ਤਾਜਾ ਖ਼ਬਰਾਂ


ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 4 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 16 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ. ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਆਖਿਆ ਕਿ ਪਾਕਿਸਤਾਨ ਅੰਦਰ ਸਿੱਖਾਂ ਦੇ ਇਤਿਹਾਸਕ ਮਹੱਤਵ ਵਾਲੇ...
ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਜਾਰੀ
. . .  1 day ago
ਮੁੰਬਈ,16 ਸਤੰਬਰ - ਅਦਾਕਾਰ ਸੋਨੂੰ ਸੂਦ ਦੀ ਰਿਹਾਇਸ਼ 'ਤੇ ਇਨਕਮ ਟੈਕਸ ਦਾ ਸਰਵੇਖਣ ਚੱਲ ਰਿਹਾ ਹੈ। ਮੁੰਬਈ ਵਿਚ ਸੋਨੂੰ ਸੂਦ ਦੀ ਇਮਾਰਤ ਦੇ ਕੁਝ ਦ੍ਰਿਸ਼ ਸਾਹਮਣੇ...
ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ
. . .  1 day ago
ਤਪਾ ਮੰਡੀ, 16 ਸਤੰਬਰ (ਪ੍ਰਵੀਨ ਗਰਗ) - ਸ਼ਹਿਰ ਦੇ ਰਾਮ ਬਾਗ ਨਜ਼ਦੀਕ ਇਕ ਟਰਾਲੇ ਦੀ ਲਪੇਟ 'ਚ ਆਉਣ ਕਾਰਨ ਮੋਟਰਸਾਈਕਲ ਸਵਾਰ ਬਜ਼ੁਰਗ ਦੀ ਮੌਤ ਹੋ ਜਾਣ ...
ਸ੍ਰੀ ਮੁਕਤਸਰ ਸਾਹਿਬ ਵਿਖੇ ਰੁਜ਼ਗਾਰ ਮੇਲੇ ਵਿਚ ਰੋਸ ਪ੍ਰਦਰਸ਼ਨ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਸਰਕਾਰ ਵਲੋਂ ਲਾਏ ਰੁਜ਼ਗਾਰ ਮੇਲੇ ਵਿਚ ਉਸ ਸਮੇਂ ਹੰਗਾਮਾ ਖੜ੍ਹਾ ਹੋ ਗਿਆ, ਜਦੋਂ ਬੀ.ਐਡ ਟੈਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ...
ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਗਲਾਡਾ ਅਤੇ ਕਲੋਨਾਈਜ਼ਰ ਹੋਏ ਆਹਮਣੇ ਸਾਹਮਣੇ, ਸਥਿਤੀ ਤਣਾਅ ਪੂਰਨ
. . .  1 day ago
ਲੁਧਿਆਣਾ, (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ ),16 ਸਤੰਬਰ - ਨਾਜਾਇਜ਼ ਕਾਲੋਨੀਆਂ 'ਤੇ ਕਾਰਵਾਈ ਨੂੰ ਲੈ ਕੇ ਲੁਧਿਆਣਾ ਵਿਚ ਗਲਾਡਾ ਅਤੇ ਕਲੋਨਾਈਜ਼ਰ ਆਹਮੋ ਸਾਹਮਣੇ ਹੋ ਗਏ...
ਦਿੱਲੀ ਰੋਸ ਮਾਰਚ 'ਚ ਸ਼ਮੂਲੀਅਤ ਲਈ ਤਲਵੰਡੀ ਸਾਬੋ ਤੋਂ ਅਕਾਲੀਆਂ ਦੇ ਜਥੇ ਰਵਾਨਾ
. . .  1 day ago
ਤਲਵੰਡੀ ਸਾਬੋ,16 ਸਤੰਬਰ (ਰਣਜੀਤ ਸਿੰਘ ਰਾਜੂ) - ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਨੂੰ ਦਿੱਲੀ...
ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਵਲੋਂ ਨਾਭਾ ਦਾ ਦੌਰਾ, ਸਫ਼ਾਈ ਕਰਮਚਾਰੀਆਂ ਤੇ ਸੀਵਰਮੈਨਾਂ ਦੀਆਂ ਸੁਣੀਆਂ ਮੁਸ਼ਕਿਲਾਂ
. . .  1 day ago
ਨਾਭਾ, 16 ਸਤੰਬਰ ( ਕਰਮਜੀਤ ਸਿੰਘ) - ਪੰਜਾਬ ਰਾਜ ਸਫ਼ਾਈ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਅੱਜ ਨਾਭਾ ਦਾ ਦੌਰਾ ਕਰ ਕੇ ਇੱਥੇ ਨਗਰ ਕੌਂਸਲ ਵਿਖੇ ਨਗਰ ਕੌਂਸਲ ਨਾਭਾ ਅਤੇ ਨਗਰ ਪੰਚਾਇਤ ....
ਕਿਸਾਨ ਰੈਲੀ ਵਿਚ ਹੋਇਆ ਹਜ਼ਾਰਾਂ ਦਾ ਇਕੱਠ
. . .  1 day ago
ਅਮਰਕੋਟ,16 ਸਤੰਬਰ( ਗੁਰਚਰਨ ਸਿੰਘ ਭੱਟੀ) - ਸਰਹੱਦੀ ਖੇਤਰ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ 'ਚ ਨੌਜਵਾਨ ਕਿਸਾਨ ਏਕਤਾ ਵਲਟੋਹਾ ਦੇ ਨੌਜਵਾਨਾਂ ਵਲੋਂ ਕਿਸਾਨ ਰੈਲੀ ਕਰਵਾਈ ਗਈ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਮਾਮਲੇ ਦੇ ਦੋਸ਼ੀ 'ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਮੰਗ 'ਤੇ ਯੂ.ਏ.ਪੀ.ਏ. ਲਾ ਕੇ ਧਾਰਾਵਾਂ 'ਚ ਵਾਧਾ, 21 ਤੱਕ ਵਧਿਆ ਪੁਲਿਸ ਰਿਮਾਂਡ
. . .  1 day ago
ਸ੍ਰੀ ਅਨੰਦਪੁਰ ਸਾਹਿਬ, 16 ਸਤੰਬਰ (ਜੇ.ਐੱਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ) ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ....
ਸ਼ਿਮਲਾ ਪਹੁੰਚੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ
. . .  1 day ago
ਨਵੀਂ ਦਿੱਲੀ ,16 ਸਤੰਬਰ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹਿਮਾਚਲ ਪ੍ਰਦੇਸ਼ ਦੇ ਚਾਰ ਦਿਨਾਂ ਦੌਰੇ 'ਤੇ ਸ਼ਿਮਲਾ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਐੱਸ.ਡੀ.ਐਮਜ਼. ਵਲੋਂ 73 ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ, 19 ਦੇ ਚਲਾਨ

ਨਵਾਂਸ਼ਹਿਰ, 17 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਸਕੂਲੀ ਬੱਸਾਂ ਨੂੰ ਸੇਫ਼ ਸਕੂਲ ਵਾਹਨ ਸਕੀਮ ਤਹਿਤ ਨਿਰਧਾਰਿਤ ਨਿਯਮਾਂ ਅਨੁਸਾਰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਅੱਜ ਬਲਾਚੌਰ, ਨਵਾਂਸ਼ਹਿਰ ਅਤੇ ਬੰਗਾ ਸਬ ਡਵੀਜ਼ਨਾਂ 'ਚ ਸਬ ਡਵੀਜ਼ਨਲ ਮੈਜਿਸਟੇ੍ਰਟਾਂ ਦੀ ਅਗਵਾਈ 'ਚ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਤਹਿਤ 73 ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ | ਜਿਸ ਦੌਰਾਨ 19 ਬੱਸਾਂ ਦੇ ਚਲਾਨ ਕੀਤੇ ਗਏ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਅੱਜ ਜ਼ਿਲ੍ਹਾ ਰੋਡ ਸੇਫ਼ਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ | ਉਨ੍ਹਾਂ ਦੱਸਿਆ ਕਿ ਐੱਸ.ਡੀ.ਐਮਜ਼. ਨੂੰ ਅਤੇ ਟੈ੍ਰਫਿਕ ਪੁਲਿਸ ਨੂੰ ਸਪਸ਼ਟ ਹਦਾਇਤ ਕੀਤੀ ਗਈ ਹੈ ਕਿ ਜ਼ਿਲ੍ਹੇ ਵਿਚ ਚੱਲਣ ਵਾਲੀਆਂ ਸਕੂਲੀ ਬੱਸਾਂ 'ਚੋਂ ਜਿਹੜੀਆਂ ਸੇਫ਼ ਸਕੂਲ ਵਾਹਨ ਦੀਆਂ ਸ਼ਰਤਾਂ ਪੂਰੀਆਂ ਨਹੀਂ ਕਰਦੀਆਂ, ਉਨ੍ਹਾਂ ਨੂੰ 15 ਦਿਨਾਂ ਦੇ ਵਿਚ ਸੜਕਾਂ 'ਤੇ ਚੱਲਣ ਤੋਂ ਰੋਕ ਦਿੱਤਾ ਜਾਵੇ | ਉਨ੍ਹਾਂ ਕਿਹਾ ਕਿ ਬੱਸਾਂ ਦੇ ਮਾਮਲੇ 'ਚ ਜਿਸ ਵੀ ਸਕੂਲ ਪ੍ਰਬੰਧਕ ਦੀ ਗ਼ਲਤੀ ਪਾਈ ਗਈ, ਉਸ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਦੱਸਿਆ ਕਿ ਅੱਜ ਦੀ ਵਿਸ਼ੇਸ਼ ਚੈਕਿੰਗ ਦੌਰਾਨ ਗੱਡੀ ਦੀ ਰੋਡ ਵਰਦੀਨੈਸ, ਡਰਾਇਵਰ ਦੀ ਵਰਦੀ, ਲਾਇਸੈਂਸ, ਅਟੈਂਡੈਂਟ ਅਤੇ ਸੀਟਾਂ ਦੀ ਸਮਰੱਥਾ ਆਦਿ ਮੁੱਖ ਤੌਰ 'ਤੇ ਦੇਖੇ ਗਏ ਅਤੇ ਘਾਟਾ ਪਾਏ ਜਾਣ 'ਤੇ ਤੁਰੰਤ ਚਾਲਾਨ ਕੀਤੇ ਗਏ | ਉਨ੍ਹਾਂ ਦੱਸਿਆ ਕਿ ਐੱਸ.ਡੀ.ਐਮ. ਜਸਵੀਰ ਸਿੰਘ ਬਲਾਚੌਰ ਵਲੋਂ 38 ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਤੇ 8 ਦੇ ਚਾਲਾਨ ਕੀਤੇ ਗਏ | ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਵਲੋਂ 15 ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ 'ਚੋਂ 6 ਦੇ ਚਾਲਾਨ ਕੀਤੇ ਗਏ | ਐੱਸ.ਡੀ.ਐਮ. ਬੰਗਾ ਗੌਤਮ ਜੈਨ ਵਲੋਂ 20 ਸਕੂਲੀ ਬੱਸਾਂ ਦੀ ਚੈਕਿੰਗ ਕਰਵਾਈ ਗਈ, ਜਿਨ੍ਹਾਂ 'ਚੋਂ 5 ਦੇ ਚਾਲਾਨ ਕੀਤੇ ਗਏ | ਡਿਪਟੀ ਕਮਿਸ਼ਨਰ ਨੇ ਐੱਸ.ਡੀ.ਐਮ. ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਨੂੰ ਨੈਸ਼ਨਲ ਹਾਈਵੇ ਦੇ ਨਵਾਂਸ਼ਹਿਰ ਬਾਈਪਾਸ ਨੂੰ ਚਲਦਾ ਰੱਖਣ ਅਤੇ ਐੱਸ.ਡੀ.ਐਮ. ਬੰਗਾ ਗੌਤਮ ਜੈਨ ਨੂੰ ਬੰਗਾ ਵਿਖੇ ਲਗਦੇ ਜਾਮ ਨੂੰ ਖ਼ਤਮ ਕਰਨ ਲਈ ਨੈਸ਼ਨਲ ਹਾਈਵੇ ਦੇ ਅਧਿਕਾਰੀਆਂ ਨਾਲ ਤੁਰੰਤ ਤਾਲਮੇਲ ਕਰਨ ਲਈ ਆਖਿਆ ਗਿਆ | ਮੀਟਿੰਗ 'ਚ ਮੌਜੂਦ ਡੀ.ਐੱਸ.ਪੀ. ਟਰੈਫ਼ਿਕ ਦੀਪਿਕਾ ਸਿੰਘ ਨੂੰ ਸਕੂਲੀ ਬੱਸਾਂ ਨਾਲ ਸਬੰਧਿਤ ਹਰ ਤਰ੍ਹਾਂ ਦੀ ਜਾਣਕਾਰੀ ਇਕੱਠੀ ਕਰਕੇ ਡਾਟਾ ਤਿਆਰ ਕਰਨ ਲਈ ਕਿਹਾ ਗਿਆ ਤਾਂ ਜੋ ਸੇਫ਼ ਸਕੂਲ ਵਾਹਨ ਦੀ ਸ਼ਰਤਾਂ ਨਾ ਪੂਰੀਆਂ ਕਰਨ ਵਾਲੀਆਂ ਬੱਸਾਂ ਨੂੰ ਚੱਲਣ ਤੋਂ ਬੰਦ ਕੀਤਾ ਜਾ ਸਕੇ | ਇਸ ਤੋ ਇਲਾਵਾ ਨਗਰ ਕੌਾਸਲ ਅਧਿਕਾਰੀਆਂ ਨੂੰ ਸ਼ਹਿਰ 'ਚ ਖੜਦੀਆਂ ਰੇਹੜੀਆਂ ਦਾ ਹੱਲ ਕਰਨ ਲਈ ਕਿਹਾ ਗਿਆ ਤਾਂ ਜੋ ਸੜਕਾਂ 'ਤੇ ਜਾਮ ਨਾ ਲੱਗੇ | ਮੀਟਿੰਗ ਵਿਚ ਏ ਡੀ ਸੀ (ਜ) ਅਦਿੱਤਿਆ ਉੱਪਲ ਵੀ ਮੌਜੂਦ ਸਨ |

ਖਟਕੜ ਕਲਾਂ 'ਚ ਸੰਵਿਧਾਨ ਬਚਾਓ ਮਾਰਚ ਅੱਜ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)- ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਪ੍ਰਧਾਨ ਨਿਰਮਲ ਸਿੰਘ ਕਰੀਹਾ ਨੇ ਦੱਸਿਆ ਕਿ ਸਤਵੀਰ ਸਿੰਘ ਪੱਲੀ ਝਿੱਕੀ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ ਹਲਕਾ ਇੰਚਾਰਜ ਬੰਗਾ ਦੀ ਅਗਵਾਈ 'ਚ ਖਟਕੜ ਕਲਾਂ ...

ਪੂਰੀ ਖ਼ਬਰ »

ਲਸਾੜਾ ਵਿਖੇ ਖੇਡ ਮੇਲਾ ਕੱਲ੍ਹ ਤੋਂ

ਉੜਾਪੜ/ਲਸਾੜਾ, 17 ਫਰਵਰੀ (ਲਖਵੀਰ ਸਿੰਘ ਖੁਰਦ)- ਤਹਿਸੀਲ ਫਿਲੌਰ ਦੇ ਪਿੰਡ ਲਸਾੜਾ ਵਿਖੇ ਸਪੋਰਟਸ ਤੇ ਕਲੱਚਰਲ ਕਲੱਬ, ਪੰਚਾਇਤੀ ਰਾਜ ਸਪੋਰਟਸ ਕਲੱਬ ਅਤੇ ਸ਼ਹੀਦ ਬਾਬੂ ਲਾਭ ਸਿੰਘ ਸਪੋਰਟਸ ਕਲੱਬ ਵਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅੱਖਾਂ ਦਾ ਆਪਰੇਸ਼ਨ ਅਤੇ ਮੈਡੀਕਲ ਜਾਂਚ ਕੈਂਪ ਅੱਜ

ਨਵਾਂਸ਼ਹਿਰ, 17 ਫਰਵਰੀ (ਹਰਵਿੰਦਰ ਸਿੰਘ)- ਅੱਖਾਂ ਦਾ ਮੁਫ਼ਤ ਆਪਰੇਸ਼ਨ ਕੈਂਪ ਅਤੇ ਮੈਡੀਕਲ ਜਾਂਚ ਕੈਂਪ ਗੁਰਦੁਆਰਾ ਸ਼ਹੀਦਾਂ ਸਿੰਘਾਂ ਗਰੂਨਾ ਸਾਹਿਬ ਪੁੰਨੂਮਜਾਰਾ ਵਿਖੇ ਕੁਲਦੀਪ ਸਿੰਘ ਸੋਹਲ ਤੇ ਰਣਜੀਤ ਸਿੰਘ ਛੋਕਰ ਦੇ ਪਰਿਵਾਰਾਂ ਵਲੋਂ ਗੁਰੂ ਨਾਨਕ ਮਿਸ਼ਨ ...

ਪੂਰੀ ਖ਼ਬਰ »

ਥਾਣਾ ਪੋਜੇਵਾਲ ਦੀ ਪੁਲਿਸ ਵਲੋਂ 348 ਬੋਤਲਾਂ ਸ਼ਰਾਬ ਬਰਾਮਦ

ਪੋਜੇਵਾਲ ਸਰਾਂ, 17 ਫਰਵਰੀ (ਰਮਨ ਭਾਟੀਆ)- ਥਾਣਾ ਪੋਜੇਵਾਲ ਦੀ ਪੁਲਿਸ ਵਲੋਂ ਪਿੰਡ ਚੰਦਿਆਣੀ ਖ਼ੁਰਦ ਵਿਖੇ ਸਰਕਾਰੀ ਪਸ਼ੂਆਂ ਦੇ ਹਸਪਤਾਲ ਦੀ ਛੱਤ ਤੇ ਪਈਆ 348 ਨਜਾਇਜ਼ ਸ਼ਰਾਬ ਦੀਆ ਬੋਤਲਾਂ ਬਰਾਮਦ ਕਰਕੇ ਅਣਪਛਾਤਿਆਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਹੈ | ਥਾਣਾ ...

ਪੂਰੀ ਖ਼ਬਰ »

ਸਾਧੂ ਸੰਪ੍ਰਦਾਇ ਪੰਜਾਬ ਵਲੋਂ ਦੇਹਰਾ ਚੱਕ ਹਕੀਮ ਵਿਖੇ ਜਨਮ ਦਿਹਾੜੇ ਸਬੰਧੀ ਸਮਾਗਮ 29 ਨੂੰ

ਮੁਕੰਦਪੁਰ, 17 ਫਰਵਰੀ (ਦੇਸ ਰਾਜ ਬੰਗਾ)- ਸ੍ਰੀ ਗੁਰੂ ਰਵਿਦਾਸ ਸਾਧੂ ਸੰਪ੍ਰਦਾ ਸੁਸਾਇਟੀ ਰਜਿ: ਪੰਜਾਬ ਵਲੋਂ ਇਤਿਹਾਸਿਕ ਦੇਹਰਾ ਗੁਰੂ ਰਵਿਦਾਸ ਜੀ ਚੱਕ ਹਕੀਮ (ਨੇੜੇ ਫਗਵਾੜਾ) ਵਿਖੇ ਮਿਤੀ 29 ਫਰਵਰੀ ਦਿਨ ਸ਼ਨਿਚਵਾਰ ਨੂੰ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਰਾਜ ...

ਪੂਰੀ ਖ਼ਬਰ »

ਬੰਗਾ 'ਚ ਨੌਜਵਾਨ ਦਾ ਸਕੂਟਰ ਚੋਰੀ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)- ਬੰਗਾ ਵਿਖੇ ਰਮਨ ਕੁਮਾਰ ਮੁਹੱਲਾ ਵਾਲਮੀਕਿ ਬੰਗਾ ਦਾ ਸਕੂਟਰ ਪੀ. ਬੀ. 32- 2466 ਉਸ ਸਮੇਂ ਚੋਰੀ ਹੋ ਗਿਆ ਜਦ ਉਹ ਆਪਣੇ ਨਜ਼ਦੀਕੀ ਦੀ ਮੌਤ ਸਮੇਂ ਸੰਸਕਾਰ 'ਤੇ ਮਸੰਦਾਂ ਪੱਟੀ ਸ਼ਮਸ਼ਾਨ ਘਾਟ ਵਿਖੇ ਆਪਣੀ ਸਕੂਟਰੀ ਲਗਾ ਕੇ ਗਏ ਹੋਏ ਸਨ | ...

ਪੂਰੀ ਖ਼ਬਰ »

ਸਾਬਕਾ ਫ਼ੌਜੀ ਦੀ ਬੇਟੀ ਨੇ ਪੀ.ਸੀ.ਐੱਸ. ਦੀ ਪ੍ਰੀਖਿਆ ਪਾਸ ਕਰ ਕੇ ਜੱਜ ਬਣਨ ਦਾ ਮਾਣ ਹਾਸਲ ਕੀਤਾ

ਰਾਹੋਂ, 17 ਫਰਵਰੀ (ਬਲਬੀਰ ਸਿੰਘ ਰੂਬੀ)-ਪਿੰਡ ਗੜੀ ਉਧੋਵਾਲ ਦੇ ਸਾਬਕਾ ਫ਼ੌਜੀ ਦੀ ਬੇਟੀ ਨੇ ਪੀ.ਸੀ.ਐੱਸ. ਇਮਤਿਹਾਨ ਪਾਸ ਕਰਕੇ ਜੱਜ ਬਣਨ ਦਾ ਮਾਣ ਹਾਸਿਲ ਹੀ ਨਹੀਂ ਕੀਤਾ | ਸਗੋਂ ਜ਼ਿਲੇ੍ਹ ਵਿਚ ਆਪਣਾ ਅਤੇ ਆਪਣੇ ਮਾਪਿਆਂ ਤੇ ਇਲਾਕੇ ਦਾ ਮਾਣ ਵੀ ਵਧਾਇਆ | ਬਲਜਿੰਦਰ ਕੌਰ ...

ਪੂਰੀ ਖ਼ਬਰ »

ਸਕੂਲ ਵਾਹਨ ਸੁਰੱਖਿਆ ਤਹਿਤ ਬੱਸਾਂ ਦੀ ਜਾਂਚ- ਚਲਾਨ ਕੱਟੇ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)- ਸਕੂਲਾਂ ਦੇ ਵਾਹਨਾਂ 'ਚ ਕਮੀਆਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਵਾਰ ਬੇਲਗਾਮ ਸਕੂਲਾਂ ਦੇ ਵਾਹਨਾਂ 'ਤੇ ਸ਼ਿਕੰਜਾ ਕੱਸਿਆ | ਬੰਗਾ ਤੋਂ ਮੁਕੰਦਪੁਰ ਚੌਾਕ 'ਤੇ 18 ਬੱਸਾਂ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਵਿਖੇ ਕੋਰੋਨਾ ਵਾਇਰਸ ਸਬੰਧੀ ਜਾਣਕਾਰੀ ਦਿੱਤੀ

ਨਵਾਂਸ਼ਹਿਰ, 17 ਫਰਵਰੀ (ਹਰਵਿੰਦਰ ਸਿੰਘ)-ਅੱਜ ਸਿਵਲ ਹਸਪਤਾਲ ਵਿਖੇ ਇਲਾਜ ਲਈ ਆਏ ਮਰੀਜਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਤਰਸੇਮ ਲਾਲ ਨੇ ਦੱਸਿਆ ਕਿ ਕਰੋਨਾ ਵਾਇਰਸ ਤੋਂ ਡਰਨ ਦੀ ਜ਼ਰੂਰਤ ਨਹੀਂ ਬੱਸ ...

ਪੂਰੀ ਖ਼ਬਰ »

ਗੁਰੂ ਰਵਿਦਾਸ ਜਨਮ ਦਿਹਾੜੇ 'ਤੇ ਨੂਰਪੁਰ 'ਚ ਵਿਸ਼ਾਲ ਨਗਰ ਕੀਰਤਨ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)- ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਨੂਰਪੁਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ 'ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦਾ ਥਾਂ-ਥਾਂ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ | ...

ਪੂਰੀ ਖ਼ਬਰ »

ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਨਾਮਧਾਰੀ ਸੰਗਤ ਨੇ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 17 ਫਰਵਰੀ (ਹਰਵਿੰਦਰ ਸਿੰਘ)- ਅੱਜ ਨਾਮਧਾਰੀ ਸੰਗਤਾਂ ਅਤੇ ਸਮਾਜ ਸੇਵਕਾਂ ਦੇ ਵਫ਼ਦ ਵਲੋਂ ਮਾਤਾ ਚੰਦ ਕੌਰ ਦੇ ਕਾਤਲਾਂ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਨੂੰ ਲੈ ਕੇ ਨਵਾਂਸ਼ਹਿਰ ਵਿਖੇ ਰੋਸ ਪ੍ਰਦਰਸ਼ਨ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ...

ਪੂਰੀ ਖ਼ਬਰ »

ਸਰਕਾਰੀ ਨੌਕਰੀ ਦੀ ਤਿਆਰੀ ਲਈ ਮੁਫ਼ਤ ਕੋਚਿੰਗ

ਨਵਾਂਸ਼ਹਿਰ, 17 ਫ਼ਰਵਰੀ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੁਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪ੍ਰਾਰਥੀਆਂ ਨੂੰ ਸਰਕਾਰੀ ਨੌਕਰੀਆਂ ਦੀ ਤਿਆਰੀ ਸਬੰਧੀ ਮੁਫ਼ਤ ਕੋਚਿੰਗ ਕਲਾਸਾਂ ਸ਼ੁਰੂ ਕੀਤੀਆਂ ...

ਪੂਰੀ ਖ਼ਬਰ »

ਡੈਰਿਕ ਇੰਟਰਨੈਸ਼ਨਲ ਸਕੂਲ 'ਚ ਸੁਰੱਖਿਅਤ ਵਾਹਨ ਵਰਕਸ਼ਾਪ ਲਗਾਈ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੁਰ)- ਡੈਰਿਕ ਇੰਟਰਨੈਸ਼ਨਲ ਸਕੂਲ ਬੰਗਾ ਵਿਖੇ ਸੁਰੱਖਿਅਤ ਵਾਹਨ ਵਰਕਸ਼ਾਪ ਲਗਾਈ | ਜਿਸ ਤਹਿਤ ਅੱਗ ਬੁਝਾਉਣ ਵਾਲੇ ਯੰਤਰ ਦੇ ਪ੍ਰਯੋਗ ਨਾਲ ਸਬੰਧਿਤ ਜਾਣਕਾਰੀ ਦਿੱਤੀ ਗਈ | ਮੇਜਰ ਸਿੰਘ ਏ. ਐਸ. ਆਈ, ਮਿਸ ਕੰਚਨ ਅਰੋੜਾ ਚਾਈਲਡ ...

ਪੂਰੀ ਖ਼ਬਰ »

ਬਾਬਾ ਸੀਤਾ ਰਾਮ ਦੀ ਕੁਟੀਆ 'ਚ ਸਾਲਾਨਾ ਭੰਡਾਰਾ ਕਰਵਾਇਆ

ਮਜਾਰੀ/ਸਾਹਿਬਾ, 17 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਬਾਬਾ ਸੀਤਾ ਰਾਮ ਕੁਟੀਆ ਪਿੰਡ ਸਿੰਬਲ ਮਜਾਰਾ ਵਿਖੇ ਸਰਬੱਤ ਦੇ ਭਲੇ ਲਈ ਸਾਲਾਨਾ ਭੰਡਾਰਾ ਕਰਵਾਇਆ ਗਿਆ | ਪਹਿਲਾ ਸ੍ਰੀ ਰਮਾਇਣ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ਢਾਡੀ ਜਸਵਿੰਦਰ ਸਿੰਘ ਬੈਂਸ ਦੇ ਜਥੇ ਵਲੋਂ ...

ਪੂਰੀ ਖ਼ਬਰ »

ਚੇਅਰਮੈਨ ਪੱਲੀ ਝਿੱਕੀ ਨੂੰ ਪੰਚਾਇਤ ਵਲੋਂ ਬਹਿਰਾਮ ਦੇ ਵਿਕਾਸ ਲਈ ਮੰਗ ਪੱਤਰ ਭੇਂਟ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ)- ਪਿੰਡ ਬਹਿਰਾਮ ਦੇ ਵਿਕਾਸ ਲਈ ਹਮੇਸ਼ਾ ਯਤਨਸ਼ੀਲ ਰਹਾਂਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮੂਹ ਗ੍ਰਾਮ ਪੰਚਾਇਤ ਬਹਿਰਾਮ ਨੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿੰਡ ਦੇ ਵਿਕਾਸ ਲਈ ਚੇਅਰਮੈਨ ਜ਼ਿਲ੍ਹਾ ...

ਪੂਰੀ ਖ਼ਬਰ »

ਪਿੰਡ ਬਛੌੜੀ ਵਿਖੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਭੱਦੀ, 17 ਫਰਵਰੀ (ਨਰੇਸ਼ ਧੌਲ)- ਗੁਰਦੁਆਰਾ ਸਾਹਿਬ ਪਿੰਡ ਬਛੌੜੀ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਸਮਾਗਮ ਸ਼ਰਧਾ ਪੂਰਵਕ ਕਰਵਾਇਆ ਗਿਆ | ਸਮਾਗਮ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਪਾਠ ...

ਪੂਰੀ ਖ਼ਬਰ »

ਪਿੰਡ ਭਾਰਾਪੁਰ ਅਤੇ ਚਣਕੋਆ ਵਿਖੇ ਗੁਰੂ ਰਵਿਦਾਸ ਜਨਮ ਦਿਹਾੜਾ ਮਨਾਇਆ

ਮਜਾਰੀ/ਸਾਹਿਬਾ, 17 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਪਿੰਡ ਭਾਰਾਪੁਰ ਅਤੇ ਚਣਕੋਆ ਵਿਖੇ ਗੁਰੂ ਰਵਿਦਾਸ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂ ਰਵਿਦਾਸ ਭਾਰਾਪੁਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗਿਆਨੀ ਰਘਵੀਰ ਸਿੰਘ ਦੇ ਜਥੇ ...

ਪੂਰੀ ਖ਼ਬਰ »

ਬਹਿਰਾਮ ਵਿਖੇ ਅੱਖਾਂ ਦਾ ਮੁਫ਼ਤ ਜਾਂਚ ਅਤੇ ਅਪ੍ਰੇਸ਼ਨ ਕੈਂਪ 23 ਨੂੰ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ)- ਸਮਾਜ ਸੇਵੀ ਕੰਮਾਂ ਵਿਚ ਆਪਣੀਆਂ ਵਧੀਆ ਸੇਵਾਵਾਂ ਨਿਭਾਅ ਰਹੀ ਚਾਚਾ ਪਿਆਰਾ ਸਿੰਘ ਅਟਵਾਲ (ਕੋਠੀ ਵਾਲੇ) ਚੈਰੀਟੇਬਲ ਸੁਸਾਇਟੀ ਬਹਿਰਾਮ ਵਲੋਂ ਐਨ. ਆਰ. ਆਈ ਵੀਰਾਂ ਅਤੇ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਸੁਸਾਇਟੀ ਦੇ ...

ਪੂਰੀ ਖ਼ਬਰ »

ਖ਼ੋਜਾ 'ਚ ਜਨਮ ਦਿਹਾੜੇ ਦੇ ਸਬੰਧ 'ਚ ਧਾਰਮਿਕ ਸਮਾਗਮ

ਔੜ, 17 ਫਰਵਰੀ (ਜਰਨੈਲ ਸਿੰਘ ਖ਼ੁਰਦ)- ਯੁੱਗ ਪੁਰਸ਼ ਕ੍ਰਾਂਤੀਕਾਰੀ ਰਹਿਬਰ ਗੁਰੂ ਰਵਿਦਾਸ ਦੇ ਜਨ© ਦਿਵਸ ਦੇ ਸਬੰਧ ਵਿਚ ਗੁਰੂ ਰਵਿਦਾਸ ਗੁਰਦੁਆਰਾ ਖ਼ੋਜਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ...

ਪੂਰੀ ਖ਼ਬਰ »

ਬੀ.ਐਲ.ਐਮ. ਗਰਲਜ਼ ਕਾਲਜ 'ਚ ਕੈਰੀਅਰ ਕੌਾਸਲ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 17 ਫਰਵਰੀ (ਗੁਰਬਖਸ਼ ਸਿੰਘ ਮਹੇ)- ਅੱਜ ਬੀ.ਐਲ.ਐਮ. ਗਰਲਜ਼ ਕਾਲਜ ਵਿਖੇ ਕੈਰੀਅਰ ਕੌਾਸਲਿੰਗ ਸੈੱਲ ਦੇ ਮੁਖੀ ਬ੍ਰਹਮ ਪ੍ਰਕਾਸ਼ ਸਹਿਯੋਗੀ ਆਸਥਾ ਅਤੇ ਓਾਕਾਰ ਸਿੰਘ ਦੀ ਦੇਖ-ਰੇਖ ਵਿਚ ਵਿਜ਼ਨ-ਵੇ ਨਵਾਂਸ਼ਹਿਰ ਦੇ ਸਹਿਯੋਗ ਨਾਲ ਕੈਰੀਅਰ ਕੌਾਸਲ ਸੈਮੀਨਾਰ ...

ਪੂਰੀ ਖ਼ਬਰ »

ਲੜਕੀਆਂ ਹਰ ਖੇਤਰ ਵਿਚ ਨਾਮਣਾ ਖੱਟ ਰਹੀਆਂ ਹਨ- ਸ਼ੈਰੀ ਝੰਡੇਰਾਂ

ਸੰਧਵਾਂ, 17 ਫਰਵਰੀ (ਪ੍ਰੇਮੀ ਸੰਧਵਾਂ) - ਧੀਆਂ ਦਾ ਜਨਮ ਲੈਣ ਤੋਂ ਪਹਿਲਾਂ ਹੀ ਕੁੱਖ ਵਿਚ ਕਤਲ ਕਰਨ ਵਾਲਿਆਂ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਅਜੋਕੇ ਸਮੇਂ ਵਿਚ ਕੁੜੀਆਂ ਮੁੰਡਿਆਂ ਨਾਲੋਂ ਘੱਟ ਨਹੀਂ ਹਨ | ਕਿਉਂਕਿ ਕੁੜੀਆਂ ਭਾਵੇਂ ਜੰਗ ਦਾ ਮੈਦਾਨ ਜਾਂ ਖੇਡਾਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸਬੰਧ 'ਚ ਸਮਾਗਮ ਕਰਵਾਇਆ

ਮੁਕੰਦਪੁਰ, 17 ਫਰਵਰੀ (ਸੁਖਜਿੰਦਰ ਸਿੰਘ ਬਖਲੌਰ)- ਪਿੰਡ ਗਹਿਲ ਮਜਾਰੀ ਵਿਖੇ ਗੁਰੂ ਰਵਿਦਾਸ ਦੇ ਜਨ© ਦਿਹਾੜੇ ਦੇ ਸਬੰਧ ਵਿਚ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਿੰਡ ਵਾਸੀਆਂ ਵਲੋਂ ਨਗਰ ਕੀਰਤਨ ਸਜਾਇਆ ਗਿਆ | ਜਿਸ ਵਿਚ ਗੁਰੂ ਜੀ ਦੀ ਪਾਲਕੀ ਨੂੰ ...

ਪੂਰੀ ਖ਼ਬਰ »

ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਸ਼੍ਰੋਮਣੀ ਕਮੇਟੀ ਕੰਮ ਕਰ ਰਹੀ ਹੈ-ਜਥੇ: ਖ਼ਾਲਸਾ

ਮਜਾਰੀ/ਸਾਹਿਬਾ, 17 ਫਰਵਰੀ (ਨਿਰਮਲਜੀਤ ਸਿੰਘ ਚਾਹਲ)- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਨੌਜਵਾਨ ਪੀੜੀ ਨੂੰ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਜੋੜਨ ਲਈ ਸਿਰ ਤੋੜ ਯਤਨ ਕਰ ਰਹੀ ਹੈ | ਇਹ ਪ੍ਰਗਟਾਵਾ ਜਥੇ: ਗੁਰਬਖ਼ਸ਼ ਸਿੰਘ ਖ਼ਾਲਸਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਦਰਬਜੀਤ ਪੂੰਨੀ ਦਾ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਨ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ-ਸੁਖਦੀਪ ਸਿੰਘ ਖ਼ਾਲਸਾ

ਕਟਾਰੀਆ, 17 ਫਰਵਰੀ (ਨਵਜੋਤ ਸਿੰਘ ਜੱਖੂ)-ਵਿਧਾਨ ਸਭਾ ਹਲਕਾ ਬੰਗਾ ਦੇ ਸਾਬਕਾ ਯੂਥ ਪ੍ਰਧਾਨ ਦਰਬਜੀਤ ਸਿੰਘ ਪੂੰਨੀ ਨੂੰ ਮਾਰਕੀਟ ਕਮੇਟੀ ਬੰਗਾ ਦਾ ਚੇਅਰਮੈਨ ਅਤੇ ਬਲਦੇਵ ਸਿੰਘ ਮਕਸੂਦਪੁਰ ਨੂੰ ਵਾਈਸ ਚੇਅਰਮੈਨ ਬਣਾਉਣ 'ਤੇ ਬੰਗਾ ਹਲਕੇ ਦੇ ਕਾਂਗਰਸੀ ਆਗੂਆਂ ਤੇ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਡਿਆਲਾ ਵਿਖੇ ਸਾਲਾਨਾ ਸਮਾਗਮ ਕਰਵਾਇਆ

ਕਟਾਰੀਆਂ, 17 ਫਰਵਰੀ (ਨਵਜੋਤ ਸਿੰਘ ਜੱਖੂ)- ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਡਿਆਲਾ ਵਿਖੇ ਸਾਲਾਨਾ ਸਮਾਗਮ ਮੁੱਖ ਅਧਿਆਪਕਾ ਸੁਨੀਤਾ ਰਾਣੀ ਦੀ ਅਗਵਾਈ ਵਿਚ ਸਮੂਹ ਸਟਾਫ਼ ਅਤੇ ਸਕੂਲ ਵੈੱਲਫੇਅਰ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ | ਸਮਾਗਮ ਦੌਰਾਨ ਸਕੂਲ ...

ਪੂਰੀ ਖ਼ਬਰ »

ਸੰਧਵਾਂ 'ਚ ਆਲ ਓਪਨ ਕਬੱਡੀ ਮੁਕਾਬਲੇ 24 ਨੂੰ

ਸੰਧਵਾਂ, 17 ਫਰਵਰੀ (ਪ੍ਰੇਮੀ ਸੰਧਵਾਂ)- ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਪਿੰਡ ਸੰਧਵਾਂ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੀ ਯਾਦ 'ਚ ਸਾਲਾਨਾ ਖੇਡ ਮੇਲਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੇ ਸਹਿਯੋਗ ਨਾਲ 21 ਤੋਂ 24 ਫਰਵਰੀ ਤੱਕ ਕਰਵਾਇਆ ਜਾ ...

ਪੂਰੀ ਖ਼ਬਰ »

ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ

ਬਲਾਚੌਰ, 17 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਅੱਜ ਪੰਜਾਬ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਮਾਸਟਰ ਸੋਮ ਲਾਲ ਥੋਪੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ...

ਪੂਰੀ ਖ਼ਬਰ »

ਮੁਕੰਦਪੁਰ ਵਿਖੇ ਚੌ ਾਕੀਆਂ ਦੇ ਮੇਲੇ ਦੌਰਾਨ ਹਲਟ ਦੌੜਾਂ ਦੇ ਮੁਕਾਬਲੇ ਕਰਵਾਏ

ਮੁਕੰਦਪੁਰ, 17 ਫਰਵਰੀ (ਸੁਖਜਿੰਦਰ ਸਿੰਘ ਬਖਲੌਰ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਸਬਾ ਮੁਕੰਦਪੁਰ ਵਿਖੇ ਇਤਿਹਾਸਕ ਸਥਾਨ ਚੌਕੀਆਂ ਵਿਖੇ ਚੱਲ ਰਹੇ ਮੇਲੇ ਦੌਰਾਨ ਹਲਟ ਦੌੜਾਂ ਦੇ ਮੁਕਾਬਲੇ ਕਰਵਾਏ ਗਏ | ਹਲਟ ਦੋੜਾਂ ਦੇ ਮੁਕਾਬਲਿਆਂ ਦੌਰਾਨ ਦੀਪਾ ਫਰਵਾਲਾ ਨੇ ...

ਪੂਰੀ ਖ਼ਬਰ »

ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਵਿਖੇ ਵਿਦਾਇਗੀ ਸਮਾਗਮ ਕਰਵਾਇਆ

ਮੁਕੰਦਪੁਰ, 17 ਫਰਵਰੀ ਸੁਖਜਿੰਦਰ ਸਿੰਘ ਬਖਲੌਰ)- ਸਿੱਖਿਆ ਦੇ ਖੇਤਰ ਵਿਚ ਆਪਣੀ ਵਿਲੱਖਣ ਪਹਿਚਾਣ ਬਣਾ ਚੁੱਕੇ ਮੁਕੰਦਪੁਰ ਦੇ ਸਾਧੂ ਸਿੰਘ ਸ਼ੇਰਗਿੱਲ ਅਕੈਡਮੀ ਤੇ ਮੈਪਲ ਬੀਅਰ ਕੈਨੇਡੀਅਨ ਸਕੂਲ ਵਿਖੇ ਬਾਰ੍ਹਵੀਂ ਜਮਾਤ (ਮੈਡੀਕਲ, ਨਾਨ ਮੈਡੀਕਲ, ਕਾਮਰਸ ਅਤੇ ਆਰਟਸ) ਦੇ ...

ਪੂਰੀ ਖ਼ਬਰ »

ਅਵਾਰਾ ਕੁੱਤਿਆਂ ਨੇ ਵੱਛੀ ਨੂੰ ਨੋਚ ਕੇ ਕੀਤਾ ਜ਼ਖ਼ਮੀ

ਬਲਾਚੌਰ,17 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਥਾਨਕ ਰੋਲੂ ਕਲੋਨੀ ਕੋਲ ਬੀਤੀ ਰਾਤ ਇਕ ਪਾਲਤੂ ਪਿੱਟ ਬੁੱਲ ਅਤੇ ਕੁੱਝ ਹੋਰ ਆਵਾਰਾ ਕੁੱਤਿਆਂ ਨੇ ਇਕ ਵੱਛੀ ਨੂੰ ਆਪਣਾ ਨਿਸ਼ਾਨਾਂ ਬਣਾਉਂਦਿਆਂ ਬੁਰੀ ਤਰਾਂ ਨੋਚ ਨੋਚ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ...

ਪੂਰੀ ਖ਼ਬਰ »

ਸੂਬਾ ਪੱਧਰੀ ਧਾਰਮਿਕ ਸਮਾਗਮ ਦਾ ਪੋਸਟਰ ਜਾਰੀ

ਸੰਧਵਾਂ, 17 ਫਰਵਰੀ (ਪ੍ਰੇਮੀ ਸੰਧਵਾਂ) - ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ (ਰਜਿ) ਪੰਜਾਬ ਵਲੋਂ ਸੰਤ ਮਹਾਂਪੁਰਸ਼ਾਂ ਦੀ ਅਗਵਾਈ ਹੇਠ ਡੇਰਾ ਸੰਤ ਬਾਬਾ ਚੁੱਪਦਾਸ ਪਿੰਡ ਢਾਡਾ ਖੁਰਦ (ਨੇੜੇ ਕੋਟ ਫਤੂਹੀ) ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਦੇ ਸਬੰਧ ਵਿਚ ...

ਪੂਰੀ ਖ਼ਬਰ »

ਐਲ.ਪੀ.ਜੀ. ਗੈਸ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਿਖ਼ਲਾਫ਼ ਪ੍ਰਧਾਨ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

ਨਵਾਂਸ਼ਹਿਰ, 17 ਫਰਵਰੀ (ਹਰਵਿੰਦਰ ਸਿੰਘ)- ਅੱਜ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਕਮੇਟੀ ਦੀ ਜ਼ਿਲ੍ਹਾ ਪ੍ਰਧਾਨ ਤਜਿੰਦਰ ਕੌਰ ਸੋਇਤਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੂੰ ਇਕ ਮੰਗ ਪੱਤਰ ਸੌਾਪਿਆ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬ ਰਾਜ ਅੰਨ ਕਮਿਸ਼ਨ ਵਲੋਂ ਸਕੂਲੀ ਬੱਚਿਆਂ 'ਚ ਖਾਣੇ ਤੋਂ ਪਹਿਲਾਂ ਹੱਥ ਧੋਣ ਦੀ ਚਲਾਈ ਵਿਸ਼ੇਸ਼ ਮੁਹਿੰਮ

ਨਵਾਂਸ਼ਹਿਰ/ਰੈਲਮਾਜਰਾ/ਉਸਮਾਨਪੁਰ, 17 ਫ਼ਰਵਰੀ (ਗੁਰਬਖਸ਼ ਸਿੰਘ ਮਹੇ, ਰਾਕੇਸ਼ ਰੋਮੀ, ਸੁਭਾਸ਼ ਟੌਾਸਾ, ਸੰਦੀਪ ਮਝੂਰ)-ਸਕੂਲੀ ਵਿਦਿਆਰਥੀਆਂ 'ਚ ਖਾਣ-ਪੀਣ ਤੋਂ ਪਹਿਲਾਂ ਹੱਥਾਂ ਨੂੰ ਧੋਣ ਦੀ ਆਦਤ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਰਾਜ ਅੰਨ ਕਮਿਸ਼ਨ ਵਲੋਂ ਅੱਜ ...

ਪੂਰੀ ਖ਼ਬਰ »

ਔਜਲਾ-ਢੱਕ ਵਿਖੇ ਪ੍ਰਕਾਸ਼ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ ਸਜਾਏ

ਮੁਕੰਦਪੁਰ, 17 ਫਰਵਰੀ (ਦੇਸ ਰਾਜ ਬੰਗਾ) -ਗੁਰੂੁ ਰਵਿਦਾਸ ਪ੍ਰਬੰਧਕ ਕਮੇਟੀ ਔਜਲਾ ਢੱਕ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਗੁਰੁੂ ਗ੍ਰੰਥ ਸਾਹਿਬ ਜੀ ਦੀ ਸਰਪ੍ਰਸਤੀ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਵਿਸ਼ਾਲ ...

ਪੂਰੀ ਖ਼ਬਰ »

ਭਗਤ ਸਿੰਘ ਸੁਸਾਇਟੀ ਦੇ ਐਨ. ਆਰ. ਆਈ ਵਿੰਗ ਵਲੋਂ ਸ਼ਹੀਦਾਂ ਨੂੰ ਸਿਜਦਾ

ਬੰਗਾ, 17 ਫਰਵਰੀ (ਕਰਮ ਲਧਾਣਾ)- ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਵਿਚਾਰਧਾਰਾ ਦੇ ਪ੍ਰਚਾਰ ਅਤੇ ਪ੍ਰਸਾਰ ਦੇ ਮਕਸਦ ਨੂੰ ਲੈ ਕੇ ਗਠਿਤ ਕੀਤੀ ਗਈ ਪ੍ਰਸਿੱਧ ਸਮਾਜ ਸੇਵੀ ਜਥੇਬੰਦੀ ਸ਼ਹੀਦ ਭਗਤ ਸਿੰਘ ਸ਼ੋਸ਼ਲ ਵੈਲਫੇਅਰ ਐਾਡ ਕਲਚਰਲ ਸੁਸਾਇਟੀ ਪੰਜਾਬ ਦੇ ਇਸਤਰੀ ਐਨ. ਆਰ. ...

ਪੂਰੀ ਖ਼ਬਰ »

ਕਰੀਹਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਕੈਂਪ ਲਗਾਇਆ

ਮੱਲਪੁਰ ਅੜਕਾਂ, 17 ਫਰਵਰੀ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਰੀਹਾ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦੇ 643ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੂਨਦਾਨ ਵੈਲਫੇਅਰ ਕਮੇਟੀ ਵਲੋਂ ਸਮੂਹ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਜਿਸ ਦਾ ...

ਪੂਰੀ ਖ਼ਬਰ »

ਹਲਕਾ ਵਿਧਾਇਕ ਬਲਾਚੌਰ ਨੇ ਚੱਲ ਰਹੇ ਵਿਕਾਸ ਕੰਮਾਂ ਦਾ ਕੀਤਾ ਨਿਰੀਖਣ

ਬਲਾਚੌਰ,17 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)-ਚੌਧਰੀ ਦਰਸ਼ਨ ਲਾਲ ਮੰਗੂਪੁਰ ਹਲਕਾ ਵਿਧਾਇਕ ਬਲਾਚੌਰ ਨੇ ਅੱਜ ਸਥਾਨਕ ਦਾਣਾ ਮੰਡੀ ਵਿਖੇ ਕੰਕਰੀਟ ਨਾਲ ਬਣਾਈ ਜਾ ਰਹੀ ਸੜਕ ਦਾ ਨਿਰੀਖਣ ਕਰਨ ਲਈ ਅਚਾਨਕ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਚੱਲ ਰਹੇ ਕੰਮਾਂ ਦੀ ਬੜੀ ਬਰੀਕੀ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕਜਲਾ ਦੀ ਪ੍ਰਵਾਸੀ ਦਾਨੀਆਂ ਵਲੋਂ ਸਹਾਇਤਾ

ਬੰਗਾ, 17 ਫਰਵਰੀ (ਕਰਮ ਲਧਾਣਾ)- ਸਰਕਾਰੀ ਪ੍ਰਾਇਮਰੀ ਸਕੂਲ ਕਜਲਾ ਦੀ ਐਨ. ਆਰ. ਆਈ ਦਾਨੀ ਅਸ਼ੋਕ ਕੁਮਾਰ ਪੁੱਤਰ ਬੂਆ ਦਾਸ ਆਸਟ੍ਰੇਲੀਆ ਅਤੇ ਰਾਕੇਸ਼ ਕੁਮਾਰ ਪੁੱਤਰ ਰਾਮ ਕਿਸ਼ਨ ਨਿਊਜੀਲੈਂਡ ਵਲੋਂ ਸਕੂਲ ਦੇ ਬੱਚਿਆਂ ਲਈ ਸਾਫ਼-ਸੁਥਰਾ ਪਾਣੀ ਮੁਹੱਈਆ ਕਰਾਉਣ ਲਈ ਵਾਟਰ ...

ਪੂਰੀ ਖ਼ਬਰ »

ਜੋਗਿੰਦਰ ਪਾਲ ਮੀਲੂ ਕਟਵਾਰਾ ਕਲਾਂ ਨਮਿਤ ਸ਼ਰਧਾਂਜਲੀ ਸਮਾਗਮ 21 ਨੂੰ

ਟੱਪਰੀਆਂ ਖ਼ੁਰਦ, 17 ਫਰਵਰੀ (ਸ਼ਾਮ ਸੁੰਦਰ ਮੀਲੂ)-ਗਰਾਮ ਪੰਚਾਇਤ ਕਟਵਾਰਾ ਕਲਾਂ ਦੇ ਸਾਬਕਾ ਪੰਚਾਇਤ ਮੈਂਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਮਿਹਨਤਕਸ਼ ਸਮਰਥਕ ਜੋਗਿੰਦਰ ਪਾਲ ਮੀਲੂ ਪੁੱਤਰ ਕਰਤਾ ਰਾਮ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ | ਮਿ੍ਤਕ ਜੋਗਿੰਦਰ ਪਾਲ ...

ਪੂਰੀ ਖ਼ਬਰ »

ਸਰਹਾਲ ਕਾਜ਼ੀਆਂ ਵਿਖੇ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ

ਬੰਗਾ, 17 ਫਰਵਰੀ (ਜਸਬੀਰ ਸਿੰਘ ਨੂਰਪੂਰ) - ਪਿੰਡ ਸਰਹਾਲ ਕਾਜ਼ੀਆਂ ਦੇ ਗੁਰਦੁਆਰਾ ਗੁਰੂ ਰਵਿਦਾਸ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ 643ਵਾਂ ਪ੍ਰਕਾਸ਼ ਉਤਸਵ ਸ਼ਰਧਾ ਨਾਲ ਮਨਾਇਆ | ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਹੇਠ ਰੱਖੇ ਹੋਏ ਸ੍ਰੀ ਅਖੰਡ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਅਤੇ ਕਿਸ਼ੋਰ ਅਵਸਥਾ ਬਾਰੇ ਜਾਗਰੂਕਤਾ ਸੈਮੀਨਾਰ ਕਰਵਾਇਆ

ਸੜੋਆ, 17 ਫਰਵਰੀ (ਨਾਨੋਵਾਲੀਆ)-ਬਾਲ ਵਿਕਾਸ ਅਤੇ ਪ੍ਰੋਜੈਕਟ ਦਫ਼ਤਰ ਸੜੋਆ ਵਲੋਂ ਸਰਕਾਰੀ ਸੈਕੰਡਰੀ ਸਕੂਲ ਸੜੋਆ ਵਿਖੇ ਸਿਹਤ ਵਿਭਾਗ ਸੜੋਆ ਦੇ ਸਹਿਯੋਗ ਨਾਲ 'ਬੇਟੀ ਬਚਾਓ ਬੇਟੀ ਪੜ੍ਹਾਓ' ਅਤੇ ਲੜਕੀਆਂ ਦੀ ਕਿਸ਼ੋਰ ਅਵਸਥਾ ਸਬੰਧੀ ਜਾਗਰੂਕ ਸੈਮੀਨਾਰ ਜਸਵਿੰਦਰ ਕੌਰ ...

ਪੂਰੀ ਖ਼ਬਰ »

ਵੱਖ-ਵੱਖ ਦਾਨੀ ਸੱਜਣਾਂ ਵਲੋਂ ਆਸ਼ਰਮ ਨੂੰ ਰਾਸ਼ੀ ਭੇਟ

ਮੁਕੰਦਪੁਰ, 17 ਫਰਵਰੀ (ਦੇਸ ਰਾਜ ਬੰਗਾ)- ਗੁਰੂ ਅਮਰਦਾਸ ਬਿਰਧ ਆਸ਼ਰਮ ਅੱਟੀ ਰੋਡ ਬੜਾ ਪਿੰਡ ਵਿਖੇ 40 ਬਜੁਰਗਾਂ ਦੀ ਰਿਹਾਇਸ਼ ਵਾਸਤੇ ਬਣ ਰਹੀ ਇਮਾਰਤ ਵਾਸਤੇ ਵੱਖ-ਵੱਖ ਦਾਨੀ ਸੱਜਣਾਂ ਵਲੋਂ ਰਾਸ਼ੀ ਭੇਂਟ ਕੀਤੀ ਗਈ | ਇਸ ਸਬੰਧੀ ਸ. ਕਸ਼ਮੀਰ ਸਿੰਘ ਖਾਟੀ ਪ੍ਰਧਾਨ ਅਤੇ ...

ਪੂਰੀ ਖ਼ਬਰ »

ਪਲਾਟ ਵਿਚੋਂ ਇੱਟਾਂ ਕੀਤੀਆਂ ਚੋਰੀ

ਔੜ, 17 ਫਰਵਰੀ (ਜਰਨੈਲ ਸਿੰਘ ਖ਼ੁਰਦ)-ਔੜ-ਰਾਹੋਂ ਸੜਕ 'ਤੇ ਪੈਂਦੇ ਇਕ ਪਲਾਟ ਵਿਚੋਂ ਪੱਕੀਆਂ ਇੱਟਾਂ ਚੋਰਾਂ ਵਲੋਂ ਚੋਰੀ ਕਰ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹੇਸ਼ ਕੁਮਾਰ ਪੁੱਤਰ ਬਿ੍ਜ ਮੋਹਨ ਨੇ ਦੱਸਿਆ ਕਿ ਮੈਂ ਆਪਣੇ ਖ਼ਰੀਦ ਕੀਤੇ ...

ਪੂਰੀ ਖ਼ਬਰ »

ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਸਜਾਇਆ

ਬਹਿਰਾਮ, 17 ਫਰਵਰੀ (ਨਛੱਤਰ ਸਿੰਘ ਬਹਿਰਾਮ) -ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਡੇਰਾ ਸੰਤ ਮੇਲਾ ਰਾਮ ਭਰੋਮਜਾਰਾ ਵਿਖੇ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਦੀ ਅਗਵਾਈ ਵਿਚ ਕੀਰਤਨ ਦਰਬਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX