ਤਾਜਾ ਖ਼ਬਰਾਂ


ਪੰਜਾਬ ਸਰਕਾਰ ਵੱਲੋਂ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਪੋਸਟਾਂ ਰੈਗੂਲਰ ਤੌਰ ‘ਤੇ ਭਰਨ ਦਾ ਫੈਸਲਾ : ਮਾਨਸ਼ਾਹੀਆ
. . .  1 day ago
ਬੁਢਲਾਡਾ ,26 ਨਵੰਬਰ ( ਸਵਰਨ ਸਿੰਘ ਰਾਹੀ ) - ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਰੈਗੂਲਰ ਅਧਿਆਪਕਾਂ ਦੀ ਨਿਯੁਕਤੀ ਕਰਨ ਦੇ ਐਲਾਨ ਨੂੰ ਅਮਲੀ ਰੂਪ ਦਿੰਦਿਆਂ ਪੰਜਾਬ ਸਰਕਾਰ ਵੱਲੋਂ 8393 ਅਧਿਆਪਕਾਂ ਦੀ ਭਰਤੀ ਲਈ ਪ੍ਰਕਿਰਿਆ ...
ਦਿੱਲੀ ਪੁਲਿਸ ਨੇ ਰਿਹਾਅ ਕੀਤੇ ਕਿਸਾਨ ਆਗੂ
. . .  1 day ago
ਨਵੀਂ ਦਿੱਲੀ ,26 ਨਵੰਬਰ - ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਹਰਿਆਣਾ ਦੀਆਂ ਹੱਦਾਂ ਪਾਰ ਕਰਕੇ ਦਿੱਲੀ ਪੁੱਜੇ ਕੁਝ ਕਿਸਾਨ ਆਗੂਆਂ ਨੂੰ ...
29 ਬਟਾਲੀਅਨ ਬੀ ਐਸ ਐਫ ਵੱਲੋਂ ਸਰਹੱਦੀ ਖੇਤਰ ‘ਚੋਂ 6 ਪੈਕੇਟ ਹੈਰੋਇਨ ਬਰਾਮਦ
. . .  1 day ago
ਮਮਦੋਟ , 26 ਨਵੰਬਰ (ਸੁਖਦੇਵ ਸਿੰਘ ਸੰਗਮ )-ਸੀਮਾਂ ਸੁਰੱਖਿਆ ਬਲਾਂ ਵੱਲੋਂ ਮਮਦੋਟ ਨੇੜਲੇ ਹਿੰਦ -ਪਾਕਿ ਸਰਹੱਦੀ ਖੇਤਰ ਵਿਚੋਂ 6 ਪੈਕਟ ਹੈਰੋਇਨ ਬਰਾਮਦ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ।ਬਰਾਮਦ ਕੀਤੀ ਹੈਰੋਇਨ ਦੀ ਅੰਤਰਰਾਸ਼ਟਰੀ ...
ਟੀਸੀਐਸ ਦੇ ਸੰਸਥਾਪਕ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ‘ਚ ਦੇਹਾਂਤ
. . .  1 day ago
ਨਵੀਂ ਦਿੱਲੀ, 26 ਨਵੰਬਰ - ਦੇਸ਼ ਦੀ ਸਭ ਤੋਂ ਵੱਡੀ ਆਈਟੀ ਸੇਵਾਵਾਂ ਵਾਲੀ ਕੰਪਨੀ ਟਾਟਾ ਕੰਸਲਟੈਂਸੀ ਸੇਵਾਵਾਂ ਦੇ ਸੰਸਥਾਪਕ ਅਤੇ ਪਹਿਲੇ ਸੀਈਓ ਐਫਸੀ ਕੋਹਲੀ ਦਾ 96 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ।ਉਨ੍ਹਾਂ ਨੂੰ ਭਾਰਤੀ ਆਈ ਟੀ ...
ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਜਨਤਕ ਥਾਵਾਂ 'ਤੇ ਮਾਸਕ ਨਾ ਪਾਉਣ' ਤੇ ਜੁਰਮਾਨਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕੀਤਾ
. . .  1 day ago
ਐੱਸ ਜੀ ਪੀ ਸੀ ਨੇ ਵੀ ਕਿਸਾਨਾਂ ਲਈ ਲਾਇਆ ਲੰਗਰ 
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਮੰਦਭਾਗਾ ਹੈ
. . .  1 day ago
ਚੰਡੀਗੜ੍ਹ , 26 ਨਵੰਬਰ- ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਕਿਸਾਨਾਂ ਨੂੰ ਰੋਕਣਾ ਇਸ ਦੇਸ਼ ਦੀ ਸੰਵਿਧਾਨਕ ਭਾਵਨਾ ਅਤੇ ਬੋਲਣ ਦੀ ਆਜ਼ਾਦੀ ਦੇ ਵਿਰੁੱਧ ਹੈ। ਮੈਨੂੰ ਲਗਦਾ ਹੈ ਕਿ ਹਰਿਆਣਾ ਸਰਕਾਰ ਨੂੰ ਉਨ੍ਹਾਂ ਨੂੰ ਜਾਣ ਦੀ ਆਗਿਆ ...
ਸ਼੍ਰੋਮਣੀ ਕਮੇਟੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਮੈਂਬਰ ਸਨਮਾਨਿਤ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਦੇ 100 ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਸਦਨ ਦੇ ਮੈਂਬਰਾਂ ਨੂੰ ਅੱਜ ਸਨਮਾਨਿਤ ਕੀਤਾ ਗਿਆ। ਤੇਜਾ ਸਿੰਘ ਸਮੁੰਦਰੀ ...
ਭੜਕੇ ਨੌਜਵਾਨਾਂ ਨੇ ਹਰਿਆਣਾ ਪੁਲਿਸ ਦਾ ਨਾਕਾ ਤੋੜਨ ਦੀ ਜ਼ਿੱਦ ਤਹਿਤ ਖਰਾਬ ਕੀਤਾ ਕਿਸਾਨ ਮੋਰਚੇ ਦਾ ਮਾਹੌਲ
. . .  1 day ago
ਡੱਬਵਾਲੀ, 26 ਨਵੰਬਰ (ਇਕਬਾਲ ਸਿੰਘ ਸ਼ਾਂਤ)-ਬਠਿੰਡਾ ਰੋਡ ਪੰਜਾਬ-ਹਰਿਆਣਾ ਹੱਦ 'ਤੇ ਭਾਕਿਯੂ ਏਕਤਾ ਉਗਰਾਹਾਂ ਦੇ ਪੱਕੇ ਵਿਸ਼ਾਲ ਮੋਰਚੇ-ਕਮ-ਧਰਨੇ ਮੌਕੇ ਪੰਜਾਹ ਕੁ ਨੌਜਵਾਨਾਂ ਹਰਿਆਣਾ ਪੁਲਿਸ ਦਾ ...
ਪੰਜਾਬ ਸਰਕਾਰ ਵਲੋਂ 5 ਲੱਖ, ਸਰਕਾਰੀ ਨੌਕਰੀ ਅਤੇ ਕਰਜ਼ਾ ਮੁਆਫ਼ ਕਰਨ ਦਾ ਭਰੋਸਾ-ਆਗੂ
. . .  1 day ago
ਮਹਿਲ ਕਲਾਂ, 26 ਨਵੰਬਰ (ਅਵਤਾਰ ਸਿੰਘ ਅਣਖੀ)-ਟੋਲ ਪਲਾਜ਼ਾ ਮਹਿਲ ਕਲਾਂ ਵਿਖੇ ਲੱਗੇ ਕਿਸਾਨ ਮੋਰਚੇ ਦੌਰਾਨ ਸੜਕ ਹਾਦਸੇ 'ਚ ਮੌਤ ਦਾ ਸ਼ਿਕਾਰ ਹੋਏ ਬਜ਼ੁਰਗ ਕਿਸਾਨ ਆਗੂ ਕਾਹਨ ਸਿੰਘ ਦਾ ਅੰਤਿਮ ਸਸਕਾਰ ਅੱਜ ਪਿੰਡ ਧਨੇਰ ਵਿਖੇ ...
ਵੱਖ ਵੱਖ ਵਰਗਾਂ ਵੱਲੋ ਹਰਿਆਣਾ ਬਾਰਡਰ 'ਤੇ ਕਿਸਾਨਾਂ ਨਾਲ ਧੱਕੇਸ਼ਾਹੀ ਦਾ ਵਿਰੋਧ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ) - ਇੱਥੋਂ ਦੇ ਲੇਬਰ ਚੌਕ ਵਿਚ ਅੱਜ ਮਜ਼ਦੂਰਾਂ ਵੱਲੋ ਹਰਿਆਣਾ ਰਾਹੀਂ ਦਿੱਲੀ ਜਾ ਰਹੇ ਪੰਜਾਬੀਆਂ ਉੱਪਰ ਹਰਿਆਣਾ ਪੁਲੀਸ ਵੱਲੋ ਧੱਕੇਸ਼ਾਹੀ ਖਿਲਾਫ ਰੋਸ਼ ਮੁਜਾਹਰਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ...
ਈ. ਟੀ. ਟੀ. ਭਰਤੀ ਪ੍ਰੀਖਿਆ 29 ਨਵੰਬਰ ਨੂੰ ਹੀ ਹੋਵੇਗੀ- ਕਾਲੇਕੇ
. . .  1 day ago
ਅੰਮ੍ਰਿਤਸਰ, 26 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਸਿੱਖਿਆ ਵਿਭਾਗ ਪੰਜਾਬ ਦੇ ਭਰਤੀ ਬੋਰਡ ਡਾਇਰੈਕਟੋਰੇਟ ਵਲੋਂ ਲਈ ਜਾਣ ਵਾਲੀ ਈ. ਟੀ. ਟੀ. ਅਧਿਆਪਕ ਭਰਤੀ ਪ੍ਰੀਖਿਆ, ਜੋ ਕਿ 29 ਨਵੰਬਰ ਨੂੰ ਹੋਣੀ ਹੈ...
ਵਕੀਲ ਭਾਈਚਾਰੇ ਨੇ ਵੀ ਕਿਸਾਨ ਸੰਘਰਸ਼ ਦੀ ਕੀਤੀ ਹਮਾਇਤ
. . .  1 day ago
ਨਾਭਾ, 26 ਨਵੰਬਰ (ਕਰਮਜੀਤ ਸਿੰਘ)- ਬਾਰ ਐਸੋਸੀਏਸ਼ਨ ਨਾਭਾ ਦੀ ਇਕ ਵਿਸ਼ੇਸ਼ ਬੈਠਕ ਐਸੋਸੀਏਸ਼ਨ ਦੇ ਪ੍ਰਧਾਨ ਐਡ. ਗਿਆਨ ਸਿੰਘ ਮੂੰਗੋ ਦੀ ਪ੍ਰਧਾਨਗੀ ਹੇਠ ਹੋਈ। ਇਸ ਬੈਠਕ 'ਚ ਕੇਂਦਰ ਦੀ ਐਨ. ਡੀ. ਏ...
ਸੰਵਿਧਾਨ ਦਿਵਸ ਮੌਕੇ ਸਿਆਚਿਨ ਅਤੇ ਕਾਰਗਿਲ 'ਚ ਭਾਰਤੀ ਫ਼ੌਜ ਨੇ ਦੁਹਰਾਏ ਸੰਵਿਧਾਨ ਦੇ ਮੁੱਲ
. . .  1 day ago
ਲੇਹ, 26 ਨਵੰਬਰ- ਸੰਵਿਧਾਨ ਦਿਵਸ ਮੌਕੇ ਭਾਰਤੀ ਫ਼ੌਜ ਨੇ ਇਕ ਵਾਰ ਫਿਰ ਦੇਸ਼ ਦੀ ਮਿੱਟੀ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਹਜ਼ਾਰਾਂ ਫੁੱਟ ਦੀ ਉੱਚਾਈ 'ਤੇ ਸਿਆਚਿਨ ਅਤੇ ਕਾਰਗਿਲ...
ਲੁਧਿਆਣਾ 'ਚ ਕੋਰੋਨਾ ਦਾ ਕਹਿਰ ਜਾਰੀ, 7 ਮਰੀਜ਼ਾਂ ਨੇ ਤੋੜਿਆ ਦਮ ਅਤੇ 122 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਲੁਧਿਆਣਾ, 26 ਨਵੰਬਰ (ਸਲੇਮਪੁਰੀ)- ਪੰਜਾਬ ਵਿਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੇ ਚੱਲਦਿਆਂ ਲੁਧਿਆਣਾ 'ਚ ਰੋਜ਼ਾਨਾ ਹੀ ਵੱਡੀ ਗਿਣਤੀ 'ਚ ਪ੍ਰਭਾਵਿਤ ਮਰੀਜ਼ਾਂ ਦਾ ਸਾਹਮਣੇ ਆਉਣਾ ਲਗਾਤਾਰ ਜਾਰੀ ਹੈ ਅਤੇ...
ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਕਾਰਨ ਇਕ ਹੋਰ ਮਰੀਜ਼ ਦੀ ਮੌਤ, 12 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਸ੍ਰੀ ਮੁਕਤਸਰ ਸਾਹਿਬ, 26 ਨਵੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਵਾਇਰਸ ਕਾਰਨ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ 80 ਸਾਲਾਂ ਇਹ ਮਰੀਜ਼ ਗਿੱਦੜਬਾਹਾ...
ਕੈਪਟਨ ਦਾ ਖੱਟਰ ਨੂੰ ਸਵਾਲ- ਜੇ ਮੈਂ ਕਿਸਾਨਾਂ ਨੂੰ ਭੜਕਾਅ ਰਿਹਾ ਹਾਂ ਹਰਿਆਣਾ ਦੇ ਕਿਸਾਨ ਦਿੱਲੀ ਲਈ ਕਿਉਂ ਮਾਰਚ ਕਰ ਰਹੇ ਹਨ?
. . .  1 day ago
ਚੰਡੀਗੜ੍ਹ, 26 ਨਵੰਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਕਿਸਾਨਾਂ ਨੂੰ ਉਕਸਾਉਣ ਵਾਲੇ ਬਿਆਨ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪਲਟਵਾਰ ਕੀਤਾ ਹੈ। ਖੱਟਰ 'ਤੇ...
ਮੋਗਾ ਜ਼ਿਲ੍ਹੇ 'ਚ ਕੋਰੋਨਾ ਕਾਰਨ ਇਕ ਹੋਰ ਮੌਤ
. . .  1 day ago
ਮੋਗਾ, 26 ਨਵੰਬਰ (ਗੁਰਤੇਜ ਸਿੰਘ ਬੱਬੀ)- ਅੱਜ ਮੋਗਾ ਜ਼ਿਲ੍ਹੇ 'ਚ ਇਕ 44 ਸਾਲਾ ਵਿਅਕਤੀ ਦੀ ਕੋਰੋਨਾ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਕੋਰੋਨਾ ਕਾਰਨ ਹੋਈਆਂ ਮੌਤਾਂ ਦਾ...
ਦਰਦਨਾਕ ਸੜਕ ਹਾਦਸੇ 'ਚ ਭੈਣ-ਭਰਾ ਦੀ ਮੌਤ
. . .  1 day ago
ਜ਼ੀਰਾ, 26 ਨਵੰਬਰ (ਪ੍ਰਤਾਪ ਸਿੰਘ ਹੀਰਾ)- ਜ਼ੀਰਾ-ਫ਼ਿਰੋਜ਼ਪੁਰ ਰੋਡ 'ਤੇ ਸਥਿਤ ਪਿੰਡ ਚੂਚਕਵਿੰਡ ਦੇ ਕੋਲ ਇਕ ਤੇਜ਼ ਰਫ਼ਤਾਰ ਟਰਾਲੇ ਹੇਠਾਂ ਆ ਕੇ ਇਕ ਭੈਣ-ਭਰਾ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਆਕਾਸ਼ਦੀਪ ਸਿੰਘ...
ਹਰਿਆਣਾ ਸਰਕਾਰ ਨੇ ਭਾਰਤੀ ਸੰਵਿਧਾਨ ਦੀਆਂ ਉਡਾਈਆਂ ਧੱਜੀਆਂ - ਸੁਖਬੀਰ ਬਾਦਲ
. . .  1 day ago
ਅੰਮ੍ਰਿਤਸਰ, 26 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਮੰਗਾਂ ਲਈ ਦਿੱਲੀ ਜਾ ਰਹੇ ਪੰਜਾਬ ਦੇ ਕਿਸਾਨਾਂ 'ਤੇ ਹਰਿਆਣਾ ਦੀ ਖੱਟੜ ਸਰਕਾਰ ਵੱਲੋਂ ਲਾਠੀਚਾਰਜ ਕਰਨ ਅੱਥਰੂ ਗੈਸ ਛੱਡਣ ਅਤੇ ਪਾਣੀ ਦੀਆਂ ਬੁਛਾਰਾਂ ਮਾਰਨ ਦੀ ਸਖ਼ਤ ਨਿੰਦਾ ਕੀਤੀ...
ਨਵੇਂ ਖੇਤੀ ਕਾਨੂੰਨ ਸਮੇਂ ਦੀ ਲੋੜ, ਭਵਿੱਖ 'ਚ ਆਏਗੀ ਕ੍ਰਾਂਤੀ - ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 26 ਨਵੰਬਰ - ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਹੈ ਕਿ ਨਵੇਂ ਖੇਤੀ ਕਾਨੂੰਨ ਸਮੇਂ ਦੀ ਲੋੜ ਹਨ, ਆਉਣ ਵਾਲੇ ਸਮੇਂ ਵਿਚ ਇਨ੍ਹਾਂ ਨਾਲ ਕ੍ਰਾਂਤੀਕਾਰੀ ਤਬਦੀਲੀਆਂ ਆਉਣਗੀਆਂ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਸਕੱਤਰੇਤ ਪੱਧਰ 'ਤੇ ਗੱਲ ਕੀਤੀ ਗਈ ਹੈ ਕਿ ਕਿਸਾਨਾਂ ਵਿਚਕਾਰ ਗਲਤ...
ਤਸਵੀਰਾਂ ਜ਼ਰੀਏ ਦੇਖੋ ਕਿਸਾਨਾਂ ਦਾ ਰੋਹ, ਹਰਿਆਣਾ ਪੁਲਿਸ ਨੇ ਰੋਕਣ ਲਈ ਲਾਈ ਪੂਰੀ ਵਾਹ
. . .  1 day ago
ਤਸਵੀਰਾਂ ਜ਼ਰੀਏ ਦੇਖੋ ਕਿਸਾਨਾਂ ਦਾ ਰੋਹ, ਹਰਿਆਣਾ ਪੁਲਿਸ ਨੇ ਰੋਕਣ ਲਈ ਲਾਈ ਪੂਰੀ ਵਾਹ...........
ਮਾਨਸਾ ਦੇ ਸਰਦੂਲਗੜ੍ਹ ਰਾਹੀਂ ਹਰਿਆਣਾ 'ਚ ਦਾਖ਼ਲ ਹੋਏ ਕਿਸਾਨ
. . .  1 day ago
ਸਰਦੂਲਗੜ੍ਹ, 26 ਨਵੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ)- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਜਾਣ ਲਈ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਫ਼ਰੀਦਕੋਟ ਤੋਂ ਆਏ ਕਿਸਾਨ ਮਾਨਸਾ ਦੇ ਸਰਦੂਲਗੜ੍ਹ ਰਸਤੇ ਰਾਹੀਂ
ਖੱਟਰ ਦਾ ਕੈਪਟਨ 'ਤੇ ਪਲਟਵਾਰ, ਕਿਹਾ- ਜੇ ਐਮ. ਐਸ. ਪੀ. 'ਚ ਕੋਈ ਰੁਕਾਵਟ ਹੋਈ ਤਾਂ ਛੱਡ ਦਿਆਂਗਾ ਸਿਆਸਤ
. . .  1 day ago
ਚੰਡੀਗੜ੍ਹ, 26 ਨਵੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਚਾਲੇ ਕਿਸਾਨੀ ਦੇ ਮੁੱਦੇ ਨੂੰ ਲੈ ਕੇ ਜ਼ੁਬਾਨੀ ਜੰਗ ਤੇਜ਼ ਹੋ ਗਈ ਹੈ। ਆਪਣੇ...
ਜੰਮੂ-ਕਸ਼ਮੀਰ 'ਚ ਅੱਤਵਾਦੀ ਹਮਲਾ, ਦੋ ਜਵਾਨ ਸ਼ਹੀਦ
. . .  1 day ago
ਸ੍ਰੀਨਗਰ, 26 ਨਵੰਬਰ- ਜੰਮੂ-ਕਸ਼ਮੀਰ ਦੇ ਸ੍ਰੀਨਗਰ ਦੇ ਐਚ. ਐਮ. ਟੀ. ਇਲਾਕੇ 'ਚ ਅੱਜ ਅੱਤਵਾਦੀਆਂ ਨੇ ਸੁਰੱਖਿਆ ਬਲਾਂ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਦੋ ਜਵਾਨ ਸ਼ਹੀਦ ਹੋ ਗਏ। ਇਸ ਸਬੰਧੀ ਕਸ਼ਮੀਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਤਰਨਤਾਰਨ

ਅਕਾਲੀ ਆਗੂਆਂ ਨੇ ਦਾਣਾ ਮੰਡੀ ਵਿਖੇ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰਕੇ ਤਿਆਰੀਆਂ ਦਾ ਲਿਆ ਜਾਇਜ਼ਾ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ ਰੈਲੀ ਦੇ ਸਬੰਧ ਵਿਚ ਸੀਨੀਅਰ ਅਕਾਲੀ ਆਗੂਆਂ ਵਲੋਂ ਤਰਨ ਤਾਰਨ ਦਾਣਾ ਮੰਡੀ ਵਿਖੇ ਰੈਲੀ ਵਾਲੀ ਜਗ੍ਹਾ ਦਾ ਦੌਰਾ ਕਰਦਿਆਂ ਤਿਆਰੀਆਂ ਦਾ ਜਾਇਜ਼ਾ ਲਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਹਰਮੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦੱਸਿਆ ਕਿ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਸ਼ੋ੍ਰਮਣੀ ਅਕਾਲੀ ਦਲ ਦੀ ਰੈਲੀ ਇਤਿਹਾਸਕ ਹੋਵੇਗੀ | ਇਸ ਰੈਲੀ ਦੇ ਸਬੰਧ ਵਿਚ ਜ਼ਿਲ੍ਹਾ ਤਰਨ ਤਾਰਨ ਦੇ ਅਕਾਲੀ ਵਰਕਰਾਂ ਵਿਚ ਜਿਥੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਉਥੇ ਸ਼ੋ੍ਰਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਰੈਲੀ ਨੂੰ ਕਾਮਯਾਬ ਕਰਨ ਲਈ ਦਿਨ ਰਾਤ ਇਕ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਦਲ ਦੀ ਲੀਡਰਸ਼ਿਪ ਪਾਰਟੀ ਦੀਆਂ ਨੀਤੀਆਂ ਤੋਂ ਵਰਕਰਾਂ ਨੂੰ ਜਾਣੂ ਕਰਵਾਏਗੀ | ਉਨ੍ਹਾਂ ਨੇ ਕਿਹਾ ਕਿ ਇਸ ਰੈਲੀ ਦੀਆਂ ਤਿਆਰੀਆਂ ਸਬੰਧੀ ਜ਼ਿਲ੍ਹੇ ਦੇ ਹਰ ਪਿੰਡ ਵਿਚ ਆਮ ਲੋਕਾਂ ਅਤੇ ਅਕਾਲੀ ਵਰਕਰਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲੋਕਾਂ ਨੂੰ ਗੁੰਮਰਾਹ ਕਰਕੇ ਪੰਜਾਬ ਵਿਚ ਬਣਾਈ ਗਈ ਕਾਂਗਰਸ ਸਰਕਾਰ ਤੋਂ ਲੋਕ ਪੂਰੀ ਤਰ੍ਹਾਂ ਦੁਖੀ ਹਨ ਅਤੇ ਲੋਕ ਚਾਹੁੰਦੇ ਹਨ ਕਿ ਇਸ ਸਰਕਾਰ ਤੋਂ ਨਿਜ਼ਾਤ ਪਾਈ ਜਾਵੇ | ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਅਕਾਲੀ ਦਲ ਸਰਕਾਰ ਸਮੇਂ ਦਿੱਤੀਆਂ ਜਾਂਦੀਆਂ ਸਹੂਲਤਾਂ ਨੂੰ ਵੀ ਲੋਕਾਂ ਤੋਂ ਖੋਹ ਲਿਆ ਹੈ | ਇਥੋਂ ਤੱਕ ਮੁੱਖ ਮੰਤਰੀ ਆਪਣੇ ਮੰਤਰੀਆਂ ਅਤੇ ਵਿਧਾਇਕਾਂ ਨੂੰ ਵੀ ਨਹੀਂ ਮਿਲਦੇ | ਸੂਬੇ ਵਿਚ ਵਿਕਾਸ ਕਾਰਜ ਪੂਰੀ ਤਰ੍ਹਾਂ ਠੱਪ ਪਏ ਹਨ ਅਤੇ ਅਕਾਲੀ ਵਰਕਰਾਂ 'ਤੇ ਸਿਆਸੀ ਸ਼ਹਿ 'ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਵਰਕਰਾਂ ਨੂੰ ਉਤਸ਼ਾਹਿਤ ਕਰਨ ਲਈ ਤਰਨ ਤਾਰਨ ਜ਼ਿਲ੍ਹੇ ਵਿਚ ਇਹ ਰੈਲੀ ਕੀਤੀ ਜਾ ਰਹੀ ਹੈ | ਇਸ ਮੌਕੇ ਸ਼ੋ੍ਰਮਣੀ ਕਮੇਟੀ ਮੈਂਬਰ ਅਲਵਿੰਦਰਪਾਲ ਸਿੰਘ ਪੱਖੋਕੇ, ਗੁਰਿੰਦਰ ਸਿੰਘ ਟੋਨੀ ਭੱਠੇ ਵਾਲੇ, ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਰਮਨਦੀਪ ਸਿੰਘ ਭਰੋਵਾਲ, ਸਕੱਤਰ ਕੁਲਦੀਪ ਸਿੰਘ ਔਲਖ, ਸਾਬਕਾ ਚੇਅ: ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ, ਭੁਪਿੰਦਰ ਸਿੰਘ ਖੇੜਾ, ਮਨੋਜ ਕੁਮਾਰ ਟਿੰਮਾ ਸ਼ਹਿਰੀ ਪ੍ਰਧਾਨ, ਕੌਾਸਲਰ ਨਵਰੂਪ ਸਿੰਘ ਸੰਧਾਵਾਲੀਆ, ਰਾਜੇਸ਼ ਵਾਲੀਆ, ਅਮਰੀਕ ਸਿੰਘ ਪੱਖੋਕੇ, ਬਲਦੇਵ ਸਿੰਘ ਪੰਡੋਰੀ, ਪ੍ਰਭਜੀਤ ਸਿੰਘ ਕੋਟ, ਨਰਿੰਦਰ ਸਿੰਘ ਪੱਪੂ, ਗੁਰਪ੍ਰੀਤ ਸਿੰਘ ਸਾਬਕਾ ਸਰਪੰਚ ਖਹਿਰਾ, ਸੰਦੀਪ ਸਿੰਘ ਸੁੱਗਾ, ਹਰਜੀਤ ਸਿੰਘ ਸਾਬਕਾ ਸਰਪੰਚ ਬਲ੍ਹੇਰ ਆਦਿ ਹਾਜ਼ਰ ਸਨ |

ਸਿਹਤ, ਸਿੱਖਿਆ, ਪਾਣੀ ਤੇ ਸਫ਼ਾਈ 'ਤੇ ਧਿਆਨ ਕੇਂਦਰਿਤ ਕਰਨ ਅਧਿਕਾਰੀ-ਸੋਨੀ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਵਿਕਾਸ ਕੰਮਾਂ ਦੀ ਨਿਗਰਾਨ ਤੇ ਸਮੀਖਿਆ ਕਮੇਟੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿਚ ਜਿਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ...

ਪੂਰੀ ਖ਼ਬਰ »

ਗੁਰਦੁਆਰੇ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਗੁਰਦੁਆਰਾ ਸਾਹਿਬ ਦੇ ਬਾਹਰ ਖੜਾ ਮੋਟਰਸਾਈਕਲ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਹੈ | ਐੱਸ.ਪੀ. (ਡੀ.) ਜਗਜੀਤ ...

ਪੂਰੀ ਖ਼ਬਰ »

ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ...

ਪੂਰੀ ਖ਼ਬਰ »

ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਗਿ੍ਫ਼ਤਾਰ, 7 ਫ਼ਰਾਰ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਅਤੇ ਥਾਣਾ ਖੇਮਕਰਨ ਦੀ ਪੁਲਿਸ ਨੇ ਚੋਰੀ ਦੀ ਰੇਤ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫਲਤਾ ਪ੍ਰਾਪਤ ਕੀਤੀ ਹੈ, ਜਦਕਿ 7 ਵਿਅਕਤੀ ਫਰਾਰ ਹੋਣ 'ਚ ਕਾਮਯਾਬ ਹੋ ਗਏ | ਐੱਸ.ਪੀ. ...

ਪੂਰੀ ਖ਼ਬਰ »

ਲੜਕੀ ਨਾਲ ਛੇੜਛਾੜ ਕਰਨ ਵਾਲੇ ਨੌਜਵਾਨ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਇਕ ਲੜਕੀ ਨਾਲ ਛੇੜਛਾੜ ਦੇ ਦੋਸ਼ ਹੇਠ ਇਕ ਨੌਜਵਾਨ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਦਰ ਤਰਨ ਤਾਰਨ ਵਿਖੇ ਤਰਨ ਤਾਰਨ ਦੇ ਨਜਦੀਕ ਪਿੰਡ ਦੀ ਰਹਿਣ ਵਾਲੀ ਇਕ ਲੜਕੀ ਨੇ ਸ਼ਿਕਾਇਤ ਦਰਜ ...

ਪੂਰੀ ਖ਼ਬਰ »

ਮੱਥਾ ਟੇਕਣ ਆਏ ਸ਼ਰਧਾਲੂ ਦਾ ਪਰਸ ਚੋਰੀ

ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਦਿੱਲੀ ਤੋਂ ਪਰਿਵਾਰ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਆਏ ਸ਼ਰਧਾਲੂ ਦਾ ਚੋਰਾਂ ਨੇ ਪਰਸ ਚੋਰੀ ਕਰ ਲਿਆ | ਇਸ ਸਬੰਧੀ ਮੁਲਸਨ ਚਾਵਲਾ ਪੁੱਤਰ ਵਰਿੰਦਰ ਨਾਥ ਵਾਸੀ ਦਿੱਲੀ ਨੇ ਦੱਸਿਆ ਕਿ ਉਪ ਪਰਿਵਾਰ ਸਮੇਤ ...

ਪੂਰੀ ਖ਼ਬਰ »

ਸਿਹਤ, ਸਿੱਖਿਆ, ਪਾਣੀ ਤੇ ਸਫ਼ਾਈ 'ਤੇ ਧਿਆਨ ਕੇਂਦਰਿਤ ਕਰਨ ਅਧਿਕਾਰੀ-ਸੋਨੀ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ, ਪਰਮਜੀਤ ਜੋਸ਼ੀ)-ਕੈਬਨਿਟ ਮੰਤਰੀ ਓ.ਪੀ. ਸੋਨੀ ਨੇ ਵਿਕਾਸ ਕੰਮਾਂ ਦੀ ਨਿਗਰਾਨ ਤੇ ਸਮੀਖਿਆ ਕਮੇਟੀ ਅਤੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਪਲੇਠੀ ਮੀਟਿੰਗ ਵਿਚ ਜਿਥੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕੰਮਾਂ ਦੀ ...

ਪੂਰੀ ਖ਼ਬਰ »

ਡੀ ਐੱਮ.ਯੂ. ਰੇਲ ਗੱਡੀ ਦੇ ਹੇਠ ਆਉਣ ਨਾਲ ਇਕ ਨੌਜਵਾਨ ਦੀ ਮੌਤ

ਪੱਟੀ, 17 ਫਰਵਰੀ (ਅਵਤਾਰ ਸਿੰਘ ਖਹਿਰਾ)-ਪੱਟੀ ਤੋਂ ਅੰਮਿ੍ਤਸਰ ਜਾ ਰਹੀ ਰੇਲਗੱਡੀ ਦੇ ਹੇਠਾਂ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ¢ ਪ੍ਰਾਪਤ ਜਾਣਕਾਰੀ ਅਨੁਸਾਰ ਜੀ.ਆਰ.ਪੀ. ਪੱਟੀ ਦੇ ਇੰਚਾਰਜ਼ ਏ.ਐੱਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਦੁਪਹਿਰ 12 ਵਜੇ ਪੱਟੀ ਤੋਂ ...

ਪੂਰੀ ਖ਼ਬਰ »

ਨਸ਼ਾ ਤਸਕਰ ਦੀ 70 ਲੱਖ ਰੁਪਏ ਦੀ ਜਾਇਦਾਦ ਜ਼ਬਤ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਇਕ ਨਸ਼ਾ ਤਸਕਰ ਦੀ ਲਗਪਗ 70 ਲੱਖ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ ਅਤੇ ਹੁਣ ਤੱਕ ਜ਼ਿਲ੍ਹਾ ਪੁਲਿਸ ਵਲੋਂ 33 ਨਸ਼ਾ ਤਸਕਰਾਂ ਦੀ 37 ਕਰੋੜ 1 ਲੱਖ 16 ਹਜ਼ਾਰ 923 ਰੁਪਏ ਦੀ ਜਾਇਦਾਦ ਉਨ੍ਹਾਂ ਦੇ ਚੱਲ ਰਹੇ ...

ਪੂਰੀ ਖ਼ਬਰ »

ਸੰਗਰੂਰ ਹਾਦਸੇ ਤੋਂ ਬਾਅਦ ਐੱਸ.ਡੀ.ਐਮ ਵਲੋਂ ਸਕੂਲੀ ਵਾਹਨਾਂ ਦੀ ਚੈਕਿੰਗ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਬੀਤੇ ਦਿਨ ਸੰਗਰੂਰ ਹਾਦਸੇ ਦੌਰਾਨ ਮਾਰੇ ਗਏ ਚਾਰ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਜ਼ਿਲ੍ਹਾ ਤਰਨ ਤਾਰਨ ਪ੍ਰਸ਼ਾਸਨ ਨੇ ਹਰਕਤ ਵਿਚ ਆਉਂਦਿਆਂ ਸਕੂਲੀ ਵਾਹਨਾਂ ਦੀ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ ਅਤੇ ਸੁਰੱਖਿਆ ਪੱਖੋਂ ...

ਪੂਰੀ ਖ਼ਬਰ »

4 ਕਿੱਲੋ 870 ਗ੍ਰਾਮ ਹੈਰੋਇਨ ਬਰਾਮਦਗੀ ਦੇ ਮਾਮਲੇ 'ਚ ਲੋੜੀਂਦੇ ਦੋ ਸਮੱਗਲਰ ਕਾਬੂ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਪੀ.ਓ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਹੈਰੋਇਨ ਤਸਕਰੀ ਦੇ ਮਾਮਲੇ ਵਿਚ ਲੋੜੀਂਦੇ 2 ਭਗੌੜੇ ਸਮੱਗਲਰਾਂ ਨੂੰ ਵੱਖ ਵੱਖ ਥਾਵਾਂ ਤੋਂ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧ ਵਿਚ ਪੁਲਿਸ ਨੇ ਗਿ੍ਫ਼ਤਾਰ ਕੀਤੇ ਗਏ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਚਲਾਈਆਂ ਗੋਲੀਆਂ ਨਾਲ ਵਿਅਕਤੀ ਜ਼ਖ਼ਮੀ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਹਾਲੀ ਦੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾ ਕੇ ਇਕ ਵਿਅਕਤੀ ਨੂੰ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

27 ਦੀ ਤਰਨਤਾਰਨ ਰੈਲੀ ਸਬੰਧੀ ਅਕਾਲੀ ਵਰਕਰਾਂ ਵਲੋਂ ਮੀਟਿੰਗ

ਸਰਾਏਾ ਅਮਾਨਤ ਖਾਂ, 17 ਫਰਵਰੀ (ਨਰਿੰਦਰ ਸਿੰਘ ਦੋਦੇ)¸ਸ਼੍ਰੋਮਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰਹੀ ਰੈਲੀ ਲਈ ਪਿੰਡ ਸਰਾਏਾ ਅਮਾਨਤ ਖਾਂ 'ਚ ਮੀਟਿੰਗ ਕਤਿੀ ਗਈ | ਇਸ ਬਾਰੇ ਜਾਣਕਾਰੀ ਦਿੰਦੇ ਉਘੇ ਅਕਾਲੀ ਆਗੂ ਗੁਰਜੀਤ ਸਿੰਘ ਬਾਰੀਆ ਨੇ ...

ਪੂਰੀ ਖ਼ਬਰ »

ਸੁਖਬੀਰ ਤੇ ਮਜੀਠੀਆ ਸਦਕਾ ਅਕਾਲੀ ਦਲ ਬੁਲੰਦੀਆਂ 'ਤੇ-ਬਿੱਲਾ

ਖਡੂਰ ਸਾਹਿਬ, 17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਯਤਨਾਂ ਨੂੰ ਵੱਡੇ ਪੱਧਰ 'ਤੇ ਬੂਰ ਪੈ ਰਿਹਾ ਹੈ, ਜਿਸ ਦੀ ਮਿਸਾਲ ਅਕਾਲੀ ਦਲ ਦੀਆਂ ਇਕੱਠ ਪੱਖੋਂ ਹੋ ਰਹੀਆਂ ਰਿਕਾਰਡ ਤੋੜ ਰੈਲੀਆਂ ਪੇਸ਼ ਕਰ ...

ਪੂਰੀ ਖ਼ਬਰ »

21 ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਸ਼ਿਵਰਾਤਰੀ ਦਾ ਦਿਹਾੜਾ

ਚੋਹਲਾ ਸਾਹਿਬ, 17 ਫਰਵਰੀ (ਬਲਵਿੰਦਰ ਸਿੰਘ)¸ਸ਼ਿਵ ਮੰਦਰ ਸੇਵਾ ਸੁਸਾਇਟੀ ਚੋਹਲਾ ਸਾਹਿਬ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 21 ਫਰਵਰੀ ਦਿਨ ਸ਼ੁੱਕਰਵਾਰ ਨੂੰ ਇਥੋਂ ਦੇ ਸ਼ਿਵ ਮੰਦਰ ਵਿਚ ਮਹਾਂਸ਼ਿਵਰਾਤਰੀ ਦਾ ਪਵਿੱਤਰ ਦਿਹਾੜਾ ਮਨਾਇਆ ਜਾ ਰਿਹਾ ਹੈ, ਜਿਸ ...

ਪੂਰੀ ਖ਼ਬਰ »

ਜਹਾਂਗੀਰ ਵਿਖੇ 27 ਦੀ ਰੈਲੀ ਸਬੰਧੀ ਮੀਟਿੰਗ

ਖਡੂਰ ਸਾਹਿਬ,17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-27 ਫਰਵਰੀ ਦੀ ਰੈਲੀ ਸਬੰਧੀ ਪਿੰਡ ਜਹਾਂਗੀਰ ਵਿਖੇ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਕੌਮੀ ਜਥੇਬੰਧਕ ਸਕੱਤਰ ਅਕਾਲੀ ਦਲ ਦੀ ਯੋਗ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ ਅਕਾਲੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਦੇ ਨਵ-ਨਿਯੁਕਤ ਮੈਂਬਰਾਂ ਨੂੰ ਨਿਯੁਕਤੀ ਪੱਤਰ ਸੌਾਪੇੇ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਕੌਮੀ ਚੇਅਰਮੈਨ ਰਿਟਾ. ਕਰਨਲ ਗੁਰਬੀਰਇੰਦਰ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਮਨੁੱਖੀ ਅਧਿਕਾਰ ਸੰਘਰਸ਼ ਕਮੇਟੀ ਪੰਜਾਬ ਆਲ ਇੰਡੀਆ ਦੇ ਕੌਮੀ ਪ੍ਰਧਾਨ ਬਾਬਾ ਦਰਸ਼ਨ ਸਿੰਘ ਨੇ ਵਿਸਥਾਰ ਕਰਦਿਆਂ ਹੋਇਆ ਡਾ. ਪ੍ਰਮਜੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਡਿਆਲ ਵਿਖੇ ਸਮਾਰਟ ਕਲਾਸ ਰੂਮ ਦਾ ਉਦਘਾਟਨ

ਸ਼ਾਹਬਾਜਪੁਰ, 17 ਫਰਵਰੀ (ਪ੍ਰਦੀਪ ਕੁਮਾਰ ਬੇਗੇਪੁਰ)¸ਸਮਾਰਟ ਸਕੂਲ ਦੀ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਸਰਕਾਰੀ ਐਲੀਮੈਂਟਰੀ ਸਕੂਲ ਡਿਆਲ ਵਿਖੇ ਪ੍ਰੀ-ਪ੍ਰਾਇਮਰੀ ਅਤੇ ਪ੍ਰਾਇਮਰੀ ਜਮਾਤਾਂ ਲਈ ਐੱਲ.ਈ.ਡੀ. ਦਾ ਉਦਘਾਟਨ ਤੇ ਸਕੂਲ ਕੈਂਪਸ ਵਿਚ ਇੰਟਰਲਾਕ ਟਾਇਲ ਲਗਾਉਣ ...

ਪੂਰੀ ਖ਼ਬਰ »

ਪਿੰਡ ਮੂਸੇ ਵਿਖੇ ਚੌਥਾ ਕਬੱਡੀ ਟੂਰਨਾਮੈਂਟ ਕਰਵਾਇਆ

ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਬੀਤੇ ਦਿਨ ਪਿੰਡ ਮੂਸੇ ਵਿਖੇ ਚੌਥਾਂ ਕਬੱਡੀ ਟੂਰਨਾਮੈਂਟ ਬਾਬਾ ਤੇਜਾ ਸਿੰਘ ਸਪੋਰਟਸ ਕਲੱਬ ਅਤੇ ਪਿੰਡ ਦੀ ਪੰਚਾਇਤ ਵਲੋਂ ਚੌਥਾ ਟੂਰਨਾਮੈਂਟ ਕਰਵਾਇਆ ਗਿਆ | ਜਿਸ ਵਿਚ 16 ਟੀਮਾਂ ਨੇ ਭਾਗ ਲਿਆ, ਜੋ ਕਿ ਤਿੰਨ ਦਿਨ ਲਗਾਤਾਰ ਚੱਲਿਆ, ਜਿਸ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਆਈ.ਟੀ. ਕੱਦਗਿੱਲ ਵਿਖੇ ਕਰਵਾਇਆ ਬੇਟੀ ਬਚਾਓ ਬੇਟੀ ਪੜ੍ਹਾਓ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ

ਤਰਨ ਤਾਰਨ, 17 ਫਰਵਰੀ (ਪੱਤਰ ਪ੍ਰੇਰਕ)¸ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਸਹਿਯੋਗ ਨਾਲ ਅਮਨਦੀਪ ਵੈੱਲਫੇਅਰ ਸੁਸਾਇਟੀ ਵਲੋਂ ਆਈ.ਟੀ.ਆਈ. ਕੱਦਗਿੱਲ ਵਿਖੇ ਸਟੇਟ ਡਾਇਰੈਕਟਰ ਸੁਖਦੇਵ ਸਿੰਘ ਵਿਰਕ ਅਤੇ ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ ਸੈਣੀ ਦੇ ਦਿਸ਼ਾ ...

ਪੂਰੀ ਖ਼ਬਰ »

ਦੀਪਕ ਸ਼ਰਮਾ ਚੋਣ ਕਮੇਟੀ ਦੇ ਚੇਅਰਮੈਨ ਬਣੇ

ਗੁਰਦਾਸਪੁਰ, 17 ਫਰਵਰੀ (ਆਰਿਫ਼)-ਟੈਕਨੀਕਲ ਸਰਵਿਸਿਜ਼ ਯੂਨੀਅਨ ਰਜਿ. ਸੂਬਾ ਕਮੇਟੀ ਦੀ ਜ਼ਰੂਰੀ ਮੀਟਿੰਗ ਸੂਬਾ ਪ੍ਰਧਾਨ ਕੁਲਦੀਪ ਸਿੰਘ ਖੰਨਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜਨਰਲ ਸਕੱਤਰ ਜ਼ੈਲ ਸਿੰਘ, ਸੀਨੀਅਰ ਮੀਤ ਪ੍ਰਧਾਨ ਰਣਬੀਰ ਸਿੰਘ ਪਾਤੜਾ, ਹਰਜਿੰਦਰ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੇ ਸੂਬਾਈ ਇਜਲਾਸ ਦੀਆਂ ਤਿਆਰੀਆਂ ਜ਼ੋਰਾਂ 'ਤੇ-ਦਿਆਲਪੁਰਾ, ਝਬਾਲ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸ਼ਹੀਦ ਦੀਪਕ ਯਾਦਗਾਰ ਭਵਨ ਤਰਨ ਤਾਰਨ ਵਿਖੇ ਜ਼ਮਹੂਰੀ ਕਿਸਾਨ ਸਭਾ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਸਾਥੀ ਦਲਜੀਤ ਸਿੰਘ ਦਿਆਲਪੁਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸਭਾ ਦੇ ਜ਼ਿਲ੍ਹਾ ਜਨਰਲ ...

ਪੂਰੀ ਖ਼ਬਰ »

ਛਾਪੜੀ ਸਾਹਿਬ ਵਿਖੇ ਅਵਤਾਰ ਸਿੰਘ ਮਸਤ ਦੀ ਯਾਦ 'ਚ ਫੁੱਟਬਾਲ ਟੂਰਨਾਮੈਂਟ ਸ਼ੁਰੂ

ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਪਿੰਡ ਛਾਪੜੀ ਸਾਹਿਬ ਵਿਖੇ ਬਾਬਾ ਦੀਵਾਨ ਸਿੰਘ ਬਾਬਾ ਖਜਾਨ ਸਿੰਘ ਸਪੋਰਟਸ ਕਲੱਬ ਵਲੋਂ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਫੁੱਟਬਾਲ ਦੇ ਉੱਘੇ ਖਿਡਾਰੀ ਅਵਤਾਰ ਸਿੰਘ ਮਸਤ ਦੀ ਯਾਦ ਵਿਚ ਫੁੱਟਬਾਲ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਦੀ ਅਗਵਾਈ 'ਚ 27 ਦੀ ਰੈਲੀ ਸਬੰਧੀ ਪਿੰਡ ਵਲੀਪੁਰ ਵਿਖੇ ਮੀਟਿੰਗ

ਤਰਨ ਤਾਰਨ, 17 ਫਰਵਰੀ (ਹਰਿੰਦਰ ਸਿੰਘ)-ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋ ਰਹੀ ਜ਼ਿਲ੍ਹਾ ਪੱਧਰੀ ਰੈਲੀ ਸਬੰਧੀ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿਚ ...

ਪੂਰੀ ਖ਼ਬਰ »

ਖਾਲੜਾ 'ਚ ਗੁਰਮਤਿ ਸਮਾਗਮ ਕਰਵਾਇਆ

ਖਾਲੜਾ, 17 ਫਰਵਰੀ (ਜੱਜਪਾਲ ਸਿੰਘ ਜੱਜ)-ਅਸੀਂ ਬਦਲਣਾਂ ਤਾਂ ਆਪਣੇ ਆਪ ਨੂੰ ਸੀ ਪਰ ਅਸੀਂ ਇਮਾਰਤਾਂ ਨੂੰ ਸਵਾਰਿਆ, ਵਧੀਆ ਘਰ ਬਣਾਏ ਪ੍ਰੰਤੂ ਆਪਣਾ ਸੁਭਾਅ ਨਹੀਂ ਬਦਲਿਆ | ਬਾਬਾ ਫਰੀਦ ਜੀ ਦੀ ਪਾਵਨ ਬਾਣੀ ਕਹਿੰਦੀ ਹੈ ਕਿ ਜੇ ਮਨੁੱਖ ਸੁੱਖ ਲੋਚਦਾ ਹੈ ਤਾਂ ਪਹਿਲਾਂ ਆਪਣਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਹਰ ਫਰੰਟ 'ਤੇ ਹੋਈ ਫੇਲ੍ਹ-ਸ਼ੇਖ

ਸ਼ਾਹਬਾਜ਼ਪੁਰ, 17 ਫਰਵਰੀ (ਪ੍ਰਦੀਪ ਬੇਗੇਪੁਰ)- ਸ਼੍ਰੋਮ ਣੀ ਅਕਾਲੀ ਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਕਾਂਗਰਸ ਸਰਕਾਰ ਦੀਆਂ ਧੱਕੇਸ਼ਾਹੀਆਂ ਦੇ ਖਿਲਾਫ਼ ਹੋਣ ਜਾ ਰਹੀ ਰੈਲੀ ਲਈ ਲੋਕਾਂ ਨੂੰ ਲਾਮਬੰਦ ਕਰਨ ਦਾ ਸਿਲਸਿਲਾ ਹਲਕਾ ਖਡੂਰ ਸਾਹਿਬ ...

ਪੂਰੀ ਖ਼ਬਰ »

ਤਰਨ ਤਾਰਨ ਰੈਲੀ ਸਬੰਧੀ ਅਕਾਲੀ ਵਰਕਰਾਂ ਦੀ ਮੀਟਿੰਗ

ਝਬਾਲ, 17 ਫਰਵਰੀ (ਸੁਖਦੇਵ ਸਿੰਘ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 27 ਫਰਵਰੀ ਨੂੰ ਤਰਨ ਤਾਰਨ ਵਿਖੇ ਕੀਤੀ ਜਾ ਰੈਲੀ ਦੀਆਂ ਤਿਆਰੀਆਂ ਤੇ ਰੂਪ ਰੇਖਾ ਉਲੀਕਣ ਲਈ ਅਕਾਲੀ ਵਰਕਰਾਂ ਦੀ ਮੀਟਿੰਗ ਅੱਡਾ ਝਬਾਲ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

ਟਕਸਾਲੀ ਅਕਾਲੀ ਦਲ ਦੇ ਹੱਕ 'ਚ ਮਿੰਟੂ ਛਾਪੜੀ ਨੇ ਪਿੰਡਾਂ 'ਚ ਲੋਕਾਂ ਨੂੰ ਕੀਤਾ ਲਾਮਬੰਦ

ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਟਕਸਾਲੀ ਅਕਾਲੀ ਦਲ ਦੇ ਸਰਗਰਮ ਆਗੂ ਮਨਜਿੰਦਰ ਸਿੰਘ ਮਿੰਟੂ ਛਾਪੜੀ ਦੀ ਅਗਵਾਈ ਹੇਠ ਟਕਸਾਲੀ ਅਕਾਲੀ ਦਲ ਵਲੋਂ ਕੀਤੀ ਜਾ ਰਹੀ 21 ਫਰਵਰੀ ਦੀ ਕਾਨਫਰੰਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੇ ਦੌਰਿਆਂ ਤੋਂ ਬਾਅਦ ਸਥਾਨਕ ...

ਪੂਰੀ ਖ਼ਬਰ »

ਐੱਮ.ਪੀ. ਡਿੰਪਾ ਦੇ ਯਤਨਾਂ ਸਦਕਾ ਹਲਕੇ 'ਚ ਹੋਵੇਗਾ ਸੜਕਾਂ ਦਾ ਨਵੀਨੀਕਰਨ-ਚੇਅ. ਭੈਲ, ਵਰਿਆਹ

ਫਤਿਆਬਾਦ, 17 ਫਰਵਰੀ-(ਹਰਵਿੰਦਰ ਸਿੰਘ ਧੂੰਦਾ)-ਮਾਝਾ ਜੋਨ ਕਾਂਗਰਸ ਦੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਸਾਥੀਆਂ ਵਾਈਸ ਚੇਅ. ਜੁਗਰਾਜ ਸਿੰਘ ਵਰਿਆਹ, ਵਾਈਸ ਚੇਅ. ਦਲਬੀਰ ਸਿੰਘ ਵਰਿਆਹ ਅਤੇ ਹੋਰਨਾਂ ਸਮੇਤ ਫਤਿਆਬਾਦ ਵਿਖੇ ਪ੍ਰੈਸ ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਫਤਿਆਬਾਦ ਵਲੋਂ ਵਾਰਡ ਨੰ: 9 'ਚ ਇੰਟਰਲਾਕਿੰਗ ਟਾਇਲਾਂ ਲਗਾਉਣ ਦਾ ਕੰਮ ਸ਼ੁਰੂ

ਫਤਿਆਬਾਦ, 17 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਚ ਸਰਪੰਚ ਦੀਪਕ ਕੁਮਾਰ ਚੋਪੜਾ ਵਲੋਂ ਕਸਬੇ ਵਿਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ, ਗ੍ਰਾਮ ਪੰਚਾਇਤ ਦੇ ਮੈਬਰਾਂ ਜਗਜੀਤ ਸਿੰਘ ਕਾਲੂ, ਬਸੰਤ ਸਿੰਘ, ਦਵਿੰਦਰ ਸਿੰਘ ਕਾਕਾ, ਨੰ. ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਨੇ ਸੂਬੇ ਨੂੰ ਨਸ਼ੇ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ-ਰਵਿੰਦਰ ਬ੍ਰਹਮਪੁਰਾ

ਸ਼ਾਹਬਾਜ਼ਪੁਰ, 17 ਫਰਵਰੀ (ਪ੍ਰਦੀਪ ਬੇਗੇਪੁਰ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਤਰਨ ਤਾਰਨ ਨੇੜੇ ਠੱਠੀਆਂ ਮਹੰਤਾਂ ਵਿਖੇ 21 ਫਰਵਰੀ ਨੂੰ ਕੀਤੀ ਜਾ ਰਹੀ ਕਾਨਫਰੰਸ ਦੇ ਸਬੰਧ ਵਿਚ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਵਲੋਂ ਹਲਕਾ ਖਡੂਰ ...

ਪੂਰੀ ਖ਼ਬਰ »

ਅਕਾਲੀ ਦਲ ਟਕਸਾਲੀ ਦੀ ਠੱਠੀਆਂ ਮਹੰਤਾਂ ਰੈਲੀ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ-ਸੰਘਾ

ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਪਰੋਂ ਇਕੋ ਪਰਿਵਾਰ ਦਾ ਕਬਜ਼ਾ ਹਟਾਉਣ ਅਤੇ ਪਿਛਲੀ ਅਕਾਲੀ ਭਾਜਪਾ ਸਰਕਾਰ ਮੌਕੇ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਨੂੰ ...

ਪੂਰੀ ਖ਼ਬਰ »

ਲੋਕ ਬਾਦਲਾਂ ਦੇ ਕਬਜ਼ੇ 'ਚੋਂ ਐੱਸ.ਜੀ.ਪੀ.ਸੀ. ਨੂੰ ਮੁਕਤ ਕਰਵਾਉਣ ਲਈ ਤਿਆਰ ਹੋ ਜਾਣ-ਬ੍ਰਹਮਪੁਰਾ

ਖਡੂਰ ਸਾਹਿਬ, 17 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸ਼ੋ੍ਰਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸਿਆਸਤ ਦੇ ਬਾਬਾ ਬੋਹੜ ਜਥੇ. ਰਣਜੀਤ ਸਿੰਘ ਬ੍ਰਹਮਪੁਰਾ ਨੇ ਅਕਾਲੀ ਦਲ ਬਾਦਲ ਦੇ ਖਿਲਾਫ਼ ਪਿੰਡ ਕੱਲ੍ਹਾ ਵਿਖੇ ਵਰਕਰਾਂ ਦੀ ਇਕ ਭਰਵੀਂ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 17 ਫਰਵਰੀ (ਪਰਮਜੀਤ ਜੋਸ਼ੀ)¸3582 ਮਾਸਟਰ ਕਾਡਰ ਯੂਨੀਅਨ ਦੀ ਮੀਟਿੰਗ ਸਥਾਨਕ ਗਾਂਧੀ ਪਾਰਕ ਤਰਨ ਤਾਰਨ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸਰਪ੍ਰਸਤ ਦਲਜੀਤ ਸਿੰਘ ਸਫੀਪੁਰ ਨੇ ਕਿਹਾ ਕਿ 3582 ਅਧਿਆਪਕਾਂ ਨੂੰ ਬਿਨਾਂ ਕਿਸੇ ਸ਼ਰਤ ਦੇ ਬਦਲੀ ...

ਪੂਰੀ ਖ਼ਬਰ »

ਧਮਾਕੇ 'ਚ ਮਾਰੇ ਗਏ ਤਿੰਨਾਂ ਨੌਜਵਾਨਾਂ ਦੀ ਅੰਤਿਮ ਅਰਦਾਸ 'ਚ ਪਹੁੰਚੇ ਸੈਂਕੜੇ ਲੋਕ

ਭਿੱਖੀਵਿੰਡ, 17 ਫਰਵਰੀ (ਬੌਬੀ)-ਪਿਛਲੇ ਦਿਨੀਂ ਪਿੰਡ ਪਹੂਵਿੰਡ ਗੁਰਦੁਆਰਾ ਜਨਮ ਅਸਥਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਗੁਰਦੁਆਰਾ ਟਾਹਲਾ ਸਾਹਿਬ ਜੀ ਤੱਕ ਸਜਾਏ ਨਗਰ ਕੀਰਤਨ ਵਿਚ ਆਤਿਸ਼ਬਾਜੀ ਵਾਲੀ ਟਰਾਲੀ ਵਿਚ ਪਿੰਡ ਡਾਲੇਕੇ ਵਿਖੇ ਹੋਏ ਧਮਾਕੇ ਵਿਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX