ਤਾਜਾ ਖ਼ਬਰਾਂ


ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ 'ਚ ਗੋਲੀ ਚੱਲੀ - ਅਕਾਲੀ ਆਗੂ ਦੀ ਮੌਤ
. . .  1 day ago
ਬਟਾਲਾ, 24 ਮਈ (ਕਾਹਲੋਂ)-ਵਿਧਾਨ ਸਭਾ ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਕੁਲੀਆਂ ਸੈਦ ਮੁਬਾਰਕ ਵਿਖੇ ਹੋਈ ਲੜਾਈ 'ਚ ਗੋਲੀ ਚੱਲਣ ਦੀ ਖ਼ਬਰ ਹੈ, ਜਿਸ ਨਾਲ ਸਰਪੰਚੀ ਦੀ ਚੋਣ ਲੜਨ ਵਾਲੇ ਅਕਾਲੀ ਆਗੂ ਮਨਜੋਤ ਸਿੰਘ ਦੀ ਹਸਪਤਾਲ ਵਿਚ ਗੋਲੀ ਲੱਗਣ ਕਰ ਕੇ...
ਚੰਡੀਗੜ੍ਹ 'ਚ ਕੋਰੋਨਾ ਕਾਰਨ 3 ਦਿਨਾਂ ਬੱਚੇ ਦੀ ਮੌਤ
. . .  1 day ago
ਚੰਡੀਗੜ੍ਹ, 24 ਮਈ (ਮਨਜੋਤ) - ਚੰਡੀਗੜ੍ਹ ਦੇ ਡੱਡੂਮਾਜਰਾ 'ਚ 3 ਦਿਨਾਂ ਦੇ ਨਵਜੰਮੇ ਬੱਚੇ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਗਈ। ਕੋਰੋਨਾ ਵਾਇਰਸ ਕਾਰਨ ਚੰਡੀਗੜ੍ਹ 'ਚ ਇਹ ਚੌਥੀ...
ਪਟਾਕਾ ਫੈਕਟਰੀ 'ਚ ਜ਼ੋਰਦਾਰ ਧਮਾਕਾ, ਇਕ ਦੇ ਫੱਟੜ ਹੋਣ ਦੀ ਖ਼ਬਰ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਦੇ ਮੁਗਲ ਮਾਜਰਾ ਵਿਖੇ ਇਕ ਪਟਾਕਾ ਫੈਕਟਰੀ ਵਿਚ ਦੇਰ ਸ਼ਾਮ ਨੂੰ ਅਚਾਨਕ ਇਕ ਜ਼ੋਰਦਾਰ ਧਮਾਕਾ ਹੋ ਗਿਆ, ਜਿਸ ਵਿਚ ਇਕ ਵਿਅਕਤੀ ਦੇ ਗੰਭੀਰ ਫੱਟੜ ਹੋਣ ਦੀ ਖ਼ਬਰ ਹੈ ਤੇ ਉਸ ਨੂੰ ਤੁਰੰਤ ਕਲਪਨਾ ਚਾਵਲਾ ਮੈਡੀਕਲ ਕਾਲਜ ਵਿਖੇ ਭੇਜ ਦਿਤਾ ਗਿਆ ਹੈ। ਮੌਕੇ ਤੇ ਫਾਇਰ...
ਸ਼੍ਰੀ ਗੁਰੂ ਅਰਜੁਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ 'ਤੇ ਆਯੋਜਿਤ ਹੋਵੇਗਾ ਡਿਜੀਟਲ ਧਾਰਮਿਕ ਸਮਾਗਮ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਨੂੰ ਮੱੁਖ ਰੱਖਦੇ ਹੋਏ ਪੰਚਮ ਪਾਤਸ਼ਾਹ ਅਤੇ ਸ਼ਹੀਦਾਂ ਦੇ ਸਰਤਾਜ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸ਼ਰਧਾ ਨਾਲ ਮਨਾਉਣ ਲਈ ਸੀ.ਐਮ.ਸਿਟੀ ਵਿਖੇ ਡਿਜੀਟਲ...
ਕਾਰ-ਮੋਟਰਸਾਈਕਲ ਦੀ ਟੱਕਰ 'ਚ ਦੋਨੋ ਵਾਹਨਾਂ ਦੇ ਚਾਲਕਾਂ ਦੀ ਮੌਤ
. . .  1 day ago
ਖਮਾਣੋਂ, 24 (ਮਨਮੋਹਣ ਸਿੰਘ ਕਲੇਰ\) - ਬਸੀ ਪਠਾਣਾਂ ਦੇ ਪਿੰਡ ਖਾਲਸਪੁਰ ਵਿਖੇ ਨਹਿਰ ਦੇ ਪੁਲ ਨੇੜੇ ਹੋਈ ਕਾਰ ਅਤੇ ਮੋਟਰ ਸਾਈਕਲ ਦੀ ਟੱਕਰ 'ਚ ਕਾਰ ਚਾਲਕ ਰਮਨਦੀਪ ਸਿੰਘ ਵਾਸੀ ਖਮਾਣੋਂ ਅਤੇ ਮੋਟਰਸਾਈਕਲ ਚਾਲਕ ਅਮਰਜੀਤ ਸਿੰਘ ਦੀ ਮੌਤ ਹੋ ਗਈ, ਜਦਕਿ ਅਮਰਜੀਤ ਸਿੰਘ ਦੀ ਪਤਨੀ ਜੋ ਉਸਦੇ...
ਟਰੱਕ-ਮੋਟਰਸਾਈਕਲ ਟੱਕਰ ਵਿਚ ਇੱਕ ਨੌਜਵਾਨ ਦੀ ਮੌਤ, ਇੱਕ ਫੱਟੜ
. . .  1 day ago
ਜੰਡਿਆਲਾ ਮੰਜਕੀ, 24ਮਈ (ਸੁਰਜੀਤ ਸਿੰਘ ਜੰਡਿਆਲਾ)- ਅੱਜ ਜੰਡਿਆਲਾ-ਜਲੰਧਰ ਰੋਡ 'ਤੇ ਕੰਗਣੀਵਾਲ ਨੇੜੇ ਵਾਪਰੀ ਸੜਕ ਦੁਰਘਟਨਾ ਵਿੱਚ ਇੱਕ ਨੌਜਵਾਨ ਦੀ ਮੌਤ ਅਤੇ ਇੱਕ ਦੇ ਫੱਟੜ ਹੋਣ ਦਾ ਦੁਖਦਾਈ ਸਮਾਚਾਰ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਫੱਟੜ ਨੌਜਵਾਨ ਵਿੱਕੀ ਪੁੱਤਰ ਬਿੱਟੂ ਵਾਸੀ ਭੋਡੇ ਸਪਰਾਏ ਨੇ ਦੱਸਿਆ ਕਿ ਉਹ...
ਮਾਨਸਾ 'ਚ ਸਪੋਰਟਕਿੰਗ ਦੇ ਸ਼ੋਅ-ਰੂਮ ਨੂੰ ਲੱਗੀ ਅੱਗ, ਬੁਝਾਉਣ ਦੇ ਯਤਨ ਜਾਰੀ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ) - ਸਥਾਨਕ ਸ਼ਹਿਰ 'ਚ ਸ਼ਾਮ ਸਮੇਂ ਸਪੋਰਟਕਿੰਗ ਦੇ ਸ਼ੋਅ-ਰੂਮ 'ਚ ਅੱਗ ਲੱਗਣ ਦੀ ਖ਼ਬਰ ਹੈ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵਲੋਂ ਅੱਗ ਨੂੰ ਬੁਝਾਉਣ ਦੇ ਯਤਨ ਜਾਰੀ ਹਨ। ਮੌਕੇ 'ਤੇ ਪੁਲਿਸ ਤੋਂ ਇਲਾਵਾ ਵੱਡੀ ਗਿਣਤੀ 'ਚ ਦੁਕਾਨਦਾਰ ਪਹੁੰਚ ਗਏ ਹਨ। ਅੱਗ ਲੱਗਣ ਦੇ ਕਾਰਨਾਂ...
ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ
. . .  1 day ago
ਅੰਮ੍ਰਿਤਸਰ, 24 ਮਈ (ਰੇਸ਼ਮ ਸਿੰਘ) - ਅੰਮ੍ਰਿਤਸਰ 'ਚ ਕੋਰੋਨਾ ਦੇ 5 ਨਵੇਂ ਮਾਮਲੇ ਸਾਹਮਣੇ ਆਏ ਹਨ। ਇਨ੍ਹਾਂ 'ਚੋਂ ਇੱਕ ਦੀ ਪੁਸ਼ਟੀ ਬੀਤੀ ਦੇਰ ਰਾਤ ਤੇ 4 ਦੀ ਪੁਸ਼ਟੀ ਅੱਜ ਹੋਈ ਹੈ, ਜਿਸ ਨਾਲ ਜ਼ਿਲ੍ਹੇ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ 327 ਹੋ ਗਈ ਹੈ। ਇਨ੍ਹਾਂ 'ਚੋਂ 301 ਡਿਸਚਾਰਜ ਹੋ ਚੁੱਕੇ ਹਨ। ਹੁਣ ਤੱਕ...
2 ਮਹੀਨਿਆਂ ਬਾਅਦ ਕੱਲ੍ਹ ਰਾਜਾਸਾਂਸੀ ਤੋਂ ਘਰੇਲੂ ਹਵਾਈ ਉਡਾਣਾਂ ਮੁੜ ਹੋਣਗੀਆਂ ਸ਼ੁਰੂ
. . .  1 day ago
ਰਾਜਾਸਾਂਸੀ, 24 ਮਈ (ਹੇਰ) - ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦੇਸ਼ ਅੰਦਰ ਕੀਤੀ ਤਾਲਾਬੰਦੀ ਦੌਰਾਨ ਸਰਕਾਰ ਵੱਲੋਂ ਹਵਾਈ ਉਡਾਣਾਂ ਠੱਪ ਕਰਨ ਤੋਂ ਬਾਅਦ ਤਕਰੀਬਨ ਦੋ ਮਹੀਨਿਆਂ ਬਾਅਦ ਭਾਰਤ ਸਰਕਾਰ ਦੇ ਆਦੇਸ਼ਾਂ ਅਨੁਸਾਰ ਕੱਲ੍ਹ 25 ਮਈ ਤੋਂ ਦੇਸ਼ ਭਰ ਵਿੱਚ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਜਾ ਰਹੀਆਂ ਹਨ, ਜਿਸ...
ਫ਼ਿਰੋਜ਼ਪੁਰ 'ਚ ਕੋਰੋਨਾ ਨੇ ਫਿਰ ਦਿੱਤੀ ਦਸਤਕ
. . .  1 day ago
ਫ਼ਿਰੋਜ਼ਪੁਰ, 24 ਮਈ (ਤਪਿੰਦਰ ਸਿੰਘ, ਗੁਰਿੰਦਰ ਸਿੰਘ) - ਕਰੀਬ ਇੱਕ ਹਫ਼ਤੇ ਦੀ ਸੁੱਖ ਸ਼ਾਂਤੀ ਤੋਂ ਬਾਅਦ ਫ਼ਿਰੋਜ਼ਪੁਰ ਵਿਚ ਫਿਰ ਤੋਂ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਫ਼ਿਰੋਜ਼ਪੁਰ ਦੇ ਮਮਦੋਟ ਬਲਾਕ ਦੇ ਪਿੰਡ ਮਾਛੀਵਾੜਾ ਦੇ ਇੱਕ ਵਿਅਕਤੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਨਾਲ ਫ਼ਿਰੋਜ਼ਪੁਰ ਫਿਰ ਤੋਂ ਕੋਰੋਨਾ ਮੁਕਤ ਜ਼ਿਲਿਆਂ ਦੀ ਸੂਚੀ...
ਭਾਰਤ ਸਰਕਾਰ ਵੱਲੋਂ ਅੰਮ੍ਰਿਤਸਰ ਵਿਖੇ ਇੱਕ ਹੋਰ ਡੇਂਗੂ ਟੈਸਟਿੰਗ ਲੈਬ ਦੀ ਸਥਾਪਨਾ ਨੂੰ ਪ੍ਰਵਾਨਗੀ
. . .  1 day ago
ਅੰਮ੍ਰਿਤਸਰ, 24 ਮਈ (ਰਾਜੇਸ਼ ਸ਼ਰਮਾ, ਰਾਜੇਸ਼ ਕੁਮਾਰ ਸੰਧੂ ) - ਭਾਰਤ ਸਰਕਾਰ ਨੇ ਅੰਮ੍ਰਿਤਸਰ ਦੇ ਐੱਸ ਡੀ ਐੱਚ ਅਜਨਾਲਾ ਵਿਖੇ ਡੇਂਗੂ ਟੈਸਟਿੰਗ ਲੈਬਾਰਟਰੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ ਕਿਉਂਕਿ ਅਜਨਾਲਾ ਵਿਚ ਸਾਲ 2019 'ਚ ਡੇਂਗੂ ਦੇ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਸੀ। ਪੰਜਾਬ ਸਰਕਾਰ...
ਮਾਨਸਾ ਜ਼ਿਲ੍ਹਾ ਵੀ ਹੋਇਆ ਕੋਰੋਨਾ ਮੁਕਤ
. . .  1 day ago
ਮਾਨਸਾ, 24 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਵਾਸੀਆਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਮਾਨਸਾ ਵੀ ਕੋਰੋਨਾ ਮੁਕਤ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਪਿੰਡ ਬੱਛੋਆਣਾ ਨਾਲ ਸਬੰਧਿਤ ਪਤੀ-ਪਤਨੀ ਦੀ ਰਿਪੋਰਟ ਨੈਗੇਟਿਵ ਆਉਣ ਉਪਰੰਤ ਉਨਾਂ ਨੂੰ ਵੀ ਛੁੱਟੀ ਦੇ ਕੇ ਘਰ ਨੂੰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ...
ਭਾਈਚਾਰਕ ਸਾਂਝ ਦਾ ਦਿੱਤਾ ਸੰਦੇਸ਼, ਗੁਰੂ ਘਰ ਵਿੱਚ ਖੁਲ੍ਹਵਾਏ ਰੋਜ਼ੇ
. . .  1 day ago
ਸੰਦੌੜ, 24 ਮਈ ( ਜਸਵੀਰ ਸਿੰਘ ਜੱਸੀ ) - ਨੇੜਲੇ ਪਿੰਡ ਕੁਠਾਲਾ ਵਿਖੇ ਇਤਿਹਾਸਕ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਵਿਖੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦਿਆਂ ਪਿੰਡ ਕੁਠਾਲਾ ਵਿਖੇ ਰਹਿੰਦੇ ਮੁਸਲਮਾਨ ਵੀਰਾਂ ਦੇ ਗੁਰੂ ਘਰ ਵਿਖੇ ਸਿੱਖ ਵੀਰਾਂ ਵੱਲੋਂ ਰੋਜ਼ੇ ਖੁਲਵਾਏ ਗਏ ।ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਰੰਧਾਵਾ ਤੇ ਖ਼ਜ਼ਾਨਚੀ ਗੋਬਿੰਦ ਸਿੰਘ ਫ਼ੌਜੀ ਨੇ ਦੱਸਿਆ...
ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਵੱਡਾ ਧਮਾਕਾ, ਅੱਜ ਮਿਲੇ 5 ਕੋਰੋਨਾ ਪਾਜ਼ੀਟਿਵ ਮਾਮਲੇ
. . .  1 day ago
ਕਰਨਾਲ, 24 ਮਈ ( ਗੁਰਮੀਤ ਸਿੰਘ ਸੱਗੂ ) – ਸੀ.ਐਮ.ਸਿਟੀ ਵਿਖੇ ਕੋਰੋਨਾ ਦਾ ਅੱਜ ਵਡਾ ਧਮਾਕਾ ਹੋਇਆ ਹੈ। ਸੀ.ਐਮ.ਸਿਟੀ ਵਿਖੇ ਅੱਜ ਕੋਰੋਨਾ ਦੇ 5 ਨਵੇ ਮਾਮਲੇ ਸਾਹਮਣੇ ਆਏ ਹਨ। ਅੱਜ ਕੋਰੋਨਾ ਪਾਜ਼ੀਟਿਵ ਆਏ ਮਾਮਲਿਆਂ ਵਿਚ 4 ਮਾਮਲੇ ਉਸ ਪਰਿਵਾਰ ਦੇ ਸ਼ਾਮਿਲ ਹਨ, ਜਿਸ ਪਰਿਵਾਰ ਦੇ ਤਿਨ ਮੈਂਬਰ ਬੀਤੇ ਕੱਲ੍ਹ ਪਾਜ਼ੀਟਿਵ ਆਏ ਸਨ...
ਹੁਸ਼ਿਆਰਪੁਰ 'ਚ 4 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ, ਕੁੱਲ ਗਿਣਤੀ ਹੋਈ 107
. . .  1 day ago
ਹੁਸ਼ਿਆਰਪੁਰ, 24 ਮਈ (ਬਲਜਿੰਦਰਪਾਲ ਸਿੰਘ) - ਕੋਵਿਡ-19 ਦੇ ਪਾਜ਼ੀਟਿਵ ਮਰੀਜ਼ਾਂ ਦੇ ਸੰਪਰਕ 'ਚ ਆਉਣ ਵਾਲੇ ਵਿਅਕਤੀਆਂ ਦੇ ਲਏ ਗਏ ਸੈਂਪਲਾਂ 'ਚੋ ਅੱਜ 60 ਸੈਂਪਲਾਂ ਦੀ ਰਿਪੋਰਟ ਪ੍ਰਾਪਤ ਹੋਣ 'ਤੇ 4 ਨਵੇਂ ਪਾਜ਼ੀਟਿਵ ਕੇਸ ਮਿਲਣ ਨਾਲ ਜ਼ਿਲ੍ਹੇ 'ਚ ਕੁੱਲ ਪਾਜ਼ੀਟਿਵ ਕੇਸਾਂ ਦੀ ਗਿਣਤੀ 107 ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ...
ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਮਿਲੇ ਤਿੰਨ ਮਰੀਜ਼ ਕੋਰੋਨਾ ਪਾਜ਼ੀਟਿਵ
. . .  1 day ago
ਮੁਕੇਰੀਆਂ, 24 ਮਈ (ਸਰਵਜੀਤ ਸਿੰਘ) - ਉਪ ਮੰਡਲ ਮੁਕੇਰੀਆਂ ਦੇ ਪਿੰਡ ਪਰੀਕਾ ਤੋਂ ਇਕੋ ਪਰਿਵਾਰ ਦੇ ਤਿੰਨ ਮੈਂਬਰ ਜੋ ਕਿ ਅਟਲਗੜ੍ਹ ਇਕਾਂਤਵਾਸ ਕੇਂਦਰ ਵਿਚ ਦਾਖਲ ਸਨ, ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆ ਗਈ ਹੈ। ਸਿਹਤ ਵਿਭਾਗ...
ਗਾਇਕ ਸਿੱਧੂ ਮੂਸੇਵਾਲਾ ਮਾਮਲਾ : ਚਾਰ ਪੁਲਿਸ ਮੁਲਾਜ਼ਮਾਂ ਵਲੋਂ ਅਗਾਊਂ ਜ਼ਮਾਨਤ ਲਈ ਕੀਤੀ ਅਪੀਲ
. . .  1 day ago
ਸੰਗਰੂਰ, 24 ਮਈ (ਧੀਰਜ ਪਸ਼ੌਰੀਆ) - ਚਰਚਿਤ ਤੇ ਵਿਵਾਦਿਤ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ ਸਿੱਧੂ ਮੂਸੇਵਾਲਾ ਦੀ ਕੁੱਝ ਪੁਲਿਸ ਮੁਲਾਜ਼ਮਾਂ ਨਾਲ ਇਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਖਿਲਾਫ ਸਦਰ ਪੁਲਿਸ ਥਾਣਾ ਧੂਰੀ ਵਿਖੇ ਮਾਮਲਾ ਦਰਜ ਕੀਤਾ ਗਿਆ। ਇਸ...
ਸਿੱਖਿਆ ਵਿਭਾਗ ਕਰ ਰਿਹਾ ਹੈ ਫਰੰਟ ਲਾਈਨ 'ਤੇ ਕੰਮ ਪ੍ਰਵਾਸੀ ਮਜ਼ਦੂਰਾਂ ਪਿਤਰੀ ਸੂਬਿਆਂ ਵਿਚ ਭੇਜਣ ਲਈ ਨਿਭਾ ਰਿਹਾ ਹੈ ਅਹਿਮ ਭੂਮਿਕਾ
. . .  1 day ago
ਪਠਾਨਕੋਟ, 24 ਮਈ (ਸੰਧੂ) ਕੋਵਿਡ-19 ਦੇ ਖਿਲਾਫ ਚੱਲ ਰਹੇ ਯੁੱਧ ਵਿਚ ਸਿੱਖਿਆ ਵਿਭਾਗ ਪੂਰੀ ਤਰ੍ਹਾਂ ਫਰੰਟ ਲਾਈਨ 'ਤੇ ਆ ਕੇ ਕੰਮ ਕਰ ਰਿਹਾ ਹੈ ਚਾਹੇ ਗੱਲ ਲੋੜਵੰਦਾਂ ਨੂੰ ਰਾਸ਼ਨ ਵੰਡਣ ਦੀ ਹੋਵੇ, ਚਾਹੇ ਦੂਜੇ ਸੂਬਿਆਂ ਨਾਲ ਲੱਗਦੀਆਂ ਸਰਹੱਦਾਂ ਤੇ ਨਾਕਿਆਂ ਦੀ ਡਿਊਟੀ ਦੀ...
ਧਾਗਾ ਮਿਲ ਨੂੰ ਲੱਗੀ ਅੱਗ 'ਚ ਲੱਖਾਂ ਦਾ ਨੁਕਸਾਨ
. . .  1 day ago
ਲੁਧਿਆਣਾ, 24 ਮਈ (ਅਮਰੀਕ ਸਿੰਘ ਬਤਰਾ) - ਸਥਾਨਕ ਚੀਮਾ ਚੌਂਕ ਨਜ਼ਦੀਕ ਆਰ.ਕੇ ਰੋਡ 'ਤੇ ਇੱਕ ਧਾਗਾ ਮਿਲ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋਣ ਦੀ ਖ਼ਬਰ ਹੈ। ਅੱਗ ਲੱਗਣ ਸਮੇਂ ਧਾਗਾ ਮਿਲ ਬੰਦ ਸੀ, ਪਰੰਤੂ ਮਾਲਕ ਅੰਦਰ ਮੌਜੂਦ ਸਨ, ਜਿਨ੍ਹਾਂ ਨੂੰ ਸਮੇਂ ਸਿਰ ਅੱਗ ਲੱਗਣ ਦਾ ਪਤਾ ਲੱਗਣ...
ਧੀ ਨਾਲ ਜਬਰ ਜਨਾਹ ਦੀ ਕੋਸ਼ਿਸ਼ ਕਰਨ ਵਾਲੇ ਪਿਉ ਦਾ ਕਤਲ
. . .  1 day ago
ਲੁਧਿਆਣਾ, 24 ਮਈ (ਪਰਮਿੰਦਰ ਸਿੰਘ ਆਹੂਜਾ)- ਥਾਣਾ ਦਰੇਸੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਮਾਧੋਪੁਰੀ 'ਚ ਧੀ...
ਆਦਮਪੁਰ ਤੋਂ ਦਿੱਲੀ-ਜੈਪੁਰ ਜਾਣ ਵਾਲੀਆਂ ਉਡਾਣਾਂ 31 ਮਈ ਤੱਕ ਰੱਦ
. . .  1 day ago
ਆਦਮਪੁਰ, 24 ਮਈ (ਰਮਨ ਦਵੇਸਰ)- ਕੋਰੋਨਾ ਵਾਇਰਸ ਦੇ ਚਲਦਿਆਂ ਆਦਮਪੁਰ ਤੋਂ ਦਿੱਲੀ ਅਤੇ...
'ਆਪ' ਆਗੂਆਂ ਵੱਲੋਂ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ
. . .  1 day ago
ਪਟਿਆਲਾ, 24 ਮਈ (ਗੁਰਪ੍ਰੀਤ ਸਿੰਘ ਚੱਠਾ)- ਆਮ ਆਦਮੀ ਪਾਰਟੀ ਦੇ ਆਗੂਆਂ ਨੇ ਅੱਜ ਪਟਿਆਲਾ ਵਿਖੇ ਸਿੱਖਿਆ...
ਸ੍ਰੀ ਦਰਬਾਰ ਸਾਹਿਬ ਨੂੰ 520 ਕੁਇੰਟਲ ਕਣਕ ਭੇਟ
. . .  1 day ago
ਸ੍ਰੀ ਮੁਕਤਸਰ ਸਾਹਿਬ, 24 ਮਈ (ਰਣਜੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸ਼੍ਰੋਮਣੀ ...
ਪਠਾਨਕੋਟ 'ਚ ਕੋਰੋਨਾ ਦੇ ਛੇ ਹੋਰ ਮਰੀਜ਼ਾਂ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ, 24 ਮਈ (ਸੰਧੂ)- ਪਠਾਨਕੋਟ 'ਚ ਕੋਰੋਨਾ ਨਾਲ ਸੰਬੰਧਿਤ ਛੇ ਹੋਰ ਮਰੀਜ਼ਾਂ...
ਐਤਵਾਰ ਨੂੰ ਵੀ ਖੁੱਲ੍ਹਣ ਲੱਗੀਆਂ ਦੁਕਾਨਾਂ
. . .  1 day ago
ਬਾਘਾਪੁਰਾਣਾ, 24 ਮਈ (ਬਲਰਾਜ ਸਿੰਗਲਾ)- ਕੋਰੋਨਾ ਵਾਇਰਸ ਨੂੰ ਲੈ ਕੇ ਸਰਕਾਰ ਵੱਲੋਂ ਰਾਤ ਨੂੰ ਕਰਫ਼ਿਊ ਅਤੇ ਦਿਨ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 16 ਚੇਤ ਸੰਮਤ 552
ਿਵਚਾਰ ਪ੍ਰਵਾਹ: ਯਤਨਸ਼ੀਲ ਮਨੁੱਖ ਨੂੰ ਸਦਾ ਆਸ ਰਹਿੰਦੀ ਹੈ ਅਤੇ ਉਹ ਯਤਨ ਕਰਨ ਦੀ ਹੋਰ ਕੋਸ਼ਿਸ਼ ਕਰਦਾ ਹੈ। -ਗੇਟੇ

ਦਿਲਚਸਪੀਆਂ

ਘੱਟ ਬਿਜਲੀ ਦਾ ਬੱਚਿਆਂ ਦੀਆਂ ਅੱਖਾਂ ਉੱਤੇ ਅਸਰ

ਮਨੀਪਾਲ ਯੂਨੀਵਰਸਿਟੀ, ਕਰਨਾਟਕ ਵਿਖੇ 596 ਬੱਚਿਆਂ ਉੱਤੇ ਇਕ ਖੋਜ ਕੀਤੀ ਗਈ ਜਿਸ ਵਿਚ ਸਰਕਾਰੀ ਸਕੂਲਾਂ ਦੇ ਬੱਚੇ ਸ਼ਾਮਲ ਕੀਤੇ ਗਏ। ਨੌ ਸਕੂਲਾਂ ਵਿਚਲੇ ਛੇਵੀਂ ਤੇ ਸੱਤਵੀਂ ਜਮਾਤ ਦੇ ਉਹ ਬੱਚੇ ਜਿਨ੍ਹਾਂ ਨੂੰ ਪਹਿਲਾਂ ਹੀ ਕੋਈ ਅੱਖਾਂ ਦੀ ਤਕਲੀਫ਼ ਸੀ, ਇਸ ਖੋਜ ਵਿਚ ਸ਼ਾਮਲ ਨਹੀਂ ਕੀਤੇ ਗਏ। ਜਿਹੜੇ ਬੱਚੇ ਘੱਟੋ-ਘੱਟ ਤਿੰਨ ਸਾਲਾਂ ਤੋਂ ਉਸੇ ਸਕੂਲ ਵਿਚ ਪੜ੍ਹ ਰਹੇ ਸਨ, ਉਨ੍ਹਾਂ ਨੂੰ ਹੀ ਖੋਜ ਵਿਚ ਸ਼ਾਮਲ ਕੀਤਾ ਗਿਆ ਤਾਂ ਜੋ ਲੰਮੇ ਸਮੇਂ ਤਕ ਘੱਟ ਰੋਸ਼ਨੀ ਦਾ ਨਾਰਮਲ ਅੱਖਾਂ ਉੱਤੇ ਅਸਰ ਲੱਭਿਆ ਜਾ ਸਕੇ।
ਇਨ੍ਹਾਂ ਸਾਰੇ ਬੱਚਿਆਂ ਦੀ ਨਜ਼ਰ ਚੈੱਕ ਕੀਤੀ ਗਈ। ਪੰਜ ਸੌ ਛਿਆਨਵੇਂ ਬੱਚਿਆਂ ਵਿੱਚੋਂ 319 ਮੁੰਡੇ ਸਨ। ਇਨ੍ਹਾਂ ਬੱਚਿਆਂ ਵਿੱਚੋਂ 92.1 ਫ਼ੀਸਦੀ ਦੇ ਘਰਾਂ ਵਿਚ ਬਿਜਲੀ ਸੀ, 78.4 ਫ਼ੀਸਦੀ ਦੇ ਘਰਾਂ ਵਿਚ ਟਿਊਬ ਲਾਈਟਾਂ ਲੱਗੀਆਂ ਹੋਈਆਂ ਸਨ ਤੇ 84.6 ਫ਼ੀਸਦੀ ਦੇ ਘਰਾਂ ਵਿਚ ਟੈਲੀਵਿਜ਼ਨ ਸੀ। ਇਨ੍ਹਾਂ ਬੱਚਿਆਂ ਦੀਆਂ ਅੱਖਾਂ ਦਾ ਟੈਸਟ ਕਰਨ ਬਾਅਦ ਪਤਾ ਲੱਗਿਆ ਕਿ 26 ਪ੍ਰਤੀਸ਼ਤ ਬੱਚਿਆਂ ਦੀ ਨਜ਼ਰ 6/9 ਤੋਂ ਘੱਟ ਸੀ। ਜਦੋਂ ਕਲਾਸਰੂਮਾਂ ਵਿਚਲੀ ਲਾਈਟ ਅਤੇ ਬਲੈਕ ਬੋਰਡਾਂ ਉੱਤੇ ਪੈਂਦੀ ਰੌਸ਼ਨੀ ਚੈੱਕ ਕੀਤੀ ਗਈ ਤਾਂ 88.4 ਫ਼ੀਸਦੀ ਬਲੈਕ ਬੋਰਡਾਂ ਅਤੇ 55.1 ਫ਼ੀਸਦੀ ਕਲਾਸਰੂਮਾਂ ਵਿਚ 300 ਲਕਸ ਤੋਂ ਘੱਟ ਬਿਜਲੀ ਸੀ। (300 ਲਕਸ ਵਾਲੇ ਬਿਜਲੀ ਦੇ ਬਲਬਾਂ ਨੂੰ ਵਧੀਆ ਰੌਸ਼ਨੀ ਮੰਨਿਆ ਜਾਂਦਾ ਹੈ)।
ਇਹ ਵੇਖਣ ਵਿਚ ਆਇਆ ਕਿ ਜਿਨ੍ਹਾਂ ਕਲਾਸਰੂਮਾਂ ਵਿਚ ਬਿਜਲੀ ਘੱਟ ਸੀ, ਉਨ੍ਹਾਂ ਵਿਚ ਪੜ੍ਹ ਰਹੇ ਬੱਚਿਆਂ ਦੀਆਂ ਅੱਖਾਂ ਵਧ ਖ਼ਰਾਬ ਨਿਕਲੀਆਂ। ਜਿੱਥੇ ਬਲੈਕ ਬੋਰਡ ਉੱਤੇ ਜਾਂ ਉਸ ਦੇ ਨੇੜੇ ਘੱਟ ਲਾਈਟ ਸੀ, ਉਨ੍ਹਾਂ ਕਲਾਸਰੂਮਾਂ ਦੇ ਬੱਚਿਆਂ ਦੀ ਨਜ਼ਰ ਫੇਰ ਵੀ ਕੁੱਝ ਹਦ ਤੱਕ ਠੀਕ ਸੀ।
ਇਸੇ ਤਰ੍ਹਾਂ ਦੀਆਂ ਕਈ ਖੋਜਾਂ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ਉੱਤੇ ਹੋ ਚੁੱਕੀਆਂ ਹਨ ਜੋ ਇਹੀ ਦਰਸਾਉਂਦੀਆਂ ਹਨ ਕਿ ਪ੍ਰਾਇਮਰੀ ਸਕੂਲਾਂ ਵਿਚਲੇ ਕਲਾਸਰੂਮਾਂ ਦੀਆਂ ਘੱਟ ਲਾਈਟਾਂ ਲਗਭਗ 26 ਤੋਂ 32 ਫ਼ੀਸਦੀ ਬੱਚਿਆਂ ਦੀਆਂ ਅੱਖਾਂ ਉੱਤੇ ਅਸਰ ਪਾ ਦਿੰਦੀਆਂ ਹਨ ਜੋ ਉਮਰ ਭਰ ਲਈ ਘਟ ਨਜ਼ਰ ਨਾਲ ਜੂਝਦੇ ਰਹਿੰਦੇ ਹਨ।
ਪਾਕਿਸਤਾਨ ਵਿਚ ਵੀ ਅਜਿਹੀ ਖੋਜ ਦੇ ਲਗਭਗ ਇਸੇ ਤਰ੍ਹਾਂ ਦੇ ਸਿੱਟੇ ਨਿਕਲੇ ਹਨ ਜਿੱਥੇ 300 ਲਕਸ ਤੋਂ ਘੱਟ ਬਿਜਲੀ ਨਾਲ 29 ਫ਼ੀਸਦੀ ਬੱਚਿਆਂ ਵਿਚ ਨਜ਼ਰ ਘਟੀ ਹੋਈ ਲੱਭੀ। ਨਜ਼ਰ ਘੱਟ ਜਾਣ ਵਾਲੇ 26 ਫ਼ੀਸਦੀ ਬੱਚਿਆਂ ਤੋਂ ਇਲਾਵਾ ਬਾਕੀ 74 ਫ਼ੀਸਦੀ ਬੱਚਿਆਂ ਵਿਚ ਮਨੀਪਾਲ ਯੂਨੀਵਰਸਿਟੀ ਦੀ ਖੋਜ ਅਨੁਸਾਰ ਹੋਰ ਵੀ ਕਈ ਲੱਛਣ ਲੱਭੇ। ਉਹ ਸਨ :-
ਕਲਾਸ ਰੂਮ ਵਿਚ ਪੂਰਾ ਸਾਫ ਨਾ ਦਿਸਣਾ - 11.4 ਫ਼ੀਸਦੀ
ਦੋ-ਦੋ ਦਿਸਣੇ - 1.3 ਫ਼ੀਸਦੀ
ਧੁੰਦਲਾ ਦਿਸਣਾ - 11.9 ਫ਼ੀਸਦੀ
ਅੱਖਾਂ ਵਿੱਚੋਂ ਪਾਣੀ ਵਗਦੇ ਰਹਿਣਾ - 25.7 ਫ਼ੀਸਦੀ
ਅੱਖਾਂ ਦੁਆਲੇ ਪੀੜ ਹੁੰਦੀ ਰਹਿਣੀ - 15.6 ਫ਼ੀਸਦੀ
ਅੱਖਾਂ ਲਾਲ ਰਹਿਣੀਆਂ - 3.4 ਫ਼ੀਸਦੀ
ਅੱਖਾਂ ਅੰਦਰ ਪੀੜ ਕਾਰਨ ਡਾਕਟਰ ਕੋਲੋਂ ਦਵਾਈ ਲੈਂਦੇ ਰਹਿਣਾ -3 ਫ਼ੀਸਦੀ
ਸਿਰ ਪੀੜ - 38.6 ਫ਼ੀਸਦੀ
ਥੱਕੀਆਂ ਅੱਖਾਂ ਅਤੇ ਥੱਕਿਆ ਸਰੀਰ ਮਹਿਸੂਸ ਹੋਣਾ - 0.5 ਫ਼ੀਸਦੀ
ਨੀਂਦਰ ਪੂਰੀ ਨਾ ਆਉਣੀ ਤੇ ਅੱਖਾਂ ਚੜ੍ਹੀਆਂ ਮਹਿਸੂਸ ਹੋਣੀਆਂ - 5.5 ਫ਼ੀਸਦੀ
ਇਹ ਖੋਜ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਸ ਨੇ ਜ਼ਾਹਿਰ ਕਰ ਛੱਡਿਆ ਹੈ ਕਿ ਸਕੂਲਾਂ ਦੇ ਕਲਾਸਰੂਮਾਂ ਵਿਚਲੀ ਘੱਟ ਲਾਈਟ ਅਤੇ ਬਲਬਾਂ ਦੀ ਘੱਟ ਰੌਸ਼ਨੀ ਸਾਡੇ ਬੱਚਿਆਂ ਦੀਆਂ ਅੱਖਾਂ ਦੀ ਰੌਸ਼ਨੀ ਅਤੇ ਸਿਹਤ ਉੱਤੇ ਲਗਾਤਾਰ ਮਾੜਾ ਅਸਰ ਪਾ ਰਹੀ ਹੈ। ਜੇ ਸਕੂਲਾਂ ਵਿਚ ਸਾਰੇ ਬਲਬ 300 ਲਕਸ ਦੀ ਰੌਸ਼ਨੀ ਵਾਲੇ ਲਾ ਦਿੱਤੇ ਜਾਣ ਤਾਂ ਸਾਰੇ ਬੱਚੇ ਵਧੀਆ ਨਜ਼ਰ ਨਾਲ ਬਿਨਾਂ ਐਨਕਾਂ ਲਾਏ ਜਵਾਨ ਹੋ ਸਕਦੇ ਹਨ। ਇਹ ਕੋਈ ਬਹੁਤਾ ਔਖਾ ਕੰਮ ਨਹੀਂ ਹੈ। ਸਿਰਫ਼ ਅੱਖੋਂ-ਪਰੋਖੇ ਹੋ ਰਿਹਾ ਹੈ, ਕਿਉਂਕਿ ਇਸ ਪੱਖ ਉੱਤੇ ਕੋਈ ਗੱਲ ਨਹੀਂ ਕਰ ਰਿਹਾ।
ਇਸ ਜ਼ਰੂਰੀ ਪਰ ਅਣਗੌਲੇ ਪੱਖ ਵੱਲ ਧਿਆਨ ਦਵਾਉਣ ਹਿਤ ਹੀ ਮੈਂ ਇਹ ਖੋਜ ਮਾਪਿਆਂ ਦੀ ਨਜ਼ਰੀਂ ਕੀਤੀ ਹੈ।


-ਬੱਚਿਆਂ ਦੀ ਮਾਹਿਰ, 28, ਪ੍ਰੀਤ ਨਗਰ, ਲੋਅਰ ਮਾਲ, ਪਟਿਆਲਾ। ਫੋਨ ਨੰ: 0175-2216783

ਰੰਗ ਤੇ ਵਿਅੰਗ

ਸਪੱਸ਼ਟੀਕਰਨ

ਥਾਣੇਦਾਰ (ਇਕ ਆਦਮੀ ਨੂੰ)-ਚੱਲ ਥਾਣੇ ਚੱਲ, ਤੈਨੂੰ ਬਣਾਉਂਦੇ ਆਂ ਬੰਦਾ। ਆਦਮੀ-ਪਰ, ਜਨਾਬ ਮੇਰਾ ਕਸੂਰ ਤਾਂ ਦੱਸੋ। ਥਾਣੇਦਾਰ-ਤੇਰੇ ਉੱਪਰ ਅਫ਼ੀਮ ਦਾ ਦੋਸ਼ ਐ। ਆਦਮੀ-ਪ...ਪ... ਪਰ ਜਨਾਬ ਮੇਰੇ ਕੋਲ ਅਫ਼ੀਮ ਨਹੀਂ ਹੈ। 'ਓਏ ਅਫ਼ੀਮ ਤਾਂ ਥਾਣੇ ਵਾਧੂ ਪਈ ਐ, ਬੱਸ ਸਾਨੂੰ ਬੰਦਾ ...

ਪੂਰੀ ਖ਼ਬਰ »

ਸਿਹਰਾ

ਹਰਜੋਤ ਆਪਣੇ ਵਿਆਹ ਸਬੰਧੀ ਖਰੀਦੋ-ਫਰੋਖਤ ਕਰ ਰਿਹਾ ਸੀ। ਉਹ ਮੱਧ ਵਰਗੀ ਤੋਂ ਵੀ ਹੇਠਲੀ ਅਵਸਥਾ ਵਿਚ ਵਿਚਰ ਰਿਹਾ ਸੀ। ਉਹ ਵਿਆਂਹਦੜ ਵੀ ਤੇ ਪ੍ਰਬੰਧਕ ਵੀ ਆਪ ਸੀ। ਉਹ ਬਾਜ਼ਾਰ ਵਿਚ ਕਿਸੇ ਮੁਨਿਆਰੀ ਦੀ ਦੁਕਾਨ ਵਿਚ ਸਿਹਰਾ ਪਸੰਦ ਕਰ ਰਿਹਾ ਸੀ। ਦੁਕਾਨਦਾਰ ਨੇ ਸਿਹਰੇ ...

ਪੂਰੀ ਖ਼ਬਰ »

ਵਿਅੰਗ

ਮੋਟੀ ਬੁੱਧੀ ਵਰਦਾਨ ਬੁੱਧੀ

ਸਮਾਜਿਕ ਪ੍ਰਾਣੀ ਨੂੰ ਸਮਾਜ ਵਿਚ ਰਹਿਣ ਲਈ ਤਰ੍ਹਾਂ-ਤਰ੍ਹਾਂ ਦੇ ਤੌਰ ਤਰੀਕੇ ਅਪਣਾਉਣੇ ਪੈਂਦੇ ਹਨ। ਕੁਝ ਤੌਰ ਤਰੀਕੇ ਰੱਬ ਦੀ ਬਖਸ਼ਿਸ਼ ਹੁੰਦੇ ਹਨ , ਕੁਝ ਸਿੱਖਿਆ ਅਤੇ ਸਮਾਜੀਕਰਨ ਸਮੇਂ ਸਿੱਖਣੇ ਪੈਂਦੇ ਹਨ। ਆਮ ਧਾਰਨਾ ਹੁੰਦੀ ਹੈ ਕਿ ਬਰੀਕ ਬੁੱਧੀ ਵਾਲਾ ਸਭ ਖੇਤਰਾਂ ...

ਪੂਰੀ ਖ਼ਬਰ »

ਕੋਰੋਨਾ ਆਇਆ ਹੈ

ਮਚੀ ਦੁਨੀਆ 'ਚ ਹਾਹਾਕਾਰ, ਕੋਰੋਨਾ ਆਇਆ ਹੈ। ਬੰਦ ਹੋ ਗਏ ਨੇ ਕੰਮਕਾਰ, ਕੋਰੋਨਾ ਆਇਆ ਹੈ। ਇਕ ਦੂਜੇ ਤੋਂ ਦੂਰੀ ਹੁਣ ਸਭ ਰੱਖਦੇ ਨੇ, ਨਾ ਨੇੜੇ ਆਏ ਦਿਲਦਾਰ, ਕੋਰੋਨਾ ਆਇਆ ਹੈ। ਇਕ ਦੂਜੇ ਦੇ ਗਲ ਲੱਗਕੇ ਜੋ ਮਿਲਦੇ ਸੀ, ਹੱਥ ਜੋੜ ਕਹਿਣ ਨਮਸਕਾਰ, ਕੋਰੋਨਾ ਆਇਆ ਹੈ। ਰੱਬ ...

ਪੂਰੀ ਖ਼ਬਰ »

ਕਾਵਿ-ਵਿਅੰਗ

ਪਿੰਡਾਂ ਵਾਲਿਓ

* ਨਵਰਾਹੀ ਘੁਗਿਆਣਵੀ *

ਪਿੰਡਾਂ ਵਾਲਿਓ, ਆਪਣੀ ਸੋਚ ਬਦਲੋ, ਛੱਡ ਦਿਓ ਫੁੱਟ ਦਾ ਰਾਹ ਮਿੱਤਰੋ। ਐਵੇਂ ਮਾਣ ਨਾ ਕਰੋ ਦੋ ਓਰਿਆਂ ਦਾ, ਹਉਮੈ ਰੋਗ ਜੋ ਕਰੇ ਤਬਾਹ ਮਿੱਤਰੋ। ਕੀ ਲੋੜ ਹੈ ਨਸ਼ੇ ਦੀ ਜ਼ਿੰਦਗੀ ਵਿਚ, ਇਸ ਨੂੰ ਦਿਉ ਛੇਤੀ ਮਗਰੋਂ ਲਾਹ ਮਿੱਤਰੋ। ਧੀਆਂ-ਭੈਣਾਂ ਦੀ ਜੂਨ ਸੁਧਾਰਨ ਦੇ ...

ਪੂਰੀ ਖ਼ਬਰ »

ਲੋਕ ਕਵੀ

ਨਵੇਂ ਸਾਲ 'ਤੇ ਇਕ ਦੋਸਤ ਨੇ ਆਪਣੇ ਕਵੀ ਦੋਸਤ ਨੂੰ ਮੁਬਾਰਕਬਾਦ ਦਿੰਦੇ ਹੋਏ ਦੁਆ ਕੀਤੀ, 'ਤੂੰ ਵੱਡਾ ਵਿਦਵਾਨ ਅਤੇ ਬੁੱਧੀਜੀਵੀ ਕਵੀ ਬਣੇਂ।' ਇਹ ਸੁਣ ਕੇ ਉਸ ਦਾ ਦਾ ਦੋਸਤ ਖ਼ੁਸ਼ ਹੋਣ ਦੀ ਬਜਾਏ ਗਹਿਰ ਗੰਭੀਰ ਹੋ ਗਿਆ ਤਾਂ ਉਸ ਦੇ ਦੋਸਤ ਨੇ ਪੁੱਛਿਆ, 'ਮੈਂ ਤਾਂ ਦੋਸਤ ਐਡੀ ...

ਪੂਰੀ ਖ਼ਬਰ »

ਹਾਸਾ-ਠੱਠਾ

* ਪਤਨੀ (ਪਤੀ ਨੂੰ)-ਸੁਣੋ ਜੀ, ਅੱਜ ਮੇਰਾ ਨਾਨ-ਵੈੱਜ ਖਾਣ ਨੂੰ ਦਿਲ ਕਰਦੈ। ਪਤੀ-ਫਿਰ ਬਾਜ਼ਾਰ 'ਚੋਂ ਮੱਛੀ ਲਿਆ ਦਿੰਦਾ ਹਾਂ। ਪਤਨੀ-ਨਾ ਜੀ, ਮੱਛੀ ਵਿਚ ਤਾਂ ਕੰਡੇ ਹੁੰਦੇ ਨੇ, ਕਿਵੇਂ ਖਾਵਾਂਗੀ? ਪਤੀ-ਕੋਈ ਗੱਲ ਨੀ, ਚੱਪਲਾਂ ਪਾ ਕੇ ਖਾ ਲਵੀਂ। * ਇਕ ਮਕਾਨ ਮਾਲਕ ਨੇ ਬਾਹਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX