ਤਾਜਾ ਖ਼ਬਰਾਂ


ਇਦ-ਉਲ-ਫਿਤਰ ਮੌਕੇ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਮਨਾਈ ਗਈ ਈਦ
. . .  3 minutes ago
ਅੰਮ੍ਰਿਤਸਰ, 25 ਮਈ (ਰਾਜੇਸ਼ ਕੁਮਾਰ ਸੰਧੂ)- ਅੱਜ ਅੰਮ੍ਰਿਤਸਰ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਇਦ-ਉਲ-ਫਿਤਰ ਦੇ...
ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  19 minutes ago
ਚੰਡੀਗੜ੍ਹ, 25 ਮਈ (ਮਨਜੋਤ ਸਿੰਘ)- ਚੰਡੀਗੜ੍ਹ 'ਚ ਕੋਰੋਨਾ ਦੇ 9 ਹੋਰ ਮਾਮਲਿਆਂ ਦੀ ਪੁਸ਼ਟੀ ਹੋਈ ..
ਜੰਮੂ-ਕਸ਼ਮੀਰ ਦੇ ਮਜਗਾਮ ਇਲਾਕੇ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  38 minutes ago
ਸ੍ਰੀਨਗਰ, 25 ਮਈ- ਜੰਮੂ ਕਸ਼ਮੀਰ ਦੇ ਕੁਲਗਾਮ ਦੇ ਮਦਗਾਮ ਇਲਾਕੇ 'ਚ ਸੁਰੱਖਿਆ ਬਲਾਂ ...
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਮੌਕੇ ਦਿੱਤੀਆਂ ਮੁਬਾਰਕਾਂ
. . .  50 minutes ago
ਨਵੀਂ ਦਿੱਲੀ, 25 ਮਈ- ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਈਦ ਦੀ ਮੁਬਾਰਕਾਂ ਦਿੱਤੀਆਂ ...
ਨਹੀਂ ਰਹੇ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ਦਾਸ ਬਬਲੀ
. . .  about 1 hour ago
ਤਪਾ ਮੰਡੀ, 25 ਮਈ (ਵਿਜੇ ਸ਼ਰਮਾ)- ਸਥਾਨਕ ਬਾਹਰਲਾ ਡੇਰਾ ਜੰਗੀਰ ਦਾਸ ਦੇ ਸੰਚਾਲਕ ਮਹੰਤ ਹੁਕਮ ...
ਅੱਜ ਤੋਂ ਪੂਰੇ ਦੇਸ਼ 'ਚ ਸ਼ੁਰੂ ਹੋ ਰਹੀ ਹੈ ਹਵਾਈ ਸੇਵਾ
. . .  about 1 hour ago
ਨਵੀਂ ਦਿੱਲੀ, 25 ਮਈ - ਕੋਰੋਨਾ ਸੰਕਟ ਦੇ ਚਲਦਿਆਂ ਅੱਜ ਪੂਰੇ ਦੇਸ਼ 'ਚ ਹਵਾਈ ਸੇਵਾ ਦੀ ਸ਼ੁਰੂਆਤ ਕੀਤੀ ਜਾ...
ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਮਨਾਈ
. . .  about 2 hours ago
ਬਲਾਚੌਰ, 25 ਮਈ (ਦੀਦਾਰ ਸਿੰਘ ਬਲਾਚੌਰੀਆ)- ਨੂਰੀ ਜਾਮਾ ਮਸਜਿਦ ਸਿਆਣਾ ਵਿਖੇ ਈਦ ਉਲ ਫਿਤਰ ਸ਼ਰਧਾ...
ਨਹੀਂ ਰਹੇ ਹਾਕੀ ਓਲੰਪੀਅਨ ਪਦਮਸ੍ਰੀ ਬਲਬੀਰ ਸਿੰਘ ਸੀਨੀਅਰ
. . .  about 2 hours ago
ਐੱਸ.ਏ.ਐੱਸ ਨਗਰ, 25 ਮਈ (ਕੇ.ਐੱਸ. ਰਾਣਾ) - ਓਲੰਪਿਕ ਖੇਡਾਂ ਵਿੱਚ ਭਾਰਤ ਲਈ ਤਿੰਨ ਵਾਰ ਹਾਕੀ 'ਚ ਸੋਨ ਤਮਗਾ ਜਿੱਤਣ ਵਾਲੇ...
ਅੱਜ ਦਾ ਵਿਚਾਰ
. . .  about 2 hours ago
ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 15 ਚੇਤ ਸੰਮਤ 552
ਿਵਚਾਰ ਪ੍ਰਵਾਹ: ਅੱਤਵਾਦ ਇਕ ਅਜਿਹਾ ਸੰਕਟ ਹੈ, ਜਿਸ ਦੇ ਲਈ ਦ੍ਰਿੜ੍ਹਤਾ ਅਤੇ ਸਖ਼ਤੀ ਦੀ ਜ਼ਰੂਰਤ ਹੈ।-ਜੇਮਸ ਅਰਲ ਕਾਰਟ

ਤਾਜ਼ਾ ਖ਼ਬਰਾਂ

ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਐੱਸ.ਈ.ਪੀ.ਓ. ਵਿਰੁੱਧ ਕੇਸ ਦਰਜ

ਧਾਰੀਵਾਲ, 28 ਮਾਰਚ (ਰਮੇਸ਼ ਕੁਮਾਰ)- ਥਾਣਾ ਧਾਰੀਵਾਲ ਦੀ ਪੁਲਿਸ ਨੇ ਸੈਨੇਟਾਈਜ਼ਰ ਦੀ ਦਵਾਈ ਦੇਣ ਬਦਲੇ ਪੈਸੇ ਲੈਣ ਵਾਲੇ ਸਰਕਾਰੀ ਮੁਲਾਜ਼ਮ ਵਿਰੁੱਧ ਕੇਸ ਦਰਜ ਕਰ ਲਿਆ। ਐੱਸ.ਐੱਚ.ਓ. ਮਨਜੀਤ ਸਿੰਘ ਨੇ ਦੱਸਿਆ ਕਿ ਪਿੰਡ ਸਹਾਰੀ ਦੇ ਸਰਪੰਚ ਕੁਲਦੀਪ ਸਿੰਘ ਅਤੇ ਪਿੰਡ ਦੂਲਾਨੰਗਲ ਦੇ ਸਰਪੰਚ ਸੁਰਿੰਦਰ ਪਾਲ ਸਿੰਘ ਨੇ ਪੁਲਿਸ ਨੂੰ ਸੂਚਿਤ ਕੀਤਾ ਕਿ ਉਹ ਪਿੰਡ ਵਿਚ ਕੋਰੋਨਾ ਵਾਇਰਸ ਦੇ ਬਚਾਅ ਲਈ ਛਿੜਕਾਅ ਕਰਨ ਵਾਸਤੇ ਸੈਨੇਟਾਈਜ਼ਰ ਦੀ ਦਵਾਈ ਲੈਣ ਲਈ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਧਾਰੀਵਾਲ ਵਿਚ ਆਏ ਸੀ ਅਤੇ ਦਫ਼ਤਰ ਵਿਚ ਮੌਜੂਦ ਐੱਸ.ਈ.ਪੀ.ਓ. ਸਤਵੰਤ ਸਿੰਘ ਬਾਠ ਨੇ ਸਾਨੂੰ 10-10 ਲੀਟਰ ਸੈਨੇਟਾਈਜ਼ਰ ਦਵਾਈ ਦੇ ਕੇ ਪ੍ਰਤੀ ਲੀਟਰ 100 ਰੁਪਏ ਦੀ ਹਿਸਾਬ ਨਾਲ ਇਕ-ਇਕ ਹਜਾਰ ਰੁਪਏ ਲੈ ਲਏ ਜਦਕਿ ਇਹ ਦਵਾਈ ਸਰਕਾਰ ਵੱਲੋਂ ਪਿੰਡਾਂ ਵਿਚ ਛਿੜਕਾਅ ਕਰਨ ਲਈ ਮੁਫ਼ਤ ਦਿੱਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਕਤ ਸਰਪੰਚਾਂ ਦੇ ਬਿਆਨਾਂ ਅਨੁਸਾਰ ਐੱਸ.ਈ.ਪੀ.ਓ. ਦੇ ਵਿਰੁੱਧ ਕੇਸ ਦਰਜ ਕਰ ਲਿਆ ਹੈ।

 

ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)ਕੁੱਝ ਦਿਨ ਪਹਿਲਾਂ ਸਿਵਲ ਹਸਪਤਾਲ ਅਜਨਾਲਾ 'ਚ ਆਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਨੈਗੇਟਿਵ ਆਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਅਜਨਾਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਓਮ ਪ੍ਰਕਾਸ਼ ...

ਪੂਰੀ ਖ਼ਬਰ »

ਕੋਰੋਨਾ ਸੰਕਟ : ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ਵਿਚੋਂ 64 ਕੈਦੀ,ਹਵਾਲਾਤੀ ਕੀਤੇ ਰਿਹਾਅ

ਫ਼ਿਰੋਜ਼ਪੁਰ 28 ਮਾਰਚ (ਗੁਰਿੰਦਰ ਸਿੰਘ)- ਵਿਸ਼ਵ ਭਰ ਵਿਚ ਦਹਿਸ਼ਤ ਮਚਾ ਰਹੇ ਕਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵੱਲੋਂ ਰਾਜ ਦੀਆਂ ਜੇਲ੍ਹਾਂ ਵਿਚ ਕੈਦੀਆਂ ਦੀ ਗਿਣਤੀ ਘਟਾਉਣ ਦੇ ਲਏ ਫ਼ੈਸਲੇ ਵਜੋਂ ਅੱਜ ਸਥਾਨਕ ਕੇਂਦਰੀ ਜੇਲ੍ਹ ਤੋਂ 64 ਕੈਦੀਆਂ,ਹਵਾਲਾਤੀਆਂ ਨੂੰ 6 ...

ਪੂਰੀ ਖ਼ਬਰ »

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵੱਲੋਂ 25 ਲੱਖ ਰੁਪਏ ਜਾਰੀ

 ਜਲੰਧਰ 28 ਮਾਰਚ { ਚਿਰਾਗ਼ ਸ਼ਰਮਾ } - ਕੋਰੋਨਾ ਵਾਇਰਸ ਦੇ ਮੱਦੇ ਨਜ਼ਰ ਜ਼ਿਲ੍ਹੇ ਵੱਲ ਸਹਾਇਤਾ ਦਾ ਹੱਥ ਵਧਾਉਂਦਿਆਂ ਲੋਕ ਸਭਾ ਮੈਂਬਰ ਜਲੰਧਰ ਚੌਧਰੀ ਸੰਤੋਖ ਸਿੰਘ ਵੱਲੋਂ ਐੱਮ.ਪੀ.ਲੈਡ ਵਿਚੋਂ 25 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਗਈ ਹੈ। ਲੋਕ ਸਭਾ ਮੈਂਬਰ ਵੱਲੋਂ ਇਹ ...

ਪੂਰੀ ਖ਼ਬਰ »

ਕੋਵਿਡ 19 : ਲੋਕਾਂ ਨੂੰ ਰਾਹਤ ਪਹੁੰਚਾਉਣ ਲਈ 70 ਕਰੋੜ ਰੁਪਏ ਹੋਰ ਮਨਜ਼ੂਰ - ਮਨਪ੍ਰੀਤ ਸਿੰਘ ਬਾਦਲ

ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ)- ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੱਸਿਆ ਹੈ ਕਿ ਸੂਬਾ ਸਰਕਾਰ ਨੇ ਰਾਜ ਦੇ ਜ਼ਿਲਿਆਂ ਵਿਚ ਕੋਵਿਡ 19 ਬਿਮਾਰੀ ਨਾਲ ਨਜਿੱਠਣ ਅਤੇ ਲੋਕਾਂ ਦੀ ਮਦਦ ਲਈ 70 ਕਰੋੜ ਰੁਪਏ ਦੀ ਵਾਧੂ ਸਹਾਇਤਾ ਪ੍ਰਵਾਨ ਕੀਤੀ ਹੈ। ਇਸ ...

ਪੂਰੀ ਖ਼ਬਰ »

ਪਿੰਡ ਅਕਾਲਗੜ੍ਹ ਦੇ ਲੋਕਾਂ ਨੇ ਆਪ ਹੀ ਪਿੰਡ ਕੀਤਾ ਸੀਲ

ਸ੍ਰੀ ਮੁਕਤਸਰ ਸਾਹਿਬ, 28 ਮਾਰਚ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਅਕਾਲਗੜ੍ਹ ਦੀ ਪੰਚਾਇਤ ਅਤੇ ਨੌਜਵਾਨਾਂ ਨੇ ਲੋਕਾਂ ਦੇ ਸਹਿਯੋਗ ਨਾਲ ਪਿੰਡ ਨੂੰ ਆਉਣ ਵਾਲੇ ਸਾਰੇ ਰਸਤੇ ਬੰਦ ਕਰਕੇ ਸੀਲ ਕਰ ਦਿੱਤਾ। ਕੋਰੋਨਾ ਵਾਇਰਸ ਨੂੰ ਲੈ ਕੇ ਪਿੰਡ 'ਚ ਕਿਸੇ ...

ਪੂਰੀ ਖ਼ਬਰ »

ਬਲਾਕਾਂ ਸ਼ਾਹਕੋਟ ਤੇ ਲੋਹੀਆਂ 'ਚ ਸਿਹਤ ਵਿਭਾਗ ਨੇ 438 ਵਿਅਕਤੀ ਨੂੰ ਕੀਤਾ ਇਕਾਂਤਵਾਸ

ਸ਼ਾਹਕੋਟ, 28 ਮਾਰਚ (ਏ.ਐੱਸ. ਸਚਦੇਵਾ)- ਸਬ ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਬਲਾਕ ਸ਼ਾਹਕੋਟ ਅਤੇ ਲੋਹੀਆਂ 'ਚ 3 ਮਰੀਜ਼ ਸ਼ੱਕੀ ਪਾਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਲੋਕਾਂ ਨੂੰ ਸਾਵਧਾਨੀਆਂ ਵਰਤਣ ਤੇ ਘਰਾਂ ਵਿਚ ...

ਪੂਰੀ ਖ਼ਬਰ »

ਅਮਰ ਸਿੰਘ ਨੇ ਤਿੰਨ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਐਮ.ਪੀ ਲੈਡ ਫੰਡ ਵਰਤਣ ਲਈ ਦਿੱਤੇ ਅਧਿਕਾਰ

ਰਾਏਕੋਟ , 28 ਮਾਰਚ (ਸੁਸ਼ੀਲ) ਕੋਰੋਨਾ ਵਾਇਰਸ ਦੇ ਵੱਧਦੇ ਕਹਿਰ ਨੂੰ ਰੋਕਣ ਲਈ ਲੋਕਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ, ਲੁਧਿਆਣਾ ਅਤੇ ਸੰਗਰੂਰ ਦੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਜੰਮੂ-ਕਸ਼ਮੀਰ ਤੋਂ ਰੋਜ਼ੀ-ਰੋਟੀ ਕਮਾਉਣ ਪੰਜਾਬ ਆਏ ਸੈਂਕੜੇ ਪਠਾਨ ਕਰਫਿਊ 'ਚ ਫਸੇ

ਬੁਢਲਾਡਾ, 28 ਮਾਰਚ (ਸਵਰਨ ਸਿੰਘ ਰਾਹੀ) - ਪਿਛਲੀ 22 ਮਾਰਚ ਤੋਂ ਦੇਸ਼ ਭਰ ਅੰਦਰ ਲਾਗੂ ਕੀਤੀ ਤਾਲਾਬੰਦੀ ਅਤੇ ਪੰਜਾਬ ਅੰਦਰ ਕਰਫਿਊ ਦੇ ਚਲਦਿਆਂ ਜਿਥੇ ਇਸ ਖੇਤਰ ਦੇ ਕੁਝ ਲੋਕ ਪੰਜਾਬ ਦੇ ਹੋਰਨਾਂ ਸ਼ਹਿਰਾਂ ਤੇ ਹੋਰਨਾਂ ਸੂਬਿਆਂ 'ਚ ਘਿਰੇ ਹੋਏ ਹਨ। ਉਥੇ ਆਪਣੀ ਰੋਜ਼ੀ-ਰੋਟੀ ...

ਪੂਰੀ ਖ਼ਬਰ »

ਕੋਰੋਨਾ ਵਾਈਸ ਦੇ ਚੱਲਦੇ ਕੈਬਨਿਟ ਮੰਤਰੀ ਨੇ ਕੀਤੀ ਉੱਚ ਅਧਿਕਾਰੀਆਂ ਨਾਲ ਬੈਠਕ

ਗੁਰੂ ਹਰਸਹਾਏ, 28 ਮਾਰਚ (ਕਪਿਲ ਕੰਧਾਰੀ)- ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਨੂੰ ਚੱਲਦਿਆਂ 31 ਮਾਰਚ ਤੱਕ ਕਰਫ਼ਿਊ ਦਾ ਐਲਾਨ ਕੀਤਾ ਗਿਆ ਹੈ। ਉੱਥੇ ਹੀ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ ਪਿਛਲੇ ਪੰਜ ਦਿਨਾਂ ਤੋਂ ਮੁਕੰਮਲ ਤੌਰ 'ਤੇ ਬੰਦ ਪਈਆਂ ਹਨ। ਜਿਸ ਦੇ ...

ਪੂਰੀ ਖ਼ਬਰ »

ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ਜਵਾਨਾਂ ਨੇ ਚੁੱਕਿਆ ਪਿੰਡ ਨੂੰ ਵਾਇਰਸ ਮੁਕਤ ਕਰਨ ਦਾ ਮੋਰਚਾ

ਅੰਮ੍ਰਿਤਸਰ 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਭਾਵੇਂ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਹਰੇਕ ਲੋੜਵੰਦ ਤੱਕ ਪਹੁੰਚਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਕਈ ਪਿੰਡਾਂ ਨੇ ਇਸ ਨੂੰ ਆਪਣੇ ਪੱਧਰ ਉੱਤੇ ਹੀ ਨਿਪਟਣ ਦਾ ਬੀੜਾ ਚੁੱਕ ਲਿਆ ਹੈ। ਪਿੰਡ ਫ਼ਤਿਹਗੜ੍ਹ ਸ਼ੁਕਰਚੱਕ ਦੇ ...

ਪੂਰੀ ਖ਼ਬਰ »

ਹਲਕਾ ਮਹਿਲ ਕਲਾਂ 'ਚ ਦਵਾਈਆਂ ਦੀ ਹੋਮ ਡਲਿਵਰੀ ਸ਼ੁਰੂ

ਮਹਿਲ ਕਲਾਂ, 28 ਮਾਰਚ (ਗੁਰਪ੍ਰੀਤ ਸਿੰਘ ਅਣਖੀ)-ਕਰੋਨਾ ਵਾਇਰਸ ਦੇ ਖ਼ਤਰਨਾਕ ਪ੍ਰਭਾਵ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਹਲਕਾ ਮਹਿਲ ਕਲਾਂ 'ਚ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਹਦਾਇਤਾਂ ਅਨੁਸਾਰ ਦਵਾਈਆਂ ਘਰ-ਘਰ ਮੁਹੱਈਆ ਕਰਵਾਉਣ ਲਈ ਮਹਿਲ ਕਲਾਂ 'ਚ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮੋਦੀ ਦੀ ਮੁਹਿੰਮ ਨੂੰ ਮਿਲਿਆ ਅਕਸ਼ੈ ਕੁਮਾਰ ਦਾ ਸਾਥ, ਦਾਨ ਕੀਤੇ 25 ਕਰੋੜ ਰੁਪਏ

ਮੁੰਬਈ, 28 ਮਾਰਚ- ਕੋਰੋਨਾ ਵਾਇਰਸ ਦਾ ਪ੍ਰਭਾਵ ਦੁਨੀਆ ਭਰ 'ਚ ਲਗਾਤਾਰ ਵਧਦਾ ਹੀ ਜਾ ਰਿਹਾ ਹੈ। ਕੋਰੋਨਾ ਪੀੜਤਾਂ ਦੀ ਸਹਾਇਤਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ਵਾਸੀਆਂ ਨੂੰ ਆਰਥਿਕ ਮਦਦ ਦੀ ਅਪੀਲ ਕੀਤੀ ਸੀ। ਕੇਂਦਰ ਸਰਕਾਰ ਦੇ 'ਪੀ.ਐਮ ਕੇਅਰਜ਼ ਫ਼ੰਡ' ਦੇ ਐਲਾਨ ...

ਪੂਰੀ ਖ਼ਬਰ »

ਫ਼ਾਜ਼ਿਲਕਾ 'ਚ ਕੋਰੋਨਾ ਦਾ ਇਕ ਹੋਰ ਸ਼ੱਕੀ ਮਾਮਲਾ ਆਇਆ ਸਾਹਮਣੇ

ਫ਼ਾਜ਼ਿਲਕਾ, 28 ਮਾਰਚ (ਪ੍ਰਦੀਪ ਕੁਮਾਰ)-ਫ਼ਾਜ਼ਿਲਕਾ ਜ਼ਿਲੇ  ਵਿਚ ਕੋਰੋਨਾ ਵਾਇਰਸ ਦਾ ਇਕ ਹੋਰ ਸ਼ੱਕੀ ਮਰੀਜ਼ ਸਾਹਮਣੇ ਆਇਆ ਹੈ, ਜਿਸ ਨੂੰ ਸਿਵਲ ਹਸਪਤਾਲ ਵਿਚ ਬਣਾਏ ਗਏ, ਆਇਸੋਲੇਸ਼ਨ ਵਾਰਡ ਅੰਦਰ ਰੱਖਿਆ ਗਿਆ ਹੈ। ਫ਼ਾਜ਼ਿਲਕਾ ਜ਼ਿਲ੍ਹੇ ਦੇ ਸਿਵਲ ਸਰਜਨ ਫ਼ਾਜ਼ਿਲਕਾ ਡਾ. ...

ਪੂਰੀ ਖ਼ਬਰ »

ਜ਼ਿਲ੍ਹਾ ਹੁਸ਼ਿਆਰਪੁਰ 'ਚ ਕੱਲ੍ਹ ਮੈਡੀਕਲ ਸਟੋਰ ਖੋਲ੍ਹਣ ਦੀ ਛੋਟ

ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ)-ਐੱਸ.ਡੀ.ਐੱਮ. ਗੜ੍ਹਸ਼ੰਕਰ ਹਰਬੰਸ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਹੁਸ਼ਿਆਰਪੁਰ ਅਪਨੀਤ ਰਿਆਤ ਵੱਲੋਂ ਲੋਕਾਂ ਦੀਆਂ ਜ਼ਰੂਰੀ ਲੋੜਾਂ ਦੇ ਮੱਦੇਨਜ਼ਰ ਕਰਫ਼ਿਊ ਦੌਰਾਨ ਕੁੱਝ ਛੋਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ...

ਪੂਰੀ ਖ਼ਬਰ »

ਆਪਣੇ ਵਤਨ ਪਰਤਣ ਲਈ ਅਟਾਰੀ ਸਰਹੱਦ ਪਹੁੰਚੇ ਪਾਕਿਸਤਾਨੀ ਸ਼ਹਿਰੀਆਂ ਦੇ ਰਹਿਣ ਅਤੇ ਖਾਣ ਪੀਣ ਦਾ ਕੀਤਾ ਗਿਆ ਪ੍ਰਬੰਧ

ਅਟਾਰੀ, 28 ਮਾਰਚ( ਰੁਪਿੰਦਰਜੀਤ ਸਿੰਘ ਭਕਨਾ)- ਕੋਰੋਨਾ ਵਾਇਰਸ ਦੇ ਚੱਲਦਿਆਂ ਭਾਰਤ ਸਰਕਾਰ ਵੱਲੋਂ ਅਟਾਰੀ ਵਾਹਘਾ ਸਰਹੱਦ ਨੂੰ ਸੀਲ ਕੀਤੇ ਜਾਣ ਤੋਂ ਬਾਅਦ ਆਪਣੇ ਵਤਨ ਪਾਕਿਸਤਾਨ ਜਾਣ ਲਈ ਅਟਾਰੀ ਸਰਹੱਦ ਪਹੁਚੇ ਇੱਕ ਪਾਕਿਸਤਾਨੀ ਪਰਿਵਾਰ ਜਿਸ ਨੂੰ ਬੀ.ਐਸ.ਐਫ ਵੱਲੋਂ ...

ਪੂਰੀ ਖ਼ਬਰ »

ਡੀ.ਐੱਸ.ਪੀ ਥਿੰਦ ਨੇ ਪਿੰਡਾਂ ਦੇ ਲੋੜਵੰਦ ਲੋਕਾਂ ਦੇ ਘਰਾਂ 'ਚ ਪਹੁੰਚਾਇਆ ਰਾਸ਼ਨ

ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਲੋੜਵੰਦ ਲੋਕਾਂ ਦੇ ਘਰਾਂ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਇਸੇ ਹੀ ਤਹਿਤ ਸ਼ਾਹਕੋਟ ਦੇ ਡੀ.ਐੱਸ.ਪੀ ਪਿਆਰਾ ਸਿੰਘ ਥਿੰਦ ਵੱਲੋਂ ਸਮਾਜ ...

ਪੂਰੀ ਖ਼ਬਰ »

ਬਲਜੀਤ ਸਿੰਘ ਗਿੱਲ ਨੇ ਮਾਰਕੀਟ ਕਮੇਟੀ ਘਨੌਰ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ

ਘਨੌਰ, 28 ਮਾਰਚ (ਬਲਜਿੰਦਰ ਸਿੰਘ ਗਿੱਲ, ਜਾਦਵਿੰਦਰ ਸਿੰਘ ਸਮਰਾਓ) - ਲੰਘੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀਆਂ ਮੰਡੀਆਂ 'ਚ ਸਬਜ਼ੀਆਂ ਤੇ ਅਨਾਜ ਦੇ ਪੁਖ਼ਤਾ ਖ਼ਰੀਦ ਪ੍ਰਬੰਧਨ ਲਈ ਐਲਾਨੇ ਮਾਰਕੀਟ ਕਮੇਟੀ ਚੇਅਰਮੈਨਾਂ 'ਚ ਘਨੌਰ ਮਾਰਕੀਟ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ 'ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ਵਾਰਡਾਂ 'ਚ ਕੀਤਾ ਗਿਆ ਤਬਦੀਲ

 ਅੰਮ੍ਰਿਤਸਰ, 28 ਮਾਰਚ (ਹਰਜਿੰਦਰ ਸਿੰਘ ਸ਼ੈਲੀ)- ਕੋਰੋਨਾ ਵਾਇਰਸ ਦੇ ਚੱਲਦਿਆਂ ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਇਕ ਵੱਡਾ ਫ਼ੈਸਲਾ ਲਿਆ ਹੈ। ਫ਼ਿਰੋਜ਼ਪੁਰ ਰੇਲਵੇ ਡਵੀਜ਼ਨ ਨੇ ਕੋਰੋਨਾ ਵਾਇਰਸ ਦੇ ਚੱਲਦਿਆਂ ਰੇਲਵੇ ਸਟੇਸ਼ਨਾਂ ਤੇ ਖੜੀਆਂ ਰੇਲਗੱਡੀਆਂ ਨੂੰ ਹੀ ਆਈਸੋਲੇਸ਼ਨ ...

ਪੂਰੀ ਖ਼ਬਰ »

ਅਫ਼ਗਾਨੀ ਸਿੱਖਾਂ ਦੀ ਸੁਰੱਖਿਆ ਲਈ ਠੋਸ ਕਦਮ ਚੁੱਕੇ ਅਫ਼ਗ਼ਾਨ ਸਰਕਾਰ - ਭਾਈ ਲੌਂਗੋਵਾਲ

ਲੌਂਗੋਵਾਲ, 28 ਮਾਰਚ(ਸ,ਸ, ਖੰਨਾ)- ਪਿਛਲੇ ਦਿਨੀਂ ਕਾਬੁਲ ਅਫ਼ਗ਼ਾਨਿਸਤਾਨ ਵਿਖੇ ਗੁਰਦੁਆਰਾ ਸਾਹਿਬ ਅੰਦਰ ਕੋਰੋਨਾ ਮਹਾਂਮਾਰੀ ਕਰ ਕੇ ਸਰਬੱਤ ਦੇ ਭਲੇ ਲਈ ਅਰਦਾਸ ਕਰ ਰਹੇ ਸਿੱਖਾਂ ਉੱਪਰ ਅੱਤਵਾਦੀਆਂ ਵੱਲੋਂ ਆਤਮਘਾਤੀ ਹਮਲਾ ਕਰ ਕੇ ਵੱਡੀ ਗਿਣਤੀ 'ਚ ਮਾਰ ਦੇਣ ਦੀ ਘਟਨਾ ਨੇ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਵੈੱਲਫੇਅਰ ਸੁਸਾਇਟੀ ਵੱਲੋਂ ਲੋੜਵੰਦਾਂ ਲਈ ਲੰਗਰ ਦੀ ਸੇਵਾ ਸ਼ੁਰੂ

ਜੋਧਾਂ, 28 ਮਾਰਚ (ਗੁਰਵਿੰਦਰ ਸਿੰਘ ਹੈਪੀ)- ਦੁਨੀਆਂ ਵਿਚ ਜਦੋਂ ਵੀ ਇਨਸਾਨੀਅਤ ਤੇ ਭੀੜ ਪਈ ਹੈ ਤਾਂ ਸਿੱਖ ਸੰਸਥਾਵਾਂ ਨੇ ਮੋਹਰੀ ਰੋਲ ਅਦਾ ਕੀਤਾ ਹੈ, ਹੁਣ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੱਲੋਂ ਲਗਾਏ ਕਰਫ਼ਿਊ ਕਾਰਨ ਦੋ ਵਕਤ ਦੀ ਰੋਟੀ ਤੋਂ ਮੁਹਤਾਜ ਹੋਏ ਗਰੀਬ ਤੇ ...

ਪੂਰੀ ਖ਼ਬਰ »

ਸੂਬੇ 'ਚ ਕੋਰੋਨਾ ਵਾਇਰਸ ਦੇ 195 ਸ਼ੱਕੀ ਮਰੀਜ਼ ਨੈਗੇਟਿਵ ਪਾਏ ਗਏ : ਬਲਵੀਰ ਸਿੰਘ ਸਿੱਧੂ

ਹੁਸ਼ਿਆਰਪੁਰ, 28 ਮਾਰਚ(ਬਲਜਿੰਦਰਪਾਲ ਸਿੰਘ)- ਕੋਰੋਨਾ ਵਾਇਰਸ ਦੇ ਪੰਜਾਬ ਚ ਇੱਕ 195 ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ ਜੋ ਕਿ ਸਾਰੇ ਹੀ ਨੈਗੇਟਿਵ ਪਾਏ ਗਏ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ.ਬਲਵੀਰ ਸਿੰਘ ਸਿੱਧੂ ਹੈਲਥ ਮਨਿਸਟਰ ਪੰਜਾਬ ਨੇ ਹੁਸ਼ਿਆਰਪੁਰ ਵਿਖੇ ਕੀਤਾ। ...

ਪੂਰੀ ਖ਼ਬਰ »

ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਲੋੜਵੰਦਾਂ ਲਈ ਦਵਾਈਆਂ ਅਤੇ ਭੋਜਨ ਖ਼ਰੀਦ ਸਕਦੀਆਂ ਹਨ ਗ੍ਰਾਮ ਪੰਚਾਇਤਾਂ

ਚੰਡੀਗੜ੍ਹ, 28 ਮਾਰਚ (ਵਿਕਰਮਜੀਤ ਸਿੰਘ ਮਾਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗ੍ਰਾਮ ਪੰਚਾਇਤਾਂ ਨੂੰ ਪੰਚਾਇਤੀ ਫ਼ੰਡਾਂ 'ਚੋਂ ਰੋਜ਼ਾਨਾ ਦਿਹਾੜੀਦਾਰਾਂ ਅਤੇ ਗਰੀਬ ਵਿਅਕਤੀਆਂ ਲਈ ਦਵਾਈਆਂ ਅਤੇ ਭੋਜਨ ਖ਼ਰੀਦਣ ਲਈ ਕਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ...

ਪੂਰੀ ਖ਼ਬਰ »

ਬਰਨਾਲਾ ਵਿਖੇ ਸਵੇਰੇ 6 ਵਜੇ ਤੋਂ 9 ਵਜੇ ਤੱਕ ਖੁੱਲ੍ਹਣਗੀਆਂ ਕੈਮਿਸਟ ਦੀਆਂ ਦੁਕਾਨਾਂ ਅਤੇ ਲੈਬਾਰਟਰੀਆਂ

ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਦੱਸਿਆ ਕਿ ਐਮਰਜੈਂਸੀ ਮੈਡੀਕਲ ਟੈੱਸਟਾਂ ਵਾਸਤੇ ਲੈਬਾਰਟਰੀ ਖੋਲ੍ਹਣ ਦੇ ਸਮੇਂ ਵਿਚ ਸੋਧ ਕੀਤੀ ਗਈ ਹੈ। ਇਹ ਸਮਾਂ ਹੁਣ ਸਵੇਰੇ 6 ਵਜੇ ਤੋਂ ਸਵੇਰੇ 9 ਵਜੇ ਤੱਕ ...

ਪੂਰੀ ਖ਼ਬਰ »

ਲੋਕਾਂ ਨਾਲ ਦੁਰਵਿਵਹਾਰ ਕਰਨ ਦੇ ਦੋਸ਼ਾਂ ਹੇਠ ਥਾਣਾ ਕਰਤਾਰਪੁਰ ਦੇ ਮੁਖੀ ਪੁਸ਼ਪ ਬਾਲੀ ਨੂੰ ਤੁਰੰਤ ਪ੍ਰਭਾਵ ਨਾਲ ਕੀਤਾ ਗਿਆ ਲਾਈਨ ਹਾਜ਼ਰ

ਕਰਤਾਰਪੁਰ, 28 ਮਾਰਚ (ਭਜਨ ਸਿੰਘ ਧੀਰਪੁਰ)- ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵੱਲੋਂ ਲਗਾਏ ਕਰਫ਼ਿਊ ਦੌਰਾਨ ਲੋਕਾਂ ਨੂੰ ਬਾਹਰ ਨਿਕਲਣ ਤੋਂ ਰੋਕਣ ਲਈ ਥਾਣਾ ਕਰਤਾਰਪੁਰ ਦੇ ਐੱਸ.ਐੱਚ.ਓ ਪੁਸ਼ਪ ਬਾਲੀ ਵੱਲੋਂ ਕੀਤੀ ਡੰਡੇ ਦੀ ਵਰਤੋਂ ਦੀਆਂ ਵੀਡੀਓ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਡਾਈਓਸਿਸ ਆਫ਼ ਜਲੰਧਰ ਦੇ ਸਾਰੇ ਹੀ ਕਾਨਵੈਂਟ ਸਕੂਲ ਆਈਸੋਲੇਸ਼ਨ ਵਾਰਡ ਬਣਨ ਲਈ ਤਿਆਰ

ਗੁਰਦਾਸਪੁਰ, 28 ਮਾਰਚ (ਆਰਿਫ਼)- ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ 'ਚ ਹਸਪਤਾਲਾਂ ਦੀ ਕਮੀ ਨਾ ਆ ਜਾਵੇ ਇਸ ਲਈ ਡਾਈਓਸਿਸ ਆਫ਼ ਜਲੰਧਰ ਦੇ ਬਿਸ਼ਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਤੀ ਤੌਰ 'ਤੇ ਸਹਿਮਤੀ ਜਤਾਈ ਗਈ ਹੈ ਕਿ ਜੇਕਰ ਸਰਕਾਰ ਜਰੂਰਤ ਸਮਝੇ ਤਾਂ ...

ਪੂਰੀ ਖ਼ਬਰ »

ਥਾਣਾ ਸ਼ੰਭੂ ਦੇ ਸਹਿਯੋਗ ਨਾਲ ਜੇ.ਐੱਸ.ਡਬਲਿਊ. ਨੇ 400 ਪਰਿਵਾਰਾਂ ਦੇ ਘਰ ਪਹੁੰਚਾਇਆ ਰਾਸ਼ਨ

ਘਨੌਰ, 28ਮਾਰਚ (ਜਾਦਵਿੰਦਰ ਸਿੰਘ ਜੋਗੀਪੁਰ) - ਹਲਕਾ ਘਨੌਰ ਚ ਜੇ.ਐੱਸ.ਡਬਲਿਊ. ਵੱਲਭ ਟੀਨਪਲੇਟ ਪ੍ਰਾਈਵੇਟ ਲਿਮਟਿਡ ਵੱਲੋਂ ਜਿੱਥੇ ਵੱਡੇ ਪੱਧਰ 'ਤੇ ਹਲਕਾ ਘਨੌਰ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਹੈ। ਓਥੇ ਹੀ ਇਸ ਮਹਾਂਮਾਰੀ ਦੌਰਾਨ ਹਲਕੇ ਦੇ ਵੱਖ-ਵੱਖ ...

ਪੂਰੀ ਖ਼ਬਰ »

ਸ਼ਾਹਕੋਟ 'ਚ ਪ੍ਰਵਾਸੀ ਭਾਰਤੀਆਂ ਨੇ ਕਰੀਬ 300 ਲੋੜਵੰਦ ਲੋਕਾਂ ਨੂੰ ਵੰਡਿਆ ਰਾਸ਼ਨ

ਡੀ.ਐਸ.ਪੀ ਥਿੰਦ ਦੀ ਅਗਵਾਈ 'ਚ ਕੀਤੀ ਮਦਦ ਸ਼ਾਹਕੋਟ, 28 ਮਾਰਚ (ਦਲਜੀਤ ਸਚਦੇਵਾ)- ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲਗਾਏ ਗਏ ਕਰਫ਼ਿਊ ਦੌਰਾਨ ਪ੍ਰਵਾਸੀ ਭਾਰਤੀ ਲੋੜਵੰਦ ਲੋਕਾਂ ਦੀ ਮਦਦ ਲਈ ਅੱਗੇ ਆਏ ਹਨ। ਅੱਜ ਡੀ.ਐਸ.ਪੀ ਸ਼ਾਹਕੋਟ ਪਿਆਰਾ ਸਿੰਘ ਥਿੰਦ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਲੰਧਰ ਜ਼ਿਲ੍ਹੇ ’ਚ ਸ਼ੱਕੀ ਵਿਅਕਤੀਆਂ ਦੇ ਖੂਨ ਦੇ ਲਏ ਗਏ ਸੈਂਪਲ

ਗੁਰਾਇਆ, 28 ਮਾਰਚ (ਬਲਵਿੰਦਰ ਸਿੰਘ) - ਜਲੰਧਰ ਜ਼ਿਲ੍ਹੇ ਦੇ ਪਿੰਡ ਵਿਰਕ ਦੇ ਪਾਜ਼ੀਟਿਵ ਆਏ ਚਾਰ ਲੋਕਾਂ ਦੇ ਨੇੜਲੇ ਸੰਪਰਕ ਵਾਲੇ ਲੋਕਾਂ ਤੇ ਸਿਹਤ ਵਿਭਾਗ ਵਲੋਂ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਅੱਜ ਸਿਹਤ ਵਿਭਾਗ ਵਲੋਂ ਗੋਹਾਵਰ ਦੇ ਦੋ ਲੋਕ ਅਤੇ ਪਿੰਡ ਲੁਹਾਰਾਂ ਦੇ ਇਕ ...

ਪੂਰੀ ਖ਼ਬਰ »

ਧਰਮਸੋਤ ਨੇ ਪੰਜਾਬ ਦੇ ਨਿਵੇਕਲੇ ਪਿੰਡ ਅਗੇਤਾ ਦਾ ਕੀਤਾ ਦੌਰਾ ਪਿੰਡ ਵਾਸੀਆਂ ਨੇ ਆਪਣੇ ਤੌਰ ਤੇ ਪੂਰੇ ਪਿੰਡ ਨੂੰ ਕੀਤਾ ਲਾਕਡਾਊਨ

ਨਾਭਾ 28 ਮਾਰਚ (ਕਰਮਜੀਤ ਸਿੰਘ-) ਪੰਜਾਬ ਦਾ ਪਿੰਡ ਅਗੇਤਾ ਜਿਥੋਂ ਦੇ ਵਸਨੀਕਾਂ ਨੇ ਖੁਦ ਪਹਿਲ ਕਰਦੇ ਹੋਏ ਪੂਰੇ ਪਿੰਡ ਨੂੰ ਲਾਕ ਡਾਊਨ ਕਰ ਦਿੱਤਾ ਸੀ ਖੁਦ ਹੀ ਪਿੰਡ ਨੂੰ ਜਾਂਦੇ ਤਿੰਨ ਰਸਤਿਆਂ ਤੇ ਬੈਰੀਕੇਡ ਲਗਾ ਪਿੰਡ ਵਿੱਚ ਐਂਟਰੀ ਬੈਨ ਕੀਤੀ ਹੋਈ ਹੈ ਤੇ ਸਿਰਫ ...

ਪੂਰੀ ਖ਼ਬਰ »

ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵਿਚ ਕੱਲ ਤੱਕ ਆਮ ਵਾਂਗ ਹੋਵੇਗੀ ਸਪਲਾਈ

ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ )-ਸ਼ਹਿਰ ਵਾਸੀਆਂ ਨੂੰ ਘਰ-ਘਰ ਸਬਜੀਆਂ ਸਪਲਾਈ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਕਾਮਯਾਬ ਹੋਣ ਲੱਗੀ ਹੈ ਅਤੇ ਇਸ ਲਈ ਵੱਡੀ ਸਬਜ਼ੀ ਮੰਡੀ ਵੱਲਾ ਵਿਚ ਜਿੱਥੇ ਸਬਜੀਆਂ ਦੀ ਸਪਲਾਈ ਸ਼ੁਰੂ ਹੋ ਗਈ ਹੈ, ਉਥੇ ਸ਼ਹਿਰ ਵਿਚ ਸਬਜੀਆਂ ...

ਪੂਰੀ ਖ਼ਬਰ »

ਜ਼ਿਲ੍ਹਾ ਜਲੰਧਰ ’ਚ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਨਵੀਆਂ ਹਦਾਇਤਾਂ ਜਾਰੀ

ਜਲੰਧਰ, 28 ਮਾਰਚ (ਚਿਰਾਗ ਸ਼ਰਮਾ) - ਜ਼ਿਲ੍ਹਾ ਜਲੰਧਰ ’ਚ ਕਰਫਿਊ ਲਾਗੂ ਕਰਨ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਪਰੰਤੂ ਆਮ ਲੋਕਾਂ ਦੀਆਂ ਲੋੜਾਂ ਨੂੰ ਮੁੱਖ ਰੱਖਦੇ ਹੋਏ ਬਰੈੱਡ, ਬਿਸਕੁੱਟ, ਕੇਕ, ਆਦਿ ਨੂੰ ਕਰਫਿਊ ਤੋਂ ਛੁੱਟ ਦੇ ਦਿੱਤੀ ਗਈ ...

ਪੂਰੀ ਖ਼ਬਰ »

ਰਾਧਾ ਸੁਆਮੀ ਸਤਸੰਗ ਘਰ ਤੋਂ ਲੰਗਰ ਬਣਾਉਣ ਦੀ ਸੇਵਾ ਹੋਈ ਸ਼ੁਰੂ

ਜਲੰਧਰ, 28 ਮਾਰਚ (ਲਖਵਿੰਦਰ ਪਾਠਕ) - ਪਠਾਨਕੋਟ ਰੋਡ ’ਤੇ ਰਾਧਾ ਸੁਆਮੀ ਸਤਸੰਗ ਘਰ ਤੋਂ ਅੱਜ ਤੋਂ ਲੰਗਰ ਬਣਾਉਣ ਦੀ ਸੇਵਾ ਸ਼ੁਰੂ ਹੋ ਗਈ ਹੈ। ਇਹ ਲੰਗਰ ਪ੍ਰਸ਼ਾਸਨ ਨੂੰ ਤਿਆਰ ਕਰਕੇ ਦਿੱਤਾ ਜਾਵੇਗਾ ਤੇ ਲੋੜਵੰਦਾਂ ਨੂੰ ਦਿੱਤਾ ...

ਪੂਰੀ ਖ਼ਬਰ »

ਵਿੱਤ ਮੰਤਰੀ ਦੇ ਹੁਕਮਾਂ 'ਤੇ ਫਲ ਸਬਜੀ ਦੀ ਵਿਕਰੀ ਲਈ ਰੇਟ ਲਿਸਟ ਹੋਈ ਜਾਰੀ

ਲੋਕਾਂ ਨੂੰ ਤੈਅ ਰੇਟ 'ਤੇ ਮਿਲਣਗੀਆਂ ਫਲ ਸਬਜੀਆਂ ਬਠਿੰਡਾ, 28 ਮਾਰਚ (ਅੰਮ੍ਰਿਤਪਾਲ ਸਿੰਘ ਵਲਾਣ) - ਕੋਵਿਡ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫਿਊ ਦੌਰਾਨ ਪੰਜਾਬ ਸਰਕਾਰ ਵੱਲੋਂ ਲੋਕਾਂ ਦੇ ਘਰਾਂ ਤੱਕ ਬੁਨਿਆਦੀ ਜਰੂਰਤ ਦੀਆਂ ਵਸਤਾਂ ਪਹੁੰਚਾਈਆਂ ਜਾ ...

ਪੂਰੀ ਖ਼ਬਰ »

ਚੰਡੀਗੜ੍ਹ ਦੇ ਕਰਫ਼ਿਊ ’ਚ ਰੋਜ਼ਾਨਾ ਢਿੱਲ ਨੂੰ ਚੁਣੌਤੀ, ਨੋਟਿਸ ਜਾਰੀ

ਚੰਡੀਗੜ੍ਹ, 28 ਮਾਰਚ (ਸੁਰਜੀਤ ਸਿੰਘ ਸੱਤੀ) - ਯੂਟੀ ਪ੍ਰਸ਼ਾਸਨ ਵੱਲੋਂ ਸਨਿੱਚਰਵਾਰ ਤੋਂ ਅਗਲੇ ਹੁਕਮ ਤੱਕ ਚੰਡੀਗੜ੍ਹ ’ਚ ਕਰਫ਼ਿਊ ’ਚ ਢਿੱਲ ਦੇਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ, ਜਿਸ ’ਤੇ ਡਵੀਜਨ ਬੈਂਚ ਨੇ ਫਿਲਹਾਲ ਫੈਸਲੇ ’ਤੇ ਰੋਕ ਨਾ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਤੇ ਆਸ ਪਾਸ ਕਰਵਾਇਆ ਜਾ ਰਹੀ ਹੈ ਸੈਨੇਟਾਇਜ਼ਰ ਸਪਰੇਅ

ਅੰਮ੍ਰਿਤਸਰ, 28 ਮਾਰਚ (ਰਾਜੇਸ਼ ਕੁਮਾਰ ਸੰਧੂ) - ਸ੍ਰੀ ਹਰਿਮੰਦਰ ਸਾਹਿਬ ਦੇ ਚੌਗਿਰਦੇ ਅਤੇ ਇਤਿਹਾਸਕ ਸਥਾਨਾਂ, ਰਸਤਿਆਂ ਨੂੰ ਸੈਨੇਟਾਇਜ਼ ਕਰਨ ਲਈ ਸ਼੍ਰੋਮਣੀ ਕਮੇਟੀ ਵਲੋ ਸਪਰੇਅ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਉੱਘੇ ਗਾਇਕ ਰਣਜੀਤ ਬਾਵਾ ਨੇ ਲੋੜਵੰਦਾਂ ਨੂੰ ਵੰਡੀਆਂ ਰਸਦਾਂ

ਬਟਾਲਾ, 28 ਮਾਰਚ (ਕਾਹਲੋਂ)-ਬਟਾਲਾ ਨੇੜਲੇ ਪਿੰਡ ਵਡਾਲਾ ਗ੍ਰੰਥੀਆਂ ਦੇ ਰਹਿਣ ਵਾਲੇ ਉੱਘੇ ਗਾਇਕ ਰਣਜੀਤ ਬਾਵਾ ਨੇ ਅੱਜ ਲੋੜਵੰਦਾਂ ਨੂੰ ਰਸਦਾਂ ਵੰਡੀਆਂ। ਜਿਸ ਵਿਚ ਉਨ੍ਹਾਂ ਨੇ ਸੈਨੇਟਾਈਜ਼ਰ, ਚਾਹ-ਪੱਤੀ, ਆਟਾ, ਚੌਲ ਅਤੇ ਹੋਰ ਸਾਮਾਨ ਵੀ ਘਰ-ਘਰ ਜਾ ਕੇ ਦਿੱਤਾ। ਇਸ ਮੌਕੇ ...

ਪੂਰੀ ਖ਼ਬਰ »

ਪੁਲਿਸ ਵਲੋਂ ਫ਼ੈਕਟਰੀ ਮਜ਼ਦੂਰਾਂ ਦੀ 95 ਲੱਖ ਦੀ ਅਦਾਇਗੀ ਨੂੰ ਯਕੀਨੀ ਬਣਾਇਆ

ਜਲੰਧਰ, 28 ਮਾਰਚ (ਸ਼ੈਲੀ) - ਪੁਲਿਸ ਕਮਿਸ਼ਨਰ ਜਲੰਧਰ ਗੁਰਪ੍ਰੀਤ ਸਿੰਘ ਭੁੱਲਰ ਦੀ ਅਗਵਾਈ ਵਿਚ ਸ਼ਹਿਰੀ ਪੁਲਿਸ ਨੇ ਇਕ ਨਵੀਂ ਮਿਸਾਲ ਕਾਇਮ ਕਰਦਿਆਂ 45 ਫ਼ੈਕਟਰੀਆਂ ਦੇ 2000 ਦੇ ਕਰੀਬ ਮਜ਼ਦੂਰਾਂ ਲਈ 95 ਲੱਖ ਰੁਪਏ ਦੀ ਰਾਸ਼ੀ ਨੂੰ ਯਕੀਨੀ ਬਣਾਇਆ ਗਿਆ। ਕਰਫ਼ਿਊ ਦੌਰਾਨ ਲੈਦਰ ...

ਪੂਰੀ ਖ਼ਬਰ »

ਬੰਗਾ 'ਚ ਇੱਕ ਸੌ ਵੀਹ ਕੇਸ ਨੈਗੇਟਿਵ ਆਏ

ਬੰਗਾ, 28 ਮਾਰਚ (ਜਸਬੀਰ ਸਿੰਘ ਨੂਰਪੁਰ) - ਕੋਰੋਨਾਵਾਇਰਸ ਦੇ ਸ਼ੱਕ 'ਚ ਬੰਗਾ ਹਲਕੇ ਦੇ ਪਿੰਡ ਪਠਲਾਵਾ , ਲਧਾਣਾ, ਪੱਦੀ ਮੱਠ ਵਾਲੀ ,ਉੱਚਾ ਲਧਾਣਾ 'ਚ ਵੱਖ ਵੱਖ ਵਿਅਕਤੀਆਂ ਦੇ ਲਏ ਗਏ। ਸੈਂਪਲਾਂ ਚ ਨਵੀਂ ਆਈ ਰਿਪੋਰਟ ਮੁਤਾਬਕ ਇੱਕ ਸੌ ਵੀਹ ਸੈਂਪਲ ਨੈਗੇਟਿਵ ਪਾਏ ਗਏ ...

ਪੂਰੀ ਖ਼ਬਰ »

ਉੱਚ ਅਧਿਕਾਰੀਆਂ ਨੇ ਰਜਿੰਦਰਾਂ ਹਸਪਤਾਲ ’ਚ ਕੋਰੋਨਾਵਾਇਰਸ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

ਪਟਿਆਲਾ, 28 ਮਾਰਚ (ਅਮਰਬੀਰ ਸਿੰਘ ਆਹਲੂਵਾਲੀਆ) - ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਮੱੁਖ ਸਕੱਤਰ ਵਿੱਤ ਅਨੀਰੁੱਧ ਤਿਵਾੜੀ ਤੇ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਅਵਨੀਸ਼ ਕੁਮਾਰ ਵੱਲੋਂ ਅਚਨਚੇਤ ਦੌਰਾ ਕੀਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਅਧਿਕਾਰੀਆਂ ਨੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਲੰਗਰ ਵਰਤਾਉਣ ਪੁੱਜੇ ਲੌਂਗੋਵਾਲ

ਹੰਡਿਆਇਆ/ ਬਰਨਾਲਾ28 ਮਾਰਚ( ਗੁਰਜੀਤ ਸਿੰਘ ਖੁੱਡੀ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅੱਜ ਹੰਡਿਆਇਆ ਜ਼ਿਲ੍ਹਾ ਬਰਨਾਲਾ ਵਿਖੇ ਕਰੋਨਾ ਵਾਇਰਸ ਤੋਂ ਪੀੜਤ ਹੋਣ ਕਾਰਨ ਕੰਮਕਾਜ ਨਾ ਚੱਲਦੇ ...

ਪੂਰੀ ਖ਼ਬਰ »

ਦਿਹਾਤੀ ਖੇਤਰ ਦੇ ਡੀਜ਼ਲ ਅਤੇ ਪੈਟਰੋਲ ਬੰਦ ਹੋਣ ਕਰਕੇ ਕਿਸਾਨਾਂ ਲਈ ਬਣੀ ਵੱਡੀ ਮੁਸ਼ਕਿਲ

ਮੰਡੀ ਅਰਨੀਵਾਲਾ, 28 ਮਾਰਚ ਸਮੁੱਚੇ ਦੇਸ਼ ਵਿਚ ਤਾਲਾਬੰਦੀ ਮਗਰੋਂ ਜਿੱਥੇ ਆਮ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉੱਥੇ ਕਿਸਾਨਾਂ ਨੂੰ ਵੀ ਕੋਈ ਰਾਹਤ ਨਹੀ ਮਿਲ ਰਹੀ। ਬੇਸ਼ੱਕ ਸਰਕਾਰ ਭਾਵੇ ਕਿਸਾਨਾਂ ਨੂੰ ਕੰਮ ਕਰਨ ਲਈ ਸਹੂਲਤਾਂ ਦਿੱਤੇ ਜਾਣ ਦੇ ...

ਪੂਰੀ ਖ਼ਬਰ »

ਬਲਬੀਰ ਸਿੰਘ ਸਿੱਧੂ ਵੱਲੋਂ ਨਵਾਂਸ਼ਹਿਰ ’ਚ ਮੀਟਿੰਗ

ਚੰਡੀਗੜ੍ਹ, 28 ਮਾਰਚ (ਸੁਰਿੰਦਰਪਾਲ) - ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਵਾਂਸ਼ਹਿਰ ਵਿਖੇ ਮੀਟਿੰਗ ਕਰਦੇ ਹੋਏ ਸਾਰੇ ਪ੍ਰਾਈਵੇਟ ਹਸਪਤਾਲਾਂ ਨੂੰ ਹਦਾਇਤ ਕੀਤੀ ਕਿ ਜੋ ਵੀ ਮਰੀਜ਼ ਫਲੂ ਨਾਲ ਪੀੜਤ ਹੋਵੇ ਤਾਂ ਉਸ ਦੀ ਰੋਜ਼ਾਨਾ ਰਿਪੋਰਟ ਦਿੱਤੀ ਜਾਵੇ। ...

ਪੂਰੀ ਖ਼ਬਰ »

ਬੰਦ ਏ.ਟੀ.ਐਮੱ ਬਣੇ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ

ਹਰੀਕੇ ਪੱਤਣ,28 ਮਾਰਚ (ਸੰਜੀਵ ਕੁੰਦਰਾ) - ਕਰਫਿਊ ਨੂੰ ਲੈ ਕੇ ਲੋਕਾਂ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵੱਧ ਰਹੀਆਂ ਹਨ। ਜਿੱਥੇ ਅੱਜ ਕਰਿਆਨਾ, ਦਵਾਈਆਂ ਆਦਿ ਦੀ ਸਪਲਾਈ ਮਿਲਣ ਨਾਲ ਆਮ ਲੋਕਾਂ ਨੂੰ ਕੁਝ ਰਾਹਤ ਮਿਲੀ ਉੱਥੇ ਹੀ ਬੰਦ ਪਏ ਏ.ਟੀ.ਐਮੱ. ਵੱਡੀ ਪਰੇਸ਼ਾਨੀ ਬਣੇ ਹੋਏ ...

ਪੂਰੀ ਖ਼ਬਰ »

ਕਰਫਿਊ ਚ ਮਿਲੀ ਢਿੱਲ ਦੇ ਚੱਲਦਿਆਂ ਲੋਕਾਂ ਦੀ ਵੱਡੀ ਭੀੜ ਮੈਡੀਕਲ ਸਟੋਰਾਂ ਤੇ ਲੱਗੀ

ਧਾਰੀਵਾਲ,28 ਮਾਰਚ (ਜੇਮਸ ਨਾਹਰ)- ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਪ੍ਰਭਾਵ ਤੋਂ ਪਬਲਿਕ ਨੂੰ ਬਚਾਉਣ ਲਈ 14 ਅਪਰੈਲ ਤੱਕ ਲਗਾਤਾਰ ਲਗਾਏ ਜਾਣ ਵਾਲੇ ਕਰਫਿਊ ਦੇ ਸੱਤਵੇਂ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵੱਲੋਂ ਲੋਕਾਂ ਨੂੰ ...

ਪੂਰੀ ਖ਼ਬਰ »

ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ਹੋਈ

ਮਾਹਿਲਪੁਰ 28 ਮਾਰਚ (ਦੀਪਕ ਅਗਨੀਹੋਤਰੀ)-ਸਿਵਲ ਹਸਪਤਾਲ ਮਾਹਿਲਪੁਰ ’ਚ ਭੂਨੋ ਪਿੰਡ ਦੇ ਸ਼ੱਕੀ ਮਰੀਜ਼ ਹਸਪਤਾਲਾਂ ਲਿਆਂਦੇ ਗਏ। ਜਦਕਿ ਹਾਲੂਵਾਲ ਦੇ 6 ਮਰੀਜਾਂ ਨੂੰ ਲੈਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਰਵਾਨਾ ਹੋਈਆਂ ਹਨ। ਮਾਹਿਲਪੁਰ ’ਚ ਸ਼ੱਕੀ ਮਰੀਜ਼ਾਂ ਦੀ ਗਿਣਤੀ 16 ...

ਪੂਰੀ ਖ਼ਬਰ »

ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ

ਸੁਲਤਾਨਪੁਰ ਲੋਧੀ, 28 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ) - ਕੋਰੋਨਾਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਲਾਏ ਗਏ ਕਰਫ਼ਿਊ ਕਾਰਨ ਸਬਜ਼ੀ ਉਤਪਾਦਕ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਹੋਣ ਦਾ ਡਰ ਪਾਇਆ ਜਾ ਰਿਹਾ ਹੈ। ਦੂਸਰੇ ਸੂਬਿਆਂ ਨੂੰ ਸਬਜ਼ੀ ਦੀ ...

ਪੂਰੀ ਖ਼ਬਰ »

ਕੋਰੋਨਾਵਾਇਰਸ ਕਾਰਨ ਕੇਰਲ ’ਚ ਪਹਿਲੀ ਮੌਤ

ਨਵੀਂ ਦਿੱਲੀ, 28 ਮਾਰਚ - ਕੋਰੋਨਾਵਾਇਰਸ ਕਾਰਨ ਕੇਰਲ ਵਿਚ ਪਹਿਲੀ ਮੌਤ ਹੋਈ ਹੈ। ਦੁਬਈ ਤੋਂ ਪਰਤੀ 69 ਸਾਲਾ ਬਜ਼ੁਰਗ ਔਰਤ ਦੀ ਮੌਤ ਹੋਈ ...

ਪੂਰੀ ਖ਼ਬਰ »

ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਜਾਰੀ

ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ) - ਕੋਵਿਡ-19 ਦੀ ਰੋਕਥਾਮ ਲਈ ਲਾਕਡਾਊਨ ਲਾਗੂ ਹੋਣ ਕਾਰਨ ਪਿੰਡਾਂ ਦੇ ਦਿਹਾੜੀਦਾਰ ਮਜ਼ਦੂਰਾਂ ਪੇਂਡੂ ਗ਼ਰੀਬਾਂ ਨੂੰ ਗ੍ਰਾਮ ਪੰਚਾਇਤਾਂ ਦੇ ਫ਼ੰਡ ਵਿਚੋਂ ਖਾਣਾ ਤੇ ਜ਼ਰੂਰੀ ਦਵਾਈਆਂ ਦੇਣ ਸਬੰਧੀ ਪੇਂਡੂ ਵਿਕਾਸ ਤੇ ...

ਪੂਰੀ ਖ਼ਬਰ »

ਮਾਹਿਲਪੁਰ ਹਲਕੇ ਚ 2 ਸ਼ੱਕੀ ਮਰੀਜ ਸਾਹਮਣੇ ਆਏ

ਮਾਹਿਲਪੁਰ 28 ਮਾਰਚ (ਦੀਪਕ ਅਗਨੀਹੋਤਰੀ)- ਮਾਹਿਲਪੁਰ ਹਲਕੇ ਦੇ ਪਿੰਡ ਕਹਾਰਪੁਰ ਅਤੇ ਭੂਨੋ ਵਿਚ ਕਰੋਨਾ ਵਾਇਰਸ ਦੇ ਦੋ ਸ਼ੱਕੀ ਮਰੀਜਾਂ ਦੀ ਪਹਿਚਾਣ ਹੋਈ ਹੈ। ਸਿਹਤ ਵਿਭਾਗ ਦੀਆਂ ਟੀਮਾਂ ਉਹਨਾਂ ਦੇ ਸੈਂਪਲ ਲੈਣ ਲਈ ਰਵਾਨਾ ਹੋ ਗਈਆਂ। ਕਹਾਰਪੁਰ ਦਾ ਵਿਅਕਤੀ ਪਿੰਡ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਲਈ ਡਿਊਟੀਆਂ ਕਰ ਰਹੇ ਐਨ.ਆਰ.ਐਚ.ਐਮ. ਮੁਲਾਜ਼ਮਾਂ ਨੂੰ ਸਰਕਾਰ ਸਿਹਤ ਬੀਮਾ ਅਤੇ ਹੋਰ ਸਿਹਤ ਸਹੂਲਤਾਂ ਪ੍ਰਦਾਨ ਕਰੇ- ਸੂਬਾ ਪ੍ਰਧਾਨ

ਕੋਰੋਨਾ ਵਾਇਰਸ ਪ੍ਰਕੋਪ ਦੇ ਕਠਨ ਸਮੇਂ ਐਨ.ਆਰ.ਐਚ.ਐਮ. ਦਾ ਮਨੋਬਲ ਨਾ ਡੇਗਿਆ ਜਾਵੇ ਧਾਰੀਵਾਲ, 28 ਮਾਰਚ (ਸਵਰਨ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਆਈਸੋਲੇਸ਼ਨ ਵਾਰਡਾਂ ਵਿਚ ਐਨ.ਆਰ.ਐਚ.ਐਮ. ਅਧੀਨ ਆਉਂਦੇ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਾਲੇ ਮੁਲਾਜ਼ਮਾਂ ਨੂੰ ਪੰਜਾਬ ...

ਪੂਰੀ ਖ਼ਬਰ »

ਦਿੱਲੀ-ਯੂਪੀ ਬਾਰਡਰ ’ਤੇ ਸਿਸੋਦੀਆ ਨੇ ਲੋਕਾਂ ਨੂੰ ਰੋਕਿਆ

ਨਵੀਂ ਦਿੱਲੀ, 28 ਮਾਰਚ (ਜਗਤਾਰ ਸਿੰਘ) - ਕੋਰੋਨਾ-ਲਾਕਡਾਊਨ ਕਾਰਨ ਵੱਡੀ ਗਿਣਤੀ ’ਚ ਦਿੱਲੀ ਤੋਂ ਪਲਾਇਨ ਕਰ ਰਹੇ ਮਜ਼ਦੂਰਾਂ ਨੂੰ ਸਮਝਾਉਣ ਲਈ ਦਿੱਲੀ-ਯੂਪੀ ਬਾਰਡਰ ਵਿਖੇ ਦਿੱਲੀ ਦੇ ਮੁੱਖ ਮੰਤਰੀ ਮਨੀਸ਼ ਸਿਸੋਦੀਆ ਪੁੱਜੇ। ਉਨ੍ਹਾਂ ਨੇ ਲੋਕਾਂ ਨੂੰ ਸਮਝਾਇਆ ਕਿ ਇੱਥੇ ...

ਪੂਰੀ ਖ਼ਬਰ »

ਕੋਰੋਨਾਵਾਇਰਸ ਮਰੀਜ਼ਾਂ ਦੇ ਆਈਸੋਲੇਸ਼ਨ ਵਾਰਡ ਲਈ ਰੇਲਵੇ ਆਈ ਅੱਗੇ

ਨਵੀਂ ਦਿੱਲੀ, 28 ਮਾਰਚ - ਉਤਰੀ ਰੇਲਵੇ ਜਨਰਲ ਮੈਨੇਜਰ ਮੁਤਾਬਿਕ ਰੇਲਵੇ ਵੱਲੋਂ ਕੋਰੋਨਾਵਾਇਰਸ ਮਰੀਜ਼ਾਂ ਲਈ ਆਈਸੋਲੇਸ਼ਨ ਵਾਰਡ ਕੋਚ ਤਿਆਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਡੀਕਲ ਮਾਹਿਰਾਂ ਦੀ ਰਾਏ ਨਾਲ ਨਵੀਂ ਦਿੱਲੀ ਦੇ ਕੋਚਿੰਗ ਡਿਪੋ ’ਚ ਇਕ ਕੋਚ ਨੂੰ ...

ਪੂਰੀ ਖ਼ਬਰ »

ਪੁਲਿਸ ਨੇ ਕੀਤੀ ਨਰਮੀ, ਲੋਕ ਫਿਰ ਨਿਕਲਣ ਲੱਗੇ ਬਾਹਰ

ਅਮਰਕੋਟ, 28 ਮਾਰਚ (ਭੱਟੀ) - ਕਰਫ਼ਿਊ ਦੌਰਾਨ ਪੁਲਿਸ ਵੱਲੋਂ ਲੋਕਾਂ ’ਤੇ ਕੀਤੀ ਗਈ ਸਖ਼ਤੀ ਦੀਆਂ ਖ਼ਬਰਾਂ ਵਿਚਕਾਰ ਡੀਜੀਪੀ ਦਿਨਕਰ ਗੁਪਤਾ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਨੂੰ ਨਰਮੀ ਨਾਲ ਪੇਸ਼ ਆਉਣ ਦਾ ਕਿਹਾ ਗਿਆ ਸੀ ਪਰੰਤੂ ਹੁਣ ਪੁਲਿਸ ਦਾ ਡਰ ...

ਪੂਰੀ ਖ਼ਬਰ »

ਪੁਲਿਸ ਤੇ ਸ਼੍ਰੋਮਣੀ ਕਮੇਟੀ ਨੇ ਵੰਡਿਆ ਲੰਗਰ

ਸੁਲਤਾਨਪੁਰ ਲੋਧੀ, 28 ਮਾਰਚ (ਜਗਮੋਹਨ ਸਿੰਘ ਥਿੰਦ, ਨਰੇਸ਼, ਹੈਪੀ, ਲਾਡੀ) - ਸੁਲਤਾਨਪੁਰ ਲੋਧੀ ਤੇ ਇਸ ਦੇ ਆਸ ਪਾਸ ਪਿੰਡਾਂ ’ਚ ਕਰਫ਼ਿਊ ਦੌਰਾਨ ਸ਼੍ਰੋਮਣੀ ਕਮੇਟੀ ਤੇ ਪੰਜਾਬ ਪੁਲਿਸ ਦੇ ਜਵਾਨਾਂ ਵੱਲੋਂ ਘਰ ਘਰ ਜਾ ਕੇ ਲੰਗਰ ਵੰਡਿਆ ਗਿਆ। ਹਲਕਾ ਵਿਧਾਇਕ ਨਵਤੇਜ ਸਿੰਘ ...

ਪੂਰੀ ਖ਼ਬਰ »

ਕਾਲਾਬਾਜ਼ਾਰੀ ਕਰਨ ਵਾਲੇ ਗੈਸ ਸਿਲੰਡਰ ਮਾਲਕ ਖਿਲਾਫ ਮਾਮਲਾ ਦਰਜ

ਕਪੂਰਥਲਾ, 28 ਮਾਰਚ (ਅਮਰਜੀਤ ਸਿੰਘ ਸਡਾਨਾ) — ਕਰਫ਼ਿਊ ਦੌਰਾਨ ਘਰੇਲੂ ਗੈਸ ਸਿਲੰਡਰ ਦੀ ਕਾਲਾਬਾਜ਼ਾਰੀ ਅਜੇ ਘੱਟ ਵਜ਼ਨ ਦੇਣ ਮਾਮਲੇ ਸਬੰਧੀ ਥਾਣਾ ਸਿਟੀ ਪੁਲਿਸ ਨੇ ਗੈਸ ਏਜੰਸੀ ਦੇ ਮਾਲਕ ਤੇ ਦੋ ਕਰਮਚਾਰੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਖ਼ੁਰਾਕ ਸਪਲਾਈ ਵਿਭਾਗ ਤੇ ...

ਪੂਰੀ ਖ਼ਬਰ »

ਬਰਨਾਲਾ ਵਿਖੇ ਪ੍ਰਸ਼ਾਸ਼ਨ ਵਲੋਂ ਰੋਜ਼ਮਰਾ ਦੇ ਲੋੜੀਂਦੇ ਖਾਧ ਪਦਾਰਥਾਂ ਦੇ ਰੇਟ ਤੈਅ

ਬਰਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਲਾਡੀ)- ਜ਼ਿਲਾ ਮੈਜਿਸਟ੍ਰੇਟ ਵਲੋਂ ਘਰ ਘਰ ਰਾਸ਼ਨ ਸਪਲਾਈ ਕੀਤੇ ਜਾਣ ਵਾਲੇ ਖਾਧ ਪਦਾਰਥਾਂ ਦੇ ਭਾਅ ਤੈਅ ਕੀਤੇ ਗਏ ਹਨ ਤਾਂ ਜੋ ਕਿਸੇ ਵੀ ਖਰੀਦਦਾਰ ਦੀ ਆਰਥਿਕ ਲੁੱਟ ਨਾ ਹੋਵੇ। ਉਨਾਂ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਮਿੱਥੇ ਭਾਅ ਤੋਂ ...

ਪੂਰੀ ਖ਼ਬਰ »

ਪਾਕਿ 'ਚ ਕੋਰੋਨਾ ਨਾਲ 11 ਮੌਤਾਂ, ਸੰਕ੍ਰਮਿਤ ਮਰੀਜ਼ਾਂ ਦੀ ਗਿਣਤੀ 1363 ਤੱਕ ਪਹੁੰਚੀ

ਅੰਮ੍ਰਿਤਸਰ, 28 ਮਾਰਚ (ਸੁਰਿੰਦਰ ਕੋਛੜ) - ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਸੰਕ੍ਰਮਿਤ 11 ਲੋਕਾਂ ਦੇ ਮਾਰੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ। ਇਸ ਦੇ ਨਾਲ ਹੀ ਪਾਕਿ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ ਅੱਜ 1363 ਤੱਕ ਪਹੁੰਚ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਦਾ ਪ੍ਰਬੰਧ ਕਰੇ ਸਰਕਾਰ, ਸ਼੍ਰੋਮਣੀ ਕਮੇਟੀ ਉਨ੍ਹਾਂ ਦੇ ਰਹਿਣ ਦਾ ਕਰੇਗੀ ਪ੍ਰਬੰਧ - ਲੌਂਗੋਵਾਲ

ਅਫ਼ਗ਼ਾਨਿਸਤਾਨ ’ਚ ਹਮਲੇ ’ਚ ਪੀੜਤ ਸਿੱਖਾਂ ਦੇ ਪਰਿਵਾਰਾਂ ਨੂੰ ਮਦਦ ਦੇਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਐਲਾਨ ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ)- ਅਫ਼ਗ਼ਾਨਿਸਤਾਨ ’ਚ ਸਿੱਖਾਂ ਨੂੰ ਮਿਲ ਰਹੀਆਂ ਲਗਾਤਾਰ ਧਮਕੀਆਂ ’ਤੇ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਮੌਸਮ ’ਚ ਸੁਧਾਰ ਹੋਣ ਨਾਲ ਕਿਸਾਨ ਵਰਗ, ਪੁਲਿਸ ਤੇ ਸਿਹਤ ਵਿਭਾਗ ਨੂੰ ਰਾਹਤ

ਗੜ੍ਹਸ਼ੰਕਰ, 28 ਮਾਰਚ (ਧਾਲੀਵਾਲ) - ਬਾਰਿਸ਼ ਦੇ ਮੌਸਮ ਦੇ ਸਤਾਏ ਕਿਸਾਨਾਂ, ਕੋਰੋਨਾਵਾਇਰਸ ਕਾਰਨ ਲਗਾਤਾਰ ਡਿਊਟੀ ਨਿਭਾਅ ਰਹੇ ਪੁਲਿਸ, ਸਿਹਤ ਵਿਭਾਗ ਤੇ ਹੋਰ ਸਰਕਾਰੀ ਮੁਲਾਜ਼ਮਾਂ ਨੂੰ ਅੱਜ ਮੌਸਮ ’ਚ ਸੁਧਾਰ ਹੋਣ ਨਾਲ ਵੱਡੀ ਰਾਹਤ ਮਿਲੀ ਹੈ। ਪਿਛਲੇ ਦਿਨਾਂ ਦੌਰਾਨ ...

ਪੂਰੀ ਖ਼ਬਰ »

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲੋੜਵੰਦਾਂ ਤੱਕ ਪਹੁੰਚਿਆ ਜਾਂਦਾ ਹਰ ਰੋਜ ਲੰਗਰ

ਲੌਂਗੋਵਾਲ,28 ਮਾਰਚ (ਸ.ਸ.ਖੰਨਾ, ਵਿਨੋਦ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜਿੱਥੇ ਗੁਰਦੁਆਰਾ ਸਾਹਿਬ ਦੇ ਮੈਨੇਜਰਾਂ ਨੂੰ ਇਹ ਸਖਤ ਆਦੇਸ਼ ਦਿੱਤੇ ਜਾ ਚੁੱਕੇ ਹਨ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਕਰਫ਼ਿਊ ...

ਪੂਰੀ ਖ਼ਬਰ »

ਕੋਰੋਨਾਵਾਇਰਸ ਦੇ ਭਾਰਤ ’ਚ 873 ਕੇਸ, 19 ਮੌਤਾਂ

ਨਵੀਂ ਦਿੱਲੀ, 28 ਮਾਰਚ - ਕੋਰੋਨਾਵਾਇਰਸ ਦੇ ਭਾਰਤ ਵਿਚ 873 ਪਾਜ਼ੀਟਿਵ ਕੇਸ ਹਨ ਤੇ 19 ਮੌਤਾਂ ਹੋ ਗਈਆਂ ਹਨ। ਇਸ ਸਬੰਧੀ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲਾ ਵੱਲੋਂ ਜਾਣਕਾਰੀ ਦਿੱਤੀ ...

ਪੂਰੀ ਖ਼ਬਰ »

ਕੋਰੋਨਾਵਾਇਰਸ : ਰਾਧਾ ਸੁਆਮੀ ਡੇਰਾ ਵੱਲੋਂ ਹਰਿਆਣਾ ਸਰਕਾਰ ਨੂੰ ਇਕ ਕਰੋੜ ਦਾਨ

ਚੰਡੀਗੜ੍ਹ, 28 ਮਾਰਚ - ਅੱਜ ਚੰਡੀਗੜ੍ਹ ’ਚ ਰਾਧਾ ਸੁਆਮੀ ਸਤਸੰਗ ਡੇਰਾ ਬਿਆਨ ਵੱਲੋਂ ਕੋੋਰੋਨਾਵਾਇਰਸ ਦੀ ਲੜਾਈ ’ਚ ਸਹਿਯੋਗ ਦੇਣ ਦੇ ਉਦੇਸ਼ ਨਾਲ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ 1 ਕਰੋੜ ਰੁਪਏ ਦਾ ਚੈੱਕ ਹਰਿਆਣਾ ਕੋਰੋਨਾ ਰਿਲੀਫ ਫ਼ੰਡ ਤਹਿਤ ਪ੍ਰਦਾਨ ਕੀਤਾ ...

ਪੂਰੀ ਖ਼ਬਰ »

ਸੈਨਾਟਾਈਜ਼ਰ ਭ੍ਰਿਸ਼ਟਾਚਾਰ ਮਾਮਲੇ 'ਚ ਕਲਾਨੌਰ ਦੇ 4 ਮੁਲਾਜਮਾਂ ਖ਼ਿਲਾਫ ਮਾਮਲਾ ਦਰਜ਼

ਕਲਾਨੌਰ, 28 ਮਾਰਚ (ਪੁਰੇਵਾਲ)-ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਬੀ.ਡੀ.ਪੀ.ਓ. ਦਫਤਰਾਂ ਰਾਹੀਂ ਪਿੰਡਾਂ 'ਚ ਸਪਰੇਅ ਕਰਨ ਲਈ ਭੇਜੇ ਗਏ ਸੈਨਾਟਾਈਜਰ ਮੁਹੱਈਆ ਕਰਵਾ ਕੇ ਪੈਸੇ ਲੈਣ ਵਾਲੇ ਬਲਾਕ ਵਿਕਾਸ ਤੇ ਪੰਚਾਇਤ ਦਫਤਰ ਕਲਾਨੌਰ ਦੇ 4 ...

ਪੂਰੀ ਖ਼ਬਰ »

ਜ਼ਿਲ੍ਹਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਕਰਫ਼ਿਊ ਦੌਰਾਨ ਜਾਰੀ ਕੀਤੀਆਂ ਗਈਆਂ ਨਵੀਆਂ ਹਦਾਇਤਾਂ

ਅੰਮ੍ਰਿਤਸਰ, 28 ਮਾਰਚ (ਸੁਰਿੰਦਰਪਾਲ ਸਿੰਘ ਵਰਪਾਲ/ਹਰਮਿੰਦਰ ਸਿੰਘ) - ਜ਼ਿਲਾ ਅੰਮ੍ਰਿਤਸਰ ਵਿਚ ਦਵਾਈਆਂ ਦੀਆਂ ਦੁਕਾਨਾਂ ਦਿਨ ਭਰ ਖੁੱਲੀਆਂ ਰਹਿਣਗੀਆਂ। ਕੈਮਿਸਟਾਂ ਦਾ ਫੋਟੋ ਲੱਗਾ ਲਾਇਸੈਂਸ ਹੀ ਕਰਫਿਊ ਪਾਸ ਮੰਨਿਆ ਜਾਵੇਗਾ।  ਪੈਟਰੋਲ ਪੰਪ ਦਿਨ ਭਰ ਖੁੱਲੇ ...

ਪੂਰੀ ਖ਼ਬਰ »

ਕਰਫ਼ਿਊ ਨੂੰ ਲੋਕਾਂ ਨੇ ਸਮਝਿਆ ਮਜ਼ਾਕ

ਬਾਘਾਪੁਰਾਣਾ, 28 ਮਾਰਚ (ਬਲਰਾਜ ਸਿੰਗਲਾ) - ਕੁੱਝ ਲੋਕਾਂ ਨੇ ਕਰਫ਼ਿਊ ਨੂੰ ਮਜ਼ਾਕ ਸਮਝ ਰੱਖਿਆ ਹੈ, ਕਿਉਂਕਿ ਇਕ ਤਾਂ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਅੰਦਰ ਰੱਖਣ ਲਈ ਕਰਫ਼ਿਊ ਲਗਾਇਆ ਗਿਆ ਹੈ ਤਾਂ ਕੋਰੋਨਾਵਾਇਰਸ ਹੋਰ ਨਾ ਫੈਲੇ ਪਰੰਤੂ ਕੁੱਝ ਲੋਕਾਂ ਨੇ ਬਾਘਾ ਪੁਰਾਣਾ ...

ਪੂਰੀ ਖ਼ਬਰ »

ਦਸਮੇਸ਼ ਕਲਚਰ ਸੈਂਟਰ ਕੈਲਗਰੀ ਗੁਰੂ ਘਰ ਦਾ ਮੇਨ ਹਾਲ ਅਣਮਿੱਥੇ ਸਮੇਂ ਲਈ ਬੰਦ

ਕੈਲਗਰੀ, 28 ਮਾਰਚ (ਜਸਜੀਤ ਸਿੰਘ ਧਾਮੀ) - ਅਲਬਰਟਾ ਸਿਹਤ ਵਿਭਾਗ ਵੱਲੋਂ ਕੋਵਿਡ-19 ਦੇ ਸਬੰਧ ਵਿਚ ਜਾਰੀ ਹਦਾਇਤਾਂ ਕਾਰਣ ਗੁਰਦੁਆਰਾ ਦਸਮੇਸ਼ ਕਲਚਰ ਸੈਂਟਰ ਕੈਲਗਰੀ ਦੇ ਦਰਬਾਰ ਹਾਲ ਨੂੰ ਸੰਗਤ ਦੇ ਦਰਸ਼ਨਾਂ ਲਈ ਅਣਮਿਥੇ ਸਮੇਂ ਵਾਸਤੇ ਬੰਦ ਕਰ ਦਿੱਤਾ ਹੈ। ਇਹ ਜਾਣਕਾਰੀ ...

ਪੂਰੀ ਖ਼ਬਰ »

ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਚਾਰ ਖਤਰਨਾਕ ਅਪਰਾਧੀ ਫਰਾਰ

ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਅਹੂਜਾ) - ਸਥਾਨਕ ਕੇਂਦਰੀ ਜੇਲ੍ਹ ਵਿਚ ਬੀਤੀ ਰਾਤ ਚਾਰ ਖ਼ਤਰਨਾਕ ਬੰਦੀਆਂ ਦੇ ਫ਼ਰਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਬੰਦੀ ਵੱਖ ਵੱਖ ਸੰਗੀਨ ਮਾਮਲਿਆਂ ਦਾ ਸਾਹਮਣਾ ਕਰ ਰਹੇ ਸਨ, ਘਟਨਾ ਦਾ ਪਤਾ ਸਵੇਰੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਏ.ਐਸ.ਆਈ. ਦੀ ਮੌਤ

ਜਲੰਧਰ, 28 ਮਾਰਚ - ਜਲੰਧਰ ਅੰਮ੍ਰਿਤਸਰ ਹਾਈਵੇ 'ਤੇ ਚੌਗਿਟੀ ਫਲਾਈ ਓਵਰ 'ਤੇ ਮੀਂਹ ਦੇ ਪਾਣੀ ਦੇ ਕਾਰਨ ਸਵਿਫ਼ਟ ਗੱਡੀ ਬੇਕਾਬੂ ਹੋ ਕੇ ਸੜਕ 'ਤੇ ਪਲਟ ਗਈ। ਜਿਸ ਵਿਚ ਏ.ਐਸ.ਆਈ. ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਰੀਚਰਡ ਮਸੀਹ ਨਿਵਾਸੀ ਅੰਮ੍ਰਿਤਸਰ ਦੇ ਰੂਪ ਵਿਚ ਹੋਈ ਹੈ। ...

ਪੂਰੀ ਖ਼ਬਰ »

ਕਿਸਾਨਾਂ ਨੂੰ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਦੀ ਵੀ ਹੁਣ ਹੋਵੇਗੀ ਹੋਮ ਡਿਲੀਵਰੀ

ਪੈਟਰੋਲ ਪੰਪ ਵੀ ਸਾਰਾ ਦਿਨ ਖੁੱਲ੍ਹੇ ਰਹਿਣਗੇ ਅਜਨਾਲਾ, 28 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ) - ਕਰਫ਼ਿਊ ਦੌਰਾਨ ਕਿਸਾਨਾਂ ਦੀ ਲੋੜ ਨੂੰ ਮੁੱਖ ਰੱਖਦਿਆਂ ਹੁਣ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਘਰ ਵਿਚ ਹੀ ਮਿਲਣਗੀਆਂ, ਜਿਸ ਸੰਬੰਧੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ: ...

ਪੂਰੀ ਖ਼ਬਰ »

ਅਲਬਰਟਾ ਸਰਕਾਰ ਨੇ 15 ਲੋਕਾਂ ਤੋ ਵੱਧ ਇਕੱਠਾਂ ਤੇ ਲਾਈ ਪਾਬੰਦੀ

ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 542 ਹੋਈ ਕੈਲਗਰੀ 28 ਮਾਰਚ (ਜਸਜੀਤ ਸਿੰਘ ਧਾਮੀ)-ਅਲਬਰਟਾ ਵਿੱਚ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਦੀ ਰੱਖਿਆ ਲਈ ਵੱਡੇ ਇਕੱਠਾਂ ਨੂੰ 15 ਲੋਕਾਂ ਤੱਕ ਸੀਮਤ ਕਰਦਿਆ ਅਲਬਰਟਾ ਸਰਕਾਰ ਨੇ ਉਪਲੱਬਧ ਸੇਵਾਵਾਂ ਤੇ ਹੋਰ ਪਾਬੰਦੀਆਂ ਵੀ ਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX