ਤਾਜਾ ਖ਼ਬਰਾਂ


ਲੁਧਿਆਣਾ ਵਿੱਚ ਤਿੰਨ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ ਸਲੇਮਪੁਰੀ - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ
. . .  1 day ago
ਤਪਾ ਮੰਡੀ, 2 ਜੂਨ (ਵਿਜੇ ਸ਼ਰਮਾ) - ਕੌਮੀ ਮਾਰਗ ਬਠਿੰਡਾ ਬਰਨਾਲਾ ਤੇ ਸਥਿਤ ਮੋਟਰਸਾਈਕਲ ਹੀਰੋ ਏਜੰਸੀ ਦੇ ਸ਼ੋਅਰੂਮ ਨੂੰ ਲੱਗਣ ਦਾ ਸਮਾਚਾਰ ਮਿਲਿਆ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਭਾਵੇਂ ਅੱਗ ਦੇ ਕਾਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਪਰ ਅੱਗ ਬੁਝਾਉਣ ਵਾਲੀਆਂ ਦਸਤੇ ਅੱਗ ਤੇ ਕਾਬੂ ਪਾਉਣ...
ਲੁਧਿਆਣਾ ਵਿੱਚ ਦੋ ਹੋਰ ਮਰੀਜ ਕੋਰੋਨਾ ਪਾਜ਼ੀਟਿਵ ਪਾਏ ਗਏ
. . .  1 day ago
ਲੁਧਿਆਣਾ, 2 ਜੂਨ (ਸਲੇਮਪੁਰੀ) - ਲੁਧਿਆਣਾ ਵਿਚ ਅੱਜ ਡਾਕਟਰੀ ਜਾਂਚ ਦੌਰਾਨ ਦੋ ਮਰੀਜ਼ਾਂ ਵਿਚ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ।ਦੋਵੇਂ ਮਰੀਜਾਂ ਦੀ ਜਾਂਚ ਦਿਆਨੰਦ ਮੈਡੀਕਲ ਕਾਲਜ ਅਤੇ ਹਸਪਤਾਲ ਲੁਧਿਆਣਾ ਵਿਚ ਕੀਤੀ ਗਈ ਹੈ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ ਅਸ਼ਵਨੀ ਚੌਧਰੀ ਨੇ ਦੱਸਿਆ...
ਰਾਜਪੁਰਾ ਨੇੜਲੇ ਪਿੰਡ ਬਲਸੂਆਂ ਵਾਸੀ ਆਇਆ ਕੋਰੋਨਾ ਪਾਜ਼ੇਟਿਵ
. . .  1 day ago
ਪਠਾਨਕੋਟ ਵਿੱਚ ਇੱਕ ਹੋਰ ਕੋਰੋਨਾ ਮਰੀਜ਼ ਦੀ ਹੋਈ ਪੁਸ਼ਟੀ
. . .  1 day ago
ਪਠਾਨਕੋਟ 2 ਜੂਨ (ਸੰਧੂ) ਪਠਾਨਕੋਟ ਵਿੱਚ ਹੁਣੇ ਹੀ ਇੱਕ ਹੋਰ ਕੋਰੋਨਾ ਮਰੀਜ਼ ਦੀ ਪੁਸ਼ਟੀ ਕੀਤੀ ਗਈ ਹੈ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਹਸਪਤਾਲ ਪਠਾਨਕੋਟ ਦੇ ਐਸਐਮਓ ਡਾ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਠਾਨਕੋਟ ਦੇ ਮੀਰਪੁਰ ਕਾਲੋਨੀ ਸਥਿਤ 55 ਸਾਲਾਂ ਵਿਅਕਤੀ ਕੋਰੋਨਾ ਪਾਜ਼ੀਟਿਵ ਪਾਇਆ...
ਅਣਪਛਾਤੇ ਵਿਅਕਤੀ ਦੀ ਅੱਧਸੜੀ ਲਾਸ਼ ਮਿਲਣ ਨਾਲ ਇਲਾਕੇ ਚ ਸਨਸਨੀ
. . .  1 day ago
ਰਾਏਕੋਟ 2 ਜੂਨ (ਸੁਸ਼ੀਲ) ਰਾਏਕੋਟ ਲੁਧਿਆਣਾ ਮਾਰਗ ਤੇ ਪੈਂਦੇ ਪਿੰਡ ਨੂਰਪੁਰਾ ਨੇੜੇ ਅੱਜ ਸ਼ਾਮ ਇਕ ਅਣਪਛਾਤੇ ਅੱਧਖੜ੍ਹ ਵਿਅਕਤੀ ਦੀ ਨਗਨ ਹਾਲਤ ਵਿੱਚ ਅੱਧ ਸੜੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਸੂਚਨਾ ਮਿਲਣ ਤੇ ਜ਼ਿਲ੍ਹਾ ਪੁਲਿਸ ਮੁਖੀ ਲੁਧਿਆਣਾ ਦਿਹਾਤੀ ਵਿਵੇਕਸ਼ੀਲ ਸੋਨੀ...
ਪਿੰਡ ਫਰਾਲਾ ਦੀ ਔਰਤ ਦਾ ਕੋਰੋਨਾ ਸੈਂਪਲ ਪਾਜ਼ੀਟਿਵ
. . .  1 day ago
ਬੰਗਾ, 2 ਜੂਨ (ਜਸਬੀਰ ਸਿੰਘ ਨੂਰਪੁਰ) - ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਚ ਅੱਜ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ਚੋਂ ਇਕ ਮਹਿਲਾ ਦਾ ਟੈਸਟ ਪਾਜ਼ੀਟਿਵ ਪਾਇਆ ਗਿਆ। ਸਿਵਲ ਸਰਜਨ ਡਾ . ਰਾਜਿੰਦਰ ਭਾਟੀਆ ਅਨੁਸਾਰ ਜ਼ਿਲ੍ਹੇ ਦੇ ਫ਼ਰਾਲਾ ਪਿੰਡ ਨਾਲ ਸਬੰਧਤ ਇਕ 36 ਸਾਲਾਂ ਮਹਿਲਾ ਜੋ ਕਿ ਦਿੱਲੀ...
ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡੀ.ਪੀ.ਆਈ. ਐਲੀਮੈਂਟਰੀ ਦਾ ਵਾਧੂ ਚਾਰਜ ਸੌਂਪਿਆ
. . .  1 day ago
ਐੱਸ. ਏ. ਐੱਸ. ਨਗਰ, 2 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਹਾਇਕ ਡਾਇਰੈਕਟਰ ਲਲਿਤ ਕਿਸ਼ੋਰ ਘਈ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਪੰਜਾਬ ਦਾ ਵਾਧੂ ਚਾਰਜ ਅਗਲੇ ਹੁਕਮਾਂ ਤੱਕ ਦਿੱਤਾ ਗਿਆ ਹੈ। ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ...
ਦਿੱਲੀ ਤੋਂ ਆਈ ਮਹਿਲਾ ਦਾ ਕੋਰੋਨਾ ਟੈੱਸਟ ਆਇਆ ਪਾਜੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)- ਫ਼ਰਾਲਾ ਪਿੰਡ ਨਾਲ ਸਬੰਧਿਤ ਇਕ 36 ਸਾਲਾਂ ਮਹਿਲਾ ਜੋ ਕਿ....
ਕੋਰੋਨਾ ਨੂੰ ਲੈ ਕੇ ਫ਼ਾਜ਼ਿਲਕਾ ਜ਼ਿਲ੍ਹੇ ਦੇ 333 ਹਵਾਲਾਤੀਆਂ ਨੂੰ ਦਿੱਤੀ ਗਈ ਅੰਤਰਿਮ ਜ਼ਮਾਨਤ
. . .  1 day ago
ਫ਼ਾਜ਼ਿਲਕਾ, 2 ਜੂਨ (ਪ੍ਰਦੀਪ ਕੁਮਾਰ)- ਕੋਵਿਡ- 19 ਮਹਾਂਮਾਰੀ ਨੂੰ ਲੈ ਕੇ ਪੰਜਾਬ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਫ਼ਾਜ਼ਿਲਕਾ ਦੇ ਸੈਂਕੜੇ...
ਨਵਾਂਸ਼ਹਿਰ 'ਚ ਕੁਵੈਤ ਤੋਂ ਆਏ ਵਿਅਕਤੀ ਦਾ ਕੋਰੋਨਾ ਟੈੱਸਟ ਆਇਆ ਪਾਜ਼ੀਟਿਵ
. . .  1 day ago
ਨਵਾਂਸ਼ਹਿਰ, 2 ਜੂਨ (ਗੁਰਬਖ਼ਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ 'ਚ ਅੱਜ ਸ਼ਾਮ ਆਏ ਕੋਵਿਡ ਨਮੂਨਿਆਂ ਦੇ ਨਤੀਜਿਆਂ ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਖਟਕੜ ਕਲਾਂ 'ਚ ਤੇਜ਼ਧਾਰ ਹਥਿਆਰਬੰਦਾਂ ਵੱਲੋਂ ਨੌਜਵਾਨਾ 'ਤੇ ਹਮਲਾ
. . .  1 day ago
ਬੰਗਾ 2 ਜੂਨ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾ 'ਚ ਹਥਿਆਰਬੰਦ ਨੌਜਵਾਨਾਂ ਵੱਲੋਂ ਗੁੰਡਾਗਰਦੀ ਕਰਦਿਆਂ ਚਾਰ ...
ਸਰਨਾ ਨੇ ਵਲੂੰਧਰੇ ਸਿੱਖ ਸੰਗਤ ਦੇ ਹਿਰਦੇ - ਕਾਲਕਾ
. . .  1 day ago
ਨਵੀਂ ਦਿੱਲੀ, 2 ਜੂਨ - ਸ੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਗੁਰੂ ਨਾਨਕ ਦੇਵ ਜੀ...
ਅਣਪਛਾਤੇ ਵਿਅਕਤੀ ਨੇ ਸਮਾਣਾ ਨੇੜੇ ਡਰਾਈਵਰ ਨੂੰ ਗੋਲੀ ਮਾਰ ਕੇ ਖੋਹੀ ਕਾਰ
. . .  1 day ago
ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਦੀ ਮਿਲੀ ਮਨਜ਼ੂਰੀ : ਕੈਪਟਨ
. . .  1 day ago
ਚੰਡੀਗੜ੍ਹ, 2 ਜੂਨ (ਅ.ਬ)- ਪੰਜਾਬ ਦੇ 5 ਵੱਡੇ ਧਾਰਮਿਕ ਸਥਾਨਾਂ ਨੂੰ ਐਕਸਪ੍ਰੈੱਸ ਮਾਰਗ ਨਾਲ ਜੋੜਨ ਲਈ ਮਨਜ਼ੂਰੀ ਮਿਲ ...
ਸੀ.ਐਮ ਸਿਟੀ 'ਚ ਇਕੋ ਦਿਨ ਆਏ ਕੋਰੋਨਾ ਦੇ 11 ਮਾਮਲੇ
. . .  1 day ago
ਕਰਨਾਲ, 2 ਜੂਨ (ਗੁਰਮੀਤ ਸਿੰਘ ਸੱਗੂ) - ਸੀ.ਐਮ ਸਿਟੀ ਕੋਰੋਨਾ ਪਾਜ਼ੀਟਿਵ ਮਾਮਲਿਆਂ ਨੂੰ ...
ਡਾ.ਬੀ.ਐੱਸ.ਘੁੰਮਣ ਦੇ ਉਪ-ਕੁਲਪਤੀ ਵਜੋਂ ਕਾਰਜਕਾਲ 'ਚ ਤਿੰਨ ਸਾਲ ਦਾ ਵਾਧਾ
. . .  1 day ago
ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਨੇ ਅਹੁਦੇ ਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ, 2 ਜੂਨ(ਜਗਤਾਰ ਸਿੰਘ)- ਦਿੱਲੀ 'ਚ ਅਕਾਲੀ ਦਲ ਦੇ ਕੌਮੀ ਸੀਨੀਅਰ ਪ੍ਰਧਾਨ ਹਰਮਨਜੀਤ ਸਿੰਘ ਨੇ ਆਪਣੇ ਅਹੁਦੇ...
ਅਮਰੀਕਾ ਤੋਂ ਡਿਪੋਰਟ ਕੀਤੇ 162 ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚੀ ਵਿਸ਼ੇਸ਼ ਉਡਾਣ
. . .  1 day ago
ਰਾਜਾਸਾਂਸੀ, 2 ਜੂਨ (ਹੇਰ)- ਬੀਤੇ ਵੱਖ-ਵੱਖ ਸਮਿਆਂ ਦੌਰਾਨ ਅਮਰੀਕਾ ਵਿਖੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ 'ਚ ਦਾਖਲ...
ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਹੋਈ ਪੁਸ਼ਟੀ
. . .  1 day ago
ਅੰਮ੍ਰਿਤਸਰ, 2 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਕੋਰੋਨਾ ਦੇ ਦੋ ਹੋਰ ਮਾਮਲਿਆਂ ਦੀ ਪੁਸ਼ਟੀ ...
ਸਿਵਲ ਸਰਜਨ ਪਠਾਨਕੋਟ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  1 day ago
ਪਠਾਨਕੋਟ, 2 ਜੂਨ (ਸੰਧੂ)- ਕੋਵਿਡ-19 ਦੇ ਔਖੇ ਸਮੇਂ ਦੇ 'ਚ ਸਿਵਲ ਸਰਜਨ ਪਠਾਨਕੋਟ ਡਾ. ਵਿਨੋਦ ਸਰੀਨ ਵੱਲੋਂ ਬੀਤੇ ਦਿਨੀਂ ਆਪਣੇ ....
ਮੋਗਾ 'ਚ ਦੋ ਔਰਤਾਂ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  1 day ago
ਮੋਗਾ, 2 ਜੂਨ- ਅਹਿਮਦਾਬਾਦ ਤੋਂ ਵਾਪਸ ਪਰਤੀ ਮੋਗਾ ਦੀ ਰਹਿਣ ਵਾਲੀਆਂ ਔਰਤਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ...
ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਅਕਾਲੀ ਦਲ ਦੀ ਦੇਣ- ਵਿਰਸਾ ਸਿੰਘ ਵਲਟੋਹਾ
. . .  1 day ago
ਅੰਮ੍ਰਿਤਸਰ, 2 ਜੂਨ(ਰਾਜੇਸ਼ ਕੁਮਾਰ ਸੰਧੂ)- ਦਿੱਲੀ ਅੰਮ੍ਰਿਤਸਰ ਕਟੜਾ ਐਕਸਪ੍ਰੈੱਸ ਹਾਈਵੇ ਨੂੰ ਲੈ ਕੇ ਅੱਜ ਅਕਾਲੀ..
ਜੰਡਿਆਲਾ 'ਚ ਉੱਡੀਆਂ ਸਰਕਾਰੀ ਨਿਯਮਾਂ ਅਤੇ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ
. . .  1 day ago
ਕਟਾਰੀਆਂ, 2 ਜੂਨ (ਨਵਜੋਤ ਸਿੰਘ ਜੱਖੂ)- ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੀ ਲਾਗ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 24 ਚੇਤ ਸੰਮਤ 552
ਿਵਚਾਰ ਪ੍ਰਵਾਹ: ਅਧਿਕਾਰ ਮਿਲਣਾ ਚੰਗੀ ਗੱਲ ਹੈ ਪਰ ਇਹ ਵੀ ਜ਼ਰੂਰੀ ਹੈ ਕਿ ਅਧਿਕਾਰਾਂ ਦੀ ਦੁਰਵਰਤੋਂ ਨਾ ਕੀਤੀ ਜਾਵੇ। -ਅਗਿਆਤ

ਸੰਪਾਦਕੀ

ਵਿਸ਼ਵ ਮੰਦੀ ਦੀ ਆਹਟ

ਵਿਸ਼ਵ ਇਕ ਵਾਰ ਫਿਰ ਤੀਬਰ ਮੰਦੀ ਵੱਲ ਵਧ ਰਿਹਾ ਹੈ ਅਤੇ ਕਿਸੇ ਵੀ ਸਮੇਂ ਜ਼ਿਆਦਾਤਰ ਵੱਡੇ ਦੇਸ਼ਾਂ ਨੂੰ ਇਸ ਆਰਥਿਕ ਮੰਦੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ | ਵਿਸ਼ਵ ਪੱਧਰ 'ਤੇ ਮਹਾਂਮੰਦੀ ਦੇ ਰੂਪ ਵਿਚ ਪ੍ਰਗਟ ਹੋਣ ਵਾਲੀ ਇਸ ਸਥਿਤੀ ਦੀ ਚਿਤਾਵਨੀ ਅੰਤਰਰਾਸ਼ਟਰੀ ਮੁਦਰਾ ਕੋਸ਼ (ਆਈ.ਐਮ.ਐਫ.) ਨੇ ਦਿੱਤੀ ਹੈ ਅਤੇ ਸੰਯੁਕਤ ਰਾਸ਼ਟਰ ਸੰਘ ਨੇ ਵੀ ਇਸ ਖਤਰੇ ਦਾ ਸੰਕੇਤ ਦਿੱਤਾ ਹੈ | ਆਈ.ਐਮ.ਐਫ. ਦੀ ਮੁਖੀ ਕ੍ਰਿਸਟਲੀਨਾ ਜਾਰਜੀਵਾ ਨੇ ਇਸ ਸਥਿਤੀ ਨਾਲ ਨਿਪਟਣ ਲਈ ਵਿਸ਼ਵ ਨੂੰ ਆਗਾਮੀ ਤਿਆਰੀ ਦਾ ਸੱਦਾ ਦਿੰਦਿਆਂ ਕਿਹਾ ਹੈ ਕਿ ਇਹ ਮੰਦੀ ਸਾਲ 2009 ਵਿਚ ਦਿਸੀ ਮੰਦੀ ਤੋਂ ਭਿਆਨਕ ਹੋਵੇਗੀ | ਹਾਲਾਂਕਿ ਮੁਦਰਾਕੋਸ਼ ਨੇ ਅਗਲੇ ਸਾਲ ਦੇ ਮੱਧ ਤੱਕ ਇਸ ਸਥਿਤੀ ਵਿਚ ਸੁਧਾਰ ਹੋਣ ਦੀ ਉਮੀਦ ਵੀ ਜਤਾਈ ਹੈ | ਇਸ ਸੰਸਥਾ ਨੇ ਇਹ ਵੀ ਕਿਹਾ ਹੈ ਕਿ ਵਿਸ਼ਵ ਦੀਆਂ ਕਈ ਵੱਡੀਆਂ ਅਰਥ-ਵਿਵਸਥਾਵਾਂ ਦੀ ਸਥਿਤੀ ਇਸ ਦੌਰਾਨ ਖਰਾਬ ਰਹੇਗੀ ਕਿਉਂਕਿ ਬਾਜ਼ਾਰਾਂ ਤੋਂ ਪਿਛਲੇ ਕੁਝ ਸਮੇਂ ਦੌਰਾਨ ਕੱਢੀ ਗਈ 83 ਅਰਬ ਡਾਲਰ ਦੀ ਰਾਸ਼ੀ ਨੂੰ ਵਾਪਸ ਕਰਨ ਵਿਚ ਸਮਾਂ ਲੱਗੇਗਾ | ਇਸ ਮੰਦੀ ਦੇ ਕਾਰਨ ਵਿਸ਼ਵ ਦੇ ਖਰਬਾਂ ਡਾਲਰ ਦੀ ਰਾਸ਼ੀ ਕੋਰੋਨਾ ਸੰਕਟ ਦੇ ਹੜ੍ਹ ਵਿਚ ਡੁੱਬ ਜਾਣ ਦਾ ਖ਼ਦਸ਼ਾ ਹੈ | ਵਪਾਰ, ਨਿਵੇਸ਼ ਅਤੇ ਉਤਪਾਦਨ ਦੇ ਪੱਧਰ 'ਤੇ ਇਹ ਮੰਦੀ ਵਿਕਾਸਸ਼ੀਲ ਦੇਸ਼ਾਂ ਨੂੰ ਜ਼ਿਆਦਾ ਡਰਾਵੇਗੀ | ਚਾਲੂ ਸਾਲ ਦੇ ਪੂਰੇ ਵਿਸ਼ਵ ਦੇ ਲਈ ਨੁਕਸਾਨਦੇਹ ਸਾਬਤ ਹੋਣ ਦਾ ਖਦਸ਼ਾ ਹੈ |
ਵਿਸ਼ਵ ਮੰਦੀ ਦੀ ਇਸ ਸਥਿਤੀ ਦੇ ਦਾਇਰੇ ਵਿਚ ਭਾਰਤ ਵੀ ਸ਼ਾਮਿਲ ਹੈ | ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਬੇਸ਼ੱਕ ਇਸ ਨੂੰ ਖੁੱਲ੍ਹੇਆਮ ਸਵੀਕਾਰ ਨਹੀਂ ਕੀਤਾ ਪਰ ਰਿਜ਼ਰਵ ਬੈਂਕ ਦੀ ਸਮੀਖਿਆ ਬੈਠਕ ਵਲੋਂ ਦੇਸ਼ ਦੀ ਮੁਦਰਾ ਨੀਤੀ ਦੀ ਸਮੀਖਿਆ ਦੇ ਦੌਰਾਨ ਦੇਸ਼ ਦੀ ਕੁੱਲ ਘਰੇਲੂ ਵਿਕਾਸ ਦਰ ਅਤੇ ਦੇਸ਼ ਵਿਚ ਲੋੜੀਂਦੀਆਂ ਵਰਤੋਂ ਦੀਆਂ ਚੀਜ਼ਾਂ ਦੀ ਮਹਿੰਗਾਈ ਦਰ 'ਤੇ ਚਰਚਾ ਨਾ ਕੀਤੇ ਜਾਣ ਨਾਲ ਇਹ ਖਦਸ਼ਾ ਸਪੱਸ਼ਟ ਰੂਪ ਨਾਲ ਦਿਸਣ ਲੱਗਾ ਹੈ | ਦੂਜੇ ਪਾਸੇ ਗਲੋਬਲ ਰੇਟਿੰਗ ਏਜੰਸੀ ਮੂਡੀਜ਼ ਨੇ ਵੀ ਭਾਰਤ ਦੀ ਵਿਕਾਸ ਦਰ ਦੇ ਚਾਲੂ ਸਾਲ ਵਿਚ 5.3 ਫ਼ੀਸਦੀ ਦੇ ਅਨੁਮਾਨ ਤੋਂ ਘਟਾ ਕੇ 2.5 ਫ਼ੀਸਦੀ ਤੱਕ ਰਹਿ ਜਾਣ ਦਾ ਅਨੁਮਾਨ ਲਗਾਇਆ ਹੈ | ਇਸ ਨਾਲ ਵੀ ਪਤਾ ਲਗਦਾ ਹੈ ਕਿ ਭਾਰਤ ਵਿਚ ਵਿਸ਼ਵ ਮੰਦੀ ਦਾ ਖ਼ਤਰਾ ਮੌਜੂਦ ਹੈ | ਵਿਕਾਸ ਦਰ ਘਟਣ ਦਾ ਪ੍ਰਤੱਖ ਪ੍ਰਭਾਵ ਦੇਸ਼ ਵਿਚ ਲੋੜੀਂਦੀਆਂ ਵਰਤੋਂ ਦੀਆਂ ਚੀਜ਼ਾਂ ਦੀਆਂ ਕੀਮਤਾਂ 'ਤੇ ਪਵੇਗਾ ਅਤੇ ਮਹਿੰਗਾਈ ਵਿਚ ਵਾਧਾ ਹੋਵੇਗਾ | ਦੇਸ਼ ਵਿਚ ਇਸ ਸਥਿਤੀ ਦਾ ਖ਼ਦਸ਼ਾ ਪਿਛਲੇ ਹਫ਼ਤੇ ਪ੍ਰਧਾਨ ਮੰਤਰੀ ਵਲੋਂ ਪੂਰੇ ਦੇਸ਼ ਵਿਚ ਤਾਲਾਬੰਦੀ ਦੇ ਐਲਾਨ ਸਮੇਂ ਹੀ ਹੋ ਗਿਆ ਸੀ | ਜਦੋਂ ਪੂਰਾ ਦੇਸ਼ ਘਰਾਂ ਵਿਚ ਬੰਦ ਹੋਵੇਗਾ ਅਤੇ ਦੇਸ਼ ਦਾ ਹਰ ਕੰਮਕਾਰ ਬੰਦ ਹੋਵੇਗਾ ਤਾਂ ਫਿਰ ਉਤਪਾਦ ਦਰ ਅਤੇ ਵਿਕਾਸ ਦਰ ਦੀ ਕਲਪਨਾ ਹੀ ਨਹੀਂ ਕੀਤੀ ਜਾ ਸਕਦੀ | ਰਿਜ਼ਰਵ ਬੈਂਕ ਵਲੋਂ ਆਪਣੀ ਇਕ ਨੀਤੀ ਸਮੀਖਿਆ ਰਿਪੋਰਟ ਵਿਚ ਦੇਸ਼ ਦੀ ਆਰਥਿਕ ਸਥਿਤੀ 'ਤੇ ਦਬਾਅ ਹੋਣ ਦੀ ਗੱਲ ਨੂੰ ਸਵੀਕਾਰ ਕਰਨ ਨਾਲ ਵੀ ਸੰਕੇਤ ਮਿਲਦੇ ਹਨ ਕਿ ਦੇਸ਼ ਵਿਚ ਮੰਦੀ ਅਤੇ ਮਹਿੰਗਾਈ ਦੇ ਆਸਾਰ ਵਧੇ ਹਨ | ਰਿਜ਼ਰਵ ਬੈਂਕ ਨੇ ਇਹ ਵੀ ਕਿਹਾ ਹੈ ਕਿ ਮੰਦੀ ਦੀ ਇਹ ਸਥਿਤੀ ਕਿਸ ਹੱਦ ਤੱਕ ਜਾਵੇਗੀ ਅਤੇ ਮਹਿੰਗਾਈ ਦਾ ਨਤੀਜਾ ਕਿਹੋ ਜਿਹਾ ਹੋਵੇਗਾ, ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਵਿਸ਼ਵ ਅਤੇ ਦੇਸ਼ ਵਿਚ ਤਾਲਾਬੰਦੀ ਕਦੋਂ ਤੱਕ ਚਲਦੀ ਹੈ | ਬਿਨਾਂ ਸ਼ੱਕ ਰਿਜ਼ਰਵ ਬੈਂਕ ਨੇ ਦੇਸ਼ ਨੂੰ ਭਰੋਸਾ ਦੇਣ ਦਾ ਯਤਨ ਵੀ ਕੀਤਾ ਹੈ | ਰਿਜ਼ਰਵ ਬੈਂਕ ਦਾ ਦਾਅਵਾ ਹੈ ਕਿ ਉਤਪਾਦਨ ਨਾ ਹੋਣ ਨਾਲ ਚੀਜ਼ਾਂ ਦੀਆਂ ਕੀਮਤਾਂ ਵਧ ਸਕਦੀਆਂ ਹਨ ਪਰ ਸਥਿਤੀ ਦੇ ਕਾਬੂ ਤੋਂ ਬਾਹਰ ਹੋਣ ਜਾਂ ਕੀਮਤਾਂ ਦੇ ਹੱਦ ਤੋਂ ਬਾਹਰ ਹੋ ਜਾਣ ਦਾ ਕੋਈ ਖਦਸ਼ਾ ਨਹੀਂ ਹੈ |
ਅਸੀਂ ਸਮਝਦੇ ਹਾਂ ਕਿ ਬੇਸ਼ੱਕ ਰਿਜ਼ਰਵ ਬੈਂਕ ਦੇ ਤਰਕਾਂ ਅਤੇ ਦਾਅਵਿਆਂ 'ਚ ਦਮ ਹੈ ਅਤੇ ਵਿਸ਼ਵ ਪੱਧਰ 'ਤੇ ਕੱਚੇ ਤੇਲ ਦੀਆਂ ਕੀਮਤਾਂ ਵਿਚ ਆਈ ਭਾਰੀ ਕਮੀ ਦੇ ਦਿ੍ਸ਼ਟੀਗਤ ਦੇਸ਼ ਦੇ ਕੋਲ ਲੋੜੀਂਦਾ ਤੇਲ ਭੰਡਾਰ ਵੀ ਹੈ | ਪਰ ਕੋਰੋਨਾ ਦੇ ਡਰ ਕਾਰਨ ਸਮਾਜ ਵਿਚ ਜ਼ਰੂਰੀ ਵਰਤੋਂ ਦੀਆਂ ਚੀਜ਼ਾਂ ਦੀ ਪੈਦਾ ਹੋਈ ਘਾਟ ਨਾਲ ਅਫਰਾ-ਤਫਰੀ ਦਾ ਮਾਹੌਲ ਵੀ ਬਣਿਆ ਹੈ ਅਤੇ ਇਸੇ ਮਾਹੌਲ ਦੇ ਕਾਰਨ ਮਾਹਿਰਾਂ ਨੇ ਮੰਦੀ ਦੀ ਸਥਿਤੀ ਬਣਨ ਤਾ ਖਦਸ਼ਾ ਜ਼ਾਹਿਰ ਕੀਤਾ ਹੈ | ਇਸ ਪੂਰੇ ਮਾਮਲੇ ਵਿਚ ਜ਼ਿਆਦਾ ਚਿੰਤਾ ਦਾ ਵਿਸ਼ਾ ਰਿਜ਼ਰਵ ਬੈਂਕ ਵਲੋਂ ਮਹਿੰਗਾਈ ਦੀ ਕੋਈ ਹੱਦ ਨਿਰਧਾਰਤ ਨਾ ਕਰਨਾ ਮੰਨਿਆ ਜਾ ਸਕਦਾ ਹੈ | ਰਿਜ਼ਰਵ ਬੈਂਕ ਦੇ ਗਵਰਨਰ ਵਲੋਂ ਇਹ ਸਵੀਕਾਰ ਕਰਨਾ ਵੀ ਸਥਿਤੀ ਦੀ ਗੰਭੀਰਤਾ ਨੂੰ ਪ੍ਰਗਟ ਕਰਦਾ ਹੈ ਕਿ ਸਾਲ 2019-20 ਦੀ ਅੰਤਿਮ ਤਿਮਾਹੀ ਦੀ ਵਿਕਾਸ ਦਰ 4.5 ਫ਼ੀਸਦੀ ਅਤੇ ਸਾਲ 2020-21 ਦੀ ਪਹਿਲੀ ਤਿਮਾਹੀ ਦੀ ਵਿਕਾਸ ਦਰ 5 ਫ਼ੀਸਦੀ ਨੂੰ ਹਾਸਲ ਕਰ ਪਾਉਣਾ ਫਿਲਹਾਲ ਔਖਾ ਹੈ |
ਅਸੀਂ ਸਮਝਦੇ ਹਾਂ ਕਿ ਕੋਰੋਨਾ ਮਹਾਂਮਾਰੀ ਦੇ ਕਾਰਨ ਪੈਦਾ ਹੋਈ ਇਹ ਸਥਿਤੀ ਬਿਨਾਂ ਸ਼ੱਕ ਵਿਸ਼ਵ ਪੱਧਰ 'ਤੇ ਚਿੰਤਾਜਨਕ ਹੈ ਅਤੇ ਭਾਰਤ ਵਿਚ ਵੀ ਇਸ ਨਾਲ ਆਮ ਲੋਕਾਂ ਦੇ ਪ੍ਰਭਾਵਿਤ ਹੋਣ ਦਾ ਵੱਡਾ ਖਦਸ਼ਾ ਹੈ | ਇਸ ਨਾਲ ਵੱਡੇ ਪੱਧਰ 'ਤੇ ਰੁਜ਼ਗਾਰ ਦੇ ਮੌਕੇ ਘੱਟ ਹੋਣਗੇ, ਮਹਿੰਗਾਈ ਵਧੇਗੀ | ਹਾਲਾਂਕਿ ਜਿਵੇਂ-ਜਿਵੇਂ ਨਿਵੇਸ਼ ਵਧੇਗਾ, ਸਥਿਤੀ 'ਚ ਸੁਧਾਰ ਹੁੰਦਾ ਜਾਵੇਗਾ | ਇਸ ਤੋਂ ਪਹਿਲਾਂ ਵੀ ਭਾਰਤ ਵਿਸ਼ਵ ਪੱਧਰ 'ਤੇ ਅਹਿਮ ਭੂਮਿਕਾ ਨਿਭਾਉਂਦਾ ਆਇਆ ਹੈ | ਵਰਤਮਾਨ ਸੰਕਟ 'ਤੇ ਵੀ ਮੌਜੂਦਾ ਵਿਸ਼ਵ ਅਤੇ ਖਾਸ ਕਰਕੇ ਭਾਰਤ ਆਪਣੀ ਏਕਤਾ ਅਤੇ ਸੰਜਮ ਦੇ ਆਸਰੇ ਜਿੱਤ ਪ੍ਰਾਪਤ ਕਰ ਲਵੇਗਾ, ਅਜਿਹਾ ਵਿਸ਼ਵਾਸ ਰਾਸ਼ਟਰ ਹਿਤ ਦੇ ਬਾਰੇ ਸੋਚਣ ਵਾਲੇ ਹਰ ਦੇਸ਼ ਵਾਸੀ ਦੇ ਮਨ ਵਿਚ ਹੈ | •

ਦੀਵੇ, ਮੋਮਬੱਤੀਆਂ ਜਗਾਉਣ ਨਾਲੋਂ ਕਿਤੇ ਜ਼ਰੂਰੀ ਹਨ ਮੈਡੀਕਲ ਸਹੂਲਤਾਂ

ਕੋਰੋਨਾ ਵਾਇਰਸ ਦੀ ਵਿਸ਼ਵ ਚੁਣੌਤੀ ਦੇ ਇਸ ਦੌਰ ਵਿਚ ਜਦੋਂ ਯੂਰਪੀ ਰਾਸ਼ਟਰਵਾਦ ਬਿਖਰ ਰਿਹਾ ਹੈ, ਡੋਨਾਲਡ ਟਰੰਪ ਦਾ ਅਮਰੀਕੀ ਰਾਸ਼ਟਰਵਾਦ ਵੀ ਸਵਾਲਾਂ ਦੇ ਘੇਰੇ ਵਿਚ ਆ ਚੁੱਕਾ ਹੈ, ਤਦ ਸਾਡੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀ ਰਾਸ਼ਟਰਵਾਦ ਦਾ ਦੀਵਾ ਜਗਾ ਕੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ : ਮਰੀਜ਼ਾਂ ਦੀ ਸਾਂਭ-ਸੰਭਾਲ ਕਿਵੇਂ ਕਰੀਏ?

ਕੋਰੋਨਾ ਵਾਇਰਸ ਦੀ ਨਵੀਂ ਕਿਸਮ ਕੋਵਿਡ-19 ਦਾ ਪਹਿਲਾ ਮਰੀਜ਼ 31 ਦਸੰਬਰ ਨੂੰ ਚੀਨ ਵਲੋਂ ਰਿਪੋਰਟ ਹੋਇਆ | ਚੀਨ ਸਾਡਾ ਗੁਆਂਢੀ ਮੁਲਕ ਹੈ ਪਰ ਇਸ ਬਿਮਾਰੀ ਨੇ ਪਹਿਲਾਂ ਯੂਰਪ ਵਿਚ ਪੈਰ ਪਸਾਰੇ ਤੇ ਸਾਡੇ ਮੁਲਕ ਵਿਚ ਪਹਿਲਾ ਕੇਸ 30 ਜਨਵਰੀ ਨੂੰ ਸਾਹਮਣੇ ਆਇਆ | ਵਿਸ਼ਵ ਸਿਹਤ ...

ਪੂਰੀ ਖ਼ਬਰ »

ਦੂਰਦਰਸ਼ਨ ਨੇ ਸਾਰੇ ਖੇਤਰੀ ਚੈਨਲਾਂ ਨੂੰ ਡੀ.ਡੀ. ਨਿਊਜ਼ ਨਾਲ ਜੋੜਿਆ

ਦੂਰਦਰਸ਼ਨ ਨੇ ਆਪਣੇ ਸਾਰੇ ਖੇਤਰੀ ਚੈਨਲਾਂ ਨੂੰ ਡੀ.ਡੀ. ਨਿਊਜ਼ ਨਾਲ ਜੋੜ ਦਿੱਤਾ ਹੈ | ਪ੍ਰਸਾਰ ਭਾਰਤੀ ਨੇ ਇਹ ਫ਼ੈਸਲਾ ਕੋਰੋਨਾ ਵਾਇਰਸ ਦੇ ਪ੍ਰਸੰਗ ਵਿਚ ਕੇਂਦਰ ਸਰਕਾਰ ਵਲੋਂ ਲਾਕਡਾਊਨ ਅਤੇ ਕਈ ਸੂਬਾ ਸਰਕਾਰਾਂ ਵਲੋਂ ਕਰਫਿਊ ਲਗਾਏ ਜਾਣ ਉਪਰੰਤ ਲਿਆ ਹੈ | ਪੂਰੇ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX