ਤਾਜਾ ਖ਼ਬਰਾਂ


ਊਨਾ 'ਚ ਕੋਰੋਨਾ ਦੇ 9 ਮਾਮਲੇ ਪਾਜ਼ੀਟਿਵ
. . .  1 day ago
ਅੰਮ੍ਰਿਤਸਰ ਤੋਂ ਘਰੇਲੂ ਵਿਸ਼ੇਸ ਉਡਾਣ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ 96 ਯਾਤਰੀ ਰਵਾਨਾ
. . .  1 day ago
ਰਾਜਾਸਾਂਸੀ, 7 ਅਪ੍ਰੈਲ (ਹੇਰ/ਖੀਵਾ) ਵਿਸ਼ਵ ਭਰ ਵਿਚ ਕਰੋਨਾ ਵਾਇਰਸ ਕਰ ਕੇ ਫੈਲੀ ਮਹਾਂਮਾਰੀ ਕਾਰਨ ਠੱਪ ਹੋਈਆਂ ਹਵਾਈ ਸੇਵਾਵਾਂ ਕਰ ਕੇ ਵਿਦੇਸ਼ਾਂ ਤੋਂ ਆਏ ਭਾਰਤੀ ਮੂਲ ਪਰ ਅਮਰੀਕਾ ਦੇ ਪੱਕੇ ਵਸਨੀਕ ਹਨ, ਨੂੰ ਵਾਪਸ ਅਮਰੀਕਾ ਲੈ ਕੇ ਜਾਣ ਲਈ ਸਰਕਾਰ ਵੱਲੋਂ ਵਿਸ਼ੇਸ਼ ਉਡਾਣਾਂ...
ਲੁਧਿਆਣਾ ਚ ਬੀਤੇ 48 ਘੰਟੇ ਤੋਂ ਕੋਰੋਨਾ ਦਾ ਕੋਈ ਪਾਜ਼ੀਟਿਵ ਮਰੀਜ਼ ਨਹੀਂ - ਡੀ.ਸੀ
. . .  1 day ago
ਲੁਧਿਆਣਾ, 7 ਅਪ੍ਰੈਲ (ਰੁਪੇਸ਼ ਕੁਮਾਰ) - ਜ਼ਿਲ੍ਹਾ ਲੁਧਿਆਣਾ ਚ ਹੁਣ ਤੱਕ 410 ਕੋਰੋਨਾ ਵਾਇਰਸ ਦੇ ਨਮੂਨੇ ਲਏ ਜਾ ਚੁੱਕੇ ਨੇ ਜਿਨ੍ਹਾਂ ਚੋਂ 329 ਨਮੂਨਿਆਂ ਦੀ ਰਿਪੋਰਟ ਆ ਚੁੱਕੀ ਹੈ ਅਤੇ 320 ਨਮੂਨੇ ਇਨ੍ਹਾਂ...
ਕੋਰੋਨਾ ਵਾਇਰਸ : 24 ਘੰਟਿਆਂ ਦੌਰਾਨ ਯੂ.ਕੇ 'ਚ ਹੋਈਆਂ 854 ਮੌਤਾਂ, ਕੁੱਲ ਗਿਣਤੀ 6236
. . .  1 day ago
ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ) - ਯੂ.ਕੇ ਵਿਚ ਕੋਰੋਨਾਵਾਇਰਸ ਨਾਲ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਵਿਚ ਦਿਨੋ ਦਿਨ ਭਾਰੀ ਵਾਧਾ ਹੋ ਰਿਹਾ ਹੈ ਅਤੇ ਮੌਤਾਂ ਦੀ ਗਿਣਤੀ 6000 ਤੋਂ ਟੱਪ ਗਈ ਹੈ। ਬੀਤੇ ਕੁੱਝ ਦਿਨਾਂ ਤੋਂ ਵੱਧ ਰਹੀ ਮੌਤ ਦਰ ਨੂੰ ਲੈ ਕੇ ਯੂ.ਕੇ ਸਰਕਾਰ ਫ਼ਿਕਰਮੰਦ ਹੈ। ਬੀਤੇ 24 ਘੰਟਿਆਂ ਦੌਰਾਨ ਯੂ.ਕੇ ਵਿਚ 854 ਮੌਤਾਂ ਹੋਈਆਂ ਹਨ ਅਤੇ ਮਰਨ ਵਾਲਿਆਂ ਦੀ ਉਮਰ 23 ਤੋਂ 102 ਸਾਲ ਦਰਮਿਆਨ...
ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਕੀਤਾ ਹੋਮ ਕੁਆਰੰਟਾਇਨ
. . .  1 day ago
ਮਾਧੋਪੁਰ, 7 ਅਪ੍ਰੈਲ (ਨਰੇਸ਼ ਮਹਿਰਾ) - ਪਿੰਡ ਰਾਣੀਪੁਰ ਛੋਟਾ ਦੇ ਇੱਕ ਪਰਿਵਾਰ ਨੂੰ ਹੋਮ ਕੁਆਰੰਟਾਇਨ ਕੀਤਾ ਗਿਆ ਹੈ।ੀ ਮਿਲੀ ਜਾਣਕਾਰੀ ਅਨੁਸਾਰ ਪਿੰਡ ਦਾ ਇੱਕ ਨੌਜਵਾਨ ਜੋ ਕਿ ਡਰਾਈਵਰੀ ਦਾ ਕੰਮ ਕਰਦਾ ਹੈ ਅਤੇ 19 ਮਾਰਚ ਨੂੰ ਦਿੱਲੀ ਨਿਜ਼ਾਮੁਦੀਨ ਤੋਂ ਆਏ ਹੋਏ ਤਬਲੀਗੀ ਜਮਾਤ...
ਬੰਗਾ ਲਾਗੇ ਇਟਲੀ ਤੋਂ ਆਈ ਔਰਤ ਦੀ ਮੌਤ
. . .  1 day ago
ਬੰਗਾ, 7 ਅਪ੍ਰੈਲ (ਜਸਬੀਰ ਸਿੰਘ ਨੂਰਪੁਰ ) - ਬੰਗਾ ਲਾਗੇ ਪਿੰਡ ਗੋਸਲਾਂ ਦੀ ਇਟਲੀ ਤੋਂ ਆਈ ਔਰਤ ਦੀ ਕਈ ਦਿਨ ਬਿਮਾਰ ਰਹਿਣ ਪਿੱਛੋਂ ਪੀ.ਜੀ.ਆਈ ਚੰਡੀਗੜ੍ਹ ਵਿੱਚ ਮੌਤ ਹੋ ਗਈ।ਮ੍ਰਿਤਕ ਔਰਤ ਗੁਰਬਖਸ਼ ਕੌਰ ਪਤਨੀ ਬਲਵੀਰ ਚੰਦ ਜੋ 10 ਮਾਰਚ ਨੂੰ ਇਟਲੀ ਤੋਂ ਆਈ ਸੀ ।ਇਟਲੀ...
ਕੋਰੋਨਾ ਵਾਇਰਸ : ਪਾਜ਼ੀਟਿਵ ਮਰੀਜ ਦੇ ਸੰਪਰਕ ਵਿਚ ਆਉਣ ਵਾਲੇ ਦੋ ਵਿਅਕਤੀਆਂ ਸਬੰਧੀ ਪੜਤਾਲ ਸ਼ੁਰੂ
. . .  1 day ago
ਸ੍ਰੀ ਮੁਕਤਸਰ ਸਾਹਿਬ, 7 ਅਪ੍ਰੈਲ (ਰਣਜੀਤ ਸਿੰਘ ਢਿੱਲੋਂ) - ਫ਼ਰੀਦਕੋਟ ਦੇ ਡਿਪਟੀ ਕਮਿਸ਼ਨਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੂੰ ਪੱਤਰ ਲਿਖ ਕੇ ਦੱਸਿਆ ਗਿਆ ਕਿ ਸ੍ਰੀ ਮੁਕਤਸਰ ਸਾਹਿਬ ਦੇ ਦੋ ਵਿਅਕਤੀ ਫ਼ਰੀਦਕੋਟ ਪਾਜ਼ੀਟਿਵ ਮਰੀਜ਼ ਦੇ ਸੰਪਰਕ ਵਿਚ ਰਹੇ ਹਨ, ਜਿਸ ਮਗਰੋਂ ਸਿਹਤ ਵਿਭਾਗ ਦੀ ਟੀਮ ਸੁਰਿੰਦਰ ਕੁਮਾਰ ਪੁੱਤਰ ਬਿਸ਼ਨ ਦਾਸ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਘਰ...
ਆਪਣੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਨੇ ਕੀਤਾ 2 ਫਲਾਈਟਾ ਦਾ ਪ੍ਰਬੰਧ
. . .  1 day ago
ਅੰਮ੍ਰਿਤਸਰ, 7 ਅਪ੍ਰੈਲ (ਰਾਜੇਸ਼ ਕੁਮਾਰ ਸੰਧੂ) ਕੈਨੇਡਾ ਅਤੇ ਅਮਰੀਕਾ ਦੀ ਅੰਬੈਸੀ ਵੱਲੋਂ ਅਮ੍ਰਿਤਸਰ ਵਿਚ ਫਸੇ ਆਪਣੇ ਦੇਸ਼ ਦੇ ਪੰਜਾਬੀ ਮੂਲ ਦੇ ਨਾਗਰਿਕਾਂ ਲਈ 2 ਫਲਾਈਟਾ ਦਾ ਪ੍ਰਬੰਧ ਕੀਤਾ ਗਿਆ ਹੈ। 300 ਦੇ ਕਰੀਬ ਯਾਤਰੂ ਜੋ ਕਿ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸੱਚਖੰਡ...
ਪੰਜਾਬ ਸਰਕਾਰ ਵੱਲੋਂ 8 ਅਪ੍ਰੈਲ ਨੂੰ ਗਜ਼ਟਿਡ ਛੁੱਟੀ ਦਾ ਐਲਾਨ
. . .  1 day ago
ਚੰਡੀਗੜ੍ਹ, 7 ਅਪ੍ਰੈਲ - ਪੰਜਾਬ ਸਰਕਾਰ ਨੇ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਅਧਿਸੂਚਨਾ ਅਨੁਸਾਰ ਸ੍ਰੀ ਗੁਰੂ ਨਾਭਾ ਦਾਸ ਜੀ ਦੇ ਜਨਮ ਦਿਵਸ 8 ਅਪ੍ਰੈਲ, 2020 ਦਿਨ ਬੁੱਧਵਾਰ...
ਹੱਦ 'ਤੇ ਵਸੇ ਪਿੰਡਾਂ ਵਾਲਿਆਂ ਵੀ ਨਾਕੇ ਲਾ ਕੇ ਹਰਿਆਣੇ ਨਾਲੋਂ ਤੋੜਿਆ ਨਾਤਾ
. . .  1 day ago
ਸ਼ੁਤਰਾਣਾ, 7 ਅਪ੍ਰੈਲ (ਬਲਦੇਵ ਸਿੰਘ ਮਹਿਰੋਕ) - ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਾਏ ਕਰਫ਼ਿਊ ਦੇ ਬਾਵਜੂਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਣ ਕਾਰਨ ਪੁਲਿਸ ਪ੍ਰਸ਼ਾਸਨ...
ਸੰਤ ਗੁਰਬਚਨ ਸਿੰਘ ਪਠਲਾਵਾ ਵਾਲਿਆਂ ਨੂੰ ਹਸਪਤਾਲ ਤੋਂ ਛੁੱਟੀ ਮਿਲੀ
. . .  1 day ago
ਬੰਗਾ, 7 ਅਪ੍ਰੈਲ(ਜਸਬੀਰ ਸਿੰਘ ਨੂਰਪੁਰ)- ਕੋਰੋਨਾ ਵਾਇਰਸ ਦੇ ਸੈਂਪਲ ਪਾਜ਼ਿਟਿਵ ਆਉਣ ਕਾਰਨ ਪਿੰਡ ਪਠਲਾਵਾ ਦੇ ਗੁਰਦੁਆਰਾ ਸੰਤ ਘਨੱਈਆ ...
ਮੋਗਾ ਜ਼ਿਲ੍ਹੇ ਦਾ ਪਿੰਡ ਚੀਦਾ ਅਤੇ ਸੁਖਾਨੰਦ ਪ੍ਰਸ਼ਾਸਨ ਵੱਲੋਂ ਮੁਕੰਮਲ ਸੀਲ, ਸੱਤ ਦਿਨ ਬੈਂਕ ਵੀ ਬੰਦ ਰੱਖਣ ਦੇ ਆਦੇਸ਼
. . .  1 day ago
ਠੱਠੀ ਭਾਈ, 7 ਅਪ੍ਰੈਲ (ਜਗਰੂਪ ਸਿੰਘ ਮਠਾੜੂ) - ਧਰਮ ਪ੍ਰਚਾਰ ਲਈ ਮੁੰਬਈ ਤੋ ਵੱਖ-ਵੱਖ ਥਾਂਈ ਹੁੰਦੇ ਹੋਏ ਮੋਗਾ ਜ਼ਿਲ੍ਹੇ ਦੇ ਪਿੰਡ ਚੀਦਾ ਦੀ ਮਸੀਤ ਵਿਚ ਠਹਿਰੇ 13 ਮੁਸਲਿਮ ...
ਕੋਰੋਨਾ ਦੀ ਚਪੇਟ 'ਚ ਆਈ ਮ੍ਰਿਤਕ ਮਹਿਲਾ ਦੇ 6 ਪਰਿਵਾਰਕ ਮੈਂਬਰਾਂ ਦੀ ਵੀ ਰਿਪੋਰਟ ਆਈ ਪਾਜ਼ੀਟਿਵ
. . .  1 day ago
ਪਠਾਨਕੋਟ, 7 ਅਪ੍ਰੈਲ (ਸੰਧੂ) -ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੀ ਮਹਿਲਾ ਰਾਜਰਾਨੀ ਦੀ ਕੋਰੋਨਾ ਵਾਇਰਸ ਦੀ ਚਪੇਟ 'ਚ ਆਉਣ ...
ਵਿਸਾਖੀ ਨੂੰ ਸਮਰਪਿਤ ਆਨਲਾਈਨ ਧਾਰਮਿਕ ਪ੍ਰਤੀਯੋਗਤਾ ਕਰਵਾਉਣ ਦਾ ਜਥੇਦਾਰ ਅਕਾਲ ਤਖਤ ਵੱਲੋਂ ਐਲਾਨ
. . .  1 day ago
ਤਲਵੰਡੀ ਸਾਬੋ, 7 ਅਪ੍ਰੈਲ (ਰਣਜੀਤ ਸਿੰਘ ਰਾਜੂ) - ਜਿੱਥੇ ਇੱਕ ਪਾਸੇ ਕੋਰੋਨਾ ਵਾਇਰਸ ਨੂੰ ਦੇਖਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ...
ਕੈਪਟਨ ਵੱਲੋਂ ਮਾਲ ਮਹਿਕਮੇ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ: ਗੁਰਪ੍ਰੀਤ ਕਾਂਗੜ
. . .  1 day ago
ਚੰਡੀਗੜ੍ਹ, 7 ਅਪ੍ਰੈਲ (ਸੁਰਿੰਦਰਪਾਲ)- ਕੋਵਿਡ 19 ਕਾਰਨ ਪੈਦਾ ਹੋਈ ਸੰਕਟ ਦੀ ਇਸ ਘੜੀ ਵਿਚ ਮਾਲ ਵਿਭਾਗ ਦੇ ਮੁਲਾਜ਼ਮਾਂ ਤੇ ਅਧਿਕਾਰੀਆਂ ਨੇ ਸੇਵਾ ਦੀ ਨਵੀਂ ਮਿਸਾਲ...
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਜਾਣ ਵਾਲੇ ਹਵਾਈ ਅੱਡਾ ਵਿਖੇ ਪੁੱਜਣੇ ਸ਼ੁਰੂ
. . .  1 day ago
ਜਲੰਧਰ ਦੇ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਦੁਕਾਨਾਂ ਰੋਜ਼ਾਨਾ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ੍ਹਣ ਦਾ ਐਲਾਨ
. . .  1 day ago
ਅੰਮ੍ਰਿਤਸਰ ਦੇ ਡੀ.ਸੀ ਵੱਲੋਂ ਅਮਰੀਕਾ ਅਤੇ ਕੈਨੇਡਾ ਨੂੰ ਜਾਣ ਵਾਲੀਆਂ ਉਡਾਣਾਂ ਦਾ ਲਿਆ ਜਾਵੇਗਾ ਜਾਇਜ਼ਾ
. . .  1 day ago
ਗੁਰਦੁਆਰਾ ਮਜਨੂੰ ਕਾ ਟਿੱਲਾ ਵਿਰੁੱਧ ਪਰਚਾ ਕੇਜਰੀਵਾਲ ਦੀ ਸਿੱਖ ਵਿਰੋਧੀ ਸੋਚ ਦਾ ਪ੍ਰਮਾਣ : ਭਾਈ ਲੌਂਗੋਵਾਲ
. . .  1 day ago
ਮੋਗਾ 'ਚ ਤਬਲੀਗ਼ੀ ਜਮਾਤ ਨਾਲ ਸੰਬੰਧਿਤ 3 ਹੋਰ ਵਿਅਕਤੀ ਪਾਏ ਗਏ ਪਾਜ਼ੀਟਿਵ
. . .  1 day ago
ਕੋਰੋਨਾ ਪੀੜਤ ਵਿਅਕਤੀ ਦੀ ਮੌਤ ਸੰਸਕਾਰ ਕਰਨ ਲਈ ਪਟਵਾਰੀ ਪੋਲੀ ਨੇ ਅੱਗੇ ਆਉਣ ਦਾ ਕੀਤਾ ਨਿਧੜਕ ਉਪਰਾਲਾ
. . .  1 day ago
ਗੁਰੂਹਰਸਹਾਏ ਵਿਖੇ ਸਫ਼ਾਈ ਕਰਮਚਾਰੀ ਨੂੰ ਇਕ ਵਿਅਕਤੀ ਨੇ ਪਿਸਤੌਲ ਦਿਖਾ ਦਿੱਤੀ ਜਾਨੋ ਮਾਰਨ ਦੀ ਧਮਕੀ
. . .  1 day ago
ਪੰਜਾਬ ਦੀਆਂ ਸਹਿਕਾਰੀ ਸਭਾਵਾਂ ਦੇ ਮੈਂਬਰਾਂ ਨੂੰ ਪਿਛਲੇ ਵਿੱਤੀ ਸਾਲ ਵਾਂਗ ਹੀ ਮਿਲੇਗਾ ਹੱਦ ਕਰਜ਼ਾ : ਰੰਧਾਵਾ
. . .  1 day ago
ਹੁਣ 20 ਅਪ੍ਰੈਲ ਤੱਕ ਬਿਜਲੀ ਦਾ ਬਿੱਲ ਭਰ ਸਕਣਗੇ ਗਾਹਕ
. . .  1 day ago
ਬੇਮੌਸਮੀ ਬਰਸਾਤ ਕਾਰਨ ਫ਼ਸਲਾਂ ਦਾ ਨੁਕਸਾਨ ਕਿਸਾਨ ਪ੍ਰੇਸ਼ਾਨ
. . .  1 day ago
ਸੁਖਬੀਰ ਬਾਦਲ ਨੇ ਸਿਵਲ ਹਸਪਤਾਲ ਜਲਾਲਾਬਾਦ ਵਿਖੇ ਵੈਂਟੀਲੇਟਰ ਵਾਲੀ ਐਂਬੂਲੈਂਸ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
. . .  1 day ago
ਝੋਕ ਹਰੀ ਹਰ ਵਿਖੇ ਅਸਮਾਨੀ ਬਿਜਲੀ ਡਿੱਗਣ ਕਾਰਨ ਮਕਾਨਾਂ ਨੂੰ ਪਹੁੰਚਿਆ ਨੁਕਸਾਨ
. . .  1 day ago
ਜਾਪਾਨ ਦੇ ਪ੍ਰਧਾਨ ਮੰਤਰੀ ਨੇ ਟੋਕਿਓ ਅਤੇ ਓਸਾਕਾ ਸਮੇਤ 5 ਰਾਜਾਂ 'ਚ ਐਮਰਜੈਂਸੀ ਦਾ ਕੀਤਾ ਐਲਾਨ
. . .  1 day ago
ਵਟਸਐੱਪ 'ਤੇ ਹੁਣ ਸਿਰਫ਼ ਇਕ ਯੂਜ਼ਰ ਨੂੰ ਹੀ ਭੇਜਿਆ ਜਾ ਸਕੇਗਾ ਫਾਰਵਰਡ ਮੈਸੇਜ
. . .  1 day ago
ਕੋਰੋਨਾ ਦੇ ਨਵੇਂ ਪਾਜ਼ੀਟਿਵ ਕੇਸਾਂ ਚ ਪਿੰਡ ਦੀ ਸਰਪੰਚ ਅਤੇ ਉਸ ਦਾ ਬਲਾਕ ਸੰਮਤੀ ਮੈਂਬਰ ਪਤੀ ਵੀ ਸ਼ਾਮਿਲ
. . .  1 day ago
ਸਰਬ ਪਾਰਟੀ ਮੀਟਿੰਗ ਸੱਦਣ ਲਈ ਨਾ ਤਾਂ ਸਮਾਂ ਤੇ ਨਾ ਲੋੜ- ਕੈਪਟਨ ਨੇ ਸੁਖਬੀਰ ਬਾਦਲ ਦੇ ਪੱਤਰ ਦਾ ਦਿੱਤਾ ਜਵਾਬ
. . .  1 day ago
ਅਧਿਆਪਕ ਵੈੱਲਫੇਅਰ ਸੁਸਾਇਟੀ ਵੱਲੋਂ 752 ਦੇ ਕਰੀਬ ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਵੰਡਿਆ ਗਿਆ ਰਾਸ਼ਨ
. . .  1 day ago
ਦਿੱਲੀ ਦੇ ਮੁੱਖ ਮੰਤਰੀ ਕੋਰੋਨਾ ਵਾਇਰਸ 'ਤੇ ਕਰ ਰਹੇ ਹਨ ਸੰਬੋਧਨ
. . .  1 day ago
ਨਵਾਂਸ਼ਹਿਰ ਦੇ 18 'ਚੋਂ 10 ਕੋਰੋਨਾ ਪੀੜਤਾਂ ਦੀ ਰਿਪੋਰਟ ਆਈ ਨੈਗੇਟਿਵ
. . .  1 day ago
ਸਾਬਕਾ ਨਿਗਰਾਨ ਇੰਜੀਨੀਅਰ ਜਸਵਿੰਦਰ ਸਿੰਘ ਦੀ ਮ੍ਰਿਤਕ ਦੇਹ ਲੈਣ ਤੋਂ ਪਰਿਵਾਰ ਵੱਲੋਂ ਇਨਕਾਰ
. . .  1 day ago
ਪਿੰਡ ਮਨੌਲੀ ਵਿਖੇ ਇਕ ਔਰਤ ਦੀ ਸ਼ੱਕੀ ਹਾਲਤਾਂ 'ਚ ਹੋਈ ਮੌਤ
. . .  1 day ago
ਕਰਫਿਊ ਦੌਰਾਨ ਨਾਭਾ ਪੁਲਿਸ ਨੇ ਇੱਕ ਜਾਅਲੀ ਪੱਤਰਕਾਰ ਕੀਤਾ ਗ੍ਰਿਫ਼ਤਾਰ
. . .  1 day ago
13 ਸਾਲਾ ਮਾਸੂਮ ਬੱਚੇ ਦੀ ਦੌਰਾ ਪੈਣ ਕਰਨ ਹੋਈ ਮੌਤ
. . .  1 day ago
ਤਨਖ਼ਾਹਾਂ 'ਚ ਕਟੌਤੀ ਨੂੰ ਲੈ ਕੇ ਢਿਲਵਾਂ ਦੇ ਬਿਜਲੀ ਕਾਮਿਆਂ ਵੱਲੋਂ ਰੋਸ ਵਿਖਾਵਾ
. . .  1 day ago
ਜਾਅਲੀ ਖ਼ਬਰਾਂ ਫੈਲਾਉਣ ਵਾਲਿਆਂ ਦੀ ਖੈਰ ਨਹੀਂ : ਡੀ.ਜੀ.ਪੀ. ਦਿਨਕਰ ਗੁਪਤਾ
. . .  1 day ago
ਡੀ.ਜੀ.ਪੀ. ਦਿਨਕਰ ਗੁਪਤਾ ਕੋਵਿਡ ਕਰਫ਼ਿਊ ਦੌਰਾਨ ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਬਾਰੇ ਪੰਜਾਬ ਵਾਸੀਆਂ ਦੇ ਹੋ ਰਹੇ ਹਨ ਰੂ-ਬ-ਰੂ
. . .  1 day ago
ਨਿਊਯਾਰਕ 'ਚ ਪਹਿਲੇ ਸਿੱਖ ਦੀ ਕੋਰੋਨਾ ਵਾਇਰਸ ਕਾਰਨ ਹੋਈ ਮੌਤ
. . .  1 day ago
ਬਾਹਰਲਿਆਂ ਦੇ ਦਾਖ਼ਲੇ ਰੋਕਣ ਲਈ ਕਈ ਪੰਚਾਇਤਾਂ ਨਿਭਾ ਰਹੀਆਂ ਹਨ ਚੌਕੀਦਾਰਾਂ ਵਾਲੇ ਫ਼ਰਜ਼
. . .  1 day ago
ਪੁਲਿਸ ਛਾਉਣੀ 'ਚ ਤਬਦੀਲ ਹੋਇਆ ਪਿੰਡ ਚੀਦਾ
. . .  1 day ago
ਸਿਵਲ ਹਸਪਤਾਲ ਖਰੜ 'ਚ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਦਾਖਲ
. . .  1 day ago
ਆੜ੍ਹਤੀਆਂ ਐਸੋਸੀਏਸ਼ਨ ਜੰਡਿਆਲਾ ਗੁਰੂ ਵੱਲੋਂ 'ਮੁੱਖ ਮੰਤਰੀ-ਪੰਜਾਬ ਕੋਵਿਡ-19 ਰਿਲੀਫ ਫ਼ੰਡ' 'ਚ ਇਕ ਲੱਖ ਰੁਪਏ ਦੀ ਰਾਸ਼ੀ ਦਾ ਯੋਗਦਾਨ
. . .  1 day ago
ਵਿਸ਼ੇਸ਼ ਹਵਾਈ ਉਡਾਣਾਂ ਰਾਹੀਂ ਭਾਰਤ 'ਚ ਫਸੇ ਅਮਰੀਕਾ ਵਾਸੀ ਪਰਤਣਗੇ ਵਾਪਸ
. . .  1 day ago
2 ਹੋਰ ਔਰਤਾਂ ਦੇ ਨਮੂਨੇ ਪਾਜ਼ੀਟਿਵ ਆਉਣ ਨਾਲ ਜ਼ਿਲ੍ਹਾ ਮਾਨਸਾ 'ਚ ਪ੍ਰਭਾਵਿਤ ਮਰਕਜ਼ ਜਮਾਤੀਆਂ ਦੀ ਗਿਣਤੀ ਹੋਈ 5
. . .  1 day ago
ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਵੱਖ ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ
. . .  1 day ago
ਪਠਾਨਕੋਟ 'ਚ ਹੁਣ ਮ੍ਰਿਤਕ ਔਰਤ ਦਾ ਪਤੀ ਵੀ ਪਾਇਆ ਗਿਆ ਕੋਰੋਨਾ ਪਾਜ਼ੀਟਿਵ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਫੱਗਣ ਸੰਮਤ 551

ਤਰਨਤਾਰਨ

ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਨਕਦੀ ਤੇ ਮੋਬਾਈਲ ਖੋਹ ਕੇ ਲੁਟੇਰੇ ਫ਼ਰਾਰ

ਹਰੀਕੇ ਪੱਤਣ, 20 ਫਰਵਰੀ (ਸੰਜੀਵ ਕੁੰਦਰਾ)-ਬੀਤੀ ਦੇਰ ਰਾਤ ਕਸਬਾ ਹਰੀਕੇ ਪੱਤਣ ਨਜ਼ਦੀਕ ਬੂਹ ਪੁਲ ਬਾਈਪਾਸ 'ਤੇ ਸਕਾਰਪੀਓ ਸਵਾਰ 4 ਅਣਪਛਾਤੇ ਨੌਜਵਾਨਾਂ ਨੇ ਟਰੱਕ ਡਰਾਈਵਰ ਨੂੰ ਗੋਲੀ ਮਾਰ ਕੇ ਉਸ ਕੋਲੋਂ ਦੋ ਹਜ਼ਾਰ ਰੁਪਏ ਨਕਦੀ ਅਤੇ ਮੋਬਾਈਲ ਖੋਹ ਲਿਆ | ਗੋਲੀ ਲੱਗਣ ਕਾਰਨ ਗੰਭੀਰ ਜ਼ਖ਼ਮੀ ਡਰਾਈਵਰ ਹਸਪਤਾਲ ਵਿਚ ਜੇਰੇ ਇਲਾਜ ਹੈ | ਜਾਣਕਾਰੀ ਅਨੁਸਾਰ ਕ੍ਰਿਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕੋਟ ਭਾਰਾ ਜ਼ਿਲ੍ਹਾ ਬਠਿੰਡਾ ਜੋ ਕਿ ਟਰੱਕ ਡਰਾਈਵਰ ਹੈ ਅਤੇ ਬੀਤੀ ਰਾਤ ਟਰੱਕ ਨੰਬਰ ਪੀ.ਬੀ. 03 ਜੈੱਡ 9320 'ਤੇ ਚੌਲ ਲੱਦ ਕੇ ਲੰਬੀ ਤੋਂ ਅੰਮਿ੍ਤਸਰ ਵੱਲ ਨੂੰ ਆ ਰਿਹਾ ਸੀ ਕਿ ਰਾਤ 1 ਵਜੇ ਦੇ ਕਰੀਬ ਜਦ ਹਰੀਕੇ ਬਾਈਪਾਸ ਬੂਹ ਪੁਲ ਨਜ਼ਦੀਕ ਆਇਆ ਤਾਂ ਮੀਂਹ ਪੈਣ ਲੱਗ ਪਿਆ | ਡਰਾਈਵਰ ਕ੍ਰਿਸ਼ਨ ਸਿੰਘ ਟਰੱਕ ਵਿਚ ਇਕੱਲਾ ਸੀ ਤੇ ਤਰਪਾਲ ਪਾਉਣ ਵਾਸਤੇ ਗੱਡੀ ਪੁਲ ਥੱਲੇ ਲਗਾ ਦਿੱਤੀ ਅਤੇ ਤਰਪਾਲ ਪਾਉਣ ਤੋਂ ਬਾਅਦ ਜਦ ਟਰੱਕ ਲੈ ਕੇ ਚੱਲਣ ਲੱਗਾ ਤਾਂ ਚਾਰ ਅਣਪਛਾਤੇ ਨੌਜਵਾਨ ਬਿਨਾਂ ਨੰਬਰੀ ਕਾਲੇ ਰੰਗ ਦੀ ਸਕਾਰਪੀਓ ਗੱਡੀ 'ਤੇ ਆਏ ਅਤੇ ਡਰਾਈਵਰ ਕ੍ਰਿਸ਼ਨ ਸਿੰਘ ਨੂੰ ਕਹਿਣ ਲੱਗੇ ਕਿ ਸਾਡੀ ਗੱਡੀ ਖ਼ਰਾਬ ਹੋ ਗਈ ਹੈ ਤੇ ਸਾਨੂੰ ਕਿਸੇ ਮਿਸਤਰੀ ਦਾ ਪਤਾ ਦੱਸੇ ਤੇ ਇਸ ਦੌਰਾਨ ਹੀ ਇਕ ਨੌਜਵਾਨ ਨੇ ਪਿਸਤੌਲ ਨਾਲ ਡਰਾਈਵਰ ਕਿ੍ਸ਼ਨ ਸਿੰਘ 'ਤੇ ਫਾਇਰ ਕੀਤਾ ਜੋ ਉਸ ਦੀ ਕੂਹਣੀ 'ਤੇ ਲੱਗਾ ਤੇ ਇਸ ਉਪਰੰਤ ਉਕਤ ਨੌਜਵਾਨ ਟਰੱਕ ਵਿਚ ਚੜ੍ਹ ਗਏ ਤੇ ਡਰਾਈਵਰ ਕੋਲੋਂ ਦੋ ਹਜ਼ਾਰ ਰੁਪਏ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਗੋਲੀ ਲੱਗਣ ਕਾਰਨ ਜ਼ਖ਼ਮੀ ਹੋਏ ਟਰੱਕ ਡਰਾਈਵਰ ਕ੍ਰਿਸ਼ਨ ਸਿੰਘ ਨੁੰ ਪੱਟੀ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ | ਥਾਣਾ ਹਰੀਕੇ ਦੇ ਐਸ.ਐੱਚ.ਓ. ਜਰਨੈਲ ਸਿੰਘ ਨੇ ਦੱਸਿਆ ਕਿ ਚਾਰ ਅਣਪਛਾਤੇ ਨੌਜਵਾਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ |
ਮਿਤੀ 14 ਦਸੰਬਰ ਨੂੰ ਵੀ ਬੂਹ ਪੁਲ 'ਤੇ ਅਧਿਆਪਕ ਨੂੰ ਗੋਲੀ ਮਾਰ ਕੇ ਖੋਹੀ ਸੀ ਕਾਰ
ਜ਼ਿਕਰਯੋਗ ਹੈ ਕਿ ਬੀਤੀ 14 ਦਸੰਬਰ ਨੂੰ ਵੀ ਕਸਬਾ ਹਰੀਕੇ ਪੱਤਣ ਦਾ ਵਸਨੀਕ ਅਧਿਆਪਕ, ਜੋ ਕਿ ਬੰਗਾਲੀਵਾਲਾ ਪੁਲ ਤੋਂ ਆਪਣੇ ਦੋਸਤ ਨੂੰ ਛੱਡ ਕੇ ਵਾਪਸ ਆ ਰਿਹਾ ਸੀ ਕਿ ਬੂਹ ਪੁਲ 'ਤੇ ਜਦ ਗੁਰਪ੍ਰੀਤ ਸਿੰਘ ਫੋਨ ਸੁਣਨ ਲਈ ਰੁਕਿਆ ਤਾਂ ਦੋ ਅਣਪਛਾਤੇ ਨੌਜਵਾਨਾਂ ਨੇ ਕਾਰ ਵਿਚ ਬੈਠੇ ਗੁਰਪ੍ਰੀਤ ਸਿੰਘ ਦੇ ਗੋਲੀ ਮਾਰ ਦਿੱਤੀ ਸੀ ਤੇ ਮੂੰਹ 'ਤੇ ਗੋਲੀ ਲੱਗਣ ਕਾਰਨ ਅਧਿਆਪਕ ਗੰਭੀਰ ਜ਼ਖ਼ਮੀ ਹੋ ਗਿਆ ਸੀ ਤੇ ਲੁਟੇਰੇ ਉਸ ਦੀ ਕਾਰ ਅਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ ਸਨ ਤੇ ਉਸ ਤੋਂ ਬਾਅਦ ਪੱਟੀ ਵਿਖੇ ਵੀ ਉਸੇ ਦਿਨ ਹੀ ਇਕ ਸਵਿੱਫਟ ਕਾਰ ਖੋਹੀ ਗਈ ਸੀ, ਪ੍ਰੰਤੂ ਅੱਜ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਕੋਈ ਪਤਾ ਨਹੀਂ ਲੱਗ ਸਕਿਆ ਤੇ ਬੀਤ ਰਾਤ ਲੁਟੇਰਿਆਂ ਨੇ ਘਟਨਾ ਨੂੰ ਫਿਰ ਅੰਜਾਮ ਦਿੱਤਾ |
ਜ਼ਿਕਰਯੋਗ ਹੈ ਕਿ ਹਰੀਕੇ ਬਾਈਪਾਸ 'ਤੇ ਕੋਈ ਵੀ ਪੁਲਿਸ ਨਾਕਾ ਮੌਜੂਦ ਨਹੀਂ ਹੈ ਤੇ ਲੁਟੇਰੇ ਬੇਖੌਫ਼ ਹੋ ਕੇ ਘਟਨਾਵਾਂ ਨੂੰ ਅੰਜਾਮ ਦਿੰਦੇ ਹਨ | ਕਸਬਾ ਹਰੀਕੇ ਪੱਤਣ ਤੋਂ ਦੋ ਕਿਲੋਮੀਟਰ ਦੀ ਦੂਰੀ 'ਤੇ ਥਾਣਾ ਚੋਹਲਾ ਸਿਾਹਬ ਦੀ ਹੱਦ ਸ਼ੁਰੂ ਹੁੰਦੀ ਹੈ ਅਤੇ ਬੂਹ ਪੁਲ ਤੋਂ ਲੈ ਕੇ ਸਰਹਾਲੀ ਤੱਕ ਕੋਈ ਵੀ ਪੁਲਿਸ ਨਾਕਾ ਰਾਤ ਨੂੰ ਨਹੀਂ ਹੁੰਦਾ ਤੇ ਇਸ 13 ਕਿਲੋਮੀਟਰ ਦੇ ਖ਼ੇਤਰ ਵਿਚ ਲੁਟੇਰੇ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹਨ | ਲੋਕਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਬੂਹ ਪੁਲ ਬਾਈਪਾਸ 'ਤੇ ਪੁਲਿਸ ਦਾ ਪੱਕਾ ਨਾਕਾ ਲਗਾਇਆ ਜਾਵੇ ਅਤੇ ਹਾਈਵੇ 'ਤੇ ਰਾਤ ਵੇਲੇ ਪੁਲਿਸ ਦੀ ਗਸ਼ਤ ਯਕੀਨੀ ਬਣਾਈ ਜਾਵੇ |

ਬਿ੍ਟਿਸ਼ ਕੌਾਸਲ ਵਲੋਂ ਬਰੇਨ ਸਟੋਰਮ ਸੈਂਟਰ ਵਿਖੇ ਵਿਦਿਆਰਥੀਆਂ ਨੂੰ ਆਈਲਟਸ ਪ੍ਰਤੀ ਕੀਤਾ ਜਾਗਰੂਕ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਬਰੇਨ ਸਟੋਰਮ ਸੰਸਥਾ ਦੇ ਡਾਇਰੈਕਟਰ ਐਡਵੋਕੇਟ ਜਸਮੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਡੀ ਸੰਸਥਾ ਵਿਚ ਬਹੁਤ ਹੀ ਤਜ਼ਰਬੇ ਵਾਲਾ ਸਟਾਫ਼ ਰੱਖਿਆ ਗਿਆ, ਤਾਂ ਜੋ ਬੱਚਿਆਂ ਨੂੰ ਬੈਂਡ ਲੈਣ ਵਿਚ ਨਿਰਾਸ਼ਾ ਦਾ ਸਾਹਮਣਾ ਨਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਕੱਚਾ ਪੱਕਾ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਕੱਚਾ ...

ਪੂਰੀ ਖ਼ਬਰ »

ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਛੱਪੜ 'ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ 'ਤੇ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਝਬਾਲ ਖ਼ੇਤਰ 'ਚ ਹਥਿਆਰਬੰਦ ਲੁਟੇਰੇ ਸਰਗਰਮ

ਝਬਾਲ, 20 ਫਰਵਰੀ (ਸੁਖਦੇਵ ਸਿੰਘ)-ਝਬਾਲ ਖ਼ੇਤਰ ਦੇ ਆਸ-ਪਾਸ ਪਿਛਲੇ ਕਈ ਦਿਨਾਂ ਤੋਂ ਹਥਿਆਰਬੰਦ ਲੁਟੇਰਿਆਂ ਵਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਦਿੱਤੇ ਅੰਜਾਮ ਕਾਰਨ ਇਸ ਖ਼ੇਤਰ ਦੇ ਲੋਕਾਂ ਅੰਦਰ ਸਹਿਮ ਵਾਲਾ ਮਾਹੌਲ ਬਣਿਆ ਹੋਇਆ ਹੈ | ਇਹ ਹਥਿਆਰਬੰਦ ਲੁਟੇਰੇ ...

ਪੂਰੀ ਖ਼ਬਰ »

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਤਰਨ ਤਾਰਨ ਵਿਖੇ 24 ਤੇ 25 ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ- ਜ਼ਿਲ੍ਹਾ ਰੋਜ਼ਗਾਰ ਅਫ਼ਸਰ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ...

ਪੂਰੀ ਖ਼ਬਰ »

ਕਾਮਰੇਡ ਬਲਬੀਰ ਸੂਦ ਨੂੰ ਸ਼ਰਧਾ ਦੇ ਫੁੱਲ ਭੇਟ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)¸ਕਾ. ਬਲਬੀਰ ਸੂਦ ਤਰਕਸ਼ੀਲ ਨਿਡਰ ਅਤੇ ਨਿਸ਼ਟਾਵਾਨ ਕਮਿਊਨਿਸਟ ਆਗੂ ਸਨ, ਜਿੰਨ੍ਹਾਂ ਦੇ ਵਿਛੋੜੇ ਨਾਲ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਟਾ ਪੈ ਗਿਆ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

27 ਦੀ ਰੋਸ ਰੈਲੀ ਕੈਪਟਨ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ-ਪ੍ਰੋ. ਵਲਟੋਹਾ

ਖਾਲੜਾ, 20 ਫਰਵਰੀ (ਜੱਜਪਾਲ ਸਿੰਘ ਜੱਜ)-ਪੰਜਾਬ ਦੀ ਜਨਤਾ ਨਾਲ ਝੂਠੇ ਵਾਅਦੇ ਕਰਕੇ ਸੱਤਾ 'ਤੇ ਕਾਬਜ਼ ਹੋਈ ਕੈਪਟਨ ਸਰਕਾਰ ਹਰੇਕ ਮੁਹਾਜ 'ਤੇ ਫੇਲ ਸਾਬਿਤ ਹੋਈ ਹੈ | ਸੂਬੇ ਦਾ ਨੌਜਵਾਨ ਬੇਰੁਜ਼ਗਾਰ ਘੁੰਮ ਰਿਹਾ ਹੈ ਅਤੇ ਕੈਪਟਨ ਦਾਅਵਾ ਕਰ ਰਹੇ ਹਨ ਕੇ ਅਸੀਂ ਪੰਜ ਲੱਖ ...

ਪੂਰੀ ਖ਼ਬਰ »

ਰੋਸ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਕਰੇਗੀ ਦੂਰ-ਸੰਧੂ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)¸ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 27 ਫਰਵਰੀ ਨੂੰ ਹੋਣ ਜਾ ਰਹੀ ਰੋਸ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ | ਇਹ ਪ੍ਰਗਟਾਵਾ ਚੇਅਰਮੈਨ ਫ਼ਤਿਹ ਗਰੁੱਪ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ...

ਪੂਰੀ ਖ਼ਬਰ »

ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡੀਪੂ ਪੱਟੀ ਦੀ ਮੀਟਿੰਗ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ (ਏਟਕ) ਡੀਪੂ ਪੱਟੀ ਦੀ ਜ਼ਰੂਰੀ ਮੀਟਿੰਗ ਡੀਪੂ ਦੇ ਪ੍ਰਧਾਨ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਨੂੰ ਜਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਦੀਦਾਰ ਸਿੰਘ ਸਰਾਲੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਆਸ-ਪਾਸ ਝਪਟਮਾਰਾਂ ਤੋਂ ਲੋਕ ਸਹਿਮੇ-ਧਾਲੀਵਾਲ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)¸ਗੋਇੰਦਵਾਲ ਸਾਹਿਬ ਦੇ ਆਸ-ਪਾਸ ਇਲਾਕੇ 'ਚ ਝਪਟਮਾਰਾਂ ਦੀਆਂ ਵੱਧ ਰਹੀਆਂ ਵਾਰਦਾਤਾਂ ਨਾਲ ਡਰ ਦਾ ਮਾਹੌਲ ਬਣਿਆ ਹੋਇਆ ਹੈ | ਇਨ੍ਹਾਂ ਝਪਟਮਾਰਾਂ ਦੀ ਹਿੰਮਤ ਇੰਨੀ ਵੱਧ ਚੁੱਕੀ ਹੈ ਕਿ ਦਿਨ ਦਿਹਾੜੇ ਲੁੱਟ ਖੋਹ ਕਰਨੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਮੂਸੇ ਵਿਖੇ ਹੋਏ ਪਹਿਲੇ ਸਾਲਾਨਾ ਸਮਾਗਮ ਨੇ ਨਿਵੇਕਲੀ ਪਛਾਣ ਬਣਾਈ

ਝਬਾਲ, 20 ਫਰਵਰੀ (ਸਰਬਜੀਤ ਸਿੰਘ)¸ਸਰਕਾਰੀ ਹਾਈ ਸਕੂਲ ਮੂਸੇ (ਸੈਲਫ ਸਮਾਰਟ ਸਕੂਲ) ਵਿਖੇ ਮੁੱਖ ਅਧਿਆਪਕ ਮਦਨ ਲਾਲ, ਸਮੂਹ ਸਟਾਫ਼ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਾਇਆ ਗਿਆ | ਪਹਿਲਾਂ ਸਾਲਾਨਾ ਰੰਗਾ ਰੰਗ ਤੇ ਇਨਾਮ ਵੰਡ ਸਮਾਗਮ ਪ੍ਰਾਈਵੇਟ ਸਕੂਲਾਂ ਵਲੋਂ ...

ਪੂਰੀ ਖ਼ਬਰ »

ਪੰਜਾਬ 'ਚ ਬਾਦਲਾਂ ਤੇ ਕਾਂਗਰਸ ਦੀ ਬਜਾਇ ਲੋਕ ਤੀਜਾ ਬਦਲ ਚਾਹੁੰਦੇ ਹਨ-ਜਗਜੀਤ ਚੋਹਲਾ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)¸ਸ਼੍ਰੋਮਣੀ ਟਕਸਾਲੀ ਅਕਾਲੀ ਦਲ ਦੀ ਯੂਥ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਗਜੀਤ ਸਿੰਘ ਚੋਹਲਾ, ਗੁਰਭੇਜ ਸਿੰਘ, ਗੁਰਜੰਟ ਸਿੰਘ, ਰਵੀ ਮੁੰਡਾਪਿੰਡ ਅਤੇ ਹੋਰਨਾਂ ਸਮੇਤ ਵੱਖ-ਵੱਖ ਪਿੰਡਾਂ ਵਿਚ ਨੌਜਵਾਨਾਂ ਨੂੰ ਲਾਮਬੰਦ ...

ਪੂਰੀ ਖ਼ਬਰ »

ਜਸਕਰਨ ਜੱਸੋਨੰਗਲ ਹਲਕੇ ਦੀਆਂ ਮੁਸ਼ਕਿਲਾਂ ਸਬੰਧੀ ਸਾਬਕਾ ਵਿਧਾਇਕ ਮੰਨਾ ਨੂੰ ਮਿਲੇ

ਮੀਆਂਵਿੰਡ, 20 ਫਰਵਰੀ (ਗੁਰਪ੍ਰਤਾਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਰੋਜ਼ਾਨਾ ਆਪਣੇ ਦਫ਼ਤਰ ਬੈਠ ਕੇ ਹਲਕੇ ਦੇ ਵਰਕਰਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ | ਇਸੇ ਤਹਿਤ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਕੈਪਟਨ ਕੋਲੋਂ ਤੇ ਆਪਣੇ ਵਿਧਾਇਕ ਖੁਸ਼ ਨਹੀਂ, ਜਨਤਾ ਕਿਵੇਂ ਖੁਸ਼ ਹੋਵੇਗੀ-ਸੰਧੂ

ਸਰਾਏਾ ਅਮਾਨਤ ਖਾਂ, 20 ਫਰਵਰੀ (ਨਰਿੰਦਰ ਸਿੰਘ ਦੋਦੇ)-ਸਾਬਕਾ ਹਲਕਾ ਵਿਧਾਇਕ ਵਲੋਂ ਪਿੰਡ ਲਹੀਆਂ 'ਚ ਅਕਾਲੀ ਆਗੂ ਗੁਰਵੇਲ ਸਿੰਘ ਦੇ ਘਰ ਅਕਾਲੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿਚ 2017 ਵਿਚ ਲੋਕਾਂ ਨੂੰ ਝੂਠੇ ਲਾਰੇ ਲਾ ਕੇ ਬਣੀ ਕਾਂਗਰਸ ਪਾਰਟੀ ਦੀ ਸਰਕਾਰ ਨੇ ...

ਪੂਰੀ ਖ਼ਬਰ »

ਐਸ.ਐਮ.ਓ. ਸਰਹਾਲੀ ਨੇ ਪਿੰਡ ਧੂੰਦਾ ਵਿਖੇ ਮੈਡੀਕਲ ਸਟੋਰਾਂ ਦੀ ਕੀਤੀ ਚੈਕਿੰਗ

ਫਤਿਆਬਾਦ, 20 ਜਨਵਰੀ (ਹਰਵਿੰਦਰ ਸਿੰਘ ਧੂੰਦਾ)-ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਤਰਨ ਤਾਰਨ ਡਾ: ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ: ਜਤਿੰਦਰ ਸਿੰਘ ਗਿੱਲ ਸੀਨੀਅਰ ਮੈਡੀਕਲ ਅਫਸਰ ਇੰ.ਸੀ.ਐੱਚ.ਸੀ. ਸਰਹਾਲੀ ਦੀ ਯੋਗ ...

ਪੂਰੀ ਖ਼ਬਰ »

27 ਦੀ ਰੈਲੀ ਸਬੰਧੀ ਠਰੂ ਪਿੰਡ ਵਿਖੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਵਲੋਂ ਅਕਾਲੀ ਵਰਕਰਾਂ ਨਾਲ ਮੀਟਿੰਗ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਠਰੂ ਵਿਖੇ ਹਰਮੀਤ ਸਿੰਘ ਸੰਧੂ ਕੌਮੀ ਜਨਰਲ ਸਕੱਤਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਹ ਮੀਟਿੰਗ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਵਾਲੀ ਰੈਲੀ ਨੂੰ ...

ਪੂਰੀ ਖ਼ਬਰ »

ਗੰਨਾ ਪੀੜਤਾਂ ਦੇ ਰੇਲ ਰੋਕੂ ਐਕਸ਼ਨ ਦੀ ਹੋਵੇਗੀ ਪੂਰਨ ਹਮਾਇਤ- ਸਭਰਾ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਮੀਟਿੰਗ ਪਿੰਡ ਸਭਰਾ ਦੇ ਗੁਰਦੁਆਰਾ ਬਾਬਾ ਕਾਹਨ ਸਿੰਘ ਵਿਖੇ ਜਥੇਦਾਰ ਹਰਦੀਪਤ ਸਿੰਘ, ਬਲਕਾਰ ਸਿੰਘ ਦੋਧੀ ਤੇ ਪ੍ਰਕਾਸ਼ ਸਿੰਘ ਜੋਤੀਸ਼ਾਹ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ...

ਪੂਰੀ ਖ਼ਬਰ »

ਰੋਸ ਰੈਲੀ ਦੇ ਸਬੰਧ 'ਚ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸ਼ਾਹਬਾਜ਼ਪੁਰ, 20 ਫਰਵਰੀ (ਪ੍ਰਦੀਪ ਬੇਗੇਪੁਰ)-27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਕੀਤੀ ਜਾ ਰਹੀ ਰੋਸ ਰੈਲੀ ਦੇ ਸਬੰਧ ਵਿਚ ਪਿੰਡ ਸ਼ਾਹਬਾਜ਼ਪੁਰ ਗਿਆਨ ਸਿੰਘ ਸ਼ਾਹਬਾਜ਼ਪੁਰ ਅਤੇ ਪਿੰਡ ਮੰਮਣਕੇ ਰਣਜੀਤ ਸਿੰਘ ਦੇ ਗ੍ਰਹਿ ਵਿਖੇ ਜਥੇ. ਅਲਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਕੈਮਿਸਟ ਐਸੋਸੀਏਸ਼ਨ ਵਲੋਂ ਲੰਗਰ ਭੰਡਾਰਾ ਕੱਲ੍ਹ- ਅਗਰਵਾਲ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਕੈਮਿਸਟ ਐਸੋਸੀਏਸ਼ਨ ਤਰਨ ਤਾਰਨ ਵਲੋਂ ਮਹਾਂਸ਼ਿਵਰਾਤਰੀ ਨੂੰ ਸਮਰਪਿਤ ਸਾਲਾਨਾ ਲੰਗਰ ਭੰਡਾਰਾ 22 ਫਰਵਰੀ ਨੂੰ ਪ੍ਰਤਾਪ ਸਿਨੇਮਾ ਦੇ ਸਾਹਮਣੇ ਲਗਾਇਆ ਜਾ ਰਿਹਾ ਹੈ | ਇਸ ਲੰਗਰ ਭੰਡਾਰੇ ਦਾ ਸ਼ੁੱਭ ਆਰੰਭ ਵਿਧਾਇਕ ਡਾ. ਧਰਮਬੀਰ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਨੇ ਲਿੰਕ ਸੜਕ ਦਾ ਰੱਖਿਆ ਨੀਂਹ-ਪੱਥਰ

ਸੁਰਸਿੰਘ, 20 ਫਰਵਰੀ (ਧਰਮਜੀਤ ਸਿੰਘ)-ਹਲਕਾ ਖੇਮਕਰਨ ਦਾ ਸਰਬਪੱਖੀ ਵਿਕਾਸ ਤਰਜੀਹੀ ਅਧਾਰ 'ਤੇ ਕਰਵਾਇਆ ਜਾ ਰਿਹਾ ਹੈ | ਉਕਤ ਪ੍ਰਗਟਾਵਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਭੈਣੀ ਗੁਰਮੁੱਖ ਸਿੰਘ ਤੋਂ ਪਿੰਡ ਬਲ੍ਹੇਰ ਤੱਕ ਲਿੰਕ ਸੜਕ ਦੀ ਉਸਾਰੀ ਦਾ ਨੀਂਹ-ਪੱਥਰ ...

ਪੂਰੀ ਖ਼ਬਰ »

27 ਦੀ ਰੈਲੀ ਕਾਂਗਰਸ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ-ਇਕਬਾਲ ਸੰਧੂ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਾਸੀਆਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿਚ ਆਈ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਵਿਰੋੋਧੀਆਂ ਨੇ ਤਾਂ ਕੀ ਆਪਣਿਆ ਨੇ ਹੀ ਡੇਗ ਦੇਣਾ ਹੈ, ਕਿਉਂਕਿ ਪੰਜਾਬ ਵਾਸੀਆਂ ਦੇ ਨਾਲ-ਨਾਲ ਇਸ ਸਰਕਾਰ ਦੇ ਵਿਧਾਇਕ ...

ਪੂਰੀ ਖ਼ਬਰ »

ਚੋਰੀ ਦੇ ਲੋਹੇ ਤੇ ਤਾਂਬੇ ਦੀ ਸਕ੍ਰੈਪ ਸਣੇ ਇਕ ਕਾਬੂ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵਲੋਂ ਮੁਖਬਰ ਖਾਸ ਦੀ ਇਤਲਾਹ 'ਤੇ ਇਕ ਵਿਅਕਤੀ ਨੂੰ ਲੋਹੇ ਅਤੇ ਤਾਂਬੇ ਦੀ ਸਕਰੈਪ ਚੋਰੀ ਕਰਨ ਤਹਿਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਪੁਲਿਸ ਵਲੋਂ ਪਿਸਤੌਲ ਦਿਖਾ ਕੇ ਲੁਟੇਰਿਆਂ ਵਲੋਂ ਖੋਹੀ ਕਾਰ 24 ਘੰਟਿਆਂ 'ਚ ਬਰਾਮਦ

ਖਡੂਰ ਸਾਹਿਬ, 20 ਫਰਵਰੀ (ਰਸਪਾਲ ਸਿੰਘ ਕੁਲਾਰ)- ਪੁਲਿਸ ਚੌਾਕੀ ਖਡੂਰ ਸਾਹਿਬ ਦੀ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ 24 ਘੰਟਿਆਂ ਤੋਂ ਪਹਿਲਾਂ ਪਿਸਤੌਲ ਦਿਖਾ ਕਿ ਖੋਹੀ ਕਾਰ ਬਰਾਮਦ ਕਰ ਲਈ ਹੈ | ਜਾਣਕਾਰੀ ਅਨੁਸਾਰ ਇੰਚਾਰਜ ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਜ਼ਮੀਨ ਹੜੱਪਣ ਲਈ ਜਾਅਲੀ ਇਕਰਾਰਨਾਮਾ ਰਸੀਦਾਂ ਤਿਆਰ ਕਰ ਕੇ ਕੀਤੀ ਧੋਖਾਧੜੀ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਜ਼ਮੀਨ ਹੜੱਪਣ ਲਈ ਜਾਅਲੀ ਇਕਰਾਰਨਾਮਾ ਰਸੀਦਾਂ ਤਿਆਰ ਕਰਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਪ੍ਰੇਮ ਵਿਆਹ ਤੋਂ ਬਾਅਦ ਪਤਨੀ ਨੂੰ ਮਾਰ ਕੁੱਟ ਕਰ ਕੇ ਭੇਜਿਆ ਪੇਕੇ, ਚੱਲੀ ਗੋਲੀ, ਦੋ ਜ਼ਖ਼ਮੀ

ਭਿੱਖੀਵਿੰਡ, 20 ਫਰਵਰੀ (ਬੌਬੀ)-ਆਪਣੇ ਹੀ ਗੁਆਂਢ ਵਿਚ ਪ੍ਰੇਮ ਵਿਆਹ ਕਰਵਾਉਣ ਮਗਰੋਂ ਪਤਨੀ ਦੀ ਕੁੱਟਮਾਰ ਕਰਕੇ ਘਰੋਂ ਕੱਢਣ ਵਾਲੇ ਨੌਜਵਾਨ ਨੇ ਆਪਣੇ ਸਾਲੇ 'ਤੇ ਘੇਰ ਕਿ ਗੋਲੀ ਚਲਾ ਦਿੱਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੇਵ ਸਿੰਘ ਵਾਸੀ ਵਾਂ ਤਾਰਾ ਸਿੰਘ ਨੇ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਭੇਜਿਆ ਰਾਸ਼ਟਰਪਤੀ ਨੂੰ ਮੰਗ ਪੱਤਰ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਬਹੁਜਨ ਸਮਾਜ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸਭਰਵਾਲ ਨੂੰ ਰਾਸ਼ਟਰਪਤੀ ਦੇ ਨਾਂਅ 'ਤੇ ਇਕ ਮੰਗ ਪੱਤਰ ਸੌਾਪਿਆ ਗਿਆ | ਆਗੂਆਂ ਵਲੋਂ ਮੰਗ ਪੱਤਰ ਵਿਚ ਰਾਸ਼ਟਰਪਤੀ ਪਾਸੋਂ ਮੰਗ ਕੀਤੀ ਗਈ ਕੇਂਦਰ ਵਿਚ ਜਦੋਂ ਦੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਦੀ ਬੀ.ਡੀ.ਪੀ.ਓ. ਨਾਲ ਮੀਟਿੰਗ

ਚੋਹਲਾ ਸਾਹਿਬ, 20 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਅਗਵਾਈ ਹੇਠ ਬਲਾਕ ਚੋਹਲਾ ਸਾਹਿਬ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਸਬੰਧੀ ਬੀ.ਡੀ.ਪੀ.ਓ. ਦਫਤਰ ਚੋਹਲਾ ਸਾਹਿਬ ਪੁਜੇ ਪੀ.ਏ. ਨਵਦੀਪ ...

ਪੂਰੀ ਖ਼ਬਰ »

ਸੰਤ ਬਾਬਾ ਤਾਰਾ ਸਿੰਘ ਯਾਦਗਾਰੀ ਧਾਰਮਿਕ ਸਮਾਗਮ ਤੇ ਟੂਰਨਾਮੈਂਟ ਅੱਜ ਤੋਂ

ਚੋਹਲਾ ਸਾਹਿਬ, 20 ਫਰਵਰੀ (ਬਲਵਿੰਦਰ ਸਿੰਘ ਚੋਹਲਾ)-ਇਥੋੋਂ ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਸੰਤ ਬਾਬਾ ਤਾਰਾ ਸਿੰਘ ਜੀ ਸਰਹਾਲੀ ਵਾਲਿਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਸਮਾਗਮ ਅਤੇ ਖੇਡ ਟੂਰਨਾਮੈਂਟ 21 ਫਰਵਰੀ ਤੋਂ ਪਿੰਡ ਦੇ ਖੇਡ ਸਟੇਡੀਅਮ ਵਿਚ ਆਰੰਭ ...

ਪੂਰੀ ਖ਼ਬਰ »

ਰੈਲੀ ਤੋਂ ਬਾਅਦ ਕਾਂਗਰਸ ਸਰਕਾਰ ਦੀ ਹੋਵੇਗੀ ਪੁੱਠੀ ਗਿਣਤੀ ਸ਼ੁਰੂ- ਜਥੇ. ਪੱਖੋਕੇ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਕਾਂਗਰਸ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਦੇ ਵਿਰੋਧ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿਚ 27 ਫਰਵਰੀ ਨੂੰ ਤਰਨ ਤਾਰਨ ਦਾਣਾ ਮੰਡੀ ਵਿਖੇ ਹੋਣ ਜਾ ਰਹੀ ਵਿਸ਼ਾਲ ਰੈਲੀ ਸਬੰਧੀ ਲੋਕਾਂ ਵਿਚ ...

ਪੂਰੀ ਖ਼ਬਰ »

'ਆਪ' ਦੇ ਹਲਕਾ ਪੱਟੀ ਇੰਚਾਰਜ ਚੀਮਾ ਦਾ ਢੋਟੀਆਂ ਵਿਖੇ ਨੌਜਵਾਨਾਂ ਵਲੋਂ ਵਿਸ਼ੇਸ਼ ਸਨਮਾਨ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਆਮ ਆਦਮੀ ਪਾਰਟੀ ਨੂੰ ਦੂਜੀ ਵਾਰੀ ਦਿੱਲੀ ਦੀ ਵਾਗਡੋਰ ਸੌਾਪ ਕਿ ਬਾਕੀ ਸੂਬਿਆਂ ਨੂੰ ਦੱਸ ਦਿੱਤਾ ਹੈ ਕਿ ਕੰਮ ਕਰਨ ਵਾਲੀਆਂ ਪਾਰਟੀਆਂ ਹੀ ਸੱਤਾ ਦੀਆਂ ਅਸਲੀ ਹੱਕਦਾਰ ਹੁੰਦੀਆਂ ਹਨ | ਇਹ ਪ੍ਰਗਟਾਵਾ 'ਆਪ' ਦੇ ਵਿਧਾਨ ਸਭਾ ਹਲਕਾ ...

ਪੂਰੀ ਖ਼ਬਰ »

ਜ਼ਿਲ੍ਹਾ ਖੇਡ ਦਫ਼ਤਰ ਵਿਖੇ 550 ਸਾਲਾ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਤਰਨ ਤਾਰਨ, 20 ਫਰਵਰੀ (ਲਾਲੀ ਕੈਰੋਂ)¸ਜ਼ਿਲ੍ਹਾ ਖੇਡ ਦਫ਼ਤਰ ਤਰਨ ਤਾਰਨ ਵਿਖੇ ਜ਼ਿਲ੍ਹਾ ਖੇਡ ਅਫ਼ਸਰ ਕੁਲਵਿੰਦਰ ਕੌਰ ਦੀ ਅਗਵਾਈ ਵਿਚ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ...

ਪੂਰੀ ਖ਼ਬਰ »

ਗੁਰੂ ਨਾਨਕ ਸਕੂਲ ਗੋਇੰਦਵਾਲ ਸਾਹਿਬ 'ਚ ਵਿਦਾਇਗੀ ਪਾਰਟੀ ਸਮਾਗਮ ਯਾਦਗਾਰੀ ਹੋ ਨਿਬੜਿਆ

ਗੋਇੰਦਵਾਲ ਸਾਹਿਬ, 20 ਫਰਵਰੀ (ਸਕੱਤਰ ਸਿੰਘ ਅਟਵਾਲ)-ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਗੋਇੰਦਵਾਲ ਸਾਹਿਬ ਦੇ ਸੈਸ਼ਨ ਦੀ ਸਮਾਪਤੀ ਮੌਕੇ ਗਿਆਰਵੀਂ ਕਲਾਸ ਦੇ ਵਿਦਿਆਰਥੀਆਂ ਨੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਸਮਾਗਮ ...

ਪੂਰੀ ਖ਼ਬਰ »

ਓਰੀਐਾਟਲ ਬੈਂਕ ਆਫ ਕਾਮਰਸ ਦੀ 78ਵੀਂ ਵਰੇ੍ਹਗੰਢ ਮਨਾਈ

ਝਬਾਲ, 20 ਫਰਵਰੀ (ਸੁਖਦੇਵ ਸਿੰਘ)-ਓਰੀਐਾਟਲ ਬੈਂਕ ਆਫ ਕਾਮਰਸ ਬ੍ਰਾਂਚ ਝਬਾਲ ਵਿਖੇ ਡੀ.ਜੀ.ਐੱਮ. ਨਿਸ਼ਾ ਅਤੇ ਏ.ਜੀ.ਐੱਮ. ਕੁਲਵੰਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੈਂਕ ਦੀ 78 ਵੀਂ ਵਰ੍ਹੇਗੰਢ ਮਨਾਈ ਗਈ | ਇਸ ਮੌਕੇ ਬੈਂਕ ਦੇ ਸੇਵਾ ਮੁਕਤ ਅਫਸਰ ਕੁੰਦਨ ਸਿੰਘ ...

ਪੂਰੀ ਖ਼ਬਰ »

ਸੀ.ਐਚ.ਸੀ. ਕੈਰੋਂ ਦੀ ਟੀਮ ਵਲੋਂ ਅਣਅਧਿਕਾਰਤ ਝੋਲਾ ਛਾਪ ਡਾਕਟਰਾਂ ਦੀ ਚੈਕਿੰਗ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਡਿਪਟੀ ਕਮਿਸ਼ਨਰ ਤਰਨ ਤਾਰਨ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਵਲੋਂ ਮਿਲੇ ਨਿਰਦੇਸ਼ਾਂ ਅਨੁਸਾਰ ਸੀ.ਐੱਚ.ਸੀ. ਕੈਰੋਂ ਦੇ ਐੱਸ.ਐੱਮ.ਓ. ਡਾ. ਜਤਿੰਦਰ ਸਿੰਘ ਗਿੱਲ ਦੀ ਅਗਵਾਈ ਵਿਚ ਸੀ.ਐੱਚ.ਸੀ. ਕੈਰੋਂ ਅਧੀਨ ...

ਪੂਰੀ ਖ਼ਬਰ »

ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨਾਂ ਬਾਰੇ ਕੀਤਾ ਜਾਗਰੂਕ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਅਤੇ ਸਿਵਲ ਸਰਜਨ ਡਾ. ਅਨੂਪ ਕੁਮਾਰ ਦੀਆਂ ਹਦਾਇਤਾਂ 'ਤੇ ਐੱਸ.ਐੱਮ.ਓ. ਪੱਟੀ ਡਾ. ਬੀਰਇੰਦਰ ਕੌਰ ਦੀ ਅਗਵਾਈ ਹੇਠ ਕੰਡਿਆਲਾ ਰੋਡ ਪੱਟੀ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦੇ ਪੰਦ੍ਹਰਵਾੜੇ ਤਹਿਤ 800 ਮਰੀਜ਼ਾਂ ਦੀ ਜਾਂਚ

ਪੱਟੀ, 20 ਫਰਵਰੀ (ਅਵਤਾਰ ਸਿੰਘ ਖਹਿਰਾ)-ਸਿਵਲ ਹਸਪਤਾਲ ਪੱਟੀ ਵਿਖੇ ਦੰਦਾਂ ਦੇ 33ਵੇਂ ਪੰਦਰਵਾੜਾ ਦੇ ਸਮਾਪਤੀ ਮੌਕੇ 20 ਲੋੜਵੰਦ ਮਰੀਜ਼ਾਂ ਨੂੰ ਸਿਵਲ ਸਰਜਨ ਡਾ. ਅਨੂਪ ਕੁਮਾਰ ਵਲੋਂ ਦੰਦਾਂ ਦੇ ਸੈੱਟ ਵੰਡੇ ਗਏ | ਇਸ ਮੌਕੇ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ਇਸ ...

ਪੂਰੀ ਖ਼ਬਰ »

ਤੰਬਾਕੂ ਵਿਰੋਧੀ ਸੈਮੀਨਾਰ ਲਗਾਇਆ

ਤਰਨ ਤਾਰਨ, 20 ਫਰਵਰੀ (ਕੱਦਗਿੱਲ)¸'ਤੰਬਾਕੂ ਦਾ ਨਸ਼ਾ ਅਨਮੋਲ ਜੀਵਨ ਦੀ ਦੁਰਦਸ਼ਾ' ਇਸ ਥੀਮ ਨੂੰ ਸਮਰਪਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਸਿਹਤ ਅਫਸਰ ਡਾ. ਅਮਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ...

ਪੂਰੀ ਖ਼ਬਰ »

ਯੂਨੀਵਰਸਲ ਅਕੈਡਮੀ 'ਚ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਸਥਾਨਕ ਯੂਨੀਵਰਸਲ ਅਕਾਦਮੀ ਬਾਠ ਰੋਡ ਤਰਨ ਤਾਰਨ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਮੁੱਖ ਅਧਿਆਪਕ ਡਾ. ਇੰਦਰਜੀਤਪਾਲ ਕੌਰ ਗਰੇਵਾਲ ਦੀ ਅਗਵਾਈ ਹੇਠ ਮਨਾਇਆ ਗਿਆ | ਜਿਸ ਦੌਰਾਨ ਇਸ ਤਿਉਹਾਰ ਨਾਲ ਸਬੰਧਿਤ ਭਾਸ਼ਣ, ਨਾਚ, ਨਾਟਕ ਆਦਿ ...

ਪੂਰੀ ਖ਼ਬਰ »

ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਸ੍ਰੀ ਰਾਧੇ ਕਿ੍ਸ਼ਨ ਮੰਦਰ ਤੋਂ ਸ਼ੋਭਾ ਯਾਤਰਾ ਸਜਾਈ

ਭਿੱਖੀਵਿੰਡ, 20 ਫਰਵਰੀ (ਬੌਬੀ)- ਭਿੱਖੀਵਿੰਡ ਦੇ ਸ੍ਰੀ ਰਾਧੇ ਕਿ੍ਸ਼ਨ ਮੰਦਰ ਵਿਖੇ ਸ਼ਿਵਰਾਤਰੀ ਦੇ ਦਿਹਾੜੇ ਨੂੰ ਸਮਰਪਿਤ ਇਕ ਸ਼ੋਭਾ ਯਾਤਰਾ ਸਜਾਈ ਗਈ | ਇਸ ਸਬੰਧੀ ਕਮੇਟੀ ਪ੍ਰਧਾਨ ਸੰਦੀਪ ਚੋਪੜਾ ਨੇ ਦੱਸਿਆ ਕਿ ਸ਼ਿਵਰਾਤਰੀ ਦਿਹਾੜੇ ਨੂੰ ਸਮਰਪਿਤ ਇਲਾਕਾ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਗੁਰਸਵੇਕ ਸਿੰਘ ਸ਼ੇਖ ਵਲੋਂ ਅਕਾਲੀ ਆਗੂਆਂ ਨਾਲ ਮੀਟਿੰਗ

ਫਤਿਆਬਾਦ, 20 ਫਰਵਰੀ (ਹਰਵਿੰਦਰ ਸਿੰਘ ਧੂੰਦਾ)-ਸ਼੍ਰੋਮਣੀ ਅਕਾਲੀ ਦਲ ਦੀ 27 ਫਰਵਰੀ ਨੂੰ ਤਰਨ ਤਾਰਨ ਵਿਖੇ ਹੋਣ ਜਾ ਰਹੀ ਰੈਲੀ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕੀਤੀਆਂ ਜਾ ਰਹੀਆਂ ਮੀਟਿੰਗਾਂ ਦੀ ਲੜੀ ਤਹਿਤ ਗੁਰਸੇਵਕ ਸਿੰਘ ਸ਼ੇਖ ਸਾਬਕਾ ਚੇਅਰਮੈਨ ਦੀ ਅਗਵਾਈ 'ਚ ...

ਪੂਰੀ ਖ਼ਬਰ »

ਸ਼ਿਵਰਾਤਰੀ ਮੌਕੇ ਰੋਹੀ ਮੰਦਰ ਪੱਟੀ ਤੋਂ ਕੱਢੀ ਸ਼ੋਭਾ ਯਾਤਰਾ

ਪੱਟੀ, 20 ਫਰਵਰੀ (ਕੁਲਵਿੰਦਰਪਾਲ ਸਿੰਘ ਕਾਲੇਕੇ)-ਮਹਾਂਸ਼ਿਵਰਾਤਰੀ ਦੇ ਸਬੰਧ ਵਿਚ ਹਰੀ ਹਰ ਮੰਦਰ ਰੋਹੀ ਤੋਂ ਵਿਸ਼ਾਲ ਸ਼ੋਭਾ ਯਾਤਰਾ ਬਾਬਾ ਆਨੰਦ ਗਿਰੀ ਦੀ ਅਗਵਾਈ 'ਚ ਕੱਢੀ ਗਈ | ਇਸ ਮੌਕੇ ਸ਼ੋਭਾ ਯਾਤਰਾ ਵਿਚ ਮੁੱਖ ਮਹਿਮਾਨ ਵਜੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਬਹਿੜਵਾਲ ਵਿਖੇ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ ਅੱਜ ਤੇ 23 ਨੂੰ -ਗਿਆਨੀ ਬਹਿੜਵਾਲ

ਅੰਮਿ੍ਤਸਰ, 20 ਫ਼ਰਵਰੀ (ਜੱਸ)-ਧਰਮ ਪ੍ਰਚਾਰ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਬਹਿੜਵਾਲ (ਜ਼ਿਲ੍ਹਾ ਤਰਨਤਾਰਨ) ਵਿਖੇ ਸਾਲਾਨਾ ਗੁਰਮਤਿ ਤੇ ਅੰਮਿ੍ਤ ਸੰਚਾਰ ਸਮਾਗਮ 21 ਤੇ 23 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਪੰਥ ਦੇ ਮਹਾਨ ਕਥਾ ਵਾਚਕ, ਕੀਰਤਨੀਏ ਤੇ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ 2 ਵਿਅਕਤੀਆਂ ਿਖ਼ਲਾਫ਼ ਕੇਸ ਦਰਜ

ਤਰਨ ਤਾਰਨ, 20 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵਲਟੋਹਾ ਅਤੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ 2 ਵਿਅਕਤੀਆਂ ਨਾਲ ਲਗਪਗ 35 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ 2 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਤੋਂ ਹਰ ਵਰਗ ਦੇ ਲੋਕ ਦੁਖੀ- ਪ੍ਰੋ. ਵਲਟੋਹਾ

ਅਮਰਕੋਟ, 20 ਫਰਵਰੀ (ਗੁਰਚਰਨ ਸਿੰਘ ਭੱਟੀ)¸ਹਲਕਾ ਖੇਮਕਰਨ ਦੇ ਅਕਾਲੀ ਵਰਕਰਾਂ ਨੂੰ 27 ਫਰਵਰੀ ਦੀ ਰੋਸ ਰੈਲੀ ਲਈ ਲਾਮਬੰਦ ਕਰਨ ਲਈ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਵਲੋਂ ਸਥਾਨਕ ਵਲਟੋਹਾ ਭਵਨ ਵਿਖੇ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ | ਪ੍ਰੋ. ਵਿਰਸਾ ...

ਪੂਰੀ ਖ਼ਬਰ »

ਅਕਾਲੀ ਦਲ (ਬ) ਦੀ 27 ਦੀ ਰੈਲੀ 'ਚ ਬਹੁ ਗਿਣਤੀ ਸ਼ਹਿਰ ਵਾਸੀ ਸ਼ਾਮਿਲ ਹੋਣਗੇ-ਪ੍ਰਮਜੀਤ ਸਿੰਘ ਸੰਧੂ

ਖੇਮਕਰਨ, 20 ਫਰਵਰੀ (ਰਾਕੇਸ਼ ਬਿੱਲਾ)-ਖੇਮਕਰਨ ਸ਼ਹਿਰ ਅੰਦਰਲੇ ਸਮੂਹ ਅਕਾਲੀ ਵਰਕਰਾਂ ਦੀ ਮੀਟਿੰਗ ਸਾਬਕਾ ਪ੍ਰਧਾਨ ਨਗਰ ਪੰਚਾਇਤ ਖੇਮਕਰਨ ਪ੍ਰਮਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ | ਜਿਸ ਵਿਚ ਸ਼ਹਿਰ ਦੀਆਂ ਕੁੱਲ 13 ਵਾਰਡਾਂ ਦੇ ਸਾਬਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX