਾਉਂਦਿਆਂ ਕਿਹਾ ਹੈ ਕਿ ਜੇਕਰ ...
ਲੁਧਿਆਣਾ, 12 ਫਰਵਰੀ (ਪੁਨੀਤ ਬਾਵਾ)-ਸੁਪਰਹਿੱਟ ਫ਼ਿਲਮ 'ਕਿਸਮਤ' ਤੋਂ ਬਾਅਦ ਲੇਖਕ ਤੇ ਨਿਰਦੇਸ਼ਕ ਜਗਦੀਪ ਸਿੱਧੂ ਅਤੇ ਅਦਾਕਾਰ ਤੇ ਗਾਇਕ ਐਮੀ ਵਿਰਕ ਦੀ ਹਸਾਉਣ ਤੇ ਉਦਾਸ ਕਰਨ ਵਾਲੀ ਪ੍ਰੇਮ ਕਹਾਣੀ 'ਤੇ ਆਧਾਰਿਤ ਫ਼ਿਲਮ 'ਸੁਫ਼ਨਾ' 14 ਫ਼ਰਵਰੀ ਨੂੰ ਸੰਸਾਰ ਭਰ ਵਿਚ ...
ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)- ਸੰਗਰੂਰ ਜ਼ਿਲ੍ਹੇ ਦੇ ਤੋਲੇਵਾਲ ਪਿੰਡ ਵਿਚ ਦਲਿਤਾਂ ਨੂੰ ਪਾਣੀ ਦੀ ਸਪਲਾਈ ਰੋਕਣ ਦੇ ਮਾਮਲੇ 'ਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਸੂ ਮੋਟੋ ਨੋਟਿਸ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਸੰਗਰੂਰ ਤੋਂ 24 ...
ਸ੍ਰੀ ਹਰਗੋਬਿੰਦਪੁਰ, 12 ਫਰਵਰੀ (ਕੰਵਲਜੀਤ ਸਿੰਘ ਚੀਮਾ)-ਅੱਜ ਦੇਰ ਸ਼ਾਮ ਹੋਏ ਸੜਕ ਹਾਦਸੇ ਵਿਚ ਨਜ਼ਦੀਕੀ ਪਿੰਡ ਚੀਮਾ ਖੁੱਡੀ ਦੇ ਵਾਸੀ ਪਤੀ-ਪਤਨੀ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ (32) ਪੁੱਤਰ ਸੁਖਦੇਵ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ (30) ਦਾ ...
ਫ਼ਤਹਿਗੜ੍ਹ ਸਾਹਿਬ, 12 ਫਰਵਰੀ (ਬਲਜਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਦਲ (ਅੰਮਿ੍ਤਸਰ) ਵਲੋਂ ਹਮਿਖ਼ਆਲੀ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਅੱਜ ਸ਼ਹੀਦਾਂ ਦੀ ਪਾਵਨ ਧਰਤੀ ਫ਼ਤਹਿਗੜ੍ਹ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ 73ਵੇਂ ਜਨਮ ...
ਚੰਡੀਗੜ੍ਹ, 12 ਫਰਵਰੀ (ਸੁਰਜੀਤ ਸਿੰਘ ਸੱਤੀ)-ਬੱਬਰ ਖ਼ਾਲਸਾ ਕੇ ਕਥਿਤ ਕਾਰਕੁਨਾਂ ਸਬੰਧੀ ਮੁਹਾਲੀ ਥਾਣੇ ਵਿਚ ਮਈ 2017 ਵਿਚ ਦਰਜ ਇਕ ਕੇਸ ਵਿਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁਹਾਲੀ ਦੇ ਐਸ.ਐਸ.ਪੀ. ਨੂੰ ਛੇਤੀ ਗਵਾਹੀਆਂ ਭੁਗਤਾਉਣ ਦੀ ਹਦਾਇਤ ਕੀਤੀ ਹੈ | ਅੰਮਿ੍ਤਪਾਲ ...
ਫ਼ਰੀਦਕੋਟ, 12 ਫ਼ਰਵਰੀ (ਜਸਵੰਤ ਸਿੰਘ ਪੁਰਬਾ)-ਸਮੂਹ ਵੈਟਰਨਰੀ ਇੰਸਪੈਕਟਰਾਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਸੰਘਾ ਦੀ ਅਗਵਾਈ ਵਿਚ ਹੋਈ | ਜਿਸ ਵਿਚ 21 ਫ਼ਰਵਰੀ 2020 ਨੂੰ ਫ਼ਰੀਦਕੋਟ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਨੇ ਸਟੇਟ ਕਮੇਟੀ ਦੀ ਤਰਫੋਂ ਕੀਤੇ ...
ਦੋਰਾਂਗਲਾ, 12 ਫਰਵਰੀ (ਲਖਵਿੰਦਰ ਸਿੰਘ ਚੱਕਰਾਜਾ)-ਪਿੰਡਾਂ ਅੰਦਰ ਵਿਕਾਸ ਦਾ ਮੁੱਢ ਬੰਨ੍ਹਦੀਆਂ ਪੰਚਾਇਤਾਂ ਦੀ ਹਾਲਤ ਇਸ ਸਮੇਂ ਅਜਿਹੀ ਬਣੀ ਹੋਈ ਹੈ ਕਿ ਲੋੜੀਂਦੇ ਪ੍ਰਸ਼ਾਸਕੀ ਅਧਿਕਾਰਾਂ ਤੋਂ ਸੱਖਣੀਆਂ ਪੰਚਾਇਤਾਂ ਨਿਰਾਸ਼ਾ ਵਿਚ ਹਨ | ਸੂਬੇ ਦੀਆਂ 13 ਹਜ਼ਾਰ 40 ...
ਕਪੂਰਥਲਾ, 12 ਫਰਵਰੀ (ਅਮਰਜੀਤ ਕੋਮਲ)-ਪੰਜਾਬੀ ਸੱਭਿਆਚਾਰਕ ਪਿੜ ਪੰਜਾਬ ਰਜਿ: ਵਲੋਂ 23ਵਾਂ ਅੰਤਰਰਾਸ਼ਟਰੀ ਹਮਦਰਦ ਵਿਰਾਸਤੀ ਮੇਲਾ 20 ਫਰਵਰੀ ਨੂੰ ਵਿਰਸਾ ਵਿਹਾਰ ਕਪੂਰਥਲਾ ਵਿਚ ਕਰਵਾਇਆ ਜਾ ਰਿਹਾ ਹੈ | ਮੇਲੇ ਦੀਆਂ ਤਿਆਰੀਆਂ ਸਬੰਧੀ ਅੱਜ ਪੰਜਾਬੀ ਸੱਭਿਆਚਾਰਕ ਪਿੜ ...
ਮਲੌਦ, 12 ਫਰਵਰੀ (ਸਹਾਰਨ ਮਾਜਰਾ)-ਨਿਰਮਲ ਡੇਰਾ ਬੇਰ ਕਲਾਂ ਦੇ ਬਾਨੀ ਸੰਤ ਬਾਬਾ ਠਾਕੁਰ ਗੁਲਾਬ ਸਿੰਘ ਦੀ ਯਾਦ 'ਚ 294ਵਾਂ ਸਾਲਾਨਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ, ਲੜਕੀਆਂ ਸਮੂਹਿਕ ਵਿਆਹ, ਕੈਂਪਾਂ ਅਤੇ ਸੰਤ ਸਮਾਗਮ ਦੀ ਸਫ਼ਲਤਾ ਲਈ ਅਗਾਂਹਵਧੂ ...
ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸ਼ੈਸ਼ਨ ਜੱਜ ਜਸਵਿੰਦਰ ਸ਼ਿਮਾਰ ਦੀ ਅਦਾਲਤ ਨੇ ਦਸ ਮਹੀਨੇ ਪਹਿਲਾਂ ਇਕ ਧਾਰਮਿਕ ਸਥਾਨ 'ਚ ਇਕ 11 ਸਾਲਾ ਬੱਚੀ ਨਾਲ ਜਬਰ-ਜਨਾਹ ਕਰਨ ਵਾਲੇ 50 ਸਾਲਾ ਵਿਅਕਤੀ ਨੂੰ ਵੀਹ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ | ਮੁੱਦਈ ਪੱਖ ਦੇ ਵਕੀਲ ...
ਧਰਮਗੜ੍ਹ, 12 ਫਰਵਰੀ (ਗੁਰਜੀਤ ਸਿੰਘ ਚਹਿਲ)-ਸਥਾਨਕ ਕਸਬੇ ਨੇੜਲੇ ਪਿੰਡ ਸਤੌਜ ਦੇ ਜੰਮਪਲ ਲੋਕ ਸਭਾ ਹਲਕਾ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਨੇ ਦਿੱਲੀ 'ਚ ਪਾਰਟੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਸ਼ਾਨਦਾਰ ਜਿੱਤ ...
ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਕਿਸੇ ਵੀ ਨਾਬਾਲਾਗ ਨੂੰ ਕਿਸੇ ਜੇਲ੍ਹ ਜਾਂ ਪੁਲਿਸ ਹਿਰਾਸਤ 'ਚ ਨਹੀਂ ਰੱਖਿਆ ਜਾ ਸਕਦਾ | ਅਦਾਲਤ ਨੇ ਸਪੱਸ਼ਟ ਕਿਹਾ ਕਿ ਨਾਬਾਲਗ ਨਿਆਂ ਬੋਰਡ (ਜੇ. ਜੇ. ਬੀ.) ਸਿਰਫ਼ 'ਮੂਕ ਦਰਸ਼ਕ' ਨਹੀਂ ਹਨ | ਸੁਪਰੀਮ ...
ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਈ ਜਾ ਰਹੀ ਵਰਲਡ ਕਬੱਡੀ ਕੱਪ-2020 ਚੈਂਪੀਅਨਸ਼ਿਪ 'ਚ ਹਿੱਸਾ ਲੈਣ ਪਹੁੰਚੇ ਭਾਰਤ, ਕੈਨੇਡਾ, ਅਸਟ੍ਰੇਲੀਆ ਅਤੇ ਇੰਗਲੈਂਡ ਦੇ ...
ਲੁਧਿਆਣਾ, 12 ਫ਼ਰਵਰੀ (ਪੁਨੀਤ ਬਾਵਾ)-ਪਾਲੀਵੁੱਡ ਤੇ ਬਾਲੀਵੁੱਡ ਫ਼ਿਲਮਾਂ ਵਿਚ ਖਲਨਾਇਕ ਵਜੋਂ ਕਿਰਦਾਰ ਨਿਭਾਉਣ ਵਾਲੇ ਅਦਾਕਾਰ ਤੇ ਲੁਧਿਆਣਾ ਨਿਵਾਸੀ ਹਰਮੇਲ ਸਿੰਘ ਪੰਨੂੰ ਦਾ ਦਿਹਾਂਤ ਹੋ ਗਿਆ ਹੈ | ਅਦਾਕਾਰ ਪੰਨੂੰ ਪੰਜਾਬੀ ਤੇ ਹਿੰਦੀ ਫ਼ਿਲਮਾਂ 'ਚ ਅਦਾਕਾਰੀ ਕਰ ...
ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਗੁਰਦੁਆਰਿਆਂ ਅਤੇ ਹੋਰਨਾਂ ਧਾਰਮਿਕ ਅਸਥਾਨਾਂ 'ਚ ਗਾਣਿਆਂ 'ਤੇ ਵੀਡੀਓ ਬਣਾ ਕੇ ਟਿਕ-ਟਾਕ 'ਤੇ ਪਾਉਣ ਦੀਆਂ ਘਟਨਾਵਾਂ ਦੇ ਲਗਾਤਾਰ ਸਾਹਮਣੇ ਆਉਣ ਤੋਂ ਬਾਅਦ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜ਼ਿਲ੍ਹਾ ...
ਕਾਲਾ ਅਫਗਾਨਾ, 12 ਫਰਵਰੀ (ਅਵਤਾਰ ਸਿੰਘ ਰੰਧਾਵਾ)-ਕਾਲੇ ਦੌਰ 'ਚ ਖਾੜਕੂ ਸਫ਼ਾ ਦੌਰਾਨ ਮਾਰੇ ਬੇਕਸੂਰ ਨੌਜਵਾਨਾਂ ਨੂੰ ਇਨਸਾਫ਼ ਨਾ ਮਿਲਣ ਦੀ ਸੂਰਤ 'ਚ ਅਜੇ ਵੀ ਪੀੜਤ ਲੋਕ ਦਰ-ਦਰ ਠੋਕਰਾਂ ਖਾ ਰਹੇ ਹਨ | ਇਸੇ ਤਰ੍ਹਾਂ ਇਸ ਦੌਰ ਅੰਦਰ ਬੇਕਸੂਰ ਲੋਕਾਂ ਨੂੰ ਮਾਰ-ਮੁਕਾ ਕੇ ...
ਉਪਮਾ ਡਾਗਾ ਪਾਰਥ ਨਵੀਂ ਦਿੱਲੀ, 12 ਫਰਵਰੀ -ਦਿੱਲੀ ਦੀ ਨਵੀਂ ਵਿਧਾਨ ਸਭਾ 'ਚ ਪਾਰਟੀਆਂ ਦੀਆਂ ਘੱਟ-ਵੱਧ ਹੋਈਆਂ ਸੀਟਾਂ ਤਾਂ ਚਰਚਾ 'ਚ ਹੈ ਹੀ, ਪਰ ਨਵੇਂ ਵਿਧਾਇਕਾਂ ਦੀ ਕੁਝ ਹੋਰ ਜਾਣਕਾਰੀ ਵੀ ਘੱਟ ਦਿਲਚਸਪ ਨਹੀਂ ਹੈ | ਦਿੱਲੀ ਦੇ ਨਵੇਂ ਵਿਧਾਇਕਾਂ ਨੇ ਪੁਰਾਣੀ ਵਿਧਾਨ ...
ਟੋਕੀਓ, 12 ਫਰਵਰੀ (ਏਜੰਸੀ)-ਜਾਪਾਨ ਦੇ ਤਟ 'ਤੇ ਖੜ੍ਹੇ ਕਰੂਜ਼ ਜਹਾਜ਼ ਡਾਇਮੰਡ ਪਿ੍ੰਸਸ 'ਤੇ ਮੌਜੂਦ ਚਾਲਕ ਦਲ ਦੇ ਭਾਰਤੀ ਮੈਂਬਰਾਂ 'ਚੋਂ ਦੋ ਦੇ ਨਮੂਨੇ ਜਾਂਚ ਵਿਚ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਪਾਏ ਗਏ ਹਨ | ਜਾਪਾਨ ਸਥਿਤ ਭਾਰਤੀ ਦੂਤਘਰ ਨੇ ਬੁੱਧਵਾਰ ਨੂੰ ਇਸ ਬਾਰੇ ...
ਜੰਮੂ, 12 ਫਰਵਰੀ (ਪੀ.ਟੀ.ਆਈ.)-ਪੰਜਾਬ ਦੇ ਅੰਮਿ੍ਤਸਰ ਜ਼ਿਲ੍ਹੇ 'ਚ ਲਗਪਗ 56 ਸਾਲ ਤੋਂ ਗ਼ੈਰ-ਕਾਨੂੰਨੀ ਕਬਜ਼ੇ ਹੇਠ ਪਈ ਜ਼ਮੀਨ 'ਤੇ ਜੰਮੂ-ਕਸ਼ਮੀਰ ਪ੍ਰਸ਼ਾਸਨ ਨੇ ਕਬਜ਼ਾ ਕਰ ਲਿਆ | ਇਕ ਬੁਲਾਰੇ ਨੇ ਦੱਸਿਆ ਕਿ ਜੰਮੂ-ਕਸ਼ਮੀਰ ਸਰਕਾਰ ਦੇ ਰੈਜ਼ੀਡੈਂਟ ਕਮਿਸ਼ਨ ਨੇ ਅੰਮਿ੍ਤਸਰ ...
ਅਟਾਰੀ, 12 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)¸ਪਾਕਿਸਤਾਨ ਦੇ ਸੂਬਾ ਸਿੰਧ ਤੋਂ 43 ਮੈਂਬਰੀ ਹਿੰਦੂ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ 25 ਦਿਨਾਂ ਵੀਜ਼ੇ 'ਤੇ ਭਾਰਤ ਪਹੁੰਚਿਆ | ਅਟਾਰੀ ਸਰਹੱਦ ਵਿਖੇ ਜਥੇ ਦੇ ਆਗੂ ਦੀਨਾ ਰਾਮ ਨੇ ਦੱਸਿਆ ਕਿ ਉਹ 25 ਦਿਨਾਂ ...
ਪਠਾਨਕੋਟ 12 ਫਰਵਰੀ (ਸੰਧੂ)-ਗੁਹਾਟੀ ਤੋਂ ਚੱਲ ਕੇ ਜੰਮੂ ਨੂੰ ਜਾਣ ਵਾਲੀ ਰੇਲ ਗੱਡੀ ਨੰਬਰ-15651 ਗੁਹਾਟੀ ਜੰਮੂ-ਤਵੀ ਲੋਹਿਤ ਐਕਸਪੈੱ੍ਰਸ ਰੇਲਗੱਡੀ ਅੱਜ ਸਵੇਰੇ ਲਗਪਗ 10:36 ਵਜੇ ਦੇ ਕਰੀਬ ਪਠਾਨਕੋਟ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫ਼ਾਰਮ ਨੰਬਰ-5 'ਤੇ ਪਹੰੁਚਣ ਤੋਂ ...
ਲੁਧਿਆਣਾ, 12 ਫਰਵਰੀ (ਅਮਰੀਕ ਸਿੰਘ ਬੱਤਰਾ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਡਾਇਰੈਕਟਰ ਓਵਰਸੀਜ਼ ਇੰਦਰਪਾਲ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਵਫ਼ਦ ਪ੍ਰਸਿੱਧ ਅਦਾਕਾਰ ਆਮਿਰ ਖਾਂ ਨੂੰ ਮਿਲਣ ਲਈ ਰੋਪੜ ਵਿਖੇ ਉਨ੍ਹਾਂ ਦੇ ਸ਼ੂਟਿੰਗ ਸਥਾਨ 'ਤੇ ਪਹੁੰਚਿਆ¢ ਇਸ ...
ਬੰਗਾ, 12 ਫਰਵਰੀ (ਜਸਬੀਰ ਸਿੰਘ ਨੂਰਪੁਰ)-ਪਿੰਡ ਖਟਕੜ ਕਲਾਂ ਵਿਖੇ ਰੇਲਵੇ ਵਿਭਾਗ ਵਲੋਂ ਬਣਾਏ ਜਾ ਰਹੇ ਪੁਲ ਦੀ ਮਿੱਟੀ ਦੀ ਢਿੱਗ ਡਿੱਗਣ ਨਾਲ ਤਿੰਨ ਵਿਅਕਤੀ ਹੇਠਾਂ ਆ ਗਏ, ਜਿਨ੍ਹਾਂ 'ਚੋਂ ਇਕ ਦੀ ਮੌਤ ਹੋ ਗਈ ਅਤੇ ਦੋ ਜਣੇ ਜਖ਼ਮੀ ਹੋ ਗਏ | ਮਿ੍ਤਕ ਦੀ ਪਹਿਚਾਣ ਸੁਰਜੀਤ ...
ਨਵੀਂ ਦਿੱਲੀ, 12 ਫਰਵਰੀ (ਏਜੰਸੀਆਂ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਉਹ ਬੇਹੱਦ ਖ਼ੁਸ਼ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉਨ੍ਹਾਂ ਦੀ ਪਤਨੀ ਇਸੇ ਮਹੀਨੇ ਭਾਰਤ ਦੀ ਯਾਤਰਾ 'ਤੇ ਆ ਰਹੇ ਹਨ ਅਤੇ ਇਥੇ ਆਉਣ 'ਤੇ ਉਨ੍ਹਾਂ ਦਾ ਭਰਵਾਂ ਸਵਾਗਤ ...
ਅੰਮਿ੍ਤਸਰ, 12 ਫਰਵਰੀ (ਸੁਰਿੰਦਰ ਕੋਛੜ)-ਵਰਲਡ ਪੰਜਾਬੀ ਕਾਂਗਰਸ ਵਲੋਂ ਪੰਜਾਬੀ ਸਾਹਿਤ ਅਤੇ ਕਲਚਰ 'ਤੇ ਗੁਰੂ ਨਾਨਕ ਦੇਵ ਜੀ 30ਵੀਂ ਕੌਮਾਂਤਰੀ ਕਾਨਫ਼ਰੰਸ 14 ਤੋਂ 18 ਫਰਵਰੀ ਤਕ ਲਾਹੌਰ ਦੇ ਡੇਵਿਸ ਰੋਡ ਸਥਿਤ ਪਾਕਿ ਹੈਰੀਟੇਜ ਹੋਟਲ 'ਚ ਕਰਾਈ ਜਾ ਰਹੀ ਹੈ | ਲਾਹੌਰ ਤੋਂ ਇਸ ...
ਚੰਡੀਗੜ੍ਹ, 12 ਫਰਵਰੀ (ਅਜੀਤ ਬਿਊਰੋ)-ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਨਾਬਾਰਡ ਨੂੰ ਆਪਣੀਆਂ ਨੀਤੀਆਂ, ਪੋ੍ਰਗਰਾਮ ਅਤੇ ਦਿਸ਼ਾ ਨਿਰਦੇਸ਼ ਸੂਬਿਆਂ ਦੀਆਂ ਵਿਸ਼ੇਸ਼ ਲੋੜਾਂ ਅਨੁਸਾਰ ਤਿਆਰ ਕਰਨ ਦੀ ਅਪੀਲ ਕੀਤੀ | ...
ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਦੇ ਆਗੂ ਅਤੇ ਵਿਧਾਨ ਸਭਾ ਪੰਜਾਬ 'ਚ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣਾਂ ਦਾ ਪੰਜਾਬ ਦੀ ਰਾਜਨੀਤੀ 'ਤੇ ਡੰੂਘਾ ਅਸਰ ਪਏਗਾ | ...
ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਪਣੇ ਸਾਬਕਾ ਵਿਸ਼ੇਸ਼ ਡਾਇਰੈਕਟ ਰਾਕੇਸ਼ ਅਸਥਾਨਾ ਰਿਸ਼ਵਤ ਮਾਮਲੇ ਦੀ ਸੀ. ਬੀ. ਆਈ. ਜਾਂਚ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਹੈ ਜਿਨ੍ਹਾਂ ਨੂੰ ਕਲੀਨ ਚਿੱਟ ਦਿੱਤੀ ਜਾ ਚੁੱਕੀ ਹੈ ਅਤੇ ਪੁੱਛਿਆ ...
ਮੁੰਬਈ, 12 ਫਰਵਰੀ (ਏਜੰਸੀਆਂ)-ਮਹਾਰਾਸ਼ਟਰ ਸਰਕਾਰ ਨੇ ਅੱਜ ਆਪਣੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ 29 ਫਰਵਰੀ ਤੋਂ ਪੰਜ ਦਿਨਾਂ ਦੇ ਕੰਮ ਦੇ ਹਫ਼ਤੇ ਦਾ ਐਲਾਨ ਕਰ ਦਿੱਤਾ | ਮੁੱਖ ਮੰਤਰੀ ਊਧਵ ਠਾਕਰੇ ਦੀ ਪ੍ਰਧਾਨਗੀ 'ਚ ਇਥੇ ਹੋਈ ਰਾਜ ਮੰਤਰੀ ਮੰਡਲ ਦੀ ਬੈਠਕ 'ਚ ਉਕਤ ...
ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਟਰਮੀਨਲ-3 ਤੋਂ ਕੇਂਦਰੀ ਉਦਯੋਗਿਕ ਸੁਰੱਖਿਆ ਬਲ ਨੇ ਅਜੀਬ ਢੰਗ 'ਚ ਵਿਦੇਸ਼ੀ ਮੁਦਰਾਵਾਂ ਦੀ ਤਸਕਰੀ ਕਰ ਰਹੇ ਇਕ ਨੌਜਵਾਨ ਨੂੰ ਗਿ੍ਫ਼ਤਾਰ ਕੀਤਾ | ਨੌਜਵਾਨ ਕੋਲੋਂ 45 ਲੱਖ ਦੀ ਵਿਦੇਸ਼ੀ ...
ਆਜ਼ਮਗੜ੍ਹ (ਯੂ. ਪੀ.), 12 ਫਰਵਰੀ (ਏਜੰਸੀ)-ਕਾਂਗਰਸੀ ਆਗੂ ਪਿ੍ਅੰਕਾ ਗਾਂਧੀ ਵਾਡਰਾ ਨੇ ਬੁੱਧਵਾਰ ਨੂੰ ਸਮਾਜਵਾਦੀ ਪਾਰਟੀ ਦੇ ਮੁਖੀ ਅਖਿਲੇਸ਼ ਯਾਦਵ ਦੇ ਸੰਸਦੀ ਹਲਕੇ ਆਜ਼ਮਗੜ੍ਹ ਦਾ ਦੌਰਾ ਕੀਤਾ ਅਤੇ ਜੇਲ੍ਹ ਭੇਜੇ ਗਏ ਸੀ. ਏ. ਏ. ਦਾ ਵਿਰੋਧ ਕਰਨ ਵਾਲੇ ...
ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਕਿ੍ਕਟ ਸੱਟੇਬਾਜ਼ ਸੰਜੀਵ ਚਾਵਲਾ ਦੀ ਭਾਰਤ ਹਵਾਲਗੀ ਤੈਅ ਹੋ ਗਈ ਹੈ, ਲੰਡਨ ਹਾਈਕੋਰਟ ਵਲੋਂ ਸੰਜੀਵ ਦੀ ਆਖਰੀ ਅਪੀਲ ਖਾਰਜ ਹੋਣ ਤੋਂ ਬਾਅਦ ਹਵਾਲਗੀ ਲਈ 28 ਦਿਨ ਦਾ ਸਮਾਂ ਦਿੱਤਾ ਗਿਆ ਸੀ, ਜੋ ਖ਼ਤਮ ਹੋਣ ਵਾਲਾ ਹੈ ਅਤੇ ...
ਬੀਜਿੰਗ, 12 ਫਰਵਰੀ (ਏਜੰਸੀ)- ਕੋਰੋਨਾ ਵਾਇਰਸ ਨਾਲ ਚੀਨ 'ਚ 97 ਹੋਰ ਤਾਜ਼ਾ ਮੌਤਾਂ ਹੋਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 1,113 ਤੱਕ ਪੁੱਜ ਗਈ ਹੈ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਹੁਣ ਤੱਕ ਵਾਇਰਸ ਨਾਲ ਪ੍ਰਭਾਵਿਤ 44, 653 ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਰਾਸ਼ਟਰੀ ਸਿਹਤ ...
ਨਵੀਂ ਦਿੱਲੀ, 12 ਫਰਵਰੀ (ਪੀ.ਟੀ.ਆਈ.)-ਲੋਕਾਂ ਨੂੰ ਭਾਰਤ ਦੇ ਵਿਕਾਸ ਲਈ ਆਪਣੇ ਬਕਾਏ ਦੀ ਅਦਾਇਗੀ ਕਰਨ ਦੀ ਅਪੀਲ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਦੇਸ਼ ਦੀ ਟੈਕਸ ਪ੍ਰਣਾਲੀ ਨੂੰ ਛੂਹਣ ਤੋਂ ਝਿਜਕਦੀਆਂ ਸਨ ਉੱਥੇ ...
ਨਵੀਂ ਦਿੱਲੀ, 12 ਫਰਵਰੀ (ਉਪਮਾ ਡਾਗਾ ਪਾਰਥ)-ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੂੰ ਜੰਮੂ-ਕਸ਼ਮੀਰ ਜਨਤਕ ਸੁਰੱਖਿਆ ਕਾਨੂੰਨ 1978 ਤਹਿਤ ਨਜ਼ਰਬੰਦ ਕੀਤੇ ਜਾਣ ਦੇ ਮਾਮਲੇ 'ਚ ਸੁਪਰੀਮ ਕੋਰਟ 'ਚ ਸ਼ੁੱਕਰਵਾਰ ਨੂੰ ਸੁਣਵਾਈ ਹੋਵੇਗੀ | ਇਸ ਤੋਂ ਪਹਿਲਾਂ ...
ਨਵੀਂ ਦਿੱਲੀ, 12 ਫਰਵਰੀ (ਏਜੰਸੀ)-ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀਆਂ ਦੇ ਇਕ ਸੰਗਠਨ, ਜਿਨ੍ਹਾਂ 'ਚ ਕੁਝ ਲੜਕੀਆਂ ਵੀ ਸ਼ਾਮਿਲ ਸੀ, ਨੇ ਦੋਸ਼ ਲਗਾਇਆ ਕਿ ਸੋਮਵਾਰ ਨੂੰ ਜਦ ਉਹ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਦੇ ਿਖ਼ਲਾਫ਼ ਸੰਸਦ ਤੱਕ ਮਾਰਚ ਕਰਨ ਦੀ ਕੋਸ਼ਿਸ਼ ਕਰ ...
ਲੰਡਨ, 12 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-9000 ਕਰੋੜ ਰੁਪਏ ਦੇ ਲੈਣ-ਦੇਣ ਮਾਮਲੇ 'ਚ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਲਈ ਚੱਲ ਰਹੇ ਕੇਸ ਦੀ ਸੁਣਵਾਈ ਲੰਡਨ ਦੀ ਵੈਸਟਮਿਨਸਟਰ ਮੈਜਿਸਟਰੇਟ ਅਦਾਲਤ 'ਚ ਹੋਈ | ਸੁਣਵਾਈ ਦੌਰਾਨ ਵਿਜੇ ਮਾਲਿਆ ਆਪਣੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX