ਫ਼ਿਰੋਜ਼ਪੁਰ/ਲੱਖੋ ਕੇ ਬਹਿਰਾਮ, 15 ਫਰਵਰੀ (ਤਪਿੰਦਰ ਸਿੰਘ, ਰਾਜਿੰਦਰ ਸਿੰਘ ਹਾਂਡਾ)- ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਬੀਤੀ ਰਾਤ ਸੂਬੇ ਦੇ ਖੇਡ ਮੰਤਰੀ ਦੇ ਨਿੱਜੀ ਸਕੱਤਰ ਵਲੋਂ ਆਪਣੇ ਕੁਝ ਸਾਥੀਆਂ ਦੀ ਮਦਦ ਨਾਲ ਪਿਸਤੌਲ ਦੀ ਨੋਕ 'ਤੇ ਅਪਰਾਧਿਕ ਪਿਛੋਕੜ ਵਾਲੇ ਦੋ ਮੁਲਜ਼ਮਾਂ ਨੂੰ ਪੁਲਿਸ ਹਿਰਾਸਤ 'ਚੋਂ ਛਡਵਾਉਣ ਦਾ ਫ਼ਿਰੋਜ਼ਪੁਰ ਜ਼ਿਲ੍ਹੇ ਦੀ ਸਮੁੱਚੀ ਅਕਾਲੀ ਲੀਡਰਸ਼ਿਪ ਨੇ ਗੰਭੀਰ ਨੋਟਿਸ ਲਿਆ | ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਅਕਾਲੀ ਆਗੂ ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਮਾਨ ਹਲਕਾ ਇੰਚਾਰਜ ਗੁਰੂਹਰਸਹਾਏ, ਜੋਗਿੰਦਰ ਸਿੰਘ ਜਿੰਦੂ, ਸੁਖਵੰਤ ਸਿੰਘ ਥੇਹ ਗੁੱਜਰ, ਹਰਜਿੰਦਰ ਪਾਲ ਸਿੰਘ ਗੁਰੂ, ਪ੍ਰੀਤਮ ਸਿੰਘ ਬਾਠ, ਲਖਵਿੰਦਰ ਸਿੰਘ ਲੱਖਾ, ਬਚਿੱਤਰ ਸਿੰਘ ਫ਼ਿਰੋਜ਼ਪੁਰ, ਸੁਖਦੇਵ ਸਿੰਘ ਕੜਮਾ, ਕੁਲਦੀਪ ਸਿੰਘ ਬੰਬ, ਗੁਰਪ੍ਰੀਤ ਸਿੰਘ ਲੱਖੋ ਕੇ, ਗੁਰਲਾਲ ਸਿੰਘ, ਬਖ਼ਸ਼ੀਸ਼ ਸਿੰਘ ਮਸਤੇਵਾਲਾ, ਬਲਰਾਜ ਢਿੱਲੋਂ, ਸ਼ਾਮ ਲਾਲ ਖੁੰਦੜ, ਜਸਪ੍ਰੀਤ ਮਾਨ ਅਤੇ ਗੁਰਵਿੰਦਰ ਸਿੰਘ ਗਿੱਲ ਨੇ ਉਕਤ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਤੋਂ ਅਸਤੀਫ਼ੇ ਦੀ ਮੰਗ ਕੀਤੀ | ਆਗੂਆਂ ਨੇ ਪੰਜਾਬ ਦੇ ਡੀ.ਜੀ.ਪੀ. ਤੋਂ ਮੰਗ ਕੀਤੀ ਕਿ ਘਟਨਾ ਨਾਲ ਸਬੰਧਿਤ ਅਸਲ ਦੋਸ਼ੀਆਂ ਨੂੰ ਪੁਲਿਸ ਪਰਚੇ ਵਿਚ ਨਾਮਜ਼ਦ ਕਰਨ ਅਤੇ ਖੇਡ ਮੰਤਰੀ ਦੇ ਨਿੱਜੀ ਸਕੱਤਰ ਨਸੀਬ ਸਿੰਘ ਸੰਧੂ ਨੂੰ ਤੁਰੰਤ ਗਿ੍ਫ਼ਤਾਰ ਕੀਤਾ ਜਾਵੇ | ਅੱਜ ਫ਼ਿਰੋਜ਼ਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਆਗੂਆਂ ਨੇ ਦੋਸ਼ ਲਗਾਇਆ ਕਿ ਸੂਬੇ ਅੰਦਰ ਅਮਨ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਅਤੇ ਕਾਂਗਰਸ ਆਗੂਆਂ ਦੀ ਸ਼ਹਿ 'ਤੇ ਅਕਾਲੀ ਦਲ ਦੇ ਵਰਕਰਾਂ 'ਤੇ ਝੂਠੇ ਮੁਕੱਦਮੇ ਬਣਾਏ ਜਾ ਰਹੇ ਹਨ | ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਅਤੇ ਵਰਦੇਵ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਬੀਤੀ ਰਾਤ ਪੁਲਿਸ 'ਤੇ ਹਮਲਾ ਕਰਕੇ ਮੁਲਜ਼ਮਾਂ ਨੂੰ ਛਡਵਾਉਣ ਵਾਲਿਆਂ ਿਖ਼ਲਾਫ਼ ਪੁਲਿਸ ਕਾਰਵਾਈ ਕਰਨ 'ਚ ਨਾਕਾਮ ਰਹੀ ਹੈ ਅਤੇ ਸਬੰਧਿਤ ਥਾਣੇ ਵਲੋਂ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਸਲ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਅਕਾਲੀ ਆਗੂਆਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਲਿਸ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕੀਤੀ ਜਾਵੇ | ਸਥਾਨਕ ਅਕਾਲੀ ਲੀਡਰਸ਼ਿਪ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਕਤ ਘਟਨਾ ਨਾਲ ਸਬੰਧਿਤ ਦੋਸ਼ੀਆਂ ਨੂੰ ਜਲਦ ਨਾ ਗਿ੍ਫ਼ਤਾਰ ਕੀਤਾ ਗਿਆ ਤਾਂ ਅਕਾਲੀ ਦਲ ਕੋਈ ਵੱਡਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕਰੇਗਾ | ਇੱਥੇ ਜ਼ਿਕਰਯੋਗ ਇਹ ਹੈ ਕਿ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਪਿਛਲੇ ਲੰਮੇ ਸਮੇਂ ਤੋਂ ਇਰਾਦਾ ਕਤਲ ਦਾ ਇਕ ਮਾਮਲਾ ਸਾਲ 2017 ਵਿਚ ਕੀਤਾ ਗਿਆ ਸੀ ਜਿਸ ਵਿਚ ਕੁੱਲ 13 ਵਿਅਕਤੀ ਨਾਮਜਦ ਹਨ ਅਤੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਗਏ 2 ਵਿਅਕਤੀਆਂ ਜਰਮਨ ਸਿੰਘ ਅਤੇ ਹਰਮੀਤ ਸਿੰਘ ਵਾਸੀ ਪਿੰਡ ਚੱਕ ਹਰਾਜ ਬੈਰਕਾਂ ਨੂੰ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਬੀਤੇ ਕੱਲ੍ਹ ਗਿ੍ਫ਼ਤਾਰ ਕੀਤਾ ਗਿਆ ਸੀ ਅਤੇ ਪੁੱਛਗਿੱਛ ਕਰਨ ਲਈ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਤੋਂ ਬੀਤੀ ਰਾਤ ਜਦੋਂ ਵਾਪਸ ਥਾਣਾ ਲੱਖੋ ਕੇ ਬਹਿਰਾਮ ਲਿਆਂਦਾ ਜਾ ਰਿਹਾ ਸੀ ਤਾਂ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ 'ਤੇ ਸਥਿਤ ਬੀ.ਐੱਸ.ਐਫ ਹੈੱਡਕੁਆਟਰ ਨਜ਼ਦੀਕ ਗਿ੍ਫ਼ਤਾਰ ਵਿਅਕਤੀਆਂ ਦੇ ਨਜ਼ਦੀਕੀਆਂ ਅਤੇ ਰਸੂਖਦਾਰਾਂ ਵਲੋਂ ਪੁਲਿਸ ਦੀ ਕਾਰ ਦੇ ਅੱਗੇ-ਪਿੱਛੇ ਕਾਰਾਂ ਲਗਾ ਕੇ ਪੁਲਿਸ ਪਾਰਟੀ ਨੂੰ ਰੋਕ ਲਿਆ ਅਤੇ ਪੁਲਿਸ ਵਲੋਂ ਗਿ੍ਫ਼ਤਾਰ ਦੋਵਾਂ ਵਿਅਕਤੀਆਂ ਨੂੰ ਛੁਡਵਾ ਕੇ ਫ਼ਰਾਰ ਹੋ ਗਏ, ਜਦਕਿ ਇਸੇ ਖਿੱਚੋਤਾਣ ਵਿਚ ਪੁਲਿਸ ਵਲੋਂ ਇਕ ਵਿਅਕਤੀ ਨੂੰ ਕਾਬੂ ਵੀ ਕਰ ਲਿਆ ਗਿਆ | ਇਸ ਸਬੰਧੀਪੁਲਿਸ ਥਾਣਾ ਮਮਦੋਟ ਵਿਖੇ ਲਿਖਵਾਏ ਬਿਆਨਾਂ ਵਿਚ ਸਹਾਇਕ ਥਾਣੇਦਾਰ ਸੁਖਦੇਵ ਰਾਜ ਨੇ ਦੱਸਿਆ ਕਿ ਜਦੋਂ ਉਹ ਬੀਤੀ ਰਾਤ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਤੋਂ ਜਰਮਨ ਸਿੰਘ ਅਤੇ ਹਰਮੀਤ ਸਿੰਘ ਨੂੰ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਜਾ ਰਹੇ ਸਨ ਤਾਂ ਰਸਤੇ ਵਿਚ ਫ਼ਿਰੋਜ਼ਪੁਰ-ਫ਼ਾਜ਼ਿਲਕਾ ਮੁੱਖ ਮਾਰਗ ਤੇ ਬੀ.ਐੱਸ.ਐਫ. ਹੈੱਡਕੁਆਟਰ ਦੇ ਨਜ਼ਦੀਕ ਦੋ ਕਾਰਾਂ ਤੇ ਆਏ 7-8 ਵਿਅਕਤੀਆਂ ਵਲੋਂ ਉਨ੍ਹਾਂ ਦੀ ਪ੍ਰਾਈਵੇਟ ਗੱਡੀ ਨੂੰ ਕਾਰਾਂ ਅੱਗੇ-ਪਿੱਛੇ ਲਗਾ ਕੇ ਰੋਕ ਲਿਆ | ਇਨ੍ਹਾਂ ਵਿਅਕਤੀਆਂ ਨੇ ਪੁਲਿਸ ਪਾਰਟੀ 'ਤੇ ਹਮਲਾ ਕਰਕੇ ਪੁਲਿਸ ਦੀ ਪ੍ਰਾਈਵੇਟ ਗੱਡੀ ਦਾ ਸ਼ੀਸ਼ਾ ਵੀ ਤੋੜ ਦਿੱਤਾ ਅਤੇ ਪੁਲਿਸ ਨਾਲ ਧੱਕਾ-ਮੁੱਕੀ ਕਰਦਿਆਂ ਉਕਤ ਹਮਲਾਵਰ ਕਾਬੂ ਕੀਤੇ ਵਿਅਕਤੀਆਂ ਜਰਮਨ ਸਿੰਘ ਅਤੇ ਹਰਮੀਤ ਸਿੰਘ ਨੂੰ ਛੁਡਵਾ ਕੇ ਫ਼ਰਾਰ ਹੋ ਗਏ | ਉੱਧਰ ਥਾਣਾ ਮਮਦੋਟ ਵਿਖੇ ਸਹਾਇਕ ਥਾਣੇਦਾਰ ਸੁਖਦੇਵ ਰਾਜ ਦੇ ਬਿਆਨਾਂ ਦੇ ਆਧਾਰ 'ਤੇ ਅੰਗਰੇਜ਼ ਸਿੰਘ, ਜਰਮਨ ਸਿੰਘ, ਹਰਮੀਤ ਸਿੰਘ ਸਮੇਤ 6-7 ਅਣਪਛਾਤੇ ਵਿਅਕਤੀਆਂ ਵਿਰੁੱਧ ਸੰਗੀਨ ਧਰਾਵਾਂ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸ ਸਬੰਧੀ ਜਦੋਂ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਵੀ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ ਅਤੇ ਦੇਰ ਰਾਤ ਉਨ੍ਹਾਂ ਦਾ ਫੋਨ ਬੰਦ ਆ ਰਿਹਾ ਸੀ | ਉਨ੍ਹਾਂ ਦੇ ਪੀ.ਏ ਵਲੋਂ ਵੀ ਫੋਨ ਨਹੀਂ ਚੁੱਕਿਆ ਗਿਆ |
ਫ਼ਾਜ਼ਿਲਕਾ, 15 ਫਰਵਰੀ (ਦਵਿੰਦਰ ਪਾਲ ਸਿੰਘ)- 20 ਰੁਪਏ ਦੇ ਬਰਗਰ ਨੂੰ ਲੈ ਕੇ ਨੌਜਵਾਨ ਰੇਹੜੀ ਵਾਲੇ ਦੀ ਹੱਤਿਆ ਕਰਨ ਵਾਲੇ ਕਥਿਤ ਦੋਸ਼ੀ ਨੰੂ ਫ਼ਾਜ਼ਿਲਕਾ ਥਾਣਾ ਸਿਟੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਇਕ ਦਿਨ ਦੇ ਪੁਲਿਸ ਰਿਮਾਂਡ ਤੋਂ ਬਾਅਦ ਕਥਿਤ ਦੋਸ਼ੀ ਨੂੰ ਹੁਣ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੇ ਦਫ਼ਤਰੀ ਕੰਮ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ, ਜੋ ਕਿ ਪਹਿਲਾਂ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਕਰ ਦਿੱਤਾ ਗਿਆ ਸੀ | ਇਹ ਜਾਣਕਾਰੀ ...
ਅਬੋਹਰ, 15 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੀਤੇ ਦਿਨੀਂ ਸਰਕਾਰੀ ਮਿਡਲ ਸਕੂਲ ਕਿੱਲਿ੍ਹਆਂਵਾਲੀ ਦੀ ਇਕ ਵਿਦਿਆਰਥਣ ਨਾਲ ਜਬਰ ਜਨਾਹ ਕਰਨ ਵਾਲੇ ਕੰਪਿਊਟਰ ਅਧਿਆਪਕ ਦੀ ਗਿ੍ਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜਤ ਧਿਰ ਤੇ ਪਿੰਡ ਵਾਸੀਆਂ ਵਲੋਂ ਸੋਮਵਾਰ ਤੱਕ ਦੇ ਦਿੱਤੇ ...
ਫ਼ਿਰੋਜ਼ਪੁਰ, 15 ਫਰਵਰੀ (ਗੁਰਿੰਦਰ ਸਿੰਘ)- ਰੇਲ ਗੱਡੀਆਂ ਵਿਚ ਬਗੈਰ ਟਿਕਟ ਸਫ਼ਰ ਕਰਨ ਵਾਲੇ ਯਾਤਰੀਆਂ ਖਿਲਾਫ਼ ਵੱਡੀ ਕਾਰਵਾਈ ਕਰਦਿਆਂ ਰੇਲਵੇ ਵਲੋਂ ਫ਼ਿਰੋਜ਼ਪੁਰ ਮੰਡਲ ਅੰਦਰ ਪਿਛਲੇ 12 ਘੰਟੇ ਚਲਾਏ ਵਿਸ਼ੇਸ਼ ਚੈਕਿੰਗ ਅਭਿਆਨ ਤਹਿਤ 1206 ਯਾਤਰੀਆਂ ਨੂੰ ਬਿਨਾਂ ਟਿਕਟ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰੀ ਦੀ ਸਕੱਤਰ ਡਾ: ਮਧੂ ਪਰਾਸ਼ਰ ਨੂੰ ਪੰਜਾਬ ਦੇ ਰਾਜਪਾਲ ਵੀ.ਪੀ. ਬਦਨੌਰ ਵਲੋਂ ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪਟਿਆਲਾ ਦਾ ਐਗਜ਼ੀਕਿਊਟਿਵ ਕਾਊਾਸਲ ...
ਫ਼ਿਰੋਜ਼ਪੁਰ, 15 ਫਰਵਰੀ (ਰਾਕੇਸ਼ ਚਾਵਲਾ)- ਪੰਜਾਬ ਪੁਲਿਸ ਦੇ ਅਸਿਸਟੈਂਟ ਸਬ-ਇੰਸਪੈਕਟਰ ਅਤੇ ਉਸ ਦੇ ਸਾਥੀਆਂ ਦੀ ਡਿਊਟੀ ਵਿਚ ਵਿਘਨ ਪਾਉਣ ਅਤੇ ਹਮਲਾ ਕਰਨ ਦੇ ਮਾਮਲੇ 'ਚ ਨਾਮਜ਼ਦ ਪਿਉ ਅਤੇ ਉਸ ਦੇ ਦੋ ਪੁੱਤਰਾਂ ਨੂੰ ਫ਼ਿਰੋਜ਼ਪੁਰ ਦੀ ਅਦਾਲਤ ਨੇ ਭੁਗਤੀਆਂ ਗਵਾਹੀਆਂ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਇਕਾਈ ਨਾਲ ਸਬੰਧਿਤ ਕਾਰਕੁਨਾਂ ਵਲੋਂ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ 'ਚ ਗੈਸ ਸਿਲੰਡਰ ਸੜਕ 'ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ...
ਸ੍ਰੀਗੰਗਾਨਗਰ, 15 ਫਰਵਰੀ (ਦਵਿੰਦਰਜੀਤ ਸਿੰਘ)-ਐਾਟੀ ਕੁਰੱਪਸ਼ਨ ਬਿਊਰੋ ਸ੍ਰੀਗੰਗਾਨਗਰ ਚੌਕੀ ਦੀ ਟੀਮ ਨੇ ਜ਼ਿਲੇ੍ਹ ਦੇ ਅਨੂਪਗੜ੍ਹ ਖੇਤਰ 'ਚ 65 ਐਨ.ਪੀ ਸਮੈਜਾ ਕੋਠੀ ਵਿਖੇ ਇਕ ਪਸ਼ੂ ਪਾਲਨ ਸਹਾਇਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ | ਇਹ ਕਾਰਵਾਈ ...
ਅਬੋਹਰ, 15 ਫਰਵਰੀ (ਕੁਲਦੀਪ ਸਿੰਘ ਸੰਧੂ)- ਉਪ ਮੰਡਲ ਦੇ ਨੇੜਲੇ ਪਿੰਡ ਬਹਾਵਲ ਵਾਸੀ ਿਲੰਕ ਰੋਡ 'ਤੇ ਅੱਜ ਭਾਰਤ ਪੈਟਰੋਲੀਅਮ ਦੇ ਟੈਂਕਰ ਅਤੇ ਕਾਰ ਦੀ ਟੱਕਰ ਹੋ ਗਈ ਜਿਸ ਨਾਲ ਕਾਰ ਵਿਚ ਸਵਾਰ ਦੋ ਸਕੇ ਭਰਾ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਅਬੋਹਰ ਦੇ ...
ਸ੍ਰੀਗੰਗਾਨਗਰ, 15 ਫਰਵਰੀ (ਦਵਿੰਦਰਜੀਤ ਸਿੰਘ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਪੂਰੇ ਉਤਸ਼ਾਹ ਉਲਾਸ ਅਤੇ ਵਿਆਪਕ ਜਨਤਕ ਭਾਗੀਦਾਰੀ ਨਾਲ ਰਾਜ ਪੱਧਰੀ ਮਨਾਉਣ ਦਾ ਐਲਾਨ ਕੀਤਾ ਹੈ, ਜਿਸ ਲਈ ...
ਮਮਦੋਟ, 15 ਫਰਵਰੀ (ਸੁਖਦੇਵ ਸਿੰਘ ਸੰਗਮ)- ਮਮਦੋਟ ਨੇੜਲੇ ਪਿੰਡ ਛਾਂਗਾ ਖ਼ੁਰਦ ਦੇ ਗੁਰਦੁਆਰਾ ਨਾਨਕਸਰ ਠਾਠ ਵਿਖੇ ਧੰਨ-ਧੰਨ ਬਾਬਾ ਕੁੰਦਨ ਸਿੰਘ ਦੀ ਸਾਲਾਨਾ ਬਰਸੀ 'ਤੇ ਮਾਘ ਮਹੀਨੇ ਨੂੰ ਸਮਰਪਿਤ ਸਾਲਾਨਾ ਧਾਰਮਿਕ ਸਮਾਗਮ ਮੁੱਖ ਸੇਵਾਦਾਰ ਸੰਤ ਬਾਬਾ ਸੁੱਚਾ ਸਿੰਘ ਦੀ ...
ਜਲਾਲਾਬਾਦ, 15 ਜਨਵਰੀ (ਹਰਪ੍ਰੀਤ ਸਿੰਘ ਪਰੂਥੀ)-ਸਰਵ ਸਾਂਝੀ ਵਾਲਤਾ ਸੁਸਾਇਟੀ ਵਲੋਂ ਅੱਜ ਸਥਾਨਕ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ, ਜਿਸ ਵਿਚ ਸਰਵ ਸਾਂਝੀ ਵਾਲਤਾ ਦੇ ਕੌਮੀ ਆਗੂ ਬਲਵੰਤ ਸਿੰਘ ਖ਼ਾਲਸਾ ਵਿਸ਼ੇਸ਼ ਤੌਰ ...
ਅਬੋਹਰ, 15 ਫਰਵਰੀ (ਕੁਲਦੀਪ ਸਿੰਘ ਸੰਧੂ)-ਕੈਨਵੇ ਕਾਲਜ ਆਫ਼ ਐਜੂਕੇਸ਼ਨ 'ਚ ਚੱਲ ਰਹੇ ਦਸਵੇਂ ਦੋ ਰੋਜ਼ਾ ਬੈਡਮਿੰਟਨ ਚੈਂਪੀਅਨਸ਼ਿਪ ਦੀ ਅੱਜ ਸਮਾਪਤੀ ਹੋ ਗਈ | ਕਾਲਜ ਪਿ੍ੰਸੀਪਲ ਡਾ: ਸੁਸ਼ੀਲਾ ਨਾਰੰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਚੈਂਪੀਅਨਸ਼ਿਪ ਵਿਚ ...
ਫ਼ਾਜ਼ਿਲਕਾ, 15 ਫਰਵਰੀ (ਦਵਿੰਦਰ ਪਾਲ ਸਿੰਘ)-ਸਰਵ ਸਮਾਜ ਸਰਵ ਕਲਿਆਣ ਸੰਸਥਾ ਵਲੋਂ ਸਥਾਨਕ ਘੰਟਾ ਘਰ ਚੌਾਕ ਵਿਚ ਪ੍ਰਧਾਨ ਐਡਵੋਕੇਟ ਸੰਜੀਵ ਬਾਂਸਲ ਮਾਰਸ਼ਲ ਦੀ ਅਗਵਾਈ ਵਿਚ ਪਿਛਲੇ ਸਾਲ ਪੁਲਵਾਮਾ ਵਿਚ ਸ਼ਹੀਦ ਹੋਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਇਸ ...
ਫ਼ਿਰੋਜ਼ਸ਼ਾਹ, 15 ਫਰਵਰੀ (ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਵਾਅਦੇ ਪੂਰੇ ਨਾ ਕਰਨ, ਬਿਜਲੀ ਦੇ ਵਧਾਏ ਰੇਟਾਂ ਅਤੇ ਸੂਬੇ ਵਿਚ ਬਦਲ ਰਹੀ ਅਮਨ ਕਾਨੂੰਨ ਦੀ ਸਥਿਤੀ ਦੇ ਰੋਸ ਵਜੋਂ ਸੂਬਾ ਭਰ ਵਿਚ ...
ਅਬੋਹਰ, 15 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸ੍ਰੀ ਬਾਲਾ ਜੀ ਸਮਾਜ ਸੇਵਾ ਸੰਘ ਵਲੋਂ ਪੁਲਵਾਮਾ ਵਿਚ ਸ਼ਹੀਦ ਹੋਏ ਜਵਾਨਾਂ ਦੀ ਯਾਦ ਵਿਚ ਇਥੇ ਗਲੀ ਨੰਬਰ 15 ਬੀ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਲਾਇਆ ਗਿਆ | ਕੈਂਪ ਵਿਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲੈ ਕੇ ਖ਼ੂਨਦਾਨ ...
ਅਬੋਹਰ, 15 ਫਰਵਰੀ (ਕੁਲਦੀਪ ਸਿੰਘ ਸੰਧੂ)-ਰੈਕੋਗਨਾਈਜ਼ਡ ਐਾਡ ਐਫੀਲਿਏਟਿਡ ਸਕੂਲਜ਼ ਐਸੋਸੀਏਸ਼ਨ (ਰਾਸਾ) ਦੀ ਇਕ ਬੈਠਕ ਅੱਜ ਇਥੇ ਹੋਟਲ ਹੈਵਨਵਿਊ ਵਿਖੇ ਹੋਈ ਜਿਸ ਵਿਚ ਸੂਬਾ ਪੱਧਰੀ ਕੋਰ ਕਮੇਟੀ ਮੈਂਬਰ ਅਤੇ ਸਕੱਤਰ ਹਰਜੀਤ ਸ਼ਰਮਾ, ਬੱਬਲੂ, ਜਗਤਾਰ ਸਿੰਘ ਮਹਾਜਨ, ...
ਅਬੋਹਰ, 15 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਡੀ.ਏ.ਵੀ ਕਾਲਜ ਆਫ਼ ਐਜੂਕੇਸ਼ਨ ਵਿਚ ਆਰਟ ਆਫ਼ ਲਿਵਿੰਗ ਵਲੋਂ ਅੱਜ ਇਕ ਵਿਸ਼ੇਸ਼ ਕਾਰਜਸ਼ਾਲਾ ਕਰਵਾਈ ਗਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸਟੇਟ ਐਵਾਰਡੀ ਵਿਵੇਕ ਬਾਂਸਲ ਤੇ ਮੈਡਮ ਰੇਨੂੰ ਕਾਮਰਾ ਵਲੋਂ ...
ਅਬੋਹਰ, 15 ਫਰਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਰਕਾਰੀ ਕਾਲਜ ਸਿੱਖ ਵਾਲਾ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ 21ਵੀਂ ਸਦੀ ਵਿਚ ਸ੍ਰੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਫ਼ਲਸਫ਼ਾ ਦਰਜੇਬੰਦੀ ਨੂੰ ਚੁਣੌਤੀਆਂ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਬੇਸ਼ੱਕ ਵਿਧਾਨ ਸਭਾ ਚੋਣਾਂ 'ਚ ਅਜੇ ਦੋ ਸਾਲ ਦਾ ਸਮਾਂ ਬਾਕੀ ਹੈ, ਪਰ ਜਿਥੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਲਗਾਤਾਰ ਵੱਖ-ਵੱਖ ਜ਼ਿਲਿ੍ਹਆਂ 'ਚ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਵਿਚ ਵੱਡੇ ਇਕੱਠ ਕਰਕੇ ਸਰਕਾਰ ਦੇ ਖਿਲਾਫ਼ ...
ਫ਼ਿਰੋਜ਼ਪੁਰ, 15 ਫਰਵਰੀ (ਕੁਲਬੀਰ ਸਿੰਘ ਸੋਢੀ)- ਭਾਰਤ ਸਰਕਾਰ ਦੇ ਆਦੇਸ਼ਾਂ 'ਤੇ ਮਿਸ਼ਨ ਇੰਦਰਧਨੁਸ਼ ਤਹਿਤ ਨਿੱਕੇ ਬੱਚਿਆਂ ਅਤੇ ਔਰਤਾਂ ਦੇ ਟੀਕਾਕਰਨ ਲਈ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ | ਇਨ੍ਹਾਂ ਕੈਂਪਾਂ ਵਿਚ ਸੂਚਨਾ ਅਤੇ ...
ਫ਼ਾਜ਼ਿਲਕਾ, 15 ਫਰਵਰੀ (ਦਵਿੰਦਰ ਪਾਲ ਸਿੰਘ)-ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਵਲੋਂ ਪੰਜਾਬ ਵਿਚ ਕੇਂਦਰ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਪੱਧਰ 'ਤੇ ਅਹੁਦੇਦਾਰਾਂ ਅਤੇ ਪੰਚਾਇਤੀ ਸੰਸਥਾਵਾਂ ਨਾਲ ਜੁੜੇ ਲੋਕਾਂ ...
ਮਮਦੋਟ, 15 ਫਰਵਰੀ (ਸੁਖਦੇਵ ਸਿੰਘ ਸੰਗਮ)- ਮਿਸ਼ਨ ਇੰਦਰਧਨੁਸ਼ ਤਹਿਤ ਨਿੱਕੇ ਬੱਚਿਆਂ ਅਤੇ ਔਰਤਾਂ ਦੇ ਟੀਕਾਕਰਨ ਲਈ ਪਿੰਡ ਨਿਹਾਲਾ ਕਿਲਚਾ ਅਤੇ ਮਾਛੀਵਾੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਸੂਚਨਾ ਅਤੇ ਪ੍ਰਸਾਰ ਮੰਤਰਾਲਾ ਭਾਰਤ ਸਰਕਾਰ ਵਲੋਂ ...
ਤਲਵੰਡੀ ਭਾਈ, 15 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਆਗੂਆਂ ਵਲੋਂ ਤਲਵੰਡੀ ਭਾਈ ਨੇੜੇ ਪਿੰਡ ਹਕੂਮਤ ਸਿੰਘ ਵਾਲਾ ਵਿਖੇ ਸਥਿਤ ਸੁਖਬੀਰ ਐਗਰੋ ਐਨਰਜੀ ਲਿਮਟਿਡ ਦੇ ਪ੍ਰਬੰਧਕਾਂ 'ਤੇ ਨਿਯਮਾਂ ਦੀ ਉਲੰਘਣਾ ਕਰਕੇ ਧਰਤੀ ਹੇਠਲੇ ਪਾਣੀ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਮੀਤ ਪ੍ਰਧਾਨ ਸੁਖਪਾਲ ਸਿੰਘ ਬੁੱਟਰ ਵਿਸ਼ੇਸ਼ ਤੌਰ 'ਤੇ ਪਹੰੁਚੇ | ਮੀਟਿੰਗ ਵਿਚ 18 ਮਾਰਚ ਨੂੰ ਦਿੱਲੀ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਸਮਾਜ ਸੇਵਾ ਅਤੇ ਸਿੱਖਿਆ ਦੇ ਖੇਤਰ ਵਿਚ ਕੰਮ ਕਰ ਰਹੀ ਸੰਸਥਾ ਜੁਆਇਨ ਹੈਂਡਜ਼ ਫੋਰ ਹਮਿਊਨਿਟੀ ਵਲੋਂ ਹਰੀਸ਼ ਹੋਟਲ ਫ਼ਿਰੋਜ਼ਪੁਰ ਸਿਟੀ ਵਿਖੇ ਬੈੱਸਟ ਟੇਲੈਂਟ ਐਵਾਰਡ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਅਧਿਆਪਕ ਸੰਜੀਵ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਵਿਵੇਕਾਨੰਦ ਵਰਲਡ ਸਕੂਲ ਵਿਚ ਵਿਦਿਆਰਥੀਆਂ ਦੇ ਲਈ ਪ੍ਰੀਖਿਆ ਦਾ ਤਣਾਅ ਘੱਟ ਕਰਨ ਦੇ ਲਈ ਇਕ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਦਿਨਾਂ ਵਿਚ ਪ੍ਰੀਖਿਆ ਦੀ ਤਿਆਰੀ ਦੇ ਨਾਲ-ਨਾਲ ...
ਫ਼ਿਰੋਜ਼ਪੁਰ, 15 ਫਰਵਰੀ (ਤਪਿੰਦਰ ਸਿੰਘ)- ਜੱਟ ਐਕਸਪੋ ਵਲੋਂ ਕਰਵਾਏ ਗਏ 10ਵੇਂ ਕਿਸਾਨ ਮੇਲੇ ਦੇ ਦੂਜੇ ਦਿਨ ਦੀ ਪ੍ਰਧਾਨਗੀ ਕਰਦਿਆਂ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਸਚਿਨ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਪਸ਼ੂ ਪਾਲਣ ਦੇ ਵਿਕਾਸ ਲਈ ਚੰਗੀ ਬਰੀਡ, ਫੀਡ ਅਤੇ ਚੰਗਾ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX