ਤਾਜਾ ਖ਼ਬਰਾਂ


ਮਾਧੋਪੁਰ 'ਚ ਫਸੇ ਤਿੰਨ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਲੱਛਣ ਮਿਲਣ 'ਤੇ ਆਈਸੋਲੇਸ਼ਨ ਵਾਰਡ 'ਚ ਰੱਖਿਆ
. . .  about 1 hour ago
ਪਠਾਨਕੋਟ 1 ਅਪ੍ਰੈਲ (ਸੰਧੂ) - ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਲੋਕਾਂ ਨੂੰ ਬਚਾਉਣ ਲਈ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ ਜਿਸ ਤੋਂ ਬਾਅਦ ਜੰਮੂ ਕਸ਼ਮੀਰ ਸੂਬੇ ਦੀ ਜ਼ਿਲ੍ਹਾ ਪਠਾਨਕੋਟ ਪੰਜਾਬ ਦੇ ਮਾਧੋਪੁਰ ਨਾਲ ਲੱਗਦੀ ਸੀਮਾ ਨੂੰ ਪੂਰੀ ਤਰ੍ਹਾਂ ਜੰਮੂ ...
ਭਾਈ ਨਿਰਮਲ ਸਿੰਘ ਦੇ ਸਾਥੀ ਤਲਬਾ ਵਾਦਕ ਦਰਸ਼ਨ ਸਿੰਘ ਨੂੰ ਸ਼ੱਕ ਅਧਾਰ 'ਤੇ ਸਿਹਤ ਵਿਭਾਗ ਦੀ ਨੇ ਟੀਮ ਚੁੱਕਿਆ
. . .  about 1 hour ago
ਸੁਲਤਾਨਵਿੰਡ ,1 ਮਾਰਚ {ਗੁਰਨਾਮ ਸਿੰਘ ਬੁੱਟਰ} - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ਼੍ਰੀ ਭਾਈ ਨਿਰਮਲ ਵਾਸੀ ਤੇਜ ਨਗਰ ਸੁਲਤਾਨਵਿੰਡ ਰੋਡ ਅੰਮ੍ਰਿਤਸਰ ਜਿੱਥੇ ਜੋ ਕੋਰੋਨਾ ਵਾਇਰਸ ...
ਕੋਰੋਨਾ ਵਾਇਰਸ ਤੋਂ ਰਾਹਤ - 3 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਵਾਇਰਸ ਦੀ ਰਿਪੋਰਟ ਆਈ ਨੈਗੇਟਿਵ
. . .  about 1 hour ago
ਮਲੋਟ,1 ਅਪ੍ਰੈਲ (ਰਣਜੀਤ ਸਿੰਘ ਪਾਟਿਲ ,ਗੁਰਮੀਤ ਸਿੰਘ ਮੱਕੜ)- ਬੀਤੇ ਦਿਨ ਪੁੱਡਾ ਕਾਲੋਨੀ ਮਲੋਟ ਵਾਸੀ ਕੈਨੇਡਾ ਤੋਂ ਪਰਤੇ ਇਕ ਡਾਕਟਰ ਤੇ ਪਰਿਵਾਰ ਦੇ 2 ਹੋਰ ਮੈਂਬਰਾਂ ਦੀ ਕੋਰੋਨਾ ਵਾਇਰਸ ਸਬੰਧੀ ਲਏ ਗਏ ਸੈਂਪਲਾਂ...
ਸੀ ਬੀ ਐੱਸ ਈ ਨੇ ਕੋਵਿਡ -19 ਦੇ ਮੱਦੇਨਜ਼ਰ ਪਹਿਲੀ ਤੋਂ ਬਾਰ੍ਹਵੀਂ ਕਲਾਸਾਂ ਦੇ ਵਿਦਿਆਰਥੀਆਂ ਲਈ ਦਿੱਤੀਆਂ ਹਿਦਾਇਤਾਂ
. . .  about 2 hours ago
ਜਲਾਲਾਬਾਦ,1ਅਪ੍ਰੈਲ (ਜਤਿੰਦਰ ਪਾਲ ਸਿੰਘ)- ਦੇਸ਼ ਭਰ ਵਿਚ ਕੋਵਿਡ- 19 ਦੇ ਚੱਲਦੇ ਹੋਏ ਲਏ ਗਏ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹੋਏ ਸੀ ਬੀ ਐੱਸ ਈ ਨੇ ਪੂਰੇ ਦੇਸ਼ ਵਿਚ ਦਸਵੀਂ ਅਤੇ ਬਾਰ੍ਹਵੀਂ ਦੇ ਕਈ ਪੇਪਰ ਰੱਦ ਕਰ ...
ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ 5 ਪਰਿਵਾਰਕ ਮੈਂਬਰ ਜਾਂਚ ਲਈ ਜਲੰਧਰ ਦੇ ਸਿਵਲ ਹਸਪਤਾਲ ਭੇਜੇ
. . .  about 2 hours ago
ਜਲੰਧਰ, 1 ਅਪ੍ਰੈਲ (ਐੱਮ.ਐੱਸ. ਲੋਹੀਆ) - ਸ੍ਰੀ ਦਰਬਾਰ ਸਾਹਿਬ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ, ਪਦਮ ਸ੍ਰੀ ਭਾਈ ਨਿਰਮਲ ਸਿੰਘ ਦੇ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਅੱਜ ...
ਹਲਕਾ ਡੇਰਾਬਸੀ 'ਚ ਕੋਰੋਨਾ ਦੇ 5 ਸ਼ੱਕੀ ਮਰੀਜ਼ ਆਏ ਸਾਹਮਣੇ
. . .  about 3 hours ago
ਜ਼ੀਰਕਪੁਰ, 1 ਅਪ੍ਰੈਲ, (ਹੈਪੀ ਪੰਡਵਾਲਾ) - ਸਬ ਡਿਵੀਜ਼ਨ ਡੇਰਾਬਸੀ ਵਿਚ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ 5 ਸ਼ੱਕੀ ਮਾਮਲੇ ਆਉਣ ਨਾਲ ਸਹਿਮ ਦਾ ਮਾਹੌਲ ਪੈਦਾ ਹੋ ਗਿਆ। ਮਰੀਜ਼ਾਂ ਨੂੰ ਢਕੋਲੀ ਕਮਿਊਨਿਟੀ ਹੈਲਥ ਸੈਂਟਰ ਵਿਚ ਰੱਖਿਆ ਗਿਆ ਹੈ, ਜਿਸ ਮਗਰੋਂ ਸਿਹਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ 139 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ - ਸਿਵਲ ਸਰਜਨ
. . .  about 3 hours ago
ਹੁਸ਼ਿਆਰਪੁਰ, 1 ਅਪ੍ਰੈਲ (ਬਲਜਿੰਦਰਪਾਲ ਸਿੰਘ)-ਕੋਰੋਨਾ ਵਾਇਰਸ ਦੇ ਸਬੰਧ 'ਚ ਅੱਜ ਵੀ ਜ਼ਿਲ੍ਹੇ ਲਈ ਇਹ ਚੰਗੀ ਖ਼ਬਰ ਹੈ ਕਿ ਚੰਡੀਗੜ੍ਹ ਤੋਂ ਪ੍ਰਾਪਤ ਹੋਈਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ਜਸਬੀਰ ਸਿੰਘ...
ਲੁਟੇਰਿਆਂ ਨੇ ਨਕਦੀ ਖੋਹ ਕੇ ਮਾਰੀ ਗੋਲੀ
. . .  about 3 hours ago
ਨਵਾਂਸ਼ਹਿਰ, 1 ਅਪ੍ਰੈਲ ( ਗੁਰਬਖ਼ਸ਼ ਸਿੰਘ ਮਹੇ) - ਨਵਾਂਸ਼ਹਿਰ ਵਿਖੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਖੇਤਾਂ ਤੋਂ ਆ ਰਹੇ ਦੋ ਵਿਅਕਤੀਆਂ ਪਾਸੋਂ ਦੋ ਹਜ਼ਾਰ ਰੁਪਏ ਦੀ ਨਕਦੀ ਖੋਹਣ...
ਕੈਨੇਡੀਅਨ ਸਿਟੀਜ਼ਨ ਅਤੇ ਐਨ.ਆਰ.ਆਈਜ਼ ਦੀ ਵਾਪਸੀ ਦੇ ਆਰ ਓ ਸੀ ਏ ਨੇ ਕੀਤੇ ਪ੍ਰਬੰਧ
. . .  about 3 hours ago
ਜਲਾਲਾਬਾਦ, 1 ਅਪ੍ਰੈਲ (ਜਤਿੰਦਰ ਪਾਲ ਸਿੰਘ) - ਭਾਰਤ ਵਿਚ ਆਏ ਅਤੇ ਕੋਰੋਨਾ ਵਾਈਰਸ ਕਾਰਨ ਇੱਥੇ ਹੀ ਫਸ ਕੇ ਰਹਿ ਗਏ ਕੈਨੇਡਾ ਦੇ ਸਿਟੀਜ਼ਨ ਵਿਅਕਤੀਆਂ ਨੂੰ ਕੈਨੇਡਾ ਸਰਕਾਰ...
ਤਬਲੀਗ਼ੀ ਜਮਾਤ ਸੰਮੇਲਨ 'ਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 4 hours ago
ਨਰੋਟ ਜੈਮਲ ਸਿੰਘ, 1 ਅਪ੍ਰੈਲ (ਗੁਰਮੀਤ ਸਿੰਘ) - ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਨਾਲ ਅੰਤਰਰਾਜੀ ਸਰਹੱਦ ਉੱਤੇ ਲੱਗਦੇ ਜੰਮੂ ਕਸ਼ਮੀਰ ਦੇ ਨਗਰੀ ਪਰੋਲ ਵਿਖੇ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਤਬਲੀਗ਼ੀ ਜਮਾਤ ਦੇ ਸੰਮੇਲਨ ਵਿਚੋਂ ਆਏ ਜ਼ਿਲ੍ਹਾ ਕਠੂਆ ਦੇ 7 ਵਿਅਕਤੀਆਂ...
ਬੈਂਕ ਮੁਲਾਜ਼ਮ ਪਿੰਡਾਂ 'ਚ ਜਾ ਕੇ ਪੈਨਸ਼ਨਰਾਂ ਨੂੰ ਦੇਣਗੇ ਪੈਨਸ਼ਨ - ਡੀ.ਐੱਸ.ਪੀ
. . .  about 4 hours ago
ਬਲਾਚੌਰ, 1 ਅਪ੍ਰੈਲ (ਦੀਦਾਰ ਸਿੰਘ ਬਲਾਚੌਰੀਆ) - ਪੈਨਸ਼ਨ ਧਾਰਕਾਂ ਨੂੰ ਇਸ ਮਹੀਨੇ ਪੈਨਸ਼ਨ ਲੈਣ ਲਈ ਬੈਂਕਾਂ ਵਿਚ ਨਹੀ ਜਾਣਾ ਪਵੇਗਾ, ਕਿਉਂਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇਨਜ਼ਰ ਪੁਲਿਸ ਅਤੇ ਬੈਂਕ ਪ੍ਰਸ਼ਾਸਨ ਵੱਲੋਂ ਅਹਿਮ ਕਦਮ ਚੁੱਕਦਿਆਂ ਇਸ ਵਾਰ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਪਿੰਡ...
ਵਿਧਾਇਕ ਸ਼ੇਰੋਵਾਲੀਆ ਨੇ ਲੋੜਵੰਦਾਂ ਨੂੰ ਵੰਡੀਆਂ ਰਾਸ਼ਨ ਦੀਆਂ ਕਿੱਟਾਂ
. . .  about 4 hours ago
ਸ਼ਾਹਕੋਟ, 1 ਅਪ੍ਰੈਲ (ਦਲਜੀਤ ਸਚਦੇਵਾ) - ਕੋਰੋਨਾ ਵਾਇਰਸ ਕਾਰਨ ਲਗਾਏ ਕਰਫ਼ਿਊ ਦੌਰਾਨ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਹਰ ਲੋੜਵੰਦ ਨੂੰ ਰਾਸ਼ਨ ਦਿੱਤਾ ਜਾ ਰਿਹਾ ਹੈ। ਇਸੇ ਹੀ ਤਹਿਤ ਅੱਜ ਸ਼ਾਹਕੋਟ...
ਕਰਫ਼ਿਊ 'ਚ ਕਣਕ ਲੈਣ ਆਏ 350 ਦੇ ਕਰੀਬ ਲੋਕਾਂ ਦੇ ਇਕੱਠ ਨੇ ਉਡਾਈਆਂ ਹੁਕਮਾਂ ਦੀਆਂ ਧੱਜੀਆਂ
. . .  about 5 hours ago
ਨਸਰਾਲਾ, 1 ਅਪ੍ਰੈਲ (ਸਤਵੰਤ ਸਿੰਘ ਥਿਆੜਾ)- ਕੋਰੋਨਾ ਵਾਇਰਸ ਦੇ ਕਾਰਨ ਸਰਕਾਰ ਵੱਲੋਂ ਲਾਏ ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ ਤੇ ਪਾਬੰਦੀਆਂ ਦੀ ਉਸ ਵੇਲੇ ਪੋਲ ਖੁੱਲ ਗਈ ਜਦੋਂ ਸਰਕਾਰੀ ਆਟਾ ਦਾਲ ਸਕੀਮ ਅਧੀਨ ਪਿੰਡ ਨਸਰਾਲਾ ਵਿਖੇ ਆਇਆ ਕਣਕ ਦਾ ਟਰੱਕ...
ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 46 ਮਾਮਲਿਆਂ ਦੀ ਪੁਸ਼ਟੀ
. . .  about 5 hours ago
ਫਗਵਾੜਾ, 1 ਅਪ੍ਰੈਲ (ਤਰਨਜੀਤ ਸਿੰਘ ਕਿੰਨੜਾ) - - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ...
ਕੋਰੋਨਾ ਕਾਰਣ ਛੱਡੇ ਜਾ ਰਹੇ ਕੈਦੀਆਂ ਨਾਲ ਬੰਦੀ ਸਿੰਘਾਂ ਨੂੰ ਵੀ ਰਿਹਾਅ ਕਰੇ ਸਰਕਾਰ - ਜਥੇਦਾਰ ਦਾਦੂਵਾਲ
. . .  about 5 hours ago
ਤਲਵੰਡੀ ਸਾਬੋ, 1 ਅਪ੍ਰੈਲ - (ਰਣਜੀਤ ਸਿੰਘ ਰਾਜੂ) - ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ਵਿਚੋਂ 6000 ਕੈਦੀਆਂ ਨੂੰ ਪੈਰੋਲ 'ਤੇ ਰਿਹਾਅ ਕੀਤੇ ਜਾਣਾ ਕੋਈ ਇਤਰਾਜ਼ ਵਾਲੀ ਗੱਲ ਨਹੀਂ, ਪਰ ਪੰਜਾਬ ਸਰਕਾਰ ਆਪਣੇ ਅਧੀਨ ਆਉਂਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ...
ਭਾਰੀ ਮਾਤਰਾ 'ਚ ਗੋਲੀ ਸਿੱਕਾ ਬਰਾਮਦ, 3 ਨਸ਼ਾ ਤਸਕਰ ਗ੍ਰਿਫ਼ਤਾਰ
. . .  about 5 hours ago
ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 5 hours ago
ਮਸਜਿਦ 'ਚ 14 ਵਿਅਕਤੀਆਂ ਨੂੰ ਕੀਤਾ ਕੁਆਰਨਟਾਈਨ
. . .  about 3 hours ago
ਵਿਪਰੋ, ਅਜ਼ੀਮ ਪ੍ਰੇਮ ਜੀ ਫਾਊਂਡੇਸ਼ਨ ਨੇ ਕੋਰੋਨਾ ਲਈ ਦਿੱਤੇ 1,125 ਕਰੋੜ
. . .  about 6 hours ago
ਜਲਾਲਾਬਾਦ (ਪੱਛਮੀ) ਦੇ ਵਿਧਾਇਕ ਨੇ ਦੋ ਸਾਲ ਦੀ ਆਪਣੀ ਤਨਖ਼ਾਹ ਦਾਨ ਕਰਨ ਸਬੰਧੀ ਲਿਖਿਆ ਪੱਤਰ
. . .  about 7 hours ago
ਰੰਧਾਵਾ ਵਲੋਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਅਪੀਲ
. . .  about 7 hours ago
ਨਿਜ਼ਾਮੂਦੀਨ ਸਮਾਗਮ ਚੋਂ ਪਰਤੇ 10 ਮੁਸਲਮਾਨ ਮਰਦ ਔਰਤਾਂ ਨੇ ਮਸਜਿਦ 'ਚ ਸ਼ਰਨ ਲਈ
. . .  about 7 hours ago
ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਨੇ ਲੋੜਵੰਦਾਂ ਦੀ ਮਦਦ ਲਈ ਚਲਾਈ ਮੁਹਿੰਮ
. . .  about 7 hours ago
ਉਪ ਮੰਡਲ ਮੈਜਿਸਟਰੇਟ ਪਾਤੜਾਂ ਵੱਲੋਂ ਕਰਫ਼ਿਊ ਦੌਰਾਨ ਸੋਸ਼ਲ ਮੀਡੀਆ ਤੇ ਫੇਕ ਪੋਸਟਾਂ ਪਾਉਣ ਵਾਲਿਆਂ ਨੂੰ ਸਖ਼ਤ ਤਾੜਨਾ
. . .  about 7 hours ago
ਲੋੜਵੰਦਾ ਨੂੰ ਵੰਡੇ ਗਏ ਰਾਸ਼ਨ
. . .  about 7 hours ago
ਪ੍ਰਧਾਨ ਮੰਤਰੀ ਸਾਰੇ ਮੁੱਖ ਮੰਤਰੀਆਂ ਨਾਲ ਭਲਕੇ ਕਰਨਗੇ ਵੀਡੀਓ ਕਾਨਫ਼ਰੰਸ
. . .  about 8 hours ago
ਖਰੜ ਵਿਚ ਕਿੰਨਰਾਂ ਨੇ ਰਾਸ਼ਨ ਵੰਡਿਆ
. . .  about 8 hours ago
ਮੁੱਖ ਮੰਤਰੀ ਸਰਬ ਪਾਰਟੀ ਬੈਠਕ ਬੁਲਾਉਣ - ਹਰਪਾਲ ਚੀਮਾ
. . .  about 8 hours ago
ਮਾਸਕ ਤੇ ਸੈਨੇਟਾਈਜ਼ਰ ਕਾਲਾਬਾਜ਼ਾਰੀ ਕਰਨ ਵਾਲਿਆਂ ਖਿਲਾਫ ਹੋਵੇਗੀ ਕਾਰਵਾਈ
. . .  about 8 hours ago
ਅਧਿਆਪਕਾਂ ਦੀ ਕੋਰੋਨਾਵਾਇਰਸ ਵਿਜੀਲੈਂਸ ਅਫਸਰ ਵਜੋਂ ਨਿਯੁਕਤ ਕਰਨ ਸਬੰਧੀ ਸੂਚੀ ਜਾਰੀ
. . .  about 8 hours ago
ਕੋਰੋਨਾਵਾਇਰਸ ਦੇ ਸ਼ੱਕੀ ਡਰਾਈਵਰ ਦੀ ਰਿਪੋਰਟ ਨੈਗੇਟਿਵ ਆਉਣ ਕਾਰਨ ਪਿੰਡ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ
. . .  about 8 hours ago
ਕੋਰੋਨਾਵਾਇਰਸ ਲਾਕਡਾਊਨ : ਜਲੰਧਰ ’ਚ ਸੀ.ਆਰ.ਪੀ.ਐਫ. ਕੰਪਨੀਆਂ ਤਾਇਨਾਤ
. . .  about 8 hours ago
ਤਬਲੀਗੀ ਜਮਾਤ ਦੇ ਸੰਮੇਲਨ ਵਿੱਚ ਪਠਾਨਕੋਟ ਦੇ ਦੋ ਵਿਅਕਤੀ ਸਨ ਸ਼ਾਮਿਲ
. . .  about 9 hours ago
ਉਤਰ ਪ੍ਰਦੇਸ਼ ਵਿਚ ਕੋਰੋਨਾਵਾਇਰਸ ਕਾਰਨ ਨੌਜਵਾਨ ਦੀ ਹੋਈ ਮੌਤ
. . .  about 9 hours ago
ਸ਼ੱਕੀ ਮਰੀਜਾਂ ਦੀ ਰਿਪੋਰਟ ਵੀ ਨਾਂਹਪੱਖੀ
. . .  about 9 hours ago
ਲੋੜਵੰਦਾਂ ਦੀ ਮਦਦ ਲਈ ਸਾਰਿਆਂ ਨੂੰ ਆਪਣਾ ਯੋਗਦਾਨ ਪਾਉਣਾ ਚਾਹੀਦਾ - ਬਾਬਾ ਪ੍ਰਮਾਨੰਦ
. . .  about 9 hours ago
ਗੁਰਦੁਆਰਾ ਮਜਨੂੰ ਕਾ ਟਿੱਲਾ ਤੋਂ 210 ਲੋਕਾਂ ਨੂੰ ਦਿੱਲੀ ਦੇ ਇਕ ਸਕੂਲ ’ਚ ਕੀਤਾ ਗਿਆ ਤਬਦੀਲ
. . .  about 9 hours ago
ਨਿਜ਼ਾਮੂਦੀਨ ਮਰਕਜ਼ ਤੋਂ ਆਂਧਰਾ ਪ੍ਰਦੇਸ਼ ’ਚ ਪਰਤੇ ਸਾਰੇ 43 ਵਿਅਕਤੀਆਂ ਨੂੰ ਕੋਰੋਨਾਵਾਇਰਸ
. . .  about 9 hours ago
ਮੁਹਾਲੀ ਵਿਚ ਦੋ ਔਰਤਾਂ ਤੇ ਇਕ ਵਿਅਕਤੀ ਦਾ ਕੋਰੋਨਾਵਾਇਰਸ ਪਾਇਆ ਗਿਆ ਪਾਜ਼ੀਟਿਵ
. . .  about 9 hours ago
ਭਾਰਤ ’ਚ ਕੋਰੋਨਾਵਾਇਰਸ ਦੇ ਕੇਸਾਂ ’ਚ ਹੋਇਆ ਵਾਧਾ, ਹੁਣ ਤੱਕ 38 ਮੌਤਾਂ
. . .  about 10 hours ago
ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 26 ਜਾਣਿਆਂ ਖ਼ਿਲਾਫ਼ ਫ਼ਾਜ਼ਿਲਕਾ ਜ਼ਿਲ੍ਹਾ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਕੀਤੇ ਮਾਮਲੇ ਦਰਜ
. . .  about 10 hours ago
ਕੋਰੋਨਾਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਪੂਰਥਲਾ ਕੀਤਾ ਗਿਆ ਰੈਫਰ
. . .  about 10 hours ago
ਫਗਵਾੜਾ ’ਚ ਸ਼੍ਰੋਮਣੀ ਕਮੇਟੀ ਵਲੋਂ 8 ਤੋਂ 10 ਹਜ਼ਾਰ ਲੋਕਾਂ ਲਈ ਤਿਆਰ ਕੀਤਾ ਜਾਂਦਾ ਹੈ ਲੰਗਰ
. . .  about 10 hours ago
ਨਿਜ਼ਾਮੁਦੀਨ ਧਾਰਮਿਕ ਸੰਮੇਲਨ ਚ ਸ਼ਿਰਕਤ ਕਰਨ ਵਾਲੇ ਲੋਕਾਂ ਦੀ ਜ਼ਿਲ੍ਹਾ ਮੋਗਾ 'ਚ ਵੜ੍ਹਨ ਦੀ ਉੱਡੀ ਅਫ਼ਵਾਹ
. . .  about 10 hours ago
ਬਿਨਾਂ ਸਬਸਿਡੀ ਵਾਲੇ ਐਲ.ਪੀ.ਜੀ. ਸਿਲੰਡਰ ਗੈਸ ਦੀਆਂ ਕੀਮਤਾਂ ’ਚ ਕੀਤੀ ਗਈ ਕਮੀ
. . .  about 10 hours ago
ਪਾਕਿ 'ਚ ਕੋਰੋਨਾ ਨਾਲ 26 ਮੌਤਾਂ, 2039 ਸੰਕ੍ਰਮਿਤ ਮਰੀਜ਼
. . .  about 10 hours ago
ਕੋਰੋਨਾਵਾਇਰਸ : ਭੋਪਾਲ ਤੋਂ ਪਰਤੇ 12 ਨੌਜਵਾਨਾਂ ਵਿਅਕਤੀਆਂ ਦੀ ਰਿਪੋਰਟ ਆਈ ਨੈਗੇਟਿਵ
. . .  about 10 hours ago
ਲੰਗਰ ਵੰਡਣ ਜਾ ਰਿਹਾ ਯੂਥ ਅਕਾਲੀ ਦਲ ਦਾ ਆਗੂ ਗੋਸ਼ਾ ਹਿਰਾਸਤ ਵਿਚ
. . .  about 10 hours ago
ਜਾਂਚ ਵਿਚ ਨੈਗੇਟਿਵ ਆਏ ਸ਼ੱਕੀ 27 ਵਿਅਕਤੀ, ਵਾਪਸ ਪਿੰਡ ਵਿਰਕ ਭੇਜੇ
. . .  about 11 hours ago
ਅਮਰੀਕਾ ਵਿਚ ਕੋਰੋਨਾਵਾਇਰਸ ਕਾਰਨ ਹੋ ਸਕਦੀਆਂ ਹਨ ਢਾਈ ਲੱਖ ਦੇ ਕਰੀਬ ਮੌਤਾਂ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 12 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਅੰਮ੍ਰਿਤਸਰ

ਜ਼ਿਲ੍ਹੇ 'ਚ 100 ਲੋਕਾਂ ਿਖ਼ਲਾਫ਼ ਪਰਚੇ ਦਰਜ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਕਰਫ਼ਿਊ ਿਖ਼ਲਾਫ਼ ਪੁਲਿਸ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ, ਜਿਸ ਤਹਿਤ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਪੁਲਿਸ ਨੇ ਗਿ੍ਫਤਾਰੀਆਂ ਕਰਕੇ ਪਰਚੇ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ | ਇਸੇ ਤਹਿਤ ਹੀ ਦਿਹਾਤੀ ਤੇ ਸ਼ਹਿਰੀ ਹਲਕਿਆਂ 'ਚ ਪੁਲਿਸ ਨੇ 100 ਦੇ ਕਰੀਬ ਲੋਕਾਂ ਿਖ਼ਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਦਰਜ ਕੀਤੇ ਹਨ | ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਵਿਕਰਮਜੀਤ ਦੁੱਗਲ ਨੇ ਕਿਹਾ ਕਿ ਕੋਰੋਨਾ ਵਾਇਰਸ ਕਾਰਨ ਇੰਨੀ ਨਾਜੁਕ ਸਥਿਤੀ ਹੋਣ ਦੇ ਬਾਵਜੂਦ ਵੀ ਕੁੱਝ ਲੋਕਾਂ ਵਲੋਂ ਸਰਕਾਰ ਵਲੋਂ ਕੀਤੇ ਹੁਕਮਾ ਦੀ ਉਲੰਘਣਾ ਕਰ ਰਹੇ ਹਨ, ਜਿਸ ਨਾਲ ਕਿ ਉਹ ਆਪਣੀ ਅਤੇ ਹੋਰਾਂ ਦੀ ਜਾਨ ਨੂੰ ਖਤਰੇ ਵਿਚ ਪਾ ਰਹੇ ਹਨ | ਅੰਮਿ੍ਤਸਰ ਦਿਹਾਤੀ ਪੁੁਲਿਸ ਵਲੋਂ ਅਜਿਹੇ ਵਿਅਕਤੀਆਂ ਿਖ਼ਲਾਫ਼ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ ਹੁਣ ਤੱਕ ਕਰੀਬ 75 ਤੋਂ ਵਧੇਰੇ ਲੋਕਾਂ ਿਖ਼ਲਾਫ਼ ਕਰਫ਼ਿਊ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ਼ ਕੀਤੇ ਹਨ | ਜਿਨ੍ਹਾਂ ਿਖ਼ਲਾਫ਼ ਧਾਰਾ 188, 269, 270, 271 ਅਧੀਨ ਕਾਰਵਾਈ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਜੋ ਲੋਕ ਕਰਫ਼ਿਊ ਦੀ ਉਲੰਘਣਾ ਕਰਨਗੇ ਉਨ੍ਹਾਂ ਿਖ਼ਲਾਫ਼ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਸ਼ਹਿਰ 'ਚ ਕਰਫ਼ਿਊ ਦੀ ਉਲੰਘਣਾ ਕਰਨ 'ਤੇ 20 ਵਿਅਕਤੀ ਭੇਜੇ ਸੀਖਾਂ ਪਿੱਛੇ, 18 ਪਰਚੇ ਦਰਜ
ਇਸੇ ਤਰ੍ਹਾਂ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਕਰਫ਼ਿਊ ਦੀ ਉਲੰਘਣਾ ਕਰਨ 'ਤੇ ਸ਼ਹਿਰੀ ਖੇਤਰਾਂ 'ਚ 18 ਮਾਮਲੇ ਦਰਜ ਕੀਤੇ ਗਏ ਹਨ ਅਤੇ 20 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ | ਥਾਣਾ ਰਣਜੀਤ ਐਵੀਨਿਊ, ਵੇਰਕਾ, ਮਜੀਠਾ ਰੋਡ, ਰਾਮ ਬਾਗ, ਗੇਟ ਹਕੀਮਾਂ, ਬੀ. ਡਵੀਜ਼ਨ, ਸਦਰ, ਮਕਬੂਲਪੁਰਾ, ਮੋਹਕਮਪੁਰਾ, ਸਿਵਲ ਲਾਈਨ ਥਾਣਿਆਂ ਦੀ ਪੁਲਿਸ ਵਲੋਂ ਕੁੱਝ ਥਾਂਵਾਂ 'ਤੇ ਘੁੰਮ ਰਹੇ ਲੋਕਾਂ ਅਤੇ ਦੁਕਾਨਾ ਖੋਲ੍ਹ ਕੇ ਕਰਫ਼ਿਊ ਦੀ ਉਲੰਘਣਾ ਕਰ ਰਹੇ ਸਨ, ਜਿਸ ਉਪਰੰਤ ਪੁਲਿਸ ਨੇ ਅਜਿਹੇ 20 ਲੋਕਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ |
ਨਿਗਮ ਨੇ ਸਰਕਾਰੀ ਬਾਗ਼ਾਂ 'ਚ ਆਵਾਜਾਈ 'ਤੇ ਲਗਾਈ ਰੋਕ
ਅੰਮਿ੍ਤਸਰ, (ਹਰਮਿੰਦਰ ਸਿੰਘ)- ਸਰਕਾਰੀ ਹਦਾਇਤਾਂ ਦੇ ਬਾਵਜੂਦ ਵੀ ਆਮ ਜਨਤਾ ਵੱਲੋਂ ਨਗਰ ਨਿਗਮ ਅੰਮਿ੍ਤਸਰ ਦੀ ਹਦੂਦ ਅੰਦਰ ਪੈਂਦੇ ਸਰਕਾਰੀ ਬਾਗ਼ਾਂ 'ਚ ਹਮੇਸ਼ਾਂ ਦੀ ਤਰ੍ਹਾਂ ਆਵਾਜਾਈ ਜਾਰੀ ਰੱਖਣ ਦੇ ਵਿਰੁੱਧ ਨਿਗਮ ਕਮਿਸ਼ਨਰ ਵਲੋਂ ਫ਼ੈਸਲਾ ਲੈਂਦੇ ਹੋਏ ਨਿਗਮ ਦੇ ਕਾਰਜਕਾਰੀ ਇੰਜੀਨੀਅਰ (ਬਾਗਬਾਨੀ) ਅਤੇ ਅਸਟੇਟ ਅਫ਼ਸਰ ਨੂੰ ਹਦਾਇਤਾਂ ਕੀਤੀਆਂ ਹਨ ਕਿ ਨਿਗਮ ਦੀ ਹਦੂਦ ਅੰਦਰ ਪੈਂਦੇ ਸਾਰੇ ਸਰਕਾਰੀ ਬਾਗ਼ਾਂ 'ਚ ਆਮ ਲੋਕਾਂ ਦੀ ਆਵਾਜਾਈ 'ਤੇ ਅਗਲੇ ਹੁਕਮਾਂ ਤੱਕ ਤੁਰੰਤ ਰੋਕ ਲਗਾਈ ਜਾਵੇ ਤਾਂ ਜੋ ਕੋਰੋਨਾ ਵਾਇਰਸ ਦੇ ਫ਼ੈਲਾਅ ਨੂੰ ਵੱਧਣ ਤੋਂ ਰੋਕਿਆ ਜਾ ਸਕੇ | ਉਨ੍ਹਾਂ ਇਹ ਵੀ ਹਦਾਇਤਾਂ ਕੀਤੀਆਂ ਕਿ ਇਨ੍ਹਾਂ ਆਦੇਸ਼ਾਂ ਨੂੰ ਇੰਨ-ਬਿੰਨ ਤੁਰੰਤ ਲਾਗੂ ਕੀਤਾ ਜਾਵੇ |
ਵਿਅਕਤੀ ਵਲੋਂ ਦੁਕਾਨ ਖੋਲ੍ਹਣ 'ਤੇ ਪਰਚਾ ਦਰਜ
ਰਮਦਾਸ, (ਵਾਹਲਾ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਕੋਰੋਨਾ ਵਾਇਰਸ ਕਰਕੇ ਪੰਜਾਬ ਵਿਚ ਕਰਫਿਊ ਲਾਗੂ ਹੈ ਜਿਸ ਤਹਿਤ ਕਸਬਾ ਰਮਦਾਸ ਤੇ ਆਸ ਪਾਸ ਦੇ ਪਿੰਡਾਂ ਦੀਆਂ ਦੁਕਾਨਾਂ ਮੁਕੰਮਲ ਤੌਰ ਤੇ ਬੰਦ ਹਨ | ਐੱਸ.ਐੱਚ.ਓ ਸ: ਮਨਤੇਜ ਸਿੰਘ ਨੇ ਪੁਲਿਸ ਦੀਆਂ ਵੱਖ ਵੱਖ ਪਾਰਟੀਆਂ ਬਣਾ ਕੇ ਵੱਖ ਵੱਖ ਥਾਵਾਂ 'ਤੇ ਸਖਤ ਨਾਕਾਬੰਦੀ ਕੀਤੀ ਹੋਈ ਹੈ ਤਾਂ ਜੋ ਕੋਈ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਆਵੇ | ਏ.ਐੱਸ.ਆਈ, ਨਿਰਮਲ ਸਿੰਘ ਨੇ ਪੁਲਿਸ ਪਾਰਟੀ ਨਾਲ ਗਸ਼ਤ ਦੌਰਾਨ ਦੇਖਿਆ ਕਿ ਜਤਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜੱਸੜ ਜਿਸਦੀ ਪਿੰਡ ਥੋਬਾ ਵਿਖੇ ਕਰਫਿਊ ਲੱਗਣ ਦੇ ਬਾਵਜੂਦ ਵੀ ਆਪਣੀ ਦੁਕਾਨ ਅੰਦਰ ਦਵਾਈਆਂ ਵੇਚ ਰਿਹਾ ਸੀ | ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਜਤਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਜੱਸੜ ਖਿਲਾਫ਼ ਥਾਣਾ ਰਮਦਾਸ ਵਿਖੇ ਧਾਰਾ 188 ਆਈ.ਪੀ.ਸੀ ਤਹਿਤ ਪਰਚਾ ਦਰਜ ਕਰ ਦਿੱਤਾ ਗਿਆ |
ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਪਰਚੇ ਦਰਜ
ਲੋਪੋਕੇ, (ਗੁਰਵਿੰਦਰ ਸਿੰਘ ਕਲਸੀ)- ਕੋਰੋਨਾ ਵਾਇਰਸ ਦੀ ਫੈਲੀ ਮਹਾਂਮਾਰੀ ਨੂੰ ਲੇ ਕੇ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਦੌਰਾਨ ਹੁਕਮਾ ਦੀ ਉਲੰਘਣਾ ਕਰਨ ਵਾਲੇ ਦੋ ਵਿਅਕਤੀਆਂ ਿਖ਼ਲਾਫ਼ ਪੁਲਿਸ ਥਾਣਾ ਲੋਪੋਕੇ ਵਿਖੇ ਮੁਕੱਦਮੇ ਦਰਜ ਕੀਤੇ ਗਏ ਹਨ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ. ਐੱਚ. ਓ. ਹਰਪਾਲ ਸਿੰਘ ਏ. ਐਸ. ਆਈ. ਬਲਜੀਤ ਸਿੰਘ, ਏ. ਐਸ. ਆਈ. ਦਲਜੀਤ ਸਿੰਘ, ਏ. ਐਸ. ਆਈ. ਕੁਲਬੀਰ ਸਿੰਘ ਆਦਿ ਪੁਲਿਸ ਪਾਰਟੀ ਦੀ ਅਗਵਾਈ ਹੇਠ ਪਿੰਡ ਬਹਿੜਵਾਲ ਅਤੇ ਖਿਆਲਾ ਕਲਾਂ ਵਿਖੇ ਕੀਤੀ ਗਈ ਗਸ਼ਤ ਦੌਰਾਨ ਗੁਰਦੇਵ ਸਿੰਘ ਪਿੰਡ ਬਹਿੜਵਾਲ ਅਤੇ ਜੋਗਿੰਦਰ ਸਿੰਘ ਖਿਆਲਾ ਕਲਾਂ ਨੇ ਕਰਫਿਊ ਦੌਰਾਨ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਸਰਕਾਰੀ ਹੁਕਮਾਂ ਦੀ ਉਲੰਘਣਾ ਕੀਤੀ, ਜਿਸ ਤਹਿਤ ਪੁਲਿਸ ਥਾਣਾ ਲੋਪੋਕੇ ਵਿਖੇ ਗੁਰਦੇਵ ਸਿੰਘ ਅਤੇ ਜੋਗਿੰਦਰ ਸਿੰਘ ਿਖ਼ਲਾਫ਼ ਮੁਕੱਮਦਾ ਦਰਜ ਕਰ ਲਿਆ ਗਿਆ ਹੈ |
ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ
ਚਵਿੰਡਾ ਦੇਵੀ, (ਸਤਪਾਲ ਸਿੰਘ ਢੱਡੇ)-ਪੁਲਿਸ ਥਾਣਾ ਕੱਥੂਨੰਗਲ ਅਧੀਨ ਆਉਂਦੇ ਕਸਬਾ ਚਵਿੰਡਾ ਦੇਵੀ ਵਿਖੇ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆ ਿਖ਼ਲਾਫ਼ ਮੁਕੱਦਮਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਅਮਰਜੀਤ ਸਿੰਘ, ਰੇਸ਼ਮ ਸਿੰਘ, ਪਰਮਜੀਤ ਸਿੰਘ, ਮਨਦੀਪ ਸਿੰਘ ਸਾਰੇ ਵਾਸੀ ਚਵਿੰਡਾ ਦੇਵੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਹੈ | ਇਸ ਤੋਂ ਇਲਾਵਾ ਵਿੱਕੀ ਵਾਸੀ ਕੱਥੂਨੰਗਲ 'ਤੇ ਵੀ ਮੁਕਦਮਾ ਦਰਜ ਕੀਤਾ ਗਿਆ ਹੈ |
ਉਲੰਘਣਾ ਕਰਨ ਵਾਲੇ 2 ਵਿਅਕਤੀਆਂ ਖਿਲਾਫ਼ ਪਰਚਾ ਦਰਜ
ਮੱਤੇਵਾਲ, (ਗੁਰਪ੍ਰੀਤ ਸਿੰਘ ਮੱਤੇਵਾਲ)- ਵਿਸ਼ਵ ਭਰ 'ਚ ਫ਼ੈਲੇ ਕੋਵਿਡ ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਸਰਕਾਰ ਵੱਲੋਂ ਰਾਜ 'ਚ ਕਰਫ਼ਿਊ ਦਾ ਐਲਾਨ ਕੀਤਾ ਹੋਇਆ ਹੈ | ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਇਸ ਦੌਰਾਨ ਬੋਪਾਰਾਏ ਤੋਂ ਟਾਹਲੀ ਸਾਹਿਬ ਦੀ ਤਰਫ਼ ਜਾ ਰਹੇ ਮੋਟਰਸਾਈਕਲ 'ਤੇ ਸਵਾਰ 2 ਨੌਜਵਾਨਾਂ ਖਿਲਾਫ਼ ਕਰਫਿਊ ਦੀ ਉਲੰਘਣਾ ਸਬੰਧੀ ਧਾਰਾ 180/269/270/34 ਏ.ਪੀ. ਤਹਿਤ ਮੁਕੱਦਮਾ ਦਰਜ ਕੀਤਾ ਗਿਆ, ਜਿਨ੍ਹਾਂ ਦੀ ਪਹਿਚਾਣ ਬਚਿੱਤਰ ਸਿੰਘ ਪੁੱਤਰ ਸਤਨਾਮ ਸਿੰਘ ਤੇ ਬਲਜਿੰਦਰ ਸਿੰਘ ਪੁੱਤਰ ਪਰਮਜੀਤ ਸਿੰਘ ਵਾਸੀਆਨ ਪਿੰਡ ਮਹਿਸਮਪੁਰ ਖੁਰਦ ਵਜੋਂ ਹੋਈ | ਥਾਣਾ ਮੱਤੇਵਾਲ ਦੀ ਪੁਲਿਸ ਵੱਲੋਂ ਕਾਰਵਾਈ ਕਰਦੇ ਦੋਹਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ | ਇਸ ਤੋਂ ਇਲਾਵਾ ਅੱਜ ਇਸ ਕਰਫ਼ਿਊ ਦੌਰਾਨ ਮੁਕੰਮਲ ਬੰਦ ਰਿਹਾ ਤੇ ਲੋਕ ਆਪਣੇ ਘਰਾਂ ਵਿਚ ਹੀ ਰਹੇ |
ਸਰਹੱਦੀ ਖ਼ੇਤਰ 'ਚ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਸਣੇ 3 ਿਖ਼ਲਾਫ਼ ਮਾਮਲਾ ਦਰਜ
ਅਟਾਰੀ, (ਰੁਪਿੰਦਰਜੀਤ ਸਿੰਘ ਭਕਨਾ)- ਪੁਲਿਸ ਥਾਣਾ ਘਰਿੰਡਾ ਵਲੋਂ ਸਰਹੱਦੀ ਇਲਾਕੇ 'ਚ ਕਰਫ਼ਿਊ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਪਤੀ-ਪਤਨੀ ਸਮੇਤ 3 ਿਖ਼ਲਾਫ਼ ਮਾਮਲਾ ਦਰਜ ਕਰਦਿਆਂ ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਜ਼ੇਰੇ ਅਮਲ ਲਿਆਂਦੀ ਜਾ ਰਹੀ ਹੈ | ਕੋਰੋਨਾ ਵਾਇਰਸ ਦੇ ਦੁਸ਼ਪ੍ਰਭਾਵਾਂ ਨੂੰ ਰੋਕਣ ਲਈ ਸਰਕਾਰ ਵੱਲੋਂ ਪੰਜਾਬ 'ਚ ਲਗਾਏ ਗਏ ਕਰਫ਼ਿਊ ਦੇ ਮੱਦੇਨਜ਼ਰ ਪੁਲਿਸ ਥਾਣਾ ਘਰਿੰਡਾ ਦੇ ਮੁੱਖ ਅਫ਼ਸਰ ਸਬ-ਇੰਸਪੈਕਟਰ ਅਮਨਦੀਪ ਸਿੰਘ ਵੱਲੋਂ ਇਲਾਕੇ 'ਚ ਕਰਫ਼ਿਊ ਕਾਨੂੰਨਾਂ ਦੀ ਪਾਲਣਾ ਕਰਵਾਉਣ ਹਿੱਤ ਗਸ਼ਤ ਕੀਤੀ ਜਾ ਰਹੀ ਸੀ ਤਾਂ ਉਨ੍ਹਾਂ ਨੇ ਗਸ਼ਤ ਦੌਰਾਨ ਕਸਬਾ ਅਟਾਰੀ 'ਚ ਇਕ ਦੁਕਾਨਦਾਰ ਹਲਵਾਈ ਦੀ ਦੁਕਾਨ ਖੋਲ੍ਹ ਕੇ ਲੋਕਾਂ ਦੀ ਵੱਡੀ ਭੀੜ ਲਗਾ ਕੇ ਜਨਤਾ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਦੁਕਾਨਦਾਰ ਬਾਊ ਹਲਵਾਈ ਪੁੱਤਰ ਤਾਰਾ ਸਿੰਘ ਵਾਸੀ ਅਟਾਰੀ ਖਿਲਾਫ਼ ਮੌਕੇ 'ਤੇ ਹੀ ਕਾਰਵਾਈ ਕਰਦਿਆਂ ਉਸ ਖਿਲਾਫ਼ ਮਾਮਲਾ ਦਰਜ ਕਰ ਲਿਆ | ਇਸੇ ਤਰ੍ਹਾਂ ਹੀ ਪਿੰਡ ਨੇਸ਼ਟਾ ਵਿਖੇ ਡੇਅਰੀ ਅਤੇ ਕਰਿਆਨੇ ਦੀ ਦੁਕਾਨ ਖੋਲ੍ਹ ਕੇ ਭੀੜ ਲਗਾ ਕੇ ਜਨਤਾ ਦੀ ਸਿਹਤ ਨਾਲ ਖਿਲਵਾੜ ਕਰ ਰਹੇ ਪਤੀ ਪਤਨੀ ਦਿਲਬਾਗ ਸਿੰਘ ਪੁੱਤਰ ਬਲਵਿੰਦਰ ਸਿੰਘ ਅਤੇ ਉਸ ਦੀ ਪਤਨੀ ਹਰਮੀਤ ਕੌਰ ਵਾਸੀ ਨੇਸ਼ਟਾ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਉਨ੍ਹਾਂ ਨਾਲ ਥਾਣੇਦਾਰ ਤਰਸੇਮ ਸਿੰਘ, ਥਾਣੇਦਾਰ ਰਛਪਾਲ ਸਿੰਘ ਥਾਂਦੇ, ਥਾਣੇਦਾਰ ਹਰਪਾਲ ਸਿੰਘ, ਮੁੱਖ ਮੁਨਸ਼ੀ ਰਣਜੀਤ ਸਿੰਘ, ਜਸਪਾਲ ਸਿੰਘ, ਗੁਰਕਰਨ ਸਿੰਘ, ਹਰਮੀਤ ਸਿੰਘ ਤੇ ਉਨ੍ਹਾਂ ਦੀ ਵਿਸ਼ੇਸ਼ ਪੁਲਿਸ ਪਾਰਟੀ ਹਾਜ਼ਰ ਸੀ |
ਪੁਲਿਸ ਚੌਕੀ ਟਾਂਗਰਾ ਤੇ ਥਾਣਾ ਖਲਚੀਆਂ ਵਲੋਂ ਉਲੰਘਣਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ਼ ਮੁਕੱਦਮੇ ਦਰਜ
ਟਾਂਗਰਾ, (ਹਰਜਿੰਦਰ ਸਿੰਘ ਕਲੇਰ)- ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਲਗਾਏ ਗਏ ਕਰਫਿਊ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ | ਪੁਲਿਸ ਚੌਕੀ ਟਾਂਗਰਾ ਦੇ ਇੰਚਾਰਜ ਏ. ਐੱਸ. ਆਈ. ਜਗੀਰ ਸਿੰਘ ਨੇ ਪੱਤਰਕਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਟਾਂਗਰਾ ਦੇ ਬਿਕਰਮਜੀਤ ਸਿੰਘ ਘੜੀਆਂ ਵਾਲੇ ਅਤੇ ਪਿੰਡ ਜਬੋਵਾਲ ਦੇ ਕੁਲਜੀਤ ਸਿੰਘ, ਗੁਰਜੀਤ ਸਿੰਘ, ਦੋਵੇਂ ਮੈਡੀਕਲ ਸਟੋਰਾਂ ਵਾਲਿਆਂ ਨੇ ਦੁਕਾਨਾਂ ਖੋਲ੍ਹੀਆਂ ਹੋਈਆਂ ਹਨ | ਇਨ੍ਹਾਂ ਤਿੰਨਾਂ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਥਾਣਾ ਖਲਚੀਆਂ ਦੇ ਮੁੱਖ ਇੰਚਾਰਜ ਸੁਖਦੇਵ ਸਿੰਘ ਨੇ ਦੱਸਿਆ ਕਿ ਕਰਿਆਨੇ ਦੀਆਂ ਦੁਕਾਨਾਂ ਖੋਲ੍ਹਣ ਵਾਲੇ 5 ਦੁਕਾਨਦਾਰਾਂ ਿਖ਼ਲਾਫ਼ ਕਰਫਿਊ ਦੇ ਨਿਯਮਾਂ ਤੇ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਕਰਨ ਵਾਲੇ ਸਤਨਾਮ ਸਿੰਘ ਕਾਲੇਕੇ, ਕੁਲਦੀਪ ਸਿੰਘ ਲੋਹਗੜ, ਇੰਦਰ ਕੁਮਾਰ, ਮੇਜਰ ਸਿੰਘ ਫੱਤੂਵਾਲ, ਭਗਵਾਨ ਸਿੰਘ ਨਰੰਜਨਪੁਰ ਵਿਖੇ ਆਪਣੀਆਂ ਦੁਕਾਨਾਂ ਖੋਲ੍ਹ ਕੇ ਬੈਠੇ ਸਨ, ਉਨ੍ਹਾਂ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਇਸ ਮੌਕੇ ਐੱਸ. ਆਈ. ਤੇਜਪਾਲ ਸਿੰਘ, ਸਮਸ਼ੇਰ ਸਿੰਘ, ਏ. ਐੱਸ. ਆਈ. ਹਰਪ੍ਰੀਤ ਕੌਰ, ਬਲਜਿੰਦਰ ਸਿੰਘ, ਮੁਨਸ਼ੀ ਸੰਦੀਪ ਸਿੰਘ ਹਾਜ਼ਰ ਸਨ |
ਉਲੰਘਣਾ ਕਰਨ ਵਾਲੇ ਦੁਕਾਨਦਾਰ ਿਖ਼ਲਾਫ਼ ਮਾਮਲਾ ਦਰਜ
ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)-ਐਸ. ਐਚ. ਓ. ਮਜੀਠਾ ਕਪਿਲ ਕੌਸ਼ਲ ਦੀ ਅਗਵਾਈ 'ਚ ਪੁਲਿਸ ਪਾਰਟੀ ਵਲੋਂ ਕਸਬਾ ਮਜੀਠਾ 'ਚ ਕੀਤੀ ਗਸ਼ਤ ਦੌਰਾਨ ਕਈ ਦੁਕਾਨਦਾਰਾਂ ਨੂੰ ਜਿਨ੍ਹਾਂ ਨੇ ਦੁਕਾਨਾਂ ਖੁੱਲੀਆਂ ਰੱਖੀਆਂ ਸਨ ਚਿਤਾਵਨੀ ਦਿੱਤੀ ਅਤੇ ਬਲਵੰਤ ਸਿੰਘ ਅਤੇ ਕਰਮਵੀਰ ਸਿੰਘ ਦੇ ਖਿਲਾਫ਼ ਕਰਿਆਨਾ ਦੀ ਦੁਕਾਨ ਖੋਲ੍ਹਣ ਅਤੇ ਦੁਕਾਨ ਅੰਦਰ 20 ਤੋਂ ਜ਼ਿਆਦਾ ਵਿਅਕਤੀਆਂ ਨੂੰ ਖੜੇ੍ਹ ਰੱਖਣ 'ਤੇ ਕਰਫ਼ਿਊ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ | ਇਸ ਦੇ ਨਾਲ ਹੀ ਸ਼ਹਿਰ ਵਾਸੀਆਂ ਨੂੰ ਹਦਾਇਤ ਕੀਤੀ ਕਿ ਕੋਰੋਨਾ ਵਾਇਰਸ ਨੂੰ ਅੱਗੇ ਵੱਧਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਵੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਅਜਿਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ |
ਕਰਫ਼ਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧ ਢਿੱਲੇ
ਅੰਮਿ੍ਤਸਰ, (ਹਰਜਿੰਦਰ ਸਿੰਘ ਸ਼ੈਲੀ)- ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚਾਅ ਲਈ ਕੇਂਦਰ ਦੇ ਨਾਲ-ਨਾਲ ਸੂਬਾ ਸਰਕਾਰ ਵਲੋਂ ਲਾਕਡਾਊਨ ਅਤੇ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ ਤਾਂ ਜੋ ਲੋਕ ਆਪਣੇ ਘਰਾਂ 'ਚ ਹੀ ਬੰਦ ਰਹਿਣ ਅਤੇ ਕੋਰੋਨਾ ਵਾਇਰਸ ਦੀ ਚੈਨ ਨੂੰ ਤੋੜਿਆ ਜਾ ਸਕੇ | ਇਸ ਦੇ ਚੱਲਦਿਆਂ ਲੋਕ ਘਰਾਂ ਤੋਂ ਜ਼ਰੂਰੀ ਸਾਮਾਨ ਲੈਣ ਲਈ ਬਾਹਰ ਨਾ ਨਿਕਲਣ, ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਹਰੇਕ ਗਲੀ ਮੁਹੱਲੇ 'ਚ ਦੁੱਧ ਦੀਆਂ ਗੱਡੀਆਂ ਆਉਣਗੀਆਂ ਅਤੇ ਲੋਕ ਦੁੱਧ ਖਰੀਦ ਸਕਣਗੇ | ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਇਹ ਗੱਲ ਕਹੀ ਸੀ ਕਿ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਦੀ ਜ਼ਰੂਰਤ ਨਹੀਂ ਹੈ ਅਤੇ ਉਨ੍ਹਾਂ ਦੇ ਗਲੀ ਮੁਹੱਲੇ 'ਚ ਖੁਦ ਸਬਜ਼ੀ ਵੇਚਣ ਵਾਲੇ ਆਉਣਗੇ ਜਾਂ ਫ਼ਿਰ ਜ਼ਿਲ੍ਹਾ ਪ੍ਰਸ਼ਾਸਨ ਅਜਿਹਾ ਪ੍ਰਬੰਧ ਕਰੇਗਾ | ਦੂਸਰੇ ਪਾਸੇ ਅਜਿਹੀ ਛੂਟਾਂ ਦੇਣ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰਬੰਧਾਂ ਦੀ ਉਸ ਵੇਲੇ ਪੋਲ ਖੁੱਲ੍ਹ ਗਈ ਜਦ ਲੋਕਾਂ ਨੂੰ ਮੰਗਲਵਾਰ ਸਾਰਾ ਦਿਨ ਨਾ ਤਾਂ ਆਪਣੇ ਘਰਾਂ 'ਚ ਦੁੱਧ ਮਿਲਿਆ ਅਤੇ ਨਾ ਹੀ ਸਬਜ਼ੀ ਮਿਲੀ | ਜਾਣਕਾਰੀ ਅਨੁਸਾਰ ਅੰਮਿ੍ਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਕਿਹਾ ਸੀ ਕਿ ਲੋਕਾਂ ਨੂੰ ਆਪਣੇ ਘਰਾਂ ਤੋਂ ਬਾਹਰ ਜਾਣ ਦੀ ਜ਼ਰੂਰਤ ਨਹੀਂ ਹੈ ਅਤੇ 'ਵੇਰਕਾ' ਦੀਆਂ ਗੱਡੀਆਂ ਘਰ-ਘਰ ਤੱਕ ਪਹੁੰਚ ਕਰਨਗੀਆਂ ਅਤੇ ਲੋਕ ਉਨ੍ਹਾਂ ਦੇ ਜ਼ਰੀਏ ਦੁੱਧ ਖਰੀਦ ਸਕਣਗੇ ਪਰ ਇਹ ਐਲਾਨ ਹਕੀਕਤ ਤੋਂ ਕੋਹਾਂ ਦੂਰ ਹੈ ਅਤੇ ਜ਼ਿਲ੍ਹੇ 'ਚ ਕਿਸੇ ਜਗ੍ਹਾ ਵੀ ਅਜਿਹਾ ਨਹੀਂ ਹੋਇਆ | ਇਸ ਦੌਰਾਨ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਨੂੰ ਕਈ ਵਾਰ ਉਨ੍ਹਾਂ ਨੂੰ ਫੋਨ ਕੀਤਾ ਪਰ ਉਨ੍ਹਾਂ ਨੇ ਆਪਣਾ ਫੋਨ ਨਹੀਂ ਚੁੱਕਿਆ |
ਥਾਣਾ ਤਰਸਿੱਕਾ 'ਚ 7 ਦੁਕਾਨਦਾਰਾਂ ਸਮੇਤ 63 ਵਿਅਕਤੀਆਂ 'ਤੇ ਪਰਚਾ ਦਰਜ
ਤਰਸਿੱਕਾ, (ਅਤਰ ਸਿੰਘ ਤਰਸਿੱਕਾ, ਪ੍ਰਮਿੰਦਰ ਸਿੰਘ ਜੋਸਨ)- ਥਾਣਾ ਤਰਸਿੱਕਾ ਦੇ ਸਬ ਇੰਸ: ਸ: ਬਿਕਰਮਜੀਤ ਸਿੰਘ ਐਸ. ਐਚ. ਓ. ਨੇ ਅੱਜ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਾਏ ਗਏ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਸ਼ਿਕੰਜਾ ਕੱਸਿਆ ਤੇ 7 ਦੁਕਾਨਦਾਰਾਂ ਸਮੇਤ 63 ਵਿਅਕਤੀਆਂ ਵਿਰੁੱਧ ਪਰਚੇ ਦਰਜ ਕੀਤੇ ਹਨ | ਉਨ੍ਹਾਂ ਨੇ ਅੱਜ ਏਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਨਾਲ ਖਿਲਵਾੜ ਨਹੀਂ ਕਰਨ ਦਿੱਤਾ ਜਾਵੇਗਾ ਤੇ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ | ਉਨ੍ਹਾਂ ਨੇ ਖਾਸ ਕਰ ਮੋਟਰ ਸਾਈਕਲਾਂ 'ਤੇ ਗੇੜੇ ਮਾਰਨ ਵਾਲੇ ਨੌਜਵਾਨਾਂ ਨੂੰ ਚਿਤਾਵਨੀ ਦਿੱਤੀ ਹੈ, ਕਿ ਜਿਨ੍ਹਾਂ ਨੌਜਵਾਨਾਂ 'ਤੇ ਪਰਚੇ ਹੋ ਗਏ ਉਹ ਵਿਦੇਸ਼ ਜਾਣ, ਨੌਕਰੀਆਂ ਕਰਨ ਤੇ ਜ਼ਿੰਦਗੀ 'ਚ ਕਈ ਅਹਿਮ ਕੰਮਾਂ ਤੋਂ ਵਾਂਜੇ ਹੋ ਜਾਣਗੇ |

ਕਰਫ਼ਿਊ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 3 ਕੈਮਿਸਟ ਗਿ੍ਫ਼ਤਾਰ
ਅਜਨਾਲਾ, (ਐਸ. ਪ੍ਰਸ਼ੋਤਮ, ਸੁੱਖ ਮਾਹਲ, ਢਿੱਲੋਂ)-ਪੰਜਾਬ 'ਚ ਵੱਧਦੇ ਕੋਰੋਨਾ ਵਾਇਰਸ ਦੇ ਕਹਿਰ ਦੇ ਮੱਦੇਨਜ਼ਰ ਲਗਾਏ ਗਏ ਸਰਕਾਰ ਵਲੋਂ ਕਰਫਿਊ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਲਈ ਸਥਾਨਕ ਪੁਲਿਸ ਪੂਰੀ ਤਰ੍ਹਾਂ ਹਰਕਤ 'ਚ ਆਈ ਅਤੇ ਸਥਾਨਕ ਸਿਵਲ ਹਸਪਤਾਲ ਦੇ ਐਨ ਸਾਹਮਣੇ ਮਨੁੱਖੀ ਰੱਖਿਅਕ ਦਵਾਈਆਂ ਦੀ ਵਿਕਰੀ ਕਰਨ ਵਾਲੇ 2 ਦੁਕਾਨਦਾਰਾਂ (ਕੈਮਿਸਟਾਂ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਨੇੜਲੀ ਇਕ ਕੈਮਿਸਟ ਦੁਕਾਨ ਨੂੰ ਖੋਲ੍ਹ ਕੇ ਕਰਫਿਊ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ 'ਚ 3 ਦਵਾਈ ਵਿਕਰੇਤਾਵਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਡੀ. ਐਸ. ਪੀ. ਅਜਨਾਲਾ ਸ: ਸੋਹਣ ਸਿੰਘ ਤੇ ਪੁਲਿਸ ਥਾਣਾ ਅਜਨਾਲਾ ਦੇ ਨਵੇਂ ਐਸ. ਐਚ. ਓ. ਸ੍ਰੀ ਸਤੀਸ਼ ਕੁਮਾਰ ਨੇ ਉਕਤ ਕਾਰਵਾਈ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਗਿ੍ਫਤਾਰ ਕੀਤੇ ਜਾਣ ਵਾਲਿਆਂ 'ਚ ਗੁਰੂ ਨਾਨਕ ਮੈਡੀਕਲ ਸਟੋਰ ਦੇ ਧਰਮਪਾਲ ਸਿੰਘ, ਚੌਹਾਨ ਮੈਡੀਕਲ ਸਟੋਰ ਦੇ ਦੀਪਕ ਚੌਹਾਨ ਅਤੇ ਕੇ. ਸੀ. ਮੈਡੀਕਲ ਹਾਲ ਦੇ ਰਾਮਪਾਲ ਸ਼ਾਮਿਲ ਹਨ | ਗਿ੍ਫ਼ਤਾਰ ਕੀਤੇ ਗਏ ਇਨ੍ਹਾਂ ਦਵਾਈ ਵਿਕਰੇਤਾਵਾਂ ਵਿਰੁੱਧ ਪੁਲਿਸ ਥਾਣਾ ਅਜਨਾਲਾ 'ਚ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਹਲਕਾ ਰਾਜਾਸਾਂਸੀ ਦੇ ਪਿੰਡ ਕੋਟ ਸਿੱਧੂ 'ਚ ਸ਼ੱਕੀ ਮਰੀਜ਼ ਪਾਇਆ ਗਿਆ
ਲੋਪੋਕੇ, (ਗੁਰਵਿੰਦਰ ਸਿੰਘ ਕਲਸੀ)- ਜ਼ਿਲ੍ਹਾ ਅੰਮਿ੍ਤਸਰ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਕੋਟ ਸਿੱਧੂ ਦਾ ਇਕ ਸ਼ੱਕੀ ਵਿਅਕਤੀ ਕੋਰੋਨਾ ਵਾਇਰਸ ਦਾ ਮਰੀਜ਼ ਪਾਇਆ ਗਿਆ | ਇਸ ਸਬੰਧੀ ਐਸ. ਐਮ. ਓ. ਬਿ੍ਜ ਭੁਸ਼ਨ ਸਹਿਗਲ ਨੇ ਦੱਸਿਆ ਕਿ ਪਿੰਡ ਕੋਟ ਸਿੱਧੂ ਦਾ ਇਕ ਬਜ਼ੁਰਗ ਬਲਦੇਵ ਸਿੰਘ ਜਿਸ ਦੀ ਉਮਰ 65 ਸਾਲ ਹੈ, ਜੋ ਕਿ ਹੋਲੇ ਮੁਹੱਲੇ 'ਤੇ ਸ੍ਰੀ ਆਨੰਦਪੁਰ ਸਾਹਿਬ ਵੀ ਗਿਆ ਸੀ, ਉਸ ਨੂੰ ਟੀ. ਬੀ. ਹੈ, ਹੁਣ ਖੰਘ ਤੇ ਜੁਕਾਮ ਦੀ ਸ਼ਿਕਾਇਤ ਆ ਰਹੀ ਸੀ, ਨੂੰ ਲੋਪੋਕੇ ਦੇ ਹਸਪਤਾਲ ਵਿਖੇ ਲਿਆਂਦਾ ਗਿਆ ਤੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਅੰਮਿ੍ਤਸਰ ਗੁਰੂ ਨਾਨਕ ਹਸਪਤਾਲ ਵਿਖੇ ਰੈਫਰ ਕਰ ਦਿੱਤਾ ਗਿਆ |

ਇਟਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਆਏ 2 ਯਾਤਰੂਆਂ ਦੀ ਕੀਤੀ ਜਾ ਰਹੀ ਹੈ ਜਾਂਚ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਅੰਮਿ੍ਤਸਰ 'ਚ ਕੋਰੋਨਾ ਵਾਇਰਸ ਦੇ ਜ਼ੇਰੇ ਇਲਾਜ 3 ਮਰੀਜ਼ਾਂ ਉਪਰੰਤ ਭਾਵੇਂ ਕੋਈ ਨਵਾਂ ਮਰੀਜ਼ ਹਾਲੇ ਰਿਪੋਰਟ ਨਹੀਂ ਹੋਇਆ ਹੈ ਪਰ ਇੱਥੇ ਇਟਲੀ ਤੋਂ ਸ੍ਰੀ ਹਰਿਮੰਦਰ ਸਾਹਿਬ ਆਏ 2 ਯਾਤਰੂਆਂ ਦੀ ਜਾਂਚ ਕੀਤੀ ਜਾ ਰਹੀ ਹੈ, ਜੋ ਅੱਜ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਜ਼ਰੂਰਤਮੰਦਾਂ ਤੇ ਗ਼ਰੀਬਾਂ ਦੀ ਸਹਾਇਤਾ ਲਈ ਅੱਗੇ ਆਈ ਸ਼ੋ੍ਰਮਣੀ ਕਮੇਟੀ

ਅੰਮਿ੍ਤਸਰ, (ਜਸਵੰਤ ਸਿੰਘ ਜੱਸ)- ਪ੍ਰਸ਼ਾਸਨ ਵਲੋਂ ਕੋਰੋਨਾ ਵਾਇਰਸ ਤੋਂ ਬਚਾਉ ਹਿੱਤ ਲਗਾਏ ਗਏ ਕਰਫ਼ਿਊ ਦੌਰਾਨ ਗੁਰੂ ਨਗਰੀ 'ਚ ਵੱਸਦੇ ਲੋੜਵੰਦਾਂ, ਗਰੀਬਾਂ ਤੇ ਦਿਹਾੜੀਦਾਰ ਮਜ਼ਦੂਰਾਂ ਦੇ ਪਰਿਵਾਰਾਂ ਤੋਂ ਇਲਾਵਾ ਕਰਫ਼ਿਊ ਦੌਰਾਨ ਡਿਊਟੀ ਨਿਭਾਅ ਰਹੇ ਪੁਲਿਸ ਤੇ ...

ਪੂਰੀ ਖ਼ਬਰ »

ਸੂਰੋਪੱਡਾ ਵਿਖੇ ਇਕ ਸ਼ੱਕੀ ਮਰੀਜ਼ ਆਇਆ ਸਾਹਮਣੇ

ਚੌਕ ਮਹਿਤਾ, 24 ਅਗਸਤ (ਧਰਮਿੰਦਰ ਸਿੰਘ ਸਦਾਰੰਗ)-ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਅਤੇ ਕੇਂਦਰ ਸਰਕਾਰਾਾ ਵਲੋਂ ਕੀਤੇ ਜਾ ਰਹੇ ਦਾਅਵਿਆਾ ਦੀ ਫੂਕ ਉਸ ਸਮੇਂ ਹਵਾ ਹਵਾਈ ਹੁੰਦੇ ਦਿਖਾਈ ਦਿੱਤੇ, ਜਦ ਇਕ ਸ਼ੱਕੀ ਮਰੀਜ਼ ਨੂੰ ਹਸਪਤਾਲ ਲਿਜਾਣ ਲਈ ਪਿੰਡ ਦੇ ਮੋਹਤਬਰ ...

ਪੂਰੀ ਖ਼ਬਰ »

ਕਰਫਿਊ ਕਰਕੇ ਪਰਿਵਾਰ ਦੇ ਪੰਜ ਮੈਂਬਰਾਂ ਨਾਲ ਗਈ ਬਾਰਾਤ

ਮਜੀਠਾ, (ਮਨਿੰਦਰ ਸਿੰਘ ਸੋਖੀ)- ਕਰਫਿਊ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਵਰਤੀ ਸਖ਼ਤੀ ਦਾ ਅਸਰ ਮਜੀਠਾ ਵਿਖੇ ਉਸ ਵੇਲੇ ਦੇਖਣ ਨੂੰ ਮਿਲਿਆ ਜਦ ਇਕ ਬਾਰਾਤ ਜਿਹੜੀ ਕਿ ਪਿੰਡ ਝੀਤੇ ਕਲਾਂ ਜ਼ਿਲ੍ਹਾ ਅੰਮਿ੍ਤਸਰ ਤੋਂ ਪਿੰਡ ਭੋਮਾ ਜਾਣ ਵਾਸਤੇ ਮਜੀਠਾ ਵਿਖੇ ਪੁੱਜੀ ਤਾਂ ਸਬ ...

ਪੂਰੀ ਖ਼ਬਰ »

ਪਾਬੰਧੀ ਦੇ ਬਾਵਜੂਦ ਲੰਗਰ ਲਗਾਉਣ ਵਾਲੇ ਨੂੰ ਪੁਲਿਸ ਵਲੋਂ ਤਾੜਨਾ

ਮੱਤੇਵਾਲ, 24 ਮਾਰਚ (ਗੁਰਪ੍ਰੀਤ ਸਿੰਘ ਮੱਤੇਵਾਲ)- ਪੰਜਾਬ ਸਰਕਾਰ ਵੱਲੋਂ ਰਾਜ 'ਚ ਐਲਾਨੇ ਕਰਫ਼ਿਊ ਦੌਰਾਨ ਕਿਸੇ ਵੀ ਵਿਅਕਤੀ ਨੂੰ ਘਰ ਤੋਂ ਬਾਹਰ ਨਿਕਲਣ ਦੀ ਇਜਾਜਤ ਨਹੀਂ ਹੈ ਅਤੇ ਖ਼ਾਸ ਤੌਰ ਤੇ ਧਾਰਮਿਕ ਸਮਾਗਮ, ਲੰਗਰ ਆਦਿ 'ਤੇ ਮੁਕੰਮਲ ਪਾਬੰਧੀ ਲੱਗੀ ਹੋਈ ਹੈ ਪਰ ਇਸ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਸ਼ੱਕੀ ਮਰੀਜ਼ ਦੀ ਕੀਤੀ ਜਾਂਚ

ਬੱਚੀਵਿੰਡ, 24 ਮਾਰਚ (ਬਲਦੇਵ ਸਿੰਘ ਕੰਬੋ)¸ਐਸ. ਐਮ. ਓ. ਲੋਪੋਕੇ ਸ੍ਰੀ ਬਿ੍ਜ ਭੂਸ਼ਨ ਸਹਿਗਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀਆਂ ਟੀਮ ਨੇ ਸ਼ੱਕੀ ਦੀ ਨਿਸ਼ਾਨਦੇਹੀ ਕਰਦਿਆਂ ਉਨ੍ਹਾਂ ਦੇ ਘਰ ਜਾ ਕੇ ਮੁੱਢਲੀ ਮੈਡੀਕਲ ਜਾਂਚ ਕੀਤੀ | ਕਮਿਊਨਿਟੀ ਹੈਲਥ ਸੈਂਟਰ ...

ਪੂਰੀ ਖ਼ਬਰ »

ਨਗਰ ਨਿਗਮ ਵਲੋਂ ਸ਼ਹਿਰ ਨੂੰ ਵਾਇਰਸ ਮੁਕਤ ਕਰਨ ਦੀ ਮੁਹਿੰਮ ਸ਼ੁਰੂ

ਅੰਮਿ੍ਤਸਰ, 24 ਮਾਰਚ (ਹਰਮਿੰਦਰ ਸਿੰਘ)- ਕੋਵਿਡ-19 ਦੇ ਪ੍ਰਕੋਪ ਤੋਂ ਸ਼ਹਿਰ ਵਾਸੀਆਂ ਨੂੰ ਮੁਕਤ ਕਰਨ ਲਈ ਨਗਰ ਨਿਗਮ ਅੰਮਿ੍ਤਸਰ ਨੇ ਸ਼ਹਿਰ 'ਚ ਵਿਆਪਕ ਪੱਧਰ 'ਤੇ ਸਫਾਈ ਮੁਹਿੰਮ ਚਲਾਈ ਹੈ ¢ ਇਸ ਤੋਂ ਇਲਾਵਾ ਸ਼ਹਿਰ ਵਿਚ ਈਕੋ ਰਿਕਸ਼ਿਆਂ 'ਤੇ ਸਪੀਕਰ ਲਗਾ ਕੇ ਲੋਕਾਂ ਨੂੰ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਵਲੋਂ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਦਾ ਕਾਰਜ ਦੂਜੇ ਦਿਨ ਜਾਰੀ

ਮਾਨਾਂਵਾਲਾ, 24 ਮਾਰਚ (ਗੁਰਦੀਪ ਸਿੰਘ ਨਾਗੀ)- ਮਨੁੱਖਤਾ ਦੀ ਸੇਵਾ ਲਈ ਅਨੇਕਾਂ ਪ੍ਰੋਜੈਕਟਾਂ 'ਤੇ ਕੰਮ ਕਰ ਰਹੀ ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ ਅੰਮਿ੍ਤਸਰ ਦੇ ਪ੍ਰਧਾਨ ਡਾ: ਇੰਦਰਜੀਤ ਕੌਰ ਨੇ ਬੀਤੇ ਕੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ...

ਪੂਰੀ ਖ਼ਬਰ »

ਸੱਤ ਪਿੰਡਾਂ ਦੇ ਲੋਕਾਂ ਨੂੰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਾਲਾ ਸਬ ਹੈਲਥ ਸੈਂਟਰ ਖੁਦ ਢਿੱਲਾ-ਮੱਠਾ

ਬੰਡਾਲਾ, 24 ਮਾਰਚ (ਅੰਗਰੇਜ਼ ਸਿੰਘ ਹੁੰਦਲ)-ਵਿਸ਼ਵ ਭਰ 'ਚ ਕੋਵਿਡ-19 ਨੇ ਬੁਰੀ ਤਰ੍ਹਾਂ ਆਪਣੇ ਜਾਲ ਵਿਚ ਜਕੜਿਆ ਹੋਇਆ ਹੈ ਅਤੇ ਸਾਰੇ ਹੀ ਦੇਸ਼ਾਂ ਦੇ ਸਾਇੰਸਦਾਨ ਤੇ ਵਿਗਿਆਨੀ ਇਕੱਠੇ ਹੋ ਕੇ ਇਸ ਨੂੰ ਕਾਬੂ ਕਰਨ ਅਤੇ ਇਲਾਜ ਲੱਭਣ ਵਿਚ ਲੱਗੇ ਹੋਏ ਹਨ | ਪਰ ਪੰਜਾਬ ਵਿਚ ...

ਪੂਰੀ ਖ਼ਬਰ »

ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਕਰਫ਼ਿਊ ਦੌਰਾਨ ਬਜ਼ਾਰ ਮੁਕੰਮਲ ਬੰਦ

ਬਾਬਾ ਬਕਾਲਾ ਸਾਹਿਬ, 24 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਦੇ ਖੌਫ ਤੋਂ ਜ਼ਿੰਦਗੀ ਕਿਸ ਕਦਰ ਸਹਿਮ ਗਈ ਹੈ ਕਿ ਆਮ ਕਹਾਵਤ ਸੀ ਕਿ ''ਲੈ ਫਿਰ ਕਿਹੜੀ ਮੱਸਿਆ ਲੱਗਣੋਂ ਹੱਟ ਜੂ'' ਅਤੇ ਅੱਜ ਕੋਰੋਨਾ ਵਾਇਰਸ ਦੇ ਸਹਿਮ, ਕਰਫਿਊ ਦੇ ਮਾਹੌਲ ਕਾਰਨ ਵਾਕਿਆ ਹੀ ...

ਪੂਰੀ ਖ਼ਬਰ »

ਸੁਲਤਾਨਵਿੰਡ ਪਿੰਡ ਦੇ ਬਾਜ਼ਾਰਾਂ 'ਚ ਪੁਲਿਸ ਵਲੋਂ ਫਲੈਗ ਮਾਰਚ

ਸੁਲਤਾਨਵਿੰਡ, 24 ਮਾਰਚ (ਗੁਰਨਾਮ ਸਿੰਘ ਬੁੱਟਰ)-ਹਲਕਾ ਦੱਖਣੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਪੰਜਾਬ ਸਰਕਾਰ ਤੇ ਪੁਲਿਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਦੀਆਂ ਹਦਾਇਤਾਂ ਅਨੁਸਾਰ ਭਿਆਨਕ ਬਿਮਾਰੀ ਕੋਰੋਨਾ ਵਾਇਰਸ ਨੂੰ ਲੈ ਕੇ ਏ.ਸੀ. ਪੀ. ਮੰਗਲ ਸਿੰਘ ਤੇ ...

ਪੂਰੀ ਖ਼ਬਰ »

ਲੈਕਚਰਾਰ ਯੂਨੀਅਨ ਵਲੋਂ ਸਿੱਧੀ ਭਰਤੀ ਰਾਹੀਂ ਪਿ੍ੰਸੀਪਲਾਂ ਅਤੇ ਮੁੱਖ ਅਧਿਆਪਕਾਂ ਦੀ ਭਰਤੀ ਨਿਯਮਾਂ ਅਤੇ ਸ਼ਰਤਾਂ ਦਾ ਵਿਰੋਧ

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਦੀ ਸਟੇਟ ਕੋਰ ਕਮੇਟੀ ਨੇ ਅਮਨ ਸ਼ਰਮਾ ਅੰਮਿ੍ਤਸਰ ਦੀ ਪ੍ਰਧਾਨਗੀ 'ਚ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਸਕੂਲ ਸਿੱਖਿਆ ਵਿਭਾਗ 'ਚ ਪਿ੍ੰਸੀਪਲਾਂ ਅਤੇ ਮੁੱਖ ...

ਪੂਰੀ ਖ਼ਬਰ »

ਪਿੰਡ ਭੋਮਾ ਵਿਖੇ ਬਾਬਾ ਰੋਡੇ ਦਾ ਮੇਲਾ ਮਨਾਉਣ ਦੀ ਪੁਲਿਸ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਲਗਾਈ ਮੁਕੰਮਲ ਰੋਕ

ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)- ਪੰਜਾਬ ਸਰਕਾਰ ਵੱਲੋਂ ਕਰਫਿਊ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮਿ੍ਤਸਰ ਸ਼ਿਵਦੁਲਾਰ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪੁਲਿਸ ਮੁਖੀ ਅੰਮਿ੍ਤਸਰ ਦਿਹਾਤੀ ਵਿਕਰਮਜੀਤ ਦੁੱਗਲ ਵੱਲੋਂ ਕਰਫਿਊ ਦੌਰਾਨ ਕਿਸੇ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਪੁਲਿਸ ਫੋਰਸ ਨੇ ਸ਼ਹਿਰ ਨੂੰ ਕੀਤਾ ਪੂਰੀ ਤਰ੍ਹਾਂ ਸੀਲ

ਜੰਡਿਆਲਾ ਗੁਰੂ, 24 ਮਾਰਚ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਅੱਜ ਸਵੇਰ ਤੋਂ ਹੀ ਜੰਡਿਆਲਾ ਗੁਰੂ ਵਿਖੇ ਪੁਲਿਸ ਫੋਰਸ ਵਲੋਂ ਸ਼ਹਿਰ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਜ਼ਰੂਰੀ ...

ਪੂਰੀ ਖ਼ਬਰ »

ਡਾਇਰੈਕਟੋਰੇਟ ਸਥਾਨਕ ਸਰਕਾਰਾਂ ਨੇ ਕੋਰੋਨਾ ਵਾਇਰਸ ਮੁਹਿੰਮ ਨਾਲ ਜੁੜੇ ਮੁਲਾਜ਼ਮਾਂ ਦੀ ਸੂਚੀ ਮੰਗੀ

ਅੰਮਿ੍ਤਸਰ, 24 ਮਾਰਚ (ਵਿਸ਼ੇਸ਼ ਪ੍ਰਤੀਨਿਧ)- ਡਾਇਰੈਕਟੋਰੇਟ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵਲੋਂ ਸੂਬੇ ਦੀਆਂ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ, ਖ਼ੇਤਰੀ ਡਿਪਟੀ ਡਾਇਰੈਕਟਰ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਇਕ ਪੱਤਰ ਲਿਖ ਕੇ ਕੋਰੋਨਾ ਵਾਇਰਸ 'ਚ ਸ਼ਾਮਿਲ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਸਹੂਲਤਾਾ ਦੇਣ 'ਚ ਹੋਰਨਾਂ ਜ਼ਿਲਿ੍ਹਆਂ ਨਾਲੋਂ ਪੱਛੜਿਆ ਅੰਮਿ੍ਤਸਰ

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰ ਵਲੋਂ ਕਰਫ਼ਿਊ ਲਗਾਉਣ ਦੇ ਫ਼ੈਸਲੇ ਤੋਂ ਬਾਅਦ ਖਾਸ ਕਰਕੇ ਗੰਭੀਰ ਬਿਮਾਰੀਆਂ ਨਾਲ ਜੂਝ ਰਹੇ ਮਰੀਜ਼ਾਂ ਅਤੇ ਗਰੀਬ ਵਰਗ ਨਾਲ ਸਬੰਧਿਤ ਲੋਕਾਾ ਦੇ ਹਾਲਾਤ ਲਗਾਤਾਰ ਦੁੱਬਰ ਹੋ ...

ਪੂਰੀ ਖ਼ਬਰ »

ਬੱਲੜ੍ਹਵਾਲ ਕਤਲਕਾਂਡ ਦਾ ਮੁੱਖ ਮੁਲਜ਼ਮ ਕਾਬੂ, ਅਦਾਲਤ ਵਲੋਂ ਭੇਜਿਆ ਜੇਲ੍ਹ

ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- 2 ਮਾਰਚ ਨੂੰ ਸਰਹੱਦੀ ਪਿੰਡ ਬੱਲੜ੍ਹਵਾਲ ਅਬਾਦੀ ਸੋਹਨ ਸਿੰਘ ਵਿਖੇ ਹੋਏ ਝਗੜੇ ਦੌਰਾਨ ਇਕ ਵਿਅਕਤੀ ਦੀ ਹੋਈ ਮੌਤ ਦੇ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਮੁੱਖ ਮੁਲਜ਼ਮ ਨੂੰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚਲਦਿਆਂ ਰਾਜਾਸਾਂਸੀ ਹਵਾਈ ਅੱਡੇ 'ਤੇ ਛੇ ਘਰੇਲੂ ਉਡਾਣਾਂ ਰੱਦ

ਰਾਜਾਸਾਂਸੀ, 24 ਮਾਰਚ (ਹੇਰ, ਖੀਵਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚਲਦਿਆਂ ਅੱਜ ਵੀ ਲਗਾਤਾਰ ਅੰਮਿ੍ਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਦੇਸ਼ ਦੀ ਰਾਜਧਾਨੀ ਦਿੱਲੀ ਤੋਂ ਇਲਾਵਾ ਵੱਖ ਵੱਖ ਥਾਵਾਂ ਤੋਂ ਪੁੱਜਣ ਵਾਲੀਆਂ ਘਰੇਲੂ ਛੇ ਉਡਾਣਾਂ ਰੱਦ ਹੋ ਗਈਆਂ | ਪ੍ਰਾਪਤ ...

ਪੂਰੀ ਖ਼ਬਰ »

ਕਰਫ਼ਿਊ ਕਾਰਨ ਪੈਦਾ ਹੋਏ ਹਾਲਾਤ ਬਾਰੇ ਸੋਨੀ ਨੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ. ਪੀ. ਸੋਨੀ ਵਲੋਂ ਕਰਫ਼ਿਊ ਉਪਰੰਤ ਸ਼ਹਿਰ ਦੇ ਹਾਲਾਤ ਬਾਰੇ ਸੰਸਦ ਮੈਂਬਰਾਂ, ਵਿਧਾਇਕਾਂ ਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਸ਼ਹਿਰ 'ਚ ਕਰਫਿਊ ਲੱਗਣ ਤੋਂ ਬਾਅਦ ...

ਪੂਰੀ ਖ਼ਬਰ »

ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਨਹੀਂ ਪੁੱਜ ਰਹੇ ਬਹੁਤੇ ਸ਼ਰਧਾਲੂ

ਅੰਮਿ੍ਤਸਰ, 24 ਮਾਰਚ (ਜਸਵੰਤ ਸਿੰਘ ਜੱਸ)-ਕੋਰੋਨਾ ਵਾਇਰਸ ਤੋਂ ਬਚਾਓ ਲਈ ਪੰਜਾਬ ਵਿਚ ਕਰਫ਼ਿਊ ਦਾ ਅਸਰ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਆਉਣ ਵਾਲੇ ਸ਼ਰਧਾਲੂਆਂ 'ਤੇ ਵੀ ਪਿਆ ਹੈ | ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿੱਤ ਦਿਨ ਦੀ ਮਰਯਾਦਾ ਆਮ ਵਾਂਗ ਜਾਰੀ ਰਹੀ ਤੇ ...

ਪੂਰੀ ਖ਼ਬਰ »

ਸਰਕਾਰ ਗ਼ਰੀਬ ਲੋਕਾਂ ਦੀਆਂ ਜ਼ਰੂਰਤਾਂ ਵੱਲ ਵੀ ਧਿਆਨ ਦੇਵੇ-ਅਮਨਦੀਪ ਗਿੱਲ

ਮਜੀਠਾ, 24 ਮਾਰਚ (ਮਨਿੰਦਰ ਸਿੰਘ ਸੋਖੀ)-ਪੂਰੀਆਂ ਦੁਨੀਆਂ ਵਿਚ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ ਨੇ ਭਾਰਤ ਨੂੰ ਵੀ ਅਪਣੀ ਲਪੇਟ 'ਚ ਲੈ ਲਿਆ ਹੈ, ਜਿਸ ਦੇ ਸਿੱਟੇ ਵਜੋਂ ਸਰਕਾਰਾਂ ਵਲੋਂ ਲੋਕਾਂ ਨੰੂ ਘਰਾਂ ਵਿਚ ਬੈਠਣ ਲਈ ਕਿਹਾ ਜਾ ਰਿਹਾ ਹੈ ਅਤੇ ਆਵਾਜਾਈ ਵੀ ਠੱਪ ਕੀਤੀ ...

ਪੂਰੀ ਖ਼ਬਰ »

ਉੱਘੇ ਦੇਸ਼ ਭਗਤ ਸਵ: ਕਾਮਰੇਡ ਦਲੀਪ ਸਿੰਘ ਟਪਿਆਲਾ ਦੇ ਪਰਿਵਾਰ ਨੂੰ ਸਦਮਾ-ਨੂੰਹ ਦਾ ਦਿਹਾਂਤ

ਚੋਗਾਵਾਂ, 24 ਮਾਰਚ (ਗੁਰਬਿੰਦਰ ਸਿੰਘ ਬਾਗੀ)- ਉੱਘੇ ਦੇਸ਼ ਭਗਤ ਆਜ਼ਾਦੀ ਘੁਲਾਟੀਏ ਕਾ. ਦਲੀਪ ਸਿੰਘ ਟਪਿਆਲਾ ਦੇ ਪਰਿਵਾਰ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੀ ਨੂੰ ਹ ਗੁਰਸ਼ਰਨ ਕੌਰ ਪਤਨੀ ਜਸਬੀਰ ਸਿੰਘ ਉਮਰ 58 ਸਾਲ ਦਾ ਅੱਜ ਦਿਹਾਂਤ ਹੋ ਗਿਆ, ਉਹ ...

ਪੂਰੀ ਖ਼ਬਰ »

ਸ਼ਹਿਰ ਦੀ ਪੁਲਿਸ ਫੜੇਗੀ ਲੋੜਵੰਦ ਲੋਕਾਂ ਦੀ ਬਾਂਹ-ਪੁਲਿਸ ਕਮਿਸ਼ਨਰ ਨੇ ਦਿੱਤਾ ਭਰੋਸਾ

ਅੰਮਿ੍ਤਸਰ, 24 ਮਾਰਚ (ਰੇਸ਼ਮ ਸਿੰਘ)- ਕੋਰੋਨਾ ਦੇ ਪ੍ਰਭਾਵ ਨੂੰ ੂ ਰੋਕਣ ਲਈ ਸਰਕਾਰ ਵਲੋਂ ਲਗਾਏ ਕਰਫ਼ਿਊ ਕਾਰਨ ਗੁਰੂ ਨਗਰੀ ਦੇ ਲੋਕਾਂ ਨੂੰ ਦੂਜੇ ਦਿਨ ਕੋਈ ਰਾਹਤ ਨਹੀਂ ਮਿਲੀ ਜਿਸ ਕਾਰਨ ਲੋਕ ਘਰਾਂ ਅੰਦਰ ਕੈਦ ਹੋ ਕੇ ਜਰੂਰੀ ਤੇ ਨਿੱਤ ਵਰਤੋਂ ਦੀਆਂ ਵਸਤੂਆਂ ਨੂੰ ਵੀ ...

ਪੂਰੀ ਖ਼ਬਰ »

ਰੇਲ ਇਤਿਹਾਸ 'ਚ ਪਹਿਲੀ ਵਾਰ ਬੰਦ ਹੋਈ ਪੁਤਲੀਘਰ ਸਥਿਤ ਰੇਲਵੇ ਵਰਕਸ਼ਾਪ

ਅੰਮਿ੍ਤਸਰ, 24 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਦੇ ਨਾਲ-ਨਾਲ ਭਾਰਤ 'ਚ ਆਪਣੀ ਪੂਰੀ ਦਹਿਸ਼ਤ ਮਚਾ ਕੇ ਰੱਖੀ ਹੋਈ ਹੈ | ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਜਿੱਥੇ ਦੇਸ਼ ਭਰ 'ਚ ਸਮਾਜਿਕ ਇਕੱਠ ਕਰਨ ਤੇ ਪੂਰੀ ਤਰ੍ਹਾਂ ਨਾਲ ਪਾਬੰਦੀ ਲਗਾ ...

ਪੂਰੀ ਖ਼ਬਰ »

ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮੁਕੱਦਮਾ ਦਰਜ

ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸਰਹੱਦੀ ਪਿੰਡਾਂ 'ਚ ਰੇਤ ਦੀ ਨਾਜਾਇਜ਼ ਮਾਈਨਿੰਗ ਕਰਨ ਵਾਲੇ ਅਣਪਛਾਤੇ ਵਿਅਕਤੀਆਂ ਖਿਲਾਫ਼ ਥਾਣਾ ਅਜਨਾਲਾ ਦੀ ਪੁਲਿਸ ਵਲੋਂ ਮੁਕੱਦਮਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਅਜਨਾਲਾ ਦੇ ਐਸ.ਐਚ.ਓ. ...

ਪੂਰੀ ਖ਼ਬਰ »

ਯੂ. ਪੀ. ਸਰਕਾਰ ਵਲੋਂ ਕੌਮੀ ਕਿਸਾਨ ਆਗੂ ਡਾ: ਮਿੱਤਲ ਦੀ ਕੀਤੀ ਗਿ੍ਫ਼ਤਾਰੀ ਦਾ ਪੰਜਾਬ ਦੇ ਸੂਬਾ ਤੇ ਕੌਮੀ ਕਿਸਾਨ ਆਗੂਆਂ ਵਲੋਂ ਤਿੱਖਾ ਵਿਰੋਧ

ਅਜਨਾਲਾ, 24 ਮਾਰਚ (ਐਸ. ਪ੍ਰਸ਼ੋਤਮ)-ਆਲ ਇੰਡੀਆ ਕਿਸਾਨ ਮਜ਼ਦੂਰ ਸਭਾ ਦੇ ਕੌਮੀ ਜਨਰਲ ਸਕੱਤਰ ਤੇ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਕੋਰ ਕਮੇਟੀ ਮੈਂਬਰ ਡਾ: ਅਸ਼ੀਸ਼ ਮਿੱਤਲ ਨੂੰ ਯੂ. ਪੀ. ਪੁਲਿਸ ਵਲੋਂ ਸ਼ਹਿਰ ਅਲਾਹਾਬਾਦ ਵਿਚ ਸੀ.ਏ.ਏ., ਐਨ.ਆਰ.ਸੀ. ਤੇ ...

ਪੂਰੀ ਖ਼ਬਰ »

ਚੱਕ ਔਲ 'ਚ ਇਕ ਔਰਤ 'ਤੇ ਹਮਲਾ ਕਰਨ ਦੇ ਦੋਸ਼ 'ਚ 8 ਿਖ਼ਲਾਫ਼ ਮਾਮਲਾ ਦਰਜ

ਅਜਨਾਲਾ, 24 ਮਾਰਚ (ਐਸ. ਪ੍ਰਸ਼ੋਤਮ)-ਸਰਹੱਦੀ ਪਿੰਡ ਚੱਕ ਔਲ ਵਿਖੇ ਇਕ ਔਰਤ ਨਾਨਕੀ ਪਤਨੀ ਬਚਿੱਤਰ ਸਿੰਘ ਦੇ ਘਰ 'ਚ ਜ਼ਬਰੀ ਦਾਖਲ ਹੋ ਕੇ ਉਸ ਉੱਤੇ 8 ਜਣਿਆਂ ਵਲੋਂ ਰਵਾਇਤੀ ਹਥਿਆਰਾਂ ਨਾਲ ਹਮਲਾ ਕਰਨ ਅਤੇ ਮਾਰਕੁਟਾਈ ਕਰਨ ਦੇ ਦੋਸ਼ 'ਚ ਪੁਲਿਸ ਥਾਣਾ ਅਜਨਾਲਾ ਨੇ ਮੁਕੱਦਮਾ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਡੀ. ਐਸ. ਪੀ.ਅਜਨਾਲਾ ਵਲੋਂ ਸਰਹੱਦੀ ਖੇਤਰ ਦਾ ਦੌਰਾ

ਗੱਗੋਮਾਹਲ, 24 ਮਾਰਚ (ਬਲਵਿੰਦਰ ਸਿੰਘ ਸੰਧੂ)- ਅੱਜ ਐਸ. ਡੀ. ਐਮ. ਅਜਨਾਲਾ ਤੇ ਡੀ. ਐਸ. ਪੀ. ਅਜਨਾਲਾ ਨੇ ਭਾਰੀ ਪੁਲਿਸ ਫੋਰਸ ਨਾਲ ਸਰਹੱਦੀ ਖੇਤਰ ਦਾ ਦੌਰਾ ਕੀਤਾ | ਜਿੱਥੇ ਉਨ੍ਹਾਂ ਵਲੋਂ ਆਮ ਲੋਕਾਂ ਨੂੰ ਘਰਾਂ 'ਚ ਰਹਿ ਕੇ ਕਰਫਿਊ ਦੀ ਪਾਲਣਾ ਕਰਦਿਆਂ ਸਰਕਾਰ ਦਾ ਸਾਥ ਦੇਣ ਦੀ ...

ਪੂਰੀ ਖ਼ਬਰ »

ਟਰੱਸਟ ਨੇ ਵੱਖ-ਵੱਖ ਇਲਾਕਿਆਂ 'ਚ ਸੈਨੇਟਾਈਜ਼ਰ ਸਪੇਰਅ ਕਰਵਾਈ

ਅੰਮਿ੍ਤਸਰ, 24 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)¸ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਲਈ ਅੱਜ ਨਗਰ ਸੁਧਾਰ ਟਰੱਸਟ ਵੱਲੋਂ ਚੇਅਰਮੈਨ ਦਿਨੇਸ਼ ਬੱਸੀ ਅਤੇ ਨਿਗਰਾਨ ਇੰਜੀਨੀਅਰ ਰਾਜੀਵ ਸੇਖ਼ੜੀ ਦੇ ਨਿਰਦੇਸ਼ਾਂ 'ਤੇ ਰਣਜੀਤ ਐਵੀਨਿਊ ਸੀ ਬਲਾਕ ਵਿਖੈ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੇ ਖਾਧੀ ਓਟ ਸੈਂਟਰਾਂ ਤੋਂ ਦਵਾਈ

ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਭਾਵੇਂ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਬਿਨਾਂ ਕਿਸੇ ਢਿੱਲ ਦੇ ਕਰਫਿਊ ਲਗਾਇਆ ਗਿਆ ਹੈ ਪਰ ਇਸ ਦੇ ਬਾਵਜੂਦ ਵੀ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਵਲੋਂ ਆਮ ਦਿਨ ਵਾਂਗ ਹੀ ਅੱਜ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਵਿਖੇ ਉਲੰਘਣਾ ਕਰਨ 'ਤੇ 193 ਲੋਕਾਾ 'ਤੇ ਅਤੇ ਤਰਸਿੱਕਾ 'ਚ 63 ਲੋਕਾਂ 'ਤੇ ਪਰਚੇ ਦਰਜ

ਜੰਡਿਆਲਾ ਗੁਰੂ, 24 ਮਾਰਚ (ਰਣਜੀਤ ਸਿੰਘ ਜੋਸਨ, ਪ੍ਰਮਿੰਦਰ ਸਿੰਘ ਜੋਸਨ)- ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਫ਼ਿਊ ਲਾਏ ਜਾਣ ਦੇ ਬਾਵਜੂਦ ਅੱਜ ਜੰਡਿਆਲਾ ਗੁਰੂ ਵਿਖੇ ਡੀ. ਐਸ. ਪੀ. ਜੰਡਿਆਲਾ ਗੁਰੂ ਗੁਰਿੰਦਰਬੀਰ ਸਿੰਘ ਸਿੱਧੂ ਸ਼ਹਿਰ 'ਚ ਕੀਤੀ ਗਈ ...

ਪੂਰੀ ਖ਼ਬਰ »

ਕਰਫ਼ਿਊ ਦੇ ਦੂਸਰੇ ਦਿਨ ਅਜਨਾਲਾ 'ਚ ਕੱਢਿਆ ਫਲੈਗ ਮਾਰਚ

ਅਜਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)- ਸੰਸਾਰ ਭਰ ਵਿਚ ਫੈਲੇ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੇ ਅੱਜ ਦੂਸਰੇ ਦਿਨ ਕਸਬਾ ਅਜਨਾਲਾ ਚਰਚਾਵਾਂ 'ਚ ਰਿਹਾ | ਸਵੇਰ ਸਮੇਂ ਭਾਵੇਂ ਕਿ ਸਰਕਾਰ ਦੇ ਹੁਕਮਾਂ ਦੀ ਪ੍ਰਵਾਹ ਨਾ ...

ਪੂਰੀ ਖ਼ਬਰ »

ਸਕੱਤਰ ਗ੍ਰਹਿ ਵਿਭਾਗ ਨੂੰ ਲਿਖੇ ਪੱਤਰ 'ਚ ਪੁਲਿਸ ਦੀ ਭੂਮਿਕਾ ਤੈਅ ਕਰਨ ਦੀ ਕੀਤੀ ਤਾਕੀਦ!

ਰਈਆ, 24 ਮਾਰਚ (ਸ਼ਰਨਬੀਰ ਸਿੰਘ ਕੰਗ)-ਸਮਾਜਕ ਚੌਗਿਰਦੇ 'ਚ ਅਪਰਾਧਿਕ ਘਟਨਾਵਾਂ ਨਾਲ ਮਚੀ ਹਾਹਾਕਾਰ ਨੇ ਸੂਬੇ ਦੀ ਪੁਲਿਸ ਫੋਰਸ ਦੀ ਸਥਿਤੀ ਅਸਥਿਰਤਾ ਵਾਲੀ ਬਣਾ ਦਿੱਤੀ ਹੈ | ਪੰਜਾਬ ਪੁਲਿਸ ਸਮਰੱਥਾਵਾਨ ਹੋਣ ਦੇ ਬਾਵਜੂਦ ਵੀ ਸੂਬੇ 'ਚ ਅਮਨ ਅਤੇ ਕਾਨੂੰਨ ਵਾਲੀ ਸਥਿਤੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX