ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਡਾ.ਓਬਰਾਏ ਹੁਣ ਦੁਬਈ 'ਚ ਫਸੇ 29 ਨੌਜਵਾਨਾਂ ਨੂੰ ਆਪਣੇ ਖ਼ਰਚ 'ਤੇ ਲੈ ਕੇ ਆਉਣਗੇ ਭਾਰਤ

ਅਜਨਾਲਾ ,14 ਫਰਵਰੀ { ਗੁਰਪ੍ਰੀਤ ਸਿੰਘ ਢਿੱਲੋਂ }-ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ 'ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ 29 ਭਾਰਤੀ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਸ ਵੇਲੇ ਸੁੱਖ ਦਾ ਸਾਹ ਆਇਆ ਜਦ ਅਰਬ ਦੇਸ਼ਾਂ ਅੰਦਰ ਫਸੇ ਲੋਕਾਂ ਲਈ ਹਮੇਸ਼ਾ ਰੱਬ ਬਣ ਬਹੁੜਨ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਉਕਤ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਣ ਦੀ ਜ਼ਿੰਮੇਵਾਰੀ ਚੁੱਕਣ ਦਾ ਫ਼ੈਸਲਾ ਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ 8 ਨੌਜਵਾਨ ਜਿਨ੍ਹਾਂ ਦੇ ਕਾਗ਼ਜ਼ਾਤ ਮੁਕੰਮਲ ਸਨ ,ਉਨ੍ਹਾਂ ਨੂੰ ਉਹ ਦੁਬਈ ਤੋਂ ਕੱਲ੍ਹ ਆਪ ਨਾਲ ਲੈ ਕੇ ਮੋਹਾਲੀ ਹਵਾਈ ਅੱਡੇ 'ਤੇ ਪਹੁੰਚਣਗੇ ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗ਼ਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ।

ਏ.ਜੀ.ਆਰ ਮਾਮਲਾ : ਅੱਜ ਅੱਧੀ ਰਾਤ ਤੋਂ ਪਹਿਲਾਂ ਬਕਾਇਆ ਅਦਾ ਕਰਨ ਟੈਲੀਕਾਮ ਕੰਪਨੀਆਂ

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ ਅੱਜ ਏ.ਜੀ.ਆਰ ਮਾਮਲੇ 'ਚ ਆਪਣਾ ਫ਼ੈਸਲਾ ਸੁਣਾਉਂਦੇ ਹੋਏ ਟੈਲੀਕਾਮ ਕੰਪਨੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਭਾਰਤੀ ਏਅਰਟੈੱਲ, ਵੋਡਾਫੋਨ, ਆਈਡੀਆ ਅਤੇ ਟਾਟਾ ਟੈਲੀਕਾਮ ਸਰਵਿਸਿਜ਼ ਸਮੇਤ ਹੋਰ ਟੈਲੀਕਾਮ ...

ਪੂਰੀ ਖ਼ਬਰ »

23 ਜੂਨ ਤੋਂ ਸ਼ੁਰੂ ਹੋਵੇਗੀ ਅਮਰਨਾਥ ਯਾਤਰਾ

ਜੰਮੂ, 14 ਫਰਵਰੀ- ਅਮਰਨਾਥ ਯਾਤਰਾ ਇਸ ਸਾਲ 23 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੈ ਜੋ 3 ਅਗਸਤ ਤੱਕ ਚੱਲੇਗੀ। ਅਮਰਨਾਥ ਯਾਤਰਾ ਸ਼ੁਰੂ ਹੋਣ ਦੀ ਤਾਰੀਖ਼ ਦਾ ਫ਼ੈਸਲਾ ਸ੍ਰੀ ਅਮਰਨਾਥ ਜੀ ਸ਼ਰਾਈਨ ਬੋਰਡ (ਐੱਸ.ਏ.ਐੱਸ.ਬੀ) ਦੀ ਬੈਠਕ 'ਚ ਲਿਆ ਗਿਆ ...

ਪੂਰੀ ਖ਼ਬਰ »

25 ਵਿਦੇਸ਼ੀ ਰਾਜਦੂਤਾਂ ਦੇ ਵਫ਼ਦ ਨੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ, 14 ਫਰਵਰੀ- ਹੈਦਰਾਬਾਦ ਹਾਊਸ 'ਚ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨਾਲ ਮੁਲਾਕਾਤ ਕਰਨ ਦੇ ਲਈ 25 ਵਿਦੇਸ਼ੀ ਰਾਜਦੂਤਾਂ ਦਾ ਇਕ ਵਫ਼ਦ ਪਹੁੰਚਿਆ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵੱਲੋਂ 873 ਡੀ.ਪੀ.ਈ.ਮਾਸਟਰ/ਮਿਸਟ੍ਰੈਸਾਂ ਦੀ ਸਕਰੂਟਨੀ 'ਚ ਤਬਦੀਲੀ

ਚੰਡੀਗੜ੍ਹ, 14 ਫਰਵਰੀ- ਸਿੱਖਿਆ ਵਿਭਾਗ ਵੱਲੋਂ 873 ਡੀ.ਪੀ.ਈ. ਮਾਸਟਰ/ਮਿਸਟੈੱ੍ਰਸ ਕਾਡਰ ਦੇ ਉਮੀਦਵਾਰ ਜਿਨ੍ਹਾਂ ਨੂੰ 17-02-2020 ਨੂੰ ਬੁਲਾਇਆ ਗਿਆ ਸੀ, ਉਹ ਉਮੀਦਵਾਰ ਹੁਣ ਮਿਤੀ 15-02-2020(ਦਿਨ ਸ਼ਨੀਵਾਰ) ਨੂੰ ਸਕਰੂਟਨੀ ਲਈ ਬੁਲਾਏ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਰਮਜੀਤ ...

ਪੂਰੀ ਖ਼ਬਰ »

ਫ਼ਰੀਦਕੋਟ ਦੀ ਲਵਪ੍ਰੀਤ ਕੌਰ ਬਰਾੜ ਪੀ.ਸੀ.ਐੱਸ. ਜੁਡੀਸ਼ੀਅਲ ਪੰਜਾਬ 'ਚ ਪੰਜਵਾਂ ਨੰਬਰ

ਫ਼ਰੀਦਕੋਟ, 14 ਫ਼ਰਵਰੀ (ਜਸਵੰਤ ਸਿੰਘ ਪੁਰਬਾ)- ਪੰਜਾਬ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਦੇ ਐਲਾਨੇ ਗਏ ਨਤੀਜਿਆਂ 'ਚ ਫ਼ਰੀਦਕੋਟ ਸ਼ਹਿਰ ਦੀ ਲਵਪ੍ਰੀਤ ਕੌਰ ਬਰਾੜ ਪੁੱਤਰੀ ਜਗਸੀਰ ਸਿੰਘ ਬਰਾੜ ਨੇ ਪੰਜਾਬ 'ਚੋਂ ਪੰਜਵਾਂ  ਸਥਾਨ ਪ੍ਰਾਪਤ ਕੀਤਾ ਹੈ। ਲਵਪ੍ਰੀਤ ਕੌਰ ਬਾਬਾ ਫ਼ਰੀਦ ...

ਪੂਰੀ ਖ਼ਬਰ »

ਸੰਜੀਵ ਚਾਵਲਾ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਸ਼ੁਰੂ

ਨਵੀਂ ਦਿੱਲੀ, 14 ਫਰਵਰੀ - 12 ਦਿਨਾਂ ਦੀ ਪੁਲਿਸ ਹਿਰਾਸਤ ਨੂੰ ਚੁਨੌਤੀ ਦੇਣ ਵਾਲੀ ਸੰਜੀਵ ਚਾਵਲਾ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਦੱਸ ਦੇਈਏ ਕਿ 20 ਸਾਲ ਪਹਿਲਾ ਕ੍ਰਿਕਟ ਜਗਤ ਵਿਚ ਭੁਚਾਲ ਲਿਆਉਣ ਵਾਲੇ ਮੈਚ ਫਿਕਸਿੰਗ ਕਾਂਡ ਦੇ ਮੁੱਖ ਦੋਸ਼ੀ ...

ਪੂਰੀ ਖ਼ਬਰ »

ਕਾਰਤੀ ਚਿਦੰਬਰਮ ਨੂੰ ਮਿਲੀ ਵਿਦੇਸ਼ ਜਾਣ ਦੀ ਇਜਾਜ਼ਤ

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ ਅਪਰਾਧਿਕ ਮਾਮਲਿਆਂ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਅਤੇ ਸੀ. ਬੀ. ਆਈ. ਦੀ ਜਾਂਚ ਦਾ ਸਾਹਮਣਾ ਕਰ ਰਹੇ ਕਾਰਤੀ ਚਿਦੰਬਰਮ ਨੂੰ ਟੈਨਿਸ ਟੂਰਨਾਮੈਂਟ 'ਚ ਸ਼ਾਮਲ ਹੋਣ ਲਈ ਇਸ ਮਹੀਨੇ ਬ੍ਰਿਟੇਨ ਅਤੇ ਫਰਾਂਸ ਜਾਣ ਦੀ ਇਜਾਜ਼ਤ ...

ਪੂਰੀ ਖ਼ਬਰ »

ਚਾਰਾ ਘੋਟਾਲਾ ਮਾਮਲਾ : ਸੀ. ਬੀ. ਆਈ. ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਲਾਲੂ ਯਾਦਵ ਨੂੰ ਭੇਜਿਆ ਨੋਟਿਸ

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ ਚਾਰਾ ਘੋਟਾਲਾ ਮਾਮਲੇ 'ਚ ਸਜ਼ਾ ਭੁਗਤ ਰਹੇ ਰਾਸ਼ਟਰੀ ਜਨਤਾ ਦਲ ਦੇ ਪ੍ਰਧਾਨ ਲਾਲੂ ਯਾਦਵ ਨੂੰ ਉਨ੍ਹਾਂ ਦੀ ਜ਼ਮਾਨਤ ਦੇ ਵਿਰੁੱਧ ਸੀ. ਬੀ. ਆਈ. ਦੀ ਪਟੀਸ਼ਨ 'ਤੇ ਨੋਟਿਸ ਭੇਜਿਆ ਹੈ। ਚੀਫ਼ ਜਸਟਿਸ ਐੱਸ. ਏ. ਬੋਬਡੇ, ਜਸਟਿਸ ਬੀ. ਆਰ. ਗਵਈ ...

ਪੂਰੀ ਖ਼ਬਰ »

ਪੰਜਾਬ ਸਿੱਖਿਆ ਬੋਰਡ ਨੇ ਬਦਲੀ 12 ਸ਼੍ਰੇਣੀ ਦੇ ਹਿਸਟਰੀ ਤੇ ਜੋਗਰਫੀ ਵਿਸ਼ਿਆਂ ਦੀ ਡੇਟਸ਼ੀਟ

ਐੱਸ. ਏ. ਐੱਸ. ਨਗਰ, 14 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਲਾਨਾ ਲਿਖਤੀ ਪ੍ਰੀਖਿਆ ਮਾਰਚ 2020 ਲਈ ਜਾਰੀ ਡੇਟਸ਼ੀਟ 'ਚੋਂ 2 ਪੇਪਰਾਂ ਦੀ ਡੇਟਸ਼ੀਟ ਬਦਲੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ...

ਪੂਰੀ ਖ਼ਬਰ »

ਗਾਰਗੀ ਕਾਲਜ ਮਾਮਲਾ : ਸਾਕੇਤ ਕੋਰਟ ਨੇ 10 ਲੋਕਾਂ ਨੂੰ ਦਿੱਤੀ ਜ਼ਮਾਨਤ

ਨਵੀਂ ਦਿੱਲੀ, 14 ਫਰਵਰੀ- ਦਿੱਲੀ ਯੂਨੀਵਰਸਿਟੀ ਦੇ ਗਾਰਗੀ ਕਾਲਜ 'ਚ ਵਿਦਿਆਰਥਣਾਂ ਨਾਲ ਛੇੜਛਾੜ ਦੇ ਮਾਮਲੇ 'ਚ ਗ੍ਰਿਫ਼ਤਾਰ 10 ਲੋਕਾਂ ਨੂੰ ਸਾਕੇਤ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ। ਸਾਰਿਆਂ ਨੂੰ 10-10 ਹਜ਼ਾਰ ਰੁਪਏ ਦੀ ਜ਼ਮਾਨਤ ਰਾਸ਼ੀ 'ਤੇ ਜ਼ਮਾਨਤ ਦਿੱਤੀ ਗਈ ...

ਪੂਰੀ ਖ਼ਬਰ »

ਚੀਨ 'ਚ ਫਸੇ 20 ਭਾਰਤੀਆਂ ਨੂੰ ਬਚਾਉਣ ਲਈ ਭਾਜਪਾ ਸੰਸਦ ਮੈਂਬਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਲਿਖੀ ਚਿੱਠੀ

ਨਵੀਂ ਦਿੱਲੀ, 14 ਫਰਵਰੀ- ਭਾਜਪਾ ਸੰਸਦ ਮੈਂਬਰ ਹਰਨਾਥ ਸਿੰਘ ਯਾਦਵ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਵੁਹਾਨ 'ਚ ਫਸੇ 20 ਭਾਰਤੀ ਨਾਗਰਿਕਾਂ ਨੂੰ ਬਚਾਉਣ ਦੇ ਲਈ ਬੇਨਤੀ ਕੀਤੀ ਹੈ। ਪ੍ਰਧਾਨ ਮੰਤਰੀ ਨੇ ਚਿੱਠੀ 'ਤੇ ਧਿਆਨ ਦਿੰਦਿਆਂ ਭਰੋਸਾ ਦਿਵਾਇਆ ...

ਪੂਰੀ ਖ਼ਬਰ »

ਪਾਕਿਸਤਾਨ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ, ਇੱਕ ਨਾਗਰਿਕ ਦੀ ਮੌਤ

ਸ੍ਰੀਨਗਰ, 14 ਫਰਵਰੀ- ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸ਼ਾਹਪੁਰ ਇਲਾਕੇ 'ਚ ਅੱਜ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ ਕੀਤੀ ਗਈ। ਪਾਕਿਸਤਾਨ ਵੱਲੋਂ ਕੀਤੀ ਗਈ ਗੋਲੀਬਾਰੀ 'ਚ ਇੱਕ ਨਾਗਰਿਕ ਦੀ ਮੌਤ ਹੋ ਗਈ ਅਤੇ 2 ਲੋਕ ਜ਼ਖਮੀ ਹੋਏ ...

ਪੂਰੀ ਖ਼ਬਰ »

710 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ

ਲੁਧਿਆਣਾ, 14 ਫਰਵਰੀ (ਰੁਪੇਸ਼)- ਐਸ.ਟੀ.ਐਫ ਲੁਧਿਆਣਾ ਨੇ ਗੁਪਤਾ ਸੂਚਨਾ ਦੇ ਆਧਾਰ 'ਤੇ ਇੱਕ ਦੋਸ਼ੀ ਨੂੰ 710 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ ਪੌਣੇ 4 ਕਰੋੜ ਰੁਪਏ ਦਸੀ ਜਾ ਰਹੀ ...

ਪੂਰੀ ਖ਼ਬਰ »

ਉਮਰ ਅਬਦੁੱਲਾ ਮਾਮਲਾ : ਕਸ਼ਮੀਰ ਪ੍ਰਸ਼ਾਸਨ ਨੂੰ ਸੁਪਰੀਮ ਕੋਰਟ ਨੇ ਨੋਟਿਸ ਕੀਤਾ ਜਾਰੀ

ਨਵੀਂ ਦਿੱਲੀ, 14 ਫਰਵਰੀ- ਸੁਪਰੀਮ ਕੋਰਟ ਨੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਦੀ ਪੀ.ਐਸ.ਏ (ਪਬਲਿਕ ਸੇਫ਼ਟੀ ਐਕਟ) ਦੇ ਤਹਿਤ ਹਿਰਾਸਤ ਨੂੰ ਚੁਨੌਤੀ ਦੇਣ ਵਾਲੀ ਪਟੀਸ਼ਨ 'ਤੇ ਸ਼ੁੱਕਰਵਾਰ ਨੂੰ ਜੰਮੂ-ਕਸ਼ਮੀਰ ਪ੍ਰਸ਼ਾਸਨ ਨੂੰ ਜਵਾਬ ਤਲਬ ਕੀਤਾ ਹੈ। ਜਸਟਿਸ ਅਰੁਣ ਮਿਸ਼ਰਾ ਅਤੇ ...

ਪੂਰੀ ਖ਼ਬਰ »

ਨਿਰਭੈਆ ਮਾਮਲੇ ਦੀ ਸੁਣਵਾਈ ਦੌਰਾਨ ਬੇਹੋਸ਼ ਹੋਈ ਜਸਟਿਸ ਆਰ. ਭਾਨੂੰਮਤੀ

ਨਵੀਂ ਦਿੱਲੀ, 14 ਫਰਵਰੀ- ਨਿਰਭੈਆ ਸਮੂਹਿਕ ਜਬਰ ਜਨਾਹ ਮਾਮਲੇ 'ਚ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਦੌਰਾਨ ਜਸਟਿਸ ਆਰ. ਭਾਨੂੰਮਤੀ ਬੇਹੋਸ਼ ਹੋ ਗਈ। ਦੋਸ਼ੀਆਂ ਨੂੰ ਵੱਖ-ਵੱਖ ਫਾਂਸੀ ਦੇਣ ਦੀ ਕੇਂਦਰ ਸਰਕਾਰ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਚੱਲ ਰਹੀ ਸੀ। ਸਾਲਿਸਟਰ ...

ਪੂਰੀ ਖ਼ਬਰ »

ਰੈਲੀਆਂ 'ਚ ਇਕੱਠ ਦਿਖਾਉਣ ਲਈ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਦਿੱਲੀ ਲੈ ਕੇ ਗਏ ਸਨ ਕੈਪਟਨ- ਚੀਮਾ

ਚੰਡੀਗੜ੍ਹ, 14 ਫਰਵਰੀ (ਅਜਾਇਬ ਸਿੰਘ ਔਜਲਾ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਦਿੱਲੀ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਨਾਲ ਪੰਜਾਬ ਪੁਲਿਸ ਦੇ 1500 ਜਵਾਨਾਂ ਨੂੰ ਸਾਦੇ ...

ਪੂਰੀ ਖ਼ਬਰ »

10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਥਾਣੇਦਾਰ ਕਾਬੂ

ਗੁਰਦਾਸਪੁਰ, 14 ਫਰਵਰੀ (ਆਰਿਫ਼)- ਗੁਰਦਾਸਪੁਰ ਵਿਖੇ ਅੱਜ ਵਿਜੀਲੈਂਸ ਵਲੋਂ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਇੱਕ ਥਾਣੇਦਾਰ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਰੀ ਮੁਤਾਬਕ ਥਾਣੇਦਾਰ ਦਾ ਨਾਮ ਹਰਜਿੰਦਰ ਸਿੰਘ ਦੱਸਿਆ ਜਾ ਰਿਹਾ ਹੈ, ਜਿਸ ਦੇ ਵਿਰੁੱਧ ਸਰਬਜੀਤ ...

ਪੂਰੀ ਖ਼ਬਰ »

ਨਿਰਭੈਆ ਦੇ ਦੋਸ਼ੀ ਵਿਨੇ ਦੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖ਼ਾਰਜ, ਮਾਨਸਿਕ ਰੋਗੀ ਹੋਣ ਦੇ ਦਾਅਵੇ ਨੂੰ ਵੀ ਨਕਾਰਿਆ

ਨਵੀਂ ਦਿੱਲੀ, 14 ਫਰਵਰੀ- ਨਿਰਭੈਆ ਜਬਰ ਜਨਾਹ ਅਤੇ ਹੱਤਿਆ ਮਾਮਲੇ ਦੇ ਦੋਸ਼ੀ ਵਿਨੇ ਦੀ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ। ਵਿਨੇ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਰਹਿਮ ਦੀ ਅਪੀਲ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ...

ਪੂਰੀ ਖ਼ਬਰ »

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਰੱਦ ਕੀਤੀ ਜੀ. ਕੇ. ਦੀ ਮੈਂਬਰਸ਼ਿਪ

ਨਵੀਂ ਦਿੱਲੀ, 14 ਫਰਵਰੀ (ਜਗਤਾਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਮਨਜੀਤ ਸਿੰਘ ਜੀ. ਕੇ. ਦੀ ਮੈਂਬਰਸ਼ਿਪ ਨੂੰ ਰੱਦ ਕਰ ਦਿੱਤਾ ਹੈ। ਇਹ ਫ਼ੈਸਲਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਲਿਆ ...

ਪੂਰੀ ਖ਼ਬਰ »

ਏਅਰਸੈੱਲ-ਮੈਕਸਿਸ ਮਾਮਲਾ : ਸੀ. ਬੀ. ਆਈ. ਅਤੇ ਈ. ਡੀ. ਨੇ ਸੌਂਪੀ ਸਥਿਤੀ ਰਿਪੋਰਟ

ਨਵੀਂ ਦਿੱਲੀ, 14 ਫਰਵਰੀ- ਕਾਂਗਰਸ ਨੇਤਾ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕਾਰਤੀ ਚਿਦੰਬਰਮ ਨਾਲ ਜੁੜੇ ਏਅਰਸੈੱਲ-ਮੈਕਸਿਸ ਮਾਮਲੇ 'ਚ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਦਿੱਲੀ ਦੀ ਇੱਕ ...

ਪੂਰੀ ਖ਼ਬਰ »

ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਕੇਜਰੀਵਾਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤਾ ਸੱਦਾ

ਨਵੀਂ ਦਿੱਲੀ, 14 ਫਰਵਰੀ- ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਆਪਣੇ ਸਹੁੰ ਚੁੱਕ ਸਮਾਗਮ 'ਚ ਸ਼ਾਮਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਭੇਜਿਆ ਹੈ। ਦੱਸ ਦਈਏ ਕਿ ਕੇਜਰੀਵਾਲ 16 ਫਰਵਰੀ ਨੂੰ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ...

ਪੂਰੀ ਖ਼ਬਰ »

ਬਹਿਬਲ ਕਲਾਂ ਗੋਲੀਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਬਜਾਏ ਬਚਾਉਣ 'ਤੇ ਲੱਗੀ ਸਰਕਾਰ- ਸੁਖਬੀਰ ਬਾਦਲ

ਚੰਡੀਗੜ੍ਹ, 14 ਫਰਵਰੀ (ਵਿਕਰਮਜੀਤ ਸਿੰਘ ਮਾਨ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅੱਜ ਅਕਾਲੀ ਦਲ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਵੀ. ਪੀ. ਸਿੰਘ ਬਦਨੌਰ ਨੂੰ ਮਿਲਿਆ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਹਿਬਲ ...

ਪੂਰੀ ਖ਼ਬਰ »

ਪੁਲਵਾਮਾ ਦੇ ਸ਼ਹੀਦ ਸੁਖਜਿੰਦਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਨੇ ਸੌਂਪਿਆ 5 ਲੱਖ ਰੁਪਏ ਦਾ ਚੈੱਕ

ਚੋਹਲਾ ਸਾਹਿਬ, 14 ਫਰਵਰੀ (ਬਲਵਿੰਦਰ ਸਿੰਘ ਚੋਹਲਾ)- ਪਿਛਲੇ ਸਾਲ 14 ਫਰਵਰੀ ਨੂੰ ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਨਜ਼ਦੀਕੀ ਪਿੰਡ ਗੰਡੀਵਿੰਡ ਧੱਤਲ (ਤਰਨ ਤਾਰਨ) ਦੇ ਸ਼ਹੀਦ ਸੁਖਜਿੰਦਰ ਸਿੰਘ ਦੀ ਸਾਲਾਨਾ ਬਰਸੀ ਅੱਜ ਪਿੰਡ ਦੇ ...

ਪੂਰੀ ਖ਼ਬਰ »

ਗਾਰਗੀ ਕਾਲਜ ਮਾਮਲੇ 'ਚ ਸੀ. ਬੀ. ਆਈ. ਜਾਂਚ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ 17 ਫਰਵਰੀ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 14 ਫਰਵਰੀ- ਗਾਰਗੀ ਕਾਲਜ ਮਾਮਲੇ 'ਚ ਵਕੀਲ ਐੱਮ. ਐੱਲ. ਸ਼ਰਮਾ ਦੀ ਪਟੀਸ਼ਨ 'ਤੇ ਦਿੱਲੀ ਹਾਈਕੋਰਟ 17 ਫਰਵਰੀ ਨੂੰ ਸੁਣਵਾਈ ਕਰੇਗਾ। ਦੱਸ ਦਈਏ ਕਿ ਵਕੀਲ ਐੱਮ. ਐੱਲ. ਸ਼ਰਮਾ ਨੇ ਮਾਮਲੇ 'ਚ ਸੀ. ਬੀ. ਆਈ. ਜਾਂਚ ਕਰਾਉਣ ਦੀ ਮੰਗ ਕੀਤੀ ...

ਪੂਰੀ ਖ਼ਬਰ »

ਲੈਂਟਰ ਪਾਉਣ ਲਈ ਸਰੀਆ ਬੰਨ੍ਹ ਰਹੇ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ

ਹੁਸ਼ਿਆਰਪੁਰ, 14 ਫਰਵਰੀ (ਬਲਜਿੰਦਰਪਾਲ ਸਿੰਘ)- ਸਥਾਨਕ ਮੁਹੱਲਾ ਰੂਪ ਨਗਰ 'ਚ ਇੱਕ ਮਕਾਨ ਦਾ ਲੈਂਟਰ ਪਾਉਣ ਸਮੇਂ ਸਰੀਆ ਬੰਨ੍ਹ ਰਹੇ ਨੌਜਵਾਨ ਪੰਕਜ ਕੁਮਾਰ ਪੁੱਤਰ ਧਰਮਪਾਲ ਵਾਸੀ ਸੂਰਜ ਨਗਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਜਾਣਕਾਰੀ ਅਨੁਸਾਰ ਪੰਕਜ ਕੁਮਾਰ ਉਕਤ ...

ਪੂਰੀ ਖ਼ਬਰ »

ਮਾਡਰਨ ਜੇਲ੍ਹ ਕਪੂਰਥਲਾ 'ਚੋਂ ਹਵਾਲਾਤੀਆਂ ਪਾਸੋਂ ਮੋਬਾਇਲ ਫੋਨ ਬਰਾਮਦ

ਕਪੂਰਥਲਾ, 14 ਫਰਵਰੀ (ਅਮਰਜੀਤ ਸਿੰਘ ਸਡਾਨਾ)- ਮਾਡਰਨ ਜੇਲ੍ਹ ਕਪੂਰਥਲਾ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਜੇਲ੍ਹ ਪ੍ਰਸ਼ਾਸਨ ਨੇ ਅੱਜ ਜੇਲ੍ਹ 'ਚੋਂ 11 ਮੋਬਾਇਲ ਫੋਨ ਬਰਾਮਦ ਕੀਤੇ ਹਨ, ਜਿਨ੍ਹਾਂ 'ਚੋਂ ਚਾਰ ਫੋਨ ਤਿੰਨ ...

ਪੂਰੀ ਖ਼ਬਰ »

ਵਿਅਕਤੀ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ

ਐੱਸ. ਏ. ਐੱਸ. ਨਗਰ, 14 ਫਰਵਰੀ (ਜਸਬੀਰ ਸਿੰਘ ਜੱਸੀ)- ਸੈਕਟਰ 70 ਵਿਖੇ ਇੱਕ ਵਿਅਕਤੀ ਵਲੋਂ ਦਰਖ਼ਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਆਇਆ ਹੈ। ਪੁਲਿਸ ਦੇ ਦੱਸਣ ਮੁਤਾਬਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਲਾਸ਼ ਨੂੰ ਸ਼ਨਾਖ਼ਤ ਲਈ 72 ...

ਪੂਰੀ ਖ਼ਬਰ »

'84 ਸਿੱਖ ਕਤਲੇਆਮ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸੱਜਣ ਕੁਮਾਰ ਨੇ ਖੜਕਾਇਆ ਸੁਪਰੀਮ ਕੋਰਟ ਦਾ ਦਰਵਾਜ਼ਾ

ਨਵੀਂ ਦਿੱਲੀ, 14 ਫਰਵਰੀ- 1984 ਦੇ ਸਿੱਖ ਕਤਲੇਆਮ ਨਾਲ ਸੰਬੰਧਿਤ ਮਾਮਲੇ 'ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਨੇਤਾ ਸੱਜਣ ਕੁਮਾਰ ਨੇ ਜ਼ਮਾਨਤ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਪਰੀਮ ਕੋਰਟ ਵਲੋਂ ਹੋਲੀ ਦੀ ਛੁੱਟੀ ਤੋਂ ਬਾਅਦ ਜ਼ਮਾਨਤ ਪਟੀਸ਼ਨ 'ਤੇ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਤਲਵੰਡੀ ਸਾਬੋ ਦੇ ਸਰਕਲ ਪ੍ਰਧਾਨਾਂ ਦਾ ਐਲਾਨ

ਤਲਵੰਡੀ ਸਾਬੋ, 14 ਫਰਵਰੀ (ਰਣਜੀਤ ਸਿੰਘ ਰਾਜੂ)- ਸਿਆਸੀ ਗਤੀਵਿਧੀਆਂ ਨੂੰ ਤੇਜ਼ ਕਰਨ ਦੇ ਉਦੇਸ਼ ਨਾਲ ਅੱਜ ਹਲਕੇ ਦੇ ਸਾਬਕਾ ਅਕਾਲੀ ਵਿਧਾਇਕ ਦੀ ਸਿਫ਼ਾਰਿਸ਼ 'ਤੇ ਅਕਾਲੀ ਦਲ ਵਲੋਂ ਸਰਕਲ ਪ੍ਰਧਾਨ ਐਲਾਨ ਦਿੱਤੇ ਗਏ। ਪਾਰਟੀ ਵਲੋਂ ਬਲਵਿੰਦਰ ਸਿੰਘ ਨੂੰ ਪੱਕਾ ਕਲਾਂ, ਗੁਰਤੇਜ ...

ਪੂਰੀ ਖ਼ਬਰ »

ਮਲੇਸ਼ੀਆ ਤੋਂ ਅੰਮ੍ਰਿਤਸਰ ਪੁੱਜੀ ਉਡਾਣ 'ਚ ਮਿਲਿਆ ਕੋਰੋਨਾ ਵਾਇਰਸ ਦਾ ਸ਼ੱਕੀ ਯਾਤਰੀ

ਰਾਜਾਸਾਂਸੀ, 14 ਫਰਵਰੀ (ਹਰਦੀਪ ਸਿੰਘ ਖੀਵਾ)- ਬੀਤੀ ਦੇਰ ਰਾਤ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ ਏਅਰ ਏਸ਼ੀਆ ਦੀ ਉਡਾਣ 'ਚ ਇੱਕ ਯਾਤਰੀ 'ਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਗਏ। ਇਸ ...

ਪੂਰੀ ਖ਼ਬਰ »

ਕਫੀਲ ਖ਼ਾਨ 'ਤੇ ਰਿਹਾਈ ਤੋਂ ਪਹਿਲਾਂ ਵੱਡੀ ਕਾਰਵਾਈ, ਯੋਗੀ ਸਰਕਾਰ ਨੇ ਲਾਇਆ ਐੱਨ. ਐੱਸ. ਏ.

ਲਖਨਊ, 14 ਫਰਵਰੀ- ਅਲੀਗੜ੍ਹ ਮੁਸਲਿਮ ਯੂਨੀਵਰਸਿਟੀ 'ਚ ਭੜਕਾਊ ਭਾਸ਼ਣ ਦੇਣ ਦੇ ਦੋਸ਼ੀ ਗੋਰਖਪੁਰ ਦੇ ਬੀ. ਆਰ. ਡੀ. ਮੈਡੀਕਲ ਕਾਲਜ ਦੇ ਮੁਅੱਤਲ ਬੁਲਾਰੇ ਡਾ. ਕਫੀਲ ਖ਼ਾਨ ਦੇ ਵਿਰੁੱਧ ਉੱਤਰ ਪ੍ਰਦੇਸ਼ ਪੁਲਿਸ ਨੇ ਕੌਮੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਲਗਾ ਦਿੱਤਾ ਹੈ। ਡਾ. ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੇ ਸ਼ਹੀਦਾਂ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਦਿੱਤੀ ਸ਼ਰਧਾਂਜਲੀ, ਕਿਹਾ- ਦੇਸ਼ ਤੁਹਾਡੀ ਸ਼ਹਾਦਤ ਨੂੰ ਨਹੀਂ ਭੁੱਲੇਗਾ

ਨਵੀਂ ਦਿੱਲੀ, 14 ਫਰਵਰੀ- ਪੁਲਵਾਮਾ ਅੱਤਵਾਦੀ ਹਮਲੇ ਦੀ ਪਹਿਲੀ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਭਾਰਤ ਆਪਣੇ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਕਦੇ ਨਹੀਂ ਭੁੱਲੇਗਾ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ...

ਪੂਰੀ ਖ਼ਬਰ »

ਸ਼ਬਦ ਕੀਰਤਨ ਦੇ ਸਿੱਧੇ ਪ੍ਰਸਾਰਨ ਸੰਬੰਧੀ ਬਾਜਵਾ ਨੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 14 ਫਰਵਰੀ (ਜਸਵੰਤ ਸਿੰਘ ਜੱਸ)- ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮੰਗ ਪੱਤਰ ਦੇ ਕੇ ਇਹ ਮੰਗ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਜਾਰੀ ਕਰਨ ਕਿ ਸ੍ਰੀ ਦਰਬਾਰ ਸਾਹਿਬ ਤੋਂ ਸ਼ਬਦ ਕੀਰਤਨ ਦੇ ...

ਪੂਰੀ ਖ਼ਬਰ »

ਪੁਲਵਾਮਾ ਹਮਲੇ ਦੀ ਬਰਸੀ ਮੌਕੇ ਰਾਹੁਲ ਨੇ ਪੁੱਛੇ ਤਿੰਨ ਸਵਾਲ, ਹਮਲੇ ਨਾਲ ਕਿਸਨੂੰ ਫ਼ਾਇਦਾ ਹੋਇਆ?

ਨਵੀਂ ਦਿੱਲੀ, 14 ਫਰਵਰੀ- ਪੁਲਵਾਮਾ ਹਮਲੇ ਦੀ ਪਹਿਲੀ ਬਰਸੀ ਮੌਕੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਕੇ ਮੋਦੀ ਸਰਕਾਰ ਤੋਂ ਤਿੰਨ ਸਵਾਲ ਪੁੱਛੇ ਹਨ। ਉਨ੍ਹਾਂ ਪੁੱਛਿਆ ਕਿ ਆਖ਼ਿਰ ਇਸ ਹਮਲੇ ਨਾਲ ਸਭ ਤੋਂ ਵਧੇਰੇ ਫ਼ਾਇਦਾ ਕਿਸਨੂੰ ਹੋਇਆ, ਹਮਲੇ ਦੀ ...

ਪੂਰੀ ਖ਼ਬਰ »

ਗਲੋਬਲ ਵਾਰਮਿੰਗ ਲਈ ਕੁੱਝ ਕਰਨ ਵਾਸਤੇ ਬਣੋ ਸ਼ਾਕਾਹਾਰੀ - ਜੈ ਰਾਮ ਰਮੇਸ਼

 ਨਵੀਂ ਦਿੱਲੀ, 14 ਫਰਵਰੀ - ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਜੈ ਰਾਮ ਰਮੇਸ਼ ਦਾ ਕਹਿਣਾ ਹੈ ਕਿ ਜੇਕਰ ਗਲੋਬਲ ਵਾਰਮਿੰਗ ਲਈ ਕੁੱਝ ਕਰਨਾ ਚਾਹੁੰਦੇ ਹੋ ਤਾਂ ਸ਼ਾਕਾਹਾਰੀ ਬਣੋ। ਕਿਉਂਕਿ ਬੀਫ ਉਦਯੋਗ ਗਲੋਬਲ ਵਾਰਮਿੰਗ ਦਾ ਬਹੁਤ ਵੱਡਾ ਦੋਸ਼ੀ ...

ਪੂਰੀ ਖ਼ਬਰ »

ਯਾਤਰੀ ਤੋਂ 44.9 ਲੱਖ ਦਾ ਸੋਨਾ ਬਰਾਮਦ

ਚੇਨਈ, 14 ਫਰਵਰੀ - ਕਸਟਮ ਵਿਭਾਗ ਨੇ ਚੇਨਈ ਦੇ ਹਵਾਈ ਅੱਡੇ ਵਿਖੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 1.067 ਕਿੱਲੋ ਸੋਨਾ ਬਰਾਮਦ ਕੀਤਾ। ਬਰਾਮਦ ਸੋਨੇ ਦੀ ਕੀਮਤ 44.9 ਲੱਖ ਰੁਪਏ ਦੱਸੀ ਜਾ ਰਹੀ ...

ਪੂਰੀ ਖ਼ਬਰ »

ਮੁਅੱਤਲ ਡੀ.ਐੱਸ.ਪੀ ਦਵਿੰਦਰ ਸਿੰਘ ਦੇ ਮਾਮਲੇ 'ਚ ਇੱਕ ਹੋਰ ਗ੍ਰਿਫ਼ਤਾਰੀ

ਨਵੀਂ ਦਿੱਲੀ, 14 ਫਰਵਰੀ - ਮੁਅੱਤਲ ਡੀ.ਐੱਸ.ਪੀ ਦਵਿੰਦਰ ਸਿੰਘ ਦੇ ਮਾਮਲੇ 'ਚ ਕੌਮੀ ਜਾਂਚ ਏਜੰਸੀ (ਐਨ.ਆਈ.ਏ) ਨੇ ਐਲ.ਓ.ਸੀ ਵਪਾਰ ਸੰਗਠਨ ਦੇ ਸਾਬਕਾ ਪ੍ਰਧਾਨ ਤਨਵੀਰ ਅਹਿਮ ਵਾਨੀ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਤੱਕ ਇਸ ਮਾਮਲੇ ਵਿਚ 6 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ...

ਪੂਰੀ ਖ਼ਬਰ »

ਵਿਦੇਸ਼ੀ ਰਾਜਦੂਤਾਂ ਦਾ ਵਫ਼ਦ ਅੱਜ ਕਰੇਗਾ ਅਜੀਤ ਡੋਭਾਲ ਨਾਲ ਮੁਲਾਕਾਤ

ਨਵੀਂ ਦਿੱਲੀ, 14 ਫਰਵਰੀ - 25 ਵਿਦੇਸ਼ੀ ਰਾਜਦੂਤਾਂ ਦੇ ਦੂਸਰੇ ਵਫ਼ਦ ਵੱਲੋਂ ਅੱਜ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਮੁਲਾਕਾਤ ਕੀਤੀ ਜਾਵੇਗੀ। ਉਕਤ ਵਫ਼ਦ ਜੰਮੂ ਕਸ਼ਮੀਰ 'ਚ ਧਾਰਾ 370 ਹਟਾਏ ਜਾਣ ਤੋਂ ਬਾਅਦ ਮੌਜੂਦਾ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਭਾਰਤ ਦੌਰੇ 'ਤੇ ...

ਪੂਰੀ ਖ਼ਬਰ »

ਹਾਰਦਿਕ ਪਟੇਲ ਪਿਛਲੇ 20 ਦਿਨਾਂ ਤੋਂ ਲਾਪਤਾ

ਨਵੀਂ ਦਿੱਲੀ, 14 ਫਰਵਰੀ - ਪਾਟਦਾਰ ਆਗੂ ਹਾਰਦਿਕ ਪਟੇਲ ਦੀ ਪਤਨੀ ਕਿੰਜਲ ਪਟੇਲ ਦਾ ਕਹਿਣਾ ਹੈ ਕਿ ਹਾਰਦਿਕ ਪਟੇਲ ਪਿਛਲੇ 20 ਦਿਨਾਂ ਤੋਂ ਲਾਪਤਾ ...

ਪੂਰੀ ਖ਼ਬਰ »

ਹਾਰੀਆ ਸੀਟਾਂ ਨੂੰ ਲੈ ਕੇ 'ਆਪ' ਕਰੇਗੀ ਸਮੀਖਿਆ ਮੀਟਿੰਗ

ਨਵੀਂ ਦਿੱਲੀ, 14 ਫਰਵਰੀ - ਦਿੱਲੀ ਦੀਆਂ 8 ਵਿਧਾਨ ਸਭਾ ਸੀਟਾਂ 'ਤੇ ਮਿਲੀ ਹਾਰ ਨੂੰ ਲੈ ਕੇ 'ਆਮ ਆਦਮੀ ਪਾਰਟੀ ਵੱਲੋਂ ਅੱਜ ਸਮੀਖਿਆ ਮੀਟਿੰਗ ਕੀਤੀ ...

ਪੂਰੀ ਖ਼ਬਰ »

ਕੈਮੀਕਲ ਫੈਕਟਰੀ ਨੂੰ ਲੱਗੀ ਅੱਗ

ਮੁੰਬਈ, 14 ਫਰਵਰੀ - ਮੁੰਬਈ 'ਚ ਦੇਰ ਰਾਤ ਇੱਕ ਕੈਮੀਕਲ ਫੈਕਟਰੀ ਨੂੰ ਅੱਗ ਲੱਗ ਲਗਈ। ਇਸ ਦਾ ਪਤਾ ਚੱਲਦਿਆਂ ਹੀ ਅੱਗ ਬੁਝਾਊ ਦਸਤੇ ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਅੱਗ ਉੱਪਰ ਕਾਬੂ ਪਾਇਆ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ...

ਪੂਰੀ ਖ਼ਬਰ »

ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ 'ਤੇ ਸੁਪਰੀਮ ਦਾ ਫ਼ੈਸਲਾ ਅੱਜ

ਨਵੀਂ ਦਿੱਲੀ, 14 ਫਰਵਰੀ - ਨਿਰਭੈਆ ਸਮੂਹਿਕ ਜਬਰ ਜਨਾਹ ਦੇ ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਫ਼ੈਸਲਾ ਸੁਣਾਏਗਾ। ਵਿਨੇ ਸ਼ਰਮਾ ਨੇ ਰਾਸ਼ਟਰਪਤੀ ਦੁਆਰਾ ਉਨ੍ਹਾਂ ਦੀ ਰਹਿਮ ਦੀ ਅਪੀਲ ਨੂੰ ਖ਼ਾਰਜ ਕਰਨ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਵਿਚ ਪਟੀਸ਼ਨ ਦਾਇਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX