ਗਿੱਦੜਬਾਹਾ, 15 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਪਿੰਡ ਗੰਗਾ ਕੀ ਅਬਲੂ (ਬਠਿੰਡਾ) ਦੀ ਲੜਕੀ ਜੋ ਕਿ ਥਾਣਾ ਕੋਟਭਾਈ ਅਧੀਨ ਆਉਂਦੇ ਪਿੰਡ ਭਲਾਈਆਣਾ ਵਿਖੇ ਵਿਆਹੀ ਹੋਈ ਹੈ, ਦੇ ਸਹੁਰਿਆਂ ਨਾਲ ਚੱਲ ਰਹੇ ਝਗੜੇ ਦੇ ਸਬੰਧ ਵਿਚ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵਲੋਂ ਥਾਣਾ ਕੋਟਭਾਈ ਅੱਗੇ ਲਗਾਇਆ ਗਿਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ | ਅੱਜ ਦੇ ਧਰਨੇ ਵਿਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਤੋਂ ਵੀ ਵੱਡੀ ਗਿਣਤੀ ਵਿਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ, ਅਤੇ ਥਾਣੇ ਅੱਗੇ ਸੜਕ ਜਾਮ ਕਰਕੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀੜਤ ਲੜਕੀ ਗੁਰਪਿੰਦਰ ਕੌਰ ਦੇ ਪਿਤਾ ਗੁਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਪੰਜ ਸਾਲ ਤੋਂ ਪਿੰਡ ਭਲਾਈਆਣਾ ਦੇ ਜਿਉਣ ਸਿੰਘ ਨਾਲ ਵਿਆਹੀ ਹੋਈ ਹੈ ਅਤੇ ਪਿੱਛਲੇ ਇਕ ਸਾਲ ਤੋਂ ਗੁਰਪਿੰਦਰ ਕੌਰ ਦੇ ਸਹੁਰੇ ਉਸ ਨੰੂ ਤੰਗ ਪ੍ਰੇਸ਼ਾਨ ਕਰ ਰਹੇ ਹਨ | ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਦਬਾਅ ਦੇ ਚੱਲਦਿਆਂ ਪੁਲਿਸ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਤੋਂ ਟਾਲ-ਮਟੋਲ ਕਰ ਰਹੀ ਹੈ | ਇਸ ਸਮੇਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਸੂਬਾ ਜਨਰਲ ਸਕੱਤਰ ਬੋਘਾ ਸਿੰਘ ਮਾਨਸਾ ਨੇ ਕਿਹਾ ਕਿ ਲੜਕੀ ਨੂੰ ਇਨਸਾਫ਼ ਦਿਵਾਉਣ ਤੱਕ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ | ਜਦ ਇਸ ਸਬੰਧੀ ਥਾਣਾ ਕੋਟਭਾਈ ਦੇ ਮੁੱਖ ਅਫ਼ਸਰ ਅੰਗਰੇਜ਼ ਸਿੰਘ ਨਾਲ ਗੱਲਬਾਤ ਕੀਤੀ ਗਈ, ਤਾਂ ਉਨ੍ਹਾਂ ਕਿਹਾ ਕਿ ਇਸ ਕੇਸ ਦੀ ਜਾਂਚ ਉਪਰੰਤ ਉਨ੍ਹਾਂ ਰਿਪੋਰਟ ਬਣਾ ਕੇ ਕਾਨੂੰਨੀ ਸਲਾਹ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤੀ ਹੈ, ਜੋ ਕਾਨੂੰਨ ਅਨੁਸਾਰ ਕਾਰਵਾਈ ਬਣੇਗੀ ਉਹ ਕੀਤੀ ਜਾਵੇਗੀ | ਖ਼ਬਰ ਲਿਖੇ ਜਾਣ ਤੱਕ ਧਰਨਾ ਜਾਰੀ ਸੀ |
ਮਲੋਟ, 15 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਮਲੋਟ ਦੇ ਐੱਸ.ਡੀ.ਐੱਮ. ਗੋਪਾਲ ਸਿੰਘ ਨੇ ਅੱਜ ਪਿੰਡ ਰੱਤਾ ਟਿੱਬਾ ਵਿਚ ਬਣੀ ਸਰਕਾਰੀ ਗਊਸ਼ਾਲਾ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਇੱਥੇ ਰੱਖੇ ਆਵਾਰਾ ਜਾਨਵਰਾਂ ਦੀ ਸਾਂਭ-ਸੰਭਾਲ ਦਾ ਜਾਇਜ਼ਾ ਲਿਆ ਅਤੇ ਇੱਥੇ ਹੋਣ ਵਾਲੇ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸੰਦੀਪ ਕੁਮਾਰ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸੀ.ਬੀ.ਐੱਸ.ਈ. ...
ਘਰੇਲੂ ਸਮਾਨ ਵੀ ਸੜਿਆ
ਮੰਡੀ ਲੱਖੇਵਾਲੀ, 15 ਫ਼ਰਵਰੀ (ਮਿਲਖ ਰਾਜ)-ਬੀਤੀ ਰਾਤ ਨਜ਼ਦੀਕੀ ਪਿੰਡ ਖੁੰਡੇ ਹਲਾਲ ਵਿਖੇ ਗੁਰਮੇਲ ਕੌਰ ਪਤਨੀ ਗੁਰਚਰਨ ਸਿੰਘ ਦੇ ਘਰ ਵਿਖੇ ਕਮਰੇ ਅੰਦਰ ਸੁੱਤੇ ਪਏ ਪਰਿਵਾਰ ਨੂੰ ਅਚਾਨਕ ਅੱਗ ਦੀਆਂ ਤੇਜ਼ ਲਪਟਾਂ ਨੇ ਘੇਰ ਲਿਆ, ਜਿਸ ਕਾਰਨ ...
ਮਲੋਟ, 15 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਬਣੀਆਂ ਡੇਅਰੀ ਦੇ ਮਾਲਕਾਂ ਵਲੋਂ ਡੇਅਰੀਆਂ ਦੀ ਰਹਿੰਦ ਖੂੰਹਦ ਨੂੰ ਸੀਵਰੇਜ ਵਿਚ ਸੁੱਟਣ ਕਾਰਨ ਸੀਵਰੇਜ ਜਾਮ ਹੋਣ ਕਾਰਨ ਸ਼ਹਿਰ ਵਾਸੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਦਾ ...
ਮਲੋਟ, 15 ਫ਼ਰਵਰੀ (ਮੱਕੜ)-ਥਾਣਾ ਕਬਰਵਾਲਾ ਪੁਲਿਸ ਨੇ 100 ਲੀਟਰ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਕਿ ਲਵਪ੍ਰੀਤ ਸਿੰਘ ਵਾਸੀ ਕਰਮਪੱਟੀ ਨਜਾਇਜ਼ ਸ਼ਰਾਬ ਕੱਢਣ ਦਾ ਆਦੀ ਹੈ ਤਾਂ ਪੁਲਿਸ ਨੇ ਗੁਪਤ ...
ਮਲੋਟ, 15 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਐੱਸ.ਐੱਸ.ਪੀ. ਰਾਜਬਚਨ ਸਿੰਘ ਸੰਧੂ ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਡੀ. ਐੱਸ. ਪੀ. ਪਰਮਜੀਤ ਸਿੰਘ ਡੋਡ ਦੇ ਦਿਸ਼ਾ-ਨਿਰਦੇਸ਼ਾਂ 'ਤੇ ਇੰਚਾਰਜ ਐਟੀਨਾਰਕੋਟਿਕ ਸੈੱਲ ਮਲਕੀਤ ਸਿੰਘ ਬਰਾੜ ਦੀ ਅਗਵਾਈ ਵਿਚ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਅਤੇ ਇੰਸਪੈਕਟਰ ਕੁਸਵਿੰਦਰਪਾਲ ਸਿੰਘ ਜ਼ਿਲ੍ਹਾ ਟ੍ਰੈਫ਼ਿਕ ਇੰਚਾਰਜ ਤੇ ਸਬ-ਇੰਸਪੈਕਟਰ ਜਸਪ੍ਰੀਤ ਸਿੰਘ ਸਿਟੀ ...
ਲੰਬੀ, 15 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਦੇ ਤਾਜ਼ਾ ਐਲਾਨੇ ਗਏ ਨਤੀਜਿਆਂ ਵਿਚ ਸੁਖਮਨਦੀਪ ਸਿੰਘ ਸਿੱਧੂ ਨੇ ਪੰਜਾਬ ਭਰ ਵਿਚੋਂ 6ਵਾਂ ਸਥਾਨ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਨਾਂਅ ਰੌਸ਼ਨ ਕੀਤਾ ਹੈ | ਸੁਖਮਨਦੀਪ ਨੇ ਪੰਜਾਬ ...
ਮਲੋਟ, 15 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਜਾਇਜ਼ ਹਥਿਆਰ ਰੱਖਣ ਦੇ ਸਬੰਧ ਵਿਚ ਦੋ ਵਿਅਕਤੀਆਂ 'ਤੇ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਇਕ ਗੱਡੀ ਜਿਸ ਵਿਚ ਤਲਵਿੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮਾਣਯੋਗ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਮਹਾਰਾਜਾ ਰਣਜੀਤ ਸਿੰਘ ਕਿਲ੍ਹਾ ਫਿਲੌਰ ਵਿਖੇ ਸ੍ਰੀ ਮੁਕਤਸਰ ਸਾਹਿਬ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪ੍ਰਧਾਨ ਮੰਤਰੀ ਉਜਵਲਾ ਯੋਜਨਾ ਦੇ ਤਹਿਤ ਸਥਾਨਕ ਕੱਚਾ ਫ਼ਿਰੋਜਪੁਰ ਰੋਡ, ਸਥਿਤ ਮੁਕਤਸਰ ਗੈਸ ਸੈਂਟਰ ਵਿਖੇ ਐੱਲ.ਪੀ.ਜੀ. ਪੰਚਾਇਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਔਰਤਾਂ ਨੇ ਭਾਗ ਲਿਆ | ਇਸ ...
ਮੰਡੀ ਲੱਖੇਵਾਲੀ, 15 ਫ਼ਰਵਰੀ (ਮਿਲਖ ਰਾਜ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਮੈਡੀਕਲ ਪ੍ਰੈਕਟੀਸ਼ਨਰ ਇਕਾਈ ਲੱਖੇਵਾਲੀ ਵਲੋਂ ਪਿੰਡ ਭਾਗਸਰ ਵਿਖੇ ਨਾਗਰਿਕਤਾ ਸੋਧ ਬਿੱਲ, ਰਾਸ਼ਟਰੀ ਜਨਸੰਖਿਆ ਰਜਿਸਟਰ ਅਤੇ ਰਾਸ਼ਟਰੀ ਨਾਗਰਿਕਤਾ ਰਜਿਸਟਰ ਵਿਰੁੱਧ 16 ਫ਼ਰਵਰੀ ਨੂੰ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਸ. ਰ.)-ਸਥਾਨਕ ਮੌੜ ਰੋਡ ਸਥਿਤ ਸੀ.ਆਰ.ਐੱਮ. ਡੀ.ਏ.ਵੀ. ਮਾਡਲ ਹਾਈ ਸਕੂਲ ਵਿਖੇ ਸਕੂਲ ਪਿ੍ੰਸੀਪਲ ਸ੍ਰੀਮਤੀ ਹਰਪਾਲ ਕੌਰ ਦੀ ਅਗਵਾਈ ਹੇਠ ਬੱਚਿਆਂ ਦੇ ਉੱਜਵਲ ਭਵਿੱਖ ਲਈ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ...
ਮੰਡੀ ਲੱਖੇਵਾਲੀ, 15 ਫ਼ਰਵਰੀ (ਰਾਜ)-ਪਿੰਡ ਨੰਦਗੜ੍ਹ ਵਿਖੇ ਸਰਪੰਚ ਗੁਰਜੀਤ ਸਿੰਘ ਸਿਵੀਆ ਦੇ ਯਤਨਾਂ ਸਦਕਾ ਮਨਰੇਗਾ ਕਾਮਿਆਂ ਨੂੰ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਕੰਮ ਦੁਬਾਰਾ ਚਾਲੂ ਕਰਵਾਇਆ ਗਿਆ | ਇਸ ਕੰਮ ਦੇ ਤਹਿਤ ਪਿੰਡ ਦੀਆਂ ਸੜਕਾਂ ਦੀ ਸਫ਼ਾਈ ਕਰਵਾਈ ਜਾਣੀ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਹਰਮਹਿੰਦਰ ਪਾਲ)-ਕਲੀਨ ਐਾਡ ਗਰੀਨ ਸੇਵਾ ਸੁਸਾਇਟੀ ਸ੍ਰੀ ਮੁਕਤਸਰ ਸਾਹਿਬ ਵਲੋਂ ਵੋਹਰਾ ਕਾਲੋਨੀ ਤੋਂ ਲੈ ਕੇ ਕੋਟਲੀ ਰੋਡ 'ਤੇ ਸਫ਼ਾਈ ਅਭਿਆਨ ਚਲਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਤਰਸੇਮ ਗੋਇਲ ਨੇ ...
ਗਿੱਦੜਬਾਹਾ, 15 ਫ਼ਰਵਰੀ (ਘੱਟੋਂ)-ਪਿੰਡ ਲੁਹਾਰਾ ਦੇ ਮਜ਼ਦੂਰ 'ਤੇ ਦਰਜ ਝੂਠਾ ਪਰਚਾ ਰੱਦ ਕਰਵਾਉਣ ਲਈ ਵੱਖ-ਵੱਖ ਜਥੇਬੰਦੀਆਂ ਦਾ ਇਕ ਵਫ਼ਦ ਡੀ.ਐੱਸ.ਪੀ. ਗਿੱਦੜਬਾਹਾ ਨੂੰ ਮਿਲਿਆ | ਵਫ਼ਦ ਵਿਚ ਦਿਹਾਤੀ ਮਜ਼ਦੂਰ ਸਭਾ ਵਲੋਂ ਜਗਜੀਤ ਸਿੰਘ ਜੱਸੇਆਣਾ, ਗੁਰਤੇਜ ਸਿੰਘ ਹਰੀਨੌ, ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਗਾਂਧਾ ਸਿੰਘ ਵਾਲਾ ਵਿਖੇ ਰਾਸ਼ਨ ਕਾਰਡ ਕੱਟੇ ਜਾਣ ਸਬੰਧੀ ਲੋਕਾਂ ਨੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿਚ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਸ ਸਮੇਂ ਸੰਬੋਧਨ ਕਰਦਿਆਂ ਨੌਜਵਾਨ ਭਾਰਤ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਵਲੋਂ ਉੱਨਤ ਭਾਰਤ ਅਭਿਆਨ ਸਕੀਮ ਅਧੀਨ ਐਕਸਟੈਨਸ਼ਨ ਗਤੀਵਿਧੀਆਂ ਸੈੱਲ ਵਲੋਂ ਪਿੰਡ ਲੱਖੇਵਾਲੀ ਅਤੇ ਹਰੀਕੇ ਕਲਾਂ ਵਿਖੇ ਆਰਗੈਨਿਕ ਖੇਤੀ ਸਬੰਧੀ ਸੈਮੀਨਾਰ ...
ਮੰਡੀ ਲੱਖੇਵਾਲੀ, 15 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਕਹਿੰਦੇ ਹਨ ਕਿ ਜਦ ਸਰਕਾਰ ਦੀ ਨਿਗ੍ਹਾ ਸਵੱਲੀ ਨਾ ਹੋਵੇ ਤੇ ਸਰਕਾਰੀ ਬਾਬੂ ਠੇਕੇਦਾਰਾਂ ਨਾਲ ਹੱਥ ਮਿਲਾ ਲੈਣ ਤਾਂ ਫਿਰ ਕੋਈ ਕੰਮ ਉਨ੍ਹਾਂ ਦੀ ਮਰਜ਼ੀ ਤੋਂ ਬਗ਼ੈਰ ਹੋਣਾ ਤਾਂ ਦੂਰ ਦੀ ਗੱਲ, ਸਗੋਂ ਪੱਤਾ ਵੀ ਨਹੀਂ ...
ਦੋਦਾ, 15 ਫ਼ਰਵਰੀ (ਰਵੀਪਾਲ)-ਐੱਨ.ਜੀ.ਓ. ਪਲਾਂਟ ਟੀਰ ਵਲੋਂ ਪਿੰਡ ਦੋਦਾ ਦੇ ਯੂਥ ਆਗੂਆਂ ਦੇ ਸਹਿਯੋਗ ਨਾਲ ਬਜ਼ੁਰਗ ਜੋੜਾ ਤਾਰਾ ਸਿੰਘ ਅਤੇ ਉਸ ਦੀ ਪਤਨੀ ਜਿਨ੍ਹਾਂ ਦੇ ਨੰੂਹ ਅਤੇ ਪੁੱਤ ਅਕਾਲ ਚਲਾਣਾ ਕਰ ਗਏ ਸੀ, ਪਿਛਲੇ ਸਮੇਂ ਤੋਂ ਝੌਾਪੜੀ ਬਣਾ ਕੇ ਹੀ ਰਹਿ ਰਿਹਾ ਸੀ, ਨੂੰ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਦੀ ਮੀਟਿੰਗ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਪ੍ਰਧਾਨਗੀ ਹੇਠ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਪਾਰਕ ਵਿਖੇ ਹੋਈ | ਇਸ ਮੌਕੇ ਚੇਅਰਮੈਨ ...
ਗਿੱਦੜਬਾਹਾ, 15 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਖੇਤੀਬਾੜੀ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਬਲਾਕ ਗਿੱਦੜਬਾਹਾ ਦੀ ਇਕ ਜ਼ਰੂਰੀ ਮੀਟਿੰਗ ਇੱਥੇ ਬਲਾਕ ਪ੍ਰਧਾਨ ਹਰਗੋਪਾਲ ਸਿੰਘ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ | ਜਿਸ ਵਿਚ ਵੱਖ-ਵੱਖ ਮੁੱਦੇ ਵਿਚਾਰੇ ...
ਮੰਡੀ ਲੱਖੇਵਾਲੀ, 15 ਫ਼ਰਵਰੀ (ਸੇਖੋਂ)-ਲਾਗਲੇ ਪਿੰਡ ਚਿੱਬੜਾਂਵਾਲੀ 'ਚ 2 ਡੀਪੂਆਂ ਉੱਪਰ ਨੀਲੇ ਕਾਰਡ ਧਾਰਕਾਂ ਦੀ ਕਣਕ 6 ਮਹੀਨੇ ਦੀ ਪਹੰੁਚ ਗਈ ਹੈ ਤੇ ਪ੍ਰਤੀ ਮੈਂਬਰ 5 ਕਿੱਲੋ ਦੇ ਹਿਸਾਬ ਨਾਲ ਕਾਰਡ ਧਾਰਕਾਂ ਨੂੰ ਵੰਡਣ ਦਾ ਕੰਮ ਸ਼ੁਰੂ ਹੈ | ਡੀਪੂ ਹੋਲਡਰ ਸਿਕੰਦਰ ਸਿੰਘ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਸ. ਰ.)-ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਡਾ: ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਆਦੇਸ਼ਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਰੇਕ ਬਲਾਕ ਵਿਚ 19 ...
ਮੰਡੀ ਲੱਖੇਵਾਲੀ, 15 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਇਸ ਖੇਤਰ ਦੇ ਘੋੜਾ ਪਾਲਕਾਂ ਨੇ ਮਿਲ ਕੇ ਇਕ ਘੋੜਾ ਦੌੜ (ਰਾਈਡ) ਕਰਵਾਈ ਤੇ ਲੋਕਾਂ ਨੂੰ ਪਸ਼ੂ-ਪੰਛੀਆਂ ਨਾਲ ਮਿੱਤਰਤਾ ਕਰਨ ਤੇ ਵਾਤਾਵਰਨ ਦੀ ਸ਼ੁੱਧਤਾ ਲਈ ਹੰਭਲਾ ਮਾਰਨ ਦਾ ਹੋਕਾ ਦਿੱਤਾ | 25 ਕਿੱਲੋਮੀਟਰ ਲੰਬੀ ...
ਲੰਬੀ, 15 ਫ਼ਰਵਰੀ (ਮੇਵਾ ਸਿੰਘ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲੰਬੀ ਵਿਚ 2019-20 ਸੈਸ਼ਨ ਦੌਰਾਨ ਚਾਰ ਹਾਊਸਾਂ ਸਾਹਿਬਜ਼ਾਦਾ ਅਜੀਤ ਸਿੰਘ, ਸਾਹਿਬਜ਼ਾਦਾ ਜੁਝਾਰ ਸਿੰਘ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਵਿਚਕਾਰ ਭਾਸ਼ਣ , ...
ਗਿੱਦੜਬਾਹਾ, 15 ਫ਼ਰਵਰੀ (ਘੱਟੋਂ)-ਦਿੱਲੀ ਵਿਧਾਨ ਸਭਾ ਚੋਣਾਂ ਦੇ ਬੀਤੇ ਦਿਨੀਂ ਆਏ ਨਤੀਜਿਆਂ ਵਿਚ ਆਮ ਆਦਮੀ ਪਾਰਟੀ ਵਲੋਂ ਵੱਡੀ ਜਿੱਤ ਪ੍ਰਾਪਤ ਕਰਨ ਦੀ ਖ਼ੁਸ਼ੀ ਵਿਚ ਅੱਜ ਪਿੰਡ ਮਨੀਆਂਵਾਲਾ ਵਿਖੇ 'ਆਪ' ਵਰਕਰਾਂ ਵਲੋਂ ਲੱਡੂ ਵੰਡੇ ਗਏ | ਇਸ ਸਮੇਂ ਵੱਡੀ ਗਿਣਤੀ ਵਿਚ ...
ਮੰਡੀ ਬਰੀਵਾਲਾ, 15 ਫ਼ਰਵਰੀ (ਨਿਰਭੋਲ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀਕੇ ਕਲਾਂ ਵਿਚ ਸਲਾਨਾ ਸਮਾਰੋਹ ਕਰਵਾਇਆ | ਇਸ ਸਮੇਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ | ਸਕੂਲ ਦੀ ਪਿ੍ੰਸੀਪਲ ਡਾ: ਹਰਵਿੰਦਰ ਕੌਰ ਨੇ ਵਿਦਿਅਕ ਖੇਤਰ ਤੋਂ ਇਲਾਵਾ ਹੋਰ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-27 ਫ਼ਰਵਰੀ ਤੋਂ 1 ਮਾਰਚ ਤੱਕ ਬਿਹਲਾਈ (ਛੱਤੀਸਗੜ੍ਹ) ਵਿਖੇ 42ਵੀਂ ਸੀਨੀਅਰ ਨੈਸ਼ਨਲ ਥ੍ਰੋ-ਬਾਲ ਚੈਂਪੀਅਨਸ਼ਿਪ ਕਰਵਾਈ ਜਾ ਰਹੀ ਹੈ, ਸਬੰਧੀ ਪੰਜਾਬ ਥ੍ਰੋ-ਬਾਲ ਲੜਕੇ ਅਤੇ ਲੜਕੀਆਂ ਵਰਗ ਦੀ ਟੀਮ ਦੀ ਚੋਣ ਕੀਤੀ ਗਈ ...
ਮੰਡੀ ਬਰੀਵਾਲਾ, 15 ਫ਼ਰਵਰੀ (ਨਿਰਭੋਲ ਸਿੰਘ)-ਝਬੇਲਵਾਲੀ ਵਿਚ 17ਵਾਂ ਪੇਂਡੂ ਖੇਡ ਮੇਲਾ ਕੁਲਦੀਪ ਜੋਸ਼ੀ ਐੱਨ.ਆਰ.ਆਈ. ਵਲੋਂ ਸ਼ੁਰੂ ਕਰਵਾਇਆ ਗਿਆ | ਇਸ ਸਮੇਂ ਕੁਲਦੀਪ ਜੋਸ਼ੀ ਨੇ ਕਿਹਾ ਕਿ ਕਬੱਡੀ ਪੰਜਾਬੀਆਂ ਦੀ ਮਾਂ ਖੇਡ ਹੈ ਜੋ ਸਾਨੰੂ ਵਿਰਸੇ ਵਿਚ ਮਿਲੀ ਹੈ | ਉਨ੍ਹਾਂ ...
ਦੋਦਾ, 15 ਫ਼ਰਵਰੀ (ਰਵੀਪਾਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਦੇ ਕਲਾਸ ਰੂਮ 'ਚੋਂ ਪਿਛਲੇ ਦਿਨੀਂ ਚੋਰ ਰਾਤ ਸਮੇਂ ਬੱਚਿਆਂ ਲਈ ਉਚੇਰੀ ਸਿੱਖਿਆ ਲਈ ਲਗਾਏ 45 ਹਜ਼ਾਰ ਦੀ ਲਾਗਤ ਵਾਲੇ ਪ੍ਰੋਜੈਕਟਰ ਨੂੰ ਚੋਰੀ ਕਰਕੇ ਲੈ ਗਏ | ਜਾਣਕਾਰੀ ਅਨੁਸਾਰ ਪਿੰਡ ਦੋਦਾ ਸ.ਸ.ਸ. ...
ਗਿੱਦੜਬਾਹਾ, 15 ਫ਼ਰਵਰੀ (ਘੱਟੋਂ)- ਬੀਤੇ ਦਿਨੀਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਬੀ.ਏ. ਸਮੈਸਟਰ-5 ਦੇ ਨਤੀਜਿਆਂ ਵਿਚ ਗੁਰੂ ਗੋਬਿੰਦ ਸਿੰਘ ਗਰਲਜ਼ ਕਾਲਜ ਗਿੱਦੜਬਾਹਾ ਦੀਆਂ ਵਿਦਿਆਰਥਣਾਂ ਨੇ ਇਸ ਸਾਲ ਵੀ ਸ਼ਾਨਦਾਰ ਅੰਕ ਹਾਸਲ ਕਰਕੇ ਇਲਾਕੇ ਵਿਚ ...
ਮਲੋਟ, 15 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲ ਦੀ ਵਿੱਢੀ ਮੁਹਿੰਮ ਵਿਚ ਸਹਿਯੋਗ ਦਿੰਦੇ ਹੋਏ ਸਮਾਜਸੇਵੀ ਅਜੀਤ ਸਿੰਘ ਤਰਮਾਲਾ ਵਲੋਂ ਢਾਣੀ ਕੰਦੂ ਖੇੜਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਿੱਖਿਆ ਵਿਭਾਗ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬੁੱਟਰ ਸ਼ਰੀਂਹ ਵਿਖੇ ਸਕੂਲ ਵਿਚ ਦਾਖ਼ਲੇ ਨੂੰ ਵਧਾਉਣ ਲਈ 'ਦਾਖ਼ਲਾ ਮੁਹਿੰਮ' ਤਹਿਤ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਟੂਡੈਂਟਸ ਯੂਨੀਅਨ ਸ੍ਰੀ ਮੁਕਤਸਰ ਸਾਹਿਬ ਵਲੋਂ ਐੱਨ.ਆਰ.ਸੀ., ਸੀ.ਏ.ਏ. ਅਤੇ ਐੱਨ.ਪੀ.ਆਰ. ਦੇ ਫ਼ਾਸ਼ੀਵਾਦੀ ਫ਼ੈਸਲੇ ਵਿਰੁੱਧ 19 ਫ਼ਰਵਰੀ ਨੂੰ ਇੱਥੇ ਡੀ.ਸੀ. ਦਫ਼ਤਰ ਅੱਗੇ ਕੀਤੇ ਜਾ ...
ਸ੍ਰੀ ਮੁਕਤਸਰ ਸਾਹਿਬ, 15 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਭਾਰਤ ਸਰਕਾਰ ਵਲੋਂ ਜਲਿਆਂਵਾਲਾ ਬਾਗ਼ ਅਤੇ ਆਜ਼ਾਦੀ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਤਹਿਤ 'ਗ਼ਦਰ ਲਹਿਰ ਦੇ ਇਤਿਹਾਸ' ਨੂੰ ਪ੍ਰਮੁੱਖਤਾ ਨਾਲ ...
ਦੋਦਾ, 15 ਫ਼ਰਵਰੀ (ਰਵੀਪਾਲ)-ਅੱਜ ਇੱਥੇ ਕਾਉਣੀ ਮੋੜ 'ਤੇ ਕਾਂਗਰਸ ਸਰਕਾਰ ਵਲੋਂ ਐੱਸ.ਸੀ. ਵਰਗ ਨੂੰ ਸਰਕਾਰੀ ਸਹੂਲਤਾਂ ਨਾ ਮਿਲਣ ਤੇ ਵਿਕਾਸ ਕਾਰਜਾਂ 'ਚ ਵਿਤਕਰਾ ਕਰਨ ਨੂੰ ਲੈ ਕੇ ਆਲ ਇੰਡੀਆ ਫੂਡ ਐਾਡ ਵਰਕਰਜ਼ ਯੂਨੀਅਨ ਦੇ ਪ੍ਰਧਾਨ ਟਹਿਲਾ ਸਿੰਘ ਦੋਦਾ ਦੀ ਅਗਵਾਈ 'ਚ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX