ਤਾਜਾ ਖ਼ਬਰਾਂ


ਜਸਟਿਨ ਟਰੂਡੋ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ ਕੋਰੋਨਾ ਵਾਇਰਸ ਤੋਂ ਹੋਏ ਠੀਕ
. . .  1 day ago
ਪਠਾਨਕੋਟ, 29 ਮਾਰਚ (ਸੰਧੂ) - ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਪਤਨੀ ਸੋਫੀ ਗ੍ਰੇਗਵਰ ਟਰੂਡੋ ਜੋ ਕਿ ਕਰੋਨਾ ਵਾਇਰਸ ਤੋਂ ਪੀੜਤ ਸਨ, ਉਹ ਹੁਣ ਕੋਰੋਨਾ ਵਾਇਰਸ ਤੋਂ ਠੀਕ ਹੋ ਗਏ ਹਨ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਤਨੀ ਸੌਫੀ ਗ੍ਰੈਗਵਰ ਟਰੂਡੋ...
ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਦੂਜੀ ਮੌਤ
. . .  1 day ago
ਅੰਮ੍ਰਿਤਸਰ, 29 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕੋਰੋਨਾ ਵਾਇਰਸ ਕਾਰਨ ਪੰਜਾਬ 'ਚ ਅੱਜ ਦੂਸਰੀ ਮੌਤ ਹੋਣ ਦੀ ਖਬਰ ਹੈ। 60-65 ਸਾਲਾ ਮ੍ਰਿਤਕ ਨੇ ਅੰਮ੍ਰਿਤਸਰ ਦੇ ਮੈਡੀਕਲ ਕਾਲਜ 'ਚ ਅੱਜ ਸ਼ਾਮ ਦਮ ਤੋੜਿਆ। ਜਾਣਕਾਰੀ ਅਨੁਸਾਰ ਮ੍ਰਿਤਕ ਵਿਅਕਤੀ ਪਿੰਡ ਪਠਲਾਵਾ ਦੇ ਗਿਆਨੀ ਬਲਦੇਵ ਸਿੰਘ ਦੇ ਸੰਪਰਕ ਵਿਚ ਰਿਹਾ ਸੀ। ਇਸ ਦੀ ਪੁਸ਼ਟੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕੀਤੀ।
ਮਾਹਿਲਪੁਰ ਦੇ 2 ਪਿੰਡ ਕੀਤੇ ਗਏ ਸੀਲ
. . .  1 day ago
ਮਾਹਿਲਪੁਰ, 29 ਮਾਰਚ (ਦੀਪਕ ਅਗਨੀਹੋਤਰੀ) - ਕੋਰੋਨਾ ਵਾਇਰਸ ਦੇ ਚਲਦੇ ਪਿੰਡ ਭੂਨੋ ਵਿਚ 15 ਸ਼ੱਕੀ ਮਰੀਜ਼ਾਂ ਦੇ ਕੀਤੇ ਕੋਰੋਨਾ ਟੈਸਟ ਤੋਂ ਬਾਅਦ ਇਤਿਹਾਤ ਵਜੋਂ ਪ੍ਰਸ਼ਾਸਨ ਨੇ ਬਲਾਕ ਮਾਹਿਲਪੁਰ ਦੇ ਪਿੰਡ ਭੂਨੋ ਨੂੰ ਸੀਲ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿੰਡ ਦੇ ਸਰਪੰਚ ਪਰਮਜੀਤ ਸਿੰਘ ਨੇ ਦੱਸਿਆ ਕਿ ਪਟਿਆਲਾ...
ਕਰੋਨਾ ਵਾਇਰਸ ਦੇ 291 ਸੈਂਪਲ ਆਏ ਨੈਗੇਟਿਵ ਆਏ - ਡੀ.ਸੀ ਨਵਾਂਸ਼ਹਿਰ
. . .  1 day ago
ਬੰਗਾ, 29 ਮਾਰਚ-(ਜਸਬੀਰ ਸਿੰਘ ਨੂਰਪੁਰ) - ਡਿਪਟੀ ਕਮਿਸ਼ਨਰ ਵਿਨੈ ਬਬਲਾਨੀ ਨੇ ਜ਼ਿਲ੍ਹੇ 'ਚੋਂ ਕੋਵਿਡ-19 ਦੇ ਲਏ ਗਏ ਸੈਂਪਲਾਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ 352 ਸੈਂਪਲ...
ਅੱਜ ਨਹੀਂ ਸਾਹਮਣੇ ਆਇਆ ਕੋਈ ਪਾਜ਼ੀਟਿਵ ਕੇਸ - ਸਿਵਲ ਸਰਜਨ ਹੁਸ਼ਿਆਰਪੁਰ
. . .  1 day ago
ਹੁਸ਼ਿਆਰਪੁਰ, 29 ਮਾਰਚ (ਬਲਜਿੰਦਰ ਪਾਲ਼ ਸਿੰਘ) - ਸਿਵਲ ਸਰਜਨ ਡਾ. ਜਸਵੀਰ ਸਿੰਘ ਨੇ ਦੱਸਿਆ ਕਿ ਅੱਜ ਕੋਈ ਨਵਾਂ ਮਰੀਜ਼ ਪਾਜ਼ੀਟਿਵ ਨਹੀਂ ਪਾਇਆ ਗਿਆ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਹੁਣ ਤੱਕ 144 ਸੈਂਪਲ ਲਏ ਗਏ ਹਨ, ਜਿਨ੍ਹਾਂ ਵਿਚੋਂ 72 ਦੀ ਰਿਪੋਰਟ...
ਨੈਗੇਟਿਵ ਆਈ ਕੋਰੋਨਾ ਵਾਇਰਸ ਦੀ ਸ਼ੱਕੀ ਮ੍ਰਿਤਕ ਮਹਿਲਾ ਦੀ ਰਿਪੋਰਟ
. . .  1 day ago
ਬਰਨਾਲਾ, 29 ਮਾਰਚ (ਧਰਮਪਾਲ ਸਿੰਘ) - ਰੇਲਵੇ ਸਟੇਸ਼ਨ 'ਤੇ ਰਹਿਣ ਵਾਲੀ ਪਰਵਾਸੀ ਔਰਤ ਦੀ ਮੌਤ ਦੇ ਮਾਮਲੇ ਵਿਚ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਨੇ ਸਪਸ਼ਟ ਕੀਤਾ...
ਲੁਧਿਆਣਾ 'ਚ ਕੋਰੋਨਾ ਦੇ 66 ਕੇਸ ਆਏ ਨੈਗੇਟਿਵ - ਡੀ.ਸੀ
. . .  1 day ago
ਲੁਧਿਆਣਾ, 29 ਮਾਰਚ (ਰੁਪੇਸ਼ ਕੁਮਾਰ) - ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਦੱਸਿਆ ਹੈ ਕਿ ਹੁਣ ਤੱਕ ਲੁਧਿਆਣਾ ਤੋਂ 93 ਸੈਂਪਲ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ ਇੱਕ...
ਸੰਕਟ ਪੈਰੋਲ ਤਹਿਤ ਫ਼ਿਰੋਜ਼ਪੁਰ ਜੇਲ੍ਹ ਪ੍ਰਸ਼ਾਸਨ ਦੂਜੇ ਦਿਨ ਰਿਹਾਅ ਕੀਤੇ 76 ਕੈਦੀ ਅਤੇ ਹਵਾਲਾਤੀ
. . .  1 day ago
ਫ਼ਿਰੋਜ਼ਪੁਰ, 29 ਮਾਰਚ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਤੇ ਕਹਿਰ ਮਚਾ ਰਹੇ ਕੋਰੋਨਾ ਵਾਇਰਸ ਦੀ ਮਾਰ ਤੋਂ ਜੇਲ੍ਹਾਂ ਅੰਦਰ ਬੰਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਬਚਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਤਹਿਤ ਅੱਜ ਦੂਜੇ ਦਿਨ ਵੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 38 ਮਾਮਲਿਆਂ ਦੀ ਪੁਸ਼ਟੀ
. . .  1 day ago
ਜਲੰਧਰ, 29 ਮਾਰਚ (ਚਿਰਾਗ਼ ਸ਼ਰਮਾ) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 977 ਨਮੂਨੇ ਲਏ ਗਏ...
ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਖੇ ਕੋਰੋਨਾ ਵਾਇਰਸ ਦੇ ਚੱਲਦਿਆਂ ਅੱਜ ਸ਼ਾਮ 140 ਦੇ ਕਰੀਬ ਕੈਦੀਆਂ ਨੂੰ 6 ਹਫ਼ਤਿਆਂ ਦੀ ਪਰੋਲ 'ਤੇ ਛਡਿਆ ਜਾਵੇਗਾ
. . .  1 day ago
ਅੰਮ੍ਰਿਤਸਰ, 29 ਮਾਰਚ (ਰਾਜੇਸ਼ ਕੁਮਾਰ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਵੱਲੋਂ ਪੰਜਾਬ ਭਰ ਦੀਆ ਜੇਲ੍ਹਾਂ 'ਚ ਬੰਦ 6000 ਦੇ ਕਰੀਬ,,,,
ਕੋਵਿਡ ਰਾਹਤ ਫ਼ੰਡ ਲਈ ਪ੍ਰਾਈਵੇਟ ਸਕੂਲਾਂ ਵੱਲੋਂ 1.25 ਲੱਖ ਰੁਪਏ ਦੀ ਰਾਸ਼ੀ ਭੇਟ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)- ਕੋਰੋਨਾਵਾਇਰਸ ਖ਼ਿਲਾਫ਼ ਲੜੀ ਜਾ ਰਹੀ ਇਸ ਜੰਗ 'ਚ ਪ੍ਰਾਈਵੇਟ ਸਕੂਲ...
ਰਾਮਨਗਰ ਸੈਣੀਆਂ ਦੇ ਕੋਰੋਨਾ ਪਾਜੀਟਿਵ ਲੜਕੇ ਦੇ ਪਰਿਵਾਰਕ 14 ਮੈਂਬਰਾਂ ਦਾ ਟੈੱਸਟ ਆਇਆ ਨੈਗੇਟਿਵ
. . .  1 day ago
ਘਨੌਰ, 29 ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਨੇਪਾਲ ਤੋਂ ਵਾਪਸ ਪਰਤੇ ਰਾਮਨਗਰ ਸੈਣੀਆਂ (ਸ਼ੰਭੂ, ਪਟਿਆਲਾ) ਦੇ 21 ਸਾਲਾਂ ਦੇ...
ਦਿਮਾਗ਼ ਤੋ ਕਮਜ਼ੋਰ ਵਿਅਕਤੀ ਦੀ ਸ਼ੱਕੀ ਹਾਲਤ 'ਚ ਮੌਤ, ਕਰੋਨਾ ਤੋ ਡਰੇ ਆਪਣਿਆ ਨੇ ਹੀ ਬਣਾਈ ਦੂਰੀ
. . .  1 day ago
ਮਾਛੀਵਾੜਾ ਸਾਹਿਬ 28 ਮਾਰਚ (ਮਨੋਜ ਕੁਮਾਰ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਦਾ ਡਰ ਕਿਸ ਕਦਰ ਆਮ ਲੋਕਾਂ ਦੇ ਜਹਿਨ ...
ਗਾਇਕ ਤੇ ਅਦਾਕਾਰ ਕੁਲਵਿੰਦਰ ਬਿੱਲਾ ਲੋੜਵੰਦਾਂ ਦੀ ਸਹਾਇਤਾ ਲਈ ਅੱਗੇ ਆਏ
. . .  1 day ago
ਮਾਨਸਾ, 29 ਮਾਰਚ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹੇ ਦੇ ਪਿੰਡ ਹਮੀਰਗੜ੍ਹ ਢੈਪਈ ਦੇ ਜੰਮਪਲ ਉੱਘੇ ਪੰਜਾਬੀ ਗਾਇਕ ਤੇ ਅਦਾਕਾਰ....
ਸਿਹਤ ਵਿਭਾਗ ਨੇ ਕਲਕੱਤਾ ਤੋਂ ਮਹਿਲ ਕਲਾਂ ਪਰਤੇ 6 ਟਰੱਕ ਡਰਾਈਵਰ ਕੀਤੇ ਇਕਾਂਤਵਾਸ
. . .  1 day ago
ਮਹਿਲ ਕਲਾਂ, 29 ਮਾਰਚ (ਅਵਤਾਰ ਸਿੰਘ ਅਣਖੀ)-ਕਰੋਨਾ ਵਾਇਰਸ ਨੂੰ ਲੈ ਕੇ ਪੰਜਾਬ 'ਚ ਲੱਗੇ ਕਰਫ਼ਿਊ ਦੇ ਚੱਲਦਿਆਂ ਸਿਹਤ ਵਿਭਾਗ ਮਹਿਲ...
ਲਾਕਡਾਊਨ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਕੰਪਨੀਆਂ ਨੂੰ ਜਾਰੀ ਕੀਤੀ ਐਡਵਾਈਜ਼ਰੀ, ਨਾ ਕੱਟੀ ਜਾਵੇ ਵਰਕਰਾਂ ਦੀ ਤਨਖ਼ਾਹ
. . .  1 day ago
ਕੋਰੋਨਾ ਵਾਇਰਸ ਦੇ ਚੱਲਦਿਆਂ ਕੈਪਟਨ ਨੇ ਡੇਰਾ ਰਾਧਾ ਸੁਆਮੀ ਬਿਆਸ ਅਤੇ ਸਨਅਤਕਾਰਾਂ ਨੂੰ ਮਦਦ ਦੀ ਕੀਤੀ ਅਪੀਲ
. . .  1 day ago
ਕਰਫ਼ਿਊ ਦੇ ਚੱਲਦਿਆਂ ਪੰਜਾਬ 'ਚ 30-31 ਮਾਰਚ ਨੂੰ ਖੁੱਲ੍ਹਣਗੇ ਬੈਂਕ
. . .  1 day ago
ਦੇਸ਼ 'ਚ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 106 ਹੋਰ ਮਾਮਲੇ ਆਏ ਸਾਹਮਣੇ, 6 ਲੋਕਾਂ ਦੀ ਹੋਈ ਮੌਤ : ਸਿਹਤ ਮੰਤਰਾਲੇ
. . .  1 day ago
ਅਜਨਾਲਾ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਆਇਆ ਸਾਹਮਣੇ
. . .  1 day ago
ਨੇਪਾਲ ਨੇ 15 ਅਪ੍ਰੈਲ ਤੱਕ ਅੰਤਰਰਾਸ਼ਟਰੀ ਉਡਾਣਾਂ ਕੀਤੀਆਂ ਮੁਲਤਵੀ
. . .  1 day ago
ਕੋਰੋਨਾ ਵਾਇਰਸ ਸਬੰਧੀ ਅਫ਼ਵਾਹ ਫੈਲਾਉਣ ਵਾਲੇ 'ਤੇ ਪਰਚਾ ਦਰਜ
. . .  1 day ago
ਐੱਸ.ਡੀ.ਐੱਮ.ਸ਼ਾਹਕੋਟ ਵੱਲੋਂ ਮੈਡੀਕਲ ਸਟੋਰ ਮਾਲਕਾਂ ਨੂੰ ਦੁਕਾਨਾਂ ਅੱਗੇ ਨਿਸ਼ਾਨ ਲਗਾਉਣ ਦੀ ਕੀਤੀ ਹਦਾਇਤ
. . .  1 day ago
ਸ੍ਰੀ ਦਰਬਾਰ ਸਾਹਿਬ ਦੀਆਂ ਸਰਾਂਵਾਂ ਤੇ ਸ਼ਹਿਰ 'ਚ ਫਸੇ ਲੋਕਾਂ ਨੂੰ ਦੋ ਵਿਸ਼ੇਸ਼ ਬੱਸਾਂ ਰਾਹੀਂ ਭੇਜਿਆ ਗਿਆ ਜੰਮੂ
. . .  1 day ago
ਗੁਰਦੁਆਰਾ ਸਾਹਿਬ ਮੇਨ ਗੇਟ ਨੂੰ ਲਾਇਆ ਤਾਲਾ
. . .  1 day ago
ਬੀ.ਐੱਸ.ਐਫ ਵੱਲੋਂ 5 ਕਰੋੜ ਦੀ ਹੈਰੋਇਨ ਬਰਾਮਦ
. . .  1 day ago
ਡੀ.ਸੀ ਜਲੰਧਰ ਵੱਲੋਂ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਜਮ੍ਹਾ ਕਰਵਾਉਣ ਦੀ ਅਪੀਲ
. . .  1 day ago
ਪ੍ਰਵਾਸੀ ਮਜ਼ਦੂਰਾਂ ਨੂੰ ਰੋਕਣ ਲਈ ਕਾਰਖ਼ਾਨੇ ਚਲਾਉਣ ਦਾ ਫ਼ੈਸਲਾ
. . .  1 day ago
ਡੀ.ਸੀ. ਜਲੰਧਰ ਵੱਲੋਂ ਫ਼ਲਾਂ ਤੇ ਸਬਜੀਆਂ ਦੇ ਭਾਅ ਤੈਅ, ਸੂਚੀ ਜਾਰੀ
. . .  1 day ago
ਸਰ੍ਹੋਂ ਦੀ ਫ਼ਸਲ ਦੀ ਕਟਾਈ ਲਈ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਜਿੰਮੀਦਾਰਾਂ ਨੂੰ ਦਿੱਤੀ ਢਿੱਲ
. . .  1 day ago
ਕਰਫ਼ਿਊ ਦੌਰਾਨ ਮੁਲਾਜ਼ਮ ਨੂੰ ਮੰਦੀ ਸ਼ਬਦਾਵਲੀ ਅਤੇ ਸਰਕਾਰੀ ਕੰਮ 'ਚ ਵਿਘਨ ਪਾਉਣ ਦੇ ਦੋਸ ਇਕ ਖ਼ਿਲਾਫ਼ ਮੁਕੱਦਮਾ ਦਰਜ
. . .  1 day ago
ਮੈਡੀਕਲ ਵੀਜ਼ਾ 'ਤੇ ਭਾਰਤ 'ਚ ਆਏ 5 ਪਾਕਿ ਨਾਗਰਿਕ ਪਰਤੇ ਆਪਣੇ ਮੁਲਕ
. . .  1 day ago
ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਸਵੇਰੇ 3 ਘੰਟੇ ਲਈ ਖੁੱਲ੍ਹਣਗੀਆਂ ਕਰਿਆਨੇ ਦੀਆਂ ਦੁਕਾਨਾਂ
. . .  1 day ago
ਮੁੰਬਈ ਵਿਚ 40 ਸਾਲਾ ਔਰਤ ਦੀ ਕੋਰੋਨਾ ਕਾਰਨ ਮੌਤ, ਮਹਾਰਾਸ਼ਟਰ ਵਿਚ 7ਵੀਂ ਮੌਤ
. . .  1 day ago
ਸਰਹੱਦੀ ਖੇਤਰ ਦੇ ਪਿੰਡਾਂ ਦਾ ਅਧਿਕਾਰੀਆਂ ਵਲੋਂ ਦੌਰਾ
. . .  1 day ago
ਗੁਰੂ ਹਰ ਸਹਾਏ ਹਲਕੇ ਦੇ ਸਮੂਹ ਪਿੰਡਾਂ ਵਿਚ ਪੰਚਾਇਤਾਂ ਨੇ ਕੀਤੀ ਸੈਨੇਟਾਈਜ਼ਰ ਸਪਰੇਅ
. . .  1 day ago
ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚੋਂ 37 ਕੈਦੀ ਰਿਹਾਅ
. . .  1 day ago
ਅਧਿਕਾਰੀਆਂ ਵਲੋਂ ਘਰ-ਘਰ ਜਾ ਕੇ ਵੰਡਿਆ ਗਿਆ ਰਾਸ਼ਨ
. . .  1 day ago
ਪ੍ਰਸੋਨਲ ਵਿਭਾਗ ਵਲੋਂ ਕੰਟਰੈਕਟ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਸਬੰਧੀ ਪੱਤਰ ਜਾਰੀ
. . .  1 day ago
ਪਤਨੀ ਨੂੰ ਮੰਜੇ ਦੇ ਪਾਵੇ ਨਾਲ ਕੁੱਟ ਕੁੱਟ ਕੇ ਮਾਰਿਆ
. . .  1 day ago
ਕੋਰੋਨਾ ਪਾਜ਼ੀਟਿਵ ਮਰੀਜ਼ ਦੇ ਭੱਜਣ ਦੀ ਝੂਠੀ ਅਫ਼ਵਾਹ ਨੇ ਲੋਕਾਂ 'ਚ ਫੈਲਾਈ ਦਹਿਸ਼ਤ
. . .  1 day ago
ਕੋਰੋਨਾ ਤੋਂ ਬੱਚਣ ਲਈ ਪਿੰਡ ਜਾ ਰਹੇ ਵਿਅਕਤੀ ਦੀ 200 ਕਿੱਲੋਮੀਟਰ ਪੈਦਲ ਚੱਲਣ ਕਾਰਨ ਹੋਈ ਮੌਤ
. . .  1 day ago
ਕਰਫ਼ਿਊ ਦੌਰਾਨ ਘਰਾਂ 'ਚ ਬੰਦ ਲੋੜਵੰਦ ਪਰਿਵਾਰਾਂ ਦੀ ਮਦਦ ਲਈ ਅੱਗੇ ਆਈ ਫ਼ਿਲਮੀ ਅਭਿਨੇਤਰੀ ਸੋਨੀਆ ਮਾਨ
. . .  1 day ago
ਅਹਿਮਦਾਬਾਦ 'ਚ ਕੋਰੋਨਾ ਵਾਇਰਸ ਦੇ 3 ਹੋਰ ਮਾਮਲੇ ਆਏ ਸਾਹਮਣੇ
. . .  1 day ago
ਕੋਰੋਨਾ ਨੂੰ ਹਰਾਉਣ ਵਾਲਿਆਂ ਤੋਂ ਲੈਣੀ ਚਾਹੀਦੀ ਹੈ ਪ੍ਰੇਰਨਾ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੁੱਝ ਲੋਕ ਹਾਲਾਤ ਦੀ ਗੰਭੀਰਤਾ ਨੂੰ ਨਹੀਂ ਸਮਝ ਰਹੇ : ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ :ਵਾਇਰਸ ਇਨਸਾਨਾਂ ਨੂੰ ਮਾਰਨ ਦੀ ਜ਼ਿੱਦ ਲਈ ਬੈਠਾ ਹੈ
. . .  1 day ago
'ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਅਸੀਂ ਜਿੱਤਾਂਗੇ ਲੜਾਈ
. . .  1 day ago
ਕੋਰੋਨਾ 'ਤੇ ਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਕਰਦਿਆਂ ਕਿਹਾ : ਸਖ਼ਤ ਕਦਮ ਚੁੱਕਣ ਤੋਂ ਇਲਾਵਾ ਕੋਈ ਹੋਰ ਰਸਤਾ ਨਹੀਂ
. . .  1 day ago
ਪ੍ਰਧਾਨ ਮੰਤਰੀ ਮੋਦੀ 'ਮਨ ਕੀ ਬਾਤ' ਦੇ ਜਰੀਏ ਲੋਕਾਂ ਨੂੰ ਕਰ ਰਹੇ ਹਨ ਸੰਬੋਧਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਫੱਗਣ ਸੰਮਤ 551

ਮਾਨਸਾ

ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਹੋਰ ਮੁਲਾਜ਼ਮਾਂ ਵਾਂਗ ਤਨਖ਼ਾਹ ਸਰਕਾਰੀ ਖ਼ਜ਼ਾਨੇ 'ਚੋਂ ਦਿੱਤੀ ਜਾਵੇ-ਬਰਾੜ

ਮਾਨਸਾ, 17 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਪੰਚਾਇਤ ਸੰਮਤੀ ਮੁਲਾਜ਼ਮਾਂ ਨੂੰ ਹੋਰ ਮੁਲਾਜ਼ਮਾਂ ਵਾਂਗ ਤਨਖ਼ਾਹ ਸਰਕਾਰੀ ਖ਼ਜ਼ਾਨੇ 'ਚੋਂ ਦਿੱਤੀ ਜਾਵੇ, ਇਸ ਨਾਲ ਜਿੱਥੇ ਪੈਸੇ ਦੀ ਬੱਚਤ ਹੋਵੇਗੀ ਉੱਥੇ ਸਮੇਂ ਸਿਰ ਤਨਖ਼ਾਹ ਵੀ ਮਿਲ ਜਾਵੇਗੀ | ਪੰਜਾਬ ਸਰਕਾਰ ਨੂੰ ਇਹ ਅਪੀਲ ਪੰਚਾਇਤ ਸਕੱਤਰ ਯੂਨੀਅਨ ਜ਼ਿਲ੍ਹਾ ਮਾਨਸਾ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਗੁਰਜੀਵਨ ਸਿੰਘ ਬਰਾੜ ਸੂਬਾ ਪ੍ਰਧਾਨ ਨੇ ਕੀਤੀ | ਉਨ੍ਹਾਂ ਕਿਹਾ ਕਿ ਉਕਤ ਫ਼ੈਸਲਾ ਲਾਗੂ ਹੋਣ ਨਾਲ ਮਹਿਕਮੇ ਅਤੇ ਸਰਕਾਰ ਨੂੰ ਵੀ ਧਰਨਿਆਂ ਤੋਂ ਨਿਜਾਤ ਮਿਲੇਗੀ ਅਤੇ ਮੁਲਾਜ਼ਮ ਜ਼ਰੂਰੀ ਮਸਲਿਆਂ ਵੱਲ ਤਵੱਜੋ ਦੇ ਸਕਣਗੇ | ਉਨ੍ਹਾਂ ਕਿਹਾ ਕਿ ਸੂਬੇ ਭਰ 'ਚ ਸੰਮਤੀ ਮੁਲਾਜ਼ਮਾਂ ਨੂੰ 6-6 ਮਹੀਨੇ ਤਨਖ਼ਾਹ ਨਹੀਂ ਮਿਲਦੀ, ਜਿਸ ਕਾਰਨ ਤਨਖ਼ਾਹਾਂ ਲੈਣ ਲਈ ਮੁਲਾਜ਼ਮਾਂ ਨੂੰ ਧਰਨੇ, ਮੁਜ਼ਾਹਰੇ ਅਤੇ ਕਲਮ ਛੋੜ ਹੜਤਾਲਾਂ ਕਰਨੀਆਂ ਪੈਂਦੀਆਂ ਹਨ | ਉਨ੍ਹਾਂ ਕਿਹਾ ਕਿ ਹੁਣ ਵੀ ਪਿਛਲੇ 5 ਮਹੀਨਿਆਂ ਤੋਂ ਮੁਲਾਜ਼ਮਾਂ ਨੂੰ ਤਨਖ਼ਾਹ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਨੁਕਸਾਨ ਝੱਲਣਾ ਪੈ ਰਿਹਾ ਹੈ | ਸੂਬਾ ਆਗੂ ਨੇ ਕਿਹਾ ਕਿ ਜੇਕਰ ਤਨਖ਼ਾਹਾਂ ਸਰਕਾਰੀ ਖ਼ਜ਼ਾਨੇ 'ਚੋਂ ਦੇਣੀਆਂ ਸ਼ੁਰੂ ਨਾ ਕੀਤੀਆਂ ਤਾਂ ਸਮੂਹ ਸੰਮਤੀ ਮੁਲਾਜ਼ਮ ਸੜਕਾਂ 'ਤੇ ਉੱਤਰਨਗੇ | ਇਸ ਮੌਕੇ ਰਾਜਵਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਦੀਪਕ ਬਾਂਸਲ, ਅਜੈਬ ਸਿੰਘ ਬੁਢਲਾਡਾ, ਹਰਵੀਰ ਸਿੰਘ, ਬਲਜਿੰਦਰ ਸਿੰਘ ਬੁਢਲਾਡਾ, ਗੁਰਦੀਪ ਸਿੰਘ, ਪਰਦੀਪ ਕੁਮਾਰ, ਗੁਰਦੀਪ ਸ਼ਰਮਾ, ਜਸਵਿੰਦਰ ਸਿੰਘ ਝੁਨੀਰ, ਬੇਅੰਤ ਸਿੰਘ ਸਰਦੂਲਗੜ੍ਹ ਨੇ ਵੀ ਸੰਬੋਧਨ ਕੀਤਾ |

ਫਫੜੇ ਭਾਈਕੇ ਕਾਲਜ ਅਥਲੈਟਿਕ ਮੀਟ ਮੌਕੇ ਮਨਪ੍ਰੀਤ ਕੌਰ ਬੈੱਸਟ ਅਥਲੀਟ ਚੁਣੀ

ਮਾਨਸਾ, 17 ਫਰਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ ਵਿਖੇ ਸੱਤਵੀਂ ਸਾਲਾਨਾ ਅਥਲੈਟਿਕ ਮੀਟ ਕਰਵਾਈ ਗਈ | ਜਥੇਦਾਰ ਗੁਰਮੇਲ ਸਿੰਘ ਜ਼ਿਲ੍ਹਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਝੰਡਾ ਲਹਿਰਾਉਣ ਦੀ ਸ਼ੁਰੂਆਤ ਕਰਨ ਦੀ ਰਸਮ ...

ਪੂਰੀ ਖ਼ਬਰ »

ਯਾਦਗਾਰੀ ਰਿਹਾ ਸੰਗੀਤ ਕਲਾ ਕੇਂਦਰ ਦਾ ਸੰਗੀਤਕ ਪ੍ਰੋਗਰਾਮ 'ਸਵਰ ਸੰਧਿਆ'

ਬੁਢਲਾਡਾ, 17 ਫਰਵਰੀ (ਸਵਰਨ ਸਿੰਘ ਰਾਹੀ)-ਸੰਗੀਤ ਕਲਾ ਕੇਂਦਰ ਬੁਢਲਾਡਾ ਵਲੋਂ ਸਥਾਨਕ ਰਾਮਲੀਲਾ ਮੈਦਾਨ ਵਿਖੇ ਕਰਵਾਏ ਸੰਗੀਤਕ ਸਮਾਗਮ 'ਸਵਰ ਸੰਧਿਆ' ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ਮ੍ਹਾ ਰੌਸ਼ਨ ਕਰਨ ਦੀ ਰਸਮ ਐਸ. ਡੀ. ਐਮ. ਅਦਿੱਤਿਆ ਡੇਚਲਵਾਲ, ਡੀ. ਐਸ. ਪੀ. ਜਸਪਿੰਦਰ ...

ਪੂਰੀ ਖ਼ਬਰ »

ਤਰੱਕੀਆਂ ਜਲਦ ਨਾ ਹੋਈਆਂ ਤਾਂ ਕਾਂਗਰਸੀ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਹੋਵੇਗੀ ਭੁੱਖ ਹੜਤਾਲ-ਅਧਿਆਪਕ ਯੂਨੀਅਨ

ਬੁਢਲਾਡਾ, 17 ਫਰਵਰੀ (ਸਵਰਨ ਸਿੰਘ ਰਾਹੀ)-ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀਆਂ ਚਿਰਾਂ ਤੋਂ ਲਟਕਦੀਆਂ ਆ ਰਹੀਆਂ ਤਰੱਕੀਆਂ ਸਬੰਧੀ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਉਣ ਲਈ ਇੱਥੇ ਈ. ਟੀ. ਟੀ. ਅਧਿਆਪਕ ਯੂਨੀਅਨ ਵਲੋਂ ਪ੍ਰਾਇਮਰੀ ਅਧਿਆਪਕ ਯੂਨੀਅਨ ...

ਪੂਰੀ ਖ਼ਬਰ »

ਗ਼ਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਾਰਡਾਂ ਤੋਂ ਬਾਹਰ ਰੱਖਣਾ ਲੋਕ ਵਿਰੋਧੀ ਫ਼ੈਸਲਾ

ਮਾਨਸਾ, 17 ਫਰਵਰੀ (ਸ. ਰਿ.)-ਕੌਮੀ ਅੰਨ ਸੁਰੱਖਿਆ ਕਾਨੂੰਨ ਤਹਿਤ ਲੋੜਵੰਦ ਪਰਿਵਾਰਾਂ ਨੂੰ 2 ਰੁਪਏ ਕਿੱਲੋ ਦੇ ਹਿਸਾਬ ਨਾਲ ਦਿੱਤੀ ਜਾ ਰਹੀ ਕਣਕ ਤੋਂ ਪੜਤਾਲ ਦੌਰਾਨ ਬਾਹਰ ਰੱਖ ਕੇ ਪੰਜਾਬ ਸਰਕਾਰ ਨੇ ਲੋਕ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਨੇ ਪਿੰਡ ਅਕਲੀਆ ਵਾਸੀਆਂ ਦੀਆਂ ਸੁਣੀਆਂ ਸਮੱਸਿਆਵਾਂ

ਜੋਗਾ, 17 ਫਰਵਰੀ (ਹਰਜਿੰਦਰ ਸਿੰਘ)-ਪਿੰਡ ਅਕਲੀਆ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਮਾਨਸਾ ਦੇ ਚੇਅਰਮੈਨ ਪ੍ਰੇਮ ਮਿੱਤਲ ਵਲੋਂ ਆ ਕੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ, ਜਿਸ ਵਿਚ ਪਿੰਡ ਵਾਸੀਆਂ ਨੇ ਦੱਸਿਆ ਕਿ ਅਕਲੀਆ ਤੋਂ ਲੈ ਕੇ ਚਾਉਕੇ ਤੱਕ ਰਹਿੰਦੀ ਸੜਕ, ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਵਲੋਂ 25 ਦੀ ਮਾਨਸਾ ਰੈਲੀ ਦੀਆਂ ਤਿਆਰੀਆਂ ਸਬੰਧੀ ਪਿੰਡਾਂ 'ਚ ਕੱਢੀਆਂ ਰੈਲੀਆਂ

ਭੀਖੀ, 17 ਫਰਵਰੀ (ਗੁਰਿੰਦਰ ਸਿੰਘ ਔਲਖ)-ਮਜ਼ਦੂਰ ਮੁਕਤੀ ਮੋਰਚਾ ਪੰਜਾਬ ਵਲੋਂ ਸੰਵਿਧਾਨ ਬਚਾਓ ਮੰਚ ਦੇ ਸੱਦੇ ਤਹਿਤ 25 ਫਰਵਰੀ ਨੂੰ ਮਾਨਸਾ ਵਿਖੇ ਰੱਖੀ ਰੈਲੀ ਦੀ ਤਿਆਰੀ ਲਈ ਪਿੰਡ ਧਲੇਵਾਂ, ਹੀਰੋਂ ਕਲਾਂ ਆਦਿ ਪਿੰਡਾਂ ਵਿਖੇ ਰੈਲੀਆਂ ਕੀਤੀਆ ਗਈਆਂ | ਰੈਲੀਆਂ ਦੌਰਾਨ ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ ਨੂੰ ਨਸ਼ਾ ਮੁਕਤ ਕਰਨ ਲਈ ਵਿਦਿਆਰਥੀਆਂ ਦਾ ਸਹਿਯੋਗ ਜ਼ਰੂਰੀ-ਡਾ: ਨਰਿੰਦਰ ਭਾਰਗਵ

ਬੁਢਲਾਡਾ, 17 ਫਰਵਰੀ (ਸੁਨੀਲ ਮਨਚੰਦਾ)-ਭਾਵੇਂ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਿਖ਼ਲਾਫ਼ ਚਲਾਈ ਮੁਹਿੰਮ ਦੇ ਸਾਰਥਿਕ ਸਿੱਟੇ ਸਾਹਮਣੇ ਆ ਰਹੇ ਹਨ ਪਰ ਮਾਨਸਾ ਨੂੰ ਨਸ਼ਾ ਮੁਕਤ ਕਰਨ ਲਈ ਇੰਨੀ ਦਿਨੀਂ ਵਿਦਿਆਰਥੀਆਂ ਦਾ ਸਹਿਯੋਗ ਜ਼ਰੂਰੀ ਹੈ | ਇਹ ਪ੍ਰਗਟਾਵਾ ਡਾ: ...

ਪੂਰੀ ਖ਼ਬਰ »

ਮਾਨਸਾ ਜ਼ਿਲੇ੍ਹ 'ਚ 37 ਸਕੂਲ ਵੈਨਾਂ ਦੇ ਕੱਟੇ ਚਲਾਨ

ਮਾਨਸਾ, 17 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਲੌਾਗੋਵਾਲ ਵਿਖੇ ਵਾਪਰੀ ਹਿਰਦੇ ਵੇਧਕ ਘਟਨਾ ਉਪਰੰਤ ਚੌਕਸ ਹੋਏ ਜ਼ਿਲ੍ਹਾ ਪ੍ਰਸ਼ਾਸਨ ਮਾਨਸਾ ਵਲੋਂ ਅੱਜ ਜ਼ਿਲੇ੍ਹ 'ਚ 37 ਚਲਾਨ ਕੱਟੇ ਗਏ, ਜਿਨ੍ਹਾਂ 'ਚ ਮੁੱਢਲੀ ਸਹਾਇਤਾ ਕਿੱਟ, ਅੱਗ ਬੁਝਾਊ ਯੰਤਰਾਂ, ਕੰਡਕਟਰਾਂ ਦੀ ...

ਪੂਰੀ ਖ਼ਬਰ »

ਪਿੰਡ ਕੁੱਲਰੀਆਂ ਵਿਖੇ 20 ਨੂੰ ਕਰਵਾਈ ਜਾਵੇਗੀ ਮੌਕ ਡਰਿੱਲ

ਮਾਨਸਾ, 17 ਫਰਵਰੀ (ਸ. ਰਿ.)- ਕੁਦਰਤੀ ਆਫ਼ਤਾਂ ਅਤੇ ਮਨੁੱਖੀ ਗ਼ਲਤੀਆਂ ਕਾਰਨ ਉਪਜਣ ਵਾਲੀਆਂ ਸੰਭਾਵੀ ਆਫ਼ਤਾਂ ਨਾਲ ਨਜਿੱਠਣ ਲਈ ਐਨ.ਡੀ.ਆਰ.ਐਫ. ਦੀ ਟੀਮ ਵੱਲੋਂ ਪਿੰਡ ਕੱੁਲਰੀਆਂ ਵਿਖੇ 20 ਫਰਵਰੀ ਨੂੰ ਹੜ੍ਹਾਂ ਸਬੰਧੀ ਮੌਕ ਡਰਿੱਲ ਕਰਵਾਈ ਜਾ ਰਹੀ ਹੈ, ਜਿਸ ਦੇ ਮੱਦੇਨਜ਼ਰ ...

ਪੂਰੀ ਖ਼ਬਰ »

ਨਾਲੀਆਂ ਦਾ ਪਾਣੀ ਜ਼ਮੀਨਦੋਜ਼ ਕਰਨ ਦੇ ਕੰਮ ਦੀ ਕੀਤੀ ਸ਼ੁਰੂਆਤ

ਬੁਢਲਾਡਾ, 17 ਫਰਵਰੀ (ਨਿ. ਪ. ਪ.)-ਨਗਰ ਕੌਾਸਲ ਵਲੋਂ ਸਥਾਨਕ ਸ਼ਹਿਰ ਦੇ ਵਾਰਡਾਂ ਅੰਦਰ ਨਾਲੀਆਂ ਦਾ ਗੰਦਾ ਪਾਣੀ ਸਿੱਧਾ ਸੀਵਰੇਜ 'ਚ ਪਾਉਣ ਦੇ ਜਾਰੀ ਕਾਰਜ ਤਹਿਤ ਕਬੀਰ ਆਸ਼ਰਮ ਕਾਲੋਨੀ ਵਿਖੇ ਨਾਲੀਆਂ ਬੰਦ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ ਹੈ | ਇਸ ਕੰਮ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸੰਵਿਧਾਨ ਬਚਾਓ ਮੰਚ ਵਲੋਂ 25 ਨੂੰ ਕੀਤੀ ਜਾਵੇਗੀ ਵੱਡੀ ਰੈਲੀ

ਮਾਨਸਾ, 17 ਫਰਵਰੀ (ਗੁਰਚੇਤ ਸਿੰਘ ਫੱਤੇਵਾਲੀਆ)-ਸੰਵਿਧਾਨ ਬਚਾਓ ਮੰਚ ਪੰਜਾਬ ਵਲੋਂ ਨਾਗਰਿਕਤਾ ਸੋਧ ਬਿੱਲ, ਕੌਮੀ ਨਾਗਰਿਕਤਾ ਰਜਿਸਟਰ ਅਤੇ ਕੌਮੀ ਜਨ ਸੰਖਿਆ ਰਜਿਸਟਰ ਦੇ ਵਿਰੋਧ 'ਚ 25 ਫਰਵਰੀ ਨੂੰ ਮਾਨਸਾ ਵਿਖੇ ਵੱਡੀ ਰੈਲੀ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ | 6ਵੇਂ ਦਿਨ ...

ਪੂਰੀ ਖ਼ਬਰ »

ਨਸ਼ਿਆਂ ਿਖ਼ਲਾਫ਼ ਜਾਗਰੂਕਤਾ ਸੈਮੀਨਾਰ ਲਗਾਇਆ

ਸਰਦੂਲਗੜ੍ਹ, 17 ਫਰਵਰੀ (ਪ. ਪ.)-ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮਾਨਸਾ ਡਾ. ਨਰਿੰਦਰ ਭਾਰਗਵ ਦੀਆਂ ਹਿਦਾਇਤਾਂ 'ਤੇ ਸਪੈਸ਼ਲ ਟਾਸਕ ਵਹੀਕਲ ਟੀਮ ਤੇ ਸਾਂਝ ਕੇਂਦਰ ਸਰਦੂਲਗੜ੍ਹ ਨੇ ਸਥਾਨਕ ਵਾਰਡ ਨੰ. 5 ਵਿਖੇ ਜਾਗਰੂਕਤਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਵਲੋਂ ਬੂਥ ਕਮੇਟੀਆਂ ਦਾ ਗਠਨ

ਸਰਦੂਲਗੜ੍ਹ, 17 ਫਰਵਰੀ (ਪ. ਪ.)- ਆਮ ਆਦਮੀ ਪਾਰਟੀ ਵਲੋਂ ਹਲਕੇ ਦੇ ਪਿੰਡਾਂ ਅੰਦਰ ਬੂਥ ਪੱਧਰ 'ਤੇ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਹਲਕਾ ਪ੍ਰਧਾਨ ਸੁਖਵਿੰਦਰ ਸਿੰਘ ਭੋਲਾ ਮਾਨ ਨੇ ਦੱਸਿਆ ਕਿ ਹੁਣ ਤੱਕ ਰਣਜੀਤਗੜ੍ਹ ਬਾਂਦਰਾਂ, ਰੋੜਕੀ, ਉੱਲਕ, ਰਾਏਪੁਰ ਤੋਂ ਇਲਾਵਾ ...

ਪੂਰੀ ਖ਼ਬਰ »

ਈ. ਟੀ. ਟੀ. ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਮੀਟਿੰਗ

ਬਰੇਟਾ, 17 ਫਰਵਰੀ (ਰਵਿੰਦਰ ਕੌਰ ਮੰਡੇਰ)- ਈ.ਟੀ.ਟੀ. ਟੈ ੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਪੰਜਾਬ ਇਕਾਈ ਬਰੇਟਾ ਦੀ ਮੀਟਿੰਗ ਅਕਾਸ਼ ਕੁਮਾਰ ਬਰੇਟਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਬੇਰੁਜ਼ਗਾਰ ਅਧਿਆਪਕ ਅਤੇ ਉਨ੍ਹਾਂ ਦੇ ਮਾਪੇ ਸ਼ਾਮਿਲ ਹੋਏ | ਮੀਟਿੰਗ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਸਮੇਤ ਔਰਤ ਗਿ੍ਫ਼ਤਾਰ

ਮੌੜ ਮੰਡੀ, 17 ਫਰਵਰੀ (ਲਖਵਿੰਦਰ ਸਿੰਘ ਮੌੜ)-ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਥਾਣਾ ਮੌੜ ਦੀ ਪੁਲਿਸ ਨੇ ਪਿੰਡ ਮੌੜ ਕਲਾਂ ਤੋਂ ਇਕ ਔਰਤ ਕੋਲੋਂ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਭੁੱਕੀ ਬਰਾਮਦ ਕੀਤੀ ਹੈ | ਥਾਣਾ ਮੌੜ ਦੇ ਸਬ ਇੰਸ: ਧਰਮਿੰਦਰਪਾਲ ...

ਪੂਰੀ ਖ਼ਬਰ »

ਰਜਵਾਹੇ 'ਚੋਂ ਮਹਿਲਾ ਦੀ ਲਾਸ਼ ਬਰਾਮਦ

ਰਾਮਾਂ ਮੰਡੀ, 17 ਫਰਵਰੀ (ਤਰਸੇਮ ਸਿੰਗਲਾ)-ਅੱਜ ਨੇੜਲੇ ਪਿੰਡ ਚੱਕ ਹੀਰਾ ਸਿੰਘ ਵਾਲਾ ਦੇ ਨੇੜਿਓਾ ਲੰਘਦੇ ਰਜਵਾਹੇ 'ਚੋਂ ਉਮਰ ਕਰੀਬ 30/35 ਸਾਲ ਮਹਿਲਾ ਦੀ ਨਗਨ ਲਾਸ਼ ਬਰਾਮਦ ਹੋਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲਾਸ਼ ਦੀ ਸੂਚਨਾ ਮਿਲਦੇ ਹੀ ਰਿਫਾਇਨਰੀ ...

ਪੂਰੀ ਖ਼ਬਰ »

ਗ੍ਰੇਅ ਮੈਟਰ ਬਠਿੰਡਾ ਸਫ਼ਲਤਾਪੂਰਵਕ ਲਗਵਾ ਰਿਹਾ ਆਸਟ੍ਰੇਲੀਆ ਦੇ ਸਟੱਡੀ ਵੀਜ਼ੇ

ਬਠਿੰਡਾ, 17 ਫਰਵਰੀ (ਅ. ਬ.)-ਗ੍ਰੇਅ ਮੈਟਰ ਬਠਿੰਡਾ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਹੈ | ਆਈਲਟਸ ਦੀਆਂ ਸੇਵਾਵਾਂ ਦੇ ਨਾਲ-ਨਾਲ ਸਟੱਡੀ ਵੀਜ਼ਾ, ਵਿਜ਼ਟਰ ਵੀਜ਼ਾ ਦੀਆਂ ਸੇਵਾਵਾਂ ਵੀ ਪ੍ਰਦਾਨ ਕਰ ਰਹੀ ਹੈ | ਇਸ ਸਫਲਤਾ ਸਦਕਾ ਸੰਸਥਾ ਵਿਚ ਲਗਾਤਾਰ ਸਟੱਡੀ ਵੀਜ਼ੇ ਆ ਰਹੇ ਹਨ ...

ਪੂਰੀ ਖ਼ਬਰ »

ਨਿਵੇਸ਼ ਦੇ ਵਿਸ਼ੇ 'ਤੇ ਸੈਮੀਨਾਰ ਲਗਾਇਆ

ਸਰਦੂਲਗੜ੍ਹ, 17 (ਪ. ਪ.)-ਸਥਾਨਕ ਭਾਰਤ ਗਰੁੱਪ ਆਫ਼ ਕਾਲਜ ਵਿਖੇ ਨਿਵੇਸ਼ ਦੇ ਵਿਸ਼ੇ 'ਤੇ ਸੈਮੀਨਾਰ ਲਾਇਆ ਗਿਆ | ਸੀ. ਏ. ਮਯੰਕ ਬਾਂਸਲ ਨੇ ਮਿਊਚਲ ਫ਼ੰਡ, ਸਟਾਕ ਮਾਰਕੀਟਿੰਗ ਤੇ ਬੱਚਤ ਬਾਰੇ ਵਿਸਥਾਰ ਨਾਲ ਦੱਸਿਆ | ਉਨ੍ਹਾਂ ਕਿਹਾ ਕਿ ਨੌਕਰੀ ਦੇ ਨਾਲ ਨਾਲ ਨਿਵੇਸ਼ ਦੁਆਰਾ ...

ਪੂਰੀ ਖ਼ਬਰ »

ਕੁੱਟਮਾਰ ਕਰਨ ਦੇ ਮਾਮਲੇ 'ਚ ਪਤੀ-ਪਤਨੀ ਨੂੰ 6-6

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਬਠਿੰਡਾ ਅਦਾਲਤ ਨੇ ਕੁੱਟਮਾਰ ਕਰਨ ਦੇ ਦੋਸ਼ਾਂ ਵਿਚ ਪਤੀ-ਪਤਨੀ ਨੂੰ 6-6 ਮਹੀਨੇ ਦੀ ਸਜ਼ਾ ਸੁਣਾਈ ਹੈ, ਜਦਕਿ ਇਕ ਸਹਾਇਕ ਥਾਣੇਦਾਰ ਤੇ ਹੌਲਦਾਰ ਨੂੰ ਇਸਤਗਾਸਾ ਕੇਸ ਵਿਚੋਂ ਬਾਇੱਜ਼ਤ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ...

ਪੂਰੀ ਖ਼ਬਰ »

ਗੁਰੂ ਕਾਸ਼ੀ ਯੂਨੀਵਰਸਿਟੀ ਵਲੋਂ ਡਾ. ਜਗਦੀਪ ਸਿੰਘ ਸੰਧੂ ਨੂੰ ਦਿੱਤਾ ਜਾਵੇਗਾ ਪਹਿਲਾ 'ਪ੍ਰੋ. ਪੂਰਨ ਸਿੰਘ ਰਿਸਰਚ ਐਵਾਰਡ'

ਬਠਿੰਡਾ, 17 ਫਰਵਰੀ (ਕੰਵਲਜੀਤ ਸਿੰਘ ਸਿੱਧੂ)-ਅੱਜ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਵਲੋਂ ਪ੍ਰੋ ਪੂਰਨ ਸਿੰਘ ਦੇ ਜਨਮ ਦਿਵਸ 17 ਫ਼ਰਵਰੀ ਨੂੰ ਪਹਿਲਾ ਪ੍ਰੋ ਪੂਰਨ ਸਿੰਘ ਅਵਾਰਡ ਸ਼ੁਰੂ ਕੀਤਾ ਗਿਆ ਹੈ ਅਤੇ ਇਸ ਵਾਰ ਦਾ ਇਹ ਪੋ੍ਰ. ਪੂਰਨ ਸਿੰਘ ਰਿਸਰਚ ਐਵਾਰਡ ...

ਪੂਰੀ ਖ਼ਬਰ »

ਹੋਰਨਾਂ ਕੰਪਨੀਆਂ ਦੇ ਮੁਕਾਬਲੇ ਘੱਟ ਰੇਟ 'ਤੇ ਮਿਲੇਗਾ ਮਾਰਕਫੈੱਡ ਦਾ ਬੋਤਲ ਬੰਦ ਪਾਣੀ-ਸਿੱਧੂ

ਬੁਢਲਾਡਾ, 17 ਫਰਵਰੀ (ਰਾਹੀ)-ਸਹਿਕਾਰਤਾ ਵਿਭਾਗ ਵਲੋਂ ਬੁਢਲਾਡਾ ਅਤੇ ਬਰੇਟਾ ਦੀਆਂ ਸਹਿਕਾਰੀ ਸਭਾਵਾਂ ਦੇ ਸਕੱਤਰਾਂ, ਸੇਲਜ਼ਮੈਂਨਾਂ ਅਤੇ ਹੋਰਨਾਂ ਅਧਿਕਾਰੀਆਂ ਦੀ ਮੀਟਿੰਗ ਸਥਾਨਕ ਦਫ਼ਤਰ ਵਿਖੇ ਪਰਮਜੀਤ ਸਿੰਘ ਡਿਪਟੀ ਡਾਇਰੈਕਟਰ ਸਹਿਕਾਰੀ ਸਭਾਵਾਂ ਮਾਨਸਾ ਦੀ ...

ਪੂਰੀ ਖ਼ਬਰ »

ਕਸਬਾ ਭੀਖੀ ਦਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਸ਼ੇਸ਼ ਚਰਚਾ ਦਾ ਕੇਂਦਰ ਬਣਿਆ

ਭੀਖੀ, 17 ਫਰਵਰੀ (ਗੁਰਿੰਦਰ ਸਿੰਘ ਔਲਖ)-ਕਸਬਾ ਭੀਖੀ ਦਾ ਸਰਕਾਰੀ ਸਮਾਰਟ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਵਿਸ਼ੇਸ਼ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ | ਸੂਬੇ ਦਾ ਇਹ ਪਹਿਲਾ ਸਕੂਲ ਹੈ ਜਿੱਥੇ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਦੀ ਹਾਜ਼ਰੀ ਬਾਇਓਮੈਟਿ੍ਕ ਮਸ਼ੀਨਾਂ 'ਤੇ ...

ਪੂਰੀ ਖ਼ਬਰ »

ਹਰਿਆਣਵੀ ਸ਼ਰਾਬ ਦੀਆਂ 36 ਬੋਤਲਾਂ ਸਮੇਤ 2 ਗਿ੍ਫ਼ਤਾਰ

ਬਠਿੰਡਾ, 17 ਫਰਵਰੀ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸੀ.ਆਈ.ਏ. ਸਟਾਫ਼-1, ਬਠਿੰਡਾ ਦੀ ਟੀਮ ਨੇ ਦੋ ਵਿਅਕਤੀਆਂ ਨੂੰ ਹਰਿਆਣਵੀ ਸ਼ਰਾਬ ਦੀਆਂ 36 ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਪੁਲਿਸ ਨੇ ਥਾਣਾ ਸਦਰ ਬਠਿੰਡਾ ਵਿਚ ਤਿੰਨੇ ਵਿਅਕਤੀਆਂ ਿਖ਼ਲਾਫ਼ ...

ਪੂਰੀ ਖ਼ਬਰ »

ਹਥਿਆਰਬੰਦ ਚੋਰ ਗਰੋਹ ਵਲੋਂ ਮੁਲਾਜ਼ਮਾਂ ਨੂੰ ਬੰਦੀ ਬਣਾ ਕੇ ਸ਼ੈਲਰ 'ਚੋਂ ਲੱਖਾਂ ਰੁਪਏ ਦੇ ਚੌਲ ਚੋਰੀ

ਗੋਨਿਆਣਾ, 17 ਫਰਵਰੀ (ਲਛਮਣ ਦਾਸ ਗਰਗ)-ਸਥਾਨਕ ਜੈਤੋ ਰੋਡ 'ਤੇ ਬਣੇ ਇਕ ਸ਼ੈਲਰ ਵਿਚੋਂ ਬੀਤੀ ਰਾਤ ਤਿੰਨ ਦਰਜਨ ਦੇ ਕਰੀਬ ਚੋਰ ਗਰੋਹ ਵਲੋਂ ਅਸਲੇ ਦੀ ਨੋਕ 'ਤੇ ਸ਼ੈਲਰ ਦੇ ਸਮੂਹ ਮੁਲਾਜ਼ਮਾਂ ਨੂੰ ਇਕ ਕਮਰੇ ਵਿਚ ਬੰਦੀ ਬਣਾ ਕੇ ਇਕ ਟਰੱਕ ਵਿਚ ਬਾਂਸਮਤੀ ਚਾਵਲ ਚੋਰੀ ਕਰਕੇ ਲੈ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX