ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਫਰੀਦਕੋਟ, ਮੁਕਤਸਰ + ਫਿਰੋਜ਼ਪੁਰ, ਫਾਜ਼ਿਲਕਾ + ਮੋਗਾ

ਫ਼ਾਜ਼ਿਲਕਾ ਜ਼ਿਲ੍ਹਾ ਐਤਵਾਰ ਰਿਹਾ ਮੁਕੰਮਲ ਬੰਦ

ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਪੰਜਾਬ 'ਚ ਜਾਰੀ ਕਰਫ਼ਿਊ ਦੌਰਾਨ ਫ਼ਾਜ਼ਿਲਕਾ ਜ਼ਿਲ੍ਹਾ ਐਤਵਾਰ ਨੂੰ ਮੁਕੰਮਲ ਤੌਰ 'ਤੇ ਬੰਦ ਰਿਹਾ | ਇਸ ਦੌਰਾਨ ਸੜਕਾਂ 'ਤੇ ਪੂਰੀ ਤਰ੍ਹਾਂ ਨਾਲ ਸੰਨਾਟਾ ਛਾਇਆ ਰਿਹਾ | ਪੁਲਿਸ ਵਲੋਂ ਥਾਂ-ਥਾਂ 'ਤੇ ਨਾਕਾਬੰਦੀ ਕਰਕੇ ਸੜਕ 'ਤੇ ਨਿਕਲਣ ਵਾਲੇ ਲੋਕਾਂ ਤੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਅਤੇ ਬਿਨਾਂ ਵਜ੍ਹਾ ਘਰੋਂ ਨਿਕਲਣ ਵਾਲੇ ਲੋਕਾਂ ਿਖ਼ਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਂਦਿਆਂ ਉਨ੍ਹਾਂ ਿਖ਼ਲਾਫ਼ ਮਾਮਲੇ ਵੀ ਦਰਜ ਕੀਤੇ ਗਏ ਅਤੇ ਆਰਜ਼ੀ ਜੇਲ੍ਹਾਂ 'ਚ ਵੀ ਡੱਕਿਆ ਗਿਆ | ਫ਼ਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫ਼ਾਜ਼ਿਲਕਾ ਜ਼ਿਲ੍ਹੇ ਵਿਚ ਵਾਹਿਗੁਰੂ ਦੀ ਕਿਰਪਾ ਨਾਲ ਕੋਈ ਵੀ ਕੋਰੋਨਾ ਵਾਇਰਸ ਦਾ ਪਾਜਟਿਵ ਮਾਮਲਾ ਸਾਹਮਣੇ ਨਹੀਂ ਆਇਆ | ਇਸ ਕਰਫ਼ਿਊ ਵਿਚ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਦੇਖਦਿਆਂ ਪ੍ਰਸ਼ਾਸਨ ਵਲੋਂ ਢੁਕਵੇਂ ਕਦਮ ਚੁੱਕੇ ਗਏ ਹਨ ਅਤੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਗਈ | ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਘਰਾਂ ਵਿਚ ਬੈਠਿਆਂ ਹੀ ਪੂਰੀਆਂ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਇਸ ਕਰਫ਼ਿਊ ਦੌਰਾਨ ਕਰੀਬ 29 ਹਜ਼ਾਰ ਗ਼ਰੀਬ ਪਰਿਵਾਰਾਂ ਨੂੰ ਐੱਨ. ਜੀ. ਓ. ਦੀ ਸਹਾਇਤਾ ਨਾਲ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਗ਼ਰੀਬ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾ ਰਿਹਾ ਹੈ | ਕਿਸਾਨਾਂ ਲਈ ਫ਼ਸਲ ਦੀ ਖ਼ਰੀਦੋ-ਫ਼ਰੋਖ਼ਤ ਦੇ ਪ੍ਰਬੰਧ ਜ਼ਿਲ੍ਹੇ ਅੰਦਰ ਮੁਕੰਮਲ ਹਨ | ਸਰਕਾਰੀ ਆਦੇਸ਼ਾਂ 'ਤੇ ਕਣਕ ਖ਼ਰੀਦ ਕੀਤੀ ਜਾਵੇਗੀ | ਬੋਨਸ ਸਬੰਧੀ ਪੁੱਛੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ ਕੋਈ ਅਜਿਹੇ ਆਦੇਸ਼ ਨਹੀਂ ਆਏ ਹਨ, ਬਲਕਿ ਉਹ ਵੀ ਸੋਸ਼ਲ ਮੀਡੀਆ 'ਤੇ ਹੀ ਸੁਣ ਰਹੇ ਹਨ | ਐੱਸ. ਐੱਸ. ਪੀ. ਫ਼ਾਜ਼ਿਲਕਾ ਹਰਜੀਤ ਸਿੰਘ ਨੇ ਦੱਸਿਆ ਕਿ ਕਰਫ਼ਿਊ ਦੀ ਪਾਲਣਾ ਕਰਵਾਉਣ ਲਈ ਫ਼ਾਜ਼ਿਲਕਾ ਪੁਲਿਸ ਦੀ ਬੇਨਤੀ 'ਤੇ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਵਲੋਂ ਆਰਜ਼ੀ ਜੇਲ੍ਹਾਂ ਬਣਾਈਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਪਿਛਲੇ 24 ਘੰਟਿਆਂ 'ਚ 28 ਮਾਮਲੇ ਪੁਲਿਸ ਵਲੋਂ ਦਰਜ ਕੀਤੇ ਗਏ ਹਨ, 52 ਦੇ ਕਰੀਬ ਵਿਅਕਤੀ ਆਰਜ਼ੀ ਜੇਲ੍ਹਾਂ ਵਿਚ ਡੱਕੇ ਗਏ ਹਨ ਜਦਕਿ 37 ਦੇ ਕਰੀਬ ਟ੍ਰੈਫ਼ਿਕ ਪੁਲਿਸ ਵਲੋਂ ਚਲਾਨ ਕੱਟੇ ਹਨ | ਉਨ੍ਹਾਂ ਦੱਸਿਆ ਕਿ ਹੁਣ ਤੱਕ 150 ਦੇ ਕਰੀਬ ਮਾਮਲੇ ਪੁਲਿਸ ਵਲੋਂ ਦਰਜ ਕੀਤੇ ਜਾ ਚੁੱਕੇ ਹਨ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਬਿਮਾਰੀ ਦੀ ਚੇਨ ਤੋੜਨ ਲਈ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ | ਉਨ੍ਹਾਂ ਕਿਹਾ ਕਿ ਕਈ ਲੋਕਾਂ ਦੇ ਪ੍ਰਸ਼ਾਸਨ ਵਲੋਂ ਪਾਸ ਬਣਾਏ ਗਏ ਸਨ ਜੋ ਇਨ੍ਹਾਂ ਪਾਸਾਂ ਦੀ ਦੁਰਵਰਤੋਂ ਕਰਦੇ ਵੀ ਨਜ਼ਰ ਆਏ, ਜਿਨ੍ਹਾਂ ਦੇ ਪਾਸ ਰੱਦ ਕਰ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਫ਼ਾਜ਼ਿਲਕਾ ਜ਼ਿਲ੍ਹੇ ਦੇ ਕੱੁਲ 360 ਪਿੰਡ ਹਨ, ਜਿਨ੍ਹਾਂ ਵਿਚ ਪੁਲਿਸ ਵਲੋਂ ਆਦੇਸ਼ ਦਿੱਤੇ ਗਏ ਹਨ, ਜੇਕਰ ਕੋਈ ਕਾਨੂੰਨ ਦੀ ਉਲੰਘਣਾ ਕਰੇਗਾ ਤਾਂ ਪਰਚਾ ਦਰਜ ਕੀਤਾ ਜਾਵੇਗਾ | ਇਨ੍ਹਾਂ ਵਿਚੋਂ 80 ਪਿੰਡ ਅਜਿਹੇ ਹਨ, ਜਿਨ੍ਹਾਂ ਨੇ ਪੁਲਿਸ ਨੂੰ ਸਹਿਯੋਗ ਦਿੰਦਿਆਂ ਆਪਣੇ ਪੱਧਰ 'ਤੇ ਲਾਕਡਾਊਨ ਕੀਤਾ ਹੋਇਆ ਹੈ ਅਤੇ ਬਾਹਰੀ ਵਿਅਕਤੀਆਂ 'ਤੇ ਪੂਰਨ ਤੌਰ 'ਤੇ ਰੋਕ ਲਗਾਈ ਹੈ |

ਕਰਫ਼ਿਊ ਦੇ ਚੱਲਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਲੋਕਾਂ ਦੀ ਸਹੂਲਤਾਂ ਲਈ ਨਵੇਂ ਨਿਰਦੇਸ਼ ਜਾਰੀ

ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲੱਗੇ ਕਰਫਿਊ ਦੌਰਾਨ ਸ੍ਰੀ ਐੱਮ. ਕੇ. ਅਰਾਵਿੰਦ ਕੁਮਾਰ ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਲੋਂ ਕੁਝ ਨਵੇਂ ...

ਪੂਰੀ ਖ਼ਬਰ »

ਸੋਸ਼ਲ ਮੀਡੀਆ 'ਤੇ ਅੱਪਲੋਡ ਵੀਡੀਓ ਕਲਿੱਪ ਮਾਮਲੇ 'ਚ ਚੱਲੀ ਗੋਲੀ ਦੌਰਾਨ 2 ਫੱਟੜ

ਫ਼ਿਰੋਜ਼ਪੁਰ, 5 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਕੋਰੋਨਾ ਵਾਇਰਸ ਦੇ ਚੱਲਦੇ ਸੋਸ਼ਲ ਮੀਡੀਆ 'ਤੇ ਹੋਈ ਅੱਪਲੋਡ ਵੀਡੀਓ 'ਤੇ ਕੁਮੈਂਟ ਪਾਉਣ ਦੇ ਮਾਮਲੇ 'ਚ ਦੇਰ ਰਾਤ ਹੋਏ ਤਕਰਾਰ ਦੌਰਾਨ ਚੱਲੀ ਗੋਲੀ ਵਿਚ ਪਿੰਡ ਕਾਲੇ ਕੇ ਹਿਠਾੜ ਥਾਣਾ ਆਰਿਫ਼ ਕੇ ਦੇ 2 ਵਿਅਕਤੀਆਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਚੱਲ ਰਹੀ ਗੰਭੀਰਤਾ ਦੌਰਾਨ ਅਬੋਹਰ ਨੇੜੇ 108 ਐਾਬੂਲੈਂਸ ਵਾਲਿਆਂ ਦੀ ਵੱਡੀ ਲਾਪ੍ਰਵਾਹੀ ਆਈ ਸਾਹਮਣੇ

ਅਬੋਹਰ, 5 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)- ਇਕ ਪਾਸੇ ਜਿੱਥੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲ਼ੋਂ ਉਪਰਾਲੇ ਤੇ ਲੋਕਾਂ ਨੂੰ ਸਿਹਤ ਸੁਵਿਧਾਵਾਂ ਉਪਲੱਬਧ ਕਰਵਾਉਣ ਦੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਉੱਥੇ ਬੜੇ ਥਾਵਾਂ 'ਤੇ ਸਿਹਤ ਵਿਭਾਗ ...

ਪੂਰੀ ਖ਼ਬਰ »

ਕਰਫਿਊ ਦੌਰਾਨ ਜ਼ਿਲ੍ਹੇ ਦੇ ਗਰੀਬਾਂ ਤੇ ਲੋੜਵੰਦਾਂ ਨੂੰ 3 ਲੱਖ 25 ਹਜ਼ਾਰ ਫ਼ੂਡ ਪੈਕੇਟ ਵੰਡੇ

ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਰਫ਼ਿਊ ਦੌਰਾਨ ਜ਼ਿਲ੍ਹੇ ਦੇ ਵਸਨੀਕਾਂ ਨੂੰ ਲੋੜੀਂਦੀਆਂ ਵਸਤਾਂ, ਦਵਾਈਆਂ, ਰਾਸ਼ਨ ਅਤੇ ਹੋਰ ਲੋੜੀਂਦਾ ਸਾਮਾਨ ਮੁਹੱਈਆ ਕਰਵਾਉਣ ਲਈ ਦਿਨ-ਰਾਤ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਡਰੋਂ ਹੁਣ ਪਿੰਡਾਂ ਦੇ ਨੌਜਵਾਨਾਂ ਨੇ ਆਪੋ ਆਪਣੇ ਪਿੰਡਾਂ ਨੂੰ ਕੀਤਾ ਸੀਲ

ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਭਾਂਪਦਿਆਂ ਸਮੁੱਚੇ ਦੇਸ਼ ਵਿਚ ਲਾਕਡਾਊਨ ਕੀਤਾ ਹੋਇਆ ਹੈ ਅਤੇ ਉੱਥੇ ਪੰਜਾਬ ਵਿਚ ਵੀ ਸੂਬਾ ਸਰਕਾਰ ਵਲੋਂ ...

ਪੂਰੀ ਖ਼ਬਰ »

ਕੁਝ ਦਿਨਾਂ ਦਾ ਮਿਡ-ਡੇ ਮੀਲ ਵਿਦਿਆਰਥੀਆਂ ਦੇ ਘਰੋ-ਘਰੀ ਵੰਡਣਾ ਅਧਿਆਪਕਾਂ ਲਈ ਹੋਇਆ ਨਮੋਸ਼ੀ ਜਨਕ

ਫ਼ਿਰੋਜ਼ਪੁਰ, 5 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਸਕੂਲੀ ਵਿਦਿਆਰਥੀਆਂ ਨੂੰ 24 ਦਿਨਾਂ ਦਾ ਮਿਡ-ਡੇ ਮੀਲ ਵਾਲਾ ਰਾਸ਼ਨ ਘਰੋ-ਘਰੀ ਪਹੰੁਚਾਉਣ ਵਾਲੇ ਸਰਕਾਰੀ ਹੁਕਮ ਅਧਿਆਪਕ ਵਰਗ ਲਈ ਮਜ਼ਾਕ ਹੀ ਨਹੀਂ, ਸਗੋਂ ਵੱਡੀਆਂ ਮੁਸੀਬਤਾਂ ਤੇ ਬੇਇੱਜ਼ਤੀ ਦਾ ਕਾਰਨ ਬਣ ਰਹੇ ਹਨ | ...

ਪੂਰੀ ਖ਼ਬਰ »

ਝੂਠੀ ਅਫ਼ਵਾਹ ਫ਼ੈਲਾਉਣ ਵਾਲੇ ਗ੍ਰੰਥੀ ਵਿਰੁੱਧ ਮਾਮਲਾ ਦਰਜ

ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਪੁਲਿਸ ਨੇ ਗੁਰਦੁਆਰਾ ਬਾਬਾ ਜੀਵਨ ਸਿੰਘ ਢਿਲਵਾਂ ਕਲਾਂ ਦੇ ਗ੍ਰੰਥੀ ਸੰਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਨੇੜੇ ਖੀਵਾ ਸਰਵਿਸ ਸਟੇਸ਼ਨ ਕੋਟਕਪੂਰਾ ਵਿਰੁੱਧ ਝੂਠੀ ਅਫ਼ਵਾਹ ਫ਼ੈਲਾਉਣ ਲਈ ਮਾਮਲਾ ਦਰਜ ਕੀਤੇ ਜਾਣ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਗਿੱਦੜਬਾਹਾ, 5 ਅਪ੍ਰੈਲ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਨੇੜੇ ਵਾਪਰੇ ਇਕ ਸੜਕ ਹਾਦਸੇ 'ਚ ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ਹੈ | ਤੇਜਿੰਦਰ ਸਿੰਘ ਉਮਰ 35 ਕੁ ਸਾਲ ਪੁੱਤਰ ਹਰਭਜਨ ਸਿੰਘ ਵਾਸੀ ਗਿੱਦੜਬਾਹਾ ਜੋ ਕਿ ਮੋਟਰਸਾਈਕਲ ਪੀ. ਬੀ. 30 ਕਿਊ 0816 'ਤੇ ਗਿੱਦੜਬਾਹਾ ਤੋਂ ...

ਪੂਰੀ ਖ਼ਬਰ »

ਠੇਕਾ ਭੰਨ੍ਹ ਕੇ 40 ਪੇਟੀਆਂ ਸ਼ਰਾਬ ਚੋਰੀ

ਕੋਟਕਪੂਰਾ, 5 ਅਪ੍ਰੈਲ (ਮੋਹਰ ਸਿੰਘ ਗਿੱਲ)-ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਹਲਕੇ ਦੇ ਪਿੰਡ ਮੌੜ ਵਿਖੇ ਇਕ ਸ਼ਰਾਬ ਦਾ ਠੇਕਾ ਭੰਨ੍ਹ ਕੇ 40 ਪੇਟੀਆਂ ਸ਼ਰਾਬ ਚੋਰੀ ਕਰ ਲਈ | ਜਾਣਕਾਰੀ ਅਨੁਸਾਰ ਇਹ ਘਟਨਾ ਰਾਤ ਸਮੇਂ ਵਾਪਰੀ | ਠੇਕੇ ਦੀ ਰਾਤ ਸਮੇਂ ਰਾਖੀ ਕਰਨ ਵਾਲਾ ...

ਪੂਰੀ ਖ਼ਬਰ »

ਰਾਸ਼ਨ ਨਾ ਮਿਲਣ 'ਤੇ ਵੱਖ-ਵੱਖ ਪਿੰਡਾਂ 'ਚ ਮਜ਼ਦੂਰਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-15 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਖੁੰਡੇ ਹਲਾਲ, ਭਾਗਸਰ, ਭੁੱਟੀਵਾਲਾ, ਖੂੰਨਣ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਲਈ ਖਾਲੀ ਥਾਲ਼ੀਆਂ ਤੇ ਭਾਂਡੇ ਖੜਕਾ ਕੇ ਕੀਤੀ ਆਵਾਜ਼ ਬੁਲੰਦ

ਮੰਡੀ ਕਿੱਲਿਆਂਵਾਲੀ, 5 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਜਨਤਕ ਜਥੇਬੰਦੀਆਂ ਦੇ ਸੂਬਾਈ ਸੱਦੇ 'ਤੇ ਅੱਜ ਲੰਬੀ ਹਲਕੇ 'ਚ ਸਿੰਘੇਵਾਲਾ-ਫਤੂਹੀਵਾਲਾ ਵਿਖੇ ਕੋਰੋਨਾ ਮਹਾਂਮਾਰੀ ਤਹਿਤ ਸੰਕਟ ਵਿਚ ਘਿਰੇ ਲੋਕਾਂ ਦੀਆਂ ਮੁਸ਼ਕਿਲਾਂ ਬਾਰੇ ਕੇਂਦਰ ਅਤੇ ਪੰਜਾਬ ਸਰਕਾਰ ਦੇ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ 180 ਵਿਅਕਤੀਆਂ ਨੂੰ ਕੀਤਾ ਇਕਾਂਤਵਾਸ

ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਸ਼ਹਿਰ ਦੇ ਹਰਿੰਦਰਾ ਨਗਰ ਦੇ ਵਸਨੀਕ ਜਿਸ ਵਿਚ ਕੋਰੋਨਾ ਵਾਇਰਸ ਪਾਜ਼ਟਿਵ ਪਾਇਆ ਗਿਆ ਸੀ, ਉਸ ਦੇ ਸੰਪਰਕ 'ਚ ਆਏ 180 ਦੇ ਕਰੀਬ ਵਿਅਕਤੀਆਂ ਦਾ ਸਿਹਤ ਵਿਭਾਗ ਨੇ ਪਤਾ ਲਗਾਇਆ ਹੈ ਅਤੇ ਇਨ੍ਹਾਂ ਨੂੰ ਇਕਾਂਤਵਾਸ ਕਰ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਇਕ ਮਰੀਜ਼ ਦੀ ਸ਼ਨਾਖ਼ਤ ਹੋਣ ਕਾਰਨ ਕੋਟਕਪੂਰਾ ਦੇ ਲੋਕ ਟਿਕੇ

ਕੋਟਕਪੂਰਾ, 5 ਅਪ੍ਰੈਲ (ਮੋਹਰ ਸਿੰਘ ਗਿੱਲ)-ਜ਼ਿਲ੍ਹਾ ਫ਼ਰੀਦਕੋਟ 'ਚ ਇਕ ਨੌਜਵਾਨ ਦੇ ਕੋਰੋਨਾ ਪਾਜ਼ਟਿਵ ਪੁਸ਼ਟੀ ਹੋਣ ਉਪਰੰਤ ਇਸ ਦੇ ਨਾਲ ਲੱਗਦੇ ਵੱਡੇ ਸ਼ਹਿਰ ਕੋਟਕਪੂਰਾ ਦੇ ਲੋਕ ਵਧੇਰੇ ਸਤਰਕ ਹੋ ਗਏ ਹਨ ਅਤੇ ਕੋਈ ਵੀ ਆਪਣੇ ਘਰਾਂ ਤੋਂ ਬਾਹਰ ਨਹੀਂ ਨਿਕਲ ਰਿਹਾ | ...

ਪੂਰੀ ਖ਼ਬਰ »

ਰੈੱਡ ਕਰਾਸ ਦੀ ਦੁਕਾਨ ਤੋਂ ਵਿਕ ਰਹੀਆਂ ਹਨ ਮਿਆਦ ਪੁੱਗੀਆਂ ਦਵਾਈਆਂ

ਕੋਟਕਪੂਰਾ, 5 ਅਪ੍ਰੈਲ (ਮੇਘਰਾਜ)-ਬਾਬਾ ਦਿਆਲ ਸਿੰਘ ਸਿਵਲ ਹਸਪਤਾਲ ਕੋਟਕਪੂਰਾ ਵਿਖੇ ਸਥਿਤ ਰੈੱਡ ਕਰਾਸ ਸੁਸਾਇਟੀ ਵਲੋਂ ਖੋਲ੍ਹੇ ਮੈਡੀਕਲ ਸਟੋਰ ਤੋਂ ਮਿਆਦ ਪੁੱਗੀਆਂ ਦਵਾਈਆਂ ਵੇਚੀਆਂ ਜਾ ਰਹੀਆਂ ਹਨ ਅਤੇ ਮਰੀਜ਼ਾਂ ਦੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਰਾਸ਼ਨ ਖ਼ਤਮ, ਭੜੋਲੇ ਖਾਲੀ ਗਰੀਬਾਂ ਦੀਆਂ ਖੜ੍ਹਕੀਆਂ ਥਾਲੀਆਂ-ਕਿਸਾਨ ਜਥੇਬੰਦੀਆਂ

ਜੈਤੋ, 5 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਡਕੌਦਾਂ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਨੌਜਵਾਨ ਭਾਰਤ ਸਭਾ ਨੇ ਪੰਜਾਬ ਦੀਆਂ 14 ਜਥੇਬੰਦੀਆਂ ਦੇ ਸੱਦੇ 'ਤੇ ਸਥਾਨਕ ਸ਼ਹਿਰ, ਪਿੰਡ ਰੋੜੀਕਪੂਰਾ, ਮੱਤਾ ਅਤੇ ਪਿੰਡ ਦਲ ਸਿੰਘ ਵਾਲਾ ਵਿਚ ਕੇਂਦਰ ...

ਪੂਰੀ ਖ਼ਬਰ »

ਵਿਦਿਆਰਥੀ ਕਰਫ਼ਿਊ ਦੌਰਾਨ ਘਰ ਬੈਠੇ ਕਰਨਗੇ ਸੋਸ਼ਲ ਮੀਡੀਆ ਰਾਹੀਂ ਪੜ੍ਹਾਈ-ਪਿ੍ੰਸੀਪਲ ਸ਼ਰਮਾ

ਜੈਤੋ, 5 ਅਪ੍ਰੈਲ (ਭੋਲਾ ਸ਼ਰਮਾ)-ਸ਼ਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਦੇ ਚੇਅਰਮੈਨ ਅਸ਼ਵਨੀ ਕੁਮਾਰ ਗਰਗ (ਗੋਰੀਆ), ਡਾਇਰੈਕਟਰ ਦੀਪੀ ਗਰਗ, ਪ੍ਰਧਾਨ ਚਰਨ ਦਾਸ ਮਿੱਤਲ, ਮੀਤ ਪ੍ਰਧਾਨ ਅਸ਼ੋਕ ਕੁਮਾਰ ਗਰਗ, ਜਨਰਲ ਸਕੱਤਰ ਗੌਰਵ ਕੁਮਾਰ 'ਲੱਕੀ ਗਰਗ', ਵਿੱਤ ...

ਪੂਰੀ ਖ਼ਬਰ »

ਜ਼ਿਲੇ੍ਹ 'ਚ 75,000 ਲਾਭਪਾਤਰੀਆਂ ਨੂੰ ਦਿੱਤੀ ਜਾਵੇਗੀ ਪੈਨਸ਼ਨ-ਡੀ. ਸੀ.

ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਜ਼ਿਲੇ੍ਹ 'ਚ ਚਾਰ ਵੱਖ-ਵੱਖ ਸਕੀਮਾਂ ਤਹਿਤ ਪੈਨਸ਼ਨ ਵੰਡਣ ਦਾ ਕੰਮ 6 ਅਪ੍ਰੈਲ (ਸੋਮਵਾਰ) ਤੋਂ ਬੈਂਕਾਂ ਦੇ ਨੁਮਾਇੰਦਿਆਂ ਵਲੋਂ ਘਰ-ਘਰ ਜਾ ਕੇ ਸ਼ੁਰੂ ਕੀਤਾ ਜਾਵੇਗਾ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਬਿਨਾਂ ਲੂਣ ਮਿਰਚਾਂ ਵਾਲੇ ਇਕ ਹਜ਼ਾਰ ਰਾਸ਼ਨ ਕਿੱਟ ਲੰਬੀ ਹਲਕੇ 'ਚ ਪੁੱਜੇ

ਮੰਡੀ ਕਿੱਲਿਆਂਵਾਲੀ, 5 ਅਪ੍ਰੈਲ (ਇਕਬਾਲ ਸਿੰਘ ਸ਼ਾਂਤ)-ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਤਸਵੀਰ ਵਾਲੇ ਰਾਸ਼ਨ ਦੀਆਂ ਇਕ ਹਜ਼ਾਰ ਕਿੱਟਾਂ ਲੰਬੀ ਹਲਕੇ ਪੁੱਜ ਗਈਆਂ | ਇਹ ਕਿੱਟਾਂ ਪਿੱਛੇ ਜਿਹੇ ਕੱਟੇ ਰਾਸ਼ਨ ਕਾਰਡਾਂ ਧਾਰਕ ਪਰਿਵਾਰਾਂ ਵੰਡੀਆਂ ਜਾਣੀਆਂ ਹਨ, ਜਿਸ ਲਈ ...

ਪੂਰੀ ਖ਼ਬਰ »

ਘਰ 'ਚ ਵੜ ਕੇ ਸੱਟਾਂ ਮਾਰਨ ਵਾਲਿਆਂ ਿਖ਼ਲਾਫ਼ ਮਾਮਲਾ ਦਰਜ

ਮੰਡੀ ਅਰਨੀਵਾਲਾ, 5 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਵਿਖੇ ਇਕ ਵਿਅਕਤੀ ਦੇ ਬਿਆਨਾਂ 'ਤੇ ਉਸ ਨਾਲ ਘਰ ਵਿਚ ਵੜ ਕੇ ਸੱਟਾਂ ਮਾਰਨ ਦੇ ਦੋਸ਼ 'ਚ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੇ ਬਿਆਨਾਂ 'ਚ ਅਮਰੀਕ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ 200 ਪਰਿਵਾਰਾਂ ਨੂੰ ਰਾਸ਼ਨ ਤਕਸੀਮ

ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਮਾਜ ਸੇਵੀ ਡਾ. ਐੱਸ. ਪੀ. ਸਿੰਘ ਓਬਰਾਏ ਵਲੋਂ ਚਲਾਈ ਜਾ ਰਹੀ ਸਮਾਜਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੀ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਇਕਾਈ ਵਲੋਂ ਗੁਰੂ ਨਾਨਕ ਕਾਲਜ ਫ਼ਾਰ ਗਰਲਜ਼ ਦੀ ...

ਪੂਰੀ ਖ਼ਬਰ »

ਤਾਲਾਬੰਦੀ ਨੇ ਦੁੱਧ ਦਾ ਕਾਰੋਬਾਰ ਕਰਦੇ ਮੁਸਲਿਮ ਭਾਈਚਾਰੇ ਦੀਆਂ ਮੁਸੀਬਤਾਂ 'ਚ ਕੀਤਾ ਵਾਧਾ

ਫ਼ਾਜ਼ਿਲਕਾ, 5 ਅਪ੍ਰੈਲ (ਅਮਰਜੀਤ ਸ਼ਰਮਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕੀਤੀ ਗਈ ਤਾਲਾਬੰਦੀ ਤੋਂ ਬਾਅਦ ਦੁੱਧ ਦਾ ਕੰਮ ਕਰਨ ਵਾਲਾ ਮੁਸਲਿਮ ਭਾਈਚਾਰਾ ਇਸ ਵੇਲੇ ਭਾਰੀ ਆਰਥਿਕ ਮੰਦਹਾਲੀ ਦੇ ਨਾਲ-ਨਾਲ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਵਿਚੋਂ ਲੰਘ ਰਿਹਾ ਹੈ | ...

ਪੂਰੀ ਖ਼ਬਰ »

ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਲੋਂ ਆਨਲਾਈਨ ਜਮਾਤਾਂ ਸ਼ੁਰੂ

ਕੁੱਲਗੜ੍ਹੀ, 5 ਅਪੈ੍ਰਲ (ਸੁਖਜਿੰਦਰ ਸਿੰਘ ਸੰਧੂ)- ਕੋਰੋਨਾ ਵਾਰਸ ਜਿਹੀ ਭਿਆਨਕ ਬਿਮਾਰੀ ਨੂੰ ਦੇਖਦੇ ਹੋਏ ਕਰਫ਼ਿਊ ਜਾਰੀ ਹੈ, ਜਿਸ ਕਾਰਨ ਵਿੱਦਿਅਕ ਸੰਸਥਾਵਾਂ ਵੀ ਬੰਦ ਹਨ, ਪੜ੍ਹਾਈ ਕਰਨ ਵਾਲੇ ਬੱਚਿਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਇਲਾਕੇ ਦੇ ਨਾਮਵਰ ਸੰਸਥਾ ...

ਪੂਰੀ ਖ਼ਬਰ »

ਆਪਣੇ-ਆਪਣੇ ਪਿੰਡਾਂ ਨੂੰ ਕੋਰੋਨਾ ਦੇ ਕਹਿਰ ਤੋਂ ਬਚਾਉਣ ਲਈ ਲੋਕਾਂ ਨੇ ਲਾਏ 24 ਘੰਟੇ ਪਹਿਰੇ

ਅਬੋਹਰ, 5 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)- ਕੋਰੋਨਾ ਵਾਇਰਸ ਨਾਲ ਸਾਰੀ ਦੁਨੀਆ ਜੂਝ ਰਹੀ ਹੈ ਤੇ ਇਸ ਤੋਂ ਬਚਣ ਲਈ ਵੱਖ-ਵੱਖ ਤਰ੍ਹਾਂ ਦੇ ਯਤਨ ਕੀਤੇ ਜਾ ਰਹੇ ਹਨ | ਸਰਕਾਰ ਵਲ਼ੋਂ ਜਿੱਥੇ ਕਰਫ਼ਿਊ ਲਗਾਇਆ ਗਿਆ ਹੈ, ਉੱਥੇ ਪ੍ਰਸ਼ਾਸਨ ਵਲ਼ੋਂ ਵੀ ਵੱਖ-ਵੱਖ ਹਦਾਇਤਾਂ ...

ਪੂਰੀ ਖ਼ਬਰ »

ਸੋਢੀ ਨਗਰ ਦੇ ਡੀਪੂ 'ਤੇ ਕਣਕ ਦੇ 180 ਗੱਟੇ ਵੱਧ ਆਉਣ ਦਾ ਮਾਮਲਾ ਗਰਮਾਇਆ

ਕੁੱਲਗੜ੍ਹੀ, 5 ਅਪ੍ਰੈਲ (ਸੁਖਜਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਸਸਤੇ ਭਾਅ 'ਤੇ ਕਣਕ ਦੀ ਵੰਡ ਕੀਤੀ ਜਾਂਦੀ ਹੈ ਤਾਂ ਜੋ ਗ਼ਰੀਬ ਪਰਿਵਾਰ ਵੀ ਭਰ ਪੇਟ ਰੋਟੀ ਖਾ ਸਕਣ | ਇਸ ਕੋਰੋਨਾ ਵਾਇਰਸ ਦੀ ਬਿਮਾਰੀ ਦੇ ਕਾਰਨ ਕਰਫ਼ਿਊ ਲੱਗਾ ਹੋਣ ਕਰਕੇ ...

ਪੂਰੀ ਖ਼ਬਰ »

ਜ਼ਿਲ੍ਹਾ ਸੈਸ਼ਨ ਜੱਜ ਪਰਮਿੰਦਰ ਪਾਲ ਨੇ ਲੋੜਵੰਦਾਂ ਨੂੰ ਵੰਡਿਆ ਲੰਗਰ

ਫ਼ਿਰੋਜ਼ਪੁਰ, 5 ਅਪ੍ਰੈਲ (ਰਾਕੇਸ਼ ਚਾਵਲਾ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲੱਗੇ ਕਰਫ਼ਿਊ ਕਾਰਨ ਦਿਹਾੜੀ ਮਜ਼ਦੂਰੀ ਕਰਨ ਵਾਲੇ ਘਰਾਂ 'ਚ ਬੈਠੇ ਪਰਿਵਾਰਾਂ ਦੀ ਮਦਦ ਵਾਸਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਫ਼ਿਰੋਜ਼ਪੁਰ ਪਰਮਿੰਦਰ ਪਾਲ ਸਿੰਘ ਨੇ ਖ਼ੁਦ ਆਪਣੇ ਹੱਥੀ ਲੰਗਰ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਵੀ ਦਿੱਤਾ ਜਾਵੇ 20 ਲੱਖ ਬੀਮੇ ਦਾ ਲਾਭ-ਭੁੱਲਰ

ਫ਼ਿਰੋਜ਼ਪੁਰ, 5 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਖੇਤੀਬਾੜੀ ਵਾਲਾ ਪੰਜਾਬ ਸੂਬਾ ਹੋਣ ਕਾਰਨ ਕੋਰੋਨਾ ਵਾਇਰਸ ਦੇ ਫੈਲੇ ਹੋਣ ਸਮੇਂ ਆਈ ਕਣਕ ਦੀ ਵਾਢੀ ਮੌਕੇ ਕੋਰੋਨਾ ਦੇ ਡਰ 'ਚ ਖੇਤਾਂ 'ਚ ਕੰਮ ਕਰਨ ਵਾਲੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਦਰਦ ਨੂੰ ਸਮਝ ਵਿਸ਼ਵ ਭਾਈ ...

ਪੂਰੀ ਖ਼ਬਰ »

ਰੋਜ਼ਾਨਾ ਸਵੇਰੇ 7 ਵਜੇ ਤੋਂ ਦੁਪਹਿਰ 12 ਵਜੇ ਤੱਕ ਘਰ-ਘਰ ਜਾ ਕੇ ਕੀਤੀ ਜਾ ਸਕੇਗੀ ਸਬਜ਼ੀ/ਫ਼ਲਾਂ ਦੀ ਵਿਕਰੀ-ਜ਼ਿਲ੍ਹਾ ਮੈਜਿਸਟ੍ਰੇਟ

ਫਾਜ਼ਿਲਕਾ, 5 ਅਪ੍ਰੈਲ (ਦਵਿੰਦਰਪਾਲ ਸਿੰਘ)-ਜ਼ਿਲ੍ਹਾ ਮੈਜਿਸਟਰੇਟ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਜ਼ਿਲੇ੍ਹ ਅੰਦਰ ਤਾਲਾਬੰਦੀ ਅਤੇ ਕਰਫਿਊ ਦੌਰਾਨ ਆਮ ਜਨਤਾ ਨੂੰ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਦੇ ਦਿਨਾਂ ਵਿਚ ...

ਪੂਰੀ ਖ਼ਬਰ »

ਫ਼ਰੀਦਕੋਟ ਵਿਖੇ ਕੋਰੋਨਾ ਮਰੀਜ਼ ਨਾਲ ਪ੍ਰੋਗਰਾਮ 'ਚ ਸ਼ਾਮਿਲ ਹੋਣ ਵਾਲੇ ਫ਼ਿਰੋਜ਼ਪੁਰ ਦੇ ਰਿਸ਼ਤੇਦਾਰ ਦੀ ਸਿਹਤ ਵਿਭਾਗ ਨੇ ਕੀਤੀ ਜਾਂਚ

ਫ਼ਿਰੋਜ਼ਪੁਰ, 5 ਅਪ੍ਰੈਲ (ਕੰਵਰਜੀਤ ਸਿੰਘ ਜੈਂਟੀ)- ਫ਼ਰੀਦਕੋਟ ਵਿਖੇ ਕੋਰੋਨਾ ਵਾਇਰਸ ਦੇ ਪੋਜਟਿਵ ਪਾਏ ਗਏ ਵਿਅਕਤੀ ਨਾਲ 15 ਮਾਰਚ ਨੂੰ ਇਕ ਪ੍ਰੋਗਰਾਮ ਵਿਚ ਸ਼ਮੂਲੀਅਤ ਕਰਨ ਵਾਲੇ ਫ਼ਿਰੋਜ਼ਪੁਰ ਦੇ ਇਕ ਪਰਿਵਾਰ ਦੇ 11 ਮੈਂਬਰਾਂ ਦੀ ਸਿਹਤ ਵਿਭਾਗ ਵਲੋਂ ਜਾਂਚ ਕੀਤੀ ਗਈ | ...

ਪੂਰੀ ਖ਼ਬਰ »

ਫ਼ਿਰੋਜ਼ਸ਼ਾਹ ਦੇ 45 ਆਟਾ-ਦਾਲ ਕਾਰਡ ਧਾਰਕਾਂ ਨੂੰ ਨਹੀਂ ਮਿਲੀ ਕਣਕ

ਫ਼ਿਰੋਜ਼ਸ਼ਾਹ, 5 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਭਾਵੇਂ ਕੋਰੋਨਾ ਵਾਇਰਸ ਦੇ ਚੱਲਦਿਆਂ ਲਗਾਏ ਕਰਫ਼ਿਊ ਕਾਰਨ ਸੂਬਾ ਸਰਕਾਰ ਹਰ ਲੋੜਵੰਦ ਨੂੰ ਰਾਸ਼ਨ ਮੁਹੱਈਆ ਕਰਵਾਉਣ ਦੇ ਦਾਅਵੇ ਕਰ ਰਹੀ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਮਾਜ ਸੇਵੀ ਜਥੇਬੰਦੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਪੰਜਾਬ ਦੀ ਰਾਈਸ ਮਿੱਲ ਇੰਡਸਟਰੀ ਵੀ ਆਈ ਕੋਰੋਨਾ ਵਾਇਰਸ ਦੀ ਮਾਰ ਹੇਠ

ਫ਼ਿਰੋਜ਼ਪੁਰ, 5 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਕਹਿਰ ਕਾਰਨ ਜਿੱਥੇ ਦੁਨੀਆ ਭਰ ਅੰਦਰ ਅਰਥ ਵਿਵਸਥਾ ਵਿਗੜ ਗਈ ਹੈ, ਉੱਥੇ ਪੰਜਾਬ ਦੀ ਰਾਈਸ ਮਿੱਲ ਇੰਡਸਟਰੀ ਵੀ ਤਬਾਹੀ ਦੇ ਮੋੜ 'ਤੇ ਪਹੰੁਚ ਚੁੱਕੀ ਹੈ ਕਿਉਂਕਿ ਦੇਸ਼ ਅੰਦਰ ਲਾਕਡਾਊਨ ਹੋਣ ਕਰਕੇ ...

ਪੂਰੀ ਖ਼ਬਰ »

ਪੀ. ਐੱਚ. ਸੀ. ਜੰਡਵਾਲਾ ਭੀਮੇਸ਼ਾਹ ਅਧੀਨ ਸਮੂਹ ਪਿੰਡਾਂ 'ਚ ਜਾ ਕੇ ਬਾਹਰੋਂ ਆਏ ਵਿਅਕਤੀਆਂ ਦੀ ਕੀਤੀ ਜਾ ਰਹੀ ਜਾਂਚ

ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਦੇਸ਼ ਭਰ 'ਚ ਫੈਲੀ ਕੋਰੋਨਾ ਵਾਇਰਸ ਮਹਾਂਮਾਰੀ ਦੇ ਖ਼ਾਤਮੇ ਲਈ ਦੇਸ਼ ਦੀ ਕੇਂਦਰ ਸਰਕਾਰ ਸਮੇਤ ਸੂਬਾ ਸਰਕਾਰ ਬਹੁਤ ਵੱਡੇ ਪੱਧਰ 'ਤੇ ਕੋਸ਼ਿਸ਼ਾਂ ਕਰ ਰਹੀ ਹੈ | ਇਸੇ ਦੇ ਤਹਿਤ ਬਲਾਕ ਪੀ. ਐੱਚ. ਸੀ. ਜੰਡਵਾਲਾ ਭੀਮੇਸ਼ਾਹ 'ਚ ਵੀ ...

ਪੂਰੀ ਖ਼ਬਰ »

ਸਮਾਰਟ ਕਾਰਡ ਧਾਰਕਾਂ ਨੂੰ ਸਰਕਾਰ ਵਲੋਂ ਕਣਕ ਦੀ ਵੰਡ ਸ਼ੁਰੂ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਸਮਾਰਟ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿੱਲੋ ਮਿਲਣ ਵਾਲੀ ਕਣਕ ਦੀ ਉਡੀਕ ਕਰ ਰਹੇ ਲੋਕਾਂ ਦੀ ਉਡੀਕ ਦਾ ਸਮਾਂ ਹੁਣ ਖ਼ਤਮ ਹੋ ਚੁੱਕਾ ਹੈ ਕਿਉਂਕਿ ਸਰਕਾਰ ਵਲੋਂ ਕਣਕ ਵੰਡਣ ਲਈ ਭੇਜੀ ਗਈ ਹੈ, ਜਿਸ ਦੇ ਤਹਿਤ ...

ਪੂਰੀ ਖ਼ਬਰ »

ਸਰਕਾਰ ਫ਼ੈਕਟਰੀਆਂ ਤੇ ਕਾਰੋਬਾਰੀਆਂ ਦੇ ਵਪਾਰ ਨੂੰ ਬਚਾਉਣ ਲਈ ਤੁਰੰਤ ਰਾਹਤ ਦੇਵੇ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਸਰਕਾਰ ਵਲੋਂ ਕੋਰੋਨਾ ਵਾਇਰਸ ਦੇ ਖ਼ਾਤਮੇ ਲਈ ਪਿਛਲੇ ਕਾਫ਼ੀ ਦਿਨਾਂ ਤੋਂ ਕਰਫ਼ਿਊ ਲਗਾਇਆ ਹੋਇਆ ਹੈ, ਜਿਸ ਕਰ ਕੇ ਫ਼ੈਕਟਰੀਆਂ ਅਤੇ ਹੋਰ ਵੱਡੇ ਕਾਰੋਬਾਰ ਬੰਦ ਹੋਣ ਨਾਲ ਕਾਰੋਬਾਰੀਆਂ ਅਤੇ ਵਪਾਰ ਨੂੰ ਭਾਰੀ ਨੁਕਸਾਨ ...

ਪੂਰੀ ਖ਼ਬਰ »

ਪਿੰਡ ਜੈਮਲ ਵਾਲਾ ਦੀ ਪੰਚਾਇਤ ਨੇ ਲੋੜਵੰਦਾਂ ਨੂੰ ਘਰ-ਘਰ ਜਾ ਕੇ ਵੰਡਿਆ ਰਾਸ਼ਨ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਕਰਫ਼ਿਊ ਲੱਗਿਆ ਹੋਣ ਕਰ ਕੇ ਘਰਾਂ ਵਿਚ ਰਹਿਣ ਲਈ ਮਜਬੂਰ ਲੋਕਾਂ ਨੂੰ ਉਨ੍ਹਾਂ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਹੋਇਆ ਖ਼ਾਸਕਰ ਲੋੜਵੰਦ ਪਰਿਵਾਰਾਂ ਲਈ ਗਰਾਮ ਪੰਚਾਇਤ ਜੈਮਲ ਵਾਲਾ ਵਲੋਂ ਨਗਰ ਨਿਵਾਸੀਆਂ ਦੇ ਸਹਿਯੋਗ ...

ਪੂਰੀ ਖ਼ਬਰ »

ਡਾ. ਓਬਰਾਏ ਦੀ ਸਮਾਜ ਸੇਵਾ ਨੂੰ ਦੇਣ ਸ਼ਲਾਘਾਯੋਗ-ਡੀ. ਐੱਸ. ਪੀ. (ਡੀ.) ਸਰਬੱਤ ਦਾ ਭਲਾ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 1000 ਰਾਸ਼ਨ ਕਿੱਟਾਂ ਵੰਡੀਆਂ

ਮੋਗਾ, 5 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਮਹਾਂਮਾਰੀ ਿਖ਼ਲਾਫ਼ ਲੜਾਈ ਵਿਚ ਆਪਣੀ ਕਮਾਈ 'ਚੋਂ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਮਦਦ ਕਰ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਵਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ 1000 ਰਾਸ਼ਨ ਕਿੱਟਾਂ ਵੰਡੀਆਂ

ਮੋਗਾ, 5 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਮਹਾਂਮਾਰੀ ਿਖ਼ਲਾਫ਼ ਲੜਾਈ ਵਿਚ ਆਪਣੀ ਕਮਾਈ 'ਚੋਂ ਵੱਡੀ ਗਿਣਤੀ ਵਿਚ ਲੋਕਾਂ ਦੇ ਨਾਲ-ਨਾਲ ਸਰਕਾਰ ਦੀ ਵੀ ਮਦਦ ਕਰ ਰਹੇ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਨਿਹਾਲ ਸਿੰਘ ਵਾਲਾ 'ਚ ਕੋਰੋਨਾ ਦਾ ਕੋਈ ਮਰੀਜ਼ ਨਹੀਂ-ਪਵਾਰ

ਨਿਹਾਲ ਸਿੰਘ ਵਾਲਾ, 5 ਅਪ੍ਰੈਲ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਸਿਹਤ ਵਿਭਾਗ ਦੀਆਂ ਹਦਾਇਤਾਂ 'ਤੇ ਵਿਦੇਸ਼ਾਂ 'ਚੋਂ ਆਏ ਭਾਰਤੀਆਂ ਦੀ ਸ਼ਨਾਖ਼ਤ ਕਰ ਕੇ ਉਨ੍ਹਾਂ ਨੂੰ ਇਕਾਂਤਵਾਸ ਰੱਖਣ ਲਈ ਕਾਰਵਾਈ ਕਰਦਿਆਂ ਐੱਸ. ਐੱਮ. ਓ. ਡਾ. ਸੰਜੇ ਪਵਾਰ ...

ਪੂਰੀ ਖ਼ਬਰ »

ਕਰਿਆਨੇ ਦੀ ਦੁਕਾਨ ਖੋਲ੍ਹਣ ਿਖ਼ਲਾਫ਼ ਇਕ ਗਿ੍ਫ਼ਤਾਰ

ਮੋਗਾ, 5 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਕੋਰੋਨਾ ਵਾਇਰਸ ਦੇ ਸਬੰਧ ਪੰਜਾਬ ਸਰਕਾਰ ਵਲੋਂ ਕਰਫ਼ਿਊ ਲਗਾਇਆ ਗਿਆ ਹੈ, ਜਿਸ ਨੂੰ ਡੀ. ਸੀ. ਮੋਗਾ ਵਲੋਂ ਰੂ-ਬਰੂ ਲਾਗੂ ਕਰਵਾਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ | ਇਸ ਸਮੇਂ ਦਰਮਿਆਨ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਬੀਤੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੋਕਾਂ ਨੂੰ ਅੰਧ-ਵਿਸ਼ਵਾਸਾਂ ਵੱਲ ਨਾ ਧੱਕੇ-ਭਾਕਿਯੂ (ਕਾਦੀਆਂ)

ਮੋਗਾ, 5 ਅਪ੍ਰੈਲ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਮੋਗਾ ਦੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲ ਕਲਾਂ ਨੇ ਕਿਹਾ ਕਿ ਕੁਦਰਤੀ ਕਰੋਪੀ ਦੇ ਚੱਲਦਿਆਂ ਇਸ ਮਹਾਂਮਾਰੀ ਨਾਲ ਲੜਨ ਲਈ ਜਿੱਥੇ ...

ਪੂਰੀ ਖ਼ਬਰ »

ਕਰਫ਼ਿਊ ਦੀਆਂ ਧੱਜੀਆਂ ਉਡਾਉਣ ਵਾਲੇ 21 ਵਿਅਕਤੀ ਕਾਬੂ

ਮੋਗਾ, 5 ਅਪ੍ਰੈਲ (ਸ਼ਿੰਦਰ ਸਿੰਘ ਭੁਪਾਲ)-ਜ਼ਿਲ੍ਹਾ ਮੋਗਾ ਵਿਖੇ ਡੀ. ਸੀ. ਮੋਗਾ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੋਰੋਨਾ ਵਾਇਰਸ ਦੇ ਸਬੰਧ 'ਚ ਕਰਫ਼ਿਊ ਲਗਾਇਆ ਗਿਆ ਹੈ ਅਤੇ ਇਸ ਨੂੰ ਇੰਨ-ਬਿੰਨ ਲਾਗੂ ਕਰਵਾਉਣ ਲਈ ਪੁਲਿਸ ਪਾਰਟੀਆਂ ਪੂਰੀ ਵਾਹ ਲਗਾ ...

ਪੂਰੀ ਖ਼ਬਰ »

ਸ਼ਹਿਰ 'ਚ ਤਿੱਖੀ ਨਜ਼ਰ ਰੱਖਣ ਲਈ ਸ਼ੁਰੂ ਕਰਵਾਏ ਡਰੋਨ ਕੈਮਰੇ

ਬੱਧਨੀ ਕਲਾਂ, 5 ਅਪ੍ਰੈਲ (ਸੰਜੀਵ ਕੋਛੜ)-ਵਿਸ਼ਵ ਭਰ ਦੇ ਕਈ ਦੇਸ਼ਾਂ 'ਚ ਆਪਣੇ ਪੈਰ ਪਾਸਾਰ ਚੁੱਕੀ ਨਾ ਮੁਰਾਦ ਬਿਮਾਰੀ ਕੋਰੋਨਾ ਵਾਇਰਸ (ਕੋਵਿਡ-19) ਦੇ ਬੁਰੇ ਪ੍ਰਭਾਵ ਨੂੰ ਰੋਕਣ ਅਤੇ ਲੋਕਾਂ ਦੀ ਸੁਰੱਖਿਆ ਲਈ ਜਿੱਥੇ ਕੇਂਦਰ ਸਰਕਾਰ ਵਲੋਂ 21 ਦਿਨਾਂ ਦੀ ਤਾਲਾਬੰਦੀ ਕੀਤੀ ...

ਪੂਰੀ ਖ਼ਬਰ »

ਕਦੋਂ ਪਿੰਡ ਪੁੱਜ ਸਕੇਗਾ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਗਿਆ ਭਲੂਰ ਦਾ ਸ਼ਰਧਾਲੂ ਪਰਿਵਾਰ

ਭਲੂਰ, 5 ਅਪ੍ਰੈਲ (ਬੇਅੰਤ ਗਿੱਲ)-ਕੋਰੋਨਾ ਵਾਇਰਸ ਦੀ ਦਹਿਸ਼ਤ ਨੇ ਲੋਕਾਂ ਨੂੰ ਮੁਸ਼ਕਿਲਾਂ 'ਚ ਨਪੀੜ ਦਿੱਤਾ ਹੈ | ਅਨੇਕਾਂ ਪਰਿਵਾਰਾਂ ਨੂੰ ਪਰਿਵਾਰਕ ਵਿਛੋੜੇ ਦਾ ਦੁੱਖ ਸਹਿਣਾ ਪੈ ਰਿਹਾ ਹੈ ਅਤੇ ਦੂਰ-ਦੁਰਾਡੇ ਫਸੇ ਲੋਕ ਘਰਾਂ ਨੂੰ ਪਰਤਣ ਲਈ ਤਰਲੋਮੱਛੀ ਹੋ ਰਹੇ ਹਨ | ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ 17 ਪਰਚੇ ਦਰਜ, 70 ਵਿਅਕਤੀ ਗਿ੍ਫ਼ਤਾਰ

ਮੋਗਾ, 5 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ/ਰਾਜੇਸ਼ ਕੋਛੜ)-ਸੀਨੀਅਰ ਕਪਤਾਨ ਪੁਲਿਸ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਗਾ ਪੁਲਿਸ ਪ੍ਰਸ਼ਾਸਨ ਨੇ ਕੋਰੋਨਾ ਵਾਇਰਸ ਦੀ ਚੇਨ ਨੂੰ ਤੋੜਨ ਅਤੇ ਇਸ ਦੇ ਬੁਰੇ ਪ੍ਰਭਾਵ ਨੂੰ ਰੋਕਣ ...

ਪੂਰੀ ਖ਼ਬਰ »

66 ਕੇ. ਵੀ. ਸਬ-ਸਟੇਸ਼ਨ ਫੋਕਲ ਪੁਆਇੰਟ ਵਿਖੇ ਕਾਲੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ

ਮੋਗਾ, 5 ਅਪ੍ਰੈਲ (ਜਸਪਾਲ ਸਿੰਘ ਬੱਬੀ)-66 ਕੇ. ਵੀ. ਸਬ-ਸਟੇਸ਼ਨ ਫੋਕਲ ਪੁਆਇੰਟ ਮੋਗਾ ਵਿਖੇ ਸਬ-ਸਟੇਸ਼ਨ ਵੈੱਲਫੇਅਰ ਐਸੋਸੀਏਸ਼ਨ ਪੀ. ਐਾਡ ਐੱਮ. ਮੰਡਲ ਕੋਟਕਪੂਰਾ, ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਮੋਗਾ ਨੇ ਬੋਰਡ ਮੈਨੇਜਮੈਂਟ ਵਲੋਂ 40 ਫੀਸਦੀ ਤਨਖ਼ਾਹ ਕਟੌਤੀ ਦੇ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਦੀ ਬੇਵਕਤੀ ਮੌਤ ਨੇ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹੀ-ਬਲਵਿੰਦਰਪਾਲ ਹੈਪੀ

ਮੋਗਾ, 5 ਅਪ੍ਰੈਲ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੰਗੀਤ ਜਗਤ ਦੇ ਧਰੂ ਤਾਰੇ ਅਤੇ ਆਪਣਾ ਸਾਰਾ ਜੀਵਨ ਕੀਰਤਨ ਰਾਹੀਂ ਗੁਰੂ ਪੰਥ ਅਤੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਰਪਿਤ ਕਰਨ ਵਾਲੇ ਪਦਮ ਸ੍ਰੀ ਭਾਈ ਨਿਰਮਲ ਸਿੰਘ ਦੀ ਹੋਈ ਬੇਵਕਤੀ ਮੌਤ ਨੇ ਸਰਕਾਰੀ ਦਾਅਵਿਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਨੇ ਕੋਠਿਆਂ 'ਤੇ ਚੜ੍ਹ ਕੇ ਖੜਕਾਏ ਪੀਪੇ

ਕਿਸ਼ਨਪੁਰਾ ਕਲਾਂ, 5 ਅਪ੍ਰੈਲ (ਅਮੋਲਕ ਸਿੰਘ ਕਲਸੀ)-ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਕਸਬਾ ਕਿਸ਼ਨਪੁਰਾ ਕਲਾਂ ਤੇ ਤਲਵੰਡੀ ਮੱਲ੍ਹੀਆਂ ਵਿਖੇ ਜੋ ਕਿ ਪਿਛਲੇ ਦਿਨੀਂ 15 ਜਨਤਕ ਜਥੇਬੰਦੀਆਂ ਵਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮੁੱਖ ਸਕੱਤਰ ...

ਪੂਰੀ ਖ਼ਬਰ »

ਐੱਸ. ਡੀ. ਐੱਮ. ਦਾ ਗੰਨਮੈਨ ਪਦ-ਉੱਨਤ ਹੋ ਕੇ ਬਣਿਆ ਹੌਲਦਾਰ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਸਥਾਨਕ ਐੱਸ. ਡੀ. ਐੱਮ. ਦੇ ਗੰਨਮੈਨ ਕਿਰਪਾਲ ਸਿੰਘ ਵਾਸੀ ਸਮਾਧ ਭਾਈ ਨੂੰ ਪੁਲਿਸ ਵਿਭਾਗ ਵਿਚ ਨਿਭਾਈਆਂ ਵਧੀਆ ਸੇਵਾਵਾਂ ਬਦਲੇ ਸਰਕਾਰ ਵਲੋਂ ਉਸ ਨੂੰ ਪਦ-ਉੱਨਤ ਕਰ ਕੇ ਕਾਂਸਟੇਬਲ ਤੋਂ ਹੌਲਦਾਰ ਬਣਾਇਆ ਗਿਆ ਹੈ, ਜਿਸ ਦੀ ...

ਪੂਰੀ ਖ਼ਬਰ »

ਸਰਕਾਰ ਤੋਂ ਨਿਰਾਸ਼ ਕਿਸਾਨਾਂ ਮਜ਼ਦੂਰਾਂ ਨੇ ਕੋਠਿਆਂ 'ਤੇ ਚੜੇ ਕੀਤੀ ਨਾਅਰੇਬਾਜ਼ੀ

ਅਜੀਤਵਾਲ, 5 ਅਪ੍ਰੈਲ (ਹਰਦੇਵ ਸਿੰਘ ਮਾਨ)-ਕੋਰੋਨਾ ਵਾਇਰਸ ਦੇ ਪ੍ਰਕੋਪ ਕਰ ਕੇ ਕਰਫ਼ਿਊ ਦੇ ਦੌਰ ਵਿਚ ਮੈਡੀਕਲ ਜਾਂਚ, ਡਾਕਟਰਾਂ, ਸੈਨੇਟਾਈਜ਼ਰ ਅਤੇ ਮਾਸਕ ਆਦਿ ਸਮੇਤ ਖਾਣ-ਪੀਣ ਦਾ ਰਾਸ਼ਨ ਤੇ ਜ਼ਰੂਰੀ ਵਸਤਾਂ ਪਿੰਡਾਂ ਵਿਚ ਮੁਹੱਈਆ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਬਾਘਾ ਪੁਰਾਣਾ ਇਲਾਕੇ 'ਚ ਚੁਫੇਰੇ ਛਾਈ ਸੁੰਨਸਾਨ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸਰਕਾਰ ਵਲੋਂ ਪੰਜਾਬ ਵਿਚ ਕਰਫ਼ਿਊ ਲਗਾਇਆ ਹੋਇਆ ਹੈ | ਕਰਫ਼ਿਊ ਸਦਕਾ ਪੁਲਿਸ ਵਲੋਂ ਪੂਰੇ ਇਲਾਕੇ ਨੂੰ ਸੀਲ ਕਰ ਕੇ ਚੱਪੇ-ਚੱਪੇ ਉੱਪਰ ਨਾਕਾਬੰਦੀ ਕਰ ਕੇ ਪੁਲਿਸ ਪਾਰਟੀਆਂ ...

ਪੂਰੀ ਖ਼ਬਰ »

ਕੋਠਿਆਂ 'ਤੇ ਚੜ੍ਹ ਕੇ ਖੇਤ ਮਜ਼ਦੂਰਾਂ ਨੇ ਕੀਤੀ ਨਾਅਰੇਬਾਜ਼ੀ

ਬਾਘਾ ਪੁਰਾਣਾ, 5 ਅਪ੍ਰੈਲ (ਬਲਰਾਜ ਸਿੰਗਲਾ)-ਪੰਜਾਬ ਦੀਆਂ 15 ਜਨਤਕ ਜਥੇਬੰਦੀਆਂ ਦੇ ਸੱਦੇ ਤਹਿਤ ਕਰਫ਼ਿਊ ਦੌਰਾਨ ਪਿੰਡ ਕਾਲੇਕੇ ਵਿਖੇ ਕੋਠਿਆਂ ਉੱਪਰ ਚੜ੍ਹ ਕੇ ਖੇਤ ਮਜ਼ਦੂਰਾਂ ਵਲੋਂ ਕੀਤੇ ਗਏ ਫ਼ੈਸਲੇ ਤਹਿਤ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਨਾਅਰੇਬਾਜ਼ੀ ਕੀਤੀ ਗਈ ...

ਪੂਰੀ ਖ਼ਬਰ »

ਰੋਜ਼ਾਨਾ ਸਮਾਜ ਸੇਵੀ ਲੋਕਾਂ ਦੀ ਮਦਦ ਨਾਲ ਹਜ਼ਾਰਾਂ ਲੋੜਵੰਦਾਂ ਤੱਕ ਲੰਗਰ ਪਹੁੰਚਾਇਆ ਜਾ ਰਿਹੈ-ਬੰਟੀ

ਧਰਮਕੋਟ, 5 ਅਪੈ੍ਰਲ (ਪਰਮਜੀਤ ਸਿੰਘ)-ਕੋਰੋਨਾ ਵਾਇਰਸ ਕਰਕੇ ਭਾਵੇਂ ਪਿਛਲੇ 15 ਦਿਨਾਂ ਤੋਂ ਭਾਰਤ ਲਾਕਡਾਊਨ ਕੀਤਾ ਗਿਆ ਹੈ ਅਤੇ ਕਰਫ਼ਿਊ ਲਗਾਇਆ ਗਿਆ ਹੈ, ਜਿਸ ਕਾਰਨ ਰੋਜ਼ਾਨਾ ਰੋਟੀ ਰੋਜ਼ੀ ਕਮਾ ਕੇ ਖਾਣ ਵਾਲੇ ਅਤੇ ਹਰ ਵਰਗ ਦੇ ਮੱਧ ਵਰਗੀ ਲੋਕ ਬੁਰੀ ਤਰ੍ਹਾਂ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਨੇ ਖ਼ਾਲੀ ਥਾਲ਼ੀ ਖੜਕਾ ਕੇ ਪੰਜਾਬ ਤੇ ਕੇਂਦਰ ਸਰਕਾਰ ਪ੍ਰਤੀ ਪ੍ਰਗਟਾਇਆ ਰੋਸ

ਨਿਹਾਲ ਸਿੰਘ ਵਾਲਾ/ਬੱਧਨੀ ਕਲਾਂ, 5 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ, ਨਿਰਮਲਜੀਤ ਸਿੰਘ ਧਾਲੀਵਾਲ)-ਪੰਜਾਬ ਦੀਆਂ 15 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਮੋਗਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਹਿੰਮਤਪੁਰਾ, ਭਾਗੀਕੇ, ਮਾਛੀਕੇ, ਰਾਮਾ, ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਮੁਖ਼ਤਿਆਰ ਸਿੰਘ ਰਾਜਾਂਵਾਲਾ ਨਹੀ ਾ ਰਹੇ

ਕੋਟ ਈਸੇ ਖਾਂ, 5 ਅਪ੍ਰੈਲ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਕੌਾਸਲ ਮੈਂਬਰ ਅਤੇ ਮਾਰਕੀਟ ਕਮੇਟੀ ਕੋਟ ਈਸੇ ਖਾਂ ਦੇ ਸਾਬਕਾ ਚੇਅਰਮੈਨ ਮੁਖ਼ਤਿਆਰ ਸਿੰਘ ਰਾਜਾਂਵਾਲਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਨਾਲ ਇਲਾਕੇ ਅੰਦਰ ਸੋਗ ...

ਪੂਰੀ ਖ਼ਬਰ »

ਮਮਦੋਟ 'ਚ ਕੋਰੋਨਾ ਵਾਇਰਸ ਨਾਲ ਸ਼ੱਕੀ ਮਰੀਜ਼ ਦੀ ਮੌਤ ਦੀ ਖ਼ਬਰ ਨਾਲ ਸਹਿਮੇ ਲੋਕ

ਮਮਦੋਟ, 5 ਅਪੈ੍ਰਲ (ਜਸਬੀਰ ਸਿੰਘ ਕੰਬੋਜ)- ਪੰਜਾਬ ਵਿਚ ਸਰਕਾਰ ਵਲੋਂ ਬੇਸ਼ੱਕ ਕੋਰੋਨਾ ਵਾਇਰਸ ਸਬੰਧੀ ਅਫ਼ਵਾਹਾਂ ਨਾ ਫੈਲਾਉਣ ਦੀਆਂ ਅਪੀਲਾਂ ਵਾਰ-ਵਾਰ ਕੀਤੀਆਂ ਜਾ ਰਹੀਆਂ ਹਨ ਪj ਅਜੇ ਵੀ ਇਸ ਸਬੰਧੀ ਹੋ ਰਹੀ ਲਾਪ੍ਰਵਾਹੀ ਕਿਤੇ ਨਾ ਕਿਤੇ ਲੋਕਾਂ ਵਾਸਤੇ ਸਹਿਮ ਦਾ ...

ਪੂਰੀ ਖ਼ਬਰ »

ਪੁਲਿਸ ਕਰਮਚਾਰੀ ਨਾਲ ਦੁਰ-ਵਿਵਹਾਰ ਤੇ ਵਰਦੀ ਪਾੜ੍ਹਨ 'ਤੇ 3 ਿਖ਼ਲਾਫ਼ ਮਾਮਲਾ ਦਰਜ

ਮਲੋਟ, 5 ਅਪ੍ਰੈਲ (ਗੁਰਮੀਤ ਸਿੰਘ ਮੱਕੜ)-ਸਥਾਨਕ ਥਾਣਾ ਸਿਟੀ ਪੁਲਿਸ ਨੇ ਕੋਰੋਨਾ ਵਾਇਰਸ ਦੇ ਕਫ਼ਰਿਊ ਦੌਰਾਨ ਡਿਊਟੀ ਦੇ ਰਹੇ ਪੁਲਿਸ ਕਰਮਚਾਰੀ ਨਾਲ ਦੁਰ-ਵਿਵਹਾਰ ਕਰਨ ਅਤੇ ਵਰਦੀ ਪਾੜ੍ਹਨ ਵਾਲੇ 3 ਨੌਜਵਾਨਾਂ 'ਤੇ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੇ ਆਪਣੇ ...

ਪੂਰੀ ਖ਼ਬਰ »

ਚੜ੍ਹਦੀ ਕਲਾ ਯੂਥ ਕਲੱਬ ਦੇ ਮੈਂਬਰਾਂ ਵਲੋਂ ਲਗਾਇਆ ਰਾਤ ਸਮੇਂ ਠੀਕਰੀ ਪਹਿਰਾ

ਮਖੂ, 5 ਅਪ੍ਰੈਲ (ਮੇਜਰ ਸਿੰਘ ਥਿੰਦ)- ਅੱਜ ਮਖੂ ਦੀ ਐੱਨ. ਜੀ. ਓ. ਹਰਿ ਕੀ ਸੇਵਾ ਦੇ ਮੈਂਬਰ ਭਾਈ ਹਰਪਾਲ ਸਿੰਘ ਮਖੂ ਅਤੇ ਭਾਈ ਸੁਖਵੰਤ ਸਿੰਘ ਮਖੂ ਵਲੋਂ ਚੜ੍ਹਦੀ ਕਲਾ ਯੂਥ ਕਲੱਬ, ਨਸ਼ਾ ਰੋਕੂ ਕਮੇਟੀ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਜ਼ਰੂਰਤਮੰਦਾਂ ਨੂੰ ਰਾਸ਼ਨ ਦੀਆਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 4 ਵਿਅਕਤੀਆਂ ਿਖ਼ਲਾਫ਼ ਮਾਮਲੇ ਦਰਜ

ਮੰਡੀ ਅਰਨੀਵਾਲਾ, 5 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਪੁਲਿਸ ਥਾਣਾ ਅਰਨੀਵਾਲਾ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ 4 ਵਿਅਕਤੀਆਂ ਿਖ਼ਲਾਫ਼ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ | ਮੁਕੱਦਮਾ ਨੰਬਰ-45 ਅਨੁਸਾਰ ਰੌਬਿਨ ਸਿੰਘ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਡੱਬਵਾਲਾ ...

ਪੂਰੀ ਖ਼ਬਰ »

ਰਾਸ਼ਨ ਨਾ ਮਿਲਣ 'ਤੇ ਸਰਹੱਦੀ ਪਿੰਡ ਨੱਥੂ ਚਿਸਤੀਆਂ ਦੇ ਲੋੜਵੰਦਾਂ ਨੇ ਜਤਾਇਆ ਰੋਸ

ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਕੋਰੋਨਾ ਵਾਇਰਸ ਦੇ ਚੱਲਦਿਆਂ ਲੱਗੇ ਕਰਫ਼ਿਊ ਦੌਰਾਨ ਰੋਜ਼ਾਨਾ ਦੀ ਮਿਹਨਤ ਕਰਕੇ ਪਰਿਵਾਰ ਪਾਲਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਆ ਰਹੀਆਂ ਹਨ | ਉੱਪਰੋਂ ਕੰਮ ਬੰਦ ਤੇ ਪਿੰਡਾਂ 'ਚ ਪੱਖਪਾਤ ਹੋਣ ਕਾਰਨ ਲੋੜਵੰਦਾਂ ਨੂੰ ...

ਪੂਰੀ ਖ਼ਬਰ »

ਨਹਿਰ ਕੰਢੇ ਤੋਂ ਅਣਪਛਾਤੇ ਵਿਅਕਤੀ ਦੀ ਲਾਵਾਰਿਸ ਲਾਸ਼ ਮਿਲੀ

ਜ਼ੀਰਾ, 5 ਅਪ੍ਰੈਲ (ਜੋਗਿੰਦਰ ਸਿੰਘ ਕੰਡਿਆਲ)- ਸਥਾਨਕ ਤਲਵੰਡੀ ਭਾਈ ਰੋਡ 'ਤੇ ਪੁਰਾਣੀ ਖੰਡ ਮਿੱਲ ਨੇੜਿਉਂ ਗੁਜ਼ਰਦੀ ਨਹਿਰ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਦੇ ਐੱਸ. ਐੱਚ. ਓ. ਜਸਵਿੰਦਰ ...

ਪੂਰੀ ਖ਼ਬਰ »

ਪੁਲਿਸ ਵਲੋਂ ਡਰੋਨ ਰਾਹੀਂ ਅਬੋਹਰ ਦੇ ਚੱਪੇ-ਚੱਪੇ ਦੀ ਨਿਗਰਾਨੀ

ਅਬੋਹਰ, 5 ਅਪ੍ਰੈਲ (ਕੁਲਦੀਪ ਸਿੰਘ ਸੰਧੂ)-ਕਰਫਿਊ ਦੌਰਾਨ ਤਮਾਸ਼ਬੀਨ, ਹੁੱਲੜਬਾਜ਼ਾਂ ਤੇ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਪੁਲਿਸ ਨੇ ਅਬੋਹਰ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਲਈ ਡਰੋਨ ਕੈਮਰਿਆਂ ਦੀ ਮਦਦ ਲੈਣੀ ਸ਼ੁਰੂ ਕੀਤੀ ਹੈ | ਪੁਲਿਸ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਪਰਚੇ ਦਰਜ

ਮਖੂ, 5 ਅਪ੍ਰੈਲ (ਵਰਿੰਦਰ ਮਨਚੰਦਾ)- ਕੋਰੋਨਾ ਵਾਇਰਸ ਦੇ ਕਾਰਨ ਪੰਜਾਬ ਸਰਕਾਰ ਵਲੋਂ ਪੰਜਾਬ 'ਚ ਲਗਾਏ ਗਏ ਕਰਫ਼ਿਊ ਕਾਰਨ ਧਾਰਾ-144 ਦੀ ਉਲੰਘਣਾ ਕਰਨ ਵਾਲੇ 5 ਵਿਅਕਤੀਆਂ ਿਖ਼ਲਾਫ਼ ਥਾਣਾ ਮਖੂ ਦੀ ਪੁਲਿਸ ਵਲੋਂ ਕੇਸ ਦਰਜ ਕੀਤੇ ਗਏ | ਥਾਣਾ ਮਖੂ ਦੇ ਮੁੱਖ ਅਫ਼ਸਰ ਇੰਸਪੈਕਟਰ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ 2 ਕਾਬੂ

ਤਲਵੰਡੀ ਭਾਈ, 5 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਨੇ ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ ਹੇਠ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਤਲਵੰਡੀ ਭਾਈ ਦੇ ਮੁਖੀ ਇੰਸਪੈਕਟਰ ਹਰਦੇਵਪ੍ਰੀਤ ਸਿੰਘ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਤੋਂ ਬਚਾਅ ਲਈ ਲੋਕਾਂ ਨੇ ਆਪੋ-ਆਪਣੇ ਪਿੰਡ ਕੀਤੇ ਸੀਲ

ਫ਼ਿਰੋਜ਼ਸ਼ਾਹ, 5 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)- ਸੂਬਾ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਦੀਆਂ ਅਪੀਲਾਂ ਦਾ ਲੋਕਾਂ 'ਤੇ ਵੀ ਅਸਰ ਹੋਣਾ ਸ਼ੁਰੂ ਹੋ ਗਿਆ ਹੈ | ਕੋਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਲੋਕ ਜਾਗਰੂਕ ਹੋ ਗਏ ...

ਪੂਰੀ ਖ਼ਬਰ »

ਕਰਫ਼ਿਊ 'ਚ ਲੋਕਾਂ ਨੂੰ ਘਰ ਬੈਠੇ ਰਾਸ਼ਨ ਤੇ ਦਵਾਈਆਂ ਪਹੰੁਚਾਉਣ ਲਈ ਮੁਹੱਲਾ ਕਮੇਟੀਆਂ ਦਾ ਗਠਨ-ਐੱਸ. ਡੀ. ਐੱਮ.

ਜ਼ੀਰਾ, 5 ਅਪ੍ਰੈਲ (ਮਨਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ, ਇਸ ਲਈ ਪ੍ਰਸ਼ਾਸਨ ਹਮੇਸ਼ਾ ਤੱਤਪਰ ਹੈ | ਇਹ ...

ਪੂਰੀ ਖ਼ਬਰ »

ਕਾਲਾ ਬਾਜ਼ਾਰੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡੀ. ਸੀ.

ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਤਾਲਾਬੰਦੀ ਅਤੇ ਕਰਫਿਊ ਦੌਰਾਨ ਲੋਕਾਂ ਨੂੰ ਰੋਜ਼ਾਨਾ ਵਰਤੋਂ 'ਚ ਆਉਣ ਵਾਲੀਆਂ ਜ਼ਰੂਰੀ ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ...

ਪੂਰੀ ਖ਼ਬਰ »

ਵਿਧਾਇਕਾ ਗਹਿਰੀ ਦੀ ਮਾਤਾ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਤਲਵੰਡੀ ਭਾਈ, 5 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)- ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਮਾਤਾ ਅਤੇ ਜਸਮੇਲ ਸਿੰਘ ਲਾਡੀ ਗਹਿਰੀ ਦੇ ਸੱਸ ਕਰਮਜੀਤ ਕੌਰ (ਧਰਮ-ਪਤਨੀ ਸਵ: ਮਾਸਟਰ ਬਲਵਿੰਦਰ ਸਿੰਘ) ਸਦੀਵੀ ਵਿਛੋੜਾ ਦੇ ਗਏ ਹਨ | ਉਨ੍ਹਾਂ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟ੍ਰੇਟ ਦੇ ਆਦੇਸ਼ ਦੀ ਉਲੰਘਣਾ ਕਰਨ ਵਾਲੇ 2 ਨੌਜਵਾਨਾਂ ਵਿਰੁੱਧ ਮਾਮਲਾ ਦਰਜ

ਫ਼ਿਰੋਜ਼ਪੁਰ, 5 ਅਪ੍ਰੈਲ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਦੀ ਪੁਲਿਸ ਵਲੋਂ ਇਲਾਕਾ ਮੈਜਿਸਟ੍ਰੇਟ ਦੇ ਆਦੇਸ਼ਾਂ 'ਤੇ ਥਾਣਾ ਸਦਰ ਦੇ ਖੇਤਰ ਅੰਦਰ ਲਗਾਏ ਕਰਫ਼ਿਊ ਦੌਰਾਨ ਟੀ-ਪੁਆਇੰਟ ਬਰਟ ਰੋਡ, ਨੇੜੇ ਗੋਬਿੰਦ ਨਗਰੀ ਦੇ ਕੋਲ ਬਿਨਾਂ ਵਜ੍ਹਾ ਘੁੰਮ ਰਹੇ 2 ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਰਾਸ਼ਨ ਨਾ ਮਿਲਣ ਦੀਆਂ ਸ਼ਿਕਾਇਤਾਂ ਕਰਨ ਲੱਗੇ

ਮੰਡੀ ਅਰਨੀਵਾਲਾ , 5 ਅਪ੍ਰੈਲ (ਨਿਸ਼ਾਨ ਸਿੰਘ ਸੰਧੂ)-ਤਾਲਾਬੰਦੀ ਮਗਰੋਂ ਗ਼ਰੀਬ ਅਤੇ ਮਜ਼ਦੂਰ ਲੋਕਾਂ ਨੂੰ ਆਪਣੇ ਕੰਮਕਾਜ ਛੱਡ ਕੇ ਘਰਾਂ ਵਿਚ ਰਹਿਣਾ ਪੈ ਰਿਹਾ ਹੈ, ਜਿਸ ਕਰਕੇ ਉਨ੍ਹਾਂ ਦੀ ਰੋਜ਼ਮਰ੍ਹਾ ਦੀ ਜ਼ਿੰਦਗੀ ਪ੍ਰਭਾਵਿਤ ਹੋ ਰਹੀ ਹੈ | ਇੱਥੋਂ ਤੱਕ ਕਿ ਉਨ੍ਹਾਂ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ 'ਤੇ ਕਰਫ਼ਿਊ ਦੀ ਉਲੰਘਣਾ ਕਰਨ ਵਾਲਿਆਂ ਿਖ਼ਲਾਫ਼ ਮੁਕੱਦਮੇ ਦਰਜ

ਅਬੋਹਰ, 5 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ/ਕੁਲਦੀਪ ਸਿੰਘ ਸੰਧੂ)- ਇਲਾਕੇ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਬਹੁ-ਗਿਣਤੀ ਲੋਕਾਂ ਿਖ਼ਲਾਫ਼ ਮੁਕੱਦਮਾ ਦਰਜ ਕਰਕੇ ਉਨ੍ਹਾਂ ਨੂੰ ਗਿ੍ਫ਼ਤਾਰ ਕੀਤਾ ਹੈ | ...

ਪੂਰੀ ਖ਼ਬਰ »

ਜੀਜਸ ਐਾਡ ਮੈਰੀ ਕਾਨਵੈਂਟ ਸਕੂਲ ਵਲੋਂ ਆਨ-ਲਾਈਨ ਜਮਾਤਾਂ ਸ਼ੁਰੂ

ਗੁਰੂਹਰਸਹਾਏ, 5 ਅਪ੍ਰੈਲ (ਹਰਚਰਨ ਸਿੰਘ ਸੰਧੂ)- ਜੀਜਸ ਐਾਡ ਮੈਰੀ ਕਾਨਵੈਂਟ ਸਕੂਲ ਨੇ ਬੱਚਿਆਂ ਦੀ ਪੜ੍ਹਾਈ ਨੂੰ ਲੈ ਕੇ ਇਕ ਹੋਰ ਨਵਾਂ ਉਪਰਾਲਾ ਸ਼ੁਰੂ ਕੀਤੀ ਹੈ | ਇਸ ਉਪਰਾਲੇ ਦੌਰਾਨ ਸਕੂਲ ਨੇ ਬੱਚਿਆਂ ਨੂੰ ਘਰ ਵਿਚ ਹੀ ਪੜ੍ਹਾਉਣ ਦਾ ਉਪਰਾਲਾ ਸ਼ੁਰੂ ਕੀਤਾ ਹੈ | ਇਸ ...

ਪੂਰੀ ਖ਼ਬਰ »

ਮੰਡੀ ਲਾਧੂਕਾ ਦੇ ਲੋੜਵੰਦ ਗ਼ਰੀਬ ਪਰਿਵਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਰਾਸ਼ਨ ਦੀ ਕੀਤੀ ਮੰਗ

ਮੰਡੀ ਲਾਧੂਕਾ, 5 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)-ਮੰਡੀ ਲਾਧੂਕਾ 'ਚ ਬੈਠੇ ਲੋੜਵੰਦ ਲੋਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਡੀ ਲਾਧੂਕਾ 'ਚ ਰਾਸ਼ਨ ਪਹੁੰਚਾਉਣ ਦੀ ਮੰਗ ਕੀਤੀ ਗਈ ਹੈ | ਮੰਡੀ ਲਾਧੂਕਾ 'ਚ ਬੈਠੇ ਲੋੜਵੰਦ ਗ਼ਰੀਬ ਪਰਿਵਾਰਾਂ ਨੇ ਦੱਸਿਆ ਕਿ ਪਿਛਲੇ ਕਈ ...

ਪੂਰੀ ਖ਼ਬਰ »

ਹਲਕਾ ਬੱਲੂਆਣਾ ਦੇ ਕਰੀਬ 8 ਹਜ਼ਾਰ ਤੋਂ ਵੱਧ ਪਰਿਵਾਰਾਂ ਨੂੰ ਸਰਕਾਰ ਵਲੋਂ ਮੁਹੱਈਆ ਕਰਵਾਇਆ ਜਾ ਰਿਹੈ ਰਾਸ਼ਨ-ਵਿਧਾਇਕ ਨੱਥੂ ਰਾਮ

ਅਬੋਹਰ, 5 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)- ਦੇਸ਼ ਭਰ ਵਿਚ ਜਿੱਥੇ ਕੋਰੋਨਾ ਵਾਇਰਸ ਨਾਂਅ ਦੀ ਮਹਾਂਮਾਰੀ ਨੇ ਲੋਕਾਂ ਨੂੰ ਚਿੰਤਾ ਵਿਚ ਪਾਇਆ ਹੋਇਆ ਹੈ, ਉੱਥੇ ਪੰਜਾਬ ਸਰਕਾਰ ਵਲ਼ੋਂ ਲੋਕਾਂ ਦੀ ਮਦਦ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ | ਹਲਕਾ ਬੱਲੂਆਣਾ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX