ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਅੰਮ੍ਰਿਤਸਰ + ਤਰਨ-ਤਾਰਨ

ਕੋਰੋਨਾ ਤੇ ਕਰਫ਼ਿ ਊ ਦਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ 'ਤੇ ਵੀ ਪਿਆ ਅਸਰ

ਅੰਮਿ੍ਤਸਰ, 5 ਅਪ੍ਰੈਲ (ਜਸਵੰਤ ਸਿੰਘ ਜੱਸ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੇ ਬਾਵਜੂਦ ਭਾਵੇਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਤਦਿਨ ਦੀ ਧਾਰਮਿਕ ਮਰਿਯਾਦਾ ਪਹਿਲਾਂ ਦੀ ਤਰ੍ਹਾਂ ਜਾਰੀ ਹੈ, ਪਰ ਕੋਰੋਨਾ ਵਾਇਰਸ ਤੇ ਕਰਫ਼ਿਊ ਦਾ ਅਸਰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਸ਼ਰਧਾਲੂਆਂ ਵਲੋਂ ਸ਼ਰਧਾ ਸਾਹਿਤ ਰਖਵਾਏ ਜਾਣ ਵਾਲੇ ਸ੍ਰੀ ਅਖੰਡ ਪਾਠਾਂ ਦੀਆਂ ਚੱਲ ਰਹੀਆਂ ਲੜੀਆਂ 'ਤੇ ਵੀ ਅਸਰ ਪਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ਜਿਥੇ ਕੇਵਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਹੀ ਵੱਖ-ਵੱਖ ਥਾਵਾਂ 'ਤੇ 50 ਦੇ ਕਰੀਬ ਸ੍ਰੀ ਅਖੰਡ ਪਾਠ ਸਾਹਿਬ ਇੱਕੋ ਸਮੇਂ ਜਾਰੀ ਰਹਿੰਦੇ ਸਨ, ਪਰ ਕਰਫਿਊ ਕਾਰਨ ਪਾਠੀ ਸਿੰਘਾਂ ਤੇ ਪਾਠ ਕਰਵਾਉਣ ਵਾਲੇ ਸ਼ਰਧਾਲੂਆਂ ਦੇ ਨਾ ਪੁੱਜ ਸਕਣ ਕਾਰਨ ਹੁਣ ਕੇਵਲ 7 ਕੁ ਅਸਥਾਨਾਂ 'ਤੇ ਹੀ ਅਖੰਡ ਪਾਠਾਂ ਦੀਆਂ ਲੜੀਆਂ ਜਾਰੀ ਹਨ ਜਦੋਂ ਕਿ ਬਾਕੀ ਪਾਠ ਫ਼ਿਲਹਾਲ ਮੁਲਤਵੀ ਕਰ ਦਿੱਤੇ ਗਏ ਹਨ | ਇਸ ਸਬੰਧੀ ਸੰਪਰਕ ਕੀਤੇ ਜਾਣ 'ਤੇ ਸ਼ੋ੍ਰਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਕਿਹਾ ਕਿ ਕਰਫਿਊ ਤੇ ਕੋੋਰੋਨਾ ਕਾਰਨ ਪੈਦਾ ਹੋਏ ਹਾਲਾਤਾਂ ਨੂੰ ਦੇਖਦਿਆਂ ਹੋਇਆਂ ਕੇਵਲ ਸ੍ਰੀ ਦਰਬਾਰ ਸਾਹਿਬ ਵਿਖੇ ਹਰਿ ਕੀ ਪਉੜੀ, ਸ੍ਰੀ ਦਰਬਾਰ ਸਾਹਿਬ ਦੀ ਸਭ ਤੋਂ ਉੱਪਰੀ ਮੰਜ਼ਿਲ 'ਤੇ ਗੁੰਬਦ ਸਾਹਿਬ, ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ, ਗੁ: ਝੰਡੇ ਬੁੰਗੇ ਸਾਹਿਬ, ਦੁੱਖ ਭੰਜਨੀ ਬੇਰੀ, ਸ਼ਹੀਦੀ ਅਸਥਾਨ ਬਾਬਾ ਦੀਪ ਸਿੰਘ ਜੀ ਤੇ ਬੇਰ ਬਾਬਾ ਬੁੱਢਾ ਸਾਹਿਬ ਆਦਿ ਵਿਖੇ ਹੀ ਸ੍ਰੀ ਅਖੰਡ ਪਾਠਾਂ ਦੀਆਂ ਲੜੀਆਂ ਨਿਰੰਤਰ ਜਾਰੀ ਹਨ ਜਦੋਂ ਕਿ ਬਾਕੀ ਸ੍ਰੀ ਅਖੰਡ ਪਾਠ ਸਾਹਿਬ ਫ਼ਿਲਹਾਲ ਮੁਲਤਵੀ ਕੀਤੇ ਗਏ ਹਨ | ਮੁੱਖ ਸਕੱਤਰ ਨੇ ਦੱਸਿਆ ਕਿ ਭਾਵੇਂ ਸ਼ਰਧਾਲੂਆਂ ਦੀ ਆਮਦ ਘਟ ਗਈ ਹੈ | ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰ ਤੋਂ ਦੇਰ ਰਾਤ ਤੱਕ ਦੀ ਧਾਰਮਿਕ ਮਰਯਾਦਾ ਪਹਿਲਾਂ ਦੀ ਤਰ੍ਹਾਂ ਜਾਰੀ ਹੈ |
ਸੰਗਤ ਦੀ ਆਮਦ ਘਟਣ ਕਾਰਨ ਕਈ ਗੁਰਦੁਆਰਿਆਂ ਦੇ ਮੁੱਖ ਪ੍ਰਵੇਸ਼ ਦੁਆਰ ਆਰਜੀ ਤੌਰ 'ਤੇ ਬੰਦ ਕੀਤੇ:
ਸ੍ਰੀ ਹਰਿਮੰਦਰ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਵਿਖੇ ਸੰਗਤ ਦੀ ਆਮਦ ਹੁਣ ਨਾਮਾਤਰ ਹੀ ਰਹਿ ਗਈ ਹੈ, ਜਿਸ ਕਾਰਨ ਸ੍ਰੀ ਹਰਿਮੰਦਰ ਸਾਹਿਬ ਨੂੰ ਛੱਡ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਸਥਾਨਕ ਕਈ ਗੁਰਦੁਆਰਾ ਸਾਹਿਬਾਨ ਦੇ ਬਾਹਰਲੇ ਮੁੱਖ ਪ੍ਰ੍ਰਵੇਸ਼ ਦੁਆਰ ਆਰਜ਼ੀ ਤੌਰ 'ਤੇ ਬੰਦ ਕਰ ਦਿੱਤੇ ਗਏ ਹਨ ਜਦੋਂਕਿ ਅੰਦਰ ਮਰਯਾਦਾ ਪਹਿਲਾਂ ਦੀ ਤਰ੍ਹਾਂ ਜਾਰੀ ਹੈ | ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਹੀ ਗੁ: ਬਾਬਾ ਅਟੱਲ ਰਾਇ ਜੀ ਦੇ ਦੋ ਪ੍ਰਵੇਸ਼ ਦੁਆਰਾਂ 'ਚੋਂ ਇਕ ਬੰਦ ਕਰ ਦਿੱਤਾ ਗਿਆ ਹੈ ਜਦੋਂ ਕਿ ਦੂਜਾ ਖੁੱਲਾ ਹੈ | ਇਸ ਤਰ੍ਹਾਂ ਇਤਿਹਾਸਕ ਗੁ: ਸ੍ਰੀ ਰਾਮਸਰ ਸਾਹਿਬ ਅਤੇ ਗੁ: ਸ੍ਰੀ ਬਿਬੇਕਸਰ ਸਾਹਿਬ ਦੇ ਰਾਮਸਰ ਰੋਡ ਵਾਲੇ ਮੁੱਖ ਪ੍ਰਵੇਸ਼ ਦੁਆਰ ਆਰਜੀ ਤੌਰ 'ਤੇ ਬੰਦ ਕਰ ਦਿੱਤੇ ਗਏ ਹਨ ਜਦੋਂ ਕਿ ਸ੍ਰੀ ਰਾਮਸਰ ਸਾਹਿਬ ਨੂੰ ਜਾਣ ਲਈ ਸ਼ਰਧਾਲੂ ਗੁ: ਸ਼ਹੀਦਗੰਜ ਬਾਬਾ ਦੀਪ ਸਿੰਘ ਵਾਲੇ ਰਸਤੇ ਦੀ ਵਰਤੋਂ ਕਰ ਰਹੇ ਹਨ | ਇਸੇ ਤਰ੍ਹਾਂ ਗੁ: ਸ੍ਰੀ ਬਿਬੇਕਸਰ ਸਾਹਿਬ ਤੱਕ ਜਾਣ ਲਈ ਵੀ ਗੁਰੂ ਰਾਮਦਾਸ ਹਸਪਤਾਲ ਨੇੜਲਾ ਸਰਕੂਲਰ ਰੋਡ ਵਾਲਾ ਪ੍ਰਵੇਸ਼ ਦੁਆਰ ਹੀ ਖੁੱਲ੍ਹਾ ਰੱਖਿਆ ਗਿਆ ਹੈ | ਕੋਤਵਾਲੀ ਨੇੜੇ ਸਥਿਤ ਗੁ: ਸ੍ਰੀ ਟਾਹਲੀ ਸਾਹਿਬ ਸੰਤੋਖਸਰ ਦੇ ਮੁੱਖ ਪ੍ਰਵੇਸ਼ ਦੁਆਰ ਦਾ ਮੁੱਖ ਦਰਵਾਜ਼ਾ ਬੰਦ ਕੀਤਾ ਗਿਆ ਹੈ ਪਰ ਨਾਲ ਵਾਲਾ ਛੋਟਾ ਦਰਵਾਜ਼ਾ ਖੁੱਲ੍ਹਾ ਰੱਖਿਆ ਗਿਆ ਹੈ | ਇਸੇ ਤਰ੍ਹਾਂ ਗਲਿਆਰਾ ਵਿਖੇ ਸਥਿਤ ਗੁ: ਬੀਬੀ ਕੌਲਾਂ ਜੀ ਕੌਲਸਰ ਸਾਹਿਬ ਦੇ ਮੁੱਖ ਪ੍ਰਵੇਸ਼ ਦੁਆਰ ਨੂੰ ਵੀ ਬੰਦ ਕਰਕੇ ਕੇਵਲ ਛੋਟਾ ਰਸਤਾ ਹੀ ਵਰਤੋਂ ਵਿਚ ਲਿਆਂਦਾ ਜਾ ਰਿਹਾ ਹੈ | ਇਸ ਸਬੰਧੀ ਮੁੱਖ ਸਕੱਤਰ ਡਾ: ਰੂਪ ਸਿੰਘ ਨੇ ਕਿਹਾ ਕਿ ਸੰਗਤਾਂ ਦੀ ਆਮਦ ਘੱਟ ਹੋਣ 'ਤੇ ਪ੍ਰਬੰਧਕੀ ਸਟਾਫ ਦੇ ਵੀ ਘੱਟ ਬੁਲਾਏ ਜਾਣ ਕਾਰਨ ਗੁਰਦੁਆਰਾ ਸਾਹਿਬਾਨ ਦੀ ਸੁਰੱਖਿਆ ਤੇ ਜਾਨਵਰਾਂ ਨੂੰ ਅੰਦਰ ਦਾਖਲ ਹੋਣ ਤੋਂ ਰੋਕਣ ਲਈ ਹੀ ਅਜਿਹਾ ਕੀਤਾ ਗਿਆ ਹੈ |

ਜ਼ਿਲ੍ਹਾ ਤਰਨ ਤਾਰਨ ਨੂੰ ਆਉਣ ਵਾਲੇ ਰਸਤਿਆਂ ਨੂੰ ਪੁਲਿਸ ਵਲੋਂ ਕੀਤਾ ਮੁਕੰਮਲ ਸੀਲ੍ਹ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਕੋਵਿਡ-19 ਨੂੰ ਮੱਦੇਨਜ਼ਰ ਰੱਖਦੇ ਹੋਏ ਪੰਜਾਬ ਵਿਚ ਚੱਲ ਰਹੇ ਕਰਫਿਊ ਦੌਰਾਨ ਧਰੁਵ ਦਹੀਆ ਐੱਸ.ਐੱਸ.ਪੀ. ਤਰਨ ਤਾਰਨ ਵਲੋਂ ਕੋਰੋਨਾ ਵਾਇਰਸ ਦੇ ਬਚਾਅ ਲਈ ਜ਼ਿਲ੍ਹਾ ਤਰਨ ਤਾਰਨ ਦੇ ਵਾਸੀਆਂ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ...

ਪੂਰੀ ਖ਼ਬਰ »

ਖਾਲੜਾ ਸਕੂਲ 'ਚੋਂ ਗੈਸ, ਸਿਲੰਡਰ, ਭੱਠੀ ਤੇ ਭਾਂਡੇ ਆਦਿ ਚੋਰੀ

ਖਾਲੜਾ, 5 ਅਪ੍ਰੈਲ (ਜੱਜਪਾਲ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਖਾਲੜਾ (ਕੰਨਿਆ) ਵਿਖੇ ਬੀਤੀ ਰਾਤ ਚੋਰਾਂ ਵਲੋਂ ਗੈਸ ਸਿਲੰਡਰ, ਭੱਠੀ, ਪ੍ਰੈਸ਼ਰ ਕੂਕਰ ਤੇ ਭਾਂਡੇ ਚੋਰੀ ਕਰਕੇ ਲੈ ਗਏ | ਮਾਸਟਰ ਪ੍ਰਦੀਪ ਧਵਨ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੀ ਮਹਾਂਮਾਰੀ ਨੂੰ ਮੁੱਖ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਗਰਜ ਚਮਕ ਤੋਂ ਬਾਅਦ ਤੇਜ਼ ਹਵਾਵਾਂ ਚਲੀਆਂ ਤੇ ਮੀਂਹ ਪਿਆ ਤੇ ਗੜੇਮਾਰੀ ਹੋਈ

ਅੰਮਿ੍ਤਸਰ, 5 ਅਪੈ੍ਰਲ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਕਾਰਨ ਵਿਸ਼ਵ ਭਰ ਵਿਚ ਬੇਚੈਨੀ ਦਾ ਦੌਰ ਚਲ ਰਿਹਾ ਹੈ | ਇਸ ਬਿਮਾਰੀ ਨੂੰ ਲੈ ਕੇ ਹਰ ਪਾਸੇ ਚਿੰਤਾ ਦਾ ਆਲਮ ਹੈ ਅਜਿਹੇ ਵਿਚ ਬੇਮੌਸਮੀ ਬਰਸਾਤ ਤੇ ਭਾਰੀ ਗੜ੍ਹੇਮਾਰੀ ਨੇ ਕਿਸਾਨਾਂ ਨੂੰ ਇਕ ਹੋਰ ਚਿੰਤਾ ਵਿਚ ਪਾ ...

ਪੂਰੀ ਖ਼ਬਰ »

ਈ-ਪਾਸ ਬਣਾਉਣ ਲਈ ਰਿਸ਼ਵਤ ਲੈਣ ਵਾਲਾ ਪੁਲਿਸ ਕਰਮਚਾਰੀ ਮੁਅੱਤਲ, ਕੇਸ ਦਰਜ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਵਿਚ ਚੱਲ ਰਹੇ ਕਰਫਿਊ ਦੌਰਾਨ ਲੋਕਾਂ ਪਾਸੋਂ ਈ-ਪਾਸ ਬਣਾਉਣ ਲਈ ਰਿਸ਼ਵਤ ਲੈਣ ਵਾਲੇ ਇਕ ਪੁਲਿਸ ਕਰਮਚਾਰੀ ਦੀ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋਣ ਤੋਂ ਬਾਅਦ ਤਰਨ ਤਾਰਨ ਦੇ ਐੱਸ.ਐੱਸ.ਪੀ. ਧਰੁਵ ਦਹੀਆ ਵਲੋਂ ਇਸ ਮਾਮਲੇ ...

ਪੂਰੀ ਖ਼ਬਰ »

ਬੁਲਟ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ

ਤਰਨ ਤਾਰਨ, 5 ਅਪ੍ਰੈਲ (ਪਰਮਜੀਤ ਜੋਸ਼ੀ)-ਥਾਣਾ ਸਿਟੀ ਤਰਨ ਤਾਰਨ ਦੀ ਪੁਲਿਸ ਨੇ ਬੁਲਟ ਮੋਟਰਸਾਈਕਲ ਦੀ ਟੱਕਰ ਨਾਲ ਮੋਟਰਸਾਈਕਲ ਚਾਲਕ ਦੀ ਮੌਤ ਹੋਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਐੱਸ.ਪੀ.(ਡੀ) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ...

ਪੂਰੀ ਖ਼ਬਰ »

ਦੁਬਈ ਤੋਂ ਅੰਮਿ੍ਤਸਰ ਆਏ ਇਕਾਂਤਵਾਸ ਕੀਤੇ 152 ਯਾਤਰੀਆਂ ਦੀ ਰਿਪੋਰਟ ਆਈ ਨੈਗੇਟਿਵ

ਮਜੀਠਾ, 5 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਆਈ ਐਕਸ 192 ਫਲਾਈਟ ਰਾਹੀਂ 21 ਮਾਰਚ ਨੂੰ ਦੁਬਈ ਤੋਂ ਸਿੱਧੀ ਫਲਾਈਟ ਰਾਹੀਂ ਅੰਮਿ੍ਤਸਰ ਆਏ ਯਾਤਰੀਆਂ ਨੂੰ ਹਵਾਈ ਅੱਡੇ ਤੇ ਸਿਹਤ ਵਿਭਾਗ ਦੇ ਨੋਡਲ ਅਫਸਰ ਡਾ: ਅਮਰਜੀਤ ਸਿੰਘ ਦੀ ਟੀਮ ਨੇ ਮੁੱਢਲੀ ਜਾਂਚ ਕਰਨ ਤੋਂ ਬਾਅਦ ਇਨ੍ਹਾਂ ...

ਪੂਰੀ ਖ਼ਬਰ »

ਕਰਫਿਊ ਦੀ ਉਲੰਘਣਾ ਕਰਨ 'ਤੇ 3 ਿਖ਼ਲਾਫ਼ ਕੇਸ ਦਰਜ

ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ)-ਥਾਣਾ ਖੇਮਕਰਨ ਵਲੋਂ ਕਰਫਿਊ ਦੀ ਉਲੰਘਣਾ ਕਰਨ ਵਿਰੁੱਧ ਤਿੰਨ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤੇ ਗਏ ਹਨ | ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਇੰਸ. ਤਰਸੇਮ ਕੁਮਾਰ ਨੇ ਦੱਸਿਆ ਕਿ ਸ਼ਹਿਰ ਅੰਦਰ ਕੀਤੀ ਨਾਕਾਬੰਦੀ ਦੌਰਾਨ ...

ਪੂਰੀ ਖ਼ਬਰ »

8 ਅਪ੍ਰੈਲ ਤੱਕ ਮੰਡੀ ਬੰੰਦ ਹੋਣ ਕਰਕੇ ਫਲਾਂ ਤੇ ਸਬਜ਼ੀਆਂ ਦੇ ਮੁੱਲ ਚੜ੍ਹੇ ਅਸਮਾਨੀ

ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਕੋਰੋਨਾ ਵਾਇਰਸ ਦੇ ਕਰਕੇ ਕੀਤੀ ਗਈ ਤਾਲਾਬੰਦੀ ਦੇ ਦੌਰਾਨ ਅੰਮਿ੍ਤਸਰ ਵਾਸੀਆਂ ਨੂੰ ਸਬਜ਼ੀਆਂ ਤੇ ਫਲਾਂ ਦੀ ਕਿੱਲਤ ਦਾ ਸਾਹਮਣਾ ਕਰਨੇ ਪੈ ਰਿਹਾ ਹੈ ਜੋ ਕੁਝ ਲੋਕ ਫਲ ਤੇ ਸਬਜ਼ੀਆਂ ਵੇਚਣ ਲਈ ਆਉਂਦੇ ਹਨ ਉਹ ਵੀ ਆਪਣੀ ਮਰਜ਼ੀ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਕਰਫ਼ਿਊ ਦੀ ਉਲੰਘਣਾ ਕਰਨ 'ਤੇ 71 ਵਿਅਕਤੀਆਂ ਖਿਲਾਫ਼ ਕੇਸ ਦਰਜ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਪੰਜਾਬ ਵਿਚ ਚੱਲ ਰਹੇ ਕਰਫਿਊ ਦੌਰਾਨ ਉਲੰਘਣਾ ਕਰਨ ਵਾਲੇ 71 ਵਿਅਕਤੀਆਂ ਖਿਲਾਫ਼ ਜ਼ਿਲ੍ਹਾ ਪੁਲਿਸ ਵਲੋਂ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਵ ਦਹੀਆ ਨੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਲੋਕ ਹੋਏ ਸੁਚੇਤ-ਡਿਪਟੀ ਕਮਿਸ਼ਨਰ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਕੋਰੋਨਾ ਵਾਇਰਸ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡਾਂ ਦੇ ਲੋਕ ਕਾਫ਼ੀ ਸੁਚੇਤ ਹੋਏ ਹਨ ਤੇ ਇਸ ਲਈ ਉਹ ਆਪ ਚੌਕਸੀ ਰੱਖ ਰਹੇ ਹਨ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਦੇ ਦੋਸ਼ 'ਚ ਦੋ ਦੁਕਾਨਦਾਰਾਂ ਿਖ਼ਲਾਫ਼ ਪਰਚਾ ਦਰਜ

ਰਮਦਾਸ, 5 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਥਾਣਾ ਰਮਦਾਸ ਦੀ ਪੁਲਿਸ ਵਲੋਂ ਕਰਫਿਊ ਦੀ ਉਲੰਘਣਾ ਕਰਨ ਦੇ ਤਹਿਤ 2 ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਥਾਣਾ ਰਮਦਾਸ ਦੇ ਐੱਸ. ਐੱਚ. ਓ. ਮਨਤੇਜ ਸਿੰਘ ਨੇ ਦੱਸਿਆ ਕਿ ਥਾਣਾ ਰਮਦਾਸ ਅਧੀਨ ਪੈਂਦੇ ਪਿੰਡ ਮਲਕਪੁਰ ...

ਪੂਰੀ ਖ਼ਬਰ »

ਸਰਹੱਦੀ ਪਿੰਡਾਂ ਦੇ ਵਾਸੀਆਂ ਨੇ ਸਾਂਭਿਆ ਮੋਰਚਾ-ਆਪੋ ਆਪਣੇ ਪਿੰਡਾਂ ਨੂੰ ਤੰਦਰੁਸਤ ਰੱਖਣ ਦੇ ਲਈ ਪਿੰਡਾਂ ਨੂੰ ਕੀਤਾ ਸੀਲ

ਅਟਾਰੀ, 5 ਅਪ੍ਰੈਲ (ਰੁਪਿੰਦਰਜੀਤ ਸਿੰਘ ਭਕਨਾ)-ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਪੰਜਾਬ ਦੀ ਜਨਤਾ ਨੂੰ ਬਚਾਉਣ ਲਈ ਜਿੱਥੇ ਪੰਜਾਬ ਸਰਕਾਰ ਪੱਬਾਂ ਭਾਰ ਹੈ ਉਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਦਿਨ ਰਾਤ ਮਿਹਨਤ ਕੀਤੀ ਜਾ ਰਹੀ ਹੈ | ਐੱਸ. ਐੱਸ. ਪੀ. ਅੰਮਿ੍ਤਸਰ ਦਿਹਾਤੀ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਅਜਨਾਲਾ ਦੇ ਸੇਵਾ ਕੇਂਦਰ 'ਚੋਂ ਕੀਮਤੀ ਸਾਮਾਨ ਚੋਰੀ

ਅਜਨਾਲਾ, 5 ਅਪ੍ਰੈਲ (ਗੁਰਪ੍ਰੀਤ ਸਿੰਘ ਢਿੱਲੋਂ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਪੰਜਾਬ ਸਰਕਾਰ ਵਲੋਂ ਲਗਾਏ ਕਰਫ਼ਿਊ ਦੌਰਾਨ ਬੰਦ ਕੀਤੇ ਅਜਨਾਲਾ ਦੇ ਸੇਵਾ ਕੇਂਦਰ 'ਚੋਂ ਚੋਰਾਂ ਨੇ ਕੀਮਤੀ ਸਮਾਨ ਚੋਰੀ ਕਰ ਲਿਆ | ਇਸ ਸਬੰਧੀ ਜਾਣਕਾਰੀ ਦਿੰਦਿਆਾ ਥਾਣਾ ਅਜਨਾਲਾ ਦੇ ...

ਪੂਰੀ ਖ਼ਬਰ »

ਝਬਾਲ ਵਿਖੇ ਮੋਟਰਸਾਈਕਲ ਚੋਰੀ

ਝਬਾਲ, 5 ਅਪ੍ਰੈਲ (ਸਰਬਜੀਤ ਸਿੰਘ)-ਸਥਾਨਕ ਅੱਡਾ ਝਬਾਲ ਵਿਖੇ ਦੁਕਾਨ ਦੇ ਬਾਹਰੋਂ ਕਿਸੇ ਅਣਪਛਾਤੇ ਵਿਅਕਤੀ ਵਲੋਂ ਮੋਟਰਸਾਇਕਲ ਚੋਰੀ ਕਰ ਲਿਆ | ਥਾਣਾ ਝਬਾਲ ਵਿਖੇ ਭੁਪਿੰਦਰ ਸਿੰਘ ਪੁੱਤਰ ਗੋਪਾਲ ਸਿੰਘ ਵਾਸੀ ਅੱਡਾ ਝਬਾਲ ਨੇ ਦੱਸਿਆ ਕਿ ਉਹ ਝਬਾਲ ਸਥਿਤ ਆਪਣੀ ਦੁਕਾਨ ਦੇ ...

ਪੂਰੀ ਖ਼ਬਰ »

ਬੇਵਕਤੀ ਬਾਰਿਸ਼ ਅਤੇ ਗੜੇਮਾਰੀ ਨੇ ਸੁਕਾਏ ਕਿਸਾਨਾਂ ਦੇ ਸਾਹ

ਰਾਮ ਤੀਰਥ, 5 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਅੱਜ ਸ਼ਾਮ ਹੋਈ ਬੇਵਕਤੀ ਬਾਰਿਸ਼ ਅਤੇ ਗੜੇਮਾਰੀ ਨੇ ਕਿਸਾਨਾਂ ਦੇ ਸਾਹ ਸੁਕਾ ਦਿੱਤੇ ਹਨ | ਪਹਿਲਾਂ ਹੀ ਪੂਰਾ ਸੰਸਾਰ ਕੋਰੋਨਾ ਵਾਇਰਸ ਦੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਪੰਜਾਬ 'ਚ 14 ਅਪ੍ਰੈਲ ਤੱਕ ਕਰਫ਼ਿਊ ਹੋਣ ਕਰਕੇ ...

ਪੂਰੀ ਖ਼ਬਰ »

ਕਣਕ ਦੀ ਵੰਡ ਸਮੇਂ ਪਿੰਡਾਂ ਵਿਚ ਕੀਤੀ ਜਾਂਦੀ ਹੈ ਵਿਤਕਰੇਬਾਜ਼ੀ

ਪੱਟੀ, 5 ਅਪ੍ਰੈਲ (ਬੋਨੀ ਕਾਲੇਕੇ)-ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੂਬਾ ਸਕੱਤਰੇਤ ਮੈਂਬਰ ਅਤੇ ਜ਼ਿਲ੍ਹਾ ਸਕੱਤਰ ਕਾਮਰੇਡ ਮੇਜਰ ਸਿੰਘ ਭਿੱਖੀਵਿੰਡ ਅਤੇ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਐਡ: ਦਵਿੰਦਰਜੀਤ ਸਿੰਘ ਢਿੱਲੋਂ ਨੇ ਪੱਤਰਕਾਰਾਂ ...

ਪੂਰੀ ਖ਼ਬਰ »

ਪੁਲਿਸ, ਸਿਹਤ ਅਤੇ ਸਫ਼ਾਈ ਕਰਮਚਾਰੀਆਂ ਵਾਂਗ ਪੱਤਰਕਾਰਾਂ ਦਾ ਵੀ ਬੀਮਾ ਕਰੇ ਸਰਕਾਰ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਦੇਸ਼ ਵਿਚ ਫੈਲੀ ਕੋਰੋਨਾ ਵਾਇਰਸ ਦੀ ਬਿਮਾਰੀ ਨਾਲ ਲੜਨ ਲਈ ਪ੍ਰਧਾਨ ਮੰਤਰੀ ਵਲੋਂ ਪੁਲਿਸ, ਸਿਹਤ ਵਿਭਾਗ, ਸਫ਼ਾਈ ਕਰਮਚਾਰੀਆਂ ਤੇ ਪੱਤਰਕਾਰਾਂ ਦੀ ਪ੍ਰਸੰਸਾ ਕੀਤੀ ਗਈ, ਪਰ ਸਰਕਾਰਾਂ ਵਲੋਂ ਪੁਲਿਸ ਕਰਮਚਾਰੀਆਂ, ਸਿਹਤ ਵਿਭਾਗ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪੱਟੀ ਹਲਕੇ 'ਚ 9000 ਲੋੜਵੰਦ ਪਰਿਵਾਰਾਂ ਨੂੰ ਦਿੱਤੀਆਂ ਰਾਸ਼ਨ ਦੀਆਂ ਕਿੱਟਾਂ

ਪੱਟੀ, 5 ਅਪ੍ਰੈਲ (ਬੋਨੀ ਕਾਲੇਕੇ)-ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁੰਵਰਪਾਲ ਸਿੰਘ ਹਰਮਨ ਸੇਖੋਂ ਨੇ ਪੱਟੀ ਸ਼ਹਿਰ ਦੀ ਵਾਰਡ ਨੰਬਰ 1 ਵਿਖੇ ਲੋੜਵੰਦ ਪਰਿਵਾਰਾਂ ਨੂੰ ਸੁੱਕਾ ਰਾਸ਼ਨ ਦੇਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਜਥੇ: ਬ੍ਰਹਮਪੁਰਾ ਵਲੋਂ ਭਾਈ ਖ਼ਾਲਸਾ ਦੀ ਮੌਤ ਦੀ ਉੱਚ ਪੱਧਰੀ ਜਾਂਚ ਕਰਾਉਣ ਦੀ ਮੰਗ

ਅੰਮਿ੍ਤਸਰ, 5 ਅਪ੍ਰੈਲ (ਜੱਸ)-ਮਰਹੂਮ ਪਦਮਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਬੀਤੇ ਦਿਨੀਂ ਦਿਹਾਂਤ ਤੋਂ ਬਾਅਦ ਇਹ ਸੱਚਾਈ ਜੱਗ ਜ਼ਾਹਰ ਹੋਈ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਕੋਲ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਨਾਲ ਨਜਿੱਠਣ ਵਾਸਤੇ ਕੋਈ ਵੀ ਵਾਜਬ ਪ੍ਰਬੰਧ ...

ਪੂਰੀ ਖ਼ਬਰ »

ਪਿੰਡ ਧਾਰੜ ਨੇੜੇ ਗੁੱਜਰਾਂ ਦੇ ਡੇਰੇ 'ਤੇ ਬਾਹਰਲੇ ਰਾਜਾਂ ਤੋਂ ਆਏ 11 ਗੁੱਜਰਾਂ ਕਾਰਨ ਲੋਕਾਂ ਵਿਚ ਦਹਿਸ਼ਤ

ਜੰਡਿਆਲਾ ਗੁਰੂ, 5 ਅਪ੍ਰੈਲ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਦੇ ਪਿੰਡ ਧਾਰੜ ਤੋਂ 2 ਕਿਲੋਮੀਟਰ ਲਗਪਗ ਦੂਰੀ 'ਤੇ ਹਸਰੀ ਤੋਂ ਪਾਰ ਗੁੱਜਰਾਂ ਦੇ ਡੇਰੇ ਤੋਂ 11 ਦੇ ਲਗਪਗ ਬਾਹਰਲੇ ਰਾਜਾਂ ਤੋਂ 2-3 ਦਿਨ ਪਹਿਲਾਂ ਆਏ ਗੁੱਜਰਾਂ ਦਾ ਪਤਾ ਲੱਗਣ 'ਤੇ ਇਲਾਕੇ ਭਰ ਵਿਚ ਸਹਿਮ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਜਪੁਜੀ ਸਾਹਿਬ ਦੇ ਜਾਪ ਕੀਤੇ

ਜਗਦੇਵ ਕਲਾਂ, 5 ਅਪ੍ਰੈਲ (ਸ਼ਰਨਜੀਤ ਸਿੰਘ ਗਿੱਲ)-ਚੀਫ਼ ਖਾਲਸਾ ਦੀਵਾਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਸੈਂਸਰਾ (ਗੁਰੂ ਕਾ ਬਾਗ) ਵਲੋਂ ਮੈਂਬਰ ਇੰਚਾਰਜ ਮਨਮੋਹਨ ਸਿੰਘ, ਕੁਲਦੀਪ ਸਿੰਘ ਗਿੱਲ ਮਜੀਠੀਆ, ਪਿ੍ੰ. ਸਤਬੀਰ ਕੌਰ ਅਤੇ ...

ਪੂਰੀ ਖ਼ਬਰ »

ਆਪਣੇ ਪੱਧਰ 'ਤੇ ਪਿੰਡਾਂ ਦੀ ਨਾਕਾਬੰਦੀ ਕਰਨ ਲੱਗੇ ਲੋਕ

ਟਾਹਲੀ ਸਾਹਿਬ, 5 ਅਪ੍ਰੈਲ (ਪਲਵਿੰਦਰ ਸਿੰਘ ਸਰਹਾਲਾ)-ਕਰਫ਼ਿਊ ਦੇ ਸ਼ੁਰੂਆਤੀ ਦਿਨਾਂ 'ਚ ਲੋਕਾਂ ਇਸ ਨੂੰ ਬਹੁਤਾ ਗੰਭੀਰਤਾ ਨਾਲ ਨਹੀਂ ਲਿਆ ਸੀ, ਪਰ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੇ ਇਸ ਦੇ ਖ਼ਤਰੇ ਨੂੰ ਭਾਂਪਦੇ ਹੋਏ ਜਿੱਥੇ ਗਲੀਆਂ, ਚੌਰਾਹਿਆਂ 'ਤੇ ਖੜਨਾ ਬੰਦ ਕਰ ...

ਪੂਰੀ ਖ਼ਬਰ »

ਰਾਧਾ ਸੁਆਮੀ ਸਤਿਸੰਗ ਘਰ ਰਈਆ ਆਸਰਾ ਘਰ ਵਿਖੇ 47 ਵਿਅਕਤੀ ਰਿਹਾਇਸ਼ਗ਼ਾਹ ਕੀਤੇ

ਰਈਆ, 5 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵਲੋਂ ਆਪਣੇ ਸਮੂਹ ਸਤਿਸੰਗ ਘਰਾਂ ਨੂੰ ਬਤੌਰ ਆਈਸੋਲੇਸ਼ਨ ਤੇ ਆਰਜ਼ੀ ਰਿਹਾਇਸ਼ਗਾਹ ਦੇ ਤੌਰ 'ਤੇ ਵਰਤਣ ਲਈ ਦਿੱਤੀ ਖੁੱਲ ਤੋਂ ਬਾਅਦ ਐੱਸ. ਐੱਚ. ਓ. ਬਿਆਸ ਕਿਰਨਦੀਪ ਸਿੰਘ ਸੰਧੂ ਨੇ ਆਪਣੀ ...

ਪੂਰੀ ਖ਼ਬਰ »

ਪਟਾਕਿਆਂ ਨਾਲ ਭਰੇ ਟਰੱਕ ਸਮੇਤ 2 ਵਿਅਕਤੀ ਗਿ੍ਫ਼ਤਾਰ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪਟਾਕਿਆਂ ਨਾਲ ਭਰੇ ਟਰੱਕ ਸਮੇਤ 2 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਐੱਸ.ਪੀ. (ਡੀ.) ਜਗਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਥਾਣਾ ਸਦਰ ਦੇ ਏ.ਐੱਸ.ਆਈ. ...

ਪੂਰੀ ਖ਼ਬਰ »

ਘਰਾਂ 'ਚ ਜ਼ਰੂਰੀ ਵਸਤਾਂ ਦੀ 'ਹੋਮ ਡਲਿਵਰੀ' ਲਈ 950 ਦੁਕਾਨਦਾਰਾਂ ਨੂੰ ਪਰਮਿਟ ਜਾਰੀ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਕਰਫਿਊ ਦੌਰਾਨ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਰਿਆਨਾ ਤੇ ਹੋਰ ਕਾਰੋਬਾਰੀਆਂ ਨੂੰ ਪਰਮਿਟ ਜਾਰੀ ਕੀਤੇ ਜਾ ਚੁੱਕੇ ਹਨ ਤੇ ਫ਼ੋਨ ਨੰਬਰ ਉਤੇ ਲੋਕਾਂ ਨੂੰ ਕਰਿਆਨਾ ਘਰ-ਘਰ ਪਹੁੰਚ ਰਿਹਾ ...

ਪੂਰੀ ਖ਼ਬਰ »

ਇਤਿਹਾਸਕ ਗੁ: ਨੌਵੀਂ ਪਾਤਸ਼ਾਹੀ ਸਮੁੱਚੇ ਹਲਕੇ ਦੇ ਪਿੰਡਾਂ ਲਈ ਬਣਿਆ ਵੱਡਾ ਆਸਰਾ

ਬਾਬਾ ਬਕਾਲਾ ਸਾਹਿਬ, 5 ਅਪ੍ਰੈਲ (ਸ਼ੇਲਿੰਦਰਜੀਤ ਸਿੰਘ ਰਾਜਨ)-ਕੋਰੋਨਾ ਵਾਇਰਸ ਨੂੰ ਮੱਦੇਨਜਰ ਰੱਖਦਿਆਂ ਅੱਜ ਜਿੱਥੇ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਲੋਕਾਂ ਦੀ ਸੇਵਾ ਲਈ ਯਤਨਸ਼ੀਲ ਹਨ, ਉਥੇ ਸੰਸਾਰ ਪ੍ਰਸਿੱਧ ਤੀਰਥ ਅਸਥਾਨ ਇਤਿਹਾਸਕ ਗੁਰਦੁਆਰਾ ਨੌਵੀਂ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਲੋੜਵੰਦਾਂ ਨੂੰ ਘਰ-ਘਰ ਵੰਡੇ ਜਾ ਰਹੇ ਨੇ ਰਾਸ਼ਨ ਦੇ ਪੈਕਟ

ਅੰਮਿ੍ਤਸਰ, 3 ਅਪ੍ਰੈਲ (ਜੱਸ)-ਕੋਰੋਨਾ ਵਾਇਰਸ ਤੋਂ ਬਚਾਓ ਲਈ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫਿਊ ਦੌਰਾਨ ਇਸ ਮੁਸੀਬਤ ਦੀ ਘੜੀ ਵਿਚ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਪ੍ਰਸ਼ਾਸਨ ਦੀ ਆਗਿਆ ਨਾਲ ਲੋੜਵੰਦ ਲੋਕਾਂ ਦੇ ਘਰ-ਘਰ ਰਾਸ਼ਨ ਵੰਡਿਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਝਬਾਲ ਖ਼ੇਤਰ ਦੇ ਦਰਜਨਾਂ ਪਿੰਡ ਪੰਚਾਇਤਾਂ ਨੇ ਕੀਤੇ ਸੀਲ

ਝਬਾਲ, 5 ਅਪ੍ਰੈਲ (ਸੁਖਦੇਵ ਸਿੰਘ)-ਕੋਰੋਨਾ ਵਾਇਰਸ ਦੀ ਰੋਕਥਾਮ ਲਈ ਥਾਣਾ ਝਬਾਲ ਅਧੀਨ ਆਉਂਦੇ ਦਰਜਨਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਨੌਜਵਾਨਾਂ ਨੇ ਬਾਹਰੋਂ ਆਉਣ ਵਾਲੇ ਲੋਕਾਂ ਲਈ ਪਿੰਡ ਸੀਲ ਕਰ ਦਿੱਤੇ ਹਨ | ਪਿੰਡ ਠੱਠਾ, ਐਮਾ ਕਲਾਂ, ਗੱਗੋਬੂਹਾ, ਕੋਟ, ਦੋਦੇ, ...

ਪੂਰੀ ਖ਼ਬਰ »

ਪਿੰਡ ਬੱਠੇ ਭੈਣੀ 'ਚ ਨੌਜਵਾਨਾਂ ਨੇ ਲਗਾਇਆ ਠੀਕਰੀ ਪਹਿਰਾ

ਪੱਟੀ, 5 ਅਪ੍ਰੈਲ (ਅਵਤਾਰ ਸਿੰਘ ਖਹਿਰਾ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਕਰਫਿਉ ਦੌਰਾਨ ਪੈਦੇ ਪਿੰਡ ਬੱਠੇ ਭੈਣੀ ਦੇ ਨੌਜਵਾਨਾ ਵਲੋਂ ਪਿੰਡ ਪੰਚਾਇਤ ਤੇ ਪਿੰਡ ਵਾਸੀਆ ਦੇ ਸਹਿਯੋਗ ਨਾਲ ਪਿੰਡ ਨੰੂ ਆਉਣ ਵਾਲੇ ਰਸਤਿਆਂ ਦੇ ਚੌਾਕਾਂ 'ਤੇ ਠੀਕਰੀ ਪਹਿਰਾ ਲਗਾ ਦਿੱਤਾ ਹੈ | ...

ਪੂਰੀ ਖ਼ਬਰ »

ਗ੍ਰਾਮ ਪੰਚਾਇਤ ਚੰਬਾ ਕਲਾਂ ਵਲੋਂ ਪਿੰਡ ਦੇ ਆਲੇ-ਦੁਆਲੇ ਨਾਕਾਬੰਦੀ

ਚੋਹਲਾ ਸਾਹਿਬ 5 ਅਪ੍ਰੈਲ (ਬਲਵਿੰਦਰ ਸਿੰਘ)-ਇਥੋਂ ਨਜ਼ਦੀਕ ਪਿੰਡ ਚੰਬਾ ਕਲਾਂ ਵਿਖੇ ਸਮੂਹ ਗ੍ਰਾਂਮ ਪੰਚਾਇਤ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਨਾਕਾਬੰਦੀ ਕਰ ਦਿੱਤੀ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮਹਿੰਦਰ ਸਿੰਘ ਚੰਬਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ ਲੋਕਾਂ ਦੇ ਕੀਤੇ ਚਲਾਨ ਤੇ ਮੋਟਰਸਾਈਕਲ ਬੰਦ

ਰਾਮ ਤੀਰਥ, 5 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਪੁਲਿਸ ਚੌਕੀ ਰਾਮ ਤੀਰਥ ਦੇ ਇੰਚਾਰਜ ਬਲਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਨੇ ਕਰਫਿਊ ਦੀ ਉਲੰਘਣਾ ਕਰਨ ਵਾਲੇ ਕੁਝ ਲੋਕਾਂ ਦੇ ਮੋਟਰਸਾਈਕਲਾਂ ਦੇ ਚਲਾਨ ਕੀਤੇ ਅਤੇ ਕੁਝ ਲੋਕਾਂ ਦੇ ਮੋਟਰਸਾਈਕਲ ਵੀ ਚੌਕੀ ਵਿਚ ਬੰਦ ਕਰ ...

ਪੂਰੀ ਖ਼ਬਰ »

ਸੀ.ਐੱਚ.ਸੀ. ਮੀਆਂਵਿੰਡ ਦੇ ਹੈਲਥ ਵਰਕਰਾਂ ਗੁੱਜਰਾਂ ਦੇ ਡੇਰਿਆਂ ਦਾ ਸਰਵੇਖਣ ਕਰਕੇ 3 ਗੁੱਜਰਾਂ ਨੂੰ ਇਕਾਂਤਵਾਸ ਵਿਚ ਭੇਜਿਆ

ਮੀਆਂਵਿੰਡ, 5 ਅਪ੍ਰੈਲ (ਗੁਰਪ੍ਰਤਾਪ ਸਿੰਘ ਸੰਧੂ)-ਤਬਲਿਗੀ ਜਮਾਤ ਦੇ ਦਿੱਲੀ ਤੋਂ ਪਰਤੇ ਜਮਾਤੀਆਂ ਵਿਚ ਇਨਫੈਕਸ਼ਨ ਦੇ ਖਤਰੇ ਨੂੰ ਦੇਖਦੇ ਹੋਏ ਸੀ.ਐੱਚ.ਸੀ. ਮੀਆਂਵਿੰਡ ਦੇ ਹੈਲਥ ਵਰਕਰਾਂ ਵਲੋਂ ਮੁਸਲਿਮ ਭਾਈਚਾਰੇ ਨਾਲ ਸਬੰਧ ਰੱਖਣ ਵਾਲੇ ਗੁੱਜਰਾਂ ਦੇ ਡੇਰਿਆਂ ਦਾ ...

ਪੂਰੀ ਖ਼ਬਰ »

ਪਿੰਡ ਮਾਛੀਕੇ ਤੇ ਸਕੱਤਰਾ ਨੂੰ ਪੰਚਾਇਤਾਂ ਨੇ ਕੀਤਾ ਸੀਲ

ਖੇਮਕਰਨ, 5 ਅਪ੍ਰੈਲ (ਰਾਕੇਸ਼ ਬਿੱਲਾ)-ਸਰਹੱਦੀ ਪਿੰਡ ਮਾਛੀਕੇ ਵਿਚ ਐੱਸ.ਐੱਚ.ਓ. ਖੇਮਕਰਨ ਇੰਸ. ਤਰਸੇਮ ਮਸੀਹ ਵਲੋਂ ਪਿੰਡ ਦੇ ਸਰਪੰਚ ਪ੍ਰਤਾਪ ਸਿੰਘ ਮਾਛੀਕੇ ਸਮੇਤ ਪਿੰਡ ਵਾਸੀਆਂ ਨਾਲ ਮੀਟਿੰਗ ਕਰਕੇ ਪਿੰਡ ਨੂੰ ਸੀਲ ਕਰਦਿਆਂ ਆਉਣ ਜਾਣ ਵਾਲੇ ਰਸਤਿਆਂ 'ਤੇ ਬੈਰੀਗੇਟ ...

ਪੂਰੀ ਖ਼ਬਰ »

ਬਾਗਬਾਨੀ ਵਿਭਾਗ ਨੇ ਕਿਸਾਨਾਂ ਲਈ ਕੰਟਰੋਲ ਰੂਮ ਬਣਾਇਆ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਅੰਮਿ੍ਤਸਰ ਜ਼ਿਲ੍ਹੇ ਦੇ ਬਾਗਬਾਨੀ ਨਾਲ ਜੁੜੇ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਸਾਂਭ-ਸੰਭਾਲ, ਖਾਦਾਂ, ਦਵਾਈਆਂ ਅਤੇ ਮੰਡੀਕਰਨ ਆਦਿ ਦੀ ਆ ਰਹੀ ਸਮੱਸਿਆ ਨੂੰ ਹੱਲ ਕਰਨ ਵਾਸਤੇ ਡਿਪਟੀ ਡਾਇਰੈਕਟਰ ਬਾਗਬਾਨੀ ਅੰਮਿ੍ਤਸਰ ...

ਪੂਰੀ ਖ਼ਬਰ »

ਚੀਫ਼ ਖ਼ਾਲਸਾ ਦੀਵਾਨ ਦੀਆਂ ਵੱਖ-ਵੱਖ ਸੰਸਥਾਵਾਾ ਦੇ 50 ਹਜ਼ਾਰ ਵਿਦਿਆਰਥੀਆਾ, ਅਧਿਆਪਕਾਂ ਤੇ ਕਰਮਚਾਰੀਆਾ ਨੇ ਕੀਤੀ ਸਰਬੱਤ ਦੇ ਭਲੇ ਦੀ ਅਰਦਾਸ

ਅੰਮਿ੍ਤਸਰ, 5 ਅਪ੍ਰੈਲ (ਜਸਵੰਤ ਸਿੰਘ ਜੱਸ)¸ਸਵਾ ਸਦੀ ਪੁਰਾਤਨ ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਦੇ ਆਦੇਸ਼ ਅਨੁਸਾਰ ਦੀਵਾਨ ਨਾਲ ਸਬੰਧਿਤ ਸਮੂਹ ਵਿੱਦਿਅਕ ਤੇ ਸਮਾਜ ਭਲਾਈ ਅਦਾਰਿਆਂ ਦੇ 50 ਹਜ਼ਾਰ ਦੇ ਕਰੀਬ ਮੈਂਬਰਾਂ, ਵਿਦਿਆਰਥੀਆਂ, ...

ਪੂਰੀ ਖ਼ਬਰ »

ਭਾਈ ਖ਼ਾਲਸਾ ਦਾ ਸਸਕਾਰ ਰੋਕਿਆ ਜਾਣਾ ਮੰਦਭਾਗਾ-ਕਾ: ਭੋਲਾ

ਅੰਮਿ੍ਤਸਰ, 5 ਅਪ੍ਰੈਲ (ਰੇਸ਼ਮ ਸਿੰਘ)-ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਬਹੁਤ ਹੀ ਮਹਾਨ ਸ਼ਖਸੀਅਤ ਸਨ, ਜਿਨ੍ਹਾਂ ਦਾ ਅੰਤਿਮ ਸੰਸਕਾਰ ਰੋਕੇ ਜਾਣਾ ਬਹੁਤ ਹੀ ਮੰਦਭਾਗੀ ਘਟਨਾ ਹੈ | ਬਸਪਾ ਦੇ ਜ਼ਿਲ੍ਹਾ ਪ੍ਰਧਾਨ ਕਾ: ਤਰਸੇਮ ਸਿੰਘ ਭੋਲਾ ਨੇ ਕਿਹਾ ਕਿ ...

ਪੂਰੀ ਖ਼ਬਰ »

ਕਾਲਾਬਾਜ਼ਾਰੀ ਕਰਨ ਵਾਲਿਆਂ ਿਖ਼ਲਾਫ਼ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਕਰਫਿਊ ਦੌਰਾਨ ਲੋਕਾਂ ਨੂੰ ਰੋਜ਼ਾਨਾ ਵਰਤੋਂ ਵਿਚ ਆਉਣ ਵਾਲੀਆਂ ਜ਼ਰੂਰੀ ਸੇਵਾਵਾਂ ਘਰ-ਘਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਪੂਰੀ ਤਰ੍ਹਾਂ ਵਚਨਬੱਧ ਹੈ | ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਮੋਦੀ ਜੀ ਦੇਸ਼ ਦੇ ਲੋਕਾਂ ਨੂੰ ਡਾਕਟਰ ਤੇ ਵੈਂਟੀਲੇਟਰ ਬਚਾਉਣਗੇ ਮੋਮਬੱਤੀਆਂ-ਦੀਵੇ ਨਹੀਂ

ਫਤਿਆਬਾਦ, 5 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕੋਰੋਨਾ ਵਾਇਰਸ ਨੂੰ ਹਰਾਉਣ ਲਈ ਮੋਮਬੱਤੀਆਂ-ਦੀਵੇ ਜਗਾਉਣ ਦੇ ਮੋਦੀ ਦੇ ਫ਼ੈਸਲੇ ਦਾ ਵਿਰੋਧ ਕਰਦੇ ਹੋਏ ਆਰ.ਐੱਮ.ਪੀ.ਆਈ. ਦੇ ਆਗੂਆਂ ਕਾ. ਮਨਜੀਤ ਸਿੰਘ ਬੱਗੂ, ਪਰਮਜੀਤ ਸਿੰਘ ਕੋਟ, ਰਾਜਵਿੰਦਰ ਸਿੰਘ ਰਾਜੂ, ਬੂਟਾ ਸਿੰਘ, ...

ਪੂਰੀ ਖ਼ਬਰ »

ਬਜ਼ੁਰਗ ਨਾਲ ਲੁੱਟ ਕਰਨ ਵਾਲੇ ਤਿੰਨ ਦੋਸ਼ੀ ਪੁਲਿਸ ਵਲੋਂ ਕਾਬੂ

ਮੱਤੇਵਾਲ, 5 ਅਪ੍ਰੈਲ (ਗੁਰਪ੍ਰੀਤ ਸਿੰਘ ਮੱਤੇਵਾਲ)-ਅੱਜ ਅੰਮਿ੍ਤਸਰ ਮਹਿਤਾ ਰੋਡ 'ਤੇ ਸਥਿਤ ਪਿੰਡ ਬੋਪਾਰਾਏ ਨਜ਼ਦੀਕ ਦਿਨ ਦਿਹਾੜੇ ਇਕ ਬਜ਼ੁਰਗ ਨਾਲ ਲੁੱਟ ਕੀਤੀ ਗਈ | ਇਸ ਸਬੰਧੀ ਮੁੱਦਈ ਦਲਬੀਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਪਿੰਡ ਬੋਪਾਰਾਏ ਵਲੋਂ ਦਿੱਤੇ ...

ਪੂਰੀ ਖ਼ਬਰ »

ਵਪਾਰ ਮੰਡਲ ਜ਼ਿਲ੍ਹਾ ਪ੍ਰਧਾਨ ਕੁਕਰੇਜਾ ਨੇ ਥੋਕ ਤੇ ਪ੍ਰਚੂਨ ਦੁਕਾਨਦਾਰਾਂ ਨਾਲ ਦੁਕਾਨ-ਦੁਕਾਨ 'ਤੇ ਜਾ ਕੇ ਕੀਤੀ ਨਿੱਜੀ ਮੀਟਿੰਗ

ਅਜਨਾਲਾ, 5 ਅਪ੍ਰੈਲ (ਐੱਸ.ਪ੍ਰਸ਼ੋਤਮ)-ਲਾਕਡਾਊਨ/ਕਰਫਿਊ ਦੌਰਾਨ ਸਥਾਨਕ ਸ਼ਹਿਰ 'ਚ ਪਿਛਲੇ ਦਿਨਾਂ ਤੋਂ ਕਰਿਆਨਾ ਤੇ ਹੋਰ ਜਰੂਰੀ ਵਸਤਾਂ ਦੀ ਖਰੀਦੋ ਫਰੋਖਤ ਸਮੇਂ ਦੁਕਾਨਦਾਰਾਂ ਵਲੋਂ ਕਾਲਾਬਜ਼ਾਰੀ ਕੀਤੇ ਜਾਣ ਦੀਆਂ ਉੱਡ ਰਹੀਆਂ ਅਫਵਾਹਾਂ ਦੀ ਪੜਤਾਲ ਤੇ ਥੋਕ ਤੇ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਵੀ ਘਰ-ਘਰ ਚਿੱਠੀਆਂ ਪਹੁੰਚਾ ਰਹੇ ਹਨ ਡਾਕੀਏ

ਅਜਨਾਲਾ, 5 ਮਾਰਚ (ਗੁਰਪ੍ਰੀਤ ਸਿੰਘ ਢਿੱਲੋਂ)-ਲਾਕਡਾਉਨ ਦੇ ਬਾਵਜੂਦ ਵੀ ਕੁਝ ਲੋਕ ਅਜਿਹੇ ਹਨ ਜੋ ਆਪਣੀਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ | ਇਨ੍ਹਾਂ ਵਿਚ ਸਿਹਤ ਸੇਵਾਵਾਂ ਨਾਲ ਜੁੜੇ ਡਾਕਟਰ ਪੁਲਿਸ ਅਤੇ ਇਨ੍ਹਾਂ ਤੋਂ ਬਾਅਦ ਜੇਕਰ ਕਿਸੇ ਦਾ ਨਾਂ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ 'ਤੇ 12 ਿਖ਼ਲਾਫ਼ ਕੀਤੀ ਕਾਰਵਾਈ

ਹਰੀਕੇ ਪੱਤਣ, 5 ਅਪ੍ਰੈਲ (ਸੰਜੀਵ ਕੁੰਦਰਾ)-ਕੋਰੋਨਾ ਵਾਇਰਸ ਮਹਾਂਮਾਰੀ ਦੇ ਚੱਲਦਿਆਂ ਪੰਜਾਬ ਸਰਕਾਰ ਵਲੋਂ ਲਗਾਏ ਕਰਫਿਊ ਦੇ ਹੁਕਮਾਂ ਦੀਆਂ ਧੱਜੀਆਂ ਉਡਾਉਣ ਵਾਲਿਆਂ ਿਖ਼ਲਾਫ਼ ਪੁਲਿਸ ਨੇ ਸਖ਼ਤ ਰੁਖ ਅਖ਼ਤਿਆਰ ਲਿਆ ਹੈ, ਜਿਸ ਦੇ ਚੱਲਦਿਆਂ ਥਾਣਾ ਹਰੀਕੇ ਪੁਲਿਸ ਨੇ 10 ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਸਰਕਾਰੀਆ ਵਲੋਂ ਹਲਕਾ ਰਾਜਾਸਾਂਸੀ ਨੂੰ ਪੂਰੀ ਤਰ੍ਹਾਂ ਬੰਦ ਕਰਨ ਦੇ ਹੁਕਮ

ਰਾਮ ਤੀਰਥ, 5 ਅਪ੍ਰੈਲ (ਧਰਵਿੰਦਰ ਸਿੰਘ ਔਲਖ)-ਹਲਕਾ ਰਾਜਾਸਾਂਸੀ ਨਾਲ ਸਬੰਧਤ ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਹਲਕਾ ਰਾਜਾਸਾਂਸੀ ਨੂੰ ਪੂਰਨ ਰੂਪ ਵਿਚ ਬੰਦ ਕਰਨ ਦੇ ਹੁਕਮ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਰਾਮ ਤੀਰਥ ਦੇ ਇੰਚਾਰਜ ...

ਪੂਰੀ ਖ਼ਬਰ »

ਪਿੰਡ ਚੰਬਲ ਨੂੰ ਆਉਣ-ਜਾਣ ਵਾਲੇ ਰਸਤੇ ਕੀਤੇ ਸੀਲ

ਤਰਨ ਤਾਰਨ, 5 ਅਪ੍ਰੈਲ (ਲਾਲੀ ਕੈਰੋਂ)-ਕੋਰੋਨਾ ਵਾਇਰਸ ਮਾਂਹਮਾਰੀ ਦੀ ਰੋਕਥਾਮ ਦੇ ਹੋਰ ਫੈਲਣ ਤੋਂ ਰੋਕਣ ਲਈ ਹੁਣ ਵੱਖ-ਵੱਖ ਪਿੰਡਾਂ ਵਲੋਂ ਆਪਣੇ ਪਿੰਡਾਂ ਨੂੰ ਆਉਣ-ਜਾਣ ਵਾਲੇ ਰਸਤੇ ਸੀਲ੍ਹ ਕੀਤੇ ਜਾਣ ਤੋਂ ਬਿਨਾਂ ਕੋਈ ਚਾਰਾ ਨਹੀਂ ਹੈ | ਇਹ ਵਿਚਾਰ ਤਰਨ ਤਾਰਨ ਦੇ ਪਿੰਡ ...

ਪੂਰੀ ਖ਼ਬਰ »

ਵੱਖ-ਵੱਖ ਰਾਜਾਂ ਤੋਂ ਪਰਤੇ ਵਿਅਕਤੀਆਂ ਨੂੰ 14 ਦਿਨਾਂ ਲਈ ਕੀਤਾ ਇਕਾਂਤਵਾਸ

ਖਾਲੜਾ, 5 ਅਪ੍ਰੈਲ (ਜੱਜਪਾਲ ਸਿੰਘ)-ਸਿਹਤ ਵਿਭਾਗ ਵਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਘਰਾਂ ਨੂੰ ਪਰਤ ਰਹੇ ਲੋਕਾਂ ਨੂੰ ਘਰਾਂ ਵਿਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ | ਸੁਪਰਵਾਈਜ਼ਰ ਖ਼ੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ, ਇੰਸ: ਗੁਰਵਿੰਦਰ ਸਿੰਘ, ਗੁਰਮੁਖ ਸਿੰਘ ...

ਪੂਰੀ ਖ਼ਬਰ »

ਪੁਲਿਸ ਦੀ ਸਖ਼ਤੀ ਕਾਰਨ ਬਿਨਾਂ ਵਜ੍ਹਾ ਘੁੰਮਦਿਆਂ ਨੂੰ ਪਾਈ ਨੱਥ

ਹਰੀਕੇ ਪੱਤਣ, 5 ਅਪ੍ਰੈਲ (ਸੰਜੀਵ ਕੁੰਦਰਾ)-ਕੋਰੋਨਾ ਵਾਇਰਸ ਦੇ ਸੰਕਟ ਨੂੰ ਦੇਖਦਿਆਂ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾਇਆ ਹੋਇਆ ਹੈ ਤੇ ਜ਼ਿਆਦਾਤਰ ਲੋਕ ਘਰਾਂ ਵਿਚ ਬੰਦ ਹੋ ਕੇ ਇਸ ਬਿਮਾਰੀ ਤੋਂ ਬਚ ਰਹੇ ਹਨ | ਪ੍ਰੰਤੂ ਕੁਝ ਲੋਕ ਬਿਨਾਂ ਵਜ੍ਹਾ ਬਾਜ਼ਾਰਾਂ ਵਿਚ ਫਿਰ ਕੇ ...

ਪੂਰੀ ਖ਼ਬਰ »

ਗੁੱਜਰ ਦੀ ਦਹਿਸ਼ਤ ਨੇ ਰਾਤ ਨੂੰ ਕਈ ਪਿੰਡਾਂ ਦੇ ਲੋਕਾਂ ਨੂੰ ਜਾਗਣ ਲਈ ਕੀਤਾ ਮਜ਼ਬੂਰ

ਸੁਧਾਰ, 5 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਪਿੰਡ ਮਾਕੋਵਾਲ ਵਿਖੇ ਬੀਤੀ ਸ਼ਾਮ ਨੂੰ ਇਕ ਗੁੱਜਰ ਆ ਗਿਆ ਤੇ ਪਿੰਡ ਵਾਸੀਆਂ ਨੇ ਉਸ ਨੂੰ ਪਿੰਡ ਵਿਚੋਂ ਭਜਾ ਦਿੱਤਾ ਤੇ ਉਹ ਪਿੰਡ ਜੱਸੜ ਵਿਚੋਂ ਦੀ ਹੁੰਦਾ ਹੋਇਆ ਪਿੰਡ ਕੁਰਾਲੀਆ ਪਹੁੰਚ ਗਿਆ | ਇਸ ਸਬੰਧ ਵਿਚ ਸਰਪੰਚ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਦਹਿਸ਼ਤ ਕਾਰਨ ਪਿੰਡਾਂ ਦੀਆਂ ਪੰਚਾਇਤਾਂ ਨੇ ਆਪੋ-ਆਪਣੇ ਪਿੰਡ ਕੀਤੇ ਸੀਲ

ਸੁਧਾਰ, 5 ਅਪ੍ਰੈਲ (ਜਸਵਿੰਦਰ ਸਿੰਘ ਸੰਧੂ)-ਕੋਰੋਨਾ ਵਾਇਰਸ ਜਿਸ ਨੇ ਪੂਰਾ ਵਿਸ਼ਵ ਨੂੰ ਸੋਚਣ ਲਈ ਮਜ਼ਬੂਰ ਕਰ ਦਿੱਤਾ ਹੈ ਦੇ ਮੱਦੇਨਜ਼ਰ ਰੱਖਦੇ ਹੋਏ ਪਿੰਡਾਂ ਦੇ ਸਰਪੰਚਾਂ ਤੇ ਹੋਰ ਮੁਹਤਬਰ ਵਿਅਕਤੀਆਂ ਵਲੋਂ ਆਪੋ ਆਪਣੇ ਪਿੰਡ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ...

ਪੂਰੀ ਖ਼ਬਰ »

ਵੇਰਕਾ ਪੁਲਿਸ ਨੇ 40 ਲੋਕਾਂ ਨੂੰ ਆਰਜ਼ੀ ਬਣਾਈ ਹਵਾਲਤ 'ਚ ਡੱਕਿਆ

ਵੇਰਕਾ, 5 ਅਪ੍ਰੈਲ (ਪਰਮਜੀਤ ਸਿੰਘ ਬੱਗਾ)-ਦੁਨੀਆਂ ਭਰ 'ਚ ਆਪਣੇ ਪੈਰ ਪਸਾਰ ਚੁੱਕੇ ਕੋਰੋਨਾ ਵਾਇਰਸ ਲਾਕਡਾਊਨ ਤੇ ਕਰਫਿਊ ਦੇ ਚੱਲਦਿਆਂ ਕਾਨੂੰਨ ਦੀ ਉਲੰਘਣਾ ਕਰਕੇ ਬਿਨ੍ਹਾਂ ਵਜ੍ਹਾ ਸੜਕਾਂ 'ਤੇ ਘੁੰਮਦੇ ਲੋਕਾਂ ਨੂੰ ਅੱਜ ਪੁਲਿਸ ਥਾਣਾ ਵੇਰਕਾ ਦੇ ਮੁਖੀ ਨਿਸ਼ਾਨ ...

ਪੂਰੀ ਖ਼ਬਰ »

ਕਸਬਾ ਮਜੀਠਾ ਦੇ ਲੋੜਵੰਦ ਪਰਿਵਾਰਾਂ ਨੂੰ ਸਰਕਾਰੀ ਸਸਤੀ ਕਣਕ ਨਾ ਮਿਲਣ 'ਤੇ ਲਾਭਪਾਤਰੀਆਂ 'ਚ ਭਾਰੀ ਰੋਸ

ਮਜੀਠਾ, 5 ਅਪ੍ਰੈਲ (ਜਗਤਾਰ ਸਿੰਘ ਸਹਿਮੀ)-ਕਸਬਾ ਮਜੀਠਾ ਦੀ ਖ਼ਾਸਾ ਪੱਤੀ ਦੇ ਵਸਨੀਕ ਗਰੀਬ ਲੋੜਵੰਦ ਨੀਲੇ ਕਾਰਡ ਧਾਰਕ ਲਾਭਪਾਤਰੀ ਪਰਿਵਾਰਾਂ ਜਿਨ੍ਹਾਂ ਵਿਚ ਨਿੰਦਰ ਕੌਰ, ਅਮਰਜੀਤ ਕੌਰ, ਗੁਰਮੀਤ ਕੌਰ, ਬਲਜੀਤ ਕੌਰ, ਨਰਿੰਦਰ ਕੌਰ, ਜਗੀਰ ਕੌਰ, ਕਿਰਨ ਕੌਰ, ਜੱਸੀ ਕੌਰ ...

ਪੂਰੀ ਖ਼ਬਰ »

ਟੀ. ਐੱਸ. ਯੂ. ਰਮਦਾਸ ਦੇ ਮੁਲਾਜ਼ਮਾਂ ਵਲੋਂ ਤਨਖ਼ਾਹ ਵਿਚੋਂ 40 ਪ੍ਰਤੀਸ਼ਤ ਕਟੌਤੀ ਕਰਨ ਦਾ ਵਿਰੋਧ

ਰਮਦਾਸ, 5 ਅਪ੍ਰੈਲ (ਜਸਵੰਤ ਸਿੰਘ ਵਾਹਲਾ)-ਅੱਜ ਸ਼ਾਮ ਵਿਸ਼ਵ ਜਿੱਥੇ ਕੋਰੋਨਾ ਵਰਗੀ ਮਹਾਂਮਾਰੀ ਨਾਲ ਜੂਝ ਰਿਹਾ ਹੈ ਤੇ ਇਸਦੇ ਸਿੱਟੇ ਬਹੁਤ ਹੀ ਗੰਭੀਰ ਆ ਰਹੇ ਹਨ ਉੱਥੇ ਮਹਾਂਮਾਰੀ ਦਾ ਟਾਕਰਾ ਕਰਨ ਲਈ ਪੰਜਾਬ ਦੇ ਲੋਕ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ...

ਪੂਰੀ ਖ਼ਬਰ »

ਕਰਫ਼ਿਊ 'ਚ ਗ੍ਰਾਮ ਪੰਚਾਇਤਾਂ ਨਿਭਾਅ ਰਹੀਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਲਈ ਨਿਸ਼ਕਾਮ ਸੇਵਾਵਾਂ-ਵਿਧਾਇਕ ਹਰਪ੍ਰਤਾਪ

ਅਜਨਾਲਾ, 5 ਅਪੈ੍ਰਲ (ਐਸ. ਪ੍ਰਸ਼ੋਤਮ)-ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਪ੍ਰਕੋਪ ਤੋਂ ਪੰਜਾਬ ਵਾਸੀਆਂ ਨੂੰ ਹਰ ਹੀਲੇ ਬਚਾਉਣ ਦੇ ਯਤਨਾਂ ਨੂੰ ਕੈਪਟਨ ਸਰਕਾਰ ਨੇ ਆਪਣੀ ਅਜੋਕੇ ਸਮੇਂ 'ਚ ਅਵੱਲ ਨੀਤੀ ਘੜੀ ਹੈ, ਜਿਸ ...

ਪੂਰੀ ਖ਼ਬਰ »

15 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਭਾਕਿਯੂ ਦੇ ਕਾਰਕੁੰਨਾਂ ਵਲੋਂ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਗੱਗੋਮਾਹਲ, 5 ਅਪ੍ਰੈਲ (ਬਲਵਿੰਦਰ ਸਿੰਘ ਸੰਧੂ)-15 ਜਨਤਕ ਜਥੇਬੰਦੀਆਂ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਡਾ: ਕੁਲਦੀਪ ਸਿੰਘ ਮੱਤੇਨੰਗਲ ਦੀ ਅਗਵਾਈ ਹੇਠ ਕਸਬਾ ਗੱਗੋਮਾਹਲ, ਮਲਕਪੁਰ, ਰੂੜੇਵਾਲ, ਚੱਕ ਸਿਕੰਦਰ, ਚਾਹੜਪੁਰ, ...

ਪੂਰੀ ਖ਼ਬਰ »

ਪਿੰਡ ਜਾਮਾਰਾਏ ਵਿਖੇ ਪੰਚਾਇਤ ਨੇ ਪਿੰਡ ਨੂੰ ਕੀਤਾ ਸੀਲ

ਫਤਿਆਬਾਦ, 5 ਅਪ੍ਰੈਲ (ਹਰਵਿੰਦਰ ਸਿੰਘ ਧੂੰਦਾ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਗ੍ਰਾਮ ਪੰਚਾਇਤ ਜਾਮਾਰਾਏ ਦੇ ਮੈਬਰਾਂ ਤੇ ਸਰਪੰਚ ਕਾਮਰੇਡ ਪਾਲ ਸਿੰਘ ਦੀ ਅਗਵਾਈ ਹੇਠ ਜਾਮਾਰਾਏ ਨਿਵਾਸੀਆਂ ਵਲੋਂ ਕੋਰੋਨਾ ਵਾਇਰਸ ਦੇ ਪ੍ਰਕੋਪ ਤੋਂ ਬਚਾਅ ਲਈ ਪਿੰਡ ਨੂੰ ਸੀਲ੍ਹ ਕਰ ...

ਪੂਰੀ ਖ਼ਬਰ »

ਵਿਲੇਜ ਪੁਲਿਸ ਅਫ਼ਸਰਾਂ ਵਲੋਂ ਪਿੰਡ-ਪਿੰਡ ਜਾ ਕੇ ਕਰਫ਼ਿਊ ਦੌਰਾਨ ਕੀਤੀ ਅਪੀਲ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਪੁਲਿਸ ਵਲੋਂ ਪਿੰਡਾਂ ਵਿਚ ਨਿਯੁਕਤ ਕੀਤੇ ਗਏ ਵਿਲੇਜ ਪੁਲਿਸ ਅਫ਼ਸਰ (ਵੀ.ਪੀ.ਓ) ਵਲੋਂ ਵੱਖ-ਵੱਖ ਪਿੰਡਾਂ ਵਿਚ ਸਥਿਤ ਗੁਰਦੁਆਰੇ ਵਿਚ ਜਾ ਕੇ ਪੰਜਾਬ ਵਿਚ ਚੱਲ ਰਹੇ ਕਰਫਿਊ ਦੌਰਾਨ ਮੁਨਾਦੀ ਕਰਵਾ ਕੇ ਪਬਲਿਕ ...

ਪੂਰੀ ਖ਼ਬਰ »

ਬਸਪਾ ਦੇ ਸੂਬਾ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਵਲੋਂ ਭਾਈ ਨਿਰਮਲ ਸਿੰਘ ਦਾ ਸਸਕਾਰ ਨਾ ਕਰਨ ਦੇਣ ਦੀ ਨਿੰਦਾ

ਰਈਆ, 5 ਅਪ੍ਰੈਲ (ਸ਼ਰਨਬੀਰ ਸਿੰਘ ਕੰਗ)-ਬਹੁਜਨ ਸਮਾਜ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਇੱਕ ਜਾਰੀ ਬਿਆਨ ਰਾਹੀਂ ਕਿਹਾ ਕਿ ਕੌਮ ਦੇ ਅਨਮੋਲ ਹੀਰੇ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘ ਪਦਮਸ਼੍ਰੀ ਨਿਰਮਲ ਸਿੰਘ ਖਾਲਸਾ ਦੀ ਹੋਈ ਬੇ-ਵਕਤ ...

ਪੂਰੀ ਖ਼ਬਰ »

ਸਕੂਟਰ ਚੋਰੀ

ਅੰਮਿ੍ਤਸਰ, 5 ਅਪ੍ਰੈਲ (ਗਗਨਦੀਪ ਸ਼ਰਮਾ)-ਛਾਉਣੀ ਪੁਲਿਸ ਵਲੋਂ ਘਰ ਦੇ ਬਾਹਰ ਖੜੇ ਸਕੂਟਰ ਚੋਰੀ ਹੋਣ 'ਤੇ ਮਾਮਲਾ ਦਰਜ ਕੀਤਾ ਗਿਆ ਹੈ | ਗੰਗਾ ਬਿਲਡਿੰਗ, ਜੀ.ਟੀ. ਰੋਡ ਪੁਤਲੀਘਰ ਦੇ ਰਹਿਣ ਵਾਲੇ ਜੋਗਿੰਦਰ ਸਿੰਘ ਨੇ ਦੱਸਿਆ ਕਿ ਬੀਤੀ 29 ਮਾਰਚ ਨੂੰ ਉਹ ਆਪਣੇ ਐਵੀਏਟਰ ਸਕੂਟਰ ...

ਪੂਰੀ ਖ਼ਬਰ »

ਕੱਪੜੇ ਦੀ ਦੁਕਾਨ ਤੋਂ ਨਕਦੀ ਤੇ ਸਾਮਾਨ ਚੋਰੀ

ਅੰਮਿ੍ਤਸਰ, 5 ਅਪ੍ਰੈਲ (ਗਗਨਦੀਪ ਸ਼ਰਮਾ)-ਅੰਦਰੂਨ ਖਜਾਨਾ ਗੇਟ 'ਤੇ ਸਥਿਤ ਇਕ ਕੱਪੜੇ ਦੇ ਸ਼ੋਅਰੂਮ ਤੋਂ ਨਕਦੀ ਤੇ ਲੱਖਾਂ ਦਾ ਸਮਾਨ ਚੋਰੀ ਕਰ ਲਿਆ ਗਿਆ | ਗੁਰੂ ਗੋਬਿੰਦ ਸਿੰਘ ਐਵੇਨਿਊ, ਝਬਾਲ ਰੋਡ ਵਾਸੀ ਪੰਕਜ ਕੁੰਦਰਾ ਨੇ ਦੱਸਿਆ ਕਿ ਕੋਈ ਚੋਰ ਰੌਸ਼ਨਦਾਨ ਤੋਂ ਉਨ੍ਹਾਂ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਨਹੀਂ ਲਿਆ ਰਹੀ 108 ਐਾਬੂਲੈਂਸ

ਤਰਨ ਤਾਰਨ, 5 ਅਪ੍ਰੈਲ (ਹਰਿੰਦਰ ਸਿੰਘ)-ਬੀਤੇ ਦਿਨੀਂ 108 ਐਾਬੂਲੈਂਸ ਦੇ ਸਟਾਫ਼ ਵਲੋਂ ਕੋਰੋਨਾ ਵਾਇਰਸ ਦੇ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਲਿਆਉਣ ਸਮੇਂ ਉਨ੍ਹਾਂ ਨੂੰ ਕੋਈ ਸੇਫਟੀ ਕਿੱਟ ਨਾ ਦੇਣ ਦੇ ਬਾਰੇ ਸਾਫ਼ ਕਰਦਿਆਂ ਸਿਵਲ ਸਰਜਨ ਡਾ. ਅਨੂਪ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

135 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ, 2 ਫਰਾਰ

ਮਜੀਠਾ, 5 ਅਪ੍ਰੈਲ (ਮਨਿੰਦਰ ਸਿੰਘ ਸੋਖੀ)-ਥਾਣਾ ਮਜੀਠਾ ਦੀ ਪੁਲਿਸ ਵਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ 'ਚ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਹੈ | ਥਾਣਾ ਮਜੀਠਾ ਦੇ ਐੱਸ.ਐੱਚ.ਓ. ਇੰਸਪੈਕਟਰ ਕਪਿਲ ਕੌਸ਼ਲ ਵਲੋਂ ਮਿਲੀ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ...

ਪੂਰੀ ਖ਼ਬਰ »

ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ 'ਚ ਚੱਲੀ ਗੋਲੀ, 2 ਜ਼ਖ਼ਮੀ

ਜੰਡਿਆਲਾ ਗੁਰੂ, 5 ਅਪ੍ਰੈਲ (ਰਣਜੀਤ ਸਿੰਘ ਜੋਸਨ, ਪਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਨੇੜਲੇ ਪਿੰਡ ਜਾਣੀਆਂ ਦੇ ਸਰਪੰਚ ਸਿਕੰਦਰਬੀਰ ਸਿੰਘ ਤੇ ਇਕ ਹੋਰ ਵਿਅਕਤੀ ਨੂੰ ਨਸ਼ਾ ਤਸਕਰਾਂ ਵਲੋਂ ਗੋਲੀ ਮਾਰ ਦਿੱਤੇ ਜਾਣ ਤੋਂ ਬਾਅਦ ਜ਼ਖ਼ਮੀ ਹੋ ਗਿਆ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਦੇਸੀ ਸ਼ਰਾਬ ਸਪਲਾਈ ਕਰਨ ਆਏ ਦੋ ਨੌਜਵਾਨਾਂ 'ਚੋਂ ਇਕ ਕਾਬੂ

ਖਡੂਰ ਸਾਹਿਬ, 5 ਅਪ੍ਰੈਲ (ਰਸ਼ਪਾਲ ਸਿੰਘ ਕੁਲਾਰ)-ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਰਾਮਪੁਰ ਭੂਤਵਿੰਡ ਦੇ ਵਾਸੀਆਂ ਨੇ ਪਿੰਡ ਦੇ ਸਰਪੰਚ ਰਣਜੀਤ ਸਿੰਘ ਗੋਲਡੀ ਦੀ ਅਗਵਾਈ ਵਿਚ ਸਪਲੈਂਡਰ ਮੋਟਰਸਾਈਕਲ 'ਤੇ ਰੂੜੀ ਮਾਰਕਾ ਸ਼ਰਾਬ ਦੀ ਸਪਲਾਈ ਕਰਨ ਆਏ ਦੋ ਨੌਜਵਾਨਾਂ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਤੋਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲੋੜਵੰਦਾਂ ਲਈ ਲੰਗਰ ਸੇਵਾ ਜਾਰੀ-ਭਾਈ ਲੌ ਾਗੋਵਾਲ

ਅੰਮਿ੍ਤਸਰ, 5 ਅਪ੍ਰੈਲ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਪੰਜਾਬ, ਹਰਿਆਣਾ ਤੇ ਚੰਡੀਗੜ੍ਹ 'ਚ ਲੋੜਵੰਦਾਂ ਲਈ ਲੰਗਰ ਸੇਵਾ ਜਾਰੀ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਕੀਤਾ | ...

ਪੂਰੀ ਖ਼ਬਰ »

ਸਰਕਾਰੀ ਆਦੇਸ਼ਾਂ ਦੇ ਬਾਵਜੂਦ ਗੁਰੂ ਨਾਨਕ ਦੇਵ ਹਸਪਤਾਲ ਪ੍ਰਬੰਧਨ ਨੇ 10 ਤੋਂ ਵੱਧ ਦਰਜਾ ਚਾਰ ਕਰਮਚਾਰੀ ਸੇਵਾ ਮੁਕਤ ਕੀਤੇ

ਅੰਮਿ੍ਤਸਰ, 5 ਅਪ੍ਰੈਲ (ਹਰਜਿੰਦਰ ਸਿੰਘ ਸ਼ੈਲੀ)-ਬੀਤੀ ਦਿਨੀਂ ਗੁਰੂ ਨਾਨਕ ਦੇਵ ਹਸਪਤਾਲ 'ਚ ਕੰਮ ਕਰ ਰਹੇ 10 ਤੋਂ ਵੱਧ ਦਰਜਾ ਚਾਰ ਕਰਮਚਾਰੀਆਂ ਨੂੰ ਮੈਡੀਕਲ ਸੁਪਰਡੈਂਟ ਵਲੋਂ ਡਿਊਟੀ ਤੋਂ ਸੇਵਾ ਮੁਕਤ ਕਰ ਦਿੱਤਾ ਗਿਆ, ਜਦੋਂਕਿ ਪੰਜਾਬ ਸਰਕਾਰ ਵੱਲੋਂ ਵਾਰ ਵਾਰ ਇਹ ...

ਪੂਰੀ ਖ਼ਬਰ »

ਵਿਦੇਸ਼ੋਂ ਪਰਤੇ 39 ਵਿਅਕਤੀਆਂ ਦਾ ਇਕਾਂਤਵਾਸ ਹੋਇਆ ਪੂਰਾ

ਝਬਾਲ, 5 ਅਪ੍ਰੈਲ (ਸੁਖਦੇਵ ਸਿੰਘ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕਮਿਊਨਿਟੀ ਹੈਲਥ ਸੈਂਟਰ ਕਸੇਲ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਵਿਚ ਇਕਾਂਤਵਾਸ ਵਿਚ ਰੱਖੇ ਗਏ ਲਗਪਗ 39 ਵਿਅਕਤੀਆਂ ਦਾ ਇਕਾਂਤਵਾਸ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਸੀਨੀਅਰ ਮੈਡੀਕਲ ਅਫ਼ਸਰ ਡਾ. ...

ਪੂਰੀ ਖ਼ਬਰ »

750 ਲੋੜਵੰਦ ਪਰਿਵਾਰਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ

ਟਾਂਗਰਾ, 5 ਅਪ੍ਰੈਲ (ਹਰਜਿੰਦਰ ਸਿੰਘ ਕਲੇਰ)-ਕੋਰੋਨਾ ਵਾਇਰਸ ਦੇ ਪ੍ਰਕੋਪ ਦੌਰਾਨ ਗ੍ਰਾਮ ਪੰਚਾਇਤ ਟਾਂਗਰਾ ਤੇ ਐੱਨ. ਆਰ. ਆਈ. ਤੇ ਪਿੰਡ ਦੇ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਗਰੀਬ ਪਰਿਵਾਰਾਂ ਨੂੰ ਘਰ-ਘਰ ਜਾ ਕੇ ਰਾਸ਼ਨ ਵੰਡਿਆ ਗਿਆ | ਇਸ ਮੌਕੇ ਪਿੰਡ ਦੇ ਸਰਪੰਚ ਕੁਲਦੀਪ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX