• ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਹੋ ਰਿਹਾ ਸੀ ਸੁਖਮਨੀ ਸਾਹਿਬ ਦਾ ਪਾਠ • ਆਈ. ਐਸ. ਆਈ. ਐਲ. ਨੇ ਲਈ ਜ਼ਿੰਮੇਵਾਰੀ
ਸੁਰਿੰਦਰ ਕੋਛੜ
ਅੰਮਿ੍ਤਸਰ, 25 ਮਾਰਚ-ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਪੁਰਾਣੇ ਸ਼ਹਿਰ ਵਿਚਲੇ ਸ਼ੋਰ ਬਾਜ਼ਾਰ ਦੇ ਗੁਰਦੁਆਰਾ ਗੁਰੂ ਹਰਿਰਾਇ ਸਾਹਿਬ 'ਤੇ ਅੱਜ ਸਵੇਰੇ 7.45 ਵਜੇ ਹੋਏ ਅੱਤਵਾਦੀ ਹਮਲੇ 'ਚ 25 ਸਿੱਖਾਂ ਦੇ ਮਾਰੇ ਜਾਣ ਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਮਿ੍ਤਕਾਂ 'ਚ ਇਕ ਬੱਚਾ ਵੀ ਸ਼ਾਮਿਲ ਹੈ ਤੇ ਜ਼ਖਮੀਆਂ 'ਚੋਂ 2 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਇਸ ਸਬੰਧੀ ਅਫ਼ਗਾਨਿਸਤਾਨ ਤੋਂ ਸਿੱਖ ਭਾਈਚਾਰੇ ਦੇ ਲੋਕਾਂ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਪੂਰੇ ਵਿਸ਼ਵ ਦੇ ਬਚਾਅ ਲਈ ਗੁਰਦੁਆਰਾ ਸਾਹਿਬ 'ਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਹੋ ਰਹੇ ਸਨ ਤੇ ਉਕਤ ਹਮਲਾ ਉਸ ਸਮੇਂ ਹੋਇਆ ਜਦੋਂ ਅਰਦਾਸ ਉਪਰੰਤ ਸੰਗਤ 'ਚ ਪ੍ਰਸ਼ਾਦਿ ਵਰਤਾਇਆ ਜਾ ਰਿਹਾ ਸੀ | ਅਫ਼ਗ਼ਾਨਿਸਤਾਨ ਦੇ ਅੰਦਰੂਨੀ ਮਾਮਲਿਆਂ ਦੇ ਮੰਤਰਾਲੇ ਨੇ ਹਮਲੇ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਇਹ ਹਮਲਾ ਅੱਤਵਾਦੀ ਸੰਗਠਨ ਆਈ. ਐਸ. ਆਈ. ਐਲ. (ਇਸਲਾਮਿਕ ਸਟੇਟ ਆਫ਼ ਇਰਾਕ ਐਾਡ ਦਿ ਲਿਵੇਂਟ) ਦੇ ਬੰਦੂਕਧਾਰੀਆਂ ਤੇ ਆਤਮਘਾਤੀ ਹਮਲਾਵਰਾਂ ਨੇ ਕੀਤਾ ਹੈ | ਇਹ ਵੀ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਹਮਲਾ ਹੋਇਆ ਉਸ ਵੇਲੇ ਗੁਰਦੁਆਰਾ ਸਾਹਿਬ 'ਚ 150 ਦੇ ਕਰੀਬ ਸੰਗਤ ਹਾਜ਼ਰ ਸੀ | ਮੌਕੇ 'ਤੇ ਪਹੁੰਚ ਕੇ ਸੁਰੱਖਿਆ ਬਲਾਂ ਤੇ ਅਫ਼ਗ਼ਾਨ ਸਪੈਸ਼ਲ ਫੋਰਸ ਨੇ ਅੱਤਵਾਦੀਆਂ 'ਤੇ ਜਵਾਬੀ ਕਾਰਵਾਈ ਕੀਤੀ ਤੇ ਉੱਥੇ ਫਸੀ ਸੰਗਤ ਨੂੰ ਸੁਰੱਖਿਅਤ ਬਾਹਰ ਕੱਢਿਆ | ਦੱਸਿਆ ਜਾ ਰਿਹਾ ਹੈ ਕਿ ਅਫ਼ਗ਼ਾਨ ਸਪੈਸ਼ਲ ਫੋਰਸ ਨੇ ਕਰੀਬ ਇਕ ਦਰਜਨ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢਿਆ, ਜਿਨ੍ਹਾਂ 'ਚੋਂ ਸਾਰੇ ਨੰਗੇ ਪੈਰੀਂ ਸਨ ਤੇ ਰੋ ਰਹੇ ਸਨ | ਸੂਤਰਾਂ ਮੁਤਾਬਿਕ ਉਕਤ ਹਮਲੇ 'ਚ ਮਾਰੇ ਗਏ ਲੋਕਾਂ ਦੀ ਅਸਲ ਗਿਣਤੀ 25 ਹੈ ਤੇ ਜ਼ਖ਼ਮੀ 60 ਤੋਂ ਵਧੇਰੇ ਹਨ | ਉੱਧਰ ਅਫ਼ਗ਼ਾਨਿਸਤਾਨ ਦੇ ਘੱਟ-ਗਿਣਤੀ ਸਿੱਖ ਭਾਈਚਾਰੇ ਦੇ ਸੰਸਦ ਮੈਂਬਰ ਨਰਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਜਦੋਂ ਗੁਰਦੁਆਰਾ ਸਾਹਿਬ 'ਤੇ ਹਮਲਾ ਹੋਇਆ ਤਾਂ ਉਹ ਗੁਰਦੁਆਰਾ ਸਾਹਿਬ ਦੇ ਨੇੜੇ ਹੀ ਸਨ | ਧਮਾਕੇ ਦੀ ਆਵਾਜ਼ ਸੁਣ ਕੇ ਉਹ ਤੁਰੰਤ ਗੁਰਦੁਆਰਾ ਸਾਹਿਬ ਵਿਖੇ ਪਹੁੰਚੇ | ਸਿਆਸਤਦਾਨ ਡਾ. ਅਨਾਰਕਲੀ ਕੌਰ ਹੋਨਾਰਯਾਰ ਨੇ ਦੱਸਿਆ ਕਿ ਤਾਲਿਬਾਨ ਨੇ ਉਕਤ ਹਮਲੇ 'ਚ ਕਿਸੇ ਵੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ ਜਦਕਿ ਸਾਈਟ ਇੰਟੈਲੀਜੈਂਸ ਗਰੁੱਪ (ਐਸ.ਆਈ.ਟੀ.ਈ.), ਜੋ ਕਿ ਹਥਿਆਰਬੰਦ ਅੱਤਵਾਦੀ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਵੇਖਦਾ ਹੈ, ਨੇ ਪੱਕੇ ਤੌਰ 'ਤੇ ਦਾਅਵਾ ਕੀਤਾ ਹੈ ਕਿ ਆਈ. ਐਸ. ਆਈ. ਐਲ. ਅੱਤਵਾਦੀ ਸਮੂਹ ਨੇ ਉੱਥੋਂ ਦੀ ਇਕ ਸਥਾਨਕ ਮੀਡੀਆ ਏਜੰਸੀ ਦੀ ਮਾਰਫ਼ਤ ਉਕਤ ਹਮਲੇ ਦੀ ਜ਼ਿੰਮੇਵਾਰੀ ਲਈ ਹੈ | ਇਸੇ ਅੱਤਵਾਦੀ ਸਮੂਹ ਨੇ ਇਸ ਮਹੀਨੇ ਦੀ ਸ਼ੁਰੂਆਤ 'ਚ ਕਾਬੁਲ ਵਿਖੇ ਘੱਟ-ਗਿਣਤੀ ਸ਼ੀਆ ਮੁਸਲਮਾਨਾਂ ਦੇ ਇਕ ਇਕੱਠ 'ਤੇ ਹਮਲਾ ਕੀਤਾ ਸੀ, ਜਿਸ 'ਚ 32 ਲੋਕਾਂ ਦੀ ਮੌਤ ਹੋ ਗਈ | ਗ੍ਰਹਿ ਮੰਤਰਾਲੇ ਦੇ ਬੁਲਾਰੇ ਤਾਰਿਕ ਆਰਿਅਨ ਨੇ ਦੱਸਿਆ ਹੈ ਕਿ ਹਮਲੇ ਤੋਂ ਤੁਰੰਤ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਨੂੰ ਘੇਰ ਲਿਆ ਤੇ ਜਵਾਬੀ ਕਾਰਵਾਈ ਕੀਤੀ | ਜ਼ਿਕਰਯੋਗ ਹੈ ਕਿ ਅਫ਼ਗ਼ਾਨਿਸਤਾਨ 'ਚ ਸਿੱਖ ਭਾਈਚਾਰੇ ਦੀ ਜ਼ਿਆਦਾਤਰ ਆਬਾਦੀ ਜਲਾਲਾਬਾਦ ਤੇ ਕਾਬੁਲ 'ਚ ਹੈ ਤੇ ਉਨ੍ਹਾਂ 'ਤੇ ਇਹ ਪਹਿਲਾ ਹਮਲਾ ਨਹੀਂ, ਸਗੋਂ ਉਨ੍ਹਾਂ 'ਤੇ ਇਸ ਤੋਂ ਪਹਿਲਾਂ ਵੀ ਅਜਿਹੇ ਹਮਲਿਆਂ ਦੇ ਮਾਮਲੇ ਸਾਹਮਣੇ ਆਉਂਦੇ ਰਹੇ ਹਨ | ਅਜਿਹੇ ਹਮਲਿਆਂ ਦੇ ਡਰ ਤੋਂ ਹੀ ਹਾਲ ਹੀ ਦੇ ਸਾਲਾਂ 'ਚ ਵੱਡੀ ਗਿਣਤੀ 'ਚ ਅਫ਼ਗਾਨੀ ਸਿੱਖਾਂ ਤੇ ਹਿੰਦੂਆਂ ਵਲੋਂ ਭਾਰਤ 'ਚ ਪਨਾਹ ਦੀ ਮੰਗ ਕੀਤੀ ਗਈ | ਜ਼ਿਕਰਯੋਗ ਹੈ ਕਿ ਜਲਾਲਾਬਾਦ 'ਚ ਸਾਲ 2018 'ਚ ਹੋਏ ਆਤਮਘਾਤੀ ਹਮਲੇ 'ਚ 13 ਸਿੱਖ ਮਾਰੇ ਗਏ ਸਨ | ਉਕਤ ਹਮਲੇ ਦੀ ਜ਼ਿੰਮੇਵਾਰੀ ਵੀ ਆਈ. ਐਸ. ਆਈ. ਐਲ. ਨੇ ਲਈ ਸੀ | ਅਫ਼ਗ਼ਾਨਿਸਤਾਨ 'ਚ 300 ਤੋਂ ਵੀ ਘੱਟ ਸਿੱਖ ਪਰਿਵਾਰ ਰਹਿੰਦੇ ਹਨ ਤੇ ਜਲਾਲਾਬਾਦ ਤੇ ਕਾਬੁਲ 'ਚ ਇਕ-ਇਕ ਗੁਰਦੁਆਰਾ ਆਬਾਦ ਹੈ |
ਭਾਰਤ ਵਲੋਂ ਨਿੰਦਾ
ਭਾਰਤ ਨੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਿਆਂ ਕਿਹਾ ਕਿ ਇਸ ਨਾਲ ਹਮਲੇ ਦੇ ਦੋਸ਼ੀਆਂ ਤੇ ਉਨ੍ਹਾਂ ਦੇ ਹਮਾਇਤੀਆਂ ਦੀ 'ਦਵੈਤਵਾਦੀ ਸੋਚ' ਪ੍ਰਤੀਬਿੰਬਤ ਹੁੰਦੀ ਹੈ | ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਭਾਰਤ ਮਿ੍ਤਕਾਂ ਦੇ ਪਰਿਵਾਰਾਂ ਨਾਲ ਦਿਲੀ ਹਮਦਰਦੀ ਤੇ ਜ਼ਖ਼ਮੀਆਂ ਦੀ ਜਲਦੀ ਸਿਹਤਯਾਬੀ ਦੀ ਕਾਮਨਾ ਕਰਦਾ ਹੈ | ਮੰਤਰਾਲੇ ਅਨੁਸਾਰ ਭਾਰਤ, ਅਫਗਾਨਿਸਤਾਨ ਦੇ ਹਿੰਦੂ ਤੇ ਸਿੱਖ ਭਾਈਚਾਰੇ ਦੇ ਪ੍ਰਭਾਵਿਤ ਪਰਿਵਾਰਾਂ ਲਈ ਹਰ ਸੰਭਵ ਸਹਾਇਤਾ ਦੇਣ ਲਈ ਤਿਆਰ ਹੈ |
ਵਰਲਡ ਸਿੱਖ ਪਾਰਲੀਮੈਂਟ ਵਲੋਂ ਕਾਬੁਲ ਹਮਲੇ ਦੀ ਨਿੰਦਾ
ਵਰਲਡ ਸਿੱਖ ਪਾਰਲੀਮੈਂਟ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ | ਵਰਲਡ ਸਿੱਖ ਪਾਰਲੀਮੈਂਟ ਦੇ ਸਪੀਕਰ ਭਾਈ ਜੋਗਾ ਸਿੰਘ ਨੇ ਕਿਹਾ ਕਿ ਦੋਸ਼ੀਆਂ ਨੂੰ ਸਜ਼ਾ ਦੇਣ ਦੀ ਸਥਾਨਕ ਸਰਕਾਰ ਦੀ ਤਰਜੀਹ ਹੋਣੀ ਚਾਹੀਦੀ ਹੈ | ਉਨ੍ਹਾਂ ਅਫ਼ਗਾਨਿਸਤਾਨ ਸਰਕਾਰ ਤੋਂ ਸਿੱਖਾਂ ਦੇ ਧਾਰਮਿਕ ਅਸਥਾਨਾਂ ਤੇ ਬਹੁਗਿਣਤੀ ਸਿੱਖ ਵਸੋਂ ਵਾਲੇ ਇਲਾਕਿਆਂ 'ਚ ਸੁਰੱਖਿਆ ਨੂੰ ਹੋਰ ਵਧਾਉਣ ਦੀ ਮੰਗ ਕੀਤੀ |
ਪਾਕਿਸਤਾਨ ਵਲੋਂ ਹਮਲੇ ਦੀ ਨਿੰਦਾ
ਇਸਲਾਮਾਬਾਦ (ਪੀ.ਟੀ.ਆਈ.)-ਪਾਕਿਸਤਾਨ ਨੇ ਅੱੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਅਫ਼ਗਾਨਿਸਤਾਨ 'ਚ ਗੁਰਦੁਆਰੇ 'ਤੇ ਕੀਤੇ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਪਾਕਿ ਵਿਦੇਸ਼ੀ ਵਿਭਾਗ ਵਲੋਂ ਜਾਰੀ ਬਿਆਨ ਅਨੁਸਾਰ ਅਜਿਹੇ ਨਫ਼ਰਤਯੋਗ ਹਮਲਿਆਂ ਦੀ ਕੋਈ ਰਾਜਨੀਤਕ, ਧਾਰਮਿਕ ਜਾਂ ਨੈਤਿਕ ਉੱਚਿਤਤਾ ਨਹੀਂ ਹੁੰਦੀ ਅਤੇ ਬਿਲਕੁਲ ਰੱਦ ਕਰ ਦੇਣਾ ਚਾਹੀਦਾ ਹੈ | ਪਾਕਿ ਵਿਦੇਸ਼ ਵਿਭਾਗ ਨੇ ਕਿਹਾ ਕਿ ਇਸ ਹਮਲੇ 'ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗਵਾਉਣ ਵਾਲਿਆਂ ਪ੍ਰਤੀ ਅਸੀਂ ਹਮਦਰਦੀ ਰੱਖਦੇ ਹਾਂ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦੇ ਹਾਂ | ਅਸੀਂ ਅਫ਼ਗਾਨਿਸਤਾਨ ਦੇ ਭਾਈਚਾਰੇ ਦੇ ਲੋਕਾਂ ਨਾਲ ਆਪਣੀ ਇਕਜੁਟਤਾ ਦਾ ਪ੍ਰਗਟਾਵਾ ਵੀ ਕਰਦੇ ਹਾਂ | ਉਨ੍ਹਾਂ ਕਿਹਾ ਕਿ ਪਾਕਿਸਤਾਨ ਹਰ ਤਰ੍ਹਾਂ ਦੇ ਅੱਤਵਾਦ ਦੀ ਨਿੰਦਾ ਕਰਦਾ ਹੈ | ਸਾਰੇ ਪੂਜਾ ਸਥਾਨ ਪਵਿੱਤਰ ਹਨ ਅਤੇ ਉਨ੍ਹਾਂ ਦੀ ਪਵਿੱਤਰਤਾ ਦਾ ਹਰ ਸਮੇਂ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ |
ਅਮਰੀਕਾ ਵਲੋਂ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਦੀ ਨਿੰਦਾ
ਵਾਸ਼ਿੰਗਟਨ (ਪੀ.ਟੀ.ਆਈ.)-ਅਮਰੀਕਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਵਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਅਮਰੀਕੀ ਵਿਦੇਸ਼ ਮੰਤਰੀ ਦੀ ਦੱਖਣੀ ਅਤੇ ਮੱਧ ਏਸ਼ੀਆ ਲਈ ਕਾਰਜਕਾਰੀ ਸਹਾਇਕ ਏਲਿਸ ਜੀ ਵੈਲਸ ਨੇ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਸੀਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦੇ ਹਾਂ ਅਤੇ ਦੁੱਖ ਦੀ ਘੜੀ 'ਚ ਭਾਈਚਾਰੇ ਦੇ ਨਾਲ ਖੜ੍ਹੇ ਹਾਂ |
ਮਾਰੇ ਗਏ ਸਿੱਖਾਂ ਦੀ ਸੂਚੀ ਜਾਰੀ
ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਆਤਮਘਾਤੀ ਹਮਲੇ ਦੌਰਾਨ ਸ਼ਹੀਦ ਹੋਏ ਸਿੱਖਾਂ 'ਚ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ, ਧਿਆਨ ਸਿੰਘ, ਅਵਤਾਰ ਸਿੰਘ, ਕੁਲਤਾਰ ਸਿੰਘ, ਹਰਦਿੱਤ ਸਿੰਘ, ਇਕਬਾਲ ਸਿੰਘ, ਕੁਲਵਿੰਦਰ ਸਿੰਘ, ਜਗਤਾਰ ਸਿੰਘ, ਭਗਤ ਸਿੰਘ, ਮੋਨ ਸਿੰਘ, ਜੀਵਨ ਸਿੰਘ, ਸ਼ੰਕਰ ਸਿੰਘ, ਪਰਮੀਤ ਸਿੰਘ, ਸਰਦਾਰ ਸਿੰਘ, ਸੁਰਜੁਨ ਸਿੰਘ ਸਮੇਤ ਬੀਬੀ ਪਰਮਜੀਤ ਕੌਰ, ਸੁਰਜੀਤ ਕੌਰ, ਸੁਰੀਲਾ ਕੌਰ, ਤਾਨੀਆ ਕੌਰ, ਜਗਤਾਰ ਕੌਰ, ਦਿਲਜੀਤ ਕੌਰ, ਹਰਜੀਤ ਕੌਰ ਤੇ ਬੀਬੀ ਜੈ ਕੌਰ ਦੇ ਨਾਂਅ ਸ਼ਾਮਿਲ ਹਨ |
ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਕੀਤੇ ਗਏ ਅੱਤਵਾਦੀ ਹਮਲੇ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਆਪਣੇ ਲੋਕ ਸਭਾ ਹਲਕੇ ਵਾਰਾਨਸੀ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੋਦੀ ਨੇ ਹਮਲੇ 'ਤੇ ਦੁੱਖ ਜ਼ਾਹਰ ਕਰਦਿਆਂ ਕਿਹਾ ਕਿ ਮੈਂ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕਰਦਾ ਹਾਂ |
ਹਮਲਾ ਬੇਹੱਦ ਨਿੰਦਣਯੋਗ-ਰਾਜਨਾਥ
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਾਬੁਲ 'ਚ ਗੁਰਦੁਆਰੇ 'ਤੇ ਅੱਤਵਾਦੀ ਹਮਲੇ ਨੂੰ ਬੇਹੱਦ ਨਿੰਦਣਯੋਗ ਦੱਸਦਿਆਂ ਜ਼ਖ਼ਮੀ ਹੋਏ ਲੋਕਾਂ ਦੀ ਜਲਦ ਸਿਹਤਯਾਬੀ ਦੀ ਕਾਮਨਾ ਕੀਤੀ |
ਰਾਹੁਲ ਵਲੋਂ ਨਿਖੇਧੀ
ਕਾਂਗਰਸ ਦੇ ਆਗੂ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਾਬੁਲ 'ਚ ਗੁਰਦੁਆਰੇ 'ਤੇ ਹਮਲੇ ਦੀ ਨਿੰਦਾ ਕਰਦਿਆਂ ਮਿ੍ਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ |
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਾਬੁਲ ਵਿਖੇ ਗੁਰਦੁਆਰਾ ਸਾਹਿਬ 'ਤੇ ਹਮਲੇ ਦੀ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਉੁੱਥੇ ਵਸਦੇ ਸਿੱਖਾਂ ਦੀ ਸੁਰੱਖਿਆ ਦਾ ਮੁੱਦਾ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਕੋਲ ਤੁਰੰਤ ਉਠਾਉਣ¢ ਇਸ ਕਾਇਰਾਨਾ ਹਮਲੇ ਲਈ ਜ਼ਿੰਮੇਵਾਰ ਵਿਅਕਤੀਆਾ ਿਖ਼ਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ | ਉਨ੍ਹਾਂ ਅਸ਼ਰਫ਼ ਗਨੀ ਨੰੂ ਇਕ ਜਨਤਕ ਅਪੀਲ ਕੀਤੀ ਕਿ ਉਹ ਕੱਟੜਵਾਦੀ ਧਿਰਾਂ ਵਲੋਂ ਸਿੱਖਾਂ 'ਤੇ ਕੀਤੇ ਜਾ ਰਹੇ ਹਮਲਿਆਂ ਨੰੂ ਰੋਕਣ ਲਈ ਜ਼ਰੂਰੀ ਕਦਮ ਚੁੱਕਣ¢
ਅੰਮਿ੍ਤਸਰ, 25 ਮਾਰਚ (ਸਟਾਫ ਰਿਪੋਰਟਰ)-ਕਾਬੁਲ ਦੇ ਗੁਰਦੁਆਰਾ ਸਾਹਿਬ ਵਿਖੇ ਅੱਤਵਾਦੀ ਹਮਲੇ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਨਿਖੇਧੀ ਕਰਦਿਆਂ ਇਸ ਨੂੰ ਮਨੁੱਖਤਾ ਵਿਰੁੱਧ ਵਹਿਸ਼ੀ ਕਾਰਾ ਕਰਾਰ ਦਿੰਦਿਆਂ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਉਥੋਂ ਦੇ ਸਿੱਖਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਵਾਏ | ਭਾਈ ਲੌਾਗੋਵਾਲ ਨੇ ਕਿਹਾ ਕਿ ਕਿਸੇ ਵੀ ਧਰਮ ਦੇ ਧਾਰਮਿਕ ਅਸਥਾਨ 'ਤੇ ਅੱਤਵਾਦੀ ਹਮਲਾ ਅਣਮਨੁੱਖੀ ਅਤੇ ਵਹਿਸ਼ੀਪੁਣੇ ਦੀ ਸਿਖ਼ਰ ਕਿਹਾ ਜਾ ਸਕਦਾ ਹੈ |
ਅੰਮਿ੍ਤਸਰ, (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਾਬੁਲ ਦੇ ਇਕ ਗੁੁਰਦੁਆਰਾ ਸਾਹਿਬ ਵਿਖੇ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਅਫ਼ਗਾਨਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਉਥੇ ਵੱਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ | ਇਸ ਸਬੰਧੀ ਵੀਡੀਓ ਰਾਹੀਂ ਭੇਜੇ ਸ਼ੋਕ ਸੰਦੇਸ਼ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦੁਨੀਆ 'ਚ ਵੱਸਦਾ ਸਮੁੱਚਾ ਸਿੱਖ ਭਾਈਚਾਰਾ ਅਫ਼ਗਾਨ ਸਿੱਖਾਂ ਨਾਲ ਹਮਦਰਦੀ ਰੱਖਦਾ ਹੈ ਤੇ ਭਾਰਤ ਸਰਕਾਰ ਸਮੇਤ ਦੁਨੀਆਂ ਭਰ ਦੇ ਸਿੱਖਾਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਦੇਸ਼ਾਂ ਦੀਆਂ ਸਰਕਾਰਾਂ ਰਾਹੀਂ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਅਫ਼ਗਾਨਿਸਤਾਨ ਸਰਕਾਰ 'ਤੇ ਜ਼ੋਰ ਪਾਉਣ |
ਪੀੜਤਾਂ ਦੀ ਗਿਣਤੀ 612 ਹੋਈ
ਨਵੀਂ ਦਿੱਲੀ, 25 ਮਾਰਚ (ਏਜੰਸੀਆਂ)-ਜਾਨਲੇਵਾ ਕੋਰੋਨਾ ਵਾਇਰਸ ਦੇ ਮਾਮਲੇ ਦਿਨੋ-ਦਿਨ ਵਧ ਰਹੇ ਹਨ | ਅੱਜ 2 ਹੋਰ ਮੌਤਾਂ ਹੋ ਜਾਣ ਨਾਲ ਦੇਸ਼ 'ਚ ਇਸ ਜਾਨਲੇਵਾ ਵਾਇਰਸ ਨਾਲ 12 ਮੌਤਾਂ ਹੋ ਚੁੱਕੀਆਂ ਹਨ ਅਤੇ ਪੀੜਤਾਂ ਦਾ ਅੰਕੜਾ 612 ਹੋ ਗਿਆ ਹੈ | ਬੁੱਧਵਾਰ ਨੂੰ ਤਾਮਿਲਨਾਡੂ ਅਤੇ ਮੱਧ ਪ੍ਰਦੇਸ਼ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ ਦੀ ਪੁਸ਼ਟੀ ਹੋਈ ਹੈ | ਤਾਮਿਲਨਾਡੂ ਦੇ ਮਦੁਰਈ 'ਚ 54 ਸਾਲ ਦੇ ਇਕ ਵਿਅਕਤੀ ਦੀ ਮੌਤ ਹੋਈ ਹੈ | ਕੋਰੋਨਾ ਵਾਇਰਸ ਸਬੰਧੀ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ | ਉਹ ਹਾਈ ਬਲੱਡ ਪ੍ਰੈਸ਼ਰ, ਸ਼ੂਗਰ ਅਤੇ ਹੋਰ ਬੀਮਾਰੀਆਂ ਤੋਂ ਵੀ ਪੀੜਤ ਸੀ | ਇਸੇ ਤਰ੍ਹਾਂ ਮੱਧ ਪ੍ਰਦੇਸ਼ ਦੇ ਉਜੈਨ ਦੀ ਰਹਿਣ ਵਾਲੀ ਇਕ ਬਜ਼ੁਰਗ ਔਰਤ ਦੀ ਮੌਤ ਹੋਈ ਹੈ | ਸੀਨੀਅਰ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਔਰਤ ਦਾ ਇੰਦੌਰ ਦੇ ਐਮ. ਵਾਈ. ਸਰਕਾਰੀ ਹਸਪਤਾਲ 'ਚ ਵਾਇਰਲ ਇਨਫੈਕਸ਼ਨ ਦਾ ਇਲਾਜ ਚੱਲ ਰਿਹਾ ਸੀ | ਕੋਰੋਨਾ ਵਾਇਰਸ ਸਬੰਧੀ ਉਸ ਦੀ ਰਿਪੋਰਟ ਪਾਜੀਟਿਵ ਆਈ ਸੀ | ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੇ 25 ਸੂਬਿਆਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਫੈਲ ਚੁੱਕੇ ਕੋਰੋਨਾ ਵਾਇਰਸ ਦੇ 606 ਮਾਮਲਿਆਂ ਦੀ ਪੁਸ਼ਟੀ ਹੋਈ ਹੈ, ਜਿੰਨ੍ਹਾਂ 'ਚ 43 ਵਿਦੇਸ਼ੀ ਨਾਗਰਿਕ ਸ਼ਾਮਿਲ ਹਨ |
ਇਸ ਤੋਂ ਇਲਾਵਾ 43 ਵਿਅਕਤੀ ਠੀਕ ਹੋ ਚੁੱਕੇ ਹਨ | ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਮਹਾਰਾਸ਼ਟਰ 'ਚ 128, ਕੇਰਲ 'ਚ 109, ਗੁਜਰਾਤ 'ਚ 38, ਰਾਜਸਥਾਨ ਤੇ ਉੱਤਰ ਪ੍ਰਦੇਸ਼ 'ਚ 37-37, ਪੰਜਾਬ 'ਚ 31, ਹਰਿਆਣਾ 'ਚ 28, ਦਿੱਲੀ 'ਚ 31, ਹਿਮਾਚਲ ਪ੍ਰਦੇਸ਼ 'ਚ 3, ਚੰਡੀਗੜ੍ਹ 'ਚ 7, ਜੰਮੂ-ਕਸ਼ਮੀਰ 'ਚ 7, ਲੱਦਾਖ 'ਚ 13, ਤੇਲੰਗਾਨਾ 'ਚ 35, ਕਰਨਾਟਕ 'ਚ 41, ਮੱਧ ਪ੍ਰਦੇਸ਼ 'ਚ 14, ਬਿਹਾਰ 'ਚ 4 ਅਤੇ ਤਾਮਿਲਨਾਡੂ 'ਚ 18 ਮਾਮਲਿਆਂ ਦੀ ਪੁਸ਼ਟੀ ਹੋਈ ਹੈ |
ਤਾਮਿਲਨਾਡੂ 'ਚ ਪਹਿਲੀ ਮੌਤ
ਤਾਮਿਲਨਾਡੂ 'ਚ 54 ਸਾਲ ਦੇ ਇਕ ਵਿਅਕਤੀ ਦੀ ਕੋਰੋਨਾ ਵਾਇਰਸ ਨਾਲ ਮੌਤ ਹੋ ਗਈ | ਸੂਬੇ ਦੇ ਸਿਹਤ ਮੰਤਰੀ ਨੇ ਤਾਮਿਲਨਾਡੂ 'ਚ ਪਹਿਲੀ ਮੌਤ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਕਤ ਵਿਅਕਤੀ ਲੰਮੀ ਬੀਮਾਰੀ ਅਤੇ ਸ਼ੂਗਰ ਤੇ ਹਾਈ ਬਲੱਡ ਪ੍ਰੈਸ਼ਰ ਤੋਂ ਵੀ ਪੀੜਤ ਸੀ | ਉਸ ਦਾ ਕੋਰੋਨਾ ਵਾਇਰਸ ਦਾ ਟੈਸਟ ਵੀ ਪਾਜੀਟਿਵ ਆਇਆ ਸੀ | ਅਧਿਕਾਰੀਆਂ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਇਕ ਠੇਕੇਦਾਰ ਸੀ ਅਤੇ ਇਕ ਮਸਜਿਦ ਕਮੇਟੀ 'ਚ ਵੀ ਸ਼ਾਮਿਲ ਸੀ | ਉਸ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੀ ਸੂਚੀ ਉਸ ਦੇ ਪਰਿਵਾਰਕ ਮੈਂਬਰਾਂ ਦੀ ਮਦਦ ਨਾਲ ਤਿਆਰ ਕੀਤੀ ਗਈ ਹੈ ਅਤੇ ਉਸ ਦੇ ਪਰਿਵਾਰ ਨੂੰ ਇਕਾਂਤਵਾਸ 'ਚ ਰੱਖਿਆ ਗਿਆ ਹੈ |
ਸੀ. ਏ. ਪੀ. ਐਫ਼. ਹਸਪਤਾਲਾਂ 'ਚ 1900 ਬੈੱਡ ਨਿਰਧਾਰਤ
ਦੇਸ਼ ਭਰ 'ਚ ਅਰਧ-ਸੈਨਿਕ ਬਲਾਂ ਦੇ 32 ਹਸਪਤਾਲਾਂ 'ਚ ਕਰੀਬ 1900 ਬੈੱਡ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੇ ਇਲਾਜ ਲਈ ਨਿਰਧਾਰਤ ਕੀਤਾ ਹੈ | ਅਧਿਕਾਰੀਆਂ ਨੇ ਦੱਸਿਆ ਕਿ ਸਰਹੱਦੀ ਪ੍ਰਬੰਧਨ ਦੇ ਸਕੱਤਰ ਦੀ ਪ੍ਰਧਾਨਗੀ 'ਚ ਕੇਂਦਰੀ ਗ੍ਰਹਿ ਮੰਤਰਾਲੇ ਦੀ ਉੱਚ ਪੱਧਰੀ ਬੈਠਕ ਦੇ ਬਾਅਦ ਇਨ੍ਹਾਂ ਬਲਾਂ ਦੇ ਹਸਪਤਾਲਾਂ ਦੀ ਵਰਤੋਂ ਕਰਨ ਸਬੰਧੀ ਤੁਰੰਤ ਫ਼ੈਸਲਾ ਲਿਆ ਗਿਆ | ਇਨ੍ਹਾਂ ਬਲਾਂ ਨੂੰ ਸੀ. ਏ. ਪੀ. ਐਫ. (ਕੇਂਦਰੀ ਹਥਿਆਰਬੰਦ ਪੁਲਿਸ ਬਲ) ਵੀ ਕਿਹਾ ਜਾਂਦਾ ਹੈ | ਇਨ੍ਹਾਂ 32 ਹਸਪਤਾਲਾਂ ਦਾ ਸੰਚਾਲਨ ਸੀ. ਆਰ. ਪੀ. ਐਫ, ਬੀ. ਐਸ. ਐਫ, ਆਈ. ਟੀ. ਬੀ. ਪੀ, ਐਸ. ਐਸ. ਬੀ. ਵਰਗੇ ਬਲ ਕਰਦੇ ਹਨ ਅਤੇ ਇਹ ਗ੍ਰੇਟਰ ਨੋਇਡਾ, ਹੈਦਰਾਬਾਦ, ਗੁਹਾਟੀ, ਜੰਮੂ, ਟੇਕਨਪੁਰ (ਗਵਾਲੀਅਰ), ਦੀਮਾਪੁਰ, ਇੰਫਾਲ, ਨਾਗਪੁਰ, ਸਿਲਚਰ, ਭੋਪਾਲ, ਅਵਾਡੀ, ਜੋਧਪੁਰ, ਕੋਲਕਾਤਾ, ਪੁਣੇ ਅਤੇ ਬੈਂਗਲੁਰੂ ਸਮੇਤ ਹੋਰਨਾਂ ਥਾਵਾਂ 'ਤੇ ਹਨ |
ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਨਜ਼ਰ ਆਈ 'ਸਮਾਜਿਕ ਦੂਰੀ'
ਕੋਰੋਨਾ ਵਾਇਰਸ ਦੇ ਸੰਕਟ ਦੇ ਮੱਦੇਨਜ਼ਰ ਕੇਂਦਰੀ ਮੰਤਰੀ ਮੰਡਲ ਦੀ ਅੱਜ ਹੋਈ ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਮੰਤਰੀ ਮੰਡਲ ਦੇ ਸਹਿਯੋਗੀ ਇਕ ਨਿਸ਼ਚਿਤ ਦੂਰੀ ਬਣਾ ਕੇ ਕੁਰਸੀਆਂ 'ਤੇ ਬੈਠੇ ਅਤੇ ਸਮਾਜਿਕ ਦੂਰੀ ਦੇ ਸੰਕਲਪ ਦੀ ਪਾਲਣਾ ਕੀਤੀ | ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਮੰਤਰੀ ਇਕ ਦੂਸਰੇ ਤੋਂ ਦੂਰੀ ਬਣਾ ਕੇ ਅਤੇ ਪ੍ਰਧਾਨ ਮੰਤਰੀ ਵੱਲ ਮੁਖ਼ਾਤਬ ਹੋ ਕੇ ਕੁਰਸੀਆਂ 'ਤੇ ਬੈਠੇ ਨਜ਼ਰ ਆਏ | ਉਨ੍ਹਾਂ ਦੀਆਂ ਕੁਰਸੀਆਂ ਨੇੜੇ ਇਕ ਛੋਟੀ ਮੇਜ਼ 'ਤੇ ਉਨ੍ਹਾਂ ਦੇ ਦਸਤਾਵੇਜ਼ ਰੱਖੇ ਸਨ | ਆਮ ਤੌਰ 'ਤੇ ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ 'ਚ ਸਾਰੇ ਮੰਤਰੀ ਅੰਡਾਕਾਰ ਮੇਜ਼ ਦੇ ਦੁਆਲੇ ਕੁਰਸੀਆਂ 'ਤੇ ਬੈਠਦੇ ਹਨ | ਅੱਜ ਕੈਬਨਿਟ ਮੀਟਿੰਗ 7 ਲੋਕ ਕਲਿਆਣ ਮਾਰਗ ਸਥਿਤ ਪ੍ਰਧਾਨ ਮੰਤਰੀ ਦੇ ਸਰਕਾਰੀ ਆਵਾਸ 'ਤੇ ਹੋਈ |
ਮਹਾਰਾਸ਼ਟਰ 'ਚ ਪਹਿਲੇ ਦੋ ਮਰੀਜ਼ ਠੀਕ ਹੋ ਕੇ ਘਰ ਗਏ
ਮਹਾਰਾਸ਼ਟਰ 'ਚ ਪੁਣੇ ਦਾ ਰਹਿਣ ਵਾਲਾ ਇਕ ਜੋੜਾ, ਜਿਨ੍ਹਾਂ 'ਚ ਸੂਬੇ ਵਿਚ ਸਭ ਤੋਂ ਪਹਿਲਾਂ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਸੀ, ਹੁਣ ਉਹ ਠੀਕ ਹੋ ਕੇ ਘਰ ਚਲੇ ਗਏ ਹਨ | ਸਿਹਤ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਦਾ ਦੋ ਵਾਰ ਟੈਸਟ ਨੈਗੇਟਿਵ ਆਉਣ ਤੋਂ ਬਾਅਦ ਦੋਵਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ | ਉਕਤ ਜੋੜੇ ਨੂੰ 9 ਮਾਰਚ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ | 14 ਦਿਨਾਂ ਦੇ ਇਕਾਂਤਵਾਸ ਸਮੇਂ ਤੋਂ ਬਾਅਦ ਉਨ੍ਹਾਂ ਦਾ ਪਹਿਲਾਂ ਟੈਸਟ ਨੈਗੇਟਿਵ ਆਇਆ ਸੀ | 24 ਘੰਟਿਆਂ ਬਾਅਦ ਉਨ੍ਹਾਂ ਦਾ ਮੁੜ ਟੈਸਟ ਕੀਤਾ ਗਿਆ, ਜੋ ਮੁੜ ਨੈਗੇਟਿਵ ਆਇਆ | ਉਕਤ ਜੋੜੇ ਅਤੇ ਉਨ੍ਹਾਂ ਦੀ ਪੁੱਤਰੀ ਸਮੇਤ 40 ਵਿਅਕਤੀਆਂ ਨੇ ਮੁੰਬਈ ਤੋਂ ਦੁਬਈ ਦਾ ਦੌਰਾ ਕੀਤਾ ਸੀ |
ਕਈ ਥਾਈਾ ਰਾਸ਼ਨ ਦੀਆਂ ਦੁਕਾਨਾਂ 'ਤੇ ਲੱਗੀ ਭੀੜ
ਨਵੀਂ ਦਿੱਲੀ, 25 ਮਾਰਚ (ਏਜੰਸੀ)-ਕੋਰੋਨਾ ਵਾਇਰਸ ਦੇ ਸੰਕਟ ਦਾ ਮੁਕਾਬਲਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 21 ਦਿਨਾਂ ਲਈ ਤਾਲਾਬੰਦੀ (ਲਾਕਡਾਊਨ) ਕੀਤੇ ਜਾਣ ਦੇ ਬਾਅਦ ਬੁੱਧਵਾਰ ਨੂੰ ਦੇਸ਼ ਦੇ ਕਈ ਹਿੱਸਿਆਂ 'ਚ ਲੋਕਾਂ ਵਿਚ ਅਫ਼ਰਾ-ਤਫ਼ਰੀ ਦੀ ਸਥਿਤੀ ਦੇਖਣ ਨੂੰ ਮਿਲੀ ਅਤੇ ਰਾਸ਼ਨ ਦੀਆਂ ਦੁਕਾਨਾਂ ਅਤੇ ਸਟੋਰਾਂ 'ਤੇ ਲੋਕਾਂ ਦੀ ਭੀੜ ਨਜ਼ਰ ਆਈ | ਪ੍ਰਧਾਨ ਮੰਤਰੀ ਦੇ ਐਲਾਨ ਦੇ ਬਾਅਦ ਦੇਸ਼ ਦੇ ਕਈ ਹਿੱਸਿਆਂ 'ਚ ਜ਼ਰੂਰੀ ਵਸਤੂਆਂ ਦੀ ਖ਼ਰੀਦ ਲਈ ਅਫ਼ਰਾ-ਤਫ਼ਰੀ ਦੀ ਸਥਿਤੀ ਪੈਦਾ ਹੋਣ 'ਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸੂਬਿਆਂ ਨੂੰ ਕਿਹਾ ਕਿ ਉਹ ਖਾਣ-ਪੀਣ ਦੀਆਂ ਚੀਜ਼ਾਂ ਦੀ ਕਮੀ ਨਾਲ ਸਬੰਧਿਤ ਅਫ਼ਵਾਹਾਂ 'ਤੇ ਰੋਕ ਲਗਾਉਣ | ਸਾਰੇ ਸੂਬਿਆਂ ਦੇ ਮੁੱਖ ਸਕੱਤਰਾਂ ਅਤੇ ਪੁਲਿਸ ਮੁਖੀਆਂ ਨੂੰ ਲਿਖੇ ਪੱਤਰ 'ਚ ਮੰਤਰਾਲੇ ਨੇ ਕਿਹਾ ਕਿ ਲੋਕਾਂ ਦੀਆਂ ਚਿੰਤਾਵਾਂ ਨੂੰ ਦੂਰ ਕੀਤਾ ਜਾਵੇ ਅਤੇ ਸ਼ਾਂਤੀ ਅਤੇ ਸਥਿਰਤਾ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਖਾਣ-ਪੀਣ ਦੀਆਂ ਵਸਤੂਆਂ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤੂਆਂ ਦੀ
ਉਪਲਬਧਤਾ ਸਬੰਧੀ ਸੂਚਿਤ ਕੀਤਾ ਜਾਵੇ | ਵੱਖ-ਵੱਖ ਸੂਬਿਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੜਕਾਂ ਖ਼ਾਲੀ ਰਹੀਆਂ ਪਰ ਲੋਕ ਬਾਜ਼ਾਰਾਂ 'ਚ ਖ਼ਰੀਦਦਾਰੀ ਲਈ ਅਫ਼ਰਾ-ਤਫ਼ਰੀ ਦੀ ਸਥਿਤੀ 'ਚ ਦੇਖੇ ਗਏ | ਹਾਲਾਂਕਿ ਕੇਂਦਰ ਅਤੇ ਸੂਬਾ ਸਰਕਾਰਾਂ ਵਲੋਂ ਲੋਕਾਂ ਨੂੰ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਆਪਣੇ ਘਰਾਂ ਦੇ ਅੰਦਰ ਰਹਿਣ ਦੀ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ | ਕੇਂਦਰੀ ਖ਼ੁਰਾਕ ਮੰਤਰੀ ਰਾਮਵਿਲਾਸ ਪਾਸਵਾਨ ਨੇ ਕਿਹਾ ਕਿ ਸਰਕਾਰ ਨੇ ਬਾਜ਼ਾਰ 'ਚ ਜ਼ਰੂਰੀ ਵਸਤੂਆਂ ਦੀ ਉਪਲਬਧਤਾ 'ਤੇ ਨਜ਼ਰ ਬਣਾਈ ਹੋਈ ਹੈ ਅਤੇ ਸਾਰੇ ਸੂਬਿਆਂ ਦੀਆਂ ਸਰਕਾਰਾਂ ਨਾਲ ਸੰਪਰਕ 'ਚ ਹੈ ਤਾਂ ਕਿ ਕਿਤੇ ਵੀ ਕਿਸੇ ਚੀਜ਼ ਦੀ ਕਿੱਲਤ ਨਾ ਹੋਵੇ | ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ਭਰ 'ਚ ਮਨਾਏ ਜਾ ਰਹੇ ਉਤਸਵਾਂ ਦੇ ਮੌਕੇ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਨਵਰਾਤਰਿਆਂ ਮੌਕੇ ਉਨ੍ਹਾਂ ਲੋਕਾਂ ਲਈ ਪ੍ਰਾਰਥਨਾ ਕਰਨਗੇ ਜੋ ਕੋਰੋਨਾ ਵਾਇਰਸ ਨੂੰ ਕਾਬੂ ਕਰਨ ਦੀਆਂ ਕੋਸ਼ਿਸ਼ਾਂ 'ਚ ਮਦਦ ਕਰ ਰਹੇ ਹਨ | ਦੇਸ਼ 'ਚ ਬੁੱਧਵਾਰ ਤੋਂ ਮਨਾਏ ਜਾ ਰਹੇ ਜ਼ਿਆਦਾਤਰ ਉਤਸਵ ਨਵੇਂ ਸਾਲ ਦੀ ਸ਼ੁਰੂਆਤ ਨਾਲ ਸਬੰਧਿਤ ਹਨ | ਮੋਦੀ ਨੇ ਟਵਿਟਰ ਰਾਹੀਂ ਲੋਕਾਂ ਨੂੰ ਉਗਾਦੀ, ਗੁੜੀ ਪਡਵਾ, ਨਵਰੇਹ ਅਤੇ ਸਾਜਿਬੂ ਚਿਰੋਬਾ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ | ਪ੍ਰਧਾਨ ਮੰਤਰੀ ਨੇ ਕਿਹਾ ਕਿ ਅਸੀਂ ਦੇਸ਼ ਭਰ 'ਚ ਵੱਖ-ਵੱਖ ਉਤਸਵ ਅਤੇ ਸਾਡੇ ਰਵਾਇਤੀ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਮਨਾ ਰਹੇ ਹਾਂ | ਈਸ਼ਵਰ ਕਰੇ ਇਹ ਪਵਿੱਤਰ ਉਤਸਵ ਸਾਡੇ ਜੀਵਨ 'ਚ ਚੰਗੀ ਸਿਹਤ ਅਤੇ ਖੁਸ਼ਹਾਲੀ ਲੈ ਕੇ ਆਵੇ | ਉਨ੍ਹਾਂ ਟਵੀਟ ਕੀਤਾ ਕਿ ਅੱਜ ਤੋਂ ਨਵਰਾਤਰੇ ਸ਼ੁਰੂ ਹੋ ਰਹੇ ਹਨ | ਸਾਲਾਂ ਤੋਂ ਮੈਂ ਮਾਤਾ ਦੀ ਪੂਜਾ ਕਰਦਾ ਹਾਂ | ਇਸ ਵਾਰ ਮੈਂ ਪੂਜਾ 'ਚ ਮਨੁੱਖਤਾ ਦੀ ਸੇਵਾ ਕਰਨ ਵਾਲੇ ਸਾਰੇ ਡਾਕਟਰਾਂ, ਨਰਸਾਂ, ਮੈਡੀਕਲ ਸਟਾਫ਼, ਪੁਲਿਸ ਮੁਲਾਜ਼ਮ ਅਤੇ ਮੀਡੀਆ ਕਰਮੀ, ਜੋ ਕੋਰੋਨਾ ਿਖ਼ਲਾਫ਼ ਲੜਾਈ 'ਚ ਲੱਗੇ ਹਨ, ਉਨ੍ਹਾਂ ਦੀ ਚੰਗੀ ਸਿਹਤ, ਸੁਰੱਖਿਆ ਅਤੇ ਖੁਸ਼ਹਾਲੀ ਨੂੰ ਸਮਰਪਿਤ ਕਰਦਾ ਹਾਂ |
ਨਵੀਂ ਦਿੱਲੀ, 25 ਮਾਰਚ (ਪੀ. ਟੀ. ਆਈ.)-ਕੋਰੋਨਾ ਵਾਇਰਸ ਦਾ ਮੁਕਾਬਲਾ ਕਰਨ ਲਈ ਸਭ ਤੋਂ ਅੱਗੇ ਰਹਿਣ ਵਾਲੇ ਡਾਕਟਰਾਂ, ਏਅਰਲਾਈਨ ਅਮਲਾ ਅਤੇ ਜ਼ਰੂਰੀ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਟਾਫ ਨਾਲ ਕੁਝ ਲੋਕਾਂ ਵਲੋਂ ਮਾੜਾ ਵਰਤਾਅ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ...
ਨਵੀਂ ਦਿੱਲੀ, 25 ਮਾਰਚ (ਉਪਮਾ ਡਾਗਾ ਪਾਰਥ)-ਮੋਦੀ ਸਰਕਾਰ ਨੇ ਤਾਲਾਬੰਦੀ ਦੇ ਐਲਾਨ ਤੋਂ ਇਕ ਦਿਨ ਬਾਅਦ ਲੋਕਾਂ ਨੂੰ ਆਰਜ਼ੀ ਰਾਹਤ ਦਿੰਦਿਆਂ ਵੱਡੀ ਰਾਸ਼ਨ ਸਬਸਿਡੀ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਬੈਠਕ 'ਚ ...
ਸਿਹਤ ਵਿਭਾਗ ਨੂੰ ਅਜੇ ਵੀ 229 ਜਾਂਚ ਰਿਪੋਰਟਾਂ ਦੀ ਉਡੀਕ ਚੰਡੀਗੜ੍ਹ, 25 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਵਿਡ-19 (ਕੋਰੋਨਾ ਵਾਇਰਸ) ਦੇ 2 ਹੋਰ ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ 1 ਨਵਾਂ ਮਾਮਲਾ ਹੁਸ਼ਿਆਰਪੁਰ ...
ਚੰਡੀਗੜ੍ਹ, 25 ਮਾਰਚ (ਅਜੀਤ ਬਿਊਰੋ)-ਅੱਜ ਸ਼ੁਰੂ ਹੋਏ 21 ਦਿਨਾਂ ਦੇਸ਼ ਵਿਆਪੀ ਤਾਲਾਬੰਦੀ ਦੇ ਮੱਦੇਨਜ਼ਰ ਪੰਜਾਬ ਵਿਚ ਕਰਫਿਊ ਦੇ ਪ੍ਰਬੰਧਨ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਹਿਮ ...
ਲੰਡਨ, 25 ਮਾਰਚ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ 'ਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 435 ਤੱਕ ਪਹੁੰਚ ਗਈ ਹੈ, ਜਦ ਕਿ 8237 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ | ਇਸ ਮਹਾਂਮਾਰੀ ਨੇ ਬਰਤਾਨੀਆ ਦੇ ਸ਼ਾਹੀ ਪਰਿਵਾਰ ਦੀ ਦਹਿਲੀਜ਼ ਤੱਕ ਵੀ ਦਸਤਕ ਦੇ ਦਿੱਤੀ ਹੈ | ...
ਕਾਬੁਲ ਦੇ ਗੁਰਦੁਆਰਾ ਹਰਿਰਾਇ ਸਾਹਿਬ 'ਚ ਹੋਏ ਆਤਮਘਾਤੀ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿੰਦਾ ਕਰਦਿਆਂ ਪਾਕਿਸਤਾਨੀ ਸਿੱਖ ਆਗੂ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸ: ਬਿਸ਼ਨ ਸਿੰਘ ਅਤੇ ਪਾਰਲੀਮਾਨੀ ਸਕੱਤਰ ਮਹਿੰਦਰਪਾਲ ਸਿੰਘ ...
ਨਵੀਂ ਦਿੱਲੀ, 25 ਮਾਰਚ (ਏਜੰਸੀ)- ਕੇਂਦਰੀ ਗ੍ਰਹਿ ਮੰਤਰਾਲੇ ਨੇ 21 ਦਿਨਾਂ ਤਾਲਾਬੰਦੀ ਦੌਰਾਨ ਹੋਰ ਲੋਕਾਂ ਤੇ ਸੇਵਾਵਾਂ ਨੂੰ ਰਾਹਤ ਦੇਣ ਲਈ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਰਿਜ਼ਰਵ ਬੈਂਕ ਤੇ ਇਸ ਅਧੀਨ ਆਉਂਦੀਆਂ ਵਿੱਤੀ ਸੰਸਥਾਵਾਂ, ਪੇ ਅਤੇ ...
ਢਾਕਾ, 25 ਮਾਰਚ (ਏਜੰਸੀ)-ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਖਾਲਿਦਾ ਜ਼ੀਆ ਨੂੰ ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਪ੍ਰਕੋਪ ਦੇ ਚੱਲਦਿਆਂ ਬੁੱਧਵਾਰ ਨੂੰ 6 ਮਹੀਨਿਆਂ ਲਈ 'ਸ਼ਰਤਾਂ-ਸਹਿਤ' ਰਿਹਾਅ ਕਰ ਦਿੱਤਾ ਗਿਆ ਹੈ | ਗ੍ਰਹਿ ਮੰਤਰੀ ਅਸਦੂਜ਼ਮਾਨ ਖਾਨ ਕਮਾਲ ਨੇ ...
ਅੰਮਿ੍ਤਸਰ, 25 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦਾ ਕਹਿਣਾ ਹੈ ਕਿ ਪਾਕਿ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਦੂਜੇ ਦੇਸ਼ਾਂ ਨਾਲੋਂ ਕਿਤੇ ਘੱਟ ਹੈ | ਪਾਕਿ ਦੇ ਇਕ ਨਿੱਜੀ ਟੀ. ਵੀ. ਚੈਨਲ ਦੇ ਇਕ ਪ੍ਰੋਗਰਾਮ 'ਚ ਉਨ੍ਹਾਂ ਕਿਹਾ ...
ਪੀੜਤਾ ਦਾ ਪਤੀ ਤੇ ਪੁੱਤਰ ਵੀ ਹਸਪਤਾਲ 'ਚ ਦਾਖਲ ਲੁਧਿਆਣਾ, 25 ਮਾਰਚ (ਸਲੇਮਪੁਰੀ)- ਲੁਧਿਆਣਾ ਸ਼ਹਿਰ ਵਿਚ ਇਕ ਔਰਤ ਦੀ ਮੁਢਲੀ ਰਿਪੋਰਟ ਉਪਰੰਤ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਹੜਕੰਪ ਮੱਚ ਗਿਆ ਹੈ | ਬੀਤੇ ਕੱਲ੍ਹ ਦੇਰ ਰਾਤ ਸਰਕਾਰੀ ਮੈਡੀਕਲ ਕਾਲਜ ਤੇ ...
ਮਾਛੀਵਾੜਾ ਸਾਹਿਬ, 25 ਮਾਰਚ (ਸੁਖਵੰਤ ਸਿੰਘ ਗਿੱਲ)-ਨਵਾਂਸ਼ਹਿਰ ਜ਼ਿਲੇ੍ਹ ਅੰਦਰ ਕੋਰੋਨਾ ਵਾਇਰਸ ਦੇ ਕਈ ਮਰੀਜ਼ ਸਾਹਮਣੇ ਆਉਣ ਨਾਲ ਲੁਧਿਆਣਾ ਪ੍ਰਸ਼ਾਸਨ ਨੇ ਸੁਰੱਖਿਆ ਵਜੋਂ ਮਾਲਵੇ-ਦੁਆਬੇ ਨੂੰ ਜੋੜਦਾ ਸਤਲੁਜ ਦਰਿਆ ਦਾ ਪੁਲ ਸੀਲ ਕਰ ਦਿੱਤਾ ਹੈ, ਜਿਸ ਕਾਰਨ ਵੱਡੀ ...
ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਅੱਤਵਾਦੀ ਹਮਲੇ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਗਈ ਹੈ | ਸ਼ਹਿਰੀ ਹਵਾਬਾਜ਼ੀ ਮੰਤਰੀ ਨੇ ਕਿਹਾ ਕਿ ਇਹ ਕਤਲੇਆਮ ਅੱਤਿਆਚਾਰਾਂ ਦੀ ਗੰਭੀਰ ਯਾਦ ਦਿਵਾਉਂਦਾ ਹੈ, ਜੋ ਕੁਝ ਦੇਸ਼ਾਂ 'ਚ ਲਗਾਤਾਰ ਧਾਰਮਿਕ ਘੱਟ ਗਿਣਤੀਆਂ 'ਤੇ ...
ਨਵੀਂ ਦਿੱਲੀ (ਜਗਤਾਰ ਸਿੰਘ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਹ ਢੁਕਵਾਂ ਸਮਾਂ ਹੈ ਜਦੋਂ ਅਫ਼ਗਾਨਿਸਤਾਨ ਦੇ ਸਿੱਖ ਆਪਣੇ ਪਰਿਵਾਰਾਂ ਦੀ ਜਾਨ ਮਾਲ ਦੀ ਰਾਖੀ ਲਈ ਭਾਰਤ ਆ ਕੇ ਵਸ ਜਾਣ ਬਾਰੇ ਕੋਈ ਫ਼ੈਸਲਾ ...
ਅੰਮਿ੍ਤਸਰ, 25 ਮਾਰਚ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਨੇ ਹਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਕਾਇਰਤਾਪੂਰਨ ਕਾਰਵਾਈ ਦੱਸਿਆ | ਸ੍ਰੀ ਸ਼ਰਮਾ ਨੇ ਕਿਹਾ ਕਿ ਅਫ਼ਗਾਨਿਸਤਾਨ ਸਰਕਾਰ ਦਾ ਘੱਟ ਗਿਣਤੀ ਭਾਈਚਾਰੇ ਦੇ ਹਿਤਾਂ ...
ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕਾਬੁਲ 'ਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ | ...
ਸੰਗਰੂਰ (ਸਖਵਿੰਦਰ ਸਿੰਘ ਫੁੱਲ)-ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਨੇ ਹਮਲੇ ਦੀ ਜ਼ੋਰਦਾਰ ਸ਼ਬਦਾਂ 'ਚ ਨਿਖੇਧੀ ਕਰਦਿਆਂ ਪ੍ਰਧਾਨ ਮੰਤਰੀ ਤੇ ਵਿਦੇਸ਼ ਮੰਤਰੀ ਨੂੰ ਇਸ ਮੰਦਭਾਗੀ ਘਟਨਾ ਸਬੰਧੀ ਅਫ਼ਗਾਨਿਸਤਾਨ ਦੇ ਰਾਸ਼ਟਰਪਤੀ ਨਾਲ ਸਖ਼ਤ ਕਦਮ ਚੁੱਕਣ ਬਾਰੇ ...
19 ਵਿਅਕਤੀ ਆਈਸੋਲੇਸ਼ਨ ਵਾਰਡ 'ਚ ਜ਼ੇਰੇ ਇਲਾਜ-ਡਾ: ਜਸਬੀਰ ਸਿੰਘ ਹੁਸ਼ਿਆਰਪੁਰ, 25 ਮਾਰਚ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ 'ਚ ਕੋਰੋਨਾ ਵਾਇਰਸ ਤੋਂ ਪੀੜਤ ਦੂਸਰੇ ਮਰੀਜ਼ ਦੀ ਪੁਸ਼ਟੀ ਹੋਈ ਹੈ | ਪਿੰਡ ਮੋਰਾਂਵਾਲੀ ...
ਜਲੰਧਰ, 25 ਮਾਰਚ (ਸ਼ਿਵ ਸ਼ਰਮਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ 21 ਦਿਨ ਲਈ ਐਲਾਨੀ ਕੌਮੀ ਤਾਲਾਬੰਦੀ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਕਰਨ ਲਈ ਸਮਾਂ ਤੈਅ ਕਰ ਦਿੱਤਾ ਹੈ ਜਿਨ੍ਹਾਂ 'ਚ ਅਖ਼ਬਾਰਾਂ ਵੇਚਣ ਤੋਂ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX