ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਆਰਮਡ ਫੋਰਸਿਜ਼ ਪੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਬਣਾਉਣ ਲਈ ਪਿੰਡ ਬਜਵਾੜਾ 'ਚ ਸਵਾ ਸੌ ਸਾਲ ਪੁਰਾਣੇ ਸਾਹਿਬ ਬਹਾਦਰ ਅਮੀ ਚੰਦ ਸੀਨੀਅਰ ਸੈਕੰਡਰੀ ਸਕੂਲ ਨੂੰ ਬੰਦ ਕੀਤੇ ਜਾਣ ਦੀ ਤਜਵੀਜ਼ ਦੇ ਵਿਰੋਧ 'ਚ ਅੱਜ ਸਕੂਲ ਦੇ ਵਿਦਿਆਰਥੀਆਂ ਨੇ ਸਕੂਲ ਦੇ ਗੇਟ ਸਾਹਮਣੇ ਧਰਨਾ ਦਿੱਤਾ ਅਤੇ ਸਕੂਲ ਨੂੰ ਬੰਦ ਨਾ ਕੀਤੇ ਜਾਣ ਦੀ ਮੰਗ ਕੀਤੀ | ਗੌਰਤਲਬ ਹੈ ਕਿ ਕਾਂਗਰਸ ਦੀ ਸੀਨੀਅਰ ਆਗੂ ਅੰਬਿਕਾ ਸੋਨੀ ਦੀ ਪ੍ਰਧਾਨਗੀ ਹੇਠ ਚੱਲ ਰਹੇ ਇਸ ਸਕੂਲ ਦੀ ਜ਼ਮੀਨ ਏ.ਐਫ.ਪੀ.ਆਈ. ਬਣਾਉਣ ਲਈ ਸਰਕਾਰ ਨੂੰ ਦਿੱਤੇ ਜਾਣ ਦਾ ਐਲਾਨ ਅੰਬਿਕਾ ਸੋਨੀ ਵਲੋਂ ਕੀਤਾ ਗਿਆ ਸੀ, ਇਸ ਤੋਂ ਬਾਅਦ ਸਕੂਲ ਦੇ ਭਵਿੱਖ ਨੂੰ ਲੈ ਕੇ ਅਟਕਲਾਂ ਲੱਗਣੀਆਂ ਸ਼ੁਰੂ ਹੋ ਗਈਆਂ ਸਨ | ਇਸ ਮੌਕੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਏ.ਐਫ.ਪੀ.ਆਈ. ਦੇ ਨਾਂਅ 'ਤੇ ਇਸ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਨੂੰ ਬੰਦ ਕੀਤੇ ਜਾਣਾ ਸਕੂਲ ਦੇ ਸੈਂਕੜੇ ਵਿਦਿਆਰਥੀਆਂ ਦੇ ਭਵਿੱਖ ਨਾਲ ਕੋਝਾ ਮਜ਼ਾਕ ਹੈ, ਜਿਸ ਨਾਲ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ ਪੈ ਜਾਵੇਗਾ | ਇਸ ਦੌਰਾਨ ਵਿਦਿਆਰਥੀਆਂ ਨੇ ਮੰਗ ਕੀਤੀ ਕਿ ਸਕੂਲ ਨੂੰ ਕਿਸੇ ਵੀ ਹਾਲਤ 'ਚ ਬੰਦ ਨਹੀਂ ਕੀਤਾ ਜਾਣਾ ਚਾਹੀਦਾ | ਦੂਜੇ ਪਾਸੇ ਸਕੂਲ ਦੇ ਪਿ੍ੰਸੀਪਲ ਰਾਮ ਮੂਰਤੀ ਤੇ ਪ੍ਰਬੰਧਕ ਕਮੇਟੀ ਮੈਂਬਰਾਂ ਦਾ ਕਹਿਣਾ ਸੀ ਅਜੇ ਇਹ ਮਾਮਲਾ ਪ੍ਰੋਸੈੱਸ ਤਹਿਤ ਹੈ | ਉਨ੍ਹਾਂ ਦਾ ਕਹਿਣਾ ਸੀ ਕਿ ਕਿਸੇ ਵੀ ਵਿਦਿਆਰਥੀ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਸਕੂਲ ਦੀ ਸਾਬਕਾ ਵਿਦਿਆਰਥਣ ਸਾਕਸ਼ੀ ਵਸ਼ਿਸ਼ਟ ਨੇ ਕਿਹਾ ਕਿ ਸਵਾ ਸੌ ਸਾਲ ਤੋਂ ਵੱਧ ਸਮੇਂ ਤੋਂ ਇਹ ਸੰਸਥਾ ਸਿੱਖਿਆ ਦਾ ਚਾਨਣ ਵੰਡ ਰਹੀ ਹੈ, ਇਸ ਸੰਸਥਾ ਨੂੰ ਇਸ ਤਰ੍ਹਾਂ ਬੰਦ ਨਹੀਂ ਹੋਣ ਦਿੱਤਾ ਜਾਵੇਗਾ | ਇਸ ਸਬੰਧੀ ਜਦੋਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਮੋਹਣ ਸਿੰਘ ਲੇਹਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵਲੋਂ ਇਹ ਸਕੂਲ ਬੰਦ ਕੀਤਾ ਜਾਂਦਾ ਹੈ ਤਾਂ ਬੱਚਿਆਂ ਨੂੰ ਨੇੜਲੇ ਸਰਕਾਰੀ ਸਕੂਲਾਂ 'ਚ ਦਾਖਲ ਕੀਤਾ ਜਾਵੇਗਾ, ਤਾਂ ਜੋ ਉਨ੍ਹਾਂ ਦੀ ਪੜ੍ਹਾਈ ਦਾ ਕੋਈ ਵੀ ਨੁਕਸਾਨ ਨਾ ਹੋ ਸਕੇ |
ਬਸਪਾ ਵਲੋਂ ਸਕੂਲ ਬੰਦ ਕੀਤੇ ਜਾਣ ਦਾ ਵਿਰੋਧ
ਬਹੁਜਨ ਸਮਾਜ ਪਾਰਟੀ ਦਾ ਇੱਕ ਵਫ਼ਦ ਬਜਵਾੜਾ (ਹੁਸ਼ਿਆਰਪੁਰ) ਵਿਖੇ ਚੱਲ ਰਹੇ ਪੁਰਾਣੇ ਸਕੂਲ ਨੂੰ ਬੰਦ ਕੀਤੇ ਜਾਣ ਦੇ ਵਿਰੋਧ 'ਚ ਸਕੂਲ ਦੇ ਪਿ੍ੰ: ਰਾਮ ਮੂਰਤੀ ਨੂੰ ਮਿਲਿਆ | ਇਸ ਵਫ਼ਦ 'ਚ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਪ੍ਰਸ਼ੋਤਮ ਅਹੀਰ, ਉਂਕਾਰ ਸਿੰਘ ਝੱਮਟ ਅਤੇ ਹੋਰ ਆਗੂ ਸ਼ਾਮਿਲ ਸਨ | ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਕਿਸੇ ਵੀ ਕੀਮਤ 'ਤੇ ਸਕੂਲ ਬੰਦ ਨਹੀਂ ਹੋਣ ਦੇਣਗੇ | ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਮਿਲਟਰੀ ਅਕੈਡਮੀ ਖੋਲ੍ਹਣੀ ਹੈ ਤਾਂ ਇਸ ਦੀ ਬਜਾਏ ਕਿਸੇ ਹੋਰ ਜਗ੍ਹਾ 'ਤੇ ਖੋਲ੍ਹ ਲਵੇ | ਉਨ੍ਹਾਂ ਕਿਹਾ ਕਿ ਸਕੂਲ 'ਚ ਪੜ੍ਹਦੇ 550 ਵਿਦਿਆਰਥੀਆਂ ਦੇ ਭਵਿੱਖ ਨਾਲ ਕਿਸੇ ਵੀ ਕੀਮਤ 'ਤੇ ਧੱਕਾ ਨਹੀਂ ਹੋਣ ਦਿੱਤਾ ਜਾਵੇਗਾ | ਬਸਪਾ ਆਗੂਆਂ ਨੇ ਦੱਸਿਆ ਕਿ ਉਹ ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਨੂੰ ਵੀ ਮਿਲੇ, ਜਿਨ੍ਹਾਂ ਭਰੋਸਾ ਦਿਵਾਇਆ ਕਿ ਸਕੂਲ ਨੂੰ ਬੰਦ ਨਹੀਂ ਕੀਤਾ ਜਾਵੇਗਾ |
ਗੜ੍ਹਸ਼ੰਕਰ, 26 ਫਰਵਰੀ (ਧਾਲੀਵਾਲ)-ਉਲੰਪੀਅਨ ਜਰਨੈਲ ਸਿੰਘ ਮੈਮੋਰੀਅਲ ਫੁੱਟਬਾਲ ਟੂਰਨਾਮੈਂਟ ਕਮੇਟੀ ਗੜ੍ਹਸ਼ੰਕਰ ਵਲੋਂ ਸਥਾਨਕ ਖ਼ਾਲਸਾ ਕਾਲਜ ਵਿਖੇ ਕਰਵਾਇਆ ਗਿਆ 5 ਦਿਨਾਂ 19ਵਾਂ ਸੂਬਾ ਪੱਧਰੀ ਉਲੰਪੀਅਨ ਜਰਨੈਲ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ...
ਮੁਕੇਰੀਆਂ, 26 ਫਰਵਰੀ (ਸਰਵਜੀਤ ਸਿੰਘ)-ਮੁੱਖ ਮੰਤਰੀ ਦਿੱਲੀ ਸ੍ਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ ਵਿਚ ਅਪਣਾਈ ਗਈ ਸਿੱਖਿਆ ਪ੍ਰਣਾਲੀ ਜਿਸ ਨੰੂ ਅਮਰੀਕਾ ਵਰਗੇ ਵਿਕਸਤ ਦੇਸ਼ ਨੇ ਵੀ ਪਸੰਦ ਕੀਤਾ ਹੈ | ਇਹ ਸਿੱਖਿਆ ਪ੍ਰਣਾਲੀ ਦੇਸ਼ ਦੇ ਦੂਸਰੇ ਸੂਬਿਆਂ ਵਿਚ ਵੀ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਜੇ.ਐਮ.ਆਈ.ਸੀ. ਸ਼ਵੇਤਾ ਠਾਕੁਰ ਦੀ ਅਦਾਲਤ ਨੇ ਇੱਕ ਸੜਕ ਹਾਦਸੇ ਵਾਲੇ ਮਾਮਲੇ 'ਚ ਦੋਸ਼ੀ ਪਾਏ ਗਏ ਵਾਹਨ ਚਾਲਕ ਨੂੰ 2 ਸਾਲ ਦੀ ਸਜ਼ਾ ਅਤੇ 6500 ਰੁਪਏ ਜੁਰਮਾਨੇ ਦੇ ਹੁਕਮ ਸੁਣਾਏ | ਜੁਰਮਾਨਾ ਨਾ ਦੇਣ ਦੀ ਸੂਰਤ 'ਚ ਦੋਸ਼ੀ ਨੂੰ 1 ...
ਅੱਡਾ ਸਰਾਂ, 26 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਸਮਾਜ ਸੇਵੀ ਪ੍ਰਵਾਸੀ ਭਾਰਤੀ ਜਵਾਹਰ ਸਿਘ ਪੱਡਾ ਵਲੋਂ ਇਨਸਾਨੀਅਤ ਦੀ ਸੇਵਾ ਲਈ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਬਿਰਧ ਆਸ਼ਰਮ ਪਿੰਡ ਦੇਹਰੀਵਾਲ ਲਈ ਹਰਬੰਸ ਸਿੰਘ ਨੇ ਮਾਇਕ ਸਹਾਇਤਾ ਭੇਟ ਕੀਤੀ | ਆਸ਼ਰਮ ਦੇ ਸੰਚਾਲਕ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 5.14 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸਦਰ ਪੁਲਿਸ ਨੇ ਪਤੀ-ਪਤਨੀ ਨੂੰ ਨਾਮਜ਼ਦ ਕਰਕੇ 2 ਮਾਮਲੇ ਦਰਜ ਕੀਤੇ ਹਨ | ਜਾਣਕਾਰੀ ਅਨੁਸਾਰ ਪਿੰਡ ਸਲੇਰਨ ਦੀ ਵਾਸੀ ਸਰਬਜੀਤ ਕੌਰ ਪਤਨੀ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਰਸਤੇ 'ਚ ਰੋਕ ਕੇ 2 ਨੌਜਵਾਨਾਂ ਨੂੰ ਅਗਵਾ ਕਰਨ ਤੋਂ ਬਾਅਦ ਖੁਸਰਿਆਂ ਦੇ ਡੇਰੇ 'ਚ ਬੰਧਕ ਬਣਾ ਕੇ ਕੁੱਟਮਾਰ ਕਰਨ ਦੇ ਦੋਸ਼ 'ਚ ਥਾਣਾ ਮਾਹਿਲਪੁਰ ਪੁਲਿਸ ਨੇ 5 ਖੁਸਰਿਆਂ ਨੂੰ ਨਾਮਜ਼ਦ ਕਰਕੇ 12 ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ...
ਭੰਗਾਲਾ, 26 ਫਰਵਰੀ (ਸਰਵਜੀਤ ਸਿੰਘ)-ਉਪ ਮੰਡਲ ਮੁਕੇਰੀਆਂ ਦੇ ਪਿੰਡ ਕਜਲਾ ਸਰੋਆ ਵਿਖੇ ਉਸਾਰੀ ਗਈ ਵਾਟਰ ਸਪਲਾਈ ਤੋਂ ਪਿੰਡ ਪੁਰਾਣਾ ਭੰਗਾਲਾ ਨੂੰ ਜਾਂਦੀਆਂ ਪਾਈਪਾਂ ਕਈ ਸਾਲ ਪਹਿਲੇ ਪਾਈਆਂ ਗਈਆਂ ਸਨ ਪਰ ਹੁਣ ਉਹ ਪਾਈਪਾਂ ਥਾਂ-ਥਾਂ ਤੋਂ ਲੀਕ ਹੋਣ ਕਰਕੇ ਪਿੰਡ ...
ਜਲੰਧਰ, 26 ਫਰਵਰੀ (ਸ਼ਿਵ ਸ਼ਰਮਾ)-ਫਾਸਟੈਗ ਦੇ ਲਾਗੂ ਹੋਣ ਨਾਲ ਚਾਹੇ ਹੁਣ ਲੋਕਾਂ ਦਾ ਸਮਾਂ ਟੋਲਾਂ 'ਤੇ ਖੜ੍ਹੇ ਹੋਣ ਦਾ ਬਚਣ ਲੱਗ ਪਿਆ ਹੈ ਪਰ ਇਸ ਦੇ ਨਾਲ ਹੀ ਕਈ ਵਾਰ ਤਾਂ ਲੋਕਾਂ ਨੂੰ ਟੋਲ ਪਲਾਜ਼ਾ 'ਤੇ ਦੁੱਗਣੀ ਰਕਮ ਦੀ ਅਦਾਇਗੀ ਕਰਨੀ ਪੈਂਦੀ ਹੈ | ਤਲਵਾੜਾ ਤੋਂ ਡਾ. ...
ਮੇਜਰ ਸਿੰਘ ਜਲੰਧਰ, 26 ਫਰਵਰੀ-6 ਦਸੰਬਰ, 1992 ਨੂੰ ਜਦ ਮੈਂ ਕਵਰੇਜ ਲਈ ਅਯੁਧਿਆ 'ਚ ਬਾਬਰੀ ਮਸਜਿਦ ਵਾਲੇ ਕੰਪਲੈਕਸ ਵਿਚ ਪੁੱਜਾ ਤਾਂ ਬਾਬਰੀ ਮਸਜਿਦ ਦਾ ਵੱਡਅਕਾਰੀ ਢਾਂਚਾ ਪੂਰੀ ਤਰ੍ਹਾਂ ਸੁਰੱਖਿਅਤ ਖੜ੍ਹਾ ਸੀ ਅਤੇ ਸਵੇਰੇ 10 ਕੁ ਵਜੇ ਬਾਬਰੀ ਮਸਜਿਦ ਦੇ ਸੱਜੇ ਪਾਸੇ ਬਣੇ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਨੌਜਵਾਨਾਂ ਨੂੰ ਰੋਜ਼ਗਾਰ ਦੇ ਬਿਹਤਰ ਮੌਕੇ ਮੁਹੱਈਆ ਕਰਵਾਉਣ ਵਿਚ ਸਹਾਇਕ ਸਾਬਤ ਹੋ ਰਹੀ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ/ਹਰਪ੍ਰੀਤ ਕੌਰ)-ਸਫ਼ਾਈ ਮਜ਼ਦੂਰ ਤੇ ਆਊਟਸੋਰਸਿਜ਼ ਵਰਕਰ ਯੂਨੀਅਨ ਨਗਰ ਨਿਗਮ, ਹੁਸ਼ਿਆਰਪੁਰ ਵਲੋਂ 2 ਮਹੀਨੇ ਦੀ ਤਨਖ਼ਾਹ ਨਾ ਮਿਲਣ ਦੇ ਵਿਰੋਧ 'ਚ ਨਗਰ ਨਿਗਮ ਦਫ਼ਤਰ ਹੁਸ਼ਿਆਰਪੁਰ ਵਿਖੇ ਰੋਸ ਧਰਨਾ ਪ੍ਰਧਾਨ ਰਾਜਾ ਹੰਸ ਦੀ ...
ਦਸੂਹਾ, 26 ਫਰਵਰੀ (ਕੌਸ਼ਲ)-ਆਰਮੀ ਦੀ ਭਰਤੀ ਉਪਰੰਤ ਜੁਆਇਨ ਹੋਣ ਆਏ ਦੋ ਨੌਜਵਾਨ ਕਾਗ਼ਜ਼ਾਤ ਜਾਅਲੀ ਹੋਣ ਕਰਕੇ ਦਸੂਹਾ ਪੁਲਿਸ ਨੇ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਲੈਫ਼ਟੀਨੈਂਟ ਕਰਨਲ ਰਾਜਦੀਪ ਸਿੰਘ ਪਠਾਨੀਆ ਨੇ ਪੁਲਿਸ ਨੂੰ ਦੱਸਿਆ ਕਿ ਉਹ ਉੱਚੀ ਬੱਸੀ ਬਤੌਰ ਐਡਮਨ ...
ਦਸੂਹਾ, 26 ਫਰਵਰੀ (ਭੁੱਲਰ)-ਪਿੰਡ ਪੰਡੋਰੀ ਅਰਾਈਆਂ ਵਿਖੇ ਗੁੱਜਰਾਂ ਦੀ ਪਰਾਲੀ ਦੇ ਕੁੱਲ ਨੂੰ ਅੱਗ ਲੱਗ ਗਈ | ਸਿੱਟੇ ਵਜੋਂ ਲਗਭਗ ਇੱਕ ਲੱਖ ਰੁਪਏ ਤੋਂ ਵੱਧ ਦੀ ਪਰਾਲੀ ਸੜ ਕੇ ਸੁਆਹ ਹੋ ਗਈ | ਜਾਣਕਾਰੀ ਅਨੁਸਾਰ ਗੁੱਜਰ ਬੀਰੂ ਪਿੰਡ ਪੰਡੋਰੀ ਅਰਾਈਆਂ ਨੇ ਦੱਸਿਆ ਕਿ ਉਸ ਨੇ ...
ਹੁਸ਼ਿਆਰਪੁਰ, 26 ਫਰਵਰੀ (ਨਰਿੰਦਰ ਸਿੰਘ ਬੱਡਲਾ)-ਗੈੱਸਟ ਫੈਕਲਟੀ ਸਹਾਇਕ ਪ੍ਰੋਫੈਸਰ ਐਸੋਸੀਏਸ਼ਨ ਪੰਜਾਬ ਵਲੋਂ ਸਰਕਾਰ ਦੀਆਂ ਨੀਤੀਆਂ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਹਰਮਿੰਦਰ ਸਿੰਘ ਡਿੰਪਲ ਨੇ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਤੇ ਅਹੁਦੇਦਾਰਾਂ ਤੇ ਵਰਕਰਾਂ ਦੀ ਇਕੱਤਰਤਾ ਪਿੰਡ ਕਿੱਲਾ ਬਰੂਨ ਵਿਖੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਦੀ ਅਗਵਾਈ ਹੇਠ ਹੋਈ | ਇਸ ਮੌਕੇ ਸਰਕਲ ਸਦਰ ਅਤੇ ਸਰਕਲ ...
ਹੁਸ਼ਿਆਰਪੁਰ, 26 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ ਦੇ ਅਧਿਆਪਕਾਂ ਦੀ ਮੀਟਿੰਗ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਜੁਆਇੰਟ ਸਕੱਤਰ ਅਜੀਬ ਦਿਵੇਦੀ, ਜ਼ਿਲ੍ਹਾ ਜਥੇਬੰਦਕ ਸਕੱਤਰ ਇੰਦਰ ਸੁਖਦੀਪ ਸਿੰਘ ਓਢਰਾ, ਮੁੱਖ ਸਲਾਹਕਾਰ ...
ਭੰਗਾਲਾ, 26 ਫਰਵਰੀ (ਸਰਵਜੀਤ ਸਿੰਘ)-ਰਾਜਪੂਤ ਕਰਨੀ ਸੈਨਾ ਵਲੋਂ ਆਗਰਾ ਵਿਖੇ ਰਾਸ਼ਟਰੀ ਪ੍ਰਧਾਨ ਸੂਰਜਪਾਲ ਅੰਮੂ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਰਾਸ਼ਟਰੀ ਸੰਮੇਲਨ ਵਿਚ ਸ਼ਾਮਿਲ ਹੋਏ ਸੂਬਾ ਪ੍ਰਧਾਨ ਰਾਜਪੂਤ ਕਰਨੀ ਸੈਨਾ ਪੰਜਾਬ ਦੇ ਪ੍ਰਧਾਨ ਠਾਕੁਰ ਨਰੋਤਮ ਸਿੰਘ ...
ਸੈਲਾ ਖੁਰਦ, 26 ਫਰਵਰੀ (ਹਰਵਿੰਦਰ ਸਿੰਘ ਬੰਗਾ)-ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਪਿੰਡ ਜੱਸੋਵਾਲ ਤੋਂ ਚਲੀ ਆ ਰਹੀ ਪੁਰਾਤਨ ਰਵਾ ਇਤ ਅਨੁਸਾਰ ਡੇਰਾ ਬਾਬਾ ਨਾਨਕ ਵਿਖੇ ਚੋਲਾ ਸਾਹਿਬ ਦੇ ਦਰਸ਼ਨ ਦੀਦਾਰ ਕਰਨ ਵਾਸਤੇ ਪੰਜ ਦਿਨ ਪੈਦਲ ਯਾਤਰਾ ਕਰਨ ਲਈ ਸੰਗਤਾਂ ਵਿਚ ...
ਦਸੂਹਾ, 26 ਫਰਵਰੀ (ਕੌਸ਼ਲ)-ਦਸੂਹਾ ਪੁਲਿਸ ਵਲੋਂ ਵਿਦੇਸ਼ ਭੇਜਣ ਦੇ ਨਾਂਅ 'ਤੇ ਧੋਖਾਧੜੀ ਕਰਨ ਵਾਲਾ ਇੱਕ ਵਿਅਕਤੀ ਕਾਬੂ ਕੀਤਾ ਹੈ | ਏ. ਐੱਸ. ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਜਤਿੰਦਰ ਕੁਮਾਰ ਪੁੱਤਰ ਜਸਬੀਰ ਵਾਸੀ ਲੜੋਆ ਨੇ ਪੁਲਿਸ ਨੂੰ ਦਰਖਾਸਤ ਦਿੱਤੀ ਸੀ ਕਿ ਦੋਸ਼ੀ ...
ਬੁੱਲੋਵਾਲ, 26 ਫਰਵਰੀ (ਲੁਗਾਣਾ)-ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮਕਸਦ ਲਈ ਹੋਂਦ ਵਿਚ ਆਈ ਸ੍ਰੀ ਗੁਰੂ ਤੇਗ ਬਹਾਦਰ ਗੋਲਡ ਕਬੱਡੀ ਕਲੱਬ ਅੱਡਾ ਦੁਸੜਕਾ ਦੇ ਅਹੁਦੇਦਾਰਾਂ ਦੀ ਮੀਟਿੰਗ ਪ੍ਰਧਾਨ ਗੁਰਦੀਪ ਸਿੰਘ ਢਿੱਲੋਂ ਦੀ ਅਗਵਾਈ ...
ਬੁੱਲ੍ਹੋਵਾਲ 26 ਫਰਵਰੀ (ਲੁਗਾਣਾ)-ਬਾਬਾ ਸ੍ਰੀ ਚੰਦ ਪਬਲਿਕ ਸਕੂਲ ਵਿਖੇ 10ਵੀਂ ਜਮਾਤ ਵਿਚ ਪੜ੍ਹਦੇ ਵਿਦਿਆਰਥੀਆਂ ਦੀ ਵਿਦਾਇਗੀ ਸਬੰਧੀ ਇਕ ਸਮਾਰੋਹ ਸਕੂਲ ਦੇ ਐਮ.ਡੀ. ਮੈਡਮ ਪੁਸ਼ਪਾ ਦੇਵੀ ਦੀ ਅਗਵਾਈ ਹੇਠ ਕਰਵਾਇਆ ਗਿਆ | ਜਿਸ ਵਿਚ ਸਕੂਲ ਦੇ ਵਿਦਿਆਰਥੀਆਂ ਵਲੋਂ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX