ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਗਰੂਰ

ਟਰੱਸਟ ਵਲੋਂ ਕਾਂਗਰਸ ਭਵਨ ਲਈ ਜਗ੍ਹਾ ਅਲਾਟ ਕੀਤੇ ਜਾਣ ਤੋਂ ਪਹਿਲਾਂ ਹੀ ਮਾਮਲਾ ਆਇਆ ਸਵਾਲਾਂ ਦੇ ਘੇਰੇ 'ਚ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਂਗਰਸ ਭਵਨ ਬਣਾਉਣ ਲਈ ਨਗਰ ਸੁਧਾਰ ਟਰੱਸਟ ਸੰਗਰੂਰ ਵਲੋਂ ਅਲਾਟ ਕੀਤੀ ਜਾ ਰਹੀ ਜਗ੍ਹਾ ਦਾ ਮਾਮਲਾ ਜਗ੍ਹਾ ਅਲਾਟ ਕੀਤੇ ਜਾਣ ਤੋਂ ਪਹਿਲਾਂ ਹੀ ਸਵਾਲਾਂ ਦੇ ਘੇਰੇ ਵਿਚ ਆ ਗਿਆ ਹੈ ਕਿਉਂਕਿ ਜਿਸ ਜਗ੍ਹਾ ਨੰੂ ਨਗਰ ਸੁਧਾਰ ਟਰੱਸਟ ਵਲੋਂ ਕਾਂਗਰਸ ਪਾਰਟੀ ਨੂੰ ਅਲਾਟ ਕੀਤੇ ਜਾਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਸ ਜਗ੍ਹਾ 'ਤੇ ਕਈ ਸਾਲਾਂ ਤੋਂ ਚੌੜੀ ਸੜਕ ਬਣੀ ਹੋਈ ਹੈ ਜਿਸ ਤੋਂ ਸਾਈਕਲ ਸਕੂਟਰ ਤੋਂ ਲੈ ਕੇ ਭਾਰੀ ਵਾਹਨ ਗੁਜ਼ਰਦੇ ਹਨ ਪਰ ਨਗਰ ਸੁਧਾਰ ਟਰੱਸਟ ਦੇ ਅਧਿਕਾਰੀ ਇਸ ਨੂੰ ਸੜਕ ਮੰਨਣ ਤੋਂ ਹੀ ਇਨਕਾਰੀ ਹਨ |
ਕੀ ਹੈ ਮਾਮਲਾ- ਸ਼ਨੀ ਦੇਵ ਮੰਦਰ ਦੇ ਕੋਲੋਂ ਦੀ ਲੰਘਦੇ ਗੰਦੇ ਨਾਲ ਅਤੇ ਮਹਾਰਾਜਾ ਰਣਜੀਤ ਸਿੰਘ ਮਾਰਕੀਟ ਦੇ ਵਿਚਕਾਰੋਂ ਦੀ ਲੰਘਦੀ ਸੜਕ ਜਿਸ ਨੂੰ 2016 ਵਿਚ ਲੋਕ ਨਿਰਮਾਣ ਵਿਭਾਗ ਵਲੋਂ ਅਪਗਰੇਡ ਵੀ ਕੀਤਾ ਗਿਆ ਸੀ ਨੂੰ ਟਰੱਸਟ ਦੇ ਅਧਿਕਾਰੀ ਟਰੱਸਟ ਦੀ ਜਗ੍ਹਾ ਦੱਸਦੇ ਹੋਏ ਉਸ ਵਿਚੋਂ ਕਰੀਬ 1470 ਗਜ ਜਗ੍ਹਾ ਕਾਂਗਰਸ ਪਾਰਟੀ ਨੂੰ ਅਲਾਟ ਕਰਨ ਜਾ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਉੱਥੇ ਆਪਣਾ ਭਵਨ ਬਣਾ ਸਕੇ, ਦੱਸਿਆ ਜਾ ਰਿਹਾ ਹੈ ਕਿ ਇਹ ਜਗ੍ਹਾ ਕਰੀਬ 4500 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਅਲਾਟ ਕੀਤੀ ਜਾਣੀ ਹੈ | ਇਸ ਜਗ੍ਹਾ 'ਤੇ ਕਾਂਗਰਸ ਭਵਨ ਬਣਨ ਨਾਲ ਇਸ ਸੜਕ ਤੋਂ ਗੁਜ਼ਰਦੀ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ |
ਵਿਰੋਧੀ ਪਾਰਟੀਆਂ ਦੇ ਤੇਵਰ ਹੋਏ ਤਿੱਖੇ- ਕਾਂਗਰਸ ਭਵਨ ਲਈ ਜਗ੍ਹਾ ਅਲਾਟ ਕੀਤੇ ਜਾਣ ਦੀਆਂ ਤਿਆਰੀਆਂ ਦਾ ਮਾਮਲਾ ਸਾਹਮਣੇ ਆਉਣ 'ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਤੁਰੰਤ ਟਰੱਸਟ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਚਿਤਾਵਨੀ ਦਿੱਤੀ ਕਿ ਅਜਿਹੀ ਕੋਈ ਵੀ ਕਾਰਵਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਜਿਸ ਨਾਲ ਲੋਕਾਂ ਲਈ ਸਮੱਸਿਆ ਖੜੀ ਹੋਵੇ | ਜੇਕਰ ਟਰੱਸਟ ਨੇ ਇਹ ਤਜਵੀਜ਼ ਵਾਪਸ ਨਾ ਲਈ ਤਾਂ ਪਾਰਟੀ ਵਲੋਂ ਇਸ ਜਗ੍ਹਾ 'ਤੇ ਧਰਨਾ ਲਾਉਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ | ਨਗਰ ਕੌਾਸਲ ਸੰਗਰੂਰ ਦੇ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਦਾ ਕਹਿਣਾ ਕਿ ਉਨ੍ਹਾਂ ਦੀ ਮੁੱਢਲੀ ਡਿਊਟੀ ਸ਼ਹਿਰ ਵਾਸੀਆਂ ਦੇ ਹਿਤਾਂ ਦੀ ਰੱਖਿਆ ਕਰਨੀ ਹੈ | ਸੱਤਾਧਾਰੀ ਪਾਰਟੀ ਦੀ ਧੱਕੇ ਸ਼ਾਹੀ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਭਾਜਪਾ ਜ਼ਿਲ੍ਹਾ ਪ੍ਰਧਾਨ ਰਣਦੀਪ ਸਿੰਘ ਦਿਉਲ ਅਤੇ ਸੂਬਾ ਕਾਰਜਕਾਰਨੀ ਮੈਂਬਰ ਸੁਨੀਲ ਗੋਇਲ ਡਿੰਪਲ ਦਾ ਕਹਿਣਾ ਕਿ ਇਸ ਜਗ੍ਹਾ 'ਤੇ ਕਿਸੇ ਵੀ ਹਾਲਤ ਵਿਚ ਕਾਂਗਰਸ ਭਵਨ ਨਹੀਂ ਬਣਨ ਦੇਵੇਗੀ | ਇਸੇ ਦੌਰਾਨ ਸਮਾਜ ਚਿੰਤਕ ਸੁਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਲਲਿਤ ਗਰਗ ਐਡਵੋਕੇਟ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਅਦਾਲਤ ਵਿਚ ਜਾਣ ਤੋਂ ਗੁਰੇਜ਼ ਨਹੀਂ ਕਰਨਗੇ |
ਇਸ ਮਾਮਲੇ ਨੂੰ ਲੈ ਕੇ ਵਿਧਾਨ ਸਭਾ ਵਿਚ ਆਵਾਜ਼ ਉਠਾਉਣਗੇ ਚੀਮਾ:- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਦਾ ਕਹਿਣਾ ਕਿ ਜੇਕਰ ਨਗਰ ਸੁਧਾਰ ਟਰੱਸਟ ਅਜਿਹਾ ਕਰਦਾ ਹੈ ਤਾਂ ਇਹ ਸੰਗਰੂਰ ਦੇ ਲੋਕਾਂ ਨਾਲ ਸਰਾਸਰ ਧੱਕਾ ਹੈ | ਉਨ੍ਹਾਂ ਹੋਰ ਕਿਹਾ ਕਿ ਜੇਕਰ ਨਗਰ ਸੁਧਾਰ ਟਰੱਸਟ ਕਾਂਗਰਸ ਪਾਰਟੀ ਨੂੰ ਪਾਰਟੀ ਦੇ ਭਵਨ ਬਣਾਉਣ ਲਈ ਜਗ੍ਹਾ ਦੇਣੀ ਚਾਹੁੰਦਾ ਹੈ ਤਾਂ ਇਹ ਟਰੱਸਟ ਦੀਆਂ ਹੋਰ ਕਾਲੋਨੀਆਂ ਵਿਚ ਵੀ ਦਿੱਤੀ ਜਾ ਸਕਦੀ ਹੈ | ਉਹ ਇਸ ਮਸਲੇ ਨੂੰ ਵਿਧਾਨ ਸਭਾ ਵਿਚ ਵੀ ਉਠਾਉਣਗੇ |
ਕੀ ਕਹਿੰਦੇ ਨੇ ਟਰੱਸਟ ਅਧਿਕਾਰੀ- ਜਦ ਇਸ ਸੰਬੰਧੀ ਨਗਰ ਸੁਧਾਰ ਟਰੱਸਟ ਦੇ ਕਾਰਜਸਾਧਕ ਅਫ਼ਸਰ ਜੀਵਨ ਬਾਂਸਲ ਅਤੇ ਐਸ.ਡੀ.ਓ ਰਾਮ ਸਿੰਘ ਨੇ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਟਰੱਸਟ ਦੇ ਨਕਸ਼ਿਆਂ ਮੁਤਾਬਿਕ ਉੱਥੇ ਕੋਈ ਸੜਕ ਨਹੀਂ ਬਲਕਿ ਇਹ ਸਾਰੀ ਜਗ੍ਹਾ ਨਗਰ ਸੁਧਾਰ ਟਰੱਸਟ ਦੀ ਹੈ ਇਸ ਜਗ੍ਹਾ ਵਿਚੋਂ 1470 ਗਜ ਜਗ੍ਹਾ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਕਾਂਗਰਸ ਪਾਰਟੀ ਨੂੰ ਅਲਾਟ ਕੀਤੇ ਜਾਣ ਦੀ ਤਜਵੀਜ਼ ਹੈ | ਉੱਥੇ ਬਣਨ ਵਾਲੇ ਕਾਂਗਰਸ ਭਵਨ ਦੇ ਇਕ ਪਾਸੇ 25 ਫੁੱਟ ਅਤੇ ਦੂਜੇ ਪਾਸੇ 15 ਫੁੱਟ ਚੌੜਾ ਰਸਤਾ ਆਮ ਲੋਕਾਂ ਦੇ ਲੰਘਣ ਲਈ ਛੱਡਿਆ ਜਾਵੇਗਾ | ਟਰੱਸਟ ਦੇ ਚੇਅਰਮੈਨ ਸ੍ਰੀ ਨਰੇਸ਼ ਗਾਬਾ ਦਾ ਕਹਿਣਾ ਕਿ ਇਹ ਟਰੱਸਟ ਦੀ ਜਗ੍ਹਾ ਹੈ ਕਿ ਪੰਜਾਬ ਸਰਕਾਰ ਦੇ ਨਿਯਮਾਂ ਮੁਤਾਬਿਕ ਵਾਜਬ ਰੇਟਾਂ 'ਤੇ ਕਾਂਗਰਸ ਪਾਰਟੀ ਨੂੰ ਜਗ੍ਹਾ ਅਲਾਟ ਕੀਤੀ ਜਾ ਰਹੀ ਹੈ ਪਹਿਲਾਂ ਭਾਜਪਾ ਨੰੂ ਵੀ 2011 ਵਿਚ ਜਗ੍ਹਾ ਅਲਾਟ ਕੀਤੀ ਗਈ ਸੀ | ਉਨ੍ਹਾਂ ਕਿਹਾ ਕਿ ਲੋਕਾਂ ਦੀ ਹਰ ਮੁਸ਼ਕਲ ਦਾ ਧਿਆਨ ਰੱਖਿਆ ਜਾਵੇਗਾ ਅਤੇ ਲੰਘਣ ਲਈ ਰਸਤਾ ਛੱਡਿਆ ਜਾਵੇਗਾ |

ਖੜ੍ਹੀਆਂ ਕਾਰਾਂ 'ਚ ਮੋਟਰਸਾਈਕਲ ਵੱਜਣ ਕਾਰਨ ਦੋ ਨੌਜਵਾਨ ਜ਼ਖ਼ਮੀ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਅੱਜ ਬਾਅਦ ਦੁਪਹਿਰ ਸ਼ਹਿਰ ਦੇ ਅਗਰਸੈਨ ਚੌਾਕ ਵਿਚ ਖੜੀਆਂ ਕਾਰਾਂ 'ਚ ਮੋਟਰਸਾਈਕਲ ਵੱਜਣ ਕਾਰਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ | ਜਾਣਕਾਰੀ ਦਿੰਦੇ ਹੋਏ ਮਾਮਲੇ ਦੀ ਪੜਤਾਲ ਕਰ ਰਹੇ ਪੁਲਿਸ ਥਾਣਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾੲੀਂ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ) - ਕੁਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕੁਲ ਹਿੰਦ ਕਿਸਾਨ ਸਭਾਵਾਂ ਵਲੋਂ ਕਿਸਾਨ ਆਗੂ ਕਾ. ਹਰਦੇਵ ਸਿੰਘ ਬਖਸ਼ੀਵਾਲਾ ਦੀ ਅਗਵਾਈ ਵਿਚ ਸਥਾਨਕ ਬੱਸ ਅੱਡੇ 'ਚ ਕੇਂਦਰੀ ਬਜਟ ਦੀਆਂ ਕਾਪੀਆਂ ...

ਪੂਰੀ ਖ਼ਬਰ »

ਸਮੈਕ ਤਸਕਰੀ ਦੇ ਦੋਸ਼ਾਂ 'ਚ ਔਰਤ ਨੂੰ ਦਸ ਸਾਲ ਕੈਦ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ)- ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਸਮੈਕ ਤਸਕਰੀ ਦੇ ਦੋਸ਼ਾਂ ਵਿਚ ਇਕ ਔਰਤ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਿਟੀ ਸੁਨਾਮ ਵਿਖੇ 27 ਜੁਲਾਈ 2017 ਨੂੰ ਦਰਜ ਮਾਮਲੇ ਮੁਤਾਬਿਕ ਪੁਲਿਸ ਪਾਰਟੀ ਨੇ ਸ਼ੱਕੀ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੀਆਂ 1600 ਵਿਦਿਆਰਥਣਾਂ ਕਰਨਗੀਆਂ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦੀ ਮੁਫ਼ਤ ਸੈਰ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਵਿਗਿਆਨ ਇੱਕ ਰੌਚਕ ਵਿਸ਼ਾ ਹੈ ਜਿਸ ਨੂੰ ਆਸਾਨੀ ਨਾਲ ਸਮਝ ਕੇ ਇਮਤਿਹਾਨਾਂ ਵਿੱਚ ਵਧੀਆ ਨੰਬਰ ਹਾਸਲ ਕੀਤੇ ਜਾ ਸਕਦੇ ਹਨ | ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਵਿੱਚ ਵਿਗਿਆਨ ਦੇ ਵਿਸ਼ੇ ਬਾਰੇ ਦਿਲਚਸਪੀ ਪੈਦਾ ਕਰਨ ਲਈ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਹੱਲ ਕਰਵਾਇਆ ਤੋਲੇਵਾਲ ਵਿਖੇ ਪੀਣ ਵਾਲੇ ਪਾਣੀ ਦਾ ਮਸਲਾ

ਅਮਰਗੜ੍ਹ, 13 ਫਰਵਰੀ (ਸੁਖਜਿੰਦਰ ਸਿੰਘ ਝੱਲ)- ਪ੍ਰਸ਼ਾਸਨ ਦੇ ਦਖ਼ਲ ਮਗਰੋਂ ਪਿੰਡ ਤੋਲੇਵਾਲ ਵਿਖੇ ਪਾਣੀ ਦੀ ਟੈਂਕੀ ਨੂੰ ਲੱਗਿਆ ਜਿੰਦਰਾ ਖੁੱਲ੍ਹ ਗਿਆ ਅਤੇ ਪਿਛਲੇ ਕਈ ਮਹੀਨਿਆਂ ਤੋਂ ਪਾਣੀ ਦਾ ਇੰਤਜ਼ਾਰ ਕਰਦੇ ਪਿੰਡ ਵਾਸੀਆਂ ਨੂੰ ਸੁੱਖ ਦਾ ਸਾਹ ਆਇਆ | ਇਸ ਮਸਲੇ ਨੂੰ ...

ਪੂਰੀ ਖ਼ਬਰ »

ਬੀਬੀ ਭੱਠਲ ਨੇ ਪਾਈਪ ਲਾਈਨ ਦੇ ਕੰਮ ਦਾ ਰੱਖਿਆ ਨੀਂਹ-ਪੱਥਰ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਪਿੰਡ ਗੁਰੂ ਤੇਗ ਬਹਾਦਰ ਨਗਰ ਲਹਿਲ ਕਲਾਂ ਵਿਖੇ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ...

ਪੂਰੀ ਖ਼ਬਰ »

ਬਜਟ 'ਚ ਕਿਸਾਨੀ ਨੂੰ ਅੱਖੋਂ-ਪਰੋਖੇ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਨਾਅਰੇਬਾਜ਼ੀ

ਭਵਾਨੀਗੜ੍ਹ, 13 ਫਰਵਰੀ (ਪਵਿੱਤਰ ਸਿੰਘ ਬਾਲਦ) - ਪਿਛਲੇ ਦਿਨੀਂ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਬਜਟ ਵਿਚ ਕਿਸਾਨੀ ਮੰਗਾਂ ਨੂੰ ਅਖੋਂ-ਪਰੋਖੇ ਕਰਨ ਨੂੰ ਲੈ ਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਨੇ ਸਥਾਨਕ ਐਸ.ਡੀ.ਐਮ ਦਫ਼ਤਰ ਵਿਖੇ ਰੋਸ ਧਰਨਾ ਦੇ ਕੇ ਬਜਟ ਦੀਆਂ ਕਾਪੀਆਂ ...

ਪੂਰੀ ਖ਼ਬਰ »

ਜੇਲ੍ਹ 'ਚੋਂ ਇਕ ਹੋਰ ਮੋਬਾਈਲ ਮਿਲਿਆ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਜ਼ਿਲ੍ਹਾ ਜੇਲ੍ਹ ਸੰਗਰੂਰ 'ਚੋਂ ਇਕ ਹੋਰ ਮੋਬਾਈਲ ਫ਼ੋਨ ਬਰਾਮਦ ਹੋਣ 'ਤੇ ਨਾ ਮਾਲੂਮ ਵਿਅਕਤੀਆਂ ਿਖ਼ਲਾਫ਼ ਥਾਣਾ ਸਿਟੀ-1 ਵਿਚ ਮਾਮਲਾ ਦਰਜ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਥਾਣਾ ਸਿਟੀ-1 ਦੇ ਮੁੱਖ ...

ਪੂਰੀ ਖ਼ਬਰ »

ਡੀ.ਆਈ.ਜੀ. ਔਲਖ ਮਲੇਰਕੋਟਲਾ 'ਚ ਹੋਣ ਜਾ ਰਹੀ ਰੈਲੀ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਪਹੁੰਚੇ

ਮਾਲੇਰਕੋਟਲਾ, 13 ਫਰਵਰੀ (ਮੁਹੰਮਦ ਹਨੀਫ਼ ਥਿੰਦ) - ਨਾਗਰਿਕਤਾ ਸੋਧ ਕਾਨੂੰਨ ਨੂੰ ਰੱਦ ਕਰਵਾਉਣ ਲਈ ਜਿੱਥੇ ਦੇਸ਼ ਭਰ ਵਿਚ ਰੋਸ ਪ੍ਰਦਰਸ਼ਨ ਹੋ ਰਹੇ ਹਨ | ਇਸੇ ਨੂੰ ਲੈ ਕੇ 16 ਫਰਵਰੀ ਨੂੰ ਅਨਾਜ ਮੰਡੀ ਮਾਲੇਰਕੋਟਲਾ ਵਿਖੇ ਪੰਜਾਬ ਭਰ ਤੋਂ ਦਰਜ਼ਨ ਤੋਂ ਵੱਧ ਜਥੇਬੰਦੀਆਂ ...

ਪੂਰੀ ਖ਼ਬਰ »

ਦੋ ਪੁਲਿਸ ਅਧਿਕਾਰੀਆਂ ਸਮੇਤ ਤਿੰਨ ਦੀ ਹੋਈ ਗਵਾਹੀ, ਅਗਲੀ ਸੁਣਵਾਈ 20 ਨੂੰ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ) - ਸਾਢੇ ਤਿੰਨ ਕੁ ਸਾਲ ਪਹਿਲਾਂ ਮਲੇਰਕੋਟਲਾ 'ਚ ਧਾਰਮਿਕ ਗ੍ਰੰਥ ਕੁਰਾਨ ਦੀ ਬੇਅਦਬੀ ਦੀ ਹੋਈ ਘਟਨਾ ਦੇ ਸੰਬੰਧ ਵਿਚ ਮਲੇਰਕੋਟਲਾ ਪੁਲਿਸ ਥਾਣਾ ਵਿਖੇ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਜੱਜ ਪ੍ਰਸ਼ਾਂਤ ਵਰਮਾ ਦੀ ਅਦਾਲਤ ...

ਪੂਰੀ ਖ਼ਬਰ »

ਸੰਦੀਪ ਦੀਪੂ ਬਣੇ ਭਾਜਪਾ ਮੰਡਲ ਲਹਿਰਾਗਾਗਾ ਦੇ ਪ੍ਰਧਾਨ

ਲਹਿਰਾਗਾਗਾ, 13 ਫਰਵਰੀ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਭਾਜਪਾ ਮੰਡਲ ਲਹਿਰਾਗਾਗਾ ਦੀ ਚੋਣ ਅੱਜ ਇੱਥੇ ਜੀ.ਪੀ.ਐਫ. ਧਰਮਸ਼ਾਲਾ ਵਿਚ ਭਾਜਪਾ ਮੰਡਲ ਜ਼ਿਲ੍ਹਾ-2 ਦੇ ਪ੍ਰਧਾਨ ਰਿਸ਼ੀਪਾਲ ਖਹਿਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸੂਬਾ ਕਮੇਟੀ ਮੈਂਬਰ ਕਲਭੂਸ਼ਣ, ...

ਪੂਰੀ ਖ਼ਬਰ »

ਦਿੱਲੀ ਚੋਣਾਂ 'ਚ ਅਕਾਲੀ ਦਲ (ਬ) ਦੀ ਸਥਿਤੀ ਹਾਸੋਹੀਣੀ ਹੋਈ- ਪਰਮਿੰਦਰ ਢੀਂਡਸਾ

ਮੂਣਕ, 13 ਫਰਵਰੀ (ਭਾਰਦਵਾਜ, ਸਿੰਗਲਾ) - ਕਾਂਗਰਸ ਪਾਰਟੀ ਦਾ ਗਰਾਫ਼ ਹੇਠਾਂ ਡਿੱਗਣ ਦੀ ਹਾਲੇ ਤਾਂ ਸ਼ੁਰੂਆਤ ਹੋਈ ਹੈ ਕਿ ਇਸ ਪਾਰਟੀ ਕੋਲ ਨਾ ਤਾਂ ਕੋਈ ਏਜੰਡਾ ਹੈ ਤੇ ਨਾ ਹੀ ਲੀਡਰਸ਼ਿਪ ਹੈ, ਆਉਣ ਵਾਲੇ ਸਮੇਂ 'ਚ ਇਸ ਪਾਰਟੀ ਦਾ ਭਵਿੱਖ ਹਾਸ਼ੀਏ 'ਤੇ ਆ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਮੰਗਵਾਲ ਦੇ ਕਿਸਾਨ ਫਸਲਾਂ ਦੇ ਉਜਾੜੇ ਨੂੰ ਲੈ ਕੇ ਹੋਏ ਲਾਮਬੰਧ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਨਜਦੀਕੀ ਪਿੰਡ ਮੰਗਵਾਲ ਦੇ ਕਿਸਾਨਾਂ ਨੇ ਜ਼ਿਲ੍ਹਾ ਪ੍ਰਸਾਸ਼ਨ ਤੋਂ ਮੰਗ ਕੀਤੀ ਹੈ ਕਿ ਆਵਾਰਾ ਪਸ਼ੂਆਂ ਤੋਂ ਉਨ੍ਹਾਂ ਦੇ ਫਸਲਾਂ ਦੇ ਉਜਾੜੇ ਨੂੰ ਰੋਕਿਆ ਜਾਵੇ | ਮੰਗਵਾਲ ਦੇ ਕਿਸਾਨ ਸੰਧੂਰਾ ਸਿੰਘ, ...

ਪੂਰੀ ਖ਼ਬਰ »

ਪਿੰਡ ਖ਼ੁਰਦ ਵਿਖੇ ਲਗਾਏ ਚੈੱਕਅਪ ਕੈਂਪ 'ਚ 700 ਮਰੀਜ਼ਾਂ ਦੀ ਕੀਤੀ ਜਾਂਚ

ਸੰਦੌੜ, 13 ਫਰਵਰੀ (ਗੁਰਪ੍ਰੀਤ ਸਿੰਘ ਚੀਮਾ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਖ਼ੁਰਦ ਵਲੋਂ ਰੋਟਰੀ ਕਲੱਬ ਧੂਰੀ ਦੇ ਸਹਿਯੋਗ ਨਾਲ ਉੱਘੇ ਸਮਾਜ ਸੇਵੀ ਸ. ਜਗਜੀਤ ਸਿੰਘ ਰਾਣੂੰ ਕੈਨੇਡਾ ਅਤੇ ਸਮਾਜਸੇਵੀ ਪਰਮਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਅੱਖਾਂ ਦਾ ਮੁਫ਼ਤ ਚੈੱਕਅਪ ...

ਪੂਰੀ ਖ਼ਬਰ »

ਮੰਦਰ ਕਮੇਟੀ ਦੇ ਸੁਨੀਲ ਕੁਮਾਰ ਚੁਣੇ ਪ੍ਰਧਾਨ

ਲਹਿਰਾਗਾਗਾ, 13 ਫਰਵਰੀ (ਸੂਰਜ ਭਾਨ ਗੋਇਲ) - ਸ਼੍ਰੀ ਮਾਂ ਨੈਣਾਂ ਦੇਵੀ ਮੰਦਰ ਕਮੇਟੀ ਅਤੇ ਧਰਮ ਅਰਥ ਲੰਗਰ ਕਮੇਟੀ (ਰਜਿ.) ਦੇ ਅਹੁਦੇਦਾਰਾਂ ਦੀ ਇਕ ਮੀਟਿੰਗ ਸਥਾਨਕ ਮੰਦਰ ਵਿਖੇ ਹੋਈ | ਇਸ ਮੀਟਿੰਗ ਵਿਚ ਪਿਛਲੇ ਦਿਨੀਂ ਮੰਦਰ ਕਮੇਟੀ ਦੇ ਪ੍ਰਧਾਨ ਦਾ ਦਿਹਾਂਤ ਹੋਣ ਤੋਂ ...

ਪੂਰੀ ਖ਼ਬਰ »

ਨੰਬਰਦਾਰਾਂ ਦੀ 21 ਦੇ ਸੂਬਾ ਪੱਧਰੀ ਇਜਲਾਸ ਸਬੰਧੀ ਇਕੱਤਰਤਾ

ਅਹਿਮਦਗੜ੍ਹ, 13 ਫ਼ਰਵਰੀ (ਰਣਧੀਰ ਸਿੰਘ ਮਹੋਲੀ)- ਪੰਜਾਬ ਨੰਬਰਦਾਰ ਯੂਨੀਅਨ ਸਬ-ਡਵੀਜ਼ਨ ਅਹਿਮਦਗੜ੍ਹ ਦੀ ਅਹਿਮ ਇਕੱਤਰਤਾ ਪ੍ਰਧਾਨ ਗੁਰਮੀਤ ਸਿੰਘ ਮਹੋਲੀ ਦੀ ਅਗਵਾਈ ਵਿਚ ਹੋਈ | ਤਹਿਸੀਲ ਕੰਪਲੈਕਸ ਵਿਖੇ ਇਕੱਤਰ ਹੋਏ ਨੰਬਰਦਾਰਾਂ ਵਲੋਂ ਪੇਸ਼ ਆਉਂਦੀਆਂ ਦਰਪੇਸ਼ ...

ਪੂਰੀ ਖ਼ਬਰ »

ਜ਼ਰੂਰੀ ਮੰਗਾਂ ਨੂੰ ਲੈ ਕੇ ਵਿਧਾਇਕ ਨੂੰ ਸੌਾਪਿਆ ਮੰਗ-ਪੱਤਰ

ਧੂਰੀ, 13 ਫਰਵਰੀ (ਸੰਜੇ ਲਹਿਰੀ)- ਪੰਜਾਬ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰ ਸੰਘਰਸ਼ ਕਮੇਟੀ ਜ਼ਿਲ੍ਹਾ ਸੰਗਰੂਰ ਵਲੋਂ ਧੂਰੀ ਦੇ ਵਿਧਾਇਕ ਨੂੰ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਇਕ ਮੰਗ ਪੱਤਰ ਸੌਾਪਿਆ ਗਿਆ | ਜਿਸ ਵਿੱਚ ਆਗੂਆਂ ਨੇ ਛੇਵੇਂ ਪੇ ...

ਪੂਰੀ ਖ਼ਬਰ »

ਸ਼ੂਟਿੰਗ ਮੁਕਾਬਲਿਆਂ 'ਚ ਸ਼ੂਟਰਾਂ ਨੇ ਦਿਖਾਏ ਜੌਹਰ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਸੰਗਰੂਰ-ਪਟਿਆਲਾ ਬਾਈਪਾਸ 'ਤੇ ਸਥਿਤ 'ਉਲੰਪਿਆ ਸ਼ੂਟਿੰਗ ਅਕੈਡਮੀ' ਵਿਖੇ ਦੂਜਾ ਸਾਲਾਨਾ ਸੂਟਿੰਗ ਮੁਕਾਬਲੇ ਕਰਵਾਏ ਗਏ | ਜ਼ਿਲ੍ਹਾ ਰਾਇਫਲ ਸ਼ੂਟਿੰਗ ਐਸੋਸੀਏਸ਼ਨ ਦੇ ਐਗਜੈਕਟਿਵ ਮੈਂਬਰ ਸ੍ਰੀ ...

ਪੂਰੀ ਖ਼ਬਰ »

ਅਜਨਾਲਾ ਪਰਿਵਾਰ ਦੀ ਘਰ ਵਾਪਸੀ ਦਾ ਸਵਾਗਤ

ਸੰਗਰੂਰ, 13 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰਨੀ ਮੈਂਬਰ ਇੰਦਰਮੋਹਨ ਸਿੰਘ ਲਖਮੀਰਵਾਲਾ ਨੇ ਕਿਹਾ ਹੈ ਕਿ ਡਾ. ਰਤਨ ਸਿੰਘ ਅਜਨਾਲਾ ਅਤੇ ਅਮਰਪਾਲ ਸਿੰਘ ਬੋਨੀ ਅਜਨਾਲਾ ਦੀ ਅਕਾਲੀ ਦਲ ਵਿਚ ਵਾਪਸੀ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਪਿੰਡਾਂ 'ਚ ਰੋਸ ਰੈਲੀਆਂ ਜਾਰੀ

ਜਖੇਪਲ, 13 ਫਰਵਰੀ (ਮੇਜਰ ਸਿੰਘ ਸਿੱਧੂ) - ਭਾਰਤੀ ਕਿਸਾਨ ਯੂਨੀਅਨ ਏਕਤਾ ਬਲਾਕ ਸੁਨਾਮ ਵਲੋਂ ਨਾਗਰਿਕਤਾ ਸੋਧ ਬਿੱਲ ਨੂੰ ਲੈ ਕੇ ਪਿੰਡ ਜਖੇਪਲ, ਚੀਮਾਂ, ਤੋਲਾਵਾਲ, ਸਤੌਜ ਅਤੇ ਬੀਰਕਲਾਂ ਵਿੱਚ ਰੋਸ ਰੈਲੀਆਂ ਕੀਤੀਆਂ ਗਈਆਂ | ਇਸ ਮੌਕੇ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ...

ਪੂਰੀ ਖ਼ਬਰ »

ਪਾਰਟੀ ਦੀ ਬੇਹਤਰੀ ਲਈ ਯੂਥ ਆਗੂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੇ ਵਿਚਾਰ ਸਾਂਝੇ

ਦਿੜ੍ਹਬਾ ਮੰਡੀ, 13 ਫਰਵਰੀ (ਪਰਵਿੰਦਰ ਸੋਨੂੰ)- ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਆਗੂ ਸੰਸਾਰ ਸਿੰਘ ਛਾਜਲੀ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਪੰਜਾਬ ਨੂੰ ਵਿਸ਼ੇਸ਼ ਤੌਰ 'ਤੇ ਮਿਲ ਕੇ ਜ਼ਿਲ੍ਹਾ ਸੰਗਰੂਰ ਅੰਦਰ ਯੂਥ ਅਕਾਲੀ ਦਲ ਨੂੰ ਹੋਰ ਮਜਬੂਤ ਕਰਨ ਲਈ ...

ਪੂਰੀ ਖ਼ਬਰ »

ਤੰਦਰੁਸਤੀ ਦਾ ਸੁਨੇਹਾ ਦੇ ਗਿਆ ਕੈਂਬਿ੍ਜ ਸਕੂਲ ਦਾ ਸਮਾਗਮ 'ਵਾਕਥਨ'

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵੱਲੋਂ ਸ਼ਹਿਰੀਆਂ ਨੂੰ ਤੰਦਰੁਸਤੀ ਦਾ ਹੋਕਾ ਦੇਣ ਲਈ 'ਵਾਕਥਨ' (ਪੈਦਲ ਰੈਲੀ) ਕੱਢੀ ਗਈ, ਜਿਸ 'ਚ ਹਜ਼ਾਰਾਂ ਦੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ, ਸਮਾਜ ਸੇਵੀ ...

ਪੂਰੀ ਖ਼ਬਰ »

ਭੱਠਲ ਭਲਕੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਖਨੌਰੀ, 13 ਫਰਵਰੀ (ਰਮੇਸ਼ ਕੁਮਾਰ) - ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਪਲਾਨਿੰਗ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਦੇ ਓ.ਐਸ.ਡੀ ਰਵਿੰਦਰ ਸਿੰਘ ਟੁਰਨਾ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੱਲ੍ਹ ਮਿਤੀ 15 ਫਰਵਰੀ ਨੂੰ ਬੀਬੀ ...

ਪੂਰੀ ਖ਼ਬਰ »

ਆਲਮ ਦੀ ਮੀਟਿੰਗ 'ਚ ਸ਼ਾਮਿਲ ਹੋਏ ਅਕਾਲੀ ਆਗੂਆਂ ਨੇ ਅਗਲੇ ਦਿਨ ਹੀ ਪਾਲਾ ਬਦਲਿਆ

ਮਲੇਰਕੋਟਲਾ, 13 ਫਰਵਰੀ (ਕੁਠਾਲਾ) - ਸ਼੍ਰੋਮਣੀ ਅਕਾਲੀ ਦਲ (ਬ) ਅੰਦਰ ਉੱਠੇ ਢੀਂਡਸਾ ਵਿਵਾਦ ਪਿੱਛੋਂ ਅਕਾਲੀ ਆਗੂਆਂ ਦੀ ਸਥਿਤੀ ਹਾਸੋਹੀਣੀ ਬਣ ਗਈ ਹੈ | ਦੇਖੋ ਤੇ ਉਡੀਕ ਕਰੋ ਦੀ ਨੀਤੀ 'ਤੇ ਚੱਲਦਿਆਂ ਦੋਵੇਂ ਪਾਸਿਆਂ ਨੂੰ ਖ਼ੁਸ਼ ਰੱਖਣ 'ਚ ਰੁੱਝੇ ਕਈ ਸਥਾਨਕ ਅਕਾਲੀ ...

ਪੂਰੀ ਖ਼ਬਰ »

ਚੂਰਾ ਪੋਸਤ ਦੀ ਤਸਕਰੀ ਦੇ ਦੋਸ਼ਾਂ 'ਚ ਦੋ ਵਿਅਕਤੀਆਂ ਨੂੰ ਦਸ-ਦਸ ਸਾਲ ਦੀ ਕੈਦ

ਸੰਗਰੂਰ, 13 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸਮਰਿਤੀ ਧੀਰ ਦੀ ਅਦਾਲਤ ਨੇ ਚੂਰਾ ਪੋਸਤ ਦੀ ਤਸ਼ਕਰੀ ਦੇ ਦੋਸ਼ਾਂ ਵਿਚ ਦੋ ਵਿਅਕਤੀਆਂ ਨੂੰ ਦਸ-ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਸਦਰ ਸੰਗਰੂਰ ਵਿਖੇ 16 ਸਤੰਬਰ 2017 ਨੰੂ ਦਰਜ ਮਾਮਲੇ ਮੁਤਾਬਿਕ ...

ਪੂਰੀ ਖ਼ਬਰ »

ਯਾਦਗਾਰੀ ਹੋ ਨਿਬੜਿਆ ਬੇਗੋਵਾਲ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਗਮ

ਕੁੱਪ ਕਲਾਂ, 13 ਫਰਵਰੀ (ਕੁਲਦੀਪ ਸਿੰਘ ਲਵਲੀ) - ਸੰਤ ਬਾਬਾ ਭਗਵਾਨ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੇਗੋਵਾਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਦੌਰਾਨ ਵਿੱਦਿਅਕ ਅਤੇ ਹੋਰ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਸੰਸਥਾ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਰੂਬੀ ਸਹੋਤਾ ਦਾ ਪਾਵਰਫੁੱਲ ਕਮੇਟੀ ਦੀ ਚੇਅਰਪਰਸਨ ਨਿਯੁਕਤੀ 'ਤੇ ਆਗੂਆਂ ਵਲੋਂ ਖ਼ੁਸ਼ੀ ਦਾ ਇਜ਼ਹਾਰ

ਅਹਿਮਦਗੜ੍ਹ, 13 ਫਰਵਰੀ (ਸੋਢੀ)-ਲਾਗਲੇ ਪਿੰਡ ਜੰਡਾਲੀ ਕਲਾਂ ਦੀ ਜੰਮਪਲ ਅਤੇ ਕੈਨੇਡਾ ਦੇ ਬਰੈਂਪਟਨ ਨਾਰਥ ਤੋਂ ਦੂਸਰੀ ਵਾਰ ਮੈਂਬਰ ਪਾਰਲੀਮੈਂਟ ਚੁਣੀ ਗਈ ਰੂਬੀ ਸਹੋਤਾ ਨੂੰ ਉੱਥੋਂ ਦੇ ਹਾਊਸ ਦੀ ਪਾਵਰਫੁੱਲ ਕਮੇਟੀ ਦੀ ਚੇਅਰ ਪਰਸਨ ਬਣਾਉਣ ਤੇ ਸਥਾਨਕ ਸ਼ਹਿਰ ਦੇ ...

ਪੂਰੀ ਖ਼ਬਰ »

ਪੈਨਸ਼ਨਰਾਂ ਦਾ ਵਫ਼ਦ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਨੂੰ ਮਿਲਿਆ

ਸੰਗਰੂਰ, 13 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਆਲ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੇ ਆਗੂ ਜਗਦੀਸ ਸ਼ਰਮਾ, ਬਲਵੀਰ ਸਿੰਘ ਰਤਨ, ਜਗਰੂਪ ਸਿੰਘ ਭੁੱਲਰ ਅਤੇ ਬਿੱਕਰ ਸਿੰਘ ਸਿਬੀਆ ਦੀ ਅਗਵਾਈ ਵਿਚ ਇਕ ਵਫ਼ਦ ਵਿਰੋਧੀ ਧਿਰ ਦੇ ਨੇਤਾ ਐਡਵੋਕੇਟ ਹਰਪਾਲ ...

ਪੂਰੀ ਖ਼ਬਰ »

ਨਿੰਦੀ ਨੇ ਕੀਤਾ ਢੀਂਡਸਾ ਪਰਿਵਾਰ ਨਾਲ ਖੜ੍ਹਨ ਦਾ ਐਲਾਨ

ਭਵਾਨੀਗੜ੍ਹ, 13 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - 23 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਮੁਅੱਤਲ ਕੀਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਸਫਲ ...

ਪੂਰੀ ਖ਼ਬਰ »

16 ਦੀ ਰੈਲੀ ਨੂੰ ਲੈ ਕੇ ਸਟੂਡੈਂਟਸ ਯੂਨੀਅਨ ਦੀ ਹੋਈ ਮੀਟਿੰਗ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਭੁੱਲਰ, ਧਾਲੀਵਾਲ) - ਪੰਜਾਬ ਸਟੂਡੈਂਟਸ ਯੂਨੀਅਨ (ਰੰਧਾਵਾ) ਦੀ ਇਕ ਮੀਟਿੰਗ ਵਿਦਿਆਰਥੀ ਆਗੂ ਲਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਸ਼ਹੀਦ ਊਧਮ ਸਿੰਘ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਹੋਈ ਜਿਸ ਵਿਚ 14 ਜਥੇਬੰਦੀਆਂ ਵੱਲੋਂ ...

ਪੂਰੀ ਖ਼ਬਰ »

ਅਥਲੈਟਿਕਸ ਮੀਟ ਅਤੇ ਇਨਾਮ ਵੰਡ ਸਮਾਗਮ ਕਰਵਾਇਆ

ਜਖੇਪਲ, 13 ਫਰਵਰੀ (ਮੇਜਰ ਸਿੰਘ ਸਿੱਧੂ) - ਬਾਬਾ ਪਰਮਾਨੰਦ ਕੰਨਿਆ ਮਹਾਂਵਿਦਿਆਲਾ ਜਖੇਪਲ ਵਿਖੇ ਸਵ: ਡੀ.ਪੀ.ਈ. ਪਰਮਜੀਤ ਸਿੰਘ ਦੀ ਯਾਦ ਨੂੰ ਸਮਰਪਿਤ ਪਿ੍ੰ. ਡਾ. ਉਂਕਾਰ ਸਿੰਘ ਅਤੇ ਪਿ੍ੰ. ਸ੍ਰੀ ਦਰਸ਼ਨ ਖਾਨ ਦੀ ਅਗਵਾਈ ਵਿਚ ਦੋ ਦਿਨਾਂ ਚੌਥੀ ਅਥਲੈਟਿਕਸ ਮੀਟ ਅਤੇ ਇਨਾਮ ...

ਪੂਰੀ ਖ਼ਬਰ »

ਮੰਤਰੀ ਦੇ ਹੁਕਮਾਂ ਤਹਿਤ ਜਾਂਚ ਕਰਨ ਆਏ ਅਧਿਕਾਰੀ ਖਾਨਾਪੂਰਤੀ ਤੱਕ ਰਹੇ ਸੀਮਤ
ਮਾਮਲਾ ਸਰਕਾਰੀ ਕਾਲਜ ਬਣਨ ਸਮੇਂ ਹੋਈਆਂ ਬੇਨਿਯਮੀਆਂ ਦਾ

ਅਮਰਗੜ੍ਹ, 13 ਫਰਵਰੀ (ਸੁਖਜਿੰਦਰ ਸਿੰਘ ਝੱਲ)- ਅਕਾਲੀ ਸਰਕਾਰ ਵੇਲੇ ਬਣੇ ਅਮਰਗੜ੍ਹ ਦੇ ਸਰਕਾਰੀ ਕਾਲਜ ਦੀ ਉਸਾਰੀ ਸਮੇਂ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰਨ ਆਏ ਅਧਿਕਾਰੀ ਮਹਿਜ਼ ਖਾਨਾਪੂਰਤੀ ਤੱਕ ਸੀਮਤ ਰਹੇ, ਅਮਰਗੜ੍ਹ ਦੇ ਸਰਕਾਰੀ ਕਾਲਜ ਸਬੰਧੀ ਮਸਲਾ ...

ਪੂਰੀ ਖ਼ਬਰ »

ਮਾਮਲਾ ਸਰਕਾਰੀ ਕਾਲਜ ਬਣਨ ਸਮੇਂ ਹੋਈਆਂ ਬੇਨਿਯਮੀਆਂ ਦਾ

ਅਮਰਗੜ੍ਹ, 13 ਫਰਵਰੀ (ਸੁਖਜਿੰਦਰ ਸਿੰਘ ਝੱਲ)- ਅਕਾਲੀ ਸਰਕਾਰ ਵੇਲੇ ਬਣੇ ਅਮਰਗੜ੍ਹ ਦੇ ਸਰਕਾਰੀ ਕਾਲਜ ਦੀ ਉਸਾਰੀ ਸਮੇਂ ਹੋਈਆਂ ਕਥਿਤ ਬੇਨਿਯਮੀਆਂ ਦੀ ਜਾਂਚ ਕਰਨ ਆਏ ਅਧਿਕਾਰੀ ਮਹਿਜ਼ ਖਾਨਾਪੂਰਤੀ ਤੱਕ ਸੀਮਤ ਰਹੇ, ਅਮਰਗੜ੍ਹ ਦੇ ਸਰਕਾਰੀ ਕਾਲਜ ਸਬੰਧੀ ਮਸਲਾ ...

ਪੂਰੀ ਖ਼ਬਰ »

ਰੈਲੀ ਸਬੰਧੀ ਪਿੰਡਾਂ 'ਚ ਕੀਤੀਆਂ ਮੀਟਿੰਗਾਂ

ਛਾਹੜ, 13 ਫਰਵਰੀ (ਜਸਵੀਰ ਸਿੰਘ ਔਜਲਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਦਿੜ੍ਹਬਾ ਦੇ ਪ੍ਰਧਾਨ ਦਰਸ਼ਨ ਸਿੰਘ ਸਾਦੀਹਰੀ ਦੀ ਅਗਵਾਈ ਹੇਠ ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਹੋਣ ਜਾਣ ਵਾਲੀ ...

ਪੂਰੀ ਖ਼ਬਰ »

ਦਾਦਾ-ਦਾਦੀ ਦਿਵਸ ਮਨਾਇਆ

ਸੁਨਾਮ ਊਧਮ ਸਿੰਘ ਵਾਲਾ, 13 ਫਰਵਰੀ (ਧਾਲੀਵਾਲ, ਭੁੱਲਰ)- ਸਥਾਨਕ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਦਾਦਾ-ਦਾਦੀ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਚੇਅਰਮੈਨ ਅਨੁਰਿਧ ਵਸ਼ਿਸ਼ਟ ਤੋਂ ਇਲਾਵਾ ਵੱਡੀ ਗਿਣਤੀ 'ਚ ਬਜੁਰਗਾਂ ਨੇ ਵੀ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਬਾਡੀ ਬਿਲਡਿੰਗ ਚੈਂਪੀਅਨਸ਼ਿਪ 16 ਨੂੰ

ਕੁੱਪ ਕਲਾਂ, 13 ਫਰਵਰੀ (ਕੁਲਦੀਪ ਸਿੰਘ ਲਵਲੀ) - ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਚੰਗੀ ਸਿਹਤ ਤੇ ਸਰੀਰਕ ਦਿੱਖ ਪ੍ਰਦਾਨ ਕਰਨ ਦਾ ਜਜ਼ਬਾ ਪੈਦਾ ਕਰਨ ਲਈ 6ਵੀਂ ਕਲਾਸਿਕ ਮਿਸਟਰ ਪੰਜਾਬ 'ਬਾਡੀ ਬਿਲਡਿੰਗ ਚੈਂਪੀਅਨਸ਼ਿਪ' 16 ਫਰਵਰੀ ਨੂੰ ਮਸਲ ਜੋਨ ਜਿੰਮ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX