ਤਾਜਾ ਖ਼ਬਰਾਂ


ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  49 minutes ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  56 minutes ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 1 hour ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 18 ਚੇਤ ਸੰਮਤ 552
ਿਵਚਾਰ ਪ੍ਰਵਾਹ: ਮਾਨਸਿਕ ਵੇਦਨਾ, ਸਰੀਰਕ ਪੀੜਾ ਨਾਲੋਂ ਵੀ ਵੱਧ ਦੁਖਦਾਈ ਹੁੰਦੀ ਹੈ। -ਸਾਇਰਸ

ਅੰਮ੍ਰਿਤਸਰ + ਤਰਨ-ਤਾਰਨ

ਕੋਰੋਨਾ ਵਾਇਰਸ ਦੀ ਮਹਾਂਮਾਰੀ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਲੋੜਵੰਦਾਂ ਲਈ ਅਹਿਮ ਯਤਨ

ਅੰਮਿ੍ਤਸਰ, 30 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਾਰਨ ਲੋਕ ਘਰਾਂ ਅੰਦਰ ਰਹਿਣ ਲਈ ਮਜ਼ਬੂਰ ਹਨ, ਉਥੇ ਹੀ ਸਿੱਖਾਂ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਇਸ ਸੰਕਟ ਮੌਕੇ ਲੋੜਵੰਦਾਂ ਤੱਕ ਲੰਗਰ ਪਹੁੰਚਾਉਣ ਅਤੇ ਕਰਫਿਊ ਦੌਰਾਨ ਫਸੇ ਲੋਕਾਂ ਨੂੰ ਘਰ ਪਹੁੰਚਾਉਣ ਲਈ ਵੀ ਪਹਿਲਕਦਮੀਂ ਕੀਤੀ ਹੈ | ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਵਾਲੇ 79 ਗੁਰਦੁਆਰਾ ਸਾਹਿਬਾਨ ਤੋਂ ਮਾਨਵਤਾ ਲਈ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ | ਇਸ ਸਬੰਧ ਵਿਚ ਸਾਰੇ ਗੁਰਦੁਆਰਿਆਂ ਦੇ ਮੈਨੇਜਰਾਂ ਨੂੰ ਵਿਸ਼ੇਸ਼ ਨਿਗਰਾਨੀ ਲਈ ਆਦੇਸ਼ ਦਿੱਤੇ ਗਏ ਹਨ | ਹਰ ਗੁਰਦੁਆਰਾ ਸਾਹਿਬਾਨ ਤੋਂ ਗੱਡੀਆਂ ਰਾਹੀਂ ਪੂਰੀ ਸਾਵਧਾਨੀ ਨਾਲ ਸ਼ਹਿਰਾਂ, ਕਸਬਿਆਂ ਤੇ ਪਿੰਡਾਂ ਦੇ ਵੱਖ-ਵੱਖ ਇਲਾਕਿਆਂ ਵਿਚ ਲੰਗਰ ਭੇਜਿਆ ਜਾ ਰਿਹਾ ਹੈ | ਲੰਗਰ ਸੇਵਾ ਲਈ ਸਥਾਨਕ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੇ ਮਿਲਵਰਤਨ ਨਾਲ ਕਾਰਜ ਕੀਤੇ ਜਾ ਰਹੇ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ ਸ਼੍ਰੋਮਣੀ ਕਮੇਟੀ ਵਲੋਂ ਤਿੰਨ ਲੱਖ ਤੋਂ ਜ਼ਿਆਦਾ ਲੋੜਵੰਦਾਂ ਤੱਕ ਲੰਗਰ ਸੇਵਾ ਦਿੱਤੀ ਜਾ ਚੁੱਕੀ ਹੈ | ਹਰ ਗੁਰਦੁਆਰੇ ਤੋਂ ਇਲਾਕੇ ਦੀ ਲੋੜ ਅਨੁਸਾਰ ਗੱਡੀਆਂ ਦੀ ਵਿਵਸਥਾ ਕੀਤੀ ਜਾਂਦੀ ਹੈ ਤੇ ਸ਼੍ਰੋਮਣੀ ਕਮੇਟੀ ਨਾਲ ਜੁੜੀਆਂ 400 ਤੋਂ ਵੱਧ ਲੋਕਲ ਗੁਰਦੁਆਰਾ ਕਮੇਟੀਆਂ ਵਲੋਂ ਵੀ ਲੋੜਵੰਦਾਂ ਦੀ ਮਦਦ ਜਾਰੀ ਹੈ | ਭਾਈ ਲੌਾਗੋਵਾਲ ਨੇ ਇਹ ਵੀ ਦੱਸਿਆ ਕਿ ਬੰਦ ਦੌਰਾਨ ਫਸੇ ਲੋਕਾਂ ਨੂੰ ਵੀ ਸ਼੍ਰੋਮਣੀ ਕਮੇਟੀ ਵਲੋਂ ਘਰ ਪਹੁੰਚਾਉਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ | ਹੁਣ ਤੱਕ ਦਿੱਲੀ, ਹਰਿਆਣਾ, ਉੱਤਰਪ੍ਰਦੇਸ਼, ਗੁਜਰਾਤ, ਜੰਮੂ ਕਸ਼ਮੀਰ, ਰਾਜਸਥਾਨ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਨੂੰ ਘਰ ਪਹੁੰਚਾਇਆ ਗਿਆ ਹੈ | ਭਾਈ ਲੌਾਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਘਰੋਂ-ਘਰੀਂ ਪਹੁੰਚਾਏ ਲੋਕਾਂ ਵਿਚ ਸ਼ਰਧਾਲੂਆਂ ਦੇ ਨਾਲ-ਨਾਲ ਰੋਜ਼ਗਾਰ ਲਈ ਇਥੇ ਆਏ ਪ੍ਰਵਾਸੀਆਂ ਦਾ ਕੰਮ ਠੱਪ ਹੋਣ 'ਤੇ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਤੱਕ ਵੀ ਪਹੁੰਚ ਕੀਤੀ ਹੈ | ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਸਰਕਾਰਾਂ ਵਲੋਂ ਮਲੇਸ਼ੀਆ ਲਈ ਵਿਸ਼ੇਸ਼ ਉਡਾਣ ਲਈ ਅੱਜ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ ਵਿਚ ਠਹਿਰੇ ਸ਼ਰਧਾਲੂਆਂ ਨੂੰ ਵੀ ਅੰਮਿ੍ਤਸਰ ਦੇ ਹਵਾਈ ਅੱਡੇ ਤੱਕ ਪਹੁੰਚਾਇਆ ਗਿਆ ਹੈ |

ਹੈਰੋਇਨ ਤੇ ਇਲੈਕਟ੍ਰੋਨਿਕ ਕੰਡੇ ਸਮੇਤ ਇਕ ਵਿਅਕਤੀ ਕਾਬੂ

ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਹੈਰੋਇਨ ਤੇ ਇਲੈਕਟ੍ਰੋਨਿਕ ਕੰਡੇ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਐੱਸ.ਐੱਸ.ਪੀ. ਧਰੁਵ ਦਹੀਆ ਨੇ ਦੱਸਿਆ ਕਿ ਥਾਣਾ ਝਬਾਲ ਦੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਅਜਨਾਲਾ 'ਚ ਚੱਲੀ ਗੋਲੀ, ਇੱਕ ਜ਼ਖ਼ਮੀ

ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕਰਫ਼ਿਊ ਦੌਰਾਨ ਵੀ ਸ਼ਰਾਰਤੀ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ ਤੇ ਲੋਕਾਂ ਦੀ ਕੁੱਟਮਾਰ ਕਰ ਰਹੇ ਹਨ | ਅੱਜ ਅਜਨਾਲਾ ਸ਼ਹਿਰ ਦੇ ਸ਼ੱਕੀ ਨਾਲੇ ਨਜ਼ਦੀਕ ਕੁਝ ਨੌਜਵਾਨਾਂ ਵਲੋਂ ਇਕ ਨੌਜਵਾਨ 'ਤੇ ਹਮਲਾ ਕਰਕੇ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਮਾਰੀ ਲੱਖਾਂ ਦੀ ਠੱਗੀ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਇਕ ਵਿਅਕਤੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਤਰਨ ਤਾਰਨ ਕੋਲ ਪਵਨ ਅਰੋੜਾ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ

ਭਿੰਡੀ ਸੈਦਾਂ, 30 ਮਾਰਚ (ਪਿ੍ਤਪਾਲ ਸਿੰਘ ਸੂਫ਼ੀ)-ਪੁਲਿਸ ਥਾਣਾ ਭਿੰਡੀ ਸੈਦਾਂ ਅਧੀਨ ਪੈਂਦੇ ਪਿੰਡ ਵਰਿਆਂਹ ਵਿਖੇ ਬੀਤੀ ਰਾਤ ਇਕ ਨੌਜਵਾਨ ਦੀ ਭੇਦਭਰੀ ਹਾਲਤ ਵਿਚ ਮੌਤ ਹੋ ਜਾਣ ਦੀ ਖ਼ਬਰ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜਸਵਿੰਦਰ ਸਿੰਘ (22) ਪੁੱਤਰ ਜਸਵੰਤ ਸਿੰਘ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖ਼ਾਲਸਾ ਸਿਹਤ ਨਾਸਾਜ਼ ਹੋਣ ਕਾਰਨ ਹਸਪਤਾਲ ਦਾਖ਼ਲ

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਸਿਹਤ ਨਾਸਾਜ ਹੋਣ ਕਾਰਨ ਉਨ੍ਹਾਂ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖ਼ਲ ਕੀਤਾ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਭਾਈ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਸਿਹਤ ਵਿਭਾਗ ਨੇ ਕਮਰ ਕੱਸੀ

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਨੋਵਲ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੋਹਲ ਵਲੋਂ ਅੱਜ ਸਿਵਲ ਸਰਜਨ ਦਫਤਰ ਦੇ ਸਮੂਹ ਪ੍ਰੋਗਰਾਮ ਅਫਸਰ, ਸੀਨੀਅਰ ਮੈਡੀਕਲ ਅਫਸਰ ਅਤੇ ਜ਼ਿਲ੍ਹਾ ਅਧਿਕਾਰੀਆਂ ਦੀ ਹੰਗਾਮੀ ਮੀਟਿੰਗ ...

ਪੂਰੀ ਖ਼ਬਰ »

ਮੰਤਰੀ ਸੋਨੀ ਨੇ ਵੱਖ-ਵੱਖ ਵਾਰਡਾਂ ਵਿਚ ਵੰਡਿਆ ਸੁੱਕਾ ਰਾਸ਼ਨ

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਕੋਰੋਨਾ ਨੂੰ ਹਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਨੂੰ ਮੰਨਣ ਦੀ ਅਪੀਲ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਕਿਹਾ ਕਿ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਜਰੂਰੀ ਕੰਮ ਤੋਂ ਬਿਨਾਂ ਘਰੋਂ ਬਾਹਰ ਕਿਸੇ ਵੀ ...

ਪੂਰੀ ਖ਼ਬਰ »

ਮੁਸ਼ਕਿਲ ਦੀ ਘੜੀ 'ਚ ਸਿੱਖ ਸੰਗਤਾਂ ਤੇ ਸੰਸਥਾਵਾਂ ਲੋੜਵੰਦਾਂ ਦੀ ਮਦਦ ਲਈ ਅੱਗੇ ਆਉਣ : ਬਾਬਾ ਹਰਨਾਮ ਸਿੰਘ ਖ਼ਾਲਸਾ

ਚੌਕ ਮਹਿਤਾ, 30 ਮਾਰਚ (ਧਰਮਿੰਦਰ ਸਿੰਘ ਸਦਾਰੰਗ)-ਦਮਦਮੀ ਟਕਸਾਲ ਦੇ ਮੁਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੋਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਤਾਲਾਬੰਦੀ ਅਤੇ ਕਰਫ਼ਿਊ ਦਾ ਸਾਹਮਣਾ ਕਰਨ ਲਈ ਮਜ਼ਬੂਰ ਲੋੜਵੰਦ ਲੋਕਾਈ ਦੀ ਹਰ ...

ਪੂਰੀ ਖ਼ਬਰ »

ਕੈਪਟਨ ਵਲੋਂ ਪੰਚਾਇਤਾਂ ਨੂੰ 5 ਹਜ਼ਾਰ ਰੁਪਏ ਰੋਜ਼ਾਨਾਂ ਲੋੜਵੰਦਾਂ ਲਈ ਖਰਚਣ ਦੇ ਬਿਆਨ ਨੇ ਸਰਪੰਚਾਂ ਨੂੰ ਕਸੂਤੇ ਫਸਾਇਆ

ਖਡੂਰ ਸਾਹਿਬ, 30 ਮਾਰਚ (ਰਸ਼ਪਾਲ ਸਿੰਘ ਕੁਲਾਰ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ 23 ਮਾਰਚ ਨੂੰ ਤਾਲਾਬੰਦੀ ਕਰ ਦਿੱਤੀ ਗਈ ਸੀ ਤੇ ਅਗਲੇ ਦਿਨ ਪੂਰੇ ਦੇਸ਼ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 14 ਅਪ੍ਰੈਲ ਤੱਕ ਤਾਲਾਬੰਦੀ ਦਾ ਐਲਾਨ ਕਰ ਦਿੱਤਾ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਭੱਠਾ ਮਾਲਕਾਂ ਨਾਲ ਕੀਤੀ ਮੀਟਿੰਗ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪ੍ਰਵਾਸੀ ਮਜ਼ਦੂਰਾਂ ਦੀ ਸਮੱਸਿਆ ਹੱਲ ਕਰਨ ਤੇ ਸੂਬੇ ਵਿਚ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਦੌਰਾਨ ਉਨਾਂ ਨੂੰ ਇਥੋਂ ਬਾਹਰ ਜਾਣ ਤੋਂ ਰੋਕਣ ਲਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਇੱਟਾਂ ਦੇ ਭੱਠੇ ਆਪਣਾ ਉਤਪਾਦਨ ਸ਼ੁਰੂ ਕਰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮਜੀਠਾ, 30 ਮਾਰਚ (ਮਨਿੰਦਰ ਸਿੰਘ ਸੋਖੀ)-ਡੀ.ਐੱਸ.ਪੀ. ਮਜੀਠਾ ਯੋਗੇਸ਼ਵਰ ਸਿੰਘ ਗੋਰਾਇਆ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਇੰਸਪੈਕਟਰ ਕਪਿਲ ਕੌਸ਼ਲ ਦੀ ਨਿਗਰਾਨੀ ਹੇਠ ਸਬ-ਇੰਸਪੈਕਟਰ ਜੰਗ ਬਹਾਦਰ ਸਿੰਘ ਪੁਲਿਸ ਪਾਰਟੀ ਸਮੇਤ ਕਰਫਿਊ ਦੇ ਹੁਕਮਾਂ ਤਹਿਤ ਕਸਬਾ ਮਜੀਠਾ ਦੇ ...

ਪੂਰੀ ਖ਼ਬਰ »

ਦੇਸ਼ ਭਰ 'ਚ ਅੱਜ ਖੁੱਲ੍ਹੇ ਰਹੇ ਬੈਂਕ, ਲੋਕਾਂ ਨੂੰ ਮਿਲੀ ਰਾਹਤ

ਅੰਮਿ੍ਤਸਰ, 30 ਮਾਰਚ (ਸੁਰਿੰਦਰ ਕੋਛੜ)-ਜਾਨਲੇਵਾ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਰਕਾਰ ਵਲੋਂ ਦੇਸ਼ ਭਰ 'ਚ 14 ਅਪ੍ਰੈਲ ਤਕ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਬੈਂਕਾਂ ਨੂੰ ਕੁੱਝ ਦਿਨਾਂ ਲਈ ਬੰਦ ਰੱਖੇ ਜਾਣ ਦੇ ਕੀਤੇ ਐਲਾਨ ਦੇ ਬਾਅਦ ਅੱਜ ਬੈਂਕ ਸਵੇਰੇ 10 ਵਜੇ ਤੋਂ ...

ਪੂਰੀ ਖ਼ਬਰ »

700 ਨੌਜਵਾਨ ਪਹੁੰਚਿਆ ਸਰਕਾਰੀ ਹਸਪਤਾਲ ਚਵਿੰਡਾ ਦੇਵੀ ਨਸ਼ੇ ਛਡਾਉਣ ਦੀ ਦਵਾਈ ਲੈਣ

ਚਵਿੰਡਾ ਦੇਵੀ, 30 ਮਾਰਚ (ਸਤਪਾਲ ਸਿੰਘ ਢੱਡੇ)-ਚਵਿੰਡਾ ਦੇਵੀ ਦੇ ਆਸ-ਪਾਸ ਦੇ ਇਲਾਕੇ ਵਿਚ ਵੱਡੀ ਪੱਧਰ 'ਤੇ ਨੌਜਵਾਨ ਨਸ਼ੇ ਦੇ ਆਦੀ ਹਨ, ਇਸ ਦੀ ਮਿਸਾਲ ਅੱਜ ਉਸ ਵਕਤ ਮਿਲੀ ਜਦੋਂ ਕਰੀਬ 700 ਨੌਜਵਾਨ ਸਰਕਾਰੀ ਰੂਰਲ ਹਸਪਤਾਲ ਚਵਿੰਡਾ ਦੇਵੀ ਵਿਖੇ ਨਸ਼ਾ ਛੁਡਾਉਣ ਦੀ ਦਵਾਈ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਨੇ ਬੈਂਕਾਂ ਦੀ ਕੀਤੀ ਜਾਂਚ

ਤਰਨ ਤਾਰਨ, 30 ਮਾਰਚ (ਗੁਰਪ੍ਰੀਤ ਸਿੰਘ ਕੱਦਗਿੱਲ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਦੀਆਂ ਹਦਾਇਤਾਂ ਤਹਿਤ ਨਾਇਬ ਤਹਿਸੀਲਦਾਰ ਅਜੈ ਮੋਦਗਿੱਲ ਵਲੋਂ ਇਥੋਂ ਦੀਆਂ ਬੈਂਕਾ ਦੀ ਚੈਕਿੰਗ ਕਰਕੇ ਬੈਂਕ ਮੈਨਜ਼ਰਾਂ ਨੂੰ ਸਖਤ ਹਦਾਇਤਾਂ ਕੀਤੀਆਂ ਕਿ ਉਹ ਗਰੀਬ ਤੇ ...

ਪੂਰੀ ਖ਼ਬਰ »

ਸ਼ਹਿਰ ਦੇ ਤਿੰਨ ਕਲੱਬਾਂ ਨੇ ਲੋੜਵੰਦਾਂ ਦੀ ਮਦਦ ਲਈ 1-1 ਲੱਖ ਰੁਪਏ ਰਾਸ਼ੀ ਮੇਅਰ ਨੂੰ ਦਿੱਤੀ

ਅੰਮਿ੍ਤਸਰ, 30 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਲੱਗੇ ਕਰਫਿਊ 'ਚ ਘਰ-ਘਰ ਰਾਸ਼ਨ ਪਹੁੰਚਾਉਣ ਲਈ ਸਮਾਜ ਸੇਵੀ ਸੰਸਥਾਵਾਾ ਨੂੰ ਸਹਿਯੋਗ ਦੇਣ ਲਈ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਦਿਤੇ ਸੱਦੇ ਤਹਿਤ ਸ਼ਹਿਰ ਦੀਆਂ ਤਿੰਨ ਪ੍ਰਮੁੱਖ ਕਲੱਬਾਂ ...

ਪੂਰੀ ਖ਼ਬਰ »

ਨਗਰ ਪੰਚਾਇਤ ਖੇਮਕਰਨ ਦੇ ਪ੍ਰਧਾਨ ਸਮੇਤ ਸਾਰੇ ਕੌਾਸਲਰਾਂ ਵਲੋਂ ਆਪਣੀ ਦੋ-ਦੋ ਮਹੀਨਿਆਂ ਦੀ ਤਨਖਾਹ ਰਾਹਤ ਫੰਡ ਵਿਚ ਦੇਣ ਦਾ ਫੈਸਲਾ

ਖੇਮਕਰਨ, 30 ਮਾਰਚ (ਰਾਕੇਸ਼ ਬਿੱਲਾ)-ਨਗਰ ਪੰਚਾਇਤ ਖੇਮਕਰਨ ਦੀ ਹੰਗਾਮੀ ਮੀਟਿੰਗ ਪ੍ਰਧਾਨ ਆਲਮ ਵਿਜੇ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੌਜੂਦਾ ਹਾਲਾਤਾਂ ਨੂੰ ਮੁੱਖ ਰੱਖਦਿਆਂ ਖੇਮਕਰਨ ਸ਼ਹਿਰ ਵਿਚਲੇ ਲੋੜਵੰਦ ਪਰਿਵਾਰਾਂ ਨੂੰ ਖਾਣ ਵਾਸਤੇ ਰਾਸ਼ਨ ...

ਪੂਰੀ ਖ਼ਬਰ »

ਸੂਬੇ ਤੋਂ ਬਾਹਰੋਂ ਆਏ ਨੌਜਵਾਨਾਂ ਨੂੰ ਇਕਾਂਤਵਾਸ ਰਹਿਣ ਲਈ ਕਿਹਾ

ਅਮਰਕੋਟ, 30 ਮਾਰਚ (ਭੱਟੀ)-ਸਰਹੱਦੀ ਖੇਤਰ ਦੇ ਪਿੰਡ ਦਾਸੂਵਾਲ, ਮਾਹਣੇਕੇ, ਬਹਾਦਰ ਨਗਰ ਦੇ ਕੋਈ 15 ਦੇ ਕਰੀਬ ਨੌਜਵਾਨ ਗੁਜਰਾਤ ਸੂਬੇ 'ਚੋਂ ਬੀਤੀ ਰਾਤ ਪਹੁੰਚੇ ਸੀ | ਜਿਸ ਕਾਰਨ ਪੁਲਿਸ ਪ੍ਰਸ਼ਾਸਨ ਤੇ ਸਿਹਤ ਵਿਭਾਗ ਵਲੋਂ ਦਾਸੂਵਾਲ ਦੇ 10 ਨੌਜਵਾਨਾਂ, ਮਹਾਣੇਕੇ ਦੇ ਤਿੰਨ ...

ਪੂਰੀ ਖ਼ਬਰ »

ਸੁਧਾਰ ਵਾਸੀ ਤੇ ਪਿਆਕੜ ਕਹਿੰਦੇ ਹਨ ਅਸੀਂ ਕੋਰੋਨਾ ਨੂੰ ਕੁਝ ਨਹੀਂ ਜਾਣਦੇ ਸਾਨੂੰ ਪੈਗ ਚਾਹੀਦਾ

ਸੁਧਾਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)-ਕੇਂਦਰ ਤੇ ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਕਰਫਿਊ ਪੂਰੇ ਭਾਰਤ ਵਿਚ ਲਗਾਇਆ ਗਿਆ ਹੈ ਕਿ ਹੁਣ ਹੋਰ ਕੋਈ ਵੀ ਕੋਰੋਨਾ ਵਾਇਰਸ ਦਾ ਮਰੀਜ਼ ਸਾਹਮਣੇ ਨਾ ਆਵੇ ਕਿਉਂਕਿ ਜੇਕਰ ਇਕ ਮਰੀਜ਼ ਵੀ ਨਿਕਲਦਾ ਹੈ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ

ਅੰਮਿ੍ਤਸਰ, 30 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਖ਼ਤਮ ਕਰਨ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਬਿਮਾਰੀ ਦੀ ਲਪੇਟ ਵਿਚ ਆਉਣ ਤੋਂ ਬਚਾਉਣ ਲਈ ਲਗਾਏ ਗਏ ਕਰਫਿਊ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਰੂਰੀ ਵਸਤਾਂ ਦੀ ਸਪਲਾਈ ਸ਼ੁਰੂ ...

ਪੂਰੀ ਖ਼ਬਰ »

ਖਾਸਾ ਅੱਡਾ ਵਿਖੇ ਲੋੜਵੰਦ 40 ਪਰਿਵਾਰ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ

ਖਾਸਾ, 30 ਮਾਰਚ (ਗੁਰਨੇਕ ਸਿੰਘ ਪੰਨੂ)-ਕੋਰੋਨਾ ਵਾਇਰਸ ਕੋਵਿਡ 19 ਦੇ ਭਾਰਤ ਵਿਚ ਪੈਰ ਪਸਾਰਨ ਤੇ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਜਨਤਕ ਅਤੇ ਦੇਸ਼ ਦੀ ਸੁਰੱਖਿਆ ਲਈ ਕਰਫਿਊ ਦਾ ਐਲਾਨ ਕੀਤਾ ਗਿਆ ਸੀ, ਉਥੇ ਹੀ ਗ਼ਰੀਬ ਤੇ ਦਿਹਾੜੀਦਾਰ ਪਰਿਵਾਰਾਂ ਨੂੰ ਬਹੁਤ ...

ਪੂਰੀ ਖ਼ਬਰ »

ਕੋਰੋਨਾ ਸੰਕਟ ਵਿਚ ਲੋਕਾਂ ਦੀ ਮਦਦ ਲਈ ਅੱਗੇ ਆਏ ਲਖਵਿੰਦਰ ਵਡਾਲੀ

ਛੇਹਰਟਾ, 30 ਮਾਰਚ (ਵਡਾਲੀ)-ਕੋਰੋਨਾ ਵਾਇਰਸ ਕਾਰਨ ਘਰਾਂ ਵਿਚ ਰਹਿਣ ਲਈ ਮਜ਼ਬੂਰ ਲੋੜਵੰਦ ਲੋਕਾਂ ਦੀ ਮਦਦ ਲਈ ਪ੍ਰਸਿੱਧ ਗਾਇਕ ਲਖਵਿੰਦਰ ਵਡਾਲੀ ਵਲੋਂ ਇਲਾਕਾ ਵਾਸੀਆਂ ਦੇ ਸਹਿਯੋਗ ਸਦਕਾ ਆਪਣੇ ਜੱਦੀ ਪਿੰਡ ਗੁਰੂ ਕੀ ਵਡਾਲੀ ਦੇ ਵਸਨੀਕਾਂ ਲਈ ਗੁਰੂ ਕਾ ਲੰਗਰ ਤਿਆਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 28 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪੰਜਾਬ ਵਿਚ ਚੱਲ ਰਹੇ ਕਰਫਿਊ ਦੌਰਾਨ ਜ਼ਿਲ੍ਹਾ ਤਰਨ ਤਾਰਨ ਵਿਚ ਕਰਫਿਊ ਦੀ ਉਲੰਘਣਾ ਕਰਨ 'ਤੇ ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ 28 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਭਰਪੂਰ ਯਤਨ-ਜਸਬੀਰ ਸਿੰਘ ਡਿੰਪਾ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਕੋਰੋਨਾ ਵਾਇਰਸ (ਕੋਵਿਡ-19) ਦੇ ਪ੍ਰਭਾਵ ਤੋਂ ਲੋਕਾਂ ਨੂੰ ਬਚਾਉਣ ਲਈ ਭਰਪੂਰ ਯਤਨ ਕੀਤੇ ਜਾ ਰਹੇ ਹਨ ਅਤੇ ਲੋੜਵੰਦ ਵਿਅਕਤੀਆਂ ਨੂੰ ਰਾਹਤ ਸਮੱਗਰੀ ਤੋਂ ਇਲਾਵਾ ਡਾਕਟਰੀ ਸਹਾਇਤਾ ਤੇ ਦਵਾਈਆਂ ਆਦਿ ਪਹੁੰਚਾਉਣ ...

ਪੂਰੀ ਖ਼ਬਰ »

ਨਵਾਂ ਪਿੰਡ ਤੇ ਨਿਜਾਮਪੁਰ 'ਚ ਮਜ਼ਦੂਰਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਦਦ ਦੀ ਗੁਹਾਰ

ਨਵਾਂ ਪਿੰਡ, 30 ਮਾਰਚ (ਜਸਪਾਲ ਸਿੰਘ)-ਨੋਵਲ ਕੋਰੋਨਾ ਵਾਇਰਸ ਦੇ ਚੱਲਦਿਆਂ ਪਿਛਲੇ ਇੱਕ ਹਫਤੇ ਤੋਂ ਸੂਬੇ ਅੰਦਰ ਲੱਗੇ ਕਰਫਿਊ ਕਾਰਨ ਕਸਬਾ ਨਵਾਂ ਪਿੰਡ ਤੇ ਇਸਦੇ ਆਸ-ਪਾਸ 'ਚ ਠੱਪ ਪਏ ਕੰਮਾਂ ਕਾਰਨ ਖਾਸਕਰ ਮਜ਼ਦੂਰ ਵਰਗ ਨਾਲ ਸਬੰਧਿਤ ਲੋਕਾਂ ਦੇ ਚੁੱਲਿ੍ਹਆਂ ਦੀ ਮੱਠੀ ਪੈ ...

ਪੂਰੀ ਖ਼ਬਰ »

ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾਂ ਨੇ ਸੰਗਤਾਂ ਨੂੰ ਲੰਗਰ ਪਹੁੰਚਾਉਣ ਲਈ ਕੀਤੀ ਸੇਵਾ

ਬਾਬਾ ਬਕਾਲਾ ਸਾਹਿਬ, 30 ਮਾਰਚ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸ਼੍ਰੋਮਣੀ ਕਮੇਟੀ ਵਲੋਂ ਹਦਾਇਤਾਂ ਅਨੁਸਾਰ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਲੋਂ ਲਗਾਤਾਰ ਗਰੀਬ ਲੋਕਾਂ ਦੇ ਘਰੋਂ ਘਰੀ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਸੀਵਰੇਜ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਇਆ

ਰਈਆ, 30 ਮਾਰਚ (ਸ਼ਰਨਬੀਰ ਸਿੰਘ ਕੰਗ)-ਰਈਆ ਵਿਖੇ ਬੜੀ ਦੇਰ ਤੋਂ ਸੀਵਰੇਜ਼ ਦੀ ਸਫਾਈ ਦਾ ਕੰਮ ਲਟਕਿਆ ਹੋਇਆ ਸੀ, ਜਿਸ ਨਾਲ ਕਸਬਾ ਨਿਵਾਸੀਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਕੁਝ ਦਿਨ ਪਹਿਲਾਂ ਇਕ ਛੋਟੀ ਮਸ਼ੀਨ ਮੰਗਵਾ ਕੇ ਸਫਾਈ ਦਾ ਕੰਮ ਸ਼ੁਰੂ ...

ਪੂਰੀ ਖ਼ਬਰ »

ਉੱਤਰ ਪ੍ਰਦੇਸ਼ ਦੇ ਈਟਾ ਸ਼ਹਿਰ ਕੋਲ ਬਣ ਰਹੇ ਥਰਮਲ ਪਲਾਂਟ ਵਿਚ ਫਸੇ ਹਜ਼ਾਰਾਂ ਪੰਜਾਬੀ ਕਾਮੇ

ਚੇਤਨਪੁਰਾ, 30 ਮਾਰਚ (ਮਹਾਂਬੀਰ ਸਿੰਘ ਗਿੱਲ)-ਕਰਫਿਊ ਦੌਰਾਨ ਉੱਤਰ ਪ੍ਰਦੇਸ਼ ਦੇ ਈਟਾ ਸ਼ਹਿਰ ਕੋਲ ਬਣ ਰਹੇ ਥਰਮਲ ਪਲਾਂਟ ਵਿਚ ਹਜ਼ਾਰਾਂ ਪੰਜਾਬੀ ਕਾਮੇ ਫਸੇ ਹੋਏ ਹਨ, ਇਸ ਸਬੰਧੀ ਜ਼ਿਲ੍ਹਾ ਅੰਮਿ੍ਤਸਰ ਦੇ ਪਿੰਡ ਚੇਤਨਪੁਰਾ ਦੇ ਵਸਨੀਕ ਰੋਬਨਦੀਪ ਸਿੰਘ, ਵਰਿੰਦਰ ਸਿੰਘ, ...

ਪੂਰੀ ਖ਼ਬਰ »

ਬੈਂਕ ਖੁੱਲ੍ਹਣ 'ਤੇ ਲੋਕਾਂ ਨੇ ਕਰਫ਼ਿਊ ਦੇ ਹੁਕਮਾਂ ਦੀ ਕੀਤੀ ਉਲੰਘਣਾ

ਮਜੀਠਾ, 30 ਮਾਰਚ (ਮਨਿੰਦਰ ਸਿੰਘ ਸੋਖੀ)-ਸਰਕਾਰ ਵਲੋਂ ਕਰਫਿਊ ਵਿਚ ਕੁਝ ਢਿੱਲ ਦੇ ਕੇ ਅਤੇ ਬੈਂਕਾਂ ਨੂੰ ਕੁਝ ਸਮਾ ਖੋਲ੍ਹਣ ਦੀ ਛੂਟ ਦੇਣ ਤੇ ਅੱਜ ਬੈਂਕਾਂ ਵਿਚ ਪੈਸੇ ਲੈਣ ਵਾਲਿਆਂ ਦੀ ਵੱਡੀ ਭੀੜ ਦੇਖਣ ਨੂੰ ਮਿਲੀ | ਪੈਸੇ ਲੈਣ ਆਏ ਵੱਡੀ ਗਿਣਤੀ ਵਿਚ ਲੋਕਾਂ ਨੇ ਇਹ ...

ਪੂਰੀ ਖ਼ਬਰ »

ਅਨੰਦਪੁਰ ਸਾਹਿਬ ਤੋਂ ਆਏ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਜਾਂਚ ਲਈ ਭੇਜਿਆ

ਖਾਸਾ, 30 ਮਾਰਚ (ਗੁਰਨੇਕ ਸਿੰਘ ਪੰਨੂ)-ਅੱਜ ਪਿੰਡ ਖੁਰਮਣੀਆਂ ਤੋਂ ਇਕ ਨੌਜਵਾਨ ਹਰਪ੍ਰੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਉਮਰ ਤਕਰੀਬਨ 25 ਸਾਲ ਵਾਸੀ ਪਿੰਡ ਖੁਰਮਣੀਆਂ ਨੂੰ ਚੌਕੀ ਇੰਚਾਰਜ ਸੁਖਦੇਵ ਸਿੰਘ ਦੀ ਅਗਵਾਈ ਵਿਚ ਜਾਂਚ ਲਈ ਸਿਵਲ ਹਸਪਤਾਲ ਅੰਮਿ੍ਤਸਰ ਵਿਖੇ ...

ਪੂਰੀ ਖ਼ਬਰ »

ਬੈਂਕ ਦੇ ਖੁੱਲ੍ਹਣ ਤੋਂ ਬਾਅਦ ਜਨਤਾ ਦੀਆਂ ਬੈਂਕਾਂ ਬਾਹਰ ਲੱਗੀਆਂ ਲੰਬੀਆਂ ਕਤਾਰਾਂ

ਜੰਡਿਆਲਾ ਗੁਰੂ, 30 ਮਾਰਚ (ਰਣਜੀਤ ਸਿੰਘ ਜੋਸਨ)-ਅੱਜ ਜੰਡਿਆਲਾ ਗੁਰੂ ਵਿਖੇ ਬੈਂਕ ਖੁੱਲ੍ਹਣ ਤੋਂ ਬਾਅਦ ਜਨਤਾ ਨੇ ਸੁੱਖ ਦਾ ਸਾਹ ਲਿਆ ਤੇ ਬੈਂਕਾਂ ਦੇ ਬਾਹਰ ਸਵੇਰ ਤੋਂ ਹੀ ਲੋਕ ਲੰਬੀਆਂ ਕਤਾਰਾਂ ਵਿਚ ਖੜੇ ਦਿਖਾਈ ਦਿੱਤੇ | ਭਾਰੀ ਰਸ਼ ਨੂੰ ਵੇਖਦਿਆਂ ਪੁਲਿਸ ਟਾਊਨ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਪਾਵਰਕਾਮ ਵਲੋਂ ਦਿੱਤੀ ਜਾ ਰਹੀ ਹੈ ਨਿਰਵਿਘਨ ਬਿਜਲੀ ਸਪਲਾਈ

ਅਮਰਕੋਟ, 30 ਮਾਰਚ (ਗੁਰਚਰਨ ਸਿੰਘ ਭੱਟੀ)-ਵਿਸ਼ਵ ਵਿਚ ਫੈਲੇ ਕੋਰੋਨਾ ਵਾਇਰਸ ਕਾਰਨ ਜਦੋਂ ਸਾਰਾ ਹਿੰਦੁਸਤਾਨ ਲਾਕ ਆਊਟ ਚੱਲ ਰਿਹਾ ਹੈ ਤਾਂ ਇਸ ਸਮੇਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੇ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਸਰਹੱਦੀ ਪਿੰਡਾਂ 'ਚ ਨਿਰਵਿਘਨ ਲੰਗਰ ਭੇਜ ਰਹੀ-ਭਾਈ ਮਨਜੀਤ ਸਿੰਘ

ਅਮਰਕੋਟ, 30 ਮਾਰਚ (ਭੱਟੀ)-ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਕਾਰਨ ਜਿਥੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਉੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਰਹੱਦੀ ਖੇਤਰ ਗੁਰਦੁਆਰਾ ਬਾਬਾ ਬੀਰ ਰੱਤੋਕੇ, ਗੁਰਦੁਆਰਾ ਸ਼ਹੀਦ ਭਾਈ ਤਾਰਾ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਰਾਸ਼ਨ ਨਾ ਮਿਲਣ 'ਤੇ ਪੱਤੀ ਮਲਕੋ ਵਾਸੀਆਂ ਕੌਾਸਲਰ ਦਾ ਕੀਤਾ ਪਿੱਟ-ਸਿਆਪਾ

ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)-ਕੋਰੋਨਾ ਵਾਇਰਸ ਦੀ ਬਿਮਾਰੀ ਨੂੰ ਲੈ ਕੇ ਲਗਾਏ ਗਏ ਕਰਫਿਊ ਦੌਰਾਨ ਜਿਥੇ ਲੋਕ ਭੁੱਖ ਮਾਰੀ ਦਾ ਸ਼ਿਕਾਰ ਹੋ ਰਹੇ ਹਨ ਉੱਥੇ ਹੀ ਅੱਜ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ 34 ਦੇ ਇਲਾਕੇ ਪੱਤੀ ਮਲਕੋ ਦੀ ਵਿਖੇ ...

ਪੂਰੀ ਖ਼ਬਰ »

ਜੇਠੂਵਾਲ 'ਚ ਬੈਂਕ ਖੁੱਲ੍ਹਣ ਤੋਂ ਪਹਿਲਾਂ ਹੀ ਲੋਕਾਂ ਦੀ ਲੱਗੀ ਭੀੜ

ਜੇਠੂਵਾਲ, 30 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕੋਰੋਨਾ ਵਾਇਰਸ ਤੋਂ ਬਚਾ ਲਈ ਪੰਜਾਬ 'ਚ ਲੱਗੇ ਕਰਫਿਊ ਦੌਰਾਨ ਸਾਰਾ ਕੰਮਕਾਰ ਠੱਪ ਹੋ ਕੇ ਰਹਿ ਗਿਆ ਸੀ ਪਰ ਸਰਕਾਰ ਵਲੋਂ ਦੋ ਦਿਨ ਲਈ 11 ਤੋਂ 2 ਤੱਕ ਬੈਂਕ ਖੁੱਲਣ ਦੇ ਐਲਾਨ ਤੋਂ ਬਾਅਦ ਅੱਜ ਬੈਕਾਂ ਖੁੱਲਣ ਤੋਂ ਪਹਿਲਾ ਹੀ ...

ਪੂਰੀ ਖ਼ਬਰ »

ਕਰਿਆਨੇ ਦੀਆਂ ਦੁਕਾਨਾਂ ਵਿਚੋਂ ਹਜਾਰਾਂ ਰੁਪਏ ਦਾ ਸਾਮਾਨ ਤੇ ਨਕਦੀ ਚੋਰੀ

ਚੋਗਾਵਾਂ, 30 ਮਾਰਚ (ਗੁਰਬਿੰਦਰ ਸਿੰਘ ਬਾਗੀ)-ਸਬ-ਡਵੀਜ਼ਨ ਚੋਗਾਵਾਂ/ਲੋਪੋਕੇ ਅਧੀਨ ਆਉਂਦੇ ਪਿੰਡਾਂ ਵਿਚ 4 ਦਿਨਾ ਵਿਚ ਹੀ 10 ਤੋਂ ਉਪਰ ਚੋਰੀ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ, ਪਿੰਡ ਕੋਹਾਲਾ, ਭੁੱਲਰ, ਚੋਗਾਵਾਂ, ਮਾਨਾਂਵਾਲਾ, ਬਹਿੜਵਾਲ ਜਿੱਥੇ ਚੋਰੀ ਦੀਆਂ ...

ਪੂਰੀ ਖ਼ਬਰ »

ਕਸਬਾ ਬੰਡਾਲਾ ਵਿਚ ਬੈਂਕ ਖੁੱਲ੍ਹਣ 'ਤੇ ਵੱਡੀ ਗਿਣਤੀ 'ਚ ਲੋਕਾਂ ਨੇ ਕੀਤਾ ਲੈਣ-ਦੇਣ

ਬੰਡਾਲਾ, 30 ਮਾਰਚ (ਅੰਗਰੇਜ ਸਿੰਘ ਹੁੰਦਲ)-ਕੋਰੋਨਾ ਵਾਇਰਸ ਦੇ ਚੱਲਦਿਆਂ ਦੇਸ਼ ਭਰ 'ਚ ਤਾਲਾਬੰਦੀ ਕੀਤੀ ਗਈ ਹੈ, ਜਿਸ ਦੌਰਾਨ ਸਰਕਾਰ ਨੇ ਲੋਕਾਂ ਦੀ ਲੋੜ ਨੂੰ ਸਮਝਦੇ ਹੋਏ ਬੈਂਕਾਂ ਹਫਤੇ ਵਿਚ ਦੋ ਦਿਨ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ | ਸੂਬਾ ਸਰਕਾਰ ਵਲੋਂ ਜਾਰੀ ...

ਪੂਰੀ ਖ਼ਬਰ »

ਕਰਫ਼ਿਊ ਦੀ ਢਿੱਲ 'ਤੇ ਬੈਂਕ ਖੋਲ੍ਹਣ ਨਾਲ ਲੋਕਾਂ ਨੂੰ ਮਿਲੀ ਰਾਹਤ

ਸਠਿਆਲਾ, 30 ਮਾਰਚ (ਸਫਰੀ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾ 'ਤੇ ਸਠਿਆਲਾ ਤੇ ਬੁਤਾਲਾ'ਚ ਪੰਜਾਬ ਨੈਸ਼ਨਲ, ਐੱਚ.ਡੀ.ਐੱਫ.ਸੀ. ਤੇ ਸਹਿਕਾਰੀ ਬੈਂਕਾਂ ਖੁਲੀਆਂ | ਇਸ ਬਾਰੇ ਪੀ.ਐਨ.ਬੀ ਬੈਂਕ ਦੇ ਮੈਨੇਜਰ ਮਨੀ ਕਾਂਤ ਨੇ ਦੱਸਿਆ ਹੈ ਕਿ ਸੂਬੇ ਦੇ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਹੁਣ ਵਿਦਿਆਰਥੀਆਂ ਨੂੰ ਕਰਵਾਏਗਾ ਆਨਲਾਈਨ ਪੜ੍ਹਾਈ-ਚੇਅਰਮੈਨ ਚੰਦੀ

ਜੇਠੂਵਾਲ, 30 ਮਾਰਚ (ਮਿੱਤਰਪਾਲ ਸਿੰਘ ਰੰਧਾਵਾ)-ਕੋਰੋਨਾ ਵਾਇਰਸ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਕਾਫੀ ਪ੍ਰਭਾਵਿਤ ਹੋ ਰਹੀ ਹੈ ਜਿਸ ਨੂੰ ਵੇਖਦਿਆਂ ਪੀ. ਟੀ. ਯੂ. ਦੀਆਂ ਹਦਾਇਤਾਂ ਤੇ ਗਲੋਬਲ ਇੰਸਟੀਚਿਊਟ ਵਲੋਂ ਹੁਣ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸਚਾਰੂ ਢੰਗ ਨਾਲ ...

ਪੂਰੀ ਖ਼ਬਰ »

ਬੈਂਕ ਖੁੱਲ੍ਹਣ ਤੇ ਕਰਫ਼ਿਊ 'ਚ ਢਿੱਲ ਕਾਰਨ ਬਜ਼ਾਰਾਂ 'ਚ ਲੋਕਾਂ ਦੀਆਂ ਲੱਗੀਆਂ ਰੌਣਕਾਂ

ਅਜਨਾਲਾ, 30 ਮਾਰਚ (ਐਸ. ਪ੍ਰਸ਼ੋਤਮ, ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੇ ਫੈਲਾਓ ਦੀ ਰੋਕਥਾਮ ਵਜੋਂ ਪ੍ਰਸ਼ਾਸਕੀ ਕਦਮ ਚੁੱਕਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਤੇ ਮੋਦੀ ਸਰਕਾਰ ਵਲੋਂ ਐਲਾਨੇ ਗਏ ਲਾਕਡਾਊਨ ਨੁਮਾ ਕਰਫਿਊ ਦੇ ਅੱਜ 7ਵੇਂ ਦਿਨ ਸਥਾਨਕ ...

ਪੂਰੀ ਖ਼ਬਰ »

ਵਿਸ਼ਾਲ ਕਲੋਨੀ 'ਚ ਕਰਿਆਨੇ ਦੀ ਦੁਕਾਨ 'ਤੇ ਚੋਰੀ

ਪੱਟੀ, 30 ਮਾਰਚ (ਬੋਨੀ ਕਾਲੇਕੇ)-ਪੱਟੀ ਦੀ ਵਿਸ਼ਾਲ ਕਲੋਨੀ ਵਿਖੇ ਘਰ 'ਚ ਬਣੀ ਦੁਕਾਨ ਵਿਚੋਂ ਚੋਰਾਂ 60 ਹਜ਼ਾਰ ਰੁਪਏ ਦੀ ਨਗਦੀ ਤੇ ਨਾਲ ਹੀ ਦੂਜੇ ਘਰ ਵਿਚੋਂ ਗੈਸ ਸਿਲੰਡਰ ਚੋਰੀ ਕਰ ਲਿਆ | ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਉਹ ...

ਪੂਰੀ ਖ਼ਬਰ »

ਗਰੀਬਾਂ ਦੀ ਮਦਦ ਲਈ ਸਮਾਜ ਸੇਵਕ ਆਏ ਅੱਗੇ

ਗੋਇੰਦਵਾਲ ਸਾਹਿਬ, 30 ਮਾਰਚ (ਸਕੱਤਰ ਸਿੰਘ ਅਟਵਾਲ)-ਪਿੰਡ ਖੱਖ ਗੋਇੰਦਵਾਲ ਸਾਹਿਬ ਵਿਖੇ ਗਰੀਬ ਮਜ਼ਦੂਰ ਤੇ ਪਰਵਾਸੀਆਂ ਦੀ ਮਦਦ ਲਈ ਸਮਾਜ ਸੇਵਕਾਂ ਨੇ ਆਪਣਾ ਫਰਜ਼ ਸਮਝ ਕੇ ਲੋੜਵੰਦ ਲੋਕਾਂ ਵਿਚ ਰਾਸ਼ਨ ਅਤੇ ਸਬਜ਼ੀਆਂ ਵੰਡੀਆਂ ਗਈਆਂ | ਪਿੰਡ ਖੱਖ ਦੀ ਸਮੂਹ ਗ੍ਰਾਮ ...

ਪੂਰੀ ਖ਼ਬਰ »

ਅਫ਼ਵਾਹਾਂ ਫੈਲਾਉਣ ਤੋਂ ਬਾਜ ਆਉਣ ਨਹੀਂ ਤਾਂ ਹੋਵੇਗੀ ਸਖ਼ਤ ਕਾਰਵਾਈ-ਡੀ.ਐੱਸ.ਪੀ. ਸਿੱਧੂ

ਜੰਡਿਆਲਾ ਗੁਰੂ, 30 ਮਾਰਚ-(ਰਣਜੀਤ ਸਿੰਘ ਜੋਸਨ)-ਬੀਤੀ 10 ਮਾਰਚ ਨੂੰ ਦੁਬਈ ਤੋਂ ਪਰਤੇ ਜੰਡਿਆਲਾ ਗੁਰੂ ਸ਼ਹਿਰ ਦੇ ਇਕ ਵਿਅਕਤੀ ਸਬੰਧੀ ਕਰੋਨਾ ਵਾਇਰਸ ਪਾਜ਼ੀਟਿਵ ਹੋਣ ਦੀਆਂ ਅਫਵਾਹਾਂ ਦੇ ਮੱਦੇਨਜ਼ਰ ਸਿਹਤ ਵਿਭਾਗ ਦੀ ਟੀਮ ਨੇ ਵਿਅਕਤੀ ਦੇ ਘਰ ਪਹੁੰਚ ਕੇ ਉਨ੍ਹਾਂ ਬਾਰੇ ...

ਪੂਰੀ ਖ਼ਬਰ »

ਗ਼ਰੀਬ ਲੋਕਾਂ ਲਈ ਦੋ ਡੰਗ ਦੀ ਰੋਟੀ ਦਾ ਪ੍ਰਬੰਧ ਕਰਨ ਲਈ ਠੋਸ ਪ੍ਰਬੰਧ ਕੀਤਾ ਜਾਵੇ-ਜਾਮਾਰਾਏ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚੱਲਦਿਆਂ ਕੇਂਦਰ ਸਰਕਾਰ ਬਿਨਾਂ ਅਗਾਊਾ ਤਿਆਰੀਆਂ ਦੇ ਲਾਗੂ ਕੀਤੇ ਕਰਫਿਊ ਦੀਆਂ ਜ਼ਿਲ੍ਹਾ ਤਰਨ ਤਾਰਨ ਵਿਚ ਪ੍ਰਸ਼ਾਸਨ ਦੀ ਪੋਲ੍ਹ ਖੋਲਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਪ੍ਰੈੱਸ ਸਕੱਤਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਦੁੱਧ ਦਾ ਮੁੱਲ ਸਹੀ ਦੇਣ ਦੀ ਮੰਗ

ਸੁਧਾਰ, 30 ਮਾਰਚ (ਜਸਵਿੰਦਰ ਸਿੰਘ ਸੰਧੂ)-ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸੀਨੀਅਰ ਆਗੂ ਅਵਤਾਰ ਸਿੰਘ ਜੱਸੜ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਦੇਸ਼ ਵਿਚ ਭਿਆਨਕ ਮਹਾਂਮਾਰੀ ਬਿਮਾਰੀ ਫੈਲਣ ਕਾਰਨ ਮਜ਼ਦੂਰ ਆਪਣੇ ਕੰਮਾਂ 'ਤੇ ਨਾ ਜਾਣ ਕਾਰਨ ਦੋ ਡੰਗ ਦੀ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਨਹੀਂ ਲਈ ਪੇਂਡੂ ਲੋਕਾਂ ਦੀ ਸਾਰ

ਬੰਡਾਲਾ, 30 ਮਾਰਚ (ਅੰਗਰੇਜ ਸਿੰਘ ਹੁੰਦਲ)-ਕਸਬਾ ਬੰਡਾਲਾ ਵਿਚ ਲੋੜਵੰਦਾਂ ਨੂੰ ਸ਼੍ਰੋਮਣੀ ਕਮੇਟੀ ਤੇ ਹੋਰ ਸਮਾਜ ਸੇਵੀ ਲੋਕਾਂ ਵਲੋਂ ਲੰਗਰ, ਰਾਸ਼ਨ ਆਦਿ ਮੁਹੱਈਆ ਕਰਵਾਇਆ ਜਾ ਰਿਹਾ ਹੈ ਜਦਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪੇਂਡੂ ਲੋਕਾਂ ਦੀ ਕੋਈ ਸਾਰ ...

ਪੂਰੀ ਖ਼ਬਰ »

ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ 'ਤੇ ਕੀਤੀ ਜਾਵੇਗੀ ਕਾਰਵਾਈ: ਏ.ਸੀ.ਪੀ

ਸੁਲਤਾਨਵਿੰਡ, 30 ਮਾਰਚ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਸਭ ਤੋਂ ਪੁਰਾਣੇ ਤੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੇ ਵਾਸੀ ਸਰਕਾਰ ਵਲੋਂ ਕਰਫਿਊ ਦੌਰਾਨ ਜਾਰੀ ਕੀਤੇ ਆਦੇਸ਼ਾਂ ਤੇ ਪੁਲਿਸ ਵਲੋਂ ਕੀਤੀਆਂ ਜਾ ਰਹੀਆਂ ਅਪੀਲਾਂ ਨੂੰ ਨਾ ਮੰਨਦੇ ਹੋਏ ਬਜ਼ਾਰਾਂ 'ਚ ...

ਪੂਰੀ ਖ਼ਬਰ »

ਆਟਾ-ਦਾਲ ਸਕੀਮ ਤਹਿਤ ਜ਼ਿਲ੍ਹੇ ਦੇ 1 ਲੱਖ 54 ਹਜ਼ਾਰ ਪਰਿਵਾਰਾਂ ਨੂੰ ਵੰਡੀ ਜਾਵੇਗੀ 24 ਹਜ਼ਾਰ ਮੀਟਰਿਕ ਟਨ ਕਣਕ-ਡਿਪਟੀ ਕਮਿਸ਼ਨਰ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਜਿਥੇ ਜ਼ਿਲ੍ਹਾ ਵਾਸੀਆਂ ਨੂੰ ਫ਼ਲ, ਸਬਜ਼ੀਆਂ, ਦਵਾਈਆਂ ਅਤੇ ਹੋਰ ਜ਼ਰੂਰੀ ਵਸਤਾਂ 'ਘਰਾਂ 'ਚ ...

ਪੂਰੀ ਖ਼ਬਰ »

ਬੈਂਕਾਂ ਦੇ ਬਾਹਰ ਲੱਗੀਆਂ ਲੰਬੀਆਂ ਲਾਈਨਾਂ

ਚਵਿੰਡਾ ਦੇਵੀ, 30 ਮਾਰਚ (ਸਤਪਾਲ ਸਿੰਘ ਢੱਡੇ)-ਪੰਜਾਬ ਵਿਚ 22 ਮਾਰਚ ਤੋਂ ਲੱਗੇ ਕਰਫਿਊ ਦੇ ਕਰਨ ਪੰਜਾਬ ਵਿਚ ਬੈਂਕਾਂ ਵੀ ਬੰਦ ਸਨ ਪਰ ਅੱਜ ਜਦੋਂ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਬੈਂਕ ਖੁੱਲ੍ਹੇ ਸਨ ਤਾਂ ਚਵਿੰਡਾ ਦੇਵੀ ਦੇ ਆਸ-ਪਾਸ ਦੇ ਇਲਾਕੇ ਦੇ ਲੋਕਾਂ ਆਪਣੇ ...

ਪੂਰੀ ਖ਼ਬਰ »

ਪਿੰਡ ਸਰਾਏ ਅਮਾਨਤ ਖਾਂ 'ਚ ਦਲਿਤ ਪਰਿਵਾਰਾਂ ਵਲੋਂ ਰਾਸ਼ਨ ਨਾ ਮਿਲਣ 'ਤੇ ਸਰਪੰਚ ਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ

ਸਰਾਏਾ ਅਮਾਨਤ ਖਾਂ, 30 ਮਾਰਚ (ਨਰਿੰਦਰ ਸਿੰਘ ਦੋਦੇ)-ਪਿੰਡ ਸਰਾਏਾ ਅਮਾਨਤ ਖਾਂ 'ਚ ਦਲਿਤ ਪਰਿਵਾਰਾਂ ਵਲੋਂ ਕਨੂੰਨ ਦੇ ਉਲੰਘਣਾ ਕਰਦੇ ਹੋਏ ਸੈਂਕੜੇ ਪਰਿਵਾਰਾਂ ਨੇ ਰਾਸ਼ਨ ਨਾ ਮਿਲਣ 'ਤੇ ਮੌਜੂਦਾ ਸਰਪੰਚ ਅਤੇ ਪੰਜਾਬ ਸਰਕਾਰ ਿਖ਼ਲਾਫ ਜੰਮਕੇ ਨਾਅਰੇਬਾਜ਼ੀ ਕੀਤੀ ਗਈ | ਇਸ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਵਲੋਂ ਪ੍ਰੈੱਸ ਕਾਨਫਰੰਸ ਦੌਰਾਨ ਉਸ ਦਾ ਅਕਸ ਵਿਗਾੜਨ ਵਾਲਿਆਂ ਨੂੰ ਚਿਤਾਵਨੀ

ਰਈਆ, 30 ਮਾਰਚ (ਸ਼ਰਨਬੀਰ ਸਿੰਘ ਕੰਗ)-ਪਿਛਲੇ ਦਿਨੀ ਸੋਸ਼ਲ ਮੀਡੀਆ 'ਤੇ ਹਲਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਅਤੇ ਉਸ ਦੇ ਚਚੇਰੇ ਭਰਾ ਨਿਰਵੈਰ ਸਿੰਘ ਸਾਹਬੀ ਚੇਅਰਮੈਨ ਬਲਾਕ ਸੰਮਤੀ ਖਡੂਰ ਸਾਹਿਬ ਦੇ ਿਖ਼ਲਾਫ਼ ਕੁਝ ਸ਼ਰਾਰਤੀ ਅਨਸਰਾਂ ਵਲੋਂ ਸਰਕਾਰੀ ਕਣਕ ਗੁਦਾਮ ...

ਪੂਰੀ ਖ਼ਬਰ »

ਗੱਗੋਮਾਹਲ ਸਮੇਤ ਨਜ਼ਦੀਕੀ ਸਰਹੱਦੀ ਪਿੰਡਾਂ ਅੰਦਰ ਲੋੜਵੰਦ ਪਰਿਵਾਰਾਂ ਨੂੰ ਪਹੁੰਚਾਇਆ ਜਾ ਰਿਹਾ ਖਾਣਾ

ਗੱਗੋਮਾਹਲ, 30 ਮਾਰਚ (ਬਲਵਿੰਦਰ ਸਿੰਘ ਸੰਧੂ)-ਸੰਤ ਬਾਬਾ ਸੁੱਚਾ ਸਿੰਘ ਮੁੱਖ ਪ੍ਰਬੰਧਕ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਵਲੋਂ ਸਥਾਨਕ ਕਸਬੇ ਦੇ ਗੁਰਦੁਆਰਾ ਜਨਮ ਸਥਾਨ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਵਿਖੇ ਪਿੰਡ ਦੀ ਗ੍ਰਾਮ ...

ਪੂਰੀ ਖ਼ਬਰ »

ਜੋਤੀਸਰ ਕਾਲੋਨੀ ਜੰਡਿਆਲਾ ਗੁਰੂ ਦੇ ਬਾਜ਼ਾਰਾਂ 'ਚ ਸੀਵਰੇਜ ਦਾ ਗੰਦਾ ਪਾਣੀ ਖੜ੍ਹਾ ਹੋਣ ਨਾਲ ਬਿਮਾਰੀ ਫ਼ੈਲਣ ਦਾ ਬਣਿਆ ਖ਼ਤਰਾ

ਜੰਡਿਆਲਾ ਗੁਰੂ, 30 ਜਨਵਰੀ (ਪ੍ਰਮਿੰਦਰ ਸਿੰਘ ਜੋਸਨ)-ਅੱਜ ਦੁਨੀਆਂ ਜਿਥੇ ਕੋਰੋਨਾ ਵਾਇਰਸ ਵਰਗੀ ਭਿਆਨਕ ਬਿਮਾਰੀ ਨਾਲ ਜੂਝ ਰਹੀ ਹੈ, ਉਥੇ ਜੰਡਿਆਲਾ ਗੁਰੂ ਦੀ ਜੋਤੀਸਰ ਕਲੋਨੀ ਦੇ ਗਲੀਆਂ ਬਾਜ਼ਾਰਾਂ ਵਿਚ ਸੀਵਰੇਜ਼ ਨਾਂ ਚੱਲਣ ਕਾਰਨ ਸੀਵਰੇਜ ਦਾ ਗੋਡੇ-ਗੋਡੇ ਗੰਦਾ ...

ਪੂਰੀ ਖ਼ਬਰ »

ਅਪੋਲੋ ਹਾਸਪਿਟਲਜ਼ ਨੇ ਸ਼ੁਰੂ ਕੀਤਾ 'ਪ੍ਰਾਜੈਕਟ ਕਵਚ'

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਜਿਥੇ ਸਾਰਾ ਦੇਸ਼ ਕੋਰੋਨਾ ਦੇ ਖਿਲਾਫ ਜੰਗ ਲੜ ਰਿਹਾ ਹੈ ਉਥੇ ਇਥੇ ਅਪੋਲੋ ਹਸਪਤਾਲ ਨੇ ਅੱਜ ਕੋਵਿਡ-19 ਦੀ ਮਹਾਂਮਾਰੀ ਦੇ ਖਿਲਾਫ ਲੜਨ ਲਈ ਇਕ ਵਿਆਪਕ ਤੇ ਏਕੀਕ੍ਰਿਤ ਜਵਾਬੀ ਯੋਜਨਾ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ ਜਿਸਨੂੰ ...

ਪੂਰੀ ਖ਼ਬਰ »

ਬੈਂਕਾਂ ਦੇ ਬਾਹਰ ਖੜ੍ਹੇ ਲੋਕਾਂ ਨੂੰ ਮੁੜ ਨੋਟਬੰਦੀ ਦੇ ਦਿਨ ਯਾਦ ਆਏ

ਝਬਾਲ, 30 ਮਾਰਚ (ਸੁਖਦੇਵ ਸਿੰਘ)-ਪਿਛਲੇ ਇਕ ਹਫਤੇ ਤੋਂ ਲੱਗੇ ਕਰਫਿਊ ਦੌਰਾਨ ਲੋਕਾਂ ਦੀਆਂ ਵਿੱਤੀ ਲੋੜਾਂ ਪੂਰੀਆਂ ਕਰਨ ਲਈ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਜ਼ਿਲ੍ਹੇ ਭਰ ਵਿਚ 30 ਅਤੇ 31 ਮਾਰਚ ਨੂੰ ਸਾਰੀਆਂ ਬੈਂਕਾਂ ਦੀਆਂ ਸ਼ਖਾਵਾਂ ਖੁਲ੍ਹੇ ਰੱਖਣ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਵਿਚ ਲੋੜਵੰਦਾਂ ਨੂੰ ਲੰਗਰ ਪਹੁੰਚਾਉਣ ਵਿਚ ਜੁਟੀ ਕਾਰ ਸੇਵਾ ਸੰਪਰਦਾ ਸਤਲਾਣੀ ਸਾਹਿਬ

ਅਟਾਰੀ, 30 ਮਾਰਚ (ਰੁਪਿੰਦਰਜੀਤ ਸਿੰਘ ਭਕਨਾ)-ਕੋਰੋਨਾ ਵਾਇਰਸ ਦੇ ਦੁਸ਼ਪ੍ਰਭਾਵ ਨੂੰ ਰੋਕਣ ਲਈ ਪੰਜਾਬ ਸਰਕਾਰ ਵਲੋਂ ਐਲਾਨੇ ਗਏ ਕਰਫ਼ਿਊ ਦੇ ਵਿਚ ਕਾਰ ਸੇਵਾ ਸੰਪਰਦਾ ਸਤਲਾਣੀ ਸਾਹਿਬ ਆਪਣੀ ਮਾਣਮੱਤੀ ਰਵਾਇਤ ਅਨੁਸਾਰ ਪਹੁੰਚਾ ਰਹੀ ਹੈ ਸੰਗਤਾਂ ਦੇ ਬਰੂਹਾਂ ਤੱਕ ...

ਪੂਰੀ ਖ਼ਬਰ »

ਬਿਨਾਂ ਪਰਮਿਟ ਮਹਿੰਗੇ ਭਾਅ ਸਬਜ਼ੀਆਂ ਵੇਚਣ 'ਤੇ ਪਰਚਾ ਦਰਜ

ਲੋਪੋਕੇ, 30 ਮਾਰਚ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਕਸਬਾ ਲੋਪੋਕੇ ਵਿਖੇ ਬਿਨ੍ਹਾਂ ਪਰਮਿਟ ਤੇ ਮਹਿੰਗੇ ਭਾਅ ਸਬਜ਼ੀਆਂ ਵੇਚਣ ਵਾਲੇ ਇਕ ਵਿਅਕਤੀ ਿਖ਼ਲਾਫ਼ ਪਰਚਾ ਦਰਜ ਕਰਨ ਦਾ ਸਮਾਾਚਾਰ ਪ੍ਰਾਪਤ ਹੋਇਆ ਹੈ | ਇਸ ਸਬੰਧੀ ਪੁਲਿਸ ਥਾਣਾ ...

ਪੂਰੀ ਖ਼ਬਰ »

ਪੱਟੀ 'ਚ ਬੈਂਕ ਖੁੱਲ੍ਹਣ ਤੋਂ ਬਾਅਦ ਲੱਗੀਆਂ ਲੰਬੀਆਂ ਕਤਾਰਾਂ

ਪੱਟੀ, 30 ਮਾਰਚ (ਬੋਨੀ ਕਾਲੇਕੇ)-ਸੋਮਵਾਰ ਨੂੰ ਬੈਂਕ ਦੇ ਖੁੱਲ੍ਹਦੇ ਸਾਰ ਹੀ ਪੱਟੀ ਸ਼ਹਿਰ ਵਿਚ ਬੈਂਕਾਂ ਦੇ ਅੱਗੇ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ | ਕੋਰੋਨਾ ਵਾਇਰਸ ਤੋਂ ਬਚਾਅ ਲਈ ਪੰਜਾਬ ਭਰ 'ਚ ਕਰਫਿਊ ਲੱਗਾ ਹੈ | ਪੰਜਾਬ ਸਰਕਾਰ ਨੇ 30 ਤੇ 31 ਮਾਰਚ ਨੂੰ ਬੈਂਕ ...

ਪੂਰੀ ਖ਼ਬਰ »

ਪਤੀ-ਪਤਨੀ ਨਾਲ ਕੁੱਟਮਾਰ ਕਰਨ 'ਤੇ ਕੇਸ ਦਰਜ

ਤਰਨ ਤਾਰਨ, 30 ਮਾਰਚ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਕਰਫਿਊ ਦੌਰਾਨ ਪਤੀ-ਪਤਨੀ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਟ 5 ਵਿਅਕਤੀਆਂ ਤੋਂ ਇਲਾਵਾ 12 ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਐੱਸ.ਪੀ. ਦਹੀਆ ...

ਪੂਰੀ ਖ਼ਬਰ »

ਭਗਵੰਤਪਾਲ ਸੱਚਰ ਨੇ ਮਜੀਠਾ ਹਲਕੇ ਦੀਆਂ 20 ਪੰਚਾਇਤਾਂ ਨੂੰ ਰਾਹਤ ਕਾਰਜਾਂ ਦੀ ਸ਼ਰੂਆਤ ਲਈ ਪੰਜ-ਪੰਜ ਹਜ਼ਾਰ ਰੁਪਏ ਭੇਜੇ

ਚਵਿੰਡਾ ਦੇਵੀ, 30 ਮਾਰਚ (ਸਤਪਾਲ ਸਿੰਘ ਢੱਡੇ)-ਸੀਨੀਅਰ ਕਾਂਗਰਸੀ ਆਗੂ ਭਗਵੰਤਪਾਲ ਸਿੰਘ ਸੱਚਰ ਨੇ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਪਤ ਰਜਿੰਦਰ ਸਿੰਘ ਬਾਜਵਾ ਤੋਂ ਪ੍ਰੇਰਨਾ ਲੈਂਦੇ ਹੋਏ ਹਲਕਾ ਮਜੀਠਾ ਦੀਆਂ ਬਿਨਾ ਕੋਈ ਆਮਦਨ ਵਾਲੀਆਂ 20 ...

ਪੂਰੀ ਖ਼ਬਰ »

-ਮਾਮਲਾ ਗਰੀਬ ਲਾਭਪਾਤਰੀਆਂ ਨੂੰ ਨੀਲੇ ਕਾਰਡ ਵਾਲੀ ਕਣਕ 'ਚ ਕਟੌਤੀ ਕਰਕੇ ਦੇਣ ਦਾ- ਕੈਪਟਨ ਸਰਕਾਰ ਤੇ ਡੀਪੂ ਹੋਲਡਰ ਵਿਰੁੱਧ ਕੋਟਲਾ ਸਰਫ ਦੇ ਵਾਸੀਆਂ ਕੀਤੀ ਨਾਅਰੇਬਾਜ਼ੀ

ਜੈਂਤੀਪੁਰ, 30 ਮਾਰਚ (ਭੁਪਿੰਦਰ ਸਿੰਘ ਗਿੱਲ)-ਹਲਕਾ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲਾ ਸਰਫ ਨੇੜੇ ਜੈਂਤੀਪੁਰ ਵਿਖੇ ਕੈਪਟਨ ਸਰਕਾਰ ਤੇ ਡੀਪੂ ਹੋਲਡਰ ਵਿਰੁੱਧ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ | ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਸੂਰਤਾ ਸਿੰਘ, ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਕਾਂਗਰਸੀ ਆਗੂਆਂ ਨੇ ਲੋੜਵੰਦਾਂ ਨੂੰ ਰਾਸ਼ਨ ਵੰਡਿਆ

ਫਤਿਆਬਾਦ, 30 ਮਾਰਚ (ਹਰਵਿੰਦਰ ਸਿੰਘ ਧੂੰਦਾ)-ਕੋਰੋਨਾ ਵਾਇਰਸ ਦੇ ਪ੍ਰਕੋਪ ਤਹਿਤ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਗਰੀਬ ਅਤੇ ਦਿਹਾੜੀਦਾਰਾਂ ਦੇ ਚੁਲ੍ਹੇ ਭੱਖਦੇ ਰੱਖਣ ਲਈ ਜਿਥੇ ਪ੍ਰਸ਼ਾਸਨ ਵਲੋਂ ਯਤਨ ਕੀਤੇ ਜਾ ਰਹੇ ਹਨ, ਉਥੇ ਨਾਲ ਹੀ ਸਮਾਜ ਸੇਵੀ ਵੀ ਖੁਲ੍ਹ ਕੇ ...

ਪੂਰੀ ਖ਼ਬਰ »

ਕਸਬਾ ਫਤਿਆਬਾਦ ਵਿਖੇ ਬੈਂਕਾਂ ਅੱਗੇ ਲੱਗੀ ਲੋਕਾਂ ਦੀ ਭੀੜ ਨੇ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਈਆਂ

ਫਤਿਆਬਾਦ, 30 ਮਾਰਚ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਬੈਂਕਾ ਅੱਗੇ ਲੱਗੀ ਭੀੜ ਵਲੋਂ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਲਾਕਡਾਊਨ ਨੂੰ ਮਜ਼ਾਕ ਦਾ ਵਿਸ਼ਾ ਬਣਾ ਕੇ ਰੱਖ ਦਿੱਤਾ | ਇਸ ਮੌਕੇ 'ਤੇ ਪੀ.ਐੱਨ.ਬੀ. ਤੇ ਐੱਚ.ਡੀ.ਐੱਫ.ਸੀ. ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਹਰੀਕੇ ਪੱਤਣ, 30 ਮਾਰਚ (ਸੰਜੀਵ ਕੁੰਦਰਾ)-ਸਥਾਨਕ ਕਸਬੇ ਦੀ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਤਿੰਨ ਖਿਲਾਫ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਹਰੀਕੇ ਜਰਨੈਲ ਸਿੰਘ ਸਰਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ...

ਪੂਰੀ ਖ਼ਬਰ »

ਸਿਵਲ ਹਸਪਤਾਲ ਤਰਨ ਤਾਰਨ ਵਿਖੇ ਕੋਰੋਨਾ ਦਾ ਸ਼ੱਕੀ ਮਰੀਜ਼ ਦਾਖ਼ਲ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਦੇਰ ਸ਼ਾਮ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਬਣਾਈ ਗਈ ਆਈਸੋਲੇਸ਼ਨ ਵਾਰਡ ਵਿਚ ਪੱਟੀ ਸਿਵਲ ਹਸਪਤਾਲ ਤੋਂ ਰੈਫ਼ਰ ਹੋ ਕੇ ਆਈ ਕੋਰੋਨਾ ਦੀ ਸ਼ੱਕੀ ਮਰੀਜ਼ ਨੂੰ ਦਾਖ਼ਲ ਕੀਤਾ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ...

ਪੂਰੀ ਖ਼ਬਰ »

ਪ੍ਰਸਿੱਧ ਗਾਇਕ ਜੌਰਡਨ ਸੰਧੂ ਆਪਣੇ ਪਿੰਡ ਵਾਸੀਆਂ ਦੀ ਸਹਾਇਤਾ ਲਈ ਅੱਗੇ ਆਏ

ਬੱਚੀਵਿੰਡ, 30 ਮਾਰਚ (ਬਲਦੇਵ ਸਿੰਘ ਕੰਬੋ)-ਵਿਸ਼ਵ ਵਿਆਪੀ ਕੋਰੋਨਾ ਦੀ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਕਾਰਨ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਆ ਰਹੀਆਂ ਹਨ | ਇਸ ਦੇ ਚੱਲਦਿਆਂ ਫ਼ਿਲਮੀ ਅਦਾਕਾਰ ਤੇ ...

ਪੂਰੀ ਖ਼ਬਰ »

ਸਿਹਤ ਕੇਂਦਰ ਮਾਨਾਂਵਾਲਾ ਅਧੀਨ ਪਿੰਡਾਂ 'ਚ ਪਰਤੇ ਐਨ.ਆਰ.ਆਈਜ਼. ਦੀ ਸਿਹਤ ਜਾਂਚ ਦਾ ਕੰਮ ਜਾਰੀ

ਮਾਨਾਂਵਾਲਾ, 30 ਮਾਰਚ (ਗੁਰਦੀਪ ਸਿੰਘ ਨਾਗੀ)-ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇੇ ਸਖ਼ਤ ਨਿਰਦੇਸ਼ਾਂ 'ਤੇ ਅੰਮਿ੍ਤਸਰ ਜ਼ਿਲ੍ਹੇ ਦੇ ਸਿਵਲ ਸਰਜਨ ਡਾ. ਪ੍ਰਭਦੀਪ ਸਿੰਘ ਦੀਆਂ ਹਦਾਇਤਾਂ 'ਤੇ ਸਮੂਹਿਕ ਸਿਹਤ ਕੇਂਦਰ ਮਾਨਾਂਵਾਲਾ ਦੇ ਸੀਨੀਅਰ ਮੈਡੀਕਲ ਅਫਸਰ ਡਾ. ਨਿਰਮਲ ...

ਪੂਰੀ ਖ਼ਬਰ »

ਪਿੰਡ ਭੱਗੂਪੁਰ ਵਿਚ ਕਣਕ ਵੰਡਣ ਨੂੰ ਲੈ ਕੇ ਹੋਇਆ ਤਕਰਾਰ, ਇਕ ਜ਼ਖ਼ਮੀ

ਪੱਟੀ, 30 ਮਾਰਚ (ਬੋਨੀ ਕਾਲੇਕੇ, ਅਵਤਾਰ ਸਿੰਘ ਖਹਿਰਾ)-ਪੁਲਿਸ ਥਾਣਾ ਸਦਰ ਪੱਟੀ ਅਧੀਨ ਪੈਂਦੇ ਪਿੰਡ ਭੱਗੂਪੁਰ ਵਿਖੇ ਸਰਕਾਰ ਵਲੋਂ ਭੇਜੀ ਸਸਤੀ ਕਣਕ ਨੂੰ ਲੈ ਕੇ ਤਕਰਾਰ ਹੋ ਗਿਆ | ਇਸ ਮੌਕੇ ਹੋਏ ਝਗੜੇ ਵਿਚ ਹੋਏ ਜ਼ਖ਼ਮੀ ਵਿਅਕਤੀ ਨੇ ਇਸ ਦੌਰਾਨ ਚੱਲੀ ਗੋਲੀ ਦੇ ਛਰ੍ਹੇ ...

ਪੂਰੀ ਖ਼ਬਰ »

ਲੋੜਵੰਦਾਂ ਨੂੰ ਮਾਰਕੀਟ ਕਮੇਟੀ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ ਨੇ ਰਾਸ਼ਨ ਵੰਡਿਆ

ਝਬਾਲ, 30 ਮਾਰਚ (ਸਰਬਜੀਤ ਸਿੰਘ)-ਹਲਕਾ ਤਰਨ ਤਾਰਨ ਅਧੀਨ ਪੈਂਦੇ ਪਿੰਡ ਗੱਗੋਬੂਹਾ ਵਿਖੇ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੀ ਅਗਵਾਈ ਹੇਠ ਮਾਰਕੀਟ ਕਮੇਟੀ ਝਬਾਲ ਦੇ ਚੇਅਰਮੈਨ ਬਲਵਿੰਦਰ ਸਿੰਘ ਗੱਗੋਬੂਹਾ ਨੇ ਕੋਰੋਨਾ ਵਾਇਰਸ ਕਰਕੇ ਲੱਗੇ ਕਰਫਿਊ ਦੌਰਾਨ ਲੋੜਵੰਦਾਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਹਸਪਤਾਲ 'ਚੋਂ ਭੱਜਿਆ ਕਪੂਰਥਲਾ ਜੇਲ੍ਹ ਦਾ ਹਵਾਲਾਤੀ ਜਲੰਧਰ ਤੋਂ ਮੁੜ ਫੜਿਆ

ਅੰਮਿ੍ਤਸਰ, 30 ਮਾਰਚ (ਰੇਸ਼ਮ ਸਿੰਘ)-ਕਪੂਰਥਲਾ ਜੇਲ੍ਹ 'ਚੋਂ ਇਲਾਜ ਲਈ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਲਿਆਂਦਾ ਗਿਆ ਇਕ ਹਵਾਲਾਤੀ ਜੇਲ੍ਹ ਮੁਲਾਜ਼ਮਾਂ 'ਚ ਚਕਮਾ ਦੇ ਕੇ ਫਰਾਰ ਹੋ ਗਿਆ, ਜਿਸ ਨੂੰ ਬਾਅਦ 'ਚ ਜੇਲ੍ਹ ਮੁਲਾਜ਼ਮਾਂ ਨੇ ਉਸਦੇ ਘਰ ਬਸਤੀ ਗੁਜਾਂ ...

ਪੂਰੀ ਖ਼ਬਰ »

ਅਜਨਾਲਾ 'ਚ ਸਮਾਜ ਸੇਵੀ ਨੌਜਵਾਨਾਂ ਨੇ ਹਰੀਆਂ ਸਬਜ਼ੀਆਂ ਦਾ ਲਗਾਇਆ ਲੰਗਰ

ਅਜਨਾਲਾ, 30 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੌਰਾਨ ਘਰਾਂ 'ਚ ਨਜ਼ਰਬੰਦ ਹੋ ਕੇ ਰਹਿ ਰਹੇ ਲੋਕਾਂ ਦੀ ਮਦਦ ਲਈ ਜਿੱਥੇ ਸਰਕਾਰ ਵਲੋਂ ਉਪਰਾਲੇ ਕੀਤੇ ਜਾ ਰਹੇ ਹਨ ਉਥੇ ਇੰਨੀ ਦਿਨੀਂ ...

ਪੂਰੀ ਖ਼ਬਰ »

2 ਚਾਲੂ ਭੱਠੀਆਂ, ਭਾਰੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ, ਦੋ ਭਗੌੜੇ

ਮਜੀਠਾ, 30 ਮਾਰਚ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਦੀ ਪੁਲਿਸ ਵਲੋਂ 2 ਚਾਲੂ ਭੱਠੀਆਂ, ਭਾਰੀ ਮਾਤਰਾ ਵਿਚ ਲਾਹਨ ਅਤੇ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ | ਇੰਸਪੈਕਟਰ ਕਪਿਲ ਕੌਸ਼ਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕਰਕੇ ਸ਼ਹਿਰ ਮਜੀਠਾ ...

ਪੂਰੀ ਖ਼ਬਰ »

ਮਾਣਯੋਗ ਸੈਕਟਰ ਮੈਜਿਸਟ੍ਰੇਟ ਵਲੋਂ ਮਹਿਤਾ ਚੌਕ ਵਿਖੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੌਕ ਮਹਿਤਾ, 30 ਮਾਰਚ (ਜਗਦੀਸ਼ ਸਿੰਘ ਬਮਰਾਹ)-ਕੋਰੋਨਾ ਵਾਇਰਸ ਪ੍ਰਕੋਪ ਦੇ ਚੱਲਦਿਆਂ ਮਹਿਤਾ ਚੌਕ ਵਿਖੇ ਅੱਜ ਪੰਜਾਬ ਸਰਕਾਰ ਦੇ ਪ੍ਰਤੀਨਿਧ ਵਜੋਂ ਮਾਣਯੋਗ ਸੈਕਟਰ ਮੈਜਿਸਟ੍ਰੇਟ ਸੁਨੀਲ ਕੁਮਾਰ ਪੀ.ਸੀ.ਐੱਸ. 2 ਨੇ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ ਤੇ ਇਲਾਕੇ ਦੇ ...

ਪੂਰੀ ਖ਼ਬਰ »

ਹਲਕਾ ਅਜਨਾਲਾ ਦੇ ਲੋਕਾਂ ਨੂੰ ਕਰਫਿਊ ਦੌਰਾਨ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਹਰਪ੍ਰਤਾਪ ਸਿੰਘ ਅਜਨਾਲਾ

ਰਾਜਾਸਾਂਸੀ/ਅਜਨਾਲਾ, 30 ਮਾਰਚ (ਹੇਰ, ਖੀਵਾ, ਗੁਰਪ੍ਰੀਤ ਸਿੰਘ ਢਿੱਲੋਂ)-ਸੰਸਾਰ ਭਰ ਵਿਚ ਫ਼ੈਲਦੇ ਜਾ ਰਹੇ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਲਗਾਏ ਕਰਫਿਊ ਦੌਰਾਨ ਘਰਾਂ ਵਿਚ ਰਹਿ ਰਹੇ ਪਰਿਵਾਰਾਂ ਨੂੰ ਖਾਣ ਪੀਣ ਅਤੇ ਸਾਰੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ...

ਪੂਰੀ ਖ਼ਬਰ »

ਵੀਜ਼ਾ ਮਾਹਿਰ ਗੈਵੀ ਕਲੇਰ ਦੀ ਵਿਦਿਆਰਥੀਆਂ ਨੂੰ ਅਪੀਲ

ਤਰਨ ਤਾਰਨ, 30 ਮਾਰਚ (ਹਰਿੰਦਰ ਸਿੰਘ)-ਪੂਰੇ ਵਿਸ਼ਵ ਵਿਚ ਇਸ ਸਮੇਂ ਕਰੋਨਾ ਵਾਇਰਸ ਨੇ ਕਹਿਰ ਮੱਦਨੇਜਰ ਵਿਸ਼ਵ ਦੇ ਲਗਪਗ ਸਾਰੇ ਦੇਸ਼ਾਂ ਵਲੋਂ ਲਾਕਡਾਊਨ ਕੀਤਾ ਹੋਇਆ ਹੈ ਅਤੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਵੀ ਇਸ ਖਿਲਾਫ ਅਹਿਮ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ...

ਪੂਰੀ ਖ਼ਬਰ »

ਅੰਮਿ੍ਤਸਰ ਜ਼ਿਲ੍ਹੇ ਦੇ 90 ਫੀਸਦੀ ਪਿੰਡਾਂ ਵਿਚ ਸੋਡੀਅਮ ਹਾਈਪੋ ਕਲੋਰਾਈਟ ਦੀ ਸਪਰੇਅ ਮੁਕੰਮਲ

ਅੰਮਿ੍ਤਸਰ, 30 ਮਾਰਚ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਜ਼ਿਲ੍ਹੇ ਦੇ ਪਿੰਡਾਂ ਨੂੰ ਕੋਰੋਨਾ ਵਾਇਰਸ ਤੋਂ ਮੁਕਤ ਕਰਨ ਲਈ ਪੰਜਾਬ ਸਰਕਾਰ ਵਲੋਂ ਭੇਜਿਆ ਗਿਆ ਰਸਾਇਣ ਸੋਡੀਅਮ ਹਾਈਪੋ ਕਲੋਰਾਈਟ ਭੇਜ ਦਿੱਤਾ ਗਿਆ ਸੀ ਅਤੇ ਪਿੰਡਾਂ ਦੀਆਂ ਪੰਚਾਇਤਾਂ ਆਪਣੇ ਪੱਧਰ 'ਤੇ ਇਹ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX