ਤਾਜਾ ਖ਼ਬਰਾਂ


ਅਮਰੀਕਾ ਰਾਸ਼ਟਰਪਤੀ ਨੇ ਸਤੰਬਰ ਤੱਕ ਟਾਲਿਆ ਜੀ-7 ਸਮਿੱਟ
. . .  8 minutes ago
ਵਾਸ਼ਿੰਗਟਨ, 31 ਮਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਫਿਲਹਾਲ ਸਤੰਬਰ 2020 ਤੱਕ...
ਘੁਮਾਣ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਗਊ ਨੂੰ ਹਲ਼ਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਅੰਦਰ ਵੜੇ
. . .  59 minutes ago
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  about 1 hour ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 2 hours ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 2 hours ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਪਹਿਲਾ ਸਫ਼ਾ

ਪੰਜਾਬ 'ਚ ਕਰਫ਼ਿਊ 14 ਅਪ੍ਰੈਲ ਤੱਕ ਵਧਾਇਆ

 ਸੂਬੇ ਦੀਆਂ ਹੱਦਾਂ ਕੀਤੀਆਂ ਸੀਲ * ਪੁਲਿਸ ਤੇ ਸੈਨੀਟੇਸ਼ਨ ਵਰਕਰਾਂ ਨੂੰ ਦਿੱਤਾ ਜਾਵੇਗਾ ਬੀਮਾ ਕਵਰ
 ਮਜ਼ਦੂਰਾਂ ਤੇ ਗ਼ਰੀਬਾਂ ਨੂੰ 10 ਲੱਖ ਰਾਸ਼ਨ ਦੇ ਪੈਕਟ ਵੰਡਣ ਦੇ ਆਦੇਸ਼

ਹਰਕਵਲਜੀਤ ਸਿੰਘ
ਚੰਡੀਗੜ੍ਹ, 30 ਮਾਰਚ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ 'ਚ ਕਰਫ਼ਿਊ 14 ਅਪ੍ਰੈਲ ਤੱਕ ਲਾਗੂ ਰੱਖੇ ਜਾਣ ਦਾ ਫ਼ੈਸਲਾ ਲਿਆ ਗਿਆ ਹੈ। ਅੱਜ ਸੀਨੀਅਰ ਅਧਿਕਾਰੀਆਂ ਨਾਲ ਕੀਤੇ ਗਏ ਵਿਚਾਰ-ਵਟਾਂਦਰੇ ਦੌਰਾਨ ਇਹ ਮਹਿਸੂਸ ਕੀਤਾ ਗਿਆ ਕਿ ਮੌਜੂਦਾ ਸਥਿਤੀ 'ਚ ਕਿਸੇ ਤਰ੍ਹਾਂ ਦੀ ਢਿੱਲ ਦੇਣਾ ਸੰਭਵ ਨਹੀਂ ਹੋਵੇਗਾ, ਕਿਉਂਕਿ ਹਾਲਾਤ ਅਜੇ ਇਸ ਲਈ ਵਾਜਬ ਨਹੀਂ ਹਨ। ਮੁੱਖ ਮੰਤਰੀ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਰਿਪੋਰਟਾਂ ਮਿਲ ਰਹੀਆਂ ਹਨ ਕਿ ਪਿੰਡਾਂ 'ਚ ਲੋਕ ਇਕੱਠੇ ਹੋ ਰਹੇ ਹਨ, ਜੋ ਕਿ ਕੋਰੋਨਾ ਵਾਇਰਸ ਨੂੰ ਰੋਕਣ ਲਈ ਠੀਕ ਨਹੀਂ ਹੈ ਅਤੇ ਪ੍ਰਸ਼ਾਸਨ ਨੂੰ ਇਸ ਗੱਲ ਲਈ ਯਤਨ ਕਰਨਾ ਚਾਹੀਦਾ ਹੈ ਕਿ ਪਿੰਡਾਂ 'ਚ ਵੀ ਲੋਕਾਂ ਨੂੰ ਸਮਾਜਿਕ ਦੂਰੀਆਂ ਕਾਇਮ ਰੱਖਣ ਲਈ ਸਮਝਾਇਆ ਜਾਵੇ, ਤਾਂ ਜੋ ਇਹ ਵਾਇਰਸ ਅੱਗੇ ਹੋਰ ਨਾ ਫੈਲੇ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਅੱਗੋਂ ਹੋਰ ਵਧਣ ਤੋਂ ਰੋਕਣ ਲਈ ਕਦਮ ਚੁੱਕਣ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਦੇ ਇਕੱਠ ਨਾ ਹੋਣ। ਵੀਡੀਓ ਕਾਨਫ਼ਰੰਸਿੰਗ ਰਾਹੀਂ ਮੁੱਖ ਮੰਤਰੀ ਵਲੋਂ ਕੀਤੀ ਗਈ ਇਸ ਮੀਟਿੰਗ ਦੌਰਾਨ ਰਾਜ ਦੇ ਪੁਲਿਸ ਮੁਖੀ ਸ੍ਰੀ ਦਿਨਕਰ ਗੁਪਤਾ ਵਲੋਂ ਦੱਸਿਆ ਗਿਆ ਕਿ ਰਾਜ ਦੀਆਂ ਗੁਆਂਢੀ ਸਰਹੱਦਾਂ ਨੂੰ ਸੀਲ ਕਰਨਾ ਬਹੁਤ ਜ਼ਰੂਰੀ ਹੋ ਗਿਆ ਹੈ, ਕਿਉਂਕਿ ਹਰਿਆਣਾ ਤੇ ਜੰਮੂ-ਕਸ਼ਮੀਰ ਵਲੋਂ ਆਪਣੀਆਂ ਸਰਹੱਦਾਂ ਸੀਲ ਕਰ ਦਿੱਤੇ ਜਾਣ ਕਾਰਨ ਇਨ੍ਹਾਂ ਸੂਬਿਆਂ ਤੋਂ ਅਤੇ ਦੂਜੇ ਰਾਜਾਂ ਦੇ ਮਜ਼ਦੂਰ ਪੰਜਾਬ 'ਚ ਦਾਖ਼ਲ ਹੋ ਰਹੇ ਹਨ। ਮੁੱਖ ਮੰਤਰੀ ਵਲੋਂ ਪੁਲਿਸ ਮੁਖੀ ਦੀ ਤਜਵੀਜ਼ ਨੂੰ ਪ੍ਰਵਾਨ ਕਰਦਿਆਂ ਗੁਆਂਢੀ ਰਾਜਾਂ ਨਾਲ ਸੂਬੇ ਦੀਆਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਨ ਦੇ ਆਦੇਸ਼ ਦਿੱਤੇ ਗਏ।
ਉਨ੍ਹਾਂ ਪੁਲਿਸ ਮੁਖੀ ਨੂੰ ਡਿਊਟੀ ਨਿਭਾਅ ਰਹੇ ਪੁਲਿਸ ਕਰਮਚਾਰੀਆਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਮੁਹੱਈਆ ਕਰਨ ਦੇ ਵੀ ਆਦੇਸ਼ ਦਿੱਤੇ। ਮੁੱਖ ਮੰਤਰੀ ਨੇ ਇਸ ਵੇਲੇ ਪੁਲਿਸ ਕਰਮਚਾਰੀਆਂ ਤੋਂ ਕਾਫ਼ੀ ਜ਼ਿਆਦਾ ਕੰਮ ਲਏ ਜਾਣ ਕਾਰਨ ਹੋਮਗਾਰਡ ਤੇ ਸਿਵਲ ਡਿਫੈਂਸ ਵਲੰਟੀਅਰਾਂ ਦੀ ਵੀ ਮਦਦ ਲਏ ਜਾਣ ਲਈ ਪੁਲਿਸ ਮੁਖੀ ਨੂੰ ਕਿਹਾ। ਪੁਲਿਸ ਮੁਖੀ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਇਸ ਵੇਲੇ ਪ੍ਰਵਾਸੀ ਮਜ਼ਦੂਰ ਦਾ 80 ਪ੍ਰਤੀਸ਼ਤ ਹਿੱਸਾ ਉਹ ਹੈ ਜੋ ਵੱਖ-ਵੱਖ ਸਨਅਤਾਂ 'ਚ ਕੰਮ ਕਰ ਰਿਹਾ ਸੀ ਪਰ ਫ਼ੈਕਟਰੀਆਂ ਦੇ ਬੰਦ ਹੋਣ ਤੋਂ ਬਾਅਦ ਇਹ ਲੋਕ ਵਿਹਲੇ ਹੋ ਗਏ ਹਨ। ਮੁੱਖ ਮੰਤਰੀ ਨੇ ਸਪੱਸ਼ਟ ਆਦੇਸ਼ ਦਿੱਤੇ ਕਿ ਪ੍ਰਵਾਸੀ ਮਜ਼ਦੂਰਾਂ ਨੂੰ ਸੜਕਾਂ 'ਤੇ ਆਉਣ ਦੀ ਇਜਾਜ਼ਤ ਨਾ ਦਿੱਤੀ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸਕੂਲਾਂ ਤੇ ਹੋਰ ਦੂਜੀਆਂ ਇਮਾਰਤਾਂ 'ਚ ਰੱਖਣ ਦਾ ਪ੍ਰਬੰਧ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਰੋਟੀ ਆਦਿ ਦੇਣ ਲਈ ਵੀ ਤੁਰੰਤ ਕਦਮ ਚੁੱਕੇ ਜਾਣ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਡਾਕਟਰਾਂ ਅਤੇ ਨਰਸਿੰਗ ਸਟਾਫ਼ ਦੀ ਭਾਰਤ ਸਰਕਾਰ ਵਲੋਂ ਕਰਵਾਏ ਗਏ ਬੀਮੇ ਦੀ ਸਕੀਮ ਨੂੰ ਇਸ ਕੰਮ 'ਚ ਲੱਗੇ ਪੁਲਿਸ ਕਰਮਚਾਰੀਆਂ ਅਤੇ ਸੈਨੀਟੇਸ਼ਨ ਦੇ ਵਰਕਰਾਂ 'ਤੇ ਲਾਗੂ ਕਰਨ ਦੀ ਵੀ ਸੂਬੇ ਵਲੋਂ ਕੇਂਦਰ ਕੋਲ ਰੱਖੀ ਗਈ ਮੰਗ ਨੂੰ ਜੇ ਕੇਂਦਰ ਸਰਕਾਰ ਵਲੋਂ ਪ੍ਰਵਾਨ ਨਹੀਂ ਕੀਤਾ ਜਾਂਦਾ ਤਾਂ ਸੂਬਾ ਸਰਕਾਰ ਆਪਣੇ ਪੱਧਰ 'ਤੇ ਇਹ ਬੀਮਾ ਯੋਜਨਾ ਲਾਗੂ ਕਰਵਾਏਗੀ, ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਡਿਊਟੀ 'ਤੇ ਲੱਗੇ ਕਿਸੇ ਪੁਲਿਸ ਕਰਮਚਾਰੀ ਜਾਂ ਸੈਨੀਟੇਸ਼ਨ ਵਰਕਰ ਨੂੰ ਜੇਕਰ ਕੋਰੋਨਾ ਵਾਇਰਸ ਦੀ ਸ਼ਿਕਾਇਤ ਹੁੰਦੀ ਹੈ ਤਾਂ ਸਰਕਾਰ ਉਨ੍ਹਾਂ ਦੇ ਇਲਾਜ ਦੀ ਪੂਰੀ ਜ਼ਿੰਮੇਵਾਰੀ ਲਏਗੀ। ਇਸੇ ਦੌਰਾਨ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੋਰੋਨਾ ਵਾਇਰਸ ਦਾ ਟਾਕਰਾ ਕਰਨ ਲਈ 65 ਵੈਂਟੀਲੇਟਰ ਤੇ ਡੇਢ ਲੱਖ ਈ.ਪੀ.ਈ. ਕਿੱਟਾਂ 47 ਹਜ਼ਾਰ ਐਨ 95 ਮਾਸਕ ਤੇ 13 ਲੱਖ ਟ੍ਰਿਪਲ ਲੇਅਰ ਮਾਸਕ ਦੇ ਰਾਜ ਸਰਕਾਰ ਵਲੋਂ ਆਰਡਰ ਕੀਤੇ ਹੋਏ ਹਨ। ਉਨ੍ਹਾਂ ਮੁੱਖ ਮੰਤਰੀ ਨੂੰ ਦੱਸਿਆ ਕਿ 20 ਹਜ਼ਾਰ ਵਿਅਕਤੀਆਂ ਦੀ ਸਿਹਤ ਵਿਭਾਗ ਵਲੋਂ ਪਹਿਚਾਣ ਕੀਤੀ ਗਈ ਹੈ, ਜਿਨ੍ਹਾਂ ਨੂੰ ਪਹਿਲੀ ਅਪ੍ਰੈਲ ਤੋਂ ਸਿਖ਼ਲਾਈ ਦਿੱਤੀ ਜਾਣੀ ਸ਼ੁਰੂ ਕੀਤੀ ਜਾ ਰਹੀ ਹੈ, ਤਾਂ ਜੋ ਉਨ੍ਹਾਂ ਨੂੰ ਕੋਰੋਨਾ ਵਾਇਰਸ ਵਿਰੁੱਧ ਮੁਹਿੰਮ ਲਈ ਸਿੱਖਿਅਤ ਕਰਕੇ ਕੰਮ 'ਚ ਲਗਾਇਆ ਜਾ ਸਕੇ। ਮੀਟਿੰਗ ਦੌਰਾਨ ਕੋਰੋਨਾ ਟੈਸਟਿੰਗ ਲਈ ਮੋਬਾਈਲ ਵੈਨਾਂ ਵਰਤੋਂ 'ਚ ਲਿਆਉਣ ਦਾ ਫ਼ੈਸਲਾ ਵੀ ਲਿਆ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ 'ਚ ਓ.ਪੀ.ਡੀ ਨੂੰ ਸ਼ੁਰੂ ਕਰਨ ਦਾ ਮਾਮਲਾ ਵਿਚਾਰਿਆ ਜਾਵੇ, ਤਾਂ ਜੋ ਸਰਕਾਰੀ ਹਸਪਤਾਲਾਂ 'ਤੇ ਇਹ ਬੋਝ ਨਾ ਆਵੇ। ਵਰਨਣਯੋਗ ਹੈ ਕਿ ਕਰਫ਼ਿਊ ਕਾਰਨ ਸਰਕਾਰੀ ਤੇ ਨਿੱਜੀ ਹਸਪਤਾਲਾਂ 'ਚ ਓ.ਪੀ.ਡੀ. ਵੀ ਬੰਦ ਹੈ ਅਤੇ ਕੇਵਲ ਐਮਰਜੈਂਸੀ ਕੇਸਾਂ ਨੂੰ ਹੀ ਲਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੀ ਕਿਹਾ ਕਿ ਉਹ ਹਾਲਾਤ ਨਾਲ ਨਜਿੱਠਣ ਲਈ ਇਕ ਵਿਸਤ੍ਰਿਤ ਯੋਜਨਾ ਤਿਆਰ ਕਰਨ, ਜਦੋਂ ਕਿ ਵਿੱਤ ਮੰਤਰੀ ਦਾ ਕਹਿਣਾ ਸੀ ਕਿ ਕੇਂਦਰ ਨੂੰ ਰਾਜ ਦੇ ਜੀ.ਐਸ.ਟੀ. ਦੇ ਬਕਾਏ ਬਿਨਾਂ ਕਿਸੇ ਦੇਰੀ ਜਾਰੀ ਕਰਨ ਲਈ ਕਿਹਾ ਜਾਵੇ। ਮੁੱਖ ਮੰਤਰੀ ਨੇ ਸਥਾਨਕ ਸਰਕਾਰਾਂ ਵਿਭਾਗ ਦੀ ਉਸ ਤਜਵੀਜ਼ ਨੂੰ ਪ੍ਰਵਾਨ ਕਰ ਲਿਆ, ਜਿਸ 'ਚ 2000 ਸੈਨੀਟੇਸ਼ਨ ਵਰਕਰਾਂ ਜਿਨ੍ਹਾਂ ਦੀ 31 ਮਾਰਚ ਨੂੰ ਸੇਵਾਮੁਕਤੀ ਹੈ ਦੇ ਸੇਵਾਕਾਲ 'ਚ ਤਿੰਨ ਮਹੀਨੇ ਦਾ ਹੋਰ ਵਾਧਾ ਕਰਨ ਦੀ ਮੰਗ ਰੱਖੀ ਗਈ ਸੀ। ਮੀਟਿੰਗ ਦੌਰਾਨ ਦੱਸਿਆ ਗਿਆ ਕਿ ਰਾਜ ਸਰਕਾਰ ਵਲੋਂ 10 ਕਿੱਲੋ ਆਟਾ, ਦੋ ਕਿੱਲੋ ਦਾਲ ਤੇ ਦੋ ਕਿੱਲੋ ਖੰਡ ਵਾਲੇ 10 ਲੱਖ ਪੈਕਟਾਂ ਦਾ ਆਰਡਰ ਦਿੱਤਾ ਗਿਆ ਹੈ, ਜੋ ਅਗਲੇ ਇਕ ਹਫ਼ਤੇ 'ਚ ਗ਼ਰੀਬਾਂ ਅਤੇ ਮਜ਼ਦੂਰਾਂ 'ਚ ਵੰਡੇ ਜਾਣਗੇ।
ਕਰਫ਼ਿਊ ਨੂੰ ਹੋਰ ਅੱਗੇ ਵਧਾਉਣ ਦਾ ਫ਼ੈਸਲਾ ਕੇਂਦਰ ਦੇ ਆਦੇਸ਼ਾਂ ਅਨੁਸਾਰ-ਕੈਪਟਨ
ਮੁੱਖ ਮੰਤਰੀ ਨੇ ਕਿਹਾ ਕਿ ਕਰਫ਼ਿਊ ਨੂੰ ਹੋਰ ਅੱਗੇ ਵਧਾਉਣ ਸਬੰਧੀ ਕੋਈ ਵੀ ਫ਼ੈਸਲਾ ਕੇਂਦਰ ਸਰਕਾਰ ਦੇ ਦਿਸ਼ਾਂ- ਨਿਰਦੇਸ਼ਾਂ ਅਨੁਸਾਰ ਹੀ ਲਿਆ ਜਾਵੇਗਾ। ਕੇਂਦਰ ਵਲੋਂ ਰੋਜ਼ਾਨਾ ਪੱਧਰ 'ਤੇ ਸਾਰੇ ਸੂਬਿਆਂ ਦੀ ਸਥਿਤੀ ਨੂੰ ਲਗਾਤਾਰ ਵਿਚਾਰਿਆ ਜਾ ਰਿਹਾ ਹੈ।

ਚੰਡੀਗੜ੍ਹ 'ਚ ਇਕੋ ਦਿਨ ਕੋਰੋਨਾ ਵਾਇਰਸ ਦੇ 5 ਪਾਜ਼ੀਟਿਵ ਮਾਮਲੇ

ਚੰਡੀਗੜ੍ਹ, 30 ਮਾਰਚ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਇਕੋ ਦਿਨ ਕੋਰੋਨਾ ਵਾਇਰਸ (ਕੋਵਿਡ-19) ਦੇ ਪੰਜ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਉਣ ਨਾਲ ਸ਼ਹਿਰ ਵਾਸੀਆਂ 'ਚ ਕਾਫ਼ੀ ਸਹਿਮ ਪਾਇਆ ਜਾ ਰਿਹਾ ਹੈ। ਚੰਡੀਗੜ੍ਹ 'ਚ ਹੁਣ ਮਰੀਜ਼ਾਂ ਦੀ ਗਿਣਤੀ 13 ਤੱਕ ਪਹੁੰਚ ਗਈ ਹੈ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਤੋਂ ਪਰਤੇ ਪਤੀ-ਪਤਨੀ ਕੋਰੋਨਾ ਵਾਇਰਸ ਤੋਂ ਪੀੜਤ ਪਾਏ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ-32 ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ। ਚੰਡੀਗੜ੍ਹ 'ਚ ਦੋ ਦਿਨ ਪਹਿਲਾਂ ਪਾਜ਼ੀਟਿਵ ਪਾਏ ਗਏ ਨੌਜਵਾਨ ਦੀ 40 ਸਾਲਾ ਮਾਤਾ ਨੂੰ ਵੀ ਕੋਰੋਨਾ ਵਾਇਰਸ ਪਾਜ਼ੀਟਿਵ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ-32 ਦੇ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਕਤ ਨੌਜਵਾਨ ਦੇ ਸੰਪਰਕ 'ਚ ਆਏ ਉਸ ਦੇ ਦੋ ਦੋਸਤ ਵੀ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਪਾਏ ਗਏ। ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ-32 ਵਿਖੇ ਦਾਖ਼ਲ ਕੀਤਾ ਗਿਆ ਹੈ।

ਕੇਂਦਰ ਨੇ ਫ਼ਸਲੀ ਕਰਜ਼ੇ ਦੀ ਵਾਪਸੀ ਮਿਆਦ 31 ਮਈ ਤੱਕ ਵਧਾਈ

ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)- ਕੇਂਦਰ ਸਰਕਾਰ ਨੇ ਕਿਸਾਨਾਂ ਵਲੋਂ ਬੈਂਕਾਂ ਤੋਂ ਲਏ ਗਏ ਸਾਰੇ ਅਦਾਇਗੀ ਯੋਗ ਥੋੜੀ ਮਿਆਦ ਦੇ ਫ਼ਸਲੀ ਕਰਜ਼ੇ, ਜੋ 1 ਮਾਰਚ, 2020 ਤੇ 31 ਮਈ, 2020 ਦਰਮਿਆਨ ਵਾਪਸੀ ਯੋਗ ਸਨ, ਲਈ ਵਾਪਸੀ ਦੀ ਮਿਆਦ 31 ਮਈ ਤੱਕ ਵਧਾਉਣ ਦਾ ਫ਼ੈਸਲਾ ਲਿਆ ਹੈ। ਹੁਣ ਕਿਸਾਨ 31 ਮਈ 2020 ਤੱਕ ਆਪਣੇ ਫ਼ਸਲੀ ਕਰਜ਼ੇ ਬਿਨਾਂ ਕਿਸੇ ਸਜ਼ਾ ਵਾਲੇ ਵਿਆਜ ਦੀ ਸਿਰਫ਼ 4 ਫ਼ੀਸਦੀ ਸਾਲਾਨਾ ਦਰ 'ਤੇ ਵਾਪਸ ਕਰ ਸਕਦੇ ਹਨ। ਕੇਂਦਰੀ ਖੇਤੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਇਸ ਫ਼ੈਸਲੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਧੰਨਵਾਦ ਕੀਤਾ ਹੈ। ਭਾਰਤ ਸਰਕਾਰ ਕਿਸਾਨਾਂ ਨੂੰ ਰਿਆਇਤੀ ਫ਼ਸਲੀ ਕਰਜ਼ੇ ਬੈਂਕਾਂ ਨੂੰ 2 ਫ਼ੀਸਦੀ ਸਾਲਾਨਾ ਵਿਆਜ ਮੁਆਫ਼ੀ ਤੇ ਕਿਸ਼ਤਾਂ ਦਾ ਸਮੇਂ ਸਿਰ ਭੁਗਤਾਨ ਕਰਨ 'ਤੇ 3 ਫ਼ੀਸਦੀ ਵਾਧੂ ਲਾਭ ਪ੍ਰਦਾਨ ਕਰ ਰਹੀ ਹੈ। ਇਸੇ ਤਰ੍ਹਾਂ ਸਮੇਂ 'ਤੇ ਵਾਪਸੀ 'ਤੇ 3 ਲੱਖ ਰੁਪਏ ਤੱਕ ਦਾ ਕਰਜ਼ਾ 4 ਫ਼ੀਸਦੀ ਵਿਆਜ ਦਰ 'ਤੇ ਸਰਕਾਰ ਕਿਸਾਨਾਂ ਨੂੰ ਮੁਹੱਈਆ ਕਰਵਾ ਰਹੀ ਹੈ। ਤਾਲਾਬੰਦੀ ਨੂੰ ਧਿਆਨ 'ਚ ਰੱਖਦੇ ਹੋਏ ਲੋਕਾਂ ਦੀ ਆਵਾਜਾਈ 'ਤੇ ਪਾਬੰਦੀ ਲਗਾਈ ਹੈ, ਅਜਿਹੀ ਸਥਿਤੀ 'ਚ ਕਈ ਕਿਸਾਨ ਆਪਣੇ ਫ਼ਸਲੀ ਕਰਜ਼ੇ ਦੇ ਬਕਾਇਆ ਭੁਗਤਾਨ ਲਈ ਬੈਂਕ ਬਰਾਂਚਾਂ ਤੱਕ ਜਾਣ ਦੇ ਸਮਰੱਥ ਨਹੀਂ ਹਨ।

ਕੋਰੋਨਾ ਨਾਲ ਤੀਜੀ ਮੌਤ

ਪਟਿਆਲਾ, 30 ਮਾਰਚ (ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਖਰੌੜ)-ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਕੋਰੋਨਾ ਵਾਇਰਸ ਤੋਂ ਪੀੜਤ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪੂਜਾ ਰਾਣੀ (42) ਵਜੋਂ ਹੋਈ ਹੈ। ਇਸ ਸਬੰਧੀ ਸਿਵਲ ਸਰਜਨ ਡਾ: ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਇਸ ਔਰਤ ਨੂੰ ਲੁਧਿਆਣਾ ਤੋਂ ਇੱਥੇ ਬੀਤੀ ਰਾਤ ਦਾਖ਼ਲ ਕਰਵਾਇਆ ਗਿਆ ਸੀ, ਜਿਸ ਦੀ ਅੱਜ ਦੁਪਹਿਰ ਸਮੇਂ ਮੌਤ ਹੋ ਗਈ। ਇਸ ਸਬੰਧੀ ਉਸ ਦਾ ਸ਼ੱਕ ਦੇ ਆਧਾਰ 'ਤੇ ਸੈਂਪਲ ਲੁਧਿਆਣਾ ਵਿਖੇ ਹੀ ਲਿਆ ਗਿਆ ਸੀ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਬਾਕੀ ਅਗਲੀ ਕਾਰਵਾਈ ਲੁਧਿਆਣਾ ਦੇ ਸਿਹਤ ਵਿਭਾਗ ਵਲੋਂ ਕੀਤੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਇਹ ਔਰਤ ਕੁਝ ਦਿਨ ਪਹਿਲਾਂ ਦੁਬਈ ਹੋ ਕੇ ਆਈ ਸੀ। ਪਹਿਲਾਂ ਇਸ ਦੀ ਕਿਸੇ ਨੇ ਜਾਂਚ ਨਹੀਂ ਕੀਤੀ। ਇਸੇ ਤਰ੍ਹਾਂ ਡਾ: ਮਲਹੋਤਰਾ ਨੇ ਦੱਸਿਆ ਕਿ ਪਟਿਆਲਾ ਦੀ ਦੇਸੀ ਮਹਿਮਾਨਦਾਰੀ ਤੋਂ ਇਕ ਲੜਕੇ ਨੂੰ ਵੀ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਲਿਆਂਦਾ ਗਿਆ ਹੈ ਉਸ ਦਾ ਟੈਸਟ ਵੀ ਪਾਜ਼ੀਟਿਵ ਆਇਆ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਨਾਲ ਦੇ ਤਿੰਨ ਚਾਰ ਹੋਰ ਲੜਕਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਦੇਸੀ ਮਹਿਮਾਨਦਾਰੀ ਵਿਖੇ ਤਾਇਨਾਤ ਕੀਤਾ ਗਿਆ ਹੈ, ਜਿਨ੍ਹਾਂ ਦੀ ਪੂਰੇ ਇਲਾਕੇ 'ਤੇ ਨਜ਼ਰ ਹੈ। ਪ੍ਰਾਪਤ ਜਾਣਕਾਰੀ ਮੁਤਾਬਿਕ 35 ਸਾਲਾ ਇਹ ਲੜਕਾ ਪਿਛਲੇ ਦਿਨੀਂ ਦੁਬਈ ਤੋਂ ਆਇਆ ਸੀ, ਸ਼ੱਕ ਦੇ ਆਧਾਰ 'ਤੇ ਉਸ ਦਾ ਬੀਤੇ ਕੱਲ੍ਹ ਸੈਂਪਲ ਲਿਆ ਗਿਆ ਸੀ, ਜੋ ਪਾਜ਼ੀਟਿਵ ਪਾਇਆ ਗਿਆ, ਜਿਸ ਕਰਕੇ ਉਸ ਨੂੰ ਰਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਭੇਜ ਦਿੱਤਾ ਗਿਆ ਹੈ। ਪਟਿਆਲਾ ਵਿਖੇ ਉਹ ਆਪਣੇ ਦੋਸਤ ਕੋਲ ਰਹਿ ਰਿਹਾ ਸੀ।
ਡਾਬਾ ਇਲਾਕਾ ਵੀ ਸੀਲ
ਲੁਧਿਆਣਾ, (ਪਰਮਿੰਦਰ ਸਿੰਘ ਆਹੂਜਾ)-ਪੁੁਲਿਸ ਵਲੋਂ ਦੇਰ ਰਾਤ ਡਾਬਾ ਇਲਾਕੇ ਨੂੰ ਵੀ ਸੀਲ ਕਰ ਦਿੱਤਾ ਗਿਆ ਹੈ। ਏ.ਸੀ.ਪੀ. ਸ੍ਰੀ ਸੰਦੀਪ ਵਡੇਰਾ ਨੇ ਦੱਸਿਆ ਕਿ ਮ੍ਰਿਤਕ ਔਰਤ ਕੁਝ ਦਿਨ ਪਹਿਲਾਂ ਆਪਣੀ ਭੈਣ ਕੋਲ ਇੱਥੇ ਰਹਿਣ ਆਈ ਸੀ। ਇਲਾਕੇ ਦੇ ਲੋਕਾਂ ਦੇ ਖੂਨ ਦੇ ਨਮੂਨੇ ਲੈਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਮ੍ਰਿਤਕ ਔਰਤ ਦੀ ਰਿਹਾਇਸ਼ ਵਾਲਾ ਇਲਾਕਾ ਸੀਲ
ਲੁਧਿਆਣਾ, 30 ਮਾਰਚ (ਸਲੇਮਪੁਰੀ)-ਪੰਜਾਬ ਸਰਕਾਰ ਦੇ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ ਵਲੋਂ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਕਿ ਲੁਧਿਆਣਾ ਸ਼ਹਿਰ ਦੇ ਇਲਾਕਾ ਅਮਰਪੁਰਾ ਜਿੱਥੇ ਮ੍ਰਿਤਕਾ ਰਹਿ ਰਹੀ ਸੀ, ਨੂੰ ਸੀਲ ਕਰ ਦਿੱਤਾ ਗਿਆ ਹੈ। ਇਸ ਤਰ੍ਹਾਂ ਮ੍ਰਿਤਕਾ ਦੇ ਗੁਆਂਢ ਦੇ ਲੋਕਾਂ ਨੇ ਇਹ ਵੀ ਦੱਸਿਆ ਹੈ ਕਿ ਮ੍ਰਿਤਕਾ ਕੈਂਸਰ ਤੋਂ ਵੀ ਪੀੜਤ ਸੀ ਅਤੇ ਉਹ ਇਸ ਇਲਾਕੇ 'ਚ ਕਿਰਾਏ ਦੇ ਮਕਾਨ 'ਤੇ ਰਹਿ ਰਹੀ ਸੀ, ਉਸ ਦੀ ਮਾਲੀ ਹਾਲਤ ਮਾੜੀ ਸੀ।

3 ਹੋਰ ਮਾਮਲਿਆਂ ਦੀ ਪੁਸ਼ਟੀ, ਪੀੜਤਾਂ ਦੀ ਗਿਣਤੀ 41 ਹੋਈ

ਚੰਡੀਗੜ੍ਹ, 30 ਮਾਰਚ (ਵਿਕਰਮਜੀਤ ਸਿੰਘ ਮਾਨ)-ਪਿਛਲੇ ਦੋ ਦਿਨਾਂ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਕੇਸ ਨਾ ਆਉਣ ਮਗਰੋਂ ਪੰਜਾਬ 'ਚ ਸੋਮਵਾਰ ਨੂੰ 3 ਹੋਰ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਦੇ ਨਾਲ ਹੀ ਪੀੜਤਾਂ ਦੀ ਗਿਣਤੀ ਹੁਣ 41 'ਤੇ ਜਾ ਪੁੱਜੀ ਹੈ। ਸਿਹਤ ਵਿਭਾਗ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਸੂਬੇ 'ਚ ਕੋਰੋਨਾ ਨਾਲ ਮੌਤਾਂ ਦੀ ਗਿਣਤੀ ਵੀ 3 ਹੋ ਗਈ ਹੈ। ਇਨ੍ਹਾਂ ਨਵੇਂ ਆਏ ਕੇਸਾਂ 'ਚੋਂ ਇਕ ਕੇਸ ਐਸ.ਏ.ਐਸ. ਨਗਰ, ਦੂਜਾ ਲੁਧਿਆਣਾ ਤੇ ਤੀਜਾ ਪਟਿਆਲਾ ਨਾਲ ਸਬੰਧਿਤ ਹੈ ਅਤੇ ਇਨ੍ਹਾਂ ਦੇ ਸੰਪਰਕ 'ਚ ਆਏ ਲੋਕਾਂ ਦੀ ਜਾਣਕਾਰੀ ਵੀ ਇਕੱਤਰ ਕਰ ਲਈ ਗਈ ਹੈ। ਸਿਹਤ ਵਿਭਾਗ ਅਨੁਸਾਰ ਲੁਧਿਆਣਾ ਤੋਂ ਆਏ ਪਾਜ਼ੀਟਿਵ ਕੇਸ ਨੂੰ ਜੀ.ਐਮ.ਸੀ. ਪਟਿਆਲਾ ਭੇਜਿਆ ਗਿਆ ਸੀ, ਜਿੱਥੇ ਉਸ ਦੀ ਦੇਰ ਸ਼ਾਮ ਮੌਤ ਹੋ ਗਈ। ਇਸ ਦੇ ਇਲਾਵਾ ਸ਼ਹਿਰਾਂ ਤੇ ਕਸਬਿਆਂ 'ਚ ਕੰਮ ਕਰ ਰਹੀਆਂ ਟੀਮਾਂ ਤੋਂ ਪਲ-ਪਲ ਦੀ ਰਿਪੋਰਟ ਲਈ ਜਾ ਰਹੀ ਹੈ ਪਰ ਦੱਸਿਆ ਜਾ ਰਿਹਾ ਇਹ ਕਿ ਫ਼ਿਲਹਾਲ ਪ੍ਰਵਾਸੀ ਭਾਰਤੀ ਤੇ ਵਿਦੇਸ਼ ਤੋਂ ਪਰਤੇ ਲੋਕ ਸਰਕਾਰ ਲਈ ਵੱਡੀ ਸਿਰਦਰਦੀ ਬਣੇ ਹੋਏ ਹਨ। ਸਰਕਾਰ ਅਜਿਹੇ ਵਿਅਕਤੀਆਂ ਦੀ ਭਾਲ ਲਈ ਪੰਜਾਬ ਪੁਲਿਸ ਦੀ ਮਦਦ ਵੀ ਲੈ ਰਹੀ ਹੈ ਅਤੇ ਪ੍ਰਵਾਸੀ ਭਾਰਤੀ ਅਤੇ ਵਿਦੇਸ਼ ਤੋਂ ਪਰਤੇ ਲੋਕਾਂ ਲਈ ਵੱਖਰੀ ਐਡਵਾਈਜ਼ਰੀ ਵੀ ਜਾਰੀ ਕੀਤੀ ਜਾ ਚੁੱਕੀ ਹੈ।
ਮਿਲੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਲੋਂ ਹੁਣ ਤੱਕ 1051 ਸ਼ੱਕੀਆਂ ਦੀ ਜਾਂਚ ਲਈ ਸੈਂਪਲ ਲਏ ਜਾ ਚੁੱਕੇ ਹਨ ਅਤੇ ਹੁਣ ਤੱਕ 881 ਦੀ ਰਿਪੋਰਟ ਨੈਗੇਟਿਵ ਪਾਈ ਗਈ ਹੈ, ਜਦਕਿ 129 ਦੀ ਜਾਂਚ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ ਇਕ ਪੀੜਤ ਮਰੀਜ਼ ਠੀਕ ਵੀ ਹੋ ਚੁੱਕੀ ਹੈ, ਜਿਸ ਦੇ ਚਲਦੇ ਉਨ੍ਹਾਂ ਦੀ ਉਮੀਦ ਵੀ ਸਕਾਰਾਤਮਕ ਹੈ ਅਤੇ ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ ਉਨ੍ਹਾਂ ਦੀ ਹਾਲਤ ਵੀ ਸਥਿਰ ਚੱਲ ਰਹੀ ਹੈ। ਸਿਹਤ ਵਿਭਾਗ ਅਨੁਸਾਰ ਸਿਵਲ ਹਸਪਤਾਲ ਅੰਬਾਲਾ 'ਚ ਜੇਰੇ ਇਲਾਜ ਅਤੇ ਜਲੰਧਰ ਵਿਚਲੇ ਕੇਸ ਨਾਲ ਸਬੰਧਿਤ ਪਰਿਵਾਰਕ ਮੈਂਬਰਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਸਿਹਤ ਵਿਭਾਗ ਅਨੁਸਾਰ ਹੁਣ ਤੱਕ ਆਏ ਸਾਰੇ ਕੇਸਾਂ ਨਾਲ ਸਬੰਿਧਤ ਪਰਿਵਾਰਕ ਮੈਂਬਰਾਂ ਅਤੇ ਸੰਪਰਕ 'ਚ ਆਏ ਵਿਅਕਤੀਆਂ ਉੱਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ।

ਡਰ ਤੇ ਅਫ਼ਰਾ-ਤਫ਼ਰੀ ਦਾ ਮਾਹੌਲ ਕੋਰੋਨਾ ਵਾਇਰਸ ਤੋਂ ਵੀ ਖ਼ਤਰਨਾਕ-ਸੁਪਰੀਮ ਕੋਰਟ

ਪ੍ਰਵਾਸੀ ਮਜ਼ਦੂਰਾਂ ਦੀ ਹਿਜਰਤ 'ਤੇ ਕੇਂਦਰ ਤੋਂ ਮੰਗਿਆ ਜਵਾਬ

ਨਵੀਂ ਦਿੱਲੀ, 30 ਮਾਰਚ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਤਾਲਾਬੰਦੀ ਦੌਰਾਨ ਸੈਂਕੜੇ ਮਜ਼ਦੂਰਾਂ ਦੇ ਮਹਾਂਨਗਰਾਂ ਨੂੰ ਛੱਡ ਕੇ ਆਪਣੇ ਜੱਦੀ ਪਿੰਡਾਂ ਵੱਲ ਜਾਣ ਦੀ ਕਵਾਇਦ 'ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਇਸ ਬਾਰੇ ਰਿਪੋਰਟ ਮੰਗੀ ਹੈ। ਹਾਲਾਂਕਿ ਅਦਾਲਤ ਨੇ ਇਹ ਕਹਿੰਦਿਆਂ ਇਸ ਸਬੰਧ 'ਚ ਕਿਸੇ ਕਿਸਮ ਦੀਆਂ ਸੇਧਾਂ ਨਹੀਂ ਦਿੱਤੀਆਂ ਕਿ ਸਰਕਾਰ ਪਹਿਲਾਂ ਹੀ ਇਸ ਮੁੱਦੇ ਨਾਲ ਨਜਿੱਠ ਰਹੀ ਹੈ ਅਤੇ ਸੇਧਾਂ ਜਾਰੀ ਕਰਕੇ ਅਦਾਲਤ ਕਿਸੇ ਕਿਸਮ ਦੀ ਕੋਈ ਅਫ਼ਰਾ-ਤਫ਼ਰੀ ਨਹੀਂ ਪੈਦਾ ਕਰਨਾ ਚਾਹੁੰਦੀ।
ਚੀਫ਼ ਜਸਟਿਸ ਐਸ. ਏ. ਬੋਬੜੇ ਅਤੇ ਜਸਟਿਸ ਐਲ. ਨਾਗੇਸ਼ਵਰ ਰਾਓ ਦੀ ਬੈਂਚ ਨੇ ਐਡਵੋਕੇਟ ਮਾਯੰਕ ਸ੍ਰੀਵਾਸਤਵ ਅਤੇ ਰਸ਼ਮੀ ਬਾਂਸਲ ਵਲੋਂ ਦਾਇਰ ਦੋ ਵੱਖ-ਵੱਖ ਜਨਹਿੱਤ ਪਟੀਸ਼ਨਾਂ 'ਤੇ ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰਦਿਆਂ ਕਿਹਾ ਕਿ ਅਦਾਲਤ ਕੇਂਦਰ ਵਲੋਂ ਰਿਪੋਰਟ ਭੇਜੇ ਜਾਣ ਦਾ ਇੰਤਜ਼ਾਰ ਕਰੇਗੀ। ਇਸ ਤੋਂ ਪਹਿਲਾਂ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਕਿ ਡਰ ਅਤੇ ਘਬਰਾਹਟ 'ਚ ਮਜ਼ਦੂਰਾਂ ਦਾ ਜਾਣਾ ਕੋਰੋਨਾ ਵਾਇਰਸ ਤੋਂ ਵੀ ਵੱਡੀ ਸਮੱਸਿਆ ਬਣਦਾ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਹਫ਼ਤੇ 21 ਦਿਨਾਂ ਦੀ ਤਾਲਾਬੰਦੀ ਦਾ ਐਲਾਨ ਕੀਤਾ ਸੀ। ਐਤਵਾਰ ਨੂੰ ਉਨ੍ਹਾਂ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' 'ਚ ਤਾਲਾਬੰਦੀ ਕਾਰਨ ਗਰੀਬਾਂ ਨੂੰ ਹੋ ਰਹੀ ਖੱਜਲ-ਖੁਆਰੀ ਲਈ ਮੁਆਫ਼ੀ ਵੀ ਮੰਗੀ ਪਰ ਨਾਲ ਹੀ ਕਿਹਾ ਕਿ ਇਹ ਸਮੇਂ ਦੀ ਮੰਗ ਹੈ। ਸੁਪਰੀਮ ਕੋਰਟ ਇਸ ਮੁੱਦੇ 'ਤੇ ਮੰਗਲਵਾਰ ਨੂੰ ਮੁੜ ਸੁਣਵਾਈ ਕਰੇਗੀ।

5ਵੀਂ, 8ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਅਣਮਿੱਥੇ ਸਮੇਂ ਲਈ ਮੁਲਤਵੀ

ਐੱਸ.ਏ.ਐੱਸ. ਨਗਰ, 30 ਮਾਰਚ (ਤਰਵਿੰਦਰ ਸਿੰਘ ਬੈਨੀਪਾਲ)-ਸੂਬੇ ਅੰਦਰ ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਕੋਪ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੀਆਂ ਪਹਿਲੀ ਅਪ੍ਰੈਲ ਤੋਂ 8ਵੀਂ ਸ਼੍ਰੇਣੀ ਦੀਆਂ ਕੇਵਲ ਪ੍ਰਯੋਗੀ ਅਤੇ 5ਵੀਂ ਸ਼੍ਰੇਣੀ ਦੀਆਂ ...

ਪੂਰੀ ਖ਼ਬਰ »

ਸਕੂਲਾਂ ਦੀਆਂ ਇਮਾਰਤਾਂ ਖੁਲ੍ਹਵਾਉਣ ਦੇ ਨਿਰਦੇਸ਼- ਸਿੰਗਲਾ

ਚੰਡੀਗੜ੍ਹ, 30 ਮਾਰਚ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਰੋਕਣ ਲਈ ਲਾਏ ਕਰਫ਼ਿਊ ਕਾਰਨ ਫਸੇ ਪ੍ਰਵਾਸੀ ਮਜ਼ਦੂਰਾਂ ਨੂੰ ਪਨਾਹ ਦੇਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਦੀਆਂ ...

ਪੂਰੀ ਖ਼ਬਰ »

ਭਾਰਤ 'ਚ ਇਕ ਦਿਨ ਦੌਰਾਨ ਕੋਰੋਨਾ ਦੇ ਸਭ ਤੋਂ ਵੱਧ 227 ਮਾਮਲੇ-ਕੁੱਲ 32 ਮੌਤਾਂ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 30 ਮਾਰਚ-ਕੇਂਦਰੀ ਸਿਹਤ ਮੰਤਰਾਲੇ ਅਨੁਸਾਰ ਭਾਰਤ 'ਚ ਸੋਮਵਾਰ ਨੂੰ ਇਕ ਦਿਨ 'ਚ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 227 ਮਾਮਲੇ ਪਾਜ਼ੀਟਿਵ ਆਏ ਅਤੇ 5 ਲੋਕਾਂ ਦੀ ਮੌਤ ਹੋ ਗਈ। ਇਸ ਤਰ੍ਹਾਂ ਹੁਣ ਤੱਕ ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਕੁੱਲ 1251 ...

ਪੂਰੀ ਖ਼ਬਰ »

ਦੇਸ਼ ਅਜੇ ਕੋਰੋਨਾ ਦੇ ਸਥਾਨਕ ਟ੍ਰਾਂਸਮਿਸ਼ਨ ਦੇ ਦੌਰ 'ਚ-ਸਿਹਤ ਮੰਤਰਾਲਾ

ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਨੇ ਦੱਸਿਆ ਕਿ 'ਭਾਰਤ ਅਜੇ ਵੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਸਥਾਨਕ ਟ੍ਰਾਂਸਮਿਸ਼ਨ ਸਟੇਜ 'ਤੇ ਹੈ। ਪਰ ਜੇਕਰ ਸਮਾਜ ਦਾ ਕੋਈ ਵੀ ਵਿਅਕਤੀ ਸਹਿਯੋਗ ਨਹੀਂ ਕਰਦਾ ਤਾਂ ਹੁਣ ਤੱਕ ਜੋ ਨਤੀਜੇ ਆਏ ਹਨ, ਉਹ ਵਾਪਸ ਜ਼ੀਰੋ 'ਤੇ ਆ ਜਾਣਗੇ।' ਉਕਤ ...

ਪੂਰੀ ਖ਼ਬਰ »

ਨਿਜ਼ਾਮੂਦੀਨ ਧਾਰਮਿਕ ਸੰਮੇਲਨ 'ਚ ਸ਼ਿਰਕਤ ਕਰਨ ਵਾਲੇ 6 ਲੋਕਾਂ ਦੀ ਕੋਰੋਨਾ ਨਾਲ ਮੌਤ

ਹੈਦਰਾਬਾਦ, 30 ਮਾਰਚ (ਏਜੰਸੀ)-ਤੇਲੰਗਾਨਾ ਦੇ 6 ਲੋਕਾਂ ਜਿਨ੍ਹਾਂ ਮਾਰਚ 13 ਤੋਂ 15 ਵਿਚਕਾਰ ਦਿੱਲੀ ਦੇ ਨਿਜ਼ਾਮੂਦੀਨ ਵਿਖੇ ਧਾਰਮਿਕ ਸੰਮੇਲਨ 'ਚ ਸ਼ਿਰਕਤ ਕੀਤੀ ਸੀ, ਉਨ੍ਹਾਂ ਦੀ ਮੌਤ ਕੋਰੋਨਾ ਵਾਇਰਸ ਨਾਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਬਾ ਸਰਕਾਰ ਅਨੁਸਾਰ 6 ਵਿਚੋਂ 2 ...

ਪੂਰੀ ਖ਼ਬਰ »

ਕਰਫ਼ਿਊ 'ਚ ਢਿੱਲ ਦਾ ਲੋਕਾਂ ਨੇ ਉਠਾਇਆ ਨਾਜਾਇਜ਼ ਫ਼ਾਇਦਾ

ਪੁਲਿਸ ਦੀ ਨਰਮੀ ਨੇ ਸੜਕਾਂ 'ਤੇ ਵਧਾਈ ਆਵਾਜਾਈ ਸ਼ਿਵ ਸ਼ਰਮਾ, ਪਰਮਿੰਦਰ ਸਿੰਘ ਆਹੂਜਾ ਜਲੰਧਰ/ਲੁਧਿਆਣਾ, 30 ਮਾਰਚ -ਪੁਲਿਸ ਪ੍ਰਸ਼ਾਸਨ ਵਲੋਂ ਅੱਜ ਕਰਫ਼ਿਊ ਦੌਰਾਨ ਵਰਤੀ ਜਾ ਰਹੀ ਨਰਮੀ ਨੇ ਸੂਬੇ ਦੀਆਂ ਸੜਕਾਂ 'ਤੇ ਆਵਾਜਾਈ ਵਧਾ ਦਿੱਤੀ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨ ...

ਪੂਰੀ ਖ਼ਬਰ »

ਦੁਨੀਆ ਭਰ 'ਚ ਪੀੜਤਾਂ ਦੀ ਗਿਣਤੀ 7 ਲੱਖ ਤੋਂ ਟੱਪੀ-35,905 ਮੌਤਾਂ

ਪੈਰਿਸ/ਤਹਿਰਾਨ/ਮੈਡਰਿਡ, 30 ਮਾਰਚ (ਏਜੰਸੀ)-ਅਧਿਕਾਰਤ ਸੂਤਰਾਂ ਵਲੋਂ ਸੋਮਵਾਰ ਨੂੰ ਦੁਨੀਆ ਦੇ 183 ਦੇਸ਼ਾਂ 'ਚ ਵਿਸ਼ਵ ਵਿਆਪੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 7 ਲੱਖ ਤੋਂ ਟੱਪ ਜਾਣ ਦੀ ਪੁਸ਼ਟੀ ਕੀਤੀ ਗਈ ਹੈ। ਹੁਣ ਤੱਕ ਦੇ ਤਾਜ਼ਾ ...

ਪੂਰੀ ਖ਼ਬਰ »

ਇਜ਼ਰਾਈਲੀ ਪ੍ਰਧਾਨ ਮੰਤਰੀ ਨੇਤਨਯਾਹੂ ਵੀ ਇਕਾਂਤਵਾਸ 'ਚ

ਯੇਰੂਸਲਮ, 30 ਮਾਰਚ (ਏਜੰਸੀ)-ਆਪਣੇ ਇਕ ਸਹਿਯੋਗੀ ਦੇ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਆਉਣ ਮਗਰੋਂ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜ਼ਾਮਿਨ ਨੇਤਨਯਾਹੂ ਹੁਣ 14 ਦਿਨਾਂ ਲਈ ਇਕਾਂਤਵਾਸ 'ਚ ਰਹਿਣਗੇ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਜਾਣਕਾਰੀ ਮੁਤਾਬਿਕ ਰਿਪੋਰਟ ਆਉਣ ...

ਪੂਰੀ ਖ਼ਬਰ »

ਨਵਾਂਗਰਾਉਂ 'ਚ ਕੋਰੋਨਾ ਵਾਇਰਸ ਦਾ ਇਕ ਹੋਰ ਮਾਮਲਾ

ਐੱਸ. ਏ. ਐੱਸ. ਨਗਰ, 30 ਮਾਰਚ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅਧੀਨ ਪੈਂਦੇ ਕਸਬਾ ਨਵਾਂਗਰਾਉਂ ਵਿਖੇ ਅੱਜ ਇਕ ਹੋਰ ਵਿਅਕਤੀ ਕੋਰੋਨਾ ਵਾਇਰਸ ਤੋਂ ਪੀੜਤ ਪਾਇਆ ਗਿਆ, ਜਿਸ ਦੇ ਚਲਦਿਆਂ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 7 ਹੋ ਗਈ ਹੈ। ...

ਪੂਰੀ ਖ਼ਬਰ »

ਤਾਲਾਬੰਦੀ 90 ਦਿਨ ਤੱਕ ਵਧਾਉਣ ਦਾ ਦਾਅਵਾ ਬੇਬੁਨਿਆਦ-ਕੇਂਦਰ

ਨਵੀਂ ਦਿੱਲੀ, 30 ਮਾਰਚ (ਉਪਮਾ ਡਾਗਾ ਪਾਰਥ)-ਕੇਂਦਰ ਸਰਕਾਰ ਨੇ ਤਾਲਾਬੰਦੀ ਦੀ ਮਿਆਦ 21 ਦਿਨਾਂ ਤੋਂ ਵਧਾਉਣ ਦੀਆਂ ਕਥਿਤ ਖ਼ਬਰਾਂ ਨੂੰ ਖਾਰਜ ਕਰਦਿਆਂ ਇਨ੍ਹਾਂ ਨੂੰ ਬੇਬੁਨਿਆਦ ਕਰਾਰ ਦਿੱਤਾ ਹੈ। ਸਰਕਾਰ ਵਲੋਂ ਉਕਤ ਸਪੱਸ਼ਟੀਕਰਨ ਉਨ੍ਹਾਂ ਮੀਡੀਆ ਰਿਪੋਰਟਾਂ ਤੋਂ ਬਾਅਦ ...

ਪੂਰੀ ਖ਼ਬਰ »

ਵਿੱਤੀ ਵਰ੍ਹੇ 'ਚ ਕੋਈ ਤਬਦੀਲੀ ਨਹੀਂ

ਨਵੀਂ ਦਿੱਲੀ, 30 ਮਾਰਚ (ਪੀ.ਟੀ.ਆਈ.)-ਸਰਕਾਰ ਨੇ ਮੌਜੂਦਾ 2019-20 ਵਿੱਤੀ ਵਰ੍ਹੇ ਨੂੰ ਨਹੀਂ ਵਧਾਇਆ ਅਤੇ ਇਹ ਤੈਅ ਸਮੇਂ ਮੁਤਾਬਿਕ 31 ਮਾਰਚ ਨੂੰ ਹੀ ਖ਼ਤਮ ਹੋਵੇਗਾ। ਹਾਲਾਂਕਿ ਉਕਤ ਏਜੰਸੀ ਵਲੋਂ ਪਹਿਲਾਂ ਗਲਤੀ ਨਾਲ ਇਹ ਅਲਰਟ ਜਾਰੀ ਕਰ ਦਿੱਤਾ ਸੀ ਕਿ ਨਵਾਂ ਵਿੱਤੀ ਵਰ੍ਹਾ 1 ...

ਪੂਰੀ ਖ਼ਬਰ »

ਫੇਸਬੁੱਕ ਵਲੋਂ ਕੋਰੋਨਾ ਕਾਰਨ ਪ੍ਰਭਾਵਿਤ ਹੋਏ ਨਿਊਜ਼ ਮੀਡੀਆ ਨੂੰ 10 ਕਰੋੜ ਡਾਲਰ ਦੇਣ ਦਾ ਐਲਾਨ

ਵਾਸ਼ਿੰਗਟਨ, 30 ਮਾਰਚ (ਏਜੰਸੀ)- ਫੇਸਬੁੱਕ ਨੇ ਸੋਮਵਾਰ ਨੂੰ ਵਿਸ਼ਵ ਪੱਧਰ 'ਤੇ ਕੋਰੋਨਾ ਵਾਇਰਸ ਕਾਰਨ ਪ੍ਰਭਾਵਿਤ ਹੋ ਰਹੇ ਨਿਊਜ਼ ਸੰਗਠਨਾਂ ਨੂੰ 10 ਕਰੋੜ ਡਾਲਰ ਦੀ ਮਦਦ ਦਾ ਐਲਾਨ ਕੀਤਾ ਹੈ ਤਾਂ ਜੋ ਮੀਡੀਆ ਸੰਕਟ ਦੀ ਇਸ ਘੜੀ ਦੌਰਾਨ ਲੋਕਾਂ ਤੱਕ ਪੁਖਤਾ ਸੂਚਨਾ (ਖ਼ਬਰਾਂ) ...

ਪੂਰੀ ਖ਼ਬਰ »

ਪਾਕਿ 'ਚ 19 ਮੌਤਾਂ, ਕਰਾਚੀ 'ਚ ਹਿੰਦੂਆਂ ਨੂੰ ਰਾਸ਼ਨ ਦੇਣ ਤੋਂ ਇਨਕਾਰ

ਅੰਮ੍ਰਿਤਸਰ, 30 ਮਾਰਚ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ 19 ਲੋਕ ਮਾਰੇ ਗਏ ਹਨ ਤੇ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 1,613 ਤੱਕ ਪੁੱਜ ਗਈ ਹੈ। ਸਿੰਧ ਦੇ ਕਰਾਚੀ ਸ਼ਹਿਰ 'ਚ ਮੁਸਲਮਾਨਾਂ ਨੂੰ ਰਾਸ਼ਨ ਅਤੇ ਜ਼ਰੂਰੀ ਸਾਮਾਨ ਦਿੱਤਾ ਜਾ ਰਿਹਾ ਹੈ ਪਰ ਹਿੰਦੂਆਂ ...

ਪੂਰੀ ਖ਼ਬਰ »

ਹੁਣ 'ਸ਼ਕਤੀਮਾਨ' ਦੀ ਵਾਪਸੀ

ਮੁੰਬਈ, 30 ਮਾਰਚ (ਏਜੰਸੀ)-ਭਾਰਤੀ ਟੈਲੀਵਿਜ਼ਨ ਦੇ ਸੁਨਹਿਰੀ ਦੌਰ 'ਚੋਂ ਬੱਚਿਆਂ ਦੀ ਪਹਿਲੀ ਪਸੰਦ ਰਿਹਾ ਪ੍ਰੋਗਰਾਮ 'ਸ਼ਕਤੀਮਾਨ' ਦੂਰਦਰਸ਼ਨ 'ਤੇ ਮੁੜ ਟੈਲੀਕਾਸਟ ਹੋਣ ਵਾਲੇ ਸੀਰੀਅਲਾਂ ਦੀ ਸੂਚੀ 'ਚ ਸ਼ਾਮਿਲ ਹੋ ਗਿਆ ਹੈ ਜਿਸ ਦੀ ਪੁਸ਼ਟੀ ਸੀਰੀਅਲ 'ਚ ਸ਼ਕਤੀਮਾਨ ਦੀ ਭੂਮਿਕਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX