ਤਾਜਾ ਖ਼ਬਰਾਂ


ਸੁਪਰੀਮ ਕੋਰਟ ਦਾ ਪ੍ਰਵਾਸੀ ਮਜ਼ਦੂਰਾਂ ਨੂੰ ਲੈ ਕੇ ਸਰਕਾਰ ਨੂੰ ਅਹਿਮ ਨਿਰਦੇਸ਼, 5 ਜੂਨ ਨੂੰ ਅਗਲੀ ਸੁਣਵਾਈ
. . .  9 minutes ago
ਨਵੀਂ ਦਿੱਲੀ, 28 ਮਈ - ਦੇਸ਼ 'ਚ ਕੋਰੋਨਾ ਮਹਾਂਮਾਰੀ ਦੇ ਕਾਰਨ 24 ਮਾਰਚ ਤੋਂ 31 ਮਈ ਤੱਕ ਲਾਕਡਾਊਨ ਹੈ। ਲਾਕਡਾਊਨ ਦੀ ਸਭ ਤੋਂ ਵੱਧ ਪ੍ਰਵਾਸੀ ਮਜ਼ਦੂਰਾਂ ਤੇ ਵਰਕਰਾਂ 'ਤੇ ਪਈ ਹੈ। ਜਿਸ ਕਾਰਨ ਉਨ੍ਹਾਂ ਲਈ ਰੋਜ਼ੀ-ਰੋਟੀ ਦਾ ਸੰਕਟ ਪੈਦਾ ਹੋ ਗਿਆ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ...
ਸਰਕਾਰ ਦੇ ਲਾਰਿਆਂ ਤੋਂ ਤੰਗ ਆਏ ਭਾਕਿਯੂ (ਉਗਰਾਹਾਂ)ਦੇ ਆਗੂਆਂ ਨੇ ਸੂਬਾ ਸਰਕਾਰ ਵਿਰੁੱਧ ਕੀਤੀ ਜੰਮ ਕੇ ਨਾਅਰੇਬਾਜ਼ੀ
. . .  36 minutes ago
ਤਪਾ ਮੰਡੀ,28 ਮਈ (ਪ੍ਰਵੀਨ ਗਰਗ) - ਨਜ਼ਦੀਕੀ ਪਿੰਡ ਦਰਾਜ਼ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਪਿਛਲੇ ਸਾਲ ਗੜਿਆਂ ਕਾਰਨ ਤਬਾਹ ਹੋਈ ਫ਼ਸਲ ਦਾ ਮੁਆਵਜ਼ਾ ਨਾ ਮਿਲਣ ਦੇ ਰੋਸ ਵਜੋਂ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ।ਮੌਕੇ ਤੇ ਜਾ ਕੇ...
ਉਲੰਪੀਅਨ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਈ ਜਾਵੇਗੀ - ਭਾਈ ਲੌਂਗੋਵਾਲ
. . .  41 minutes ago
ਅੰਮ੍ਰਿਤਸਰ, 28 ਮਈ (ਰਾਜੇਸ਼ ਕੁਮਾਰ ਸੰਧੂ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਲੰਪਿਕ ਖੇਡਾਂ ਦੌਰਾਨ ਹਾਕੀ ਵਿਚ ਭਾਰਤ ਲਈ ਤਿੰਨ ਵਾਰ ਸੋਨੇ ਦਾ ਤਮਗ਼ਾ ਜਿੱਤਣ ਵਾਲੇ ਸਿੱਖ ਖਿਡਾਰੀ ਸ. ਬਲਬੀਰ ਸਿੰਘ ਸੀਨੀਅਰ ਦੀ ਤਸਵੀਰ...
ਝੱਖੜ ਝੁੱਲਣ ਕਾਰਨ ਜਨਜੀਵਨ ਪ੍ਰਭਾਵਿਤ
. . .  45 minutes ago
ਬਾਘਾ ਪੁਰਾਣਾ, 28 ਮਈ (ਬਲਰਾਜ ਸਿੰਗਲਾ) - ਅੱਜ ਸ਼ਾਮ ਦੇ ਕਰੀਬ 4 ਵਜੇ ਇਕ ਦਮ ਆਕਾਸ਼ 'ਤੇ ਕਾਲੀਆਂ ਘਟਾਵਾਂ ਛਾ ਗਈਆਂ ਤੇ ਧੂੜ ਭਰੀਆਂ ਹਨੇਰੀਆਂ ਵਾਲਾ ਤੇਜ਼ ਝੱਖੜ ਝੁਲਣ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋ ਗਿਆ। ਵਰਖਾ...
ਅੰਮ੍ਰਿਤਸਰ 'ਚ ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਆਏ ਸਾਹਮਣੇ
. . .  49 minutes ago
ਅੰਮ੍ਰਿਤਸਰ, 28 ਮਈ (ਸੁਰਿੰਦਰਪਾਲ ਸਿੰਘ ਵਰਪਾਲ) - ਅੰਮ੍ਰਿਤਸਰ ਵਿਚ ਅੱਜ 7 ਕੋਰੋਨਾਵਾਇਰਸ ਦੇ ਪਾਜ਼ੀਟਿਵ ਕੇਸ ਪਾਏ...
ਗਿੱਦੜ ਪਿੰਡੀ ਵਿਖੇ ਦਰਿਆ ਸਤਲੁਜ 'ਤੇ ਬਣੇ ਰੇਲਵੇ ਪੁਲ ਹੇਠੋਂ ਮਿੱਟੀ ਕੱਢ ਕੇ ਹੜ੍ਹਾਂ ਨੂੰ ਰੋਕਿਆ ਜਾ ਸਕਦਾ – ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ.
. . .  about 1 hour ago
ਸ਼ਾਹਕੋਟ (ਜਲੰਧਰ) 28 ਮਈ - ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ ਸ਼ਰਮਾ ਤੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਗਿੱਦੜਪਿੰਡੀ ਵਿਖੇ ਦਰਿਆ ਸਤਲੁਜ ਉਪਰ ਬਣੇ ਪੁਲ ਹੇਠੋਂ ਮਿੱਟੀ ਕੱਢਣ ਨਾਲ ਇਸ ਖੇਤਰ ਵਿਚ ਹੜ੍ਹਾਂ ਦੇ ਖਤਰੇ ਨੂੰ ਰੋਕਣ ਵਿਚ ਮਦਦਗਾਰ...
ਸਿਹਤ ਮੰਤਰਾਲੇ ਵੱਲੋਂ ਕੋਰੋਨਾ ਵਾਇਰਸ 'ਤੇ ਕੀਤੀ ਜਾ ਰਹੀ ਹੈ ਪੈੱ੍ਰਸ ਕਾਨਫ਼ਰੰਸ
. . .  about 1 hour ago
ਔਲਖ ਨੂੰ ਭਾਜਪਾ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦਾ ਪ੍ਰਧਾਨ ਬਣਾਉਣ ਤੇ ਵਰਕਰ 'ਚ ਖ਼ੁਸ਼ੀ ਦੀ ਲਹਿਰ
. . .  about 1 hour ago
ਅਜਨਾਲਾ, 28 ਮਈ( ਸੁੱਖ ਮਾਹਲ)- ਪਿਛਲੇ ਲੰਬੇ ਸਮੇਂ ਤੋਂ ਭਾਰਤੀ ਜਨਤਾ ਪਾਰਟੀ ਤੇ ਵੱਖ-ਵੱਖ ਸੰਗਠਨਾਂ ਅੰਦਰ ਕੰਮ ਕਰ ਚੁੱਕੇ ਪਾਰਟੀ...
ਸ੍ਰੀ ਮੁਕਤਸਰ ਸਾਹਿਬ 'ਚ ਤੇਜ਼ ਹਨੇਰੀ ਮਗਰੋਂ ਮੀਂਹ ਸ਼ੁਰੂ ਹੋਇਆ
. . .  about 1 hour ago
ਸ੍ਰੀ ਮੁਕਤਸਰ ਸਾਹਿਬ, 28 ਮਈ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਇਲਾਕੇ 'ਚ ਅੱਜ ਸਖ਼ਤ ਗਰਮੀ ਪੈ ਰਹੀ ਸੀ...
ਛੋਟੇ ਭਰਾ ਨੇ ਕਿਰਪਾਨਾਂ ਦੇ ਵਾਰ ਨਾਲ ਵੱਡੇ ਭਰਾ ਦਾ ਕੀਤਾ ਕਤਲ
. . .  about 1 hour ago
ਜੈਤੋ, 28 ਮਈ (ਗੁਰਚਰਨ ਸਿੰਘ ਗਾਬੜੀਆ/ ਨਿੱਜੀ ਪੱਤਰ ਪ੍ਰੇਰਕ)- ਸਬਡਵੀਜ਼ਨ ਜੈਤੋ ਦੇ ਪਿੰਡ ਮੱਤਾ ਵਿਖੇ ਲੰਘੀ...
ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਸੋਸ਼ਲ ਡਿਸਟੈਂਸਿੰਗ ਦੀਆਂ ਧੱਜੀਆਂ ਉਡਾਉਂਦੀ ਆਈ ਨਜ਼ਰ
. . .  about 1 hour ago
ਬਾਘਾਪੁਰਾਣਾ, 28 ਮਈ (ਬਲਰਾਜ ਸਿੰਗਲਾ)- ਸਰਕਾਰ ਵੱਲੋਂ ਕੋਰੋਨਾ ਵਾਇਰਸ ਨੰ ਲੈ ਕੇ ਕਰੀਬ ਦੋ ਮਹੀਨੇ ਤੋਂ ਬਾਅਦ ਕੁੱਝ ਰੂਟਾਂ ਉੱਪਰ ਸੀਮਤ ਪੱਧਰ 'ਤੇ...
ਪਠਾਨਕੋਟ ਵਿਖੇ ਪਿਉ-ਪੁੱਤਰ ਨੂੰ ਹੋਇਆ ਕੋਰੋਨਾ
. . .  about 2 hours ago
ਪਠਾਨਕੋਟ, 28 ਮਈ (ਸੰਧੂ)- ਜ਼ਿਲ੍ਹਾ ਪਠਾਨਕੋਟ 'ਚ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ ਤੇ ਇਹ ਦੋਨੋਂ ਕੋਰੋਨਾ ...
ਲੁਧਿਆਣਾ 'ਚ ਰੇਲਵੇ ਸੁਰੱਖਿਆ ਪੁਲਿਸ ਜਵਾਨ ਦੀ ਕੋਰੋਨਾ ਕਾਰਨ ਹੋਈ ਮੌਤ
. . .  about 2 hours ago
ਲੁਧਿਆਣਾ, 28 ਮਈ (ਸਲੇਮਪੁਰੀ) - ਲੁਧਿਆਣਾ 'ਚ ਕੋਰੋਨਾ ਪੀੜਤ ਇਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ ਜੋ ਹਸਪਤਾਲ ...
ਅੰਮ੍ਰਿਤਸਰ 'ਚ ਕੋਰੋਨਾ ਪੀੜਤ ਔਰਤ ਦੀ ਹੋਈ ਮੌਤ
. . .  about 2 hours ago
ਅੰਮ੍ਰਿਤਸਰ, 28 ਮਈ(ਰੇਸ਼ਮ ਸਿੰਘ)- ਅੰਮ੍ਰਿਤਸਰ 'ਚ ਅੱਜ ਜੇਰੇ ਇਲਾਜ ਔਰਤ ਦੀ ਮੌਤ ਹੋ ਗਈ ਹੈ ਜਿਸ ਦੀ ਕੋਰੋਨਾ ਰਿਪੋਰਟ...
ਕੋਰੋਨਾ ਹਾਟ ਸਪਾਟ ਬਣੇ ਪਿੰਡ ਨੰਗਲੀ (ਜਲਾਲਪੁਰ) ਦੇ 4 ਹੋਰਨਾਂ ਵਾਸੀਆਂ ਦੀ ਰਿਪੋਰਟ ਆਈ ਪਾਜ਼ੀਟਿਵ
. . .  about 1 hour ago
ਮਿਆਣੀ, 28 ਮਈ (ਹਰਜਿੰਦਰ ਸਿੰਘ ਮੁਲਤਾਨੀ) - ਟਾਂਡਾ ਦੇ ਪਿੰਡ ਨੰਗਲੀ (ਜਲਾਲਪੁਰ) ਕੋਰੋਨਾ ਵਾਇਰਸ ਦਾ ਹਾਟ ...
ਚੰਡੀਗੜ੍ਹ 'ਚ 91 ਸਾਲਾ ਬਜ਼ੁਰਗ ਔਰਤ ਦੀ ਕੋਰੋਨਾ ਰਿਪੋਰਟ ਆਈ ਪਾਜ਼ੀਟਿਵ
. . .  about 2 hours ago
ਚੰਡੀਗੜ੍ਹ, 28 ਮਈ (ਮਨਜੋਤ ਸਿੰਘ)- ਦੁਨੀਆ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾ...
'ਪਾਤਾਲ ਲੋਕ' ਨੂੰ ਬੰਦ ਕਰਵਾਉਣ ਸੰਬੰਧੀ ਪੰਡਿਤ ਰਾਓ ਧਰੇਨਵਰ ਨੇ ਦਿੱਤਾ ਬੇਨਤੀ ਪੱਤਰ
. . .  about 2 hours ago
ਅਜਨਾਲਾ, 28 ਮਈ (ਗੁਰਪ੍ਰੀਤ ਸਿੰਘ ਢਿੱਲੋਂ)- ਪੰਡਿਤ ਰਾਓ ਧਰੇਨਵਰ ਨੇ ਵੈੱਬ ਸੀਰੀਜ਼ 'ਪਾਤਾਲ ਲੋਕ' ਨੂੰ ਬੰਦ ਕਰਵਾਉਣ ...
ਸੁਖਬੀਰ ਬਾਦਲ ਵੱਲੋਂ 30 ਮਈ ਨੂੰ ਸੱਦੀ ਗਈ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  about 3 hours ago
ਚੰਡੀਗੜ੍ਹ, 28 ਮਈ (ਅ.ਬ)- ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਿਊਬਵੈੱਲ, ਬੀਜਾਂ ਦੇ ਘੁਟਾਲੇ, ਮਾਲੀਆ...
ਬੀਜ ਘੁਟਾਲੇ ਦੀ ਉਚ ਪੱਧਰੀ ਜਾਂਚ ਸਬੰਧੀ ਅਕਾਲੀ ਆਗੂਆਂ ਨੇ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 3 hours ago
ਫ਼ਿਰੋਜ਼ਪੁਰ, 28 ਮਈ (ਜਸਵਿੰਦਰ ਸਿੰਘ ਸੰਧੂ)- ਝੋਨੇ ਦੀ ਬਿਜਾਈ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ...
ਪਿੰਡ ਸਾਹਿਬ ਚੰਦ ਵਿਖੇ ਪਤਨੀ ਦਾ ਕਹੀ ਮਾਰ ਕੇ ਕਤਲ
. . .  about 3 hours ago
ਗਿੱਦੜਬਾਹਾ, 28 ਮਈ (ਬਲਦੇਵ ਸਿੰਘ)- ਪਿੰਡ ਸਾਹਿਬ ਚੰਦ ਵਿਖੇ ਇਕ ਵਿਅਕਤੀ ਵੱਲੋਂ ਕਹੀ ਮਾਰ ਕੇ ਆਪਣੀ ਪਤਨੀ ਦਾ ਗਲਾ ਵੱਢ ...
ਬਾਹਰਲੇ ਸੂਬਿਆਂ ਤੋਂ ਆ ਰਹੇ ਵਿਅਕਤੀਆਂ ਦੀ ਸਿਹਤ ਵਿਭਾਗ ਵੱਲੋਂ ਸਕਰੀਨਿੰਗ
. . .  about 3 hours ago
ਗੁਰੂ ਹਰਸਹਾਏ, 28 ਮਈ (ਹਰਚਰਨ ਸਿੰਘ ਸੰਧੂ) - ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਵੀਰ ....
ਗੜ੍ਹਸ਼ੰਕਰ ਨੇੜੇ ਵਿਅਕਤੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  about 3 hours ago
ਗੜ੍ਹਸ਼ੰਕਰ , 28 ਮਈ (ਧਾਲੀਵਾਲ)- ਗੜ੍ਹਸ਼ੰਕਰ ਨੇੜੇ ਆਦਮਪੁਰ ਨੂੰ ਜਾਣ ਵਾਲੀ ਬਿਸਤ ਦੁਆਬ ਨਹਿਰ ਸੜਕ...
ਟਿੱਡੀ ਦਲ ਦੀ ਸੰਭਾਵੀ ਆਮਦ 'ਤੇ ਪੰਜਾਬ-ਹਰਿਆਣਾ ਹਾਈ ਅਲਰਟ 'ਤੇ
. . .  1 minute ago
ਮੰਡੀ ਕਿੱਲਿਆਂਵਾਲੀ/ਡੱਬਵਾਲੀ, 28 ਮਈ (ਇਕਬਾਲ ਸਿੰਘ ਸ਼ਾਂਤ)- ਚੀਨੀ ਬਿਮਾਰੀ ਕੋਰੋਨਾ ਦੇ ਬਾਅਦ ਪਾਕਿਸਤਾਨੀ ਟਿੱਡੀ ਦਲ...
ਕੈਪਟਨ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਸੂਖਮ, ਲਘੂ ਤੇ ਦਰਮਿਆਨੇ ਉਦਯੋਗ ਨੂੰ ਮੁੜ ਸੁਰਜੀਤ ਕਰਨ ਦੀ ਅਪੀਲ
. . .  about 4 hours ago
ਚੰਡੀਗੜ੍ਹ, 28 ਮਈ (ਅ.ਬ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਵਾਸੀਆਂ...
ਮਜੀਠੀਆ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਏ.ਡੀ.ਸੀ ਨੂੰ ਸੌਂਪਿਆ ਮੰਗ ਪੱਤਰ
. . .  about 4 hours ago
ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸਰਦਾਰ ਬਿਕਰਮ ਸਿੰਘ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 25 ਚੇਤ ਸੰਮਤ 552
ਿਵਚਾਰ ਪ੍ਰਵਾਹ: ਲੋਕਾਂ ਦਾ ਖ਼ਿਆਲ ਰੱਖਣਾ ਅਤੇ ਉਨ੍ਹਾਂ ਦੀ ਚਿੰਤਾ ਕਰਨੀ ਇਕ ਚੰਗੀ ਸਰਕਾਰ ਦਾ ਮੁਢਲਾ ਸਿਧਾਂਤ ਹੈ। -ਕਨਫਿਊਸ਼ੀਅਸ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਮਸ਼ੀਨਰੀ ਰਿਪੇਅਰ ਵਰਕਸ਼ਾਪਾਂ ਬੰਦ ਰਹਿਣ ਨਾਲ ਹੋਰ ਪਛੜ ਸਕਦੀ ਹੈ ਕਣਕ ਦੀ ਵਾਢੀ

ਪੁਰਾਣਾ ਸ਼ਾਲਾ, 6 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਪਹਿਲਾਂ ਜਿੱਥੇ ਹਰ ਸਾਲ ਕਣਕ ਦੀ ਆਮਦ ਨੂੰ ਲੈ ਕੇ 1 ਅਪੈ੍ਰਲ ਨੂੰ ਮੰਡੀਆਂ ਖੁੱਲ੍ਹ ਜਾਂਦੀਆਂ ਸਨ, ਉੱਥੇ ਹੁਣ ਕੋਰੋਨਾ ਤ੍ਰਾਸਦੀ ਕਾਰਨ ਪੰਜਾਬ ਸਰਕਾਰ ਵਲੋਂ ਮੰਡੀਆਂ ਖੁੱਲ੍ਹਣ ਦਾ ਸਮਾਂ 15 ਅਪੈ੍ਰਲ ਨਿਰਧਾਰਿਤ ਕਰ ਦਿੱਤਾ ਗਿਆ ਹੈ | ਪਰ ਖੇਤਾਂ 'ਚ ਪੱਕ ਕੇ ਤਿਆਰ ਖੜ੍ਹੀ ਕਣਕ ਦੀ ਫ਼ਸਲ ਨੂੰ ਸੰਭਾਲਣ ਲਈ ਕਿਸਾਨਾਂ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਨਜ਼ਰ ਆ ਰਹੀਆਂ ਹਨ, ਕਿਉਂਕਿ ਖੇਤੀਬਾੜੀ ਨਾਲ ਸਬੰਧਿਤ ਮਸ਼ੀਨਰੀ ਦੀ ਰਿਪੇਅਰ ਵਾਲੀਆਂ ਵਰਕਸ਼ਾਪਾਂ ਅਤੇ ਦੁਕਾਨਾਂ ਬੰਦ ਹੋਣ ਕਾਰਨ ਕਿਸਾਨ ਕਸੂਤੀ ਸਥਿਤੀ 'ਚ ਫਸ ਚੁੱਕੇ ਹਨ | ਰਿਪੇਅਰ ਵਾਲੀਆਂ ਵਰਕਸ਼ਾਪਾਂ ਤੇ ਦੁਕਾਨਾਂ ਬੰਦ ਹੋਣ ਕਾਰਨ ਕਿਸਾਨ ਚਿੰਤਾ ਦੇ ਆਲਮ 'ਚ ਹਨ | ਬੇਸ਼ੱਕ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਖੇਤੀਬਾੜੀ ਤੇ ਟਰਾਂਸਪੋਰਟ ਨਾਲ ਸਬੰਧਿਤ ਮੁੱਖ ਮਾਰਗਾਂ 'ਤੇ ਸਥਿਤ ਵਰਕਸ਼ਾਪਾਂ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ | ਪਰ ਇਸ ਦੇ ਬਾਵਜੂਦ ਵੀ ਪੰਜਾਬ ਪੁਲਿਸ ਵਲੋਂ ਦਿਹਾਤੀ ਖੇਤਰਾਂ 'ਚ ਵਰਤੀ ਜਾ ਰਹੀ ਸਖ਼ਤੀ ਦੇ ਡਰ ਵਜੋਂ ਮਸ਼ੀਨਰੀ ਰਿਪੇਅਰ ਵਾਲੇ ਦੁਕਾਨਦਾਰ ਦੁਕਾਨਾਂ ਨਹੀਂ ਖੋਲ੍ਹ ਰਹੇ | ਜਿਸ ਸਬੰਧੀ ਗੱਲਬਾਤ ਕਰਦਿਆਂ ਸਥਾਨਿਕ ਕਸਬੇ ਦੇ ਕਿਸਾਨ ਜਗਦੀਸ਼ ਸਿੰਘ, ਪਰਮਜੀਤ ਸਿੰਘ ਝੰਡਾ, ਰਾਜਵਿੰਦਰ ਸਿੰਘ ਰਿੰਪਾ ਨਰੈਣੀਪੁਰ, ਮੁਲਖ ਰਾਜ ਨਡਾਲਾ, ਜਸਪਾਲ ਸਿੰਘ, ਜਸਵਿੰਦਰ ਸਿੰਘ ਤੇ ਗੁਰਪ੍ਰਤਾਪ ਸਿੰਘ ਦਾ ਕਹਿਣਾ ਹੈ ਕਿ ਜੇਕਰ ਖੇਤੀਬਾੜੀ ਨਾਲ ਸਬੰਧਿਤ ਮਸ਼ੀਨਰੀ ਦੀ ਰਿਪੇਅਰ ਵਾਲੀਆਂ ਵਰਕਸ਼ਾਪਾਂ ਅਤੇ ਬੰਦ ਦੁਕਾਨਾਂ ਜਲਦ ਖੋਲ੍ਹਣ ਦੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਹੁਕਮ ਜਾਰੀ ਨਾ ਕੀਤੇ ਤਾਂ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਣ ਦੇ ਨਾਲ-ਨਾਲ ਪਹਿਲਾਂ ਹੀ 15 ਦਿਨ ਪਿੱਛੇ ਪੈ ਚੁੱਕੀ ਕਣਕ ਦੀ ਵਾਢੀ ਹੋਰ ਪਛੜ ਜਾਵੇਗੀ | ਉਕਤ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਤੋਂ ਖੇਤੀਬਾੜੀ ਨਾਲ ਸਬੰਧਿਤ ਵਰਕਸ਼ਾਪਾਂ ਅਤੇ ਦੁਕਾਨਾਂ ਜਲਦ ਖੁਲ੍ਹਵਾਉਣ ਦੀ ਪੁਰਜ਼ੋਰ ਮੰਗ ਕੀਤੀ |

ਕਰਫ਼ਿਊ 'ਚ ਵੀ ਚੋਰਾਂ ਦੇ ਹੌਾਸਲੇ ਬੁਲੰਦ, ਬੀ.ਐੱਸ.ਐੱਨ.ਐੱਲ. ਦੇ ਟੈਲੀਫੋਨ ਤੇ ਇੰਟਰਨੈੱਟ ਦੀਆਂ ਤਾਰਾਂ ਚੋਰੀ ਕੀਤੀਆਂ

ਬਟਾਲਾ, 6 ਅਪ੍ਰੈਲ (ਕਾਹਲੋਂ)-ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਲੱਗੇ ਕਰਫ਼ਿਊ ਕਰਕੇ ਭਾਵੇਂ ਪ੍ਰਦੂਸ਼ਣ, ਦੁਰਘਟਨਾਵਾਂ ਅਤੇ ਹੋਰ ਕੋਈ ਵੀ ਅਣਸੁਖਾਵੀਂ ਘਟਨਾ ਦੀ ਕੋਈ ਖ਼ਬਰ ਨਹੀਂ ਆਈ, ਪ੍ਰੰਤੂ ਗਲੀ-ਮੁਹੱਲਿਆਂ ਵਿਚ ਛੋਟੇ-ਛੋਟੇ ਚੋਰਾਂ ਵਲੋਂ ਚੋਰੀਆਂ ਕਰਨ ਦਾ ...

ਪੂਰੀ ਖ਼ਬਰ »

ਮੋਦੀ ਸਮਰਥਕਾਂ ਗ਼ਮਗੀਨ ਮਾਹੌਲ 'ਚ ਅਤਿਸ਼ਬਾਜ਼ੀ ਚਲਾ ਕੇ ਕੱਢਿਆ ਆਪਣੀ ਅਕਲ ਦਾ ਜਨਾਜ਼ਾ

ਪੁਰਾਣਾ ਸ਼ਾਲਾ, 6 ਅਪ੍ਰੈਲ (ਗੁਰਵਿੰਦਰ ਸਿੰਘ ਗੋਰਾਇਆ)-ਵਿਕਸਤ ਦੇਸ਼ਾਂ ਦੇ ਨਾਲ ਨਾਲ ਹਿੰਦੁਸਤਾਨ 'ਚ ਵੀ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ | ਸਿੱਖ ਕੌਮ ਦੀ ਮਹਾਨ ਸ਼ਖ਼ਸੀਅਤ ਭਾਈ ਨਿਰਮਲ ਸਿੰਘ ਖ਼ਾਲਸਾ ਸਮੇਤ ਵੱਡੀ ਗਿਣਤੀ 'ਚ ਮੌਤਾਂ ਦੇ ਵੱਧ ਰਹੇ ਅੰਕੜਿਆਂ ਨੂੰ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਪਠਾਨਕੋਟ ਵਲੋਂ ਲੋਕਾਂ ਨੂੰ ਕੰਮਕਾਰ ਕਰਦੇ ਵਕਤ ਵੀ ਸਮਾਜਿਕ ਦੂਰੀ ਬਣਾ ਕੇ ਰੱਖਣ ਦੀ ਅਪੀਲ

ਪਠਾਨਕੋਟ, 6 ਅਪ੍ਰੈਲ (ਆਰ. ਸਿੰਘ)-ਕਰੋਨਾ ਵਾਇਰਸ ਦੇ ਬਚਾਅ ਦੇ ਮੱਦੇਨਜ਼ਰ ਜ਼ਿਲੇ੍ਹ ਅੰਦਰ ਕਰਫ਼ਿਊ ਲਗਾਇਆ ਹੈ ਅਤੇ ਇਸ ਦੌਰਾਨ ਲੋਕਾਾ ਨੂੰ ਘਰਾਾ ਵਿਚ ਰਹਿਣ ਦੀ ਅਪੀਲ ਕੀਤੀ ਗਈ ਹੈ | ਇਸ ਦੇ ਬਾਵਜੂਦ ਵੀ ਕਈ ਲੋਕਾਂ ਨੂੰ ਜ਼ਰੂਰੀ ਕੰਮਾਂ ਲਈ ਘਰੋਂ ਬਾਹਰ ਜਾਣਾ ਪੈਂਦਾ ...

ਪੂਰੀ ਖ਼ਬਰ »

ਵਿਧਾਇਕ ਿਖ਼ਲਾਫ਼ ਸੋਸ਼ਲ ਮੀਡੀਆ 'ਤੇ ਅੱਪਸ਼ਬਦ ਬੋਲਣ ਵਾਲੇ ਵਿਅਕਤੀ ਨੇ ਮੁਆਫ਼ੀ ਮੰਗ ਕੇ ਛਡਾਈ ਜਾਨ

ਗੁਰਦਾਸਪੁਰ, 6 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਥਾਣਾ ਤਿੱਬੜ ਅਧੀਨ ਆਉਂਦੇ ਪਿੰਡ ਪਾਹੜਾ ਦੇ ਨੌਜਵਾਨ ਵਲੋਂ ਸੋਸ਼ਲ ਮੀਡੀਆ 'ਤੇ ਵਿਧਾਇਕ ਪਾਹੜਾ ਿਖ਼ਲਾਫ਼ ਅਪਸ਼ਬਦ ਬੋਲਣ 'ਤੇ ਵਿਧਾਇਕ ਸ਼ਿਕਾਇਤ 'ਤੇ ਉਕਤ ਨੌਜਵਾਨ ਨੰੂ ਥਾਣਾ ਤਿੱਬੜ ਦੀ ਪੁਲਿਸ ਨੇ ਹਿਰਾਸਤ ਵਿਚ ...

ਪੂਰੀ ਖ਼ਬਰ »

ਤਿੰਨ ਮੈਂਬਰੀ ਕਮੇਟੀ ਵਲੋਂ ਕੋਰੋਨਾ ਪਾਜ਼ੀਟਿਵ ਆਈ ਮਹਿਲਾ ਦੇ ਸੰਪਰਕ 'ਚ ਆਉਣ ਵਾਲੇ 58 ਵਿਅਕਤੀਆਂ ਦੀ ਸੂਚੀ ਜਾਰੀ

ਪਠਾਨਕੋਟ, 6 ਅਪ੍ਰੈਲ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਦੇ ਮੁਹੱਲਾ ਸੇਖਾ ਨਿਵਾਸੀ ਬਜ਼ੁਰਗ ਮਹਿਲਾ ਰਾਜ ਰਾਣੀ ਦੇ ਕੋਰੋਨਾ ਪਾਜਟਿਵ ਆਉਣ ਤੋਂ ਬਾਅਦ ਜ਼ਿਲ੍ਹਾ ਪਠਾਨਕੋਟ ਅੰਦਰ ਤੀਜੇ ਦਿਨ ਲਗਾਤਾਰ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ | ਮਹਿਲਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਮੈਜਿਸਟਰੇਟ ਵਲੋਂ ਹਾੜ੍ਹੀ ਦੀਆਂ ਫ਼ਸਲਾਂ ਦੀ ਕਟਾਈ ਨੂੰ ਮੁੱਖ ਰੱਖਦਿਆਂ ਹਦਾਇਤਾਂ ਤਹਿਤ ਦਿੱਤੀ ਛੋਟ

ਗੁਰਦਾਸਪੁਰ, 6 ਅਪ੍ਰੈਲ (ਆਰਿਫ਼)-ਜ਼ਿਲ੍ਹਾ ਮੈਜਿਸਟਰੇਟ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਹਾੜ੍ਹੀ ਦੀਆਂ ਫ਼ਸਲਾਂ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ | ਕਿਸਾਨਾਂ ਨੂੰ ਕਣਕ ਤੇ ਹੋਰ ਫ਼ਸਲਾਂ ਦੀ ਕਟਾਈ ...

ਪੂਰੀ ਖ਼ਬਰ »

ਟੈਲੀਕਾਮ ਦੀ ਦੁਕਾਨ 'ਚ ਚੋਰੀ

ਗੁਰਦਾਸਪੁਰ, 6 ਅਪ੍ਰੈਲ (ਆਲਮਬੀਰ ਸਿੰਘ)-ਨਜ਼ਦੀਕੀ ਪਿੰਡ ਅੱਬੁਲਖੈਰ ਵਿਖੇ ਚੋਰਾਂ ਵਲੋਂ ਇਕ ਟੈਲੀਕਾਮ ਦੀ ਦੁਕਾਨ ਨੰੂ ਨਿਸ਼ਾਨਾ ਬਣਾ ਕੇ ਵੱਖ-ਵੱਖ ਕੰਪਨੀਆਂ ਦੇ ਮੋਬਾਈਲ ਫ਼ੋਨ ਤੇ ਹੋਰ ਸਾਮਾਨ ਚੋਰੀ ਕਰ ਲੈਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਗਿੱਲ ਟੈਲੀਕਾਮ ...

ਪੂਰੀ ਖ਼ਬਰ »

ਤਲਵੰਡੀ ਬûੱਨਗੜ੍ਹ ਵਿਖੇ ਦੋ ਧੜਿਆਂ ਵਿਚ ਹੋਇਆ ਝਗੜਾ

ਗੁਰਦਾਸਪੁਰ, 6 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਪਿੰਡ ਤਲਵੰਡੀ ਬûਨਗੜ੍ਹ ਵਿਖੇ ਬੀਤੇ ਕੱਲ੍ਹ ਰਾਤ ਹੋਏ ਝਗੜੇ ਵਿਚ ਇਕ ਵਿਅਕਤੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਸਬੰਧੀ ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਕਮਲਜੀਤ ਸਿੰਘ ਪੁੱਤਰ ...

ਪੂਰੀ ਖ਼ਬਰ »

ਨੌਜਵਾਨਾਂ ਦੇ ਹੋਏ ਝਗੜੇ 'ਚ ਚੱਲੀ ਗੋਲੀ-ਪੁਲਿਸ ਵਲੋਂ ਜਾਂਚ ਜਾਰੀ

ਬਟਾਲਾ, 6 ਅਪ੍ਰੈਲ (ਹਰਦੇਵ ਸਿੰਘ ਸੰਧੂ)-ਅੱਜ ਦੇਰ ਸ਼ਾਮ ਬਟਾਲਾ-ਅਲੀਵਾਲ ਰੋਡ 'ਤੇ ਨੌਜਵਾਨਾਂ ਦੇ ਆਪਸੀ ਝਗੜੇ ਕਰਕੇ ਗੋਲੀ ਚੱਲਣ ਦੀ ਖ਼ਬਰ ਹੈ | ਇਸ ਬਾਰੇ ਥਾਣਾ ਸਿਵਲ ਲਾਇਨ ਦੇ ਮੁਖੀ ਮੁਖਤਿਆਰ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਦੱਸਿਆ ...

ਪੂਰੀ ਖ਼ਬਰ »

ਸੇਂਟ ਫਰਾਂਸਿਸ ਸਕੂਲ ਨੇ ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦੀਆਂ 1000 ਕਿੱਟਾਂ ਪ੍ਰਸ਼ਾਸਨ ਨੂੰ ਸੌਾਪੀਆਂ

ਬਟਾਲਾ, 6 ਅਪ੍ਰੈਲ (ਕਾਹਲੋਂ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਲਗਾਏ ਗਏ ਕਰਫਿਊ ਦੌਰਾਨ ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਸੇਂਟ ਫਰਾਂਸਿਸ ਸਕੂਲ ਬਟਾਲਾ ਦੀ ਵੈੱਲਫੇਅਰ ਸੁਸਾਇਟੀ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਹੱਥ ਮਿਲਾਇਆ ਹੈ | ਸੇਂਟ ਫਰਾਂਸਿਸ ਸਕੂਲ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਵਲੋਂ ਫਤਹਿਗੜ੍ਹ ਚੂੜੀਆਂ ਸਬਜ਼ੀ ਮੰਡੀ ਦਾ ਦੌਰਾ

ਫਤਹਿਗੜ੍ਹ ਚੂੜੀਆਂ, 6 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਗੁਰਦਾਸਪੁਰ ਦੇ ਡੀ.ਐਮ.ਓ. ਨਿਰਮਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਰਕੀਟ ਕਮੇਟੀ ਦੇ ਸਕੱਤਰ ਬਿਕਰਮਜੀਤ ਸਿੰਘ ਨੇ ਫਤਹਿਗੜ੍ਹ ਚੂੜੀਆਂ ਸਬਜ਼ੀ ਮੰਡੀ ਦਾ ਦੌਰਾ ਕੀਤਾ ਅਤੇ ਸਬਜ਼ੀਆਂ ਦੇ ਹੋਲ-ਸੇਲ ਅਤੇ ...

ਪੂਰੀ ਖ਼ਬਰ »

ਬੈਂਕ ਆਫ਼ ਇੰਡੀਆ ਸਰਨਾ ਦੇ ਬਾਹਰ ਲੋਕਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ ਸੋਸ਼ਲ ਡਿਸਟੈਂਸ ਦੀ ਨਹੀਂ ਹੋ ਰਹੀ ਪਾਲਣਾ

ਸਰਨਾ, 6 ਅਪ੍ਰੈਲ (ਬਲਵੀਰ ਰਾਜ)-ਕੋਰੋਨਾ ਵਾਇਰਸ ਦੀ ਭਿਆਨਕ ਬਿਮਾਰੀ ਦੇ ਚੱਲਦਿਆਂ ਪੂਰੇ ਵਿਸ਼ਵ ਵਿਚ ਹਫੜਾ ਦਫੜੀ ਦਾ ਮਾਹੌਲ ਬਣਿਆ ਹੋਇਆ ਹੈ | ਸਰਕਾਰਾਂ ਵਲੋਂ ਆਪਣੇ-ਆਪਣੇ ਦੇਸ਼ਾਂ ਨੰੂ ਲਾਕ ਡਾਊਨ ਕੀਤਾ ਗਿਆ ਹੈ | ਭਾਰਤ ਸਰਕਾਰ ਅਤੇ ਸਾਡੀ ਸੂਬਾ ਸਰਕਾਰ ਪੰਜਾਬ ਵਲੋਂ ...

ਪੂਰੀ ਖ਼ਬਰ »

ਤੇਜ਼-ਹਨੇਰੀ ਝੱਖੜ ਤੇ ਬਰਸਾਤ ਨੇ ਕਣਕ ਦੀ ਫ਼ਸਲ ਜ਼ਮੀਨ 'ਤੇ ਵਿਛਾਈ, ਕਿਸਾਨ ਚਿੰਤਤ

ਕੋਟਲੀ ਸੂਰਤ ਮੱਲ੍ਹੀ, 6 ਅਪ੍ਰੇੈਲ (ਕੁਲਦੀਪ ਸਿੰਘ ਨਾਗਰਾ)-ਜਿਥੇ ਕੋਰੋਨਾ ਵਾਇਰਸ ਨੇ ਲੋਕਾਂ ਦੀਆਂ ਨੀਦਰਾਂ ਉਡਾਈਆ ਹੋਈਆਂ ਹਨ, ਉਥੇ ਬੀਤੀ ਰਾਤ ਚੱਲੇ ਤੇਜ਼-ਹਨੇਰੀ ਝੱਖੜ ਤੇ ਮੀਂਹ ਕਰ ਕੇ ਜਿਥੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ | 24 ਘੰਟੇ ਫੀਡਰਾ ਦੀ ਬਿਜਲੀ ...

ਪੂਰੀ ਖ਼ਬਰ »

ਪਿੰਡਾਂ ਅਤੇ ਦੂਰ-ਦੁਰਾਡਿਆਂ ਦੇ ਗਰੀਬ ਲੋਕਾਂ ਨੰੂ ਸਹਾਇਤਾ ਦੇਣ ਦੀ ਮੰਗ

ਪਠਾਨਕੋਟ, 6 ਅਪ੍ਰੈਲ (ਚੌਹਾਨ)-ਕੋਰੋਨਾ ਦੇ ਖਤਰੇ ਨੰੂ ਘੱਟ ਕਰਨ ਲਈ ਲਗਾਏ ਕਰਫਿਊ ਕਾਰਨ ਆਮ ਲੋਕਾਂ ਦੀਆਂ ਮੁਸ਼ਕਿਲਾਂ ਦਿਨ-ਬ-ਦਿਨ ਵਧਦੀਆਂ ਜਾ ਰਹੀਆਂ ਹਨ ਅਤੇ ਸਭ ਤੋਂ ਜ਼ਿਆਦਾ ਮੁਸ਼ਕਿਲਾਂ ਉਨ੍ਹਾਂ ਲੋਕਾਂ ਨੰੂ ਆ ਰਹੀਆਂ ਹਨ ਜੋ ਰੋਜ਼ ਕਮਾਉਂਦੇ ਸਨ ਤੇ ਰੋਜ਼ ਖਾਂਦੇ ...

ਪੂਰੀ ਖ਼ਬਰ »

ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਚੀਮਾ ਖੁੱਡੀ ਦਾ ਸਰਕਾਰੀ ਸਿਹਤ ਕੇਂਦਰ

ਸ੍ਰੀ ਹਰਿਗੋਬਿੰਦਪੁਰ, 6 ਅਪ੍ਰੈਲ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਚੀਮਾ ਖੁੱਡੀ ਵਿਖੇ ਸਥਿਤ ਸਰਕਾਰ ਡਿਸਪੈਂਸਰੀ ਐੱਸ.ਐੱਚ.ਸੀ. (ਸਬ-ਸਾਇਡਰੀ ਸਿਹਤ ਕੇਂਦਰ) ਹੋਣ ਦੇ ਬਾਵਜੂਦ ਵੀ ਮੌਜੂਦਾ ਸਮੇਂ 'ਚ ਚੱਲ ਰਹੀ ਕੋਰੋਨਾ ਵਾਇਰਸ ਦੀ ਭਿਆਨਕ ...

ਪੂਰੀ ਖ਼ਬਰ »

ਸ਼ਮਸ਼ਾਨਘਾਟ 'ਚੋਂ ਚੋਰਾਂ ਨੇ ਦੋ ਗੋਲਕਾਂ ਕੀਤੀਆਂ ਚੋਰੀ

ਗੁਰਦਾਸਪੁਰ, 6 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਗੁਰਦਾਸਪੁਰ ਸ਼ਹਿਰ ਵਿਚ ਲੱਗੇ ਕਰਫਿਊ ਦੌਰਾਨ ਚੋਰਾਂ ਦੇ ਹੌਸਲੇ ਐਨੇ ਬੁਲੰਦ ਹਨ ਕਿ ਬਟਾਲਾ ਰੋਡ 'ਤੇ ਪੈਂਦੇ ਸ਼ਮਸ਼ਾਨਘਾਟ ਵਿਚ ਦੋ ਗੋਲਕਾਂ ਚੋਰੀ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਇਸ ਮੌਕੇ ਸ਼ਮਸ਼ਾਨਘਾਟ ਕਮੇਟੀ ...

ਪੂਰੀ ਖ਼ਬਰ »

ਵਿਧਾਇਕ ਅਮਿਤ ਵਿੱਜ ਵਲੋਂ ਸਮੂਹ ਕੌ ਾਸਲਰਾਂ ਤੇ ਮੁਹਤਬਰਾਂ ਨੂੰ ਗਲੀਆਂ ਮੁਹੱਲਿਆਂ ਨੂੰ ਸੀਲ ਕਰਨ ਦੀ ਅਪੀਲ

ਪਠਾਨਕੋਟ, 6 ਅਪ੍ਰੈਲ (ਆਰ. ਸਿੰਘ)-ਕੋਰੋਨਾ ਵਾਇਰਸ ਜਿੱਥੇ ਪੂਰੀ ਦੁਨੀਆ ਵਿਚ ਆਪਣੇ ਰੰਗ ਦਿਖਾ ਰਿਹਾ ਹੈ ਉੱਥੇ ਇਹ ਵਾਇਰਸ ਸਾਡੇ ਦੇਸ਼ ਅਤੇ ਰਾਜ ਵਿਚੋਂ ਹੁਣ ਜ਼ਿਲੇ੍ਹ ਪਠਾਨਕੋਟ ਅੰਦਰ ਪੱੁਜ ਗਿਆ ਹੈ | ਜਿਵੇਂ ਕਿ ਬੀਤੇ ਦਿਨ ਸੁਜਾਨਪੁਰ ਵਿਚ ਕੋਰੋਨਾ ਪਾਜਟਿਵ ਮਰੀਜ਼ ...

ਪੂਰੀ ਖ਼ਬਰ »

ਡਾ. ਯੂਸਫ ਹੰਸ ਨੇ ਵਾਰਡ ਨੰਬਰ 13 'ਚ ਲੋੜਵੰਦ ਲੋਕਾਂ ਨੂੰ ਰਾਸ਼ਨ ਨਾ ਮਿਲਣ ਦੇ ਲਗਾਏ ਦੋਸ਼

ਫਤਹਿਗੜ੍ਹ ਚੂੜੀਆਂ, 6 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਨਗਰ ਕੌਸਲ ਵਲੋਂ ਫਤਹਿਗੜ੍ਹ ਚੂੜੀਆਂ ਦੀ ਵਾਰਡ ਨੰਬਰ 13 ਦੇ ਗਰੀਬ ਅਤੇ ਲੋੜਵੰਦ ਲੋਕਾਂ ਨੂੰ ਵੰਡੇ ਗਏ ਰਾਸ਼ਨ ਸਬੰਧੀ ਕਾਂਗਰਸੀ ਆਗੂ ਡਾ. ...

ਪੂਰੀ ਖ਼ਬਰ »

ਬੈਂਕ ਪ੍ਰਬੰਧਕ ਸੋਸ਼ਲ ਡਿਸਟੈਂਸ ਤਹਿਤ ਖਾਤਾਧਾਰਕਾਂ ਲਈ ਕੁਰਸੀਆਂ ਲਗਾਉਣ-ਐੱਸ.ਡੀ.ਐੱਮ. ਢਿੱਲੋਂ

ਕਲਾਨੌਰ, 6 ਅਪ੍ਰੈਲ (ਪੁਰੇਵਾਲ)-ਕੋਰੋਨਾ ਵਾਇਰਸ ਤੋਂ ਸੁਰੱਖਿਆ ਦੇ ਮੱਦੇਨਜ਼ਰ ਭਾਰਤ 'ਚ ਕੀਤੀ ਗਈ ਤਾਲਾਬੰਦੀ ਕਾਰਨ ਕਰਫ਼ਿਊ ਦੌਰਾਨ ਬੰਦ ਬੈਂਕਾਂ ਦੇ ਹੁਣ ਖੁੱਲ੍ਹਣ 'ਤੇ ਬੈਂਕਾਂ ਦੇ ਬਾਹਰ ਆਮ ਖਾਤਾਧਾਰਕਾਂ ਤੇ ਪੈਨਸ਼ਨਰਾਂ ਦੀਆਂ ਲੰਮੀਆਂ ਲਾਇਨਾਂ ਵੇਖਣ ਨੂੰ ਮਿਲ ...

ਪੂਰੀ ਖ਼ਬਰ »

ਅੰਬਾਲਾ ਤੋਂ ਸਾਈਕਲ ਚਲਾ ਕੇ ਤਿੰਨ ਦਿਨ ਬਾਅਦ ਪਿੰਡ ਪਹੁੰਚਿਆ ਨੌਜਵਾਨ

ਕਲਾਨੌਰ, 6 ਅਪ੍ਰੈਲ (ਪੁਰੇਵਾਲ)-ਭਿਆਨਕ ਮਹਾਂਮਾਰੀ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਤਾਲਾਬੰਦੀ ਦੌਰਾਨ ਲਾਗੂ ਕੀਤੇ ਗਏ ਕਰਫ਼ਿਊ ਤੋਂ ਬਾਅਦ ਬਲਾਕ ਕਲਾਨੌਰ ਦੇ ਸਰਹੱਦੀ ਪਿੰਡ ਦਾ ਨੌਜਵਾਨ ਤਿੰਨ ਦਿਨ ਬਾਅਦ ਸਾਈਕਲ ਚਲਾ ਕੇ ਆਪਣੇ ਪਿੰਡ ਪਹੁੰਚਿਆ ਹੈ | ਇਸ ਸਬੰਧੀ ਪਿੰਡ ...

ਪੂਰੀ ਖ਼ਬਰ »

ਪੁੱਡਾ ਇਨਕਲੇਵ ਪਲਾਟ ਮਾਲਕਾਂ ਵਲੋਂ ਉਸਾਰੀ ਦੇ ਸਮੇਂ ਛੋਟ ਦੇਣ ਦੀ ਮੰਗ

ਗੁਰਦਾਸਪੁਰ, 6 ਅਪ੍ਰੈਲ (ਸੁਖਵੀਰ ਸਿੰਘ ਸੈਣੀ)-ਸਥਾਨਿਕ ਜੇਲ੍ਹ ਰੋਡ ਸਥਿਤ ਪੁੱਡਾ ਇਨਕਲੇਵ ਪਲਾਟ ਮਾਲਕਾਂ ਵਲੋਂ ਉਸਾਰੀ ਦੇ ਸਮੇਂ 'ਚ ਛੋਟ ਦੇਣ ਦੀ ਮੰਗ ਕੀਤੀ ਗਈ ਹੈ | ਇਸ ਸਬੰਧੀ ਮੰਗ ਕਰਦੇ ਹੋਏ ਪਲਾਟ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਡਾ ਇਨਕਲੇਵ ...

ਪੂਰੀ ਖ਼ਬਰ »

ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਲੰਗਰ ਰਵਾਨਾ

ਗੁਰਦਾਸਪੁਰ, 6 ਅਪ੍ਰੈਲ (ਗੁਰਪ੍ਰਤਾਪ ਸਿੰਘ)-ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਿਟੀ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਿਲ ਕੇ ਗੁਰਦੁਆਰਾ ਸੰਗਤਪੁਰਾ ਬਥਵਾਲਾ ਤੋਂ ਲੋੜਵੰਦ ਪਰਿਵਾਰਾਂ ਲਈ ਲੰਗਰ ਰਵਾਨਾ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਨੰੂਨੀ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਨੂੰ ਲੈ ਕੇ ਬੇਰੁਜ਼ਗਾਰ ਹੈੱਲਥ ਵਰਕਰਾਂ ਨੇ ਕੀਤੀ ਭਰਤੀ ਦੀ ਮੰਗ

ਡੇਰਾ ਬਾਬਾ ਨਾਨਕ, 6 ਅਪ੍ਰੈਲ (ਹੀਰਾ ਸਿੰਘ ਮਾਂਗਟ)-ਸਿਹਤ ਵਿਭਾਗ ਪੰਜਾਬ ਵਿਚ ਆਪਣੀ ਭਰਤੀ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਦੇ ਆ ਰਹੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰਾਂ ਨੇ ਮੁੜ ਕੋਰੋਨਾ ਤੋਂ ਬਚਾਓ ਲਈ ਮੁੱਖ-ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ...

ਪੂਰੀ ਖ਼ਬਰ »

ਵਿਧਾਇਕ ਪਾਹੜਾ ਨੇ ਅੱਜ 1897 ਲੋਕਾਂ ਨੰੂ ਭੇਜੀਆਂ ਰਾਸ਼ਨ ਕਿੱਟਾਂ

ਗੁਰਦਾਸਪੁਰ, 6 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ)-ਕੋਰੋਨਾ ਵਾਇਰਸ ਦੇ ਚੱਲ ਰਹੇ ਕਹਿਰ ਕਾਰਨ ਸ਼ਹਿਰ ਅੰਦਰ ਲੱਗੇ ਕਰਫਿਊ ਦੌਰਾਨ ਗੁਰਦਾਸਪੁਰ ਤੋਂ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਨੇ ਲੋਕਾਂ ਨੰੂ ਘਰ-ਘਰ ਰਾਸ਼ਨ ਪਹੰੁਚਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ...

ਪੂਰੀ ਖ਼ਬਰ »

ਕਾਲੀਆਂ ਵਿਖੇ ਬਾਹਰਲੇ ਵਿਅਕਤੀਆਂ ਦੇ ਦਾਖ਼ਲੇ 'ਤੇ ਲੱਗੀ ਪਾਬੰਦੀ

ਵਡਾਲਾ ਗ੍ਰੰਥੀਆਂ, 6 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਮੈਜਿਸਟਰੇਟ, ਗੁਰਦਾਸਪੁਰ ਵਲੋਂ ਪ੍ਰਾਪਤ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਲਾਕ ਬਟਾਲਾ ਦੇ ਪਿੰਡ ਕਾਲੀਆਂ ਦੇ ਵਾਸੀਆਂ ਨੇ ਪਿੰਡ ਵਿਚ ਬਾਹਰਲੇ ਵਿਅਕਤੀਆਂ ਦੇ ਆਉਣ-ਜਾਣ 'ਤੇ ਪਾਬੰਦੀ ਲਗਾਉਣ ਲਈ ...

ਪੂਰੀ ਖ਼ਬਰ »

ਮੁਹੱਲਿਆਂ 'ਚ ਰੇਹੜੀ 'ਤੇ ਸਬਜ਼ੀ ਵੇਚਣ ਵਾਲਿਆਂ ਨੇ ਮਚਾਈ ਲੁੱਟ

ਬਟਾਲਾ, 6 ਅਪ੍ਰੈਲ (ਬੁੱਟਰ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਲੱਗੇ ਕਰਫ਼ਿਊ ਦੌਰਾਨ ਲੋਕਾਂ ਨੂੰ ਘਰਾਂ ਅੰਦਰ ਘਰੇਲੂ ਸਾਮਾਨ ਪਹੰੁਚਾਉਣ ਲਈ ਪ੍ਰਸ਼ਾਸਨ ਵਲੋਂ ਪੁਖਤਾ ਪ੍ਰਬੰਧ ਕੀਤੇ ਹੋਏ ਹਨ | ਘਰੇਲੂ ਵਸਤਾਂ ਦੀ ਸਪਲਾਈ ਲਈ ਪਾਸ ਵੀ ਜਾਰੀ ਕੀਤੇ ਹਨ, ਜਿਸ ...

ਪੂਰੀ ਖ਼ਬਰ »

ਗੁਰਦੁਆਰਾ ਅੱਚਲ ਸਾਹਿਬ ਵਲੋਂ ਵੱਖ-ਵੱਖ ਪਿੰਡਾਂ ਦੇ ਲੋੜਵੰਦਾਂ ਨੂੰ ਲੰਗਰ ਪਹੰੁਚਾਇਆ

ਬਟਾਲਾ, 6 ਅਪ੍ਰੈਲ (ਹਰਦੇਵ ਸਿੰਘ ਸੰਧੂ)-ਕੋਰੋਨਾ ਵਾਇਰਸ ਜਿਹੀ ਭਿਆਨਕ ਬਿਮਾਰੀ ਦੇ ਕਹਿਰ ਤੋਂ ਬਚਣ ਲਈ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫ਼ਿਊ ਨੂੰ ਮੁੱਖ ਰੱਖਦਿਆਂ ਗਰੀਬ ਲੋੜਵੰਦਾਂ ਨੂੰ ਖਾਣਾ ਤੇ ਰਾਸ਼ਨ ਦੀ ਆ ਰਹੀ ਮੁਸ਼ਕਿਲ ਨੂੰ ਧਿਆਨ 'ਚ ਰੱਖਦਿਆਂ ਹਮੇਸ਼ਾ ...

ਪੂਰੀ ਖ਼ਬਰ »

10 ਬੋਤਲਾਂ ਲਾਹਣ ਸਮੇਤ ਇਕ ਕਾਬੂ

ਡਮਟਾਲ, 6 ਅਪ੍ਰੈਲ (ਰਾਕੇਸ਼ ਕੁਮਾਰ)-ਨੰਗਲ ਪੁਲਿਸ ਥਾਣਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 10 ਬੋਤਲਾਂ ਦੇਸੀ ਸ਼ਰਾਬ ਲਾਹਣ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਮੀਰਥਲ ਦੇ ਆਸ-ਪਾਸ ਦੇ ਪਿੰਡ ਵਿਚ ਪੁਲਿਸ ਪਾਰਟੀ ਗਸ਼ਤ ਕਰ ਰਹੀ ਸੀ ਤਾਂ ਪੁਲਿਸ ਨੂੰ ਗੁਪਤ ...

ਪੂਰੀ ਖ਼ਬਰ »

ਨੌਜਵਾਨਾਂ ਨੇ ਪਿੰਡ ਬਸਰਾਵਾਂ ਨੂੰ ਕੀਤਾ ਸੀਲ

ਕਾਦੀਆਂ, 6 ਅਪ੍ਰੈਲ (ਪ੍ਰਦੀਪ ਸਿੰਘ ਬੇਦੀ)-ਨਜ਼ਦੀਕੀ ਪਿੰਡ ਬਸਰਾਵਾਂ ਨੂੰ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ ਹੇਠ ਸੀਲ ਬੰਦ ਕਰ ਦਿੱਤਾ ਹੈ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜਰਨਲ ਸਕੱਤਰ ਨਿਸ਼ਾਨ ਸਿੰਘ ਬਾਜਵਾ ਨੇ ਦੱਸਿਆ ਕਿ ਕੋਰੋਨਾ ਵਾਇਰਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਗੁੱਜਰ ਭਾਈਚਾਰੇ ਦੇ ਡੇਰਿਆਂ 'ਤੇ ਪਹੁੰਚ ਕੇ ਨਿਜ਼ਾਮੂਦੀਨ ਮਰਕਜ਼ ਤੋਂ ਆਏ ਲੋਕਾਂ ਸਬੰਧੀ ਪੁੱਛਗਿੱਛ

ਧਾਰੀਵਾਲ, 6 ਅਪ੍ਰੈਲ (ਜੇਮਸ ਨਾਹਰ)-ਨਿਜ਼ਾਮੂਦੀਨ ਮਰਕਜ ਦਿੱਲੀ ਵਿਖੇ ਹੋਏ ਧਾਰਮਿਕ ਇਕੱਠ ਤੋਂ ਬਾਅਦ ਦੇਸ਼ ਭਰ ਵਿਚ ਵਧਣ ਲੱਗੇ ਕੋਰੋਨਾ ਵਾਇਰਸ ਮਹਾਂਮਾਰੀ ਦੇ ਪਾਜ਼ੀਟਿਵ ਮਾਮਲਿਆਂ ਨੂੰ ਗੰਭੀਰਤਾ ਨਾਲ ਦੇਖਦੇ ਹੋਏ ਸਿਹਤ ਵਿਭਾਗ ਅਮਲੇ ਵਲੋਂ ਅੱਜ ਐਸ.ਐਮ.ਓ. ...

ਪੂਰੀ ਖ਼ਬਰ »

ਸ਼ਹਿਰ ਵਾਸੀਆਂ ਵਲੋਂ ਆਪਣੇ ਮੁਹੱਲਿਆਂ ਅੰਦਰ ਅਣਪਛਾਤੇ ਵਿਅਕਤੀਆਂ ਦੇ ਆਉਣ 'ਤੇ ਲਗਾਈ ਪਾਬੰਦੀ

ਪਠਾਨਕੋਟ, 6 ਅਪ੍ਰੈਲ (ਸੰਧੂ)-ਜ਼ਿਲ੍ਹਾ ਪਠਾਨਕੋਟ ਦੇ ਕਸਬਾ ਸੁਜਾਨਪੁਰ ਵਿਖੇ ਇਕ ਮਹਿਲਾ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਤੋਂ ਬਾਅਦ ਪਠਾਨਕੋਟ ਅੰਦਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ ਜਿਸ ਤੋਂ ਬਾਅਦ ਅਹਿਤਿਆਤ ਦੇ ਤੌਰ ਤੇ ਸ਼ਹਿਰ ਅਤੇ ਪਿੰਡ ਵਾਸੀਆਂ ਵਲੋਂ ਆਪਣੇ ...

ਪੂਰੀ ਖ਼ਬਰ »

ਜ਼ੋਰਾਵਰ ਸਿੰਘ ਸਕੂਲ ਵਲੋਂ ਬੱਚਿਆਂ ਲਈ ਆਨਲਾਈਨ ਜਮਾਤਾਂ ਦੀ ਕੀਤੀ ਸ਼ੁਰੂਆਤ-ਅੱਤਰੀ

ਕਲਾਨੌਰ, 6 ਅਪ੍ਰੈਲ (ਪੁਰੇਵਾਲ)-ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਾਗੂ ਕੀਤੇ ਗਏ ਕਰਫ਼ਿਊ ਦੌਰਾਨ ਸਥਾਨਕ ਕਸਬੇ 'ਚ ਸਥਿਤ ਵਿਦਿਆ ਦੇ ਖੇਤਰ ਦੀ ਨਾਮਵਰ ਸੰਸਥਾ ਸਾਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਲੋਂ ਬੱਚਿਆਂ ਦੇ ਭਵਿੱਖ ਦੇ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰ ਸੁਰੱਕਸ਼ਾ ਸੁਸਾਇਟੀ ਨੇ 350 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਸਮੱਗਰੀ ਕੀਤੀ ਭੇਟ

ਧਾਰੀਵਾਲ, 6 ਅਪ੍ਰੈਲ (ਜੇਮਸ ਨਾਹਰ)-ਸਥਾਨਕ ਸ਼ਹਿਰ ਦੀ ਸਵੈ ਸੇਵੀ ਮਨੁੱਖੀ ਅਧਿਕਾਰ ਸੁਰੱਕਸ਼ਾ ਸੁਸਾਇਟੀ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਸੂਬੇ ਅੰਦਰ ਕੀਤੀ ਤਾਲਾਬੰਦੀ ਤੇ ਕਰਫ਼ਿਊ ਦੇ ਚਲਦਿਆਂ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਵਾਲੇ ਲੋੜਵੰਦ ਲੋਕਾਂ ...

ਪੂਰੀ ਖ਼ਬਰ »

ਨਵਾਂ ਪਿੰਡ ਦੀ ਗਰਾਮ ਪੰਚਾਇਤ ਨੇ ਪਿੰਡ ਨੂੰ ਕੀਤਾ ਸੀਲ

ਪੁਰਾਣਾ ਸ਼ਾਲਾ, 6 ਅਪ੍ਰੈਲ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਨਵਾਂ ਪਿੰਡ ਨੰੂ ਗਰਾਮ ਪੰਚਾਇਤ ਨੇ ਕੋਰੋਨਾ ਵਾਇਰਸ ਨੰੂ ਮੁੱਖ ਰੱਖਦੇ ਹੋਏ ਸੀਲ ਕਰ ਦਿੱਤਾ ਹੈ ਅਤੇ ਹਰ ਗਲੀ 'ਚ ਆਉਣ ਜਾਣ 'ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ | ਪਿੰਡ ਦੇ ...

ਪੂਰੀ ਖ਼ਬਰ »

ਬੈਂਕਾਂ ਵਲੋਂ ਪਿੰਡਾਂ 'ਚ ਘਰ-ਘਰ ਪੈਨਸ਼ਨ ਵੰਡਣੀ ਸ਼ੁਰੂ

ਗੁਰਦਾਸਪੁਰ, 6 ਅਪ੍ਰੈਲ (ਆਰਿਫ਼)-ਜ਼ਿਲੇ੍ਹ ਅੰਦਰ ਲਾਭਪਾਤਰੀਆਂ ਨੂੰ ਬੈਂਕਾਂ ਵਲੋਂ ਘਰ ਘਰ ਪੈਨਸ਼ਨ ਵੰਡੀ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ...

ਪੂਰੀ ਖ਼ਬਰ »

ਬਿਜਲੀ ਮੁਲਾਜ਼ਮਾਂ ਦੀਆਂ ਬਿਨਾਂ ਕੱਟ ਤਨਖਾਹਾਂ ਜਾਰੀ ਕਰਨ ਦੀ ਮੰਗ

ਧਾਰੀਵਾਲ, 6 ਅਪ੍ਰੈਲ (ਸਵਰਨ ਸਿੰਘ)-ਕੋਰੋਨਾ ਵਾਇਰਸ ਮਹਾਂਮਾਰੀ ਅਤੇ ਕਰਫਿਊ ਦੇ ਚਲਦਿਆਂ ਬਿਜਲੀ ਮੁਲਾਜ਼ਮ ਰਾਤ-ਦਿਨ ਨਿਰਵਿਘਨ ਬਿਜਲੀ ਸਪਲਾਈ ਲਈ ਮਿਹਨਤ ਕਰ ਰਹੇ ਹਨ | ਇਸ ਸਬੰਧ ਵਿਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ ਦੇ ਜ਼ੋਨ ਪ੍ਰਧਾਨ ਮੇਜਰ ਸਿੰਘ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਮੰਦਰ ਵਲੋਂ ਘਰ-ਘਰ ਲੰਗਰ ਪਹੰੁਚਾਉਣ ਦੀ ਸੇਵਾ ਨਿਰਵਿਘਨ ਜਾਰੀ

ਬਟਾਲਾ, 6 ਅਪ੍ਰੈਲ (ਬੁੱਟਰ)-ਸ੍ਰੀ ਗੁਰੂ ਰਵਿਦਾਸ ਮੰਦਰ/ਧਰਮਸ਼ਾਲਾ ਸਭਾ ਠਠਿਆਰੀ ਗੇਟ ਬਟਾਲਾ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੇ ਬਚਾਅ ਲਈ ਸ਼ਹਿਰ 'ਚ ਲੱਗੇ ਕਰਫ਼ਿਊ ਦੌਰਾਨ ਪ੍ਰਧਾਨ ਡਾ. ਅਸ਼ੋਕ ਕੁਮਾਰ ਦੀ ਅਗਵਾਈ 'ਚ ਗਰੀਬ, ਲੋੜਵੰਦਾਂ ਤੇ ਬੇਸਹਾਰਾ ਪਰਿਵਾਰਾਂ ...

ਪੂਰੀ ਖ਼ਬਰ »

ਲਾਕਡਾਊਨ ਦੇ ਚੱਲਦਿਆਂ ਹਲਕਾ ਵਿਧਾਇਕ ਹੋਏ ਗਾਇਬ

ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੇ ਸੁਣਾਇਆ ਦੁਖੜਾ ਡੇਹਰੀਵਾਲ ਦਰੋਗਾ, 6 ਅਪ੍ਰੈਲ (ਹਰਦੀਪ ਸਿੰਘ ਸੰਧੂ)-ਕੋਰੋਨਾ ਵਾਇਰਸ ਬਿਮਾਰੀ ਨੂੰ ਲੈ ਕੇ ਜਿਥੇ ਕਰਫ਼ਿਊ ਦੌਰਾਨ ਲੋਕਾਂ ਦਾ ਘਰਾਂ 'ਚੋਂ ਨਿਕਲਣਾ ਔਖਾ ਹੋਇਆ ਪਿਆ ਹੈ ਅਤੇ ਕਾਰੋਬਾਰ ਲੋਕਾਂ ਦੇ ਬੰਦ ਪਏ ਹਨ, ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵ ਮੰਦਰ ਘੱਸ ਵਿਖੇ 100 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਪੰਜਗਰਾਈਆਂ, 6 ਅਪ੍ਰੈਲ (ਬਲਵਿੰਦਰ ਸਿੰਘ)-ਜਲੰਧਰ ਰਹਿਣ ਵਾਲੇ ਜੋਸ਼ੀ ਪਰਿਵਾਰ ਨੇ ਅੱਜ ਆਪਣੇ ਜੱਦੀ ਪਿੰਡ ਘੱਸ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਲੋੜਵੰਦ 100 ਪਰਿਵਾਰਾਂ ਨੂੰ ਰਾਸ਼ਨ ਵੰਡਿਆ | ਗਰੀਬ ਪਰਿਵਾਰਾਂ ਤੋਂ ਅਸੀਸਾਂ ਲੈਂਦੇ ਹੋਏ ਸ੍ਰੀ ਨਰੇਸ਼ ਜੋਸ਼ੀ ਅਤੇ ...

ਪੂਰੀ ਖ਼ਬਰ »

ਬੈਂਕਾਂ ਦੇ ਸਾਹਮਣੇ ਖੜ੍ਹੇ ਲੋਕਾਂ ਨੇ ਲਾਕ ਡਾਊਨ ਦੀਆਂ ਉਡਾਈਆਂ ਧੱਜੀਆਂ

ਨਰੋਟ ਮਹਿਰਾ, 6 ਅਪ੍ਰੈਲ (ਰਾਜ ਕੁਮਾਰੀ)-ਕੋਰੋਨਾ ਵਾਇਰਸ ਦੇ ਚੱਲਦਿਆਂ ਸਰਕਾਰਾਂ ਨੇ ਪੂਰੇ ਦੇਸ਼ ਨੰੂ ਲਾਕ ਡਾਊਨ ਕੀਤਾ ਹੈ | ਹਰੇਕ ਜ਼ਿਲ੍ਹੇ ਦਾ ਪ੍ਰਸ਼ਾਸਨ ਵੀ ਲਾਕ ਡਾਊਨ ਹੋਣ ਦੀਆਂ ਦੁਹਾਈਆਂ ਦੇ ਰਿਹਾ ਹੈ | ਲਾਕ ਡਾਊਨ ਵਿਚ ਲੋਕ ਇਕੱਠੇ ਨਹੀਂ ਹੋ ਸਕਦੇ ਆਪਸ ਵਿਚ ਇਕ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਮਹਾਂਮਾਰੀ ਤੋਂ ਬਚਾਅ ਲਈ ਪਿੰਡ ਅਹਿਮਦਾਬਾਦ ਵਲੋਂ ਵੀ ਰਸਤੇ ਬੰਦ

ਧਾਰੀਵਾਲ, 6 ਅਪ੍ਰੈਲ (ਸਵਰਨ ਸਿੰਘ)-ਕੋਰੋਨਾ ਵਾਇਰਸ ਦੀ ਮਹਾਂਮਾਰੀ ਦੇ ਚਲਦਿਆਂ ਧਾਰੀਵਾਲ ਨੇੜਲੇ ਪਿੰਡ ਅਹਿਮਦਾਬਾਦ ਵਿਚ ਪਿੰਡ ਵਿਚ ਬਾਹਰੋਂ ਆਉਣ ਵਾਲੇ ਸਾਰੇ ਰਸਤੇ ਬੰਦ ਕਰ ਦਿੱਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਪ੍ਰਗਟ ਸਿੰਘ ਚਾਹਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਚੱਕ ਸ਼ਰੀਫ਼ ਦੇ ਨੌਜਵਾਨਾਂ ਨੇ ਪੰਚਾਇਤ ਦੇ ਸਹਿਯੋਗ ਨਾਲ ਬੈਰੀਅਰ ਲਗਾ ਕੇ ਪਿੰਡ ਕੀਤਾ ਸੀਲ

ਭੈਣੀ ਮੀਆਂ ਖਾਂ, 6 ਅਪ੍ਰੈਲ (ਜਸਬੀਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਕਰਨ ਤੇ ਇਸ ਰੋਗ ਨੂੰ ਫੈਲਣ ਤੋਂ ਬਚਾਉਣ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਪਿੰਡ ਚੱਕ ਸ਼ਰੀਫ ਵਾਸੀਆਂ ਨੇ ਵੈੱਲਫੇਅਰ ਸੁਸਾਇਟੀ, ਯੂਥ ਕਲੱਬ ਅਤੇ ਪਿੰਡ ...

ਪੂਰੀ ਖ਼ਬਰ »

ਭਿੱਟੇਵੱਡ ਦੇ ਵਾਸੀਆਂ ਵਲੋਂ ਆਪਣੇ ਪਿੰਡ ਦੀ ਕੀਤੀ ਨਾਕਾਬੰਦੀ

ਸਠਿਆਲੀ, 6 ਅਪ੍ਰੈਲ (ਜਸਪਾਲ ਸਿੰਘ)-ਨੇੜੇ ਪੈਂਦੇ ਪਿੰਡ ਭਿੱਟੇਵੱਡ ਦੇ ਵਾਸੀਆਂ ਵਲੋਂ ਕੋਰੋਨਾ ਵਾਇਰਸ ਕੋਵਿਡ-19 ਤੋਂ ਬਚਣ ਲਈ ਆਪਣੇ ਪਿੰਡ ਦੀ ਚਾਰ-ਚੁਫੇਰੇ ਤੋਂ ਨਾਕਾਬੰਦੀ ਕਰ ਦਿੱਤੀ ਹੈ ਅਤੇ ਬਾਹਰੋਂ ਆਉਣ-ਜਾਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ | ...

ਪੂਰੀ ਖ਼ਬਰ »

ਬਰਾਈਟ ਫਿਊਚਰ ਅਕੈਡਮੀ ਰਾਜਪੁਰਾ 'ਚ ਆਨਲਾਈਨ ਜਮਾਤਾਂ ਦੀ ਮਾਪਿਆਂ ਵਲੋਂ ਭਰਪੂਰ ਸ਼ਾਲਾਘਾ

ਭੈਣੀ ਮੀਆਂ ਖਾਂ, 6 ਅਪ੍ਰੈਲ (ਜਸਬੀਰ ਸਿੰਘ)-ਬਰਾਈਟ ਫਿਊਚਰ ਅਕੈਡਮੀ ਰਾਜਪੁਰਾ ਵਿਚ ਸੀ.ਬੀ.ਐੱਸ.ਈ. ਵਲੋਂ ਮਾਪਿਆਂ ਦੀ ਸਿੱਖਿਆ ਸਬੰਧੀ ਪ੍ਰੇਸ਼ਾਨੀ ਨੂੰ ਦੂਰ ਕਰਨ ਲਈ ਸੀ.ਬੀ.ਐੱਸ.ਈ. ਦੇ ਸੁਝਾਅ ਅਨੁਸਾਰ ਪਿਛਲੇ ਇਕ ਹਫ਼ਤੇ ਤੋਂ ਨਰਸਰੀ ਤੋਂ ਅੱਠਵੀਂ ਦੀਆਂ ਜਮਾਤਾਂ ਲਈ ...

ਪੂਰੀ ਖ਼ਬਰ »

ਸਪਰੇਅ ਦੁਆਰਾ ਸੈਨੀਟਾਈਜ਼ ਕਰ ਕੇ ਗ੍ਰਾਮ ਪੰਚਾਇਤ ਵਲੋਂ ਵਡਾਲਾ ਗ੍ਰੰਥੀਆਂ ਕੀਤਾ ਸੀਲ

ਵਡਾਲਾ ਗ੍ਰੰਥੀਆਂ, 6 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਜ਼ਿਲ੍ਹਾ ਮੈਜਿਸਟ੍ਰੇਟ ਗੁਰਦਾਸਪੁਰ ਵਲੋਂ ਪ੍ਰਾਪਤ ਹੁਕਮਾਂ ਦੀ ਪਾਲਣਾ ਕਰਦੇ ਹੋਏ ਗ੍ਰਾਮ ਪੰਚਾਇਤ ਵਡਾਲਾ ਗ੍ਰੰਥੀਆਂ ਵਲੋਂ ਸਰਪੰਚ ਜਗਜੀਤ ਸਿੰਘ ਬਾਜਵਾ ਦੀ ਅਗਵਾਈ 'ਚ ਵਡਾਲਾ ਗ੍ਰੰਥੀਆਂ ਪਿੰਡ ਵਿਚ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਗਿ੍ਫ਼ਤਾਰ

ਪੁਰਾਣਾ ਸ਼ਾਲਾ, 6 ਅਪ੍ਰੈਲ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਤਿੱਬੜ ਅਧੀਨ ਪੈਂਦੇ ਪਿੰਡ ਭੁੱਲੇਚੱਕ ਤੋਂ ਤਿੱਬੜ ਪੁਲਿਸ ਵਲੋਂ ਗੁਪਤ ਸੂਚਨਾ ਦੇ ਆਧਾਰ ਇਕ ਵਿਅਕਤੀ ਪਾਸੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਕਥਿਤ ਦੋਸ਼ੀ ਨੰੂ ਮੌਕੇ 'ਤੇ ਗਿ੍ਫ਼ਤਾਰ ਕੀਤੇ ...

ਪੂਰੀ ਖ਼ਬਰ »

ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਨੇ ਆਨਲਾਈਨ ਪੜ੍ਹਾਈ ਸ਼ੁਰੂ ਕਰਵਾਈ

ਪੰਜਗਰਾਈਆਂ, 6 ਅਪ੍ਰੈਲ (ਬਲਵਿੰਦਰ ਸਿੰਘ)-ਸਥਾਨਕ ਕਸਬੇ ਦੀ ਨਾਮਵਰ ਸੰਸਥਾ ਗੁਰੂ ਹਰਿ ਰਾਇ ਇੰਟੈਲੀਜੈਂਟ ਟ੍ਰੇਯਰ ਸਕੂਲ ਵਿਖੇ ਵਿਦਿਆਰਥੀਆਂ ਦੇ ਪੜ੍ਹਨ ਦੇ ਹੋ ਰਹੇ ਨੁਕਸਾਨ ਨੂੰ ਦੇਖਦਿਆਂ ਆਨਲਾਈਨ ਪੜ੍ਹਾਈ ਸ਼ੁਰੂ ਕਰਵਾ ਦਿੱਤੀ ਗਈ ਹੈ | ਸਕੂਲ ਚੇਅਰਮੈਨ ...

ਪੂਰੀ ਖ਼ਬਰ »

ਲਿਟਲ ਪਲਾਨਟ ਪਰੀ ਸਕੂਲ ਵਲੋਂ ਬੱਚਿਆਂ ਨੂੰ ਆਨਲਾਈਨ ਹੋਮ ਵਰਕ ਸ਼ੁਰੂ

ਧਾਰੀਵਾਲ, 6 ਅਪ੍ਰੈਲ (ਜੇਮਸ ਨਾਹਰ)-ਕੋਰੋਨਾ ਕੋਵਿਡ-19 ਮਹਾਂਮਾਰੀ ਦੇ ਚਲਦਿਆਂ ਸੂਬੇ ਅੰਦਰ ਕੀਤੀ ਗਈ ਤਾਲਾਬੰਦੀ ਅਤੇ ਲਗਾਏ ਕਰਫ਼ਿਊ ਦ”ਰਾਨ ਸਕੂਲ ਨਿਰੰਤਰ ਬੰਦ ਹੋਣ ਕਾਰਨ ਲਿਟਲ ਪਲਾਨਟ ਪਰੀ ਸਕੂਲ ਵਲੋਂ ਬੱਚਿਆਂ ਨੂੰ ਆਨਲਾਈਨ ਹੋਮ ਵਰਕ ਸ਼ੁਰੂ ਕਰਵਾ ਦਿੱਤਾ ਗਿਆ ...

ਪੂਰੀ ਖ਼ਬਰ »

ਸਰਹੱਦੀ ਇਲਾਕੇ 'ਚ ਸਿਹਤ ਵਿਭਾਗ ਦੀ ਟੀਮ ਕਰ ਰਹੀ ਇਮਾਨਦਾਰੀ ਨਾਲ ਡਿਊਟੀ-ਡਾ: ਰਵੀ ਕਾਂਤ

ਬਮਿਆਲ, 6 ਅਪ੍ਰੈਲ (ਰਾਕੇਸ਼ ਸ਼ਰਮਾ)-ਕਰੋਨਾ ਵਾਇਰਸ ਦੇ ਚੱਲਦੇ ਪੂਰੇ ਦੇਸ਼ ਵਿਚ ਸਿਹਤ ਵਿਭਾਗ ਵਲੋਂ ਲੋਕਾਂ ਨੂੰ ਇਸ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਪੂਰੀ ਲਗਨ ਨਾਲ ਕੰਮ ਕਰ ਰਿਹਾ | ਜਿਸ ਦੇ ਚੱਲਦੇ ਸਿਹਤ ਵਿਭਾਗ ਵਲੋਂ ਸਰਹੱਦੀ ਬਲਾਕ ਨਰੋਟ ਜੈਮਲ ਸਿੰਘ ਵਿਚ ਵੀ ...

ਪੂਰੀ ਖ਼ਬਰ »

ਸ਼ਿਵ ਪਰਿਵਾਰ ਸੇਵਾ ਕਮੇਟੀ ਫਤਹਿਗੜ੍ਹ ਚੂੜੀਆਂ ਦੇ ਲੋੜਵੰਦ ਘਰਾਂ 'ਚ ਪਹੰੁਚਾ ਰਹੀ ਹੈ ਰਾਸ਼ਨ

ਫਤਹਿਗੜ੍ਹ ਚੂੜੀਆਂ, 6 ਅਪ੍ਰੈਲ (ਧਰਮਿੰਦਰ ਸਿੰਘ ਬਾਠ)-ਫਤਹਿਗੜ੍ਹ ਚੂੜੀਆਂ ਦੀ ਜਾਣੀ-ਮਾਣੀ ਸ਼ਿਵ ਪਰਿਵਾਰ ਸੇਵਾ ਕਮੇਟੀ ਗੁਰਦੁਆਰਾ ਸਾਧ ਸੰਗਤ ਦੇ ਸੇਵਾਦਾਰਾਂ ਦੇ ਸਹਿਯੋਗ ਨਾਲ ਲੋੜਵੰਦਾਂ ਲੋਕਾਂ ਨੂੰ ਹਰ ਰੋਜ਼ ਪੱਕਿਆ ਹੋਇਆ ਰਾਸ਼ਨ ਘਰ-ਘਰ ਤੱਕ ਪਹੰੁਚਾ ਰਹੀ ਹੈ ...

ਪੂਰੀ ਖ਼ਬਰ »

ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਪਿੰਡ ਸੋਹਲ ਦੇ ਸ਼ਰਧਾਲੂਆਂ ਨੂੰ ਸੁਰੱਖਿਅਤ ਘਰ ਵਾਪਸ ਲਿਆਉਣ ਦੀ ਮੰਗ

ਧਾਰੀਵਾਲ, 3 ਅਪ੍ਰੈਲ (ਰਮੇਸ਼ ਕੁਮਾਰ)-ਕੋਰੋਨਾ ਵਾਇਰਸ ਦੇ ਚਲਦਿਆਂ ਦੇਸ਼ ਭਰ ਵਿਚ ਹੋਈ ਤਾਲਾਬੰਦੀ ਕਾਰਨ ਹਜ਼ੂਰ ਸਾਹਿਬ ਨਾਂਦੇੜ ਵਿਖੇ ਫਸੇ ਪਿੰਡ ਸੋਹਲ ਦੇ ਸ਼ਰਧਾਲੂਆਂ ਨੂੰ ਘਰ ਵਾਪਸ ਲਿਆਉਣ ਲਈ ਪਰਿਵਾਰਕ ਮੈਂਬਰਾਂ ਨੇ ਸਰਕਾਰ ਤੋਂ ਗੁਹਾਰ ਲਗਾਈ ਹੈ | ਪਿੰਡ ਸੋਹਲ ...

ਪੂਰੀ ਖ਼ਬਰ »

ਕਰਫ਼ਿਊ ਦੌਰਾਨ ਵੀ ਇਲਾਕੇ ਦੇ ਪਿੰਡਾਂ 'ਚ ਨਾਜਾਇਜ਼ ਦੇਸੀ ਸ਼ਰਾਬ ਦੀ ਵਿੱਕਰੀ ਜ਼ੋਰਾਂ 'ਤੇ-ਲੋਕ ਚਿੰਤਤ

ਕੋਟਲੀ ਸੂਰਤ ਮੱਲ੍ਹੀ, 6 ਅਪ੍ਰੈਲ (ਕੁਲਦੀਪ ਸਿੰਘ ਨਾਗਰਾ)-ਸੂਬੇ ਅੰਦਰ ਲੱਗੇ ਕਰਫ਼ਿਊ ਦੇ ਬਾਵਜੂਦ ਇਲਾਕੇ ਦੇ ਕੁਝ ਪਿੰਡਾਂ 'ਚ ਸ਼ਰੇਆਮ ਨਾਜਾਇਜ਼ ਦੇਸ਼ੀ ਸ਼ਰਾਬ ਦੀ ਵਿੱਕਰੀ ਨੇ ਸੂਝਵਾਨ ਲੋਕਾਂ ਨੂੰ ਚਿੰਤਤ ਕੀਤਾ ਹੋਇਆ ਹੈ | ਇਸ ਸਬੰਧੀ ਨੇੜਲੇ ਪਿੰਡਾਂ ਲੋਕਾਂ ਨੇ ...

ਪੂਰੀ ਖ਼ਬਰ »

ਤੇਜ਼ ਹਵਾਵਾਂ ਦੇ ਚੱਲਦੇ ਘਰੋਟਾ ਇਲਾਕੇ 'ਚ 200 ਏਕੜ ਫ਼ਸਲ ਖੇਤਾਂ 'ਚ ਵਿਛੀ

ਘਰੋਟਾ, 6 ਅਪ੍ਰੈਲ (ਸੰਜੀਵ ਗੁਪਤਾ)-ਘਰੋਟਾ ਇਲਾਕੇ ਦੇ ਪਿੰਡਾਂ ਵਿਚ ਚੱਲੀਆਂ ਤੇਜ਼ ਹਵਾਵਾਂ ਤੇ ਪਏ ਮੀਂਹ ਦੇ ਨਾਲ 200 ਏਕੜ ਤੋਂ ਜ਼ਿਆਦਾ ਫ਼ਸਲ ਪ੍ਰਭਾਵਿਤ ਹੋਈ ਹੈ | ਦੱਸਣਯੋਗ ਹੈ ਕਿ ਫਸਲ ਪੱਕਣ ਨੰੂ ਤਿਆਰ ਸੀ, ਹੁਣ ਚੱਲੀਆਂ ਤੇਜ਼ ਹਵਾਵਾਂ ਨਾਲ ਇਹ ਖੇਤਾਂ ਵਿਚ ਬੁਰੀ ...

ਪੂਰੀ ਖ਼ਬਰ »

ਦੁਕਾਨ 'ਚੋਂ 40 ਹਜ਼ਾਰ ਦੀ ਨਕਦੀ ਚੋਰੀ

ਪਠਾਨਕੋਟ, 6 ਅਪ੍ਰੈਲ (ਸੰਧੂ)-ਚੋਰਾਂ ਵਲੋਂ ਕਰਫ਼ਿਊ ਦੌਰਾਨ ਮਿਉਂਸੀਪਲ ਬਾਜ਼ਾਰ 'ਚ ਲੱਸੀ ਦੀ ਦੁਕਾਨ ਵਿਖੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਅਤੇ 40 ਹਜ਼ਾਰ ਦੀ ਨਕਦੀ ਚੋਰੀ ਕੀਤੀ ਗਈ | ਇਸ ਸਬੰਧੀ ਦੁਕਾਨਦਾਰ ਬੰਟੀ ਮਹਿਰਾ ਨੇ ਦੱਸਿਆ ਕਿ ਕਰਫ਼ਿਊ ਕਾਰਨ ਉਹ ...

ਪੂਰੀ ਖ਼ਬਰ »

ਬਹਿਰਾਮਪੁਰ ਪੁਲਿਸ ਨੇ ਕੱਢਿਆ ਫਲੈਗ ਮਾਰਚ

ਬਹਿਰਾਮਪੁਰ, 6 ਅਪ੍ਰੈਲ (ਬਲਬੀਰ ਸਿੰਘ ਕੋਲਾ)-ਪੁਲਿਸ ਥਾਣਾ ਬਹਿਰਾਮਪੁਰ ਵਲੋਂ ਥਾਣਾ ਮੁਖੀ ਪਰਮਜੀਤ ਦੀ ਅਗਵਾਈ ਹੇਠ ਲੋਕਾਂ ਨੰੂ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਸਬੰਧੀ ਜਾਗਰੂਕ ਕਰਨ ਲਈ ਕਸਬਾ ਬਹਿਰਾਮਪੁਰ ਤੋਂ ਝਬਕਰਾ ਮਰਾੜਾ ਤੱਕ ਫਲੈਗ ਮਾਰਚ ਕੱਢਿਆ ਗਿਆ | ਇਸ ...

ਪੂਰੀ ਖ਼ਬਰ »

ਅਨੀਸ਼ ਅਗਰਵਾਲ ਨੇ ਲੋੜਵੰਦਾਂ ਦੀ ਸਹਾਇਤਾ ਕਰਨ ਦੇ ਨਾਲ-ਨਾਲ ਸਫ਼ਾਈ ਸੇਵਕਾਂ ਦਾ ਵੀ ਕੀਤਾ ਸਨਮਾਨ

ਬਟਾਲਾ, 6 ਅਪ੍ਰੈਲ (ਕਾਹਲੋਂ)-ਉੱਘੇ ਸਮਾਜ ਸੇਵਕ ਅਤੇ ਹਿਮਾਲਿਆ ਕਲਾ ਮੰਚ ਦੇ ਪ੍ਰਧਾਨ ਅਨੀਸ਼ ਅਗਰਵਾਲ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਚੱਲਦਿਆਂ ਜਿਥੇ ਸਮਾਜ ਸੇਵੀ, ਧਾਰਮਿਕ ਜਾ ਕੋਈ ਵੀ ਰਾਜਨੀਤਕ ਪਾਰਟੀ ਹੋਵੇ, ਅੱਜ ਲੋੜਵੰਦ, ਦਿਹਾੜੀਦਾਰ ਲੋਕਾਂ ਅਤੇ ਉਨ੍ਹਾਂ ਦੇ ...

ਪੂਰੀ ਖ਼ਬਰ »

ਕੋਰੋਨਾ ਪੀੜਤ ਰਾਜ ਰਾਣੀ ਦਾ ਸੁਜਾਨਪੁਰ ਵਿਖੇ ਹੋਇਆ ਅੰਤਿਮ ਸੰਸਕਾਰ

ਸੁਜਾਨਪੁਰ, 6 ਅਪ੍ਰੈਲ (ਜਗਦੀਪ ਸਿੰਘ)-ਪਿਛਲੇ ਦਿਨੀਂ ਸੁਜਾਨਪੁਰ ਦੇ ਮੁਹੱਲਾ ਸੇਖ਼ਾ ਦੀ ਇਕ 72 ਸਾਲਾ ਮਹਿਲਾ ਰਾਜ ਰਾਣੀ ਪਤਨੀ ਪ੍ਰੇਮ ਪਾਲ ਜੋ ਕੋਰੋਨਾ ਵਾਇਰਸ ਕਾਰਨ ਪਾਜਟਿਵ ਪਾਈ ਗਈ ਸੀ ਅਤੇ ਬੀਤੇ ਕੱਲ੍ਹ ਅੰਮਿ੍ਤਸਰ ਦੇ ਗੁਰੂ ਨਾਨਕ ਹਸਪਤਾਲ ਵਿਖੇ ਇਲਾਜ ਦੌਰਾਨ ਉਸ ...

ਪੂਰੀ ਖ਼ਬਰ »

ਰਵੀਕਰਨ ਸਿੰਘ ਕਾਹਲੋਂ ਨੇ ਪਿੰਡ ਸਰਵਾਲੀ ਵਿਚ ਲੋਕਾਂ ਨੂੰ ਰਾਸ਼ਨ ਵੰਡਿਆ

ਕਿਲ੍ਹਾ ਲਾਲ ਸਿੰਘ, 6 ਅਪ੍ਰੈਲ (ਬਲਬੀਰ ਸਿੰਘ)-ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਨੂੰ ਸਾਰਿਆਂ ਨੂੰ ਆਪਣੇ ਆਸ-ਪਾਸ ਸਫਾਈ ਦਾ ਖਿਆਲ ਰੱਖਣਾ ਚਾਹੀਦਾ ਹੈ, ਕਿਉਂਕਿ ਪੂਰੀ ਦੁਨੀਆ ਵਿਚ ਇਹ ਮਹਾਮਾਰੀ ਇਕ ਗੰਭੀਰ ਸਮੱਸਿਆ ਬਣੀ ਹੋਈ ਹੈ, ਜਿਸ ਨੇ ਪੂਰੀ ਦੁਨੀਆ ਦੀ ਤਰੱਕੀ ਦੀ ...

ਪੂਰੀ ਖ਼ਬਰ »

ਫਾਈਟ ਅਗੇਂਸਟ ਕੋਰੋਨਾ ਤਹਿਤ ਆਨਲਾਈਨ ਕਰਵਾਏ ਮੁਕਾਬਲੇ

ਪਠਾਨਕੋਟ 6 ਅਪ੍ਰੈਲ (ਸੰਧੂ)-ਲਾਇਨਜ਼ ਕਲੱਬ ਪਠਾਨਕੋਟ ਗ੍ਰੇਟਰ ਵਲੋਂ ਫਾਈਟ ਅਗੇਂਸਟ ਕੋਰੋਨਾ ਵਿਸ਼ੇ ਦੇ ਤਹਿਤ ਪੇਂਟਿੰਗ ਤੇ ਸਲੋਗਨ ਆਨਲਾਈਨ ਮੁਕਾਬਲੇ ਕਰਵਾਏ ਗਏ ਜਿਸ ਵਿਚ ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਨੇ ਵੱਧ-ਚੜ•ਕੇ ਭਾਗ ਲਿਆ | ਕਲੱਬ ਦੇ ਪ੍ਰਧਾਨ ਗੌਰਵ ...

ਪੂਰੀ ਖ਼ਬਰ »

ਭਾਈ ਨਿਰਮਲ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ

ਬਟਾਲਾ, 6 ਅਪ੍ਰੈਲ (ਹਰਦੇਵ ਸਿੰਘ ਸੰਧੂ)-ਬੀਤੀ ਦਿਨੀਂ ਕੋਰੋਨਾ ਵਾਇਰਸ ਬਿਮਾਰੀ ਕਾਰਨ ਸਿੱਖਿ ਕੌਮ ਦੇ ਮਹਾਨ ਵਿਦਵਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ | ...

ਪੂਰੀ ਖ਼ਬਰ »

ਸਬ-ਡਵੀਜ਼ਨ ਕਲਾਨੌਰ ਤੇ ਡੇਰਾ ਬਾਬਾ ਨਾਨਕ ਦੇ ਲੋਕ ਕੋਰੋਨਾ ਤੋਂ ਸੁਰੱਖਿਅਤ ਰਹਿਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ-ਐੱਸ.ਡੀ.ਐੱਮ. ਢਿੱਲੋਂ

ਕਲਾਨੌਰ, 6 ਅਪ੍ਰੈਲ (ਪੁਰੇਵਾਲ/ਕਾਹਲੋਂ)-ਨੋਵਲ ਕੋਰੋਨਾ ਵਾਇਰਸ ਮਹਾਂਮਾਰੀ ਤੋਂ ਸੁਰੱਖਿਅਤ ਰਹਿਣ ਲਈ ਸਬ ਡਵੀਜ਼ਨ ਕਲਾਨੌਰ ਤੇ ਡੇਰਾ ਬਾਬਾ ਨਾਨਕ ਦੇ ਵਾਸੀ ਪ੍ਰਸ਼ਾਸਨ ਦਾ ਸਾਥ ਦੇਣ ਅਤੇ ਕਰਫ਼ਿਊ ਦੌਰਾਨ ਕੋਈ ਵੀ ਬਿਨਾਂ ਕਿਸੇ ਖਾਸ ਕੰਮ ਤੋਂ ਬਾਹਰ ਨਾ ਨਿਕਲੇ | ...

ਪੂਰੀ ਖ਼ਬਰ »

ਜੰਗ ਫਾਰਮਰਜ਼ ਇਨਵੇਟਵ ਫਾਰਮਰ ਸੰਦ ਬੈਂਕ ਵਲੋਂ ਲੋੜਵੰਦਾਂ ਲਈ 11 ਹਜ਼ਾਰ ਦੀ ਰਾਸ਼ੀ ਡੀ.ਸੀ. ਨੂੰ ਭੇਟ

ਗੁਰਦਾਸਪੁਰ, 6 ਅਪ੍ਰੈਲ (ਆਰਿਫ਼)-ਕੋਰੋਨਾ ਵਾਇਰਸ ਕਾਰਨ ਕੁਦਰਤੀ ਆਫ਼ਤ ਵਾਲੀ ਸਥਿਤੀ ਵਿਚ ਸਮੇਂ ਦੀ ਮੰਗ ਨੂੰ ਦੇਖਦੇ ਹੋਏ ਜੰਗ ਇਨਵੇਟਵ ਫਾਰਮਰ ਸੰਦ ਬੈਂਕ ਦੇ ਕਿਸਾਨ ਭਰਾਵਾਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ ਦੇ ਫ਼ੈਸਲੇ ਤਹਿਤ ਸੰਦ ਬੈਂਕ ਜੰਗ ...

ਪੂਰੀ ਖ਼ਬਰ »

ਮੁੱਖ ਮੰਤਰੀ ਦੀ ਚਿਤਾਵਨੀ ਤੋਂ ਬਾਅਦ ਵੀ ਨਿੱਜੀ ਹਸਪਤਾਲ ਵਲੋਂ ਮਰੀਜ਼ਾਂ ਦੇ ਇਲਾਜ ਲਈ ਨਹੀਂ ਕੀਤੀ ਜਾ ਰਹੀ ਪਹਿਲਕਦਮੀ

ਪਠਾਨਕੋਟ 6 ਅਪ੍ਰੈਲ (ਸੰਧੂ)-ਕੋਰੋਨਾ ਵਾਇਰਸ ਨਾਲ ਜਿੱਥੇ ਪੂਰੇ ਦੇਸ਼ ਅੰਦਰ ਸਾਰਾ ਸਰਕਾਰੀ ਤੰਤਰ ਅਤੇ ਦੇਸ਼ ਦੇ ਲੋਕ ਇੱਕਮੁੱਠ ਹੋ ਕੇ ਲੜਾਈ ਲੜ ਰਹੇ ਹਨ, ਉੱਥੇ ਦੂਜੇ ਪਾਸੇ ਨਿੱਜੀ ਹਸਪਤਾਲ ਜੋ ਹਰ ਸਾਲ ਸੂਬੇ ਅੰਦਰ ਕਰੋੜਾਂ ਰੁਪਏ ਕਮਾਉਂਦੇ ਹਨ ਅਤੇ ਮੁੱਖ ਮੰਤਰੀ ...

ਪੂਰੀ ਖ਼ਬਰ »

ਕਰਫ਼ਿਊ ਦੀ ਉਲੰਘਣਾ ਕਰਨ ਵਾਲੇ 24 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਪਠਾਨਕੋਟ, 6 ਅਪ੍ਰੈਲ (ਸੰਧੂ)-ਕੋਰੋਨਾ ਵਾਇਰਸ ਿਖ਼ਲਾਫ਼ ਸ਼ੁਰੂ ਕੀਤੀ ਜੰਗ ਵਿਚ ਕਰਫ਼ਿਊ ਦੌਰਾਨ ਨਿਯਮਾਂ ਦੀ ਉਲੰਘਣਾ ਕਰਕੇ ਬਿਨਾਂ ਕੰਮ ਤੋਂ ਸੜਕਾਂ 'ਤੇ ਘੁੰਮਦੇ ਵਿਅਕਤੀਆਂ ਿਖ਼ਲਾਫ਼ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਕਾਰਵਾਈ ਕਰਦੇ ਹੋਏ 24 ਵਿਅਕਤੀਆਂ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ 70 ਹਜ਼ਾਰ ਰੁਪਏ ਦੀ ਕੀਮਤ ਵਾਲਾ ਸੀ.ਪੀ.ਈ.ਪੀ. ਮੈਡੀਕਲ ਕਿੱਟ ਸਿਵਲ ਹਸਪਤਾਲ ਨੂੰ ਕੀਤੀ ਭੇਟ

ਪਠਾਨਕੋਟ, 6 ਅਪ੍ਰੈਲ (ਸੰਧੂ)-ਰੋਟਰੀ ਕਲੱਬ ਪਠਾਨਕੋਟ ਵਲੋਂ ਕਲੱਬ ਦੇ ਪ੍ਰਧਾਨ ਇੰਦਰਪਾਲ ਮਹਾਜਨ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਪਠਾਨਕੋਟ ਦੇ ਐੱਸ.ਐਮ.ਓ ਡਾ. ਭੁਪਿੰਦਰ ਸਿੰਘ ਨੂੰ ਸੀ.ਪੀ.ਈ.ਪੀ ਮੈਡੀਕਲ ਕਿਟ ਭੇਟ ਕੀਤੀ ਗਈ | ਪ੍ਰਧਾਨ ਇੰਦਰਪਾਲ ਮਹਾਜਨ ਨੇ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਜਾਤੀ ਸੂਚਕ ਸ਼ਬਦ ਬੋਲਣ ਵਾਲਿਆਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ-ਜੇ.ਪੀ. ਭਗਤ

ਗੁਰਦਾਸਪੁਰ, 6 ਅਪ੍ਰੈਲ (ਭਾਗਦੀਪ ਸਿੰਘ ਗੋਰਾਇਆ/ਗੁਰਪ੍ਰਤਾਪ ਸਿੰਘ)-ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜੇ.ਪੀ. ਭਗਤ ਵਲੋਂ ਕੋਰੋਨਾ ਵਾਇਰਸ ਦੇ ਚੱਲਦਿਆਂ ਵੀ ਜਾਤੀ ਸੂਚਕ ਸ਼ਬਦ ਬੋਲਣ ਵਾਲੇ ਵਿਅਕਤੀਆਂ ਿਖ਼ਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਕਿਸਾਨਾਂ ਦੀ ਸਹੂਲਤ ਲਈ ਖੇਤੀਬਾੜੀ ਵਿਭਾਗ ਵਲੋਂ ਸਾਰੇ ਬਲਾਕਾਂ 'ਚ ਕੰਟਰੋਲ ਰੂਮ ਸਥਾਪਿਤ

ਗੁਰਦਾਸਪੁਰ, 6 ਅਪ੍ਰੈਲ (ਆਰਿਫ਼)-ਕਰਫ਼ਿਊ ਦੌਰਾਨ ਕਿਸਾਨਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਬਲਾਕ ਪੱਧਰ 'ਤੇ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਲੋਂ ...

ਪੂਰੀ ਖ਼ਬਰ »

ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਕੈਪਟਨ ਸਰਕਾਰ ਵਲੋਂ ਕੀਤੇ ਗਏ ਪੁਖ਼ਤਾ ਕਦਮ ਸ਼ਾਲਾਘਾਯੋਗ-ਪਿ੍ੰ. ਹਰਬੰਸ ਸਿੰਘ

ਬਟਾਲਾ, 6 ਅਪ੍ਰੈਲ (ਬੁੱਟਰ)-ਪੰਜਾਬ ਵਿਚ ਕੋਰੋਨਾ ਵਾਇਰਸ ਨੂੰ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵਲੋਂ ਕੀਤੇ ਗਏ ਪੁਖਤਾ ਕਦਮ ਸ਼ਾਲਾਘਾਯੋਗ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬੁਧੀਜੀਵੀ ਸੀਨੀਅਰ ਸਿਟੀਜਨ ਫੋਰਮ ਦੇ ...

ਪੂਰੀ ਖ਼ਬਰ »

ਸ਼ਹਿਰੀ ਤੇ ਦਿਹਾਤੀ ਖੇਤਰਾਂ 'ਚ ਫਰਜ਼ੀ ਪੱਤਰਕਾਰਾਂ ਦੀ ਭਰਮਾਰ ਪੁਲਿਸ ਪ੍ਰਸ਼ਾਸਨ ਧਿਆਨ ਦੇਵੇ

ਪੁਰਾਣਾ ਸ਼ਾਲਾ, 6 ਅਪ੍ਰੈਲ (ਅਸ਼ੋਕ ਸ਼ਰਮਾ)-ਕੋਰੋਨਾ ਵਾਇਰਸ ਕਾਰਨ ਪੰਜਾਬ ਅੰਦਰ ਲੱਗੇ ਕਰਫਿਊ ਦੌਰਾਨ ਸ਼ਹਿਰੀ ਅਤੇ ਪਿੰਡਾਂ ਵਿਚ ਫਰਜ਼ੀ ਪੱਤਰਕਾਰਾਂ ਦੀ ਆਮ ਭਰਮਾਰ ਦੇਖਣ ਨੰੂ ਮਿਲ ਰਹੀ ਹੈ | ਜਿਸ ਕਰਕੇ ਜਨਤਾ ਦਾ ਜਾਅਲੀ ਪੱਤਰਕਾਰਾਂ ਪ੍ਰਤੀ ਭਾਰੀ ਰੋਸ ਹੈ | ਜਦੋਂ ...

ਪੂਰੀ ਖ਼ਬਰ »

ਗਰੀਬ ਤੇ ਲੋੜਵੰਦ ਪਰਿਵਾਰਾਂ ਦੀ ਸੇਵਾ ਸ਼ਾਲਾਘਾਯੋਗ ਕਦਮ-ਨਵਦੀਪ ਸਿੰਘ ਪੰਨੂ

ਘੁਮਾਣ, 6 ਅਪ੍ਰੈਲ (ਬੰਮਰਾਹ)-ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਪਿੰਡ ਬੋਹਜਾ ਵਿਚ ਅਮਰੀਕ ਸਿੰਘ ਦੀ ਅਗਵਾਈ ਵਿਚ ਲਗਪਗ 150 ਲੋੜਵੰਦ ਪਰਿਵਾਰਾਂ ਨੂੰ ਰੋਜ਼ਾਨਾ ਲੰਗਰ ਵੰਡਿਆ ਜਾ ਰਿਹਾ ਹੈ | ਇਸ ਮੌਕੇ ਉੱਘੇ ਸਮਾਜ ਸੇਵੀ ਤੇ ਸਰਕਲ ਪ੍ਰਧਾਨ ਨਵਦੀਪ ਸਿੰਘ ਪੰਨੂ ਵਿਸ਼ੇਸ਼ ...

ਪੂਰੀ ਖ਼ਬਰ »

ਸਰਹੱਦੀ ਇਲਾਕੇ ਵਿਚ ਦਿਖਿਆ ਕੋਰੋਨਾ ਦਾ ਖ਼ੌਫ਼

ਬਮਿਆਲ, 6 ਅਪ੍ਰੈਲ (ਰਾਕੇਸ਼ ਸ਼ਰਮਾ)-ਦੇਸ਼ ਵਿਚ ਕੋਰੋਨਾ ਵਾਇਰਸ ਦੀ ਦਸਤਕ ਤੋਂ ਬਾਅਦ ਭਾਰਤ ਸਰਕਾਰ ਵਲੋਂ ਕੀਤੇ ਗਏ ਲਾਕ ਡਾਊਨ ਨੂੰ ਕਾਮਯਾਬ ਬਣਾਉਣ ਲਈ ਪੁਲਿਸ ਪ੍ਰਸ਼ਾਸਨ ਅਤੇ ਸਿਵਲ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਬਾਰ-ਬਾਰ ਅਪੀਲ ਕੀਤੀ ਜਾ ਰਹੀ ਸੀ ਕਿ ਉਹ ਘਰਾਂ ਤੋਂ ...

ਪੂਰੀ ਖ਼ਬਰ »

ਪਿੰਡ ਕੰਡੀਲਾ ਦੇ ਸਾਰੇ ਰਸਤੇ ਮੁਕੰਮਲ ਤੌਰ 'ਤੇ ਕੀਤੇ ਬੰਦ

ਊਧਨਵਾਲ, 6 ਅਪ੍ਰੈਲ (ਪਰਗਟ ਸਿੰਘ)-ਪਿੰਡ ਕੰਡੀਲਾ ਦੇ ਸਰਪੰਚ ਤੇਜਿੰਦਰ ਸਿੰਘ ਬੱਬੂ ਅਤੇ ਉਨ੍ਹਾਂ ਦੀ ਸਮੁੱਚੀ ਪੰਚਾਇਤ ਨੇ ਕੋਰੋਨਾ ਵਾਇਰਸ ਦੇ ਚਲਦਿਆਂ ਡੀ.ਸੀ. ਗੁਰਦਾਸਪੁਰ ਦੇ ਹੁਕਮਾਂ ਅਨੁਸਾਰ ਆਪਣੇ ਸਾਰੇ ਰਸਤਿਆਂ 'ਤੇ ਠੀਕਰੀ ਪਹਿਰਾ ਲਗਾਇਆ ਹੋਇਆ ਹੈ | ਕਿਸੇ ਨੂੰ ...

ਪੂਰੀ ਖ਼ਬਰ »

ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਲੋੜਵੰਦ 200 ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਡੇਹਰੀਵਾਲ ਦਰੋਗਾ, 6 ਅਪ੍ਰੈਲ (ਹਰਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਹਲਕਾ ਕਾਦੀਆਂ ਦੇ ਇੰਚਾਰਜ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਕੋਰੋਨਾ ਵਾਇਰਸ ਬਿਮਾਰੀ ਦੇ ਚਲਦਿਆਂ ਲੱਗੇ ਕਰਫ਼ਿਊ ਦੌਰਾਨ ਇਸ ਦੁੱਖ ਦੀ ਘੜੀ ਵਿਚ ਲੋੜਵੰਦ ਪਰਿਵਾਰਾਂ ਨੂੰ ...

ਪੂਰੀ ਖ਼ਬਰ »

ਪਿੰਡ ਮਲਕਪੁਰ ਦੇ ਸਾਰੇ ਰਸਤੇ ਮੁਕੰਮਲ ਤੌਰ 'ਤੇ ਕੀਤੇ ਬੰਦ

ਵਡਾਲਾ ਗ੍ਰੰਥੀਆਂ, 6 ਅਪ੍ਰੈਲ (ਗੁਰਪ੍ਰਤਾਪ ਸਿੰਘ ਕਾਹਲੋਂ)-ਅੱਜ ਪਿੰਡ ਮਲਕਪੁਰ ਦੇ ਸਮੂਹ ਪਿੰਡ ਵਾਸੀਆਂ ਵਲੋਂ ਸਾਂਝਾ ਉਪਰਾਲਾ ਕਰਦੇ ਹੋਏ ਪਿੰਡ ਦੇ ਸਾਰੇ ਰਸਤੇ ਮੁਕੰਮਲ ਤੌਰ 'ਤੇ ਬੰਦ ਕਰ ਦਿੱਤੇ ਗਏ ਹਨ ਅਤੇ ਪਿੰਡ ਨੂੰ ਲਾਕਡਾਉਨ ਕਰ ਦਿੱਤਾ ਹੈ | ਇਸ ਮੌਕੇ ਸਰਪੰਚ ...

ਪੂਰੀ ਖ਼ਬਰ »Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX