ਬਰਨਾਲਾ, 20 ਫਰਵਰੀ (ਧਰਮਪਾਲ ਸਿੰਘ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਜ਼ਿਲ੍ਹਾ ਬਰਨਾਲਾ ਵਿਖੇ ਪ੍ਰਧਾਨ ਬਲਰਾਜ ਕੌਰ ਦੀ ਅਗਵਾਈ ਹੇਠ ਵੱਡੀ ਗਿਣਤੀ 'ਚ ਇਕੱਤਰ ਆਂਗਣਵਾੜੀ ਵਰਕਰਾਂ/ਹੈਲਪਰਾਂ ਨੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਮਨਵਾਉਣ ਲਈ ਡਿਪਟੀ ਕਮਿਸ਼ਨਰ ਮੈਡਮ ਰੂਹੀ ਦੱੁਗ ਰਾਹੀਂ ਖ਼ੂਨ ਦੀਆਂ ਸ਼ੀਸ਼ੀਆਂ ਨਾਲ ਜੇਲ੍ਹ ਭਰੋ ਅੰਦੋਲਨ ਸਬੰਧੀ, ਨੋਟਿਸ ਅਤੇ ਮੰਗ-ਪੱਤਰ ਦੇ ਕੇ ਪੰਜਾਬ ਸਰਕਾਰ ਿਖ਼ਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਕੌਰ, ਜ਼ਿਲ੍ਹਾ ਜਨਰਲ ਸਕੱਤਰ ਰੁਪਿੰਦਰ ਬਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਲੋਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੇ ਨਾਲ-ਨਾਲ ਆਈ.ਸੀ.ਡੀ.ਐਸ. ਸਕੀਮ ਦੇ ਤਹਿਤ ਵਡਮੱੁਲੀਆ ਸੇਵਾਵਾਂ ਦੇਣ ਵਾਲੀਆਂ ਵਰਕਰਾਂ-ਹੈਲਪਰਾਂ ਜੋ ਗਰਭ ਕਾਲ ਤੋਂ ਲੈ ਕੇ 6 ਸਾਲ ਦੀ ਉਮਰ ਤੱਕ ਜੱਚਾ ਤੇ ਬੱਚਾ ਦੀ ਸਿਹਤ ਸੰਭਾਲ ਅਤੇ ਵਿਕਾਸ ਲਈ ਕੰਮ ਕਰਦੀਆਂ ਹਨ | ਖ਼ੁਦ ਸਮਾਜਿਕ ਸੁਰੱਖਿਆ, ਮੈਡੀਕਲ ਸਹਾਇਤਾ ਤੇ ਗੁਜ਼ਾਰੇ ਯੋਗ ਵੇਤਨ ਤੋਂ ਵਾਂਝੇ ਰੱਖਿਆ ਹੋਇਆ ਹੈ | ਪੰਜਾਬ ਸਰਕਾਰ ਵਲੋਂ ਬਣਾਈ ਗਈ ਈ.ਸੀ.ਸੀ.ਈ. ਪਾਲਿਸੀ ਵਿਚ ਆਂਗਣਵਾੜੀ ਵਰਕਰਾਂ ਦਾ ਕਿਤੇ ਵੀ ਜ਼ਿਕਰ ਨਹੀਂ ਹੈ | ਜਿਸ ਕਾਰਨ ਸਰਕਾਰ ਦੀਆਂ ਆਂਗਣਵਾੜੀ ਵਰਕਰਾਂ/ਹੈਲਪਰਾਂ ਦੇ ਰੁਜ਼ਗਾਰ ਖੋਹਣ 'ਤੇ ਖ਼ਦਸ਼ਾ ਪ੍ਰਗਟ ਹੁੰਦਾ ਹੈ | ਜਿਸ ਨੂੰ ਲੈ ਕੇ ਪੰਜਾਬ ਦੀਆਂ 53 ਹਜ਼ਾਰ ਵਰਕਰਾਂ/ਹੈਲਪਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਇਕ ਪਾਸੇ ਤਾਂ ਕੈਪਟਨ ਅਮਰਿੰਦਰ ਸਿੰਘ ਘੱਟੋ ਘੱਟ ਉਜਰਤ ਦੇਣ ਦੀ ਗੱਲ ਕਰਦੇ ਹਨ | ਦੂਜੇ ਪਾਸੇ ਆਂਗਣਵਾੜੀ ਵਰਕਰਾਂ/ਹੈਲਪਰਾਂ ਦੇ 9 ਸਾਲਾਂ ਲੰਮੇ ਸੰਘਰਸ਼ ਮਗਰੋਂ ਨਿਗੂਣੇ ਜਿਹੇ ਮਾਣ ਭੱਤੇ ਵਿਚ ਹੋਏ ਵਾਧੇ ਵਿਚ ਵੀ 40 ਫ਼ੀਸਦੀ ਸਟੇਟ ਸ਼ੇਅਰ ਪਾਉਣ ਤੋਂ ਇਨਕਾਰੀ ਕੀਤੀ ਜਾ ਰਹੀ ਹੈ ਅਤੇ 600 ਵਰਕਰ, 500 ਮਿੰਨੀ ਵਰਕਰ ਤੇ 300 ਰੁਪਏ ਹੈਲਪਰ ਦੇ ਭੱਤੇ ਵਿਚੋਂ ਕਟੌਤੀ ਕਰ ਲਈ ਗਈ ਹੈ | ਉਨ੍ਹਾਂ ਕਿਹਾ ਕਿ ਘੱਟੋ ਘੱਟ ਉਜਰਤ ਤਹਿਤ 24 ਹਜ਼ਾਰ ਵਰਕਰ ਤੇ 18 ਹਜ਼ਾਰ ਰੁਪਏ ਹੈਲਪਰ ਲਈ ਮਾਣ ਭੱਤਾ ਦਿੱਤਾ ਜਾਵੇ, 3 ਤੋਂ 6 ਸਾਲ ਦੇ ਬੱਚਿਆਂ ਦਾ ਦਾਖ਼ਲਾ ਆਂਗਣਵਾੜੀ ਕੇਂਦਰਾਂ 'ਚ ਲਾਜ਼ਮੀ ਕੀਤਾ ਜਾਵੇ | ਆਗੂਆਂ ਕਿਹਾ ਕਿ ਆਂਗਣਵਾੜੀ ਵਰਕਰਾਂ/ਹੈਲਪਰਾਂ ਵਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ 6 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡ ਕੁਆਰਟਰਾਂ ਵਿਖੇ ਮੂੰਹ 'ਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਗਿ੍ਫ਼ਤਾਰੀਆਂ ਦਿੰਦੇ ਹੋਏ ਜੇਲ੍ਹ ਭਰੋ ਅੰਦੋਲਨ ਕਰਨਗੇ | ਇਸ ਮੌਕੇ ਸ਼ਰਨਜੀਤ ਕੌਰ ਮੌੜ, ਬਲਜੀਤ ਕੌਰ ਸੇਖਾ, ਮਨਦੀਪ ਕੌਰ ਨੰਗਲ, ਕਰਮਜੀਤ ਕੌਰ ਭੱਦਲਵਡ, ਗੁਰਮੀਤ ਕੌਰ ਧੌਲਾ, ਰਜਨੀ ਤਪਾ, ਰਾਣੀ ਤਪਾ, ਬਲਵਿੰਦਰ ਕੌਰ ਭਦੌੜ, ਗੁਰਦੀਪ ਕੌਰ, ਅੰਗਰੇਜ਼ ਕੌਰ, ਵੀਰਪਾਲ ਕੌਰ ਚੀਮਾ, ਗੰਗਾ ਢਿਲਵਾਂ, ਕਮਲਜੀਤ ਕੌਰ ਸਹਿਜੜਾ, ਸ਼ਿੰਦਰ ਕੌਰ, ਮੰਜੂ ਬਾਲਾ ਆਦਿ ਹਾਜ਼ਰ ਸਨ |
ਲਹਿਰਾਗਾਗਾ, 20 ਫਰਵਰੀ (ਸੂਰਜ ਭਾਨ ਗੋਇਲ) - ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਜਿੰਦਰ ਕੌਰ ਭੱਠਲ 22 ਫਰਵਰੀ ਨੂੰ ਮਾਰਕੀਟ ਕਮੇਟੀ ਦਫ਼ਤਰ ਲਹਿਰਾਗਾਗਾ ਵਿਖੇ ਪਬਲਿਕ ਮੀਟਿੰਗ ਕਰ ਕੇ ਸਮੱਸਿਆਵਾਂ ਸੁਣਨਗੇ ਅਤੇ ਗਰਾਂਟਾਂ ਦੇ ਗੱਫੇ ਵੰਡਣਗੇ | ਉਕਤ ਜਾਣਕਾਰੀ ...
ਬਰਨਾਲਾ, 20 ਫਰਵਰੀ (ਗੁਰਪ੍ਰੀਤ ਸਿੰਘ ਲਾਡੀ)-ਮਨਰੇਗਾ ਕਰਮਚਾਰੀ ਯੂਨੀਅਨ ਜ਼ਿਲ੍ਹਾ ਬਰਨਾਲਾ ਵਲੋਂ ਆਪਣੀਆਂ ਮੰਗਾਂ ਸਬੰਧੀ ਚੇਅਰਪਰਸਨ ਜ਼ਿਲ੍ਹਾ ਪ੍ਰੀਸ਼ਦ ਬਰਨਾਲਾ ਰਾਹੀਂ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਦੇ ਨਾਂਅ 'ਤੇ ਮੰਗ ਪੱਤਰ ਦਿੱਤਾ ਗਿਆ¢ ਯੂਨੀਅਨ ਦੇ ...
ਤਪਾ ਮੰਡੀ, 20 ਫਰਵਰੀ (ਪ੍ਰਵੀਨ ਗਰਗ)-ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਵੇਰ ਦੇ ਕਰੀਬ ਛੇ ਕੁ ਵਜੇ ਮਹਿਤਾ ਚੌਕ ਨਜ਼ਦੀਕ ਅਣਪਛਾਤੇ ਵਾਹਨ ਦੀ ਫੇਟ ਲੱਗਣ ਕਾਰਨ ਸਾਈਕਲ ਸਵਾਰ ਇਕ ਖੇਤ ਮਜ਼ਦੂਰ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਖੇਤ ...
ਭਦੌੜ, 20 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਕਸਬਾ ਭਦੌੜ ਅੰਦਰ ਪਿਛਲੇ ਤਿੰਨ ਦਿਨਾਂ ਵਿਚ ਚਾਰ ਦੁਕਾਨਾਂ ਅੰਦਰ ਚੋਰੀਆਂ ਹੋਣ ਕਾਰਨ ਵਪਾਰੀ ਵਰਗ 'ਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਬੀਤੀ ਰਾਤ ਮੁੜ ਸਥਾਨਕ ਬੱਸ ਸਟੈਂਡ ਰੋਡ ਪੈਂਦੀਆਂ ਦੋ ਦੁਕਾਨਾਂ ਦੇ ਚੋਰਾਂ ਨੇ ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਜ਼ਿਲ੍ਹਾ ਪੁਲਿਸ ਦੇ ਅਧੀਨ ਆਉਂਦੇ ਥਾਣਾ ਸਿਟੀ-1 ਵਲੋਂ ਇਕ ਔਰਤ, ਇਕ ਵਿਅਕਤੀ, ਇਕ ਕਿੱਲੋ ਅਫ਼ੀਮ, ਬਰਿਜ਼ਾ ਕਾਰ ਤੇ ਨਕਦੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ-1 ਦੇ ਐਸ.ਐਚ.ਓ. ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਸਾਬਕਾ ਸੈਨਿਕ ਯੂਨਾਈਟਿਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸੂਬੇਦਾਰ ਮੇਜਰ ਹਰਦੀਪ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਇਕ ਵਿਆਹੁਤਾ ਦਾ ਸਹੁਰੇ ਪਰਿਵਾਰ ਨਾਲ ਝਗੜੇ ਦਾ ਹੱਲ ਕਰਵਾਇਆ ਗਿਆ | ਜਾਣਕਾਰੀ ਦਿੰਦਿਆਂ ਸ: ਰੰਧਾਵਾ ਨੇ ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਬੀਤੇ ਦਿਨੀਂ ਲੌਾਗੋਵਾਲ ਵਿਖੇ ਹੋਏ ਸਕੂਲ ਵੈਨ ਹਾਦਸੇ ਤੋਂ ਬਾਅਦ ਜ਼ਿਲ੍ਹਾ ਪੁਲਿਸ ਬਰਨਾਲਾ ਵਲੋਂ ਵੀ ਲਗਾਤਾਰ ਸਕੂਲੀ ਵਾਹਨਾਂ ਦੀ ਚੈਕਿੰਗ ਕਰ ਕੇ ਮੋਟਰ ਵਹੀਕਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਵਿਰੱੁਧ ਚਲਾਨ ਕੱਟੇ ਜਾ ਰਹੇ ਹਨ | ...
ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਜ਼ਿਲ੍ਹਾ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਸੂਬਾਈ ਪ੍ਰਧਾਨ ਬਖ਼ਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਪ੍ਰਧਾਨ ਬਖ਼ਸ਼ੀਸ਼ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਪੈਨਸ਼ਨਰਾਂ ਪ੍ਰਤੀ ਅੜੀਅਲ ...
ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਅਣਖੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਪੱਧਰੀ ਮੀਟਿੰਗ ਇੱਥੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਹੋਈ | ਇਸ ਮੌਕੇ ਬੋਲਦਿਆਂ ਜਥੇਬੰਦੀ ਦੇ ਤਹਿਸੀਲ ਪ੍ਰਧਾਨ ਹਰਭਜਨ ਸਿੰਘ ਕਲਾਲਾ ਨੇ ਕਿਹਾ ਕਿ ਕੇਂਦਰ ਸਰਕਾਰ ...
ਹੰਡਿਆਇਆ, 20 ਫਰਵਰੀ (ਗੁਰਜੀਤ ਸਿੰਘ ਖੱੁਡੀ)-ਗੁਰੂ ਅੰਗਦ ਦੇਵ ਐਨੀਮਲ ਸਾਇੰਸ ਯੂਨੀਵਰਸਿਟੀ ਲੁਧਿਆਣੇ ਦੇ ਅਧੀਨ ਚਲਦੇ ਖੇਤੀ ਵਿਗਿਆਨ ਕੇਂਦਰ ਹੰਡਿਆਇਆ ਵਿਖੇ ਮੌਸਮ ਦੇ ਪੂਰਨ ਅਨੁਮਾਨ ਬਾਰੇ ਜ਼ਿਲ੍ਹਾ ਬਰਨਾਲਾ ਦਾ ਕੇਂਦਰ ਚਾਲੂ ਹੋਇਆ | ਇਹ ਜਾਣਕਾਰੀ ਕੇਂਦਰ ਦੇ ...
ਟੱਲੇਵਾਲ, 20 ਫਰਵਰੀ (ਸੋਨੀ ਚੀਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਤੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਵਿਚ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਗਹਿਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ...
ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਐਨ.ਟੀ.ਐਸ.ਈ ਦੀ ਸਟੇਜ-1 ਦੀ ਪ੍ਰੀਖਿਆ ਪਾਸ ਕਰ ਕੇ ਜ਼ਿਲ੍ਹਾ ਬਰਨਾਲਾ ਤੇ ਸਕੂਨ ਦਾ ਨਾਂਅ ਰੌਸ਼ਨ ਕੀਤਾ ਹੈ | ਇਹ ਜਾਣਕਾਰੀ ਪਿ੍ੰਸੀਪਲ ਸ੍ਰੀ ਅਜੈ ਪਾਲ ਜਸਵਾਲ ਨੇ ਦਿੱਤੀ ...
ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਵਾਈ.ਐਸ.ਪਬਲਿਕ ਸਕੂਲ ਹੰਡਿਆਇਆ ਵਿਖੇ ਸਾਲਾਨਾ ਸਮਾਗਮ ਇਮਪੈਕਟ-2020 ਸ਼ਾਨੋ ਸ਼ੌਕਤ ਨਾਲ ਸੰਪੰਨ ਹੋਇਆ | ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਐਸ.ਪੀ. ਰੁਪਿੰਦਰ ਕੁਮਾਰ ਭਾਰਦਵਾਜ ਨੇ ਜੋਤੀ ਪ੍ਰਚੰਡ ਕਰ ਕੇ ਅਦਾ ਕੀਤੀ | ਉਨ੍ਹਾਂ ਨੇ ...
ਬਰਨਾਲਾ, 20 ਫਰਵਰੀ (ਅਸ਼ੋਕ ਭਾਰਤੀ)-ਆਰੀਆਭੱਟਾ ਕਾਲਜ ਬਰਨਾਲਾ ਵਿਖੇ ਕਾਮਰਸ ਤੇ ਮੈਨੇਜਮੈਂਟ ਵਿਭਾਗ ਵਲੋਂ ਜੀ.ਐਸ.ਟੀ. ਵਿਸ਼ੇ 'ਤੇ ਸੈਮੀਨਾਰ ਕਰਵਾਇਆ ਗਿਆ | ਇਸ ਸੈਮੀਨਾਰ ਵਿਚ ਬੀ.ਕਾਮ., ਬੀ.ਬੀ.ਏ. ਤੇ ਐਮ.ਬੀ.ਏ. ਦੇ ਵਿਦਿਆਰਥੀਆਂ ਨੇ ਭਾਗ ਲਿਆ | ਸੈਮੀਨਾਰ ਦੌਰਾਨ ...
ਟੱਲੇਵਾਲ, 20 ਫਰਵਰੀ (ਸੋਨੀ ਚੀਮਾ)-ਪਿੰਡ ਪੱਖੋਕੇ ਦੇ ਗੁਰਦੁਆਰਾ ਸੁੱਚਾਸਰ ਸਾਹਿਬ ਵਿਖੇ ਹੌਲਦਾਰ ਜਸਵਿੰਦਰ ਸਿੰਘ ਸਾਬਕਾ ਫ਼ੌਜੀ ਨਮਿਤ ਪਾਠ ਦੇ ਭੋਗ ਤੇ ਸ਼ਰਧਾਂਜਲੀ ਸਮਾਗਮ ਹੋਇਆ, ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ ਲੋਕਾਂ ਨੇ ਹਾਜ਼ਰੀ ਲਵਾਈ | ਇਸ ਮੌਕੇ ਰਾਗੀ ...
ਸੰਗਰੂਰ, 20 ਫਰਵਰੀ (ਧੀਰਜ ਪਸ਼ੌਰੀਆ) - ਵਧੀਕ ਸੈਸ਼ਨ ਜੱਜ ਸ਼ਾਮ ਲਾਲ ਦੀ ਅਦਾਲਤ ਨੇ ਹੈਰੋਇਨ ਰੱਖਣ ਦੇ ਇਕ ਕੇਸ 'ਚ ਤਿੰਨ ਨੌਜਵਾਨਾਂ ਨੂੰ ਕੱਟੀ ਕਟਾਈ ਕੈਦ ਅਤੇ ਜੁਰਮਾਨੇ ਦੀ ਸਜ਼ਾ ਸੁਣਾਈ ਹੈ | ਪੁਲਿਸ ਥਾਣਾ ਦਿੜ੍ਹਬਾ ਵਿਖੇ 19 ਦਸੰਬਰ 2017 ਨੂੰ ਦਰਜ ਮਾਮਲੇ ਮੁਤਾਬਿਕ ...
ਇਲਾਕਾ ਸੰਦੌੜ ਤੋਂ ਵੱਡੀ ਗਿਣਤੀ 'ਚ ਵਰਕਰ ਹੋਣਗੇ ਸ਼ਾਮਿਲ- ਚੇਅਰਮੈਨ ਜੱਗੀ ਸੰਦੌੜ, 20 ਫਰਵਰੀ (ਜਸਵੀਰ ਸਿੰਘ ਜੱਸੀ)- ਸੰਗਰੂਰ ਵਿਖੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਵਲੋਂ ਬਾਦਲ ਪਰਿਵਾਰ ਤੋਂ ...
ਸੰਗਰੂਰ, 20 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬਹੁਜਨ ਸਮਾਜ ਪਾਰਟੀ ਦੇ ਆਗੂ ਚਮਕੌਰ ਸਿੰਘ ਵੀਰ, ਰਣਧੀਰ ਸਿੰਘ, ਬੰਤਾ ਸਿੰਘ, ਪਵਿੱਤਰ ਸਿੰਘ, ਰਣ ਸਿੰਘ ਮਹਿਲਾ, ਰਾਮ ਸਿੰਘ ਲੌਾਗੋਵਾਲ, ਅਮਰੀਕ ਸਿੰਘ ਕੈਂਥ ਦੀ ਅਗਵਾਈ ਵਿਚ ਇੱਕ ਮੰਗ ਪੱਤਰ ਐਸ.ਡੀ.ਐਮ. ...
ਭਵਾਨੀਗੜ੍ਹ, 20 ਫਰਵਰੀ (ਰਣਧੀਰ ਸਿੰਘ ਫੱਗੂਵਾਲਾ) - ਪੰਜਾਬ ਸਰਕਾਰ ਵਲੋਂ ਲੋੜਵੰਦ ਵਿਅਕਤੀਆਂ ਦੀਆਂ ਪੈਨਸ਼ਨਾਂ ਕੱਟ ਦੇਣ ਦੇ ਰੋਸ ਵਜੋਂ ਵੱਖ-ਵੱਖ ਪਿੰਡਾਂ ਦੇ ਗਰੀਬ ਲੋਕਾਂ ਵਲੋਂ ਆਮ ਆਦਮੀ ਪਾਰਟੀ ਦੇ ਆਗੂਆਂ ਦੀ ਅਗਵਾਈ ਵਿਚ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ...
ਸੁਨਾਮ ਊਧਮ ਸਿੰਘ ਵਾਲਾ, 20 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸ਼ਹੀਦ ਊਧਮ ਸਿੰਘ ਸਰਕਾਰੀ ਕਾਲਜ ਸੁਨਾਮ ਵਿਖੇ ਅੱਜ 41ਵੇਂ ਸਾਲਾਨਾ ਖੇਡ ਸਮਾਰੋਹ ਦਾ ਆਯੋਜਨ ਕਾਲਜ ਦੇ ਪਿ੍ੰਸੀਪਲ ਡਾ. ਸੁਖਬੀਰ ਸਿੰਘ ਥਿੰਦ ਦੀ ਅਗਵਾਈ ਵਿਚ ਕੀਤਾ ਗਿਆ | ਇਸ ਮੌਕੇ ਤੇ ਕਾਂਗਰਸ ਦੀ ਹਲਕਾ ...
ਮਹਿਲ ਕਲਾਂ, 20 ਫਰਵਰੀ (ਤਰਸੇਮ ਸਿੰਘ ਚੰਨਣਵਾਲ)-ਪੁਲਿਸ ਥਾਣਾ ਠੁੱਲੀਵਾਲ ਵਲੋਂ ਬਰਨਾਲਾ ਅਦਾਲਤ ਵਿਚ ਚੱਲ ਰਹੇ ਮੁਕੱਦਮੇ ਵਿਚੋਂ ਲੰਮੇ ਸਮੇਂ ਤੋਂ ਪੀ.ਓ. ਚੱਲ ਰਹੀਆਂ ਦੋ ਔਰਤਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਗਿ੍ਫ਼ਤਾਰ ਕੀਤੀਆਂ ਗਈਆਂ ਉਕਤ ...
ਤਪਾ ਮੰਡੀ, 20 ਫਰਵਰੀ (ਪ੍ਰਵੀਨ ਗਰਗ)-ਸ਼ਹਿਰ 'ਚ ਦਿਨ-ਬ-ਦਿਨ ਵੱਧ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਲੈ ਕੇ ਜਿੱਥੇ ਲੋਕਾਂ ਦੇ ਮਨਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਚੋਰ ਪੁਲਿਸ ਦੇ ਬਿਨਾਂ ਕਿਸੇ ਡਰ ਤੋਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜਿਸ ਨੇ ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)- ਮਹਾਂ ਸ਼ਿਵਰਾਤਰੀ ਮੌਕੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵਲੋਂ ਅੱਜ ਵੱਖ-ਵੱਖ ਥਾਵਾਂ 'ਤੇ ਚੈਕਿੰਗ ਕੀਤੀ ਗਈ | ਜਾਣਕਾਰੀ ਦਿੰਦਿਆਂ ਸੀ.ਆਈ.ਏ. ਇੰਚਾਰਜ ਇੰਸਪੈਕਟਰ ਬਲਜੀਤ ਸਿੰਘ ਨੇ ਦੱਸਿਆ ਕਿ ਐਸ.ਐਸ.ਪੀ. ਬਰਨਾਲਾ ...
ਬਰਨਾਲਾ, 20 ਫਰਵਰੀ (ਧਰਮਪਾਲ ਸਿੰਘ)- ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸ੍ਰੀ ਵਨੀਤ ਕੁਮਾਰ ਨਾਰੰਗ ਦੀ ਅਦਾਲਤ ਨੇ ਦਾਜ ਦਹੇਜ, ਕੱੁਟਮਾਰ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ 'ਚ ਨਾਮਜਦ ਪਾਲ ਸਿੰਘ ਰਾਜਵਿੰਦਰ ਸਿੰਘ, ਮਨਜੀਤ ਕੌਰ, ਗੁਰਪ੍ਰੀਤ ਕੌਰ, ...
ਟੱਲੇਵਾਲ, 20 ਫਰਵਰੀ (ਸੋਨੀ ਚੀਮਾ)-ਇਲਾਕੇ ਵਿਚ ਮੱਝ ਚੋਰ ਗਿਰੋਹ ਵਲੋਂ ਬਿਨਾਂ ਕਿਸੇ ਡਰ ਭੈਅ ਦੇ ਨਿਧੜਕ ਹੋ ਕੇ ਪਿੰਡਾਂ ਦੇ ਪਸ਼ੂ ਪਾਲਕਾਂ ਦੀਆਂ ਮੱਝਾਂ ਚੋਰੀ ਕੀਤੀਆਂ ਜਾ ਰਹੀਆਂ ਹਨ, ਪਰ ਪੁਲਿਸ ਪ੍ਰਸ਼ਾਸਨ ਇਨ੍ਹਾਂ ਚੋਰਾਂ ਦੀ ਪੈੜ੍ਹ ਨੱਪਣ ਵਿਚ ਨਾਕਾਮਯਾਬ ਸਾਬਤ ...
ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਅਣਖੀ)-ਸੀਨੀਅਰ ਸੈਕੰਡਰੀ ਸਕੂਲ ਸਹਿਜੜਾ ਵਿਖੇ ਸਕੂਲ ਦੇ ਵਿਕਾਸ 'ਚ ਯੋਗਦਾਨ ਦੇਣ ਵਾਲੇ ਪ੍ਰਵਾਸੀ ਭਾਰਤੀਆਂ ਅਤੇ ਦਾਨੀ ਸੱਜਣਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਵਜੋਂ ਪੁੱਜੇ ...
ਸੰਗਰੂਰ, 20 ਫਰਵਰੀ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਸੁਖਦੇਵ ਸਿੰਘ ਢੀਂਡਸਾ ਦੇ ਧੜੇ ਵਲੋਂ 23 ਫਰਵਰੀ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ 'ਬਾਦਲ ਭਜਾਓ ਪੰਥ ਬਚਾਓ' ਰੈਲੀ ਵਿਚ ਜ਼ਿਲ੍ਹਾ ਕਚਿਹਰੀ ਸੰਗਰੂਰ ਦੇ ਵਕੀਲ ਵੱਡੀ ਗਿਣਤੀ ਵਿਚ ਸ਼ਾਮਲ ਹੋਣਗੇ | ਇਸ ਗੱਲ ਦਾ ...
ਮਹਿਲ ਕਲਾਂ, 20 ਫ਼ਰਵਰੀ (ਅਵਤਾਰ ਸਿੰਘ ਅਣਖੀ)-ਪਿੰਡ ਛਾਪਾ ਵਿਖੇ ਨੌਜਵਾਨ ਆਗੂ ਸਵ: ਬਬਲਜੀਤ ਸਿੰਘ ਬੱਬਾ ਬਾਜਵਾ ਦੀ ਯਾਦ ਨੂੰ ਸਮਰਪਿਤ ਤੀਜਾ ਖ਼ੂਨਦਾਨ ਅਤੇ ਮੈਡੀਕਲ ਚੈੱਕਅਪ ਕੈਂਪ ਗੁਰਦੁਆਰਾ ਅਕਾਲਜੋਤ ਸਾਹਿਬ ਪਿੰਡ ਛਾਪਾ ਵਿਖੇ 23 ਫ਼ਰਵਰੀ, ਦਿਨ ਐਤਵਾਰ ਨੂੰ ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਪੰਜਾਬ ਪ੍ਰਦੇਸ਼ ਪੱਲੇਦਾਰ ਮਜ਼ਦੂਰ ਯੂਨੀਅਨ ਬਰਨਾਲਾ ਦੀ ਇਕਾਈ ਵਲੋਂ ਆਪਣੀਆਂ ਮੰਗਾਂ ਸਬੰਧੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ-ਪੱਤਰ ਦੇ ਕੇ ਇਨਸਾਫ਼ ਦੀ ਮੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਆਗੂ ...
ਟੱਲੇਵਾਲ, 20 ਫ਼ਰਵਰੀ (ਸੋਨੀ ਚੀਮਾ)- 1762 ਈ. ਦੇ ਵੱਡੇ ਘੱਲੂਘਾਰੇ ਦੇ 35 ਹਜ਼ਾਰ ਸਿੰਘਾਂ ਸਿੰਘਣੀਆਂ ਦੀ ਸ਼ਹੀਦੀ ਨੂੰ ਸਮਰਪਿਤ ਸਾਲਾਨਾ 79ਵਾਂ ਜੋੜ ਮੇਲਾ ਇਤਿਹਾਸਕ ਪਿੰਡ ਗਹਿਲ ਦੇ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ...
ਬਰਨਾਲਾ, 20 ਫਰਵਰੀ (ਰਾਜ ਪਨੇਸਰ)-ਥਾਣਾ ਸਿਟੀ-1 ਵਲੋਂ ਬੱਸ ਸਟੈਂਡ ਪਾਰਕਿੰਗ ਵਿਚ ਖੜ੍ਹਾ ਕੀਤਾ ਮੋਟਰਸਾਈਕਲ ਚੋਰੀ ਹੋਣ ਦੇ ਮਾਮਲੇ ਵਿਚ ਮੋਟਰਸਾਈਕਲ ਮਾਲਕ ਦੇ ਬਿਆਨਾਂ ਦੇ ਆਧਾਰ 'ਤੇ ਨਾਮਾਲੂਮ ਵਿਅਕਤੀ ਵਿਰੱੁਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਦਿੰਦਿਆਂ ਮਾਮਲੇ ਦੇ ...
ਭਦੌੜ, 20 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)- ਥਾਣਾ ਭਦੌੜ ਅਧੀਨ ਪੈਂਦੇ ਪਿੰਡ ਮੱਝੂਕੇ ਅਤੇ ਰਾਮਗੜ੍ਹ ਦੀ ਹੱਦ ਤੇ ਪੈਂਦੇ ਕੱਚੇ ਪਹੇ ਉੱਪਰ ਭੇਦਭਰੇ ਹਾਲਾਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ ਹੈ | ਪੁਲਿਸ ਨੂੰ ਲਾਸ਼ ਦਾ ਪਤਾ ਲੱਗਣ 'ਤੇ ਜ਼ਿਲ੍ਹਾ ਬਰਨਾਲਾ ਦੇ ...
ਤਪਾ ਮੰਡੀ, 20 ਫਰਵਰੀ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਜੋ ਕਿ ਦੇਸ਼ ਦੇ ਹਰ ਕੋਨੇ ਕੋਨੇ ਵਿਚ ਬੜੀ ਸ਼ਰਧਾ ਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ ਦੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਥਾਣਾ ਮੁਖੀ ਤਪਾ ਨਰਾਇਣ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ...
ਭਦੌੜ, 20 ਫਰਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਵਿਖੇ ਪਿੰ੍ਰਸੀਪਲ ਮਲਵਿੰਦਰ ਸਿੰਘ ਦੀ ਅਗਵਾਈ ਵਿਚ 11ਵੀਂ ਸਾਲਾਨਾ ਅਥਲੈਟਿਕਸ ਮੀਟ ਕਰਵਾਈ ਗਈ¢ ਜਿਸ ਵਿਚ ਟਰੈਕ ਈਵੈਨਟਸ, ਫ਼ੀਲਡ ਈਵੈਨਟਸ, ਲੌਗ ਜੰਪ, ਡਿਸਕਸ ਥ੍ਰੋ, ਸ਼ਾਟਪੁੱਟ, ਥ੍ਰੀ ...
ਤਪਾ ਮੰਡੀ, 20 ਫਰਵਰੀ (ਪ੍ਰਵੀਨ ਗਰਗ)-ਮਹਾਂ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸ੍ਰੀ ਹਰਿਦੁਆਰ ਤੋਂ ਪਵਿੱਤਰ ਗੰਗਾ ਜਲ ਲੈ ਕੇ ਆਉਣ ਵਾਲੇ ਕਾਂਵੜੀਆਂ ਦੀ ਸੇਵਾ ਲਈ ਸ਼ਿਵ ਭਗਤਾਂ ਵਲੋਂ ਤਪਾ ਵਿਖੇ ਮਹਿਤਾ ਟੀ-ਪੁਆਇੰਟ ਤੇ ਚੌਥਾ ਕੈਂਪ ਲਗਾਇਆ ...
ਬਰਨਾਲਾ, 20 ਫਰਵਰੀ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਜ਼ਿਲ੍ਹਾ ਬਰਨਾਲਾ ਵਲੋਂ ਇੰਚਾਰਜ ਲੋਕ ਸਭਾ ਹਲਕਾ ਆਗੂ ਦਰਸ਼ਨ ਸਿੰਘ ਝਲੂਰ ਦੀ ਅਗਵਾਈ ਹੇਠ ਬਸਪਾ ਆਗੂਆਂ-ਵਰਕਰਾਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਵਿਰੱੁਧ ਭਾਰਤ ਦੇ ਰਾਸ਼ਟਰਪਤੀ ਤੇ ...
ਟੱਲੇਵਾਲ, 20 ਫਰਵਰੀ (ਸੋਨੀ ਚੀਮਾ)-ਬੀਤੀ ਰਾਤ ਟੱਲੇਵਾਲ ਵਿਖੇ ਮੱਝ ਚੋਰ ਗਿਰੋਹ ਵਲੋਂ ਇਕ ਕਿਸਾਨ ਪਰਿਵਾਰ ਦੀਆਂ ਦੋ ਮੱਝਾਂ ਕੰਧ ਨੂੰ ਪਾੜ ਲਾ ਕੇ ਚੋਰੀ ਕਰ ਲਈਆਂ | ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਰਪਾਲ ਸਿੰਘ ਪੱੁਤਰ ਨਛੱਤਰ ਸਿੰਘ ਵਾਸੀ ਟੱਲੇਵਾਲ ਅਤੇ ਸਮਾਜ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX