ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਬਰਨਾਲਾ

ਤਨਖ਼ਾਹਾਂ ਵਧਾਉਣ ਨੂੰ ਲੈ ਕੇ ਬਡਬਰ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਨੇ ਕੰਪਨੀ ਿਖ਼ਲਾਫ਼ ਕੀਤੀ ਨਾਅਰੇਬਾਜ਼ੀ

ਧਨੌਲਾ, 17 ਫਰਵਰੀ (ਚੰਗਾਲ)- ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਬਡਬਰ ਨਜ਼ਦੀਕ ਲੱਗੇ ਟੋਲ ਪਲਾਜ਼ਾ ਦੇ ਮੁਲਾਜ਼ਮਾਂ ਵਲੋਂ ਅੱਜ ਆਪਣੀਆਂ ਤਨਖ਼ਾਹਾਂ ਵਧਾਉਣ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦੀ ਅਗਵਾਈ 'ਚ ਟੋਲ ਪਲਾਜ਼ਾ ਚਲਾ ਰਹੀ ਕੰਪਨੀ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰੈੱਸ ਨਾਲ ਗੱਲਬਾਤ ਕਰਦਿਆਂ ਮੁਲਾਜ਼ਮ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਤੇ ਸੋਨੀ ਹਰੀਗੜ੍ਹ, ਕੁਲਦੀਪ ਸਿੰਘ, ਸਤਨਾਮ ਸਿੰਘ, ਬਲਵੀਰ, ਅਤਿੰਦਰਪਾਲ, ਹਰਵਿੰਦਰ ਸਿੰਘ, ਗੁਰਸੇਵਕ ਸਿੰਘ, ਜਸਪ੍ਰੀਤ ਸਿੰਘ, ਜਸਕਰਨ ਸਿੰਘ, ਸੰਦੀਪ ਸਿੰਘ, ਸ਼ਨੀ, ਜਸਵੀਰ ਸਿੰਘ, ਮਲਕੀਤ ਸਿੰਘ ਆਦਿ ਨੇ ਕਿਹਾ ਹੋਰ ਟੋਲ ਪਲਾਜ਼ਿਆਂ 'ਤੇ ਲੱਗੇ ਮੁਲਾਜ਼ਮਾਂ ਦੇ ਮੁਕਾਬਲੇ ਸਾਨੂੰ ਬਹੁਤ ਘੱਟ ਤਨਖ਼ਾਹਾਂ ਦਿੱਤੀਆਂ ਜਾ ਰਹੀਆਂ ਹਨ | ਇਸ ਲਈ ਅਸੀਂ ਮੰਗ ਕਰਦੇ ਹਾਂ ਕਿ ਸਾਨੂੰ ਪਹਿਲਾਂ ਵਾਲੀ ਕੰਪਨੀ ਵਾਂਗ ਤਨਖ਼ਾਹਾਂ ਤੇ ਪੀ.ਐਫ. ਫ਼ੰਡ ਦਿੱਤੇ ਜਾਣ ਅਤੇ ਕੰਪਨੀ ਵਲੋਂ ਬੰਦ ਕੀਤਾ ਓਵਰਟਾਈਮ ਚਾਲੂ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਜੇਕਰ 20 ਫਰਵਰੀ ਤੱਕ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡਕੌਾਦਾ ਦੇ ਆਗੂ ਸਿਕੰਦਰ ਸਿੰਘ ਭੂਰੇ, ਜੋਗਿੰਦਰ ਸਿੰਘ, ਭੋਲਾ ਸਿੰਘ, ਕਿਸਾਨ ਯੂਨੀਅਨ ਉਗਰਾਹਾਂ ਦੇ ਬਲਦੇਵ ਸਿੰਘ ਬਡਬਰ, ਸਤਵੰਤ ਸਿੰਘ ਬਡਬਰ, ਸੁਖਵਿੰਦਰ ਸਿੰਘ ਹਰੀਗੜ੍ਹ ਆਦਿ ਨੇ ਕਿਹਾ ਕਿ ਬੇਰੁਜ਼ਗਾਰੀ ਪਹਿਲਾਂ ਤੋਂ ਹੀ ਵੱਧਦੀ ਜਾ ਰਹੀ ਹੈ | ਹੁਣ ਪ੍ਰਾਈਵੇਟ ਕੰਪਨੀਆਂ ਵੀ ਮੁਲਜ਼ਮਾਂ ਨਾਲ ਧੱਕਾ ਕਰਨ ਲੱਗ ਪਈਆਂ ਹਨ ਜੋ ਕਿ ਅਸੀਂ ਅਜਿਹਾ ਕੁੱਝ ਨਹੀਂ ਹੋਣ ਦੇਵਾਂਗੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇਨ੍ਹਾਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਵਿੱਢਿਆ ਜਾਵੇਗਾ | ਜਦੋਂ ਇਸ ਸਬੰਧੀ ਕੰਪਨੀ ਦੇ ਮੈਨੇਜਰ ਜੀਤ ਲਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਸਾਡੀ ਕੰਪਨੀ ਨੇ ਦਸੰਬਰ 2019 'ਚ ਚਾਰਜ ਸੰਭਾਲਿਆ ਹੈ, ਜਿਸ ਦੇ ਤੁਰੰਤ ਹੀ ਇਨ੍ਹਾਂ ਮੁਲਾਜ਼ਮਾਂ 'ਤੇ ਗ਼ੌਰ ਕਰਦਿਆਂ ਤਨਖ਼ਾਹਾਂ 8500 ਰੁਪਏ ਤੋਂ 9600 ਰੁਪਏ ਕੀਤੀ ਗਈ ਹੈ ਜੋ ਕਿ ਇਨ੍ਹਾਂ ਦੇ ਬੈਂਕ ਖਾਤਿਆਂ 'ਚ ਜਮ੍ਹਾ ਕਰਵਾ ਦਿੱਤੀ ਜਾਂਦੀ ਹੈ, ਉਨ੍ਹਾਂ ਕਿਹਾ ਕਿ ਸਾਡੇ ਕੋਲ ਮੁਲਾਜ਼ਮਾਂ ਦੀ ਗਿਣਤੀ ਵੱਧ ਹੋਣ ਕਾਰਨ ਇਨ੍ਹਾਂ ਤੋਂ ਅੱਠ-ਅੱਠ ਘੰਟਿਆਂ ਦੀਆਂ ਸ਼ਿਫ਼ਟਾਂ 'ਚ ਹੀ ਕੰਮ ਕਰਵਾਇਆ ਜਾ ਰਿਹਾ ਹੈ | ਕੰਪਨੀ ਵਲੋਂ ਦੁਪਹਿਰ ਦਾ ਖਾਣਾ ਤੇ ਸਮੇਂ-ਸਮੇਂ ਚਾਹ ਵੀ ਦਿੱਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਮੈਂ ਆਪਣੇ ਉੱਚ ਅਧਿਕਾਰੀਆਂ ਤੱਕ ਦੇ ਦੇਵਾਂਗਾ |

ਜਬਰ ਜਨਾਹ ਦੇ ਮਾਮਲੇ 'ਚੋਂ ਦੋ ਨੌਜਵਾਨ ਬਾਇੱਜ਼ਤ ਬਰੀ

ਬਰਨਾਲਾ, 17 ਫਰਵਰੀ (ਧਰਮਪਾਲ ਸਿੰਘ)- ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਬਰਨਾਲਾ ਵਰਿੰਦਰ ਅਗਰਵਾਲ ਦੀ ਅਦਾਲਤ ਨੇ ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਪਰਮਜੀਤ ਸਿੰਘ ਪੁੱਤਰ ਨਿਰਭੈ ਸਿੰਘ ਅਤੇ ਕਮਲਜੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਧੌਲਾ ਨੂੰ ਬਚਾਓ ਪੱਖ ਦੇ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਵੱਖ-ਵੱਖ ਟੀਮਾਂ ਵਲੋਂ ਕਰੀਬ 80 ਬੱਸਾਂ ਦੀ ਜਾਂਚ

ਬਰਨਾਲਾ/ਹੰਡਿਆਇਆ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਗੁਰਜੀਤ ਸਿੰਘ ਖੱੁਡੀ)-ਪੰਜਾਬ ਸਰਕਾਰ ਵਲੋਂ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਅਤੇ ਜ਼ਿਲ੍ਹਾ ਬਰਨਾਲਾ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਨੂੰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਮੁਰਦਾ ਪਸ਼ੂਆਂ ਨੂੰ ਚੱੁਕਣ ਦਾ ਠੇਕਾ ਨਾ ਦੇਣ ਕਾਰਨ ਪਸ਼ੂ ਪਾਲਕ ਹੋ ਰਹੇ ਨੇ ਪ੍ਰੇਸ਼ਾਨ

ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੱੁਡੀ)- ਕਸਬਾ ਹੰਡਿਆਇਆ ਵਿਖੇ ਮੁਰਦਾ ਪਸ਼ੂਆਂ ਨੂੰ ਚੱੁਕਣ ਦਾ ਨਗਰ ਪੰਚਾਇਤ ਹੰਡਿਆਇਆ ਵਲੋਂ ਠੇਕਾ ਨਾ ਦੇਣ ਕਾਰਨ ਲੋਕਾਂ ਨੂੰ ਪੱਲਿਓਾ ਪੈਸੇ ਦੇ ਕੇ ਮੁਰਦਾ ਪਸ਼ੂ ਘਰੋਂ ਚੁਕਵਾਉਣੇ ਪੈਂਦੇ ਹਨ ਜਿਸ ਕਾਰਨ ਕਸਬਾ ਵਾਸੀਆਂ ਨੂੰ ...

ਪੂਰੀ ਖ਼ਬਰ »

ਬਲਵੰਤ ਸਿੰਘ ਰਾਮੂਵਾਲੀਆ ਵਲੋਂ ਲੋਕ ਭਲਾਈ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ

ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)- ਲੋਕ ਭਲਾਈ ਪਾਰਟੀ ਦੇ ਜ਼ਿਲ੍ਹਾ ਬਰਨਾਲਾ ਨਾਲ ਸਬੰਧਤ ਵਰਕਰਾਂ ਵਲੋਂ ਸਥਾਨਕ ਗੁੱਡਵਿਲ ਪੈਲੇਸ ਵਿਖੇ ਭਰਵੀਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਾਬਕਾ ਕੇਂਦਰੀ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ...

ਪੂਰੀ ਖ਼ਬਰ »

ਪੱਖੋ ਕਲਾਂ ਵਿਖੇ ਮਜ਼ਦੂਰ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਲਾਗਲੇ ਪਿੰਡ ਪੱਖੋ ਕਲਾਂ ਦੇ ਇਕ ਮਜ਼ਦੂਰ ਵਲੋਂ ਪਿੰਡ ਦੀ ਅਨਾਜ ਮੰਡੀ ਵਿਚ ਜਾ ਕੇ ਇਕ ਰੁੱਖ ਨਾਲ ਗਲ ਫਾਹਾ ਲੈ ਕੇ ਖ਼ੁਦਕੁਸ਼ੀ ਕਰਨ ਦਾ ਸਮਾਚਾਰ ਹੈ | ਪੁਲਿਸ ਥਾਣਾ ਰੂੜੇਕੇ ਕਲਾਂ ਦੀ ਪੁਲਿਸ ਪਾਰਟੀ ਨੂੰ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦਾ ਵਫ਼ਦ ਨਵ-ਨਿਯੁਕਤ ਐਸ.ਐਸ.ਪੀ. ਨੂੰ ਮਿਲਿਆ

ਬਰਨਾਲਾ, 17 ਫਰਵਰੀ (ਧਰਮਪਾਲ ਸਿੰਘ)- ਭਾਕਿਯੂ ਲੱਖੋਵਾਲ ਦੇ ਆਗੂਆਂ ਦਾ ਵਫ਼ਦ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਸੀਰਾ ਛੀਨੀਵਾਲ ਦੀ ਅਗਵਾਈ ਹੇਠ ਨਵ-ਨਿਯੁਕਤ ਐਸ.ਐਸ.ਪੀ. ਸੰਦੀਪ ਗੋਇਲ ਨੂੰ ਮਿਲਿਆ | ਜਥੇਬੰਦੀਆਂ ਦੇ ਆਗੂਆਂ ਕਿਹਾ ਕਿ ਰੋਜ਼ਾਨਾ ਜ਼ਿਲ੍ਹੇ ...

ਪੂਰੀ ਖ਼ਬਰ »

ਤਪਾ ਪੁਲਿਸ ਨੇ ਸਕੂਲੀ ਬੱਸਾਂ ਦੀ ਕੀਤੀ ਜਾਂਚ

ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ)- ਬੀਤੇ ਦਿਨੀਂ ਕਸਬਾ ਲੌਾਗੋਵਾਲ ਵਿਖੇ ਸਕੂਲੀ ਵੈਨ 'ਚ ਵਾਪਰੇ ਭਿਆਨਕ ਅਗਨੀ ਕਾਂਡ ਦੌਰਾਨ ਚਾਰ ਮਾਸੂਮ ਬੱਚਿਆਂ ਦੀ ਮੌਤ ਤੋਂ ਬਾਅਦ ਅੱਜ ਤਪਾ ਪੁਲਿਸ ਥਾਣਾ ਸਦਰ ਦੇ ਇੰਸਪੈਕਟਰ ਨਰਾਇਣ ਸਿੰਘ ਨੇ ਪੁਲਿਸ ਪਾਰਟੀ ਸਮੇਤ ਪੀਰਖਾਨਾ ਰੋਡ ...

ਪੂਰੀ ਖ਼ਬਰ »

ਸਿਵਲ ਹਸਪਤਾਲ ਨੂੰ ਆਈ.ਓ.ਐਲ. ਕੰਪਨੀ ਨੇ ਸੈੱਲ ਕਾਊਾਟਰ ਮਸ਼ੀਨ ਕੀਤੀ ਭੇਟ

ਬਰਨਾਲਾ, 17 ਫਰਵਰੀ (ਰਾਜ ਪਨੇਸਰ)- ਆਈ.ਓ.ਐਲ. ਕੰਪਨੀ ਵਲੋਂ ਸਿਵਲ ਹਸਪਤਾਲ ਬਰਨਾਲਾ ਨੂੰ ਸੈੱਲ ਕਾਊਾਟਰ ਮਸ਼ੀਨ ਭੇਟ ਕੀਤੀ ਗਈ ਜਿਸ ਦਾ ਉਦਘਾਟਨ ਏ.ਡੀ.ਸੀ. ਮੈਡਮ ਰੂਹੀ ਦੱੁਗ ਵਲੋਂ ਕੀਤਾ ਗਿਆ | ਜਾਣਕਾਰੀ ਦਿੰਦਿਆਂ ਐਸ.ਐਮ.ਓ. ਬਰਨਾਲਾ ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਮਾਨਸਾ-ਬਰਨਾਲਾ ਮੁੱਖ ਮਾਰਗ 'ਤੇ ਰੂੜੇਕੇ ਕਲਾਂ ਵਿਖੇ ਵਾਪਰੇ ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਪਿੰਡ ਰੂੜੇਕੇ ਕਲਾਂ ਦਾ ਮਜ਼ਦੂਰ ਪਰਿਵਾਰ ਨਾਲ ਸਬੰਧਤ ਨੌਜਵਾਨ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਕਿਸ਼ਤਾਂ ਦੀ ਰਕਮ ਹੜੱਪ ਕਰਨ 'ਤੇ ਔਰਤ ਵਿਰੁੱਧ ਮਾਮਲਾ ਦਰਜ

ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ)- ਤਪਾ ਪੁਲਿਸ ਨੇ ਕਿਸ਼ਤਾਂ ਦੀ ਰਕਮ ਹੜੱਪ ਕਰਨ 'ਤੇ ਇਕ ਔਰਤ ਵਿਰੁੱਧ ਆਈ.ਪੀ.ਸੀ. ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਕਰਮਜੀਤ ਸਿੰਘ ਨੇ ਦੱਸਿਆ ਕਿ ਮੁਦਈ ਕਿਰਨਦੀਪ ਕੌਰ ਪਤਨੀ ਗੋਰਾ ਸਿੰਘ ਵਾਸੀ ਢਿਲਵਾਂ ਨੇ ਇਕ ...

ਪੂਰੀ ਖ਼ਬਰ »

ਘਰ 'ਚ ਅੱਗ ਲੱਗਣ ਕਾਰਨ ਸਾਮਾਨ ਸੜਿਆ

ਬਰਨਾਲਾ, 17 ਫਰਵਰੀ (ਰਾਜ ਪਨੇਸਰ)- ਸਥਾਨਕ ਰਾਮਗੜ੍ਹੀਆ ਰੋਡ, ਗਲੀ ਨੰ: 3 ਵਿਖੇ ਇਕ ਘਰ ਵਿਚ ਅਚਾਨਕ ਅੱਗ ਲੱਗਣ ਕਾਰਨ ਘਰੇਲੂ ਸਾਮਾਨ ਦਾ ਕਾਫ਼ੀ ਨੁਕਸਾਨ ਹੋ ਗਿਆ | ਜਾਣਕਾਰੀ ਅਨੁਸਾਰ ਇਸ ਘਰ ਨੂੰ ਬਾਹਰੋਂ ਤਾਲਾ ਲੱਗਿਆ ਹੋਇਆ ਸੀ ਅਤੇ ਆਸ ਪਾਸ ਦੇ ਲੋਕਾਂ ਨੇ ਘਰ ਦਾ ਤਾਲਾ ...

ਪੂਰੀ ਖ਼ਬਰ »

'ਆਪ' ਦਾ ਪੰਜਾਬ 'ਚ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਸਬੰਧੀ ਅਜੇ ਕੋਈ ਵਿਚਾਰ ਨਹੀਂ-ਚੀਮਾ

ਦਿੜ੍ਹਬਾ ਮੰਡੀ, 17 ਫਰਵਰੀ (ਹਰਬੰਸ ਸਿੰਘ ਛਾਜਲੀ)- ਆਮ ਆਦਮੀ ਪਾਰਟੀ ਦਾ ਪੰਜਾਬ 'ਚ ਕਿਸੇ ਸਿਆਸੀ ਪਾਰਟੀ ਨਾਲ ਗੱਠਜੋੜ ਕਰਨ ਸਬੰਧੀ ਅਜੇ ਕੋਈ ਵਿਚਾਰ ਨਹੀਂ ਹੈ | ਪੰਜਾਬ ਦੀਆਂ ਵਿਧਾਨ ਸਭਾ ਚੋਣਾਂ 'ਚ ਅਜੇ ਦੋ ਸਾਲ ਪਏ ਹਨ | ਸਮਾਂ ਆਉਣ 'ਤੇ ਹੀ ਪਾਰਟੀ ਹਾਈਕਮਾਨ ਇਸ ਸਬੰਧੀ ...

ਪੂਰੀ ਖ਼ਬਰ »

24 ਨੂੰ ਪੰਜਾਬ ਸਰਕਾਰ ਵਿਰੁੱਧ ਮੁਹਾਲੀ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ਰੈਲੀ 'ਚ ਵੱਡੀ ਗਿਣਤੀ ਪੈਨਸ਼ਨਰ ਸ਼ਮੂਲੀਅਤ ਕਰਨਗੇ-ਅਰੋੜਾ

ਸੰਗਰੂਰ, 17 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦੇ ਮੁੱਖ ਅਹੁਦੇਦਾਰਾਂ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸ੍ਰ: ਪ੍ਰੀਤਮ ਸਿੰਘ ਧੁਰਾ ਦੀ ਪ੍ਰਧਾਨਗੀ ਹੇਠ ਹੋਈ | ਐਸੋਸੀਏਸ਼ਨ ਦੇ ਜਨਰਲ ...

ਪੂਰੀ ਖ਼ਬਰ »

ਉੱਘੇ ਵਾਤਾਵਰਨ ਪ੍ਰੇਮੀ ਸੀਤਲ ਦੀ ਮਿ੍ਤਕ ਦੇਹ ਖੋਜ ਕਾਰਜਾਂ ਲਈ ਦਾਨ ਕੀਤੀ

ਸ਼ੇਰਪੁਰ, 17 ਫਰਵਰੀ (ਸੁਰਿੰਦਰ ਚਹਿਲ, ਦਰਸ਼ਨ ਸਿੰਘ ਖੇੜੀ) - 70ਵਿਆਂ ਵਿਚ ਚੱਲੀ ਨਕਸਲਵਾਦੀ ਲਹਿਰ ਤੋਂ ਪ੍ਰਭਾਵਿਤ ਹੋ ਕੇ 22 ਸਾਲ ਰੂਪੋਸ਼ ਜ਼ਿੰਦਗੀ ਬਤੀਤ ਕਰਨ ਵਾਲੇ ਉੱਘੇ ਵਾਤਾਵਰਨ ਪ੍ਰੇਮੀ ਗੁਰਦਿਆਲ ਸਿੰਘ ਸੀਤਲ ਸ਼ੇਰਪੁਰੀ ਦੀ ਮਿ੍ਤਕ ਦੇਹ ਉਨ੍ਹਾਂ ਦੀ ਇੱਛਾ ...

ਪੂਰੀ ਖ਼ਬਰ »

ਗਿਆਰ੍ਹਵੀਂ ਦਾ ਨਤੀਜਾ ਐਲਾਨਿਆ, ਪਹਿਲੇ ਸਥਾਨ 'ਤੇ ਰਹੀ ਜ਼ੈਨਬ ਧੀਰੋਮਾਜਰਾ

ਅਮਰਗੜ੍ਹ, 17 ਫਰਵਰੀ (ਭੁੱਲਰ) - ਨਿਊ ਮਾਡਲ ਸੀਨੀਅਰ ਸੈਕੰਡਰੀ ਸਕੂਲ ਚੌਾਦਾ ਵਿਚ ਵਿੱਦਿਅਕ ਵਰ੍ਹੇ ਦੌਰਾਨ ਪੜਾਈ ਉਪਰੰਤ ਸਾਲਾਨਾ ਪ੍ਰੀਖਿਆ ਵਿੱਚ ਸਕੂਲ ਦੀ ਕਲਾਸ ਅੱਠਵੀਂ, ਨੌਵੀਂ ਅਤੇ ਗਿਆਰ੍ਹਵੀਂ ਦਾ ਨਤੀਜਾ ਐਲਾਨਿਆ ਗਿਆ ਜਿਸ ਵਿੱਚ ਸਕੂਲ ਦੇ ਸਾਰੇ ਬੱਚੇ ਚੰਗੇ ...

ਪੂਰੀ ਖ਼ਬਰ »

ਭਾਰਤ-ਅਮਰੀਕਾ ਵਪਾਰ ਸਮਝੌਤਾ ਕਿਸਾਨਾਂ ਲਈ ਸਿੱਧ ਹੋਵੇਗਾ ਘਾਤਕ-ਚੱਠਾ

ਸੁਨਾਮ ਊਧਮ ਸਿੰਘ ਵਾਲਾ, 17 ਫਰਵਰੀ (ਧਾਲੀਵਾਲ, ਭੁੱਲਰ) - ਇਕ ਚਰਚਾ ਅਨੁਸਾਰ ਆਉਣ ਵਾਲੇ ਦਿਨਾਂ 'ਚ ਭਾਰਤ-ਅਮਰੀਕਾ ਵਿਚਕਾਰ ਖੇਤੀ ਉਤਪਾਦਾਂ ਸਬੰਧੀ ਕਰ-ਮੁਕਤ ਸਮਝੌਤਾ ਹੋਣ ਜਾ ਰਿਹਾ ਹੈ ਜਿਸ ਨਾਲ ਭਾਰਤੀ ਖੇਤੀ, ਡੇਅਰੀ ਅਤੇ ਪੋਲਟਰੀ ਦੇ ਧੰਦੇ 'ਤੇ ਮਾੜਾ ਪ੍ਰਭਾਵ ਪੈਣ ਦੇ ...

ਪੂਰੀ ਖ਼ਬਰ »

ਸੰਗਰੂਰ ਰੈਲੀ ਇਤਿਹਾਸ ਰਚ ਦੇਵੇਗੀ-ਢੀਂਡਸਾ

ਛਾਹੜ, 17 ਫਰਵਰੀ (ਜਸਵੀਰ ਸਿੰਘ ਔਜਲਾ) - 23 ਫਰਵਰੀ ਨੂੰ ਹੋਣ ਜਾ ਰਹੀ ਸੰਗਰੂਰ ਰੈਲੀ ਪੰਜਾਬ ਵਿਚ ਇੱਕ ਇਤਿਹਾਸ ਰੱਚ ਦੇਵੇਗੀ | ਇਨ੍ਹਾਂ ਸ਼ਬਦਾਂ ਪ੍ਰਗਟਾਵਾ ਸਾਬਕਾ ਖ਼ਜ਼ਾਨਾ ਮੰਤਰੀ ਤੇ ਵਿਧਾਇਕ ਪਰਵਿੰਦਰ ਸਿੰਘ ਢੀਂਡਸਾ ਨੇ ਗੁਲਜਾਰ ਸਿੰਘ ਜਵੰਦਾ ਦੀ ਭਤੀਜੀ ਦੇ ਵਿਆਹ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤਹਿਸੀਲ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਚੋਣ

ਲਹਿਰਾਗਾਗਾ, 17 ਫਰਵਰੀ (ਗਰਗ, ਢੀਂਡਸਾ) - ਜਮਹੂਰੀ ਕਿਸਾਨ ਸਭਾ ਤਹਿਸੀਲ ਲਹਿਰਾਗਾਗਾ ਦੇ ਅਹੁਦੇਦਾਰਾਂ ਦੀ ਚੋਣ ਇੱਥੇ ਧੰਨਾ ਭਗਤ ਗੁਰੂ ਘਰ ਵਿਖੇ ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਭੀਮ ਸਿੰਘ ਆਲਮਪੁਰ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕੇਂਦਰ ਅਤੇ ਪੰਜਾਬ ...

ਪੂਰੀ ਖ਼ਬਰ »

ਖੇਤੀ ਵਿਗਿਆਨ ਕੇਂਦਰ ਨੇ ਖੇਤ ਦਿਵਸ ਮਨਾਇਆ

ਹੰਡਿਆਇਆ, 17 ਫਰਵਰੀ (ਗੁਰਜੀਤ ਸਿੰਘ ਖੱੁਡੀ)- ਗੁਰੂ ਅੰਗਦ ਦੇਵ ਵੈਟਨਰੀ ਐਾਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਲੋਂ ਗੋਭੀ ਸਰ੍ਹੋਂ ਦੀ ਫ਼ਸਲ ਸਬੰਧੀ ਖੇਤ ਦਿਵਸ ਪਿੰਡ ਉਪਲੀ ਵਿਖੇ ਕੇਂਦਰ ਦੇ ਐਸੋਸੀਏਟ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਆਜ਼ਾਦ ਕਰਵਾਉਣ ਲਈ ਢੀਂਡਸਾ ਦਾ ਦੇਵਾਂਗਾ ਸਾਥ-ਰਾਮੂਵਾਲੀਆ

ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)- ਲੋਕ ਭਲਾਈ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਲੋਂ ਪਾਰਟੀ ਦੀ ਮੁੜ ਸੁਰਜੀਤੀ ਸਬੰਧੀ ਬਰਨਾਲਾ ਵਿਖੇ ਰੱਖੀ ਮੀਟਿੰਗ ਦੌਰਾਨ ਸਾਬਕਾ ਕੇਂਦਰੀ ਮੰਤਰੀ ਸ: ਬਲਵੰਤ ਸਿੰਘ ਰਾਮੂਵਾਲੀਆ ਨੇ ਕਿਹਾ ਕਿ ਸ਼ੋ੍ਰਮਣੀ ...

ਪੂਰੀ ਖ਼ਬਰ »

ਨਿਰਾਲੇ ਬਾਬਾ ਗਊਧਾਮ ਵਿਖੇ ਹੱਡੀਆਂ ਤੇ ਜੋੜਾਂ ਦਾ ਵਿਸ਼ਾਲ ਮੁਫ਼ਤ ਜਾਂਚ ਕੈਂਪ ਲਗਾਇਆ

ਭਦੌੜ, 17 ਫਰਵਰੀ (ਵਿਨੋਦ ਕਲਸੀ, ਰਜਿੰਦਰ ਬੱਤਾ)- ਨਿਰਾਲੇ ਬਾਬਾ ਗਊਧਾਮ ਅਲਕੜਾ ਰੋਡ ਭਦੌੜ ਵਿਖੇ ਨਗਰ ਦੇ ਸਹਿਯੋਗ ਨਾਲ ਪ੍ਰਧਾਨ ਵਿਜੇ ਕੁਮਾਰ ਭਦੌੜ ਦੀ ਯੋਗ ਅਗਵਾਈ ਹੇਠ ਹੱਡੀਆਂ ਅਤੇ ਜੋੜਾਂ ਦੇ ਦਰਦ ਦੇ ਇਲਾਜ ਦਾ ਵਿਸ਼ਾਲ ਕੈਂਪ ਲਾਇਆ ਗਿਆ | ਦੀਪਕ ਬਜਾਜ ਨੇ ਦੱਸਿਆ ...

ਪੂਰੀ ਖ਼ਬਰ »

ਨੌਜਵਾਨੀ ਨੂੰ ਗੁਰਮਤਿ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ-ਬਾਬਾ ਦਲੇਰ ਸਿੰਘ ਖ਼ਾਲਸਾ

ਮਹਿਲ ਕਲਾਂ, 17 ਫ਼ਰਵਰੀ (ਅਵਤਾਰ ਸਿੰਘ ਅਣਖੀ)- ਪਿੰਡ ਖਿਆਲੀ ਵਿਖੇ ਤਿੰਨ ਰੋਜ਼ਾ ਸ਼ਬਦ ਗੁਰੂ ਚੇਤਨਾ ਸਮਾਗਮ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ, ਬਾਬਾ ਜੋਗੀ ਪੀਰ ਕਮੇਟੀ ਤੇ ਨਗਰ ਨਿਵਾਸੀਆਾ ਦੇ ਸਹਿਯੋਗ ਨਾਲ ਕਰਵਾਇਆ ਗਿਆ | ਇਸ ਮੌਕੇ ਉੱਘੇ ਸਿੱਖ ਪ੍ਰਚਾਰਕ ਬਾਬਾ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ-ਕਾਂਗੜਾ

ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਕਾਂਗਰਸ ਪਾਰਟੀ ਦੇ ਕਿਸੇ ਵੀ ਮੈਂਬਰ, ਵਰਕਰ ਜਾਂ ਲੀਡਰ ਦਾ ਆਪਸ ਵਿਚ ਕੋਈ ਵੀ ਮਤਭੇਦ ਨਹੀਂ ਹੈ ਬਲਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਦਲਿਤ ਵੈੱਲਫੇਅਰ ਸੰਗਠਨ ਪੰਜਾਬ ...

ਪੂਰੀ ਖ਼ਬਰ »

ਚੀਮੇਸ਼ਵਰ ਮੰਦਰ ਵਿਖੇ ਸ਼ਿਵਰਾਤਰੀ ਦੇ ਮੱਦੇਨਜ਼ਰ ਸਪਤਾਹ ਯੱਗ ਸ਼ੁਰੂ

ਟੱਲੇਵਾਲ, 17 ਫਰਵਰੀ (ਸੋਨੀ ਚੀਮਾ)- ਪਿੰਡ ਚੀਮਾ ਦੇ ਪ੍ਰਸਿੱਧ ਚੀਮੇਸ਼ਵਰ ਮੰਦਰ ਵਿਖੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮੰਦਰ ਕਮੇਟੀ ਵਲੋਂ ਸ਼ਿਵਰਾਤਰੀ ਦੇ ਮੱਦੇਨਜ਼ਰ ਸਪਤਾਹ ਯੱਗ ਸ਼ੁਰੂ ਕੀਤਾ ਗਿਆ ਹੈ | ਮੰਦਰ ਕਮੇਟੀ ਦੇ ਸਰਪ੍ਰਸਤ ਡਾ: ਮਦਨ ਲਾਲ ਸ਼ਰਮਾ, ...

ਪੂਰੀ ਖ਼ਬਰ »

ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਲੋਂ ਸਾਲਾਨਾ ਅਥਲੈਟਿਕਸ ਮੀਟ

ਸ਼ਹਿਣਾ, 17 ਫਰਵਰੀ (ਸੁਰੇਸ਼ ਗੋਗੀ)- ਜੀ.ਐਨ. ਇੰਟਰਨੈਸ਼ਨਲ ਸਕੂਲ ਸੁਖਪੁਰਾ ਵਲੋਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਦਾ ਉਦਘਾਟਨ ਸੰਸਥਾ ਦੇ ਚੇਅਰਮੈਨ ਅਵਤਾਰ ਸਿੰਘ ਮਾਨ ਨੇ ਕੀਤਾ | ਉਨ੍ਹਾਂ ਇਸ ਸਮੇਂ ਇਕੱਤਰ ਵਿਦਿਆਰਥੀਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਗਰੀਨ ਫ਼ੀਲਡ ਕਾਨਵੈਂਟ ਸਕੂਲ ਵਿਖੇ ਸਲੋਗਨ ਮੁਕਾਬਲੇ ਕਰਵਾਏ

ਧਨੌਲਾ, 17 ਫਰਵਰੀ (ਜਤਿੰਦਰ ਸਿੰਘ ਧਨੌਲਾ)- ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਸੂਬੇ ਦੇ ਸਕੂਲਾਂ ਅੰਦਰ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸ਼ੁਰੂ ਕੀਤੇ ਹੋਏ ਬਡੀ ਪ੍ਰੋਗਰਾਮ ਤਹਿਤ ਗਰੀਨ ਫ਼ੀਲਡ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ...

ਪੂਰੀ ਖ਼ਬਰ »

ਸੂਬਾ ਸਰਕਾਰ ਕਾਂਵੜੀਆ ਦੀ ਸੜਕੀ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰੇ-ਤਰਲੋਚਨ ਬਾਂਸਲ

ਤਪਾ ਮੰਡੀ, 17 ਫਰਵਰੀ (ਪ੍ਰਵੀਨ ਗਰਗ)-ਸ਼ਿਵ ਭਗਵਾਨ ਦਾ ਪਵਿੱਤਰ ਤਿਉਹਾਰ ਸ਼ਿਵਰਾਤਰੀ ਜੋ ਕਿ ਪੰਜਾਬ ਅਤੇ ਹੋਰ ਸੂਬਿਆਂ ਵਿਚ ਸਾਲ 'ਚ ਦੋ ਵਾਰ ਮਨਾਇਆ ਜਾਂਦਾ ਹੈ | ਇਸ ਤਿਉਹਾਰ ਮੌਕੇ ਸੂਬੇ ਭਰ ਦੇ ਕਾਂਵੜੀਏ ਪੈਦਲ ਯਾਤਰਾ ਕਰ ਕੇ ਕਾਂਵੜ ਲੈ ਕੇ ਆਉਂਦੇ ਹਨ ਅਤੇ ਆਪਣੇ ...

ਪੂਰੀ ਖ਼ਬਰ »

ਸ੍ਰੀ ਮਹਾਂ ਕਾਂਵੜ ਸੇਵਾ ਸੰਘ ਧਨੌਲਾ ਵਲੋਂ ਸ਼ਿਵਰਾਤਰੀ ਦੇ ਮੌਕੇ ਕੈਂਪ ਦੀ ਸ਼ੁਰੂਆਤ

ਧਨੌਲਾ, 17 ਫਰਵਰੀ (ਚੰਗਾਲ)- ਸ੍ਰੀ ਮਹਾਂ ਕਾਂਵੜ ਸੇਵਾ ਸੰਘ ਧਨੌਲਾ ਵਲੋਂ ਸ਼ਿਵਰਾਤਰੀ ਦੇ ਸ਼ੁੱਭ ਅਵਸਰ 'ਤੇ ਸ੍ਰੀ ਹਰਿਦੁਆਰ ਤੋਂ ਗੰਗਾ ਜਲ ਲੈ ਕੇ ਆ ਰਹੇ ਕਾਂਵੜੀਆਂ ਦੀ ਸੇਵਾ ਲਈ ਬੱਸ ਅੱਡਾ ਧਨੌਲਾ ਨਜ਼ਦੀਕ ਸ਼ਿਵਰ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਮਹਾਂ ਕਾਂਵੜ ...

ਪੂਰੀ ਖ਼ਬਰ »

ਮਹਾਂ-ਸ਼ਿਵਰਾਤਰੀ ਮੌਕੇ ਸਮਾਗਮ 21 ਤੋਂ

ਬਰਨਾਲਾ, 17 ਫਰਵਰੀ (ਅਸ਼ੋਕ ਭਾਰਤੀ)- ਪ੍ਰਾਚੀਨ ਸ਼ਿਵ ਮੰਦਿਰ ਠੀਕਰੀਵਾਲਾ ਵਿਖੇ ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਮੌਕੇ 21 ਫਰਵਰੀ ਨੂੰ ਸ੍ਰੀ ਰਾਮ ਚਰਿੱਤ ਮਾਨਸ ਕਥਾ ਅਰੰਭ ਹੋਵੇਗੀ ਅਤੇ 22 ਫਰਵਰੀ ਸਵੇਰੇ 10 ਵਜੇ ਭੋਗ ਪਾਏ ਜਾਣਗੇ | ਇਹ ਜਾਣਕਾਰੀ ਸ਼ਿਵ ਮੰਦਿਰ ...

ਪੂਰੀ ਖ਼ਬਰ »

ਸੰਦੀਪ ਗੋਇਲ ਨੇ ਐਸ.ਐਸ.ਪੀ. ਬਰਨਾਲਾ ਵਜੋਂ ਅਹੁਦਾ ਸੰਭਾਲਿਆ

ਬਰਨਾਲਾ, 17 ਫਰਵਰੀ (ਰਾਜ ਪਨੇਸਰ)- ਪੰਜਾਬ ਸਰਕਾਰ ਵਲੋਂ ਕੀਤੇ ਤਬਾਦਲਿਆਂ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿਖੇ ਬਤੌਰ ਐਸ.ਐਸ.ਪੀ. ਨਿਯੁਕਤ ਹੋਏ ਸ੍ਰੀ ਸੰਦੀਪ ਗੋਇਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਸ੍ਰੀ ਸੰਦੀਪ ਗੋਇਲ ਨੇ ਅਹੁਦਾ ਸੰਭਾਲਣ ਉਪਰੰਤ ਪ੍ਰੈਸ ਕਾਨਫ਼ਰੰਸ ...

ਪੂਰੀ ਖ਼ਬਰ »

ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਬਾਰ੍ਹਵੀਂ ਦੇ ਵਿਦਿਆਰਥੀਆਂ ਨੂੰ ਨਿੱਘੀ ਵਿਦਾਇਗੀ

ਮਹਿਲ ਕਲਾਂ, 17 ਫ਼ਰਵਰੀ (ਅਵਤਾਰ ਸਿੰਘ ਅਣਖੀ)- ਨਾਮਵਰ ਵਿੱਦਿਅਕ ਸੰਸਥਾ ਬਰੌਡਵੇ ਪਬਲਿਕ ਸਕੂਲ ਮਨਾਲ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਪਾਰਟੀ ਦੀ ਆਰੰਭਤਾ ਸ਼ਬਦ ਗਾਇਨ ...

ਪੂਰੀ ਖ਼ਬਰ »

ਸਟੈਨਫੋਰਡ ਸਕੂਲ ਚੰਨਣਵਾਲ 'ਚ ਸਕਾਲਰਸ਼ਿਪ ਪ੍ਰੀਖਿਆ ਕਰਵਾਈ

ਮਹਿਲ ਕਲਾਂ, 17 ਫਰਵਰੀ (ਤਰਸੇਮ ਸਿੰਘ ਚੰਨਣਵਾਲ)- ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਵਿਖੇ ਸਕੂਲ ਪਿ੍ੰਸੀਪਲ ਘਣਸਿਆਮ ਦਾਸ ਨਾਇਕ ਦੀ ਅਗਵਾਈ ਅਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸਕੂਲ ਵਿਚ ਸਕਾਲਰਸ਼ਿਪ ਪ੍ਰੀਖਿਆ ਕਰਵਾਈ ਗਈ | ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਸਮਾਜ ਸੇਵੀ ਹਰਜੀਤ ਸਿੰਘ ਡੋਡ ਯੂ.ਐੱਸ.ਏ. ਦਾ ਗਹਿਲ ਕਾਲਜ ਵਿਖੇ ਸਨਮਾਨ

ਟੱਲੇਵਾਲ, 17 ਫਰਵਰੀ (ਸੋਨੀ ਚੀਮਾ)- ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਵਿਚ ਇਲਾਕੇ ਦੀਆਂ ਲੜਕੀਆਂ ਦੀ ਸਿੱਖਿਆ ਦੇ ਖੇਤਰ ਵਿਚ ਅਹਿਮ ਭੂਮਿਕਾ ਨਿਭਾ ਰਿਹਾ ਹੈ | ਵਿੱਦਿਆ ਦੇ ਚਾਨਣ ਦਾ ਪਾਸਾਰ ਕਰਨ ਦੇ ਇਸ ਪਰਉਪਕਾਰੀ ...

ਪੂਰੀ ਖ਼ਬਰ »

ਲੇਖਕ ਨਰਿੰਦਰ ਸਿੰਘ ਕਪੂਰ ਤੇ ਮਨਜੀਤ ਸਿੰਘ ਘੜੈਲੀ ਦਾ ਸਨਮਾਨ 19 ਨੂੰ

ਰੂੜੇਕੇ ਕਲਾਂ, 17 ਫਰਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)- ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਿਖੇ ਅਜੀਤ ਰੂਰਲ ਐਜੂਕੇਸ਼ਨ ਐਾਡ ਸੋਸ਼ਲ ਵੈੱਲਫੇਅਰ ਸੁਸਾਇਟੀ ਬਰਨਾਲਾ ਵਲੋਂ ਸੁਸਾਇਟੀ ਦੇ ਸਰਪ੍ਰਸਤ ਸਵਰਗਵਾਸੀ ...

ਪੂਰੀ ਖ਼ਬਰ »

ਵਧੀਆ ਅੰਕ ਹਾਸਲ ਕਰਨ ਲਈ ਮੈਕਰੋ ਗਲੋਬਲ ਵਲੋਂ ਵਿਦਿਆਰਥੀਆਂ ਨੂੰ ਕਰਵਾਈ ਜਾਂਦੀ ਹੈ ਪੂਰੀ ਮਿਹਨਤ-ਡੱਲਾ

ਬਰਨਾਲਾ, 17 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)- ਆਈਲਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਲਗਾਤਾਰ ਆਈਲੈਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸੰਸਥਾ ਦੇ ਐਮ.ਡੀ. ਗੁਰਮਿਲਾਪ ...

ਪੂਰੀ ਖ਼ਬਰ »

ਸੀਵਰੇਜ ਵਿਚ ਡਿਗਣ ਨਾਲ ਹੋਈਆਂ ਮੌਤਾਂ ਦੇ ਕੇਸ 'ਚੋਂ ਠੇਕੇਦਾਰ ਬਰੀ

ਬਰਨਾਲਾ, 17 ਫਰਵਰੀ (ਧਰਮਪਾਲ ਸਿੰਘ)- ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟੇ੍ਰਟ ਬਰਨਾਲਾ ਅਮਰਿੰਦਰ ਸਿੰਘ ਦੀ ਅਦਾਲਤ ਨੇ ਸੀਵਰੇਜ ਵਿਚ ਡਿੱਗਣ ਨਾਲ ਦੋ ਵਿਅਕਤੀਆਂ ਦੀ ਹੋਈ ਮੌਤ ਦੇ ਕੇਸ ਵਿਚ ਨਾਮਜ਼ਦ ਠੇਕੇਦਾਰ ਸੁਰਿੰਦਰਪਾਲ ਸਿੰਘ ਵਾਸੀ ਬਰਨਾਲਾ ਨੂੰ ਐਡਵੋਕੇਟ ...

ਪੂਰੀ ਖ਼ਬਰ »

ਆਰੀਆਭੱਟਾ ਕਾਲਜ ਵਿਖੇ ਕੁਇਜ਼ ਮੁਕਾਬਲੇ ਕਰਵਾਏ

ਬਰਨਾਲਾ, 17 ਫਰਵਰੀ (ਅਸ਼ੋਕ ਭਾਰਤੀ)- ਆਰੀਆਭੱਟਾ ਕਾਲਜ ਬਰਨਾਲਾ ਵਿਖੇ ਲਾਇਫ ਸਾਇੰਸ ਵਿਭਾਗ ਵਲੋਂ ਗਿਆਨ, ਨਵੀਆਂ ਤਕਨੀਕਾਂ ਤੇ ਸਾਇੰਸ ਨਾਲ ਸਬੰਧਤ ਹੋ ਰਹੇ ਵਿਕਾਸ ਸਬੰਧੀ ਵਿਸ਼ਿਆਂ 'ਤੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿਚ ਬੀ.ਐੱਸ.ਸੀ. ਨਾਨ ਮੈਡੀਕਲ ਤੇ ਬੀ.ਐੱਸ.ਸੀ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX