ਤਾਜਾ ਖ਼ਬਰਾਂ


ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  34 minutes ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  41 minutes ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 1 hour ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਫਾਜ਼ਿਲਕਾ ਜ਼ਿਲ੍ਹੇ ਵਿਚ ਦੋ ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  1 day ago
ਫ਼ਾਜ਼ਿਲਕਾ, 30 ਮਈ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ ਜ਼ਿਲ੍ਹੇ ਵਿਚ ਕੋਰੋਨਾ ਦੇ ਦੋ ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੀ ਪੁਸ਼ਟੀ ਕਰਦਿਆਂ ਫਾਜ਼ਿਲਕਾ ਸਿਵਲ ਸਰਜਨ ਸੀ.ਐਮ. ਕਟਾਰੀਆ ਨੇ ਦੱਸਿਆ ਕਿ ਇਨ੍ਹਾਂ ਵਿਚ ਇਕ ਨੌਜਵਾਨ ਇੱਕੀ ਸਾਲਾ ਦਾ ਹੈ, ਜੋ 29 ਤਰੀਕ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਪਹਿਲਾ ਸਫ਼ਾ

ਅਗਲੇ ਕੁਝ ਹਫ਼ਤੇ ਟੈਸਟ, ਨਿਗਰਾਨੀ ਤੇ ਇਕਾਂਤਵਾਸ 'ਤੇ ਧਿਆਨ ਕੇਂਦਰਿਤ ਕਰੋ-ਮੋਦੀ

ਕਿਹਾ, ਕੋਰੋਨਾ ਨਾਲ ਘੱਟ ਤੋਂ ਘੱਟ ਜਾਨੀ ਨੁਕਸਾਨ ਨੂੰ ਯਕੀਨੀ ਬਣਾਉਣਾ ਦੇਸ਼ ਦਾ ਸਾਂਝਾ ਟੀਚਾ

ਪ੍ਰਧਾਨ ਮੰਤਰੀ ਵਲੋਂ ਮੁੱਖ ਮੰਤਰੀਆਂ ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 2 ਅਪ੍ਰੈਲ -ਰਾਸ਼ਟਰ ਵਿਆਪੀ ਤਾਲਾਬੰਦੀ ਦੀ ਤਕਰੀਬਨ ਅੱਧੀ ਮਿਆਦ ਪੂਰੀ ਹੋਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਮਿਲ ਕੇ ਅਜਿਹੀ ਰਣਨੀਤੀ ਤਿਆਰ ਕਰਨ ਲਈ ਕਿਹਾ ਜਿਸ 'ਚ ਤਾਲਾਬੰਦੀ ਖ਼ਤਮ ਹੋਣ ਤੋਂ ਬਾਅਦ ਫਿਰ ਤੋਂ ਘਰ ਤੋਂ ਬਾਹਰ ਨਿਕਲਣ ਵਾਲੀ ਆਬਾਦੀ ਨੂੰ ਮੁੱਖ ਤੌਰ 'ਤੇ ਧਿਆਨ 'ਚ ਰੱਖਿਆ ਜਾਵੇ। ਪ੍ਰਧਾਨ ਮੰਤਰੀ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਰਾਜਾਂ ਦੇ ਮੁੱਖ ਮੰਤਰੀਆਂ ਨਾਲ ਕੀਤੀ ਚਰਚਾ 'ਚ ਸਾਂਝੀ ਰਣਨੀਤੀ ਤਿਆਰ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੂਰੇ ਦੇਸ਼ ਦਾ ਸਾਂਝਾ ਟੀਚਾ ਜ਼ਿੰਦਗੀਆਂ ਦੇ ਘੱਟ ਤੋਂ ਘੱਟ ਨੁਕਸਾਨ ਨੂੰ ਯਕੀਨੀ ਬਣਾਉਣਾ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ ਮੁਤਾਬਿਕ ਮੋਦੀ ਨੇ ਮੁੱਖ ਮੰਤਰੀਆਂ ਨੂੰ ਤਾਲਾਬੰਦੀ ਤੋਂ ਬਾਅਦ ਰਾਜਾਂ 'ਚ ਕੋਰੋਨਾ ਨੂੰ ਹਲਕੇ ਢੰਗ 'ਚ ਲੈਣ ਤੋਂ ਗੁਰੇਜ਼ ਕਰਨ ਦੀ ਤਾਕੀਦ ਕਰਦਿਆਂ ਕਿਹਾ ਕਿ ਕੁਝ ਸਾਵਧਾਨੀਆਂ ਵਰਤੀਆਂ ਜਾਣੀਆਂ ਜ਼ਰੂਰੀ ਹਨ। ਉਨ੍ਹਾਂ ਰਾਜਾਂ ਨੂੰ ਅਗਲੇ ਕੁਝ ਹਫ਼ਤਿਆਂ ਤੱਕ ਕੋਰੋਨਾ ਨਾਲ ਜੁੜੀਆਂ ਜਾਂਚਾਂ, ਪੀੜਤਾਂ ਦਾ ਪਤਾ ਲਾਉਣ ਅਤੇ ਉਨ੍ਹਾਂ ਨੂੰ ਵੱਖ-ਵੱਖ ਕਰਨ ਦੇ ਮੁੱਦਿਆਂ 'ਤੇ ਹੀ ਧਿਆਨ ਕੇਂਦਰਿਤ ਕਰਨ ਨੂੰ ਕਿਹਾ।
ਪਹਿਲਾਂ ਕੋਰੋਨਾ ਨੂੰ ਹਰਾਉਣਾ ਪਵੇਗਾ-ਪ੍ਰਧਾਨ ਮੰਤਰੀ ਨੇ ਕੋਰੋਨਾ ਨੂੰ ਹਰਾਉਣ ਲਈ ਸਾਰੇ ਫਿਰਕਿਆਂ ਅਤੇ ਵਿਚਾਰਧਾਰਾਵਾਂ ਦੇ ਲੋਕਾਂ ਦੇ ਇਕਜੁੱਟ ਹੋਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਮੁੱਖ ਮੰਤਰੀਆਂ ਨੂੰ ਕਿਹਾ ਕਿ ਸਾਰੇ ਧਰਮ ਗੁਰੂਆਂ ਨੂੰ ਇਹ ਸਮਝਾਉਣ ਨੂੰ ਕਿਹਾ ਆਪਣੀ ਆਸਥਾ ਅਤੇ ਪੰਥ ਨੂੰ ਬਚਾਉਣ ਲਈ ਵੀ ਪਹਿਲਾਂ ਕੋਰੋਨਾ ਨੂੰ ਹਰਾਉਣਾ ਪਵੇਗਾ। ਉਨ੍ਹਾਂ ਰਾਜ ਪੱਧਰ 'ਤੇ ਧਰਮ ਗੁਰੂਆਂ ਦੀ ਫੌਰੀ ਬੈਠਕ ਕਰਨ ਅਤੇ ਲੋਕਾਂ ਨੂੰ ਇਸ ਲੜਾਈ 'ਚ ਭਾਗੀਦਾਰ ਬਣਨ ਲਈ ਸਮਝਾਉਣ ਲਈ ਕਿਹਾ। ਪ੍ਰਧਾਨ ਮੰਤਰੀ ਦੀ ਇਹ ਟਿੱਪਣੀ ਦਿੱਲੀ ਦੇ ਨਿਜ਼ਾਮੂਦੀਨ ਇਲਾਕੇ 'ਚ ਇਕ ਧਾਰਮਿਕ ਇਕੱਠ ਹੋਣ ਤੋਂ ਬਾਅਦ ਆਈ ਹੈ।

ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਨਹੀਂ ਰਹੇ

ਅੰਮ੍ਰਿਤਸਰ, 2 ਅਪ੍ਰੈਲ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਅੱਜ ਤੜਕਸਾਰ ਦਿਹਾਂਤ ਹੋ ਗਿਆ। ਉਹ ਲਗਪਗ 68 ਸਾਲਾਂ ਦੇ ਸਨ ਤੇ ਬੀਤੇ ਦਿਨ ਉਨ੍ਹਾਂ ਨੂੰ ਕੋਰੋਨਾ ਵਾਇਰਸ ਹੋਣ ਦੀ ਪੁਸ਼ਟੀ ਹੋਈ ਸੀ। ਉਹ ਇਥੋਂ ਦੇ ਗੁਰੂ ਨਾਨਕ ਦੇਵ ਹਸਪਤਾਲ ਦੇ ਵਿਸ਼ੇਸ਼ ਆਈਸੋਲੇਸ਼ਨ ਵਾਰਡ ਵਿਖੇ ਬੀਤੇ ਚਾਰ ਦਿਨ ਤੋਂ ਦਾਖ਼ਲ ਸਨ। ਬੀਤੀ ਦੇਰ ਰਾਤ ਉਨ੍ਹਾਂ ਦੀ ਹਾਲਤ ਖਰਾਬ ਹੋਣ ਕਾਰਨ ਉਨ੍ਹਾਂ ਨੂੰ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ, ਪਰ ਅੱਜ ਤੜਕਸਾਰ ਸਾਢੇ ਚਾਰ ਵਜੇ ਅਚਾਨਕ ਪਏ ਦਿਲ ਦੇ ਦੌਰੇ ਕਾਰਨ ਉਨ੍ਹਾਂ ਦਾ ਦਿਹਾਂਤ ਹੋ ਗਿਆ। ਉਨ੍ਹਾਂ ਦੇ ਬੇਵਕਤੀ ਅਕਾਲ ਚਲਾਣਾ ਕਰ ਜਾਣ 'ਤੇ ਸਮੁੱਚੇ ਸਿੱਖ ਜਗਤ ਤੇ ਗੁਰਮਤਿ ਸੰਗੀਤ ਪ੍ਰੇਮੀਆਂ 'ਚ ਸੋਗ ਦੀ ਲਹਿਰ ਹੈ। ਭਾਰਤ ਸਰਕਾਰ ਵਲੋਂ ਉਨ੍ਹਾਂ ਨੂੰ 2009 'ਚ ਪਦਮਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਭਾਈ ਖ਼ਾਲਸਾ ਬੀਤੀ 30 ਮਾਰਚ ਨੂੰ ਸਥਾਨਕ ਗੁਰੂ ਨਾਨਕ ਦੇਵ ਹਸਪਤਾਲ 'ਚ ਖ਼ੁਦ ਦਾਖ਼ਲ ਹੋਏ ਸਨ। ਇਸ ਤੋਂ ਪਹਿਲਾਂ ਉਹ ਖੰਘ, ਜ਼ੁਕਾਮ ਤੇ ਬੁਖ਼ਾਰ ਕਾਰਨ ਸ੍ਰੀ ਗੁਰੂ ਰਾਮਦਾਸ ਹਸਪਤਾਲ ਵੱਲ੍ਹਾ ਵਿਖੇ ਵੀ ਕੁਝ ਦਿਨ ਜ਼ੇਰੇ ਇਲਾਜ ਰਹੇ ਸਨ। ਉਨ੍ਹਾਂ ਦੀ ਮੌਤ ਉਪਰੰਤ ਉਨ੍ਹਾਂ ਦਾ ਇਲਾਜ ਕਰ ਰਹੇ 5 ਡਾਕਟਰਾਂ ਨੂੰ ਵੀ ਘਰਾਂ 'ਚ ਇਕਾਂਤਵਾਸ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਭਾਈ ਖ਼ਾਲਸਾ ਦੀ ਪਤਨੀ, ਦੋ ਧੀਆਂ, ਇਕ ਪੁੱਤਰ, ਦੋ ਸੇਵਾਦਾਰਾਂ, ਇਕ ਤਬਲਾ ਵਾਦਕ ਤੇ ਇਕ ਹੋਰ ਸਾਥੀ ਤੋਂ ਇਲਾਵਾ ਵਿਦੇਸ਼ ਤੋਂ ਆਏ ਚਾਚਾ-ਚਾਚੀ ਨੂੰ ਵੀ ਹਸਪਤਾਲ 'ਚ ਦਾਖ਼ਲ ਕਰ ਲਿਆ ਗਿਆ ਹੈ, ਜਿਨ੍ਹਾਂ ਦੀਆਂ ਟੈਸਟ ਰਿਪੋਰਟਾਂ ਦੀ ਉਡੀਕ ਕੀਤੀ ਜਾ ਰਹੀ ਹੈ। ਭਾਈ ਖ਼ਾਲਸਾ ਦੀ ਕੋਈ ਵੀ ਤਾਜ਼ਾ ਵਿਦੇਸ਼ ਯਾਤਰਾ ਦੀ ਹਿਸਟਰੀ ਨਹੀਂ ਪਾਈ ਗਈ ਤੇ ਉਨ੍ਹਾਂ ਦੇ ਚਾਚਾ-ਚਾਚੀ ਅਮਰੀਕਾ ਤੋਂ ਬੀਤੀ 3 ਮਾਰਚ ਨੂੰ ਆਏ ਸਨ, ਜੋ ਕਿ ਉਨ੍ਹਾਂ ਦੇ ਘਰ ਹੀ ਠਹਿਰੇ ਸਨ। ਇਸ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਬੀਤੀ 7 ਮਾਰਚ ਨੂੰ ਉਨ੍ਹਾਂ ਦੇ ਘਰ ਦਸਤਕ ਦਿੱਤੀ ਗਈ ਸੀ ਤੇ ਸਾਰੇ ਪਰਿਵਾਰ ਨੂੰ ਘਰ 'ਚ 14 ਦਿਨ ਲਈ ਇਕਾਂਤਵਾਸ ਕੀਤਾ ਗਿਆ ਸੀ। ਇਹ ਇਕਾਂਤਵਾਸ 17 ਮਾਰਚ ਨੂੰ ਪੂਰਾ ਹੋਣ 'ਤੇ ਬੀਤੀ 20 ਮਾਰਚ ਨੂੰ ਭਾਈ ਖ਼ਾਲਸਾ ਵਲੋਂ ਚੰਡੀਗੜ੍ਹ ਦੇ ਸੈਕਟਰ 27 ਏ ਦੀ ਇਕ ਕੋਠੀ 'ਚ ਇਕ ਕੀਰਤਨ ਸਮਾਗਮ 'ਚ ਸ਼ਮੂਲੀਅਤ ਕੀਤੀ ਗਈ, ਜਿਸ 'ਚ 100 ਦੇ ਕਰੀਬ ਸੰਗਤਾਂ, ਜਿਨ੍ਹਾਂ 'ਚ ਅੰਮ੍ਰਿਤਸਰ ਦੀਆਂ ਸੰਗਤਾਂ ਵੀ ਸਨ, ਸ਼ਾਮਿਲ ਹੋਈਆਂ ਸਨ। ਕੀਰਤਨ ਸਮਾਗਮ ਤੋਂ ਇਲਾਵਾ ਭਾਈ ਖ਼ਾਲਸਾ ਹੋਰ ਧਾਰਮਿਕ ਥਾਵਾਂ 'ਤੇ ਵੀ ਵਿਚਰਦੇ ਰਹੇ ਹਨ ਤੇ ਕੋਈ ਤਾਜ਼ਾ ਵਿਦੇਸ਼ ਯਾਤਰਾ ਦੀ ਹਿਸਟਰੀ ਨਾ ਹੋਣ ਕਾਰਨ ਇਹ ਸਮਝਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਇਹ ਕੋਰੋਨਾ ਵਾਇਰਸ ਦੀ ਲਾਗ ਕਿਸੇ ਧਾਰਮਿਕ ਸਮਾਗਮ ਤੋਂ ਹੀ ਲੱਗੀ ਹੋਵੇ। ਦੱਸਣਯੋਗ ਹੈ ਕਿ ਭਾਈ ਖ਼ਾਲਸਾ ਦੀ ਦਿਲ ਦੇ ਦੌਰੇ ਨਾਲ ਹੋਈ ਮੌਤ ਦੀ ਪੁਸ਼ਟੀ ਖ਼ੁਦ ਸਿਹਤ ਵਿਭਾਗ ਵਲੋਂ ਕੀਤੀ ਗਈ ਹੈ। ਭਾਈ ਖ਼ਾਲਸਾ ਦੀ ਮੌਤ, ਪੰਜਾਬ 'ਚ ਕੋਰੋਨਾ ਪੀੜਤ ਮਰੀਜ਼ ਦੀ ਪੰਜਵੀਂ ਤੇ ਅੰਮ੍ਰਿਤਸਰ ਵਿਖੇ ਹੋਈ ਪਹਿਲੀ ਮੌਤ ਹੈ, ਜਿਸ ਕਾਰਨ ਅੰਮ੍ਰਿਤਸਰ ਵਾਸੀਆਂ ਖ਼ਾਸਕਰ ਭਾਈ ਖ਼ਾਲਸਾ ਦੀ ਰਿਹਾਇਸ਼ ਵਾਲੇ ਇਲਾਕੇ ਸ਼ਹੀਦ ਊਧਮ ਸਿੰਘ ਨਗਰ ਤੇ ਤੇਜ ਨਗਰ ਚੌਕ ਸੁਲਤਾਨਵਿੰਡ ਰੋਡ, ਤਰਨ ਤਾਰਨ ਰੋਡ ਇਲਾਕੇ 'ਚ ਹੋਰ ਸਹਿਮ ਪੈਦਾ ਹੋ ਗਿਆ ਹੈ।
ਰਸਮਾਂ 'ਚ ਸ਼ਾਮਿਲ ਨਹੀਂ ਹੋ ਸਕੇ
ਇਸੇ ਦੌਰਾਨ ਪ੍ਰਸ਼ਾਸਨ ਵਲੋਂ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਅੰਤਿਮ ਸੰਸਕਾਰ ਸ਼ਹਿਰ ਦੇ ਬਾਹਰਲੇ ਇਲਾਕੇ ਵੇਰਕਾ ਦੇ ਸ਼ਮਸ਼ਾਨਘਾਟ ਵਿਖੇ ਕਰਨ ਦੀ ਕਨਸੋਅ ਮਿਲਣ ਤੋਂ ਬਾਅਦ ਇਲਾਕੇ ਦੇ ਕੁਝ ਪਤਵੰਤਿਆਂ ਨੇ ਇਹ ਕਹਿ ਕੇ ਇਥੇ ਅੰਤਿਮ ਸੰਸਕਾਰ ਕਰਨ ਤੋਂ ਨਾਂਹ ਕਰ ਦਿੱਤੀ ਕਿ ਇਸ ਸ਼ਮਸ਼ਾਨਘਾਟ ਦੇ ਆਸਪਾਸ ਲੋਕ ਵਸਦੇ ਹਨ ਤੇ ਕੋਰੋਨਾ ਵਾਇਰਸ ਦੇ ਖ਼ਤਰੇ ਕਾਰਨ ਇੱਥੇ ਸੰਸਕਾਰ ਕਰਨ ਦੀ ਥਾਂ ਵੇਰਕਾ ਦੇ ਇਕ ਹੋਰ ਬਾਹਰੀ ਇਲਾਕੇ 'ਚ ਅੰਤਿਮ ਸੰਸਕਾਰ ਕੀਤਾ ਜਾਣਾ ਚਾਹੀਦਾ ਹੈ।
ਸੋਗ ਦੀ ਲਹਿਰ
ਭਾਈ ਖ਼ਾਲਸਾ ਦੇ ਅਕਾਲ ਚਲਾਣਾ ਕਰ ਜਾਣ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇ. ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇ. ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਡਾ. ਰੂਪ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇ. ਬਲਬੀਰ ਸਿੰਘ 96 ਕਰੋੜੀ, ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਧਰਮ ਪ੍ਰਚਾਰ ਕਮੇਟੀ ਮੁਖੀ ਭਾਗ ਸਿੰਘ ਅਣਖੀ, ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ, ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ, ਸਾਬਕਾ ਸਪੀਕਰ ਰਵੀਇੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬੀਰਦਵਿੰਦਰ ਸਿੰਘ, ਸਾਬਕਾ ਸੰਸਦ ਮੈਂਬਰ ਤਰਲੋਚਨ ਸਿੰਘ, ਮਨਜਿੰਦਰ ਸਿੰਘ ਸਿਰਸਾ, ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਗੁਰਬਖਸ਼ ਸਿੰਘ ਖ਼ਾਲਸਾ, ਹਰਜਿੰਦਰ ਸਿੰਘ ਧਾਮੀ, ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਭਾਈ ਗੁਰਮੀਤ ਸਿੰਘ ਸ਼ਾਂਤ, ਬੀਰਦਵਿੰਦਰ ਸਿੰਘ, ਤਰਲੋਚਨ ਸਿੰਘ, ਮਨਜਿੰਦਰ ਸਿੰਘ ਸਿਰਸਾ, ਭਾਈ ਰਵਿੰਦਰ ਸਿੰਘ, ਰਛਪਾਲ ਸਿੰਘ ਪਾਲ ਤੇ ਹੋਰ ਸਿੱਖ ਸ਼ਖ਼ਸੀਅਤਾਂ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।
ਜਥੇ. ਗਿਆਨੀ ਹਰਪ੍ਰੀਤ ਸਿੰਘ ਵਲੋਂ ਦੁੱਖ ਪ੍ਰਗਟ
ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਜਾਰੀ ਸ਼ੋਕ ਸੁਨੇਹੇ 'ਚ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਖ਼ਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ 'ਚ ਨਿਰਧਾਰਿਤ ਰਾਗਾਂ ਅਤੇ ਤੰਤੀ ਸਾਜ਼ਾਂ ਨਾਲ ਕੀਰਤਨ 'ਚ ਮੁਹਾਰਤ ਰੱਖਦੇ ਸਨ ਤੇ ਉਨ੍ਹਾਂ ਦੇ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ।
ਭਾਈ ਲੌਂਗੋਵਾਲ ਵਲੋਂ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਖ਼ਾਲਸਾ ਦੇ ਚਲਾਣੇ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਰਾਗਬੱਧ ਕੀਰਤਨ ਸ਼ੈਲੀ ਦੇ ਮਾਹਿਰ ਭਾਈ ਖ਼ਾਲਸਾ ਦੀ ਅਚਾਨਕ ਰੁਖ਼ਸਤੀ ਸਿੱਖ ਕੌਮ ਤੇ ਲੱਖਾਂ ਸੰਗੀਤ ਪ੍ਰੇਮੀਆਂ ਨੂੰ ਹਮੇਸ਼ਾ ਰੜਕਦੀ ਰਹੇਗੀ।
ਨਾਨਕੇ ਪਿੰਡ 'ਚ ਸੋਗ ਦੀ ਲਹਿਰ
ਮੰਡੀ ਅਰਨੀਵਾਲਾ, 2 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਦਿਹਾਂਤ ਦੀ ਖ਼ਬਰ ਜਿਉਂ ਹੀ ਉਨ੍ਹਾਂ ਦੇ ਨਾਨਕੇ ਪਿੰਡ ਜੰੰਡਵਾਲਾ ਭੀਮੇਸ਼ਾਹ ਵਿਖੇ ਪੁੱਜੀ ਤਾਂ ਸਮੁੱਚੇ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ। ਇੱਥੇ ਦੱਸਣਯੋਗ ਹੈ ਕਿ ਭਾਈ ਨਿਰਮਲ ਸਿੰਘ ਦਾ ਬਚਪਨ ਆਪਣੇ ਨਾਨਕੇ ਪਿੰਡ ਹੀ ਬੀਤਿਆ ਅਤੇ ਮੁਢਲੀ ਪੜ੍ਹਾਈ ਵੀ ਇਸ ਪਿੰਡ 'ਚੋਂ ਪ੍ਰਾਪਤ ਕੀਤੀ। ਪਿੰਡ ਵਾਸੀ ਨਾਥ ਜੰਡਵਾਲੀਆਂ, ਓਮ ਪ੍ਰਕਾਸ਼ ਕੰਬੋਜ, ਕਰਨ ਕੰਬੋਜ, ਸੋਨੂੰ ਵਾਟਸ ਨੇ ਦੱਸਿਆ ਕਿ ਉਨ੍ਹਾਂ ਦੇ ਨਾਨਾ ਖੈਰਾ ਰਾਮ ਅਤੇ ਮਾਮਾ ਦਾਰਾ ਸਿੰਘ, ਗੁਲਜ਼ਾਰ ਸਿੰਘ ਇਸ ਪਿੰਡ ਦੇ ਰਹਿਣ ਵਾਲੇ ਸਨ ਅਤੇ ਭਾਈ ਨਿਰਮਲ ਸਿੰਘ ਦੇ ਪਿਤਾ ਗਿਆਨੀ ਚੰਨਣ ਸਿੰਘ ਅਤੇ ਮਾਤਾ ਗੁੁਰੋਂ ਕੌਰ ਨੇ ਪਰਿਵਾਰ ਸਮੇਤ ਹਿੰਦ-ਪਾਕਿ ਵੰਡ ਮਗਰੋਂ ਲੰਮਾ ਸਮਾਂ ਇਸੇ ਪਿੰਡ ਜੰੰਡਵਾਲਾ ਭੀਮੇਸ਼ਾਹ ਵਿਚ ਗੁਜ਼ਾਰਿਆ। ਆਪ ਦਾ ਪਰਿਵਾਰ ਮਜ਼ਦੂਰ ਗ਼ਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਆਪ ਦੇ ਪਿਤਾ ਗਿਆਨੀ ਚੰਨਣ ਸਿੰਘ ਕਵੀਸ਼ਰੀ ਦਾ ਸ਼ੌਕ ਰੱਖਦੇ ਸਨ ਅਤੇ ਇਸ ਪਿੰਡ ਵਿਚਲੇ ਨਿਰਮਲਾ ਸੰਪਰਦਾਇ ਦੇ ਗੁਰਦੁਆਰਾ ਸਾਹਿਬ ਵਿਚ ਧਾਰਮਿਕ ਦਿਹਾੜਿਆਂ 'ਤੇ ਗਾਉਂਦੇ ਸਨ। ਆਪ ਆਪਣੇ ਪਿਤਾ ਦੇ ਨਾਲ ਤੂੰਬੀ 'ਤੇ ਸਾਥ ਦਿੰਦੇ ਰਹੇ। ਪਿੰਡ ਦੇ ਸਾਬਕਾ ਸਰਪੰਚ ਤੇ ਉਨ੍ਹਾਂ ਦੇ ਸਹਿਪਾਠੀ ਪ੍ਰੇਮ ਪਾਲ ਅਤੇ ਮਾ. ਗੁਰਪ੍ਰੀਤ ਸਿੰਘ ਜੱਗਾ ਆਸੂ ਨੇ ਦੱਸਿਆ ਕਿ ਭਾਈ ਨਿਰਮਲ ਸਿੰਘ ਦਾ ਜਨਮ 1952 'ਚ ਇੱਥੇ ਹੋਇਆ। ਆਪ ਪਿੰਡ ਦੇ ਸਰਕਾਰੀ ਸਕੂਲ 'ਚ ਪੜ੍ਹਦੇ ਰਹੇ ਅਤੇ ਆਪ ਦਾ ਪਰਿਵਾਰ 1965 'ਚੋਂ ਇੱਥੋਂ ਜਲੰਧਰ ਜ਼ਿਲ੍ਹੇ ਦੇ ਕਸਬਾ ਲੋਹੀਆਂ ਖ਼ਾਸ 'ਚ ਚਲਾ ਗਿਆ।
ਭਾਈ ਖ਼ਾਲਸਾ ਦੇ ਵਿਛੋੜੇ 'ਤੇ ਪਾਕਿ ਸਿੱਖ ਆਗੂਆਂ ਵਲੋਂ ਦੁੱਖ ਪ੍ਰਗਟ
ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨੀਏ ਅਤੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਅੱਜ ਤੜਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ 'ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸਤਵੰਤ ਸਿੰਘ, ਜਨਰਲ ਸਕੱਤਰ ਅਮੀਰ ਸਿੰਘ, ਸਿੱਖ ਆਗੂ ਸ: ਬਿਸ਼ਨ ਸਿੰਘ, ਲਹਿੰਦੇ ਪੰਜਾਬ ਦੀ ਸੂਬਾਈ ਅਸੈਂਬਲੀ ਦੇ ਪਾਰਲੀਮਾਨੀ ਸਕੱਤਰ ਐਮ. ਪੀ. ਏ. ਸ: ਮਹਿੰਦਰਪਾਲ ਸਿੰਘ, ਪਿਸ਼ਾਵਰੀ ਸਿੱਖ ਸੰਗਤ ਦੇ ਆਗੂ ਬਾਬਾ ਗੁਰਪਾਲ ਸਿੰਘ, ਐਮ. ਪੀ. ਏ. ਰਮੇਸ਼ ਸਿੰਘ ਅਰੋੜਾ ਅਤੇ ਪ੍ਰੋ: ਕਲਿਆਣ ਸਿੰਘ ਕਲਿਆਣ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਕਤ ਪਾਕਿ ਸਿੱਖ ਆਗੂਆਂ ਨੇ ਕਿਹਾ ਕਿ ਭਾਈ ਨਿਰਮਲ ਸਿੰਘ ਦੇ ਇਸ ਅਸਹਿ ਵਿਛੋੜੇ ਨਾਲ ਸਮੁੱਚੀ ਕੌਮ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਕਿਹਾ ਕਿ ਪਾਕਿ ਸਿੱਖ ਸੰਗਤ ਪ੍ਰਮਾਤਮਾ ਦੇ ਚਰਨਾਂ 'ਚ ਅਰਦਾਸ ਕਰਦੀ ਹੈ ਕਿ ਉਹ ਭਾਈ ਨਿਰਮਲ ਸਿੰਘ ਖ਼ਾਲਸਾ ਨੂੰ ਆਪਣੇ ਚਰਨਾਂ 'ਚ ਨਿਵਾਸ ਅਤੇ ਸਮੁੱਚੀ ਸਿੱਖ ਕੌਮ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।
ਭਾਈ ਖ਼ਾਲਸਾ ਦਾ ਜੀਵਨ ਵੇਰਵਾ
ਭਾਈ ਨਿਰਮਲ ਸਿੰਘ ਖ਼ਾਲਸਾ ਦਾ ਜਨਮ 12 ਅਪ੍ਰੈਲ 1952 ਨੂੰ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਜੰਡਵਾਲਾ ਭੀਮੇਸ਼ਾਹ ਵਿਖੇ ਪਿਤਾ ਗਿਆਨੀ ਚੰਨਣ ਸਿੰਘ ਤੇ ਮਾਤਾ ਗੁਰਦੇਵ ਕੌਰ ਦੇ ਵਿਹੜੇ ਹੋਇਆ। ਭਾਈ ਖ਼ਾਲਸਾ ਹੁਣ ਤੱਕ ਦੁਨੀਆ ਦੇ 70 ਤੋਂ ਵਧੇਰੇ ਦੇਸ਼ਾਂ 'ਚ ਜਾ ਕੇ ਉਥੋਂ ਦੀਆਂ ਸੰਗਤਾਂ ਨੂੰ ਕੀਰਤਨ ਸਰਵਣ ਕਰਵਾ ਚੁੱਕੇ ਹਨ। ਉਨ੍ਹਾਂ ਦੀ ਹਰਮਨ ਪਿਆਰਤਾ ਦਾ ਅੰਦਾਜ਼ਾ ਇਸ ਗੱਲ ਤੋਂ ਵੀ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀਆਂ ਸੈਂਕੜੇ ਗੁਰਬਾਣੀ ਕੀਰਤਨ ਦੀਆਂ ਐਲਬਮਾਂ ਵਿਚ ਦਰਜ ਹਜ਼ਾਰਾਂ ਸ਼ਬਦਾਂ ਤੋਂ ਇਲਾਵਾ ਉਨ੍ਹਾਂ ਵਲੋਂ ਗਾਇਨ ਕੀਤੀ ਆਸਾ ਦੀ ਵਾਰ ਦੇ ਕੀਰਤਨ ਵਾਲੀ ਐਬਲਮ ਦੀਆਂ ਹੁਣ ਤੱਕ 60 ਲੱਖ ਤੋਂ ਵਧੇਰੇ ਪ੍ਰਤੀਆਂ ਦੇਸ਼-ਵਿਦੇਸ਼ 'ਚ ਵਿਕ ਚੁੱਕੀਆਂ ਹਨ। ਸ਼ੁਰੂ ਵਿਚ ਖੇੜੀਬਾੜੀ ਕਰਨ ਤੋਂ ਬਾਅਦ ਉਨ੍ਹਾਂ 1974 ਵਿਚ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਅੰਮ੍ਰਿਤਸਰ ਤੋਂ ਗੁਰਮਤਿ ਸੰਗੀਤ ਵਿਚ ਡਿਪਲੋਮਾ ਹਾਸਲ ਕੀਤਾ। ਉਹ ਪਾਕਿਸਤਾਨ ਦੇ ਪ੍ਰਸਿੱਧ ਗਜ਼ਲ ਗਾਇਕ ਗੁਲਾਮ ਅਲੀ ਖ਼ਾਨ ਨੂੰ ਆਪਣੇ ਸੰਗੀਤ ਉਸਤਾਦ ਮੰਨਦੇ ਸਨ ਜਿਨ੍ਹਾਂ ਦੇ ਗੀਤ ਬਚਪਨ 'ਚ ਸੁਣਦਿਆਂ ਹੀ ਉਨ੍ਹਾਂ ਖ਼ਾਨ ਸਾਹਿਬ ਨੂੰ ਆਪਣਾ ਮਨ ਹੀ ਮਨ ਉਸਤਾਦ ਧਾਰ ਲਿਆ ਸੀ। ਬਾਅਦ ਵਿਚ ਉਨ੍ਹਾਂ ਦੀ ਗੁਲਾਮ ਅਲੀ ਖ਼ਾਨ ਨਾਲ ਗੂੜ੍ਹੀ ਮਿੱਤਰਤਾ ਵੀ ਰਹੀ ਤੇ ਉਹ ਅੰਮ੍ਰਿਤਸਰ ਉਨ੍ਹਾਂ ਨੂੰ ਮਿਲਣ ਵੀ ਆਉਂਦੇ ਰਹੇ। ਹੋਰ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸੇਵਾ ਕਰਨ ਤੇ 1979 'ਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਗੁਰਮੇਜ ਸਿੰਘ ਦੇ ਸਹਾਇਕ ਰਾਗੀ ਵਜੋਂ ਕੀਰਤਨ ਸੇਵਾ ਨਿਭਾਉਣ ਤੋਂ ਬਾਅਦ ਉਨ੍ਹਾਂ 1986 'ਚ ਆਪਣਾ ਕੀਰਤਨੀ ਜਥਾ ਬਣਾ ਲਿਆ ਤੇ ਇਥੋਂ ਸੇਵਾਮੁਕਤੀ ਬਾਅਦ ਵੀ ਉਹ ਆਪਣੀ ਉਮਰ ਦੇ ਆਖਰੀ ਦਿਨਾਂ ਤੱਕ ਦੇਸ਼ ਵਿਦੇਸ਼ 'ਚ ਧੁਰ ਕੀ ਬਾਣੀ ਦੇ ਕੀਰਤਨ ਦੀ ਸੇਵਾ ਨਿਭਾਉਂਦੇ ਰਹੇ। ਉਨ੍ਹਾਂ ਤੇ ਗੁਲਾਮ ਅਲੀ ਖ਼ਾਨ ਵਲੋਂ ਮਿਲ ਕੇ ਗੁਰਬਾਣੀ ਸ਼ਬਦਾਂ ਦੀ ਇਕ ਐਲਬਮ ਵੀ ਤਿਆਰ ਕਰਨ ਦੀ ਖਾਹਿਸ਼ ਸੀ, ਜੋ ਪੂਰੀ ਨਹੀਂ ਹੋ ਸਕੀ। ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਤਿੰਨ ਬੇਟੇ ਤੇ ਤਿੰਨ ਬੇਟੀਆਂ ਛੱਡ ਗਏ ਹਨ। ਉਨ੍ਹਾਂ ਦੇ ਦੋ ਬੇਟੇ ਤੇ ਦੋ ਬੇਟੀਆਂ ਨਿਊਯਾਰਕ ਅਮਰੀਕਾ 'ਚ ਰਹਿੰਦੇ ਹਨ। ਉਨ੍ਹਾਂ ਦਾ ਪਰਿਵਾਰ ਲੋਹੀਆਂ ਵਿਖੇ ਵੀ ਰਹਿੰਦਾ ਹੈ ਜਦਕਿ ਇਕ ਵੱਡਾ ਬੇਟਾ ਤੇ ਇਕ ਬੇਟੀ ਇਥੇ ਉਨ੍ਹਾਂ ਕੋਲ ਹੀ ਸਨ। ਉਨ੍ਹਾਂ ਦਾ ਬੇਟਾ ਵੀ ਕੋਰੋਨਾ ਦੀ ਜਾਂਚ ਲਈ ਹਸਪਤਾਲ ਵਿਖੇ ਦਾਖ਼ਲ ਹੈ।
ਸੁਖਬੀਰ ਨੇ ਅੰਤਿਮ ਸੰਸਕਾਰ ਰੋਕੇ ਜਾਣ ਦਾ ਸਖ਼ਤ ਨੋਟਿਸ ਲਿਆ
ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕੁਝ ਸਮਾਜ ਵਿਰੋਧੀ ਤੱਤਾਂ ਵਲੋਂ ਪੰਜਾਬ ਸਰਕਾਰ ਨੂੰ ਟਿੱਚ ਜਾਣਦਿਆਂ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖ਼ਾਲਸਾ ਦਾ ਵੇਰਕਾ ਵਿਖੇ ਅੰਤਿਮ ਸੰਸਕਾਰ ਕੀਤੇ ਜਾਣ ਤੋਂ ਰੋਕਣ ਦੀ ਮੰਦਭਾਗੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤੁਰੰਤ ਇਸ ਮਾਮਲੇ 'ਚ ਦਖ਼ਲ ਦੇਣ ਤੇ ਇਹ ਯਕੀਨੀ ਬਣਾਉਣ ਲਈ ਆਖਿਆ ਕਿ ਸੂਬੇ ਅੰਦਰ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਵਾਪਰਨ ਦੀ ਆਗਿਆ ਨਾ ਦਿੱਤੀ ਜਾਵੇ।

ਸਾਥੀ ਤਬਲਾ ਵਾਦਕ ਹਸਪਤਾਲ ਦਾਖ਼ਲ

ਸੁਲਤਾਨਵਿੰਡ, 2 ਅਪ੍ਰੈਲ (ਗੁਰਨਾਮ ਸਿੰਘ ਬੁੱਟਰ)-ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੀ ਮੌਤ ਤੋਂ ਬਾਅਦ ਹੀ ਅੱਜ ਉਨ੍ਹਾਂ ਦੇ ਸਾਥੀ ਤੇ ਤਬਲਾ ਵਾਦਕ ਦਰਸ਼ਨ ਸਿੰਘ ਵਾਸੀ ਡਾਇਮੰਡ ਕਾਲੋਨੀ ਸੁਲਤਾਨਵਿੰਡ ਨੂੰ ਸ਼ੱਕ ਦੇ ਆਧਾਰ 'ਤੇ ਸਿਹਤ ਵਿਭਾਗ ਦੀ ਟੀਮ ਨੇ ਜਾਂਚ ਲਈ ਹਸਪਤਾਲ ਦਾਖ਼ਲ ਕਰਵਾਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਸੀ. ਪੀ. ਮੰਗਲ ਸਿੰਘ ਨੇ ਦੱਸਿਆ ਕਿ ਦਰਸ਼ਨ ਸਿੰਘ ਨੂੰ ਸਿਹਤ ਵਿਭਾਗ ਦੀ ਟੀਮ ਉਨ੍ਹਾਂ ਦੇ ਸਾਰੇ ਟੈਸਟ ਕਰਵਾਉਣ ਲਈ ਆਪਣੇ ਨਾਲ ਲੈ ਗਈ ਹੈ। ਉਨ੍ਹਾਂ ਦੱਸਿਆ ਕਿ ਦਰਸ਼ਨ ਸਿੰਘ ਦੇ ਬਾਕੀ ਪਰਿਵਾਰ ਦੇ ਟੈਸਟ ਕਰਵਾਉਣ ਲਈ ਵੀ ਸਿਹਤ ਵਿਭਾਗ ਵਲੋਂ ਕਿਹਾ ਗਿਆ ਹੈ।

ਤਾਲਾਬੰਦੀ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤੀ ਵਰਤੀ ਜਾਵੇ-ਗ੍ਰਹਿ ਸਕੱਤਰ

ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)- ਕੇਂਦਰ ਸਰਕਾਰ ਵਲੋਂ ਵੀਰਵਾਰ ਨੂੰ ਸਭ ਸੂਬਿਆਂ ਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਤਾਲਾਬੰਦੀ ਦੀ ਉਲੰਘਣਾ ਕਰਨ ਵਾਲੇ ਲੋਕਾਂ ਨੂੰ ਆਫਤਾਂ ਪ੍ਰਬੰਧਨ ਕਾਨੂੰਨ, 2005 ਤਹਿਤ ਭਾਰਤੀ ਦੰਡਾਵਲੀ ਦੀ ਧਾਰਾ 188 ਅਨੁਸਾਰ ਨਾਮਜ਼ਦ ਕੀਤਾ ਜਾਵੇ। ਕੇਂਦਰੀ ਗ੍ਰਹਿ ਸਕੱਤਰ ਅਜੇ ਭੱਲਾ ਨੇ ਦੱਸਿਆ ਕਿ 24 ਮਾਰਚ ਨੂੰ ਤਾਲਾਬੰਦੀ ਕੀਤੇ ਜਾਣ ਦੌਰਾਨ ਸਪੱਸ਼ਟ ਕੀਤਾ ਗਿਆ ਸੀ ਕਿ ਜਿਹੜੇ ਲੋਕ ਰੋਕਥਾਮ ਦੀ ਉਲੰਘਣਾ ਕਰਨਗੇ ਉਨ੍ਹਾਂ ਖ਼ਿਲਾਫ਼ ਆਫਤਾਂ ਪ੍ਰਬੰਧਨ ਕਾਨੂੰਨ, 2005 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਜਨਤਕ ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਉਕਤ ਕਾਨੂੰਨ ਤਹਿਤ ਧਾਰਾ 188 ਮੁਤਾਬਿਕ ਕਾਰਵਾਈ ਕਰਨ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਧਾਰਾਵਾਂ ਤਹਿਤ ਗਲਤ ਦਾਅਵੇ ਤੇ ਰੋਕਥਾਮ ਦੀ ਉਲੰਘਣਾ ਕਰਨ ਵਾਲਿਆਂ ਨੂੰ 2 ਸਾਲ ਤੱਕ ਦੀ ਸਜ਼ਾ ਤੇ ਜੁਰਮਾਨਾ ਕੀਤਾ ਜਾ ਸਕਦਾ ਹੈ।

ਪੁਲਿਸ ਦੇ ਸਖ਼ਤ ਪ੍ਰਬੰਧਾਂ ਹੇਠ ਹੋਇਆ ਅੰਤਿਮ ਸੰਸਕਾਰ

ਵੇਰਕਾ, 2 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਭਾਈ ਨਿਰਮਲ ਸਿੰਘ ਖ਼ਾਲਸਾ ਦਾ ਦੇਰ ਸ਼ਾਮ ਅੰਤਿਮ ਸੰਸਕਾਰ ਅੰਮ੍ਰਿਤਸਰ-ਪਠਾਨਕੋਟ ਰੋਡ 'ਤੇ ਨਵੇਂ ਬਣੇ ਵੇਰਕਾ ਅਤੇ ਮੂੁਧਲ ਬਾਈਪਾਸ 'ਤੇ ਵੇਰਕੇ ਦੀ ਮੁਸਤਰਕਾ ਮਾਲਕਨ ਕਮੇਟੀ ਦੁਆਰਾ ਦਾਨ ਕੀਤੀ ਗਈ 10 ਕਨਾਲ ਜ਼ਮੀਨ ਵਿਖੇ ਸ਼ਾਮ 7:25 ਵਜੇ ਦੇ ਕਰੀਬ ਕਰ ਦਿੱਤਾ ਗਿਆ। ਭਾਈ ਖ਼ਾਲਸਾ ਦੇ ਸਸਕਾਰ ਤੋਂ ਪਹਿਲਾ ਅੰਤਿਮ ਅਰਦਾਸ ਇਥੇ ਵਿਸ਼ੇਸ਼ ਤੌਰ ਤੇ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਦੁਆਰਾ ਕੀਤੀ ਗਈ, ਜਿਸ ਉਪਰੰਤ ਪੁਲਿਸ ਦੇ ਸਖ਼ਤ ਪ੍ਰਬੰਧਾਂ ਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ 'ਚ ਸਸਕਾਰ ਕੀਤਾ ਗਿਆ। ਇਸ ਦੌਰਾਨ ਭਾਈ ਖ਼ਾਲਸਾ ਦੇ ਪਰਿਵਾਰ 'ਚੋਂ ਉਨ੍ਹਾਂ ਦੇ ਪੁੱਤਰ ਅਮਿਤੇਸ਼ਵਰ ਸਿੰਘ ਵੀ ਮੌਜੂਦ ਸਨ। ਇਸ ਤੋਂ ਪਹਿਲਾ ਭਾਈ ਖ਼ਾਲਸਾ ਦਾ ਸਸਕਾਰ ਅੰਮ੍ਰਿਤਸਰ ਗੁਰਦੁਆਰਾ ਸ਼ਹੀਦਾਂ ਸਾਹਿਬ ਨੇੜੇ ਨਾ ਕੀਤੇ ਜਾਣ ਤੋਂ ਬਾਅਦ ਪ੍ਰਸ਼ਾਸਨ ਨੇ ਉਨ੍ਹਾਂ ਦੇ ਅੰਤਿਮ ਸੰਸਕਾਰ ਲਈ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਚੁਣਿਆ ਸੀ ਪਰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਹਰਪਾਲ ਸਿੰਘ ਵੇਰਕਾ ਦੀ ਅਗਵਾਈ ਹੇਠ ਇਕੱਤਰ ਹੋਏ ਲੋਕਾਂ ਦੀ ਹਾਜ਼ਰੀ 'ਚ ਸਭ ਤੋਂ ਪਹਿਲਾਂ ਵੇਰਕਾ ਦੇ ਸ਼ਮਸ਼ਾਨਘਾਟ ਨੂੰ ਤਾਲਾ ਲਗਾ ਦਿੱਤਾ ਤੇ ਮੁੜ ਅੰਦਰ ਸਸਕਾਰ ਲਈ ਰਖਾਏ ਗਏ ਬਾਲਣ ਨੂੰ ਵੀ ਕਬਜ਼ੇ 'ਚ ਲੈ ਲਿਆ, ਜਿਸ ਤੋਂ ਬਾਅਦ ਦੁਪਹਿਰ 2 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਸਸਕਾਰ ਕਰਨ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਹਰਪਾਲ ਸਿੰਘ ਵੇਰਕਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਭਾਈ ਖ਼ਾਲਸਾ ਜੋ ਵੇਰਕਾ ਦੇ ਵਸਨੀਕ ਨਹੀਂ ਹਨ, ਦੇ ਸਸਕਾਰ ਮੌਕੇ ਅੱਗ ਨਾਲ ਇਲਾਕੇ 'ਚ ਬਿਮਾਰੀਆਂ ਫੈਲਣ ਦਾ ਖ਼ਦਸ਼ਾ ਬਣ ਸਕਦਾ ਹੈ ਇਸ ਲਈ ਉਹ ਕਿਸੇ ਹਾਲਤ 'ਚ ਇਥੇ ਸਸਕਾਰ ਨਹੀਂ ਕਰਨ ਦੇਣਗੇ ਅਤੇ ਵੇਰਕਾ ਤੋਂ ਕੁਝ ਹੀ ਦੂਰੀ ਤੇ ਵੇਰਕੇ ਦੀ ਖਾਲੀ ਪਈ ਜ਼ਮੀਨ 'ਤੇ ਕਰਨ ਦਾ ਸੁਝਾਅ ਦਿੱਤਾ ਅਤੇ ਲੰਮਾ ਸਮਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹੁੰਚੇ ਐਸ.ਡੀ.ਐਮ. ਸ੍ਰੀ ਵਿਕਾਸ ਹੀਰਾ, ਐਸ.ਪੀ. ਹਰਪਾਲ ਸਿੰੰਘ ਰੰਧਾਵਾ ਜਿਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਭਾਈ ਖ਼ਾਲਸਾ ਦੇ ਸਸਕਾਰ ਦੀ ਜ਼ਿੰਮੇਵਾਰੀ ਸੌਂਪੀ ਗਈ ਸੀ, ਨਾਲ ਲੰਮਾ ਸਮਾਂ ਚੱਲੀ ਬਹਿਸਬਾਜ਼ੀ ਤੋਂ ਬਾਅਦ ਵੇਰਕੇ ਤੋਂ ਕੁਝ ਹੀ ਦੂਰੀ ਤੇ ਮੁਸਤਰਕਾ ਮਾਲਕਨ ਕਮੇਟੀ ਵੇਰਕਾ ਦੀ 10 ਕਨਾਲ ਖਾਲੀ ਪਈ ਜ਼ਮੀਨ ਮੁਹੱਈਆ ਕਰਵਾਈ ਗਈ ਤੇ ਆਖਿਆ ਕਿ ਇਥੇ ਉਨ੍ਹਾਂ ਦੀ ਯਾਦਗਾਰ ਵੀ ਬਣਾਈ ਜਾ ਸਕਦੀ ਹੈ। ਸਸਕਾਰ ਮੌਕੇ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਵੇਰਕਾ ਦੇ ਮੈਨੇਜਰ ਭਾਈ ਜਰਮਨਜੀਤ ਸਿੰਘ ਸੁਲਤਾਨਵਿੰਡ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਸ਼੍ਰੋਮਣੀ ਕਮੇਟੀ ਨੇ ਵੀ ਕੀਤੀ ਸੀ ਜ਼ਮੀਨ ਦੀ ਪੇਸ਼ਕਸ਼
ਅੰਮ੍ਰਿਤਸਰ, (ਸਟਾਫ ਰਿਪੋਰਟਰ)-ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ਮਗਰੋਂ ਸ਼੍ਰੋਮਣੀ ਕਮੇਟੀ ਵਲੋਂ ਉਨ੍ਹਾਂ ਦਾ ਅੰਤਿਮ ਸੰਸਕਾਰ ਆਪਣੇ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ 'ਚ ਕਰਨ ਲਈ ਸ਼ਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਪੇਸ਼ਕਸ਼ ਕੀਤੀ ਸੀ ਪਰ ਪ੍ਰਸ਼ਾਸਨ ਨੇ ਖ਼ੁਦ ਸਸਕਾਰ ਦਾ ਪ੍ਰਬੰਧ ਕਰ ਲਿਆ। ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਸੂਚਨਾ ਅਨੁਸਾਰ ਭਾਈ ਖ਼ਾਲਸਾ ਦੇ ਦੇਰ ਸ਼ਾਮ ਹੋਏ ਅੰਤਿਮ ਸੰਸਕਾਰ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਲੋਈ ਤੇ ਸਿਰੋਪਾਓ ਭੇਜੇ ਗਏ। ਗਿਆਨੀ ਹਰਪ੍ਰੀਤ ਸਿੰਘ ਤੇ ਭਾਈ ਲੌਂਗੋਵਾਲ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਭਾਈ ਖ਼ਾਲਸਾ ਦਾ ਅੰਤਿਮ ਸੰਸਕਾਰ ਕਰਨ ਤੋਂ ਕੁਝ ਲੋਕਾਂ ਨੇ ਵਿਰੋਧ ਕੀਤਾ ਹੈ ਜੋ ਇਸ ਸਿੱਖ ਪੰਥ ਦੀ ਉੱਘੀ ਸ਼ਖ਼ਸੀਅਤ ਦਾ ਨਿਰਾਦਰ ਹੈ। ਜਿਸ ਨਾਲ ਮਨੁੱਖਤਾ ਸ਼ਰਮਸਾਰ ਹੋਈ ਹੈ।
ਇਸ ਸਬੰਧ 'ਚ ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਈ ਖ਼ਾਲਸਾ ਦੀਆਂ ਅੰਤਿਮ ਰਸਮਾਂ ਗੁਰਦੁਅਰਾ ਸਤਲਾਣੀ ਸਾਹਿਬ ਵਿਖੇ ਕਰਨ ਨੂੰ ਤਿਆਰ ਸੀ ਤੇ ਪਰ ਪ੍ਰਸ਼ਾਸਨ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪ੍ਰਬੰਧ ਕਰ ਲਿਆ ਹੈ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਕਮੇਟੀ ਵਲੋਂ ਲੋਈ ਤੇ ਸਿਰੋਪਾਓ ਲੈ ਕੇ ਗਏ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਉਨ੍ਹਾਂ ਸਮੇਤ ਮੀਤ ਸਕੱਤਰ ਸੁਲੱਖਣ ਸਿੰਘ ਭੰਗਾਲੀ ਤੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਨਿੱਜੀ ਸਹਾਇਕ ਜਸਪਾਲ ਸਿੰਘ ਨੂੰ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਵਲੋਂ ਦੂਰ ਤੋਂ ਹੀ ਸਿਰੋਪਾਓ ਪ੍ਰਾਪਤ ਕਰ ਕੇ ਮੋੜ ਦਿੱਤਾ ਗਿਆ ਅਤੇ ਕਿਹਾ ਕਿ ਉਹ ਇਹ ਸਨਮਾਨ ਖ਼ੁਦ ਮ੍ਰਿਤਕ ਦੇਹ ਤੱਕ ਪਹੁੰਚਾ ਦੇਣਗੇ।

ਦੇਸ਼ ਭਰ 'ਚ 24 ਘੰਟਿਆਂ 'ਚ 12 ਮੌਤਾਂ-328 ਨਵੇਂ ਮਾਮਲੇ

ਨਵੀਂ ਦਿੱਲੀ, 2 ਅਪ੍ਰੈਲ (ਉਪਮਾ ਡਾਗਾ ਪਾਰਥ)-ਕੋਰੋਨਾ ਵਾਇਰਸ ਕਾਰਨ ਇਕ ਦਿਨ 'ਚ 12 ਮੌਤਾਂ ਹੋਣ ਨਾਲ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ 53 'ਤੇ ਪਹੁੰਚ ਗਈ ਹੈ। ਹਾਲੇ ਤੱਕ ਇਕ ਦਿਨ 'ਚ ਕੋਰੋਨਾ ਕਾਰਨ ਹੋਣ ਵਾਲੀਆਂ ਸਭ ਤੋਂ ਵੱਧ ਮੌਤਾਂ ਹਨ। ਸਿਹਤ ਮੰਤਰਾਲੇ ਵਲੋਂ ਵੀਰਵਾਰ ਨੂੰ ਜਾਰੀ ਕੀਤੇ ਅੰਕੜਿਆਂ ਮੁਤਾਬਿਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 328 ਨਵੇਂ ਮਾਮਲੇ ਸਾਹਮਣੇ ਆਉਣ 'ਤੇ ਦੇਸ਼ 'ਚ ਕੋਰੋਨਾ ਦੇ ਕੁੱਲ ਮਾਮਲਿਆਂ ਦੀ ਗਿਣਤੀ ਵਧ ਕੇ 2069 ਹੋ ਗਈ ਹੈ, ਜਿਨ੍ਹਾਂ 'ਚੋਂ 151 ਠੀਕ ਹੋ ਚੁੱਕੇ ਹਨ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਇਲਾਜ 'ਚ ਲੱਗੇ ਡਾਕਟਰਾਂ, ਨਰਸਾਂ ਅਤੇ ਸਿਹਤ ਮੁਲਾਜ਼ਮਾਂ ਲਈ ਨਿੱਜੀ ਸੁਰੱਖਿਆ ਉਪਕਰਨ (ਪੀ. ਪੀ. ਈ.) ਦੀ ਘਾਟ ਕਾਰਨ ਨਿਸ਼ਾਨੇ 'ਤੇ ਆਈ ਸਰਕਾਰ ਨੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਕਿ ਸਰਕਾਰ ਵਲੋਂ ਡੇਢ ਕਰੋੜ ਤੋਂ ਵੱਧ (ਪੀ. ਪੀ. ਈ.) ਦਾ ਆਰਡਰ ਦੇ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਇਕ ਕਰੋੜ ਤੋਂ ਵੱਧ ਐਨ-95 ਮਾਸਕ ਦਾ ਵੀ ਆਰਡਰ ਦਿੱਤਾ ਗਿਆ ਹੈ। ਸਿਹਤ ਮੰਤਰਾਲੇ ਦੇ ਸੰਯੁਕਤ ਸਕੱਤਰ ਲਵ ਅਗਰਵਾਲ ਨੇ ਪ੍ਰੈੱਸ ਕਾਨਫ਼ਰੰਸ 'ਚ ਕਿਹਾ ਕਿ ਰਾਜਾਂ ਨੂੰ ਮਾਮਲਿਆਂ ਦੇ ਆਧਾਰ 'ਤੇ ਹੀ ਪੀ. ਪੀ. ਈ. ਸਪਲਾਈ ਕੀਤੇ ਜਾ ਰਹੇ ਹਨ। ਜ਼ਿਕਰਯੋਗ ਹੈ ਕਿ ਸੁਰੱਖਿਆ ਕਿੱਟਾਂ ਦੀ ਕਿੱਲਤ ਦੇ ਵਿਰੋਧ 'ਚ ਬਾੜਾ ਹੰਦੂਰਾਵ ਹਸਪਤਾਲ ਦੇ 3 ਡਾਕਟਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਕੇਂਦਰ ਸਰਕਾਰ ਪੀ. ਪੀ. ਈ. ਵੈਂਟੀਲੇਟਰਾਂ ਅਤੇ ਘੱਟ ਟੈਸਟ ਕੀਤੇ ਜਾਣ ਕਾਰਨ ਸੁਆਲੀਆ ਨਿਸ਼ਾਨਾਂ ਦੇ ਘੇਰੇ 'ਚ ਹੈ। ਮਾਹਿਰਾਂ ਮੁਤਾਬਿਕ ਭਾਰਤ 'ਚ 18 ਹਜ਼ਾਰ ਤੋਂ ਵੱਧ 25 ਹਜ਼ਾਰ ਤੱਕ ਵੈਂਟੀਲੇਟਰ ਉਪਲਬਧ ਹਨ, ਜੋ ਕਿ ਮਹਾਂਮਾਰੀ ਜਿਹੇ ਹਾਲਾਤ ਨਾਲ ਨਜਿੱਠਣ ਲਈ ਨਾਕਾਰੀ ਹੈ।

ਡਾਕਟਰੀ ਅਮਲੇ ਦੇ 50 ਪੀੜਤ

ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)-ਏਮਜ਼ ਦੇ ਇਕ ਸੀਨੀਅਰ ਰੈਜ਼ੀਡੈਂਟ ਡਾਕਟਰ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। ਫਿਜ਼ਿਓਲੋਜੀ ਵਿਭਾਗ ਦੇ ਡਾਕਟਰ ਨੂੰ ਹਸਪਤਾਲ ਦੀ ਨਵੀਂ ਨਿੱਜੀ ਵਾਰਡ 'ਚ ਦਾਖ਼ਲ ਕੀਤਾ ਗਿਆ ਹੈ ਤੇ ਉਸ ਦੇ ਸੰਪਰਕ 'ਚ ਆਉਣ ਵਾਲੇ ਸਾਰੇ ਲੋਕਾਂ ਦੀ ਜਾਂਚ ...

ਪੂਰੀ ਖ਼ਬਰ »

ਮੋਦੀ ਅੱਜ ਵੀਡੀਓ ਸੰਦੇਸ਼ ਸਾਂਝਾ ਕਰਨਗੇ

ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)-ਦੇਸ਼ 'ਚ ਕੀਤੀ ਤਾਲਾਬੰਦੀ ਵਿਚਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ੁੱਕਰਵਾਰ ਨੂੰ ਦੇਸ਼ਵਾਸੀਆਂ ਨਾਲ ਵੀਡੀਓ ਸੰਦੇਸ਼ ਸਾਂਝਾ ਕਰਨਗੇ। ਪ੍ਰਧਾਨ ਮੰਤਰੀ ਨੇ ਆਪਣੇ ਸੰਦੇਸ਼ ਦੇ ਵਿਸ਼ੇ ਨੂੰ ਦੱਸੇ ਬਿਨਾਂ ਟਵੀਟ ਕੀਤਾ ਕਿ ਉਹ ਸ਼ੁੱਕਰਵਾਰ ...

ਪੂਰੀ ਖ਼ਬਰ »

ਪੰਜਾਬ 'ਚ ਹਰ ਤਰ੍ਹਾਂ ਦੇ ਇਕੱਠ 'ਤੇ ਰੋਕ

ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)- ਬੀਤੇ ਦਿਨੀਂ ਦਿੱਲੀ ਵਿਖੇ ਵਾਪਰੀ ਨਿਜ਼ਾਮੂਦੀਨ ਘਟਨਾ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਖ਼ਤ ਕਦਮ ਚੁੱਕਦਿਆਂ ਧਾਰਮਿਕ ਸਮਾਗਮਾਂ ਸਣੇ ਸੂਬੇ 'ਚ ਹਰ ਤਰ੍ਹਾਂ ਦੇ ਇਕੱਠ 'ਤੇ ...

ਪੂਰੀ ਖ਼ਬਰ »

ਅੱਧੀ ਦੁਨੀਆ ਘਰਾਂ 'ਚ ਕੈਦ-ਮੌਤਾਂ ਦੀ ਗਿਣਤੀ 50 ਹਜ਼ਾਰ ਤੋਂ ਟੱਪੀ

ਪੈਰਿਸ/ਨਿਊਯਾਰਕ/ਤਹਿਰਾਨ/ਮੈਡਰਿਡ, 2 ਅਪ੍ਰੈਲ (ਏਜੰਸੀ)- ਵਿਸ਼ਵ ਵਿਆਪੀ ਮਹਾਂਮਾਰੀ ਦਾ ਰੂਪ ਧਾਰਨ ਕਰ ਚੁੱਕੇ ਕੋਰੋਨਾ ਵਾਇਰਸ ਦੇ ਚੱਲਦਿਆਂ ਦੁਨੀਆ ਦੀ ਅੱਦੀ ਆਬਾਦੀ ਆਪੋ-ਆਪਣੇ ਘਰਾਂ 'ਚ ਕੈਦ ਰਹਿਣ ਲਈ ਮਜਬੂਰ ਹੋ ਚੁੱਕੀ ਹੈ। ਇਸ ਦੌਰਾਨ ਕੋਰੋਨਾ ਵਾਇਰਸ ਮਾਮਲਿਆਂ ਦੀ ...

ਪੂਰੀ ਖ਼ਬਰ »

ਅਮਰੀਕਾ 'ਚ ਇਕੋ ਦਿਨ 884 ਮੌਤਾਂ-ਗਿਣਤੀ 5100 ਤੋਂ ਟੱਪੀ

ਵਾਸ਼ਿੰਗਟਨ/ਨਿਊਯਾਰਕ, 2 ਅਪ੍ਰੈਲ (ਏਜੰਸੀ)-ਅਮਰੀਕਾ 'ਚ ਕੋਰੋਨਾ ਵਾਇਰਸ ਨਾਲ ਇਕੋ ਦਿਨ 884 ਮੌਤਾਂ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 5100 ਤੋਂ ਟੱਪ ਗਈ ਹੈ। 2 ਲੱਖ 15 ਹਜ਼ਾਰ ਦੇ ਕਰੀਬ ਲੋਕ ਇਸ ਤੋਂ ਪੀੜਤ ਹਨ। ਉਧਰ ਅਮਰੀਕਾ ਦੇ ਕਨੈਕਟੀਕਟ ਸੂਬੇ 'ਚ ਇਕ 6 ਹਫ਼ਤਿਆਂ ਦੀ ਬੱਚੀ ਦੀ ਵੀ ...

ਪੂਰੀ ਖ਼ਬਰ »

ਇੰਗਲੈਂਡ 'ਚ ਇਕ ਦਿਨ 'ਚ ਲਈਆਂ 569 ਜਾਨਾਂ

ਲੰਡਨ/ਲੈਸਟਰ, 2 ਅਪ੍ਰੈਲ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ ਅਤੇ ਅੱਜ ਫਿਰ ਬੀਤੇ 24 ਘੰਟਿਆਂ 'ਚ 569 ਮੌਤਾਂ ਹੋ ਗਈਆਂ ਹਨ। ਇਸ ਦੇ ਨਾਲ ਹੀ ਮੌਤਾਂ ਦਾ ਕੁੱਲ ਅੰਕੜਾ 2,921 ਤੱਕ ਪਹੁੰਚ ਗਿਆ ਹੈ, ਜਦ ...

ਪੂਰੀ ਖ਼ਬਰ »

ਪਾਕਿ 'ਚ ਹੁਣ ਤੱਕ 31 ਮੌਤਾਂ

ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਕੋਰੋਨਾ ਵਾਇਰਸ ਨਾਲ ਹੁਣ ਤੱਕ 31 ਲੋਕ ਮਾਰੇ ਜਾ ਚੁੱਕੇ ਹਨ ਅਤੇ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 2238 ਤੱਕ ਪਹੁੰਚ ਗਈ। ਪ੍ਰਾਪਤ ਵੇਰਵਿਆਂ ਅਨੁਸਾਰ ਪਾਕਿਸਤਾਨ ਦੇ ਸੂਬਾ ਸਿੰਧ 'ਚ 709, ਲਹਿੰਦੇ ਪੰਜਾਬ 'ਚ 845, ...

ਪੂਰੀ ਖ਼ਬਰ »

ਕੋਰੋਨਾ ਸਬੰਧੀ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ 'ਤੇ ਕਾਰਵਾਈ ਲਈ ਡੀ.ਜੀ.ਪੀ. ਵਲੋਂ ਵਿਸ਼ੇਸ਼ ਟੀਮ ਗਠਿਤ

ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਕੋਵਿਡ-19 ਸੰਕਟ ਸਬੰਧੀ ਝੂਠੀਆਂ ਖ਼ਬਰਾਂ ਫੈਲਾਉਣ ਵਾਲਿਆਂ 'ਤੇ ਸ਼ਿਕੰਜਾ ਕਸਦਿਆਂ, ਡੀ.ਜੀ.ਪੀ. ਸ੍ਰੀ ਦਿਨਕਰ ਗੁਪਤਾ ਨੇ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਨਿਗਰਾਨੀ ਕਰਨ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕਰਨ ਦਾ ਐਲਾਨ ਕੀਤਾ। ...

ਪੂਰੀ ਖ਼ਬਰ »

ਮਜਨੂੰ ਕਾ ਟਿੱਲਾ ਗੁਰਦੁਆਰਾ ਕਮੇਟੀ ਖ਼ਿਲਾਫ਼ ਦਿੱਲੀ ਪੁਲਿਸ ਵਲੋਂ ਮਾਮਲਾ ਦਰਜ

ਨਵੀਂ ਦਿੱਲੀ, 2 ਅਪ੍ਰੈਲ (ਪੀ.ਟੀ.ਆਈ.)-ਦਿੱਲੀ ਪੁਲਿਸ ਨੇ ਤਾਲਾਬੰਦੀ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਅਤੇ ਸਮਾਜਿਕ ਦੂਰੀ ਬਰਕਰਾਰ ਨਾ ਰੱਖਣ ਦੇ ਲਈ ਮਜਨੂ ਕਾ ਟਿੱਲਾ ਗੁਰਦੁਆਰਾ ਦੀ ਮੈਨਜਮੈਂਟ ਕਮੇਟੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਕ ਅਧਿਕਾਰੀ ਨੇ ਦੱਸਿਆ ਕਿ ਸਿਵਲ ...

ਪੂਰੀ ਖ਼ਬਰ »

ਸੂਬੇ 'ਚ 4 ਹੋਰ ਮਾਮਲੇ-ਗਿਣਤੀ 50 ਹੋਈ

ਚੰਡੀਗੜ੍ਹ, 2 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)-ਪੰਜਾਬ 'ਚ ਕੋਰੋਨਾ ਵਾਇਰਸ ਨਾਲ ਮੌਤਾਂ ਦੀ ਗਿਣਤੀ 5 ਹੋ ਗਈ ਹੈ। ਸੂਬੇ 'ਚ ਅੱਜ 5ਵੀਂ ਮੌਤ ਹੋ ਗਈ ਹੈ। ਉੱਧਰ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਜਲੰਧਰ ਜ਼ਿਲ੍ਹੇ ਦੇ ਪਿੰਡ ਲੋਹੀਆ 'ਚ ਰਹਿੰਦੇ ਭਾਈ ਖ਼ਾਲਸਾ ਦੇ 5 ...

ਪੂਰੀ ਖ਼ਬਰ »

ਹੁਸ਼ਿਆਰਪੁਰ ਜ਼ਿਲ੍ਹੇ ਦਾ ਪਿੰਡ ਪੈਂਸਰਾ ਸੀਲ

ਹੁਸ਼ਿਆਰਪੁਰ, 2 ਅਪ੍ਰੈਲ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਜ਼ਿਲ੍ਹੇ 'ਚ ਇਕ ਹੋਰ ਮਰੀਜ਼ ਦੀ ਰਿਪੋਰਟ ਕੋਰੋਨਾ ਵਾਇਰਸ ਤੋਂ ਪਾਜ਼ੀਟਿਵ ਆਈ ਹੈ ਅਤੇ ਇਸ ਤਰ੍ਹਾਂ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 7 ਤੱਕ ਪਹੁੰਚ ਗਈ ਹੈ। ਇਸ ਤੋਂ ਇਲਾਵਾ ਹੁਣ ਤੱਕ 213 ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਦਾਦੀ ਤੇ 10 ਮਹੀਨਿਆਂ ਦੀ ਪੋਤਰੀ ਨੂੰ ਕੋਰੋਨਾ

ਚੰਡੀਗੜ੍ਹ, 2 ਅਪ੍ਰੈਲ (ਆਰ.ਐਸ.ਲਿਬਰੇਟ)-ਚੰਡੀਗੜ੍ਹ 'ਚ ਦੋ ਹੋਰਾਂ ਦੀ ਰਿਪੋਰਟ ਕੋਰੋਨਾ ਤੋਂ ਪਾਜ਼ੀਟਿਵ ਪਾਈ ਗਈ, ਜਿਨ੍ਹਾਂ 'ਚ ਇਕ 59 ਸਾਲ ਦੀ ਔਰਤ ਤੇ 10 ਮਹੀਨਿਆਂ ਦੀ ਬੱਚੀ (ਦੋਵੇਂ ਦਾਦੀ ਪੋਤੀ) ਦੇ ਵਾਇਰਸ ਗ੍ਰਸਤ ਹੋਣ ਦੀ ਪੁਸ਼ਟੀ ਹੋਈ ਹੈ, ਜੋ ਕਿ ਐਨ.ਆਰ.ਆਈ. ਵਾਇਰਸ ਗ੍ਰਸਤ ...

ਪੂਰੀ ਖ਼ਬਰ »

ਅੰਮ੍ਰਿਤਸਰ 'ਚ 3 ਹੋਰ ਮਾਮਲਿਆਂ ਦੀ ਪੁਸ਼ਟੀ

ਅੰਮ੍ਰਿਤਸਰ, 2 ਅਪ੍ਰੈਲ (ਰੇਸ਼ਮ ਸਿੰਘ)-ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕਰੀਬੀਆਂ 'ਚੋਂ ਤਿੰਨ ਹੋਰ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਪਾਏ ਗਏ ਹਨ। ਇਨ੍ਹਾਂ 'ਚ ਸੇਵਾਦਾਰ ਬਲਬੀਰ ਸਿੰਘ, ਹਾਰਮੋਨੀਅਮ ਵਾਦਕ ਦਰਸ਼ਨ ਸਿੰਘ ਤੇ ਇਕ ਰਿਸ਼ਤੇਦਾਰ ਔਰਤ ਗੁਰਮੀਤ ਕੌਰ ਸ਼ਾਮਿਲ ...

ਪੂਰੀ ਖ਼ਬਰ »

ਤਾਲਾਬੰਦੀ ਜ਼ਰੂਰੀ ਪਰ ਬਿਨਾਂ ਤਿਆਰੀ ਤੋਂ ਲਾਗੂ ਕੀਤੀ ਗਈ-ਸੋਨੀਆ

ਨਵੀਂ ਦਿੱਲੀ, 2 ਅਪ੍ਰੈਲ (ਉਪਮਾ ਡਾਗਾ ਪਾਰਥ)-ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਕੋਰੋਨਾ ਵਾਇਰਸ ਖ਼ਿਲਾਫ਼ ਜੰਗ 'ਚ 'ਨਿਰੰਤਰ ਅਤੇ ਭਰੋਸੇਮੰਦ' ਟੈਸਟਿੰਗ ਨੂੰ ਸਭ ਤੋਂ ਪ੍ਰਭਾਵੀ ਤਰੀਕਾ ਕਰਾਰ ਦਿੱਤਾ। ਸੋਨੀਆ ਗਾਂਧੀ ਨੇ ਦੇਸ਼ ਭਰ 'ਚ ਲਾਈ ਗਾਈ ਤਾਲਾਬੰਦੀ ਦੇ ...

ਪੂਰੀ ਖ਼ਬਰ »

ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ-ਮੁੱਖ ਮੰਤਰੀ

ਚੰਡੀਗੜ੍ਹ, 2 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਭਰੋਸਾ ਦਿੱਤਾ ਕਿ ਕੋਵਿਡ-19 ਕਾਰਨ ਲਾਕਡਾਊਨ ਦੇ ਮੱਦੇਨਜ਼ਰ ਸੂਬੇ 'ਚ ਪ੍ਰਵਾਸੀ ਮਜ਼ਦੂਰਾਂ ਦਾ ਕੋਈ ਮਸਲਾ ਨਹੀਂ ਹੈ ...

ਪੂਰੀ ਖ਼ਬਰ »

ਤਬਲੀਗੀ ਜਮਾਤ ਤੇ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ 9000 ਲੋਕਾਂ ਨੂੰ ਇਕਾਂਤਵਾਸ 'ਚ ਰੱਖਿਆ

ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ 'ਚ ਤਬਲੀਗੀ ਜਮਾਤ ਦੇ ਮੈਂਬਰਾਂ ਤੇ ਮੁੱਢਲੇ ਪੜਾਅ 'ਚ ਉਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਕਰੀਬ 9000 ਲੋਕਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ। ਇਹ ਜਾਣਕਾਰੀ ਗ੍ਰਹਿ ਮੰਤਰਾਲੇ ਦੇ ਇਕ ਸੀਨੀਅਰ ...

ਪੂਰੀ ਖ਼ਬਰ »

ਪਾਕਿ ਨੇ ਕੰਧਾਰ ਕਾਂਡ 'ਚ ਸ਼ਾਮਿਲ ਅੱਤਵਾਦੀ ਉਮਰ ਸ਼ੇਖ਼ ਦੀ ਮੌਤ ਦੀ ਸਜ਼ਾ ਘਟਾ ਕੇ ਕੀਤੀ 7 ਸਾਲ

ਅੰਮ੍ਰਿਤਸਰ, 2 ਅਪ੍ਰੈਲ (ਸੁਰਿੰਦਰ ਕੋਛੜ)-ਸਾਲ 1994 'ਚ ਭਾਰਤ 'ਚ ਚਾਰ ਵਿਦੇਸ਼ੀ ਨਾਗਰਿਕਾਂ ਨੂੰ ਅਗਵਾ ਕਰਕੇ ਕਸ਼ਮੀਰ ਦੇ ਮੁੱਦੇ ਨੂੰ ਕੌਮਾਂਤਰੀ ਪੱਧਰ 'ਤੇ ਲੈ ਕੇ ਜਾਣ ਵਾਲੇ ਅੱਤਵਾਦੀ ਅਹਿਮਦ ਉਮਰ ਸਈਦ ਸ਼ੇਖ਼ ਨੂੰ ਪਾਕਿਸਤਾਨੀ ਅਦਾਲਤ ਵਲੋਂ ਵੱਡੀ ਰਾਹਤ ਦਿੱਤੀ ਗਈ ਹੈ। ...

ਪੂਰੀ ਖ਼ਬਰ »

ਸਰਕਾਰ ਵਲੋਂ ਤਾਲਾਬੰਦੀ ਕਾਰਨ ਫ਼ਸੇ ਵਿਦੇਸ਼ੀਆਂ ਨੂੰ ਛੋਟ

ਨਵੀਂ ਦਿੱਲੀ, 2 ਅਪ੍ਰੈਲ (ਏਜੰਸੀ)-ਸਰਕਾਰ ਨੇ ਤਾਲਾਬੰਦੀ ਕਾਰਨ ਫਸੇ ਉਨ੍ਹਾਂ ਵਿਦੇਸ਼ੀਆਂ ਨੂੰ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ ਜਿਹੜੇ 15 ਫਰਵਰੀ ਤੋਂ ਬਾਅਦ ਭਾਰਤ ਆਏ ਤੇ ਜਿਨ੍ਹਾਂ ਦਾ ਕੋਰੋਨਾ ਟੈਸਟ ਨੈਗਟਿਵ ਪਾਇਆ ਗਿਆ ਅਤੇ ਕਵਾਰੇਂਟਾਈਨ ਦਾ ਸਮਾਂ ਪੂਰਾ ਕੀਤਾ। ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX