ਬਹਿਰਾਮ, 15 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਡੇਰਾ ਬਾਬਾ ਮੇਲਾ ਰਾਮ ਭਰੋਮਜਾਰਾ ਤੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਪੰਜਾਬ ਦੀ ਸਰਪ੍ਰਸਤੀ ਹੇਠ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਵੱਖ-ਵੱਖ ਦਰਬਾਰਾਂ ਤੋਂ ਸੰਤ ਮਹਾਂਪੁਰਸ਼, ਸੰਗਤਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿਚ ਸੰਤ ਕੁਲਵੰਤ ਰਾਮ ਭਰੋਮਜਾਰਾ, ਵਿਸ਼ੇਸ਼ ਤੌਰ 'ਤੇ ਪਹੁੰਚੇ ਮੈਂਬਰ ਪਾਰਲੀਮੈਂਟ ਮੁਨੀਸ਼ ਤਿਵਾੜੀ, ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਸਾਬਕਾ ਵਿਧਾਇਕ ਚੌਧਰੀ ਮੌਹਣ ਲਾਲ ਪਹੁੰਚੇ ਜਿਨ੍ਹਾ ਸਾਂਝੇ ਤੌਰ 'ਤੇ ਜਿਥੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਰਵਿਦਾਸ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ ਉਥੇ ਉਨ੍ਹਾ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾ 'ਤੇ ਚੱਲ ਕੇ ਆਪਣਾ ਜੀਵਨ ਸਫਲ ਬਨਾਉਣਾ ਚਾਹੀਦਾ ਹੈ | ਨਗਰ ਕੀਰਤਨ ਦੀ ਸ਼ੋਭਾ ਵਧਾਉਣ ਲਈ ਸੰਗਤਾਂ ਵਲੋਂ ਵੱਖ-ਵੱਖ ਝਾਕੀਆਂ ਸਜਾਈਆਂ ਗਈਆਂ ਸਨ | ਉਕਤ ਨਗਰ ਕੀਰਤਨ ਭਰੋਮਜਾਰਾ, ਸਰਹਾਲ ਰਾਣੂੰਆਂ, ਚੱਕ ਮਾਈਦਾਸ, ਚੱਕ ਗੁਰੂ, ਚੱਕ ਰਾਮੂੰ ਤੋਂ ਹੁੰਦਾ ਹੋਇਆ ਡੇਰੇ ਵਿਖੇ ਸੰਪੰਨ ਹੋਇਆ | ਵੱਖ-ਵੱਖ ਨਗਰਾਂ ਵਿਚ ਜਿਥੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਉਥੇ ਉਨ੍ਹਾਂ ਲੰਗਰ ਚਾਹ ਪਕੌੜੇ, ਮਠਿਆਈ ਵੀ ਵੰਡੀ | ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਮੌਹਣ ਲਾਲ ਪ੍ਰਧਾਨ, ਸੰਤ ਲਛਮਣ ਦਾਸ, ਪ੍ਰਵੀਨ ਬੰਗਾ ਬਸਪਾ ਆਗੂ, ਬਾਬਾ ਜਿੰਦਰ ਜੀ, ਗਿਆਨ ਚੰਦ ਖੁੱਤਣ ਸੇਵਾ ਮੁਕਤ ਚੀਫ ਮੈਨੇਜਰ ਪੀ. ਐਨ. ਬੀ ਜਲੰਧਰ, ਬਿਹਾਰੀ ਲਾਲ ਨੰਗਲ ਭਾਖੜਾ, ਦੇਸ ਰਾਜ ਚੱਕ ਗੁਰੂ, ਬਲਵੰਤ ਰਾਏ ਜਲੰਧਰ, ਰਾਮ ਲੁਭਾਇਆ ਕਲਸੀ, ਨੰਬਰਦਾਰ ਸਰਵਣ ਰਾਮ ਭਰੋਮਜਾਰਾ, ਬਾਲਕ ਰਾਮ ਫਿਲੋਰ, ਡਾ. ਰੂਪ ਲਾਲ ਅਪਰਾ, ਰਾਮ ਲਾਲ, ਪ੍ਰੇਮ ਸਰੋਆ, ਲਾਲ ਚੰਦ, ਸੋਮ ਨਾਥ ਗੜ੍ਹਸ਼ੰਕਰ, ਸਰਵਣ ਸੁਮਨ ਨਵਾਂਸ਼ਹਿਰ, ਹਰੀਸ਼ ਕੁਮਾਰ ਫਗਵਾੜਾ, ਬੁੱਧ ਪ੍ਰਕਾਸ਼ ਨਕੋਦਰ, ਤਿਲਕ ਰਾਜ ਜਲੰਧਰ, ਸੁਰਿੰਦਰ ਰਾਮ ਜਲੰਧਰ, ਗਿਆਨੀ ਨਾਜ਼ਰ ਸਿੰਘ ਜੱਸੋਮਜ਼ਾਰਾ, ਅਮਰਜੀਤ ਸਿੰਘ, ਮੱਖਣ ਲਾਲ, ਬਲਵੰਤ ਰਾਏ, ਫੂਲਾ ਰਾਮ ਬੀਰਮਪੁਰ, ਮਹਿੰਦਰ ਪਾਲ, ਜਗੀਰੀ ਲਾਲ ਆਦਿ ਸੰਗਤਾਂ 'ਚ ਹਾਜ਼ਰ ਸਨ |
ਬਹਿਰਾਮ, 15 ਫਰਵਰੀ (ਨਛੱਤਰ ਸਿੰਘ ਬਹਿਰਾਮ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ਼ੋਭਾ ਯਾਤਰਾ ਸਜਾਈ ਗਈ | ਉਕਤ ਸ਼ੋਭਾ ਯਾਤਰਾ ਦਾ ਨਗਰ ਵਿਚ ...
ਘੁੰਮਣਾਂ, 15 ਫਰਵਰੀ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਰਵਿਦਾਸ ਸਪੋਰਟਸ ਐਾਡ ਵੈਲਫੇਅਰ ਕਲੱਬ (ਰਜਿ) ਵਲੋਂ ਪ੍ਰਵਾਸੀ ਭਾਰਤੀ ਚੇਅਰਮੈਨ ਬਲਵੀਰ ਸਿੰਘ ਬੈਂਸ ਕੈਨੇਡਾ ਤੇ ਪ੍ਰਧਾਨ ਪਾਲ ...
ਨਵਾਂਸ਼ਹਿਰ, 15 ਫਰਵਰੀ (ਹਰਵਿੰਦਰ ਸਿੰਘ)- ਨਵਾਂਸ਼ਹਿਰ ਵਾਸੀਆਂ ਵਲੋਂ ਬੀਤੀ ਰਾਤ ਪੁਲਵਾਮਾ ਦੇ ਸ਼ਹੀਦਾਂ ਦੀ ਯਾਦ ਵਿਚ ਕੈਂਡਲ ਮਾਰਚ ਕੱਢਿਆ ਗਿਆ | ਪਹਿਲਾਂ ਇੱਥੋਂ ਦੀਆਂ ਵੱਖ-ਵੱਖ ਸਮਾਜ ਸੇਵਾ ਸੁਸਾਇਟੀਆਂ ਅਤੇ ਰਾਜਨੀਤਿਕ ਪਾਰਟੀਆਂ ਦੇ ਆਗੂ ਸਥਾਨਕ ਰੇਲਵੇ ਰੋਡ ...
ਮੁਕੰਦਪੁਰ, 15 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਬਲਾਕ ਔੜ ਦੇ ਪਿੰਡ ਚਾਹਲ ਕਲਾਂ ਦੀ ਗ੍ਰਾਮ ਪੰਚਾਇਤ ਨੇ ਸਰਪੰਚ ਅਮਰਜੀਤ ਕੌਰ ਦੀ ਅਗਵਾਈ ਹੇਠ ਪਿੰਡ ਦੀਆਂ ਸਮੱਸਿਆਵਾਂ ਸਬੰਧੀ ਹਲਕਾ ਇੰਚਾਰਜ ਬੰਗਾ ਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ...
ਸੜੋਆ, 15 ਫਰਵਰੀ (ਨਾਨੋਵਾਲੀਆ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਸਟਾਫ਼ ਅਤੇ ਵਿਦਿਆਰਥੀਆਂ ਵਲੋਂ ਪਿੰਡ ਆਲੋਵਾਲ ਵਿਖੇ ਭਾਰਤੀ ਸੰਵਿਧਾਨ ਦੇ ਮੌਲਿਕ ਅਧਿਕਾਰਾਂ ਅਤੇ ਫ਼ਰਜ਼ਾਂ ਬਾਰੇ ਨਾਟਕਾਂ ਰਾਹੀਂ ਜਾਣੂ ਕਰਵਾਇਆ ਗਿਆ | ਇਨ੍ਹਾਂ ਨਾਟਕਾਂ ਦਾ ਉਦਘਾਟਨ ...
ਜਾਡਲਾ, 15 ਫਰਵਰੀ (ਬੱਲੀ)-ਅੱਜ ਬੱਸ ਅੱਡਾ ਦੌਲਤਪੁਰ ਜਾਡਲਾ ਵਿਖੇ ਇਕ ਸੜਕ ਹਾਦਸੇ ਵਿਚ ਇਕ ਤਿੰਨ ਔਰਤਾਂ ਗੰਭੀਰ ਰੂਪ ਵਿਚ ਫੱਟੜ ਹੋ ਗਈਆਂ | ਪ੍ਰਾਪਤ ਜਾਣਕਾਰੀ ਅਨੁਸਾਰ ਇਹ ਤਿੰਨੋਂ ਜਣੀਆਂ ਬੱਸ ਚੜ੍ਹਨ ਲਈ ਬੱਸ ਅੱਡਾ ਜਾਡਲਾ ਵਿਖੇ ਖੜੀਆਂ ਸਨ ਕਿ ਇਕ ਟਰੈਕਟਰ-ਟਰਾਲੀ ...
ਬਲਾਚੌਰ, 15 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਪੰਜਾਬ-ਯੂ.ਟੀ. ਮੁਲਾਜ਼ਮ ਅਤੇ ਪੈਨਸ਼ਨਰਜ਼ ਸੰਘਰਸ਼ ਕਮੇਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਜ਼ਿਲ੍ਹਾ ਕਨਵੀਨਰ ਕਰਨੈਲ ਸਿੰਘ ਰਾਹੋਂ, ਸੁਰਿੰਦਰ ਸਿੰਘ ਸੋਇਤਾ ਅਤੇ ਦੀ ਅਗਵਾਈ ਵਿਚ ਹਲਕਾ ਵਿਧਾਇਕ ਚੌਧਰੀ ...
ਟੱਪਰੀਆਂ ਖ਼ੁਰਦ, 15 ਫਰਵਰੀ (ਸ਼ਾਮ ਸੁੰਦਰ ਮੀਲੂ)- ਸਤਿਗੁਰੂ ਲਾਲ ਦਾਸ ਬ੍ਰਹਮਾ ਨੰਦ ਭੂਰੀਵਾਲੇ ਗਰੀਬਦਾਸੀ ਗਰਲਜ਼ ਕਾਲਜ ਅਤੇ ਕਾਲਜੀਏਟ ਸਕੂਲ ਟੱਪਰੀਆਂ ਖ਼ੁਰਦ ਦਾ ਸਾਲਾਨਾ ਇਨਾਮ ਵੰਡ ਸਮਾਗਮ ਕਾਲਜ ਪਿ੍ੰ: ਕੰਵਲਜੀਤ ਕੌਰ ਅਤੇ ਕਾਲਜੀਏਟ ਸਕੂਲ ਪਿ੍ੰ: ਅਨੀਤਾ ...
ਬੰਗਾ, 15 ਫਰਵਰੀ (ਜਸਬੀਰ ਸਿੰਘ ਨੂਰਪੁਰ) - ਮਾਰਕੀਟ ਕਮੇਟੀ ਬੰਗਾ ਵਿਖੇ ਮਨੀਸ਼ ਤਿਵਾੜੀ ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਹਿਬ ਨੇ ਬੰਗਾ ਹਲਕੇ ਅਧੀਨ ਆਉਂਦੇ 133 ਪਿੰਡਾਂ ਦੀਆਂ ਪੰਚਾਇਤਾਂ ਦੀਆਂ ਸ਼ਿਕਾਇਤਾਂ ਸੁਣੀਆਂ ਉੱਥੇ ਹੀ ਉਨ੍ਹਾਂ ਦੀਆਂ ਸ਼ਿਕਾਇਤਾਂ ...
ਨਵਾਂਸ਼ਹਿਰ, 15 ਫਰਵਰੀ (ਹਰਵਿੰਦਰ ਸਿੰਘ)- ਅੱਜ ਪਿੰਡ ਬਘੌਰਾਂ ਵਿਖੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ...
ਨਵਾਂਸ਼ਹਿਰ, 15 ਫਰਵਰੀ (ਗੁਰਬਖਸ਼ ਸਿੰਘ ਮਹੇ)- ਰੋਪੜ ਵਿਖੇ ਲਹਿਰੀ ਸ਼ਾਹ ਮੰਦਰ ਰੋਡ ਦੇ ਨੇੜੇ ਡਾ: ਸਰਦਾਨਾ ਬੱਚਿਆਂ ਦੇ ਹਸਪਤਾਲ ਦੇ ਬਿਲਕੁਲ ਨੇੜੇ ਸਥਿਤ ਅਰਜਨ ਆਯੁਰਵੈਦਿਕ ਹਸਪਤਾਲ ਪਹਿਲਾਂ ਹੀ ਗੋਡਿਆਂ, ਰੀੜ੍ਹ ਦੀ ਹੱਡੀ, ਸਰਵਾਈਕਲ, ਸੈਟੀਕਾ ਪੈਨ, ਦਮਾ, ਬਵਾਸੀਰ, ...
ਨਵਾਂਸ਼ਹਿਰ, 15 ਫਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਸ਼ਹੀਦ ਸਰਦਾਰ ਭਗਤ ਸਿੰਘ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਪ੍ਰਧਾਨ ਹਰਪ੍ਰੀਤ ਸਿੰਘ ਤੂਰ ਨੇ ਮੀਟਿੰਗ ਦੌਰਾਨ ਕਿਹਾ ਕਿ ਕਲੱਬ ਵਲੋਂ ਆਈ.ਟੀ.ਆਈ. ਨਵਾਂਸ਼ਹਿਰ ਦੇ ਮੈਦਾਨ ਵਿਚ ਕਰਵਾਏ ਜਾ ਰਹੇ ਦੂਸਰੇ ...
ਭੱਦੀ, 15 ਫਰਵਰੀ (ਨਰੇਸ਼ ਧੌਲ)- ਪਿੰਡ ਆਕਲਿਆਣਾ ਵਿਖੇ ਧੰਨ-ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਚਾਰ ਦਿਨਾ ਸਾਲਾਨਾ ਸ਼ਹੀਦੀ ਜੋੜ ਮੇਲੇ ਸਬੰਧੀ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੀਤੀ 13 ਫਰਵਰੀ ਤੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ | ...
ਮੇਹਲੀ, 15 ਫਰਵਰੀ (ਸੰਦੀਪ ਸਿੰਘ) - ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਪ੍ਰਬੰਧਕ ਕਮੇਟੀ, ਸਮੂਹ ਨਗਰ ਨਿਵਾਸੀ ਅਤੇ ਗ੍ਰਾਮ ਪੰਚਾਇਤ ਪਿੰਡ ਮੇਹਲੀ ਦੇ ਸਹਿਯੋਗ ਨਾਲ ਸ੍ਰੀ ਗੁਰੂੁ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਨਗਰ ਕੀਰਤਨ ...
ਰੈਲਮਾਜਰਾ, 15 ਫਰਵਰੀ (ਸੁਭਾਸ਼ ਟੌਾਸਾ)- ਸਨਅਤੀ ਖੇਤਰ ਦੇ ਨੇੜਲੇ ਪਿੰਡ ਟੌਾਸਾ ਵਿਖੇ ਗੁਰੂ ਮੰਦਰ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਵਲੋਂ ਗੁਰੂ ਰਵਿਦਾਸ ਜੀ ਦੇ ਗੁਰਪੁਰਬ ਸਬੰਧੀ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨੀ ਜਥੇ ...
ਮੁਕੰਦਪੁਰ, 15 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਬਲਾਕ ਔੜ ਦੇ ਪਿੰਡ ਰਟੈਂਡਾ ਵਿਖੇ ਸ੍ਰੀ ਗੁਰੂ ਰਵਿਦਾਸ ਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਅਧੀਨ ਵਿਸ਼ਾਲ ਨਗਰ ਕੀਰਤਨ ਸਜਾਇਆ ...
ਟੱਪਰੀਆਂ ਖੁਰਦ, 15 ਫਰਵਰੀ (ਸ਼ਾਮ ਸੁੰਦਰ ਮੀਲੂ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸੰਗਤ ਖਰੋੜ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਖਰੋੜ ਵਿਖੇ ਕਰਵਾਇਆ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ...
ਟੱਪਰੀਆਂ ਖੁਰਦ, 15 ਫਰਵਰੀ (ਸ਼ਾਮ ਸੁੰਦਰ ਮੀਲੂ)- ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਬ ਸੰਗਤ ਖਰੋੜ ਵਲੋਂ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਖਰੋੜ ਵਿਖੇ ਕਰਵਾਇਆ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸ੍ਰੀ ਅਖੰਡ ਪਾਠ ਦੇ ...
ਸੰਧਵਾਂ, 15 ਫਰਵਰੀ (ਪ੍ਰੇਮੀ ਸੰਧਵਾਂ) - ਪਿੰਡ ਸੰਧਵਾਂ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਵੱਖ-ਵੱਖ ਪੜਾਵਾਂ 'ਤੇ ਗਿਆਨੀ ਪਰਮਜੀਤ ਸਿੰਘ ਪਾਰਸ ਦੇ ...
ਔੜ, 15 ਫਰਵਰੀ (ਜਰਨੈਲ ਸਿੰਘ ਖੁਰਦ)- ਨਸ਼ਿਆਂ ਦੀ ਰੋਕਥਾਮ ਲਈ ਆਰੰਭੇ ਡੈਪੋ ਪ੍ਰੋਗਰਾਮ ਤਹਿਤ ਪਿੰਡ ਔੜ ਦੇ ਪੰਚਾਇਤ ਘਰ ਵਿਖੇ ਪਿੰਡ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੈਮੀਨਾਰ ਦੀ ਮੁੱਖ ...
ਉੜਾਪੜ/ਲਸਾੜਾ, 15 ਫਰਵਰੀ (ਲਖਵੀਰ ਸਿੰਘ ਖੁਰਦ) - ਡਾਅਨ ਪਬਲਿਕ ਸਕੂਲ ਉੜਾਪੜ ਵਿਖੇ ਨਰਸਰੀ ਕਲਾਸ ਤੋਂ ਦੂਸਰੀ ਕਲਾਸ ਦੇ ਬੱਚਿਆਂ ਦੇ ਫੈਂਸੀ ਡਰੈਸ ਮੁਕਾਬਲੇ ਕਰਵਾਏ ਗਏ | ਜਿਸ 'ਚ ਬੱਚਿਆਂ ਦੇ ਮਾਪਿਆਂ ਨੇ ਆਪਣੇ-ਆਪਣੇ ਬੱਚਿਆਂ ਨੂੰ ਰੰਗ ਬਿਰੰਗੇ ਕਪੱੜਿਆਂ ਵਿਚ ਘਰਾਂ ...
ਉੜਾਪੜ/ਲਸਾੜਾ, 15 ਫਰਵਰੀ (ਲਖਵੀਰ ਸਿੰਘ ਖੁਰਦ) - ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸੀ. ਡੀ. ਪੀ. ਓ ਔੜ ਪੰਕਜ ਪੂਰਨ ਸ਼ਰਮਾ ਦੀ ਰਹਿਨੁਮਾਈ ਹੇਠ ਬੱਚਿਆਂ, ਦੁੱਧ ਪਿਲਾਉਣ ਵਾਲੀਆਂ ਮਾਵਾਂ ਅਤੇ ਆਮ ਔਰਤਾਂ ਨੂੰ ਚੰਗੀ ਖੁਰਾਕ ...
ਮੁਕੰਦਪੁਰ, 15 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)-ਥਾਣਾ ਮੁਕੰਦਪੁਰ ਦੇ ਨਵੇਂ ਥਾਣਾ ਮੁਖੀ ਗੁਰਮੁੱਖ ਸਿੰਘ ਨੇ ਅਹੁਦਾ ਸੰਭਾਲਦੇ ਹੋਏ ਕਿਹਾ ਕਿ ਮੁਕੰਦਪੁਰ ਇਲਾਕੇ ਵਿਚ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਕਿਸੇ ਵੀ ਹਾਲਤ 'ਤੇ ਬਖਸ਼ਿਆ ਨਹੀਂ ਜਾਵੇਗਾ | ਉਨ੍ਹਾਂ ਇਲਾਕੇ ...
ਨਵਾਂਸ਼ਹਿਰ/ਪੋਜੇਵਾਲ ਸਰਾਂ 15 ਫਰਵਰੀ (ਗੁਰਬਖਸ਼ ਸਿੰਘ ਮਹੇ, ਨਵਾਂਗਰਾਈਾ)- ਐੱਸ. ਸੀ. ਈ. ਆਰ. ਟੀ ਪੰਜਾਬ ਵਲੋਂ 16 ਫਰਵਰੀ ਨੂੰ ਲਈ ਜਾ ਰਹੀ ਪੰਜਾਬ ਰਾਜ ਨਿਪੁੰਨਤਾ ਖੋਜ ਪ੍ਰੀਖਿਆ ਦੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਹ ...
ਬੰਗਾ, 15 ਫਰਵਰੀ (ਕਰਮ ਲਧਾਣਾ) - ਪੰਜਾਬ ਵਿਚ ਵਧ ਰਹੀ ਗਰੀਬੀ ਅਤੇ ਬੇਰੁਜਗਾਰੀ ਦਾ ਮੁੱਖ ਕਾਰਨ ਕਿਤੇ ਨਾ ਕਿਤੇ ਮਸ਼ੀਨੀ ਯੁੱਗ ਹੀ ਹੈ | ਇਕ ਮਸ਼ੀਨ ਸੈਂਕੜੇ ਮਜ਼ਦੂਰਾਂ ਦਾ ਕੰਮ ਕਰ ਰਹੀ ਹੈ ਜਿਸ ਨਾਲ ਗਰੀਬ ਮਜ਼ਦੂਰ ਵਿਹਲੇ ਬੈਠ ਕੇ ਭੁੱਖੇ ਮਰਨ ਲਈ ਮਜ਼ਬੂਰ ਹੋ ਰਹੇ ਹਨ | ...
ਨਵਾਂਸ਼ਹਿਰ, 15 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੂੰ ਉਨ੍ਹਾਂ ...
ਨਵਾਂਸ਼ਹਿਰ, 15 ਫਰਵਰੀ (ਹਰਵਿੰਦਰ ਸਿੰਘ)- ਸਥਾਨਕ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਰਾਹੋਂ ਰੋਡ ਨਵਾਂਸ਼ਹਿਰ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਕਲਾਸ ਤੱਕ ਦੇ ਬੱਚਿਆਂ ਨੇ ਭਾਗ ਲਿਆ | ਬੱਚਿਆਂ ਨੂੰ ਉਨ੍ਹਾਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX