ਤਾਜਾ ਖ਼ਬਰਾਂ


ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  4 minutes ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  36 minutes ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  47 minutes ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 1 hour ago
ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਵਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ
. . .  1 day ago
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਚਰਚਿਤ ਤੇ ਵਿਵਾਦਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ...
ਸਿੱਖਿਆ ਵਿਭਾਗ ਕਰ ਰਿਹਾ ਹੈ ਫਰੰਟ ਲਾਈਨ 'ਤੇ ਕੰਮ ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਨਿਭਾ ਰਿਹਾ ਹੈ ਅਹਿਮ ਭੂਮਿਕਾ
. . .  1 day ago
ਪਠਾਨਕੋਟ, 24 ਮਈ (ਸੰਧੂ) ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ 'ਤੇ ਆ ਕੇ ਕੰਮ ਕਰ ਰਿਹਾ ਹੈ ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ...
ਧਾਗਾ ਮਿਲ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 24 ਮਈ (ਅਮਰੀਕ ਸਿੰਘ ਬਤਰਾ) - ਸਥਾਨਕ ਚੀਮਾ ਚੌਂਕ ਨਜ਼ਦੀਕ ਆਰ.ਕੇ ਰੋਡ 'ਤੇ ਇੱਕ ਧਾਗਾ ਮਿਲ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਲੱਗਣ ਸਮੇਂ ਧਾਗਾ ਮਿਲ ਬੰਦ ਸੀ, ਪਰੰਤੂ ਮਾਲਕ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਲੱਗਣ...
ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਕਤਲ
. . .  1 day ago
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ 'ਚ ਧੀ...
ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ
. . .  1 day ago
ਆਦਮਪੁਰ, 24 ਮਈ (ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚਲਦਿਆਂ ਆਦਮਪੁਰ ਤੋਂ ਦਿੱਲੀ ਅਤੇ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਸੰਪਾਦਕੀ

ਅਣਮਨੁੱਖੀ ਕਾਰਾ

ਅਫ਼ਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਪਿਛਲੇ ਦਿਨੀਂ ਜੋ ਕੁਝ ਭਿਆਨਕ ਵਾਪਰਿਆ ਹੈ, ਉਸ ਦੀ ਦੁਨੀਆ ਭਰ ਵਿਚ ਨਿੰਦਾ ਹੋਈ ਹੈ। ਇਸ ਨੇ ਬਹੁਤੇ ਧਾਰਮਿਕ ਫ਼ਿਰਕਿਆਂ ਦੇ ਲੋਕਾਂ ਨੂੰ ਸ਼ਰਮਸਾਰ ਕੀਤਾ ਹੈ। ਅਫ਼ਗਾਨਿਸਤਾਨ ਵਿਚ ਕਾਬੁਲ ਅਤੇ ਜਲਾਲਾਬਾਦ ਵਿਚ ਦੋ ਹੀ ਗੁਰਦੁਆਰੇ ਹਨ ਜਿਨ੍ਹਾਂ ਵਿਚ ਸਮੇਂ-ਸਮੇਂ ਸਿੱਖ ਸੰਗਤਾਂ ਨਤਮਸਤਕ ਹੁੰਦੀਆਂ ਹਨ। ਅੱਜ ਜਦੋਂ ਕਿ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦਾ ਦੁਖਮਈ ਸੰਕਟ ਛਾਇਆ ਹੋਇਆ ਹੈ ਤਾਂ ਕਾਬੁਲ ਦੇ ਗੁਰਦੁਆਰਾ ਸਾਹਿਬ ਵਿਚ ਦੁਨੀਆ ਨੂੰ ਇਸ ਕਹਿਰ ਤੋਂ ਬਚਾਉਣ ਲਈ ਅਰਦਾਸ ਕਰਨ ਲਈ ਸੰਗਤ ਇਕੱਠੀ ਹੋਈ ਸੀ। ਇਸ ਸਮੇਂ ਹੀ ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਅਜਿਹਾ ਅਣਮਨੁੱਖੀ ਕਾਰਾ ਕੀਤਾ। ਦੁਨੀਆ ਦੇ ਕਿਸੇ ਵੀ ਧਾਰਮਿਕ ਗ੍ਰੰਥ ਵਿਚ ਦੂਸਰੇ ਫ਼ਿਰਕੇ ਪ੍ਰਤੀ ਅਜਿਹੀ ਨਫ਼ਰਤ ਦੇ ਬੀਜ ਦਿਖਾਈ ਨਹੀਂ ਦਿੰਦੇ। ਇਸ ਦੀ ਜਗ੍ਹਾ 'ਤੇ ਵੱਡੇ ਧਰਮਾਂ ਵਲੋਂ ਮਾਨਵੀ ਕਦਰਾਂ-ਕੀਮਤਾਂ ਅਤੇ ਆਪਸੀ ਪਿਆਰ ਦੀ ਗੱਲ ਹੀ ਕੀਤੀ ਜਾਂਦੀ ਰਹੀ ਹੈ। ਇਹ ਬਦਨਸੀਬੀ ਵਾਲੀ ਗੱਲ ਹੈ ਕਿ ਸਮੇਂ-ਸਮੇਂ ਧਰਮ ਦੇ ਨਾਂਅ 'ਤੇ ਅੱਤਵਾਦੀ ਸੰਗਠਨਾਂ ਵਲੋਂ ਅਜਿਹੀ ਖੂਨ ਦੀ ਹੋਲੀ ਖੇਡੀ ਜਾਂਦੀ ਰਹੀ ਹੈ।
ਪਿਛਲੇ ਲੰਮੇ ਸਮੇਂ ਤੋਂ ਅਜਿਹਾ ਕੁਝ ਦੇਖਣ ਨੂੰ ਮਿਲਿਆ ਹੈ। ਇਸਲਾਮਿਕ ਸਟੇਟ ਅਤੇ ਤਾਲਿਬਾਨ ਦੇ ਨਾਲ-ਨਾਲ ਬਹੁਤ ਸਾਰੇ ਹੋਰ ਵੀ ਖੂਨੀ ਅੱਤਵਾਦੀ ਸੰਗਠਨਾਂ ਨੇ ਅੱਜ ਧਰਤੀ ਨੂੰ ਲਹੂ-ਲੁਹਾਨ ਕਰਕੇ ਰੱਖ ਦਿੱਤਾ ਹੈ। ਇਸਲਾਮਿਕ ਸਟੇਟ ਦੇ ਅੱਤਵਾਦੀਆਂ ਨੇ ਸੀਰੀਆ ਤੇ ਇਰਾਕ ਦੇ ਕੁਝ ਹਿੱਸੇ 'ਤੇ ਕਬਜ਼ਾ ਕਰ ਲਿਆ ਸੀ। ਆਪਣੇ ਕਬਜ਼ੇ ਵਾਲੇ ਇਲਾਕੇ ਵਿਚ ਇਸ ਨੇ ਉਸ ਸਮੇਂ ਜੋ ਜ਼ੁਲਮ ਢਾਏ ਸਨ, ਉਸ ਨਾਲ ਦੁਨੀਆ ਤ੍ਰਾਹ-ਤ੍ਰਾਹ ਕਰ ਉੱਠੀ ਸੀ। ਲੰਮੀ ਲੜਾਈ ਤੋਂ ਬਾਅਦ ਇਸ ਸੰਗਠਨ ਨੂੰ ਤਾਂ ਉਥੋਂ ਖਦੇੜ ਦਿੱਤਾ ਗਿਆ ਪਰ ਇਸ ਦੇ ਖੂਨੀ ਪੰਜੇ ਅੱਜ ਵੀ ਦੁਨੀਆ ਦੇ ਕਈ ਮੁਸਲਿਮ ਦੇਸ਼ਾਂ ਵਿਚ ਵੱਖ-ਵੱਖ ਲੋਕਾਂ ਦੀਆਂ ਛਾਤੀਆਂ 'ਤੇ ਡੂੰਘੇ ਜ਼ਖ਼ਮ ਕਰ ਰਹੇ ਹਨ। ਅਫ਼ਗਾਨਿਸਤਾਨ ਵਿਚ ਵੀ ਤਾਲਿਬਾਨ ਨੇ ਕੁਝ ਸਾਲਾਂ ਲਈ ਹਕੂਮਤ ਸੰਭਾਲੀ ਸੀ। ਇਨ੍ਹਾਂ ਕੁਝ ਹੀ ਸਾਲਾਂ ਵਿਚ ਉਨ੍ਹਾਂ ਨੇ ਔਰਤਾਂ ਅਤੇ ਹੋਰ ਫ਼ਿਰਕਿਆਂ 'ਤੇ ਜ਼ੁਲਮ ਦੀ ਇੰਤਾਹ ਕਰਕੇ ਇਤਿਹਾਸ ਵਿਚ ਖੂਨੀ ਪਤਰੇ ਲਿਖ ਦਿੱਤੇ ਸਨ। ਅੱਜ ਵੀ ਅਜਿਹੇ ਸੰਗਠਨ ਪਾਕਿਸਤਾਨ, ਅਫ਼ਗਾਨਿਸਤਾਨ, ਇਰਾਕ ਆਦਿ ਮੁਲਕਾਂ ਵਿਚ ਦਨਦਨਾਉਂਦੇ ਫਿਰ ਰਹੇ ਹਨ। ਇਨ੍ਹਾਂ ਨੇ ਉਥੇ ਦੀਆਂ ਸਰਕਾਰਾਂ ਨੂੰ ਚਿੱਤ ਕਰਨ ਵਿਚ ਕੋਈ ਕਸਰ ਬਾਕੀ ਨਹੀਂ ਸੀ ਛੱਡੀ। ਅੱਜ ਇਹ ਦੁਨੀਆ ਭਰ ਲਈ ਖ਼ਤਰਾ ਬਣੇ ਹੋਏ ਹਨ। ਅਮਰੀਕਾ ਵਰਗਾ ਤਾਕਤਵਰ ਮੁਲਕ ਵੀ ਇਨ੍ਹਾਂ ਤੋਂ ਹਾਰ ਹੰਭ ਗਿਆ ਹੈ। ਅਫ਼ਗਾਨਿਸਤਾਨ ਵਿਚ ਇਨ੍ਹਾਂ ਅੱਤਵਾਦੀਆਂ ਨੇ ਕਈ ਵਾਰ ਘੱਟ-ਗਿਣਤੀ ਹਿੰਦੂ ਤੇ ਸਿੱਖ ਭਾਈਚਾਰੇ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ। ਸਾਲ 2018 ਵਿਚ ਵੀ ਉਨ੍ਹਾਂ ਨੇ ਜਲਾਲਾਬਾਦ ਵਿਚ ਸਿੱਖਾਂ ਦੇ ਇਕ ਇਕੱਠ ਉੱਪਰ ਹਮਲਾ ਕਰ ਕੇ 19 ਵਿਅਕਤੀਆਂ ਨੂੰ ਮਾਰ ਦਿੱਤਾ ਸੀ। ਇਸ ਤੋਂ ਪਹਿਲਾਂ ਸਾਲ 1989 ਵਿਚ ਮੁਸਲਿਮ ਅੱਤਵਾਦੀਆਂ ਨੇ ਗੁਰਦੁਆਰਾ ਗੁਰੂ ਨਾਨਕ ਦਰਬਾਰ 'ਤੇ ਆਤਮਘਾਤੀ ਹਮਲਾ ਕਰਕੇ 22 ਲੋਕਾਂ ਨੂੰ ਮਾਰ ਦਿੱਤਾ ਸੀ। ਸੰਯੁਕਤ ਰਾਸ਼ਟਰ ਦੀ ਸੁਰੱਖਿਆ ਕੌਂਸਲ ਨੇ ਇਸ ਜ਼ਾਲਮਾਨਾ ਅਤੇ ਕਾਇਰਤਾ ਭਰਪੂਰ ਹਮਲੇ ਦੀ ਨਿੰਦਾ ਕਰਦਿਆਂ ਸਾਰੇ ਦੇਸ਼ਾਂ ਨੂੰ ਇਕ ਵਾਰ ਫਿਰ ਅੱਤਵਾਦ ਦੇ ਵਿਰੁੱਧ ਖੜ੍ਹੇ ਹੋਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਇਨ੍ਹਾਂ ਦੇ ਪਾਲਣਹਾਰਿਆਂ, ਇਨ੍ਹਾਂ ਨੂੰ ਸੰਗਠਿਤ ਕਰਨ ਵਾਲਿਆਂ ਅਤੇ ਇਨ੍ਹਾਂ ਦੀ ਪੁਸ਼ਤ-ਪਨਾਹੀ ਕਰਨ ਵਾਲਿਆਂ ਨੂੰ ਵੀ ਕੌਮਾਂਤਰੀ ਤੌਰ 'ਤੇ ਸਖ਼ਤ ਸਬਕ ਸਿਖਾਉਣ ਦੀ ਅਪੀਲ ਕੀਤੀ ਹੈ ਅਤੇ ਅਫ਼ਗਾਨਿਸਤਾਨ ਦੀ ਸਰਕਾਰ ਨੂੰ ਇਨ੍ਹਾਂ ਸੰਗਠਨਾਂ ਵਿਰੁੱਧ ਜੰਗ ਲਈ ਪੂਰੀ ਮਦਦ ਦੇਣ ਦਾ ਵੀ ਭਰੋਸਾ ਦਿੱਤਾ ਹੈ। ਇਹ ਗੱਲ ਵੱਡੇ ਅਫ਼ਸੋਸ ਅਤੇ ਦੁੱਖ ਵਾਲੀ ਹੈ ਕਿ ਅਫ਼ਗਾਨਿਸਤਾਨ ਅਤੇ ਪਾਕਿਸਤਾਨ ਵਿਚ ਇਨ੍ਹਾਂ ਸੰਗਠਨਾਂ ਨੇ ਹਨੇਰਗਰਦੀ ਮਚਾਉਂਦਿਆਂ ਹਮੇਸ਼ਾ ਘੱਟ-ਗਿਣਤੀਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।
ਇਹ ਨਵਾਂ ਹਮਲਾ ਵੀ ਉਸੇ ਹੀ ਕੜੀ ਦਾ ਹਿੱਸਾ ਹੈ। ਇਸੇ ਲਈ ਦਹਾਕਾ ਭਰ ਪਹਿਲਾਂ ਉਥੇ ਲੱਖਾਂ ਦੀ ਗਿਣਤੀ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਲੋਕ ਹਾਲਾਤ ਤੋਂ ਮਜਬੂਰ ਹੋ ਕੇ ਭਾਰਤ ਸਮੇਤ ਹੋਰ ਦੇਸ਼ਾਂ ਵੱਲ ਹਿਜਰਤ ਕਰ ਗਏ ਸਨ। ਬਾਅਦ ਵਿਚ ਉਥੇ ਉਨ੍ਹਾਂ ਦੀ ਗਿਣਤੀ ਹਜ਼ਾਰਾਂ ਤੱਕ ਹੀ ਰਹਿ ਗਈ ਸੀ ਅਤੇ ਹੁਣ ਕੁਝ ਸੈਂਕੜਿਆਂ ਤੱਕ ਹੀ ਸੀਮਤ ਹੈ। ਇਨ੍ਹਾਂ ਥੋੜ੍ਹੀ ਜਿਹੀ ਗਿਣਤੀ ਦੇ ਸਿੱਖਾਂ ਨੂੰ ਵੀ ਲਗਾਤਾਰ ਅਫ਼ਗਾਨਿਸਤਾਨ ਛੱਡ ਜਾਣ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ, ਜਿਸ ਕਰਕੇ ਉਨ੍ਹਾਂ ਦਾ ਇਸ ਦੇਸ਼ 'ਚ ਰਹਿਣਾ ਬੇਹੱਦ ਕਠਿਨ ਹੋ ਗਿਆ ਹੈ। ਕੌਮਾਂਤਰੀ ਭਾਈਚਾਰੇ, ਅਫ਼ਗਾਨਿਸਤਾਨ ਸਰਕਾਰ ਅਤੇ ਭਾਰਤ ਸਰਕਾਰ ਨੂੰ ਸਿੱਖ ਭਾਈਚਾਰੇ ਦੇ ਇਨ੍ਹਾਂ ਲੋਕਾਂ ਨਾਲ ਡਟ ਕੇ ਖੜ੍ਹੇ ਹੋਣਾ ਚਾਹੀਦਾ ਹੈ ਅਤੇ ਇਨ੍ਹਾਂ ਨੂੰ ਹਰ ਕਿਸਮ ਦੀ ਸੁਰੱਖਿਆ ਦੇਣੀ ਚਾਹੀਦੀ ਹੈ ਤਾਂ ਜੋ ਇਨ੍ਹਾਂ ਖੂਨੀ ਸੰਗਠਨਾਂ ਦੀਆਂ ਕਾਰਵਾਈਆਂ ਨੂੰ ਪ੍ਰਭਾਵੀ ਢੰਗ ਨਾਲ ਰੋਕਿਆ ਜਾ ਸਕੇ।

-ਬਰਜਿੰਦਰ ਸਿੰਘ ਹਮਦਰਦ

ਬੁਨਿਆਦੀ ਅਧਿਕਾਰਾਂ ਦਾ ਹਿੱਸਾ ਬਣੇ ਸਿਹਤ ਦਾ ਅਧਿਕਾਰ

ਦੁਨੀਆ ਭਰ ਵਿਚ ਫੈਲੀ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੇ ਸਾਡੇ ਦੇਸ਼ ਵਿਚ ਕੁਝ ਸਵਾਲਾਂ ਨੂੰ ਜਨਮ ਦਿੱਤਾ ਹੈ ਜਿਨ੍ਹਾਂ 'ਤੇ ਵਿਚਾਰ ਕਰਨਾ ਬੇਹੱਦ ਜ਼ਰੂਰੀ ਹੋ ਗਿਆ ਹੈ ਅਤੇ ਹੁਣ ਕਿਉਂਕਿ ਪੂਰਾ ਦੇਸ਼ ਤਾਲਾਬੰਦੀ ਵਿਚ ਹੈ ਇਸ ਲਈ ਜਨਤਾ ਆਪਣੇ ਘਰ ਵਿਚ ਇਸ ਬਾਰੇ ਸੋਚ ਸਕਦੀ ...

ਪੂਰੀ ਖ਼ਬਰ »

ਕਾਸ਼! ਬੁਨਿਆਦੀ ਮਸਲਿਆਂ 'ਤੇ ਵੀ ਤਾੜੀਆਂ ਤੇ ਥਾਲੀਆਂ ਵੱਜਣ

ਹਰ ਪਾਸੇ ਖ਼ੌਫ਼ ਦਾ ਆਲਮ ਹੈ। ਦੁਨੀਆ ਭਰ ਵਿਚ ਹਜ਼ਾਰਾਂ ਜਾਨਾਂ ਜਾ ਚੁੱਕੀਆਂ ਹਨ ਤੇ ਆਉਣ ਵਾਲੇ ਕੁਝ ਦਿਨ ਹੋਰ ਅਣਸੁਖਾਵੀਆਂ ਖ਼ਬਰਾਂ ਹੀ ਪੜ੍ਹਨ-ਸੁਣਨ ਨੂੰ ਮਿਲਣ ਵਾਲੀਆਂ ਹਨ। ਭਾਰਤ ਵੀ ਇਸ ਤੋਂ ਅਛੂਤਾ ਨਹੀਂ ਹੈ। ਭਾਵੇਂ ਸਾਡੇ ਇੱਥੇ ਭਾਰੀ ਜਾਨੀ ਨੁਕਸਾਨ ਤੋਂ ਹਾਲੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX