ਤਾਜਾ ਖ਼ਬਰਾਂ


ਲਾਵਾਰਿਸ ਗਾਂ ਦੇ ਕਾਰਨ ਵਾਪਰਿਆ ਭਿਆਨਕ ਹਾਦਸਾ, ਤੇਲ ਟੈਂਕਰ ਚਾਲਕ ਦੀ ਦਰਦਨਾਕ ਮੌਤ
. . .  1 day ago
ਡਮਟਾਲ, 7 ਮਾਰਚ (ਰਾਕੇਸ਼ ਕੁਮਾਰ) - ਪਠਾਨਕੋਟ ਜਲੰਧਰ ਨੈਸ਼ਨਲ ਹਾਈਵੇ 'ਤੇ ਪਿੰਡ ਮੀਰਥਲ ਦੇ ਚੌਕ ਵਿਚ ਤੇਲ ਟੈਂਕਰ ਅਤੇ ਟਿੱਪਰ ਦਰਮਿਆਨ ਹੋਈ ਟੱਕਰ ਵਿਚ ਤੇਲ ਟੈਂਕਰ ਚਾਲਕ ਦੀ ਮੌਕੇ...
ਅੰਮ੍ਰਿਤਸਰ ਦੇ ਸਰਕਾਰੀ ਸਕੂਲਾਂ 'ਚ ਕੋਵਿਡ-19 ਧਮਾਕਾ
. . .  1 day ago
ਅੰਮ੍ਰਿਤਸਰ, 7 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ 'ਚ ਕੋਵਿਡ-19 ਦੇ ਮਾਮਲਿਆਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਜਿਸ ਦੇ ਚਲਦਿਆ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ 'ਚ 28 ਵਿਦਿਆਰਥੀਆ ਸਮੇਤ 4 ਅਧਿਆਪਕਾਂ ਦੀ ਰਿਪੋਰਟ ਪਾਜ਼ੀਟਿਵ ਆਉਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ...
ਅੰਮ੍ਰਿਤਸਰ ਵਿਚ ਕੋਰੋਨਾ ਦੇ 104 ਨਵੇਂ ਮਾਮਲੇ ਆਏ ਸਾਹਮਣੇ, ਇਕ ਮੌਤ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ) - ਅੰਮ੍ਰਿਤਸਰ ਵਿਚ ਕੋਰੋਨਾ ਕੇਸਾਂ ’ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਅੱਜ ਅੰਮ੍ਰਿਤਸਰ ਵਿਚ 104 ਨਵੇਂ ਕੋਰੋਨਾ ਦੇ ਪਾਜ਼ੀਟਿਵ ਕੇਸ...
ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਭੰਗਾਲਾ, 7 ਮਾਰਚ (ਬਲਵਿੰਦਰਜੀਤ ਸਿੰਘ ਸੈਣੀ) - ਭੰਗਾਲਾ ਦੇ ਨਜ਼ਦੀਕ ਪੈਂਦੇ ਕਸਬਾ ਹਰਸਾ ਮਨਸਰ ਟੋਲ ਪਲਾਜ਼ਾ ਵਿਖੇ ਅੱਜ ਐਤਵਾਰ ਸ਼ਾਮੀਂ 05.40 ਵਜੇ ਦੇ ਕਰੀਬ ਜਲੰਧਰ ਤੋਂ ਪਠਾਨਕੋਟ ਵੱਲ ਜਾ ਰਹੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਕਾਫ਼ਲੇ ਨੂੰ ਕਿਸਾਨਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਰੋਸ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਕੱਢਿਆ ਮਾਰਚ, ਪੁਲਿਸ ਨੇ ਰੋਕਿਆ ਹੋਈ ਧੱਕਾ ਮੁੱਕੀ
. . .  1 day ago
ਪਟਿਆਲਾ, 7 ਮਾਰਚ ( ਗੁਰਪ੍ਰੀਤ ਸਿੰਘ ਚੱਠਾ ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ ਸੂਬਾਈ ਰੈਲੀ ਕੀਤੀ ਗਈ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਹਰ ਚੀਜ਼...
ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ੁਰੂ ਕੀਤਾ ਦੇਸ਼ ਦਾ ਸਭ ਤੋਂ ਵੱਡਾ ਕਿਡਨੀ ਡਾਇਲਸਿਸ ਹਸਪਤਾਲ
. . .  1 day ago
ਨਵੀਂ ਦਿੱਲੀ, 7 ਮਾਰਚ : 20 ਸਾਲ ਤੱਕ ਬੰਦ ਰਹਿਣ ਤੋਂ ਬਾਅਦ ਬਾਲਾ ਸਾਹਿਬ ਹਸਪਤਾਲ ਅੱਜ ਇਥੇ ਸ਼ੁਰੂ ਹੋ ਗਿਆ ਜਿਸ ਵਿਚ ਪੰਥ ਰਤਨ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਨਾਂ 'ਤੇ ਬਣਾਏ ਦੇਸ਼ ਦੇ ਸਭ ਤੋਂ ਵੱਡੇ ਕਿਡਨੀ ਡਾਇਲਸਿਸ ਹਸਪਤਾਲ ਦਾ ਉਦਘਾਟਨ ਬਾਬਾ ਬਚਨ ਸਿੰਘ ਜੀ ਨੇ ਗੁਰਦੁਆਰਾ...
ਰਛੀਨ ਸਕੂਲ ਦੇ 3 ਅਧਿਆਪਕਾਂ ਸਮੇਤ ਕੁੱਕ ਕੋਰੋਨਾ ਪੀੜਤ
. . .  1 day ago
ਲੋਹਟਬੱਦੀ, 7 ਮਾਰਚ ( ਕੁਲਵਿੰਦਰ ਸਿੰਘ ਡਾਂਗੋਂ)-ਵਿਸ਼ਵ ਅੰਦਰ ਫੈਲੀ ਮਹਾਂਮਾਰੀ ਨੋਵੇਲ ਕੋਰੋਨਾ ਵਾਇਰਸ (ਕੋਵਿਡ 19) ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਭਾਵੇਂ ਸਰਕਾਰ ਗੰਭੀਰ ਹੈ ਪਰੰਤੂ ਆਏ ਦਿਨ ਇਸ ਦੇ ਮਾਮਲੇ ਵਧ ਰਹੇ ਹਨ, ਇਸ ਦੇ ਚੱਲਦਿਆਂ ਪੁਲਸ ਚੌਕੀ ਲੋਹਟਬੱਦੀ ਅਧੀਨ ਆਉਂਦੇ ਪਿੰਡ ਰਛੀਨ...
ਲੈਂਡ ਮਾਰਗੇਜ ਬੈਂਕ ਦੇ ਚੇਅਰਮੈਨ ਨੇ ਕੈਬਨਿਟ ਮੰਤਰੀ ਰੰਧਾਵਾ ਨੂੰ ਮਿਲ ਕੇ ਦੱਸੀਆਂ ਜ਼ਿਮੀਂਦਾਰਾਂ ਦੀਆਂ ਮੁਸ਼ਕਲਾਂ
. . .  1 day ago
ਪਠਾਨਕੋਟ, 7 ਮਾਰਚ (ਸੰਧੂ) - ਅੱਜ ਪੰਜਾਬ ਦੇ ਸਹਿਕਾਰਤਾ ਅਤੇ ਜੇਲ੍ਹ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਨ੍ਹਾਂ ਦੇ ਨਿਵਾਸ ਅਸਥਾਨ ਪਿੰਡ ਧਾਰੋਵਾਲੀ...
ਕਿਸਾਨ ਦੀ ਟਿੱਕਰੀ ਬਾਡਰ ’ਤੇ ਬਿਮਾਰ ਹੋ ਕੇ ਹੋਈ ਮੌਤ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ, 7 ਮਾਰਚ (ਲੱਕਵਿੰਦਰ ਸ਼ਰਮਾ) - ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖਿਲਾਫ ਦਿੱਲੀ ਵਿਖੇ ਸੰਘਰਸ਼ ਦੌਰਾਨ ਹੁਣ ਤੱਕ ਸੈਂਕੜੇ ਕਿਸਾਨਾਂ ਦੀ ਜਾਨ ਜਾ ਚੁੱਕੀ ਹੈ। ਜਿੰਨਾ ਨੂੰ...
ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਖ਼ੁਦਕੁਸ਼ੀ
. . .  1 day ago
ਸੁਨਾਮ ਊਧਮ ਸਿੰਘ ਵਾਲਾ 7 ਮਾਰਚ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ) ਬੀਤੀ ਕੱਲ੍ਹ ਰਾਤ ਨੇੜਲੇ ਪਿੰਡ ਕੁਲਾਰ ਖ਼ੁਰਦ ਵਿਖੇ ਇਕ ਦਸਵੀਂ ਜਮਾਤ ਦੇ ਵਿਦਿਆਰਥੀ ਵੱਲੋਂ ਗਲ ਫਾਹਾ ਲੈਕੇ...
ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਪਟਿਆਲਾ ਵਿਖੇ ਵਿਸ਼ਾਲ ਰੈਲੀ ਉਪਰੰਤ ਮੋਤੀ ਮਹਿਲ ਵੱਲ ਕੀਤਾ ਕੂਚ
. . .  1 day ago
ਪਟਿਆਲਾ, 7 ਮਾਰਚ (ਗੁਰਪ੍ਰੀਤ ਸਿੰਘ ਚੱਠਾ) - ਪੰਜਾਬ ਤੇ ਯੂ.ਟੀ. ਮੁਲਾਜ਼ਮ ਸੰਘਰਸ਼ ਮੋਰਚੇ ਵੱਲੋਂ ਅੱਜ ਮੋਰਚੇ ਦੇ ਸੂਬਾਈ ਕਨਵੀਨਰਾਂ ਭੁਪਿੰਦਰ ਸਿੰਘ ਵੜੈਚ ਅਤੇ ਸੁਖਦੇਵ ਸਿੰਘ...
ਨਹਿਰ 'ਚੋਂ ਲਾਵਾਰਸ ਲਾਸ਼ ਬਰਾਮਦ
. . .  1 day ago
ਸੂਲਰ ਘਰਾਟ (ਸੰਗਰੂਰ), 7 ਮਾਰਚ (ਜਸਵੀਰ ਸਿੰਘ ਔਜਲਾ)- ਸੂਲਰ ਘਰਾਟ ਤੋਂ ਲਹਿਰਾਗਾਗਾ ਨੂੰ ਜਾਂਦੀ ਨਹਿਰ 'ਚੋਂ ਇਕ ਲਾਵਾਰਸ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਰਪੰਚ ਪ੍ਰੀਤਮ ਸਿੰਘ...
ਲੋਕ ਸਭਾ ਚੋਣਾਂ 'ਚ ਟੀ. ਐਮ. ਹਾਫ਼, ਇਸ ਵਾਰ ਪੂਰੀ ਸਾਫ਼- ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪੱਛਮੀ ਬੰਗਾਲ 'ਚ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚੋਣ ਪ੍ਰਚਾਰ ਦਾ ਆਗਾਜ਼ ਕਰ ਦਿੱਤਾ ਹੈ। ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਰੈਲੀ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਮਮਤਾ ਸਰਕਾਰ...
ਜੰਡਿਆਲਾ ਗੁਰੂ ਨਜ਼ਦੀਕ ਗਹਿਰੀ ਮੰਡੀ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦਾ ਰੇਲ ਰੋਕੋ ਅੰਦੋਲਨ 165ਵੇਂ ਦਿਨ ਵੀ ਜਾਰੀ
. . .  1 day ago
ਜੰਡਿਆਲਾ ਗੁਰੂ, 7 ਮਾਰਚ (ਰਣਜੀਤ ਸਿੰਘ ਜੋਸਨ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਜੰਡਿਆਲਾ ਗੁਰੂ...
ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਨੂੰ ਪੰਜਾਬ ਪ੍ਰੈੱਸ ਕਲੱਬ ਵਿਖੇ ਦਿੱਤੀ ਗਈ ਸ਼ਰਧਾਂਜਲੀ
. . .  1 day ago
ਜਲੰਧਰ, 7 ਮਾਰਚ (ਚਿਰਾਗ਼ ਸ਼ਰਮਾ)- ਪੰਜਾਬ ਪ੍ਰੈੱਸ ਕਲੱਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਪੱਤਰਕਾਰ ਸਵ. ਮੇਜਰ ਸਿੰਘ ਜੀ ਦੀ ਵਿੱਛੜੀ ਰੂਹ ਨੂੰ ਅੱਜ ਪੰਜਾਬ ਪ੍ਰੈੱਸ ਕਲੱਬ ਵਿਖੇ ਸਮੂਹ ਪੱਤਰਕਾਰ ਭਾਈਚਾਰੇ...
ਚੱਪੜਚਿੜੀ ਵਿਖੇ ਕਿਸਾਨ ਮਹਾ ਰੈਲੀ ਸ਼ੁਰੂ
. . .  1 day ago
ਐਸ. ਏ. ਐਸ. ਨਗਰ, 7 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)- ਮੁਹਾਲੀ ਜ਼ਿਲ੍ਹੇ ਦੇ ਇਤਿਹਾਸਕ ਪਿੰਡ ਚੱਪੜਚਿੜੀ ਦੇ ਮੈਦਾਨ 'ਚ ਸ਼ਹਿਰੀ ਨੌਜਵਾਨ ਅਤੇ ਕਿਸਾਨ ਮਹਾ ਸਭਾ ਵਲੋਂ ਕੀਤੀ ਜਾ ਰਹੀ...
ਭਲਕੇ 'ਚ ਮਨਪ੍ਰੀਤ ਬਾਦਲ ਵਲੋਂ ਬਜਟ ਦੇ ਰੂਪ 'ਚ ਇਕ ਵਾਰ ਫਿਰ ਪੇਸ਼ ਕੀਤਾ ਜਾਵੇਗਾ ਝੂਠ ਦਾ ਪਲੰਦਾ- ਮਜੀਠੀਆ
. . .  1 day ago
ਅੰਮ੍ਰਿਤਸਰ, 7 ਮਾਰਚ (ਹਰਮਿੰਦਰ ਸਿੰਘ)- ਸਾਬਕਾ ਕੈਬਨਿਟ ਮੰਤਰੀ, ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਭਲਕੇ ਹੋਣ ਵਾਲੇ ਬਜਟ ਇਜਲਾਸ 'ਚ ਵਿੱਤ ਮੰਤਰੀ ਮਨਪ੍ਰੀਤ ਸਿੰਘ...
ਸ੍ਰੀ ਖੁਰਾਲਗੜ੍ਹ ਪਹੁੰਚੇ ਸਾਂਪਲਾ ਦਾ ਕਿਸਾਨਾਂ ਨੇ ਕੀਤਾ ਵਿਰੋਧ
. . .  1 day ago
ਬੀਣੇਵਾਲ, 7 ਮਾਰਚ (ਬੈਜ ਚੌਧਰੀ)- ਜ਼ਿਲ੍ਹਾ ਹੁਸ਼ਿਆਰਪੁਰ ਦੀ ਤਹਿਸੀਲ ਗੜ੍ਹਸ਼ੰਕਰ 'ਚ ਪੈਂਦੇ ਇਤਿਹਾਸਕ ਧਰਮ ਅਸਥਾਨ (ਤਪ ਅਸਥਾਨ) ਖੁਰਾਲਗੜ੍ਹ ਪਹੁੰਚਣ 'ਤੇ ਐਸ. ਸੀ. ਕਮਿਸ਼ਨ ਦੇ ਰਾਸ਼ਟਰੀ...
ਸਰਕਾਰੀ ਸਕੂਲ ਗਾਹਲੜੀ ਦੀਆਂ 9 ਵਿਦਿਆਰਥਣਾਂ ਆਈਆਂ ਕੋਰੋਨਾ ਪਾਜ਼ੀਟਿਵ
. . .  1 day ago
ਦੋਰਾਂਗਲਾ (ਗੁਰਦਾਸਪੁਰ), 7 ਮਾਰਚ (ਚੱਕਰਾਜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਾਹਲੜੀ ਵਿਖੇ ਡਾ. ਜੋਤਪਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਵਿਭਾਗ ਦੀ ਟੀਮ, ਹੈਲਥ ਵਰਕਰ ਪ੍ਰਭਜੋਤ ਸਿੰਘ...
ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਇੱਥੇ ਪਹੁੰਚਣ 'ਤੇ ਹਾਲ ਹੀ 'ਚ ਭਾਜਪਾ 'ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ...
ਕੋਲਕਾਤਾ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
ਕੋਲਕਾਤਾ, 7 ਮਾਰਚ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲਕਾਤਾ ਪਹੁੰਚ ਚੁੱਕੇ ਹਨ। ਥੋੜ੍ਹੀ ਦੇਰ ਬਾਅਦ ਉਹ ਬ੍ਰਿਗੇਡ ਪਰੇਡ ਮੈਦਾਨ 'ਚ ਜਾਣਗੇ, ਜਿੱਥੇ ਕਿ ਉਹ ਇਕ ਰੈਲੀ ਨੂੰ ਸੰਬੋਧਿਤ...
ਵਡਾਲਾ ਭਿੱਟੇਵੱਡ ਸਰਕਾਰੀ ਸਕੂਲ ਦੇ 3 ਅਧਿਆਪਕ ਅਤੇ 6 ਵਿਦਿਆਰਥੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੀਟਿਵ
. . .  1 day ago
ਹਰਸਾ ਛੀਨਾ, 7 ਮਾਰਚ (ਕੜਿਆਲ)- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਢ ਵਿਖੇ 3 ਅਧਿਆਪਕਾਂ ਅਤੇ 6 ਵਿਦਿਆਰਥੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਇਲਾਕੇ 'ਚ...
9 ਅਪ੍ਰੈਲ ਤੋਂ ਹੋਵੇਗੀ ਆਈ. ਪੀ. ਐਲ. 2021 ਦੀ ਸ਼ੁਰੂਆਤ, 30 ਮਈ ਨੂੰ ਅਹਿਮਦਾਬਾਦ 'ਚ ਖੇਡਿਆ ਜਾਵੇਗਾ ਫਾਈਨਲ
. . .  1 day ago
ਨਵੀਂ ਦਿੱਲੀ, 7 ਮਾਰਚ- ਬੀ. ਸੀ. ਸੀ. ਆਈ. ਨੇ ਆਈ. ਪੀ. ਐਲ. 2021 ਦਾ ਸ਼ੈਡਿਊਲ ਅੱਜ ਜਾਰੀ ਕਰ ਦਿੱਤਾ ਹੈ। ਆਈ. ਪੀ. ਐਲ. ਦਾ 14ਵਾਂ ਸੀਜ਼ਨ 9 ਅਪ੍ਰੈਲ ਤੋਂ ਚੇਨਈ 'ਚ ਸ਼ੁਰੂ ਹੋਵੇਗਾ। ਉੱਥੇ ਹੀ...
ਭਾਜਪਾ 'ਚ ਸ਼ਾਮਿਲ ਹੋਏ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ
. . .  1 day ago
ਕੋਲਕਾਤਾ, 7 ਮਾਰਚ- ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਹੋਣ ਵਾਲੀ ਰੈਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪਹੁੰਚਣ ਤੋਂ ਪਹਿਲਾਂ ਹੀ ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਭਾਜਪਾ 'ਚ ਸ਼ਾਮਿਲ...
ਪ੍ਰਧਾਨ ਮੰਤਰੀ ਮੋਦੀ ਤੋਂ ਪਹਿਲਾਂ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚੇ ਮਿਥੁਨ ਚੱਕਰਵਰਤੀ
. . .  1 day ago
ਕੋਲਕਾਤਾ, 7 ਮਾਰਚ- ਬਾਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਕੋਲਕਾਤਾ ਦੇ ਬ੍ਰਿਗੇਡ ਪਰੇਡ ਮੈਦਾਨ 'ਚ ਪਹੁੰਚ ਚੁੱਕੇ ਹਨ। ਮਿਥੁਨ ਚੱਕਰਵਰਤੀ ਦੇ ਨਾਲ ਹੀ ਇੱਥੇ ਭਾਜਪਾ ਦੇ ਪੱਛਮੀ ਬੰਗਾਲ ਪ੍ਰਧਾਨ ਕੈਲਾਸ਼...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 15 ਫੱਗਣ ਸੰਮਤ 551

ਤਰਨਤਾਰਨ

ਨੀਲੀਆਂ-ਕੇਸਰੀ ਦਸਤਾਰਾਂ ਸਜਾਈ ਅਕਾਲੀਆਂ ਦਾ ਤਰਨ ਤਾਰਨ ਵਿਖੇ ਆਵੇਗਾ ਹੜ੍ਹ-ਇਕਬਾਲ ਸਿੰਘ ਸੰਧੂ

ਫਤਿਆਬਾਦ, 26 ਫਰਵਰੀ (ਧੂੰਦਾ)-ਤਰਨ ਤਾਰਨ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੀ ਹੋ ਰਹੀ ਇਤਿਹਾਸਕ ਰੈਲੀ ਵਿਚ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਪਿੰਡਾਂ 'ਚੋਂ ਸ਼ੋ੍ਰਮਣੀ ਅਕਾਲੀ ਦਲ ਦੇ ਜਾਂਬਾਜ ਵਰਕਰ ਆਪਣੇ ਆਪਣੇ ਵਾਹਨਾਂ ਵਿਚ ਬੈਠ ਕੇ ਨੀਲੀਆਂ, ਪੀਲੀਆਂ ਦਸਤਾਰਾਂ ਸਜਾ ਕੇ ਤਰਨ ਤਾਰਨ ਦੀ ਦਾਣਾ ਮੰਡੀ ਵਿਚ ਪਹੁੰਚ ਕੇ ਲੋਕਾਂ ਦਾ ਹੜ੍ਹ ਲਿਆ ਦੇਣਗੇ ਅਤੇ ਕਾਂਗਰਸ ਸਰਕਾਰ ਦੀਆਂ ਨਾਕਾਮੀਆਂ ਦੇ ਿਖ਼ਲਾਫ਼ ਆਪਣਾ ਰੋਸ ਜ਼ਾਹਿਰ ਕਰਨਗੇ | ਇਹ ਪ੍ਰਗਟਾਵਾ ਫਤਿਹ ਗਰੁੱਪ ਦੇ ਚੇਅਰਮੈਨ ਅਤੇ ਐੱਸ.ਐੱਸ. ਬੋਰਡ ਦੇ ਸਾਬਕਾ ਮੈਂਬਰ ਇਕਬਾਲ ਸਿੰਘ ਸੰਧੂ ਨੇ ਪਿੰਡ ਛਾਪੜੀ ਸਾਹਿਬ ਵਿਖੇ ਅਕਾਲੀ ਵਰਕਰਾਂ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਉਹ ਆਪਣੇ ਸਾਥੀਆਂ ਸਮੇਤ ਹਲਕਾ ਖਡੂਰ ਸਾਹਿਬ ਦੇ ਸਮੁੱਚੇ ਪਿੰਡਾਂ ਵਿਚ ਮੀਟਿੰਗਾਂ ਕਰ ਚੁੱਕੇ ਹਨ ਅਤੇ ਹਰ ਪਿੰਡ ਵਿਚੋਂ ਲੋਕਾਂ ਨੇ ਇਸ ਰੈਲੀ ਵਿਚ ਪਹੁੰਚਣ ਲਈ ਉਨ੍ਹਾਂ ਨੂੰ ਭਰੋਸਾ ਦਿਵਾਇਆ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਇਹ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਵਰਗੇ ਕੌਮ ਦੇ ਵੱਡੇ ਆਗੂ ਪਹੁੰਚ ਕੇ ਅਕਾਲੀ ਦਲ ਦੀ ਅਗਲੀ ਰਣਨੀਤੀ ਬਾਰੇ ਅਕਾਲੀ ਵਰਕਰਾਂ ਨੂੰ ਜਾਣੂ ਕਰਵਾਉਣਗੇ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋ ਰਹੀਆਂ ਰੋਸ ਰੈਲੀਆਂ ਵਿਚੋਂ ਤਰਨ ਤਾਰਨ ਦੀ ਰੈਲੀ ਸਭ ਤੋਂ ਵੱਡੀ ਰੈਲੀ ਸਾਬਿਤ ਹੋਵੇਗੀ | ਇਸ ਮੌਕੇ ਸਾਬਕਾ ਸਰਪੰਚ ਹਰਪਾਲ ਸਿੰਘ, ਸਰਪੰਚ ਜਰਨੈਲ ਸਿੰਘ, ਵਰਿੰਦਰਜੀਤ ਸਿੰਘ, ਸਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਭੇਜ ਸਿੰਘ, ਸੁਖਦੇਵ ਸਿੰਘ, ਸਤਵੰਤ ਸਿੰਘ, ਹਰਦੀਪ ਸਿੰਘ, ਮੈਂਬਰ ਸਵਿੰਦਰ ਸਿੰਘ, ਪ੍ਰਮਜੀਤ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਸ਼ਮਸ਼ੇਰ ਸਿੰਘ, ਅਮਰਜੀਤ ਸਿੰਘ ਦੋਧੀ ਆਦਿ ਹਾਜ਼ਰ ਸਨ |

ਡੇਰਾ ਬਾਬਾ ਜਗਤਾਰ ਸਿੰਘ 'ਤੇ ਹੋਈ ਡੇਢ ਕਰੋੜ ਦੀ ਲੁੱਟ ਸਬੰਧੀ ਐੱਸ.ਪੀ. ਜਗਜੀਤ ਸਿੰਘ ਵਾਲੀਆ ਤੇ ਹੋਰਨਾਂ ਪੁਲਿਸ ਅਫ਼ਸਰਾਂ ਵਲੋਂ ਜਾਂਚ ਸ਼ੁਰੂ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਸੋਮਵਾਰ ਦੀ ਦੇਰ ਰਾਤ ਨੂੰ ਤਰਨ ਤਾਰਨ ਸਥਿਤ ਡੇਰਾ ਬਾਬਾ ਜਗਤਾਰ ਸਿੰਘ ਦੇ ਖ਼ਜਾਨਚੀ ਬਾਬਾ ਮਹਿੰਦਰ ਸਿੰਘ ਅਤੇ ਇਕ ਹੋਰ ਸੇਵਾਦਾਰ ਨੂੰ ਹਥਿਆਰਾਂ ਦੀ ਨੋਕ 'ਤੇ ਬੰਦਕ ਬਣਾ ਕੇ ਡੇਰੇ ਵਿਚੋਂ ਡੇਢ ਕਰੋੜ ਰੁਪਏ ਦੀ ਲੁੱਟ ਦੇ ਮਾਮਲੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੀ ਵਿਸ਼ਾਲ ਰੈਲੀ ਅੱਜ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਪੰਜਾਬ ਵਿਚ ਕੀਤੀਆਂ ਜਾ ਰਹੀਆਂ ਜ਼ਿਲ੍ਹਾ ਪੱਧਰੀ ਰੈਲੀਆਂ ਸਬੰਧੀ ਜ਼ਿਲ੍ਹਾ ਤਰਨ ਤਾਰਨ ਦੀ ਰੈਲੀ ਅੱਜ 27 ਫਰਵਰੀ 2020 ਨੂੰ ਤਰਨ ਤਾਰਨ ਦੀ ਦਾਣਾ ਮੰਡੀ ਵਿਖੇ ਹੋਵੇਗੀ | ਮੀਟਿੰਗ ਵਿਚ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਜੀਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਜੀਪ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦੇ ਮਾਮਲੇ ਵਿਚ ਜੀਪ ਚਾਲਕ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ...

ਪੂਰੀ ਖ਼ਬਰ »

ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ, ਕੇਸ ਦਰਜ

ਤਰਨ ਤਾਰਨ, 26 ਫਰਵਰੀ (ਪਰਮਜੀਤ ਜੋਸ਼ੀ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਮੈਡੀਕਲ ਸਟੋਰ ਤੋਂ ਪਾਬੰਦੀਸ਼ੁਦਾ ਦਵਾਈਆਂ ਬਰਾਮਦ ਹੋਣ ਦੇ ਮਾਮਲੇ ਵਿਚ ਮੈਡੀਕਲ ਸਟੋਰ ਮਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਸਦਰ ਤਰਨ ਤਾਰਨ ਦੇ ...

ਪੂਰੀ ਖ਼ਬਰ »

ਕਾਂਗਰਸ ਦੇ ਖਿਲਾਫ਼ ਰੋਸ ਰੈਲੀ ਪ੍ਰਤੀ ਲੋਕਾਂ 'ਚ ਭਾਰੀ ਉਤਸ਼ਾਹ-ਕੁਲਦੀਪ ਸਿੰਘ ਔਲਖ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ )-ਅੱਜ 27 ਫਰਵਰੀ ਨੂੰ ਦਾਣਾ ਮੰਡੀ ਤਰਨ ਤਾਰਨ ਵਿਖੇ ਜੋ ਰੋਸ ਰੈਲੀ ਹੋ ਰਹੀ ਹੈ, ਉਸ ਦੀਆਂ ਦੀਆਂ ਤਿਆਰੀਆਂ ਬਿਲਕੁਲ ਮੁਕੰਮਲ ਹੋ ਚੁੱਕੀਆਂ ਹਨ ਅਤੇ ਹਲਕੇ ਦੇ ਵਰਕਰਾਂ ਅੰਦਰ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ, ਇਹ ਰੋਸ ਰੈਲੀ ...

ਪੂਰੀ ਖ਼ਬਰ »

ਪਿੰਡ ਭੂਰੇ ਗਿੱਲ ਵਿਖੇ ਦੋ ਘਰਾਂ 'ਚ ਚੋਰੀ

ਸ਼ਾਹਬਾਜ਼ਪੁਰ, 26 ਫਰਵਰੀ (ਪ੍ਰਦੀਪ ਬੇਗੇਪੁਰ)-ਪੁਲਿਸ ਥਾਣਾ ਸਦਰ ਤਰਨ ਤਾਰਨ ਅਧੀਨ ਆਉਂਦੀ ਚੌਾਕੀ ਮਾਣੋਚਾਲ੍ਹ ਅਧੀਨ ਪੈਂਦੇ ਪਿੰਡ ਭੂਰੇ ਗਿੱਲ ਵਿਖੇ ਬੀਤੇ ਦੋ ਦਿਨਾਂ 'ਚ ਦੋ ਘਰਾਂ ਵਿਚ ਚੋਰੀਆਂ ਹੋਣ ਦਾ ਸਮਾਚਾਰ ਹੈ | ਜਾਣਕਾਰੀ ਦਿੰਦੇ ਹੋਏ ਬੀ.ਐੱਸ.ਐੱਫ. ਦੇ ਸੇਵਾ ...

ਪੂਰੀ ਖ਼ਬਰ »

ਖੇਡਾਂ ਖਡੂਰ ਸਾਹਿਬ ਦੀਆਂ ਦੇ ਪਹਿਲੇ ਦਿਨ ਹੋਏ ਰੌਚਕ ਮੁਕਾਬਲੇ

ਖਡੂਰ ਸਾਹਿਬ, 26 ਫਰਵਰੀ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂੁ ਅੰਗਦ ਦੇਵ ਸਪੋਰਟਸ, ਵਿਕਾਸ ਅਤੇ ਸੱਭਿਆਚਾਰ ਕਲੱਬ ਖਡੂਰ ਸਾਹਿਬ ਵਲੋਂ ਦੋ ਰੋਜ਼ਾ ਖੇਡਾਂ ਖਡੂਰ ਸਾਹਿਬ ਦੀਆਂ ਦੇ ਪਹਿਲੇ ਦਿਨ ਗੁਰਦੁਆਰਾ ਮੱਲ ਅਖਾੜਾ ਸਾਹਿਬ ਵਿਖੇ ਅਰਦਾਸ ਕਰਨ ਉਪਰੰਤ ਕਲੱਬ ਮੈਂਬਰ, ...

ਪੂਰੀ ਖ਼ਬਰ »

ਅਕਾਲੀ ਦਲ ਦੀ 27 ਦੀ ਰੈਲੀ ਪ੍ਰਤੀ ਲੋਕਾਂ 'ਚ ਵੱਡਾ ਉਤਸ਼ਾਹ- ਰਾਜਬੀਰ ਸਿੰਘ ਸੰਧੂ

ਝਬਾਲ, 26 ਫਰਵਰੀ (ਸਰਬਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ 'ਚ ਰੈਲੀਆਂ ਕਰਨ ਦੇ ਸਿਲਸਿਲੇ ਤਹਿਤ ਤਰਨ ਤਾਰਨ ਵਿਖੇ 27 ਫਰਵਰੀ ਨੂੰ ਹੋ ਰਹੀ ਰੈਲੀ 'ਚ ਪੁੱਜਣ ਦਾ ਲੋਕਾਂ 'ਚ ਵੱਡਾ ਉਤਸ਼ਾਹ ਦਿਖਾਈ ਦੇ ...

ਪੂਰੀ ਖ਼ਬਰ »

ਲੜਕੀ ਨਾਲ ਜਬਰ ਜਨਾਹ ਕਰਨ 'ਤੇ 6 ਖਿਲਾਫ਼ ਕੇਸ ਦਰਜ

ਤਰਨ ਤਾਰਨ, 26 ਫਰਵਰੀ (ਪਰਮਜੀਤ ਜੋਸ਼ੀ)-ਜਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਵੈਰੋਂਵਾਲ ਦੀ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ ਹੇਠ 6 ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਵੈਰੋਂਵਾਲ ਵਿਖੇ ਖਡੂਰ ...

ਪੂਰੀ ਖ਼ਬਰ »

ਬੇਰੁਜ਼ਗਾਰੀ ਨੂੰ ਘਟਾਉਣ ਲਈ ਮੁਫ਼ਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ 'ਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਪੰਜਾਬ ਵਿਚ ਬੇਰੁਜ਼ਗਾਰੀ ਨੂੰ ਘਟਾਉਣ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐੱਸ.ਡੀ.ਐੱਮ.) ਤਹਿਤ ਗਰੀਬ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁਖੀ ਕੋਰਸ ਕਰਵਾਏ ਜਾ ਰਹੇ ਹਨ | ਇਸ ਸਬੰਧੀ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਅੱਜ ਦੇਸ਼ ਭਗਤ ਬਾਬਾ ਸ਼ੇਰ ਸਿੰਘ ਵੇਈਾਪੂਈਾ ਦੀ ਬਰਸੀ 'ਤੇ ਸੀ.ਪੀ.ਆਈ. ਵਲੋਂ ਕੀਤੀ ਜਾ ਰਹੀ ਵਿਸ਼ਾਲ ਕਾਨਫਰੰਸ -ਕਾ: ਦਦੇਹਰ

ਤਰਨ ਤਾਰਨ, 26 ਫਰਵਰੀ (ਲਾਲੀ ਕੈਰੋਂ)¸ਭਾਰਤੀ ਕਮਿਊਨਿਸਟ ਪਾਰਟੀ ਦੇ ਜ਼ਿਲ੍ਹਾ ਕਾਰਜਕਾਰੀ ਮੈਂਬਰ ਕਾ. ਬਲਵਿੰਦਰ ਸਿੰਘ ਦਦੇਹਰ ਸਾਹਿਬ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੇਸ਼ ਭਗਤ ਬਾਬਾ ਸ਼ੇਰ ਸਿੰਘ ਵੇਈਪੂਈ ਦੀ 27 ਫਰਵਰੀ ਨੂੰ ਵੇਈਾਪੂਈਾ ਵਿਖੇ ...

ਪੂਰੀ ਖ਼ਬਰ »

ਪੰਜਾਬ ਰਾਜ ਪਾਵਰਕਾਮ ਵਲੋਂ ਪਬਲਿਕ ਮੀਟਿੰਗ ਬਕਾਇਆ ਬਿੱਲ ਜਮਾਂ ਕਰਾਉਣ ਦੀ ਅਪੀਲ

ਅਮਰਕੋਟ, 26 ਫਰਵਰੀ (ਗੁਰਚਰਨ ਸਿੰਘ ਭੱਟੀ)-ਪੰਜਾਬ ਰਾਜ ਪਾਵਰਕਾਮ ਦੇ ਸੀ.ਐੱਮ.ਡੀ. ਇੰਜੀਨੀਅਰ ਬਲਦੇਵ ਸਿੰਘ ਸਰਾਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੀਤੇ ਦਿਨੀਂ ਪਿੰਡ ਲਾਖਣਾ ਵਿਖੇ ਬਿਜਲੀ ਖਪਤਕਾਰਾਂ ਨਾਲ ਪਬਲਿਕ ਮੀਟਿੰਗ ਕੀਤੀ ਗਈ | ਇਸ ਮੀਟਿੰਗ ਨੂੰ ਸੰਬੋਧਨ ...

ਪੂਰੀ ਖ਼ਬਰ »

ਨੌਸ਼ਹਿਰਾ ਪੰਨੂਆਂ 'ਚ ਕਿਸਾਨਾਂ ਨੇ ਮੋਦੀ-ਟਰੰਪ ਦੇ ਪੁਤਲੇ ਫੂਕੇ

ਸਰਹਾਲੀ ਕਲਾਂ, 26 ਫਰਵਰੀ (ਅਜੇ ਸਿੰਘ ਹੁੰਦਲ)-ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਬਲਾਕ ਪੱਧਰੀ ਵਿਰੋਧ ਪ੍ਰਦਰਸ਼ਨ ਮੌਕੇ ਨੌਸ਼ਹਿਰਾ ਪੰਨੂਆਂ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ...

ਪੂਰੀ ਖ਼ਬਰ »

ਹੈਰੋਇਨ ਤੇ ਲਾਹਣ ਸਮੇਤ ਇਕ ਵਿਅਕਤੀ ਕਾਬੂ, 1 ਫ਼ਰਾਰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਅਤੇ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਹੈਰੋਇਨ ਅਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ ਜਦਕਿ ਇਕ ਵਿਅਕਤੀ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ਐੱਸ.ਐੱਸ.ਪੀ. ਧਰੁਵ ...

ਪੂਰੀ ਖ਼ਬਰ »

ਸਿਵਲ ਸਰਜਨ ਦਫ਼ਤਰ ਵਿਖੇ ਪੀ.ਐੱਨ.ਡੀ.ਟੀ. ਐਡਵਾਇਜ਼ਰੀ ਕਮੇਟੀ ਦੀ ਮੀਟਿੰਗ

ਤਰਨ ਤਾਰਨ, 26 ਫਰਵਰੀ (ਕੱਦਗਿੱਲ)¸ਸਮਾਜ ਵਿਚ ਬੇਟੀਆਂ ਨੂੰ ਬਣਦਾ ਸਥਾਨ ਦਿਵਾਉਣ ਅਤੇ ਬੇਟੀਆਂ ਦੇ ਘੱਟ ਰਹੇ ਲਿੰਗ ਅਨੁਪਾਤ ਨੂੰ ਠੀਕ ਕਰਨ ਤਹਿਤ ਸਿਵਲ ਸਰਜਨ ਤਰਨ ਤਾਰਨ ਡਾ. ਅਨੂਪ ਕੁਮਾਰ ਦੀ ਪ੍ਰਧਾਨਗੀ ਹੇਠ ਪੀ.ਐਨ.ਡੀ.ਟੀ. ਐਡਵਾਇਜ਼ਰੀ ਕਮੇਟੀ ਦੀ ਮੀਟਿੰਗ ਕੀਤੀ ਗਈ | ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੀ ਰੋਸ ਰੈਲੀ ਲਾਮਿਸਾਲ ਸਿੱਧ ਹੋਵੇਗੀ- ਭਰੋਵਾਲ

ਗੋਇੰਦਵਾਲ ਸਾਹਿਬ, 26 ਫਰਵਰੀ (ਸਕੱਤਰ ਸਿੰਘ ਅਟਵਾਲ)-ਤਰਨ ਤਾਰਨ ਦਾਣਾ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਜੋ ਰੋਸ ਰੈਲੀ ਹੋ ਰਹੀ ਹੈ, ਉਸ ਵਿਚ ਪਹੁੰਚਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ | ਇਹ ਪ੍ਰਗਟਾਵਾ ਕੌਮੀ ...

ਪੂਰੀ ਖ਼ਬਰ »

ਕੇਂਦਰ ਸਰਕਾਰ ਦੇ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਰੋਸ ਮਾਰਚ

ਤਰਨ ਤਾਰਨ, 26 ਫਰਵਰੀ (ਪਰਮਜੀਤ ਜੋਸ਼ੀ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਸੀ.ਪੀ.ਆਈ. (ਐੱਮ.) ਦੀ ਸੂਬਾ ਕਮੇਟੀ ਦੇ ਸੱਦੇ ਤਹਿਤ ਸੂਬਾ ਸਕੱੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਦੇ ਦਿਸ਼ਾ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਨੇ ਕੇਂਦਰ ਸਰਕਾਰ ਤੇ ਆਰ.ਐੱਸ.ਐੱਸ. ਦੀ ਅਰਥੀ ਫੂਕੀ

ਅਮਰਕੋਟ, 26 ਫਰਵਰੀ (ਗੁਰਚਰਨ ਸਿੰਘ ਭੱਟੀ)¸ਪੰਜਾਬ ਦੀਆਂ 14 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਤੇ ਆਰ.ਐੱਸ.ਐੱਸ. ਜਥੇਬੰਦੀ ਦੀ ਅਰਥੀ ਵਲਟੋਹਾ ਚੌਾਕ 'ਚ ਫੂਕੀ ਗਈ | ਅਰਥੀ ਫੂਕਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ...

ਪੂਰੀ ਖ਼ਬਰ »

ਜ਼ਮਹੂਰੀ ਕਿਸਾਨ ਸਭਾ ਦੇ ਕਾਰਕੁੰਨਾਂ ਨੇ ਮੋਦੀ ਦਾ ਪੁਤਲਾ ਫੂਕਿਆ

ਖਾਲੜਾ, 26 ਫਰਵਰੀ (ਜੱਜਪਾਲ ਸਿੰਘ ਜੱਜ)-ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਵਿਰੁੱਧ ਆਪਣਾ ਗੁੱਸਾ ਜ਼ਾਹਰ ਕਰਦਿਆਂ ਸਰਹੱਦੀ ਪਿੰਡਾਂ ਦੇ ਕਿਸਾਨਾਂ ਵਲੋਂ ਜ਼ਮਹੂਰੀ ਕਿਸਾਨ ਸਭਾ ਦੇ ਮੀਤ ਪ੍ਰਧਾਨ ਕਾਮਰੇਡ ਦਰਬਾਰਾ ਸਿੰਘ ਵਾਂ ਦੀ ਅਗਵਾਈ ਹੇਠ ਸਰਹੱਦੀ ਪਿੰਡ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਪਿੰਡ ਭੂਰਾ ਕੋਹਨਾ ਵਿਚ ਗੁਰਮਤਿ ਸਮਾਗਮ 6 ਨੂੰ

ਖੇਮਕਰਨ, 26 ਫਰਵਰੀ (ਰਾਕੇਸ਼ ਬਿੱਲਾ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਭਾਈ ਅਮਰੀਕ ਸਿੰਘ ਜਿਹੜੇ ਸਾਕਾ ਨੀਲਾ ਤਾਰਾ ਦੌਰਾਨ ਸ਼ਹੀਦ ਹੋ ਗਈ ਸਨ, ਉਨ੍ਹਾਂ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਇਕ ਵਿਸ਼ਾਲ ਗੁਰਮਤਿ ਸਮਾਗਮ 6 ਮਾਰਚ ਨੂੰ ਦਮਦਮੀ ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ 8 ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 26 ਫਰਵਰੀ (ਹਰਿੰਦਰ ਸਿੰਘ)-ਅਦਾਲਤ ਵਿਚ ਚੱਲ ਰਹੇ ਕੇਸ ਦੌਰਾਨ ਹਾਜ਼ਰ ਨਾ ਹੋਣ 'ਤੇ ਅਦਾਲਤ ਵਲੋਂ 8 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਮਨਜੀਤ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪੱਕਾ ਕਿੱਲਾ ਝਬਾਲ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX