ਤਾਜਾ ਖ਼ਬਰਾਂ


ਘੁਮਾਣ ਨਜ਼ਦੀਕ ਪਿੰਡ ਭੋਮਾ ਵਿਖੇ ਇੱਕ ਗਊ ਨੂੰ ਹਲ਼ਕਾਅ ਹੋਣ ਕਾਰਨ ਪਿੰਡ ਵਾਸੀ ਡਰ ਦੇ ਮਾਰੇ ਅੰਦਰ ਵੜੇ
. . .  40 minutes ago
ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ 960 ਲੋਕਾਂ ਦੀ ਮੌਤ
. . .  about 1 hour ago
ਵਾਸ਼ਿੰਗਟਨ, 31 ਮਈ- ਅਮਰੀਕਾ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਜਾਣਕਾਰੀ ਦੇ ਅਨੁਸਾਰ, ਅਮਰੀਕਾ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ...
ਪ੍ਰਧਾਨ ਮੰਤਰੀ ਮੋਦੀ ਅੱਜ ਕਰਨਗੇ 'ਮਨ ਕੀ ਬਾਤ'
. . .  about 1 hour ago
ਨਵੀਂ ਦਿੱਲੀ, 31 ਮਈ- ਦੇਸ਼ 'ਚ ਜਾਰੀ ਕੋਰੋਨਾ ਵਾਇਰਸ ਦੇ ਚੱਲਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਰੇਡੀਓ ਪ੍ਰੋਗਰਾਮ 'ਮਨ ਕੀ ਬਾਤ' ਰਾਹੀਂ...
ਅੱਜ ਦਾ ਵਿਚਾਰ
. . .  about 2 hours ago
ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ
. . .  1 day ago
ਫਗਵਾੜਾ 30 ਮਈ -ਫਗਵਾੜਾ ਦੇ ਮੁਹੱਲਾ ਓਂਕਾਰ ਨਗਰ ਵਿਖੇ ਐਨ ਆਰ ਆਈ ਪਤੀ ਪਤਨੀ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ । ਮ੍ਰਿਤਕਾ ਦੀ ਪਛਾਣ ਕਿਰਪਾਲ ਸਿੰਘ ਤੇ ਉਸ ਦੀ ਪਤਨੀ ਦਵਿੰਦਰ ਕੌਰ ...
ਜਲੰਧਰ 'ਚ 3 ਮਰੀਜ਼ ਹੋਰ ਮਿਲੇ ਕੋਰੋਨਾ ਪਾਜ਼ੀਟਿਵ
. . .  1 day ago
ਜਲੰਧਰ, 30 ਮਈ (ਐੱਮ. ਐੱਸ. ਲੋਹੀਆ) - ਜਲੰਧਰ 'ਚ ਕੋਵਿਡ-19 (ਕੋਰੋਨਾ) ਵਾਇਰਸ ਤੋਂ ਪੀੜਤ 3 ਹੋਰ ਮਰੀਜ਼ਾਂ ਦੇ ਮਿਲਣ ਨਾਲ ਗਿਣਤੀ ਵੱਧ ਕੇ 250 ਹੋ ਗਈ ਹੈ। ਇਨ੍ਹਾਂ 'ਚ ਬਿਲਗਾ ਨੇੜੇ ਇਕ ਪਿੰਡ ਦੇ 2 ...
ਲੁਧਿਆਣਾ ‘ਚ 9 ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ
. . .  1 day ago
ਲੁਧਿਆਣਾ, 30 ਮਈ { ਸਲੇਮਪੁਰੀ , ਰੁਪੇਸ਼ }- ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਦੱਸਿਆ ਕਿ ਅੱਜ ਜਾਂਚ ਦੌਰਾਨ ਲੁਧਿਆਣਾ ਵਿਚ 9 ਮਰੀਜ਼ ਸਾਹਮਣੇ ਆਏ ਹਨ ਜਿਨ੍ਹਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ।ਉਨ੍ਹਾਂ ਵਿਚ ਦੋ ਮਰੀਜ਼ ...
ਭਾਰੀ ਮੀਂਹ ਅਤੇ ਤੇਜ਼ ਗਤੀ ਨਾਲ ਹਨੇਰੀ ਨੇ ਕੀਤਾ ਜਨ ਜੀਵਨ ਪ੍ਰਭਾਵਿਤ
. . .  1 day ago
ਮਲੌਦ, 30 ਮਈ (ਸਹਾਰਨ ਮਾਜਰਾ)-ਹੁਣੇ ਸ਼ਾਮ ਨੂੰ ਅਚਾਨਕ ਆਏ ਭਾਰੀ ਮੀਂਹ ਅਤੇ ਤੇਜ਼ ਹਵਾਵਾਂ ਨੇ ਇੱਕ ਦਮ ਜਨਜੀਵਨ ਪ੍ਰਭਾਵਿਤ ਕਰ ਕੇ ਰੱਖ ਦਿੱਤਾ। ਤੇਜ਼ ਰਫਤਾਰ ਹਨੇਰੀ ਨੇ ਕਈ ਦਰੱਖਤਾਂ ਦੀਆਂ ਜੜਾਂ ਹਿਲਾ ਕੇ ਰੱਖ ...
ਰੂਪਨਗਰ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਕੇਸਾਂ ਦੀ ਗਿਣਤੀ 10 ਹੋਈ - ਡਿਪਟੀ ਕਮਿਸ਼ਨਰ
. . .  1 day ago
ਰੂਪਨਗਰ 30 ਮਈ (ਸਤਨਾਮ ਸਿੰਘ ਸੱਤੀ) - ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਐਕਟਿਵ ਪਾਜ਼ਟਿਵ ਮਰੀਜਾਂ ਦੀ ਸੰਖਿਆ 10 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ ਕੁੱਲ 3061 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ। ਇਨ੍ਹਾਂ...
ਮੈਂ ਸੂਬੇ ਵਿਚ ਕੋਰੋਨਾ ਦਾ ਖ਼ਾਤਮਾ ਕਰਕੇ ਹੀ ਰਹਾਂਗਾ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ ਰਾਹੀਂ ਲੋਕਾਂ ਨੂੰ ਸੰਬੋਧਨ ਨੂੰ ਕੀਤਾ ਤੇ ਉਨ੍ਹਾਂ ਦੇ ਪ੍ਰਸ਼ਨਾਂ ਦੇ ਉਤਰ ਦਿੱਤੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਕੋਰੋਨਾ ਦੇ ਖ਼ਾਤਮੇ ਲਈ ਜੁਰਮਾਨਿਆਂ ਵਿਚ ਵਾਧਾ ਕੀਤਾ ਗਿਆ ਹੈ...
ਦਿਮਾਗੀ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਨੇ ਲਿਆ ਫਾਹਾ
. . .  1 day ago
ਆਨਲਾਕ 1 : 8 ਜੂਨ ਤੋਂ ਬਾਅਦ ਸ਼ਰਤਾਂ ਨਾਲ ਖੁੱਲਣਗੇ ਧਾਰਮਿਕ ਸਥਾਨ, ਸਕੂਲ ਖੋਲ੍ਹਣ ਦਾ ਫੈਸਲਾ ਸੂਬਿਆਂ ਹੱਥ
. . .  1 day ago
ਲਾਕਡਾਊਨ 5.0 ਨੂੰ ਨਾਂ ਦਿੱਤਾ ਗਿਆ ਅਨਲਾਕ-1, ਮੈਟਰੋ ਰੇਲ, ਸਿਨੇਮਾ ਹਾਲ, ਜਿੰਮ, ਸਵੀਮਿੰਗ ਪੂਲਜ਼, ਮੰਨੋਰੰਜਨ ਪਾਰਕ, ਸਮੀਖਿਆ ਕਰਨ ਤੋਂ ਬਾਅਦ ਖੁੱਲ੍ਹਣਗੇ
. . .  1 day ago
ਕੈਪਟਨ ਅਮਰਿੰਦਰ ਸਿੰਘ ਆਪਣੇ ਫੇਸਬੁੱਕ ਪੇਜ਼ ਤੋਂ ਲੋਕਾਂ ਨਾਲ ਕਰ ਰਹੇ ਹਨ ਗੱਲਬਾਤ, ਪ੍ਰਸ਼ਨਾ ਦੇ ਰਹੇ ਹਨ ਉਤਰ
. . .  1 day ago
ਲਾਕਡਾਊਨ 5.0 ਲਈ ਜਾਰੀ ਹੋਏ ਨਵੇਂ ਦਿਸ਼ਾ ਨਿਰਦੇਸ਼, ਕਨਟੇਨਮੈਂਟ ਜ਼ੋਨਾਂ 'ਚ ਰਹੇਗੀ ਸਖ਼ਤੀ
. . .  1 day ago
ਨਵੀਂ ਦਿੱਲੀ, 30 ਮਈ - ਦੇਸ਼ ਵਿਚ ਲਾਕਡਾਊਨ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। 30 ਜੂਨ ਤੱਕ ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਨੂੰ ਅਨਲਾਕ-1 ਦਾ ਨਾਂ ਦਿੱਤਾ ਗਿਆ ਹੈ ਤੇ 8 ਜੂਨ ਤੋਂ ਬਾਅਦ ਧਾਰਮਿਕ ਸਥਾਨ ਖੋਲ੍ਹੇ ਜਾਣਗੇ। ਕੰਨਟੇਨਮੈਂਟ ਜੋਨਾਂ ਵਿਚ ਚਰਨਬੱਧ...
ਮੀਂਹ ਪੈਣ ਨਾਲ ਗਰਮੀ ਤੋਂ ਮਿਲੀ ਰਾਹਤ
. . .  1 day ago
ਹੁਸ਼ਿਆਰਪੁਰ/ਬਲਾਚੌਰ, 30 ਮਈ (ਬਲਜਿੰਦਰਪਾਲ ਸਿੰਘ/ਦੀਦਾਰ ਸਿੰਘ ਬਲਾਚੌਰੀਆ) - ਪਿਛਲੇ ਕੁੱਝ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਅੱਜ ਹੁਸ਼ਿਆਰਪੁਰ ਵਾਸੀਆਂ ਨੂੰ ਉਸ ਵੇਲੇ ਵੱਡੀ ਰਾਹਤ ਮਿਲੀ, ਜਦੋਂ ਸ਼ਾਮ ਕਰੀਬ 4:45 ਵਜੇ ਤੋਂ ਸ਼ੁਰੂ ਹੋਇਆ ਮੂਸਲਾਧਾਰ ਮੀਂਹ ਕਰੀਬ...
ਸਹਾਇਕ ਥਾਣੇਦਾਰ ਦੀ ਡਿਊਟੀ ਦੌਰਾਨ ਅਚਾਨਕ ਮੌਤ
. . .  1 day ago
ਬਟਾਲਾ, 30 ਮਈ (ਹਰਦੇਵ ਸਿੰਘ ਸੰਧੂ) - ਬਟਾਲਾ ਟਰੈਫਿਕ ਪੁਲਿਸ 'ਚ ਬਤੌਰ ਸਹਾਇਕ ਥਾਣੇਦਾਰ ਵਜੋਂ ਡਿਊਟੀ ਕਰਦੇ ਨਿਰਮਲ ਸਿੰਘ ਪੁੱਤਰ ਅਮਰੀਕ ਸਿੰਘ ਪਿੰਡ ਗਾਦੜੀਆਂ ਦੀ ਅਚਾਨਕ ਮੌਤ ਹੋਣ ਦੀ ਖ਼ਬਰ ਹੈ। ਇਸ ਬਾਰੇ ਇਕੱਤਰ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ...
ਕੋਰੋਨਾ ਪੀੜਤ ਮ੍ਰਿਤਕ ਦਾ ਅੱਜ ਪ੍ਰਸ਼ਾਸਨ ਦੀ ਨਿਗਰਾਨੀ ਹੇਠ ਪਰਿਵਾਰਕ ਮੈਂਬਰਾਂ ਵੱਲੋਂ ਕੀਤਾ ਅੰਤਿਮ ਸੰਸਕਾਰ
. . .  1 day ago
ਮੱਤੇਵਾਲ 30 ਮਈ (ਗੁਰਪ੍ਰੀਤ ਸਿੰਘ ਮੱਤੇਵਾਲ)- ਨਜ਼ਦੀਕੀ ਪਿੰਡ ਬੁਲਾਰਾ ਤੋਂ ਜਸਪਾਲ ਕੌਰ (60) ਪਤਨੀ ਗੁਰਮੀਤ ਸਿੰਘ ਜਿਸ ਦੀ ਬੀਤੀ ਸ਼ਾਮ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ। ਜਿਸ ਪਿੱਛੋਂ ਅੱਜ ਡਿਊਟੀ ਮੈਜਿਸਟਰੇਟ ਕਮ ਨਾਇਬ ਤਹਿਸੀਲਦਾਰ ਤਰਸਿੱਕਾ ਰਤਨਜੀਤ...
ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ - ਕੈਪਟਨ
. . .  1 day ago
ਚੰਡੀਗੜ੍ਹ, 30 ਮਈ (ਸੁਰਜੀਤ ਸਿੰਘ ਸੱਤੀ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀ ਸਰਕਾਰ ਚੱਲੇਗੀ ਉਦੋਂ ਤੱਕ ਸੂਬੇ ਦੇ ਕਿਸਾਨਾਂ ਨੂੰ ਮੁਫ਼ਤ ਵਿਚ ਬਿਜਲੀ ਮਿਲਦੀ ਰਹੇਗੀ। ਉਨ੍ਹਾਂ ਨੇ ਕਿਹਾ ਕਿ ਉਹ ਕਿਸਾਨਾਂ ਦੇ ਹਿਤਾਂ ਨਾਲ...
ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਕੋਰੋਨਾ ਵਾਇਰਸ ਨੇ ਮੁੜ ਦਿੱਤੀ ਦਸਤਕ
. . .  1 day ago
ਮੰਡੀ ਗੋਬਿੰਦਗੜ, 30 ਮਈ (ਬਲਜਿੰਦਰ ਸਿੰਘ, ਮੁਕੇਸ਼ ਘਈ)— ਕੋਰੋਨਾ ਮਹਾਂਮਾਰੀ ਦੇ ਸੰਕਟ ਨੇ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਚ ਇਕ ਫਿਰ ਤੋਂ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਦੇ ਚੱਲਦਿਆਂ ਮੰਡੀ ਗੋਬਿੰਦਗੜ ਦੇ ਮੁਹੱਲਾ ਕੱਚਾ ਸ਼ਾਂਤੀ ਨਗਰ ਵਿਚ ਇਕ ਨਵਾਂ ਕੋਰੋਨਾ ਪਾਜ਼ੀਵਿਟ...
ਬਠਿੰਡਾ ਵਿਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ
. . .  1 day ago
ਬਠਿੰਡਾ, 30 ਮਈ (ਅੰਮ੍ਰਿਤਪਾਲ ਸਿੰਘ ਵਲਾਣ)- ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਦੀ ਇਕ ਹੋਰ ਰਿਪੋਰਟ ਪਾਜ਼ੀਟਿਵ ਆਈ ਹੈ। ਪਾਜ਼ੀਟਿਵ ਆਈ ਔਰਤ ਰਾਮਾਂ ਮੰਡੀ ਦੀ ਰਹਿਣ ਵਾਲੀ ਹੈ, ਜੋ ਕੁੱਝ ਦਿਨ ਪਹਿਲਾ ਹੀ ਦਿੱਲੀ ਤੋਂ ਪਰਤੀ ਸੀ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਕੋਰੋਨਾ ਪ੍ਰਭਾਵਿਤ...
ਹੁਸ਼ਿਆਰਪੁਰ ਜ਼ਿਲ੍ਹੇ 'ਚ 6 ਹੋਰ ਕੋਰੋਨਾ ਪਾਜ਼ੀਟਿਵ ਕੇਸਾਂ ਦੀ ਪੁਸ਼ਟੀ, ਗਿਣਤੀ 121 ਹੋਈ
. . .  1 day ago
ਹੁਸ਼ਿਆਰਪੁਰ, 30 ਮਈ (ਬਲਜਿੰਦਰਪਾਲ ਸਿੰਘ) - ਜ਼ਿਲ੍ਹੇ 'ਚ 6 ਹੋਰ ਕੋਰੋਨਾਵਾਇਰਸ ਦੇ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਿਸ ਤੋਂ ਬਾਅਦ ਹੁਣ ਜ਼ਿਲ੍ਹੇ 'ਚ ਪਾਜ਼ੀਟਿਵ ਮਰੀਜ਼ਾਂ ਦੀ ਗਣਿਤੀ 121 ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਿਦਆਂ ਸਿਵਲ ਸਰਜਨ ਡਾ: ਜਸਬੀਰ...
ਡਿਊਟੀ ਦੌਰਾਨ ਆਸ਼ਾ ਵਰਕਰ ਅਤੇ ਏ ਐੱਨ ਐੱਮ ਨਾਲ ਕੁੱਟਮਾਰ
. . .  1 day ago
ਅੰਮ੍ਰਿਤਸਰ 'ਚ ਕੋਰੋਨਾ ਦੇ 13 ਹੋਰ ਮਾਮਲੇ ਸਾਹਮਣੇ ਆਏ
. . .  1 day ago
ਅੰਮ੍ਰਿਤਸਰ, 30 ਮਈ (ਹਰਜਿੰਦਰ ਸਿੰਘ ਸ਼ੈਲੀ)-ਅੰਮ੍ਰਿਤਸਰ 'ਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 'ਚ ਇੱਕ ਵਾਰ ਫਿਰ ਤੋਂ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ੁੱਕਰਵਾਰ ਜਿੱਥੇ ਅੰਮ੍ਰਿਤਸਰ 'ਚ ਕੋਰੋਨਾ ਦੇ 12 ਨਵੇਂ ਮਾਮਲੇ ਸਾਹਮਣੇ ਆਏ ਸਨ ਉਥੇ ਹੀ ਹੁਣ ਸ਼ਨੀਵਾਰ ਅੰਮ੍ਰਿਤਸਰ...
ਲੁਧਿਆਣਾ 'ਚ ਕੋਰੋਨਾ ਮਰੀਜ਼ਾਂ 'ਚ ਹੋਇਆ ਵਾਧਾ, ਦੋ ਹੋਰ ਮਰੀਜ਼ ਮਿਲੇ
. . .  1 day ago
ਲੁਧਿਆਣਾ, 30 ਮਈ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋਇਆ। ਪਟਿਆਲਾ ਜੀਐੱਮਸੀ ਦੀ ਰਿਪੋਰਟ ਮੁਤਾਬਿਕ ਦੋ ਨਵੇਂ ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਇਕ ਦੀ ਉਮਰ 34 ਸਾਲ ਦੱਸੀ ਜਾ ਰਹੀ ਹੈ। ਜਦੋਂ ਕਿ ਦੂਜੇ...
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 21 ਚੇਤ ਸੰਮਤ 552
ਿਵਚਾਰ ਪ੍ਰਵਾਹ: ਹਰ ਕੰਮ ਤੋਂ ਪਹਿਲਾਂ ਮਨੁੱਖੀ ਜੀਵਨ ਬਚਾਉਣਾ ਸਭ ਤੋਂ ਵੱਡਾ ਧਰਮ ਹੈ। -ਲਾਲ ਬਹਾਦਰ ਸ਼ਾਸਤਰੀ

ਅੰਮ੍ਰਿਤਸਰ + ਤਰਨ-ਤਾਰਨ

ਕੋਰੋਨਾ ਵਾਇਰਸ ਦਾ ਸ਼ੱਕੀ ਵਿਅਕਤੀ ਮਿਲਿਆ

ਮਜੀਠਾ, 2 ਅਪ੍ਰੈਲ (ਮਨਿੰਦਰ ਸਿੰਘ ਸੋਖੀ)¸ਅੱਜ ਬਾਅਦ ਦੁਪਹਿਰ ਇੱਥੋਂ ਨਾਲ ਲਗਦੇ ਪਿੰਡ ਨਾਗ ਕਲਾਂ ਵਿਖੇ ਕਥਿਤ ਤੌਰ 'ਤੇ ਕੋਰੋਨਾ ਵਾਇਰਸ ਦਾ ਪੀੜ੍ਹਤ ਹੋਣ ਦੇ ਸ਼ੱਕੀ ਵਿਅਕਤੀ ਦੇ ਮਿਲਣ ਦਾ ਸਮਾਚਾਰ ਹੈ | ਸਿਹਤ ਵਿਭਾਗ ਦੇ ਅਧਿਕਾਰੀਆਂ ਵਲੋਂ ਮਿਲੀ ਇਤਲਾਹ ਮੁਤਾਬਕ ਇਸ ਨੌਜਵਾਨ ਨੇ ਮੁੱਢਲੀ ਪੁੱਛਗਿੱਛ ਦੌਰਾਨ ਆਪਣਾ ਨਾਮ ਰਮਨ ਮਸੀਹ ਪੁੱਤਰ ਮੁਰੀਦ ਮਸੀਹ ਦੱਸਿਆ | ਭਾਰਤੀ ਸਿਹਤ ਮੰਤਰਾਲਾ ਵਲੋਂ ਦਿੱਲੀ ਵਿਖੇ ਨਿਜ਼ਾਮੂਦੀਨ 'ਚ ਹੋਏ ਇਕੱਠ 'ਚ ਸ਼ਾਮਿਲ ਵਿਅਕਤੀਆਂ ਦੀ ਜਾਰੀ ਲਿਸਟ 'ਚ ਇਸ ਦਾ ਨਾਂਅ ਪਤਾ ਸ਼ਾਮਿਲ ਹੋਣ ਕਰਕੇ ਉਨ੍ਹਾਂ ਦੀ ਟੀਮ ਇੱਥੇ ਪੁੱਜੀ ਹੈ | ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਦੱਸਣ ਮੁਤਾਬਕ ਉਹ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਿਸੇ ਹਸਪਤਾਲ 'ਚ ਨੌਕਰੀ ਕਰਦਾ ਹੈ ਤੇ ਉਸ ਦੇ ਕਿਸੇ ਦਿੱਲੀ ਵਾਸੀ ਦੋਸਤ ਨੇ ਉਸ ਦੇ ਨਾਂਅ ਪਤੇ 'ਤੇ ਮੋਬਾਇਲ ਫ਼ੋਨ ਦਾ ਕੁਨੈਕਸ਼ਨ ਲਿਆ ਹੋਇਆ ਹੈ ਜਿਸ ਕਰਕੇ ਲਿਸਟ ਵਿੱਚ ਉਸ ਦਾ ਨਾਂਅ ਆਇਆ ਹੈ | ਉਕਤ ਵਿਅਕਤੀ ਆਪਣੇ ਆਪ ਨੂੰ ਤੰਦਰੁਸਤ ਦੱਸ ਰਿਹਾ ਹੈ | ਫ਼ਿਰ ਵੀ ਕਿਸੇ ਅਣਹੋਣੀ ਦੇ ਵਾਪਰਣ ਦੇ ਡਰ ਤੋਂ ਉਕਤ ਵਿਅਕਤੀ ਨੂੰ ਅੰਮਿ੍ਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਦੀ ਸਪੈਸ਼ਲ ਟੀਮ ਵਲੋਂ ਐਬੂਲੈਂਸ ਰਾਹੀਂ ਉਸ ਦੇ ਖੂਨਅਤੇ ਬਾਕੀ ਜਾਂਚ ਵਾਸਤੇ ਲਿਜਾਇਆ ਗਿਆ ਹੈ ਅਤੇ ਪੁਲਿਸ ਪ੍ਰਸ਼ਾਸ਼ਨ ਤੇ ਸਿਹਤ ਵਿਭਾਗ ਵੱਲੋਂ ਬਾਕੀ ਇਲਾਕੇ 'ਚ ਅਲਰਟ ਜਾਰੀ ਕਰ ਦਿੱਤੀ ਗਈ ਹੈ ਅਤੇ ਟੈਸਟਾਂ ਦੀ ਰਿਪੋਰਟ ਦਾ ਇੰਤਜ਼ਾਰ ਹੈ |

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 17 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਮਜੀਠਾ, 2 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਪੰਜਾਬ ਵਿਚ ਕਰਫਿਊ ਲੱਗਾ ਹੋਣ ਕਰਕੇ ਲੋਕ ਕਰਫਿਊ ਦੇ ਹੁਕਮਾਂ ਨੂੰ ਇੰਨ ਬਿੰਨ ਪਾਲਣਾ ਕਰਨ ਤੋਂ ਇਨਕਾਰੀ ਸਨ ਤੇ ਆਪਣੀ ਮਰਜੀ ਨਾਲ ਘਰਾਂ ਤੋਂ ਬਾਹਰ ਆ ਰਹੇ ਸਨ, ਜਿਸ ਕਰਕੇ ਪੰਜਾਬ 'ਚ ਕੋਰੋਨਾ ਪੀੜ੍ਹਤਾਂ ਦੀ ਗਿਣਤੀ ਵਧਣੀ ...

ਪੂਰੀ ਖ਼ਬਰ »

ਤਰਨ ਤਾਰਨ 'ਚ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਆਈ ਨੈਗੇਟਿਵ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਬੀਤੇ ਦਿਨੀਂ ਤਰਨ ਤਾਰਨ ਦੇ ਸਿਵਲ ਹਸਪਤਾਲ ਸਥਿਤ ਆਈਸੋਲੇਸ਼ਨ ਵਾਰਡ 'ਚ ਦਾਖ਼ਲ ਕੀਤੇ ਗਏ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਦੀ ਰਿਪੋਰਟ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਜਾਂਚ ਹੋਣ ਤੋਂ ਬਾਅਦ ਨੈਗੇਟਿਵ ਆਈ ਹੈ | ਇਸ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 8 ਵਿਅਕਤੀਆਂ ਿਖ਼ਲਾਫ ਮਾਮਲਾ ਦਰਜ

ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਨੂੰ ਅੱਗੇ ਵਧਣ ਤੋਂ ਰੋਕਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਿਖ਼ਲਾਫ ਸਖ਼ਤੀ ਵਿਖਾਉਂਦਿਆਂ ਥਾਣਾ ਅਜਨਾਲਾ ਦੀ ਪੁਲਿਸ ਵਲੋਂ 8 ਵਿਅਕਤੀਆਂ ਿਖ਼ਲਾਫ ਮਾਮਲਾ ...

ਪੂਰੀ ਖ਼ਬਰ »

ਨਿਮਲਾ ਕਾਲੋਨੀ 'ਚ ਰਾਸ਼ਨ ਵੰਡ ਪਰਚੀ ਦਾ ਲਗਾਇਆ ਵਿਸ਼ਾਲ ਕੈਂਪ

ਛੇਹਰਟਾ, 2 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)¸ਜਿੱਥੇ ਕੋਰੋਨਾ ਵਾਇਰਸ ਨੂੰ ਰੋਕਣ ਲਈ ਸਰਕਾਰ ਤੇ ਪ੍ਰਸ਼ਾਸਨ ਵਲੋਂ ਕਰਫ਼ਿਊ ਕਰਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਤੇ ਹੋਰ ਸੁਸਾਇਟੀਆਂ ਨੂੰ ਘਰ-ਘਰ ਜਾ ਕੇ ਲੋਕਾਂ ਨੂੰ ਰਾਸ਼ਨ ਵੰਡਣ ਦੇ ਪਾਸ ਵੰਡੇ ਗਏ ਹਨ, ਉਥੇ ਕਈ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ 2 ਧਿਰਾਂ 'ਚ ਗੋਲੀ ਚੱਲੀ-2 ਜ਼ਖ਼ਮੀ

ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)¸ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਭਰ 'ਚ ਕਰਫ਼ਿਊ ਲਗਾਇਆ ਗਿਆ ਹੈ | ਇਸ ਦੌਰਾਨ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਸੁਧਾਰ ਰਾਜਪੂਤਾਂ 'ਚ 2 ਧਿਰਾਂ ਵਿਚਕਾਰ ਗੋਲੀ ਚੱਲਣ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 3 ਨੌਜਵਾਨਾਂ ਖਿਲਾਫ਼ ਕੇਸ ਦਰਜ

ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਦੇ ਕਹਿਰ ਤੋਂ ਬਚਣ ਲਈ ਸਰਕਾਰ ਵਲੋਂ ਜੋ ਕਰਫ਼ਿਊ ਲਗਾਇਆ ਗਿਆ ਹੈ, 'ਚ ਭਾਵੇਂ ਬਜ਼ਾਰ ਮੁਕੰਮਲ ਤੌਰ 'ਤੇ ਬੰਦ ਹਨ, ਪਰ ਫ਼ਿਰ ਵੀ ਕੁੱਝ ਲੋਕ ਕਰਫ਼ਿਊ ਦੀ ਉਲੰਘਣਾ ਕਰ ਰਹੇ ਹਨ | ਇਸ ਸਬੰਧੀ ...

ਪੂਰੀ ਖ਼ਬਰ »

ਸ਼ਹਿਰ ਦੇ ਸੈਨੀਟੇਸ਼ਨ ਕਾਰਜ ਦਾ ਜਾਇਜ਼ਾ ਲੈਣ ਲਈ ਨਿਗਮ ਕਮਿਸ਼ਨਰ ਸੜਕਾਂ 'ਤੇ ਨਿਕਲੇ

ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਨਗਰ ਨਿਗਮ ਅੰਮਿ੍ਤਸਰ ਵਲੋਂ ਸ਼ਹਿਰ 'ਚ ਕਰਵਾਏ ਜਾ ਰਹੇ ਸੈਨੀਟੇਸ਼ਨ ਦੇ ਕੰਮ ਦਾ ਨਿਰੀਖਣ ਕਰਨ ਲਈ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਸਥਿਤ ...

ਪੂਰੀ ਖ਼ਬਰ »

ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੀ ਮਹਿਕਦੀ ਫੁਲਵਾੜੀ ਦਾ ਫੁੱਲ ਮੁਰਝਾਇਆ-ਪਿ੍ੰ: ਮਨਜੀਤ ਕੌਰ

ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ 'ਚ ਗੁਰਮਤਿ ਸੰਗੀਤ ਦੇ ਧਰੂ ਤਾਰੇ ਵਜੋਂ ਆਪਣੀ ਪਹਿਚਾਣ ਕਾਇਮ ਕਰਨ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਜਿੱਥੇ ਸ਼ਹੀਦ ਸਿੱਖ ਮਿਸ਼ਨਰੀ ...

ਪੂਰੀ ਖ਼ਬਰ »

ਪਤੀ-ਪਤਨੀ ਦੀ ਸ਼ੱਕੀ ਹਾਲਤ 'ਚ ਮੌਤ

ਸਠਿਆਲਾ, 2 ਅਪ੍ਰੈਲ (ਸਫਰੀ)-ਕਸਬਾ ਸਠਿਆਲਾ ਦੇ ਸਾਬਕਾ ਐਸ. ਡੀ. ਓ. ਸੁਰਿੰਦਰ ਸਿੰਘ ਦੇ ਭਰਾ-ਭਰਜਾਈ ਦੀ ਸ਼ੱਕੀ ਹਾਲਤ 'ਚ ਮੌਤ ਹੋਣ ਬਾਰੇ ਖ਼ਬਰ ਹੈ | ਇਸ ਬਾਰੇ ਚੌਕੀ ਇੰਚਾਰਜ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਸਫਾਈ ਕਰਨ ਵਾਲੀ ਸੁਰਜੀਤ ਕੌਰ ਪਤਨੀ ਬਲਦੇਵ ...

ਪੂਰੀ ਖ਼ਬਰ »

ਸਾਊਦੀ ਅਰਬ 'ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ

ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੁੱਝ ਸਾਲ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਸਾਊਦੀ ਅਰਬ ਗਏ ਅਜਨਾਲਾ ਨੇੜਲੇ ਪਿੰਡ ਅੰਬ ਕੋਟਲੀ ਦੇ ਰਹਿਣ ਵਾਲੇ 36 ਸਾਲਾ ਨੌਜਵਾਨ ਦੀ ਸਾਊਦੀ ਅਰਬ 'ਚ ਹੋਏ ਇੱਕ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋਣ ਤੋਂ ...

ਪੂਰੀ ਖ਼ਬਰ »

ਜ਼ਰੂਰੀ ਵਸਤਾਂ ਦੇ ਵੱਧ ਭਾਅ ਵਸੂਲਣ ਵਾਲਿਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ

ਅੰਮਿ੍ਤਸਰ, 2 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)¸ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਵੱਧ ਕੀਮਤ ...

ਪੂਰੀ ਖ਼ਬਰ »

ਕਿਸਾਨ ਮੇਜਰ ਸਿੰਘ ਨੇ ਭਾਈ ਨਿਰਮਲ ਸਿੰਘ ਦੇ ਸਸਕਾਰ ਲਈ ਆਪਣੀ ਜ਼ਮੀਨ ਦੇਣ ਦੀ ਕੀਤੀ ਪੇਸ਼ਕਸ਼

ਅਜਨਾਲਾ, 2 ਅਪ੍ਰੈਲ (ਸੁੱਖ ਮਾਹਲ)-ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਕੋਰੋਨਾ ਵਾਇਰਸ ਨਾਲ ਹੋਏ ਦੇਹਾਂਤ ਤੋਂ ਬਾਅਦ ਸਸਕਾਰ ਲਈ ਜਗ੍ਹਾ ਦੇਣ 'ਤੇ ਪੈਦਾ ਹੋਏ ਵਿਵਾਦ ਦੌਰਾਨ ਅਜਨਾਲਾ ਨੇੜਲੇ ਪਿੰਡ ...

ਪੂਰੀ ਖ਼ਬਰ »

ਮੁਫਤ ਮਿਲੇ ਭੋਜਨ ਦੀ ਨੀਤੀ 'ਤੇ ਅਮਲ ਕਰਾਉਣ ਲਈ ਕਮਿਸ਼ਨ ਹੋਇਆ ਸਰਗਰਮ

ਬਿਆਸ, 2 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਬਿਪਤਾ ਦੀ ਇਸ ਘੜੀ 'ਚ ਘਰਾਂ 'ਚ ਨਜ਼ਰਬੰਦ ਹੋਏ ਗਰੀਬ ਪਰਿਵਾਰਾਂ ਨੂੰ ਰਾਜ ਸਰਕਾਰ ਮੁਫਤ ਰਾਸ਼ਨ ਤੇ ਹੋਰ ਸਹੂਲਤਾਂ ਦੇਣ 'ਚ ਫੇਲ੍ਹ ਹੋ ਚੁੱਕੀ ਹੈ | ਲੋਕ ਹਿੱਤ ਦੀ ਵਕਾਲਤ ਕਰਦੇ ਹੋਏ ਕਰਫਿਊ ਦੇ ਦਿਨਾਂ ਦੌਰਾਨ ਘਰਾਂ 'ਚ ਬੈਠੇ ...

ਪੂਰੀ ਖ਼ਬਰ »

ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਦਿੱਤੀ ਗਈ-ਐੱਸ.ਡੀ.ਐੱਮ, ਡੀ.ਐੱਸ.ਪੀ.

ਪੱਟੀ, 2 ਅਪ੍ਰੈਲ (ਬੋਨੀ ਕਾਲੇਕੇ)-ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵਲੋਂ ਸਵੇਰੇ 6 ਵਜੇ ਤੋਂ 10 ਵਜੇ ਤੱਕ ਕਰਿਆਨਾ, ਸਬਜੀਆਂ, ਦਵਾਈਆਂ, ਦੁੱਧ ਦੀ ਸਪਲਾਈ ਕਰਨ ਦੀ ਇਜਾਜਤ ਕੁੱਝ ਦੁਕਾਨਦਾਰਾਂ ਨੂੰ ਦਿੱਤੀ ਗਈ ਹੈ ਕਿ ਉਹ ਇਨ੍ਹਾਂ ਸਮਾਨ ਦੀ ਸਪਲਾਈ ਮੁਹੱਲਿਆਂ ...

ਪੂਰੀ ਖ਼ਬਰ »

ਜਥੇਦਾਰ ਦੋਬਲੀਆ ਵਲੋਂ ਭਾਈ ਨਿਰਮਲ ਸਿੰਘ ਦੇ ਸਸਕਾਰ ਲਈ ਆਪਣੀ ਨਿੱਜੀ ਜਗ੍ਹਾ ਦੇਣ ਦਾ ਐਲਾਨ

ਝਬਾਲ, 2 ਅਪੈਲ (ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿਤ੍ਰਸਰ ਦੇ ਸਾਬਕਾ ਹਜੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜਿਨ੍ਹਾਂ ਦਾ ਕੋਰੋਨਾ ਵਾਇਰਸ ਨਾਲ ਦਿਹਾਂਤ ਹੋ ਗਿਆ ਸੀ, ਦੀ ਮਿ੍ਤਕ ਦੇਹ ਦਾ ਲੋਕਾਂ ਵਲੋਂ ਸ਼ਮਸ਼ਾਨਘਾਟ ਵਿਚ ਅੰਤਿਮ ...

ਪੂਰੀ ਖ਼ਬਰ »

ਕਾਨੂੰਨਗੋ ਐਸੋਸੀਏਸ਼ਨ ਪੰਜਾਬ ਨੇ ਮੁੱਖ ਮੰਤਰੀ ਰਾਹਤ ਫ਼ੰਡ 'ਚ ਦਿੱਤੀ ਇਕ ਦਿਨ ਦੀ ਤਨਖਾਹ

ਅਜਨਾਲਾ, 2 ਅਪ੍ਰੈਲ (ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਕਰਕੇ ਅੱਜ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਨੇ ਸੂਬੇ ਦੇ ਮਾਲ ਵਿਭਾਗ 'ਚ ਤਾਇਨਾਤ ਕੁੱਲ 670 ਕਾਨੂੰਨਗੋਆਂ ਦੀ ਇਕ-ਇਕ ਦਿਨ ਦੀ ਤਨਖਾਹ ਜੋ ਕਰੀਬ 15 ਲੱਖ ਰੁਪਏ ਰਕਮ ਬਣਦੀ ਹੈ, ਨੂੰ ਮੁੱਖ ਮੰਤਰੀ ਰਾਹਤ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਖੇਤੀਬਾੜੀ ਵਿਭਾਗ ਨੇ ਜ਼ਿਲ੍ਹਾ ਪੱਧਰ 'ਤੇ ਸਥਾਪਿਤ ਕੀਤਾ ਕਾਲ ਸੈਂਟਰ

ਅੰਮਿ੍ਤਸਰ, 2 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਮੁੱਖ ਖੇਤੀਬਾੜੀ ਅਫ਼ਸਰ ਡਾ: ਹਰਿੰਦਰਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਨੂੰ ਧਿਆਨ 'ਚ ਰੱਖਦੇ ਹੋਏ ਕਰਫਿਊ ਦੌਰਾਨ ਪੰਜਾਬ ਰਾਜ 'ਚ ਖੇਤੀਬਾੜੀ ਨਾਲ ਸਬੰਧਿਤ ਧੰਦਿਆ, ਬੀਜਾਂ, ਖਾਦਾਂ ਤੇ ਕੀਟਨਾਸ਼ਕ ਜਹਿਰਾਂ ਦੇ ...

ਪੂਰੀ ਖ਼ਬਰ »

ਰਾਣਾ ਪਲਵਿੰਦਰ ਸਿੰਘ ਵਲੋਂ ਭਾਈ ਨਿਰਮਲ ਸਿੰਘ ਦੇ ਸਸਕਾਰ ਲਈ ਨਿੱਜੀ ਜ਼ਮੀਨ ਦੀ ਪੇਸ਼ਕਸ਼

ਮਾਨਾਂਵਾਲਾ, 2 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਕੋਰੋਨਾ ਵਾਇਰਸ ਦੀ ਲਪੇਟ 'ਚ ਆ ਕੇ ਸਿੱਖ ਪੰਥ ਨੂੰ ਵਿਛੋੜਾ ਦੇ ਗਏ ਮਹਾਨ ਕੀਰਤਨੀਏ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ, ਜੋ ਅੱਜ ਤੜਕੇ ਅਕਾਲ ਚਲਾਣਾ ਕਰ ਗਏ ਸਨ, ਦੇ ਵੇਰਕਾ ...

ਪੂਰੀ ਖ਼ਬਰ »

ਸੰਤਸਰ ਸਕੂਲ ਨੇ ਸ਼ੁਰੂ ਕਰਵਾਈਆਂ ਆਨਲਾਈਨ ਕਲਾਸਾਂ

ਬਾਬਾ ਬਕਾਲਾ ਸਾਹਿਬ, 2 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਕਾਰਨ ਸਮੁੱਚੇ ਭਾਰਤ ਨੂੰ ਲਾਕ ਡਾਊਨ ਕੀਤੇ ਜਾਣ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਹੀ ਵਿੱਦਿਅਕ ਸੰਸਥਾਵਾਂ ਤੇ ਸਕੂਲਾਂ ਦੇ ਬੰਦ ਹੋਣ ...

ਪੂਰੀ ਖ਼ਬਰ »

ਠੇਕੇਦਾਰ ਦੀ ਸਪਲਾਈ ਢਿੱਲੀ ਹੋਣ ਕਾਰਨ ਲੋੜਵੰਦਾਂ ਤੱਕ ਸਰਕਾਰੀ ਰਾਸ਼ਨ ਵੰਡਣ ਦਾ ਕਾਰਜ ਹੋ ਰਿਹੈ ਪ੍ਰਭਾਵਿਤ

ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਚੱਲ ਰਹੇ ਲਾਕ ਡਾਊਨ ਤੇ ਕਰਫ਼ਿਊ ਦੌਰਾਨ ਕੋਈ ਵੀ ਵਿਅਕਤੀ ਭੁੱਖਾ ਨਾ ਸੌਾਵੇ, ਇਸ ਮਕਸਦ ਨੂੰ ਲੈ ਕੇ ਸਰਕਾਰੀ ਤੌਰ 'ਤੇ ਵੰਡੇ ਜਾਣ ਵਾਲੇ ਰਾਸ਼ਨ ਦੀ ਸਪਲਾਈ ਠੇਕੇਦਾਰਾਂ ਵਲੋਂ ਆਪਣੇ ਢੰਗ ਨਾਲ ਕੀਤੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਵੰਡਿਆ ਰਾਸ਼ਨ

ਕੱਥੂਨੰਗਲ, 2 ਅਪ੍ਰੈਲ (ਦਲਵਿੰਦਰ ਸਿੰਘ ਰੰਧਾਵਾ)-ਕੋਰੋਨਾ ਵਾਇਰਸ ਦੇ ਚੱਲਦਿਆਂ ਪਿੰਡ ਕੱਥੂਨੰਗਲ ਦੀ ਪੰਚਾਇਤ ਤੇ ਸਰਪੰਚ ਪੇ੍ਰਮ ਸਿੰਘ ਸੋਨੀ, ਏ. ਐਸ. ਆਈ. ਹੀਰਾ ਸਿੰਘ ਜੋ ਕਿ ਕੱਥੂਨੰਗਲ ਥਾਣੇ ਵਿਚ ਤਨਾਇਤ ਹਨ, ਉਨ੍ਹਾਂ ਦੇ ਬੇਟਾ ਅੰਮਿ੍ਤਪਾਲ ਸਿੰਘ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਜੋਸ਼ੀ ਨੇ ਲੋੜਵੰਦਾਂ ਲਈ ਭੇਜਿਆ ਰਾਸ਼ਨ

ਅੰਮਿ੍ਤਸਰ, 2 ਅਪ੍ਰੈਲ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰੀ ਤੌਰ 'ਤੇ ਕੀਤੇ ਗਏ ਲਾਕਡਾਊਨ ਤੇ ਲਗਾਏ ਕਰਫਿਊ ਕਰਕੇ ਘਰਾਂ 'ਚ ਬੰਦ ਗ਼ਰੀਬ ਤੇ ਲੋੜਵੰਦ ਲੋਕਾਂ ਨੂੰ ਰਾਸ਼ਨ ਤੇ ਹੋਰ ਲੋੜੀਂਦਾ ਸਮਾਨ ਮੁਹੱਇਆ ਕਰਵਾਉਣ ਲਈ ਬੀਤੇ ਦਿਨਾਂ ਤੋਂ ਲਗਾਤਾਰ ...

ਪੂਰੀ ਖ਼ਬਰ »

ਸਰਹੱਦੀ ਪਿੰਡ ਰੱਤੋਕੇ ਦੇ 45 ਪਰਿਵਾਰਾਂ ਨੂੰ ਪਿੰਡ ਵਾਪਸ ਆਉਣ ਤੇ ਇਕਾਂਤਵਾਸ ਵਿਚ ਰੱਖਿਆ

ਖੇਮਕਰਨ, 2 ਅਪ੍ਰੈਲ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਰੱਤੋਕੇ ਤੋਂ ਦੁਆਬੇ 'ਚ ਆਲੂ ਪੁੱਟ ਕੇ ਬੀਤੀ ਸ਼ਾਮ ਵਾਪਸ ਆਏ ਵੱਖ-ਵੱਖ ਪਰਿਵਾਰਾਂ ਦੇ ਕਰੀਬ 45 ਮੈਂਬਰਾਂ ਨੂੰ ਪਿੰਡ ਦੇ ਬਾਹਰਵਾਰ ਹੀ ਪੁਲਿਸ ਤੇ ਸਿਹਤ ਵਿਭਾਗ ਦੀ ਟੀਮ ਨੇ ਢੱਕ ਦਿੱਤਾ | ਇਸ ਤੋਂ ਬਾਅਦ ਐੱਸ.ਐੱਚ.ਓ. ...

ਪੂਰੀ ਖ਼ਬਰ »

ਫਾਇਰ ਬਿ੍ਗੇਡ ਦੀ ਟੀਮ ਨੇ ਪ੍ਰਤਾਪ ਨਗਰ ਇਲਾਕੇ ਨੂੰ ਕੀਤਾ ਸੈਨੀਟਾਈਜ਼

ਅੰਮਿ੍ਤਸਰ, 2 ਮਾਰਚ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਦਿਨ ਰਾਤ ਜੂਝ ਰਹੀ ਨਗਰ ਨਿਗਮ ਅੰਮਿ੍ਤਸਰ ਦੀ ਫਾਇਰ ਬਿ੍ਗੇਡ ਦੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਨੂੰ ਸੈਨੀਟਾਈਜ਼ ਕੀਤਾ | ਜ਼ਿਲ੍ਹਾ ਫਾਇਰ ਅਫਸਰ ਲਵਪ੍ਰੀਤ ਸਿੰਘ ਦੇ ਨਿਗਰਾਨੀ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਲੋਂ ਲੋੜਵੰਦ ਪਰਿਵਾਰਾਂ ਨੂੰ ਲੰਗਰ ਵਰਤਾਇਆ

ਤਰਨ ਤਾਰਨ, 2 ਅਪ੍ਰੈਲ (ਪਰਮਜੀਤ ਜੋਸ਼ੀ)-ਭਾਈ ਗੋਬਿੰਦ ਸਿੰਘ ਲੌਾਗੋਵਾਲ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਮੁੱਖ ਸਕੱਤਰ ਡਾ: ਰੂਪ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਭਾਈ ਕੁਲਦੀਪ ਸਿੰਘ ਕੈਰੋਂਵਾਲ ਮੈਨੇਜਰ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਨੇ ...

ਪੂਰੀ ਖ਼ਬਰ »

ਮਾਤਾ ਵੀਰ ਕੌਰ ਰੰਧਾਵਾ ਦਾ ਸਸਕਾਰ

ਜੈਂਤੀਪੁਰ, 2 ਅਪ©ੈਲ ਮਾਰਚ (ਭੁਪਿੰਦਰ ਸਿੰਘ ਗਿੱਲ)-ਪਲਵਿੰਦਰ ਸਿੰਘ ਰੰਧਾਵਾ ਤੇ ਬਲਵਿੰਦਰ ਸਿੰਘ ਰੰਧਾਵਾ ਦੀ ਮਾਤਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ਜਰਨਲ ਸਕੱਤਰ ਪਰਮਜੀਤ ਸਿੰਘ ਰੰਧਾਵਾ ਜੈਂਤੀਪੁਰ ਦੇ ਸਤਿਕਾਰਯੋਗ ਦਾਦੀ ਤੇ 'ਅਜੀਤ' ਅਖਬਾਰ ਦੇ ਪੱਤਰਕਾਰ ਸ਼ਰਨਜੀਤ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਨੇ ਵੰਡਿਆ ਸੁੱਕਾ ਰਾਸ਼ਨ

ਪੱਟੀ, 2 ਅਪ੍ਰੈਲ (ਬੋਨੀ ਕਾਲੇਕੇ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਸੁੱਕਾ ਰਾਸ਼ਨ ਘਰ-ਘਰ ਪਹੁੰਚਾਉਣ ਦਾ ਕਾਰਜ ਆਰੰਭਿਆ ਗਿਆ ਹੈ | ਇਸ ਸਬੰਧੀ ਤਰਨ ਤਾਰਨ ਜ਼ਿਲ੍ਹਾ ਪ੍ਰਧਾਨ ਪਿ੍ੰਸ ਧੁੰਨਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਦਾਰ ...

ਪੂਰੀ ਖ਼ਬਰ »

ਸਹੂਲਤਾਂ ਨਾ ਮਿਲਣ ਕਾਰਨ ਲੋਕਾਂ ਨੇ ਕੀਤਾ ਰੋਸ ਜ਼ਾਹਰ

ਫਤਿਆਬਾਦ, 2 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਵਿਖੇ ਲੋਕਾਂ ਵਲੋਂ ਘਰਾਂ ਤੋਂ ਨਿਕਲ ਕੇ ਰੋਸ ਜਾਹਰ ਕੀਤਾ ਜਦੋਂ ਕਸਬੇ ਦੇ ਕੁਝ ਡੀਪੂ ਹੋਲਡਰਾਂ ਤੇ ਆਗੂਆਂ ਵਲੋਂ ਆਪਣੇ-ਆਪਣੇ ਮੁਹੱਲਿਆਂ ਵਿਚ ਸਰਕਾਰੀ ਕਣਕ ਵੀ ਲੋਕਾਂ ਨੂੰ ਦਿਵਾ ਦਿੱਤੀ ਤੇ ਹੋਰ ...

ਪੂਰੀ ਖ਼ਬਰ »

ਪਿੰਡਾਂ 'ਚ ਕਰਫ਼ਿਊ ਲਾਗੂ ਕਰਵਾਉਣ 'ਚ ਪੁਲਿਸ ਪ੍ਰਸ਼ਾਸਨ ਫੇਲ੍ਹ ਸਾਬਤ

ਬਿਆਸ, 2 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਸਰਕਾਰ ਵਲੋਂ ਐਲਾਨੇ ਕਰਫਿਊ ਦੇ ਬਾਵਜੂਦ ਵੀ ਲੋਕ ਘਰਾਂ 'ਚ ਟਿਕ ਕੇ ਨਹੀਂ ਬੈਠ ਰਹੇ | ਇਸ ਸਬੰਧੀ ਗੱਲਬਾਤ ਕਰਦਿਆਂ ਪਿੰਡ ਵਜ਼ੀਰ ਭੁੱਲਰ ਦੀ ਸਰਪੰਚ ਬੀਬੀ ਸਤਵਿੰਦਰ ਕੌਰ ਪਤਨੀ ਨਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵਲੋਂ ਵੀ ...

ਪੂਰੀ ਖ਼ਬਰ »

ਡਿੰਪਾ ਨੇ ਸ੍ਰੀ ਹਜ਼ੂਰ ਸਾਹਿਬ 'ਚ ਫਸੇ ਯਾਤਰੂਆਂ ਨੂੰ ਘਰਾਂ ਤੱਕ ਪਹੁੰਚਾਉਣ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)¸ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਗਏ ਸ਼ਰਧਾਲੂਆਂ ਨੂੰ ਵਾਪਿਸ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਉਣ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਯੂ. ਪੀ. ਤੋਂ ਆਏ ਮੁਸਲਮਾਨ ਪਰਿਵਾਰ ਦੀ ਕੀਤੀ ਜਾਂਚ

ਜੰਡਿਆਲਾ ਗੁਰੂ, 2 ਅਪ੍ਰੈਲ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਦੀ ਨਾਮੁਰਾਦ ਬਿਮਾਰੀ ਦੇ ਚੱਲਦਿਆਂ ਸਿਹਤ ਵਿਭਾਗ ਵਲੋਂ ਬਣਾਈ ਗਈ ਸਪੈਸ਼ਲ ਰੈਪਿਡ ਰਿਸਪੋਂਸ ਟੀਮ ਜੰਡਿਆਲਾ ਗੁਰੂ ਵਲੋਂ ਜੰਡਿਆਲਾ ਗੁਰੂ ਪੁਲਿਸ ਚੌਾਕੀ ਤੋਂ ਮਿਲੀ ਜਾਣਕਾਰੀ ਅਨੁਸਾਰ ਯੂ. ਪੀ. ਦੇ ...

ਪੂਰੀ ਖ਼ਬਰ »

ਐਸ. ਡੀ. ਐਮ. ਡਾ. ਭਾਟੀਆ ਨੇ ਵੱਖ-ਵੱਖ ਪਿੰਡਾਂ ਲਈ 5 ਟੈਂਪੂ ਕੀਤੇ ਰਵਾਨਾ

ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)- ਕੋਰੋਨਾ ਵਾਇਰਸ (ਕੋਵਿਡ-19) ਪ੍ਰਤੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਟੈਂਪੂਆਂ ਰਾਹੀਂ ਜਾਗਰੂਕ ਕੀਤਾ ਜਾਵੇਗਾ | ਇਹ ਜਾਣਕਾਰੀ ਐਸ. ਡੀ. ਐਮ. ਅਜਨਾਲਾ ਡਾ. ਦੀਪਕ ਭਾਟੀਆ ਨੇ ਆਪਣੇ ਦਫ਼ਤਰ ਤੋਂ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਚੋਰਾਂ ਨੇ ਟਰਾਂਸਫ਼ਾਰਮਰਾਂ/ਟਿਊਬਵੈਲਾਂ ਦੀਆਂ ਬਿਜਲੀ ਸਪਲਾਈ ਤਾਰਾਂ ਚੋਰੀ ਕਰਨ ਦੀ ਮਚਾਈ ਲੁੱਟ

ਅਜਨਾਲਾ, 2 ਅਪ੍ਰੈਲ (ਐਸ. ਪ੍ਰਸ਼ੋਤਮ)-ਕੋਰੋਨਾ ਵਾਇਰਸ ਦੇ ਫ਼ੈਲਾਓ ਦੀ ਰੋਕਥਾਮ ਵਜੋਂ ਪੰਜਾਬ ਸਰਕਾਰ ਤੇ ਭਾਰਤ ਸਰਕਾਰ ਵਲੋਂ ਕੀਤੇ ਗਏ ਲਾਕ ਡਾਊਨ ਤੇ ਲਗਾਏ ਗਏ ਕਰਫ਼ਿਊ ਦੀ ਪਾਲਣਾ ਹਿੱਤ ਦੁਕਾਨਦਾਰਾਂ, ਰਾਹਗੀਰਾਂ ਸਮੇਤ ਆਮ ਲੋਕਾਂ ਨਾਲ ਜੂਝ ਰਹੀ ਪੁਲਿਸ ਵਲੋਂ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ ਵਾਲੇ 35 ਵਿਅਕਤੀਆਂ ਵਿਰੁੱਧ ਪਰਚੇ ਦਰਜ

ਤਰਸਿੱਕਾ, 2 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਸਬ ਇੰਸਪੈਕਟਰ ਬਿਕਰਮਜੀਤ ਸਿੰਘ ਐੱਸ.ਐੱਚ.ਓ. ਥਾਣਾ ਤਰਸਿੱਕਾ ਨੇ ਆਪਣੀ ਪੁਲਿਸ ਪਾਰਟੀ ਦੇ ਸਹਿਯੋਗ ਨਾਲ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਦੇ ਹੋਏ 35 ਵਿਅਕਤੀਆਂ ਵਿਰੁੱਧ ਪਰਚੇ ਦਰਜ ਕੀਤੇ ਹਨ | ...

ਪੂਰੀ ਖ਼ਬਰ »

ਸਿੱਖਿਆ ਬੋਰਡ ਪ੍ਰਾਈਵੇਟ ਸਕੂਲਾਂ ਨੂੰ ਮਾਨਤਾ ਦੇਵੇ

ਤਰਸਿੱਕਾ, 2 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਦੇ ਪ੍ਰਾਈਵੇਟ ਸਕੂਲਾਂ ਦੇ ਪ੍ਰਬੰਧਕਾਂ ਦੀ ਮੀਟਿੰਗ ਪਿ੍ੰ: ਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਕਸਬਾ ਪੁਲ ਨਹਿਰ ਤਰਸਿੱਕਾ ਵਿਖੇ ਹੋਈ, ਜਿਸ 'ਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਪੰਜਾਬ ਸਰਕਾਰ ਤੇ ਪੰਜਾਬ ...

ਪੂਰੀ ਖ਼ਬਰ »

ਕਣਕ ਵਾਲੇ ਕਾਰਡਾਂ 'ਚੋਂ ਨਾਂਅ ਕੱਟੇ ਜਾਣ 'ਤੇ ਖਪਤਕਾਰਾਂ 'ਚ ਰੋਸ

ਤਰਸਿੱਕਾ, 2 ਅਪ੍ਰੈਲ (ਅਤਰ ਸਿੰਘ ਤਰਸਿੱਕਾ)-ਪਿੰਡ ਬੁਲਾਰਾ (ਬਲਾਕ ਤਰਸਿੱਕਾ) 'ਚ ਆਟਾ ਦਾਲਾ ਸਕੀਮ ਤਹਿਤ ਨੀਲੇ ਕਾਰਡ ਧਾਰਕਾਂ ਤੇ ਅਤਿ ਗ਼ਰੀਬ ਖਪਤਕਾਰਾਂ ਦੇ ਰਾਸ਼ਨ ਕਾਰਡਾਂ 'ਚੋਂ ਨਾਂਅ ਕੱਟੇ ਜਾਣ 'ਤੇ ਉਨ੍ਹਾਂ ਨੂੰ ਇਸ ਅਤਿ ਦੀ ਮੁਸੀਬਤ ਵਾਲੀ ਘੜੀ 'ਚ ਵੀ ਕਣਕ ਨਾ ...

ਪੂਰੀ ਖ਼ਬਰ »

ਪੁਲਿਸ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਰਾਮਪੁਰਾ 'ਚ ਵੰਡਿਆ ਰਾਸ਼ਨ

ਮਾਨਾਂਵਾਲਾ, 2 ਅਪ੍ਰੈਲ (ਗੁਰਦੀਪ ਸਿੰਘ ਨਾਗੀ)-ਕੋਰੋਨਾ ਵਾਇਰਸ ਦੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਲਾਤ ਨੂੰ ਕਾਬੂ ਹੇਠ ਰੱਖਣ ਲਈ ਲਗਾਇਆ ਗਿਆ ਕਰਫ਼ਿਊ ਅਤਿ ਜਰੂਰੀ ਕਦਮ ਹੈ, ਜਿਸ ਲਈ ਸਮੂਹ ਪੰਜਾਬ ਵਾਸੀਆਂ ਨੂੰ ਸਹਿਯੋਗ ਦੇਣਾ ਚਾਹੀਦਾ ਹੈ | ...

ਪੂਰੀ ਖ਼ਬਰ »

ਪੁਲਿਸ ਨੇ ਸਖ਼ਤੀ ਵਰਤਦਿਆਂ ਵਾਹਨਾਂ ਦੇ ਚਲਾਨ ਕੱਟੇ

ਜੰਡਿਆਲਾ ਗੁਰੂ, 2 ਅਪ੍ਰੈਲ (ਰਣਜੀਤ ਸਿੰਘ ਜੋਸਨ)-ਕੋਰੋਨਾ ਵਾਇਰਸ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਕਰਫਿਊ ਦੇ ਕੀਤੇ ਗਏ ਐਲਾਨ ਦੇ ਬਾਵਜੂਦ ਜੰਡਿਆਲਾ ਗੁਰੂ ਵਿਖੇ ਆਪਣੇ ਘਰਾਂ ਤੋਂ ਬਾਹਰ ਬਿਨ੍ਹਾਂ ਵਜ੍ਹਾ ਫਿਰ ਰਹੇ ਲੋਕਾਂ ਦੇ ਵਾਹਨਾਂ ਦੇ ਅੱਜ ਜੰਡਿਆਲਾ ਗੁਰੂ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਜਰੂਰੀ ਵਰਤੋਂ ਦਾ ਸਾਮਾਨ ਭੇਟ

ਗੱਗੋਮਾਹਲ, 2 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪਿੰਡ ਥੋਬਾ ਦੀ ਗ੍ਰਾਮ ਪੰਚਾਇਤ ਵਲੋਂ ਐਨ. ਆਰ. ਆਈ. ਪਰਿਵਾਰਾਂ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 45 ਲੋੜਵੰਦ ਪਰਿਵਾਰਾਂ ਨੂੰ ਜ਼ਰੂਰੀ ਵਰਤੋਂ ਦਾ ਰਾਸ਼ਨ ਮੁਹੱਈਆ ਕਰਵਾਇਆ ਗਿਆ | ਵੰਡ ਕਰਨ ਵਾਲਿਆਂ 'ਚ ਐਨ. ਆਰ. ਆਈ. ਡਾ: ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਪੁਲਿਸ ਵਲੋਂ ਜਾਰੀ ਨਵੇਂ ਆਦੇਸ਼ਾਂ ਤੋਂ ਮੁਲਾਜ਼ਮਾਂ ਨੂੰ ਕਰਵਾਇਆ ਜਾਣੂੰ

ਮਜੀਠਾ, 2 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਵਲੋਂ ਕੋਰੋਨਾ ਵਾਇਰਸ ਦੇ ਪੀੜ੍ਹਤਾਂ ਦੀ ਲਗਾਤਾਰ ਵੱਧ ਰਹੀ ਗਿਣਤੀ 'ਤੇ ਚਿੰਤਾ ਜ਼ਾਹਰ ਕਰਦਿਆਂ ਪੁਲਿਸ ਪ੍ਰਸ਼ਾਸਨ ਨੂੰ ਲੋਕਾਂ ਨੂੰ ਘਰਾਂ ਵਿਚ ਰਹਿਣ ਲਈ ਤੇ ਸੋਸ਼ਲ ਡਿਸਟੈਂਸ ...

ਪੂਰੀ ਖ਼ਬਰ »

ਨਿਸ਼ਾਨ-ਏ-ਸਿੱਖੀ ਇੰਟਰਨੈਸ਼ਨਲ ਸਕੂਲ ਨੇ ਸ਼ੁਰੂ ਕਰਵਾਈਆਂ ਆਨਲਾਈਨ ਕਲਾਸਾਂ

ਖਡੂਰ ਸਾਹਿਬ, 2 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਕੋਰੋਨਾ ਵਾਇਰਸ ਕਾਰਨ ਸਮੁੱਚੇ ਭਾਰਤ ਨੂੰ ਲਾਕਡਾਊਨ ਕੀਤੇ ਜਾਣ ਕਾਰਨ ਜਿੱਥੇ ਲੋਕਾਂ ਨੂੰ ਭਾਰੀ ਮੁਸੀਬਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਹੀ ਵਿੱਦਿਅਕ ਸੰਸਥਾਵਾਂ ਬੰਦ ਹੋਣ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਉਲੰਘਣਾ ਕਰਨ ਵਾਲੇ 21 ਵਿਅਕਤੀਆਂ ਿਖ਼ਲਾਫ਼ ਕੇਸ ਦਰਜ- ਐੱਸ.ਪੀ. (ਡੀ) ਵਾਲੀਆ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਪੰਜਾਬ ਵਿਚ ਕਰਫਿਊ ਲਗਾਇਆ ਗਿਆ ਹੈ ਤੇ ਜ਼ਿਲ੍ਹਾ ਤਰਨ ਤਾਰਨ 'ਚ ਕਰਫਿਊ ਦੀ ਉਲੰਘਣਾ ਕਰਨ ਵਾਲੇ 21 ਵਿਅਕਤੀਆਂ ਿਖ਼ਲਾਫ਼ ਪੁਲਿਸ ਵਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ...

ਪੂਰੀ ਖ਼ਬਰ »

ਦਵਾਈਆਂ ਸਮੇਤ ਜ਼ਰੂਰੀ ਵਸਤਾਂ ਦੀਆਂ ਰੇਟ ਲਿਸਟਾਂ ਤੋਂ ਇਲਾਵਾ ਸਿਹਤ ਸਹੂਲਤਾਂ ਵੱਲ ਧਿਆਨ ਦੇਵੇ ਪ੍ਰਸ਼ਾਸਨ

ਫਤਿਆਬਾਦ, 2 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕਸਬਾ ਫਤਿਆਬਾਦ ਦੇ ਵਾਸੀਆਂ ਸਮੇਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਮਾਜ ਸੇਵੀ ਆਗੂ ਅਮਰਜੀਤ ਸਿੰਘ ਕਾਲਾ ਨੇ ਦੱਸਿਆ ਕਿ ਘਰ 'ਚ ਲਾਕਡਾਊਨ ਦੀ ਮਾਰ ਝੱਲ ਰਹੇ ਸਮੁੱਚੇ ਗਰੀਬਾਂ ਤੇ ਲੋੜਵੰਦਾਂ ਨੂੰ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਦੀ ਰੈਵੀਨਿਊ ਪਟਵਾਰ ਯੂਨੀਅਨ ਵਲੋਂ 1 ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ 'ਚ ਦੇਣ ਦਾ ਐਲਾਨ

ਖਡੂਰ ਸਾਹਿਬ, 2 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਰੈਵੀਨਿਊ ਪਟਵਾਰ ਯੂਨੀਅਨ, ਕਾਨੂੰਗੋ ਐਸੋਸੀਏਸ਼ਨ ਜ਼ਿਲ੍ਹਾ ਤਰਨ ਤਾਰਨ ਵਲੋਂ ਦੀ ਰੈਵੀਨਿਉ ਪਟਵਾਰ ਯੂਨੀਅਨ, ਕਾਨੂੰਗੋ ਐਸੋਸੀਏਸ਼ਨ ਪੰਜਾਬ ਦੇ ਹੁਕਮ ਅਨੁਸਾਰ ਮੁੱਖ ਮੰਤਰੀ ਪੰਜਾਬ (ਕੋਵਿਡ-19) ਰਾਹਤ ਫੰਡ ਖਾਤੇ 'ਚ ...

ਪੂਰੀ ਖ਼ਬਰ »

ਮਾਝਾ ਕਾਲਜ ਸਕੂਲ ਵਲੋਂ ਆਨਲਾਈਨ ਕਲਾਸਾਂ ਸ਼ੁਰੂ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਵਲੋਂ ਬੱਚਿਆਂ ਦੇ ਭਵਿੱਖ ਨੂੰ ਧਿਆਨ 'ਚ ਰੱਖਦੇ ਹੋਏ ਸਕੂਲ ਦੇ ਪਿ੍ੰਸੀਪਲ ਡਾ. ਰਮਨ ਦੂਆ ਦੀ ਅਗਵਾਈ ਹੇਠ ਸਵੇਰੇ 10 ਵਜੇ ਤੋਂ ਲੈ ਕੇ 1 ਵਜੇ ਤੱਕ ਆਨਲਾਈਨ ਕਲਾਸਾਂ ਚਲਾਈਆਂ ਜਾ ਰਹੀਆਂ ਹਨ | ਇਸ ਮੌਕੇ ਸਕੂਲ ਦੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਜਨਾਲਾ ਦੀ ਸਬਜ਼ੀ ਮੰਡੀ ਤਿੰਨ ਦਿਨ ਰਹੇਗੀ ਬੰਦ

ਅਜਨਾਲਾ, 2 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਸੰਸਾਰ ਭਰ 'ਚ ਦਿਨੋ-ਦਿਨ ਫੈਲਦੇ ਜਾ ਰਹੇ ਕੋਰੋਨਾ ਵਾਇਰਸ ਦੇ ਬਚਾਅ ਲਈ ਸਰਕਾਰ ਵਲੋਂ ਲਏ ਗਏ ਫੈਸਲਿਆਂ ਦਾ ਸਮਰਥਨ ਕਰਦਿਆਂ ਸਬਜ਼ੀ ਮੰਡੀ ਅਜਨਾਲਾ ਦੇ ਸਮੂਹ ਆੜ੍ਹਤੀਆਂ ਵਲੋਂ ਫ਼ੈਸਲਾ ਲਿਆ ਗਿਆ ਹੈ ਕਿ ਮੰਡੀ ਨੂੰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)¸ਜ਼ਿਲੇ੍ਹ ਦੇ ਸਮੂਹ ਪਿੰਡਾਂ ਤੇ ਸ਼ਹਿਰਾਂ ਦੇ ਵਾਸੀਆਂ ਨੂੰ ਸੁਚੇਤ ਕਰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਪ੍ਰਦੀਪ ਕੁਮਾਰ ਸੱਭਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ...

ਪੂਰੀ ਖ਼ਬਰ »

ਵਿਧਾਇਕ ਭੁੱਲਰ ਤੇ ਡਿਪਟੀ ਕਮਿਸ਼ਨਰ ਨੇ ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ਕਰਵਾਇਆ

ਅਮਰਕੋਟ, 2 ਅਪ੍ਰੈਲ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਵਿਧਾਇਕ ਸੁੱਖਪਾਲ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ, ਚੇਅਰਮੈਨ ਅਮਿ੍ਤਬੀਰ ਸਿੰਘ ਬਿੱਟੂ ਆਸਲ ਵਲੋਂ ਗਰੀਬ ਤੇ ਲੋੜਵੰਦ 300 ਪਰਿਵਾਰਾਂ ਨੂੰ ਰਾਸ਼ਨ ਮੁਹੱਈਆ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਰਮਦਾਸ, 2 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਕੋਰੋਨਾ ਵਾਇਰਸ ਕਰਕੇ ਚੱਲ ਰਹੇ ਕਰਫਿਊ ਦੌਰਾਨ ਗਰੀਬ ਲੋਕਾਂ ਨੂੰ ਸ਼ੇਰੇ ਪੰਜਾਬ ਵੈਲਫੇਅਰ ਸੁਸਾਇਟੀ ਰਜਿ: ਰਮਦਾਸ, ਬਾਬਾ ਬੁੱਢਾ ਹਿਊਮੈਨਿਟੀ ਕਲੱਬ ਰਮਦਾਸ ਤੇ ਸੰਗਤਾਂ ਦੇ ਸਹਿਯੋਗ ਨਾਲ ਐੱਸ.ਡੀ.ਐਮ. ਦੀਪਕ ਭਾਟੀਆ, ...

ਪੂਰੀ ਖ਼ਬਰ »

ਲੋੜਵੰਦ ਲੋਕਾਂ ਨੂੰ ਰਾਸ਼ਨ ਵੰਡਿਆ

ਖਡੂਰ ਸਾਹਿਬ, 2 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਗਰੀਬ ਲੋਕਾਂ ਦੀ ਸਹਾਇਤਾ ਲਈ ਡਾਇਰੈਕਟਰ ਗੁਰਦੇਵ ਸਿੰਘ ਬਿੱਟੂ ਖਡੂਰ ਸਾਹਿਬ ਨੇ ਆਪਣੇ ਸਾਥੀਆਂ ਸਮੇਤ ਖਡੂਰ ਸਾਹਿਬ ਨਗਰ ਦੇ 150 ਲੋੜਵੰਦ ਲੋਕਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ | ਇਸ ਮੌਕੇ ਕਸ਼ਮੀਰ ਸਿੰਘ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਸਰਾਏਾ ਅਮਾਨਤ ਖਾਂ, 2 ਅ੍ਰਪੈਲ (ਨਰਿੰਦਰ ਸਿੰਘ ਦੋਦੇ)-ਪਿੰਡ ਲਹੀਆਂ 'ਚ ਸਰਪੰਚ ਸੁਖਵਿੰਦਰ ਸਿੰਘ ਤੇ ਥਾਣਾ ਮੁਖੀ ਇੰਸ: ਬਲਜੀਤ ਸਿੰਘ ਵੜੈਚ ਵਲੋਂ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ | ਇਸ ਮੌਕੇ ਥਾਣਾ ਮੁਖੀ ਇੰਸ: ਬਲਜੀਤ ਸਿੰਘ, ਗੁਰਮੇਜ ਸਿੰਘ, ਰਣਜੀਤ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਫਲ, ਸਬਜ਼ੀ ਵਿਕਰੇਤਾ ਅਤੇ ਕਿਸਾਨਾਂ ਨੂੰ ਕਰਫ਼ਿਊ ਪਾਸ ਜਾਰੀ ਕਰਨ ਲਈ ਜ਼ਿਲ੍ਹਾ ਮੰਡੀ ਅਫ਼ਸਰ ਨਿਯੁਕਤ

ਤਰਨ ਤਾਰਨ, 2 ਅਪ੍ਰੈਲ਼ (ਹਰਿੰਦਰ ਸਿੰਘ)¸ਕੋਵਿਡ-19 ਦੀ ਰੋਕਥਾਮ ਲਈ ਜ਼ਿਲ੍ਹੇ ਵਿਚ ਲਗਾਏ ਗਏ ਕਰਫ਼ਿਊ ਦੌਰਾਨ ਜ਼ਰੂਰੀ ਵਸਤਾਂ ਦੀ ਸਪਲਾਈ ਲੋਕਾਂ ਤੱਕ ਯਕੀਨੀ ਬਣਾਉਣ ਲਈ ਫ਼ਲ, ਸਬਜ਼ੀ ਵਿਕਰੇਤਾਂ ਤੇ ਕਿਸਾਨਾਂ ਨੂੰ ਪਾਸ ਜਾਰੀ ਕਰਨ ਲਈ ਜ਼ਿਲ੍ਹਾ ਮੈਜਿਸਟਰੇਟ ਪ੍ਰਦੀਪ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਸਸਤੇ ਅਨਾਜ ਦੀ ਵੰਡ ਕੀਤੀ

ਗੱਗੋਮਾਹਲ, 2 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਰਹਿਨੁਮਾਈ 'ਚ ਗ੍ਰਾਮ ਪੰਚਾਇਤ ਪੈੜੇਵਾਲ ਦੇ ਸਰਪੰਚ ਹਰਚਰਨ ਸਿੰਘ ਲਾਡੀ, ਏ. ਐਸ. ਆਈ. ਨਿਰਮਲ ਸਿੰਘ, ਗੁਰਦੇਵ ਸਿੰਘ, ਸਰਵਨ ਸਿੰਘ, ...

ਪੂਰੀ ਖ਼ਬਰ »

ਕਣਕ ਦੇ ਤੋੜੇ ਚੋਰੀ ਕਰਨ ਦੀ ਕੋਸ਼ਿਸ਼

ਝਬਾਲ, 2 ਅਪ੍ਰੈਲ (ਸੁਖਦੇਵ ਸਿੰਘ)-ਪਿੰਡ ਪੰਡੋਰੀ ਸਿੱਧਵਾਂ ਵਿਖੇ ਲੋੜਵੰਦਾਂ ਵਿਚ ਵੰਡਣ ਲਈ ਕਣਕ ਰਾਤ ਸਮੇਂ ਚੋਰੀ ਕਰਕੇ ਲਿਜਾ ਰਹੇ ਚੋਰਾਂ ਦੀ ਖਬਰ ਮਿਲਣ 'ਤੇ ਡੀਪੂ ਹੋਲਡਰ ਵਲੋਂ ਸਾਥੀਆਂ ਸਮੇਤ ਪਿੱਛਾ ਕਰਨ 'ਤੇ ਚੋਰ ਕਣਕ ਦੇ ਤੋੜੇ ਸੁੱਟ ਕੇ ਫਰਾਰ ਹੋ ਗਏ | ਇਸ ਸਬੰਧੀ ...

ਪੂਰੀ ਖ਼ਬਰ »

ਬੀਬੀ ਗਿੱਲ ਵਲੋਂ ਸੁਸਾਇਟੀ ਦੇ ਮੈਂਬਰਾਂ ਨੂੰ 50 ਹਜ਼ਾਰ ਰੁਪਏ ਭੇਟ

ਪੱਟੀ, 2 ਅਪ੍ਰੈਲ (ਬੋਨੀ ਕਾਲੇਕੇ)¸ਹਲਕਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੀ ਪਤਨੀ ਬੀਬੀ ਪਰਮਜੀਤ ਕੌਰ ਗਿੱਲ ਵਲੋਂ ਸ਼ਹਿਰ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਸਮਾਜ ਸੇਵੀ ਜਥੇਬੰਦੀਆਂ ਜੋ ਕੋਰੋਨਾ ਵਾਇਰਸ ਦੀ ਨਾ-ਮੁਰਾਦ ਬਿਮਾਰੀ ਕਾਰਨ ਪੰਜਾਬ ਸਰਕਾਰ ਵਲੋਂ ਐਲਾਨੇ ...

ਪੂਰੀ ਖ਼ਬਰ »

ਵੱਖ-ਵੱਖ ਸੂਬਿਆਂ ਤੋਂ ਪਰਤੇ 16 ਵਿਅਕਤੀਆਂ ਨੂੰ ਇਕਾਂਤਵਾਸ ਕਰਦਿਆਂ ਹੱਥਾਂ 'ਤੇ ਲਗਾਈਆਂ ਮੋਹਰਾਂ

ਖਾਲੜਾ, 2 ਅਪ੍ਰੈਲ (ਜੱਜਪਾਲ ਸਿੰਘ ਜੱਜ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਹੋਰ ਵੱਧਣ ਤੋਂ ਰੋਕਣ ਲਈ ਕੇਂਦਰ ਸਰਕਾਰ ਵਲੋਂ ਸੂਬਿਆਂ ਦੀਆਂ ਹੱਦਾਂ ਸੀਲ ਕਰ ਦਿੱਤੀਆਂ ਗਈਆਂ ਪਰ ਅਜੇ ਵੀ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਉਣਾ ਲੋਕਾਂ ਦਾ ਲਗਾਤਾਰ ਜਾਰੀ ਹੈ | ਦੇਸ਼ ਦੇ ...

ਪੂਰੀ ਖ਼ਬਰ »

ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਕਾਲ ਸੈਂਟਰ ਸਥਾਪਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)¸ਪੰਜਾਬ ਰਾਜ 'ਚ ਖੇਤੀਬਾੜੀ ਨਾਲ ਸਬੰਧਿਤ ਧੰਦਿਆਂ, ਬੀਜ, ਖਾਦਾਂ ਤੇ ਕੀਟਨਾਸ਼ਕਾਂ ਦੇ ਪ੍ਰਬੰਧਾਂ ਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਸਰਕਾਰ ਵਲੋਂ ਪ੍ਰਾਪਤ ਦਿਸ਼ਾਂ-ਨਿਰਦੇਸ਼ਾਂ ਅਨੁਸਾਰ ਦਫ਼ਤਰ ਮੁੱਖ ਖੇਤੀਬਾੜੀ ...

ਪੂਰੀ ਖ਼ਬਰ »

ਸਮਾਜ ਸੇਵੀ ਸੰਸਥਾਵਾਂ ਤੇ ਪਿੰਡਾਂ ਦੇ ਲੋਕ ਆਪ ਮੁਹਾਰੇ ਗਰੀਬ ਲੋਕਾਂ ਨੂੰ ਰਾਸ਼ਨ ਵੰਡਣ ਦੇ ਕੰਮ 'ਚ ਆਏ ਅੱਗੇ

ਅਜਨਾਲਾ, 2 ਅਪ੍ਰੈਲ (ਸੁੱਖ ਮਾਹਲ)-ਕੇਂਦਰ ਤੇ ਪੰਜਾਬ ਸਰਕਾਰ ਦੁਆਰਾ ਮਨੁੱਖਤਾ ਲਈ ਘਾਤਕ ਸਾਬਤ ਹੋ ਰਹੀ ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਦੇ ਬਚਾਅ ਲਈ ਕਰਫਿਊ ਲਗਾਉਣ ਉਪਰੰਤ ਹਰੇਕ ਜਗ੍ਹਾ 'ਤੇ ਲਾਕਡਾਊਨ (ਤਾਲਾਬੰਦੀ) ਕਰਨ ਦੇ ਸਖਤੀ ਭਰੇ ਆਦੇਸ਼ ਤੋਂ ਬਾਅਦ ਕੋਈ ...

ਪੂਰੀ ਖ਼ਬਰ »

2 ਔਰਤਾਂ ਸਮੇਤ 10 ਨੂੰ ਕੀਤਾ ਘਰ 'ਚ ਹੀ ਇਕਾਂਤਵਾਸ

ਭਿੱਖੀਵਿੰਡ, 2 ਅਪ੍ਰੈਲ (ਬੌਬੀ)-ਦੇਸ਼ ਵਿਚੋਂ ਕੋਰੋਨਾ ਵਾਇਰਸ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਲਗਾਏ ਕਰਫਿਊ ਦੌਰਾਨ ਸਿਹਤ ਵਿਭਾਗ ਭਿੱਖੀਵਿੰਡ ਦੀ ਟੀਮ ਦਿਨ ਰਾਤ ਮਿਹਨਤ ਕਰ ਰਹੀ ਹੈ | ਇਸੇ ਕੜੀ ਤਹਿਤ ਭਿੱਖੀਵਿੰਡ ਸਿਹਤ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਹੈਲਥ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਸਫ਼ਾਈ ਸੇਵਕ ਤਨਦੇਹੀ ਨਾਲ ਨਿਭਾਅ ਰਹੇ ਨੇ ਡਿਊਟੀ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਮਿਊਾਸੀਪਲ ਕਾਮੇ (ਸਫ਼ਾਈ ਸੇਵਕ) ਕੋਰੋਨਾ ਵਾਇਰਸ ਨੂੰ ਚਲਦੇ ਵੀ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਅ ਰਹੇ ਹਨ ਅਤੇ ਕੋਰੋਨਾ ਵਾਇਰਸ ਨੂੰ ਜ਼ਿਲ੍ਹੇ 'ਚ ਵੱਧਣ ਤੋਂ ਰੋਕਣ ਲਈ ਸ਼ਹਿਰ ਦੀ ਸਾਫ਼-ਸਫ਼ਾਈ ਬਿਨ੍ਹਾਂ ਕਿਸੇ ਡਰ ਦੇ ਕਰ ਰਹੇ ...

ਪੂਰੀ ਖ਼ਬਰ »

ਲਖਵਿੰਦਰ ਸਿੰਘ ਗਿੱਲ ਲੈਕਚਰਾਰ ਜੀਵ ਵਿਗਿਆਨ ਹੋਏ ਸੇਵਾ-ਮੁਕਤ

ਮਜੀਠਾ, 2 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਸ਼ਹੀਦ ਕੈਪਟਨ ਅਮਰਦੀਪ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਜੀਠਾ ਵਿਖੇ ਬਤੌਰ ਲੈਕਚਾਰਾਰ ਜੀਵ ਵਿਗਿਆਨ ਸੇਵਾ ਨਿਭਾਅ ਰਹੇ ਲਖਵਿੰਦਰ ਸਿੰਘ ਗਿੱਲ ਆਪਣੀ 58 ਸਾਲ ਦੀ ਉਮਰ ਤੇ ਸਿੱਖਿਆ ਵਿਭਾਗ ਵਿਚ 30 ਸਾਲ ਲਗਾਤਾਰ ...

ਪੂਰੀ ਖ਼ਬਰ »

ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਭਾੲਾੀ ਖ਼ਾਲਸਾ ਦੀ ਮੌਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 2 ਅਪ੍ਰੈਲ (ਜੱਸ)-ਸਿੱਖ ਜਥੇਬੰਦੀ ਦਲ ਖਾਲਸਾ ਤੇ ਚੀਫ਼ ਖ਼ਾਲਸਾ ਦੀਵਾਨ ਸਮੇਤ ਹੋਰ ਵੱਖ-ਵੱਖ ਸ਼ਖਸੀਅਤਾਂ ਨੇ ਪ੍ਰਸਿੱਧ ਕੀਰਤਨੀਏ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ | ਦਲ ਖ਼ਾਲਸਾ ਦੇ ਸਕੱਤਰ ਜਨਰਲ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਸ਼ਾਸਨ ਰੋਜ਼ਾਨਾ ਵੰਡ ਰਿਹੈ ਇਕ ਹਜ਼ਾਰ ਤੋਂ ਵੱਧ ਲੋਕਾਂ ਨੂੰ ਰਾਸ਼ਨ ਕਿੱਟਾਂ

ਅੰਮਿ੍ਤਸਰ, 2 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਜਿਸ ਦਿਨ ਤੋਂ ਪੰਜਾਬ ਵਿਚ ਕਰਫਿਊ ਲੱਗਾ ਹੈ, ਉਸ ਦਿਨ ਤੋਂ ਹੀ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਲੋਕ, ਜੋ ਕਿ ਦਿਹਾੜੀ ਕਰਕੇ ਆਪਣੀ ਕਮਾਈ ਕਰਦੇ ਸਨ, ਪਰ ਕਰਫਿਊ ਲੱਗਾ ਹੋਣ ਕਾਰਨ ਬਾਹਰ ਨਹੀਂ ਜਾ ਸਕਦੇ, ਦੀ ਸਾਰ ਲੈਣ 'ਚ ਲੱਗਾ ...

ਪੂਰੀ ਖ਼ਬਰ »

ਅੰਮਿ੍ਤਸਰ ਪ੍ਰ੍ਰਸ਼ਾਸਨ ਨੇ ਜ਼ਿਲ੍ਹਾ ਵਾਸੀਆਂ ਦੀ ਸਹੂਲਤ ਲਈ ਬਣਾਈ ਨਵੀਂ ਵੈੱਬਸਾਈਟ

ਅੰਮਿ੍ਤਸਰ, 2 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)¸ਕੋਵਿਡ-19 ਤੋਂ ਪੰਜਾਬ ਵਾਸੀਆਂ ਦਾ ਬਚਾਅ ਕਰਨ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਲਗਾਏ ਗਏ ਕਰਫਿਊ ਦੇ ਫ਼ੈਸਲੇ ਨਾਲ ਘਰਾਂ 'ਚ ਬੈਠੇ ਲੋਕਾਂ ਦੀਆਂ ਨਿੱਤ ਵਰਤੋਂ ਦੀਆਂ ਲੋੜਾਂ ਪੂਰੀਆਂ ਕਰਨ, ਕਰਫ਼ਿਊ ਪਾਸ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ 'ਚ ਲੰਗਰ ਪਹੁੰਚਾਇਆ

ਬਿਆਸ, 2 ਅਪ੍ਰੈਲ (ਪਰਮਜੀਤ ਸਿੰਘ ਰੱਖੜਾ)-ਸੰਜੇ ਹੋਟਲ ਵਲੋਂ ਗੁਰੂ ਨਾਨਕਪੁਰਾ ਬਿਆਸ ਵਿਖੇ ਲੋੜਵੰਦ ਪਰਿਵਾਰਾਂ ਨੂੰ ਲੰਗਰ ਪ੍ਰਸ਼ਾਦਾਂ ਘਰ-ਘਰ ਪਹੰੁਚਾਇਆ ਗਿਆ | ਕੋਰੋਨਾ ਦੇ ਸੰਕਟ ਦੌਰਾਨ ਬਹੁਤ ਪਰਿਵਾਰ ਭੁੱਖ ਨਾਲ ਜੂਝ ਰਹੇ ਹਨ ਤੇ ਜਿੱਥੇ ਪ੍ਰਸ਼ਾਸਨ ਵਲੋਂ ...

ਪੂਰੀ ਖ਼ਬਰ »

ਡਾ: ਓਬਰਾਏ ਵਲੋਂ ਭਾਈ ਖ਼ਾਲਸਾ ਦੇ ਦਿਹਾਂਤ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 2 ਅਪ੍ਰੈਲ (ਸ. ਰ.)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ: ਐੱਸ. ਪੀ. ਸਿੰਘ ਓਬਰਾਏ ਨੇ ਸਾਬਕਾ ਹਜੂਰੀ ਰਾਗੀ ਪਦਮਸ੍ਰੀ ਭਾਈ ਨਿਰਮਲ ਸਿੰਘ ਦੇ ਅੱਜ ਤੜਕੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਜਾਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ¢ ਡਾ: ...

ਪੂਰੀ ਖ਼ਬਰ »

ਅਦਾਲਤ 'ਚ ਪੇਸ਼ ਨਾ ਹੋਣ 'ਤੇ ਚਾਰ ਵਿਅਕਤੀ ਭਗੌੜੇ ਕਰਾਰ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਅਦਾਲਤ 'ਚ ਚੱਲ ਰਹੇ ਕੇਸ ਦੌਰਾਨ ਹਾਜਰ ਨਾ ਹੋਣ 'ਤੇ ਅਦਾਲਤ ਵਲੋਂ 4 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ ਗਿਆ ਹੈ | ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਬਲਜਿੰਦਰ ਸਿੰਘ ਪੁੱਤਰ ਦਰਸ਼ਨ ਸਿਾਂਘ ਵਾਸੀ ਦਿਲਵਾਰਪੁਰ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਦੇ ਤਰਨ ਤਾਰਨ ਰਹਿੰਦੇ ਰਿਸ਼ਤੇਦਾਰਾਂ ਨੂੰ ਸਿਹਤ ਵਿਭਾਗ ਨੇ ਕੀਤਾ ਇਕਾਂਤਵਾਸ

ਤਰਨ ਤਾਰਨ, 2 ਅਪ੍ਰੈਲ (ਹਰਿੰਦਰ ਸਿੰਘ)-ਸਿੱਖ ਕੌਮ ਦੇ ਪ੍ਰਸਿੱਧ ਕੀਰਤਨੀਏ ਤੇ ਪਦਮਸ੍ਰੀ ਭਾਈ ਨਿਰਮਲ ਸਿੰਘ ਦੀ ਕੋਰੋਨਾ ਵਾਇਰਸ ਨਾਲ ਹੋਈ ਮੌਤ ਤੋਂ ਬਾਅਦ ਸਿਹਤ ਵਿਭਾਗ ਤਰਨ ਤਾਰਨ ਵਲੋਂ ਤਰਨ ਤਾਰਨ ਰਹਿੰਦੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਇਕਾਂਤਵਾਸ ਕੀਤਾ ਹੈ | ਭਾਈ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਦੀ ਗ਼ੈਰ ਕਾਨੂੰਨੀ ਵਿਕਰੀ ਕਰਨ ਵਾਲੇ ਗੈਂਗ ਦਾ ਪਰਦਾਫਾਸ਼

ਜੰਡਿਆਲਾ ਗੁਰੂ, 2 ਅਪ੍ਰੈਲ (ਰਣਜੀਤ ਸਿੰਘ ਜੋਸਨ)-ਜੰਡਿਆਲਾ ਗੁਰੂ ਪੁਲਿਸ ਵਲੋਂ ਕੁਦਰਤੀ ਕਰੋਪੀ ਦਾ ਸ਼ਿਕਾਰ ਹੋਏ ਸਮਾਜ 'ਚ ਅਜਿਹੇ ਇਕ ਗਿਰੋਹ ਦਾ ਪਰਦਾਫਾਸ਼ ਕੀਤਾ ਹੈ, ਜਿਹੜਾ ਪੈਸੇ ਦੀ ਹਵਸ ਦਾ ਸ਼ਿਕਾਰ ਹੋ ਕੇ, ਮਨੁੱਖਤਾ ਤੇ ਕੋਰੋਨਾ ਵਰਗੀ ਆਈ ਮਹਾਂਮਾਰੀ ਦੇ ਦੌਰ 'ਚ ...

ਪੂਰੀ ਖ਼ਬਰ »

ਜੇਲ੍ਹ 'ਚ ਸਾਥੀ ਕੈਦੀ 'ਤੇ ਹਮਲਾ ਕਰਨ ਵਾਲੇ 2 ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ

ਅੰਮਿ੍ਤਸਰ, 2 ਅਪ੍ਰੈਲ (ਰੇਸ਼ਮ ਸਿੰਘ)-ਕੇਂਦਰੀ ਜੇਲ੍ਹ 'ਚ ਬੰਦ ਇਕ ਕੈਦੀ 'ਤੇ ਜਾਨਲੇਵਾ ਹਮਲਾ ਕਰਨ ਦੇ ਮਾਮਲੇ 'ਚ ਥਾਣਾ ਇਸਲਾਮਾਬਾਦ ਦੀ ਪੁਲਿਸ ਵਲੋਂ ਦੋ ਹਵਾਲਾਤੀਆਂ ਿਖ਼ਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ | ਕੇਂਦਰੀ ਜੇਲ੍ਹ ਫਤਾਹਪੁਰ ਦੇ ਸਹਾਇਕ ਸੁਪਰਡੈਂਟ ਦਵਿੰਦਰ ...

ਪੂਰੀ ਖ਼ਬਰ »

ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਨੇ ਅਹੁਦਾ ਸੰਭਾਲਿਆ

ਅੰਮਿ੍ਤਸਰ, 2 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)¸ਨਵ-ਨਿਯੁਕਤ ਮੁੱਖ ਖੇਤੀਬਾੜੀ ਅਫ਼ਸਰ ਅੰਮਿ੍ਤਸਰ ਡਾ. ਹਰਿੰਦਰਜੀਤ ਸਿੰਘ ਨੇ ਆਪਣਾ ਆਹੁਦਾ ਸੰਭਾਲ ਲਿਆ ਹੈ | ਦੱਸਣਯੋਗ ਹੈ ਕਿ ਬੀਤੇ ਦਿਨੀਂ ਡਾ. ਦਲਬੀਰ ਸਿੰਘ ਛੀਨਾ ਸੇਵਾਮੁਕਤ ਹੋ ਗਏ ਸਨ ¢ ਇਸ ਦੌਰਾਨ ਡਾ. ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਿਆਂ 'ਤੇ ਸਖ਼ਤ ਕਾਰਵਾਈ ਹੋਵੇ-ਭਾਈ ਅਜਨਾਲਾ

ਅਜਨਾਲਾ, 2 ਅਪ੍ਰੈਲ (ਸੁੱਖ ਮਾਹਲ)-ਹਰਿਆਣਾ ਦੇ ਜ਼ਿਲ੍ਹਾ ਕਰਨਾਲ 'ਚ ਪੈਂਦੇ ਪਿੰਡ ਕੁਰਾਲੀ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਦੇ ਜਿੰਮੇਵਾਰ ਦੋਸ਼ੀਆਂ ਦੀ ਭਾਲ ਕਰਕੇ ਪ੍ਰਸ਼ਾਸ਼ਨ ਵਲੋਂ ਅਜੇ ਤੱਕ ਕੋਈ ਕਾਰਵਾਈ ਨਾ ਕਰਨ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ

ਛੇਹਰਟਾ, 2 ਅਪ੍ਰੈਲ (ਸੁਰਿੰਦਰ ਸਿੰਘ ਵਿਰਦੀ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਲਗਾਏ ਗਏ ਕਰਫ਼ਿਊ ਦੌਰਾਨ ਸੜਕਾਂ ਖ਼ਾਲੀ ਹੋਣ ਦੇ ਬਾਵਜੂਦ ਕੁੱਝ ਲੋਕਾਂ ਵਲੋਂ ਆਵਾਜਾਈ ਨੂੰ ਬਰਕਰਾਰ ਰੱਖਿਆ ਹੋਇਆ ਹੈ | ਜਿੱਥੇ ਸਾਰਾ ਕਾਰਵਾਂ ਹੀ ਰੁਕਿਆ ਪਿਆ ਹੈ ਉਸ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਦੀ ਮੌਤ

ਭਿੱਖੀਵਿੰਡ, 2 ਅਪ੍ਰੈਲ (ਬੌਬੀ)-ਪੁਲਿਸ ਥਾਣਾ ਭਿੱਖੀਵਿੰਡ ਅਧੀਨ ਆਉਂਦੇ ਪਿੰਡ ਪੂਹਲਾ ਤੋਂ ਦਵਾਈ ਲੈ ਕੇ ਭਿੱਖੀਵਿੰਡ ਆ ਰਹੇ ਰਿਕਸ਼ਾ ਚਾਲਕ ਜਿਸ ਨਾਲ ਦੋ ਔਰਤਾਂ ਵੀ ਰਿਕਸ਼ੇ 'ਤੇ ਸਵਾਰ ਸਨ, ਨੂੰ ਖ਼ਾਦ ਨਾਲ ਭਰੇ ਟਰੱਕ ਨੇ ਅੰਮਿ੍ਤਸਰ-ਭਿੱਖੀਵਿੰਡ ਮੁੱਖ ਮਾਰਗ 'ਤੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੇ ਸਿਆਸੀ ਆਗੂ ਵੀ ਘਰਾਂ 'ਚ ਤਾੜੇ

ਅੰਮਿ੍ਤਸਰ , 2 ਅਪ੍ਰੈਲ (ਰੇਸ਼ਮ ਸਿੰਘ)-ਹਰੇਕ ਦੁਖ ਸੁੱਖ ਦੀ ਘੜੀ 'ਚ ਲੋਕਾਂ ਦਾ ਸਾਥ ਦੇਣ ਦਾ ਵਾਅਦਾ ਕਰਨ ਵਾਲੇ ਸਿਆਸੀ ਆਗੂ ਵੀ ਕੋਰੋਨਾ ਵਾਇਰਸ ਦੇ ਡਰ ਨੇ ਗਾਇਬ ਕਰ ਦਿੱਤੇ ਹਨ ਜੋ ਕਿ ਕੋਰੋਨਾ ਤੋਂ ਡਰਦੇ ਖੁਦ ਘਰਾਂ 'ਚ ਪਏ ਹਨ ਇਥੋਂ ਤੱਕ ਕਿ ਸਤਾਧਾਰੀ ਧਿਰ ਦੇ ਮੰਤਰੀਆਂ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX