ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਵਾਲਮੀਕੀ ਨੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕਰਕੇ ਜ਼ਿਲ੍ਹੇ ਵਿਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਵਿਭਾਗਾਂ ਨੂੰ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ ਦੇ ਹੁਕਮ ਦਿੱਤੇ | ਇਸ ਮੌਕੇ ਉਨ੍ਹਾਂ ਨਾਲ ਕਮਿਸ਼ਨ ਮੈਂਬਰ ਸ: ਇੰਦਰਜੀਤ ਸਿੰਘ ਵੀ ਹਾਜ਼ਰ ਸਨ | ਇਸ ਮੌਕੇ ਉਨ੍ਹਾਂ ਨੇ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਜ਼ਿਲ੍ਹਾ ਪ੍ਰਸ਼ਾਸਨ ਦੇ ਯਤਨਾਂ ਨਾਲ ਸੀਵਰੇਜ ਦੀ ਸਫ਼ਾਈ ਲਈ ਖ਼ਰੀਦੀ ਗਈ ਬੈਂਡੀਕੂਟ ਰੋਬੋਟ ਮਸ਼ੀਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਦੇ ਯਤਨਾਂ ਨਾਲ ਹੁਣ ਸੀਵਰਮੈਨਾਂ ਨੂੰ ਹੱਥੀ ਸਫ਼ਾਈ ਲਈ ਸੀਵਰ ਵਿਚ ਨਹੀਂ ਜਾਣਾ ਪਵੇਗਾ | ਉਨ੍ਹਾਂ ਕਿਹਾ ਕਿ ਕਮਿਸ਼ਨਰ ਇਸ ਤਜਰਬੇ ਦਾ ਦੁਹਰਾਓ ਹੋਰਨਾਂ ਸ਼ਹਿਰਾਂ ਵਿਚ ਕਰਨ ਲਈ ਵੀ ਸਰਕਾਰ ਨੂੰ ਲਿਖੇਗਾ | ਉਨ੍ਹਾਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਐਮ.ਕੇ.ਅਰਾਵਿੰਦ ਕੁਮਾਰ ਅਤੇ ਏ.ਡੀ.ਸੀ. ਸੰਦੀਪ ਕੁਮਾਰ ਵਲੋਂ ਖੁਦ ਸ਼ਹਿਰ ਦੀ ਸਫ਼ਾਈ ਲਈ ਯਤਨ ਕਰਨ ਦੀ ਵੀ ਸ਼ਲਾਘਾ ਕੀਤੀ | ਇਸ ਮੌਕੇ ਗੇਜਾ ਰਾਮ ਵਾਲਮੀਕੀ ਚੇਅਰਮੈਨ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਨੇ ਸਫ਼ਾਈ ਕਰਮੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਜਿਸ ਦੌਰਾਨ ਉਨ੍ਹਾਂ ਦੇ ਧਿਆਨ ਵਿਚ ਆਇਆ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਠੇਕੇ ਤੇ ਰੱਖੇ ਕਰਮਚਾਰੀਆਂ ਦੀ ਈ.ਪੀ.ਐਫ ਜਮ੍ਹਾ ਨਹੀਂ ਕਰਵਾਇਆ ਜਾਂਦਾ, ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਉਨ੍ਹਾਂ ਨੇ ਐਸ.ਪੀ., ਜ਼ਿਲ੍ਹਾ ਭਲਾਈ ਅਫ਼ਸਰ ਅਤੇ ਲੇਬਰ ਇੰਸਪੈਕਟਰ ਤੇ ਅਧਾਰਿਤ ਇਕ ਤਿੰਨ ਮੈਂਬਰੀ ਸਿੱਟ ਦੇ ਗਠਨ ਦਾ ਐਲਾਨ ਕੀਤਾ ਅਤੇ ਉਨ੍ਹਾਂ ਨੂੰ ਇਸ ਸਾਰੇ ਮਾਮਲੇ ਸਬੰਧੀ 10 ਦਿਨ ਵਿਚ ਜਾਂਚ ਕਰਕੇ ਰਿਪੋਰਟ ਦੇਣ ਲਈ ਕਿਹਾ | ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਵਿਭਾਗ ਜਾਂ ਅਧਿਕਾਰੀ ਸਫ਼ਾਈ ਕਰਮਚਾਰੀਆਂ ਨਾਲ ਕਿਸੇ ਵੀ ਕਿਸਮ ਦੀ ਜਿਆਦਤੀ ਕਰੇਗਾ ਉਸ ਖਿਲਾਫ ਕਮਿਸ਼ਨ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਏਗਾ | ਇਸ ਮੌਕੇ ਗੇਜਾ ਰਾਜ ਵਾਲਮੀਕਿ ਨੇ ਦੱਸਿਆ ਕਿ ਕਮਿਸ਼ਨ ਵਲੋਂ ਰਾਜ ਦੇ ਸਾਰੇ ਜ਼ਿਲਿ੍ਹਆਂ ਦੇ ਦੌਰੇ ਕੀਤੇ ਜਾ ਰਹੇ ਹਨ ਜਿਸ ਅਧਾਰ ਤੇ ਉਹ ਪੰਜਾਬ ਸਰਕਾਰ ਕੋਲ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਹੱਲ ਕਰਵਾਉਣਗੇ | ਇਸ ਤੋਂ ਬਿਨਾਂ 5 ਮਾਰਚ ਨੂੰ ਤਰਨਤਾਰਨ ਵਿਖੇ ਇਕ ਸੂਬਾ ਪੱਧਰੀ ਵਰਕਸ਼ਾਪ ਵੀ ਕਰਵਾਈ ਜਾ ਰਹੀ ਹੈ | ਚੇਅਰਮੈਨ ਨੇ ਇਸ ਮੌਕੇ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਸਫ਼ਾਈ ਕਰਮਚਾਰੀ ਕੰਮ ਕਰ ਰਹੇ ਹਨ ਉਥੇ ਯਕੀਨੀ ਬਣਾਇਆ ਜਾਵੇ ਕਿ ਸਫ਼ਾਈ ਕਰਮਚਾਰੀਆਂ ਨੂੰ ਨਿਯਮਾਂ ਅਨੁਸਾਰ ਪੂਰੀ ਤਨਖ਼ਾਹ ਮਿਲੇ ਅਤੇ ਤਨਖ਼ਾਹ ਕਰਮਚਾਰੀ ਦੇ ਬੈਂਕ ਖਾਤੇ ਵਿਚ ਭੇਜੀ ਜਾਵੇ | ਉਨ੍ਹਾਂ ਨੇ ਨਗਰ ਕੌਾਸਲਾਂ ਦੇ ਕਾਰਜ ਸਾਧਕ ਅਫ਼ਸਰਾਂ ਨੂੰ ਕਿਹਾ ਕਿ ਉਹ ਸਫ਼ਾਈ ਕਰਮਚਾਰੀਆਂ ਦੀ ਸੀਨੀਅਰਤਾ ਸੂਚੀ ਤਿਆਰ ਕਰਨ ਅਤੇ ਪ੍ਰੋਮੋਸ਼ਨ ਦੇ ਯੋਗ ਕਰਮਚਾਰੀਆਂ ਨੂੰ ਤਰੱਕੀ ਦਿੱਤੀ ਜਾਵੇ | ਉਨ੍ਹਾਂ ਨੇ ਲੇਬਰ ਵਿਭਾਗ ਨੂੰ ਹਦਾਇਤ ਕੀਤੀ ਕਿ ਯਕੀਨੀ ਬਣਾਇਆ ਜਾਵੇ ਕਿ ਪ੍ਰਾਈਵੇਟ ਹਸਪਤਾਲਾਂ, ਸਿੱਖਿਆ ਅਦਾਰਿਆਂ ਵਿਚ ਵੀ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਨੂੰ ਡੀ.ਸੀ. ਰੇਟ ਅਨੁਸਾਰ ਵੇਤਨ ਮਿਲੇ ਅਤੇ ਤਨਖ਼ਾਹ ਬੈਂਕ ਖਾਤੇ ਵਿਚ ਦਿੱਤੀ ਜਾਵੇ | ਇਸ ਤੋਂ ਪਹਿਲਾਂ ਇੱਥੇ ਪੁੱਜਣ ਤੇ ਡਿਪਟੀ ਕਮਿਸ਼ਨਰ ਐਮ.ਕੇ. ਅਰਾਵਿੰਦ ਕੁਮਾਰ, ਏ.ਡੀ.ਸੀ. ਜਨਰਲ ਸੰਦੀਪ ਕੁਮਾਰ ਅਤੇ ਐਸ.ਪੀ. ਗੁਰਮੇਲ ਸਿੰਘ ਧਾਲੀਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ | ਇਸ ਤੋਂ ਪਹਿਲਾਂ ਉਨ੍ਹਾਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਅਤੇ ਵਾਲਮੀਕਿ ਮੰਦਰ ਵਿਖੇ ਪਹੁੰਚ ਕੇ ਵੀ ਆਪਣੀ ਸ਼ਰਧਾ ਭੇਂਟ ਕੀਤੀ | ਇਸ ਮੌਕੇ ਉਨ੍ਹਾਂ ਨੇ ਬੈਂਡੀਕੂਟ ਮਸ਼ੀਨ ਦੀ ਕਾਰਗੁਜ਼ਾਰੀ ਵੀ ਵੇਖੀ |
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸ਼ਹਿਰ ਵਿਚ ਅਵਾਰਾ ਪਸ਼ੂਆਂ ਤੋਂ ਇਲਾਵਾ ਕੁੱਤਿਆਂ ਦੀ ਭਰਮਾਰ ਹੈ, ਜੋ ਲੋਕਾਂ ਲਈ ਮੁਸੀਬਤ ਦਾ ਸਬੱਬ ਬਣੇ ਹੋਏ ਹਨ | ਇਸ ਦੇ ਹੱਲ ਲਈ ਸਰਕਾਰਾਂ ਅਤੇ ਪ੍ਰਸ਼ਾਸਨ ਵੀ ਗੰਭੀਰ ਨਹੀਂ ਹੈ | ਹੁਣ ਤੱਕ ...
ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਨਾਬਾਲਗਾ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਇਕ ਵਿਅਕਤੀ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ਬਿਆਨਾਂ ਵਿਚ ਮਲੋਟ ਵਾਸੀ ਪੀੜਤਾ ਨੇ ਦੱਸਿਆ ਕਿ ਉਹ ਦੋਸ਼ੀ ਹਰਨੇਕ ਸਿੰਘ ਵਾਸੀ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਨਿਰੋਲ ਸੇਵਾ ਸੰਸਥਾ ਧੂਲਕੋਟ ਸ੍ਰੀ ਮੁਕਤਸਰ ਸਾਹਿਬ ਵਲੋਂ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰਦੁਆਰਾ ਕਰਤਾਰਪੁਰ ਸਾਹਿਬ (ਪਾਕਿਸਤਾਨ) ਤੱਕ ਕੱਢੇ ਜਾ ਰਹੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਹਰਮਹਿੰਦਰ ਪਾਲ)-ਵਿਦੇਸ਼ ਭੇਜਣ ਦੇ ਨਾਂਅ 'ਤੇ ਛੇ ਲੋਕਾਂ ਨੇ ਇਕ ਵਿਅਕਤੀ ਨਾਲ 21,80,010 ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਸਵਿੰਦਰ ਸਿੰਘ ਵਾਸੀ ਪਿੰਡ ਜਗਤ ਸਿੰਘ ਵਾਲਾ ਨੇ ਦੱਸਿਆ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ | ...
ਸ੍ਰੀ ਮੁਕਤਸਰ ਸਾਹਿਬ, 26 (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਿਵਲ ਸਰਜਨ ਡਾ: ਨਵਦੀਪ ਸਿੰਘ ਦੀ ਅਗਵਾਈ ਵਿਚ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਦੇਖਭਾਲ ਅਤੇ ਟੈੱਸਟ ਕਰਨ ਸਬੰਧੀ ਸਮੂਹ ਸਟਾਫ਼ ਨੂੰ ਰਿਹਰਸਲ ...
ਐੱਸ. ਏ. ਐੱਸ. ਨਗਰ, 26 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ)-ਡੀ. ਪੀ. ਆਈ. (ਅ. ਸ.) ਵਲੋਂ ਸ੍ਰੀ ਅੰਮਿ੍ਤਸਰ ਸਾਹਿਬ, ਸੰਗਰੂਰ, ਮੋਗਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਅ. ਸ.) ਨੂੰ ਈ. ਟੀ. ਟੀ. ਤੋਂ ਐਚ. ਟੀ. ਅਤੇ ਐਚ. ਟੀ. ਤੋਂ ਸੀ. ਐਚ. ਟੀ. ਦੀਆਂ ਤਰੱਕੀਆਂ ...
ਗਿੱਦੜਬਾਹਾ, 26 ਫਰਵਰੀ (ਬਲਦੇਵ ਸਿੰਘ ਘੱਟੋਂ)-ਅੱਜ ਪਿੰਡ ਗੁਰੂਸਰ ਦੇ ਆਂਗਣਵਾੜੀ ਸੈਂਟਰ ਵਿਚ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਨੈਸ਼ਨਲ ਸਿੰਗਲ ਗਰਲ ਚਾਇਲਡ ਡੇ' ਮਨਾਉਂਦਿਆਂ ਇਕਲੌਤੀਆਂ ਬੇਟੀਆਂ ਨੂੰ ਸਨਮਾਨਿਤ ਕਰਨ ਲਈ ਸ੍ਰੀ ਪੰਕਜ ਕੁਮਾਰ ਸੀ.ਡੀ.ਪੀ.ਓ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਪਿ੍ੰਸੀਪਲ ਅਤੇ ਸਮਾਜਸੇਵੀ ਜਸਵੰਤ ਸਿੰਘ ਬਰਾੜ ਨੇ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਸੈਸ਼ਨ ਵਿਚ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਸਰਕਾਰੀ ਸਕੂਲਾਂ ਵਿਚ ਦਾਖ਼ਲ ਕਰਵਾਉਣ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-14 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਪਿੰਡ ਖੁੰਡੇ ਹਲਾਲ ਵਿਚ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ | ਇਸ ਮੌਕੇ ਸੰਬੋਧਨ ਕਰਦਿਆ ਯੂਨੀਅਨ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸੰਤ ਸਿਪਾਹੀ ਇੰਟਰਨੈਸ਼ਨਲ ਗੁਰਮਤਿ ਸੇਵਾ ਸੁਸਾਇਟੀ ਵਲੋਂ ਨਵੀਂ ਨਿਯੁਕਤੀ ਕਰਦੇ ਹੋਏ ਪ੍ਰੀਤਪਾਲ ਕੌਰ ਨੂੰ ਮਹਿਲਾ ਵਿੰਗ ਦੇ ਸੂਬਾ ਚੇਅਰਪਰਸਨ ਨਿਯੁਕਤ ਕੀਤਾ ਗਿਆ | ਇਹ ਜਾਣਕਾਰੀ ਦਿੰਦਿਆਂ ਕੌਮੀ ...
ਗਿੱਦੜਬਾਹਾ, 26 ਫ਼ਰਵਰੀ (ਬਲਦੇਵ ਸਿੰਘ ਘੱਟੋਂ)-ਬੀਤੀ ਸ਼ਾਮ ਗਿੱਦੜਬਾਹਾ ਪੁਲਿਸ ਨੇ ਡੋਡੇ ਪੋਸਤ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਆਈ. ਰਮਨਜੀਤ ਕੌਰ ਨੇ ਦੱਸਿਆ ਕਿ ਉਹ ਆਪਣੀ ਸਹਿਯੋਗੀ ...
ਗਿੱਦੜਬਾਹਾ, 26 ਫ਼ਰਵਰੀ (ਬਲਦੇਵ ਸਿੰਘ ਘੱਟੋਂ)- ਬੀਤੀ ਦੇਰ ਰਾਤ ਨੇੜਲੇ ਪਿੰਡ ਹੁਸਨਰ ਵਿਚ ਬੇਖੌਫ਼ ਲੁਟੇਰਿਆਂ ਵਲੋਂ ਇਕ ਘਰ ਵਿਚ ਦਾਖਲ ਹੋ ਕੇ ਪਰਿਵਾਰ ਦੇ ਤਿੰਨ ਜੀਆਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਕੇ ਲੁੱਟ ਦੀ ਘਟਨਾ ਨੂੰ ਅੰਜਾਮ ਦੇਣ ਦਾ ਸਮਾਚਾਰ ਹੈ | ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪਿੰਡ ਚੱਕ ਸ਼ੇਰੇਵਾਲਾ ਨਿਵਾਸੀ ਸੁਖਚੈਨ ਸਿੰਘ ਨੂੰ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਨਿਯੁਕਤੀ ਸਬੰਧੀ ਬੋਲਦਿਆਂ ਉਨ੍ਹਾਂ ਪ੍ਰਧਾਨ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਪੈਨਸ਼ਨਰ ਯੂਨੀਅਨ ਦੀ ਮੀਟਿੰਗ ਹੋਈ ਜਿਸ ਸਬੰਧੀ ਪੰਜਾਬ ਪੈਨਸ਼ਨਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਗਰੇਜ਼ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਅਨ ਵਲੋਂ ਮੀਟਿੰਗ ਦੌਰਾਨ ਫ਼ੈਸਲਾ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਕੇਂਦਰ ਦੀ ਭਾਜਪਾ ਸਰਕਾਰ ਵਲੋਂ ਜੰਮੂ ਕਸ਼ਮੀਰ 'ਚੋਂ ਧਾਰਾ 370 ਹਟਾਉਣਾ ਅਤੇ ਹੁਣ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨ ਵਰਗੇ ਜਲਦਬਾਜ਼ੀ ਵਿਚ ਲਏ ਫ਼ੈਸਲਿਆਂ ਨੇ ਦੇਸ਼ ਵਿਚ ਅਰਾਜਕਤਾ ਪੈਦਾ ਕਰ ਦਿੱਤੀ ਹੈ | ਇਹ ...
ਦੋਦਾ, 26 ਫ਼ਰਵਰੀ (ਰਵੀਪਾਲ)- ਕਿ੍ਸ਼ੀ ਵਿਗਿਆਨ ਕੇਂਦਰ ਗੋਨਿਆਣਾ ਸ੍ਰੀ ਮੁਕਤਸਰ ਸਾਹਿਬ ਵਲੋਂ ਪਿੰਡ ਧੂਲਕੋਟ ਵਿਖੇ ਰਣਜੀਤ ਸਿੰਘ ਦੇ ਖੇਤ ਵਿਚ ਹੈਪੀ ਸੀਡਰ ਦੀ ਤਕਨੀਕ ਸਬੰਧੀ ਖੇਤ ਦਿਵਸ ਮਨਾਇਆ ਗਿਆ | ਇਸ ਖੇਤ ਦਿਵਸ ਦੀ ਪ੍ਰਧਾਨਗੀ ਡਾ. ਐਨ.ਐਸ. ਧਾਲੀਵਾਲ ਐਸੋਸੀਏਟ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਰਾਜਬਚਨ ਸਿੰਘ ਸੰਧੂ ਦੀਆਂ ਹਦਾਇਤਾਂ ਅਨੁਸਾਰ ਐਸ.ਪੀ (ਪੀ.ਬੀ.ਆਈ) ਕੁਲਵੰਤ ਰਾਏ ਦੀ ਨਿਗਰਾਨੀ ਹੇਠ ਨਸ਼ਾ ਵਿਰੋਧੀ ਚੇਤਨਾ ਯੂਨਿਟ ਵਲੋਂ ਸਰਕਾਰੀ ਹਾਈ ਸਕੂਲ ਸਾਹਿਬ ਚੰਦ ਵਿਖੇ ਨਸ਼ਾ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਫ਼ਿਰੋਜ਼ਪੁਰ ਰੋਡ ਤੇ ਸਥਿਤ ਨਾਮਵਾਰ ਸੰਸਥਾ ਸੇਂਟ ਸਹਾਰਾ ਕਾਲਜ ਆਫ਼ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਇੰਟਰ ਜ਼ੋਨਲ ਅਧਿਆਪਨ ਹੁਨਰ ਅਤੇ ਮਾਡਲ ...
ਸ੍ਰੀ ਮੁਕਤਸਰ ਸਾਹਿਬ, 26 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਵਿਸ਼ਵ ਪੱਧਰੀ ਸਹਿਕਾਰੀ ਸੰਸਥਾ ਇਫਕੋ ਵਲੋਂ ਪਿੰਡ ਸੀਰਵਾਲੀ ਵਿਖੇ ਪਸ਼ੂ ਪਾਲਣ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੇ ਸਹਿਯੋਗ ਨਾਲ ਪਸ਼ੂ ਭਲਾਈ ਪ੍ਰੋਗਰਾਮ ਕਰਵਾਇਆ ਗਿਆ | ਇਸ ਸਮੇਂ ਡਾ:ਕਰਨ ਸਿੰਘ ਬਰਾੜ ...
ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਸਿਟੀ ਅਵੈਅਰਨੈਸ ਵੈੱਲਫੇਅਰ ਸੁਸਾਇਟੀ ਵਲੋਂ ਬੀਤੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਜ਼ਰੂਰਤਮੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ ਵੰਡਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਮੁੱਖ ਮਹਿਮਾਨ ਥਾਣਾ ਸਿਟੀ ...
ਲੰਬੀ, 26 ਫ਼ਰਵਰੀ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਫੁੱਲੂਖੇੜਾ ਵਿਖੇ ਫੁੱਲੂਖੇੜਾ ਸਪੋਰਟਸ ਕਲੱਬ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਬਾਲ ਦਾ ਦੋ ਦਿਨਾਂ ਟੂਰਨਾਮੈਂਟ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ...
ਮੰਡੀ ਬਰੀਵਾਲਾ, 26 ਫ਼ਰਵਰੀ (ਨਿਰਭੋਲ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੀਵਾਲਾ 'ਚ ਨੈਸ਼ਨਲ ਗ੍ਰੀਨ ਕਾਰਪਸ ਪ੍ਰੋਗਰਾਮ ਅਧੀਨ ਈਕੋ ਕਲੱਬ ਇੰਚਾਰਜ ਮੈਡਮ ਜਸਬੀਰ ਕੌਰ ਅਤੇ ਪਿੰ੍ਰਸੀਪਲ ਸ੍ਰੀਮਤੀ ਰੇਨੂ ਕਟਾਰੀਆ ਦੀ ਅਗਵਾਈ ਵਿਚ ਵਿਦਿਆਰਥੀਆਂ ਨੂੰ ਆਲੇ ...
ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਨਹਿਰੂ ਯੁਵਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਮੈਡਮ ਕੋਮਲ ਨਿਗਮ ਅਤੇ ਲੇਖਾਕਾਰ ਮੈਡਮ ਪ੍ਰੀਤਿਕਾ ਜੁਨੇਜਾ ਦੇ ਦਿਸ਼ਾ-ਨਿਰਦੇਸ਼ਾਂ ਤੇ ਦਸਮੇਸ਼ ਸਪੋਰਟਸ ਕਲੱਬ ਔਲਖ ਦੇ ਸਹਿਯੋਗ ਨਾਲ ਪੜੋਸ ...
ਮਲੋਟ, 26 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਪਿੰਡ ਕਿੰਗਰਾ ਦੇ ਸਰਕਾਰੀ ਹਾਈ ਸਕੂਲ ਵਿਖੇ ਨੈਸ਼ਨਲ ਗਰੀਨ ਕਾਰਪਸ ਵਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਸਕੂਲ ਵਿਚ ਭਾਸ਼ਣ ਅਤੇ ਚਾਰਟ ਮੇਕਿੰਗ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਛੇਵੀਂ ਤੋਂ ਨੌਵੀਂ ਜਮਾਤ ਦੇ ...
ਗਿੱਦੜਬਾਹਾ, 26 ਫ਼ਰਵਰੀ (ਬਲਦੇਵ ਸਿੰਘ ਘੱਟੋਂ)- ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਅੱਜ ਪਿੰਡ ਹੁਸਨਰ ਵਿਖੇ 'ਨੈਸ਼ਨਲ ਸਿੰਗਲ ਗਰਲ ਚਾਇਲਡ ਡੇ' ਮਨਾਉਂਦਿਆਂ ਇਕਲੌਤੀਆਂ ਬੇਟੀਆਂ ਨੂੰ ਸਨਮਾਨਿਤ ਕਰਨ ਲਈ ਪੰਕਜ ਕੁਮਾਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX