ਤਾਜਾ ਖ਼ਬਰਾਂ


ਅੰਮ੍ਰਿਤਸਰ 'ਚ ਪਿਆ ਭਾਰੀ ਮੀਂਹ
. . .  19 minutes ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਅੰਮ੍ਰਿਤਸਰ ਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਭਾਰੀ ਮੀਂਹ ਪੈਣ ਨਾਲ ਜਲਥਲ ਹੋ...
ਲੰਗਾਹ ਵਲੋਂ ਲਗਾਤਾਰ ਖਿਮਾ ਯਾਚਨਾ ਦੀ ਅਰਦਾਸ
. . .  23 minutes ago
ਅੰਮ੍ਰਿਤਸਰ, 25 ਜੁਲਾਈ (ਹਰਮਿੰਦਰ ਸਿੰਘ) - ਸਾਬਕਾ ਮੰਤਰੀ ਪੰਜਾਬ ਸੁੱਚਾ ਸਿੰਘ ਲੰਗਾਹ ਵਲੋਂ ਲਗਾਤਾਰ 101 ਦਿਨ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਸਨਮੁੱਖ ਸੁਖਮਨੀ ਸਾਹਿਬ ਦੇ ਪਾਠ ਕੀਤੇ ਅਤੇ ਖਿਮਾ...
ਪੁਰਾਣੀ ਰੰਜਸ਼ ਤਹਿਤ ਕਿਸਾਨ ਦੀ ਗੋਲੀਆਂ ਮਾਰ ਕੇ ਹੱਤਿਆ
. . .  27 minutes ago
ਫ਼ਾਜ਼ਿਲਕਾ, 25 ਜੁਲਾਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਕਾਮਲਵਾਲਾ ਵਿਚ ਪੁਰਾਣੀ ਰੰਜਸ਼ ਨੂੰ ਲੈ ਕੇ ਇਕ ਕਿਸਾਨ ਦੀ ਹੱਤਿਆ ਕਰ ਦਿੱਤੇ ਜਾਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਪੁਸ਼ਪਿੰਦਰ ਸਿੰਘ ਆਪਣੇ ਘਰ ਵਿਚ ਸੀ, ਇਸ ਦੌਰਾਨ ਉਸ ਦੇ ਪਿੰਡ ਦੇ ਜਸਵਿੰਦਰ ਸਿੰਘ ਨੇ ਪੁਰਾਣੀ ਰੰਜਸ਼...
ਮਨ ਕੀ ਬਾਤ : ਸਿੰਗਾਪੁਰ 'ਚ ਗੁਰਦੁਆਰੇ ਤੇ ਸਿੱਖ ਸਮੂਹ ਦਾ ਮੋਦੀ ਨੇ ਕੀਤਾ ਜ਼ਿਕਰ, ਸਿੰਗਾਪੁਰ ਦੇ ਪ੍ਰਧਾਨ ਮੰਤਰੀ ਪੱਗ ਬੰਨ੍ਹ ਕੇ ਗੁਰਦੁਆਰਾ ਸਾਹਿਬ ਪੁੱਜੇ ਸਨ -ਮੋਦੀ
. . .  38 minutes ago
ਮਨ ਕੀ ਬਾਤ : ਮਨੀਪੁਰ ਦੇ ਉਖਰਲ 'ਚ ਸੇਬ ਦੀ ਖੇਤੀ ਵੱਧ ਫੁਲ ਰਹੀ ਹੈ, ਕਿਸਾਨਾਂ ਨੂੰ ਮਿਲ ਰਿਹਾ ਲਾਭ - ਮੋਦੀ
. . .  45 minutes ago
ਮਨ ਕੀ ਬਾਤ ਪ੍ਰੋਗਰਾਮ ਰਾਹੀਂ ਨੌਜਵਾਨਾਂ ਦੇ ਮਨ ਨੂੰ ਜਾਣਨ ਦਾ ਮਿਲਦਾ ਹੈ ਮੌਕਾ - ਮੋਦੀ
. . .  56 minutes ago
ਮਨ ਕੀ ਬਾਤ : ਖਾਦੀ ਖ਼ਰੀਦਣਾ ਹੈ ਜਨਸੇਵਾ, ਸਥਾਨਕ ਬੁਣਕਰਾਂ ਨੂੰ ਲਾਭ ਮਿਲਦਾ ਹੈ- ਮੋਦੀ
. . .  58 minutes ago
ਮਨ ਕੀ ਬਾਤ : ਦੇਸ਼ ਦੇ ਵਿਕਾਸ ਲਈ ਇੱਕਜੁੱਟ ਹੋਵੋ, ਬੁਣਕਰਾਂ ਦਾ ਸਮਰਥਨ ਕਰੋ - ਮੋਦੀ
. . .  about 1 hour ago
ਮਨ ਕੀ ਬਾਤ : 15 ਅਗਸਤ ਨੂੰ ਵੱਧ ਤੋਂ ਵੱਧ ਲੋਕ ਰਾਸ਼ਟਰਗਾਨ ਗਾਉਣ - ਮੋਦੀ
. . .  1 minute ago
ਮਨ ਕੀ ਬਾਤ : ਅੰਮ੍ਰਿਤ ਮਹਾਂਉਤਸਵ 'ਚ ਹਿੱਸਾ ਲਿਆ ਜਾਵੇ, ਸੁਤੰਤਰਤਾ ਸੈਨਾਨੀਆਂ ਨੂੰ ਯਾਦ ਕੀਤਾ ਜਾਵੇ - ਮੋਦੀ
. . .  about 1 hour ago
ਮਨ ਕੀ ਬਾਤ : ਕਾਰਗਿਲ ਦੇ ਵੀਰਾਂ ਨੂੰ ਨਮਸਕਾਰ ਕੀਤਾ ਜਾਵੇ, ਜਵਾਨਾਂ ਦੀ ਬਹਾਦਰੀ ਦੀਆਂ ਕਹਾਣੀਆਂ ਪੜ੍ਹੀਆਂ ਜਾਣ - ਮੋਦੀ
. . .  about 1 hour ago
ਮਨ ਕੀ ਬਾਤ : ਦੇਸ਼ ਭਗਤੀ ਦੀ ਭਾਵਨਾ ਸਾਨੂੰ ਜੋੜਦੀ ਹੈ, ਖਿਡਾਰੀਆਂ ਦਾ ਹੌਸਲਾ ਵਧਾਉਣ ਜ਼ਰੂਰੀ - ਮੋਦੀ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਵਲੋਂ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 1 hour ago
ਟੋਕੀਓ ਉਲੰਪਿਕ 'ਚ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਨੇ ਕੀਤਾ ਨਿਰਾਸ਼
. . .  about 1 hour ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਟੈਨਿਸ ਦੇ ਮਹਿਲਾ ਡਬਲਜ਼ ਮੁਕਾਬਲੇ ਵਿਚ ਭਾਰਤ ਦੀ ਸਾਨੀਆ ਮਿਰਜ਼ਾ ਤੇ ਅੰਕਿਤਾ ਰੈਨਾ ਦੀ ਜੋੜੀ ਦਾ ਸਫ਼ਰ ਪਹਿਲੇ ਮੈਚ ਤੋਂ ਬਾਅਦ ਖ਼ਤਮ ਹੋ ਗਿਆ ਹੈ। ਯੁਕਰੇਨ...
ਪਿਛਲੇ 24 ਘੰਟਿਆਂ ਦੌਰਾਨ ਭਾਰਤ 'ਚ ਆਏ 39 ਹਜ਼ਾਰ 972 ਕੋਰੋਨਾ ਕੇਸ
. . .  about 2 hours ago
ਨਵੀਂ ਦਿੱਲੀ, 25 ਜੁਲਾਈ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 39 ਹਜ਼ਾਰ 972 ਕੋਵਿਡ19 ਦੇ ਮਾਮਲੇ ਦਰਜ ਹੋਏ ਹਨ। ਇਸ ਦੌਰਾਨ 535 ਮਰੀਜ਼ਾਂ ਦੀ ਮੌਤ...
ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 25 ਜੁਲਾਈ - ਜੰਮੂ ਕਸ਼ਮੀਰ ਦੇ ਕੁਲਗਾਮ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਜਾਰੀ ਹੈ। ਇਸ ਮੁੱਠਭੇੜ ਵਿਚ ਇਕ ਅੱਤਵਾਦੀ...
ਅੱਜ 11ਵਜੇ ਫਿਰ ਹੋਵੇਗੀ ਮੋਦੀ ਕੇ 'ਮਨ ਕੀ ਬਾਤ'
. . .  about 3 hours ago
ਨਵੀਂ ਦਿੱਲੀ, 25 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਆਪਣੇ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ ਦੇਸ਼ ਵਾਸੀਆਂ ਨੂੰ ਸੰਬੋਧਨ ਹੋਣਗੇ। ਇਹ 'ਮਨ ਕੀ ਬਾਤ' ਦਾ 79ਵਾਂ...
ਪੀ.ਵੀ. ਸਿੰਧੂ ਨੇ ਜਿੱਤਿਆ ਆਪਣਾ ਪਹਿਲਾ ਮੈਚ
. . .  about 4 hours ago
ਟੋਕੀਓ, 25 ਜੁਲਾਈ - ਟੋਕੀਓ ਉਲੰਪਿਕ ਵਿਚ ਵਿਸ਼ਵ ਦੀ ਚੋਟੀ ਦੀ ਬੈਡਮਿੰਟਨ ਭਾਰਤੀ ਖਿਡਾਰਨ ਪੀ.ਵੀ. ਸਿੰਧੂ ਨੇ ਆਪਣਾ ਪਹਿਲਾ ਮੈਚ ਜਿੱਤ ਲਿਆ ਹੈ। ਪੀ.ਵੀ. ਸਿੰਧੂ ਨੇ ਇਜ਼ਰਾਈਲ...
ਅੱਜ ਦਾ ਵਿਚਾਰ
. . .  about 4 hours ago
ਮਨੀਪੁਰ ਦੇ ਮੁੱਖ ਮੰਤਰੀ ਵਲੋਂ ਮੀਰਾਬਾਈ ਚਾਨੂੰ ਨੂੰ ਇਕ ਕਰੋੜ ਦਾ ਇਨਾਮ
. . .  1 day ago
ਨਿਊ ਅੰਮ੍ਰਿਤਸਰ ਗੋਲਡਨ ਗੇਟ ਵਿਖੇ ਰਾਮ ਸਿੰਘ ਰਾਣਾ ਦਾ ਕਿਸਾਨਾਂ ਵਲੋਂ ਸ਼ਾਨਦਾਰ ਸਵਾਗਤ
. . .  1 day ago
ਸੁਲਤਾਨਵਿੰਡ, 24 ਜੁਲਾਈ (ਗੁਰਨਾਮ ਸਿੰਘ ਬੁੱਟਰ) - ਸਿੰਘੂ ਬਾਰਡਰ 'ਤੇ ਸਥਿਤ ਗੋਲਡਨ ਹੱਟ ਦੇ ਮਾਲਕ ਰਾਮ ਸਿੰਘ ਰਾਣਾ ਅੱਜ ਸ੍ਰੀ ਦਰਬਾਰ ਸਾਹਿਬ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਨਤਮਸਤਕ ਹੋਣ ਲਈ ਪਹੁੰਚੇ। ਜਿੱਥੇ ਕਿਸਾਨ ਸੰਘਰਸ਼ ਪੰਜਾਬ ਦੇ ਸੁਲਤਾਨਵਿੰਡ ਇਕਾਈ ਪ੍ਰਧਾਨ ਗੁਰਭੇਜ ਸਿੰਘ ਸੋਨੂੰ ਮਾਹਲ...
ਵਿਧਾਇਕ ਬਾਵਾ ਹੈਨਰੀ ਦੇ ਦਫ਼ਤਰ 'ਚ ਚੱਲੀ ਗੋਲੀ, ਇਕ ਵਿਅਕਤੀ ਜ਼ਖ਼ਮੀ
. . .  1 day ago
ਜਲੰਧਰ, 24 ਜੁਲਾਈ - ਜਲੰਧਰ ਦੇ ਉਤਰੀ ਹਲਕੇ ਦੇ ਵਿਧਾਇਕ ਅਵਤਾਰ ਸਿੰਘ ਸੰਗੜਾ ਜੂਨੀਅਰ ਹੈਨਰੀ ਦੇ ਦਫ਼ਤਰ ਵਿਚ ਅੱਜ ਦੋ ਧਿਰਾਂ ਵਿਚਕਾਰ ਰਾਜ਼ੀਨਾਮੇ ਲਈ ਲੋਕ ਇਕੱਠੇ ਹੋਏ ਸਨ ਪ੍ਰੰਤੂ ਅਚਾਨਕ ਦੋਵਾਂ ਧਿਰਾਂ ਵਿਚ ਬਹਿਸਬਾਜ਼ੀ...
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ
. . .  1 day ago
ਟੋਕੀਓ ਉਲੰਪਿਕ : ਮਹਿਲਾ ਹਾਕੀ ਦੇ ਪਹਿਲੇ ਮੈਚ 'ਚ ਨੀਦਰਲੈਂਡ ਨੇ ਭਾਰਤ ਨੂੰ ਬੁਰੀ ਤਰ੍ਹਾਂ ਹਰਾਇਆ, 5-1 ਨਾਲ ਦਿੱਤੀ ਮਾਤ...
ਅਮਰ ਨੂਰੀ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਬਣੀ ਨਵੀਂ ਪ੍ਰਧਾਨ
. . .  1 day ago
ਖੰਨਾ, 24 ਜੁਲਾਈ (ਹਰਜਿੰਦਰ ਸਿੰਘ ਲਾਲ) - ਅੱਜ ਅੰਤਰਰਾਸ਼ਟਰੀ ਕਲਾਕਾਰ ਮੰਚ ਦੀ ਇਕ ਮੀਟਿੰਗ ਵਿਚ ਅੰਤਰਰਾਸ਼ਟਰੀ ਗਾਇਕ ਸਰਦੂਲ ਸਿਕੰਦਰ ਦੀ ਪਤਨੀ ਅਮਰ ਨੂਰੀ ਨੂੰ ਪ੍ਰਧਾਨ ਚੁਣ ਲਿਆ ਗਿਆ। ਗੌਰਤਲਬ ਹੈ ਕਿ ਪਹਿਲਾਂ ਇਸ...
ਸਿੱਧੂ ਕੈਬਨਿਟ ਮੰਤਰੀ ਆਸ਼ੂ ਦੇ ਘਰ ਪੁੱਜੇ
. . .  1 day ago
ਲੁਧਿਆਣਾ, 24 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਦੇਰ ਸ਼ਾਮ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਘਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੁਲਜੀਤ ਸਿੰਘ ਨਾਗਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਸੰਪਾਦਕੀ

ਪਰਖ ਦੀ ਕਸੌਟੀ 'ਤੇ

ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਦੇ ਤੌਰ 'ਤੇ ਸਹੁੰ ਚੁੱਕ ਲਈ ਹੈ ਪਰ ਇਸ ਦੇ ਨਾਲ ਹੀ ਉਨ੍ਹਾਂ ਦੇ ਅੰਦਾਜ਼ ਅਤੇ ਕੰਮ ਕਰਨ ਦੇ ਢੰਗ ਬਦਲਣ ਦੇ ਸੰਕੇਤ ਮਿਲ ਗਏ ਹਨ। ਉਨ੍ਹਾਂ ਨੇ ਆਪਣੀ ਪਹਿਲਾਂ ਵਾਲੀ ਸ਼ਖ਼ਸੀਅਤ ਵਿਚ ਵੱਡੀ ਤਬਦੀਲੀ ਕੀਤੀ ਹੈ। ਉਹ ਪਹਿਲਾਂ ਵਰਗੇ ਝਗੜਾਲੂ ਅਤੇ ਟਕਰਾਅ ਦੀ ਨੀਤੀ ਵਾਲੇ ਨਹੀਂ ਰਹੇ। ਜਦੋਂ ਉਹ ਪਹਿਲੀ ਵਾਰ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੂੰ ਚੋਣਾਂ ਵਿਚ ਬਹੁਮਤ ਪ੍ਰਾਪਤ ਨਹੀਂ ਸੀ ਹੋਇਆ। ਕਾਂਗਰਸ ਦੀ ਮਦਦ ਨਾਲ ਉਨ੍ਹਾਂ ਨੇ ਸੱਤਾ ਸੰਭਾਲੀ ਸੀ ਪਰ ਕੁਝ ਦਿਨਾਂ ਵਿਚ ਹੀ ਕਾਂਗਰਸ ਨਾਲ ਉਨ੍ਹਾਂ ਦਾ ਟਕਰਾਅ ਹੋ ਗਿਆ ਸੀ ਅਤੇ ਇਹ ਸੱਤਾ ਸਿਰਫ 49 ਦਿਨ ਤੱਕ ਹੀ ਟਿਕੀ ਰਹਿ ਸਕੀ ਸੀ। ਦੂਜੀ ਵਾਰ ਕੇਜਰੀਵਾਲ ਨੂੰ ਵੱਡਾ ਬਹੁਮਤ ਪ੍ਰਾਪਤ ਹੋਇਆ ਸੀ। ਉਸ ਸਮੇਂ ਵੀ ਉਨ੍ਹਾਂ ਨੇ ਆਪਣੀ ਲੜਾਕੂ ਨੀਤੀ ਜਾਰੀ ਰੱਖੀ ਸੀ ਪਰ ਛੇਤੀ ਹੀ ਉਨ੍ਹਾਂ ਨੂੰ ਇਹ ਅਹਿਸਾਸ ਹੋ ਗਿਆ ਸੀ ਕਿ ਅਜਿਹੀ ਨੀਤੀ ਕਿਸੇ ਵੀ ਤਰ੍ਹਾਂ ਕਾਰਗਰ ਸਾਬਤ ਨਹੀਂ ਹੋ ਸਕਦੀ। ਇਸ ਨਾਲ ਬਿਖਰਾਅ ਪੈਦਾ ਹੋਵੇਗਾ ਅਤੇ ਉਨ੍ਹਾਂ ਦੀ ਕੰਮ ਕਰਨ ਦੀ ਸ਼ਕਤੀ ਘਟੇਗੀ। ਪਹਿਲਾਂ ਦਿੱਲੀ ਰਾਜ ਦੀਆਂ ਅਤੇ ਕੇਂਦਰ ਸਰਕਾਰ ਦੀਆਂ ਸ਼ਕਤੀਆਂ 'ਤੇ ਹੀ ਉਹ ਝਗੜਦੇ ਰਹੇ ਸਨ। ਦਿੱਲੀ ਦੇ ਲੈਫਟੀਨੈਂਟ ਗਵਰਨਰ ਨਾਲ ਵੀ ਉਨ੍ਹਾਂ ਦਾ ਤਣਾਅ ਬਣਿਆ ਰਿਹਾ ਸੀ। ਇਥੋਂ ਤੱਕ ਕਿ ਵੱਡੇ ਅਫ਼ਸਰਾਂ ਨਾਲ ਉਸ ਦੇ ਸਾਥੀਆਂ ਨੇ ਧੱਕਾ-ਮੁੱਕੀ ਵੀ ਕੀਤੀ ਸੀ।
ਦਿੱਲੀ ਦੇਸ਼ ਦੀ ਰਾਜਧਾਨੀ ਹੈ। ਇਸ ਲਈ ਇਥੇ ਚੁਣੀ ਹੋਈ ਸਰਕਾਰ ਦੀਆਂ ਸ਼ਕਤੀਆਂ ਸੀਮਤ ਹਨ। ਇਸ ਗੱਲ ਨੂੰ ਲੈ ਕੇ ਵੀ ਕੇਜਰੀਵਾਲ ਦੀ ਸਰਕਾਰ ਉੱਚ ਅਦਾਲਤ ਤੱਕ ਗਈ ਸੀ, ਜਿਸ ਨੇ ਦੇਸ਼ ਦੀ ਰਾਜਧਾਨੀ ਅੰਦਰ ਦਿੱਲੀ ਸਰਕਾਰ ਦੀਆਂ ਸ਼ਕਤੀਆਂ ਨੂੰ ਦੂਜੇ ਰਾਜਾਂ ਵਾਂਗ ਨਹੀਂ, ਸਗੋਂ ਸੀਮਤ ਹੋਣ ਬਾਰੇ ਫ਼ੈਸਲਾ ਦਿੱਤਾ ਸੀ। ਉੱਚ ਅਦਾਲਤ ਦੇ ਫ਼ੈਸਲੇ ਅਨੁਸਾਰ ਕਾਨੂੰਨ ਵਿਵਸਥਾ, ਪੁਲਿਸ ਅਤੇ ਜ਼ਮੀਨ ਵਰਗੇ ਵਿਸ਼ੇ ਪੂਰੀ ਤਰ੍ਹਾਂ ਕੇਂਦਰ ਦੇ ਅਧੀਨ ਹੀ ਰੱਖੇ ਗਏ ਹਨ। ਇਸ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਆਪਣੀ ਕਾਰਜਸ਼ੈਲੀ ਦਾ ਰੂਪ ਬਦਲ ਦਿੱਤਾ ਸੀ। ਟਕਰਾਅ ਦੀ ਸਿਆਸਤ ਨੂੰ ਅਲਵਿਦਾ ਕਹਿ ਦਿੱਤਾ ਸੀ। ਇਥੋਂ ਤੱਕ ਕਿ ਸਮੇਂ-ਸਮੇਂ ਜਨਤਕ ਰੂਪ ਵਿਚ ਜਿਹੜੇ ਇਲਜ਼ਾਮ ਉਨ੍ਹਾਂ ਨੇ ਆਪਣੇ ਵਿਰੋਧੀ ਵੱਡੇ ਆਗੂਆਂ 'ਤੇ ਲਗਾਏ ਸਨ, ਉਨ੍ਹਾਂ ਬਾਰੇ ਵੀ ਉਨ੍ਹਾਂ ਨੇ ਜਨਤਕ ਰੂਪ ਵਿਚ ਮੁਆਫ਼ੀ ਮੰਗ ਲਈ ਸੀ, ਜਿਸ ਕਰਕੇ ਪੰਜਾਬ ਵਿਚ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਬਿਖਰ ਗਈ ਸੀ। ਵਿਧਾਨ ਸਭਾ ਵਿਚ ਇਸ ਦੇ ਆਗੂ ਸੁਖਪਾਲ ਸਿੰਘ ਖਹਿਰਾ ਅਤੇ ਉਸ ਦੇ ਸਾਥੀਆਂ ਨੇ ਸਿੱਧੇ ਰੂਪ ਵਿਚ ਕੇਜਰੀਵਾਲ ਦੀ ਆਲੋਚਨਾ ਕੀਤੀ ਸੀ।
ਤੀਜੀ ਵਾਰ ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਵਧੀਆ ਪ੍ਰਸ਼ਾਸਨ ਦੇਣ ਦਾ ਵਾਅਦਾ ਕੀਤਾ ਹੈ। ਇਹ ਵੀ ਕਿਹਾ ਹੈ ਕਿ ਉਹ ਆਮ ਲੋਕਾਂ ਲਈ ਬਿਨਾਂ ਕਿਸੇ ਵਿਤਕਰੇ ਅਤੇ ਭੇਦਭਾਵ ਦੇ ਕੰਮ ਕਰਨਗੇ। ਚੋਣਾਂ ਵਿਚ ਉਨ੍ਹਾਂ ਨੂੰ ਵੱਡਾ ਹੁੰਗਾਰਾ ਦਿੱਲੀ ਵਾਸੀਆਂ ਲਈ ਮੁਹੱਲਾ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਦਾ ਵਿਸਥਾਰ ਕਰਨ ਅਤੇ ਸਿੱਖਿਆ ਸਹੂਲਤਾਂ ਦੀ ਹਾਲਤ ਸੁਧਾਰਨ ਕਰਕੇ ਮਿਲਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਇਕ ਹੱਦ ਤੱਕ ਬਿਜਲੀ ਅਤੇ ਪਾਣੀ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ। ਕੁਝ ਮਹੀਨੇ ਪਹਿਲਾਂ ਔਰਤਾਂ ਨੂੰ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸਹੂਲਤ ਵੀ ਦਿੱਤੀ ਗਈ ਹੈ, ਜਿਸ ਦਾ ਵੋਟਰਾਂ 'ਤੇ ਇਕਦਮ ਅਸਰ ਹੋਣਾ ਸੁਭਾਵਿਕ ਸੀ। ਇਕ ਅੰਦਾਜ਼ੇ ਅਨੁਸਾਰ ਇਥੇ ਔਰਤਾਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਭੁਗਤੀਆਂ ਹਨ। ਸਹੁੰ ਚੁੱਕ ਸਮਾਗਮ ਵਿਚ ਉਨ੍ਹਾਂ ਨੇ ਨਵੀਂ ਸਿਆਸਤ ਦੀ ਸ਼ੁਰੂਆਤ ਕਰਨ ਦੇ ਐਲਾਨ ਦੇ ਨਾਲ-ਨਾਲ ਆਪਣੀਆਂ ਮੁਫ਼ਤ ਦੀਆਂ ਯੋਜਨਾਵਾਂ ਨੂੰ ਵੀ ਜਾਇਜ਼ ਠਹਿਰਾਉਣ ਦਾ ਯਤਨ ਕੀਤਾ ਹੈ ਅਤੇ ਇਸ ਸਬੰਧੀ ਕਿਹਾ ਹੈ ਕਿ ਕੁਦਰਤ ਰਾਹੀਂ ਦਿੱਤੀਆਂ ਅਨਮੋਲ ਚੀਜ਼ਾਂ ਮੁਫ਼ਤ ਹੀ ਹੁੰਦੀਆਂ ਹਨ। ਉਸੇ ਤਰ੍ਹਾਂ ਜਿਵੇਂ ਮਾਂ ਦਾ ਪਿਆਰ ਮੁਫ਼ਤ ਮਿਲਦਾ ਹੈ। ਇਸ ਦੇ ਨਾਲ ਉਸ ਨੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦਾ ਵੀ ਵਾਅਦਾ ਕੀਤਾ ਹੈ ਅਤੇ ਦਿੱਲੀ ਨੂੰ ਦੁਨੀਆ ਦਾ ਸਭ ਤੋਂ ਬਿਹਤਰੀਨ ਸ਼ਹਿਰ ਬਣਾਉਣ ਦਾ ਸੰਕਲਪ ਵੀ ਦੁਹਰਾਇਆ ਹੈ। ਇਨ੍ਹਾਂ ਗੱਲਾਂ ਦੇ ਆਧਾਰ 'ਤੇ ਆਉਣ ਵਾਲੇ ਸਮੇਂ ਵਿਚ ਮੁੱਖ ਮੰਤਰੀ ਅਤੇ ਉਸ ਦੀ ਪਾਰਟੀ ਨੂੰ ਇਕ ਵੱਡੇ ਇਮਤਿਹਾਨ 'ਚੋਂ ਗੁਜ਼ਰਨਾ ਪੈ ਸਕਦਾ ਹੈ। ਆਪਣੇ ਸਾਧਨਾਂ ਨੂੰ ਸੁਚੱਜੇ ਢੰਗ ਨਾਲ ਵਰਤ ਸਕਣਾ ਵੀ ਵੱਡੀ ਸਿਆਣਪ ਹੁੰਦੀ ਹੈ। ਜੇ ਇਨ੍ਹਾਂ ਦੀ ਵਰਤੋਂ ਠੀਕ ਨਾ ਹੋਵੇ ਤਾਂ ਇਸ ਦਾ ਬੋਝ ਦੂਜੇ ਵਰਗਾਂ 'ਤੇ ਪੈਂਦਾ ਹੈ। ਇਸ ਸਥਿਤੀ ਵਿਚ ਆਪਣੇ ਸਾਧਨਾਂ ਨੂੰ ਆਧਾਰ ਬਣਾ ਕੇ ਉਹ ਕਿਵੇਂ ਅੱਗੇ ਵਧਦੇ ਹਨ, ਇਹ ਵੇਖਣ ਵਾਲੀ ਗੱਲ ਹੋਵੇਗੀ। ਸਾਡੀਆਂ ਸਰਕਾਰਾਂ ਲੋਕਾਂ ਨੂੰ ਭਰਮਾਉਣ ਲਈ ਮੁਫ਼ਤ ਦੀਆਂ ਸਹੂਲਤਾਂ ਦੇਣ ਦੇ ਵਾਅਦੇ ਕਰਦੀਆਂ ਹਨ ਪਰ ਬਾਅਦ ਵਿਚ ਉਹ ਆਪਣੀਆਂ ਅਜਿਹੀਆਂ ਨੀਤੀਆਂ ਨਾਲ ਸੰਤੁਲਨ ਗੁਆ ਲੈਂਦੀਆਂ ਹਨ। ਕੇਜਰੀਵਾਲ ਦਿੱਲੀ ਦੇ ਵਿਕਾਸ ਲਈ ਇਸ ਸੰਤੁਲਨ ਨੂੰ ਕਿਵੇਂ ਕਾਇਮ ਰੱਖ ਸਕਣਗੇ, ਇਹ ਵੇਖਣ ਵਾਲੀ ਗੱਲ ਹੋਵੇਗੀ। ਵੱਡੀ ਜਿੱਤ ਤੋਂ ਬਾਅਦ ਉਨ੍ਹਾਂ ਦੀ ਹੁਣ ਇਸ ਕਸੌਟੀ 'ਤੇ ਪਰਖ ਹੋਵੇਗੀ। ਅਸੀਂ ਉਮੀਦ ਕਰਦੇ ਹਾਂ ਕਿ ਉਹ ਇਸ ਪਰਖ ਵਿਚ ਪੂਰੇ ਉਤਰ ਸਕਣਗੇ।

-ਬਰਜਿੰਦਰ ਸਿੰਘ ਹਮਦਰਦ

 

ਨਾਗਰਿਕਤਾ ਸੋਧ ਕਾਨੂੰਨ ਤੇ ਨਾਗਰਿਕ ਰਜਿਸਟਰ ਸਬੰਧੀ ਭੰਬਲਭੂਸੇ ਵਿਚ ਹਨ ਲੋਕ

ਦਿੱਲੀ ਚੋਣਾਂ ਵਿਚ ਹੋਈ ਜ਼ਬਰਦਸਤ ਹਾਰ ਤੋਂ ਬਾਅਦ ਹੁਣ ਭਾਰਤੀ ਜਨਤਾ ਪਾਰਟੀ ਨੂੰ ਸੋਚਣਾ ਪਵੇਗਾ ਕਿ ਕੀ ਉਹ ਨਵੇਂ ਨਾਗਰਿਕਤਾ ਸੋਧ ਕਾਨੂੰਨ (ਸੀ.ਏ.ਏ.) ਨੂੰ ਅਗਲੇ ਸਾਢੇ ਚਾਰ ਸਾਲ ਦੌਰਾਨ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਮੁੱਦਾ ਬਣਾ ਸਕਦੀ ਹੈ? ਉਸ ਨੂੰ ਇਹ ਵੀ ...

ਪੂਰੀ ਖ਼ਬਰ »

ਫਾਸਟੈਗ ਕਿਵੇਂ ਹਾਸਲ ਕੀਤਾ ਜਾਵੇ?

ਸੜਕ ਤੇ ਆਵਾਜਾਈ ਮੰਤਰਾਲੇ ਤੇ ਰਾਸ਼ਟਰੀ ਹਾਈਵੇਜ਼ ਅਥਾਰਿਟੀ ਆਫ ਇੰਡੀਆ ਦੇ ਸਾਂਝੇ ਯਤਨਾਂ ਨਾਲ ਭਾਰਤ ਵਿਚ ਟੋਲ ਪਲਾਜ਼ਿਆਂ ਉਪਰ ਟੋਲ ਦੀ ਵਸੂਲੀ ਦੀ ਪ੍ਰਕਿਰਿਆ ਵਿਚ ਹੋਣ ਵਾਲੀਆਂ ਪ੍ਰੇਸ਼ਾਨੀਆਂ ਤੇ ਸਮੇਂ ਦੀ ਬੱਚਤ ਵਾਸਤੇ ਬਿਜਲਈ (ਇਲੈਕਟ੍ਰੋਨਿਕ) ਮਾਧਿਅਮ ਰਾਹੀਂ ਟੋਲ ...

ਪੂਰੀ ਖ਼ਬਰ »

ਨੌਜਵਾਨਾਂ ਦਾ ਵਿਦੇਸ਼ ਜਾਣ ਦਾ ਰੁਝਾਨ ਪੰਜਾਬ ਲਈ ਸਹੀ ਨਹੀਂ

ਪੰਜਾਬ ਦੇ ਨੌਜਵਾਨ ਤੇ ਮੁਟਿਆਰਾਂ, ਮਿਹਨਤ ਮੁਸ਼ਕੱਤ ਤੇ ਦਲੇਰੀ ਲਈ ਜਾਣੇ ਜਾਂਦੇ ਹਨ। ਕਿਸੇ ਵੀ ਔਖੀ ਤੋਂ ਔਖੀ ਸਥਿਤੀ ਵਿਚ, ਖ਼ਾਸ ਕਰਕੇ ਸਿੱਖ, ਆਪਾ ਵਾਰਨ ਵਾਲੇ ਤੇ ਨਾ ਹਾਰ ਮੰਨਣ ਵਾਲੇ ਹਨ। ਇਸੇ ਕਰਕੇ ਪਹਿਲਾਂ ਦੇਸ਼ ਦੀ ਆਜ਼ਾਦੀ ਹਿਤ ਪੰਜਾਬੀਆਂ ਤੇ ਸਿੱਖਾਂ ਨੇ ਵੱਡਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX