ਜਗਦੇਵ ਕਲਾਂ, 16 ਫਰਵਰੀ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਵਲੋਂ ਪਿੰਡ-ਪਿੰਡ ਜਾ ਕੇ ਕੇਂਦਰ ਸਰਕਾਰ ਦੇ ਬਜਟ ਦੀਆਂ ਕਾਪੀਆਂ ਸਾੜਨ ਦੇ ਕੀਤੇ ਐਲਾਨ ਦੀ ਕੜੀ ਵਜੋਂ ਪਿੰਡ ਤੇੜਾ ਕਲਾਂ ਵਿਖੇ ਵੱਡੀ ਗਿਣਤੀ 'ਚ ਇਕੱਤਰ ਹੋਏ ਕਿਸਾਨਾਂ ਨੇ ਕਿਸਾਨ ਆਗੂ ਬਾਬਾ ਸੁੱਚਾ ਸਿੰਘ ਤੇੜਾ ਦੀ ਅਗਵਾਈ ਹੇਠ ਕੇਂਦਰ ਸਰਕਾਰ ਵਲੋਂ ਪੇਸ਼ ਕੀਤੇ ਬਜਟ ਦਾ ਵਿਰੋਧ ਕਰਦਿਆਂ ਪੁਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਨੇ ਕੇਂਦਰੀ ਬਜਟ 'ਚ ਕਿਸਾਨੀ ਦੀ ਬਰਬਾਦੀ ਦਾ ਫ਼ੈਸਲਾ ਕੀਤਾ ਹੈ, ਜਿਸ 'ਚ ਖੇਤੀਬਾੜੀ ਖੇਤਰ 'ਚ ਸਰਕਾਰੀ ਪੈਸਾ ਲੱਗਣ ਦੀ ਬਜਾਏ ਪ੍ਰਾਈਵੇਟ ਕੰਪਨੀਆਂ ਦਾ ਪੈਸਾ ਲਗਾਉਣ ਲਈ ਰਾਹ ਪੱਧਰਾ ਕੀਤਾ ਗਿਆ ਹੈ ਜਿਸ ਨਾਲ ਖੇਤੀਬਾੜੀ ਖੇਤਰ ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਮੰਡੀਆਂ 'ਚ ਖਰੀਦ ਕਰਨੋਂ ਭੱਜ ਗਈ ਹੈ ਤੇ ਪੰਜਾਬ ਸਮੇਤ ਬਹੁਤ ਸਾਰੇ ਸੂਬਿਆਂ 'ਚ ਐੱਫ. ਸੀ. ਆਈ. ਦੀ ਖਰੀਦ ਬੰਦ ਹੋਵੇਗੀ ਜਦ ਕਿ ਅਨਾਜ ਦੀਆਂ ਮੰਡੀਆਂ ਸਰਕਾਰੀ ਦੀ ਥਾਂ ਪ੍ਰਾਈਵੇਟ ਕਰ ਦਿੱਤੀਆਂ ਜਾਣਗੀਆਂ, ਜਿਸ ਨਾਲ ਵੱਡੇ ਘਰਾਣਿਆਂ ਵਲੋਂ ਆਪਣੀਆ ਮੰਡੀਆਂ ਬਣਾ ਕੇ ਅਨਾਜ ਦੀ ਖ਼ਰੀਦ ਕਰਨ ਨਾਲ ਕਿਸਾਨਾਂ ਦੀ ਲੁੱਟ-ਖਸੁੱਟ ਹੋਰ ਵਧੇਗੀ | ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਕਰਜ਼ੇ ਮੁਆਫ਼ ਕਰ ਕੇ ਉਨ੍ਹਾਂ ਨੂੰ ਵੱਡੇ ਗੱਫੇ ਦਿੱਤੇ ਗਏ ਹਨ, ਪਰ ਕਿਸਾਨਾਂ ਦੇ ਕਰਜ਼ੇ ਮੁਆਫ਼ ਨਹੀਂ ਕੀਤੇ ਗਏ ਜਦ ਕਿ ਕਿਸਾਨਾਂ ਦੀਆਂ ਖੇਤੀਬਾੜੀ ਲਾਗਤਾਂ ਘਟਾਉਣ ਦੀ ਬਜਟ 'ਚ ਕੋਈ ਗੱਲ ਨਹੀਂ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਬਿਜਲੀ ਦੇ ਥਰਮਲ ਪਲਾਂਟ ਦੇ ਗਲਤ ਸਮਝੌਤੇ ਰੱਦ ਕੀਤੇ ਜਾਣ ਤੇ ਕਿਸਾਨਾਂ ਮਜ਼ਦੂਰਾਂ ਨੂੰ ਸਸਤੀ ਬਿਜਲੀ ਦਿੱਤੀ ਜਾਵੇ ਅਤੇ ਨਾਗਰਿਕਤਾ ਸੋਧ ਬਿੱਲ, ਕੌਮੀ ਆਬਾਦੀ ਰਜਿਸਟਰ ਦਾ ਫ਼ੈਸਲਾ ਵਾਪਸ ਲਿਆ ਜਾਵੇ | ਇਸ ਮੌਕੇ ਗੁਰਦੀਪ ਸਿੰਘ, ਹੁਸ਼ਿਆਰ ਸਿੰਘ ਝੰਡੇਰ, ਬਲਦੇਵ ਸਿੰਘ ਲੁਹਾਰਕਾ, ਦਵਿੰਦਰ ਸਿੰਘ, ਹਰੀ ਸਿੰਘ, ਨਾਨਕ ਸਿੰਘ, ਵਿਰਸਾ ਸਿੰਘ, ਹਰਦੀਪ ਸਿੰਘ, ਗੁਰਜੀਤ ਸਿੰਘ, ਗੁਰਮੀਤ ਸਿੰਘ, ਦਿਲਬਾਗ ਸਿੰਘ, ਹਰਪਾਲ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ |
ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆਈ ਇਕ ਔਰਤ ਦਾ ਮੋਬਾਈਲ ਫ਼ੋਨ ਚੋਰੀ ਹੋ ਗਿਆ | ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਸ੍ਰੀਮਤੀ ਪਿ੍ਯਾ ਪਾਂਡੇ ਨੇ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ ...
ਅੰਮਿ੍ਤਸਰ, 16 ਫਰਵਰੀ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ 21 ਫਰਵਰੀ ਨੂੰ ਸਤਿਕਾਰ ਪੈਲੇਸ, ਠੱਠੀਆਂ ਮਹੰਤਾਂ ਵਿਖੇ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ, ਰਾਜ ਸਭਾ ਮੈਂਬਰ ਸ: ਸੁਖਦੇਵ ਸਿੰਘ ਢੀਂਡਸਾ ...
ਅਟਾਰੀ, 16 ਫਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਸਰਹੱਦੀ ਇਲਾਕਾ ਅਟਾਰੀ ਦਾ ਇਕਲੌਤਾ ਮਿੰਨੀ ਮੁੱਢਲਾ ਸਿਹਤ ਕੇਂਦਰ ਖੁਦ ਆਪ ਹੀ ਬਿਮਾਰ ਹੈ | ਹਸਪਤਾਲ 'ਚ ਪਿਛਲੇ ਲੰਮੇ ਸਮੇਂ ਤੋਂ ਡਾਕਟਰ ਦੀ ਤਾਇਨਾਤੀ ਕੀਤੀ ਹੀ ਨਹੀਂ ਗਈ ਤੇ ਜਿਹੜਾ ਬਾਕੀ ਸਟਾਫ਼ ਹੈ ਉਸ ਨੂੰ ਵੀ ਇੱਥੋਂ ...
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਦੇਰ ਸ਼ਾਮ ਅਜਨਾਲਾ ਸ਼ਹਿਰ ਦੇ ਫਤਹਿਗੜ੍ਹ ਚੂੜੀਆਂ ਰੋਡ 'ਤੇ ਜਾ ਰਹੀ ਇਕ ਵਿਆਹੁਤਾ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਮੋਟਰਸਾਈਕਲ ਸਵਾਰ ਲੁਟੇਰੇ ਪਰਸ ਖੋਹ ਕੇ ਫਰਾਰ ਹੋ ਗਏ | ਇਸ ਸਬੰਧੀ ਕੰਵਲਜੀਤ ਕੌਰ ਪੁੱਤਰੀ ...
ਚੱਬਾ, 16 ਫ਼ਰਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮੀਤ ਜਥੇਦਾਰ ਸ਼ਹੀਦ ਬਾਬਾ ਨੌਧ ਸਿੰਘ ਦਾ ਸਾਲਾਨਾ ਜੋੜ ਮੇਲਾ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਤੇ ਸੰਤ ਗੁਰਦੇਵ ਸਿੰਘ ...
ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਨੌਸਰਬਾਜ਼ ਨੇ ਇਕ ਵਿਅਕਤੀ ਦੇ ਖਾਤੇ ਦੀ ਧੋਖੇ ਨਾਲ ਜਾਣਕਾਰੀ ਲੈ ਕੇ ਉਸ ਦੇ ਖਾਤੇ 'ਚੋਂ 4 ਲੱਖ ਦੇ ਕਰੀਬ ਰਾਸ਼ੀ ਕਢਵਾ ਲਈ | ਪੁਲਿਸ ਵਲੋਂ ਇਸ ਅਣਪਛਾਤੇ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੁੂ ਕਰ ਦਿੱਤੀ ...
ਰਈਆ, 16 ਫਰਵਰੀ (ਸ਼ਰਨਬੀਰ ਸਿੰਘ ਕੰਗ)-ਜ਼ਿਲ੍ਹਾ ਅੰਮ੍ਰਿਤਸਰ ਦੀ ਨਾਮਵਰ ਵਿਦਿਅਕ ਸੰਸਥਾ ਇੰਟਰਨੈਸ਼ਨਲ ਫਤਹਿ ਅਕੈਡਮੀ ਜੰਡਿਆਲਾ ਗੁਰੂ ਵਲੋਂ ਉਥੋਂ ਦੇ ਵਿਦਿਅਕ ਖੇਤਰ 'ਚ ਨਵੀਆਂ ਪੈੜਾਂ ਪਾਉਣ ਤੋਂ ਬਾਅਦ ਹੁਣ ਸਥਾਨਕ ਇਲਾਕੇ ਅੰਦਰ ਵੀ ਦਸਤਕ ਦਿੱਤੀ ਜਾ ਰਹੀ ਹੈ। ਅੱਜ ਰਈਆ ...
ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਰਾਤ ਵੇਲੇ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾ 'ਚ ਸੁੱਤੇ ਸ਼ਰਧਾਲੂ ਦਾ ਮੋਬਾਈਲ ਫ਼ੋਨ ਚੋਰੀ ਹੋ ਗਿਆ, ਜਿਸ ਦਾ ਪਤਾ ਉਸ ਨੂੰ ਸਵੇਰੇ ਜਾਗਣ ਵੇਲੇ ਲੱਗਿਆ | ਥਾਣਾ ਕੋਤਵਾਲੀ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ 'ਚ ਅਭਿਸ਼ੇਕ ਚੌਧਰੀ ਨੇ ...
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ, ਐਸ. ਪ੍ਰਸ਼ੋਤਮ)-ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਥੋਂ ਨੇੜਲੇ ਪਿੰਡ ਨੰਗਲ ਵੰਝਾਂਵਾਲਾ ਤੋਂ ਕੱਚੀ ਲਾਹਣ, ਚਾਲੂ ਭੱਠੀ ਤੇ 10 ਬੋਤਲਾਂ ਨਾਜਾਇਜ਼ ਬਰਾਮਦ ਕਰ ਕੇ ਦੋ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ...
ਰਾਮ ਤੀਰਥ, 16 ਫਰਵਰੀ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਨੇ 5 ਗ੍ਰਾਮ ਹੈਰੋਇਨ ਸਮੇਤ ਇਕ ਦੋਸ਼ੀ ਨੂੰ ਕਾਬੂ ਕੀਤਾ ਹੈ | ਚੌਕੀ ਰਾਮ ਤੀਰਥ ਦੇ ਇੰਚਾਰਜ ਬਲਵਿੰਦਰ ਸਿੰਘ ਏ. ਐੱਸ. ਆਈ. ਨੇ ਦੱਸਿਆ ਕਿ ਉਨ੍ਹਾਂ ਨੇ ਪਿੰਡ ਬੋਪਾਰਾਏ ਵਿਖੇ ਨਾਕਾ ਲਗਾਇਆ ਹੋਇਆ ਸੀ ਕਿ ...
ਅੰਮਿ੍ਤਸਰ, 16 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਾਗਰਿਕ ਰਜਿਸਟਰ ਤੇ ਕੌਮੀ ਅਬਾਦੀ ਰਜਿਸਟਰ ਵਰਗੇ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਖੱਬੇ ਪੱਖੀਆਂ ਪਾਰਟੀਆਂ, ਮੁਸਲਿਮ ਜਥੇਬੰਦੀਆਂ ਤੇ ਦਲਿਤ ਭਾਈਚਾਰੇ ਵਲੋਂ ਸਾਂਝੇ ਤੌਰ 'ਤੇ 24 ਫਰਵਰੀ ...
ਅਜਨਾਲਾ, 16 ਫਰਵਰੀ (ਐਸ. ਪ੍ਰਸ਼ੋਤਮ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਅਜਨਾਲਾ ਪ੍ਰਬੰਧਕ ਕਮੇਟੀ ਵਲੋਂ ਗੁਰਮਤਿ ਵਿਦਿਆਲਾ ਦਮਦਮੀ ਟਕਸਾਲ ਅਜਨਾਲਾ ਦੇ ਸਹਿਯੋਗ ਨਾਲ ਬੱਚਿਆਂ ਨੂੰ ਨਸ਼ਿਆਂ ਤੇ ਪਤਿੱਤਪੁਣੇ ਆਦਿ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕ ਕਰਨ ਅਤੇ ...
ਬੱਚੀਵਿੰਡ, 16 ਫਰਵਰੀ (ਬਲਦੇਵ ਸਿੰਘ ਕੰਬੋ)-ਪਿੰਡ ਲੇਲੀਆਂ ਵਾਲੇ ਸੂਏ ਦੇ ਟੁੱਟ ਚੁੱਕੇ ਪੁਲ ਕਾਰਨ ਸਰਹੱਦੀ ਖੇਤਰ ਦੇ ਦਰਜਨਾਂ ਪਿੰਡਾਂ ਦਾ ਆਉਣਾ ਜਾਣਾ ਹੁਣ ਖ਼ਤਰੇ ਤੋਂ ਖਾਲੀ ਨਹੀਂ ਰਿਹਾ | ਪਿੰਡ ਬੱਚੀਵਿੰਡ, ਰਾਏ, ਗਾਗਰਮੱਲ, ਚੱਕ ਅੱਲ੍ਹਾ ਬਖਸ਼, ਪੰਡੋਰੀ, ਧਾਰੀਵਾਲ, ...
ਚੇਤਨਪੁਰਾ, 16 ਫਰਵਰੀ (ਮਹਾਂਬੀਰ ਸਿੰਘ ਗਿੱਲ)-ਪਿੰਡ ਖਤਰਾਏ ਕਲਾਂ ਵਿਖੇ ਪੀਰ ਬਾਬਾ ਲੱਖ ਦਾਤਾ ਦੀ ਯਾਦ 'ਚ ਕਰਵਾਏ ਜਾਣ ਵਾਲੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੁਹਤਬਰਾਂ ਦੀ ਇਕ ਮੀਟਿੰਗ ਹੋਈ | ਮੀਟਿੰਗ 'ਚ ਮੇਲੇ ਦੀ ਰੂਪ ਰੇਖਾ ਤਿਆਰ ਕਰਨ, ਉਪਰੰਤ ਮੁੱਖ ...
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਬਾਰ ਕੌਾਸਲ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਕਰਨਜੀਤ ਸਿੰਘ ਬਾਰ ਐਸੋਸੀਏਸ਼ਨ ਅਜਨਾਲਾ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਮਨਦੀਪ ਸਿੰਘ ਮੁਹਾਰ ਦੇ ਦਫ਼ਤਰ ਵਿਖੇ ਪਹੁੰਚੇ | ਇਸ ਮੌਕੇ ...
ਅਜਨਾਲਾ, 16 ਫਰਵਰੀ (ਐਸ. ਪ੍ਰਸ਼ੋਤਮ)-ਮਾਰਕੀਟ ਕਮੇਟੀ ਅਜਨਾਲਾ ਦੇ ਡਾਇਰੈਕਟਰ ਹਰਜੀਤ ਸਿੰਘ ਅਲੀਵਾਲ ਦੇ ਪਿਤਾ ਤੇ ਨੰਬਰਦਾਰ ਯੂਨੀਅਨ (ਸਮਰਾ) ਪੰਜਾਬ ਤਹਿਸੀਲ ਅਜਨਾਲਾ ਦੇ ਸੰਸਥਾਪਕ ਤੇ ਸਰਪ੍ਰਸਤ ਨੰਬਰਦਾਰ ਬਾਜ ਸਿੰਘ ਅਲੀਵਾਲ ਕੋਟਲੀ ਦੇ ਅਕਾਲ ਚਲਾਣੇ 'ਤੇ ਨੰਬਰਦਾਰ ...
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)-ਸ੍ਰੋ: ਅ: ਦ: ਬਾਦਲ ਦੇ ਅਣਥੱਕ ਤੇ ਮਿਹਨਤੀ ਵਰਕਰ ਸ: ਹਰਜੀਤ ਸਿੰਘ ਵਰਨਾਲੀ ਵਲੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ੍ਰੋ: ਅ: ਦਲ ਜ਼ਿਲ੍ਹਾ ਜਥਾ ਅੰਮਿ੍ਤਸਰ ਦਿਹਾਤੀ ਦੇ ਪ੍ਰਧਾਨ ਤੇ ...
ਨਵਾਂ ਪਿੰਡ, 16 ਫਰਵਰੀ (ਜਸਪਾਲ ਸਿੰਘ)-ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਯਾਦ 'ਚ ਸਥਾਪਿਤ ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਅਕਾਲਗੜ੍ਹ ਢਪੱਈਆਂ ਵਿਖੇ ਮੁੱਖ ਸੇਵਾਦਾਰ ਬਾਬਾ ਜਸਵੰਤ ਸਿੰਘ ਦੀ ਅਗਵਾਈ 'ਚ ਸਾਲਾਨਾ ਗੁਰਮਤਿ ਸਮਾਗਮ ਸ਼ਰਧਾ ਪੂਰਵਕ ...
ਸੁਧਾਰ, 16 ਫਰਵਰੀ (ਜਸਵਿੰਦਰ ਸਿੰਘ ਸੰਧੂ)-ਐਲੀਮੈਂਟਰੀ ਸਕੂਲ ਸੁਧਾਰ ਵਿਖੇ ਕੈਪਟਨ ਗੁਰਦੀਪ ਸਿੰਘ ਜੌਹਲ ਦੀ ਰਹਿਨੁਮਾਈ ਹੇਠ ਜੀਓ ਦੀ ਟੀਮ ਵਲੋਂ ਖੇਤੀਬਾੜੀ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ 'ਚ ਮੁੱਖ ਮਹਿਮਾਨ ਵਜੋਂ ਪਹੁੰਚੇ ਕਰਨਲ ਇਕਬਾਲ ਸਿੰਘ ...
ਸਠਿਆਲਾ, 16 ਫਰਵਰੀ (ਸਫਰੀ)-ਪੰਜਾਬ ਦੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਨਿਰਦੇਸ਼ਾਂ 'ਤੇ ਵੱਖ-ਵੱਖ ਸਰਕਾਰੀ ਸਕੂਲਾਂ ਦੇ ਪਿ੍ੰਸੀਪਲ, ਅਧਿਆਪਕਾਂ ਵਲੋਂ ਮਿਸ਼ਨ ਸ਼ਤ-ਪ੍ਰਤੀਸ਼ਤ ਨਤੀਜੇ ਲਿਆਉਣ ਤੇ ਸਕੂਲਾਂ 'ਚ ਬੱਚਿਆਂ ਨੂੰ ਦਾਖਲੇ ਵਾਸਤੇ ਜ਼ਿਲ੍ਹਾ ਸਿੱਖਿਆ ...
ਬਾਬਾ ਬਕਾਲਾ ਸਾਹਿਬ, 16 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੀ ਇਕ ਮੀਟਿੰਗ ਬਾਬਾ ਬਕਾਲਾ ਸਾਹਿਬ ਵਿਖੇ ਤਹਿਸੀਲ ਪ੍ਰਧਾਨ ਮਲਕੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਡਾ: ...
ਚੋਗਾਵਾਂ, 16 ਫ਼ਰਵਰੀ (ਗੁਰਬਿੰਦਰ ਸਿੰਘ ਬਾਗੀ)-ਮਾਸਟਰ ਮਨੀ ਰਾਮ ਸੀਨੀ: ਸੈਕੰਡਰੀ ਸਕੂਲ ਚੋਗਾਵਾਂ ਦੇ ਡਾਇਰਕੈਟਰ ਸ੍ਰੀ ਤਾਰਾ ਚੰਦ ਸ਼ਰਮਾ ਦੀ ਪ੍ਰਧਾਨਗੀ ਹੇਠ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਹੋਈ ਜਿਸ 'ਚ ਨਵੀਂ ਮੈਨੇਜਿੰਗ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ ...
ਜੈਂਤੀਪੁਰ, 16 ਫਰਵਰੀ (ਭੁਪਿੰਦਰ ਸਿੰਘ ਗਿੱਲ)-ਧੰਨ-ਧੰਨ ਮਾਹਣਾ ਦੇ ਜਨਮ ਸਥਾਨ ਪਿੰਡ ਤਲਵੰਡੀ ਖੁੰਮਣ ਵਿਖੇ ਦੇਸ਼ ਵਿਦੇਸ਼ 'ਚ ਬੈਠੀਆਂ ਸੰਗਤਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸਾਲਾਨਾ ਧਾਰਮਿਕ ਸਮਾਗਮ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ 51 ਸ੍ਰੀ ਅਖੰਡ ਪਾਠ ...
ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਬਾਰ ਕੌਾਸਲ ਪੰਜਾਬ ਐਾਡ ਹਰਿਆਣਾ ਹਾਈਕੋਰਟ ਦੇ ਚੇਅਰਮੈਨ ਬਣਨ 'ਤੇ ਅੰਮਿ੍ਤਸਰ ਪੁੱਜੇ ਕਰਨਬੀਰ ਸਿੰਘ ਦਾ ਵਕੀਲਾਂ ਵਲੋਂ ਸਵਾਗਤ ਜ਼ਿਲ੍ਹਾ ਕਚਹਿਰੀਆਂ ਵਿਖੇ ਕੀਤਾ ਗਿਆ | ਇਸ ਮੌਕੇ ਵਕੀਲ ਸ਼ਿਸਪਾਲ ਸਿੰਘ ਮੀਰਾਂਕੋਟ ਨੇ ਕਿਹਾ ਕਿ ...
ਬਾਬਾ ਬਕਾਲਾ ਸਾਹਿਬ, 16 ਫਰਵਰੀ (ਸ਼ੇਲਿੰਦਰਜੀਤ ਸਿੰਘ ਰਾਜਨ)-ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਦੇ ਨਿੱਜੀ ਸਕੱਤਰ ਜ: ਮਹਿੰਦਰ ਸਿੰਘ ਆਹਲੀ ਅਹੁਦਾ ਸੰਭਾਲਣ ਪਿੱਛੋਂ ਇਤਿਹਾਸਕ ਗੁਰਦੁਆਰਾ ਨੌਵੀਂ ...
ਟਾਂਗਰਾ, 16 ਫ਼ਰਵਰੀ (ਹਰਜਿੰਦਰ ਸਿੰਘ ਕਲੇਰ)-ਵਿਦੇਸ਼ਾਂ 'ਚ ਰਹਿੰਦੇ ਪੰਜਾਬੀਆਂ ਨੂੰ ਪਿੱਛੇ ਪੰਜਾਬ ਵਿਚ ਆਪਣੀਆਂ ਜ਼ਮੀਨ ਜਾਇਦਾਦਾਂ ਨੂੰ ਉਨ੍ਹਾਂ ਦੇ ਨਜਦੀਕੀਆਂ ਜਾਂ ਨੇੜੇ ਦੇ ਲੋਕਾਂ ਵਲੋਂ ਕਬਜ਼ੇ ਤੇ ਜ਼ਮੀਨਾਂ ਹੜੱਪਣ ਦੇ ਮਾਮਲੇ ਅਕਸਰ ਸੁਰਖੀਆਂ ਬਣੇ ਰਹਿੰਦੇ ...
ਅੰਮਿ੍ਤਸਰ, 16 ਫ਼ਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਕੇਂਦਰ ਸਰਕਾਰ ਵਲੋਂ ਗੈਸ ਸਿਲੰਡਰ ਦੀਆਂ ਕੀਮਤਾਂ 'ਚ 150 ਰੁਪਏ ਤੱਕ ਦਾ ਭਾਰੀ ਵਾਧਾ ਕਰ ਕੇ ਪਹਿਲਾਂ ਤੋਂ ਹੀ ਮਹਿੰਗਾਈ ਦੀ ਮਾਰ ਝੱਲ ਰਹੇ ਮੱਧ ਵਰਗ ਦੀ ਕਮਰ ਤੋੜਣ ਦਾ ਕੰਮ ਕੀਤਾ ਹੈ | ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ...
ਵੇਰਕਾ, 16 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਤੁੰਗਪਾਈ ਬਟਾਲਾ ਰੋਡ ਦੇ ਪ੍ਰਧਾਨ ਪਹਿਲਵਾਨ ਚਰਨਜੀਤ ਸਿੰਘ ਮਾਂਨਤੀ ਦੁਆਰਾ ਧੰਨ-ਧੰਨ ਬਾਬਾ ਬੁੱਢਾ ਸਾਹਿਬ ਸੇਵਾ ਸੁਸਾਟਿਟੀ ਜੌੜਾ ਫ਼ਾਟਕ ਦੇ ਸਹਿਯੋਗ ਨਾਲ ਗੁਰਦੁਆਰਾ ਵਾਰਡ ਨੰ: ...
ਰਾਜਾਸਾਂਸੀ, 16 ਫਰਵਰੀ (ਹਰਦੀਪ ਸਿੰਘ ਖੀਵਾ)-ਸ਼੍ਰੋਮਣੀ ਭਗਤ ਧੰਨਾ ਜੀ ਦੇ 604ਵੇਂ ਸਲਾਨਾ ਜਨਮ ਦਿਹਾੜੇ ਨੂੰ ਸਮਰਪਤਿ ਪਿੰਡ ਕੁੱਕੜਾਂਵਾਲਾ ਵਿਖੇ ਜਥੇਦਾਰ ਅਮਰੀਕ ਸਿੰਘ ਛੀਨਾ ਦੇ ਉੱਦਮ ਸਦਕਾ ਇਲਾਕਾ ਨਿਵਾਸੀਆਂ ਦੇ ਸਾਂਝੇ ਸਹਿਯੋਗ ਨਾਲ 15ਵਾਂ ਸਾਲਾਨਾ ਗੁਰਮਤਿ ...
ਚੱਬਾ, 16 ਫ਼ਰਵਰੀ (ਜੱਸਾ ਅਨਜਾਣ)-ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ ਮੀਤ ਜਥੇਦਾਰ ਸ਼ਹੀਦ ਬਾਬਾ ਨੌਧ ਸਿੰਘ ਦਾ ਸਾਲਾਨਾ ਜੋੜ ਮੇਲਾ ਸ੍ਰੀ ਮਿਸ਼ਲ ਸ਼ਹੀਦਾਂ ਤਰਨਾ ਦਲ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਤੇ ਸੰਤ ਗੁਰਦੇਵ ...
ਅਜਨਾਲਾ , 16 ਫਰਵਰੀ (ਐਸ. ਪ੍ਰਸ਼ੋਤਮ)-ਇਥੇ ਪਹਿਲੀ ਜੰਗੇ ਆਜ਼ਾਦੀ 1857 ਦੇ 282 ਸ਼ਹੀਦਾਂ ਦੇ ਸ਼ਹਾਦਤ ਸਥਾਨ ਕਾਲਿਆਂ ਵਾਲਾ ਯਾਦਗਾਰੀ ਖੂਹ ਵਿਖੇ ਸ਼ਹੀਦਾਂ ਨੂੰ ਨਤਮਸਤਕ ਹੋਣ ਅਤੇ ਕੈਪਟਨ ਸਰਕਾਰ, ਕਾਂਗਰਸ ਪਾਰਟੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕਰਨ ਉਪਰੰਤ ਹਲਕਾ ਵਿਧਾਇਕ ...
ਅੰਮਿ੍ਤਸਰ, 16 ਫ਼ਰਵਰੀ (ਜੱਸ)-ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਉਣ ਸਮੇਂ ਚੌਕਾਂ ਤੇ ਵੱਖ-ਵੱਖ ਬਾਜ਼ਾਰਾਂ 'ਚ ਸ਼ਰਾਬ ਦੇ ਠੇਕੇ, ਮੀਟ, ਮੱਛੀ, ਅੰਡਾ, ਪਾਨ, ਬੀੜੀ, ਤੰਬਾਕੂ ਦੀਆਂ ਦੁਕਾਨਾਂ ਜਿਸ ਨਾਲ ਸ਼ਰੇਆਮ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚਦੀ ...
ਅੰਮਿ੍ਤਸਰ, 16 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਫ਼ਿੱਕੀ ਫਲੋ ਤੇ ਅੰਮਿ੍ਤਸਰ ਹੈਰੀਟੇਜ਼ ਐਾਡ ਟੂਰਿਜ਼ਮ ਫਾਊਾਡੇਸ਼ਨ ਦੇ ਸਹਿਯੋਗ 2 ਰੋਜ਼ਾ ਕਲਾ ਉਤਸਵ ਜੀਵੇ ਅੰਮਿ੍ਤਸਰ ਸਮਾਗਮ ਕਰਵਾਇਆ ਗਿਆ ਜਿਸ 'ਚ ਮੁੱਖ ਮਹਿਮਾਨ ਵਜੋੋਂ ਲੋਕ ...
ਅਜਨਾਲਾ, 16 ਫ਼ਰਵਰੀ (ਐਸ. ਪ੍ਰਸ਼ੋਤਮ)-ਜਨਵਾਦੀ ਇਸਤਰੀ ਸਭਾ ਤਹਿਸੀਲ ਅਜਨਾਲਾ ਦੀ ਜਨਰਲ ਸਕੱਤਰ ਬੀਬੀ ਸਰਬਜੀਤ ਕੌਰ ਜਸਰਾਊਰ ਦੀ ਅਗਵਾਈ 'ਚ ਸਭਾ ਦੀਆਂ ਕਾਰਕੁਨਾਂ ਨੇ ਕੇਂਦਰੀ ਮੋਦੀ ਸਰਕਾਰ ਵਲੋਂ ਅਚਨਚੇਤ ਰਸੋਈ ਗੈਸ ਸਿਲੰਡਰ 'ਚ 150 ਰੁਪਏ ਦੇ ਕਰੀਬ ਦਾ ਵਾਧਾ ਕੀਤੇ ਜਾਣ ...
ਜੇਠੂਵਾਲ, 16 ਫਰਵਰੀ (ਮਿੱਤਰਪਾਲ ਸਿੰਘ ਰੰਧਾਵਾ)-ਮਾਝਾ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਪੰਚ ਗੁਰਭੇਜ ਸਿੰਘ ਸੋਨਾ ਭੋਆ ਦੀ ਅਗਵਾਈ 'ਚ ਹਲਕਾ ਮਜੀਠਾ ਦੇ ਪਿੰਡ ਭੋਆ ਫਤਹਿਗੜ੍ਹ ਵਿਖੇ ਅਕਾਲੀ ਵਰਕਰਾਂ ਦੀ ਮੀਟਿੰਗ ਪੰਚ ਕਸ਼ਮੀਰ ਸਿੰਘ ਦੇ ਗ੍ਰਹਿ ਵਿਖੇ ਹੋਈ | ਮੀਟਿੰਗ ...
ਅੰਮਿ੍ਤਸਰ, 16 ਫਰਵਰੀ (ਰੇਸ਼ਮ ਸਿੰਘ)-ਸ੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਵਲੋਂ ਵਾਰਡ ਨੰ: 71 ਅਧੀਨ ਪੈਂਦੇ ਇਲਾਕੇ ਅੰਨਗੜ੍ਹ ਦਾ ਦੌਰਾ ਕੀਤਾ ਤੇ ਉਥੇ ਪੈ ਰਹੀਆਂ ਨਵੀਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਦੇ ਕੰਮਾਂ ਦਾ ਜਾਇਜ਼ਾ ਲਿਆ | ...
ਅੰਮਿ੍ਤਸਰ 16 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕਰਵਾਈ ਗਈ ਔਰਤਾਂ ਤੇ ਮਰਦਾਂ ਦੀ ਅੰਤਰ ਕਾਲਜ ਤਾਈਕਵਾਂਡੋ ਪ੍ਰਤੀਯੋਗਤਾ ਸਮਾਪਤ ਹੋ ਗਈ | ਪੁਰਸ਼ਾਂ ਦੇ ਵਰਗ 'ਚ ਖ਼ਾਲਸਾ ਕਾਲਜ ਅੰਮਿ੍ਤਸਰ ਚੈਂਪੀਅਨ ਬਣਿਆ ਜਦ ਕਿ ਔਰਤਾਂ ਦੇ ਵਰਗ ...
ਨਵਾਂ ਪਿੰਡ, 16 ਫਰਵਰੀ (ਜਸਪਾਲ ਸਿੰਘ)-ਦੇਸ਼ ਭਰ 'ਚ ਔਰਤਾਂ 'ਤੇ ਹੋ ਰਹੇ ਅੱਤਿਆਚਾਰ ਤੇ ਲੜਕੀਆਂ ਦੇ ਸਰੀਰਿਕ ਸੋਸ਼ਣ ਵਿਰੁੱਧ ਮਸੂਰੀ ਇੰਟਰਨੈਸ਼ਨਲ ਪਬਲਿਕ ਸਕੂਲ ਫ਼ਤਹਿਪੁਰ ਰਾਜਪੂਤਾਂ ਵਿਖੇ 'ਬੇਟੀ ਸ਼ੋਸ਼ਣ ਬਚਾਓ' ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ, ਜਿਸ ...
ਛੇਹਰਟਾ, 16 ਫਰਵਰੀ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰਬਰ 83 ਅਧੀਨ ਪੈਂਦੇ ਇਲਾਕਾ ਆਜ਼ਾਦ ਰੋਡ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਵਿਖੇ ਸੀਨੀਅਰ ਯੂਥ ਕਾਂਗਰਸੀ ਆਗੂ ਤੇ ਕੌਾਸਲਰ ਰਜਨੀ ਸ਼ਰਮਾ ਦੇ ਪਤੀ ਰਮਨ ਰੰਮੀ ਦੀ ਅਗਵਾਈ ਹੇਠ ਪਾਣੀ ...
ਅੰਮਿ੍ਤਸਰ, 16 ਫ਼ਰਵਰੀ (ਹਰਮਿੰਦਰ ਸਿੰਘ)-ਫ਼ੋਕਲੋਰ ਰਿਸਰਚ ਅਕਾਦਮੀ ਅੰਮਿ੍ਤਸਰ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ, ਵਿਰਸਾ ਵਿਹਾਰ ਸੁਸਾਇਟੀ ਅੰਮਿ੍ਤਸਰ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਸੁੰਦਰ ਪੰਜਾਬੀ ...
ਛੇਹਰਟਾ, 16 ਫਰਵਰੀ (ਸੁਰਿੰਦਰ ਸਿੰਘ ਵਿਰਦੀ)-ਜੀ. ਟੀ. ਰੋਡ ਛੇਹਰਟਾ ਸਥਿਤ ਡੀ. ਆਰ. ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਤੇ ਅਰਦਾਸ ਸਮਾਗਮ ਕਰਵਾਇਆ ਗਿਆ | ਜਿਸ 'ਚ ਬੋਰਡ ਦੇ ਇਮਤਿਹਾਨ ਦੇਣ ਜਾ ਰਹੇ ਵਿਦਿਆਰਥੀਆਂ ਦੀ ਸਫਲਤਾ ਤੇ ਨਵੇਂ ...
ਚਮਿਆਰੀ, 16 ਫ਼ਰਵਰੀ (ਜਗਪ੍ਰੀਤ ਸਿੰਘ)-ਸ੍ਰੀ ਗੁਰੂ ਅੰਗਦ ਦੇਵ ਪਬਲਿਕ ਸੀ. ਸੈ. ਸਕੂਲ ਚਮਿਆਰੀ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਸੁਖਮਨੀ ਸਾਹਿਬ ਦੇ ਭੋਗ ਪੈਣ ਉਪਰੰਤ ਪਿ੍ੰ: ਸੁੱਚਾ ਸਿੰਘ ਸੰਧੂ ਚਮਿਆਰੀ, ਪਿ੍ੰ: ਜੁਗਰਾਜ ਸਿੰਘ ਔਲਖ ਲਸ਼ਕਰੀ ਨੰਗਲ, ...
ਅਜਨਾਲਾ, 16 ਫਰਵਰੀ (ਸੁੱਖ ਮਾਹਲ)-ਇਸ ਤਹਿਸੀਲ ਦੇ ਸਰਹੱਦੀ ਪਿੰਡ ਸਾਰੰਗਦੇਵ ਵਿਖੇ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਧਨਵੰਤ ਸਿੰਘ ਖਤਰਾਏ ਕਲਾਂ ਦੀ ਸਰਪ੍ਰਸਤੀ ਹੇਠ ਹੋਈ | ਇਸ ਮੌਕੇ ਵੱਖ-ਵੱਖ ਕਿਸਾਨੀ ਮੁੱਦੇ 'ਤੇ ...
ਰਾਮ ਤੀਰਥ, 16 ਫਰਵਰੀ (ਧਰਵਿੰਦਰ ਸਿੰਘ ਔਲਖ)-ਦਾਤਾ ਬੰਦੀ ਛੋੜ ਪਬਲਿਕ ਸਕੂਲ ਅੱਡਾ ਬਾਉਲੀ, ਰਾਮ ਤੀਰਥ ਰੋਡ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸਬੰਧ 'ਚ ਧਾਰਮਿਕ ਸਮਾਗਮ ਕਰਵਾਇਆ ਗਿਆ | ਜਿਸ 'ਚ ਭਾਈ ਗੁਰਇਕਬਾਲ ਸਿੰਘ, ਭਾਈ ਅਮਨਦੀਪ ਸਿੰਘ ਬੀਬੀ ਕੌਲਾਂ ਜੀ ...
ਅੰਮਿ੍ਤਸਰ, 16 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬੀ ਬੋਲੀ ਤੇ ਸੱਭਿਆਚਾਰ ਉਤਸਵ ਦੇ ਤਹਿਤ 17 ਫਰਵਰੀ ਨੂੰ 'ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ : ਵਰਤਮਾਨ ਚੁਣੌਤੀਆਂ ਤੇ ...
ਅੰਮਿ੍ਤਸਰ, 16 ਫਰਵਰੀ (ਹਰਮਿੰਦਰ ਸਿੰਘ)-ਭਾਰਤ ਸਰਕਾਰ ਦੇ ਹਾਊਸਿੰਗ ਤੇ ਸ਼ਹਿਰੀ ਵਿਕਾਸ ਮੰਤਰਾਲੇ ਵਲੋਂ ਸ਼ਹਿਰਾਂ 'ਚ ਸੁਖਾਲੇ ਜੀਵਨ 'ਈਜ਼ ਆਫ਼ ਿਲੰਵਿੰਗ ਇੰਡੈਕਸ' ਨੂੰ ਲੈ ਕੇ ਦੇਸ਼ ਭਰ ਦੇ 114 ਸ਼ਹਿਰਾਂ 'ਚ ਰਹਿਣ ਵਾਲੇ ਨਾਗਰਿਕਾਂ ਦਾ ਸਰਵੇ ਕਰਵਾਇਆ ਜਾ ਰਿਹਾ ਹੈ | 1 ...
ਅਜਨਾਲਾ, 16 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਦੀ ਤਹਿਸੀਲ ਪੱਧਰੀ ਇਕੱਤਰਤਾ ਤਹਿਸੀਲ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ ਹੇਠ ਹੋਈ, ਜਿਸ 'ਚ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਨੰਬਰਦਾਰ ਕੁਲਦੀਪ ਸਿੰਘ ਬੱਲ ਨੇ ...
ਵੇਰਕਾ, 16 ਫਰਵਰੀ (ਪਰਮਜੀਤ ਸਿੰਘ ਬੱਗਾ)-ਹਲਕਾ ਪੂਰਬੀ ਅਧੀਨ ਆਉਂਦੀ ਇਤਿਹਾਸਕ ਕਸਬਾ ਵੇਰਕਾ ਦੀ ਵਾਰਡ ਨੰ: 20 ਦੇ ਇਲਾਕੇ ਅਬਾਦੀ ਧੁਪਸੜੀ ਤੇ ਸੰਤ ਕਬੀਰ ਐਵੀਨਿਊੁ 'ਚ ਪੀਣ ਵਾਲੇ ਪਾਣੀ ਦੀ ਪਾਈਪ ਲਾਈਨ ਵਿਛਾਉਣ, ਪਾਣੀ ਵਾਲੀ ਟੈਂਕੀ ਦਾ ਨਿਰਮਾਣ ਕਰਵਾਉਣ ਤੇ ਗੁ: ਸ੍ਰੀ ...
ਹਰਸ਼ਾ ਛੀਨਾ, 16 ਫਰਵਰੀ (ਕੜਿਆਲ)-'ਨੀਮ ਹਕੀਮ ਖਤਰਾ-ਏ-ਜਾਨ' ਪੰਜਾਬੀ ਕਹਾਵਤ ਉਨ੍ਹਾਂ ਦੇਸੀ ਹਕੀਮਾਂ 'ਤੇ ਬਿਲਕੁਲ ਸਹੀ ਢੁਕਦੀ ਹੈ ਜੋ ਕਸਬਿਆਂ ਤੇ ਸ਼ਹਿਰਾਂ ਦੇ ਬਾਹਰਵਾਰ ਸੜਕਾਂ ਕਿਨਾਰੇ ਟੈਂਟ ਲਗਾ ਕੇ ਹਰ ਬਿਮਾਰੀ ਦੇ ਇਲਾਜ ਦਾ ਦਾਅਵਾ ਕਰਕੇ ਭੋਲੇ ਭਾਲੇ ਲੋਕਾਂ ...
ਬੰਡਾਲਾ, 16 ਫਰਵਰੀ (ਅੰਗਰੇਜ਼ ਸਿੰਘ ਹੁੰਦਲ)-ਕਾਂਗਰਸ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਵਿਕਾਸ ਕਾਰਜ ਬੜੀ ਸੰਜੀਦਗੀ ਨਾਲ ਰਾਜਨੀਤੀ ਤੋਂ ਉੱਤੇ ਉੱਠ ਕੇ ਕਰਵਾਏ ਜਾ ਰਹੇ ਹਨ | ਇਹ ਪ੍ਰਗਟਾਵਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਵਲੋਂ ...
ਰਈਆ, 16 ਫ਼ਰਵਰੀ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫ਼ੇਰੂਮਾਨ ਮੈਮੋਰੀਅਲ ਕਾਲਜ ਫ਼ਾਰ ਵੂਮੈਨ ਰਈਆ ਵਿਖੇ ਕਾਲਜ ਦੇ ਸੋਸ਼ਲ ਸਾਇੰਸ ਵਿਭਾਗ ਅਤੇ ਭਗਤ ਨਾਮਦੇਵ ਥੀਏਟਰ ਸੁਸਾਇਟੀ ਘੁਮਾਣ ਗੁਰਦਾਸਪੁਰ ਵਲੋਂ 550 ਸਾਲਾਂ ਗੁਰੂ ਨਾਨਕ ਪ੍ਰਕਾਸ਼ ਪੁਰਬ ਨੂੰ ...
ਅੰਮਿ੍ਤਸਰ, 16 ਫਰਵਰੀ (ਜੱਸ)-ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ, ਬਸੰਤ ਐਵੀਨਿਊ ਵਿਖੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਸਾਲਾਨਾ ਪ੍ਰੀਖਿਆ 'ਚ ਸਫਲਤਾ ਤੇ ਚੰਗੀ ਕਾਰਗੁਜ਼ਾਰੀ ਲਈ ਅਕਾਲ ...
ਚੌਕ ਮਹਿਤਾ, 16 ਫਰਵਰੀ (ਧਰਮਿੰਦਰ ਸਿੰਘ ਸਦਾਰੰਗ)-ਦਿੱਲੀ 'ਚ 'ਆਪ' ਪਾਰਟੀ ਦੀ ਹੋਈ ਇਤਿਹਾਸਕ ਜਿੱਤ ਨੇ ਇਕ ਵਾਰ ਫਿਰ ਪੂਰੇ ਦੇਸ਼ ਨੂੰ ਹਿਲਾ ਕੇ ਰੱਖ ਦਿੱਤਾ ਹੈ | ਦਿੱਲੀ ਦੇ ਲੋਕਾਂ ਨੇ ਅਰਵਿੰਦ ਕੇਜਰੀਵਾਲ ਵਲੋਂ ਕਰਵਾਏ ਕੰਮਾਂ 'ਤੇ ਮੋਹਰ ਲਾ ਕੇ ਵਿਰੋਧੀ ਪਾਰਟੀਆਂ ਨੂੰ ...
ਅਜਨਾਲਾ, 16 ਫਰਵਰੀ (ਐਸ. ਪ੍ਰਸ਼ੋਤਮ)-ਇਥੇ 260 ਕਿਸਾਨ ਸੰਗਠਨਾਂ 'ਤੇ ਅਧਾਰਿਤ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਕਾਰਕੁਨਾਂ ਸਮੇਤ ਕਿਸਾਨਾਂ ਨੇ ਤਹਿਸੀਲ ਪੱਧਰੀ ਕੇਂਦਰੀ ਬਜਟ ਤੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਜ਼ਬਰਦਸਤ ਰੋਸ ਮਾਰਚ ...
ਜੇਠੂਵਾਲ, 16 ਫਰਵਰੀ (ਮਿੱਤਰਪਾਲ ਸਿੰਘ ਰਾਧਾਵਾ)-ਗਲੋਬਲ ਇੰਸਟੀਟਿਊਟਸ ਸੋਹੀਆ ਖੁਰਦ, ਅੰਮਿ੍ਤਸਰ ਵਿਖੇ ਬਸੰਤ ਦਾ ਤਿਉਹਾਰ ਮੈਨੇਜਮੈਂਟ ਸਟਾਫ਼ ਤੇ ਸਮੂਹ ਵਿਦਿਆਰਥੀਆਾ ਵਲੋਂ ਜੋਸ਼ ਨਾਲ ਮਨਾਇਆ ਗਿਆ | ਸਮਾਰੋਹ ਦਾ ਉਦਘਾਟਨ ਗਲੋਬਲ ਇੰਸਟੀਟਿਊਟਸ ਦੇ ਚੇਅਰਮੈਨ ਡਾ: ...
ਸੁਲਤਾਨਵਿੰਡ, 16 ਫਰਵਰੀ (ਗੁਰਨਾਮ ਸਿੰਘ ਬੁੱਟਰ)-ਸ੍ਰੀ ਗੁਰੂ ਹਰਿਕਿ੍ਸ਼ਨ ਸੀਨੀਅਰ ਸੈਕੰਡਰੀ ਸਕੂਲ, ਸੁਲਤਾਨਵਿੰਡ ਲਿੰਕ ਰੋਡ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ | ਇਸ ਮੌਕੇ ਸਕੂਲ ਦੇ ਮੈਂਬਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX