ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਪਹਿਲਾ ਸਫ਼ਾ

ਉਮੀਦਵਾਰਾਂ ਦਾ ਅਪਰਾਧਿਕ ਰਿਕਾਰਡ ਜਨਤਕ ਕਰਨ ਪਾਰਟੀਆਂ-ਸੁਪਰੀਮ ਕੋਰਟ

ਕਿਹਾ: ਅਜਿਹੇ ਉਮੀਦਵਾਰਾਂ ਦੀ ਚੋਣ ਤੋਂ ਬਾਅਦ 72 ਘੰਟਿਆਂ 'ਚ ਦੇਣੀ ਪਵੇਗੀ ਕਮਿਸ਼ਨ ਨੂੰ ਜਾਣਕਾਰੀ
ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਕੋਈ ਵੀ ਸਿਆਸੀ ਪਾਰਟੀ ਕਿਸੇ ਉਮੀਦਵਾਰ ਦੇ ਜਿੱਤਣ ਦੇ ਪੈਮਾਨੇ ਦੇ ਆਧਾਰ 'ਤੇ ਅਜਿਹੇ ਲੋਕਾਂ ਨੂੰ ਟਿਕਟ ਦੇਣ ਦਾ ਕਾਰਨ ਨਹੀਂ ਬਣਾ ਸਕਦੀ, ਜਿਸ ਦੇ ਿਖ਼ਲਾਫ਼ ਅਪਰਾਧਿਕ ਮਾਮਲੇ ਬਕਾਇਆ ਹੋਣ | ਸੁਪਰੀਮ ਕੋਰਟ ਵਲੋਂ ਉਕਤ ਟਿੱਪਣੀ ਸਿਆਸਤ 'ਚ ਵਧ ਰਹੇ ਅਪਰਾਧੀਕਰਨ 'ਤੇ ਚਿੰਤਾ ਪ੍ਰਗਟਾਉਂਦਿਆਂ ਕੀਤੀ | ਪਿਛਲੀਆਂ 4 ਲੋਕ ਸਭਾ ਚੋਣਾਂ 'ਚ ਦਾਗ਼ੀ ਉਮੀਦਵਾਰਾਂ ਦੀ ਵਧੀ ਗਿਣਤੀ ਦੇ ਹਵਾਲੇ ਨਾਲ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਚੋਣ ਸੁਧਾਰਾਂ ਬਾਰੇ ਇਕ ਅਹਿਮ ਮਾਮਲੇ 'ਚ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੀਆਂ ਵੈੱਬਸਾਈਟ 'ਤੇ ਦਾਗ਼ੀ ਉਮੀਦਵਾਰਾਂ ਦੀ ਚੋਣ ਦਾ ਕਾਰਨ ਦੱਸਣ | ਜਸਟਿਸ ਨਰੀਮਨ ਦੀ ਅਗਵਾਈ ਵਾਲੇ ਬੈਂਚ ਨੇ ਉਕਤ ਫ਼ੈਸਲੇ 'ਚ ਸਿਆਸੀ ਪਾਰਟੀਆਂ ਨੂੰ ਜਾਰੀ ਕੀਤੀਆਂ ਸੋਧਾਂ 'ਚ ਕਿਹਾ ਕਿ ਉਮੀਦਵਾਰਾਂ ਦੀ ਚੋਣ ਤੋਂ ਬਾਅਦ 72 ਘੰਟਿਆਂ 'ਚ ਉਨ੍ਹਾਂ ਦੇ ਿਖ਼ਲਾਫ਼ ਦਾਇਰ ਮਾਮਲਿਆਂ ਦੀ ਜਾਣਕਾਰੀ ਚੋਣ ਕਮਿਸ਼ਨ ਨੂੰ ਦਿੱਤੀ ਜਾਵੇ | ਸਰਬਉੱਚ ਅਦਾਲਤ ਨੇ ਸਿਆਸੀ ਪਾਰਟੀਆਂ ਨੂੰ ਆਪੋ-ਆਪਣੀ ਵੈੱਬਸਾਈਟ 'ਤੇ ਦਾਗ਼ੀ ਉਮੀਦਵਾਰਾਂ ਦੀ ਜਾਣਕਾਰੀ ਅਪਲੋਡ ਕਰਨ ਤੋਂ ਇਲਾਵਾ ਇਸ ਜਾਣਕਾਰੀ ਨੂੰ ਖ਼ੇਤਰੀ / ਰਾਸ਼ਟਰੀ ਅਖ਼ਬਾਰਾਂ 'ਚ ਪ੍ਰਕਾਸ਼ਿਤ ਕਰਵਾਉਣ ਅਤੇ ਸੋਸ਼ਲ ਮੀਡੀਆ 'ਤੇ ਵੀ ਸਾਂਝਾ ਕਰਨ ਦੀ ਹਦਾਇਤ ਦਿੱਤੀ | ਸੁਪਰੀਮ ਕੋਰਟ ਨੇ ਇਹ ਵੀ ਕਿਹਾ ਕਿ ਆਦੇਸ਼ ਦੀ ਪਾਲਣਾ ਨਾ ਹੋਣ 'ਤੇ ਚੋਣ ਕਮਿਸ਼ਨ ਆਪਣੇ ਅਧਿਕਾਰ ਮੁਤਾਬਿਕ ਸਿਆਸੀ ਦਲਾਂ ਦੇ ਿਖ਼ਲਾਫ਼ ਕਾਰਵਾਈ ਕਰੇ | ਸੁਪਰੀਮ ਕੋਰਟ ਵਲੋਂ ਇਹ ਫ਼ੈਸਲਾ ਭਾਜਪਾ ਨੇਤਾ ਅਤੇ ਵਕੀਲ ਅਸ਼ਵਨੀ ਉਪਾਧਿਆਏ ਵਲੋਂ ਦਾਇਰ ਪਟੀਸ਼ਨ 'ਤੇ ਦਿੱਤਾ ਗਿਆ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਅਪਰਾਧਕ ਮਾਮਲਿਆਂ ਦੀ ਜਾਣਕਾਰੀ ਦੇਣ ਦੇ ਸੁਪਰੀਮ ਕੋਰਟ ਦੇ ਸਤੰਬਰ 2018 ਦੇ ਆਦੇਸ਼ ਦਾ ਪਾਲਣ ਨਹੀਂ ਕਰ ਰਹੇ | ਸਤੰਬਰ 2018 'ਚ 5 ਜੱਜਾਂ ਦੇ ਸੰਵਿਧਾਨ ਬੈਂਚ ਨੇ ਕੇਂਦਰ ਸਰਕਾਰ ਨੂੰ ਅਜਿਹਾ ਕਾਨੂੰਨ ਬਣਾਉਣ ਨੂੰ ਕਿਹਾ ਸੀ ਜੋ ਗੰਭੀਰ ਅਪਰਾਧਕ ਮਾਮਲਿਆਂ ਵਾਲੇ ਉਮੀਦਵਾਰਾਂ ਦੇ ਚੋਣ ਲੜਨ 'ਤੇ ਪਾਬੰਦੀ ਲਗਾ ਸਕੇ | ਪਿਛਲੀਆਂ 4 ਲੋਕ ਸਭਾ ਚੋਣਾਂ 'ਚ ਦਾਗ਼ੀ ਸੰਸਦ ਮੈਂਬਰਾਂ ਦੀ ਗਿਣਤੀ 'ਚ ਤਕਰੀਬਨ ਦੁੱਗਣਾ ਵਾਧਾ ਹੋਇਆ ਹੈ, ਜਿੱਥੇ 2004 ਦੀਆਂ ਲੋਕ ਸਭਾ ਚੋਣਾਂ 'ਚ ਦਾਗ਼ੀ ਸੰਸਦ ਮੈਂਬਰਾਂ ਦੀ ਗਿਣਤੀ 24 ਫ਼ੀਸਦੀ ਸੀ | 2009 'ਚ 30 ਫ਼ੀਸਦੀ, 2014 'ਚ 34 ਫ਼ੀਸਦੀ ਸੀ ਜਦਕਿ 2019 ਦੀਆਂ ਚੋਣਾਂ 'ਚ ਦਾਗ਼ੀ ਸੰਸਦ ਮੈਂਬਰਾਂ ਦੀ ਗਿਣਤੀ 43 ਫ਼ੀਸਦੀ ਪਹੁੰਚ ਗਈ ਹੈ |

ਨਿਰਭੈਆ ਮਾਮਲਾ

ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

ਦੋਸ਼ੀ ਵਿਨੈ ਸ਼ਰਮਾ ਨੇ ਮਾਨਸਿਕ ਹਾਲਤ ਠੀਕ ਨਾ ਹੋਣ ਦੇ ਹਵਾਲੇ ਨਾਲ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲਣ ਦੀ ਕੀਤੀ ਅਪੀਲ
ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਨਿਰਭੈਆ ਜਬਰ ਜਨਾਹ ਮਾਮਲੇ 'ਚ ਜਿੱਥੇ ਦੋਸ਼ੀ ਫਾਂਸੀ ਨੂੰ ਟਾਲਣ ਲਈ ਵੱਖ-ਵੱਖ ਤਰਕੀਬਾਂ ਦਾ ਇਸਤੇਮਾਲ ਕਰ ਰਹੇ ਹਨ, ਉੱਥੇ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਪਟੀਸ਼ਨ ਵੀ ਅਦਾਲਤ ਦੇ ਵਿਚਾਰ ਗੋਚਰੇ ਹੈ |
ਵੱਖ-ਵੱਖ ਫਾਂਸੀ ਬਾਰੇ ਪਟੀਸ਼ਨ
ਸੁਪਰੀਮ ਕੋਰਟ ਨਿਰਭੈਆ ਮਾਮਲੇ 'ਚ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਮੰਗ ਵਾਲੀ ਕੇਂਦਰ ਦੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਸੁਣਵਾਈ ਕਰੇਗੀ | ਅਦਾਲਤ ਨੇ ਦੋਸ਼ੀਆਂ ਨੂੰ ਸ਼ੁੱਕਰਵਾਰ ਤੱਕ ਕੇਂਦਰ ਦੀ ਪਟੀਸ਼ਨ 'ਤੇ ਜਵਾਬ ਦੇਣ ਨੂੰ ਕਿਹਾ ਹੈ | ਜ਼ਿਕਰਯੋਗ ਹੈ ਕਿ ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੀ ਮੰਗ ਨੂੰ ਲੈ ਕੇ ਕੇਂਦਰ ਅਤੇ ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਸੁਪਰੀਮ ਕੋਰਟ 'ਚ ਅਪੀਲ ਕੀਤੀ ਸੀ | ਅਦਾਲਤ ਨੇ ਚਾਰੋਂ ਦੋਸ਼ੀਆਂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ | ਜਸਟਿਸ ਆਰ. ਭਾਨੂਮਤੀ ਦੀ ਅਗਵਾਈ ਵਾਲੇ 3 ਮੈਂਬਰੀ ਬੈਂਚ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਸੁਣਵਾਈ ਦਾ ਹੇਠਲੀ ਅਦਾਲਤ ਵਲੋਂ ਨਵਾਂ ਮੌਤ ਦਾ ਵਾਰੰਟ ਜਾਰੀ ਕਰਨ ਦੇ ਮਾਮਲੇ 'ਤੇ ਅਸਰ ਨਹੀਂ ਪਵੇਗਾ |
ਦੋਸ਼ੀ ਵਿਨੈ ਸ਼ਰਮਾ ਦੀ ਦਲੀਲ
ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਖ਼ਾਰਜ ਹੋਣ ਤੋਂ ਬਾਅਦ ਦੋਸ਼ੀ ਵਿਨੈ ਨੇ ਮਾਨਸਿਕ ਹਾਲਤ ਠਾਕ ਨਾ ਹੋਣ ਅਤੇ ਨਾਲ ਹੀ ਰਹਿਮ ਦੀ ਅਪੀਲ ਖ਼ਾਰਜ ਕਰਨ ਦੀ ਪ੍ਰਕਿਰਿਆ 'ਤੇ ਵੀ ਸਵਾਲ ਉਠਾਏ | ਸੁਪਰੀਮ ਕੋਰਟ ਨੇ ਰਾਸ਼ਟਰਪਤੀ ਵਲੋਂ ਰਹਿਮ ਦੀ ਅਪੀਲ ਖ਼ਾਰਜ ਕਰਨ ਬਾਰੇ ਫ਼ੈਸਲਾ ਸ਼ੁੱਕਰਵਾਰ ਲਈ ਰਾਖਵਾਂ ਰੱਖ ਲਿਆ ਹੈ | ਵਿਨੇ ਸ਼ਰਮਾ ਦੇ ਵਕੀਲ ਨੇ ਦਲੀਲ ਦਿੰਦਿਆਂ ਕਿਹਾ ਕਿ ਉਸ (ਵਿਨੈ) ਦੀ ਮਾਨਸਿਕ ਹਾਲਤ ਠੀਕ ਨਹੀਂ ਹੈ |
ਵਕੀਲ ਏ.ਪੀ. ਸਿੰਘ ਨੇ ਕਿਹਾ ਕਿ ਮਾਨਸਿਕ ਤੌਰ 'ਤੇ ਤਸੀਹੇ ਦਿੱਤੇ ਜਾਣ ਕਾਰਨ ਵਿਨੈ ਮੈਂਟਲ ਟ੍ਰਾਮਾ ਤੋਂ ਲੰਘ ਰਿਹਾ ਹੈ | ਅਰਜ਼ੀ 'ਚ ਇਹ ਵੀ ਕਿਹਾ ਗਿਆ ਹੈ ਕਿ ਕਾਨੂੰਨਨ ਮਾਨਸਿਕ ਮਰੀਜ਼ ਨੂੰ ਫਾਂਸੀ ਨਹੀਂ ਦਿੱਤੀ ਜਾ ਸਕਦੀ | ਵਿਨੈ ਵਲੋਂ ਜੇਲ੍ਹ 'ਚ ਹੋਏ ਇਲਾਜ ਦੇ ਦਸਤਾਵੇਜ਼ ਦੇ ਕੇ ਫਾਂਸੀ ਦੀ ਸਜ਼ਾ ਨੂੰ ਉਮਰਕੈਦ 'ਚ ਬਦਲਣ ਦੀ ਮੰਗ ਕੀਤੀ ਹੈ |
'ਏਮਿਕਸ ਕਿਊਰੀ'
ਦੋਸ਼ੀ ਪਵਨ ਗੁਪਤਾ ਨੇ ਹਾਲੇ ਤੱਕ ਫਾਂਸੀ ਦੇ ਿਖ਼ਲਾਫ਼ ਕਿਸੇ ਵੀ ਕਾਨੂੰਨੀ ਵਿਕਲਪ ਦਾ ਇਸਤੇਮਾਲ ਨਹੀਂ ਕੀਤਾ | ਸੁਪਰੀਮ ਕੋਰਟ ਨੇ ਸੀਨੀਅਰ ਵਕੀਲ ਅੰਜਨਾ ਪ੍ਰਕਾਸ਼ ਨੂੰ ਦੋਸ਼ੀ ਪਵਨ ਗੁਪਤਾ ਦੀ ਨੁਮਾਇੰਦਗੀ ਕਰਨ ਲਈ ਏਮਿਕਸ ਕਿਊਰੀ ਵਜੋਂ ਨਿਯੁਕਤ ਕੀਤਾ ਗਿਆ |
ਵਕੀਲ ਲੈਣ ਤੋਂ ਇਨਕਾਰ
ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਅੱਜ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਦੋਸ਼ੀ ਪਵਨ ਗੁਪਤਾ ਨੇ ਕਾਨੂੰਨੀ ਮਦਦ ਦੇ ਰੂਪ 'ਚ ਵਕੀਲ ਲੈਣ ਤੋਂ ਇਨਕਾਰ ਕਰ ਦਿੱਤਾ ਹੈ |

ਦੋਸ਼ੀਆਂ ਦੇ ਮੌਤ ਦੇ ਵਰੰਟ ਸਬੰਧੀ ਸੁਣਵਾਈ ਹੁਣ ਸੋਮਵਾਰ ਨੂੰ

ਨਵੀਂ ਦਿੱਲੀ, 13 ਫਰਵਰੀ (ਏਜੰਸੀਆਂ)-ਦਿੱਲੀ ਦੀ ਇਕ ਅਦਾਲਤ ਨੇ ਦੋਸ਼ੀਆਂ ਿਖ਼ਲਾਫ਼ ਮੌਤ ਦੇ ਵਾਰੰਟ ਜਾਰੀ ਕੀਤੇ ਜਾਣ ਦੀ ਅਪੀਲਾਂ ਵਾਲੀਆਂ ਪਟੀਸ਼ਨਾਂ 'ਤੇ ਸੁਣਵਾਈ ਸੋਮਵਾਰ ਤੱਕ ਮੁਅੱਤਲ ਕਰ ਦਿੱਤੀ ਗਈ | ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਨਿਰਭੈਆ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀਆਂ 'ਚੋਂ ਇਕ ਵਿਨੈ ਕੁਮਾਰ ਦੀ ਰਹਿਮ ਦੀ ਪਟੀਸ਼ਨ ਰਾਸ਼ਟਰਪਤੀ ਵਲੋਂ ਖਾਰਜ ਕੀਤੇ ਜਾਣ ਦੇ ਿਖ਼ਲਾਫ਼ ਦਾਇਰ ਪਟੀਸ਼ਨ 'ਤੇ ਅੱਜ ਸੁਣਵਾਈ ਪੂਰੀ ਕੀਤੀ | ਅਦਾਲਤ ਇਸ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਆਪਣਾ ਫ਼ੈਸਲਾ ਦੇਵੇਗੀ |
ਨਿਰਭੈਆ ਦੇ ਮਾਤਾ-ਪਿਤਾ ਵਲੋਂ ਪ੍ਰਦਰਸ਼ਨ
ਨਿਰਭੈਆ ਦੇ ਮਾਤਾ-ਪਿਤਾ ਨੇ ਸਮੂਹਿਕ ਜਬਰ ਜਨਾਹ ਅਤੇ ਹੱਤਿਆ ਦੇ ਚਾਰਾਂ ਦੋਸ਼ੀਆਂ ਦੀ ਫਾਂਸੀ 'ਚ ਦੇਰੀ ਦੇ

ਿਖ਼ਲਾਫ਼, ਜਦਕਿ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਨੇ ਮੌਤ ਦੀ ਸਜ਼ਾ ਿਖ਼ਲਾਫ਼ ਵੀਰਵਾਰ ਨੂੰ ਅਦਾਲਤ ਦੇ ਬਾਹਰ ਪ੍ਰਦਰਸ਼ਨ ਕੀਤਾ | ਮਾਮਲੇ 'ਚ ਦੋਸ਼ੀਆਂ ਿਖ਼ਲਾਫ਼ ਮੌਤ ਦੀ ਸਜ਼ਾ ਦੇ ਨਵੇਂ ਵਾਰੰਟ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਅਰਜ਼ੀਆਂ 'ਤੇ ਅਦਾਲਤ ਵਲੋਂ ਸੁਣਵਾਈ ਸੋਮਵਾਰ ਤੱਕ ਟਾਲੇ ਜਾਣ ਦੇ ਬਾਅਦ ਇਹ ਪ੍ਰਦਰਸ਼ਨ ਹੋਏ | ਵਧੀਕ ਸ਼ੈਸ਼ਨ ਜੱਜ ਧਰਮੇਂਦਰ ਰਾਣਾ ਨੇ ਚਾਰ ਦੋਸ਼ੀਆਂ 'ਚੋਂ ਇਕ ਦੋਸ਼ੀ ਪਵਨ ਗੁਪਤਾ ਲਈ ਇਕ ਵਕੀਲ ਨਿਯੁਕਤ ਕੀਤਾ | ਕਾਨੂੰਨੀ ਮਦਦ ਲਈ ਦਿੱਲੀ ਕਾਨੂੰਨੀ ਸੇਵਾ ਅਥਾਰਟੀ ਵਲੋਂ ਮੁਹੱਈਆ ਕਰਵਾਏ ਵਕੀਲ ਦੀ ਸੇਵਾ ਲੈਣ ਤੋਂ ਪਵਨ ਨੇ ਇਨਕਾਰ ਕਰ ਦਿੱਤਾ ਸੀ | ਦੋਸ਼ੀਆਂ 'ਚ ਹੁਣ ਤੱਕ ਸਿਰਫ਼ ਪਵਨ ਨੇ ਹੀ ਕਿਊਰੇਟਿਵ ਪਟੀਸ਼ਨ ਦਾਇਰ ਨਹੀਂ ਕੀਤੀ ਹੈ | ਉਸ ਕੋਲ ਰਹਿਮ ਪਟੀਸ਼ਨ ਦਾਇਰ ਕਰਨ ਦਾ ਵੀ ਬਦਲ ਹੈ |

ਬਰਤਾਨੀਆ ਤੋਂ ਲਿਆਂਦਾ ਸੱਟੇਬਾਜ਼ ਸੰਜੀਵ ਚਾਵਲਾ

ਨਵੀਂ ਦਿੱਲੀ, 13 ਫਰਵਰੀ (ਏਜੰਸੀਆਂ)-ਦੱਖਣੀ ਅਫ਼ਰੀਕਾ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹਾਂਸੀ ਕਰੋਨਜੇ ਵਾਲੇ ਮੈਚ ਫਿਕਸਿੰਗ ਮਾਮਲੇ ਦਾ ਇਕ ਮੁੱਖ ਦੋਸ਼ੀ ਸੰਜੀਵ ਚਾਵਲਾ ਨੂੰ ਅੱਜ ਬਰਤਾਨੀਆ ਤੋਂ ਲਿਆਂਦਾ ਗਿਆ | ਦਿੱਲੀ ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਬਰਤਾਨੀਆ ਦਾ 50 ਸਾਲਾ ਨਾਗਰਿਕ ਅੱਜ ਸਵੇਰੇ ਆਈ.ਜੀ.ਆਈ. ਹਵਾਈ ਅੱਡੇ 'ਤੇ ਪਹੁੰਚਿਆ | ਉਸ ਦੇ ਨਾਲ ਲੰਡਨ ਤੋਂ ਅਪਰਾਧ ਸ਼ਾਖਾ ਦੇ ਅਧਿਕਾਰੀਆਂ ਦੀ ਇਕ ਟੀਮ ਉਸ ਦੇ ਨਾਲ ਸੀ | ਉਨ੍ਹਾਂ ਦੱਸਿਆ ਕਿ ਚਾਵਲਾ ਨੂੰ ਪੁੱਛਗਿੱਛ ਲਈ ਅਪਰਾਧ ਸ਼ਾਖਾ
ਦਫ਼ਤਰ ਲਿਆਂਦਾ ਜਾ ਸਕਦਾ ਹੈ | ਦਿੱਲੀ ਦੀ ਕ੍ਰਾਈਮ ਬਰਾਂਚ ਉਸ ਤੋਂ ਪੁੱਛਗਿੱਛ ਕਰੇਗੀ | ਚਾਵਲਾ 'ਤੇ ਸਾਲ 2000 'ਚ ਇਕ ਕ੍ਰਿਕਟ ਮੈਚ ਫਿਕਸ ਕਰਨ ਦਾ ਦੋਸ਼ ਹੈ | ਮੈਚ ਫਿਕਸਿੰਗ ਮਾਮਲੇ 'ਚ ਕਈ ਕ੍ਰਿਕਟਰਾਂ ਦੇ ਵੀ ਨਾਂਅ ਆਏ ਸਨ | ਅਜਿਹੇ 'ਚ ਹੁਣ ਸੰਜੀਵ ਚਾਵਲਾ ਤੋਂ ਪੁੱਛਗਿੱਛ ਦੌਰਾਨ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ | ਪਿਛਲੇ ਮਹੀਨੇ ਯੂ.ਕੇ. 'ਚ ਹਾਈਕੋਰਟ ਨੇ ਸੰਜੀਵ ਚਾਵਲਾ ਦੀ ਪਟੀਸ਼ਨ ਨੂੰ ਖਾਰਜ ਕਰਦੇ ਹੋਏ ਹਵਾਲਗੀ ਦਾ ਆਦੇਸ਼ ਦਿੱਤਾ ਸੀ | ਸੁਣਵਾਈ ਦੌਰਾਨ ਜਸਟਿਸ ਡੇਵਿਡ ਬੀਨ ਅਤੇ ਜਸਟਿਸ ਕਲਾਈਵ ਲੁਈਸ ਨੇ ਕਿਹਾ ਸੀ ਕਿ ਸੰਜੀਵ ਚਾਵਲਾ ਦੀ ਪਟੀਸ਼ਨ ਨੂੰ ਅਸਵੀਕਾਰ ਕੀਤਾ ਜਾਂਦਾ ਹੈ ਅਤੇ ਭਾਰਤ-ਇੰਗਲੈਂਡ ਹਵਾਲਗੀ ਸੰਧੀ ਦੇ ਤਹਿਤ ਉਸ ਨੂੰ 28 ਦਿਨਾਂ ਦੇ ਅੰਦਰ-ਅੰਦਰ ਭਾਰਤ ਭੇਜਿਆ ਜਾਵੇ |
ਅਦਾਲਤ ਨੇ ਸੰਜੀਵ ਚਾਵਲਾ ਨੂੰ 12 ਦਿਨ ਦੀ ਪੁਲਿਸ ਹਿਰਾਸਤ 'ਚ ਭੇਜਿਆ
ਦਿੱਲੀ ਦੀ ਇਕ ਅਦਾਲਤ ਨੇ ਦੱਖਣੀ ਅਫ਼ਰੀਕਾ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਹਾਂਸੀ ਕਰੋਨਜ਼ੇ ਦੀ ਸ਼ਮੂਲੀਅਤ ਵਾਲੇ ਮੈਚ ਫਿਕਸਿੰਗ ਮਾਮਲੇ ਦੇ ਇਕ ਮੁੱਖ ਦੋਸ਼ੀ ਅਤੇ ਕਥਿਤ ਸੰਜੀਵ ਚਾਵਲਾ ਨੂੰ ਅੱਜ 12 ਦਿਨ ਲਈ ਪੁਲਿਸ ਹਿਰਾਸਤ 'ਚ ਭੇਜ ਦਿੱਤਾ | ਵਧੀਕ ਮੁੱਖ ਮੈਟਰੋਪੋਲਿਟਨ ਮੈਜਿਸਟਰੇਟ ਸੁਧੀਰ ਕੁਮਾਰ ਸਿਰੋਹੀ ਨੇ ਚਾਵਲਾ ਨੂੰ 12 ਦਿਨ ਲਈ ਪੁਲਿਸ ਹਿਰਾਸਤ 'ਚ ਭੇਜਣ ਦਾ ਹੁਕਮ ਦਿੱਤਾ | ਪੁਲਿਸ ਨੇ ਅਦਾਲਤ 'ਚ ਚਾਵਲਾ ਨੂੰ 14 ਦਿਨ ਲਈ ਸੌਾਪਣ ਦੀ ਅਪੀਲ ਕੀਤੀ ਸੀ |

ਪੰਜਾਬੀ ਮੂਲ ਦੇ ਰਿਸ਼ੀ ਸੁਨਕ ਬਰਤਾਨੀਆ ਦੇ ਨਵੇਂ ਵਿੱਤ ਮੰਤਰੀ ਬਣੇ

ਲੰਡਨ, 13 ਫਰਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ ਜੋਹਨਸਨ ਨੇ ਮੰਤਰੀ ਮੰਡਲ 'ਚ ਕੀਤੀ ਤਬਦੀਲੀ ਤੋਂ ਬਾਅਦ ਪੰਜਾਬੀ ਮੂਲ ਦੇ ਰਿਸ਼ੀ ਸੁਨਕ ਨੂੰ ਸਾਜਿਦ ਜਾਵੇਦ ਦੀ ਥਾਂ ਨਵਾਂ ਵਿੱਤ ਮੰਤਰੀ ਬਣਾਇਆ ਗਿਆ ਹੈ | ਰਿਸ਼ੀ ਸੁਨਕ ਇਨਫੋਸਿਸ ਦੇ ਸਹਿ ਸੰਸਥਾਪਕ ਨਾਰਾਇਣ ਮੂਰਤੀ ਦੇ ਜਵਾਈ ਹਨ | ਰਿਸ਼ੀ ਸੁਨਕ ਬਰਤਾਨੀਆ ਦੇ ਵਿੱਤੀ ਵਿਭਾਗ ਦੇ ਪਹਿਲਾਂ ਵੀ ਚੀਫ਼ ਸਕੱਤਰ ਸਨ | ਪਾਕਿਸਤਾਨੀ ਮੂਲ ਦੇ ਸਾਜਿਦ
ਜਾਵੇਦ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ | ਉਨ੍ਹਾਂ ਕਿਹਾ ਕਿ ਕੋਈ ਵੀ ਸਵੈਮਾਣ ਵਾਲਾ ਮੰਤਰੀ ਸ਼ਰਤਾਂ ਨਹੀਂ ਕਬੂਲ ਸਕਦਾ | ਸੂਤਰਾਂ ਅਨੁਸਾਰ ਜਾਵੇਦ ਨੂੰ ਪ੍ਰਧਾਨ ਮੰਤਰੀ ਵਲੋਂ ਆਪਣੇ ਖ਼ਾਸ ਸਲਾਹਕਾਰਾਂ ਨੂੰ ਬਦਲਣ ਲਈ ਕਿਹਾ ਗਿਆ ਸੀ | ਪ੍ਰਧਾਨ ਮੰਤਰੀ ਵਲੋਂ ਨਵੇਂ ਮੰਤਰੀ ਮੰਡਲ 'ਚ ਬਰਤਾਨੀਆ ਦਾ ਅਹਿਮ ਗ੍ਰਹਿ ਵਿਭਾਗ ਭਾਰਤੀ ਮੂਲ ਦੀ ਮੰਤਰੀ ਪ੍ਰੀਤੀ ਪਟੇਲ ਕੋਲ ਹੀ ਰੱਖਿਆ ਗਿਆ ਹੈ | ਭਾਰਤੀਆਂ ਲਈ ਮਾਣ ਵਾਲੀ ਗੱਲ ਹੈ ਕਿ ਬਰਤਾਨੀਆ ਸਰਕਾਰ ਦੇ ਪ੍ਰਧਾਨ ਮੰਤਰੀ ਤੋਂ ਬਾਅਦ ਦੋ ਅਹਿਮ ਅਹੁਦੇ ਭਾਰਤੀ ਮੂਲ ਦੇ ਮੰਤਰੀਆਂ ਕੋਲ ਹਨ | ਜ਼ਿਕਰਯੋਗ ਹੈ ਕਿ ਰਿਸ਼ੀ ਦੇ ਪਿਤਾ ਇਕ ਡਾਕਟਰ ਅਤੇ ਮਾਂ ਫਾਰਮਾਸਿਸਟ ਹੈ | ਰਿਸ਼ੀ ਸੁਨਕ ਦੇ ਦਾਦਾ-ਦਾਦੀ ਭਾਰਤ ਤੋਂ ਆ ਕੇ ਯੂ.ਕੇ. ਵੱਸੇ ਸਨ | ਰਿਸ਼ੀ ਸੁਨਕ ਦਾ ਜਨਮ 1980 'ਚ ਹੈਮਸ਼ਾਇਰ ਦੇ ਸਾਊਥਹੈਂਪਟਨ ਸ਼ਹਿਰ 'ਚ ਹੋਇਆ, ਜਿਸ ਨੇ ਵਿੰਨਚੈਸਟਰ ਕਾਲਜ ਤੋਂ ਪੜ੍ਹਾਈ ਕੀਤੀ ਤੇ ਆਕਸਫੋਰਡ ਯੂਨੀਵਰਸਿਟੀ ਤੋਂ ਫਿਲਾਸਫੀ, ਰਾਜਨੀਤੀ ਤੇ ਆਰਥਿਕ ਵਿਸ਼ਿਆਂ ਬਾਰੇ ਪੜ੍ਹਾਈ ਕੀਤੀ | ਸਟੈਂਡਫੋਰਡ ਯੂਨੀਵਰਸਿਟੀ ਤੋਂ ਐਮ.ਬੀ.ਏ. ਦੀ ਡਿਗਰੀ ਲੈਣ ਵਾਲੇ ਰਿਸ਼ੀ ਸੁਨਕ ਦੀ ਪਤਨੀ ਅਕਾਸ਼ਥਾ ਮੂਰਤੀ ਭਾਰਤ ਦੇ ਅਰਬਪਤੀ ਤੇ ਆਈ.ਟੀ. ਸਰਵਿਸ ਇਨਫੋਸਿਸ ਦੇ ਸਹਾਇਕ ਨਾਰਾਇਣ ਮੂਤਰੀ ਦੀ ਪੁੱਤਰੀ ਹੈ | ਉਹ ਦੋ ਬੱਚੀਆਂ ਦੇ ਪਿਤਾ ਹਨ ਜੋ ਸਾਲ 2015 ਵਿਚ ਪਹਿਲੀ ਵਾਰ ਰਿਚਮੰਡ (ਯੌਰਕਸ਼ਾਇਰ) ਤੋਂ ਸੰਸਦ ਮੈਂਬਰ ਬਣੇ ਅਤੇ ਜੁਲਾਈ 2019 ਤੋਂ ਹੁਣ ਤੱਕ ਚੀਫ਼ ਵਿੱਤ ਸਕੱਤਰ ਸਨ |

ਮੁੱਖ ਮੰਤਰੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਜਾਂ ਅਸਤੀਫ਼ਾ ਦੇਵੇ-ਬਾਦਲ

• ਡਾ: ਅਜਨਾਲਾ ਨੇ ਢਿੱਲੀ ਸਿਹਤ ਦਾ ਹਵਾਲਾ ਦੇ ਕੇ ਸੁਖਬੀਰ ਨਾਲ ਚੱਲਣ 'ਚ ਪ੍ਰਗਟਾਈ ਅਸਮਰੱਥਾ • ਬੋਨੀ ਨੂੰ ਮਨਾਉਣ 'ਚ ਸੁਖਬੀਰ ਨਾਲ ਕਰੀਬ ਚੱਲੀ ਪੌਣਾ ਘੰਟਾ ਬੰਦ ਕਮਰਾ ਮੀਟਿੰਗ
• ਕਿਹਾ : ਪਾਰਟੀ ਦੀ ਪਿੱਠ 'ਚ ਛੁਰਾ ਮਾਰਨ ਵਾਲੇ ਵੱਡੇ ਗੁਨਾਹਗਾਰ • ਕਾਂਗਰਸ ਨੂੰ ਸ਼੍ਰੋਮਣੀ ਕਮੇਟੀ ਨੰੂ ਤੋੜਨ ਦੀ ਆਗਿਆ ਕਦੇ ਨਹੀਂ ਦਿਆਂਗੇ-ਸੁਖਬੀਰ • ਰਾਜਾਸਾਂਸੀ 'ਚ ਵਿਸ਼ਾਲ ਰੈਲੀ
ਰਾਜਾਸਾਂਸੀ/ਅੰਮਿ੍ਤਸਰ, 13 ਫਰਵਰੀ (ਜਸਵੰਤ ਸਿੰਘ ਜੱਸ, ਹਰਦੀਪ ਸਿੰਘ ਖੀਵਾ)-ਭਾਰਤ ਸਰਕਾਰ ਨੂੰ ਇਹ ਕਾਨੂੰਨ ਬਣਾਉਣਾ ਚਾਹੀਦਾ ਹੈ ਕਿ ਜਿਹੜੀ ਪਾਰਟੀ ਚੋਣਾਂ ਵੇਲੇ ਜਾਰੀ ਆਪਣੇ ਚੋਣ ਮੈਨੀਫੈਸਟੋ'ਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰਦੀ, ਉਸ ਪਾਰਟੀ ਦੀ ਸਰਕਾਰ ਨੂੰ ਮੁਅੱਤਲ ਕਰ ਦੇਣਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪੰਜਾਬ ਸ: ਪ੍ਰਕਾਸ਼ ਸਿੰਘ ਬਾਦਲ ਨੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਚੋਣਾਂ ਵੇਲੇ ਸੂਬੇ ਦੇ ਲੋਕਾਂ ਨਾਲ ਵਾਅਦੇ ਪੂਰਾ ਨਾ ਕਰਨ ਵਿਰੁੱਧ ਅੱਜ ਇਥੇ ਦਾਣਾ ਮੰਡੀ ਰਾਜਾਸਾਂਸੀ ਵਿਖੇ ਕੀਤੀ ਗਈ ਪਲੇਠੀ ਰੋਸ ਰੈਲੀ 'ਚ ਭਾਰੀ ਗਿਣਤੀ ਵਿਚ ਇਕੱਤਰ ਅਕਾਲੀ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕੀਤਾ | ਸ: ਬਾਦਲ ਨੇ ਆਪਣੇ ਕਰੀਬ ਅੱਧੇ ਘੰਟੇ ਦੇ ਸੰਬੋਧਨ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੰੂ ਚੈਲੰਜ ਕੀਤਾ ਕਿ ਉਹ ਚੋਣਾਂ ਵੇਲੇ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਜਾਂ ਗੱਦੀ ਛੱਡ ਦੇਣ | ਉਨ੍ਹਾਂ ਕਿਹਾ ਪੰਜਾਬ 'ਚ ਜਿੰਨਾ ਵੀ ਵਿਕਾਸ ਹੋਇਆ ਤੇ ਵਿਰਾਸਤੀ ਯਾਦਗਾਰਾਂ ਬਣੀਆਂ ਉਹ ਸ਼ੋ੍ਰਮਣੀ ਅਕਾਲੀ ਦਲ ਦੀਆਂ ਸਰਕਾਰਾਂ ਵੇਲੇ ਹੀ ਬਣੀਆਂ |
ਦੇਸ਼ ਦੇ ਮੌਜੂਦਾ ਹਾਲਾਤ 'ਤੇ ਚਿੰਤਾ ਪ੍ਰਗਟਾਈ
ਸ: ਬਾਦਲ ਨੇ ਮੋਦੀ ਸਰਕਾਰ ਦਾ ਨਾਂਅ ਲਏ ਬਿਨਾਂ ਦੇਸ਼ ਅੰਦਰਲੇ ਮੌਜੂਦਾ ਸਮਾਜਿਕ ਅਤੇ ਰਾਜਨੀਤਿਕ ਮਾਹੌਲ ਉੱਤੇ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਧਰਮ ਨਿਰਪੱਖਤਾ ਦੇ ਪਵਿੱਤਰ ਸਿਧਾਂਤਾਾ ਦੀ ਜ਼ਰਾ ਜਿੰਨੀ ਵੀ ਅਣਦੇਖੀ ਸਾਡੇ ਦੇਸ਼ ਨੰੂ ਕਮਜ਼ੋਰ ਕਰ ਸਕਦੀ ਹੈ | ਸ: ਬਾਦਲ ਨੇ ਕਿਹਾ ਕਿ ਸਰਕਾਰਾਂ ਅਤੇ ਸਿਆਸੀ ਪਾਰਟੀਆਂ ਨੰੂ ਹਿੰਦੂਆਂ, ਮੁਸਲਮਾਨਾਂ ਅਤੇ ਬਾਕੀ ਭਾਈਚਾਰਿਆਂ ਨੰੂ ਇਕ ਬੁੱਕਲ ਵਿਚ ਲਿਆਉਣ ਲਈ ਕੰਮ ਕਰਨਾ ਚਾਹੀਦਾ ਹੈ¢ ਨਫ਼ਰਤ ਅਤੇ ਕੁੜੱਤਣ ਲਈ ਸਾਡੀ ਜ਼ਿੰਦਗੀ ਵਿਚ ਕੋਈ ਥਾਂ ਨਹੀਂ ਹੋਣੀ ਚਾਹੀਦੀ¢ ਉਨ੍ਹਾਂ ਕਿਹਾ ਕਿ ਕੇਂਦਰ ਤੇੇ ਰਾਜ ਸਰਕਾਰਾਂ ਨੂੰ ਸ੍ਰੀ ਗੁਰੂ ਗੰ੍ਰਥ ਸਾਹਿਬ ਤੋਂ ਅਗਵਾਈ ਲੈਂਦਿਆਂ ਸਰਬ ਸਾਂਝੀਵਾਲਤਾ ਤੇ ਧਰਮ ਨਿਰਪੱਖਤਾ ਦੇ ਫਲਸਫ਼ੇ 'ਤੇ ਚੱਲਦਿਆਂ ਘੱਟ ਗਿਣਤੀਆਂ ਸਮੇਤ ਸਮੂਹ ਕੌਮਾਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ ਤੇ ਨਫ਼ਰਤਾਂ ਦੇ ਬੀਜ ਨਹੀਂ ਬੀਜਣੇ ਚਾਹੀਦੇ |
ਪਿੱਠ 'ਚ ਛੁਰਾ ਮਾਰਿਆ
ਮਾਂ-ਪਾਰਟੀ ਛੱਡਣ ਵਾਲੇ ਸੁਖਦੇਵ ਸਿੰਘ ਢੀਂਡਸਾ ਅਤੇ ਰਣਜੀਤ ਸਿੰਘ ਬ੍ਰਹਮਪੁਰਾ ਵਰਗੇ ਸੀਨੀਅਰ ਅਕਾਲੀ ਆਗੂਆਂ ਦੀ ਆਲੋਚਨਾ ਕਰਦਿਆਂ ਉਨ੍ਹਾਂ ਕਿਹਾ ਕਿ ਜੋ ਕੋਈ ਆਗੂ ਪੰਥਕ-ਵਿਰੋਧੀ ਤਾਕਤਾਂ ਦੇ ਪਿੱਛੇ ਲੱਗ ਕੇ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਦਾ ਹੈ, ਉਹ ਵੱਡਾ ਗੁਨਾਹਗਾਰ ਹੁੰਦਾ ਹੈ | ਉਨ੍ਹਾਂ ਕਿਹਾ ਕਿ ਮੇਰੀ ਵਫ਼ਾਦਾਰੀ ਸੁਖਬੀਰ ਨਾਲ ਨਹੀਂ ਸ਼ੋ੍ਰਮਣੀ ਅਕਾਲੀ ਦਲ ਨਾਲ ਹੈ |
ਸ਼੍ਰੋਮਣੀ ਕਮੇਟੀ ਨੂੰ ਕਦੇ ਤੋੜਨ ਨਹੀਂ ਦੇਵਾਂਗੇ -ਸੁਖਬੀਰ
ਇਸ ਮੌਕੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਸਰਕਾਰ ਵਲੋਂ ਸ਼੍ਰੋਮਣੀ ਕਮੇਟੀ ਨੰੂ ਤੋੜਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਸਾਨੂੰ ਜਿੰਨੀਆਂ ਮਰਜ਼ੀ ਕੁਰਬਾਨੀਆਂ ਕਰਨੀਆਂ ਪੈਣ, ਸ਼ੋ੍ਰਮਣੀ ਕਮੇਟੀ ਨੂੰ ਤੋੜਨ ਨਹੀਂ ਦੇਵਾਂਗੇ | ਉਨ੍ਹਾਂ ਮੁੱਖ ਮੰਤਰੀ ਨੂੰ ਲੰਮੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਸਰਕਾਰ ਵਲੋਂ ਅਜੇ ਤੱਕ ਖ਼ਜ਼ਾਨਾ ਖਾਲੀ ਦਾ ਬਹਾਨਾ ਬਣਾਇਆ ਜਾ ਰਿਹਾ ਹੈ, ਪਰ ਸਰਕਾਰਾਂ ਦਾ ਖ਼ਜ਼ਾਨਾ ਕਦੇ ਖਾਲੀ ਨਹੀਂ ਹੁੰਦਾ | ਉਨ੍ਹਾਂ ਕਿਹਾ ਕਿ ਕੈਪਟਨ ਨਾਲਾਇਕ ਹੈ ਤੇ ਉਸ ਨੂੰ ਕੰਮ ਕਰਨਾ ਨਹੀਂ ਆਉਂਦਾ | ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀਆਂ ਉਹ ਲੋਕ ਗੱਲਾਂ ਕਰਦੇ ਹਨ, ਜਿਨ੍ਹਾਂ ਦੀਆਂ ਸਰਕਾਰਾਂ ਵੇਲੇ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤੋਪਾਂ ਟੈਂਕਾਂ ਨਾਲ ਹਮਲਾ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਚੋਣਾਂ ਵੇਲੇ ਪੰਜਾਬ ਦੇ ਕਿਸਾਨਾਾ, ਨੌਜਵਾਨਾਂ ਜਾਾ ਗ਼ਰੀਬਾਾ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਤੇ ਇਹ ਸਰਕਾਰ ਬਹਿਬਲ ਕਲਾਂ ਪੁਲਿਸ ਗੋਲੀਬਾਰੀ ਦੇ ਮੁੱਖ ਗਵਾਹ ਦੀ ਰਾਖੀ ਕਰਨ ਵਿਚ ਵੀ ਨਾਕਾਮ ਰਹੀ ਹੈ¢ ਉਨ੍ਹਾਂ ਕਿਹਾ ਕਿ ਕਾਂਗਰਸ ਦੇ ਮਾੜੇ ਪ੍ਰਬੰਧ ਅਤੇ ਘੁਟਾਲਿਆਂ ਕਰਕੇ ਪੰਜਾਬ ਵਿਚ ਬਿਜਲੀ ਬਹੁਤ ਮਹਿੰਗੀ ਹੋ ਗਈ ਹੈ¢
ਕੈਪਟਨ ਵਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ-ਮਜੀਠੀਆ
ਦਲ ਦੇ ਸਕੱਤਰ ਜਨਰਲ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੈਪਟਨ ਦੀ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨਾਲ ਇਕ ਵੀ ਵਾਅਦਾ ਵਫ਼ਾ ਨਹੀਂ ਹੋਇਆ | ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਮਾੜੀਆਂ ਨੀਤੀਆਂ ਕਾਰਨ 3 ਹਜ਼ਾਰ ਕਿਸਾਨ ਹੁਣ ਤੱਕ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਤੇ ਕਿਸੇ ਵੀ ਕਿਸਾਨ ਦਾ ਕਰਜ਼ਾ ਮੁਆਫ਼ ਨਹੀਂ ਹੋਇਆ |
ਟੁੱਟੀਆਂ ਬਾਹਵਾਂ ਗਲ ਨੂੰ ਹੀ ਆਉਂਦੀਆਂ ਹਨ-ਬੋਨੀ ਅਜਨਾਲਾ
ਇਸ ਮੌਕੇ ਟਕਸਾਲੀ ਅਕਾਲੀ ਦਲ ਛੱਡ ਕੇ ਮੁੜ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ ਹੋਏ ਸਾਬਕਾ ਅਕਾਲੀ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਮਾਂ ਤਾਂ ਮਾਂ ਹੁੰਦੀ ਹੈ ਤੇ ਭਾਂਡੇ ਘਰ-ਘਰ ਖੜਕਦੇ ਹਨ | ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਪ੍ਰੋ: ਵਿਰਸਾ ਸਿੰਘ ਵਲਟੋਹਾ, ਗੁਲਜ਼ਾਰ ਸਿੰਘ ਰਣੀਕੇ, ਲਖਬੀਰ ਸਿੰਘ ਲੋਧੀਨੰਗਲ, ਤਲਬੀਰ ਸਿੰਘ ਗਿੱਲ, ਰਵੀਕਰਨ ਸਿੰਘ ਕਾਹਲੋਂ, ਮਲਕੀਤ ਸਿੰਘ ਏ.ਆਰ, ਗੁਰਪ੍ਰਤਾਪ ਸਿੰਘ ਟਿੱਕਾ, ਵੀਰ ਸਿੰਘ ਲੋਪੋਕੇ, ਰਾਣਾ ਰਣਵੀਰ ਸਿੰਘ ਲੋਪੋਕੇ ਅਤੇ ਚਰਨਜੀਤ ਸਿੰਘ ਬਰਾੜ ਆਦਿ ਬੁਲਾਰਿਆਂ ਨੇ ਵੀ ਸੰਬੋਧਨ ਕੀਤਾ ਤੇ ਆਏ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਅਕਾਲੀ ਜਥਾ ਦਿਹਾਤੀ ਦੇ ਪ੍ਰਧਾਨ ਵੀਰ ਸਿੰਘ ਲੋਪੋਕੇ ਨੇ ਕੀਤਾ | ਇਸ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿਾੱਟੇਵੱਡ, ਮੰਗਵਿੰਦਰ ਸਿੰਘ ਖਾਪੜਖੇੜੀ, ਰਾਜਮਹਿੰਦਰ ਸਿੰਘ ਮਜੀਠਾ, ਹਰਜਾਪ ਸਿੰਘ ਸੁਲਤਾਨਵਿੰਡ, ਮਨਜੀਤ ਸਿੰਘ ਮੰਨਾ, ਹਰਮੀਤ ਸਿੰਘ ਸੰਧੂ, ਬੀਬੀ ਰਾਜਵਿੰਦਰ ਕੌਰ ਰਾਜ, ਅਜੈਬੀਰਪਾਲ ਸਿੰਘ ਰੰਧਾਵਾ, ਗਗਨਦੀਪ ਸਿੰਘ ਜੱਜ, ਰਾਜਾ ਲਦੇਹ ਸਮੇਤ ਹੋਰ ਆਗੂ ਤੇ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ |
ਨਹੀਂ ਨਜ਼ਰ ਆਈ ਭਾਜਪਾ
ਇਥੇ ਜ਼ਿਕਰਯੋਗ ਕਿ ਕਾਂਗਰਸ ਸਰਕਾਰ ਦੀਆਂ ਵਧੀਕੀਆਂ ਵਿਰੁੱਧ ਅਕਾਲੀ ਦਲ ਵਲੋੋਂ ਕੀਤੀ ਗਈ ਰੋਸ ਰੈਲੀ 'ਚ ਅਕਾਲੀ ਆਗੂ ਤੇ ਵਰਕਰ ਹਾਜ਼ਰ ਸਨ, ਪਰ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਰਤੀ ਜਨਤਾ ਪਾਰਟੀ ਦੇ ਆਗੂ ਤੇ ਵਰਕਰ ਕਿਤੇ ਨਜ਼ਰ ਨਹੀਂ ਆਏ |

ਬੋਨੀ ਅਜਨਾਲਾ ਦੀ ਘਰ ਵਾਪਸੀ

ਅਜਨਾਲਾ, 13 ਫਰਵਰੀ (ਐਸ. ਪ੍ਰਸ਼ੋਤਮ, ਸੁੱਖ ਮਾਹਲ, ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਮਜ਼ਬੂਤੀ ਮਿਲੀ, ਜਦੋਂ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਤੇ ਸਾਬਕਾ ਮੁੱਖ ਸੰਸਦੀ ਸਕੱਤਰ ਪੰਜਾਬ ਬੋਨੀ ਅਮਰਪਾਲ ਸਿੰਘ ਅਜਨਾਲਾ, ਜੋ ਅਕਾਲੀ ਦਲ (ਟਕਸਾਲੀ ) ਦੇ ਸੰਸਥਾਪਕ ਨੌਜਵਾਨ ਚਿਹਰਿਆਂ 'ਚ ਗਿਣੇ ਜਾਂਦੇ ਹਨ, ਨੇ ਆਪਣੇ ਸਮਰਥਕਾਂ ਸਮੇਤ ਸਥਾਨਕ ਸ਼ਹਿਰ 'ਚ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਅਗਵਾਈ ਕਬੂਲ ਕਰਕੇ ਬਿਨਾਂ ਕਿਸੇ ਸ਼ਰਤ ਤੋਂ ਅਕਾਲੀ ਦਲ (ਬ) 'ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ | ਜਦੋਂਕਿ ਉਨ੍ਹਾਂ ਦੇ ਪਿਤਾ ਸਾਬਕਾ ਸੰਸਦ ਮੈਂਬਰ ਤੇ ਅਕਾਲੀ ਦਲ (ਟਕਸਾਲੀ) ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਡਾ: ਰਤਨ ਸਿੰਘ ਅਜਨਾਲਾ ਨੇ  ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੰਦਿਆਂ ਅਕਾਲੀ ਦਲ (ਬਾਦਲ) 'ਚ ਸਰਗਰਮ ਭੂਮਿਕਾ ਨਿਭਾਉਣ ਤੋਂ ਅਸਹਿਮਤੀ ਪ੍ਰਗਟਾਈ | ਸਥਾਨਕ ਸ਼ਹਿਰ 'ਚ ਡਾ: ਅਜਨਾਲਾ ਤੇ ਸ: ਬੋਨੀ ਅਜਨਾਲਾ ਦੇ ਗ੍ਰਹਿ ਵਿਖੇ ਅਕਾਲੀ ਦਲ (ਬਾਦਲ) 'ਚ ਸ਼ਾਮਲ ਕਰਵਾਉਣ ਮੌਕੇ ਅਕਾਲੀ ਦਲ ਮੁਖੀ ਸ: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ (ਬਾਦਲ) ਹਮੇਸ਼ਾ ਹੀ ਡਾ: ਅਜਨਾਲਾ ਪਰਿਵਾਰ ਦੀਆਂ ਪੰਥ ਪ੍ਰਸਤ ਤੇ ਅਕਾਲੀ ਦਲ (ਬ) ਦੀਆਂ ਸਮਰਪਣ ਸੇਵਾਵਾਂ ਦਾ ਕਦਰਦਾਨ ਰਿਹਾ ਹੈ | ਪਾਰਟੀ ਸ: ਬੋਨੀ ਅਜਨਾਲਾ ਨੂੰ ਪੂਰਾ ਮਾਣ ਸਤਿਕਾਰ ਦੇਵੇਗੀ |
ਸੁਖਬੀਰ ਨਾਲ ਡਾ: ਅਜਨਾਲਾ ਪਰਿਵਾਰ ਦੀ ਹੋਈ ਪੌਣਾ ਘੰਟਾ ਮੀਟਿੰਗ
ਸ: ਬੋਨੀ ਨਾਲ ਪੌਣਾ ਘੰਟਾ ਚੱਲੀ ਮਨ ਮਨੌਤ ਮੀਟਿੰਗ ਦੌਰਾਨ ਇਸ ਮੌਕੇ 'ਤੇ ਵੱਡੀ ਪੱਧਰ ਤੇ ਜੁੜੇ ਸ: ਬੋਨੀ ਦੇ ਸਮਰਥਕਾਂ ਨੇ ਜੈਕਾਰਿਆਂ ਦੀ ਗੂੰਜ 'ਚ ਸੁਖਬੀਰ ਤੇ ਬੋਨੀ ਅਜਨਾਲਾ ਵਿਚਕਾਰ ਹੋਈ ਸੁਲਹ-ਸਫ਼ਾਈ ਦਾ ਸਵਾਗਤ ਕੀਤਾ | ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਸੁਖਬੀਰ ਸਿੰਘ ਬਾਦਲ ਦਾ ਆਪਣੀ ਰਿਹਾਇਸ਼ ਵਿਖੇ ਗੁਲਦਸਤਾ ਭੇਟ ਕਰ ਕੇ ਸਵਾਗਤ ਕੀਤਾ | ਕਰੀਬ ਪੌਣਾ ਘੰਟਾ ਚੱਲੀ ਇਸ ਸੁਲ੍ਹਾ-ਸਫ਼ਾਈ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ, ਸਾਬਕਾ ਸੰਸਦ ਮੈਂਬਰ ਡਾ: ਅਜਨਾਲਾ, ਬੋਨੀ ਅਜਨਾਲਾ, ਉਨ੍ਹਾਂ ਦੇ ਭਰਾਤਾ ਕੈਟੀ ਪਰਮਪਾਲ ਸਿੰਘ ਅਜਨਾਲਾ ਤੇ ਉਨ੍ਹਾਂ ਦੇ ਮਾਤਾ ਡਾ: ਅਵਤਾਰ ਕੌਰ ਮੌਜੂਦ ਰਹੇ | ਬੰਦ ਕਮਰਾ ਮੀਟਿੰਗ ਉਪਰੰਤ ਡਾ: ਅਜਨਾਲਾ ਨੇ ਪ੍ਰੈਸ ਕਾਨਫ਼ਰੰਸ ਨੰੂ ਸੰਬੋਧਨ ਕਰਦਿਆਂ ਕਿਹਾ ਕਿ ਬੋਨੀ ਅਜਨਾਲਾ ਦੀ ਅਕਾਲੀ ਦਲ (ਬ) 'ਚ ਘਰ ਵਾਪਸੀ ਸਬੰਧੀ ਉਹ ਕੁਝ ਨਹੀਂ ਬੋਲਣਗੇ ਅਤੇ ਨਾ ਹੀ ਕੋਈ ਪ੍ਰਤੀਕਰਮ ਪੇਸ਼ ਕਰਨਾ ਚਾਹੁੰਦੇ ਹਨ |

ਵਿਦੇਸ਼ੀ ਰਾਜਦੂਤਾਂ ਨੂੰ ਕਸ਼ਮੀਰ ਦੀ ਸਥਿਤੀ ਬਾਰੇ ਦਿੱਤੀ ਜਾਣਕਾਰੀ

ਸ੍ਰੀਨਗਰ, 13 ਫਰਵਰੀ (ਏਜੰਸੀ)- ਸੈਨਾ ਦੇ ਅਧਿਕਾਰੀਆਂ ਵਲੋਂ ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਆਏ ਵਿਦੇਸ਼ੀ ਰਾਜਦੂਤਾਂ ਨੂੰ ਇਥੋਂ ਦੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਗਈ ਹੈ, ਇਹ 25 ਮੈਂਬਰੀ ਵਿਦੇਸ਼ੀ ਵਫ਼ਦ ਬੁੱਧਵਾਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ...

ਪੂਰੀ ਖ਼ਬਰ »

ਬੁੱਢਾ ਮਾਮਲੇ 'ਚ 23 ਵਿਅਕਤੀ ਗਿ੍ਫ਼ਤਾਰ 36 ਹਥਿਆਰ ਬਰਾਮਦ-ਡੀ.ਜੀ.ਪੀ.

ਅਸਲ੍ਹਾ ਡੀਲਰਾਂ ਦੀਆਂ ਚਾਰ ਦੁਕਾਨਾਂ ਕੀਤੀਆਂ ਸੀਲ ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਹਾਲ ਹੀ 'ਚ ਗਿ੍ਫ਼ਤਾਰ ਕੀਤੇ ਗਏ ਕੈਟਾਗਰੀ 'ਏ' ਦੇ ਗੈਂਗਸਟਰ ਸੁਖਪ੍ਰੀਤ ਸਿੰਘ ਉਰਫ਼ ਬੁੱਢਾ ਨਾਲ ਸਬੰਧਿਤ ਮਾਮਲਿਆਂ ਦੀ ਅਗਲੀ ਜਾਂਚ 'ਚ ਪੰਜਾਬ ਪੁਲਿਸ ਨੇ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਗੋਲੀਆਂ ਮਾਰ ਕੇ ਹੱ ਤਿਆ

ਐਬਟਸਫੋਰਡ, 13 ਫਰਵਰੀ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਲੈਂਗਲੀ ਵਿਖੇ ਅਣਪਛਾਤੇ ਵਿਅਕਤੀਆਂ ਨੇ ਪੰਜਾਬੀ ਨੌਜਵਾਨ ਰਵਿੰਦਰ ਸਿੰਘ ਸੰਧੂ ਦੀ ਗੋਲੀਆਂ ਮਾਰ ਕੇ ਹੱ ਤਿਆ ਕਰ ਦਿੱਤੀ | ਰਾਇਲ ਕੈਨੇਡੀਅਨ ਮਾਂਊਾਟਿਡ ਪੁਲਿਸ ਦੀ ...

ਪੂਰੀ ਖ਼ਬਰ »

ਕੇਜਰੀਵਾਲ ਦੇ ਸਹੁੰ ਚੁੱਕ ਸਮਾਗਮ 'ਚ ਹੋਰ ਸੂਬਿਆਂ ਦੇ ਮੁੱਖ ਮੰਤਰੀਆਂ, ਨੇਤਾਵਾਂ ਨੂੰ ਨਹੀਂ ਬੁਲਾਇਆ ਜਾਵੇਗਾ

ਨਵੀਂ ਦਿੱਲੀ, 13 ਫਰਵਰੀ (ਏਜੰਸੀ)- ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਤੇ ਦਿੱਲੀ ਇਕਾਈ ਦੇ ਕਨਵੀਨਰ ਗੋਪਾਲ ਰਾਏ ਨੇ ਵੀਰਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਥੇ ਰਾਮਲੀਲ੍ਹਾ ਮੈਦਾਨ 'ਚ ਦਿੱਲੀ ਦੇ ਮੁੱਖ ਮੰਤਰੀ ਵਜੋਂ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ...

ਪੂਰੀ ਖ਼ਬਰ »

ਬੈਂਕਾਂ ਨੂੰ ਪੂਰਾ ਪੈਸਾ ਵਾਪਸ ਕਰਨ ਲਈ ਤਿਆਰ- ਵਿਜੇ ਮਾਲਿਆ

ਲੰਡਨ, 13 ਫਰਵਰੀ (ਏਜੰਸੀ)-ਭਗੌੜਾ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਅੱਜ ਤੀਸਰੇ ਦਿਨ ਬਰਤਾਨਵੀ ਹਾਈ ਕੋਰਟ 'ਚ ਪੇਸ਼ ਹੋਇਆ | ਉਸ ਵਲੋਂ ਭਾਰਤ ਹਵਾਲਗੀ ਖਿਲਾਫ਼ ਕੀਤੀ ਅਪੀਲ ਸਬੰਧੀ ਅਦਾਲਤ 'ਚ ਸੁਣਵਾਈ ਚੱਲ ਰਹੀ ਹੈ | ਅੱਜ ਮਾਲਿਆ ਨੇ ਅਦਾਲਤ 'ਚ ਕਿਹਾ ਕਿ ਮੈਂ ਹੱਥ ਜੋੜ ਕੇ ...

ਪੂਰੀ ਖ਼ਬਰ »

ਔਰਤ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵਲੋਂ ਲਾਈ ਜਾਵੇਗੀ 3 ਦਿਨਾ ਪ੍ਰਦਰਸ਼ਨੀ-ਹਰਸਿਮਰਤ

ਨਵੀਂ ਦਿੱਲੀ, 13 ਫਰਵਰੀ (ਉਪਮਾ ਡਾਗਾ ਪਾਰਥ)-ਆਰਗੈਨਿਕ ਉਤਪਾਦਾਂ ਅਤੇ ਔਰਤ ਉੱਦਮੀਆਂ ਨੂੰ ਉਤਸ਼ਾਹਿਤ ਕਰਨ ਲਈ ਕੇਂਦਰ ਸਰਕਾਰ ਵਲੋਂ ਰਾਜਧਾਨੀ ਦਿੱਲੀ 'ਚ 3 ਦਿਨਾ ਫੂਡ ਫੈਸਟੀਵਲ ਕਰਵਾਇਆ ਜਾ ਰਿਹਾ ਹੈ | ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਨੇ ਪਹਿਲੀ ਵਾਰ ਹੋ ...

ਪੂਰੀ ਖ਼ਬਰ »

ਟੇਰੀ ਦੇ ਸਾਬਕਾ ਮੁਖੀ ਆਰ. ਕੇ. ਪਚੌਰੀ ਦਾ ਦਿਹਾਂਤ

ਨਵੀਂ ਦਿੱਲੀ, 13 ਫਰਵਰੀ (ਏਜੰਸੀ)-ਦਾ ਐਨਰਜੀ ਐਾਡ ਰਿਸੋਰਸਜ਼ ਇੰਸਟੀਚਿਊਟ (ਟੇਰੀ) ਦੇ ਸਾਬਕਾ ਮੁਖੀ ਆਰ.ਕੇ. ਪਚੌਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਦਿਹਾਂਤ ਹੋ ਗਿਆ | ਉਹ 79 ਵਰਿ੍ਹਆਂ ਦੇ ਸਨ | ਪਚੌਰੀ ਦੀ ਚੇਅਰਮੈਨੀ 'ਚ ਵਾਤਾਵਰਨ ਤਬਦੀਲੀ 'ਤੇ ਸੰਯੁਕਤ ...

ਪੂਰੀ ਖ਼ਬਰ »

ਦਿੱਲੀ 'ਚ ਪਰਿਵਾਰ ਦੇ 5 ਮੈਂਬਰਾਂ ਦੀ ਹੱਤਿਆ ਦਾ ਦੋਸ਼ੀ ਗਿ੍ਫ਼ਤਾਰ

ਦਿੱਲੀ, 13 ਫਰਵਰੀ (ਏਜੰਸੀ)-ਭਜਨਪੁਰਾ 'ਚ ਇਕ ਹੀ ਪਰਿਵਾਰ ਦੇ ਪੰਜ ਲੋਕਾਂ ਦੀ ਹੱਤਿਆ ਦੇ ਮਾਮਲੇ 'ਚ ਪੁਲਿਸ ਨੇ ਇਕ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ | ਪੁਲਿਸ ਅਨੁਸਾਰ ਘਰ ਦੇ ਮੁਖੀ ਸ਼ੰਭੂ ਦਾ ਮਾਮਾ ਪ੍ਰਭੂ ਮਿਸ਼ਰਾ ਦੋਸ਼ੀ ਨਿਕਲਿਆ | ਉਸ ਨੇ ਹੀ ਇਸ ਹੱਤਿਆ ਕਾਂਡ ਨੂੰ ਅੰਜਾਮ ...

ਪੂਰੀ ਖ਼ਬਰ »

ਝੁੱਗੀਆਂ ਨਾ ਵੇਖ ਸਕਣ ਟਰੰਪ, ਇਸ ਲਈ ਬਣਾਈ ਜਾ ਰਹੀ ਹੈ 7 ਫੁੱਟ ਦੀ ਕੰਧ

ਝੁੱਗੀਆਂ ਨਾ ਵੇਖ ਸਕਣ ਟਰੰਪ, ਇਸ ਲਈ ਬਣਾਈ ਜਾ ਰਹੀ ਹੈ 7 ਫੁੱਟ ਦੀ ਕੰਧ ਅਹਿਮਦਾਬਾਦ, 13 ਫਰਵਰੀ (ਇੰਟ.)-24 ਫਰਵਰੀ ਨੂੰ ਭਾਰਤ ਦੌਰੇ 'ਤੇ ਆ ਰਹੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪਹਿਲਾ ਪੜਾਅ ਗੁਜਰਾਤ ਦਾ ਅਹਿਮਦਾਬਾਦ ਹੋਵੇਗਾ ਅਤੇ ਇੱਥੇ ਉਹ 'ਕੇਮ ਛੋ ਟਰੰਪ' ...

ਪੂਰੀ ਖ਼ਬਰ »

ਚੀਨ 'ਚ ਕੋਰੋਨਾ ਵਾਇਰਸ ਨਾਲ ਇਕ ਦਿਨ 'ਚ 254 ਮੌਤਾਂ, ਕੁੱਲ ਗਿਣਤੀ 1367 ਹੋਈ

• ਹੁਬੇਈ 'ਚ 15000 ਨਵੇਂ ਮਾਮਲੇ ਆਏ ਸਾਹਮਣੇ • ਜਾਪਾਨ 'ਚ ਪਹਿਲੀ ਮੌਤ ਬੀਜਿੰਗ, 13 ਫਰਵਰੀ (ਏਜੰਸੀ)-ਚੀਨ 'ਚ ਖ਼ਤਰਨਾਕ ਕੋਰੋਨਾ ਵਾਇਰਸ ਨਾਲ ਇਕ ਹੀ ਦਿਨ ਵਿਚ ਰਿਕਾਰਡ 254 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇਕੱਲੇ ਹੁਬੇਈ ਪ੍ਰਾਂਤ ਵਿਚ ਹੀ ਇਸ ਦੇ ਕਰੀਬ | ਵਾਇਰਸ ਤੋਂ ...

ਪੂਰੀ ਖ਼ਬਰ »

ਯੂ. ਪੀ. ਦੇ ਫ਼ਿਰੋਜ਼ਾਬਾਦ 'ਚ ਬੱਸ ਅਤੇ ਟਰੱਕ ਦੀ ਟੱਕਰ 'ਚ 14 ਮੌਤਾਂ

ਫ਼ਿਰੋਜ਼ਾਬਾਦ, 13 ਫਰਵਰੀ (ਏਜੰਸੀਆਂ)-ਉੱਤਰ ਪ੍ਰਦੇਸ਼ ਦੇ ਫ਼ਿਰੋਜ਼ਾਬਾਦ ਜ਼ਿਲ੍ਹੇ 'ਚ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇਕ ਨਿੱਜੀ ਬੱਸ ਅਤੇ ਟਰੱਕ ਦੀ ਟੱਕਰ 'ਚ ਘੱਟ ਤੋਂ ਘੱਟ 14 ਲੋਕਾਂ ਦੀ ਮੌਤ ਹੋ ਗਈ, ਜਦਕਿ 31 ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ | ਜ਼ਿਲ੍ਹਾ ...

ਪੂਰੀ ਖ਼ਬਰ »

ਕੇਰਲ ਦੇ ਕਾਲਜ 'ਚ ਸਿੱਖ ਇਤਿਹਾਸ ਬਾਰੇ ਲਾਇਬ੍ਰੇਰੀ ਸਥਾਪਿਤ

ਨਵੀਂ ਦਿੱਲੀ, 13 ਫਰਵਰੀ (ਅਜੀਤ ਬਿਊਰੋ)-ਕੇਰਲ ਦੇ ਇਕ ਕਾਲਜ ਵਿਚ ਸਿੱਖ ਇਤਿਹਾਸ ਬਾਰੇ ਲਾਇਬ੍ਰੇਰੀ ਸਥਾਪਿਤ ਕੀਤੀ ਗਈ ਹੈ | ਕੇਰਲ ਦੇ ਕਾਲੀਕਟ ਸਥਿਤ ਮਾਲਾਬਾਰ ਕਿ੍ਸਚਨ ਕਾਲਜ ਦੇ ਇਤਿਹਾਸ ਵਿਭਾਗ ਦੇ ਮੁਖੀ ਪੋ੍ਰ. ਵਸ਼ਿਸ਼ਟ ਨੇ ਕਾਲਜ ਦੀ ਲਾਇਬ੍ਰੇਰੀ 'ਚ ਸਿੱਖ ਇਤਿਹਾਸ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX