ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਅੰਮ੍ਰਿਤਸਰ

ਸਰਕਾਰ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਵਾਂ ਕਾਨੂੰਨ ਲੈ ਕੇ ਆ ਰਹੀ-ਤਿ੍ਪਤ ਰਜਿੰਦਰ ਸਿੰਘ ਬਾਜਵਾ

ਅੰਮਿ੍ਤਸਰ, 17 ਫਰਵਰੀ (ਹਰਜਿੰਦਰ ਸਿੰਘ ਸ਼ੈਲੀ)-ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਦੀ ਪੰਜਾਬੀ ਭਾਸ਼ਾ, ਸਾਹਿਤ ਤੇ ਸੱਭਿਆਚਾਰ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਹੈ ਕਿ ਪੰਜਾਬੀ ਭਾਸ਼ਾ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਵਾਂ ਕਾਨੂੰਨ ਲੈ ਕੇ ਆ ਰਹੀ ਹੈ | ਉਹ ਅੱਜ ਪੰਜਾਬ ਸਰਕਾਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪੰਜਾਬੀ ਬੋਲੀ ਤੇ ਸੱਭਿਆਚਾਰ ਉਤਸਵ ਦੇ ਹਿੱਸੇ ਵਜੋਂ 'ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ : ਵਰਤਮਾਨ ਚੁਣੌਤੀਆਂ ਤੇ ਸੰਭਾਵਨਾਵਾਂ' ਵਿਸ਼ੇ 'ਤੇ ਕਰਵਾਈ ਇਕ-ਦਿਨਾਂ ਕੌਮਾਂਤਰੀ ਕਾਨਫ਼ਰੰਸ ਨੂੰ ਸੰਬੋਧਨ ਕਰ ਰਹੇ ਸਨ ਜਿਸ 'ਚ ਪੰਜਾਬੀ ਚਿੰਤਨ ਅਤੇ ਸਾਹਿਤ ਜਗਤ ਦੀਆਂ ਪ੍ਰਸਿੱਧ 11 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ 'ਚ ਡਾ: ਕਰਨੈਲ ਸਿੰਘ ਥਿੰਦ, ਡਾ: ਗੁਰਬਖ਼ਸ਼ ਸਿੰਘ ਫ਼ਰੈਂਕ, ਡਾ: ਮਨਮੋਹਨ, ਡਾ: ਰਵੇਲ ਸਿੰਘ, ਡਾ: ਜੋਗਿੰਦਰ ਸਿੰਘ ਕੈਰੋਂ, ਪ੍ਰੋ: ਕਿਰਪਾਲ ਕਜ਼ਾਕ, ਬਲਬੀਰ ਮਾਧੋਪੁਰੀ, ਮਨਮੋਹਨ ਬਾਵਾ, ਨਿਰਮਲ ਅਰਪਣ, ਬਚਿੰਤ ਕੌਰ ਤੇ ਸੁਰਿੰਦਰ ਨੀਰ ਸ਼ਾਮਿਲ ਸਨ | ਉਨ੍ਹਾਂ ਦਾ ਇਥੇ ਪੁੱਜਣ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ: ਜਸਪਾਲ ਸਿੰਘ ਸੰਧੂ ਵਲੋਂ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ 'ਤੇ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਪੰਜਾਬੀ ਹਨ | ਤਿ੍ਪਤ ਰਜਿੰਦਰ ਸਿੰਘ ਬਾਵਜਾ ਨੇ ਪੰਜਾਬ ਸਰਕਾਰ ਵਲੋਂ ਮਨਾਏ ਜਾ ਰਹੇ ਮਾਂ ਬੋਲੀ ਹਫ਼ਤੇ ਦਾ ਮਕਸਦ ਪੰਜਾਬੀ ਭਾਸ਼ਾ ਪ੍ਰਤੀ ਜਾਗਰੂਕਤਾ ਵਧਾਉਣਾ ਤੇ ਸਵੈ ਨੂੰ ਪੰਜਾਬੀ ਬੋਲੀ 'ਤੇ ਮਾਣ ਮਹਿਸੂਸ ਕਰਵਾਉਣਾ ਦੱਸਦਿਆਂ ਕਿਹਾ ਕਿ ਇਸ ਮੌਕੇ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ 12 ਕਰੋੜ ਦੇ ਕਰੀਬ ਹੈ, 8 ਕਰੋੜ ਲੋਕ ਪਾਕਿਸਤਾਨ 'ਚ ਪੰਜਾਬੀ ਬੋਲਦੇ ਹਨ | ਉਨ੍ਹਾਂ ਨੇ ਇਕ ਮਹਾਨ ਚਿੰਤਕ ਦਾ ਹਵਾਲਾ ਦਿੰਦਿਆਂ ਕਿਹਾ ਕਿ ਪੰਜਾਬੀ ਲਈ ਇਹ ਮਾਣ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਇਕੋ ਇਕ ਅਜਿਹਾ ਗ੍ਰੰਥ ਹੈ ਜਿਹੜਾ ਕਿਸੇ ਵੇਲੇ ਸਾਰੀਆਂ ਦੁਨੀਆਂ ਦਾ ਧਰਮ ਗ੍ਰੰਥ ਹੋ ਸਕਦਾ ਹੈ | ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਉਪ ਕੁਲਪਤੀ ਡਾ: ਐਸ. ਪੀ. ਸਿੰਘ ਨੇ ਪੰਜਾਬੀ ਭਾਸ਼ਾ ਨੂੰ ਦਰਪੇਸ਼ ਚੁਣੌਤੀਆਂ ਤੇ ਸੰਭਾਵਨਾਵਾਂ ਦੇ ਹਵਾਲਿਆਂ ਨਾਲ ਕਿਹਾ ਕਿ ਪੰਜਾਬੀ ਦੇ ਭਵਿੱਖ ਪ੍ਰਤੀ ਕੋਈ ਵੀ ਨਿਰਾਸ਼ਾ ਵਾਲੀ ਗੱਲ ਨਹੀਂ ਹੈ ਸਿਰਫ਼ ਸੁਹਿਰਦਤਾ ਦੇ ਨਾਲ ਪੰਜਾਬੀਆਂ ਨੂੰ ਆਪਣੀ ਮਾਂ ਬੋਲੀ ਦੇ ਨਾਲ ਜਿਵੇਂ ਪਾਕਿਸਤਾਨ ਵਿਚ ਪੰਜਾਬੀ ਭਾਸ਼ਾ ਪ੍ਰਤੀ ਲਗਾਅ ਹੈ, ਨੂੰ ਹੋਰ ਪ੍ਰਫੁਲਿੱਤ ਕਰਨਾ ਚਾਹੀਦਾ ਹੈ | ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫ਼ੈਸਰ ਡਾ: ਜਸਵਿੰਦਰ ਸਿੰਘ ਨੇ ਆਪਣੇ ਕੁੰਜੀਵਤ ਭਾਸ਼ਣ 'ਚ ਅਦਾਲਤਾਂ 'ਚ ਪੰਜਾਬੀ ਭਾਸ਼ਾ ਨੂੰ ਲਾਗੂ ਕਰਨ ਦੀ ਵਕਾਲਤ ਕੀਤੀ | ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਵਧੀਕ ਡਾਇਰੈਕਟਰ ਡਾ: ਮਨਮੋਹਨ ਜੋ ਕਿ ਉਦਘਾਟਨੀ ਸੈਸ਼ਨ 'ਚ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ ਸਨ, ਨੇ ਸਿਵਲ ਸੇਵਾਵਾਂ ਪ੍ਰੀਖਿਆਵਾਂ ਵਿਚ ਪੰਜਾਬ ਦੇ ਵਿਦਿਆਰਥੀਆਂ ਦੇ ਘੱਟ ਸਫ਼ਲ ਹੋਣ ਦੇ ਨੁਕਤੇ ਨੂੰ ਉਠਾਉਂਦਿਆਂ ਯੂਨੀਵਰਸਿਟੀਆਂ ਤੇ ਪੰਜਾਬ ਸਰਕਾਰ ਦੇ ਪੱਧਰ 'ਤੇ ਕੀਤੇ ਜਾਣ ਵਾਲੇ ਕਾਰਜਾਂ ਤੋਂ ਜਾਣੂ ਕਰਵਾਇਆ | ਜੀ. ਐਨ. ਡੀ. ਯੂ. ਦੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ: ਸਰਬਜੋਤ ਸਿੰਘ ਬਹਿਲ ਨੇ ਧੰਨਵਾਦ ਕੀਤਾ | ਇਸ ਮੌਕੇ ਰਜਿਸਟਰਾਰ ਪ੍ਰੋ: ਕਰਨਜੀਤ ਸਿੰਘ ਕਾਹਲੋਂ ਤੋਂ ਇਲਾਵਾ ਅਧਿਕਾਰੀ ਤੇ ਹੋਰ ਪਤਵੰਤੇ ਹਾਜ਼ਰ ਸਨ | ਉਦਘਾਟਨੀ ਸੈਸ਼ਨ 'ਚ ਪੰਜਾਬੀ ਅਧਿਐਨ ਸਕੂਲ ਦੇ ਮੁਖੀ ਡਾ: ਦਰਿਆ ਨੇ ਕਾਨਫ਼ਰੰਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਇਸ ਸਮੇਂ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੀ ਹੈ | ਡਾ: ਮਨਜਿੰਦਰ ਸਿੰਘ ਨੇ ਮੰਚ ਸੰਚਾਲਨ ਕੀਤਾ | ਕਾਨਫ਼ਰੰਸ ਦੇ ਪਹਿਲੇ ਅਕਾਦਮਿਕ ਸੈਸ਼ਨ ਦੀ ਪ੍ਰਧਾਨਗੀ ਪੰਜਾਬੀ ਅਧਿਐਨ ਸਕੂਲ ਦੇ ਸਾਬਕਾ ਮੁਖੀ ਪ੍ਰੋ: ਪਰਮਜੀਤ ਸਿੰਘ ਸਿੱਧੂ ਤੇ ਪ੍ਰੋ: ਰਵੇਲ ਸਿੰਘ (ਦਿੱਲੀ ਯੂਨੀਵਰਸਿਟੀ) ਨੇ ਕੀਤੀ | ਸੈਸ਼ਨ ਵਿਚ ਡਾ: ਸੁਰਜੀਤ ਸਿੰਘ, ਡਾ: ਕਰਮਜੀਤ ਸਿੰਘ, ਡਾ: ਪਰਮਜੀਤ ਸਿੰਘ ਢੀਂਗਰਾ ਤੇ ਡਾ: ਪਰਵੀਨ ਕੁਮਾਰ ਨੇ ਖੋਜ-ਪੱਤਰ ਪ੍ਰਸਤੁਤ ਕੀਤੇ | ਕਾਨਫ਼ਰੰਸ ਦੀ ਪੈਨਲ ਡਿਸਕਸ਼ਨ ਦੀ ਪ੍ਰਧਾਨਗੀ ਡਾ: ਧਨਵੰਤ ਕੌਰ ਤੇ ਪ੍ਰੋ: ਰਾਜਿੰਦਰਪਾਲ ਸਿੰਘ ਬਰਾੜ ਨੇ ਕੀਤੀ | ਵਿਚਾਰ ਚਰਚਾ 'ਚ ਡਾ: ਮਨਮੋਹਨ, ਡਾ: ਰਾਜ ਕੁਮਾਰ ਹੰਸ, ਬਲਜੀਤ ਰੈਣਾ, ਡਾ: ਰਵਿੰਦਰ ਸਿੰਘ ਤੇ ਚਰਨ ਸਿੰਘ ਨੇ ਹਿੱਸਾ ਲਿਆ | ਇਸ ਮੌਕੇ ਪ੍ਰੋ: ਰਮਿੰਦਰ ਕੌਰ, ਡਾ: ਮੇਘਾ ਸਲਵਾਨ, ਪ੍ਰੋ: ਜਸਵੰਤ ਸਿੰਘ, ਮੁਖਤਾਰ ਗਿੱਲ, ਜਗਤਾਰ ਗਿੱਲ, ਡਾ: ਸੁਰਜੀਤ ਸਿੰਘ ਤੋਂ ਇਲਾਵਾ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ, ਵੱਖ-ਵੱਖ ਕਾਲਜਾਂ ਦੇ ਅਧਿਆਪਕ, ਖੋਜ-ਵਿਦਿਆਰਥੀ ਅਤੇ ਵਿਦਿਆਰਥੀ ਹਾਜ਼ਰ ਸਨ |

ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਬਾਹਰ ਦਿੱਤਾ ਧਰਨਾ

ਅੰਮਿ੍ਤਸਰ, 17 ਫ਼ਰਵਰੀ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਮੁਲਾਜ਼ਮਾਂ ਦੀ ਸਾਂਝੀ ਸੰਘਰਸ਼ ਕਮੇਟੀ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਲੈ ਕੇ ਨਿਗਮ ਦਫ਼ਤਰ ਵਿਖੇ ਹੜਤਾਲ ਕਰ ਕੇ ਰੋਸ ਧਰਨਾ ਦਿੱਤਾ ਤੇ ਨਿਗਮ ਪ੍ਰਸ਼ਾਸਨ ਦੇ ਿਖ਼ਲਾਫ਼ ਜ਼ੋਰਦਾਰ ਮੁਜਾਹਰਾ ...

ਪੂਰੀ ਖ਼ਬਰ »

ਚੋਰੀ ਦੇ ਚਾਰ ਵਾਹਨਾਂ ਸਣੇ ਇਕ ਕਾਬੂ

ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਕਿ ਵਾਹਨ ਚੋਰੀ ਕਰਨ ਦੇ ਮਾਮਲੇ 'ਚ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਜਿਸ ਪਾਸੋਂ ਪੁਲਿਸ ਨੇ ਚਾਰ ਦੋ ਪਹੀਆ ਵਾਹਨ ਬਰਾਮਦ ਕੀਤੇ ਹਨ | ਥਾਣਾ ਮੁਖੀ ਇੰਸ: ...

ਪੂਰੀ ਖ਼ਬਰ »

ਲੁੱਟਾਂ ਤੇ ਵਾਹਨ ਚੋਰੀ ਦੇ ਮਾਮਲੇ 'ਚ 4 ਕਾਬੂ

ਅੰਮਿ੍ਤਸਰ, 17 ਫਰਵਰੀ (ਰੇਸ਼ਮ ਸਿੰਘ)-ਛੇਹਰਟਾ ਦੀ ਪੁਲਿਸ ਵਲੋਂ ਵਾਹਨ ਚੋਰੀ ਕਰਨ ਤੇ ਲੁੱਟਾਂ ਖੋਹਾਂ ਕਰਨ ਦੇ ਮਾਮਲੇ 'ਚ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਪਾਸੋਂ ਪੁਲਿਸ ਨੇ ਦੋ ਮੋਟਰਸਾਈਕਲ ਤੇ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ | ਇਹ ...

ਪੂਰੀ ਖ਼ਬਰ »

ਅਧਿਕਾਰੀ ਆਪਣੀ ਡਿਊਟੀ ਨੂੰ ਫ਼ਰਜ਼ ਸਮਝ ਕੇ ਨਿਭਾਉਣ-ਸੋਨੀ

ਅੰਮਿ੍ਤਸਰ, 17 ਫ਼ਰਵਰੀ (ਹਰਜਿੰਦਰ ਸਿੰਘ ਸ਼ੈਲੀ)-ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ | ਮੰਤਰੀ ਸੋਨੀ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਹਰੇਕ ਅਧਿਕਾਰੀ ਆਪਣੇ ਡਿਊਟੀ ਨੂੰ ਫ਼ਰਜ਼ ਸਮਝ ਕੇ ਕਰੇ ਤੇ ...

ਪੂਰੀ ਖ਼ਬਰ »

ਤਨਖ਼ਾਹਾਂ ਨਾ ਮਿਲਣ ਤੋਂ ਦੁਖੀ ਮੈਟਰੋ ਬੱਸਾਂ ਦੇ ਚਾਲਕਾਂ ਵਲੋਂ ਚੱਕਾ ਜਾਮ

ਵੇਰਕਾ, 17 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਅੰਮਿ੍ਤਸਰ ਸ਼ਹਿਰੀ ਖ਼ੇਤਰ 'ਚ ਬੀ. ਆਰ. ਟੀ. ਐਸ. ਪ੍ਰੋਜੈਕਟ ਤਹਿਤ ਚੱਲ ਰਹੀਆਂ ਮੈਟਰੋ ਬੱਸਾਂ ਦੇ ਚਾਲਕਾਂ ਨੂੰ ਤਨਖ਼ਾਹਾਂ ਜਾਰੀ ਨਾ ਕੀਤੇ ਜਾਣ ਦੇ ਰੋਸ ਵਜੋਂ ਸਮੂਹ ਸਟਾਫ਼ ਨੇ ਰੋਸ ਵਜੋਂ ਹੜਤਾਲ ਕਰ ਕੇ ਚੱਕਾ ਜਾਮ ਕੀਤਾ ...

ਪੂਰੀ ਖ਼ਬਰ »

ਸਠਿਆਲਾ 'ਚ ਵਿਅਕਤੀ ਦੀ ਗਲਤ ਦਵਾਈ ਖਾਣ ਨਾਲ ਮੌਤ

ਸਠਿਆਲਾ, 17 ਫਰਵਰੀ (ਸਫਰੀ)-ਕਸਬਾ ਸਠਿਆਲਾ ਦੇ ਇਕ ਵਿਅਕਤੀ ਦੀ ਗਲਤ ਦਵਾਈ ਖਾਣ ਨਾਲ ਮੌਤ ਹੋਣ ਬਾਰੇ ਖਬਰ ਹੈ | ਪੁਲਿਸ ਚੌਕੀ ਇੰਚਾਰਜ ਬਲਵਿੰਦਰ ਸਿੰਘ ਸਠਿਆਲਾ ਨੇ ਦੱਸਿਆ ਹੈ ਕਿ ਬਲਵਿੰਦਰ ਸਿੰਘ ਉਰਫ ਸੋਨੀ (38) ਆਪਣੇ ਘਰ 'ਚ ਇੱਕਲਾ ਰਹਿੰਦਾ ਸੀ | ਉਸ ਦੇ ਮਾਤਾ-ਪਿਤਾ ਦੀ ਮੌਤ ...

ਪੂਰੀ ਖ਼ਬਰ »

ਪੰਜ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ

ਚਵਿੰਡਾ ਦੇਵੀ, 17 ਫਰਵਰੀ (ਸਤਪਾਲ ਸਿੰਘ ਢੱਡੇ)-ਚਵਿੰਡਾ ਦੇਵੀ ਵਾਸੀ ਬਲਜੀਤ ਕੌਰ ਪਤਨੀ ਪ੍ਰੀਤਮ ਸਿੰਘ ਦੇ ਬਿਆਨਾਂ 'ਤੇ ਪੁਲਿਸ ਥਾਣਾ ਕੱਥੂਨੰਗਲ ਨੇ ਪੰਜਾਂ ਵਿਅਕਤੀਆਂ ਿਖ਼ਲਾਫ਼ ਪਰਚਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਬਲਜੀਤ ਕੌਰ ...

ਪੂਰੀ ਖ਼ਬਰ »

ਲੁੱਟਾਂ-ਖੋਹਾਂ ਕਰਨ ਵਾਲੇ 3 ਵਿਅਕਤੀ ਕਾਬੂ

ਸੁਲਤਾਨਵਿੰਡ, 17 ਫਰਵਰੀ (ਗੁਰਨਾਮ ਸਿੰਘ ਬੁੱਟਰ)-ਪੁਲਿਸ ਚੌਕੀ ਨਿਊ ਅੰਮਿ੍ਤਸਰ ਵਲੋਂ ਲੁੱਟਾਂ ਖੋਹਾਂ ਕਰਨ ਵਾਲੇ 3 ਵਿਅਕਤੀਆਂ ਨੂੰ ਮੋਟਰਸਾਈਕਲ ਤੇ ਮੋਬਾਈਲਾਂ ਸਮੇਤ ਕਾਬੂ ਕਰਨ 'ਚ ਸਫ਼ਲਤਾ ਹਾਸਿਲ ਹੋਈ ਹੈ | ਇਸ ਸਬੰਧੀ ਪੁਲਿਸ ਚੌਕੀ ਨਿਊ ਅੰਮਿ੍ਤਸਰ ਦੇ ਇੰਚਾਰਜ ਏ. ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦਾ ਵਿਸ਼ਾਲ ਸਮਾਗਮ 21 ਨੂੰ

ਚੋਗਾਵਾਂ, 17 ਫਰਵਰੀ (ਗੁਰਬਿੰਦਰ ਸਿੰਘ ਬਾਗੀ)-ਸਥਾਨਕ ਕਸਬਾ ਚੋਗਾਵਾਂ ਮੰਦਰ ਮਾਤਾ ਦੁਰਗਾ ਵਿਖੇ ਮਹਾਂ ਸ਼ਿਵਰਾਤਰੀ ਦਾ ਤਿਉਹਾਰ 21 ਫਰਵਰੀ ਨੂੰ ਸਮੂਹ ਮੰਦਰ ਕਮੇਟੀ ਤੇ ਚੋਗਾਵਾਂ ਦੀ ਸੰਗਤ ਵਲੋਂ ਬੜੀ ਧੂਮਧਾਮ ਨਾਲ ਮਨਾਇਆ ਜਾਵੇਗਾ | ਇਸ ਸਬੰਧੀ ਮੰਦਿਰ ਕਮੇਟੀ ਦੇ ...

ਪੂਰੀ ਖ਼ਬਰ »

ਰਾਮਪੁਰਾ ਸਰਕਾਰੀ ਐਲੀਮੈਂਟਰੀ ਸਕੂਲ 'ਚੋਂ ਸਾਮਾਨ ਚੋਰੀ

ਚੇਤਨਪੁਰਾ, 17 ਫਰਵਰੀ (ਮਾਂਹਬੀਰ ਗਿੱਲ)-ਥਾਣਾ ਕੰਬੋਅ ਦੇ ਅਧੀਨ ਆਉਂਦੇ ਸਰਕਾਰੀ ਐਲੀਮੈਂਟਰੀ ਸਕੂਲ ਰਾਮਪੁਰਾ (ਸੈਂਟਰ ਮੁਰਾਦਪੁਰਾ) ਬਲਾਕ ਅੰਮਿ੍ਤਸਰ 2 ਵਿਖੇ 15, 16 ਫ਼ਰਵਰੀ 2020 ਦੀ ਰਾਤ ਦੌਰਾਨ ਸਕੂਲ 'ਚੋਂ ਪ੍ਰੀ ਪ੍ਰਾਇਮਰੀ ਤੇ ਪ੍ਰਾਇਮਰੀ ਦੇ ਹੁਣੇ ਆਏ ਨਵੇਂ ਖਿਡੌਣੇ, ...

ਪੂਰੀ ਖ਼ਬਰ »

ਲੌ ਾਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਤੇ ਬਾਬਾ ਬਲਬੀਰ ਸਿੰਘ ਵਲੋਂ ਦੁੱਖ ਪ੍ਰਗਟ

ਅੰਮਿ੍ਤਸਰ, 17 ਫਰਵਰੀ (ਜੱਸ)-ਬੀਤੇ ਦਿਨੀਂ ਕਸਬਾ ਲੌਾਗੋਵਾਲ ਵਿਖੇ ਸਕੂਲ ਵੈਨ ਨਾਲ ਵਾਪਰੇ ਭਿਆਨਕ ਹਾਦਸੇ 'ਚ ਚਾਰ ਮਾਸੂਮ ਸਕੂਲੀ ਬੱਚਿਆਂ ਦੀ ਮੌਤ ਹੋ ਜਾਣ 'ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਗਹਿਰੇ ਦੁੱਖ ਦਾ ...

ਪੂਰੀ ਖ਼ਬਰ »

ਭਲਕੇ ਮਨਰੇਗਾ ਮਜ਼ਦੂਰ ਬਲਾਕ ਹਰਸ਼ਾ ਛੀਨਾ ਦਫਤਰ ਦਾ ਘਿਰਾਓ ਕਰ ਕੇ ਦੇਣਗੇ ਧਰਨਾ

ਅਜਨਾਲਾ, 17 ਫਰਵਰੀ (ਐਸ. ਪ੍ਰਸ਼ੋਤਮ)-ਇਥੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਮਾਝਾ ਜ਼ੋਨ ਪ੍ਰਧਾਨ ਕਾ. ਮੰਗਲ ਸਿੰਘ ਧਰਮਕੋਟ ਦੀ ਪ੍ਰਧਾਨਗੀ 'ਚ ਤਹਿਸੀਲ ਇਕਾਈ ਦੀ ਹੋਈ ਮੀਟਿੰਗ 'ਚ ਬਲਾਕ ਹਰਸ਼ਾ ਛੀਨਾ ਦੇ ਮਨਰੇਗਾ ਮਜ਼ਦੂਰਾਂ ਦੀ ਦਿਹਾੜੀ ਦੇ ਪੈਸਿਆਂ ਦੀ ਅਦਾਇਗੀ ਪਿਛਲੇ 2 ...

ਪੂਰੀ ਖ਼ਬਰ »

ਤਰਸੇਮ ਸਿੰਘ ਡੀ. ਸੀ. ਨੇ ਸਰਹੱਦੀ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਅਟਾਰੀ, 17 ਫ਼ਰਵਰੀ (ਰੁਪਿੰਦਰਜੀਤ ਸਿੰਘ ਭਕਨਾ)-ਹਲਕਾ ਅਟਾਰੀ ਦੇ ਵਿਧਾਇਕ ਤੇ ਮੁੱਖ ਮੰਤਰੀ ਦੇ ਯੋਜਨਾ ਸਲਾਹਕਾਰ ਤਰਸੇਮ ਸਿੰਘ ਡੀ. ਸੀ. ਵਲੋਂ ਸਰਹੱਦੀ ਪਿੰਡਾਂ 'ਚ ਚੱਲ ਰਹੇ ਵਿਕਾਸ ਕਾਰਜ਼ਾਂ ਦਾ ਜਾਇਜ਼ਾ ਲੈਂਦਿਆਂ ਸਰਪੰਚਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਨਾਭਾ ਜੇਲ੍ਹ 'ਚ ਗੁਟਕਾ ਸਾਹਿਬ ਦਾ ਸਤਿਕਾਰ ਕਰੇ ਜੇਲ੍ਹ ਪ੍ਰਸ਼ਾਸਨ-ਭਾਈ ਲੌ ਾਗੋਵਾਲ

ਅੰਮਿ੍ਤਸਰ, 17 ਫ਼ਰਵਰੀ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਾਭਾ ਜੇਲ੍ਹ 'ਚ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਸਤਿਕਾਰ ਨੂੰ ਸੱਟ ਮਾਰਨ ਵਾਲੀ ਕਾਰਵਾਈ ਦੀ ਨਿੰਦਾ ਕੀਤੀ ਹੈ | ਇਥੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ...

ਪੂਰੀ ਖ਼ਬਰ »

ਡੀ. ਐਸ. ਪੀ. ਜੰਡਿਆਲਾ ਵਲੋਂ ਸਕੂਲੀ ਬੱਸਾਂ ਦੀ ਚੈਕਿੰਗ, 10 ਬੱਸਾਂ ਦੇ ਕੀਤੇ ਚਲਾਨ

ਜੰਡਿਆਲਾ ਗੁਰੂ, 17 ਫਰਵਰੀ (ਰਣਜੀਤ ਸਿੰਘ ਜੋਸਨ)-ਬੀਤੇ ਦਿਨੀਂ ਸੰਗਰੂਰ ਦੇ ਲੌਾਗੋਵਾਲ 'ਚ ਵਾਪਰੇ ਸਕੂਲ ਵੈਨ ਹਾਦਸੇ 'ਚ ਚਾਰ ਬੱਚਿਆਂ ਦੀ ਮੌਤ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਜੰਡਿਆਲਾ ਗੁਰੂ 'ਚ ਵੀ ਡੀ. ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਵਲੋਂ ਐਸ. ...

ਪੂਰੀ ਖ਼ਬਰ »

11 ਦਿਨ ਬਾਅਦ ਵੀ ਅਗਵਾ ਕੀਤੇ ਮਾਸੂਮ ਬੱਚੇ ਦੀ ਭਾਲ ਕਰਨ 'ਚ ਪੁਲਿਸ ਨਾਕਾਮ

ਵੇਰਕਾ, 17 ਫ਼ਰਵਰੀ (ਪਰਮਜੀਤ ਸਿੰਘ ਬੱਗਾ)-ਪੁਲਿਸ ਥਾਣਾ ਹੇਰ ਕੰਬੋ ਅਧੀਨ ਆਉਂਦੇ ਮਜੀਠਾ ਰੋਡ ਦੇ ਪਿੰਡ ਪੰਡੋਰੀ ਵੜੈਚ ਤੋਂ ਰਾਤ ਸਮੇਂ ਅਣਪਛਾਤੇ ਵਿਅਕਤੀ ਦੁਆਰਾ ਅਗਵਾ ਕੀਤੇ ਗਏ ਪਰਿਵਾਰ ਨਾਲ ਸੁੱਤੇ ਢਾਈ ਸਾਲਾਂ ਮਾਸੂਮ ਬੱਚੇ ਦੀ ਭਾਲ ਕਰਨ 'ਚ 11 ਦਿਨ ਬੀਤ ਜਾਣ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸਮੇਤ 14 'ਚੋਂ 12 ਅਸਾਮੀਆਂ ਖਾਲੀ

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਬੀਤੇ ਦਿਨ ਲੌਾਗੋਵਾਲ ਵਿਖੇ 4 ਮਾਸੂਮ ਬੱਚਿਆਂ ਦੀ ਜਿੰਦਾ ਸੜ ਜਾਣ ਦੀ ਵਾਪਰੀ ਘਟਨਾ ਤੋਂ ਬਾਅਦ ਭਾਵੇਂ ਪ੍ਰਸ਼ਾਸ਼ਨ ਵਲੋਂ ਮੁੜ ਬੱਸਾਂ ਦੀ ਚੈਕਿੰਗ ਸ਼ੁਰੂ ਕੀਤੀ ਹੈ ਪਰ ਸਕੂਲਾਂ 'ਚ ਪੜ੍ਹਦੇ ਬੱਚਿਆਂ ਨੂੰ ਘਰੋਂ ਲੈ ...

ਪੂਰੀ ਖ਼ਬਰ »

ਨਗਰ ਪੰਚਾਇਤ ਅਜਨਾਲਾ ਵਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ

ਅਜਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸਥਾਨਕ ਸਰਕਾਰਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ: ਰੱਜਤ ਓਬਰਾਏ ਤੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਸ: ਜਗਤਾਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਨਗਰ ਪੰਚਾਇਤ ਦੀ ਟੀਮ ਵਲੋਂ ਸੜਕਾਂ ਤੋਂ ਨਾਜਾਇਜ਼ ਕਬਜ਼ੇ ...

ਪੂਰੀ ਖ਼ਬਰ »

ਵੈਨ ਹਾਦਸੇ ਤੋਂ ਬਾਅਦ ਐਸ. ਡੀ. ਐਮ. ਵਲੋਂ 3 ਬੱਸਾਂ ਦੇ ਚਲਾਨ

ਅਜਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਸੰਗਰੂਰ ਵਿਖੇ ਵਾਪਰੇ ਵੈਨ ਹਾਦਸੇ ਤੋਂ ਬਾਅਦ ਕੁੰਭਕਰਨੀਂ ਨੀਂਦ ਸੁੱਤੀ ਪੰਜਾਬ ਸਰਕਾਰ ਦੀ ਅੱਖ ਖੁੱਲ੍ਹ ਗਈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ 'ਤੇ ਅੱਜ ਪ੍ਰਸ਼ਾਸਨਿਕ ਤੇ ਪੁਲਿਸ ਅਧਿਕਾਰੀਆਂ ...

ਪੂਰੀ ਖ਼ਬਰ »

ਕਾਬਜ਼ ਧਿਰ ਨੇ ਟਰੱਸਟ ਦੀ ਕਾਰਵਾਈ ਨੂੰ ਦੱਸਿਆ ਗੈਰ-ਕਾਨੂੰਨੀ

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸ਼ੋ੍ਰਮਣੀ ਪੰਥ ਅਕਾਲੀ ਦਸਮੇਸ਼ ਤਰਨਾ ਦਲ ਪੰਜਵਾਂ ਨਿਸ਼ਾਨ ਦੇ ਮੁਖੀ ਜਥੇਦਾਰ ਬਾਬਾ ਹਰਦੇਵ ਸਿੰਘ ਨੇ ਨਗਰ ਸੁਧਾਰ ਟਰੱਸਟ ਵਲੋਂ ਬੀਤੇ ਦਿਨ ਉਨ੍ਹਾਂ ਦੇ ਡੇਰੇ 'ਤੇ ਕੀਤੀ ਕਾਰਵਾਈ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ...

ਪੂਰੀ ਖ਼ਬਰ »

ਅੰਮਿ੍ਤਸਰ ਗਰੁੱਪ ਆਫ਼ ਕਾਲਜਿਸ ਦੇ ਐਗਰੋ ਫ਼ਾਰਮ 'ਚ ਰਾਸ਼ਟਰੀ ਜੈਵਿਕ ਖੇਤੀ ਮੇਲਾ 2020 ਕਰਵਾਇਆ

ਮਾਨਾਂਵਾਲਾ, 17 ਫਰਵਰੀ (ਗੁਰਦੀਪ ਸਿੰਘ ਨਾਗੀ)-ਅੰਮਿ੍ਤਸਰ ਗਰੁੱਪ ਆਫ਼ ਕਾਲਜਿਜ ਵਲੋਂ ਕਿਸਾਨਾਂ ਨੂੰ ਜੈਵਿਕ ਖੇਤੀ ਵੱਲ ਮੋੜਾ ਕੱਟਣ ਲਈ ਪ੍ਰੇਰਿਤ ਕਰਦੇ ਆਪਣੇ ਐਗਰੋ ਫ਼ਾਰਮ 'ਚ ਪਹਿਲਾ ਰਾਸ਼ਟਰੀ ਜੈਵਿਕ ਖੇਤੀ ਮੇਲਾ 2020 (ਔਰਗੈਨਿਕ ਫ਼ੈਸਟ) ਕਰਵਾਇਆ ਗਿਆ, ਜਿਸ ਦਾ ...

ਪੂਰੀ ਖ਼ਬਰ »

ਬਲਾਕ ਅਜਨਾਲਾ ਅਧੀਨ ਆਉਂਦੇ ਸਰਕਾਰੀ ਸਕੂਲਾਂ ਅੰਦਰ ਬਾਇਓਮੈਟਿ੍ਕ ਮਸ਼ੀਨਾਂ ਲੱਗਣ ਨਾਲ ਨਹੀਂ ਮਾਰ ਸਕਣਗੇ ਅਧਿਆਪਕ ਫ਼ਰਲੋ

ਗੱਗੋਮਾਹਲ, 17 ਫ਼ਰਵਰੀ (ਬਲਵਿੰਦਰ ਸਿੰਘ ਸੰਧੂ)-ਸਮੇਂ ਦੀਆਂ ਸਰਕਾਰਾਂ ਵਲੋਂ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਤੇ ਦਿਹਾਤੀ ਖ਼ੇਤਰਾਂ ਦੇ ਸਕੂਲਾਂ ਨੂੰ ਸ਼ਹਿਰੀ ਤਰਜ਼ 'ਤੇ ਵਿਕਸਿਤ ਕਰਨ ਦੇ ਨਿੱਤ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ | ਸਰਕਾਰੀ ਐਲੀਮੈਂਟਰੀ ਸਕੂਲਾਂ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਨੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਓਠੀਆਂ, 17 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਤਹਿਸੀਲ ਅਜਨਾਲਾ ਦੇ ਪਿੰਡ ਉਮਰਪੁਰਾ ਵਿਖੇ ਕਿਰਤੀ ਕਿਸਾਨ ਯੂਨੀਅਨ ਵਲੋਂ ਕੇਂਦਰ ਸਰਕਾਰ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਸੂਬਾ ਪ੍ਰਧਾਨ ਦਤਾਰ ਸਿੰਘ ਨੇ ਕਿਹਾ ਕੇ ਮੋਦੀ ਦੀ ਸਰਕਾਰ ਨੇ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਮਹਿਤਾ ਵਿਖੇ ਟ੍ਰੈਫਿਕ ਨਿਯਮਾਂ ਸਬੰਧੀ ਸੈਮੀਨਾਰ

ਚੌਕ ਮਹਿਤਾ, 17 ਫਰਵਰੀ (ਧਰਮਿੰਦਰ ਸਿੰਘ ਸਦਾਰੰਗ, ਜਗਦੀਸ਼ ਸਿੰਘ ਬਮਰਾਹ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਹਿਤਾ ਵਿਖੇ ਏ. ਐਸ. ਆਈ. ਸ੍ਰੀ ਦੈਨਿਸ਼ ਵਲੋਂ ਟ੍ਰੈਫਿਕ ਨਿਯਮਾਂ ਸਬੰਧੀ ਸਵੇਰ ਦੀ ਸਭਾ 'ਚ ਸੈਮੀਨਾਰ ਕਰਵਾਇਆ ਗਿਆ, ਜਿਸ 'ਚ ਟ੍ਰੈਫਿਕ ਨਿਯਮਾਂ ਦੀ ...

ਪੂਰੀ ਖ਼ਬਰ »

ਕੈਨੇਡਾ ਦੇ ਵਿਧਾਇਕ ਅਮਰਜੋਤ ਸਿੰਘ ਸੰਧੂ ਵਲੋਂ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ

ਰਈਆ, 17 ਫਰਵਰੀ (ਸ਼ਰਨਬੀਰ ਸਿੰਘ ਕੰਗ)-ਕੈਨੇਡਾ ਦੇ ਓਾਟਾਰਿਉ ਸੂਬੇ ਦੇ ਬਰੰਮਟਨ ਹਲਕੇ ਤੋਂ ਵਿਧਾਇਕ ਅਮਰਜੋਤ ਸਿੰਘ ਸੰਧੂ ਨੇ ਆਪਣੀ ਭਾਰਤ ਫੇਰੀ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨਾਲ ਮੁਲਾਕਾਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ...

ਪੂਰੀ ਖ਼ਬਰ »

ਦੂਨ ਇੰਟਰਨੈਸ਼ਨਲ ਸਕੂਲ ਅੰਮਿ੍ਤਸਰ 'ਚ ਹੋਇਆ ਸ਼ਾਨਦਾਰ 'ਗਾਲਾ ਕਾਰਨੀਵਾਲ 2020'

ਜਲੰਧਰ, 17 ਫਰਵਰੀ (ਅ. ਬ.)-ਦੂਨ ਇੰਟਰਨੈਸ਼ਨਲ ਸਕੂਲ ਅੰਮਿ੍ਤਸਰ ਵਿਖੇ ਐਤਵਾਰ ਨੂੰ ਸ਼ਾਨਦਾਰ 'ਗਾਲਾ ਕਾਰਨੀਵਾਲ 2020' ਬੜੀ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਸਾਰੇ ਸ਼ਹਿਰ ਵਾਸੀਆਂ ਦਾ ਦਿਲੀ ਸਵਾਗਤ ਕੀਤਾ ਗਿਆ | ਪ੍ਰੋਗਰਾਮ ਵਿਚ ਖਾਸ ਮਹਿਮਾਨਾਂ ਨੇ ਵੀ ਸ਼ਿਰਕਤ ਕੀਤੀ, ...

ਪੂਰੀ ਖ਼ਬਰ »

ਸਰਕਾਰ ਦੀ ਮਨਸ਼ਾ ਸਾਫ਼ ਹੋਵੇ ਤਾਂ 2 ਦਿਨਾ 'ਚ ਬੰਦ ਹੋ ਸਕਦੀਆਂ ਹਨ ਪੁਰਾਣੀਆਂ ਕੰਡਮ ਬੱਸਾਂ-ਮਜੀਠੀਆ

ਬੰਡਾਲਾ, 17 ਫਰਵਰੀ (ਅੰਗਰੇਜ ਸਿੰਘ ਹੁੰਦਲ)-ਕਾਂਗਰਸ ਸਰਕਾਰ ਦੀ ਮਨਸ਼ਾ ਸਾਫ਼ ਹੋਵੇ ਤਾਂ ਸੁਪਰੀਮ ਕੋਰਟ ਦੇ ਆਦੇਸ਼ਾਂ ਅਨੁਸਾਰ 2 ਦਿਨਾ 'ਚ ਅਣ ਅਧਿਕਾਰਤ ਤੌਰ 'ਤੇ ਸਕੂਲਾਂ 'ਚ ਚਲਾਈਆਂ ਜਾਂਦੀਆਂ ਪੁਰਾਣੀਆਂ ਤੇ ਕੰਡਮ ਬੱਸਾਂ ਬੰਦ ਕਰਕੇ ਉਨ੍ਹਾਂ ਿਖ਼ਲਾਫ਼ ਕਾਰਵਾਈ ਹੋ ...

ਪੂਰੀ ਖ਼ਬਰ »

ਮਾਲ ਰੋਡ ਸਕੂਲ ਵਿਖੇ ਸਾਲਾਨਾ ਸਮਾਗਮ ਕਰਵਾਇਆ

ਅੰਮਿ੍ਤਸਰ, 17 ਫਰਵਰੀ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਸਾਲਾਨਾ ਸਮਾਰੋਹ ਤੇ ਇਕ ਵਾਰ ਵਰਤੋਂ ਵਾਲੇ ਪਲਾਸਟਿਕ ਦੀ ਰੋਕਥਾਮ ਲਈ ਜਾਗਰੂਕਤਾ ਮੁਹਿੰਮ ਸਬੰਧੀ ਸੈਮੀਨਾਰ ਤੇ ਪਲਾਸਟਿਕ ਦੇ ਬਦਲੇ ਹੋਰ ...

ਪੂਰੀ ਖ਼ਬਰ »

ਐਲਬਮ 'ਮਾਣ ਨਾ ਕੀਜੈ' ਦੇ ਰਿਲੀਜ਼ ਸਮਾਗਮ ਮੌਕੇ ਪਹੁੰਚੀਆਂ ਵੱਖ-ਵੱਖ ਸ਼ਖ਼ਸੀਅਤਾਂ

ਅੰਮਿ੍ਤਸਰ, 17 ਫਰਵਰੀ (ਅਜੀਤ ਬਿਊਰੋ)-ਪੰਜਾਬ ਨਾਟਸ਼ਾਲਾ ਅੰਮਿ੍ਤਸਰ ਵਿਖੇ ਸੰਗੀਤਕ ਐਲਬਮ 'ਮਾਣ ਨਾ ਕੀਜੈ' ਦੇ ਹੋਏ ਰਿਲੀਜ਼ ਸਮਾਗਮ 'ਚ ਅੰਮਿ੍ਤਸਰ ਵਿਕਾਸ ਅਥਾਰਿਟੀ ਦੇ ਮੁੱਖ ਪ੍ਰਸ਼ਾਸਨਿਕ ਅਧਿਕਾਰੀ ਬਖਤਾਵਰ ਸਿੰਘ, ਡਾ: ਅਵਤਾਰ ਸਿੰਘ ਅਮਨਦੀਪ ਹਸਪਤਾਲ, ਗੁਰਚਰਨ ...

ਪੂਰੀ ਖ਼ਬਰ »

ਬਿਜਲੀ ਵਿਭਾਗ ਵਲੋਂ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ ਨੂੰ ਮੋਟੇ ਜੁਰਮਾਨੇ

ਬੱਚੀਵਿੰਡ, 17 ਫਰਵਰੀ (ਬਲਦੇਵ ਸਿੰਘ ਕੰਬੋ)-ਉਪ-ਮੰਡਲ ਦਫਤਰ ਲੋਪੋਕੇ ਅਧੀਨ ਆਉਂਦੇ ਪਿੰਡ ਕੱਕੜ ਤੇ ਸਾਰੰਗੜਾ ਵਿਖੇ ਪਾਵਰਕਾਮ ਦੇ ਜੇ. ਈ. ਹਰਦੇਵ ਸਿੰਘ ਦੀ ਅਗਵਾਈ ਹੇਠ ਕਰਮਚਾਰੀਆਂ ਵਲੋਂ ਬਿਜਲੀ ਬਕਸਿਆਂ ਦੀ ਚੈਕਿੰਗ ਕੀਤੀ ਗਈ | ਇਸ ਦੌਰਾਨ ਬਿਜਲੀ ਦੀ ਚੋਰੀ ਕਰਨ ਵਾਲੇ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਯੂਨੀਅਨ ਦਾ ਵਫ਼ਦ ਐਸ. ਡੀ. ਐਮ. ਦੀਪਕ ਭਾਟੀਆ ਨੂੰ ਮਿਲਿਆ

ਅਜਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਅਜਨਾਲਾ ਦੇ ਪ੍ਰਧਾਨ ਨੰਬਰਦਾਰ ਸੁਰਜੀਤ ਸਿੰਘ ਗ੍ਰੰਥਗੜ੍ਹ ਦੀ ਅਗਵਾਈ 'ਚ ਇਕ ਵਫ਼ਦ ਐਸ. ਡੀ. ਐਮ. ਡਾ: ਦੀਪਕ ਭਾਟੀਆ ਨੂੰ ਮਿਲਿਆ | ਵਫ਼ਦ 'ਚ ਸ਼ਾਮਿਲ ਯੂਨੀਅਨ ਦੇ ਸੂਬਾ ਸੀਨੀਅਰ ਮੀਤ ...

ਪੂਰੀ ਖ਼ਬਰ »

ਜੋਸ਼ ਮੁਹਾਰ 'ਚ ਨੌਜਵਾਨਾਂ ਦਾ ਚੌਥਾ ਖੇਡ ਮੁਕਾਬਲਾ ਕਰਵਾਇਆ

ਓਠੀਆਂ, 17 ਫਰਵਰੀ (ਗੁਰਵਿੰਦਰ ਸਿੰਘ ਛੀਨਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਤੇ ਨਰੋਈ ਸਿਹਤ ਲਈ ਪਿੰਡ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਨਜ਼ਦੀਕ ਪੈਂਦੇ ਪਿੰਡ ਜੋਸ਼ ਮੁਹਾਰ ਦੇ ਨੌਜਵਾਨਾਂ ਵਲੋਂ ਕੀਤੇ ਗਏ ਉਪਰਾਲੇ ਤਹਿਤ ਪਿੰਡ ਦੇ ਨੌਜਵਾਨਾਂ ਦਾ ...

ਪੂਰੀ ਖ਼ਬਰ »

ਡੇਰਾ ਸਰਹਾਲਾ ਵਿਖੇ 58ਵਾਂ ਸੰਤ ਸਮਾਗਮ ਧੂਮਧਾਮ ਨਾਲ ਮਨਾਇਆ

ਟਾਹਲੀ ਸਾਹਿਬ, 17 ਫਰਵਰੀ (ਪਲਵਿੰਦਰ ਸਿੰਘ ਸਰਹਾਲਾ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਵਲੋਂ ਚਲਾਈ ਉਦਾਸੀਨ ਸੰਪਰਦਾ ਦੇ ਮਹਾਂਮੰਡਲੇਸ਼ਵਰ ਤੇ ਡੇਰਾ ਸਰਹਾਲਾ ਦੇ ਸੰਚਾਲਕ ਸੰਤ ਕਿਰਪਾਲ ਦਾਸ ਵਲੋਂ ਡੇਰੇ ਵਿਖੇ 58ਵਾਂ ਸਾਲਾਨਾ ਸੰਤ ...

ਪੂਰੀ ਖ਼ਬਰ »

ਇੰਡਸਟਰੀ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਸੈਮੀਨਾਰ

ਅੰਮਿ੍ਤਸਰ, 17 ਫ਼ਰਵਰੀ (ਸੁਰਿੰਦਰ ਕੋਛੜ)-ਫ਼ੋਕਲ ਪੁਆਇੰਟ ਇੰਡਸਟਰੀਜ਼ ਐਸੋਸੀਏਸ਼ਨ ਤੇ ਉਡਾਣ ਕੰਪਨੀ ਮੈਕ ਆਟੋ ਵਲੋਂ ਸਨਅਤਾਂ ਨੂੰ ਪ੍ਰਫੁਲਿੱਤ ਕਰਨ ਬਾਰੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ 'ਚ ਜੀ. ਐਮ. ਇੰਡਸਟਰੀ ਧਰਮ ਪਾਲ, ਡਾ: ਰਾਘਵ ਵਧਵਾ, ਡਾ: ਸ਼ਾਮ ਲਾਲ ਮਹਾਜਨ ...

ਪੂਰੀ ਖ਼ਬਰ »

ਬੱਚਿਆਂ ਦੀ ਸੁਰੱਖਿਆ ਲਈ ਐੱਸ. ਡੀ. ਐੱਮ ਤੇ ਡੀ. ਐੱਸ. ਪੀ. ਨੂੰ ਦਿੱਤਾ ਮੰਗ-ਪੱਤਰ

ਬਾਬਾ ਬਕਾਲਾ ਸਾਹਿਬ, 17 ਫਰਵਰੀ (ਰਾਜਨ)-ਸੰਗਰੂਰ ਵਿਖੇ ਵਾਪਰੇ ਹਾਦਸੇ ਨੂੰ ਲੈ ਕੇ ਸਮਾਜ ਸੇਵੀ ਜਥੇਬੰਦੀਆਂ ਦੇ ਨੁਮਇੰਦਿਆਂ ਰਾਜਵਿੰਦਰ ਸਿੰਘ ਗੋਲਡਨ, ਰੋਹਿਤ ਕੌਸ਼ਿਕ ਤੇ ਗੁਰਮੀਤ ਕੌਰ ਬੱਲ ਨੇ ਸਥਾਨਕ ਐਸ. ਡੀ. ਐਮ. ਤੇ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ ਨੂੰ ਇਕ ...

ਪੂਰੀ ਖ਼ਬਰ »

ਪੰਜਾਬੀ ਫ਼ਿਲਮਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕੋਸ਼ਿਸ਼ ਕਰਾਂਗਾ - ਇੰਦਰਜੀਤ ਕੁਮਾਰ

ਜਲੰਧਰ, 17 ਫਰਵਰੀ (ਹਰਵਿੰਦਰ ਸਿੰਘ ਫੁੱਲ)-ਪੰਜਾਬੀ ਫ਼ਿਲਮ ਜਗਤ ਦੀ ਵੱਧ ਰਹੀ ਲੋਕਪਿ੍ਅਤਾ ਨੂੰ ਦੇਖਦੇ ਹੋਏ ਐਨ.ਆਰ.ਆਈ. ਪੰਜਾਬੀ ਵੀ ਦਿਲਚਸਪੀ ਦਿਖਾ ਰਹੇ ਹਨ | ਪੰਜਾਬ ਪੈੱ੍ਰਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਬਿਆਸ ਜ਼ਿਲ੍ਹਾ ਅੰਮਿ੍ਤਸਰ ਦੇ ਜੰਮਪਲ ...

ਪੂਰੀ ਖ਼ਬਰ »

ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ 29 ਨੂੰ

ਜਗਦੇਵ ਕਲਾਂ, 17 ਫ਼ਰਵਰੀ (ਸ਼ਰਨਜੀਤ ਸਿੰਘ ਗਿੱਲ)-ਗੁਰਮਤਿ ਪ੍ਰਚਾਰ ਸਭਾ ਜਗਦੇਵ ਕਲਾਂ ਵਲੋਂ ਸਮੂਹ ਨਗਰ ਦੇ ਸਹਿਯੋਗ ਸਦਕਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਤੇ ਅਨੇਕਾਂ ਗੁਰੂ ਦੁਲਾਰੇ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ...

ਪੂਰੀ ਖ਼ਬਰ »

ਵਿਧਾਇਕ ਲਾਡੀ ਦੀ ਬੇਟੀ ਦੇ ਵਿਆਹ 'ਚ ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ

ਬਟਾਲਾ, 17 ਫਰਵਰੀ (ਕਾਹਲੋਂ)-ਬੀਤੇ ਦਿਨ ਸ੍ਰੀ ਹਰਿਗੋਬਿੰਦਪੁਰ ਤੋਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੀ ਸਪੱੁਤਰੀ ਐਡਵੋਕੇਟ ਹਰਮਨਦੀਪ ਕੌਰ ਦਾ ਵਿਆਹ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਦੇ ਸਪੁੱਤਰ ਸੰਦੀਪ ਸਿੰਘ ਗਿੱਲ ਨਾਲ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀ ਮੈਨੇਜਮੈਂਟ ਦੇ ਇਕ ਸਾਲ ਮੁਕੰਮਲ ਹੋਣ 'ਤੇ ਚੜ੍ਹਦੀ ਕਲਾ ਲਈ ਅਰਦਾਸ

ਅੰਮਿ੍ਤਸਰ, 17 ਫਰਵਰੀ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੀ ਮੌਜੂਦਾ ਮੈਨੇਜਮੈਂਟ ਦੇ ਇਕ ਸਾਲ ਸਫ਼ਲਤਾ ਪੂਰਵਕ ਮੁਕੰਮਲ ਹੋਣ ਦੇ ਸ਼ੁਕਰਾਨੇ ਵਜੋਂ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਦੀਵਾਨ ਦੇ ਪ੍ਰਬੰਧਕਾਂ ਵਲੋਂ ਅਕਾਲ ਪੁਰਖ ਦੇ ਚਰਨਾਂ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX