ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਸੰਪਾਦਕੀ

ਹਾਫਿਜ਼ ਸਈਦ ਨੂੰ ਸਜ਼ਾ

ਅਖ਼ੀਰ ਪਾਕਿਸਤਾਨ ਦੀ ਇਕ ਅੱਤਵਾਦ ਵਿਰੋਧੀ ਅਦਾਲਤ ਵਲੋਂ ਲੰਮੀ ਹਿਚਕਿਚਾਹਟ ਤੋਂ ਬਾਅਦ ਹਾਫਿਜ਼ ਸਈਦ ਨੂੰ ਅੱਤਵਾਦੀਆਂ ਨੂੰ ਵਿੱਤੀ ਸਹਾਇਤਾ ਦੇਣ ਅਤੇ ਹਵਾਲੇ ਨਾਲ ਸਬੰਧਿਤ ਦੋ ਕੇਸਾਂ ਵਿਚ ਸਾਢੇ ਪੰਜ-ਪੰਜ ਸਾਲ ਕੁੱਲ 11 ਸਾਲ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ 15 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਦੋਵਾਂ ਕੇਸਾਂ ਦੀਆਂ ਸਜ਼ਾਵਾਂ ਇਕੱਠੀਆਂ ਹੀ ਸ਼ੁਰੂ ਹੋਣਗੀਆਂ, ਇਸ ਲਈ ਸਈਦ ਨੂੰ ਸਿਰਫ ਸਾਢੇ ਪੰਜ ਸਾਲ ਹੀ ਜੇਲ੍ਹ ਵਿਚ ਰਹਿਣਾ ਪਵੇਗਾ। ਹਾਫਿਜ਼ ਸਈਦ ਦੁਨੀਆ ਭਰ ਦਾ ਪ੍ਰਸਿੱਧ ਅੱਤਵਾਦੀ ਹੈ, ਜਿਸ 'ਤੇ ਅਮਰੀਕਾ ਨੇ ਵੀ 70 ਕਰੋੜ ਰੁਪਏ ਦਾ ਇਨਾਮ ਰੱਖਿਆ ਹੋਇਆ ਹੈ, ਉਹ ਭਾਰਤ ਦੀ ਵਿੱਤੀ ਰਾਜਧਾਨੀ ਕਹੇ ਜਾਂਦੇ ਮੁੰਬਈ 'ਤੇ ਸਾਲ 2008 ਵਿਚ ਹਮਲਾ ਕਰਵਾਉਣ ਲਈ ਜ਼ਿੰਮੇਵਾਰ ਹੈ, ਜਿਸ ਵਿਚ ਸੈਂਕੜੇ ਹੀ ਲੋਕ ਮਾਰੇ ਗਏ ਸਨ ਅਤੇ ਸੈਂਕੜੇ ਹੀ ਜ਼ਖ਼ਮੀ ਹੋਏ ਸਨ। ਉਸ ਨੂੰ ਭਾਰਤੀ ਸੰਸਦ 'ਤੇ ਸਾਲ 2001 ਵਿਚ ਹਮਲਾ ਕਰਨ ਦਾ ਦੋਸ਼ੀ ਵੀ ਮੰਨਿਆ ਜਾਂਦਾ ਹੈ। ਉਸ ਨੇ ਜੰਮੂ-ਕਸ਼ਮੀਰ ਵਿਚ ਆਪਣੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਰਾਹੀਂ ਅਨੇਕਾਂ ਹਮਲੇ ਵੀ ਕਰਵਾਏ ਹਨ। ਉਸ ਨੇ ਸਦਾ ਭਾਰਤ ਦੇ ਖਿਲਾਫ਼ ਜ਼ਹਿਰ ਘੋਲਿਆ, ਆਪਣੀਆਂ ਤਕਰੀਰਾਂ ਵਿਚ ਇਥੋਂ ਤੱਕ ਕਿਹਾ ਕਿ ਜਦੋਂ ਤੱਕ ਭਾਰਤ ਸੰਯੁਕਤ ਰਹਿੰਦਾ ਹੈ, ਇਥੇ ਸ਼ਾਂਤੀ ਨਹੀਂ ਹੋ ਸਕਦੀ। ਇਸ ਦੇ ਟੁਕੜੇ ਕਰ ਦਿਓ, ਇਸ ਨੂੰ ਏਨਾ ਜ਼ਖ਼ਮੀ ਕਰ ਦਿਓ ਕਿ ਅਖ਼ੀਰ ਇਹ ਦੇਸ਼ ਤੁਹਾਡੇ ਪੈਰਾਂ 'ਤੇ ਡਿੱਗ ਪਏ ਅਤੇ ਰਹਿਮ ਦੀ ਭੀਖ ਮੰਗੇ।
ਪਾਕਿਸਤਾਨ ਦੀਆਂ ਪਿਛਲੇ ਲੰਮੇ ਸਮੇਂ ਤੋਂ ਚਲੀਆਂ ਆਉਂਦੀਆਂ ਅਜਿਹੀਆਂ ਨੀਤੀਆਂ ਕਰਕੇ ਉਥੇ ਹਰ ਤਰ੍ਹਾਂ ਦੇ ਅੱਤਵਾਦੀਆਂ ਨੂੰ ਸ਼ਹਿ ਦਿੱਤੀ ਜਾਂਦੀ ਰਹੀ ਹੈ। ਸਈਦ ਨੇ ਆਪਣੀ ਇਕ ਸੰਸਥਾ ਜਮਾਤ-ਉਦ-ਦਾਵਾ ਵੀ ਬਣਾਈ ਹੋਈ ਹੈ, ਜਿਸ ਦੇ ਉਥੇ ਸੈਂਕੜੇ ਹੀ ਦਫ਼ਤਰ ਹਨ ਅਤੇ ਉਸ ਵਲੋਂ ਚਲਾਏ ਜਾਂਦੇ ਮਦਰੱਸਿਆਂ ਵਿਚ ਅੱਤਵਾਦ ਦੀ ਹੀ ਸਿੱਖਿਆ ਦਿੱਤੀ ਜਾਂਦੀ ਹੈ। ਇਸ ਸੰਸਥਾ ਵਲੋਂ ਹਾਫਿਜ਼ ਲਗਾਤਾਰ ਲਸ਼ਕਰ-ਏ-ਤਾਇਬਾ ਅਤੇ ਹੋਰ ਅਨੇਕਾਂ ਅੱਤਵਾਦੀ ਜਥੇਬੰਦੀਆਂ ਨੂੰ ਸਹਾਇਤਾ ਦਿੰਦਾ ਰਿਹਾ ਹੈ। ਇਸ ਸਬੰਧੀ ਵਿਸਥਾਰ ਅਕਸਰ ਦੁਨੀਆ ਭਰ ਵਿਚ ਨਸ਼ਰ ਹੁੰਦੇ ਰਹਿੰਦੇ ਹਨ। ਇਸ ਕਰਕੇ ਕੌਮਾਂਤਰੀ ਪੱਧਰ 'ਤੇ ਪਾਕਿਸਤਾਨ 'ਤੇ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਸ਼ਿਕੰਜਾ ਕੱਸਿਆ ਗਿਆ ਹੈ ਅਤੇ ਉਸ ਉੱਪਰ ਕਈ ਤਰ੍ਹਾਂ ਦੀਆਂ ਆਰਥਿਕ ਰੋਕਾਂ ਵੀ ਲਗਾਈਆਂ ਗਈਆਂ ਹਨ। ਉਸ ਸਮੇਂ ਤੋਂ ਹੀ ਪਾਕਿਸਤਾਨ ਨੇ ਆਪਣੇ ਪੈਂਤੜੇ ਬਦਲਣ ਦੀ ਨੀਤੀ ਧਾਰਨ ਕੀਤੀ ਹੈ। ਚਾਹੇ ਉਥੋਂ ਦੇ ਵੱਡੇ ਸਿਆਸੀ ਆਗੂ ਪਾਕਿਸਤਾਨ ਦੇ ਵਿਗੜ ਰਹੇ ਅਕਸ ਸਬੰਧੀ ਅਤੇ ਉਥੋਂ ਦੇ ਕਰੋੜਾਂ ਲੋਕਾਂ ਦੀ ਨਰਕ ਭਰੀ ਜ਼ਿੰਦਗੀ ਨੂੰ ਦੇਖ ਕੇ ਆਪਣੀਆਂ ਨੀਤੀਆਂ ਨੂੰ ਬਦਲਣ ਦਾ ਯਤਨ ਕਰਦੇ ਰਹੇ ਹਨ ਪਰ ਉਥੋਂ ਦੀ ਫ਼ੌਜ, ਉਥੋਂ ਦੀਆਂ ਖੁਫ਼ੀਆ ਏਜੰਸੀਆਂ ਅਤੇ ਅੱਤਵਾਦੀ ਸੰਗਠਨਾਂ ਨੇ ਉਨ੍ਹਾਂ ਦੀ ਦਾਲ ਨਹੀਂ ਗਲਣ ਦਿੱਤੀ, ਜਿਸ ਕਰਕੇ ਉਥੇ ਦੀ ਸਿਆਸੀ ਲੀਡਰਸ਼ਿਪ ਬੇਸਹਾਰਾ ਹੋਈ ਨਜ਼ਰ ਆਉਂਦੀ ਰਹੀ ਹੈ। ਪਰ ਹੁਣ ਜਦੋਂ ਅਮਰੀਕਾ, ਬਰਤਾਨੀਆ ਅਤੇ ਕਈ ਹੋਰ ਯੂਰਪੀ ਦੇਸ਼ਾਂ ਨੇ ਉਸ 'ਤੇ ਆਪਣਾ ਦਬਾਅ ਬੇਹੱਦ ਵਧਾ ਦਿੱਤਾ ਹੈ, ਤਾਂ ਇਸ ਸਥਿਤੀ 'ਚੋਂ ਨਿਕਲਣ ਲਈ ਪਾਕਿਸਤਾਨ ਹੱਥ-ਪੈਰ ਮਾਰ ਰਿਹਾ ਹੈ। ਸੰਯੁਕਤ ਰਾਸ਼ਟਰ ਦੀ ਕੌਮਾਂਤਰੀ ਨਿਗਰਾਨ ਏਜੰਸੀ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਲਗਾਤਾਰ ਪਾਕਿਸਤਾਨ ਨੂੰ ਚਿਤਾਵਨੀਆਂ ਦਿੱਤੀਆਂ ਹਨ ਅਤੇ ਉਸ ਨੂੰ ਅੱਤਵਾਦੀ ਸੰਗਠਨਾਂ ਨੂੰ ਹਰ ਤਰ੍ਹਾਂ ਦੀ ਸਹਾਇਤਾ ਰੋਕਣ ਲਈ ਕਿਹਾ ਹੈ ਅਤੇ ਉਸ ਨੂੰ ਗਰੇਅ ਸੂਚੀ ਵਿਚ ਵੀ ਰੱਖਿਆ ਗਿਆ ਹੈ ਅਤੇ ਇਸ ਦੇ ਨਾਲ ਹੀ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਆਉਂਦੇ ਮਹੀਨਿਆਂ ਵਿਚ ਉਸ ਨੇ ਅੱਤਵਾਦੀਆਂ ਦੀ ਪੁਸ਼ਤ-ਪਨਾਹੀ ਬੰਦ ਨਾ ਕੀਤੀ ਤਾਂ ਉਸ ਨੂੰ ਕਾਲੀ ਸੂਚੀ ਵਿਚ ਪਾ ਦਿੱਤਾ ਜਾਏਗਾ।
ਇਸੇ ਕਰਕੇ ਹੁਣ ਉਥੇ ਅੱਤਵਾਦ ਰੋਕੂ ਕਾਨੂੰਨ ਅਧੀਨ ਅਦਾਲਤ ਨੇ ਹਾਫਿਜ਼ ਸਈਦ, ਜੋ ਪਿਛਲੇ ਕੁਝ ਮਹੀਨਿਆਂ ਤੋਂ ਜੇਲ੍ਹ ਵਿਚ ਨਜ਼ਰਬੰਦ ਹੈ, ਨੂੰ ਦੋ ਵੱਖ-ਵੱਖ ਕੇਸਾਂ ਵਿਚ ਸਜ਼ਾ ਸੁਣਾਈ ਹੈ। ਪਰ ਅਸੀਂ ਇਸ ਨੂੰ ਪਾਕਿਸਤਾਨ ਵਲੋਂ ਦੁਨੀਆ ਦੀਆਂ ਅੱਖਾਂ ਵਿਚ ਘੱਟਾ ਪਾਉਣ ਦੇ ਬਰਾਬਰ ਸਮਝਦੇ ਹਾਂ। ਉਸ ਨੂੰ ਇਸ ਸਬੰਧੀ ਗੰਭੀਰਤਾ ਦਿਖਾਉਣ ਲਈ ਅਜੇ ਹੋਰ ਵੱਡੇ ਕਦਮ ਚੁੱਕਣੇ ਪੈਣਗੇ। ਭਾਰਤ ਵਲੋਂ ਉਸ ਨੂੰ ਸਭ ਤੋਂ ਵੱਡਾ ਖ਼ਤਰਨਾਕ ਅੱਤਵਾਦੀ ਐਲਾਨਿਆ ਗਿਆ ਹੈ। ਦੁਨੀਆ ਭਰ ਵਿਚ ਉਸ ਦਾ ਨਾਂਅ ਹਿੰਸਕ ਕਾਰਵਾਈਆਂ ਕਰਨ ਵਾਲਿਆਂ ਦੀ ਪਹਿਲੀ ਕਤਾਰ ਵਿਚ ਆਉਂਦਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ ਪਰ ਅਜਿਹੀ ਸਜ਼ਾ ਸੁਣਾਏ ਜਾਣ ਬਾਅਦ ਵੀ ਕੌਮਾਂਤਰੀ ਸੰਗਠਨ ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਪਾਕਿਸਤਾਨ ਨੂੰ ਕੁਝ ਰਾਹਤ ਦੇਵੇਗਾ, ਇਸ ਬਾਰੇ ਹਾਲੇ ਕੁਝ ਕਿਹਾ ਨਹੀਂ ਜਾ ਸਕਦਾ ਪਰ ਇਸ ਗੱਲ ਲਈ ਦਬਾਅ ਬਣਦਾ ਨਜ਼ਰ ਆ ਰਿਹਾ ਹੈ ਕਿ ਪਾਕਿਸਤਾਨ ਨੂੰ ਆਪਣੀਆਂ ਅੱਤਵਾਦ ਸਬੰਧੀ ਨੀਤੀਆਂ ਨੂੰ ਪੂਰੀ ਤਰ੍ਹਾਂ ਬਦਲਣਾ ਹੋਵੇਗਾ। ਇਸੇ ਵਿਚ ਹੀ ਇਸ ਦੇਸ਼ ਦੇ ਲੋਕਾਂ ਦੀ ਭਲਾਈ ਹੈ। ਇਸੇ ਨਾਲ ਹੀ ਇਸ ਦੇ ਵਿਕਾਸ ਦੇ ਰਾਹ ਖੁੱਲ੍ਹ ਸਕਦੇ ਹਨ।


-ਬਰਜਿੰਦਰ ਸਿੰਘ ਹਮਦਰਦ

ਚੋਣ ਪ੍ਰਣਾਲੀ 'ਚ ਬਦਲਾਅ ਕਰਨ ਬਾਰੇ ਵੀ ਸੋਚ ਸਕਦੀ ਹੈ ਭਾਜਪਾ!

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਬਿਲਕੁਲ ਆਸ ਮੁਤਾਬਿਕ ਹੀ ਨਿਕਲੇ ਹਨ। ਬੇਸ਼ੱਕ ਇਹ ਚੋਣ ਨਤੀਜੇ ਇਕ ਆਸ ਵੀ ਜਗਾ ਗਏ ਹਨ ਕਿ ਭਾਰਤ ਦੇ ਲੋਕ ਕੰਮ, ਵਿਕਾਸ ਤੇ ਅਮਨ ਸ਼ਾਂਤੀ ਨੂੰ ਪਹਿਲ ਦੇਣ ਬਾਰੇ ਸੋਚਣ ਲੱਗ ਪਏ ਹਨ ਤੇ ਰਾਜਨੀਤਕ ਪਾਰਟੀਆਂ ਨੂੰ ਵਿਦੇਸ਼ਾਂ ਵਾਂਗ ਲੋਕਾਂ ...

ਪੂਰੀ ਖ਼ਬਰ »

ਸੀਤਾਰਮਨ ਦਾ ਬਜਟ ਤੇ ਮੇਰੀ ਹੱਡਬੀਤੀ

ਸਰਕਾਰਾਂ ਹਰ ਸਾਲ ਬਜਟ ਪਾਸ ਕਰਦੀਆਂ ਹਨ। ਬਜਟ ਸਰਕਾਰ ਦੀ ਆਮਦਨ ਤੇ ਖ਼ਰਚ ਦਾ ਚਿੱਠਾ ਹੁੰਦਾ ਹੈ। ਭਾਰਤ ਦੀ ਖਜ਼ਾਨਾ ਮੰਤਰੀ ਸ੍ਰੀਮਤੀ ਸੀਤਾਰਮਨ ਨੇ ਫਰਵਰੀ ਦੇ ਸ਼ੁਰੂ ਵਿਚ ਭਾਰਤ ਦਾ ਬਜਟ ਪੇਸ਼ ਕੀਤਾ। ਨਾਗਰਿਕਾਂ ਨੂੰ ਵਾਰ-ਵਾਰ ਭਰੋਸਾ ਦਿੱਤਾ ਕਿ ਉਸ ਦੇ ਬਜਟ ਅਨੁਮਾਨਾਂ ...

ਪੂਰੀ ਖ਼ਬਰ »

ਬੇਹੱਦ ਜ਼ਰੂਰੀ ਹੈ ਦੰਦਾਂ ਨੂੰ ਸਿਹਤਮੰਦ ਰੱਖਣਾ

ਪੰਜਾਬ ਡੈਂਟਲ ਕੌਂਸਲ ਵਲੋਂ ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਲਈ 1 ਫਰਵਰੀ ਤੋਂ 15 ਫਰਵਰੀ ਤੱਕ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ। ਇਸ ਪੰਦ੍ਹਰਵਾੜੇ ਕੈਂਪ ਵਿਚ ਦੰਦਾਂ ਦੇ ਮਾਹਿਰ ਡਾਕਟਰ ਵਲੋਂ ਦੰਦਾਂ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਮਰੀਜ਼ਾਂ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX