ਤਾਜਾ ਖ਼ਬਰਾਂ


ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਨਵੀਂ ਦਿੱਲੀ, 19 ਫਰਵਰੀ - ਦਿੱਲੀ ਵਿਧਾਨ ਸਭਾ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਪਹਿਲੀ ਵਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਉੱਥੇ ਹੀ, ਮੁਲਾਕਾਤ ਤੋਂ ਬਾਅਦ ਪ੍ਰੈਸ ਕਾਨਫ਼ਰੰਸ ਕਰਦੇ ਹੋਏ...
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਖੇਮਕਰਨ, 19 ਫਰਵਰੀ (ਸੰਦੀਪ ਮਹਿਤਾ)- ਤਰਨਤਾਰਨ ਦੇ ਸੈਕਟਰ ਖੇਮਕਰਨ ਵਿਖੇ ਭਾਰਤੀ ਸਰਹੱਦੀ ਚੌਕੀ ਮੀਆਂਵਾਲਾ ਦੇ ਇਲਾਕੇ ਤੋਂ ਬੀ. ਐੱਸ. ਐੱਫ. ਅਤੇ ਪੁਲਿਸ ਦੇ ਸਾਂਝੇ ਸਰਚ ਆਪਰੇਸ਼ਨ ਦੌਰਾਨ...
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਗੜ੍ਹਸ਼ੰਕਰ , 19 ਫਰਵਰੀ (ਧਾਲੀਵਾਲ)- ਗੜ੍ਹਸ਼ੰਕਰ-ਹੁਸ਼ਿਆਰਪੁਰ ਰੋਡ 'ਤੇ ਪਿੰਡ ਸਤਨੌਰ ਵਿਖੇ ਗੜ੍ਹਸ਼ੰਕਰ ਤੋਂ ਹੁਸ਼ਿਆਰਪੁਰ ਵੱਲ ਨੂੰ ਜਾ ਰਹੀ ਇੱਕ ਸਕਾਰਪੀਓ ਗੱਡੀ ਦੀ ਟੈਂਪੂ ਨਾਲ ਟੱਕਰ ਹੋ ਗਈ। ਇਸ ਹਾਦਸੇ 'ਚ...
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ. ਸ. ਖੰਨਾ)- ਇਲਾਕੇ ਦੀਆਂ ਜਮਹੂਰੀ ਜਨਤਕ ਇਨਕਲਾਬੀ ਅਤੇ ਲੋਕਪੱਖੀ ਜਥੇਬੰਦੀਆਂ ਵਲੋਂ ਲੌਂਗੋਵਾਲ ਵੈਨ ਹਾਦਸੇ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀ ਪ੍ਰਸ਼ਾਸਨਿਕ...
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਜਲੰਧਰ, 19 ਫਰਵਰੀ (ਚੰਦੀਪ ਭੱਲਾ)- ਪ੍ਰਬੰਧਕੀ ਜ਼ਰੂਰਤਾਂ/ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਡਾਇਰੈਕਟਰ ਪ੍ਰਾਸੀਕਿਊਸ਼ਨ ਤੇ ਲਿਟੀਗੇਸ਼ਨ ਵਿਭਾਗ 'ਚ ਕੰਮ ਕਰ ਰਹੇ ਅਧਿਕਾਰੀਆਂ ਅਤੇ ਉਪ ਜ਼ਿਲ੍ਹਾ...
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਅੰਮ੍ਰਿਤਸਰ, 19 ਫਰਵਰੀ (ਰਾਜੇਸ਼ ਕੁਮਾਰ ਸੰਧੂ)- ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀ ਭਾਈ ਇਨਾਮ ਅਲੀ, ਭਾਈ ਸ਼ਾਹਬਾਜ਼ ਅਲੀ, ਨਜ਼ਾਕਤ ਅਲੀ ਅਤੇ ਵਸੀਮ ਅੱਬਾਸ ਅਲੀ ਅੱਜ ਸ੍ਰੀ ਹਰਿਮੰਦਰ ਸਾਹਿਬ...
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਭੋਗਪੁਰ, 19 ਫਰਵਰੀ (ਕੁਲਦੀਪ ਸਿੰਘ ਪਾਬਲਾ)- ਪੰਜਾਬ ਦੀਆਂ ਸਹਿਕਾਰੀ ਅਤੇ ਪ੍ਰਾਈਵੇਟ ਖੰਡ ਮਿੱਲਾਂ ਵਲੋਂ ਗੰਨਾ ਕਾਸ਼ਤਕਾਰਾਂ ਦੀਆਂ ਪਿਛਲੇ ਸਾਲ ਦੀਆਂ ਅਦਾਇਗੀਆਂ ਨਾ ਕੀਤੇ ਜਾਣ ਵਿਰੁੱਧ ਸੰਘਰਸ਼ ਦਾ ਝੰਡਾ ਬੁਲੰਦ..
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  1 day ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  1 day ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  1 day ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  1 day ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  1 day ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  1 day ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  1 day ago
ਚੀਨ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦੀ ਗਿਣਤੀ ਹੋਈ 2000 ਤੋਂ ਪਾਰ
. . .  1 day ago
ਮੁੱਠਭੇੜ 'ਚ 3 ਅੱਤਵਾਦੀ ਢੇਰ
. . .  1 day ago
ਅੱਜ ਦਾ ਵਿਚਾਰ
. . .  1 day ago
ਪੁਲਿਸ ਵੱਲੋਂ ਸਰਹੱਦੀ ਇਲਾਕੇ ਵਿਚ ਵਿਸ਼ੇਸ਼ ਰਾਤ ਦੇ ਨਾਕੇ ਜਾਰੀ
. . .  2 days ago
ਪੰਜਾਬ ਕੈਬਨਿਟ ਵੱਲੋਂ ਪਟਿਆਲਾ ਤੇ ਅੰਮ੍ਰਿਤਸਰ ਦੇ ਮੈਡੀਕਲ ਕਾਲਜਾਂ 'ਚ 550 ਅਸਾਮੀਆਂ ਭਰਨ ਦੀ ਪ੍ਰਵਾਨਗੀ
. . .  2 days ago
ਛੱਤੀਸਗੜ੍ਹ : ਮੁੱਠਭੇੜ 'ਚ ਜ਼ਖਮੀ ਹੋਏ ਕੋਬਰਾ ਹੈੱਡ ਕਾਂਸਟੇਬਲ ਅਜੀਤ ਸਿੰਘ ਦੀ ਇਲਾਜ ਦੌਰਾਨ ਹੋਈ ਮੌਤ
. . .  2 days ago
ਐਫ.ਏ.ਟੀ.ਐਫ ਦੀ ਗ੍ਰੇ ਲਿਸਟ 'ਚ ਬਣਿਆ ਰਹੇਗਾ ਪਾਕਿਸਤਾਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਫੱਗਣ ਸੰਮਤ 551
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ। -ਜੇਮਸ ਅਰਲ ਕਾਰਟ

ਦਿੱਲੀ

ਸ਼ਾਮ ਨਗਰ ਦੀਆਂ ਸੰਗਤਾਂ ਵਲੋਂ ਦਿੱਲੀ ਕਮੇਟੀ ਦੇ ਆਗੂਆਂ ਦਾ ਧੰਨਵਾਦ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 'ਤੇ ਸੰਗਤਾਂ ਨੂੰ ਤਖ਼ਤ ਸਾਹਿਬਾਨਾਂ ਦੇ ਦਰਸ਼ਨ ਕਰਾਉਣ ਦਾ ਜੋ ਵਾਅਦਾ ਕੀਤਾ ਗਿਆ ਸੀ | ਉਸੇ ਕੜੀ ਵਿਚ ਸ਼ਾਮ ਨਗਰ ਦੀਆਂ ਸੰਗਤਾਂ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਵਾਏ ਗਏ | ਦਿੱਲੀ ਦੇ ਸ਼ਾਮ ਨਗਰ ਵਾਰਡ ਤੋਂ ਕਮੇਟੀ ਮੈਂਬਰ ਹਰਜੀਤ ਸਿੰਘ ਪੱਪਾ ਦਾ ਇਸ ਉਪਰਾਲੇ ਪ੍ਰਤੀ ਵਿਸ਼ੇਸ਼ ਯੋਗਦਾਨ ਰਿਹਾ ਅਤੇ ਇਸ ਦਾ ਪ੍ਰਬੰਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੀਤਾ ਸ਼ਾਮ ਨਗਰ ਦੀਆਂ ਸੰਗਤਾਂ ਨੇ ਦਿੱਲੀ ਕਮੇਟੀ ਦੇ ਇਸ ਉਪਰਾਲੇ ਦੀ ਵਿਸ਼ੇਸ਼ ਤੌਰ 'ਤੇ ਸ਼ਲਾਘਾ ਕੀਤੀ ਹੈ | ਹਰਜੀਤ ਸਿੰਘ ਪੱਪਾ ਦੇ ਕਮੇਟੀ ਦਫ਼ਤਰ ਪੁੱਜ ਕੇ ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਅਤੇ ਬੀਬੀ ਰਣਜੀਤ ਕੌਰ ਦਾ ਧੰਨਵਾਦ ਕੀਤਾ |

ਹਰਿਆਣਾ ਦੇ ਉਚੇਰੀ ਸਿੱਖਿਆ ਵਿਭਾਗ ਵਲੋਂ 105 ਨਵੇਂ ਸਹਾਇਕ ਪੋ੍ਰਫੈਸਰਾਂ ਦੀ ਚੋਣ

ਚੰਡੀਗੜ੍ਹ, 13 ਫਰਵਰੀ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੀ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਦੇ ਵੱਖ-ਵੱਖ ਸਰਕਾਰੀ ਕਾਲਜਾਂ ਵਿਚ ਪੋਲੀਟਿਕਲ ਸਾਇੰਸ, ਹਿਸਟਰੀ ਤੇ ਇਕਨੋਮਿਕਸ ਵਿਸ਼ਿਆਂ ਦੇ 105 ਨਵੇਂ ਚੋਣ ਕੀਤੇ ਸਹਾਇਕ ਪੋ੍ਰਫੈਸਰਾਂ ਦੀ ਨਿਯੁਕਤੀ ਕਰਕੇ ਸਟੇਸ਼ਨ ਐਲਾਟ ...

ਪੂਰੀ ਖ਼ਬਰ »

ਚੰਡੀਗੜ੍ਹ ਪ੍ਰਸ਼ਾਸਕ ਵਲੋਂ ਮਾਡਲ ਜੇਲ੍ਹ 'ਚ 'ਰੂਪਾਂਤਰਣ ਕੇਂਦਰ' ਦੀ ਰਸਮੀ ਸ਼ੁਰੂਆਤ

ਚੰਡੀਗੜ੍ਹ, 13 ਫਰਵਰੀ (ਆਰ. ਐਸ. ਲਿਬਰੇਟ)-ਅੱਜ ਸ੍ਰੀ ਵੀ.ਪੀ. ਸਿੰਘ ਬਦਨੌਰ ਪੰਜਾਬ ਦੇ ਰਾਜਪਾਲ ਤੇ ਪ੍ਰਸ਼ਾਸਕ ਚੰਡੀਗੜ੍ਹ ਨੇ ਮਾਡਲ ਜੇਲ੍ਹ ਚੰਡੀਗੜ੍ਹ ਵਿਖੇ 'ਰੁਪਾਂਤਰਣ ਕੇਂਦਰ' ਨਾਂਅ ਦੇ ਨਸ਼ਾ ਛੁਡਾਊ ਕੇਂਦਰ ਦੀ ਰਸਮੀਂ ਸ਼ੁਰੂਆਤ ਕੀਤੀ | ਪ੍ਰਸ਼ਾਸਕ ਨੇ ਪੰਜਾਬ ...

ਪੂਰੀ ਖ਼ਬਰ »

ਜੀ. ਐਸ. ਟੀ. ਦੀ ਪਾਲਣਾ ਤੇ ਐਮ.ਐਸ.ਐਮਜ਼ ਦੀ ਬਿਹਤਰੀ ਸਬੰਧੀ ਚੁਣੌਤੀਆਂ ਸਬੰਧੀ ਵਰਕਸ਼ਾਪ ਕਰਵਾਈ

ਚੰਡੀਗੜ੍ਹ, 13 ਫਰਵਰੀ (ਆਰ. ਐਸ. ਲਿਬਰੇਟ)-ਸੀ.ਆਈ.ਆਈ ਉੱਤਰੀ ਖੇਤਰ ਵਲੋਂ ਸੈਕਟਰ 31 ਵਿਖੇ ਆਪਣੇ ਹਾਲ ਵਿਚ ਜੀ.ਐਸ.ਟੀ ਦੀ ਪਾਲਣਾ ਅਤੇ ਐਮ.ਐਸ.ਐਮਜ ਦੀ ਬਿਹਤਰੀ ਸਬੰਧੀ ਚੁਣੌਤੀਆਂ ਬਾਰੇ ਇੱਕ ਵਰਕਸ਼ਾਪ ਕਰਵਾਈ | ਵਰਕਸ਼ਾਪ ਨੂੰ ਸੰਬੋਧਨ ਕਰਦੇ ਸੀ.ਜੀ.ਐਸ.ਟੀ ਵਧੀਕ ਕਮਿਸ਼ਨਰ ...

ਪੂਰੀ ਖ਼ਬਰ »

ਦਿੱਲੀ 'ਚ ਗਰਮੀ ਨੇ ਦਿੱਤੀ ਦਸਤਕ ਪਰ ਸਵੇਰ ਸ਼ਾਮ ਠੰਢ ਦਾ ਅਹਿਸਾਸ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਸਿਆਸੀ ਮਾਹੌਲ ਵਿਚ ਮੌਸਮ ਨੇ ਵੀ ਕਰਵਟ ਲੈਣੀ ਸ਼ੁਰੂ ਕਰ ਦਿੱਤੇ ਹੀ ਅਤੇ ਦੁਪਹਿਰ ਸਮੇਂ ਗਰਮੀ ਮਹਿਸੂਸ ਹੋਣੀ ਸ਼ੁਰੂ ਹੋ ਗਈ ਹੈ, ਹਾਲਾਂ ਕਿ ਸਵੇਰ ਸ਼ਾਮ ਦੀ ਠੰਢ ਪੈ ਰਹੀ ਹੈ ਪਰ ਠੰਢ ਪਹਿਲਾਂ ਦੀ ਤਰ੍ਹਾਂ ਹੱਡ ...

ਪੂਰੀ ਖ਼ਬਰ »

ਹੁਣ 'ਆਪ' ਦੀ ਨਜ਼ਰ ਐੱਮ.ਸੀ.ਡੀ. ਦੀਆਂ ਚੋਣਾਂ 'ਤੇ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਦੀ ਜਿੱਤ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਨਿਗ੍ਹਾ ਦੋ ਸਾਲ ਬਾਅਦ ਆਉਣ ਵਾਲੀਆਂ ਐੱਮ. ਸੀ. ਡੀ. ਦੀਆਂ ਚੋਣਾਂ ਵੱਲ ਹੈ | ਆਮ ਆਦਮੀ ਪਾਰਟੀ ਦੇ ਨੇਤਾ ਜਸਿਮਨ ਸ਼ਾਹ ਦਾ ਕਹਿਣਾ ਹੈ ਕਿ ਆਮ ...

ਪੂਰੀ ਖ਼ਬਰ »

ਦਿੱਲੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਨੇ 'ਖੋਜ ਹੀਰੇ-ਮੋਤੀਆਂ ਦੀ' ਪ੍ਰੋਗਰਾਮ ਕਰਵਾਇਆ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ 'ਖੋਜ ਹੀਰੇ-ਮੋਤੀਆਂ ਦੀ' ਪ੍ਰੋਗਰਾਮ ਅਧੀਨ ਆਡੀਸ਼ਨ ਕਰਵਾਇਆ ਗਿਆ, ਜਿਸ ਵਿਚ ਅਨੇਕਾਂ ਬੱਚਿਆਂ ਨੇ ਹਿੱਸਾ ਲਿਆ | ਕਮੇਟੀ ਦੀ ਧਰਮ ਪ੍ਰਚਾਰ ...

ਪੂਰੀ ਖ਼ਬਰ »

ਮੰਦਰ ਦੇ ਬਾਹਰ ਸੋਨੇ ਦੀਆਂ ਚੇਨਾਂ ਖਿੱਚਣ ਵਾਲੇ ਦੋ ਕਾਬੂ

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਤਿਮਾਰਪੁਰ ਇਲਾਕੇ ਦੇ ਮੰਦਰ ਦੇ ਬਾਹਰ ਔਰਤਾਂ ਦੀਆਂ ਸੋਨੇ ਦੀਆਂ ਚੇਨਾਂ ਖਿੱਛਣ ਵਾਲੇ ਦੋ ਦੋਸ਼ੀਆਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ ਜੋ ਕਿ ਆਪਸ ਵਿਚ ਸਕੇ ਭਰਾ ਹਨ, ਜੋ ਮੋਟਰਸਾਈਕਲ 'ਤੇ ਵਾਰਦਾਤਾਂ ਕਰ ਰਹੇ ...

ਪੂਰੀ ਖ਼ਬਰ »

ਹਾਰ ਤੋਂ ਬਾਅਦ ਕਾਂਗਰਸੀ ਨੇਤਾ ਇਕ ਦੂਜੇ 'ਤੇ ਲਗਾ ਰਹੇ ਹਨ ਦੋਸ਼

ਨਵੀਂ ਦਿੱਲੀ, 13 ਫਰਵਰੀ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਧਾਨ ਸਭਾ ਦੀਆਂ ਚੋਣਾਂ ਵਿਚ ਕਾਂਗਰਸ ਨੂੰ ਆਪਣੀ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਕਾਂਗਰਸੀ ਨੇਤਾ ਤੇ ਉਮੀਦਵਾਰ ਇਕ ਦੂਸਰੇ 'ਤੇ ਦੋਸ਼ ਲਗਾ ਰਹੇ ਹਨ ਅਤੇ ਨਾਲ ਹੀ ਆਪਣੇ ਸੁਝਾਅ ਵੀ ਦੇ ਰਹੇ ਹਨ | ...

ਪੂਰੀ ਖ਼ਬਰ »

ਅਵਾਰਾ ਪਸ਼ੂਆਂ ਦੇ ਹੱਲ ਲਈ ਵਿਧਾਨ ਸਭਾ 'ਚ ਮਤਾ ਲਿਆਵੇਗੀ 'ਆਪ'

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਸੂਬੇ ਅੰਦਰ ਵਿਕਰਾਲ ਹੁੰਦੀ ਜਾ ਰਹੀ ਅਵਾਰਾ ਪਸ਼ੂਆਂ ਦੀ ਸਮੱਸਿਆ ਦੇ ਠੋਸ ਹੱਲ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਆਗਾਮੀ ਵਿਧਾਨ ਸਭਾ ਇਜਲਾਸ 'ਚ ਮਤਾ ਪੇਸ਼ ਕਰ ਰਹੀ ਹੈ | ਇਸ ਬਾਰੇ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ...

ਪੂਰੀ ਖ਼ਬਰ »

ਓਰੇਨ ਵਲੋਂ ਕੈਨੇਡਾ 'ਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ

ਜਲੰਧਰ, 13 ਫਰਵਰੀ (ਅ.ਬ.)-ਭਾਰਤ ਦੀ ਤੇਜ਼ੀ ਨਾਲ ਵੱਧ ਰਹੀ ਬਿਊਟੀ ਕੰਪਨੀ ਓਰੇਨ ਵਲੋਂ ਕੈਨੇਡਾ ਦੇ ਬਿ੍ਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿਚ ਅੰਤਰਰਾਸ਼ਟਰੀ ਬਿਊਟੀ ਕਾਲਜ ਦੀ ਸ਼ੁਰੂਆਤ ਕੀਤੀ ਗਈ ਹੈ | ਓਰੇਨ ਦੇ ਭਾਰਤ ਵਿਚ 100 ਤੋਂ ਵੱਧ ਅੰਤਰਰਾਸ਼ਟਰੀ ਬਿਊਟੀ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਅਧਿਆਪਕ ਜਥੇਬੰਦੀਆਂ, ਬੇਰੁਜ਼ਗਾਰ ਅਧਿਆਪਕ ਯੂਨੀਅਨਾਂ ਤੇ ਨਾਨ-ਟੀਚਿੰਗ ਯੂਨੀਅਨਾਂ ਦੇ ਆਗੂਆਂ ਨਾਲ ਮੀਟਿੰਗ

ਐੱਸ. ਏ. ਐੱਸ. ਨਗਰ, 13 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਮੰਤਰੀ ਪੰਜਾਬ ਵਿਜੇ ਇੰਦਰ ਸਿੰਗਲਾ ਵਲੋਂ ਸਿੱਖਿਆ ਬੋਰਡ ਵਿਚਲੇ ਆਪਣੇ ਮੀਟਿੰਗ ਰੂਮ ਵਿਖੇ ਸਿੱਖਿਆ ਵਿਭਾਗ ਵਿਚ ਕੰਮ ਕਰਦੇ ਅਧਿਆਪਕਾਂ ਦੀਆਂ ਵੱਖ-ਵੱਖ ਜਥੇਬੰਦੀਆਂ, ਨਾਨ-ਟੀਚਿੰਗ ਸਟਾਫ਼ ਅਤੇ ...

ਪੂਰੀ ਖ਼ਬਰ »

28 ਦਿਨਾਂ 'ਚ ਆਸਟ੍ਰੇਲੀਆ ਦਾ ਸਪਾਉੂਸ ਵੀਜ਼ਾ ਪ੍ਰਾਪਤ ਕਰੋ- ਪੈਰਾਗੋਨ ਗਰੁੱਪ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ) - ਵੀਜ਼ਾ ਗਾਈਡਨੈੱਸ ਦੇ ਕੇ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੇ ਲਈ ਸੰਗਰੂਰ, ਪਟਿਆਲਾ ਵਿਚ ਵਿਦੇਸ਼ ਜਾਣ ਦੇ ਸੁਪਨੇ ਸਾਕਾਰ ਕਰਵਾ ਰਹੀ ਸੰਸਥਾ ਪੈਰਾਗੋਨ ਗਰੁੱਪ ਨੇ ਇਕ ਹੋਰ ਆਸਟ੍ਰੇਲੀਆ ਦਾ ਸਪਾਊਸ ਵੀਜ਼ਾ ਹਾਸਲ ਕਰਵਾਇਆ ...

ਪੂਰੀ ਖ਼ਬਰ »

ਸੀ.ਬੀ.ਐਸ.ਈ. ਵਲੋਂ ਪ੍ਰੀਖਿਆ ਕੇਂਦਰ ਲੱਭਣ ਵਾਲੀ ਐਪ ਜਾਰੀ

ਪਟਿਆਲਾ, 13 ਫਰਵਰੀ (ਧਰਮਿੰਦਰ ਸਿੰਘ ਸਿੱਧੂ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ.ਬੀ.ਐਸ.ਈ.) ਵਲੋਂ 10ਵੀਂ ਜਮਾਤ ਦੀਆਂ 17 ਫਰਵਰੀ ਅਤੇ 12ਵੀਂ ਜਮਾਤ ਦੀਆਂ 15 ਫਰਵਰੀ ਨੂੰ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋ ਰਹੀਆਂ ਹਨ | ਇਸ ਮੌਕੇ ਸੀ.ਬੀ.ਐਸ.ਈ. ਵਲੋਂ ਵਿਦਿਆਰਥੀਆਂ ...

ਪੂਰੀ ਖ਼ਬਰ »

ਬਰਨਾਲਾ ਦੀ ਵਿਦਿਆਰਥਣ ਵਲੋਂ ਯੂ.ਜੀ.ਸੀ. ਨੈੱਟ ਦੀ ਪ੍ਰੀਖਿਆ 'ਚ 14ਵਾਂ ਰੈਂਕ ਹਾਸਲ

ਬਰਨਾਲਾ, 13 ਫਰਵਰੀ (ਅਸ਼ੋਕ ਭਾਰਤੀ)-ਬਰਨਾਲਾ ਦੀ ਹੋਣਹਾਰ ਵਿਦਿਆਰਥਣ ਮੇਘਾਲੀ ਪੱੁਤਰੀ ਰਾਜੀਵ ਕੁਮਾਰ ਨੇ ਯੂ.ਜੀ.ਸੀ. ਨੈਟ ਗਣਿਤ ਦੀ ਪ੍ਰੀਖਿਆ ਵਿਚ ਆਲ ਇੰਡੀਆ ਪੱਧਰ 'ਤੇ 14ਵਾਂ ਰੈਂਕ ਹਾਸਲ ਕਰਕੇ ਜ਼ਿਲ੍ਹਾ ਬਰਨਾਲਾ ਤੇ ਪੰਜਾਬ ਦਾ ਨਾਂਅ ਰੌਸ਼ਨ ਕੀਤਾ ਹੈ | ਉਸ ਦੇ ਪਿਤਾ ...

ਪੂਰੀ ਖ਼ਬਰ »

ਗ਼ੁਰਬਤ 'ਤੇ ਭਾਰੀ ਪਈ ਗ਼ਰੀਬ ਦੀ ਧੀ ਦੀ ਲਗਨ ਤੇ ਮਿਹਨਤ

ਡੱਬਵਾਲੀ (ਬਠਿੰਡਾ), 13 ਫਰਵਰੀ (ਇਕਬਾਲ ਸਿੰਘ ਸ਼ਾਂਤ)- ਤੰਗੀ-ਤੁਰਸ਼ੀਆਂ 'ਚ ਪਲੀ ਪਿੰਡ ਪੰਨੀਵਾਲਾ ਮੋਰੀਕਾ ਦੇ ਖੇਤ ਮਜ਼ਦੂਰ ਦੀ ਧੀ ਕਿਰਨਜੀਤ ਕੌਰ ਨੇ ਕੁਆਂਲਾਲਪੁਰ (ਮਲੇਸ਼ੀਆ) ਵਿਖੇ ਕੌਮਾਂਤਰੀ ਯੋਗ ਚੈਂਪੀਅਨਸ਼ਿਪ 'ਚ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ | ...

ਪੂਰੀ ਖ਼ਬਰ »

ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਪਤਨੀ ਸੁਰਜੀਤ ਕੌਰ ਦਾ ਸਸਕਾਰ ਅੱਜ

ਬੱਧਨੀ ਕਲਾਂ (ਮੋਗਾ), 13 ਫਰਵਰੀ (ਸੰਜੀਵ ਕੋਛੜ)- ਬਾਬਾ ਕਪੂਰ ਸਿੰਘ ਸਨੇਰਾਂ ਵਾਲਿਆਂ ਦੇ ਮਾਤਾ ਅਤੇ ਸੰਤ ਨਾਹਰ ਸਿੰਘ ਸਨੇਰਾਂ ਵਾਲਿਆਂ ਦੀ ਪਤਨੀ ਮਾਤਾ ਸੁਰਜੀਤ ਕੌਰ (90) ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ 'ਚ ਜਾ ਬਿਰਾਜੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਭਗਤ ਰਵਿਦਾਸ ਦੇ ਜੀਵਨ ਤੋਂ ਸਮਾਜ ਨੂੰ ਸੇਧ ਲੈਣ ਦੀ ਲੋੜ-ਬਾਬਾ ਦਲੇਰ ਸਿੰਘ ਖੇੜੀ

ਸੰਗਰੂਰ, 13 ਫਰਵਰੀ (ਸੁਖਵਿੰਦਰ ਸਿੰਘ ਫੁੱਲ)- ਭਗਤ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਗੁਰਪ੍ਰਕਾਸ਼ ਖੇੜੀ ਵਿਖੇ ਗੁਰਮਤਿ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਸਮਾਗਮ ਵਿਚ ਪੰਥ ਦੇ ਪ੍ਰਚਾਰਕ ਬਾਬਾ ਦਲੇਰ ਸਿੰਘ ਖਾਲਸਾ ਖੇੜੀ ਵਾਲਿਆਂ ਨੇ ਕਥਾ ਕੀਰਤਨ ...

ਪੂਰੀ ਖ਼ਬਰ »

ਕੌਮੀ ਪਸ਼ੂ ਧਨ ਚੈਂਪੀਅਨਸ਼ਿਪ ਬਟਾਲਾ ਦੇ ਜੇਤੂ ਪਸ਼ੂ ਪਾਲਕਾਂ ਨੂੰ ਮਿਲਣਗੇ 2 ਕਰੋੜ ਦੇ ਇਨਾਮ - ਡਾ. ਗੋਇਲ

ਮਲੇਰਕੋਟਲਾ, 13 ਫਰਵਰੀ (ਕੁਠਾਲਾ)- ਪਸ਼ੂ ਪਾਲਣ ਵਿਭਾਗ ਵਲੋਂ 27 ਫਰਵਰੀ ਤੋਂ 2 ਮਾਰਚ ਤੱਕ ਬਟਾਲਾ ਵਿਖੇ ਕਰਵਾਏ ਜਾ ਰਹੇ ਨੈਸ਼ਨਲ ਲਾਈਵਸਟਾਕ ਚੈਂਪੀਅਨਸ਼ਿਪ ਐਾਡ ਐਗਰੀ ਐਕਸਪੋ-2020 ਨੂੰ ਸਫਲ ਬਣਾਉਣ ਲਈ ਜ਼ਿਲ੍ਹਾ ਸੰਗਰੂਰ ਅੰਦਰ ਡਿਪਟੀ ਡਾਇਰੈਕਟਰ ਡਾ. ਕੇ.ਜੀ. ਗੋਇਲ ਦੀ ...

ਪੂਰੀ ਖ਼ਬਰ »

ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁਮਰਾਹ ਨਾ ਹੋਣ- ਚੇਅਰਪਰਸਨ

ਚੰਡੀਗੜ੍ਹ, 13 ਫਰਵਰੀ (ਅਜੀਤ ਬਿਊਰੋ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਤੇਜਿੰਦਰ ਕੌਰ ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿਸੀਲ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ. ਕਮਿਸ਼ਨ ਦਾ ਗ਼ੈਰ ...

ਪੂਰੀ ਖ਼ਬਰ »

ਬਰਾਤ 'ਚੋਂ ਵਾਪਸ ਪਰਤ ਰਹੀ ਕਾਰ ਦਾ ਟਾਇਰ ਫਟਿਆ-ਚਾਰ ਮੌਤਾਂ

ਏਲਨਾਬਾਦ, 13 ਫਰਵਰੀ (ਜਗਤਾਰ ਸਮਾਲਸਰ)-ਜ਼ਿਲ੍ਹਾ ਹਨੂੰਮਾਨਗੜ੍ਹ ਦੇ ਕਸਬਾ ਰਾਵਤਸਰ ਦੇ ਨੇੜਲੇ ਪਿੰਡ ਚੋਹਲਾਂਵਾਲੀ ਕੋਲ ਅੱਜ ਹੋਏ ਸੜਕ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ਕਾਰ ਵਿਚ ਸਵਾਰ ਪੰਜ ਲੋਕ ...

ਪੂਰੀ ਖ਼ਬਰ »

ਐੱਨ.ਆਰ.ਆਈ. ਸਭਾ ਲਈ ਪਹਿਲੇ ਦਿਨ ਨਹੀਂ ਹੋਈ ਕੋਈ ਨਾਮਜ਼ਦਗੀ

ਜਲੰਧਰ, 13 ਫਰਵਰੀ (ਮੇਜਰ ਸਿੰਘ)-ਐੱਨ.ਆਰ.ਆਈ. ਸਭਾ ਪੰਜਾਬ ਦੇ ਪ੍ਰਧਾਨ ਦੀ ਚੋਣ ਲਈ ਪਹਿਲੇ ਦਿਨ ਕਿਸੇ ਵੀ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਗਏ | ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦਾ ਸ਼ੁੱਕਰਵਾਰ 14 ਫਰਵਰੀ ਆਖ਼ਰੀ ਦਿਨ ਹੈ ਤੇ ਉਮੀਦ ਹੈ ਕਿ 4 ਜਾਂ 5 ...

ਪੂਰੀ ਖ਼ਬਰ »

ਪੰਜਾਬ 'ਚ 'ਆਪ' ਦਿੱਲੀ ਵਿਧਾਨ ਮਾਡਲ ਖੜ੍ਹਾ ਕਰੇਗੀ-ਸਿੱਧੂ

ਜਲੰਧਰ, 13 ਫਰਵਰੀ (ਮੇਜਰ ਸਿੰਘ)-'ਆਪ' ਦੇ ਪੰਜਾਬ ਯੂਥ ਦੇ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਦਿੱਲੀ ਵਿਧਾਨ ਸਭਾ ਚੋਣ ਵਿਚ ਵੱਡੀ ਜਿੱਤ ਤੋਂ ਬਾਅਦ 'ਆਪ' ਹੁਣੇ ਪੰਜਾਬ ਵਿਚ ਵਿਕਾਸ ਪੱਖੀ ਮਾਡਲ ਦੀ ਸਿਆਸਤ ਕਰੇਗੀ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ...

ਪੂਰੀ ਖ਼ਬਰ »

'ਸ਼ੂਟਰ' 'ਤੇ ਪਾਬੰਦੀ ਬਾਰੇ ਫ਼ੈਸਲਾ ਲੈਣ ਹਰਿਆਣਾ ਤੇ ਯੂ.ਟੀ.

ਚੰਡੀਗੜ੍ਹ, 13 ਫਰਵਰੀ (ਸੁਰਜੀਤ ਸਿੰਘ ਸੱਤੀ)- ਪੰਜਾਬ ਸਰਕਾਰ ਵਲੋਂ ਫ਼ਿਲਮ 'ਸ਼ੂਟਰ' ਦੀ ਸਕ੍ਰੀਨਿੰਗ 'ਤੇ ਪਾਬੰਦੀ ਲਗਾਏ ਜਾਣ ਉਪਰੰਤ ਹਾਈਕੋਰਟ ਨੇ ਇਕ ਲੋਕਹਿਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਹਰਿਆਣਾ ਸਰਕਾਰ ਅਤੇ ਚੰਡੀਗੜ੍ਹ ਯੂ.ਟੀ. ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX