ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਸਿਹਤ ਵਿਭਾਗ ਨੇ ਉਡਾਈਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਧੱਜੀਆਂ

ਫ਼ਿਰੋਜ਼ਪੁਰ, 13 ਫਰਵਰੀ (ਕੁਲਬੀਰ ਸਿੰਘ ਸੋਢੀ)- ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪੰਜਾਬ ਪੱਧਰ 'ਤੇ ਆਦੇਸ਼ ਜਾਰੀ ਕੀਤੇ ਗਏ ਸਨ ਕਿ ਕੋਈ ਵੀ ਸਰਕਾਰੀ ਜਾਂ ਗ਼ੈਰ ਸਰਕਾਰੀ ਵਿਭਾਗ ਫ਼ਾਲਤੂ ਕਾਗਜ਼ ਜਾਂ ਵਸਤੂਆਂ ਨੂੰ ਅੱਗ ਨਹੀਂ ਲਗਾਏਗਾ, ਜੇਕਰ ਕੋਈ ਇਸ ਤਰ੍ਹਾਂ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਦੇ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਏਗੀ ਕਿਉਂਕਿ ਬਾਇਓ ਵੇਸਟ ਨੂੰ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ | 'ਸਾਡਾ ਵਾਅਦਾ ਤੁਹਾਡੀ ਚੰਗੀ ਸਿਹਤ' ਦਾ ਨਾਅਰਾ ਮਾਰਨ ਵਾਲੇ ਸਿਹਤ ਵਿਭਾਗ ਅੱਜ ਖ਼ੁਦ ਲੋਕਾਂ ਨੂੰ ਬਿਮਾਰੀਆਂ ਵੰਡ ਰਿਹਾ ਹੈ | ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਸ ਸਮੇਂ ਉੱਡਦੀਆਂ ਨਜ਼ਰ ਆਈਆਂ, ਜਦ ਸਿਵਲ ਹਸਪਤਾਲ ਫ਼ਿਰੋਜ਼ਪੁਰ ਦੀ ਹਦੂਦ ਅੰਦਰ ਮਲੇਰੀਆ ਵਿਭਾਗ ਦੇ ਕੋਲ ਬਾਇਓ ਮੈਡੀਕਲ ਵੇਸਟ ਦੇ ਲੱਗੇ ਢੇਰ ਨੂੰ ਸ਼ਰੇਆਮ ਸਾੜਿਆ ਗਿਆ | ਇੱਥੇ ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਵਿਚੋਂ ਇਕ ਪ੍ਰਾਈਵੇਟ ਕੰਪਨੀ ਦੀ ਵੈਨ ਰੋਜ਼ਾਨਾ ਸ਼ਹਿਰ ਤੇ ਛਾਉਣੀ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚੋਂ ਬਾਇਓ ਵੇਸਟ ਇਕੱਠਾ ਕਰਕੇ ਲੈ ਕੇ ਜਾਂਦੀ ਹੈ, ਪਰ ਸਿਵਲ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਬਾਇਓ ਵੇਸਟ ਨੂੰ ਅੱਗ ਲਗਾਉਣਾ ਸਹੀ ਸਮਝਿਆ, ਇਸ ਪਿੱਛੇ ਕਿਸ ਦੀ ਗ਼ਲਤੀ ਹੈ ਪਤਾ ਨਹੀਂ, ਪਰ ਇਸ ਦਾ ਨਤੀਜਾ ਲੋਕਾਂ ਨੂੰ ਭੁਗਤਣਾ ਪਵੇਗਾ ਕਿਉਂਕਿ ਇਸ ਨੂੰ ਜਲਾਉਣ ਨਾਲ ਕਈ ਪ੍ਰਕਾਰ ਦੀਆਂ ਜ਼ਹਿਰੀਲੀ ਗੈਸਾਂ ਦਾ ਜਨਮ ਹੋਵੇਗਾ, ਜੋ ਇਨਸਾਨੀ ਜ਼ਿੰਦਗੀ ਲਈ ਭਿਆਨਕ ਸਿੱਧ ਹੋਣਗੀਆਂ | ਇਸ ਸਬੰਧੀ ਜਦ ਸਿਵਲ ਸਰਜਨ ਡਾ: ਹਰਿ ਨਰਾਇਣ ਨੇ ਨੇ ਹਦਾਇਤਾਂ ਦੀ ਪਾਲਣਾ ਨਾ ਕਰਨ ਵਾਲੇ ਵਿਰੁੱਧ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ |
ਕੀ ਕਹਿਣਾ ਹੈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀ ਦਾ
ਸਿਵਲ ਹਸਪਤਾਲ ਦੀ ਹਦੂਦ ਅੰਦਰ ਅੱਗ ਲਗਾਏ ਗਏ ਬਾਇਓ ਮੈਡੀਕਲ ਵੇਸਟ ਸਬੰਧੀ ਜਦ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀ ਰਾਜਪਾਲ ਨਾਲ ਫ਼ੋਨ 'ਤੇ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਬਾਇਓ ਵੇਸਟ ਨੂੰ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ | ਇਸ ਸਬੰਧੀ ਉਹ ਜਾਂਚ ਕਰਨਗੇ ਤੇ ਇਸ ਹਰਕਤ ਦੇ ਜ਼ਿੰਮੇਵਾਰ ਨੂੰ ਬਣਦੀ ਸਜ਼ਾ ਤੇ ਜੁਰਮਾਨਾ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸਬੰਧੀ ਉਹ ਸਿਵਲ ਸਰਜਨ ਤੇ ਹਸਪਤਾਲ ਦੇ ਸੀਨੀਅਰ ਮੈਡੀਕਲ ਅਧਿਕਾਰੀ ਨਾਲ ਰਾਬਤਾ ਕਾਇਮ ਕਰਕੇ ਇਸ ਮਸਲੇ ਦਾ ਹੱਲ ਕਰਨਗੇ |
ਕੀ ਕਹਿਣਾ ਸੈਨੇਟਰੀ ਇੰਸਪੈਕਟਰ ਦਾ
ਬਾਇਓ ਵੇਸਟ ਨੂੰ ਅੱਗ ਲਗਾਉਣ ਵਾਲੇ ਜ਼ਿੰਮੇਵਾਰ ਵਿਰੁੱਧ ਕਾਰਵਾਈ ਸਬੰਧੀ ਨਗਰ ਕੌਾਸਲ ਦੇ ਸੈਨੇਟਰੀ ਇੰਸਪੈਕਟਰ ਸੁਖਪਾਲ ਸਿੰਘ ਨੇ ਦੱਸਿਆ ਕਿ ਬਾਇਓ ਵੇਸਟ ਨੂੰ ਅੱਗ ਲਗਾਉਣਾ ਕਾਨੂੰਨੀ ਅਪਰਾਧ ਹੈ, ਜੇ ਕੋਈ ਬਾਇਓ ਮੈਡੀਕਲ ਵੇਸਟ ਨੂੰ ਅੱਗ ਲਗਾਉਂਦਾ ਹੈ ਤਾਂ ਉਸ ਦੇ ਵਿਰੁੱਧ ਸੋਲਿਡ ਵੈਸਟ ਮੈਨੇਜਮੈਂਟ ਰੂਲ 2016 ਤਹਿਤ ਕਾਰਵਾਈ ਕਰਨ ਤੋਂ ਬਾਅਦ ਉਸ ਦਾ ਚਲਾਨ ਕੱਟ ਭਾਰੀ ਜੁਰਮਾਨਾ ਕੀਤਾ ਜਾਂਦਾ ਹੈ | ਜਦ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਬਾਇਓ ਮੈਡੀਕਲ ਵੇਸਟ ਨੂੰ ਅੱਗ ਲਗਾਉਣ ਬਾਰੇ ਦੱਸਿਆ ਤੇ ਕਾਰਵਾਈ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਉਹ ਜਾਂਚ ਕਰਨਗੇ, ਜੇ ਇਸ ਤਰ੍ਹਾਂ ਦਾ ਮਾਮਲਾ ਪੇਸ਼ ਆਉਂਦਾ ਹੈ ਤਾਂ ਕਾਰਵਾਈ ਕਰਨਗੇ |
ਕੀ ਕਹਿਣਾ ਵਾਤਾਵਰਨ ਪ੍ਰੇਮੀ ਦਾ
ਜ਼ਿਲ੍ਹਾ ਫ਼ਿਰੋਜ਼ਪੁਰ ਦੇ ਵਾਤਾਵਰਨ ਪ੍ਰੇਮੀ ਵਿਜੇ ਵਿਕਟਰ ਨੇ ਦੱਸਿਆ ਕਿ ਅਜਿਹਾ ਕਰਨ 'ਤੇ ਲੋਕਾਂ ਦੀ ਜ਼ਿੰਦਗੀ ਨਾਲ ਖਿਲਵਾੜ ਹੋਇਆ ਹੈ | ਇਸ ਨਾਲ ਕਈ ਭਿਆਨਕ ਬਿਮਾਰੀਆਂ ਜਿਵੇਂ ਕੈਂਸਰ, ਸਾਹ ਦੀਆਂ ਬਿਮਾਰੀਆਂ ਤੇ ਗੰਦੀਆਂ ਗੈਸਾਂ ਦਾ ਜਨਮ ਹੋਵੇਗਾ, ਜਿਸ ਦਾ ਅਸਰ ਹਸਪਤਾਲ ਵਿਚ ਦਵਾਈ ਲੈਣ ਆਏ ਮਰੀਜ਼ਾਂ, ਉਨ੍ਹਾਂ ਨਾਲ ਆਏ ਪਰਿਵਾਰਕ ਮੈਂਬਰਾਂ ਤੇ ਹੋਰਾਂ 'ਤੇ ਪਵੇਗਾ | ਉਨ੍ਹਾਂ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਬਾਇਓ ਮੈਡੀਕਲ ਵੇਸਟ ਨੂੰ ਲੱਗ ਲਗਾਉਣ ਵਾਲੇ ਸ਼ਰਾਰਤੀ ਅਨਸਰ ਵਿਰੁੱਧ ਬਣਦੀ ਕਾਰਵਾਈ ਕਰਕੇ ਸਖ਼ਤ ਤੋਂ ਸਖ਼ਤ ਸਜਾ ਦਿੱਤੀ ਜਾਵੇ |

ਮੁਫ਼ਤਖ਼ੋਰ ਯਾਤਰੀਆਂ 'ਤੇ ਰੇਲਵੇ ਨੇ ਚਲਾਇਆ 'ਡੰਡਾ'

ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)- ਰੇਲ ਗੱਡੀਆਂ ਵਿਚ ਬਗੈਰ ਟਿਕਟ ਯਾਤਰਾ ਕਰਨ ਵਾਲੇ ਯਾਤਰੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਲਵੇ ਨੇ ਅੱਜ ਫ਼ਿਰੋਜ਼ਪੁਰ ਮੰਡਲ ਅੰਦਰ ਚਲਾਏ ਵਿਸ਼ੇਸ਼ ਚੈਕਿੰਗ ਅਭਿਆਨ ਤਹਿਤ 214 ਬਗੈਰ ਟਿਕਟ ਯਾਤਰੀਆਂ ਨੂੰ ਕਾਬੂ ਕਰਕੇ ...

ਪੂਰੀ ਖ਼ਬਰ »

ਹੋਮਗਾਰਡ ਦੇ ਜਵਾਨ ਦੀ ਬੱਸ 'ਚ ਮੌਤ

ਮਮਦੋਟ, 13 ਫਰਵਰੀ (ਸੁਖਦੇਵ ਸਿੰਘ ਸੰਗਮ, ਜਸਬੀਰ ਸਿੰਘ ਕੰਬੋਜ)- ਪੰਜਾਬ ਹੋਮਗਾਰਡ ਦੇ ਇਕ ਜਵਾਨ ਦੀ ਡਿਊਟੀ ਤੋਂ ਘਰ ਆਉਂਦੇ ਸਮੇਂ ਬੱਸ ਵਿਚ ਹੀ ਮੌਤ ਹੋਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਤੋਂ ਮਮਦੋਟ ਆ ਰਹੀ ਇਕ ਨਿੱਜੀ ਬੱਸ ਵਿਚ ਸਫ਼ਰ ਕਰ ਰਹੇ ਇਕ ...

ਪੂਰੀ ਖ਼ਬਰ »

ਕਤਲ ਮਾਮਲੇ 'ਚ ਲੋੜੀਂਦੇ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)- 6 ਮਰਲੇ ਜਗ੍ਹਾ ਨੂੰ ਲੈ ਕੇ ਇਕ ਵਿਅਕਤੀ ਦਾ ਕਤਲ ਕਰਨ ਦੇ ਮਾਮਲੇ ਵਿਚ ਘੱਲ ਖ਼ੁਰਦ ਪੁਲਿਸ ਨੂੰ ਲੋੜੀਂਦੇ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕਰ ਦਿੱਤੀ ਹੈ | ਜਾਣਕਾਰੀ ...

ਪੂਰੀ ਖ਼ਬਰ »

ਸਾਊਥ ਅਫ਼ਰੀਕਾ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ

ਮਮਦੋਟ, 13 ਫਰਵਰੀ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਦੇ ਪਿੰਡ ਚੱਕ ਖੁੰਦਰ ਦੇ ਕਰੀਬ 5 ਕੁ ਮਹੀਨੇ ਪਹਿਲਾਂ ਵਿਦੇਸ਼ ਗਏ ਇਕ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਜਾਣ ਦਾ ਸਮਾਚਾਰ ਹੈ | ਪਿੰਡ ਦੇ ਮੁਹਤਬਰ ਵਿਅਕਤੀਆਂ ਨੇ ਦੱਸਿਆ ਕਿ ਸਤਨਾਮ ਸਿੰਘ 30 ਸਾਲ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਫ਼ੀਸਾਂ ਦੇ ਵਿਰੋਧ ਵਿਚ ਫ਼ਿਰੋਜ਼ਪੁਰ ਦੇ ਵਕੀਲਾਂ ਨੇ ਕੀਤੀ ਹੜਤਾਲ

ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)-ਸੇਵਾ ਕੇਂਦਰਾਂ ਅੰਦਰ ਮੁਕੱਦਮਿਆਂ ਦੀਆਂ ਨਕਲਾਂ ਲੈਣ ਲਈ ਨਿਰਧਾਰਿਤ ਫ਼ੀਸਾਂ 'ਚ ਭਾਰੀ ਵਾਧੇ ਦੇ ਵਿਰੋਧ 'ਚ ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਿਰੋਜ਼ਪੁਰ ਦੇ ਸਮੂਹ ਵਕੀਲਾਂ ਨੇ ਅੱਜ ਅਦਾਲਤੀ ਕੰਮਕਾਜ ਛੱਡ ਕੇ ਹੜਤਾਲ ਕੀਤੀ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਨੇ ਬਜਟ ਦੀਆਂ ਕਾਪੀਆਂ ਫੂਕੀਆਂ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)- ਕੁੱਲ ਹਿੰਦ ਕਿਸਾਨ ਸੰਘਰਸ਼ ਕਮੇਟੀ ਦੇ ਸੱਦੇ 'ਤੇ ਅੱਜ ਜ਼ੀਰਾ ਇਕਾਈ ਵਲੋਂ ਐੱਸ.ਡੀ.ਐਮ ਦਫ਼ਤਰ ਮੂਹਰੇ ਰੋਸ ਧਰਨਾ ਦਿੱਤਾ ਗਿਆ | ਇਸ ਰੋਸ ਧਰਨੇ ਦੌਰਾਨ ਯੂਨੀਅਨ ਦੇ ਆਗੂਆਂ ਵਲੋਂ ਕੇਂਦਰ ਦੇ ਬਜਟ ਦੀਆਂ ਕਾਪੀਆਂ ਸਾੜੀਆਂ ਗਈਆਂ ...

ਪੂਰੀ ਖ਼ਬਰ »

ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਉਣ ਵਾਲੀ ਪੁਲਿਸ ਖ਼ੁਦ ਕਰਦੀ ਹੈ ਨਿਯਮਾਂ ਦੀ ਉਲੰਘਣਾ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)- ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਦਾ ਪਾਠ ਪੜ੍ਹਾਉਣ ਵਾਲੀ ਪੰਜਾਬ ਪੁਲਿਸ ਖ਼ੁਦ ਹੀ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੀ ਦੇਖੀ ਜਾ ਸਕਦੀ ਹੈ | ਜ਼ਿਕਰਯੋਗ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਸਿਰਫ਼ ਆਮ ਜਨਤਾ ਲਈ ਹੀ ਆਵਾਜਾਈ ...

ਪੂਰੀ ਖ਼ਬਰ »

ਪੰਜਾਬੀ ਦੇ ਪ੍ਰਚਾਰ ਲਈ ਮਾਨਸਾ ਤੋਂ ਸਾਈਕਲ ਯਾਤਰਾ 'ਤੇ ਨਿਕਲਿਆ ਤੇਜਿੰਦਰ ਸਿੰਘ ਖ਼ਾਲਸਾ ਪਹੰੁਚਿਆ ਫ਼ਿਰੋਜ਼ਪੁਰ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਮਾਂ ਬੋਲੀ ਦੀ ਹੋਂਦ ਨੂੰ ਖ਼ਤਰਾ ਦੱਸ ਬਚਾਉਣ ਦਾ ਸੱਦਾ ਦੇ ਸੁੱਤੇ ਪੰਜਾਬੀਆਂ ਨੂੰ ਜਗਾਉਣ ਲਈ ਪੰਜਾਬ ਦੀ ਸਾਈਕਲ ਯਾਤਰਾ 'ਤੇ ਨਿਕਲਿਆ ਮਾਨਸੇ ਸ਼ਹਿਰ ਦਾ ਵਸਨੀਕ ਤੇਜਿੰਦਰ ਸਿੰਘ ਖ਼ਾਲਸਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

25 ਦੀ ਰੋਸ ਰੈਲੀ ਲਈ ਸਾਬਕਾ ਵਿਧਾਇਕ ਜਿੰਦੂ ਵਲੋਂ ਮੀਟਿੰਗਾਂ ਜਾਰੀ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਸਰਕਾਰ ਿਖ਼ਲਾਫ਼ ਵਾਅਦਿਆਂ ਤੋਂ ਮੁੱਕਰਨ ਅਤੇ ਅਕਾਲੀ ਵਰਕਰਾਂ ਨਾਲ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਿਖ਼ਲਾਫ਼ ਜ਼ਿਲ੍ਹਾ ਵਾਰ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਤਹਿਤ ...

ਪੂਰੀ ਖ਼ਬਰ »

ਲਾਪਤਾ ਹੋਈ ਔਰਤ ਦੀ ਲਾਸ਼ ਬਰਾਮਦ

ਫ਼ਾਜ਼ਿਲਕਾ, 13 ਫਰਵਰੀ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਥਾਣਾ ਵੈਰੋਕਾ ਅਧੀਨ ਆਉਂਦੇ ਪਿੰਡ ਰਾਜਪੁਰਾ ਸੜੀਆਂ ਤੋਂ 31 ਜਨਵਰੀ ਨੂੰ ਘਰੋਂ ਲਾਪਤਾ ਹੋਈ ਔਰਤ ਦੀ ਲਾਸ਼ ਭੇਦਭਰੇ ਹਾਲਾਤ ਵਿਚ ਪਿੰਡ ਜੋੜਕੀ ਦੇ ਫਾਟਕਾਂ ਦੇ ਨੇੜਿਓ ਬਰਾਮਦ ਹੋਈ | ਜਾਣਕਾਰੀ ਅਨੁਸਾਰ 31 ...

ਪੂਰੀ ਖ਼ਬਰ »

ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦਾ ਵਫ਼ਦ ਸਿਹਤ ਮੰਤਰੀ ਨੂੰ ਮਿਲਿਆ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਰਾਜ ਫਾਰਮੇਸੀ ਆਫ਼ੀਸਰਜ਼ ਐਸੋਸੀਏਸ਼ਨ ਦਾ ਵਫ਼ਦ ਨਰਿੰਦਰ ਮੋਹਨ ਸ਼ਰਮਾ ਦੀ ਅਗਵਾਈ ਹੇਠ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਦਫ਼ਤਰ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਸੈਕਟਰ 34-ਏ ਵਿਖੇ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ 20 ਨੂੰ ਪਰਿਵਾਰਾਂ ਸਮੇਤ ਧਰਨੇ ਦਾ ਐਲਾਨ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਫ਼ਿਰੋਜ਼ਪੁਰ ਦੀਆਂ ਪਿਛਲੇ ਲਗਾਤਾਰ ਤਿੰਨ ਮਹੀਨਿਆਂ ਤੋਂ ਤਨਖ਼ਾਹਾਂ ਨਾ ਦਿੱਤੇ ਜਾਣ ਦੇ ਰੋਸ ਵਜੋਂ ਸਮੂਹ ਵਰਕਰਾਂ ਵਲੋਂ 20 ਫਰਵਰੀ ਨੂੰ ...

ਪੂਰੀ ਖ਼ਬਰ »

ਸ੍ਰੀ ਰਾਮ ਲੀਲ੍ਹਾ ਕਲੱਬ ਦੀ ਮੀਟਿੰਗ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸ੍ਰੀ ਰਾਮ ਲੀਲ੍ਹਾ ਕਲੱਬ ਜ਼ੀਰਾ ਦੇ ਮੈਂਬਰਾਂ ਦੀ ਵਿਸ਼ੇਸ਼ ਮੀਟਿੰਗ ਸਵਾਮੀ ਆਤਮਾ ਨੰਦ ਪੁਰੀ ਦੀ ਪ੍ਰਧਾਨਗੀ ਅਤੇ ਪ੍ਰੇਮ ਗਰੋਵਰ ਸਰਪ੍ਰਸਤ ਬਜਰੰਗ ਭਵਨ ਤੋਂ ਇਲਾਵਾ ਜੋਗਿੰਦਰ ਕੁਮਾਰ ਪ੍ਰਧਾਨ ਸ੍ਰੀ ਰਾਮ ਲੀਲ੍ਹਾ ਕਲੱਬ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)- ਥਾਣਾ ਸਦਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਸਵਾ 7 ਬੋਤਲਾਂ ਸ਼ਰਾਬ ਬਰਾਮਦ ਕੀਤੀ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਹੌਲਦਾਰ ਪਰਮਜੀਤ ਸਿੰਘ ਨੇ ਜਾਣਕਾਰੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਵਧੀਕ ਸਕੱਤਰ ਨਾਲ ਮੀਟਿੰਗ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਦੀ ਪੂਰਤੀ ਅਤੇ ਸਮੱਸਿਆਵਾਂ ਦੇ ਹੱਲ ਲਈ ਕਰੜਾ ਸੰਘਰਸ਼ ਲੜਣ ਵਾਲੀ ਜਥੇਬੰਦੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਪ੍ਰਧਾਨ ਸਤਨਾਮ ਸਿੰਘ ਪੰਨੂ ਤੇ ਜਰਨਲ ...

ਪੂਰੀ ਖ਼ਬਰ »

14 ਹਜ਼ਾਰ ਦੀ ਜੂਆ ਰਾਸ਼ੀ ਸਮੇਤ 2 ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਫਰਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਕੈਂਟ ਵਿਚ ਸੀ.ਆਈ.ਏ ਸਟਾਫ਼ ਦੇ ਸਹਾਇਕ ਥਾਣੇਦਾਰ ਸੁਭਾਸ਼ ਚੰਦਰ ਦੀ ਰਿਪੋਰਟ 'ਤੇ ਦੋਸ਼ੀ ਅਸ਼ੀਸ਼ ਕੁਮਾਰ ਉਰਫ਼ ਰਾਹੁਲ ਪੁੱਤਰ ਅਸ਼ੋਕ ਕੁਮਾਰ ਵਾਸੀ ਨੇੜੇ ਰੇਲਵੇ ਸਟੇਸ਼ਨ ਕਵਾਰਟਰ ਨੰਬਰ 80/ਡੀ ਕੈਂਟ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਵਲੋਂ ਡੇਅਰੀ ਵਿਕਾਸ ਇੰਸਪੈਕਟਰ ਰਿਸ਼ਵਤ ਲੈਂਦਾ ਕਾਬੂ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਵਿਜੀਲੈਂਸ ਬਿਊਰੋ ਫ਼ਿਰੋਜ਼ਪੁਰ ਵਲੋਂ ਰਿਸ਼ਵਤਖ਼ੋਰਾਂ ਵਿਰੱੁਧ ਸਖ਼ਤ ਕਾਰਵਾਈ ਕਰਦੇ ਹੋਏ ਕੁਲਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਡੇਅਰੀ ਵਿਕਾਸ ਵਿਭਾਗ ਫ਼ਿਰੋਜ਼ਪੁਰ ਨੂੰ 5 ਹਜ਼ਾਰ ਦੀ ਰਿਸ਼ਵਤ ਲੈਂਦੇ ਹੋਏ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਗਿ੍ਫ਼ਤਾਰ

ਫ਼ਿਰੋਜ਼ਪੁਰ, 13 ਫਰਵਰੀ (ਕੁਲਬੀਰ ਸਿੰਘ ਸੋਢੀ)- ਥਾਣਾ ਛਾਉਣੀ ਦੇ ਸਹਾਇਕ ਥਾਣੇਦਾਰ ਮਹਿਲ ਸਿੰਘ ਨੇ ਸਹਾਇਕ ਥਾਣੇਦਾਰ ਬਲਵਿੰਦਰ ਸਿੰਘ ਦੀ ਰਿਪੋਰਟ 'ਤੇ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਾਲੀ ਪੁੱਤਰ ਜਗਦੀਸ਼ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ...

ਪੂਰੀ ਖ਼ਬਰ »

ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ 'ਚ ਵਿਦਾਇਗੀ ਸਮਾਰੋਹ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)-ਆਰ.ਐੱਸ.ਡੀ. ਰਾਜ ਰਤਨ ਪਬਲਿਕ ਸਕੂਲ ਵਿਚ ਬਾਰ੍ਹਵੀਂ ਦੇ ਵਿਦਿਆਰਥੀ ਨੂੰ ਵਿਦਾਇਗੀ ਪਾਰਟੀ ਦਿੱਤੀ, ਜਿਸ ਵਿਚ ਬੱਚਿਆਂ ਵਲੋਂ ਰੰਗਾਰੰਗ ਪੋ੍ਰਗਰਾਮ ਪੇਸ਼ ਕੀਤਾ ਗਿਆ | ਇਸ ਸਮੇਂ ਪਿ੍ੰਸੀਪਲ ਮੈਡਮ ਵਲੋਂ ਬੱਚਿਆਂ ਨੂੰ ਪੱਕੇ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਦੂਜੇ ਦਿਨ ਦਿੱਤੇ 100 ਖਿਡਾਰੀਆਂ ਨੇ ਟਰਾਇਲ

ਫ਼ਿਰੋਜ਼ਪੁਰ, 13 ਫਰਵਰੀ (ਕੁਲਬੀਰ ਸਿੰਘ ਸੋਢੀ)- ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਲਈ ਜ਼ਿਲ੍ਹਾ ਪੱਧਰ 'ਤੇ ਵੱਖ-ਵੱਖ ਖੇਡਾਂ ਵਿਚ ਖਿਡਾਰੀਆਂ ਨੂੰ ਸ਼ਾਮਿਲ ਕਰਨ ਲਈ ਟਰਾਇਲ ਲਏ ਜਾ ਰਹੇ ਸਨ, ਜਿਸ ਦੇ ਚਲਦੇ ਪਹਿਲੇ ਦਿਨ ਦੀ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਡਕੌ ਾਦਾ) ਦੇ ਆਗੂਆਂ ਵਲੋਂ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਤਲਵੰਡੀ ਭਾਈ, 13 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਾਦਾ) ਵਲੋਂ ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ 16 ਫਰਵਰੀ ਨੂੰ ਮਲੇਰਕੋਟਲਾ ਵਿਖੇ ਕੀਤੇ ਜਾਣ ਵਾਲੇ ਇਕੱਠ ਦੀ ਤਿਆਰੀ ਸਬੰਧੀ ਜਥੇਬੰਦੀ ਵਲੋਂ ਬਲਾਕ ਘੱਲ ਖੁਰਦ ਦੇ ਪਿੰਡ-ਪਿੰਡ ...

ਪੂਰੀ ਖ਼ਬਰ »

ਪਾਬੰਦੀ ਦੇ ਬਾਵਜੂਦ ਰੇਤ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ

ਮਮਦੋਟ, 13 ਫਰਵਰੀ (ਸੁਖਦੇਵ ਸਿੰਘ ਸੰਗਮ)- ਸਰਕਾਰ ਵਲੋਂ ਲਾਈ ਗਈ ਪਾਬੰਦੀ ਦੇ ਬਾਵਜੂਦ ਕਸਬਾ ਮਮਦੋਟ ਦੇ ਸਰਹੱਦੀ ਖੇਤਰ ਵਿਚ ਰੇਤ ਦੀ ਨਾਜਾਇਜ਼ ਮਾਈਨਿੰਗ ਜ਼ੋਰਾਂ 'ਤੇ ਚੱਲ ਰਹੀ ਹੈ, ਜਦਕਿ ਰੋਜ਼ਾਨਾ ਮੁਸਤੈਦੀ ਨਾਲ ਗਸ਼ਤ ਦਾ ਦਾਅਵਾ ਕਰਨ ਵਾਲੀ ਪੰਜਾਬ ਪੁਲਿਸ ਇਸ ...

ਪੂਰੀ ਖ਼ਬਰ »

24 ਨੂੰ ਵਿਧਾਨ ਸਭਾ ਦੇ ਘਿਰਾਓ ਦਾ ਐਲਾਨ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਪੰਜਾਬ ਤੇ ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨ ਸੰਘਰਸ਼ ਕਮੇਟੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਕਮੇਟੀ ਦੇ ਫ਼ੈਸਲੇ ਮੁਤਾਬਿਕ ਪੰਜਾਬ ਸਰਵਿਸ ਫੈਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਤ ਰਾਮ, ਸੀਨੀਅਰ ਮੀਤ ਪ੍ਰਧਾਨ ਪ੍ਰਵੀਨ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਨੇ ਪੁਲਿਸ ਅਧਿਕਾਰੀ ਨੂੰ ਪੋਕਸੋ ਐਕਟ 'ਚ ਕਾਰਵਾਈ ਬਾਰੇ ਕੀਤਾ ਜਾਗਰੂਕ

ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)- ਜ਼ਿਲ੍ਹਾ ਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਵਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਾਰੇ ਥਾਣਿਆਂ 'ਚ ਨਿਯੁਕਤ ਤਫ਼ਤੀਸ਼ੀ ਅਫ਼ਸਰਾਂ ਨਾਲ ਐੱਸ.ਐੱਸ.ਪੀ. ਦਫ਼ਤਰ ਵਿਖੇ ਇਕ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ...

ਪੂਰੀ ਖ਼ਬਰ »

ਕਿਸਾਨ ਸਭਾ ਵਲੋਂ ਕੇਂਦਰ ਦੇ ਬਜਟ ਦੀਆਂ ਕਾਪੀਆਂ ਫੂਕ ਕੇ ਪ੍ਰਦਰਸ਼ਨ

ਜਲਾਲਾਬਾਦ, 13 ਫਰਵਰੀ (ਜਤਿੰਦਰ ਪਾਲ ਸਿੰਘ)- ਭਾਰਤੀ ਕਮਿਊਨਿਸਟ ਪਾਰਟੀ ਦੇ ਝੰਡੇ ਹੇਠ ਚੱਲ ਰਹੀ ਕਿਸਾਨ ਸਭਾ ਵਲ਼ੋਂ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਢੰਡੀਆਂ, ਕਿ੍ਸ਼ਨ ਧਰਮੂ ਵਾਲਾ ਦੀ ਅਗਵਾਈ ਹੇਠ ਕੇਂਦਰ ਦੀ ਭਾਜਪਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ...

ਪੂਰੀ ਖ਼ਬਰ »

20 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਤਲਵੰਡੀ ਭਾਈ, 13 ਫਰਵਰੀ (ਕੁਲਜਿੰਦਰ ਸਿੰਘ ਗਿੱਲ, ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਪਾਰਟੀ ਵਲੋਂ ਇਕ ਵਿਅਕਤੀ ਨੂੰ ਚੰਡੀਗੜ੍ਹ ਦੀ ਸ਼ਰਾਬ ਸਸਤੇ ਰੇਟ 'ਤੇ ਲਿਆ ਕੇ ਮਹਿੰਗੇ ਭਾਅ 'ਤੇ ਵੇਚਣ ਦੇ ਦੋਸ਼ ਹੇਠ ਕਾਬੂ ਕਰਨ 'ਚ ਸਫਲਤਾ ਹਾਸਲ ਹੋਈ ਹੈ | ਥਾਣਾ ...

ਪੂਰੀ ਖ਼ਬਰ »

ਦੁਕਾਨਾਂ ਦੇ ਸ਼ਟਰ ਭੰਨ ਕੇ ਕੀਤੀ ਲੱਖਾਂ ਦੀ ਚੋਰੀ

ਮਖੂ, 13 ਫਰਵਰੀ (ਵਰਿੰਦਰ ਮਨਚੰਦਾ)-ਦੁਕਾਨ 'ਚ ਹੋਈ ਚੋਰੀ ਸਬੰਧੀ ਪੀੜਤ ਰਣਜੀਤ ਕੁਮਾਰ ਨੇ ਦੱਸਿਆ ਕਿ ਲੰਘੀ ਰਾਤ ਬਾਊ ਰੂਪ ਲਾਲ ਦੇ ਸ਼ੈਲਰ ਨੇੜੇ ਸਥਿਤ ਉਸ ਦੇ ਰਣਜੀਤ ਆਟੋ ਇਲੈਕਟਿ੍ਕ ਸਟੋਰ ਦਾ ਸ਼ਟਰ ਭੰਨ ਕੇ ਅਣਪਛਾਤੇ ਕਾਰ ਸਵਾਰ ਚੋਰ ਦੋ ਨਵੇਂ ਬੈਟਰੇ, ਚਾਰ ਨਵੀਂਆਂ ...

ਪੂਰੀ ਖ਼ਬਰ »

ਹੈਲਪਰਜ਼ ਸੰਸਥਾ ਵਲੋਂ ਗਰੀਬ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਹੈਲਪਰਜ਼ ਆਫ਼ ਫ਼ਿਰੋਜ਼ਪੁਰ ਵਲੋਂ ਪਿੰਡ ਬਾਜੀਦਪੁਰ ਵਿਚ ਦੋ ਗਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ 'ਤੇ ਡਾ: ਰਿੰਕੂ, ਡਾ: ਸੈਮ, ਗਗਨ ਘਾਰੂ, ਲਾਡੀ ਗੋਰੀਆ, ਬਿੰਦਰ ਭੱਟੀ, ਸਾਜਨ ਘਾਰੂ, ਸੁੱਖਾ, ਸੁਸ਼ੀਲ ਗੋਰੀਆ, ...

ਪੂਰੀ ਖ਼ਬਰ »

ਸੁਖਦੇਵ ਸਿੰਘ ਬਿਜਲੀ ਬੋਰਡ ਇੰਪਲਾਈਜ਼ ਫੈੱਡਰੇਸ਼ਨ ਦੇ ਚੌਥੀ ਵਾਰ ਬਣੇ ਪ੍ਰਧਾਨ

ਜ਼ੀਰਾ, 13 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਸਬ-ਡਵੀਜ਼ਨ ਜ਼ੀਰਾ ਦੇ ਅਹੁਦੇਦਾਰਾਂ ਦੀ ਚੋਣ ਬਲਕਾਰ ਸਿੰਘ ਭੁੱਲਰ, ਦਲਜੀਤ ਸਿੰਘ ਡਵੀਜ਼ਨ ਪ੍ਰਧਾਨ, ਲਖਵੀਰ ਸਿੰਘ ਸੁੱਖੇਵਾਲਾ ਸਰਕਲ ਕੈਸ਼ੀਅਰ ਦੀ ਦੇਖ-ਰੇਖ ਹੇਠ ਹੋਈ ...

ਪੂਰੀ ਖ਼ਬਰ »

ਕਿਸਾਨਾਂ ਨੇ ਸਾੜੀਆਂ ਕੇਂਦਰੀ ਬਜਟ ਦੀਆਂ ਕਾਪੀਆਂ

ਗੁਰੂਹਰਸਹਾਏ, 13 ਫਰਵਰੀ (ਹਰਚਰਨ ਸਿੰਘ ਸੰਧੂ, ਪਿ੍ਥਵੀਰਾਜ ਕੰਬੋਜ)- ਅੱਜ ਗੁਰੂਹਰਸਹਾਏ ਤਹਿਸੀਲ ਵਿਖੇ ਕਿਸਾਨਾਂ ਨੇ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅਗਵਾਈ ਵਿਚ ਇਕੱਠੇ ਹੋ ਕੇ ਕੇਂਦਰੀ ਬਜਟ ਦੀਆਂ ਕਾਪੀਆਂ ਸਾੜੀਆਂ ਅਤੇ ਕੇਂਦਰ ਤੇ ਪੰਜਾਬ ਸਰਕਾਰ ...

ਪੂਰੀ ਖ਼ਬਰ »

19 ਫਰਵਰੀ ਨੂੰ ਮਨਾਇਆ ਜਾਵੇਗਾ ਮਿੱਟੀ ਸਿਹਤ ਕਾਰਡ ਦਿਵਸ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)-ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ: ਸੁਤੰਤਰ ਕੁਮਾਰ ਐਰੀ ਦੀਆਂ ਹਦਾਇਤਾਂ ਅਨੁਸਾਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲੇ੍ਹ ਫ਼ਿਰੋਜ਼ਪੁਰ ਦੇ ਹਰੇਕ ਬਲਾਕ ਵਿਚ 19 ਫਰਵਰੀ ਨੂੰ ...

ਪੂਰੀ ਖ਼ਬਰ »

ਮਨਸੂਰਵਾਲ ਕਲਾਂ ਦੇ ਮੇਲੇ ਸਬੰਧੀ ਖੇਡ ਕੈਲੰਡਰ ਜਾਰੀ

ਜ਼ੀਰਾ, 13 ਫਰਵਰੀ (ਜੋਗਿੰਦਰ ਸਿੰਘ ਕੰਡਿਆਲ)- ਨੇੜਲੇ ਪਿੰਡ ਮਨਸੂਰਵਾਲ ਕਲਾਂ ਵਿਖੇ ਧੰਨ-ਧੰਨ ਬਾਬਾ ਸੁੰਦਰ ਦਾਸ ਵੱਡੇ ਮਨਸੂਰਵਾਲ ਵਾਲਿਆਂ ਦੀ 53ਵੀਂ ਬਰਸੀ ਦੇ ਸਬੰਧ ਵਿਚ ਪਿੰਡ ਵਾਸੀ ਅਤੇ ਪ੍ਰਬੰਧਕੀ ਕਮੇਟੀ ਵਲੋਂ ਕਰਵਾਏ ਜਾਣ ਵਾਲੇ ਸਾਲਾਨਾ ਸਮਾਗਮ ਅਤੇ ਖੇਡ ਮੇਲੇ ...

ਪੂਰੀ ਖ਼ਬਰ »

ਖਾਈ ਫੇਮੇ ਕੀ ਸਕੂਲ ਦੀ ਵਿਦਿਆਰਥਣ ਤਾਨੀਆ 2021 'ਚ ਜਾਵੇਗੀ ਜਾਪਾਨ

ਫ਼ਿਰੋਜ਼ਪੁਰ, 13 ਫਰਵਰੀ (ਜਸਵਿੰਦਰ ਸਿੰਘ ਸੰਧੂ)- ਫ਼ਿਰੋਜ਼ਪੁਰ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਤਾਨੀਆ ਨੇ ਆਪਣੀ ਪ੍ਰਤਿਭਾ ਦੇ ਬਲਬੂਤੇ 'ਤੇ ਸਾਇੰਸ ਵਰਗੇ ਔਖੇ ਵਿਸ਼ੇ ਵਿਚ ਜ਼ਿਲ੍ਹੇ ਦੇ ਨਾਲ ਭਾਰਤ ਦਾ ਨਾਂਅ ਰੌਸ਼ਨ ਦੁਨੀਆ ਦੇ ...

ਪੂਰੀ ਖ਼ਬਰ »

ਓਵਰਲੋਡ ਤੇ ਤੇਜ਼ ਰਫ਼ਤਾਰ ਵਾਹਨ ਕਰ ਰਹੇ ਹਨ ਲੋਕਾਂ ਦੀ ਜਾਨ-ਮਾਲ ਨਾਲ ਖਿਲਵਾੜ

ਫ਼ਿਰੋਜ਼ਪੁਰ, 13 ਫਰਵਰੀ (ਕੰਵਰਜੀਤ ਸਿੰਘ ਜੈਂਟੀ)- ਜ਼ਿਲ੍ਹੇ ਅੰਦਰ ਓਵਰਲੋਡ ਤੇਜ਼ ਰਫ਼ਤਾਰ ਗੱਡੀਆਂ ਰੋਜ਼ਾਨਾ ਲੋਕਾਂ ਦੀ ਜਾਨ-ਮਾਲ ਨਾਲ ਖਿਲਵਾੜ ਕਰ ਰਹੀਆਂ ਹਨ | ਭਾਵੇਂ ਸਰਕਾਰ ਨੇ ਮੋਟਰ ਵਹੀਕਲ ਐਕਟ 2015 ਲਿਆ ਕੇ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ...

ਪੂਰੀ ਖ਼ਬਰ »

ਕੇਂਦਰੀ ਮਕਾਨ ਤੇ ਉਸਾਰੀ ਮੰਤਰਾਲੇ ਵਲੋਂ ਕੂੜਾ ਪ੍ਰਬੰਧਨ 'ਤੇ ਵਰਕਸ਼ਾਪ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਕੇਂਦਰ ਦੇ ਮਕਾਨ ਉਸਾਰੀ ਮੰਤਰਾਲੇ ਵਲੋਂ ਪੀ.ਐਮ.ਆਈ.ਡੀ.ਸੀ ਚੰਡੀਗੜ੍ਹ ਦੇ ਸਹਿਯੋਗ ਨਾਲ ਫ਼ਿਰੋਜ਼ਪੁਰ ਵਿਖੇ ਵਰਕਸ਼ਾਪ ਲਗਾਈ ਗਈ, ਜਿਸ ਦਾ ਉਦਘਾਟਨ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਕੀਤਾ ਗਿਆ | ਡਿਪਟੀ ਕਮਿਸ਼ਨਰ ਨੇ ...

ਪੂਰੀ ਖ਼ਬਰ »

ਕਾਗਜ਼ਾਂ ਤੱਕ ਸੀਮਤ ਰਹਿ ਗਏ ਪਲਾਸਟਿਕ ਲਿਫ਼ਾਫ਼ਿਆਂ ਦੀ ਵਿੱਕਰੀ ਤੇ ਵਰਤੋਂ 'ਤੇ ਪਾਬੰਦੀ ਦੇ ਆਦੇਸ਼

ਫ਼ਿਰੋਜ਼ਪੁਰ, 13 ਫਰਵਰੀ (ਗੁਰਿੰਦਰ ਸਿੰਘ)- ਸਵੱਛ ਭਾਰਤ ਮਿਸ਼ਨ ਤਹਿਤ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਿੱਕਰੀ ਅਤੇ ਵਰਤੋਂ 'ਤੇ ਪੂਰਨ ਤੌਰ 'ਤੇ ਪਾਬੰਦੀ ਦੇ ਸਮੇਂ-ਸਮੇਂ ਜਾਰੀ ਕੀਤੇ ਜਾਂਦੇ ਆਦੇਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX