ਮਹਿਲ ਕਲਾਂ, 24 ਮਾਰਚ (ਅਵਤਾਰ ਸਿੰਘ ਅਣਖੀ)-ਹਲਕਾ ਮਹਿਲ ਕਲਾਂ ਦੇ ਪਿੰਡ ਧਨੇਰ (ਬਰਨਾਲਾ) 'ਚ ਕੁੱਝ ਦਿਨ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੋਂ ਪਰਤੇ ਬਜ਼ੁਰਗ 'ਚ ਕਰੋਨਾ ਵਾਇਰਸ (ਕੋਵਿਡ 19) ਦੇ ਲੱਛਣ ਪਾਏ ਜਾਣ ਦਾ ਪਤਾ ਲੱਗਿਆ ਹੈ | ਜਾਣਕਾਰੀ ਅਨੁਸਾਰ 70 ਸਾਲਾ ਬਜ਼ੁਰਗ ਆਪਣੀ ਪਤਨੀ ਸਮੇਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ 'ਤੇ ਗਿਆ ਸੀ, ਜਿੱਥੇ ਉਹ ਦੋਵੇਂ ਆਪਣੀ ਵਿਆਹੁਤਾ ਲੜਕੀ ਕੋਲ ਰਹਿਣ ਉਪਰੰਤ 9 ਦਿਨ ਪਹਿਲਾਂ ਪਿੰਡ ਧਨੇਰ ਪਰਤੇ ਸਨ | ਤਿੰਨ ਦਿਨ ਤੱਕ ਠੀਕ ਰਹਿਣ ਤੋਂ ਬਾਅਦ ਚੌਥੇ ਦਿਨ ਉਸ ਨੂੰ ਤੇਜ਼ ਬੁਖ਼ਾਰ ਹੋਇਆ, ਜਿਸ ਦੀ ਦਵਾਈ ਉਸ ਨੇ ਪਿੰਡ ਦੇ ਹੀ ਆਰ.ਐੱਮ.ਪੀ. ਡਾਕਟਰ ਤੋਂ ਲੈ ਲਈ, ਪਰ ਅੱਜ ਸਵੇਰੇ ਜਿਉਂ ਹੀ ਉਸ ਨੂੰ ਖੰਘ ਅਤੇ ਸਾਹ ਲੈਣ 'ਚ ਤਕਲੀਫ਼ ਹੋਣ ਲੱਗੀ ਤਾਂ ਪਰਿਵਾਰਕ ਮੈਂਬਰਾਂ ਵਲੋਂ ਸੀ.ਐੱਚ.ਸੀ. ਮਹਿਲ ਕਲਾਂ ਦੀ ਕਰੋਨਾ ਰੈਪਿਡ ਰਿਸਪੌਾਸ ਟੀਮ ਨੂੰ ਸੂਚਿਤ ਕੀਤਾ ਗਿਆ | ਜਾਣਕਾਰੀ ਮਿਲਦਿਆਂ ਹੀ ਕਰੋਨਾ ਰੈਪਿਡ ਰਿਸਪੌਾਸ ਟੀਮ ਨੇ ਮੈਡੀਕਲ ਅਫ਼ਸਰ ਡਾ. ਸਿਮਰਨਜੀਤ ਸਿੰਘ ਦੀ ਦੇਖ-ਰੇਖ 'ਚ ਬਜ਼ੁਰਗ ਨੂੰ 108 ਐਾਬੂਲੈਂਸ ਰਾਹੀਂ ਕਮਿਊਨਿਟੀ ਹੈਲਥ ਸੈਂਟਰ ਮਹਿਲ ਕਲਾਂ ਲਿਆਂਦਾ, ਜਿੱਥੇ ਜਾਂਚ ਉਪਰੰਤ ਮਾਹਿਰ ਡਾਕਟਰ ਮਨਪ੍ਰੀਤ ਸਿੰਘ ਸਿੱਧੂ ਦੀ ਰਾਇ ਨਾਲ ਸਿਵਲ ਹਸਪਤਾਲ ਬਰਨਾਲਾ ਭੇਜ ਦਿੱਤਾ ਗਿਆ ਹੈ | ਡਾ. ਸਿਮਰਨਜੀਤ ਸਿੰਘ ਨੇ ਪੁਸ਼ਟੀ ਕੀਤੀ ਕਿ ਬਜ਼ੁਰਗ ਵਿਚ ਕਰੋਨਾ ਵਾਇਰਸ ਦੇ ਲੱਛਣ ਦੇਖੇ ਗਏ ਹਨ, ਜਿਸ ਤੋਂ ਬਾਅਦ ਉਸ ਦੇ ਖ਼ੂਨ ਦੇ ਨਮੂਨੇ ਲੈ ਕੇ ਜਾਂਚ ਲਈ ਭੇਜ ਦਿੱਤੇ ਗਏ ਹਨ | ਬਜ਼ੁਰਗ 'ਚ ਕਰੋਨਾ ਵਾਇਰਸ ਦੇ ਹੋਣ ਜਾਂ ਨਾ ਹੋਣ ਸਬੰਧੀ ਹਾਲੇ ਰਿਪੋਰਟ ਆਉਣ ਤੱਕ ਕੁੱਝ ਨਹੀਂ ਕਿਹਾ ਜਾ ਸਕਦਾ | ਰਿਪੋਰਟ ਆਉਣ ਤੱਕ ਉਸ ਨੂੰ ਬਰਨਾਲਾ ਵਿਖੇ ਬਣਾਏ ਗਏ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ | ਹਾਲਾਂਕਿ ਬਜ਼ੁਰਗ ਦੀ ਪਤਨੀ ਦੀ ਹਾਲਤ ਅਜੇ ਤੱਕ ਠੀਕ ਦੱਸੀ ਜਾ ਰਹੀ ਹੈ, ਪਰ ਸਿਹਤ ਵਿਭਾਗ ਦੀ ਟੀਮ ਵਲੋਂ ਉਸ ਨੂੰ ਘਰ ਵਿਚ ਹੀ 14 ਦਿਨ ਤੱਕ ਇਕਾਂਤਵਾਸ ਕਰ ਦਿੱਤਾ ਗਿਆ ਹੈ | ਦੱਸਣਯੋਗ ਹੈ ਕਿ ਲੰਘੀ 20 ਮਾਰਚ ਨੂੰ ਹਲਕਾ ਮਹਿਲ ਕਲਾਂ ਦੇ ਪਿੰਡ ਕੁਰੜ (ਬਰਨਾਲਾ) 'ਚ ਕਰੋਨਾ ਵਾਇਰਸ ਦਾ ਸ਼ੱਕੀ ਮਰੀਜ਼ ਮਿਲਿਆ ਸੀ, ਜਿਸ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ |
ਬਰਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ 25 ਮਾਰਚ ਨੂੰ ਕਰਫ਼ਿਊ ਵਿਚ ਕੋਈ ਢਿੱਲ ਨਹੀਂ ਦਿੱਤੀ ਜਾਵੇਗੀ | ਭਲਕੇ ਦੁੱਧ ਦੀ ਸਪਲਾਈ ਦੋਧੀ ਉਸੇ ਤਰ੍ਹਾਂ ਕਰਨਗੇ ਅਤੇ ਰਾਸ਼ਨ ਦੀ ...
ਬਰਨਾਲਾ, 24 ਮਾਰਚ (ਧਰਮਪਾਲ ਸਿੰਘ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਤੇ ਸੀਟੂ ਦੇ ਸੂਬਾ ਸਕੱਤਰ ਕਾਮਰੇਡ ਸ਼ੇਰ ਸਿੰਘ ਫਰਵਾਹੀ ਅਤੇ ਸੀਟੂ ਦੇ ਸਟੇਟ ਕਮੇਟੀ ਮੈਂਬਰ ਸਾਥੀ ਪ੍ਰੀਤਮ ਸਿੰਘ ਸਹਿਜੜਾ ਨੇ ਪੈੱ੍ਰਸ ਦੇ ਨਾਂਅ ਬਿਆਨ ਜਾਰੀ ਕਰਦਿਆਂ ਕਿਹਾ ਕਿ ...
ਧਨੌਲਾ, 24 ਮਾਰਚ (ਜਤਿੰਦਰ ਸਿੰਘ ਧਨੌਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 5ਵੀਂ, 8ਵੀਂ, 10ਵੀਂ ਤੇ 12ਵੀਂ ਸ਼ੇ੍ਰਣੀ ਦੀਆਂ 1 ਅਪ੍ਰੈਲ ਤੋਂ ਪ੍ਰੀਖਿਆਵਾਂ ਲੈਣ ਸਬੰਧੀ, ਦੁਬਾਰਾ ਜਾਰੀ ਕੀਤੀ ਗਈ ਡੇਟ ਸੀਟ ਨੇ ਲੱਖਾਂ ਹੀ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਿੱਖਿਆ ਖੇਤਰ 'ਚ ...
ਬਰਨਾਲਾ, 24 ਮਾਰਚ (ਰਾਜ ਪਨੇਸਰ)-ਕੋਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜ਼ ਬਰਨਾਲਾ ਦੇ ਸਿਵਲ ਹਸਪਤਾਲ ਵਿਚ ਭਰਤੀ ਕੀਤੇ ਗਏ ਹਨ, ਜਿਨ੍ਹਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜ ਦਿੱਤੇ ਗਏ ਹਨ | ਜਾਣਕਾਰੀ ਦਿੰਦਿਆਂ ਐੱਸ.ਐੱਮ.ਓ. ਬਰਨਾਲਾ ਡਾ: ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ...
ਬਰਨਾਲਾ, 24 ਮਾਰਚ (ਰਾਜ ਪਨੇਸਰ)-ਕੋਰੋਨਾ ਵਾਇਰਸ ਦੌਰਾਨ ਲੱਗੇ ਕਰਫ਼ਿਊ ਸਬੰਧੀ ਮੀਟਿੰਗ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੇ ਲੋਕ ਸੰਪਰਕ ਵਿਭਾਗ ਦੇ ਕਰਮਚਾਰੀ ਦੀ ਪੁਲਿਸ ਪਾਰਟੀ ਵਲੋਂ ਲਗਾਏ ਗਏ ਨਾਕੇ 'ਤੇ ਕੱੁਟਮਾਰ ਕੀਤੀ ਗਈ | ਜਾਣਕਾਰੀ ਦਿੰਦਿਆਂ ਪੀੜਤ ਸ਼ਵਿੰਦਰ ...
ਬਰਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਆਦੇਸ਼ਾਂ 'ਤੇ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜੋ 24 ਘੰਟੇ ਸੇਵਾਵਾਂ ਦੇਵੇਗਾ | ਇਸ ਕੰਟਰੋਲ ਰੂਮ ਦਾ ...
ਹੰਡਿਆਇਆ, 24 ਮਾਰਚ (ਗੁਰਜੀਤ ਸਿੰਘ ਖੁੱਡੀ)-ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਫੈਲਣ ਮਗਰੋਂ ਦੇਸ਼ ਵਿਚ ਵਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਕਰਫ਼ਿਊ ਦਾ ਅਸਰ ਕਸਬਾ ਹੰਡਿਆਇਆ ਵਿਖੇ ਵੀ ਵੇਖਣ ਨੂੰ ਮਿਲਿਆ, ਜਿਸ ਕਾਰਨ ਮੇਨ ਬਾਜ਼ਾਰ ਬੰਦ ਹੋਣ ਕਾਰਨ ਬਾਜ਼ਾਰ ਸੁੰਨਸਾਨ ...
ਸ਼ਹਿਣਾ, 24 ਮਾਰਚ (ਸੁਰੇਸ਼ ਗੋਗੀ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਚਲਦਿਆਂ ਲੋਕਾਂ ਦੀ ਹਿਫ਼ਾਜ਼ਤ ਲਈ ਲਗਾਏ ਗਏ ਕਰਫ਼ਿਊ ਦੌਰਾਨ ਬਰੈਲਰ ਫਾਰਮ ਚਲਾਉਣ ਵਾਲੇ ਵਿਅਕਤੀਆਂ ਨੂੰ ਫੀਡ ਨਾ ਮਿਲਣ ਕਾਰਨ ਸਮੱਸਿਆ ਖੜੀ ਹੋ ਗਈ ਹੈ | ਪਿੰਡ ਉਗੋਕੇ ਦੇ ਜਤਿੰਦਰ ਸਿੰਘ ...
ਤਪਾ ਮੰਡੀ, 24 ਮਾਰਚ (ਪ੍ਰਵੀਨ ਗਰਗ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਸਰਕਾਰਾਂ ਪੱਬਾਂ ਭਾਰ ਹਨ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਏਡੀ ਚੋਟੀ ਦਾ ਜ਼ੋਰ ਲਗਾ ਰੱਖਿਆ ਹੈ | ਇਹ ਸਭ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਲਈ ਕੀਤਾ ਜਾ ਰਿਹਾ ਹੈ | ਕਰਫ਼ਿਊ ...
ਟੱਲੇਵਾਲ, 24 ਮਾਰਚ (ਸੋਨੀ ਚੀਮਾ)-ਜਿੱਥੇ ਦੇਸ਼ ਅਤੇ ਸੂਬੇ ਦੀਆਂ ਸਰਕਾਰਾਂ ਵਲੋਂ ਲੋਕਾਂ ਨੂੰ ਆਪਣੇ ਘਰ ਬੈਠਣ ਅਤੇ ਬਾਹਰ ਨਿਕਲਣ ਤੋਂ ਰੋਕਣ ਲਈ ਸਖ਼ਤੀ ਕੀਤੀ ਜਾ ਰਹੀ ਹੈ, ੳੱੁਥੇ ਪਿੰਡ ਗਾਗੇਵਾਲ ਦੇ ਮਿੱਤਰਪਾਲ ਸਿੰਘ ਮਿੱਤੂ ਬਲਾਕ ਸਕੱਤਰ ਭਾਰਤੀ ਕਿਸਾਨ ਯੂਨੀਅਨ ...
ਭਦੌੜ, 24 ਮਾਰਚ (ਵਿਨੋਦ ਕਲਸੀ, ਰਜਿੰਦਰ ਬੱਤਾ)-ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਸਰਕਾਰ ਵਲੋਂ ਜਾਰੀ ਕਰਫ਼ਿਊ ਵਿਚ ਲੋਕਾਂ ਨੂੰ ਘਰੇਲੂ ਤੇ ਖਾਣ ਪੀਣ ਦਾ ਸਮਾਨ ਖ਼ਰੀਦਣ ਲਈ ਸਵੇਰੇ 5:30 ਤੋਂ 7:30 ਵਜੇ ਤੱਕ ਕਰਫ਼ਿਊ ਵਿਚ ਢਿੱਲ ਦਿੱਤੀ ਗਈ ਸੀ | ਸਵੇਰੇ ਮਿੱਥੇ ਟਾਈਮ ...
ਬਰਨਾਲਾ, 24 ਮਾਰਚ (ਰਾਜ ਪਨੇਸਰ)-ਕੋਰੋਨਾ ਵਾਇਰਸ ਸਬੰਧੀ ਕੇਂਦਰ ਸਰਕਾਰ, ਪੰਜਾਬ ਸਰਕਾਰ ਤੇ ਪ੍ਰਸ਼ਾਸਨ ਵਲੋਂ ਜਨਤਾ ਨੂੰ ਜਾਗਰੂਕ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ ਤੇ ਸਾਵਧਾਨੀਆਂ ਵਰਤਣ ਲਈ ਜਗ੍ਹਾ-ਜਗ੍ਹਾ 'ਤੇ ਪੁਲਿਸ ਤੇ ਸਿਹਤ ਵਿਭਾਗ ਵਲੋਂ ਕੋਰੋਨਾ ...
ਟੱਲੇਵਾਲ, 24 ਮਾਰਚ (ਸੋਨੀ ਚੀਮਾ)-ਪਿੰਡ ਗਹਿਲ ਦੇ ਮਿੰਨੀ ਪੀ.ਐੱਚ.ਸੀ. ਅਧੀਨ ਆਉਂਦੇ ਪਿੰਡਾਂ ਦੇ ਐੱਨ.ਆਰ.ਆਈਜ਼ ਅਤੇ ਹੋਲਾ ਮਹੱਲਾ ਸ੍ਰੀ ਅਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਗਏ ਵਿਅਕਤੀਆਂ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ | ਇਸ ਸਬੰਧੀ ਮਿੰਨੀ ਪੀ.ਐੱਚ.ਸੀ. ਗਹਿਲ ਦੇ ...
ਬਰਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਵਿਸ਼ਵ ਭਰ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਜਿੱਥੇ ਬਹੁਤ ਸਾਰੀਆਂ ਜ਼ਰੂਰੀ ਵਸਤਾਂ ਵਾਲੇ ਉਦਯੋਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ ਉੱਥੇ ਹੁਣ ਕਰਫ਼ਿਊ ਲੱਗਣ ਨਾਲ ਪੋਲਟਰੀ ਉਦਯੋਗ ਵੀ ਤਬਾਹੀ ਦੇ ਕੰਢੇ 'ਤੇ ਪਹੁੰਚ ...
ਬਰਨਾਲਾ, 24 ਮਾਰਚ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਦੀ ਬਰਨਾਲਾ ਬ੍ਰਾਂਚ ਦੇ ਵਿਦਿਆਰਥੀ ਲਗਾਤਾਰ ਆਈਲਟਸ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ¢ ਸੰਸਥਾ ਦੇ ਐੱਮ. ਡੀ. ਗੁਰਮਿਲਾਪ ਸਿੰਘ ...
ਟੱਲੇਵਾਲ, 24 ਮਾਰਚ (ਸੋਨੀ ਚੀਮਾ)-ਕੋਰੋਨਾ ਮਹਾਂਮਾਰੀ ਫੈਲਣ ਡਰੋਂ ਜਿੱਥੇ ਕੇਂਦਰ ਤੇ ਪੰਜਾਬ ਸਰਕਾਰ ਵਲੋਂ ਸਖ਼ਤੀ ਕੀਤੀ ਗਈ, ਉੱਥੇ ਸਿਹਤ ਵਿਭਾਗ ਵਲੋਂ ਵੀ ਇਸ ਮਹਾਂਮਾਰੀ ਤੋਂ ਬਚਾਉਣ ਹਿਤ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ੳੱੁਥੇ ਸਰਕਾਰ ਦੀਆਂ ...
ਤਪਾ ਮੰਡੀ, 24 ਮਾਰਚ (ਪ੍ਰਵੀਨ ਗਰਗ)-ਇਕ ਪਾਸੇ ਜਿੱਥੇ ਕਰੋਨਾ ਵਾਇਰਸ ਦੇ ਪ੍ਰਕੋਪ ਨਾਲ ਲੋਕਾਂ 'ਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ, ਉੱਥੇ ਦੂਜੇ ਪਾਸੇ ਮੁਰਦਾ ਪਸ਼ੂ ਵੀ ਲੋਕਾਂ ਲਈ ਸਿਰਦਰਦੀ ਬਣੇ ਹੋਏ ਹਨ, ਜਿਸ ਨੂੰ ਲੈ ਕੇ ਆਵਾ ਬਸਤੀ ਅਤੇ ਗੁੱਗਾ ਮਾੜੀ ਬਸਤੀ ...
ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਕਰੋਨਾ ਵਾਇਰਸ ਫੈਲਣ ਦੇ ਖ਼ਤਰੇ ਕਾਰਨ ਪੰਜਾਬ ਵਿਚ ਕਰਫ਼ਿਊ ਲਗਾਇਆ ਗਿਆ ਹੈ ਅਤੇ ਇਸ ਦੀ ਆਮ ਲੋਕਾਂ 'ਤੇ ਪੁਲਿਸ ਵਲੋਂ ਸਖ਼ਤੀ ਵੀ ਕੀਤੀ ਜਾ ਰਹੀ ਹੈ | ਕਰਫ਼ਿਊ ਦੇ ਬਾਵਜੂਦ ਫ਼ੈਕਟਰੀ ਮਾਲਕ ਮਜ਼ਦੂਰਾਂ ਤੋਂ ਜਬਰੀ ...
ਤਪਾ ਮੰਡੀ, 24 ਮਾਰਚ (ਵਿਜੇ ਸ਼ਰਮਾ)-ਜਿੱਥੇ ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਜੂਝ ਰਿਹਾ ਹੈ, ਉੱਥੇ ਤਪਾ ਖੇਤਰ ਦੇ ਕਿਸਾਨ ਕਣਕ ਦੀ ਫ਼ਸਲ ਨੂੰ ਲੱਗੇ ਤੇਲੇ ਦੀ ਬਿਮਾਰੀ ਤੋਂ ਡਾਢੇ ਪ੍ਰੇਸ਼ਾਨ ਹੋ ਰਹੇ ਹਨ, ਜਿਸ ਕਰ ਕੇ ਕਿਸਾਨਾਂ ਵਲੋਂ ਤੇਲੇ ਦੀ ਪੈ ਰਹੀ ...
ਧਨੌਲਾ, 24 ਮਾਰਚ (ਜਤਿੰਦਰ ਸਿੰਘ ਧਨੌਲਾ)-ਨਵੀਂ ਬਸਤੀ ਧਨੌਲਾ ਦੇ ਲੋੜਵੰਦਾਂ ਨੂੰ ਉਸ ਸਮੇਂ ਭਾਰੀ ਨਿਰਾਸ਼ਾ ਦਾ ਸਾਹਮਣਾ ਕਰਨਾ ਪਿਆ ਜਦ ਮੰਡੀ ਧਨੌਲਾ ਦੇ ਜੰਮਪਲ ਤੇ ਮੱੁਖ ਮੰਤਰੀ ਪੰਜਾਬ ਦੇ ਸੀਨੀਅਰ ਅਧਿਕਾਰੀ ਓ.ਐੱਸ.ਡੀ. ਐੱਮ. ਪੀ. ਸਿੰਘ ਪਾਸ ਲਗਾਈ ਗੁਹਾਰ ਨੂੰ ਵੀ ...
ਰੂੜੇਕੇ ਕਲਾਂ, 24 ਮਾਰਚ (ਗੁਰਪ੍ਰੀਤ ਸਿੰਘ ਕਾਹਨੇਕੇ)-ਕੋਰੋਨਾ ਵਾਇਰਸ ਤੋਂ ਰੋਕਥਾਮ ਲਈ ਲੋੜੀਂਦੇ ਸੈਨੇਟਾਈਜ਼ਰ ਤੇ ਮਾਸਕ ਸਥਾਨਕ ਪਿੰਡਾਂ ਦੇ ਵਸਨੀਕ ਗ਼ਰੀਬ ਲੋਕਾਂ ਦੀ ਪਹੁੰਚ ਤੋਂ ਦੂਰ ਹੋ ਰਹੇ ਹਨ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਪਿਛਲੇ ਦਿਨ ਤੋਂ ਲੈ ਕੇ ਲੱਗੇ ...
ਤਪਾ ਮੰਡੀ, 24 ਮਾਰਚ (ਵਿਜੇ ਸ਼ਰਮਾ)-ਪੂਰੇ ਦੇਸ਼ ਅੰਦਰ ਫੈਲੇ ਨੋਵਲ ਕੋਰੋਨਾ ਵਾਇਰਸ ਨੂੰ ਲੈ ਕੇ ਹਰ ਨਾਗਰਿਕ ਇਸ ਨਾਮੁਰਾਦ ਬਿਮਾਰੀ ਤੋਂ ਪ੍ਰੇਸ਼ਾਨ ਹੋ ਰਿਹਾ ਹੈ | ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਹਰ ਰੋਜ਼ ਜਨਤਾ ਨੂੰ ਆਪਣੇ ਘਰਾਂ ਅੰਦਰ ਰਹਿਣ ਦੀਆਂ ਅਪੀਲਾਂ ...
ਖਨੌਰੀ, 24 ਮਾਰਚ (ਰਮੇਸ਼ ਕੁਮਾਰ)-ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਦੇ ਲਈ ਪੰਜਾਬ ਸਰਕਾਰ ਵਲੋਂ ਪੰਜਾਬ ਦੇ ਵਿਚ ਕੱਲ੍ਹ ਤੋਂ ਹੀ ਕਰਫ਼ਿਊ ਲਗਾਇਆ ਹੋਇਆ ਹੈ | ਖਨੌਰੀ ਦੇ ਵਿਚ ਕਰਫ਼ਿਊ ਦੇ ਦੌਰਾਨ ਪੁਲਿਸ ਪ੍ਰਸ਼ਾਸਨ ਵਲੋਂ ਪੂਰੀ ਸਖ਼ਤਾਈ ਕੀਤੀ ਹੋਈ ਹੈ, ਕਿਸੇ ...
ਮਲੇਰਕੋਟਲਾ, 24 ਮਾਰਚ (ਮੁਹੰਮਦ ਹਨੀਫ਼ ਥਿੰਦ)- ਕਰੋਨਾ ਵਾਇਰਸ ਦੇ ਚੱਲਦਿਆਂ ਜਿੱਥੇ ਇਸ ਦੀ ਲਪੇਟ ਵਿਚ ਕਾਫ਼ੀ ਦੇਸ਼ ਪ੍ਰਭਾਵਿਤ ਹੋ ਰਹੇ ਹਨ, ਜਿਸ ਨੂੰ ਧਿਆਨ ਵਿਚ ਰੱਖਦਿਆਂ ਮਲੇਰਕੋਟਲਾ ਪ੍ਰਸ਼ਾਸਨ ਵੀ ਪੱਬਾਂ ਭਾਰ ਹੋ ਕੇ ਆਪਣੀ ਡਿਊਟੀ ਨਿਭਾਅ ਰਿਹਾ ਹੈ | ਜਿਸ ਨੰੂ ਲੈ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX